Maagh month (Sangrand Hukamnama) SGPC, Sri Darbar Sahib Harmandir Sahib Amritsar

Magh month Hukamnama from Sri Darbar Sahib, Sachkhand Sri Harimandir Sahib, Golden Temple Amritsar, in Punjabi Hindi English with meanings translation, as per official SGPC calendar Hukamnama. Also contains detailed Hukamnama info like Page, Ang, SGG Line#, Raag, Bani, Author.

Magh Sangrand Date:
14-Jan-2023 (Samvat 554 Nanakshahi)

Sangrand Hukamnama PDF & Audio mp3

Daily Updates ਮਾਘ ਮਹੀਨਾ (ਸੰਗਰਾਂਦ ਹੁਕਮਨਾਮਾ) (ਪੰਜਾਬੀ + ਵਿਆਖਿਆ / ਅਰਥ) माघ महीना (संक्रांति/संग्रांद हुकमनामा) (हिंदी + अर्थ) Magh month (Sangrand hukamnama) in English with meanings


ਮਾਘ ਮਹੀਨਾ (ਸੰਗਰਾਂਦ ਹੁਕਮਨਾਮਾ) (ਪੰਜਾਬੀ + ਵਿਆਖਿਆ / ਅਰਥ)

(ਅੰਗ 135 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਅਰਜਨ ਦੇਵ ਜੀ / ਰਾਗ ਮਾਝ)
(ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥)
ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥ ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥ ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥ ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥ ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥

(ਅਰਥ / ਵਿਆਖਿਆ)
(ਅੰਗ 135 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਅਰਜਨ ਦੇਵ ਜੀ / ਰਾਗ ਮਾਝ)
ਮਾਘ ਵਿਚ (ਮਾਘੀ ਵਾਲੇ ਦਿਨ ਲੋਕ ਪ੍ਰਯਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰਨਾ ਬੜਾ ਪੁੰਨ ਸਮਝਦੇ ਹਨ, ਪਰ ਤੂੰ ਹੇ ਭਾਈ!) ਗੁਰਮੁਖਾਂ ਦੀ ਸੰਗਤਿ ਵਿਚ (ਬੈਠ, ਇਹੀ ਹੈ ਤੀਰਥਾਂ ਦਾ) ਇਸ਼ਨਾਨ, ਉਹਨਾਂ ਦੀ ਚਰਨ ਧੂੜ ਵਿਚ ਇਸ਼ਨਾਨ ਕਰ । (ਨਿਮ੍ਰਤਾ-ਭਾਵ ਨਾਲ ਗੁਰਮੁਖਾਂ ਦੀ ਸੰਗਤਿ ਕਰ, ਉਥੇ) ਪਰਮਾਤਮਾ ਦਾ ਨਾਮ ਜਪ, ਪਰਮਾਤਮਾ ਦੀ ਸਿਫ਼ਤ-ਸਾਲਾਹ ਸੁਣ, ਹੋਰ ਸਭਨਾਂ ਨੂੰ ਇਹ ਨਾਮ ਦੀ ਦਾਤ ਵੰਡ, (ਇਸ ਤਰ੍ਹਾਂ) ਕਈ ਜਨਮਾਂ ਦੇ ਕੀਤੇ ਕਰਮਾਂ ਤੋਂ ਪੈਦਾ ਹੋਈ ਵਿਕਾਰਾਂ ਦੀ ਮੈਲ (ਤੇਰੇ ਮਨ ਤੋਂ) ਲਹਿ ਜਾਇਗੀ, ਤੇਰੇ ਮਨ ਵਿਚੋਂ ਅਹੰਕਾਰ ਦੂਰ ਹੋ ਜਾਇਗਾ । (ਸਿਮਰਨ ਦੀ ਬਰਕਤਿ ਨਾਲ) ਕਾਮ ਵਿਚ ਕ੍ਰੋਧ ਵਿਚ ਨਹੀਂ ਫਸੀਦਾ, ਲੋਭ-ਕੁੱਤਾ ਭੀ ਮੁੱਕ ਜਾਂਦਾ ਹੈ (ਲੋਭ, ਜਿਸ ਦੇ ਅਸਰ ਹੇਠ ਮਨੁੱਖ ਕੁੱਤੇ ਵਾਂਗ ਦਰ ਦਰ ਤੇ ਭਟਕਦਾ ਹੈ) । ਇਸ ਸੱਚੇ ਰਸਤੇ ਉੱਤੇ ਤੁਰਿਆਂ ਜਗਤ ਦੀ ਸੋਭਾ ਕਰਦਾ ਹੈ । ਅਠਾਹਠ ਤੀਰਥਾਂ ਦਾ ਇਸ਼ਨਾਨ, ਸਾਰੇ ਪੁੰਨ ਕਰਮ, ਜੀਵਾਂ ਉੱਤੇ ਦਇਆ ਕਰਨੀ ਜੋ ਧਾਰਮਿਕ ਕੰਮ ਮੰਨੀ ਗਈ ਹੈ (ਇਹ ਸਭ ਕੁਝ ਸਿਮਰਨ ਦੇ ਵਿਚ ਹੀ ਆ ਜਾਂਦਾ ਹੈ) । ਪਰਮਾਤਮਾ ਕਿਰਪਾ ਕਰ ਕੇ ਜਿਸ ਮਨੁੱਖ ਨੂੰ (ਸਿਮਰਨ ਦੀ ਦਾਤਿ) ਦੇਂਦਾ ਹੈ, ਉਹ ਮਨੁੱਖ (ਜ਼ਿੰਦਗੀ ਦੇ ਸਹੀ ਰਸਤੇ ਦੀ ਪਛਾਣ ਵਾਲਾ) ਸਿਆਣਾ ਹੋ ਜਾਂਦਾ ਹੈ । ਹੇ ਨਾਨਕ! (ਆਖ-) ਜਿਨ੍ਹਾਂ ਨੂੰ ਪਿਆਰਾ ਪ੍ਰਭੂ ਮਿਲ ਪਿਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ । ਮਾਘ ਮਹੀਨੇ ਵਿਚ ਸਿਰਫ਼ ਉਹੀ ਸੁੱਚੇ ਬੰਦੇ ਆਖੇ ਜਾਂਦੇ ਹਨ, ਜਿਨ੍ਹਾਂ ਉੱਤੇ ਪੂਰਾ ਸਤਿਗੁਰੂ ਦਇਆਵਾਨ ਹੁੰਦਾ ਹੈ (ਤੇ ਜਿਨ੍ਹਾਂ ਨੂੰ ਸਿਮਰਨ ਦੀ ਦਾਤ ਦੇਂਦਾ ਹੈ) ॥੧੨॥

(ਅੰਗ 1109 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਨਾਨਕ ਦੇਵ ਜੀ / ਰਾਗ ਤੁਖਾਰੀ)
(ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ
ੴ ਸਤਿਗੁਰ ਪ੍ਰਸਾਦਿ ॥)
ਮਾਘਿ ਪੁਨੀਤ ਭਈ ਤੀਰਥੁ ਅੰਤਰਿ ਜਾਨਿਆ ॥ ਸਾਜਨ ਸਹਜਿ ਮਿਲੇ ਗੁਣ ਗਹਿ ਅੰਕਿ ਸਮਾਨਿਆ ॥ ਪ੍ਰੀਤਮ ਗੁਣ ਅੰਕੇ ਸੁਣਿ ਪ੍ਰਭ ਬੰਕੇ ਤੁਧੁ ਭਾਵਾ ਸਰਿ ਨਾਵਾ ॥ ਗੰਗ ਜਮੁਨ ਤਹ ਬੇਣੀ ਸੰਗਮ ਸਾਤ ਸਮੁੰਦ ਸਮਾਵਾ ॥ ਪੁੰਨ ਦਾਨ ਪੂਜਾ ਪਰਮੇਸੁਰ ਜੁਗਿ ਜੁਗਿ ਏਕੋ ਜਾਤਾ ॥ ਨਾਨਕ ਮਾਘਿ ਮਹਾ ਰਸੁ ਹਰਿ ਜਪਿ ਅਠਸਠਿ ਤੀਰਥ ਨਾਤਾ ॥੧੫॥

(ਅਰਥ / ਵਿਆਖਿਆ)
(ਅੰਗ 1109 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਨਾਨਕ ਦੇਵ ਜੀ / ਰਾਗ ਤੁਖਾਰੀ)
ਮਾਘ (ਮਹੀਨੇ) ਵਿਚ (ਲੋਕ ਪ੍ਰਯਾਗ ਆਦਿਕ ਉਤੇ ਇਸ਼ਨਾਨ ਕਰਨ ਵਿਚ ਪਵਿਤ੍ਰਤਾ ਮੰਨਦੇ ਹਨ ਪਰ) ਜਿਸ ਜੀਵ ਨੇ ਆਪਣੇ ਹਿਰਦੇ ਵਿਚ ਹੀ ਤੀਰਥ ਪਛਾਣ ਲਿਆ ਹੈ ਉਸ ਦੀ ਜਿੰਦ ਪਵਿਤ੍ਰ ਹੋ ਜਾਂਦੀ ਹੈ । ਜੋ ਜੀਵ ਪਰਮਾਤਮਾ ਦੇ ਗੁਣ ਆਪਣੇ ਹਿਰਦੇ ਵਿਚ ਵਸਾ ਕੇ ਉਸ ਦੇ ਚਰਨਾਂ ਵਿਚ ਲੀਨ ਹੁੰਦਾ ਹੈ, ਉਹ ਅਡੋਲ ਅਵਸਥਾ ਵਿਚ ਟਿਕ ਜਾਂਦਾ ਹੈ ਜਿਥੇ ਉਸ ਨੂੰ ਸੱਜਣ-ਪ੍ਰਭੂ ਮਿਲ ਪੈਂਦਾ ਹੈ । ਹੇ ਸੋਹਣੇ ਪ੍ਰੀਤਮ ਪ੍ਰਭੂ! ਜੇ ਤੇਰੇ ਗੁਣ ਮੈਂ ਆਪਣੇ ਹਿਰਦੇ ਵਿਚ ਵਸਾ ਕੇ ਤੇਰੀ ਸਿਫ਼ਤ-ਸਾਲਾਹ ਸੁਣ ਕੇ ਤੈਨੂੰ ਚੰਗਾ ਲੱਗਣ ਲੱਗ ਪਵਾਂ, ਤਾਂ ਮੈਂ ਤੀਰਥ ਉਤੇ ਇਸ਼ਨਾਨ ਕਰ ਲਿਆ (ਸਮਝਦਾ ਹਾਂ) । ਤੇਰੇ ਚਰਨਾਂ ਵਿਚ ਲੀਨਤਾ ਵਾਲੀ ਅਵਸਥਾ ਹੀ ਗੰਗਾ ਜਮਨਾ ਸਰਸ੍ਵਤੀ ਤਿੰਨਾਂ ਨਦੀਆਂ ਦਾ ਮਿਲਾਪ-ਥਾਂ ਹੈ ਤ੍ਰਿਬੇਣੀ ਹੈ, ਉਥੇ ਹੀ ਮੈਂ ਸੱਤੇ ਸਮੁੰਦਰ ਸਮਾਏ ਮੰਨਦਾ ਹਾਂ । ਜਿਸ ਮਨੁੱਖ ਨੇ ਹਰੇਕ ਜੁਗ ਵਿਚ ਵਿਆਪਕ ਪਰਮੇਸਰ ਨਾਲ ਸਾਂਝ ਪਾ ਲਈ ਉਸ ਨੇ (ਤੀਰਥ-ਇਸ਼ਨਾਨ ਆਦਿਕ) ਸਾਰੇ ਪੁੰਨ ਕਰਮ ਦਾਨ ਤੇ ਪੂਜਾ ਕਰਮ ਕਰ ਲਏ । ਹੇ ਨਾਨਕ! ਮਾਘ ਮਹੀਨੇ ਵਿਚ (ਤੀਰਥ-ਇਸ਼ਨਾਨ ਆਦਿਕ ਦੇ ਥਾਂ) ਜਿਸ ਨੇ ਪ੍ਰਭੂ ਦਾ ਨਾਮ ਸਿਮਰ ਕੇ ਪ੍ਰਭੂ-ਨਾਮ ਦਾ ਮਹਾ ਰਸ ਪੀ ਲਿਆ, ਉਸ ਨੇ ਅਠਾਹਠ ਹੀ ਤੀਰਥਾਂ ਦਾ ਇਸ਼ਨਾਨ ਕਰ ਲਿਆ ॥੧੫॥
Goto Top Daily Updates All Hukamnamas Punjabi/Sikh Festivals Gurbani in Hindi Punjabi Eng Live Kirtan/Ragi Duty List

माघ महीना (संक्रांति/संग्रांद हुकमनामा) (हिंदी + अर्थ)

(अंग 135 - गुरु ग्रंथ साहिब जी)
(गुरू अर्जन देव जी / राग माझ)
(बारह माहा मांझ महला ५ घरु ४
ੴ सतिगुर प्रसादि ॥)
माघि मजनु संगि साधूआ धूड़ी करि इसनानु ॥ हरि का नामु धिआइ सुणि सभना नो करि दानु ॥ जनम करम मलु उतरै मन ते जाइ गुमानु ॥ कामि करोधि न मोहीऐ बिनसै लोभु सुआनु ॥ सचै मारगि चलदिआ उसतति करे जहानु ॥ अठसठि तीरथ सगल पुंन जीअ दइआ परवानु ॥ जिस नो देवै दइआ करि सोई पुरखु सुजानु ॥ जिना मिलिआ प्रभु आपणा नानक तिन कुरबानु ॥ माघि सुचे से कांढीअहि जिन पूरा गुरु मिहरवानु ॥१२॥

(अर्थ)
(अंग 135 - गुरु ग्रंथ साहिब जी)
(गुरू अर्जन देव जी / राग माझ)
माघ के महीने में साधुओं की चरणरज में स्नान करने को तीर्थ स्थलों के स्नान तुल्य समझो। भगवान के नाम का ध्यान करो एवं उसे सुनो तथा दूसरों को भी नाम का दान दो। नाम-सिमरन से जन्म-जन्मान्तरों की दुष्कर्मों की मलिनता दूर हो जाती है और मन का अहंकार दूर हो जाता है। इस तरह काम-क्रोध मोहित नहीं करते और लालच का कूकर (कुत्ता) नाश हो जाता है। संसार उनकी महिमा करता है जो सद्मार्ग पर चलते हैं। अठसठ तीर्थ स्थानों पर स्नान करने एवं समस्त दान-पुण्य करने से प्राणियों पर दया करना अधिकतर स्वीकार्य है। जिस पर दया करके ईश्वर यह गुण प्रदान करता है वह बुद्धिमान पुरुष है। नानक उन पर बलिहारी (कुर्बान) जाता है जो अपने ईश्वर से मिल गए हैं। माघ महीने में वहीं पवित्र कहे जाते हैं जिन पर पूर्ण गुरदेव जी मेहरबान हैं।॥ १२॥

(अंग 1109 - गुरु ग्रंथ साहिब जी)
(गुरू नानक देव जी / राग तुखारी)
(तुखारी छंत महला १ बारह माहा
ੴ सतिगुर प्रसादि ॥)
माघि पुनीत भई तीरथु अंतरि जानिआ ॥ साजन सहजि मिले गुण गहि अंकि समानिआ ॥ प्रीतम गुण अंके सुणि प्रभ बंके तुधु भावा सरि नावा ॥ गंग जमुन तह बेणी संगम सात समुंद समावा ॥ पुंन दान पूजा परमेसुर जुगि जुगि एको जाता ॥ नानक माघि महा रसु हरि जपि अठसठि तीरथ नाता ॥१५॥

(अर्थ)
(अंग 1109 - गुरु ग्रंथ साहिब जी)
(गुरू नानक देव जी / राग तुखारी)
अंतर्मन में ज्ञान का तीर्थ स्नान माना तो माघ का महीना जीव के लिए पावन बन गया। मन प्रभु के स्तुतिगान में लीन हुआ तो वह सज्जन सहज स्वाभाविक मिल गया। प्रियतम के गुण धारण करके उसे भली लगूंगी। हे प्रभु ! तुझे स्वीकार हो तो मन रूपी सरोवर में स्नान करूँ। इसी से गंगा, यमुना त्रिवेणी संगम तथा सात समुद्र की पवित्रता मुझे प्राप्त होगी। दान-पुण्य एवं पूजा-अर्चना युग-युगांतर एक परमेश्वर का ही अस्तित्व माना है। गुरु नानक का कथन है कि माघ के महीने प्रभु का जाप महा आनंददायक है, यही अड़सठ तीर्थ में स्नान समान है॥१५॥
Goto Top Daily Updates All Hukamnamas Punjabi/Sikh Festivals Gurbani in Hindi Punjabi Eng Live Kirtan/Ragi Duty List

Magh month (Sangrand hukamnama) in English with meanings

(Ang 135 - Guru Granth Sahib ji)
(Guru Arjan Dev ji / Raag Majh)
(Baarah maahaa maanjh mahalaa 5 gharu 4
Īk õamkkaari saŧigur prsaađi ||)
Maaghi majanu sanggi saađhooâa đhooɍee kari īsanaanu || Hari kaa naamu đhiâaī suñi sabhanaa no kari đaanu || Janam karam malu ūŧarai man ŧe jaaī gumaanu || Kaami karođhi na moheeâi binasai lobhu suâanu || Sachai maaragi chalađiâa ūsaŧaŧi kare jahaanu || Âthasathi ŧeeraŧh sagal punn jeeâ đaīâa paravaanu || Jis no đevai đaīâa kari soëe purakhu sujaanu || Jinaa miliâa prbhu âapañaa naanak ŧin kurabaanu || Maaghi suche se kaandheeâhi jin pooraa guru miharavaanu ||12||

(Meaning)
(Ang 135 - Guru Granth Sahib ji)
(Guru Arjan Dev ji / Raag Majh)
In the month of Maagh, let your cleansing bath be the dust of the Saadh Sangat, the Company of the Holy. Meditate and listen to the Name of the Lord, and give it to everyone. In this way, the filth of lifetimes of karma shall be removed, and egotistical pride shall vanish from your mind. Sexual desire and anger shall not seduce you, and the dog of greed shall depart. Those who walk on the Path of Truth shall be praised throughout the world. Be kind to all beings-this is more meritorious than bathing at the sixty-eight sacred shrines of pilgrimage and the giving of charity. That person, upon whom the Lord bestows His Mercy, is a wise person. Nanak is a sacrifice to those who have merged with God. In Maagh, they alone are known as true, unto whom the Perfect Guru is Merciful. ||12||

(Ang 1109 - Guru Granth Sahib ji)
(Guru Nanak Dev ji / Raag Tukhari)
(Ŧukhaaree chhanŧŧ mahalaa 1 baarah maahaa
Īk õamkkaari saŧigur prsaađi ||)
Maaghi puneeŧ bhaëe ŧeeraŧhu ânŧŧari jaaniâa || Saajan sahaji mile guñ gahi ânkki samaaniâa || Preeŧam guñ ânkke suñi prbh bankke ŧuđhu bhaavaa sari naavaa || Gangg jamun ŧah beñee sanggam saaŧ samunđđ samaavaa || Punn đaan poojaa paramesur jugi jugi ēko jaaŧaa || Naanak maaghi mahaa rasu hari japi âthasathi ŧeeraŧh naaŧaa ||15||

(Meaning)
(Ang 1109 - Guru Granth Sahib ji)
(Guru Nanak Dev ji / Raag Tukhari)
In Maagh, I become pure; I know that the sacred shrine of pilgrimage is within me. I have met my Friend with intuitive ease; I grasp His Glorious Virtues, and merge in His Being. O my Beloved, Beauteous Lord God, please listen: I sing Your Glories, and merge in Your Being. If it is pleasing to Your Will, I bathe in the sacred pool within. The Ganges, Jamunaa, the sacred meeting place of the three rivers, the seven seas, Charity, donations, adoration and worship all rest in the Transcendent Lord God; throughout the ages, I realize the One. O Nanak, in Maagh, the most sublime essence is meditation on the Lord; this is the cleansing bath of the sixty-eight sacred shrines of pilgrimage. ||15||
Goto Top Daily Updates All Hukamnamas Punjabi/Sikh Festivals Gurbani in Hindi Punjabi Eng Live Kirtan/Ragi Duty List