ਪੜਤਾਲ - ਸ਼ਬਦ, Partal - Shabads (Mahalla 4 5) Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਅਰਜਨ ਦੇਵ ਜੀ -- ਰਾਗ ਆਸਾ -- 408 SGGS) ਆਸਾ ਮਹਲਾ ੫ ਘਰੁ ੧੫ ਪੜਤਾਲ
ੴ ਸਤਿਗੁਰ ਪ੍ਰਸਾਦਿ ॥
ਬਿਕਾਰ ਮਾਇਆ ਮਾਦਿ ਸੋਇਓ ਸੂਝ ਬੂਝ ਨ ਆਵੈ ॥ ਪਕਰਿ ਕੇਸ ਜਮਿ ਉਠਾਰਿਓ ਤਦ ਹੀ ਘਰਿ ਜਾਵੈ ॥੧॥ ਲੋਭ ਬਿਖਿਆ ਬਿਖੈ ਲਾਗੇ ਹਿਰਿ ਵਿਤ ਚਿਤ ਦੁਖਾਹੀ ॥ ਖਿਨ ਭੰਗੁਨਾ ਕੈ ਮਾਨਿ ਮਾਤੇ ਅਸੁਰ ਜਾਣਹਿ ਨਾਹੀ ॥੧॥ ਰਹਾਉ ॥ ਬੇਦ ਸਾਸਤ੍ਰ ਜਨ ਪੁਕਾਰਹਿ ਸੁਨੈ ਨਾਹੀ ਡੋਰਾ ॥ ਨਿਪਟਿ ਬਾਜੀ ਹਾਰਿ ਮੂਕਾ ਪਛੁਤਾਇਓ ਮਨਿ ਭੋਰਾ ॥੨॥ ਡਾਨੁ ਸਗਲ ਗੈਰ ਵਜਹਿ ਭਰਿਆ ਦੀਵਾਨ ਲੇਖੈ ਨ ਪਰਿਆ ॥ ਜੇਂਹ ਕਾਰਜਿ ਰਹੈ ਓਲ੍ਹ੍ਹਾ ਸੋਇ ਕਾਮੁ ਨ ਕਰਿਆ ॥੩॥ ਐਸੋ ਜਗੁ ਮੋਹਿ ਗੁਰਿ ਦਿਖਾਇਓ ਤਉ ਏਕ ਕੀਰਤਿ ਗਾਇਆ ॥ ਮਾਨੁ ਤਾਨੁ ਤਜਿ ਸਿਆਨਪ ਸਰਣਿ ਨਾਨਕੁ ਆਇਆ ॥੪॥੧॥੧੫੨॥

(ਗੁਰੂ ਅਰਜਨ ਦੇਵ ਜੀ -- ਰਾਗ ਧਨਾਸਰੀ -- 683 SGGS) ਧਨਾਸਰੀ ਮਹਲਾ ੫ ਘਰੁ ੯ ਪੜਤਾਲ
ੴ ਸਤਿਗੁਰ ਪ੍ਰਸਾਦਿ ॥
ਹਰਿ ਚਰਨ ਸਰਨ ਗੋਬਿੰਦ ਦੁਖ ਭੰਜਨਾ ਦਾਸ ਅਪੁਨੇ ਕਉ ਨਾਮੁ ਦੇਵਹੁ ॥ ਦ੍ਰਿਸਟਿ ਪ੍ਰਭ ਧਾਰਹੁ ਕ੍ਰਿਪਾ ਕਰਿ ਤਾਰਹੁ ਭੁਜਾ ਗਹਿ ਕੂਪ ਤੇ ਕਾਢਿ ਲੇਵਹੁ ॥ ਰਹਾਉ ॥ ਕਾਮ ਕ੍ਰੋਧ ਕਰਿ ਅੰਧ ਮਾਇਆ ਕੇ ਬੰਧ ਅਨਿਕ ਦੋਖਾ ਤਨਿ ਛਾਦਿ ਪੂਰੇ ॥ ਪ੍ਰਭ ਬਿਨਾ ਆਨ ਨ ਰਾਖਨਹਾਰਾ ਨਾਮੁ ਸਿਮਰਾਵਹੁ ਸਰਨਿ ਸੂਰੇ ॥੧॥ ਪਤਿਤ ਉਧਾਰਣਾ ਜੀਅ ਜੰਤ ਤਾਰਣਾ ਬੇਦ ਉਚਾਰ ਨਹੀ ਅੰਤੁ ਪਾਇਓ ॥ ਗੁਣਹ ਸੁਖ ਸਾਗਰਾ ਬ੍ਰਹਮ ਰਤਨਾਗਰਾ ਭਗਤਿ ਵਛਲੁ ਨਾਨਕ ਗਾਇਓ ॥੨॥੧॥੫੩॥

(ਗੁਰੂ ਅਰਜਨ ਦੇਵ ਜੀ -- ਰਾਗ ਸੂਹੀ -- 746 SGGS) ਰਾਗੁ ਸੂਹੀ ਮਹਲਾ ੫ ਘਰੁ ੫ ਪੜਤਾਲ
ੴ ਸਤਿਗੁਰ ਪ੍ਰਸਾਦਿ ॥
ਪ੍ਰੀਤਿ ਪ੍ਰੀਤਿ ਗੁਰੀਆ ਮੋਹਨ ਲਾਲਨਾ ॥ ਜਪਿ ਮਨ ਗੋਬਿੰਦ ਏਕੈ ਅਵਰੁ ਨਹੀ ਕੋ ਲੇਖੈ ਸੰਤ ਲਾਗੁ ਮਨਹਿ ਛਾਡੁ ਦੁਬਿਧਾ ਕੀ ਕੁਰੀਆ ॥੧॥ ਰਹਾਉ ॥ ਨਿਰਗੁਨ ਹਰੀਆ ਸਰਗੁਨ ਧਰੀਆ ਅਨਿਕ ਕੋਠਰੀਆ ਭਿੰਨ ਭਿੰਨ ਭਿੰਨ ਭਿਨ ਕਰੀਆ ॥ ਵਿਚਿ ਮਨ ਕੋਟਵਰੀਆ ॥ ਨਿਜ ਮੰਦਰਿ ਪਿਰੀਆ ॥ ਤਹਾ ਆਨਦ ਕਰੀਆ ॥ ਨਹ ਮਰੀਆ ਨਹ ਜਰੀਆ ॥੧॥ ਕਿਰਤਨਿ ਜੁਰੀਆ ਬਹੁ ਬਿਧਿ ਫਿਰੀਆ ਪਰ ਕਉ ਹਿਰੀਆ ॥ ਬਿਖਨਾ ਘਿਰੀਆ ॥ ਅਬ ਸਾਧੂ ਸੰਗਿ ਪਰੀਆ ॥ ਹਰਿ ਦੁਆਰੈ ਖਰੀਆ ॥ ਦਰਸਨੁ ਕਰੀਆ ॥ ਨਾਨਕ ਗੁਰ ਮਿਰੀਆ ॥ ਬਹੁਰਿ ਨ ਫਿਰੀਆ ॥੨॥੧॥੪੪॥

(ਗੁਰੂ ਰਾਮਦਾਸ ਜੀ -- ਰਾਗ ਬਿਲਾਵਲੁ -- 800 SGGS) ੴ ਸਤਿਗੁਰ ਪ੍ਰਸਾਦਿ ॥
ਰਾਗੁ ਬਿਲਾਵਲੁ ਮਹਲਾ ੪ ਪੜਤਾਲ ਘਰੁ ੧੩ ॥
ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ ਹਰਿ ਸੰਤ ਭਗਤ ਤਾਰਨੋ ॥ ਹਰਿ ਭਰਿਪੁਰੇ ਰਹਿਆ ॥ ਜਲਿ ਥਲੇ ਰਾਮ ਨਾਮੁ ॥ ਨਿਤ ਗਾਈਐ ਹਰਿ ਦੂਖ ਬਿਸਾਰਨੋ ॥੧॥ ਰਹਾਉ ॥ ਹਰਿ ਕੀਆ ਹੈ ਸਫਲ ਜਨਮੁ ਹਮਾਰਾ ॥ ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥ ਗੁਰੁ ਭੇਟਿਆ ਹੈ ਮੁਕਤਿ ਦਾਤਾ ॥ ਹਰਿ ਕੀਈ ਹਮਾਰੀ ਸਫਲ ਜਾਤਾ ॥ ਮਿਲਿ ਸੰਗਤੀ ਗੁਨ ਗਾਵਨੋ ॥੧॥ ਮਨ ਰਾਮ ਨਾਮ ਕਰਿ ਆਸਾ ॥ ਭਾਉ ਦੂਜਾ ਬਿਨਸਿ ਬਿਨਾਸਾ ॥ ਵਿਚਿ ਆਸਾ ਹੋਇ ਨਿਰਾਸੀ ॥ ਸੋ ਜਨੁ ਮਿਲਿਆ ਹਰਿ ਪਾਸੀ ॥ ਕੋਈ ਰਾਮ ਨਾਮ ਗੁਨ ਗਾਵਨੋ ॥ ਜਨੁ ਨਾਨਕੁ ਤਿਸੁ ਪਗਿ ਲਾਵਨੋ ॥੨॥੧॥੭॥੪॥੬॥੭॥੧੭॥

(ਗੁਰੂ ਅਰਜਨ ਦੇਵ ਜੀ -- ਰਾਗ ਬਿਲਾਵਲੁ -- 830 SGGS) ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ
ੴ ਸਤਿਗੁਰ ਪ੍ਰਸਾਦਿ ॥
ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ ਮਿਲਨ ਬਾਤ ਕਹਉ ॥ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ ਗਾਵਹੁ ॥ ਆਨਦ ਰੂਪ ਧਿਆਵਹੁ ॥ ਨਾਨਕੁ ਦੁਆਰੈ ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥੨॥ ਮੋਹਨ ਰੂਪੁ ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥ ਸਭ ਮੇਰੀ ਤਿਖਾ ਬੁਝਾਨੀ ॥ ਅਬ ਮੈ ਸਹਜਿ ਸਮਾਨੀ ॥ ਮੀਠੀ ਪਿਰਹਿ ਕਹਾਨੀ ॥ ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥

(ਗੁਰੂ ਅਰਜਨ ਦੇਵ ਜੀ -- ਰਾਗ ਰਾਮਕਲੀ -- 901 SGGS) ਰਾਗੁ ਰਾਮਕਲੀ ਮਹਲਾ ੫ ਪੜਤਾਲ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਨਰਨਰਹ ਨਮਸਕਾਰੰ ॥ ਜਲਨ ਥਲਨ ਬਸੁਧ ਗਗਨ ਏਕ ਏਕੰਕਾਰੰ ॥੧॥ ਰਹਾਉ ॥ ਹਰਨ ਧਰਨ ਪੁਨ ਪੁਨਹ ਕਰਨ ॥ ਨਹ ਗਿਰਹ ਨਿਰੰਹਾਰੰ ॥੧॥ ਗੰਭੀਰ ਧੀਰ ਨਾਮ ਹੀਰ ਊਚ ਮੂਚ ਅਪਾਰੰ ॥ ਕਰਨ ਕੇਲ ਗੁਣ ਅਮੋਲ ਨਾਨਕ ਬਲਿਹਾਰੰ ॥੨॥੧॥੫੯॥

(ਗੁਰੂ ਰਾਮਦਾਸ ਜੀ -- ਰਾਗ ਨਟ ਨਾਰਾਇਨ -- 977 SGGS) ਨਟ ਨਾਰਾਇਨ ਮਹਲਾ ੪ ਪੜਤਾਲ
ੴ ਸਤਿਗੁਰ ਪ੍ਰਸਾਦਿ ॥
ਮੇਰੇ ਮਨ ਸੇਵ ਸਫਲ ਹਰਿ ਘਾਲ ॥ ਲੇ ਗੁਰ ਪਗ ਰੇਨ ਰਵਾਲ ॥ ਸਭਿ ਦਾਲਿਦ ਭੰਜਿ ਦੁਖ ਦਾਲ ॥ ਹਰਿ ਹੋ ਹੋ ਹੋ ਨਦਰਿ ਨਿਹਾਲ ॥੧॥ ਰਹਾਉ ॥ ਹਰਿ ਕਾ ਗ੍ਰਿਹੁ ਹਰਿ ਆਪਿ ਸਵਾਰਿਓ ਹਰਿ ਰੰਗ ਰੰਗ ਮਹਲ ਬੇਅੰਤ ਲਾਲ ਲਾਲ ਹਰਿ ਲਾਲ ॥ ਹਰਿ ਆਪਨੀ ਕ੍ਰਿਪਾ ਕਰੀ ਆਪਿ ਗ੍ਰਿਹਿ ਆਇਓ ਹਮ ਹਰਿ ਕੀ ਗੁਰ ਕੀਈ ਹੈ ਬਸੀਠੀ ਹਮ ਹਰਿ ਦੇਖੇ ਭਈ ਨਿਹਾਲ ਨਿਹਾਲ ਨਿਹਾਲ ਨਿਹਾਲ ॥੧॥ ਹਰਿ ਆਵਤੇ ਕੀ ਖਬਰਿ ਗੁਰਿ ਪਾਈ ਮਨਿ ਤਨਿ ਆਨਦੋ ਆਨੰਦ ਭਏ ਹਰਿ ਆਵਤੇ ਸੁਨੇ ਮੇਰੇ ਲਾਲ ਹਰਿ ਲਾਲ ॥ ਜਨੁ ਨਾਨਕੁ ਹਰਿ ਹਰਿ ਮਿਲੇ ਭਏ ਗਲਤਾਨ ਹਾਲ ਨਿਹਾਲ ਨਿਹਾਲ ॥੨॥੧॥੭॥

(ਗੁਰੂ ਅਰਜਨ ਦੇਵ ਜੀ -- ਰਾਗ ਨਟ ਨਾਰਾਇਨ -- 980 SGGS) ਨਟ ਪੜਤਾਲ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਕੋਊ ਹੈ ਮੇਰੋ ਸਾਜਨੁ ਮੀਤੁ ॥ ਹਰਿ ਨਾਮੁ ਸੁਨਾਵੈ ਨੀਤ ॥ ਬਿਨਸੈ ਦੁਖੁ ਬਿਪਰੀਤਿ ॥ ਸਭੁ ਅਰਪਉ ਮਨੁ ਤਨੁ ਚੀਤੁ ॥੧॥ ਰਹਾਉ ॥ ਕੋਈ ਵਿਰਲਾ ਆਪਨ ਕੀਤ ॥ ਸੰਗਿ ਚਰਨ ਕਮਲ ਮਨੁ ਸੀਤ ॥ ਕਰਿ ਕਿਰਪਾ ਹਰਿ ਜਸੁ ਦੀਤ ॥੧॥ ਹਰਿ ਭਜਿ ਜਨਮੁ ਪਦਾਰਥੁ ਜੀਤ ॥ ਕੋਟਿ ਪਤਿਤ ਹੋਹਿ ਪੁਨੀਤ ॥ ਨਾਨਕ ਦਾਸ ਬਲਿ ਬਲਿ ਕੀਤ ॥੨॥੧॥੧੦॥੧੯॥

(ਗੁਰੂ ਅਰਜਨ ਦੇਵ ਜੀ -- ਰਾਗ ਭੈਰਉ -- 1153 SGGS) ਰਾਗੁ ਭੈਰਉ ਮਹਲਾ ੫ ਪੜਤਾਲ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਪਰਤਿਪਾਲ ਪ੍ਰਭ ਕ੍ਰਿਪਾਲ ਕਵਨ ਗੁਨ ਗਨੀ ॥ ਅਨਿਕ ਰੰਗ ਬਹੁ ਤਰੰਗ ਸਰਬ ਕੋ ਧਨੀ ॥੧॥ ਰਹਾਉ ॥ ਅਨਿਕ ਗਿਆਨ ਅਨਿਕ ਧਿਆਨ ਅਨਿਕ ਜਾਪ ਜਾਪ ਤਾਪ ॥ ਅਨਿਕ ਗੁਨਿਤ ਧੁਨਿਤ ਲਲਿਤ ਅਨਿਕ ਧਾਰ ਮੁਨੀ ॥੧॥ ਅਨਿਕ ਨਾਦ ਅਨਿਕ ਬਾਜ ਨਿਮਖ ਨਿਮਖ ਅਨਿਕ ਸ੍ਵਾਦ ਅਨਿਕ ਦੋਖ ਅਨਿਕ ਰੋਗ ਮਿਟਹਿ ਜਸ ਸੁਨੀ ॥ ਨਾਨਕ ਸੇਵ ਅਪਾਰ ਦੇਵ ਤਟਹ ਖਟਹ ਬਰਤ ਪੂਜਾ ਗਵਨ ਭਵਨ ਜਾਤ੍ਰ ਕਰਨ ਸਗਲ ਫਲ ਪੁਨੀ ॥੨॥੧॥੫੭॥੮॥੨੧॥੭॥੫੭॥੯੩॥

(ਗੁਰੂ ਰਾਮਦਾਸ ਜੀ -- ਰਾਗ ਸਾਰੰਗ -- 1200 SGGS) ਸਾਰਗ ਮਹਲਾ ੪ ਘਰੁ ੫ ਦੁਪਦੇ ਪੜਤਾਲ
ੴ ਸਤਿਗੁਰ ਪ੍ਰਸਾਦਿ ॥
ਜਪਿ ਮਨ ਜਗੰਨਾਥ ਜਗਦੀਸਰੋ ਜਗਜੀਵਨੋ ਮਨਮੋਹਨ ਸਿਉ ਪ੍ਰੀਤਿ ਲਾਗੀ ਮੈ ਹਰਿ ਹਰਿ ਹਰਿ ਟੇਕ ਸਭ ਦਿਨਸੁ ਸਭ ਰਾਤਿ ॥੧॥ ਰਹਾਉ ॥ ਹਰਿ ਕੀ ਉਪਮਾ ਅਨਿਕ ਅਨਿਕ ਅਨਿਕ ਗੁਨ ਗਾਵਤ ਸੁਕ ਨਾਰਦ ਬ੍ਰਹਮਾਦਿਕ ਤਵ ਗੁਨ ਸੁਆਮੀ ਗਨਿਨ ਨ ਜਾਤਿ ॥ ਤੂ ਹਰਿ ਬੇਅੰਤੁ ਤੂ ਹਰਿ ਬੇਅੰਤੁ ਤੂ ਹਰਿ ਸੁਆਮੀ ਤੂ ਆਪੇ ਹੀ ਜਾਨਹਿ ਆਪਨੀ ਭਾਂਤਿ ॥੧॥ ਹਰਿ ਕੈ ਨਿਕਟਿ ਨਿਕਟਿ ਹਰਿ ਨਿਕਟ ਹੀ ਬਸਤੇ ਤੇ ਹਰਿ ਕੇ ਜਨ ਸਾਧੂ ਹਰਿ ਭਗਾਤ ॥ ਤੇ ਹਰਿ ਕੇ ਜਨ ਹਰਿ ਸਿਉ ਰਲਿ ਮਿਲੇ ਜੈਸੇ ਜਨ ਨਾਨਕ ਸਲਲੈ ਸਲਲ ਮਿਲਾਤਿ ॥੨॥੧॥੮॥

(ਗੁਰੂ ਰਾਮਦਾਸ ਜੀ -- ਰਾਗ ਸਾਰੰਗ -- 1202 SGGS) ਸਾਰਗ ਮਹਲਾ ੪ ਪੜਤਾਲ ॥
ਜਪਿ ਮਨ ਗੋਵਿੰਦੁ ਹਰਿ ਗੋਵਿੰਦੁ ਗੁਣੀ ਨਿਧਾਨੁ ਸਭ ਸ੍ਰਿਸਟਿ ਕਾ ਪ੍ਰਭੋ ਮੇਰੇ ਮਨ ਹਰਿ ਬੋਲਿ ਹਰਿ ਪੁਰਖੁ ਅਬਿਨਾਸੀ ॥੧॥ ਰਹਾਉ ॥ ਹਰਿ ਕਾ ਨਾਮੁ ਅੰਮ੍ਰਿਤੁ ਹਰਿ ਹਰਿ ਹਰੇ ਸੋ ਪੀਐ ਜਿਸੁ ਰਾਮੁ ਪਿਆਸੀ ॥ ਹਰਿ ਆਪਿ ਦਇਆਲੁ ਦਇਆ ਕਰਿ ਮੇਲੈ ਜਿਸੁ ਸਤਿਗੁਰੂ ਸੋ ਜਨੁ ਹਰਿ ਹਰਿ ਅੰਮ੍ਰਿਤ ਨਾਮੁ ਚਖਾਸੀ ॥੧॥ ਜੋ ਜਨ ਸੇਵਹਿ ਸਦ ਸਦਾ ਮੇਰਾ ਹਰਿ ਹਰੇ ਤਿਨ ਕਾ ਸਭੁ ਦੂਖੁ ਭਰਮੁ ਭਉ ਜਾਸੀ ॥ ਜਨੁ ਨਾਨਕੁ ਨਾਮੁ ਲਏ ਤਾਂ ਜੀਵੈ ਜਿਉ ਚਾਤ੍ਰਿਕੁ ਜਲਿ ਪੀਐ ਤ੍ਰਿਪਤਾਸੀ ॥੨॥੫॥੧੨॥

(ਗੁਰੂ ਅਰਜਨ ਦੇਵ ਜੀ -- ਰਾਗ ਸਾਰੰਗ -- 1229 SGGS) ਸਾਰਗ ਮਹਲਾ ੫ ਘਰੁ ੬ ਪੜਤਾਲ
ੴ ਸਤਿਗੁਰ ਪ੍ਰਸਾਦਿ ॥
ਸੁਭ ਬਚਨ ਬੋਲਿ ਗੁਨ ਅਮੋਲ ॥ ਕਿੰਕਰੀ ਬਿਕਾਰ ॥ ਦੇਖੁ ਰੀ ਬੀਚਾਰ ॥ ਗੁਰ ਸਬਦੁ ਧਿਆਇ ਮਹਲੁ ਪਾਇ ॥ ਹਰਿ ਸੰਗਿ ਰੰਗ ਕਰਤੀ ਮਹਾ ਕੇਲ ॥੧॥ ਰਹਾਉ ॥ ਸੁਪਨ ਰੀ ਸੰਸਾਰੁ ॥ ਮਿਥਨੀ ਬਿਸਥਾਰੁ ॥ ਸਖੀ ਕਾਇ ਮੋਹਿ ਮੋਹਿਲੀ ਪ੍ਰਿਅ ਪ੍ਰੀਤਿ ਰਿਦੈ ਮੇਲ ॥੧॥ ਸਰਬ ਰੀ ਪ੍ਰੀਤਿ ਪਿਆਰੁ ॥ ਪ੍ਰਭੁ ਸਦਾ ਰੀ ਦਇਆਰੁ ॥ ਕਾਂਏਂ ਆਨ ਆਨ ਰੁਚੀਐ ॥ ਹਰਿ ਸੰਗਿ ਸੰਗਿ ਖਚੀਐ ॥ ਜਉ ਸਾਧਸੰਗ ਪਾਏ ॥ ਕਹੁ ਨਾਨਕ ਹਰਿ ਧਿਆਏ ॥ ਅਬ ਰਹੇ ਜਮਹਿ ਮੇਲ ॥੨॥੧॥੧੩੦॥

(ਗੁਰੂ ਰਾਮਦਾਸ ਜੀ -- ਰਾਗ ਮਲਾਰ -- 1265 SGGS) ਮਲਾਰ ਮਹਲਾ ੪ ਪੜਤਾਲ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਹਰਿ ਜਨ ਬੋਲਤ ਸ੍ਰੀਰਾਮ ਨਾਮਾ ਮਿਲਿ ਸਾਧਸੰਗਤਿ ਹਰਿ ਤੋਰ ॥੧॥ ਰਹਾਉ ॥ ਹਰਿ ਧਨੁ ਬਨਜਹੁ ਹਰਿ ਧਨੁ ਸੰਚਹੁ ਜਿਸੁ ਲਾਗਤ ਹੈ ਨਹੀ ਚੋਰ ॥੧॥ ਚਾਤ੍ਰਿਕ ਮੋਰ ਬੋਲਤ ਦਿਨੁ ਰਾਤੀ ਸੁਨਿ ਘਨਿਹਰ ਕੀ ਘੋਰ ॥੨॥ ਜੋ ਬੋਲਤ ਹੈ ਮ੍ਰਿਗ ਮੀਨ ਪੰਖੇਰੂ ਸੁ ਬਿਨੁ ਹਰਿ ਜਾਪਤ ਹੈ ਨਹੀ ਹੋਰ ॥੩॥ ਨਾਨਕ ਜਨ ਹਰਿ ਕੀਰਤਿ ਗਾਈ ਛੂਟਿ ਗਇਓ ਜਮ ਕਾ ਸਭ ਸੋਰ ॥੪॥੧॥੮॥

(ਗੁਰੂ ਅਰਜਨ ਦੇਵ ਜੀ -- ਰਾਗ ਮਲਾਰ -- 1271 SGGS) ਰਾਗੁ ਮਲਾਰ ਮਹਲਾ ੫ ਪੜਤਾਲ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਗੁਰ ਮਨਾਰਿ ਪ੍ਰਿਅ ਦਇਆਰ ਸਿਉ ਰੰਗੁ ਕੀਆ ॥ ਕੀਨੋ ਰੀ ਸਗਲ ਸੀਂਗਾਰ ॥ ਤਜਿਓ ਰੀ ਸਗਲ ਬਿਕਾਰ ॥ ਧਾਵਤੋ ਅਸਥਿਰੁ ਥੀਆ ॥੧॥ ਰਹਾਉ ॥ ਐਸੇ ਰੇ ਮਨ ਪਾਇ ਕੈ ਆਪੁ ਗਵਾਇ ਕੈ ਕਰਿ ਸਾਧਨ ਸਿਉ ਸੰਗੁ ॥ ਬਾਜੇ ਬਜਹਿ ਮ੍ਰਿਦੰਗ ਅਨਾਹਦ ਕੋਕਿਲ ਰੀ ਰਾਮ ਨਾਮੁ ਬੋਲੈ ਮਧੁਰ ਬੈਨ ਅਤਿ ਸੁਹੀਆ ॥੧॥ ਐਸੀ ਤੇਰੇ ਦਰਸਨ ਕੀ ਸੋਭ ਅਤਿ ਅਪਾਰ ਪ੍ਰਿਅ ਅਮੋਘ ਤੈਸੇ ਹੀ ਸੰਗਿ ਸੰਤ ਬਨੇ ॥ ਭਵ ਉਤਾਰ ਨਾਮ ਭਨੇ ॥ ਰਮ ਰਾਮ ਰਾਮ ਮਾਲ ॥ ਮਨਿ ਫੇਰਤੇ ਹਰਿ ਸੰਗਿ ਸੰਗੀਆ ॥ ਜਨ ਨਾਨਕ ਪ੍ਰਿਉ ਪ੍ਰੀਤਮੁ ਥੀਆ ॥੨॥੧॥੨੩॥

(ਗੁਰੂ ਰਾਮਦਾਸ ਜੀ -- ਰਾਗ ਕਾਨੜਾ -- 1296 SGGS) ਕਾਨੜਾ ਮਹਲਾ ੪ ਪੜਤਾਲ ਘਰੁ ੫ ॥
ੴ ਸਤਿਗੁਰ ਪ੍ਰਸਾਦਿ ॥
ਮਨ ਜਾਪਹੁ ਰਾਮ ਗੁਪਾਲ ॥ ਹਰਿ ਰਤਨ ਜਵੇਹਰ ਲਾਲ ॥ ਹਰਿ ਗੁਰਮੁਖਿ ਘੜਿ ਟਕਸਾਲ ॥ ਹਰਿ ਹੋ ਹੋ ਕਿਰਪਾਲ ॥੧॥ ਰਹਾਉ ॥ ਤੁਮਰੇ ਗੁਨ ਅਗਮ ਅਗੋਚਰ ਏਕ ਜੀਹ ਕਿਆ ਕਥੈ ਬਿਚਾਰੀ ਰਾਮ ਰਾਮ ਰਾਮ ਰਾਮ ਲਾਲ ॥ ਤੁਮਰੀ ਜੀ ਅਕਥ ਕਥਾ ਤੂ ਤੂ ਤੂ ਹੀ ਜਾਨਹਿ ਹਉ ਹਰਿ ਜਪਿ ਭਈ ਨਿਹਾਲ ਨਿਹਾਲ ਨਿਹਾਲ ॥੧॥ ਹਮਰੇ ਹਰਿ ਪ੍ਰਾਨ ਸਖਾ ਸੁਆਮੀ ਹਰਿ ਮੀਤਾ ਮੇਰੇ ਮਨਿ ਤਨਿ ਜੀਹ ਹਰਿ ਹਰੇ ਹਰੇ ਰਾਮ ਨਾਮ ਧਨੁ ਮਾਲ ॥ ਜਾ ਕੋ ਭਾਗੁ ਤਿਨਿ ਲੀਓ ਰੀ ਸੁਹਾਗੁ ਹਰਿ ਹਰਿ ਹਰੇ ਹਰੇ ਗੁਨ ਗਾਵੈ ਗੁਰਮਤਿ ਹਉ ਬਲਿ ਬਲੇ ਹਉ ਬਲਿ ਬਲੇ ਜਨ ਨਾਨਕ ਹਰਿ ਜਪਿ ਭਈ ਨਿਹਾਲ ਨਿਹਾਲ ਨਿਹਾਲ ॥੨॥੧॥੭॥

(ਗੁਰੂ ਰਾਮਦਾਸ ਜੀ -- ਰਾਗ ਪਰਭਾਤੀ ਬਿਭਾਸ -- 1337 SGGS) ਪ੍ਰਭਾਤੀ ਬਿਭਾਸ ਪੜਤਾਲ ਮਹਲਾ ੪
ੴ ਸਤਿਗੁਰ ਪ੍ਰਸਾਦਿ ॥
ਜਪਿ ਮਨ ਹਰਿ ਹਰਿ ਨਾਮੁ ਨਿਧਾਨ ॥ ਹਰਿ ਦਰਗਹ ਪਾਵਹਿ ਮਾਨ ॥ ਜਿਨਿ ਜਪਿਆ ਤੇ ਪਾਰਿ ਪਰਾਨ ॥੧॥ ਰਹਾਉ ॥ ਸੁਨਿ ਮਨ ਹਰਿ ਹਰਿ ਨਾਮੁ ਕਰਿ ਧਿਆਨੁ ॥ ਸੁਨਿ ਮਨ ਹਰਿ ਕੀਰਤਿ ਅਠਸਠਿ ਮਜਾਨੁ ॥ ਸੁਨਿ ਮਨ ਗੁਰਮੁਖਿ ਪਾਵਹਿ ਮਾਨੁ ॥੧॥ ਜਪਿ ਮਨ ਪਰਮੇਸੁਰੁ ਪਰਧਾਨੁ ॥ ਖਿਨ ਖੋਵੈ ਪਾਪ ਕੋਟਾਨ ॥ ਮਿਲੁ ਨਾਨਕ ਹਰਿ ਭਗਵਾਨ ॥੨॥੧॥੭॥

(ਗੁਰੂ ਅਰਜਨ ਦੇਵ ਜੀ -- ਰਾਗ ਪਰਭਾਤੀ ਬਿਭਾਸ -- 1341 SGGS) ਪ੍ਰਭਾਤੀ ਮਹਲਾ ੫ ਬਿਭਾਸ ਪੜਤਾਲ
ੴ ਸਤਿਗੁਰ ਪ੍ਰਸਾਦਿ ॥
ਰਮ ਰਾਮ ਰਾਮ ਰਾਮ ਜਾਪ ॥ ਕਲਿ ਕਲੇਸ ਲੋਭ ਮੋਹ ਬਿਨਸਿ ਜਾਇ ਅਹੰ ਤਾਪ ॥੧॥ ਰਹਾਉ ॥ ਆਪੁ ਤਿਆਗਿ ਸੰਤ ਚਰਨ ਲਾਗਿ ਮਨੁ ਪਵਿਤੁ ਜਾਹਿ ਪਾਪ ॥੧॥ ਨਾਨਕੁ ਬਾਰਿਕੁ ਕਛੂ ਨ ਜਾਨੈ ਰਾਖਨ ਕਉ ਪ੍ਰਭੁ ਮਾਈ ਬਾਪ ॥੨॥੧॥੧੪॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates