ਤ੍ਵ ਪ੍ਰਸਾਦਿ ਕਬਿੱਤ, Tav Prasad Kabit (Patshahi 10) Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


ਦਸਮ ਗ੍ਰੰਥ (ਪੰਨਾ 11 ਤੋਂ 12) ਤ੍ਵ ਪ੍ਰਸਾਦਿ ॥ ਕਬਿੱਤ ॥
ਕਤਹੂੰ ਸੁਚੇਤ ਹੁਇ ਕੈ ਚੇਤਨਾ ਕੋ ਚਾਰ ਕੀਓ ਕਤਹੂੰ ਅਚਿੰਤ ਹੁਇ ਕੈ ਸੋਵਤ ਅਚੇਤ ਹੋ ॥ ਕਤਹੂੰ ਭਿਖਾਰੀ ਹੁਇ ਕੈ ਮਾਂਗਤ ਫਿਰਤ ਭੀਖ ਕਹੂੰ ਮਹਾ ਦਾਨ ਹੁਇ ਕੈ ਮਾਂਗਿਓ ਧਨ ਦੇਤ ਹੋ ॥ ਕਹੂੰ ਮਹਾਂ ਰਾਜਨ ਕੋ ਦੀਜਤ ਅਨੰਤ ਦਾਨ ਕਹੂੰ ਮਹਾਂ ਰਾਜਨ ਤੇ ਛੀਨ ਛਿਤ ਲੇਤ ਹੋ ॥ ਕਹੂੰ ਬੇਦ ਰੀਤ ਕਹੂੰ ਤਾ ਸਿਉ ਬਿਪ੍ਰੀਤ ਕਹੂੰ ਤ੍ਰਿਗੁਨ ਅਤੀਤ ਕਹੂੰ ਸੁਰਗੁਨ ਸਮੇਤ ਹੋ ॥੧॥੧੧॥

ਕਹੂੰ ਜੱਛ ਗੰਧ੍ਰਬ ਉਰਗ ਕਹੂੰ ਬਿਦਿਆਧਰ ਕਹੂੰ ਭਏ ਕਿੰਨਰ ਪਿਸਾਚ ਕਹੂੰ ਪ੍ਰੇਤ ਹੋ ॥ ਕਹੂੰ ਹੁਇ ਕੈ ਹਿੰਦੂਆ ਗਾਇਤ੍ਰੀ ਕੋ ਗੁਪਤ ਜਪਿਓ ਕਹੂੰ ਹੁਇ ਕੈ ਤੁਰਕਾ ਪੁਕਾਰੇ ਬਾਂਗ ਦੇਤ ਹੋ ॥ ਕਹੂੰ ਕੋਕ ਕਾਬ ਹੁਇ ਕੈ ਪੁਰਾਨ ਕੋ ਪੜਤ ਮਤ ਕਤਹੂੰ ਕੁਰਾਨ ਕੋ ਨਿਦਾਨ ਜਾਨ ਲੇਤ ਹੋ ॥ ਕਹੂੰ ਬੇਦ ਰੀਤ ਕਹੂੰ ਤਾ ਸਿਉ ਬਿਪ੍ਰੀਤ ਕਹੂੰ ਤ੍ਰਿਗੁਨ ਅਤੀਤ ਕਹੂੰ ਸੁਰਗੁਨ ਸਮੇਤ ਹੋ ॥੨॥੧੨॥

ਕਹੂੰ ਦੇਵਤਾਨ ਕੇ ਦਿਵਾਨ ਮੈ ਬਿਰਾਜਮਾਨ ਕਹੂੰ ਦਾਨਵਾਨ ਕੋ ਗੁਮਾਨ ਮਤ ਦੇਤ ਹੋ ॥ ਕਹੂੰ ਇੰਦ੍ਰ ਰਾਜਾ ਕੋ ਮਿਲਤ ਇੰਦ੍ਰ ਪਦਵੀ ਸੀ ਕਹੂੰ ਇੰਦ੍ਰ ਪਦਵੀ ਛਿਪਾਇ ਛੀਨ ਲੇਤ ਹੋ ॥ ਕਤਹੂੰ ਬਿਚਾਰ ਅਬਿਚਾਰ ਕੋ ਬਿਚਾਰਤ ਹੋ ਕਹੂੰ ਨਿਜ ਨਾਰ ਪਰ ਨਾਰ ਕੇ ਨਿਕੇਤ ਹੋ ॥ ਕਹੂੰ ਬੇਦ ਰੀਤ ਕਹੂੰ ਤਾ ਸਿਉ ਬਿਪ੍ਰੀਤ ਕਹੂੰ ਤ੍ਰਿਗੁਨ ਅਤੀਤ ਕਹੂੰ ਸੁਰਗੁਨ ਸਮੇਤ ਹੋ ॥੩॥੧੩॥

ਕਹੂੰ ਸਸਤ੍ਰਧਾਰੀ ਕਹੂੰ ਬਿਦਿਆ ਕੇ ਬਿਚਾਰੀ ਕਹੂੰ ਮਾਰਤ ਅਹਾਰੀ ਕਹੂੰ ਨਾਰ ਕੇ ਨਿਕੇਤ ਹੋ ॥ ਕਹੂੰ ਦੇਵਬਾਨੀ ਕਹੂੰ ਸਾਰਦਾ ਭਵਾਨੀ ਕਹੂੰ ਮੰਗਲਾ ਮ੍ਰਿੜਾਨੀ ਕਹੂੰ ਸਿਆਮ ਕਹੂੰ ਸੇਤ ਹੋ ॥ ਕਹੂੰ ਧਰਮ ਧਾਮੀ ਕਹੂੰ ਸਰਬ ਠਉਰ ਗਾਮੀ ਕਹੂੰ ਜਤੀ ਕਹੂੰ ਕਾਮੀ ਕਹੂੰ ਦੇਤ ਕਹੂੰ ਲੇਤ ਹੋ ॥ ਕਹੂੰ ਬੇਦ ਰੀਤ ਕਹੂੰ ਤਾ ਸਿਉ ਬਿਪ੍ਰੀਤ ਕਹੂੰ ਤ੍ਰਿਗੁਨ ਅਤੀਤ ਕਹੂੰ ਸੁਰਗੁਨ ਸਮੇਤ ਹੋ ॥੪॥੧੪॥

ਕਹੂੰ ਜਟਾਧਾਰੀ ਕਹੂੰ ਕੰਠੀ ਧਰੇ ਬ੍ਰਹਮਚਾਰੀ ਕਹੂੰ ਜੋਗ ਸਾਧੀ ਕਹੂੰ ਸਾਧਨਾ ਕਰਤ ਹੋ ॥ ਕਹੂੰ ਕਾਨ ਫਾਰੇ ਕਹੂੰ ਡੰਡੀ ਹੁਇ ਪਧਾਰੇ ਕਹੂੰ ਫੂਕ ਫੂਕ ਪਾਵਨ ਕਉ ਪ੍ਰਿਥੀ ਪੈ ਧਰਤ ਹੋ ॥ ਕਤਹੂੰ ਸਿਪਾਹੀ ਹੁਇ ਕੈ ਸਾਧਤ ਸਿਲਾਹਨ ਕੌ ਕਹੂੰ ਛਤ੍ਰੀ ਹੁਇ ਕੈ ਅਰ ਮਾਰਤ ਮਰਤ ਹੋ ॥ ਕਹੂੰ ਭੂਮ ਭਾਰ ਕੌ ਉਤਾਰਤ ਹੋ ਮਹਾਰਾਜ ਕਹੂੰ ਭਵ ਭੂਤਨ ਕੀ ਭਾਵਨਾ ਭਰਤ ਹੋ ॥੫॥੧੫॥

ਕਹੂੰ ਗੀਤ ਨਾਦ ਕੇ ਨਿਦਾਨ ਕੌ ਬਤਾਵਤ ਹੋ ਕਹੂੰ ਨ੍ਰਿਤਕਾਰੀ ਚਿਤ੍ਰਕਾਰੀ ਕੇ ਨਿਧਾਨ ਹੋ ॥ ਕਤਹੂੰ ਪਯੂਖ ਹੁਇ ਕੈ ਪੀਵਤ ਪਿਵਾਵਤ ਹੋ ਕਤਹੂੰ ਮਯੂਖ ਊਖ ਕਹੂੰ ਮਦ ਪਾਨ ਹੋ ॥ ਕਹੂੰ ਮਹਾ ਸੂਰ ਹੁਇ ਕੈ ਮਾਰਤ ਮਵਾਸਨ ਕੌ ਕਹੂੰ ਮਹਾਦੇਵ ਦੇਵਤਾਨ ਕੇ ਸਮਾਨ ਹੋ ॥ ਕਹੂੰ ਮਹਾਦੀਨ ਕਹੂੰ ਦ੍ਰਬ ਕੇ ਅਧੀਨ ਕਹੂੰ ਬਿਦਿਆ ਮੈ ਪ੍ਰਬੀਨ ਕਹੂੰ ਭੂਮ ਕਹੂੰ ਭਾਨ ਹੋ ॥੬॥੧੬॥

ਕਹੂੰ ਅਕਲੰਕ ਕਹੂੰ ਮਾਰਤ ਮਯੰਕ ਕਹੂੰ ਪੂਰਨ ਪ੍ਰਜੰਕ ਕਹੂੰ ਸੁੱਧਤਾ ਕੀ ਸਾਰ ਹੋ ॥ ਕਹੂੰ ਦੇਵ ਧਰਮ ਕਹੂੰ ਸਾਧਨਾ ਕੇ ਹਰਮ ਕਹੂੰ ਕੁਤਸਤ ਕੁਕਰਮ ਕਹੂੰ ਧਰਮ ਕੇ ਪ੍ਰਕਾਰ ਹੋ ॥ ਕਹੂੰ ਪਉਨ ਅਹਾਰੀ ਕਹੂੰ ਬਿਦਿਆ ਕੇ ਬੀਚਾਰੀ ਕਹੂੰ ਜੋਗੀ ਜਤੀ ਬ੍ਰਹਮਚਾਰੀ ਨਰ ਕਹੂੰ ਨਾਰ ਹੋ ॥ ਕਹੂੰ ਛਤ੍ਰਧਾਰੀ ਕਹੂੰ ਛਾਲਾ ਧਰੇ ਛੈਲ ਭਾਰੀ ਕਹੂੰ ਛਕਵਾਰੀ ਕਹੂੰ ਛਲ ਕੇ ਪ੍ਰਕਾਰ ਹੋ ॥੭॥੧੭॥

ਕਹੂੰ ਗੀਤ ਕੇ ਗਵੱਯਾ ਕਹੂੰ ਬੇਨ ਕੇ ਬਜੱਯਾ ਕਹੂੰ ਨ੍ਰਿਤ ਕੇ ਨਚੱਯਾ ਕਹੂੰ ਨਰ ਕੋ ਅਕਾਰ ਹੋ ॥ ਕਹੂੰ ਬੇਦ ਬਾਨੀ ਕਹੂੰ ਕੋਕ ਕੀ ਕਹਾਨੀ ਕਹੂੰ ਰਾਜਾ ਕਹੂੰ ਰਾਨੀ ਕਹੂੰ ਨਾਰ ਕੇ ਪ੍ਰਕਾਰ ਹੋ ॥ ਕਹੂੰ ਬੇਨ ਕੇ ਬਜੱਯਾ ਕਹੂੰ ਧੇਨ ਕੇ ਚਰੱਯਾ ਕਹੂੰ ਲਾਖਨ ਲਵੱਯਾ ਕਹੂੰ ਸੁੰਦਰ ਕੁਮਾਰ ਹੋ ॥ ਸੁਧਤਾ ਕੀ ਸਾਨ ਹੋ ਕਿ ਸੰਤਨ ਕੇ ਪ੍ਰਾਨ ਹੋ ਕਿ ਦਾਤਾ ਮਹਾ ਦਾਨ ਹੋ ਕਿ ਨ੍ਰਿਦੋਖੀ ਨਿਰੰਕਾਰ ਹੋ ॥੮॥੧੮॥

ਨਿਰਜੁਰ ਨਿਰੂਪ ਹੋ ਕਿ ਸੁੰਦਰ ਸਰੂਪ ਹੋ ਕਿ ਭੂਪਨ ਕੇ ਭੂਪ ਹੋ ਕਿ ਦਾਤਾ ਮਹਾ ਦਾਨ ਹੋ ॥ ਪ੍ਰਾਨ ਕੇ ਬਚੱਯਾ ਦੂਧ ਪੂਤ ਕੇ ਦਿਵੱਯਾ ਰੋਗ ਸੋਗ ਕੇ ਮਿਟੱਯਾ ਕਿਧੌ ਮਾਨੀ ਮਹਾ ਮਾਨ ਹੋ ॥ ਬਿਦਿਆ ਕੇ ਬਿਚਾਰ ਹੋ ਕਿ ਅਦ੍ਵੈ ਅਵਤਾਰ ਹੋ ਕਿ ਸਿੱਧਤਾ ਕੀ ਸੂਰਤਿ ਹੋ ਕਿ ਸੁਧਤਾ ਕੀ ਸਾਨ ਹੋ ॥ ਜੋਬਨ ਕੇ ਜਾਲ ਹੋ ਕਿ ਕਾਲ ਹੂੰ ਕੇ ਕਾਲ ਹੋ ਕਿ ਸਤ੍ਰਨ ਕੇ ਸੂਲ ਹੋ ਕਿ ਮਿਤ੍ਰਨ ਕੇ ਪ੍ਰਾਨ ਹੋ ॥੯॥੧੯॥

ਕਹੂੰ ਬ੍ਰਹਮ ਬਾਦ ਕਹੂੰ ਬਿਦਿਆ ਕੋ ਬਿਖਾਦ ਕਹੂੰ ਨਾਦ ਕੋ ਨਨਾਦ ਕਹੂੰ ਪੂਰਨ ਭਗਤ ਹੋ ॥ ਕਹੂੰ ਬੇਦ ਰੀਤ ਕਹੂੰ ਬਿਦਿਆ ਕੀ ਪ੍ਰਤੀਤ ਕਹੂੰ ਨੀਤ ਅਉ ਅਨੀਤ ਕਹੂੰ ਜੁਆਲਾ ਸੀ ਜਗਤ ਹੋ ॥ ਪੂਰਨ ਪ੍ਰਤਾਪ ਕਹੂੰ ਇਕਾਤੀ ਕੋ ਜਾਪ ਕਹੂੰ ਤਾਪ ਕੋ ਅਤਾਪ ਕਹੂੰ ਜੋਗ ਤੇ ਡਿਗਤ ਹੋ ॥ ਕਹੂੰ ਬਰ ਦੇਤ ਕਹੂੰ ਛਲ ਸਿਉ ਛਿਨਾਇ ਲੇਤ ਸਰਬ ਕਾਲ ਸਰਬ ਠਉਰ ਏਕ ਸੇ ਲਗਤ ਹੋ ॥੧੦॥੨੦॥

ਦਸਮ ਗ੍ਰੰਥ (ਪੰਨਾ 14 ਤੋਂ 19) ਤ੍ਵ ਪ੍ਰਸਾਦਿ ॥ ਕਬਿੱਤੁ ॥
ਖੂਕ ਮਲਹਾਰੀ ਗਜ ਗਦਾਹਾ ਬਿਭੂਤਧਾਰੀ ਗਿਦੂਆ ਮਸਾਨ ਬਾਸ ਕਰਿਓ ਈ ਕਰਤ ਹੈਂ ॥ ਘੁਘੂ ਮਟਬਾਸੀ ਲਗੇ ਡੋਲਤ ਉਦਾਸੀ ਮ੍ਰਿਗ ਤਰਵਰ ਸਦੀਵ ਮੋਨ ਸਾਧੇ ਈ ਮਰਤ ਹੈਂ ॥ ਬਿੰਦ ਕੇ ਸਧੱਯਾ ਤਾਹਿ ਹੀਜ ਕੀ ਬਡੱਯਾ ਦੇਤ ਬੰਦਰਾ ਸਦੀਵ ਪਾਇ ਨਾਗੇ ਈ ਫਿਰਤ ਹੈਂ ॥ ਅੰਗਨਾ ਅਧੀਨ ਕਾਮ ਕ੍ਰੋਧ ਮੈ ਪ੍ਰਬੀਨ ਏਕ ਗਿਆਨ ਕੇ ਬਿਹੀਨ ਛੀਨ ਕੈਸੇ ਕੈ ਤਰਤ ਹੈਂ ॥੧॥੭੧॥

ਭੂਤ ਬਨਚਾਰੀ ਛਿਤ ਛਉਨਾ ਸਭੈ ਦੂਧਾਧਾਰੀ ਪਉਨ ਕੇ ਅਹਾਰੀ ਸੁ ਭੁਜੰਗ ਜਾਨੀਅਤੁ ਹੈਂ ॥ ਤ੍ਰਿਣ ਕੇ ਭਛੱਯਾ ਧਨ ਲੋਭ ਕੇ ਤਜੱਯਾ ਤੇ ਤੋ ਗਊਅਨ ਕੇ ਜੱਯਾ ਬ੍ਰਿਖਭੱਯਾ ਮਾਨੀਅਤੁ ਹੈਂ ॥ ਨਭ ਕੇ ਉਡੱਯਾ ਤਾਹਿ ਪੰਛੀ ਕੀ ਬਡੱਯਾ ਦੇਤ ਬਗੁਲਾ ਬਿੜਾਲ ਬ੍ਰਿਕ ਧਿਆਨੀ ਠਾਨੀਅਤੁ ਹੈਂ ॥ ਜੇਤੋ ਬਡੇ ਗਿਆਨੀ ਤਿਨੋ ਜਾਨੀ ਪੈ ਬਖਾਨੀ ਨਾਹਿ ਐਸੇ ਨ ਪ੍ਰਪੰਚ ਮਨਿ ਭੂਲਿ ਆਨੀਅਤੁ ਹੈਂ ॥੨॥੭੨॥

ਭੂਮ ਕੇ ਬਸੱਯਾ ਤਾਹਿ ਭੂਚਰੀ ਕੈ ਜੱਯਾ ਕਹੈ ਨਭ ਕੇ ਉਡੱਯਾ ਸੋ ਚਿਰੱਯਾ ਕੈ ਬਖਾਨੀਐ ॥ ਫਲ ਕੇ ਭਛੱਯਾ ਤਾਹਿ ਬਾਂਦਰੀ ਕੇ ਜੱਯਾ ਕਹੈ ਆਦਿਸ ਫਿਰੱਯਾ ਤੇ ਤੋ ਭੂਤ ਕੈ ਪਛਾਨੀਐ ॥ ਜਲ ਕੇ ਤਰੱਯਾ ਕੋ ਗੰਗੇਰੀ ਸੀ ਕਹਤ ਜਗ ਆਗ ਕੇ ਭਛੱਯਾ ਸੋ ਚਕੋਰ ਸਮ ਮਾਨੀਐ ॥ ਸੂਰਜ ਸਿਵੱਯਾ ਤਾਹਿ ਕੌਲ ਕੀ ਬਡਾਈ ਦੇਤ ਚੰਦ੍ਰਮਾ ਸਿਵੱਯਾ ਕੌ ਕਵੀ ਕੈ ਪਹਿਚਾਨੀਐ ॥੩॥੭੩॥

ਨਾਰਾਇਣ ਕੱਛ ਮੱਛ ਤਿੰਦੂਆ ਕਹਤ ਸਭ ਕਉਲ ਨਾਭ ਕਉਲ ਜਿਹ ਤਾਲ ਮੈਂ ਰਹਤੁ ਹੈਂ ॥ ਗੋਪੀ ਨਾਥ ਗੂਜਰ ਗੁਪਾਲ ਸਭੈ ਧੇਨਚਾਰੀ ਰਿਖੀਕੇਸ ਨਾਮ ਕੈ ਮਹੰਤ ਲਹੀਅਤੁ ਹੈਂ ॥ ਮਾਧਵ ਭਵਰ ਔ ਅਟੇਰੂ ਕੋ ਕਨ੍ਹਯਾ ਨਾਮ ਕੰਸ ਕੇ ਬਧੱਯਾ ਜਮਦੂਤ ਕਹੀਅਤੁ ਹੈਂ ॥ ਮੂੜ੍ਹ ਰੂੜ੍ਹ ਪੀਟਤ ਨ ਗੂੜ੍ਹਤਾ ਕੋ ਭੇਦ ਪਾਵੈ ਪੂਜਤ ਨ ਤਾਹਿ ਜਾ ਕੇ ਰਾਖੇ ਰਹੀਅਤੁ ਹੈਂ ॥੪॥੭੪॥

ਬਿਸ੍ਵਪਾਲ ਜਗਤ ਕਾਲ ਦੀਨ ਦਿਆਲ ਬੈਰੀ ਸਾਲ ਸਦਾ ਪ੍ਰਤਪਾਲ ਜਮ ਜਾਲ ਤੇ ਰਹਤ ਹੈਂ ॥ ਜੋਗੀ ਜਟਾਧਾਰੀ ਸਤੀ ਸਾਚੇ ਬਡੇ ਬ੍ਰਹਮਚਾਰੀ ਧਿਆਨ ਕਾਜ ਭੂਖ ਪਿਆਸ ਦੇਹ ਪੈ ਸਹਤ ਹੈਂ ॥ ਨਿਉਲੀ ਕਰਮ ਜਲ ਹੋਮ ਪਾਵਕ ਪਵਨ ਹੋਮ ਅਧੋ ਮੁਖ ਏਕ ਪਾਇ ਠਾਢੇ ਨ ਬਹਤ ਹੈਂ ॥ ਮਾਨਵ ਫਨਿੰਦ ਦੇਵ ਦਾਨਵ ਨ ਪਾਵੈ ਭੇਦ ਬੇਦ ਔ ਕਤੇਬ ਨੇਤ ਨੇਤ ਕੈ ਕਹਤ ਹੈਂ ॥੫॥੭੫॥

ਨਾਚਤ ਫਿਰਤ ਮੋਰ ਬਾਦਰ ਕਰਤ ਘੋਰ ਦਾਮਨੀ ਅਨੇਕ ਭਾਉ ਕਰਿਓ ਈ ਕਰਤ ਹੈ ॥ ਚੰਦ੍ਰਮਾ ਤੇ ਸੀਤਲ ਨ ਸੂਰਜ ਕੇ ਤਪਤ ਤੇਜ ਇੰਦ੍ਰ ਸੋ ਨ ਰਾਜਾ ਭਵ ਭੂਮ ਕੋ ਭਰਤ ਹੈ ॥ ਸਿਵ ਸੇ ਤਪਸੀ ਆਦਿ ਬ੍ਰਹਮਾ ਸੇ ਨ ਬੇਦਚਾਰੀ ਸਨਤ ਕੁਮਾਰ ਸੀ ਤਪੱਸਿਆ ਨ ਅਨਤ ਹੈ ॥ ਗਿਆਨ ਕੇ ਬਿਹੀਨ ਕਾਲ ਫਾਸ ਕੇ ਅਧੀਨ ਸਦਾ ਜੁੱਗਨ ਕੀ ਚਉਕਰੀ ਫਿਰਾਏ ਈ ਫਿਰਤ ਹੈ ॥੬॥੭੬॥

ਏਕ ਸਿਵ ਭਏ ਏਕ ਗਏ ਏਕ ਫੇਰ ਭਏ ਰਾਮਚੰਦ੍ਰ ਕ੍ਰਿਸਨ ਕੇ ਅਵਤਾਰ ਭੀ ਅਨੇਕ ਹੈਂ ॥ ਬ੍ਰਹਮਾ ਅਰੁ ਬਿਸਨ ਕੇਤੇ ਬੇਦ ਔ ਪੁਰਾਨ ਕੇਤੇ ਸਿੰਮ੍ਰਿਤਿ ਸਮੂਹਨ ਕੈ ਹੁਇ ਹੁਇ ਬਿਤਏ ਹੈਂ ॥ ਮੋਨਦੀ ਮਦਾਰ ਕੇਤੇ ਅਸੁਨੀ ਕੁਮਾਰ ਕੇਤੇ ਅੰਸਾ ਅਵਤਾਰ ਕੇਤੇ ਕਾਲ ਬਸ ਭਏ ਹੈਂ ॥ ਪੀਰ ਔ ਪਿਕਾਂਬਰ ਕੇਤੇ ਗਨੇ ਨ ਪਰਤ ਏਤੇ ਭੂਮ ਹੀ ਤੇ ਹੁਇ ਕੈ ਫੇਰਿ ਭੂਮਿ ਹੀ ਮਿਲਏ ਹੈਂ ॥੭॥੭੭॥

ਜੋਗੀ ਜਤੀ ਬ੍ਰਹਮਚਾਰੀ ਬਡੇ ਬਡੇ ਛਤ੍ਰਧਾਰੀ ਛਤ੍ਰ ਹੀ ਕੀ ਛਾਇਆ ਕਈ ਕੋਸ ਲੌ ਚਲਤ ਹੈਂ ॥ ਬਡੇ ਬਡੇ ਰਾਜਨ ਕੇ ਦਾਬਤਿ ਫਿਰਤਿ ਦੇਸ ਬਡੇ ਬਡੇ ਰਾਜਨ ਕੇ ਦ੍ਰਪ ਕੋ ਦਲਤੁ ਹੈਂ ॥ ਮਾਨ ਸੇ ਮਹੀਪ ਔ ਦਿਲੀਪ ਕੈਸੇ ਛਤ੍ਰਧਾਰੀ ਬਡੋ ਅਭਿਮਾਨ ਭੁਜ ਦੰਡ ਕੋ ਕਰਤ ਹੈਂ ॥ ਦਾਰਾ ਸੇ ਦਿਲੀਸਰ ਦ੍ਰੁਜੋਧਨ ਸੇ ਮਾਨਧਾਰੀ ਭੋਗ ਭੋਗ ਭੂਮਿ ਅੰਤ ਭੂਮਿ ਮੈ ਮਿਲਤ ਹੈਂ ॥੮॥੭੮॥

ਸਿਜਦੇ ਕਰੇ ਅਨੇਕ ਤੋਪਚੀ ਕਪਟ ਭੇਸ ਪੋਸਤੀ ਅਨੇਕ ਦਾ ਨਿਵਾਵਤ ਹੈ ਸੀਸ ਕੌ ॥ ਕਹਾ ਭਇਓ ਮੱਲ ਜੌ ਪੈ ਕਾਢਤ ਅਨੇਕ ਡੰਡ ਸੋ ਤੌ ਨ ਡੰਡੌਤ ਅਸਟਾਂਗ ਅਥਤੀਸ ਕੌ ॥ ਕਹਾ ਭਇਓ ਰੋਗੀ ਜੌ ਪੈ ਡਾਰਿਓ ਰਹਿਓ ਉਰਧ ਮੁਖ ਮਨ ਤੇ ਨ ਮੂੰਡ ਨਿਹਰਾਇਓ ਆਦਿ ਈਸ ਕੌ ॥ ਕਾਮਨਾ ਅਧੀਨ ਸਦਾ ਦਾਮਨਾ ਪ੍ਰਬੀਨ ਏਕ ਭਾਵਨਾ ਬਿਹੀਨ ਕੈਸੇ ਪਾਵੈ ਜਗਦੀਸ ਕੌ ॥੯॥੭੯॥

ਸੀਸ ਪਟਕਤ ਜਾ ਕੇ ਕਾਨ ਮੈ ਖਜੂਰਾ ਧਸੈ ਮੂੰਡ ਛਟਕਤ ਮਿਤ੍ਰ ਪੁਤ੍ਰ ਹੂੰ ਕੇ ਸੋਕ ਸੌ ॥ ਆਕ ਕੋ ਚਰੱਯਾ ਫਲ ਫੂਲ ਕੋ ਭਛੱਯਾ ਸਦਾ ਬਨ ਕੌ ਭ੍ਰਮੱਯਾ ਔਰ ਦੂਸਰੋ ਨ ਬੋਕ ਸੌ ॥ ਕਹਾ ਭਯੋ ਭੇਡ ਜਉ ਘਸੱਤ ਸੀਸ ਬ੍ਰਿਛੱਨ ਸੋਂ ਮਾਟੀ ਕੋ ਭਛੱਯਾ ਬੋਲ ਪੂਛ ਲੀਜੈ ਜੋਕ ਸੌ ॥ ਕਾਮਨਾ ਅਧੀਨ ਕਾਮ ਕ੍ਰੋਧ ਮੈਂ ਪ੍ਰਬੀਨ ਏਕ ਭਾਵਨਾ ਬਿਹੀਨ ਕੈਸੇ ਭੇਟੈ ਪਰਲੋਕ ਸੌ ॥੧੦॥੮੦॥

ਨਾਚਿਓ ਈ ਕਰਤ ਮੋਰ ਦਾਦਰ ਕਰਤ ਸੋਰ ਸਦਾ ਘਨਘੋਰ ਘਨ ਕਰਿਓ ਈ ਕਰਤ ਹੈਂ ॥ ਏਕ ਪਾਇ ਠਾਢੇ ਸਦਾ ਬਨ ਮੈ ਰਹਤ ਬ੍ਰਿਛ ਫੂਕ ਫੂਕ ਪਾਵ ਭੂਮ ਸ੍ਰਾਵਗ ਧਰਤ ਹੈਂ ॥ ਪਾਹਨ ਅਨੇਕ ਜੁਗ ਏਕ ਠਉਰ ਬਾਸੁ ਕਰੈ ਕਾਗ ਅਉਰ ਚੀਲ ਦੇਸ ਦੇਸ ਬਿਚਰਤ ਹੈਂ ॥ ਗਿਆਨ ਕੇ ਬਿਹੀਨ ਮਹਾ ਦਾਨ ਮੈ ਨ ਹੂਜੈ ਲੀਨ ਭਾਵਨਾ ਯਕੀਨ ਦੀਨ ਕੈਸੇ ਕੈ ਤਰਤ ਹੈਂ ॥੧੧॥੮੧॥

ਜੈਸੇ ਏਕ ਸ੍ਵਾਂਗੀ ਕਹੂੰ ਜੋਗੀਆ ਬੈਰਾਗੀ ਬਨੈ ਕਬਹੂੰ ਸਨਿਆਸ ਭੇਸ ਬਨ ਕੈ ਦਿਖਾਵਈ ॥ ਕਹੂੰ ਪਉਨਹਾਰੀ ਕਹੂੰ ਬੈਠੇ ਲਾਇ ਤਾਰੀ ਕਹੂੰ ਲੋਭ ਕੀ ਖੁਮਾਰੀ ਸੌਂ ਅਨੇਕ ਗੁਨ ਗਾਵਈ ॥ ਕਹੂੰ ਬ੍ਰਹਮਚਾਰੀ ਕਹੂੰ ਹਾਥ ਪੈ ਲਗਾਵੈ ਬਾਰੀ ਕਹੂੰ ਡੰਡ ਧਾਰੀ ਹੁਇ ਕੈ ਲੋਗਨ ਭ੍ਰਮਾਵਈ ॥ ਕਾਮਨਾ ਅਧੀਨ ਪਰਿਓ ਨਾਚਤ ਹੈ ਨਾਚਨ ਸੋਂ ਗਿਆਨ ਕੇ ਬਿਹੀਨ ਕੈਸੇ ਬ੍ਰਹਮ ਲੋਕ ਪਾਵਈ ॥੧੨॥੮੨॥

ਪੰਚ ਬਾਰ ਗੀਦਰ ਪੁਕਾਰੇ ਪਰੇ ਸੀਤਕਾਲ ਕੁੰਚਰ ਔ ਗਦਹਾ ਅਨੇਕਦਾ ਪ੍ਰਕਾਰ ਹੀਂ ॥ ਕਹਾ ਭਯੋ ਜੋ ਪੈ ਕਲਵਤ੍ਰ ਲੀਓ ਕਾਂਸੀ ਬੀਚ ਚੀਰ ਚੀਰ ਚੋਰਟਾ ਕੁਠਾਰਨ ਸੋਂ ਮਾਰ ਹੀ ॥ ਕਹਾ ਭਯੋ ਫਾਂਸੀ ਡਾਰਿ ਬੂਡਿਓ ਜੜ ਗੰਗ ਧਾਰਿ ਡਾਰਿ ਡਾਰਿ ਫਾਂਸ ਠਗ ਮਾਰਿ ਮਾਰਿ ਡਾਰ ਹੀਂ ॥ ਡੂਬੇ ਨਰਕ ਧਾਰ ਮੂੜ੍ਹ ਗਿਆਨ ਕੇ ਬਿਨਾ ਬਿਚਾਰ ਭਾਵਨਾ ਬਿਹੀਨ ਕੈਸੇ ਗਿਆਨ ਕੋ ਬਿਚਾਰ ਹੀਂ ॥੧੩॥੮੩॥

ਤਾਪ ਕੇ ਸਹੇ ਤੇ ਜੋ ਪੈ ਪਾਈਐ ਅਤਾਪ ਨਾਥ ਤਾਪਨਾ ਅਨੇਕ ਤਨ ਘਾਇਲ ਸਹਤ ਹੈਂ ॥ ਜਾਪ ਕੇ ਕੀਏ ਤੇ ਜੋ ਪੈ ਪਾਯਤ ਅਜਾਪ ਦੇਵ ਪੂਦਨਾ ਸਦੀਵ ਤੁਹੀਂ ਤੁਹੀਂ ਉਚਰਤ ਹੈਂ ॥ ਨਭ ਕੇ ਉਡੇ ਤੇ ਜੋ ਪੈ ਨਾਰਾਇਣ ਪਾਈਯਤ ਅਨਲ ਅਕਾਸ ਪੰਛੀ ਡੋਲਬੋ ਕਰਤ ਹੈਂ ॥ ਆਗ ਮੈ ਜਰੇ ਤੇ ਗਤਿ ਰਾਂਡ ਕੀ ਪਰਤ ਕਰ ਪਤਾਲ ਕੇ ਬਾਸੀ ਕਿਉ ਭੁਜੰਗ ਨ ਤਰਤ ਹੈਂ ॥੧੪॥੮੪॥

ਕੋਊ ਭਇਓ ਮੁੰਡੀਆ ਸੰਨਿਆਸੀ ਕੋਊ ਜੋਗੀ ਭਇਓ ਕੋਊ ਬ੍ਰਹਮਚਾਰੀ ਕੋਊ ਜਤੀ ਅਨੁਮਾਨਬੋ ॥ ਹਿੰਦੂ ਤੁਰਕ ਕੋਊ ਰਾਫਜੀ ਇਮਾਮ ਸਾਫੀ ਮਾਨਸ ਕੀ ਜਾਤਿ ਸਬੈ ਏਕੈ ਪਹਿਚਾਨਬੋ ॥ ਕਰਤਾ ਕਰੀਮ ਸੋਈ ਰਾਜਕ ਰਹੀਮ ਓਈ ਦੂਸਰੋ ਨ ਭੇਦ ਕੋਈ ਭੂਲ ਭ੍ਰਮ ਮਾਨਬੋ ॥ ਏਕ ਹੀ ਕੀ ਸੇਵ ਸਭ ਹੀ ਕੋ ਗੁਰਦੇਵ ਏਕ ਏਕ ਹੀ ਸਰੂਪ ਸਬੈ ਏਕੈ ਜੋਤ ਜਾਨਬੋ ॥੧੫॥੮੫॥

ਦੇਹਰਾ ਮਸੀਤ ਸੋਈ ਪੂਜਾ ਔ ਨਿਵਾਜ ਓਈ ਮਾਨਸ ਸਬੈ ਏਕ ਪੈ ਅਨੇਕ ਕੋ ਭ੍ਰਮਾਉ ਹੈ ॥ ਦੇਵਤਾ ਅਦੇਵ ਜੱਛ ਗੰਧ੍ਰਬ ਤੁਰਕ ਹਿੰਦੂ ਨਿਆਰੇ ਨਿਆਰੇ ਦੇਸਨ ਕੇ ਭੇਸ ਕੋ ਪ੍ਰਭਾਉ ਹੈ ॥ ਏਕੈ ਨੈਨ ਏਕੈ ਕਾਨ ਏਕੈ ਦੇਹ ਏਕੈ ਬਾਨ ਖਾਕ ਬਾਦ ਆਤਸ ਔ ਆਬ ਕੋ ਰਲਾਉ ਹੈ ॥ ਅਲਹ ਅਭੇਖ ਸੋਈ ਪੁਰਾਨ ਔ ਕੁਰਾਨ ਓਈ ਏਕ ਹੀ ਸਰੂਪ ਸਭੈ ਏਕ ਹੀ ਬਨਾਉ ਹੈ ॥੧੬॥੮੬॥

ਜੈਸੇ ਏਕ ਆਗ ਤੇ ਕਨੂਕਾ ਕੋਟ ਆਗ ਉਠੇ ਨਿਆਰੇ ਨਿਆਰੇ ਹੁਇ ਕੈ ਫੇਰਿ ਆਗ ਮੈ ਮਿਲਾਹਿਂਗੇ ॥ ਜੈਸੇ ਏਕ ਧੂਰ ਤੇ ਅਨੇਕ ਧੂਰ ਪੂਰਤ ਹੈ ਧੂਰ ਕੇ ਕਨੂਕਾ ਫੇਰ ਧੂਰ ਹੀ ਸਮਾਹਿਂਗੇ ॥ ਜੈਸੇ ਏਕ ਨਦ ਤੇ ਤਰੰਗ ਕੋਟ ਉਪਜਤ ਹੈਂ ਪਾਨ ਕੇ ਤਰੰਗ ਸਬੈ ਪਾਨ ਹੀ ਕਹਾਹਿਂਗੇ ॥ ਤੈਸੇ ਬਿਸ੍ਵ ਰੂਪ ਤੇ ਅਭੂਤ ਭੂਤ ਪ੍ਰਗਟ ਹੁਇ ਤਾਹੀ ਤੇ ਉਪਜ ਸਬੈ ਤਾਹੀ ਮੈ ਸਮਾਹਿਂਗੇ ॥੧੭॥੮੭॥

ਕੇਤੇ ਕੱਛ ਮੱਛ ਕੇਤੇ ਉਨ ਕਉ ਕਰਤ ਭੱਛ ਕੇਤੇ ਅੱਛ ਵੱਛ ਹੁਇ ਸਪੱਛ ਉਡ ਜਾਹਿਂਗੇ ॥ ਕੇਤੇ ਨਭ ਬੀਚ ਅੱਛ ਪੱਛ ਕਉ ਕਰੈਂਗੇ ਭੱਛ ਕੇਤਕ ਪ੍ਰੱਤਛ ਹੁਇ ਪਚਾਇ ਖਾਇ ਜਾਹਿਂਗੇ ॥ ਜਲ ਕਹਾ ਥਲ ਕਹਾ ਗਗਨ ਕੇ ਗਉਨ ਕਹਾ ਕਾਲ ਕੇ ਬਨਾਇ ਸਬੈ ਕਾਲ ਹੀ ਚਬਾਹਿਂਗੇ ॥ ਤੇਜ ਜਿਉ ਅਤੇਜ ਮੈ ਅਤੇਜ ਜੈਸੇ ਤੇਜ ਲੀਨ ਤਾਹੀ ਤੇ ਉਪਜ ਸਬੈ ਤਾਹੀ ਮੈ ਸਮਾਹਿਂਗੇ ॥੧੮॥੮੮॥

ਕੂਕਤ ਫਿਰਤ ਕੇਤੇ ਰੋਵਤ ਮਰਤ ਕੇਤੇ ਜਲ ਮੈਂ ਡੁਬਤ ਕੇਤੇ ਆਗ ਮੈਂ ਜਰਤ ਹੈਂ ॥ ਕੇਤੇ ਗੰਗ ਬਾਸੀ ਕੇਤੇ ਮਦੀਨਾ ਮਕਾ ਨਿਵਾਸੀ ਕੇਤਕ ਉਦਾਸੀ ਕੇ ਭ੍ਰਮਾਏ ਈ ਫਿਰਤ ਹੈਂ ॥ ਕਰਵਤ ਸਹਤ ਕੇਤੇ ਭੂਮਿ ਮੈ ਗਡਤ ਕੇਤੇ ਸੂਆ ਪੈ ਚੜ੍ਹਤ ਕੇਤੇ ਦੁਖ ਕਉ ਭਰਤ ਹੈਂ ॥ ਗੈਨ ਮੈਂ ਉਡਤ ਕੇਤੇ ਜਲ ਮੈਂ ਰਹਤ ਕੇਤੇ ਗਿਆਨ ਕੇ ਬਿਹੀਨ ਜਕ ਜਾਰੇ ਈ ਮਰਤ ਹੈਂ ॥੧੯॥੮੯॥

ਸੋਧ ਹਾਰੇ ਦੇਵਤਾ ਬਿਰੋਧ ਹਾਰੇ ਦਾਨੋ ਬਡੇ ਬੋਧ ਹਾਰੇ ਬੋਧਕ ਪ੍ਰਬੋਧ ਹਾਰੇ ਜਾਪਸੀ ॥ ਘਸ ਹਾਰੇ ਚੰਦਨ ਲਗਾਇ ਹਾਰੇ ਚੋਆ ਚਾਰੁ ਪੂਜ ਹਾਰੇ ਪਾਹਨ ਚਢਾਇ ਹਾਰੇ ਲਾਪਸੀ ॥ ਗਾਹ ਹਾਰੇ ਗੋਰਨ ਮਨਾਇ ਹਾਰੇ ਮੜ੍ਹੀ ਮੱਟ ਲੀਪ ਹਾਰੇ ਭੀਤਨ ਲਗਾਇ ਹਾਰੇ ਛਾਪਸੀ ॥ ਗਾਇ ਹਾਰੇ ਗੰਧ੍ਰਬ ਬਜਾਏ ਹਾਰੇ ਕਿੰਨਰ ਸਭ ਪਚ ਹਾਰੇ ਪੰਡਤ ਤਪੰਤ ਹਾਰੇ ਤਾਪਸੀ ॥੨੦॥੯੦॥

ਦਸਮ ਗ੍ਰੰਥ (ਪੰਨਾ 37 ਤੋਂ 38) ਤ੍ਵ ਪ੍ਰਸਾਦਿ ॥ ਕਬਿੱਤ ॥
ਅਤ੍ਰ ਕੇ ਚਲੱਯਾ ਛਿਤ ਛਤ੍ਰ ਕੇ ਧਰੱਯਾ ਛਤ੍ਰ ਧਾਰੀਓ ਕੇ ਛਲੱਯਾ ਮਹਾ ਸਤ੍ਰਨ ਕੇ ਸਾਲ ਹੈਂ ॥ ਦਾਨ ਕੇ ਦਿਵੱਯਾ ਮਹਾ ਮਾਨ ਕੇ ਬਢੱਯਾ ਅਵਸਾਨ ਕੇ ਦਿਵੱਯਾ ਹੈਂ ਕਟੱਯਾ ਜਮ ਜਾਲ ਹੈਂ ॥ ਜੁੱਧ ਕੇ ਜਿਤੱਯਾ ਔ ਬਿਰੁੱਧ ਕੇ ਮਿਟੱਯਾ ਮਹਾਂ ਬਿਰੁੱਧ ਬੁੱਧਿ ਕੇ ਦਿਵੱਯਾ ਮਹਾਂ ਮਾਨਹੂੰ ਕੇ ਮਾਨ ਹੈਂ ॥ ਗਿਆਨ ਹੂੰ ਕੇ ਗਿਆਤਾ ਮਹਾਂ ਬੁੱਧਿਤਾ ਕੇ ਦਾਤਾ ਦੇਵ ਕਾਲ ਹੂੰ ਕੇ ਕਾਲ ਮਹਾ ਕਾਲ ਹੂੰ ਕੇ ਕਾਲ ਹੈਂ ॥੧॥੨੫੩॥

ਪੂਰਬੀ ਨ ਪਾਰ ਪਾਵੈਂ ਹਿੰਗੁਲਾ ਹਿਮਾਲੈ ਧਿਆਵੈਂ ਗੋਰ ਗਰਦੇਜੀ ਗੁਨ ਗਾਵੈਂ ਤੇਰੇ ਨਾਮ ਹੈਂ ॥ ਜੋਗੀ ਜੋਗ ਸਾਧੈ ਪਉਨ ਸਾਧਨਾ ਕਿਤੇਕ ਬਾਧੈ ਆਰਬ ਕੇ ਆਰਬੀ ਅਰਾਧੈਂ ਤੇਰੇ ਨਾਮ ਹੈਂ ॥ ਫਰਾ ਕੇ ਫਿਰੰਗੀ ਮਾਨੈਂ ਕੰਧਾਰੀ ਕੁਰੇਸੀ ਜਾਨੈਂ ਪਛਮ ਕੇ ਪੱਛਮੀ ਪਛਾਨੈਂ ਨਿਜ ਕਾਮ ਹੈਂ ॥ ਮਰਹਟਾ ਮਘੇਲੇ ਤੇਰੀ ਮਨ ਸੋਂ ਤਪਸਿਆ ਕਰੈ ਦ੍ਰਿੜਵੈ ਤਿਲੰਗੀ ਪਹਚਾਨੇ ਧਰਮ ਧਾਮ ਹੈਂ ॥੨॥੨੫੪॥

ਬੰਗ ਕੇ ਬੰਗਾਲੀ ਫਿਰਹੰਗ ਕੇ ਫਿਰੰਗਾਵਾਲੀ ਦਿਲੀ ਕੇ ਦਿਲਵਾਲੀ ਤੇਰੀ ਆਗਿਆ ਮੈ ਚਲਤ ਹੈਂ ॥ ਰੋਹ ਕੇ ਰੁਹੇਲੇ ਮਾਘ ਦੇਸ ਕੇ ਮਘੇਲੇ ਬੀਰ ਬੰਗਸੀ ਬੁੰਦੇਲੇ ਪਾਪ ਪੁੰਜ ਕੋ ਮਲਤ ਹੈਂ ॥ ਗੋਖਾ ਗੁਨ ਗਾਵੈ ਚੀਨ ਮਚੀਨ ਕੇ ਸੀਸ ਨ੍ਯਾਵੈ ਤਿੱਬਤੀ ਧਿਆਇ ਦੋਖ ਦੇਹ ਕੋ ਦਲਤ ਹੈਂ ॥ ਜਿਨੈ ਤੋਹਿ ਧਿਆਇਓ ਤਿਨੈ ਪੂਰਨ ਪ੍ਰਤਾਪ ਪਾਇਓ ਸਰਬ ਧਨ ਧਾਮ ਫਲ ਫੂਲ ਸੋਂ ਫਲਤ ਹੈਂ ॥੩॥੨੫੫॥

ਦੇਵ ਦੇਵਤਾਨ ਕੌ ਸੁਰੇਸ ਦਾਨਵਾਨ ਕੌ ਮਹੇਸ ਗੰਗ ਧਾਨ ਕੌ ਅਭੇਸ ਕਹੀਅਤੁ ਹੈਂ ॥ ਰੰਗ ਮੈ ਰੰਗੀਨ ਰਾਗ ਰੂਪ ਮੈਂ ਪ੍ਰਬੀਨ ਔਰ ਕਾਹੂ ਪੈ ਨ ਦੀਨ ਸਾਧ ਅਧੀਨ ਕਹੀਅਤੁ ਹੈਂ ॥ ਪਾਈਐ ਨ ਪਾਰ ਤੇਜ ਪੁੰਜ ਮੈਂ ਅਪਾਰ ਸਰਬ ਬਿਦਿਆ ਕੇ ਉਦਾਰ ਹੈਂ ਅਪਾਰ ਕਹੀਅਤੁ ਹੈਂ ॥ ਹਾਥੀ ਕੀ ਪੁਕਾਰ ਪਲ ਪਾਛੈ ਪਹੁਚਤ ਤਾਹਿ ਚੀਟੀ ਕੀ ਚਿੰਘਾਰ ਪਹਿਲੇ ਹੀ ਸੁਨੀਅਤੁ ਹੈਂ ॥੪॥੨੫੬॥

ਕੇਤੇ ਇੰਦ੍ਰ ਦੁਆਰ ਕੇਤੇ ਬ੍ਰਹਮਾ ਮੁਖ ਚਾਰ ਕੇਤੇ ਕ੍ਰਿਸਨ ਅਵਤਾਰ ਕੇਤੇ ਰਾਮ ਕਹੀਅਤੁ ਹੈਂ ॥ ਕੇਤੇ ਸਸਿ ਰਾਸੀ ਕੇਤੇ ਸੂਰਜ ਪ੍ਰਕਾਸੀ ਕੇਤੇ ਮੁੰਡੀਆ ਉਦਾਸੀ ਜੋਗ ਦੁਆਰ ਕਹੀਅਤੁ ਹੈਂ ॥ ਕੇਤੇ ਮਹਾਦੀਨ ਕੇਤੇ ਬਿਆਸ ਸੇ ਪ੍ਰਬੀਨ ਕੇਤੇ ਕੁਮੇਰ ਕੁਲੀਨ ਕੇਤੇ ਜਛ ਕਹੀਅਤੁ ਹੈਂ ॥ ਕਰਤ ਹੈਂ ਬਿਚਾਰ ਪੈ ਨ ਪੂਰਨ ਕੋ ਪਾਵੈ ਪਾਰ ਤਾਹੀ ਤੇ ਅਪਾਰ ਨਿਰਾਧਾਰ ਲਹੀਅਤੁ ਹੈਂ ॥੫॥੨੫੭॥

ਪੂਰਨ ਅਵਤਾਰ ਨਿਰਾਧਾਰ ਹੈ ਨ ਪਾਰਾਵਾਰ ਪਾਈਐ ਨ ਪਾਰ ਪੈ ਅਪਾਰ ਕੈ ਬਖਾਨੀਐ ॥ ਅਦ੍ਵੈ ਅਬਿਨਾਸੀ ਪਰਮ ਪੂਰਨ ਪ੍ਰਕਾਸੀ ਮਹਾ ਰੂਪ ਹੂੰ ਕੇ ਰਾਸੀ ਹੈਂ ਅਨਾਸੀ ਕੈ ਕੈ ਮਾਨੀਐ ॥ ਜੰਤ੍ਰ ਹੂੰ ਨ ਜਾਤ ਜਾ ਕੀ ਬਾਪ ਹੂੰ ਨ ਮਾਇ ਤਾ ਕੀ ਪੂਰਨ ਪ੍ਰਭਾ ਕੀ ਸੁ ਛਟਾ ਕੈ ਅਨੁਮਾਨੀਐ ॥ ਤੇਜ ਹੂੰ ਕੋ ਤੰਤ੍ਰ ਹੈਂ ਕਿ ਰਾਜਸੀ ਕੋ ਜੰਤ੍ਰ ਹੈਂ ਕਿ ਮੋਹਨੀ ਕੋ ਮੰਤ੍ਰ ਹੈਂ ਨਿਜੰਤ੍ਰ ਕੈ ਕੈ ਜਾਨੀਐ ॥੬॥੨੫੮॥

ਤੇਜ ਹੂੰ ਕੋ ਤਰੁ ਹੈਂ ਕਿ ਰਾਜਸੀ ਕੋ ਸਰੁ ਹੈਂ ਕਿ ਸੁੱਧਤਾ ਕੋ ਘਰੁ ਹੈਂ ਕਿ ਸਿੱਧਤਾ ਕੀ ਸਾਰੁ ਹੈਂ ॥ ਕਾਮਨਾ ਕੀ ਖਾਨ ਹੈਂ ਕਿ ਸਾਧਨਾ ਕੀ ਸਾਨ ਹੈਂ ਬਿਰਕਤਤਾ ਕੀ ਬਾਨ ਹੈਂ ਕਿ ਬੁੱਧਿ ਕੋ ਉਦਾਰ ਹੈਂ ॥ ਸੁੰਦਰ ਸਰੂਪ ਹੈਂ ਕਿ ਭੂਪਨ ਕੋ ਭੂਪ ਹੈਂ ਕਿ ਰੂਪ ਹੂੰ ਕੋ ਰੂਪ ਹੈਂ ਕੁਮਤਿ ਕੋ ਪ੍ਰਹਾਰੁ ਹੈਂ ॥ ਦੀਨਨ ਕੋ ਦਾਤਾ ਹੈਂ ਗਨੀਮਨ ਕੋ ਗਾਰਕ ਹੈਂ ਸਾਧਨ ਕੋ ਰੱਛਕ ਹੈ ਗੁਨਨ ਕੋ ਪਹਾਰੁ ਹੈਂ ॥੭॥੨੫੯॥

ਸਿੱਧ ਕੋ ਸਰੂਪ ਹੈਂ ਕਿ ਬੁਧਿ ਕੋ ਬਿਭੂਤਿ ਹੈਂ ਕਿ ਕ੍ਰੁਧ ਕੋ ਅਭੂਤ ਹੈਂ ਕਿ ਅੱਛੈ ਅਬਿਨਾਸੀ ਹੈਂ ॥ ਕਾਮ ਕੋ ਕੁਨਿੰਦਾ ਹੈਂ ਕਿ ਖੂਬੀ ਕੋ ਦਿਹੰਦਾ ਹੈਂ ਗਨੀਮ ਗਰਿੰਦਾ ਹੈਂ ਕਿ ਤੇਜ ਕੋ ਪ੍ਰਕਾਸੀ ਹੈਂ ॥ ਕਾਲ ਹੂੰ ਕੋ ਕਾਲ ਹੈਂ ਕਿ ਸਤ੍ਰਨ ਕੋ ਸਾਲ ਹੈਂ ਕਿ ਮਿਤ੍ਰਨ ਕੋ ਪੋਖਤ ਹੈਂ ਕਿ ਬ੍ਰਿਧਤਾ ਕੋ ਬਾਸੀ ਹੈਂ ॥ ਜੋਗ ਹੂੰ ਕੋ ਜੰਤ੍ਰ ਹੈਂ ਕਿ ਤੇਜ ਹੂੰ ਕੋ ਤੰਤ੍ਰ ਹੈਂ ਕਿ ਮੋਹਨੀ ਕੋ ਮੰਤ੍ਰ ਹੈਂ ਕਿ ਪੂਰਨ ਪ੍ਰਕਾਸੀ ਹੈਂ ॥੮॥੨੬੦॥

ਰੂਪ ਕੋ ਨਿਵਾਸ ਹੈਂ ਕਿ ਬੁੱਧਿ ਕੋ ਪ੍ਰਕਾਸ ਹੈਂ ਕਿ ਸਿੱਧਤਾ ਕੋ ਬਾਸ ਹੈਂ ਕਿ ਬੁੱਧਿ ਹੂੰ ਕੋ ਘਰੁ ਹੈਂ ॥ ਦੇਵਨ ਕੋ ਦੇਵ ਹੈਂ ਨਿਰੰਜਨ ਅਭੇਵ ਹੈਂ ਅਦੇਵਨ ਕੋ ਦੇਵ ਹੈਂ ਕਿ ਸੁੱਧਤਾ ਕੋ ਸਰੁ ਹੈਂ ॥ ਜਾਨ ਕੋ ਬਚੱਯਾ ਹੈਂ ਇਮਾਨ ਕੋ ਦਿਵੱਯਾ ਹੈਂ ਜਮ ਜਾਲ ਕੋ ਕੱਟਯਾ ਹੈਂ ਕਿ ਕਾਮਨਾ ਕੋ ਕਰੁ ਹੈਂ ॥ ਤੇਜ ਕੋ ਪ੍ਰਚੰਡ ਹੈਂ ਅਖੰਡਣ ਕੋ ਖੰਡ ਹੈਂ ਮਹੀਪਨ ਕੋ ਮੰਡ ਹੈਂ ਕਿ ਇਸਤ੍ਰੀ ਹੈਂ ਨ ਨਰੁ ਹੈਂ ॥੯॥੨੬੧॥

ਬਿਸ੍ਵ ਕੋ ਭਰਨ ਹੈਂ ਕਿ ਅਪਦਾ ਕੋ ਹਰਨ ਹੈਂ ਕਿ ਸੁਖ ਕੋ ਕਰਨ ਹੈਂ ਕਿ ਤੇਜ ਕੋ ਪ੍ਰਕਾਸ਼ ਹੈਂ ॥ ਪਾਈਐ ਨ ਪਾਰ ਪਾਰਾਵਾਰ ਹੂੰ ਕੋ ਪਾਰ ਜਾਂ ਕੋ ਕੀਜਤ ਬਿਚਾਰ ਸੁਬਿਚਾਰ ਕੋ ਨਿਵਾਸ ਹੈਂ ॥ ਹਿੰਗੁਲਾ ਹਿਮਾਲੈ ਗਾਵੈ ਹਬਸੀ ਹੱਲਬੀ ਧਿਆਵੈ ਪੂਰਬੀ ਨ ਪਾਰ ਪਾਵੈ ਆਸਾ ਤੇ ਅਨਾਸ ਹੈਂ ॥ ਦੇਵਨ ਕੋ ਦੇਵ ਮਹਾਦੇਵ ਹੂੰ ਕੇ ਦੇਵ ਹੈਂ ਨਿਰੰਜਨ ਅਭੇਵ ਨਾਥ ਅਦ੍ਵੈ ਅਬਿਨਾਸ ਹੈਂ ॥੧੦॥੨੬੨॥

ਅੰਜਨ ਬਿਹੀਨ ਹੈਂ ਨਿਰੰਜਨ ਪ੍ਰਬੀਨ ਹੈਂ ਕਿ ਸੇਵਕ ਅਧੀਨ ਹੈ ਕਟੱਯਾ ਜਮ ਜਾਲ ਕੇ ॥ ਦੇਵਨ ਕੇ ਦੇਵ ਮਹਾਦੇਵ ਹੂੰ ਕੇ ਦੇਵਨਾਥ ਭੂਮ ਕੇ ਭੁਜੱਯਾ ਹੈ ਮੁਹੱਯਾ ਮਹਾ ਬਾਲ ਕੇ ॥ ਰਾਜਨ ਕੇ ਰਾਜਾ ਮਹਾ ਸਾਜ ਹੂੰ ਕੇ ਸਾਜਾ ਮਹਾ ਜੋਗ ਹੂੰ ਕੇ ਜੋਗ ਹੈਂ ਧਰੱਯਾ ਦ੍ਰੁਮ ਛਾਲ ਕੇ ॥ ਕਾਮਨਾ ਕੇ ਕਰੁ ਹੈਂ ਕੁਬਿੱਧਿਤਾ ਕੋ ਹਰੁ ਹੈਂ ਕਿ ਸਿੱਧਤਾ ਕੇ ਸਾਥੀ ਹੈਂ ਕਿ ਕਾਲ ਹੈਂ ਕੁਚਾਲ ਕੇ ॥੧੧॥੨੬੩॥

ਛੀਰ ਕੈਸੀ ਛੀਰਾਵਧ ਛਾਛ ਕੈਸੀ ਛੱਤ੍ਰਾਨੇਰ ਛਪਾਕਰ ਕੈਸੀ ਛਬਿ ਕਾਲਇੰਦ੍ਰੀ ਕੇ ਕੂਲ ਕੈ ॥ ਹੰਸਨੀ ਸੀ ਸੀਹਾਰੂਮ ਹੀਰਾ ਸੀ ਹੁਸੈਨਾਬਾਦ ਗੰਗਾ ਕੈਸੀ ਧਾਰ ਚਲੀ ਸਾਤੋ ਸਿੰਧ ਰੂਲ ਕੈ ॥ ਪਾਰਾ ਸੀ ਪਲਾਊਗਢ ਰੂਪਾ ਕੈਸੀ ਰਾਮਪੁਰ ਸੋਰਾ ਸੀ ਸੁਰੰਗਾਬਾਦ ਨੀਕੈ ਰਹੀ ਝੂਲ ਕੈ ॥ ਚੰਪਾ ਸੀ ਚੰਦੇਰੀ ਕੋਟ ਚਾਂਦਨੀ ਸੀ ਚਾਂਦਾਗੜ੍ਹ ਕੀਰਤਿ ਤਿਹਾਰੀ ਰਹੀ ਮਾਲਤੀ ਸੀ ਫੂਲ ਕੈ ॥੧੨॥੨੬੪॥

ਫਟਕ ਸੀ ਕੈਲਾਸ ਕਮਾਂਊਗੜ੍ਹ ਕਾਂਸੀਪੁਰ ਸੀਸਾ ਸੀ ਸੁਰੰਗਾਬਾਦਿ ਨੀਕੈ ਸੋਹੀਅਤੁ ਹੈ ॥ ਹਿਮਾ ਸੀ ਹਿਮਾਲੈਹਰ ਹਾਰ ਸੀ ਹੱਲਬਾ ਨੇਰ ਹੰਸ ਕੈਸੀ ਹਾਜੀਪੁਰ ਦੇਖੇ ਮੋਹੀਅਤੁ ਹੈ ॥ ਚੰਦਨ ਸੀ ਚੰਪਾਵਤੀ ਚੰਦ੍ਰਮਾ ਸੀ ਚੰਦ੍ਰਾਗਿਰ ਚਾਂਦਨੀ ਸੀ ਚਾਂਦਗੜ੍ਹ ਜੌਨ ਜੋਹੀਅਤੁ ਹੈ ॥ ਗੰਗਾ ਸਮ ਗੰਗਧਾਰ ਬਕਾਨ ਸੀ ਬਲਿੰਦਾਵਾਦ ਕੀਰਤਿ ਤਿਹਾਰੀ ਕੀ ਉਜੀਆਰੀ ਸੋਹੀਅਤੁ ਹੈ ॥੧੩॥੨੬੫॥

ਫਰਾ ਸੀ ਫਿਰੰਗੀ ਫਰਾਸੀਸ ਕੇ ਦੁਰੰਗੀ ਮਕਰਾਨ ਕੇ ਮ੍ਰਿਦੰਗੀ ਤੇਰੇ ਗੀਤ ਗਾਈਅਤੁ ਹੈ ॥ ਭਖਰੀ ਕੰਧਾਰੀ ਗੋਰ ਗਖਰੀ ਗਰਦੇਜਾ ਚਾਰੀ ਪਉਨ ਕੇ ਅਹਾਰੀ ਤੇਰੋ ਨਾਮੁ ਧਿਆਈਅਤੁ ਹੈ ॥ ਪੂਰਬ ਪਲਾਊਂ ਕਾਮ ਰੂਪ ਔ ਕਮਾਊਂ ਸਰਬ ਠਉਰ ਮੈ ਬਿਰਾਜੈ ਜਹਾਂ ਜਹਾਂ ਜਾਈਅਤੁ ਹੈ ॥ ਪੂਰਨ ਪ੍ਰਤਾਪੀ ਜੰਤ੍ਰ ਮੰਤ੍ਰ ਤੇ ਅਤਾਪੀ ਨਾਥ ਕੀਰਤਿ ਤਿਹਾਰੀ ਕੋ ਨ ਪਾਰ ਪਾਈਅਤੁ ਹੈ ॥੧੪॥੨੬੬॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates