Saawan month (Sangrand Hukamnama) SGPC, Sri Darbar Sahib Harmandir Sahib Amritsar

Sawan month Hukamnama from Sri Darbar Sahib, Sachkhand Sri Harimandir Sahib, Golden Temple Amritsar, in Punjabi Hindi English with meanings translation, as per official SGPC calendar Hukamnama. Also contains detailed Hukamnama info like Page, Ang, SGG Line#, Raag, Bani, Author.

Sawan Sangrand Date:
16-July-2023 (Samvat 555 Nanakshahi) and 16-July-2024 (Samvat 556 Nanakshahi)

Sangrand Hukamnama PDF & Audio mp3

Daily Updates ਸਾਵਣ ਮਹੀਨਾ (ਸੰਗਰਾਂਦ ਹੁਕਮਨਾਮਾ) (ਪੰਜਾਬੀ + ਵਿਆਖਿਆ / ਅਰਥ) सावन महीना (संक्रांति/संग्रांद हुकमनामा) (हिंदी + अर्थ) Saawan month (Sangrand hukamnama) in English with meanings


ਸਾਵਣ ਮਹੀਨਾ (ਸੰਗਰਾਂਦ ਹੁਕਮਨਾਮਾ) (ਪੰਜਾਬੀ + ਵਿਆਖਿਆ / ਅਰਥ)

(ਅੰਗ 134 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਅਰਜਨ ਦੇਵ ਜੀ / ਰਾਗ ਮਾਝ)
(ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥)
ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥ ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥ ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥

(ਅਰਥ / ਵਿਆਖਿਆ)
(ਅੰਗ 134 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਅਰਜਨ ਦੇਵ ਜੀ / ਰਾਗ ਮਾਝ)
ਜਿਵੇਂ ਸਾਵਣ ਵਿਚ (ਵਰਖਾ ਨਾਲ ਬਨਸਪਤੀ ਹਰਿਆਵਲੀ ਹੋ ਜਾਂਦੀ ਹੈ, ਤਿਵੇਂ ਉਹ) ਜੀਵ-ਇਸਤ੍ਰੀ ਹਰਿਆਵਲੀ ਹੋ ਜਾਂਦੀ ਹੈ (ਭਾਵ, ਉਸ ਜੀਵ ਦਾ ਹਿਰਦਾ ਖਿੜ ਪੈਂਦਾ ਹੈ) ਜਿਸ ਦਾ ਪਿਆਰ ਪ੍ਰਭੂ ਦੇ ਸੁਹਣੇ ਚਰਨਾਂ ਨਾਲ ਬਣ ਜਾਂਦਾ ਹੈ । ਉਸ ਦਾ ਮਨ ਉਸ ਦਾ ਤਨ ਪਰਮਾਤਮਾ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ, ਪਰਮਾਤਮਾ ਦਾ ਨਾਮ ਹੀ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ । ਮਾਇਆ ਦੇ ਨਾਸਵੰਤ ਕੌਤਕ ਉਸ ਨੂੰ ਸਾਰੇ ਸੁਆਹ (ਨਿਕੰਮੇ) ਦਿਸਦੇ ਹਨ । (ਸਾਵਣ ਵਿਚ ਜਿਵੇਂ ਵਰਖਾ ਦੀ ਬੂੰਦ ਸੋਹਣੀ ਲੱਗਦੀ ਹੈ, ਤਿਵੇਂ ਪ੍ਰਭੂ-ਚਰਨਾਂ ਦੇ ਪਿਆਰ ਵਾਲੇ ਬੰਦੇ ਨੂੰ) ਹਰੀ ਦੇ ਨਾਮ ਦੀ ਆਤਮਕ ਜੀਵਨ ਦੇਣ ਵਾਲੀ ਬੂੰਦ ਪਿਆਰੀ ਲੱਗਦੀ ਹੈ, ਗੁਰੂ ਨੂੰ ਮਿਲ ਕੇ ਉਹ ਮਨੁੱਖ ਉਸ ਬੂੰਦ ਨੂੰ ਪੀਣ ਜੋਗਾ ਹੋ ਪੈਂਦਾ ਹੈ (ਪ੍ਰਭੂ ਦੀ ਵਡਿਆਈ ਦੀਆਂ ਨਿੱਕੀਆਂ ਨਿੱਕੀਆਂ ਗੱਲਾਂ ਭੀ ਉਸ ਨੂੰ ਮਿੱਠੀਆਂ ਲੱਗਦੀਆਂ ਹਨ, ਗੁਰੂ ਨੂੰ ਮਿਲ ਕੇ ਬੜੇ ਸ਼ੌਕ ਨਾਲ ਸੁਣਦਾ ਹੈ) । ਜਿਸ ਪ੍ਰਭੂ ਦੇ ਮੇਲ ਨਾਲ ਸਾਰਾ ਜਗਤ (ਬਨਸਪਤੀ ਆਦਿਕ) ਹਰਿਆ-ਭਰਿਆ ਹੋਇਆ ਹੈ, ਜੋ ਪ੍ਰਭੂ ਸਭ ਕੁਝ ਕਰਨ ਜੋਗਾ ਹੈ ਵਿਆਪਕ ਹੈ ਤੇ ਬੇਅੰਤ ਹੈ, ਉਸ ਨੂੰ ਮਿਲਣ ਵਾਸਤੇ ਮੇਰਾ ਮਨ ਭੀ ਤਾਂਘਦਾ ਹੈ, ਪਰ ਉਹ ਪ੍ਰਭੂ ਆਪ ਹੀ ਆਪਣੀ ਮਿਹਰ ਨਾਲ ਮਿਲਾਣ ਦੇ ਸਮਰੱਥ ਹੈ । ਮੈਂ ਉਹਨਾਂ ਗੁਰਮੁਖ ਸਹੇਲੀਆਂ ਤੋਂ ਸਦਕੇ ਹਾਂ, ਸਦਾ ਕੁਰਬਾਨ ਹਾਂ ਜਿਨ੍ਹਾਂ ਨੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ । ਹੇ ਨਾਨਕ! (ਬੇਨਤੀ ਕਰ ਤੇ ਆਖ-) ਹੇ ਪ੍ਰਭੂ! ਮੇਰੇ ਉੱਤੇ ਮਿਹਰ ਕਰ, ਤੂੰ ਆਪ ਹੀ ਗੁਰੂ ਦੇ ਸ਼ਬਦ ਦੀ ਰਾਹੀਂ (ਮੇਰੀ ਜਿੰਦ ਨੂੰ) ਸਵਾਰਨ ਜੋਗਾ ਹੈਂ । ਸਾਵਣ ਦਾ ਮਹੀਨਾ ਉਹਨਾਂ ਭਾਗਾਂ ਵਾਲੀਆਂ (ਜੀਵ-ਇਸਤ੍ਰੀਆਂ) ਵਾਸਤੇ (ਖੇੜਾ ਤੇ ਠੰਡ ਲਿਆਉਣ ਵਾਲਾ) ਹੈ ਜਿਨ੍ਹਾਂ ਨੇ ਆਪਣੇ ਹਿਰਦੇ (ਰੂਪ ਗਲ) ਵਿਚ ਪਰਮਾਤਮਾ ਦਾ ਨਾਮ (-ਰੂਪ) ਹਾਰ ਪਾਇਆ ਹੋਇਆ ਹੈ ॥੬॥

(ਅੰਗ 1108 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਨਾਨਕ ਦੇਵ ਜੀ / ਰਾਗ ਤੁਖਾਰੀ)
(ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ
ੴ ਸਤਿਗੁਰ ਪ੍ਰਸਾਦਿ ॥)
ਸਾਵਣਿ ਸਰਸ ਮਨਾ ਘਣ ਵਰਸਹਿ ਰੁਤਿ ਆਏ ॥ ਮੈ ਮਨਿ ਤਨਿ ਸਹੁ ਭਾਵੈ ਪਿਰ ਪਰਦੇਸਿ ਸਿਧਾਏ ॥ ਪਿਰੁ ਘਰਿ ਨਹੀ ਆਵੈ ਮਰੀਐ ਹਾਵੈ ਦਾਮਨਿ ਚਮਕਿ ਡਰਾਏ ॥ ਸੇਜ ਇਕੇਲੀ ਖਰੀ ਦੁਹੇਲੀ ਮਰਣੁ ਭਇਆ ਦੁਖੁ ਮਾਏ ॥ ਹਰਿ ਬਿਨੁ ਨੀਦ ਭੂਖ ਕਹੁ ਕੈਸੀ ਕਾਪੜੁ ਤਨਿ ਨ ਸੁਖਾਵਏ ॥ ਨਾਨਕ ਸਾ ਸੋਹਾਗਣਿ ਕੰਤੀ ਪਿਰ ਕੈ ਅੰਕਿ ਸਮਾਵਏ ॥੯॥

(ਅਰਥ / ਵਿਆਖਿਆ)
(ਅੰਗ 1108 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਨਾਨਕ ਦੇਵ ਜੀ / ਰਾਗ ਤੁਖਾਰੀ)
(ਹਾੜ ਦੀ ਅੱਤ ਦਰਜੇ ਦੀ ਤਪਸ਼ ਵਿਚ ਘਾਹ ਆਦਿਕ ਸੁੱਕ ਜਾਂਦੇ ਹਨ । ਉਸ ਤਪਸ਼ ਦੇ ਪਿਛੋਂ ਸਾਵਨ ਮਹੀਨੇ ਵਿਚ ਘਟਾਂ ਚੜ੍ਹਦੀਆਂ ਹਨ । ਪਸ਼ੂ ਪੰਛੀ ਮਨੁੱਖ ਤਾਂ ਕਿਤੇ ਰਹੇ, ਸੁੱਕਾ ਹੋਇਆ ਘਾਹ ਭੀ ਹਰਾ ਹੋ ਜਾਂਦਾ ਹੈ । ਉਸ ਦੀ ਹਰਿਆਵਲ ਵੇਖ ਕੇ ਹਰੇਕ ਪ੍ਰਾਣੀ ਬੋਲ ਉਠਦਾ ਹੈ-) ਹੇ ਮੇਰੇ ਮਨ! ਸਾਵਣ ਮਹੀਨੇ ਵਿਚ (ਵਰਖਾ ਦੀ) ਰੁੱਤ ਆ ਗਈ ਹੈ, ਬੱਦਲ ਵਰ੍ਹ ਰਹੇ ਹਨ, ਹੁਣ ਤੂੰ ਭੀ ਹਰਾ ਹੋ (ਤੂੰ ਭੀ ਉਮਾਹ ਵਿਚ ਆ) । (ਪਰਦੇਸ ਗਏ ਪਤੀ ਦੀ ਨਾਰ ਦਾ ਹਿਰਦਾ ਕਾਲੀਆਂ ਘਟਾਂ ਨੂੰ ਵੇਖ ਕੇ ਤੜਪ ਉਠਦਾ ਹੈ । ਉਮਾਹ ਪੈਦਾ ਕਰਨ ਵਾਲੇ ਇਹ ਸਾਮਾਨ ਵਿਛੋੜੇ ਵਿਚ ਉਸ ਨੂੰ ਦੁਖਦਾਈ ਪ੍ਰਤੀਤ ਹੁੰਦੇ ਹਨ । ਬਿਰਹੋਂ ਵਿਚ ਉਹ ਇਉਂ ਆਖਦੀ ਹੈ- ਹੇ ਮਾਂ! ਇਹ ਬੱਦਲ ਵੇਖ ਵੇਖ ਕੇ) ਮੈਨੂੰ ਆਪਣਾ ਪਤੀ ਮਨ ਵਿਚ ਰੋਮ ਰੋਮ ਵਿਚ ਪਿਆਰਾ ਲੱਗ ਰਿਹਾ ਹੈ, ਪਰ ਮੇਰੇ ਪਤੀ ਜੀ ਤਾਂ ਪਰਦੇਸ ਗਏ ਹੋਏ ਹਨ । (ਜਿਤਨਾ ਚਿਰ) ਪਤੀ ਘਰ ਵਿਚ ਨਹੀਂ ਆਉਂਦਾ, ਮੈਂ ਹਾਹੁਕਿਆਂ ਨਾਲ ਮਰ ਰਹੀ ਹਾਂ, ਬਿਜਲੀ ਚਮਕ ਕੇ (ਸਗੋਂ) ਮੈਨੂੰ ਡਰਾ ਨਹੀਂ ਹੈ । ਹੇ ਮਾਂ! (ਪਤੀ ਦੇ ਵਿਛੋੜੇ ਵਿਚ) ਮੇਰੀ ਸੱਖਣੀ ਸੇਜ ਮੈਨੂੰ ਬਹੁਤ ਦੁਖਦਾਈ ਹੋ ਰਹੀ ਹੈ, (ਪਤੀ ਤੋਂ ਵਿਛੋੜੇ ਦਾ) ਦੁੱਖ ਮੈਨੂੰ ਮੌਤ (ਬਰਾਬਰ) ਹੋ ਗਿਆ ਹੈ । (ਜਿਸ ਜੀਵ-ਇਸਤ੍ਰੀ ਦੇ ਅੰਦਰ ਪ੍ਰਭੂ-ਪਤੀ ਦਾ ਪਿਆਰ ਹੈ, ਬਿਰਹਣੀ ਨਾਰ ਵਾਂਗ) ਉਸ ਨੂੰ ਪ੍ਰਭੂ ਦੇ ਮਿਲਾਪ ਤੋਂ ਬਿਨਾ ਨਾਹ ਨੀਂਦ, ਨਾਹ ਭੁੱਖ । ਉਸ ਨੂੰ ਤਾਂ ਕੱਪੜਾ ਭੀ ਸਰੀਰ ਉਤੇ ਨਹੀਂ ਸੁਖਾਂਦਾ (ਸਰੀਰਕ ਸੁਖਾਂ ਦੇ ਕੋਈ ਭੀ ਸਾਧਨ ਉਸ ਦੇ ਮਨ ਨੂੰ ਧ੍ਰੂਹ ਨਹੀਂ ਪਾ ਸਕਦੇ) । ਹੇ ਨਾਨਕ! ਉਹੀ ਭਾਗਾਂ ਵਾਲੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੇ ਪਿਆਰ ਦੀ ਹੱਕਦਾਰ ਹੋ ਸਕਦੀ ਹੈ, ਜੋ ਸਦਾ ਪ੍ਰਭੂ ਦੀ ਯਾਦ ਵਿਚ ਲੀਨ ਰਹਿੰਦੀ ਹੈ ॥੯॥
Goto Top Daily Updates All Hukamnamas Punjabi/Sikh Festivals Gurbani in Hindi Punjabi Eng Live Kirtan/Ragi Duty List

सावन महीना (संक्रांति/संग्रांद हुकमनामा) (हिंदी + अर्थ)

(अंग 134 - गुरु ग्रंथ साहिब जी)
(गुरू अर्जन देव जी / राग माझ)
(बारह माहा मांझ महला ५ घरु ४
ੴ सतिगुर प्रसादि ॥)
सावणि सरसी कामणी चरन कमल सिउ पिआरु ॥ मनु तनु रता सच रंगि इको नामु अधारु ॥ बिखिआ रंग कूड़ाविआ दिसनि सभे छारु ॥ हरि अम्रित बूंद सुहावणी मिलि साधू पीवणहारु ॥ वणु तिणु प्रभ संगि मउलिआ सम्रथ पुरख अपारु ॥ हरि मिलणै नो मनु लोचदा करमि मिलावणहारु ॥ जिनी सखीए प्रभु पाइआ हंउ तिन कै सद बलिहार ॥ नानक हरि जी मइआ करि सबदि सवारणहारु ॥ सावणु तिना सुहागणी जिन राम नामु उरि हारु ॥६॥

(अर्थ)
(अंग 134 - गुरु ग्रंथ साहिब जी)
(गुरू अर्जन देव जी / राग माझ)
श्रावण के महीने में वहीं जीव-स्त्री वनस्पति की तरह प्रफुल्लित हो जाती है, जिसका प्रभु के चरण कवलों से प्रेम है। उसका तन-मन सद्पुरुष के प्रेम से मग्न हो जाता है और सत्य-परमेश्वर का नाम ही उसका एकमात्र सहारा बन जाता है। विष-रूपी माया का मोह झूठा है। सब कुछ जो दृष्टिमान होता है, वह क्षणभंगुर है। हरि-नाम रुपी अमृत की बूंद बहुत सुन्दर है। संतों-गुरुओं से मिलकर मनुष्य उनका पान करता है। प्रभु के मिलन से सारी वनस्पति वन एवं तृण प्रफुल्लित हो गए हैं। प्रभु बेअंत एवं सब कुछ करने में समर्थ है। ईश्वर के मिलन हेतु मेरा हृदय बहुत व्याकुल है। परन्तु प्रभु अपनी कृपा से ही जीव को अपने साथ मिलाता है। जो सखियाँ ईश्वर को प्राप्त हुई हैं, उन पर मैं सदैव कुर्बान हूँ। नानक जी का कथन है कि हे प्रभु! मुझ पर दया करो। प्रभु अपने नाम द्वारा जीव को संवारने वाला है। श्रावण का महीना उन सुहागिनों के लिए ही सुन्दर है, जिन्होंने राम नाम को अपने हृदय का हार बना लिया है॥ ६॥

(अंग 1108 - गुरु ग्रंथ साहिब जी)
(गुरू नानक देव जी / राग तुखारी)
(तुखारी छंत महला १ बारह माहा
ੴ सतिगुर प्रसादि ॥)
सावणि सरस मना घण वरसहि रुति आए ॥ मै मनि तनि सहु भावै पिर परदेसि सिधाए ॥ पिरु घरि नही आवै मरीऐ हावै दामनि चमकि डराए ॥ सेज इकेली खरी दुहेली मरणु भइआ दुखु माए ॥ हरि बिनु नीद भूख कहु कैसी कापड़ु तनि न सुखावए ॥ नानक सा सोहागणि कंती पिर कै अंकि समावए ॥९॥

(अर्थ)
(अंग 1108 - गुरु ग्रंथ साहिब जी)
(गुरू नानक देव जी / राग तुखारी)
हे मन ! सावन का मास सरस है, बादलों के बरसने का मौसम आ जाता है। मेरे तन-मन को परदेस जाने वाला प्रियतम-प्रभु ही रुचता है। अगर प्रियतम घर नहीं आता तो उसके बिना मरने के समान है और बिजली चमक-चमक कर डराती है। हे माँ ! सेज अकेली है, उसके बिना दुखी हूँ और जुदाई का दुख मरने के समान है। प्रभु बिना नीद-भूख भी भला कैसी है, शरीर पर कोई वस्त्र भी अच्छा नहीं लगता। गुरु नानक का कथन है कि वही सुहागिन है जो पति-प्रभु के संग लीन रहती है॥ ९॥
Goto Top Daily Updates All Hukamnamas Punjabi/Sikh Festivals Gurbani in Hindi Punjabi Eng Live Kirtan/Ragi Duty List

Saawan month (Sangrand hukamnama) in English with meanings

(Ang 134 - Guru Granth Sahib ji)
(Guru Arjan Dev ji / Raag Majh)
(Baarah maahaa maanjh mahalaa 5 gharu 4
Īk õamkkaari saŧigur prsaađi ||)
Saavañi sarasee kaamañee charan kamal siū piâaru || Manu ŧanu raŧaa sach ranggi īko naamu âđhaaru || Bikhiâa rangg kooɍaaviâa đisani sabhe chhaaru || Hari âmmmriŧ boonđđ suhaavañee mili saađhoo peevañahaaru || Vañu ŧiñu prbh sanggi maūliâa sammrŧh purakh âpaaru || Hari milañai no manu lochađaa karami milaavañahaaru || Jinee sakheeē prbhu paaīâa hannū ŧin kai sađ balihaar || Naanak hari jee maīâa kari sabađi savaarañahaaru || Saavañu ŧinaa suhaagañee jin raam naamu ūri haaru ||6||

(Meaning)
(Ang 134 - Guru Granth Sahib ji)
(Guru Arjan Dev ji / Raag Majh)
In the month of Saawan, the soul-bride is happy, if she falls in love with the Lotus Feet of the Lord. Her mind and body are imbued with the Love of the True One; His Name is her only Support. The pleasures of corruption are false. All that is seen shall turn to ashes. The drops of the Lord's Nectar are so beautiful! Meeting the Holy Saint, we drink these in. The forests and the meadows are rejuvenated and refreshed with the Love of God, the All-powerful, Infinite Primal Being. My mind yearns to meet the Lord. If only He would show His Mercy, and unite me with Himself! Those brides who have obtained God-I am forever a sacrifice to them. O Nanak, when the Dear Lord shows kindness, He adorns His bride with the Word of His Shabad. Saawan is delightful for those happy soul-brides whose hearts are adorned with the Necklace of the Lord's Name. ||6||

(Ang 1108 - Guru Granth Sahib ji)
(Guru Nanak Dev ji / Raag Tukhari)
(Ŧukhaaree chhanŧŧ mahalaa 1 baarah maahaa
Īk õamkkaari saŧigur prsaađi ||)
Saavañi saras manaa ghañ varasahi ruŧi âaē || Mai mani ŧani sahu bhaavai pir parađesi siđhaaē || Piru ghari nahee âavai mareeâi haavai đaamani chamaki daraaē || Sej īkelee kharee đuhelee marañu bhaīâa đukhu maaē || Hari binu neeđ bhookh kahu kaisee kaapaɍu ŧani na sukhaavaē || Naanak saa sohaagañi kanŧŧee pir kai ânkki samaavaē ||9||

(Meaning)
(Ang 1108 - Guru Granth Sahib ji)
(Guru Nanak Dev ji / Raag Tukhari)
In Saawan, be happy, O my mind. The rainy season has come, and the clouds have burst into showers. My mind and body are pleased by my Lord, but my Beloved has gone away. My Beloved has not come home, and I am dying of the sorrow of separation. The lightning flashes, and I am scared. My bed is lonely, and I am suffering in agony. I am dying in pain, O my mother! Tell me - without the Lord, how can I sleep, or feel hungry? My clothes give no comfort to my body. O Nanak, she alone is a happy soul-bride, who merges in the Being of her Beloved Husband Lord. ||9||
Goto Top Daily Updates All Hukamnamas Punjabi/Sikh Festivals Gurbani in Hindi Punjabi Eng Live Kirtan/Ragi Duty List