ਜੈਤਸਰੀ ਕੀ ਵਾਰ (ਮਹਲਾ 5), Jaitsri ki vaar (Mahalla 5) Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ
ੴ ਸਤਿਗੁਰ ਪ੍ਰਸਾਦਿ ॥

ਸਲੋਕ ॥
ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥ ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥ ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥

ਪਉੜੀ ॥
ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥ ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥ ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥ ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥੧॥

ਸਲੋਕ ॥
ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥

ਪਉੜੀ ॥
ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥ ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥ ਹਰਿ ਸਿਮਰਤ ਤੂ ਨਾ ਜਲਹਿ ਮਨਿ ਤਨਿ ਉਰ ਧਾਰਿ ॥ ਬਿਖਮ ਥਾਨਹੁ ਜਿਨਿ ਰਖਿਆ ਤਿਸੁ ਤਿਲੁ ਨ ਵਿਸਾਰਿ ॥ ਪ੍ਰਭ ਬਿਸਰਤ ਸੁਖੁ ਕਦੇ ਨਾਹਿ ਜਾਸਹਿ ਜਨਮੁ ਹਾਰਿ ॥੨॥

ਸਲੋਕ ॥
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥

ਪਉੜੀ ॥
ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥

ਸਲੋਕ ॥
ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥ ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹ ॥੧॥ ਤੁਟੜੀਆ ਸਾ ਪ੍ਰੀਤਿ ਜੋ ਲਾਈ ਬਿਅੰਨ ਸਿਉ ॥ ਨਾਨਕ ਸਚੀ ਰੀਤਿ ਸਾਂਈ ਸੇਤੀ ਰਤਿਆ ॥੨॥

ਪਉੜੀ ॥
ਜਿਸੁ ਬਿਸਰਤ ਤਨੁ ਭਸਮ ਹੋਇ ਕਹਤੇ ਸਭਿ ਪ੍ਰੇਤੁ ॥ ਖਿਨੁ ਗ੍ਰਿਹ ਮਹਿ ਬਸਨ ਨ ਦੇਵਹੀ ਜਿਨ ਸਿਉ ਸੋਈ ਹੇਤੁ ॥ ਕਰਿ ਅਨਰਥ ਦਰਬੁ ਸੰਚਿਆ ਸੋ ਕਾਰਜਿ ਕੇਤੁ ॥ ਜੈਸਾ ਬੀਜੈ ਸੋ ਲੁਣੈ ਕਰਮ ਇਹੁ ਖੇਤੁ ॥ ਅਕਿਰਤਘਣਾ ਹਰਿ ਵਿਸਰਿਆ ਜੋਨੀ ਭਰਮੇਤੁ ॥੪॥

ਸਲੋਕ ॥
ਕੋਟਿ ਦਾਨ ਇਸਨਾਨੰ ਅਨਿਕ ਸੋਧਨ ਪਵਿਤ੍ਰਤਹ ॥ ਉਚਰੰਤਿ ਨਾਨਕ ਹਰਿ ਹਰਿ ਰਸਨਾ ਸਰਬ ਪਾਪ ਬਿਮੁਚਤੇ ॥੧॥ ਈਧਣੁ ਕੀਤੋਮੂ ਘਣਾ ਭੋਰੀ ਦਿਤੀਮੁ ਭਾਹਿ ॥ ਮਨਿ ਵਸੰਦੜੋ ਸਚੁ ਸਹੁ ਨਾਨਕ ਹਭੇ ਡੁਖੜੇ ਉਲਾਹਿ ॥੨॥

ਪਉੜੀ ॥
ਕੋਟਿ ਅਘਾ ਸਭਿ ਨਾਸ ਹੋਹਿ ਸਿਮਰਤ ਹਰਿ ਨਾਉ ॥ ਮਨ ਚਿੰਦੇ ਫਲ ਪਾਈਅਹਿ ਹਰਿ ਕੇ ਗੁਣ ਗਾਉ ॥ ਜਨਮ ਮਰਣ ਭੈ ਕਟੀਅਹਿ ਨਿਹਚਲ ਸਚੁ ਥਾਉ ॥ ਪੂਰਬਿ ਹੋਵੈ ਲਿਖਿਆ ਹਰਿ ਚਰਣ ਸਮਾਉ ॥ ਕਰਿ ਕਿਰਪਾ ਪ੍ਰਭ ਰਾਖਿ ਲੇਹੁ ਨਾਨਕ ਬਲਿ ਜਾਉ ॥੫॥

ਸਲੋਕ ॥
ਗ੍ਰਿਹ ਰਚਨਾ ਅਪਾਰੰ ਮਨਿ ਬਿਲਾਸ ਸੁਆਦੰ ਰਸਹ ॥ ਕਦਾਂਚ ਨਹ ਸਿਮਰੰਤਿ ਨਾਨਕ ਤੇ ਜੰਤ ਬਿਸਟਾ ਕ੍ਰਿਮਹ ॥੧॥ ਮੁਚੁ ਅਡੰਬਰੁ ਹਭੁ ਕਿਹੁ ਮੰਝਿ ਮੁਹਬਤਿ ਨੇਹ ॥ ਸੋ ਸਾਂਈ ਜੈਂ ਵਿਸਰੈ ਨਾਨਕ ਸੋ ਤਨੁ ਖੇਹ ॥੨॥

ਪਉੜੀ ॥
ਸੁੰਦਰ ਸੇਜ ਅਨੇਕ ਸੁਖ ਰਸ ਭੋਗਣ ਪੂਰੇ ॥ ਗ੍ਰਿਹ ਸੋਇਨ ਚੰਦਨ ਸੁਗੰਧ ਲਾਇ ਮੋਤੀ ਹੀਰੇ ॥ ਮਨ ਇਛੇ ਸੁਖ ਮਾਣਦਾ ਕਿਛੁ ਨਾਹਿ ਵਿਸੂਰੇ ॥ ਸੋ ਪ੍ਰਭੁ ਚਿਤਿ ਨ ਆਵਈ ਵਿਸਟਾ ਕੇ ਕੀਰੇ ॥ ਬਿਨੁ ਹਰਿ ਨਾਮ ਨ ਸਾਂਤਿ ਹੋਇ ਕਿਤੁ ਬਿਧਿ ਮਨੁ ਧੀਰੇ ॥੬॥

ਸਲੋਕ ॥
ਚਰਨ ਕਮਲ ਬਿਰਹੰ ਖੋਜੰਤ ਬੈਰਾਗੀ ਦਹ ਦਿਸਹ ॥ ਤਿਆਗੰਤ ਕਪਟ ਰੂਪ ਮਾਇਆ ਨਾਨਕ ਆਨੰਦ ਰੂਪ ਸਾਧ ਸੰਗਮਹ ॥੧॥ ਮਨਿ ਸਾਂਈ ਮੁਖਿ ਉਚਰਾ ਵਤਾ ਹਭੇ ਲੋਅ ॥ ਨਾਨਕ ਹਭਿ ਅਡੰਬਰ ਕੂੜਿਆ ਸੁਣਿ ਜੀਵਾ ਸਚੀ ਸੋਇ ॥੨॥

ਪਉੜੀ ॥
ਬਸਤਾ ਤੂਟੀ ਝੁੰਪੜੀ ਚੀਰ ਸਭਿ ਛਿੰਨਾ ॥ ਜਾਤਿ ਨ ਪਤਿ ਨ ਆਦਰੋ ਉਦਿਆਨ ਭ੍ਰਮਿੰਨਾ ॥ ਮਿਤ੍ਰ ਨ ਇਠ ਧਨ ਰੂਪਹੀਣ ਕਿਛੁ ਸਾਕੁ ਨ ਸਿੰਨਾ ॥ ਰਾਜਾ ਸਗਲੀ ਸ੍ਰਿਸਟਿ ਕਾ ਹਰਿ ਨਾਮਿ ਮਨੁ ਭਿੰਨਾ ॥ ਤਿਸ ਕੀ ਧੂੜਿ ਮਨੁ ਉਧਰੈ ਪ੍ਰਭੁ ਹੋਇ ਸੁਪ੍ਰਸੰਨਾ ॥੭॥

ਸਲੋਕ ॥
ਅਨਿਕ ਲੀਲਾ ਰਾਜ ਰਸ ਰੂਪੰ ਛਤ੍ਰ ਚਮਰ ਤਖਤ ਆਸਨੰ ॥ ਰਚੰਤਿ ਮੂੜ ਅਗਿਆਨ ਅੰਧਹ ਨਾਨਕ ਸੁਪਨ ਮਨੋਰਥ ਮਾਇਆ ॥੧॥ ਸੁਪਨੈ ਹਭਿ ਰੰਗ ਮਾਣਿਆ ਮਿਠਾ ਲਗੜਾ ਮੋਹੁ ॥ ਨਾਨਕ ਨਾਮ ਵਿਹੂਣੀਆ ਸੁੰਦਰਿ ਮਾਇਆ ਧ੍ਰੋਹੁ ॥੨॥

ਪਉੜੀ ॥
ਸੁਪਨੇ ਸੇਤੀ ਚਿਤੁ ਮੂਰਖਿ ਲਾਇਆ ॥ ਬਿਸਰੇ ਰਾਜ ਰਸ ਭੋਗ ਜਾਗਤ ਭਖਲਾਇਆ ॥ ਆਰਜਾ ਗਈ ਵਿਹਾਇ ਧੰਧੈ ਧਾਇਆ ॥ ਪੂਰਨ ਭਏ ਨ ਕਾਮ ਮੋਹਿਆ ਮਾਇਆ ॥ ਕਿਆ ਵੇਚਾਰਾ ਜੰਤੁ ਜਾ ਆਪਿ ਭੁਲਾਇਆ ॥੮॥

ਸਲੋਕ ॥
ਬਸੰਤਿ ਸ੍ਵਰਗ ਲੋਕਹ ਜਿਤਤੇ ਪ੍ਰਿਥਵੀ ਨਵ ਖੰਡਣਹ ॥ ਬਿਸਰੰਤ ਹਰਿ ਗੋਪਾਲਹ ਨਾਨਕ ਤੇ ਪ੍ਰਾਣੀ ਉਦਿਆਨ ਭਰਮਣਹ ॥੧॥ ਕਉਤਕ ਕੋਡ ਤਮਾਸਿਆ ਚਿਤਿ ਨ ਆਵਸੁ ਨਾਉ ॥ ਨਾਨਕ ਕੋੜੀ ਨਰਕ ਬਰਾਬਰੇ ਉਜੜੁ ਸੋਈ ਥਾਉ ॥੨॥

ਪਉੜੀ ॥
ਮਹਾ ਭਇਆਨ ਉਦਿਆਨ ਨਗਰ ਕਰਿ ਮਾਨਿਆ ॥ ਝੂਠ ਸਮਗ੍ਰੀ ਪੇਖਿ ਸਚੁ ਕਰਿ ਜਾਨਿਆ ॥ ਕਾਮ ਕ੍ਰੋਧਿ ਅਹੰਕਾਰਿ ਫਿਰਹਿ ਦੇਵਾਨਿਆ ॥ ਸਿਰਿ ਲਗਾ ਜਮ ਡੰਡੁ ਤਾ ਪਛੁਤਾਨਿਆ ॥ ਬਿਨੁ ਪੂਰੇ ਗੁਰਦੇਵ ਫਿਰੈ ਸੈਤਾਨਿਆ ॥੯॥

ਸਲੋਕ ॥
ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥

ਪਉੜੀ ॥
ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥

ਸਲੋਕ ॥
ਨਚ ਰਾਜ ਸੁਖ ਮਿਸਟੰ ਨਚ ਭੋਗ ਰਸ ਮਿਸਟੰ ਨਚ ਮਿਸਟੰ ਸੁਖ ਮਾਇਆ ॥ ਮਿਸਟੰ ਸਾਧਸੰਗਿ ਹਰਿ ਨਾਨਕ ਦਾਸ ਮਿਸਟੰ ਪ੍ਰਭ ਦਰਸਨੰ ॥੧॥ ਲਗੜਾ ਸੋ ਨੇਹੁ ਮੰਨ ਮਝਾਹੂ ਰਤਿਆ ॥ ਵਿਧੜੋ ਸਚ ਥੋਕਿ ਨਾਨਕ ਮਿਠੜਾ ਸੋ ਧਣੀ ॥੨॥

ਪਉੜੀ ॥
ਹਰਿ ਬਿਨੁ ਕਛੂ ਨ ਲਾਗਈ ਭਗਤਨ ਕਉ ਮੀਠਾ ॥ ਆਨ ਸੁਆਦ ਸਭਿ ਫੀਕਿਆ ਕਰਿ ਨਿਰਨਉ ਡੀਠਾ ॥ ਅਗਿਆਨੁ ਭਰਮੁ ਦੁਖੁ ਕਟਿਆ ਗੁਰ ਭਏ ਬਸੀਠਾ ॥ ਚਰਨ ਕਮਲ ਮਨੁ ਬੇਧਿਆ ਜਿਉ ਰੰਗੁ ਮਜੀਠਾ ॥ ਜੀਉ ਪ੍ਰਾਣ ਤਨੁ ਮਨੁ ਪ੍ਰਭੂ ਬਿਨਸੇ ਸਭਿ ਝੂਠਾ ॥੧੧॥

ਸਲੋਕ ॥
ਤਿਅਕਤ ਜਲੰ ਨਹ ਜੀਵ ਮੀਨੰ ਨਹ ਤਿਆਗਿ ਚਾਤ੍ਰਿਕ ਮੇਘ ਮੰਡਲਹ ॥ ਬਾਣ ਬੇਧੰਚ ਕੁਰੰਕ ਨਾਦੰ ਅਲਿ ਬੰਧਨ ਕੁਸਮ ਬਾਸਨਹ ॥ ਚਰਨ ਕਮਲ ਰਚੰਤਿ ਸੰਤਹ ਨਾਨਕ ਆਨ ਨ ਰੁਚਤੇ ॥੧॥ ਮੁਖੁ ਡੇਖਾਊ ਪਲਕ ਛਡਿ ਆਨ ਨ ਡੇਊ ਚਿਤੁ ॥ ਜੀਵਣ ਸੰਗਮੁ ਤਿਸੁ ਧਣੀ ਹਰਿ ਨਾਨਕ ਸੰਤਾਂ ਮਿਤੁ ॥੨॥

ਪਉੜੀ ॥
ਜਿਉ ਮਛੁਲੀ ਬਿਨੁ ਪਾਣੀਐ ਕਿਉ ਜੀਵਣੁ ਪਾਵੈ ॥ ਬੂੰਦ ਵਿਹੂਣਾ ਚਾਤ੍ਰਿਕੋ ਕਿਉ ਕਰਿ ਤ੍ਰਿਪਤਾਵੈ ॥ ਨਾਦ ਕੁਰੰਕਹਿ ਬੇਧਿਆ ਸਨਮੁਖ ਉਠਿ ਧਾਵੈ ॥ ਭਵਰੁ ਲੋਭੀ ਕੁਸਮ ਬਾਸੁ ਕਾ ਮਿਲਿ ਆਪੁ ਬੰਧਾਵੈ ॥ ਤਿਉ ਸੰਤ ਜਨਾ ਹਰਿ ਪ੍ਰੀਤਿ ਹੈ ਦੇਖਿ ਦਰਸੁ ਅਘਾਵੈ ॥੧੨॥

ਸਲੋਕ ॥
ਚਿਤਵੰਤਿ ਚਰਨ ਕਮਲੰ ਸਾਸਿ ਸਾਸਿ ਅਰਾਧਨਹ ॥ ਨਹ ਬਿਸਰੰਤਿ ਨਾਮ ਅਚੁਤ ਨਾਨਕ ਆਸ ਪੂਰਨ ਪਰਮੇਸੁਰਹ ॥੧॥ ਸੀਤੜਾ ਮੰਨ ਮੰਝਾਹਿ ਪਲਕ ਨ ਥੀਵੈ ਬਾਹਰਾ ॥ ਨਾਨਕ ਆਸੜੀ ਨਿਬਾਹਿ ਸਦਾ ਪੇਖੰਦੋ ਸਚੁ ਧਣੀ ॥੨॥

ਪਉੜੀ ॥
ਆਸਾਵੰਤੀ ਆਸ ਗੁਸਾਈ ਪੂਰੀਐ ॥ ਮਿਲਿ ਗੋਪਾਲ ਗੋਬਿੰਦ ਨ ਕਬਹੂ ਝੂਰੀਐ ॥ ਦੇਹੁ ਦਰਸੁ ਮਨਿ ਚਾਉ ਲਹਿ ਜਾਹਿ ਵਿਸੂਰੀਐ ॥ ਹੋਇ ਪਵਿਤ੍ਰ ਸਰੀਰੁ ਚਰਨਾ ਧੂਰੀਐ ॥ ਪਾਰਬ੍ਰਹਮ ਗੁਰਦੇਵ ਸਦਾ ਹਜੂਰੀਐ ॥੧੩॥

ਸਲੋਕ ॥
ਰਸਨਾ ਉਚਰੰਤਿ ਨਾਮੰ ਸ੍ਰਵਣੰ ਸੁਨੰਤਿ ਸਬਦ ਅੰਮ੍ਰਿਤਹ ॥ ਨਾਨਕ ਤਿਨ ਸਦ ਬਲਿਹਾਰੰ ਜਿਨਾ ਧਿਆਨੁ ਪਾਰਬ੍ਰਹਮਣਹ ॥੧॥ ਹਭਿ ਕੂੜਾਵੇ ਕੰਮ ਇਕਸੁ ਸਾਈ ਬਾਹਰੇ ॥ ਨਾਨਕ ਸੇਈ ਧੰਨੁ ਜਿਨਾ ਪਿਰਹੜੀ ਸਚ ਸਿਉ ॥੨॥

ਪਉੜੀ ॥
ਸਦ ਬਲਿਹਾਰੀ ਤਿਨਾ ਜਿ ਸੁਨਤੇ ਹਰਿ ਕਥਾ ॥ ਪੂਰੇ ਤੇ ਪਰਧਾਨ ਨਿਵਾਵਹਿ ਪ੍ਰਭ ਮਥਾ ॥ ਹਰਿ ਜਸੁ ਲਿਖਹਿ ਬੇਅੰਤ ਸੋਹਹਿ ਸੇ ਹਥਾ ॥ ਚਰਨ ਪੁਨੀਤ ਪਵਿਤ੍ਰ ਚਾਲਹਿ ਪ੍ਰਭ ਪਥਾ ॥ ਸੰਤਾਂ ਸੰਗਿ ਉਧਾਰੁ ਸਗਲਾ ਦੁਖੁ ਲਥਾ ॥੧੪॥

ਸਲੋਕੁ ॥
ਭਾਵੀ ਉਦੋਤ ਕਰਣੰ ਹਰਿ ਰਮਣੰ ਸੰਜੋਗ ਪੂਰਨਹ ॥ ਗੋਪਾਲ ਦਰਸ ਭੇਟੰ ਸਫਲ ਨਾਨਕ ਸੋ ਮਹੂਰਤਹ ॥੧॥ ਕੀਮ ਨ ਸਕਾ ਪਾਇ ਸੁਖ ਮਿਤੀ ਹੂ ਬਾਹਰੇ ॥ ਨਾਨਕ ਸਾ ਵੇਲੜੀ ਪਰਵਾਣੁ ਜਿਤੁ ਮਿਲੰਦੜੋ ਮਾ ਪਿਰੀ ॥੨॥

ਪਉੜੀ ॥
ਸਾ ਵੇਲਾ ਕਹੁ ਕਉਣੁ ਹੈ ਜਿਤੁ ਪ੍ਰਭ ਕਉ ਪਾਈ ॥ ਸੋ ਮੂਰਤੁ ਭਲਾ ਸੰਜੋਗੁ ਹੈ ਜਿਤੁ ਮਿਲੈ ਗੁਸਾਈ ॥ ਆਠ ਪਹਰ ਹਰਿ ਧਿਆਇ ਕੈ ਮਨ ਇਛ ਪੁਜਾਈ ॥ ਵਡੈ ਭਾਗਿ ਸਤਸੰਗੁ ਹੋਇ ਨਿਵਿ ਲਾਗਾ ਪਾਈ ॥ ਮਨਿ ਦਰਸਨ ਕੀ ਪਿਆਸ ਹੈ ਨਾਨਕ ਬਲਿ ਜਾਈ ॥੧੫॥

ਸਲੋਕ ॥
ਪਤਿਤ ਪੁਨੀਤ ਗੋਬਿੰਦਹ ਸਰਬ ਦੋਖ ਨਿਵਾਰਣਹ ॥ ਸਰਣਿ ਸੂਰ ਭਗਵਾਨਹ ਜਪੰਤਿ ਨਾਨਕ ਹਰਿ ਹਰਿ ਹਰੇ ॥੧॥ ਛਡਿਓ ਹਭੁ ਆਪੁ ਲਗੜੋ ਚਰਣਾ ਪਾਸਿ ॥ ਨਠੜੋ ਦੁਖ ਤਾਪੁ ਨਾਨਕ ਪ੍ਰਭੁ ਪੇਖੰਦਿਆ ॥੨॥

ਪਉੜੀ ॥
ਮੇਲਿ ਲੈਹੁ ਦਇਆਲ ਢਹਿ ਪਏ ਦੁਆਰਿਆ ॥ ਰਖਿ ਲੇਵਹੁ ਦੀਨ ਦਇਆਲ ਭ੍ਰਮਤ ਬਹੁ ਹਾਰਿਆ ॥ ਭਗਤਿ ਵਛਲੁ ਤੇਰਾ ਬਿਰਦੁ ਹਰਿ ਪਤਿਤ ਉਧਾਰਿਆ ॥ ਤੁਝ ਬਿਨੁ ਨਾਹੀ ਕੋਇ ਬਿਨਉ ਮੋਹਿ ਸਾਰਿਆ ॥ ਕਰੁ ਗਹਿ ਲੇਹੁ ਦਇਆਲ ਸਾਗਰ ਸੰਸਾਰਿਆ ॥੧੬॥

ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥

ਪਉੜੀ ॥
ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਸਲੋਕ ॥
ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥ ਦਇਆਲ ਪੁਰਖ ਭਗਵਾਨਹ ਨਾਨਕ ਲਿਪਤ ਨ ਮਾਇਆ ॥੧॥ ਭਾਹਿ ਬਲੰਦੜੀ ਬੁਝਿ ਗਈ ਰਖੰਦੜੋ ਪ੍ਰਭੁ ਆਪਿ ॥ ਜਿਨਿ ਉਪਾਈ ਮੇਦਨੀ ਨਾਨਕ ਸੋ ਪ੍ਰਭੁ ਜਾਪਿ ॥੨॥

ਪਉੜੀ ॥
ਜਾ ਪ੍ਰਭ ਭਏ ਦਇਆਲ ਨ ਬਿਆਪੈ ਮਾਇਆ ॥ ਕੋਟਿ ਅਘਾ ਗਏ ਨਾਸ ਹਰਿ ਇਕੁ ਧਿਆਇਆ ॥ ਨਿਰਮਲ ਭਏ ਸਰੀਰ ਜਨ ਧੂਰੀ ਨਾਇਆ ॥ ਮਨ ਤਨ ਭਏ ਸੰਤੋਖ ਪੂਰਨ ਪ੍ਰਭੁ ਪਾਇਆ ॥ ਤਰੇ ਕੁਟੰਬ ਸੰਗਿ ਲੋਗ ਕੁਲ ਸਬਾਇਆ ॥੧੮॥

ਸਲੋਕ ॥
ਗੁਰ ਗੋਬਿੰਦ ਗੋਪਾਲ ਗੁਰ ਗੁਰ ਪੂਰਨ ਨਾਰਾਇਣਹ ॥ ਗੁਰ ਦਇਆਲ ਸਮਰਥ ਗੁਰ ਗੁਰ ਨਾਨਕ ਪਤਿਤ ਉਧਾਰਣਹ ॥੧॥ ਭਉਜਲੁ ਬਿਖਮੁ ਅਸਗਾਹੁ ਗੁਰਿ ਬੋਹਿਥੈ ਤਾਰਿਅਮੁ ॥ ਨਾਨਕ ਪੂਰ ਕਰੰਮ ਸਤਿਗੁਰ ਚਰਣੀ ਲਗਿਆ ॥੨॥

ਪਉੜੀ ॥
ਧੰਨੁ ਧੰਨੁ ਗੁਰਦੇਵ ਜਿਸੁ ਸੰਗਿ ਹਰਿ ਜਪੇ ॥ ਗੁਰ ਕ੍ਰਿਪਾਲ ਜਬ ਭਏ ਤ ਅਵਗੁਣ ਸਭਿ ਛਪੇ ॥ ਪਾਰਬ੍ਰਹਮ ਗੁਰਦੇਵ ਨੀਚਹੁ ਉਚ ਥਪੇ ॥ ਕਾਟਿ ਸਿਲਕ ਦੁਖ ਮਾਇਆ ਕਰਿ ਲੀਨੇ ਅਪ ਦਸੇ ॥ ਗੁਣ ਗਾਏ ਬੇਅੰਤ ਰਸਨਾ ਹਰਿ ਜਸੇ ॥੧੯॥

ਸਲੋਕ ॥
ਦ੍ਰਿਸਟੰਤ ਏਕੋ ਸੁਨੀਅੰਤ ਏਕੋ ਵਰਤੰਤ ਏਕੋ ਨਰਹਰਹ ॥ ਨਾਮ ਦਾਨੁ ਜਾਚੰਤਿ ਨਾਨਕ ਦਇਆਲ ਪੁਰਖ ਕ੍ਰਿਪਾ ਕਰਹ ॥੧॥ ਹਿਕੁ ਸੇਵੀ ਹਿਕੁ ਸੰਮਲਾ ਹਰਿ ਇਕਸੁ ਪਹਿ ਅਰਦਾਸਿ ॥ ਨਾਮ ਵਖਰੁ ਧਨੁ ਸੰਚਿਆ ਨਾਨਕ ਸਚੀ ਰਾਸਿ ॥੨॥

ਪਉੜੀ ॥
ਪ੍ਰਭ ਦਇਆਲ ਬੇਅੰਤ ਪੂਰਨ ਇਕੁ ਏਹੁ ॥ ਸਭੁ ਕਿਛੁ ਆਪੇ ਆਪਿ ਦੂਜਾ ਕਹਾ ਕੇਹੁ ॥ ਆਪਿ ਕਰਹੁ ਪ੍ਰਭ ਦਾਨੁ ਆਪੇ ਆਪਿ ਲੇਹੁ ॥ ਆਵਣ ਜਾਣਾ ਹੁਕਮੁ ਸਭੁ ਨਿਹਚਲੁ ਤੁਧੁ ਥੇਹੁ ॥ ਨਾਨਕੁ ਮੰਗੈ ਦਾਨੁ ਕਰਿ ਕਿਰਪਾ ਨਾਮੁ ਦੇਹੁ ॥੨੦॥੧॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates