Vaisakh month (Sangrand Hukamnama) SGPC, Sri Darbar Sahib Harmandir Sahib Amritsar

Vaisakh month Hukamnama from Sri Darbar Sahib, Sachkhand Sri Harimandir Sahib, Golden Temple Amritsar, in Punjabi Hindi English with meanings translation, as per official SGPC calendar Hukamnama. Also contains detailed Hukamnama info like Page, Ang, SGG Line#, Raag, Bani, Author.

Vaisakh Sangrand Date:
14-Apr-2023 (Samvat 555 Nanakshahi) and 13-Apr-2024 (Samvat 556 Nanakshahi)

Sangrand Hukamnama PDF & Audio mp3

Daily Updates ਵੈਸਾਖ ਮਹੀਨਾ (ਸੰਗਰਾਂਦ ਹੁਕਮਨਾਮਾ) (ਪੰਜਾਬੀ + ਵਿਆਖਿਆ / ਅਰਥ) वैसाख महीना (संक्रांति/संग्रांद हुकमनामा) (हिंदी + अर्थ) Vaisakh month (Sangrand hukamnama) in English with meanings


ਵੈਸਾਖ ਮਹੀਨਾ (ਸੰਗਰਾਂਦ ਹੁਕਮਨਾਮਾ) (ਪੰਜਾਬੀ + ਵਿਆਖਿਆ / ਅਰਥ)

(ਅੰਗ 133 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਅਰਜਨ ਦੇਵ ਜੀ / ਰਾਗ ਮਾਝ)
(ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥)
ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥ ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥

(ਅਰਥ / ਵਿਆਖਿਆ)
(ਅੰਗ 133 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਅਰਜਨ ਦੇਵ ਜੀ / ਰਾਗ ਮਾਝ)
(ਵੈਸਾਖੀ ਵਾਲਾ ਦਿਨ ਹਰੇਕ ਇਸਤ੍ਰੀ ਮਰਦ ਵਾਸਤੇ ਰੀਝਾਂ ਵਾਲਾ ਦਿਨ ਹੁੰਦਾ ਹੈ, ਪਰ) ਵੈਸਾਖ ਵਿਚ ਉਹਨਾਂ ਇਸਤ੍ਰੀਆਂ ਦਾ ਦਿਲ ਕਿਵੇਂ ਖਲੋਵੇ ਜੋ ਪਤੀ ਤੋਂ ਵਿੱਛੁੜੀਆਂ ਪਈਆਂ ਹਨ, ਜਿਨ੍ਹਾਂ ਦੇ ਅੰਦਰ ਪਿਆਰ (ਦੇ ਪ੍ਰਗਟਾਵੇ) ਦੀ ਅਣਹੋਂਦ ਹੈ, (ਇਸ ਤਰ੍ਹਾਂ ਉਸ ਜੀਵ ਨੂੰ ਧੀਰਜ ਕਿਵੇਂ ਆਵੇ ਜਿਸ ਨੂੰ) ਸੱਜਣ-ਪ੍ਰਭੂ ਵਿਸਾਰ ਕੇ ਮਨ-ਮੋਹਣੀ ਮਾਇਆ ਚੰਬੜੀ ਹੋਈ ਹੈ? ਨਾਹ ਪੁਤ੍ਰ, ਨਾਹ ਇਸਤ੍ਰੀ, ਨਾਹ ਧਨ, ਕੋਈ ਭੀ ਮਨੁੱਖ ਦੇ ਨਾਲ ਨਹੀਂ ਨਿਭਦਾ ਇਕ ਅਬਿਨਾਸੀ ਪਰਮਾਤਮਾ ਹੀ ਅਸਲ ਸਾਥੀ ਹੈ । ਨਾਸਵੰਤ ਧੰਧੇ ਦਾ ਮੋਹ (ਸਾਰੀ ਲੁਕਾਈ ਨੂੰ ਹੀ) ਵਿਆਪ ਰਿਹਾ ਹੈ, (ਮਾਇਆ ਦੇ ਮੋਹ ਵਿਚ) ਮੁੜ ਮੁੜ ਫਸ ਕੇ ਸਾਰੀ ਲੁਕਾਈ ਹੀ (ਆਤਮਕ ਮੌਤੇ) ਮਰ ਰਹੀ ਹੈ । ਇਕ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਹੋਰ ਜਿਤਨੇ ਭੀ ਕਰਮ ਇਥੇ ਕਰੀਦੇ ਹਨ, ਉਹ ਸਾਰੇ ਮਰਨ ਤੋਂ ਪਹਿਲਾਂ ਹੀ ਖੋਹ ਲਏ ਜਾਂਦੇ ਹਨ (ਭਾਵ, ਉਹ ਉੱਚੇ ਆਤਮਕ ਜੀਵਨ ਦਾ ਅੰਗ ਨਹੀਂ ਬਣ ਸਕਦੇ) । ਪਿਆਰ-ਸਰੂਪ ਪ੍ਰਭੂ ਨੂੰ ਵਿਸਾਰ ਕੇ ਖ਼ੁਆਰੀ ਹੀ ਹੁੰਦੀ ਹੈ, ਪਰਮਾਤਮਾ ਤੋਂ ਬਿਨਾ ਜਿੰਦ ਦਾ ਹੋਰ ਕੋਈ ਸਾਥੀ ਹੀ ਨਹੀਂ ਹੁੰਦਾ । ਪ੍ਰਭੂ ਪ੍ਰੀਤਮ ਦੀ ਚਰਨੀਂ ਜੇਹੜੇ ਬੰਦੇ ਲਗਦੇ ਹਨ, ਉਹਨਾਂ ਦੀ (ਲੋਕ ਪਰਲੋਕ ਵਿਚ) ਭਲੀ ਸੋਭਾ ਹੁੰਦੀ ਹੈ । ਹੇ ਪ੍ਰਭੂ! (ਤੇਰੇ ਦਰ ਤੇ) ਮੇਰੀ ਬੇਨਤੀ ਹੈ ਕਿ ਮੈਨੂੰ ਤੇਰਾ ਦਿਲ-ਰੱਜਵਾਂ ਮਿਲਾਪ ਨਸੀਬ ਹੋਵੇ । (ਰੁੱਤ ਫਿਰਨ ਨਾਲ ਚੁਫੇਰੇ ਬਨਸਪਤੀ ਪਈ ਸੁਹਾਵਣੀ ਹੋ ਜਾਏ, ਪਰ) ਜਿੰਦ ਨੂੰ ਵੈਸਾਖ ਦਾ ਮਹੀਨਾ ਤਦੋਂ ਹੀ ਸੋਹਣਾ ਲੱਗ ਸਕਦਾ ਹੈ ਜੇ ਹਰੀ ਸੰਤ-ਪ੍ਰਭੂ ਮਿਲ ਪਏ ॥੩॥

(ਅੰਗ 1108 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਨਾਨਕ ਦੇਵ ਜੀ / ਰਾਗ ਤੁਖਾਰੀ)
(ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ
ੴ ਸਤਿਗੁਰ ਪ੍ਰਸਾਦਿ ॥)
ਵੈਸਾਖੁ ਭਲਾ ਸਾਖਾ ਵੇਸ ਕਰੇ ॥ ਧਨ ਦੇਖੈ ਹਰਿ ਦੁਆਰਿ ਆਵਹੁ ਦਇਆ ਕਰੇ ॥ ਘਰਿ ਆਉ ਪਿਆਰੇ ਦੁਤਰ ਤਾਰੇ ਤੁਧੁ ਬਿਨੁ ਅਢੁ ਨ ਮੋਲੋ ॥ ਕੀਮਤਿ ਕਉਣ ਕਰੇ ਤੁਧੁ ਭਾਵਾਂ ਦੇਖਿ ਦਿਖਾਵੈ ਢੋਲੋ ॥ ਦੂਰਿ ਨ ਜਾਨਾ ਅੰਤਰਿ ਮਾਨਾ ਹਰਿ ਕਾ ਮਹਲੁ ਪਛਾਨਾ ॥ ਨਾਨਕ ਵੈਸਾਖੀਂ ਪ੍ਰਭੁ ਪਾਵੈ ਸੁਰਤਿ ਸਬਦਿ ਮਨੁ ਮਾਨਾ ॥੬॥

(ਅਰਥ / ਵਿਆਖਿਆ)
(ਅੰਗ 1108 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਨਾਨਕ ਦੇਵ ਜੀ / ਰਾਗ ਤੁਖਾਰੀ)
ਵੈਸਾਖ (ਦਾ ਮਹੀਨਾ ਕੇਹਾ) ਚੰਗਾ ਲੱਗਦਾ ਹੈ! (ਰੁੱਖਾਂ ਦੀਆਂ) ਲਗਰਾਂ (ਸੱਜ-ਵਿਆਹੀਆਂ ਮੁਟਿਆਰਾਂ ਵਾਂਗ ਕੂਲੇ ਕੂਲੇ ਪੱਤਰਾਂ ਦਾ) ਹਾਰ-ਸਿੰਗਾਰ ਕਰਦੀਆਂ ਹਨ । (ਇਹਨਾਂ ਲਗਰਾਂ ਦਾ ਹਾਰ-ਸਿੰਗਾਰ ਵੇਖ ਕੇ ਪਤੀ ਤੋਂ ਵਿਛੁੜੀ ਨਾਰ ਦੇ ਅੰਦਰ ਭੀ ਪਤੀ ਨੂੰ ਮਿਲਣ ਲਈ ਧ੍ਰੂਹ ਪੈਂਦੀ ਹੈ, ਤੇ ਉਹ ਆਪਣੇ ਘਰ ਦੇ ਬੂਹੇ ਵਿਚ ਖਲੋਤੀ ਰਾਹ ਤੱਕਦੀ ਹੈ । ਇਸੇ ਤਰ੍ਹਾਂ ਕੁਦਰਤਿ-ਰਾਣੀ ਦਾ ਸੋਹਜ-ਸਿੰਗਾਰ ਵੇਖ ਕੇ ਉਮਾਹ-ਭਰੀ) ਜੀਵ-ਇਸਤ੍ਰੀ ਆਪਣੇ (ਹਿਰਦੇ-) ਦਰ ਤੇ ਪ੍ਰਭੂ-ਪਤੀ ਦੀ ਉਡੀਕ ਕਰਦੀ ਹੈ (ਤੇ ਆਖਦੀ ਹੈ-ਹੇ ਪ੍ਰਭੂ-ਪਤੀ!) ਮਿਹਰ ਕਰ ਕੇ (ਮੇਰੇ ਹਿਰਦੇ-ਘਰ ਵਿਚ) ਆਓ । ਹੇ ਪਿਆਰੇ! (ਮੇਰੇ) ਘਰ ਵਿਚ ਆਓ, ਮੈਨੂੰ ਇਸ ਬਿਖਮ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਾ, ਤੈਥੋਂ ਬਿਨਾ ਮੇਰੀ ਕਦਰ ਅੱਧੀ ਕੌਡੀ ਜਿਤਨੀ ਭੀ ਨਹੀਂ ਹੈ । ਪਰ, ਹੇ ਮਿਤ੍ਰ-ਪ੍ਰਭੂ! ਜੇ ਗੁਰੂ ਤੇਰਾ ਦਰਸਨ ਕਰ ਕੇ ਮੈਨੂੰ ਭੀ ਦਰਸਨ ਕਰਾ ਦੇਵੇ, ਤੇ ਜੇ ਮੈਂ ਤੈਨੂੰ ਚੰਗੀ ਲੱਗ ਪਵਾਂ, ਤਾਂ ਕੌਣ ਮੇਰਾ ਮੁੱਲ ਪਾ ਸਕਦਾ ਹੈ? ਫਿਰ ਤੂੰ ਮੈਨੂੰ ਕਿਤੇ ਦੂਰ ਨਹੀਂ ਜਾਪੇਂਗਾ, ਮੈਨੂੰ ਯਕੀਨ ਹੋਵੇਗਾ ਕਿ ਤੂੰ ਮੇਰੇ ਅੰਦਰ ਵੱਸ ਰਿਹਾ ਹੈਂ, ਉਸ ਟਿਕਾਣੇ ਦੀ ਮੈਨੂੰ ਪਛਾਣ ਹੋ ਜਾਇਗੀ ਜਿਥੇ ਤੂੰ ਵੱਸਦਾ ਹੈਂ । ਹੇ ਨਾਨਕ! ਵੈਸਾਖ ਵਿਚ (ਕੁਦਰਤਿ-ਰਾਣੀ ਦਾ ਸੋਹਜ-ਸਿੰਗਾਰ ਵੇਖ ਕੇ ਉਹ ਜੀਵ-ਇਸਤ੍ਰੀ) ਪ੍ਰਭੂ-ਪਤੀ (ਦਾ ਮਿਲਾਪ) ਹਾਸਲ ਕਰ ਲੈਂਦੀ ਹੈ ਜਿਸ ਦੀ ਸੁਰਤ ਗੁਰੂ ਦੇ ਸ਼ਬਦ ਵਿਚ ਜੁੜੀ ਰਹਿੰਦੀ ਹੈ, ਜਿਸ ਦਾ ਮਨ (ਸਿਫ਼ਤ-ਸਾਲਾਹ ਵਿਚ ਹੀ) ਗਿੱਝ ਜਾਂਦਾ ਹੈ ॥੬॥
Goto Top Daily Updates All Hukamnamas Punjabi/Sikh Festivals Gurbani in Hindi Punjabi Eng Live Kirtan/Ragi Duty List

वैसाख महीना (संक्रांति/संग्रांद हुकमनामा) (हिंदी + अर्थ)

(अंग 133 - गुरु ग्रंथ साहिब जी)
(गुरू अर्जन देव जी / राग माझ)
(बारह माहा मांझ महला ५ घरु ४
ੴ सतिगुर प्रसादि ॥)
वैसाखि धीरनि किउ वाढीआ जिना प्रेम बिछोहु ॥ हरि साजनु पुरखु विसारि कै लगी माइआ धोहु ॥ पुत्र कलत्र न संगि धना हरि अविनासी ओहु ॥ पलचि पलचि सगली मुई झूठै धंधै मोहु ॥ इकसु हरि के नाम बिनु अगै लईअहि खोहि ॥ दयु विसारि विगुचणा प्रभ बिनु अवरु न कोइ ॥ प्रीतम चरणी जो लगे तिन की निरमल सोइ ॥ नानक की प्रभ बेनती प्रभ मिलहु परापति होइ ॥ वैसाखु सुहावा तां लगै जा संतु भेटै हरि सोइ ॥३॥

(अर्थ)
(अंग 133 - गुरु ग्रंथ साहिब जी)
(गुरू अर्जन देव जी / राग माझ)
वैसाख के महीने में वह जीव-स्त्रियां कैसे धैर्य करें, जिनका अपने प्रियतम से विरहा हुआ है। अपने हरि-प्रभु साजन को भुलाकर वह झूठी माया के मोह में फँस गई हैं। मरणोपरांत पुत्र, पत्नी तथा धन-दौलत प्राणी के साथ नहीं जाते अपितु अविनाशी प्रभु ही उसका रक्षक बनता है। सारी दुनिया झूठे कर्मों की लगन में मोहबद्ध उलझ-उलझकर नष्ट हो गई है। आगे परलोक में एक ईश्वर के नाम के अलावा मनुष्य के किए हुए सभी कर्म-धर्म छीन लिए जाते हैं। अर्थात् उन्हें कोई फल नहीं मिलता। दयालु परमात्मा को विस्मृत करके मनुष्य तबाह हो जाता है। हरि-प्रभु के अलावा अन्य कोई भी जीव का रक्षक नहीं बनता। जो प्रियतम के चरणों में लग जाते हैं, वे बड़े पवित्र हैं और उनकी बहुत शोभा होती है। नानक की प्रभु के समक्ष प्रार्थना है कि हे प्रभु ! मुझे आकर मिलो एवं मुझे तेरे दर्शन प्राप्त होते रहें। वैसाख का महीना मुझे तभी सुन्दर लगता है यदि कोई हरि का संत मिल जाए॥ ३॥

(अंग 1108 - गुरु ग्रंथ साहिब जी)
(गुरू नानक देव जी / राग तुखारी)
(तुखारी छंत महला १ बारह माहा
ੴ सतिगुर प्रसादि ॥)
वैसाखु भला साखा वेस करे ॥ धन देखै हरि दुआरि आवहु दइआ करे ॥ घरि आउ पिआरे दुतर तारे तुधु बिनु अढु न मोलो ॥ कीमति कउण करे तुधु भावां देखि दिखावै ढोलो ॥ दूरि न जाना अंतरि माना हरि का महलु पछाना ॥ नानक वैसाखीं प्रभु पावै सुरति सबदि मनु माना ॥६॥

(अर्थ)
(अंग 1108 - गुरु ग्रंथ साहिब जी)
(गुरू नानक देव जी / राग तुखारी)
वैसाख का महीना भला है, प्रकृति सुन्दर वेष धारण कर लेती है। जीव-स्त्री द्वार पर पति-प्रभु को देखती है और विनय करती है कि दया करके घर आओ। हे प्यारे ! घर चले आओ, तू ही दुस्तर संसार-सागर से पार करवा सकता है और तेरे बिना तो मेरा कौड़ी भर मोल नहीं है। हे प्रभु ! अगर तुझे भा जाऊँ तो मैं अमूल्य हो जाऊँ, हे प्रियतम ! अपने दर्शन प्रदान करो। मैं तुझे अपने से दूर न समझू अपितु अंतर्मन में ही अनुभूति करूँ, तेरा महल पहचान लूं। गुरु नानक का कथन है कि वैसाख में प्रभु को वही पाता है, जिसकी सुरति शब्द-गुरु में लगकर मन प्रसन्न हो गया है॥ ६॥
Goto Top Daily Updates All Hukamnamas Punjabi/Sikh Festivals Gurbani in Hindi Punjabi Eng Live Kirtan/Ragi Duty List

Vaisakh month (Sangrand hukamnama) in English with meanings

(Ang 133 - Guru Granth Sahib ji)
(Guru Arjan Dev ji / Raag Majh)
(Baarah maahaa maanjh mahalaa 5 gharu 4
Īk õamkkaari saŧigur prsaađi ||)
Vaisaakhi đheerani kiū vaadheeâa jinaa prem bichhohu || Hari saajanu purakhu visaari kai lagee maaīâa đhohu || Puŧr kalaŧr na sanggi đhanaa hari âvinaasee õhu || Palachi palachi sagalee muëe jhoothai đhanđđhai mohu || Īkasu hari ke naam binu âgai laëeâhi khohi || Đayu visaari viguchañaa prbh binu âvaru na koī || Preeŧam charañee jo lage ŧin kee niramal soī || Naanak kee prbh benaŧee prbh milahu paraapaŧi hoī || Vaisaakhu suhaavaa ŧaan lagai jaa sanŧŧu bhetai hari soī ||3||

(Meaning)
(Ang 133 - Guru Granth Sahib ji)
(Guru Arjan Dev ji / Raag Majh)
In the month of Vaisaakh, how can the bride be patient? She is separated from her Beloved. She has forgotten the Lord, her Life-companion, her Master; she has become attached to Maya, the deceitful one. Neither son, nor spouse, nor wealth shall go along with you-only the Eternal Lord. Entangled and enmeshed in the love of false occupations, the whole world is perishing. Without the Naam, the Name of the One Lord, they lose their lives in the hereafter. Forgetting the Merciful Lord, they are ruined. Without God, there is no other at all. Pure is the reputation of those who are attached to the Feet of the Beloved Lord. Nanak makes this prayer to God: ""Please, come and unite me with Yourself."" The month of Vaisaakh is beautiful and pleasant, when the Saint causes me to meet the Lord. ||3||

(Ang 1108 - Guru Granth Sahib ji)
(Guru Nanak Dev ji / Raag Tukhari)
(Ŧukhaaree chhanŧŧ mahalaa 1 baarah maahaa
Īk õamkkaari saŧigur prsaađi ||)
Vaisaakhu bhalaa saakhaa ves kare || Đhan đekhai hari đuâari âavahu đaīâa kare || Ghari âaū piâare đuŧar ŧaare ŧuđhu binu âdhu na molo || Keemaŧi kaūñ kare ŧuđhu bhaavaan đekhi đikhaavai dholo || Đoori na jaanaa ânŧŧari maanaa hari kaa mahalu pachhaanaa || Naanak vaisaakheen prbhu paavai suraŧi sabađi manu maanaa ||6||

(Meaning)
(Ang 1108 - Guru Granth Sahib ji)
(Guru Nanak Dev ji / Raag Tukhari)
Baisakhi is so pleasant; the branches blossom with new leaves. The soul-bride yearns to see the Lord at her door. Come, O Lord, and take pity on me! Please come home, O my Beloved; carry me across the treacherous world-ocean. Without You, I am not worth even a shell. Who can estimate my worth, if I am pleasing to You? I see You, and inspire others to see You, O my Love. I know that You are not far away; I believe that You are deep within me, and I realize Your Presence. O Nanak, finding God in Baisakhi, the consciousness is filled with the Word of the Shabad, and the mind comes to believe. ||6||
Goto Top Daily Updates All Hukamnamas Punjabi/Sikh Festivals Gurbani in Hindi Punjabi Eng Live Kirtan/Ragi Duty List