ਕਰਹਲੇ (ਮਹਲਾ 4), Karhale (Mahalla 4) Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


ਰਾਗੁ ਗਉੜੀ ਪੂਰਬੀ ਮਹਲਾ ੪ ਕਰਹਲੇ
ੴ ਸਤਿਗੁਰ ਪ੍ਰਸਾਦਿ ॥

ਕਰਹਲੇ ਮਨ ਪਰਦੇਸੀਆ ਕਿਉ ਮਿਲੀਐ ਹਰਿ ਮਾਇ ॥ ਗੁਰੁ ਭਾਗਿ ਪੂਰੈ ਪਾਇਆ ਗਲਿ ਮਿਲਿਆ ਪਿਆਰਾ ਆਇ ॥੧॥ ਮਨ ਕਰਹਲਾ ਸਤਿਗੁਰੁ ਪੁਰਖੁ ਧਿਆਇ ॥੧॥ ਰਹਾਉ ॥

ਮਨ ਕਰਹਲਾ ਵੀਚਾਰੀਆ ਹਰਿ ਰਾਮ ਨਾਮ ਧਿਆਇ ॥ ਜਿਥੈ ਲੇਖਾ ਮੰਗੀਐ ਹਰਿ ਆਪੇ ਲਏ ਛਡਾਇ ॥੨॥

ਮਨ ਕਰਹਲਾ ਅਤਿ ਨਿਰਮਲਾ ਮਲੁ ਲਾਗੀ ਹਉਮੈ ਆਇ ॥ ਪਰਤਖਿ ਪਿਰੁ ਘਰਿ ਨਾਲਿ ਪਿਆਰਾ ਵਿਛੁੜਿ ਚੋਟਾ ਖਾਇ ॥੩॥

ਮਨ ਕਰਹਲਾ ਮੇਰੇ ਪ੍ਰੀਤਮਾ ਹਰਿ ਰਿਦੈ ਭਾਲਿ ਭਾਲਾਇ ॥ ਉਪਾਇ ਕਿਤੈ ਨ ਲਭਈ ਗੁਰੁ ਹਿਰਦੈ ਹਰਿ ਦੇਖਾਇ ॥੪॥

ਮਨ ਕਰਹਲਾ ਮੇਰੇ ਪ੍ਰੀਤਮਾ ਦਿਨੁ ਰੈਣਿ ਹਰਿ ਲਿਵ ਲਾਇ ॥ ਘਰੁ ਜਾਇ ਪਾਵਹਿ ਰੰਗ ਮਹਲੀ ਗੁਰੁ ਮੇਲੇ ਹਰਿ ਮੇਲਾਇ ॥੫॥

ਮਨ ਕਰਹਲਾ ਤੂੰ ਮੀਤੁ ਮੇਰਾ ਪਾਖੰਡੁ ਲੋਭੁ ਤਜਾਇ ॥ ਪਾਖੰਡਿ ਲੋਭੀ ਮਾਰੀਐ ਜਮ ਡੰਡੁ ਦੇਇ ਸਜਾਇ ॥੬॥

ਮਨ ਕਰਹਲਾ ਮੇਰੇ ਪ੍ਰਾਨ ਤੂੰ ਮੈਲੁ ਪਾਖੰਡੁ ਭਰਮੁ ਗਵਾਇ ॥ ਹਰਿ ਅੰਮ੍ਰਿਤ ਸਰੁ ਗੁਰਿ ਪੂਰਿਆ ਮਿਲਿ ਸੰਗਤੀ ਮਲੁ ਲਹਿ ਜਾਇ ॥੭॥

ਮਨ ਕਰਹਲਾ ਮੇਰੇ ਪਿਆਰਿਆ ਇਕ ਗੁਰ ਕੀ ਸਿਖ ਸੁਣਾਇ ॥ ਇਹੁ ਮੋਹੁ ਮਾਇਆ ਪਸਰਿਆ ਅੰਤਿ ਸਾਥਿ ਨ ਕੋਈ ਜਾਇ ॥੮॥

ਮਨ ਕਰਹਲਾ ਮੇਰੇ ਸਾਜਨਾ ਹਰਿ ਖਰਚੁ ਲੀਆ ਪਤਿ ਪਾਇ ॥ ਹਰਿ ਦਰਗਹ ਪੈਨਾਇਆ ਹਰਿ ਆਪਿ ਲਇਆ ਗਲਿ ਲਾਇ ॥੯॥

ਮਨ ਕਰਹਲਾ ਗੁਰਿ ਮੰਨਿਆ ਗੁਰਮੁਖਿ ਕਾਰ ਕਮਾਇ ॥ ਗੁਰ ਆਗੈ ਕਰਿ ਜੋਦੜੀ ਜਨ ਨਾਨਕ ਹਰਿ ਮੇਲਾਇ ॥੧੦॥੧॥

ਗਉੜੀ ਮਹਲਾ ੪ ॥

ਮਨ ਕਰਹਲਾ ਵੀਚਾਰੀਆ ਵੀਚਾਰਿ ਦੇਖੁ ਸਮਾਲਿ ॥ ਬਨ ਫਿਰਿ ਥਕੇ ਬਨ ਵਾਸੀਆ ਪਿਰੁ ਗੁਰਮਤਿ ਰਿਦੈ ਨਿਹਾਲਿ ॥੧॥ ਮਨ ਕਰਹਲਾ ਗੁਰ ਗੋਵਿੰਦੁ ਸਮਾਲਿ ॥੧॥ ਰਹਾਉ ॥

ਮਨ ਕਰਹਲਾ ਵੀਚਾਰੀਆ ਮਨਮੁਖ ਫਾਥਿਆ ਮਹਾ ਜਾਲਿ ॥ ਗੁਰਮੁਖਿ ਪ੍ਰਾਣੀ ਮੁਕਤੁ ਹੈ ਹਰਿ ਹਰਿ ਨਾਮੁ ਸਮਾਲਿ ॥੨॥

ਮਨ ਕਰਹਲਾ ਮੇਰੇ ਪਿਆਰਿਆ ਸਤਸੰਗਤਿ ਸਤਿਗੁਰੁ ਭਾਲਿ ॥ ਸਤਸੰਗਤਿ ਲਗਿ ਹਰਿ ਧਿਆਈਐ ਹਰਿ ਹਰਿ ਚਲੈ ਤੇਰੈ ਨਾਲਿ ॥੩॥

ਮਨ ਕਰਹਲਾ ਵਡਭਾਗੀਆ ਹਰਿ ਏਕ ਨਦਰਿ ਨਿਹਾਲਿ ॥ ਆਪਿ ਛਡਾਏ ਛੁਟੀਐ ਸਤਿਗੁਰ ਚਰਣ ਸਮਾਲਿ ॥੪॥

ਮਨ ਕਰਹਲਾ ਮੇਰੇ ਪਿਆਰਿਆ ਵਿਚਿ ਦੇਹੀ ਜੋਤਿ ਸਮਾਲਿ ॥ ਗੁਰਿ ਨਉ ਨਿਧਿ ਨਾਮੁ ਵਿਖਾਲਿਆ ਹਰਿ ਦਾਤਿ ਕਰੀ ਦਇਆਲਿ ॥੫॥

ਮਨ ਕਰਹਲਾ ਤੂੰ ਚੰਚਲਾ ਚਤੁਰਾਈ ਛਡਿ ਵਿਕਰਾਲਿ ॥ ਹਰਿ ਹਰਿ ਨਾਮੁ ਸਮਾਲਿ ਤੂੰ ਹਰਿ ਮੁਕਤਿ ਕਰੇ ਅੰਤ ਕਾਲਿ ॥੬॥

ਮਨ ਕਰਹਲਾ ਵਡਭਾਗੀਆ ਤੂੰ ਗਿਆਨੁ ਰਤਨੁ ਸਮਾਲਿ ॥ ਗੁਰ ਗਿਆਨੁ ਖੜਗੁ ਹਥਿ ਧਾਰਿਆ ਜਮੁ ਮਾਰਿਅੜਾ ਜਮਕਾਲਿ ॥੭॥

ਅੰਤਰਿ ਨਿਧਾਨੁ ਮਨ ਕਰਹਲੇ ਭ੍ਰਮਿ ਭਵਹਿ ਬਾਹਰਿ ਭਾਲਿ ॥ ਗੁਰੁ ਪੁਰਖੁ ਪੂਰਾ ਭੇਟਿਆ ਹਰਿ ਸਜਣੁ ਲਧੜਾ ਨਾਲਿ ॥੮॥

ਰੰਗਿ ਰਤੜੇ ਮਨ ਕਰਹਲੇ ਹਰਿ ਰੰਗੁ ਸਦਾ ਸਮਾਲਿ ॥ ਹਰਿ ਰੰਗੁ ਕਦੇ ਨ ਉਤਰੈ ਗੁਰ ਸੇਵਾ ਸਬਦੁ ਸਮਾਲਿ ॥੯॥

ਹਮ ਪੰਖੀ ਮਨ ਕਰਹਲੇ ਹਰਿ ਤਰਵਰੁ ਪੁਰਖੁ ਅਕਾਲਿ ॥ ਵਡਭਾਗੀ ਗੁਰਮੁਖਿ ਪਾਇਆ ਜਨ ਨਾਨਕ ਨਾਮੁ ਸਮਾਲਿ ॥੧੦॥੨॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates