Pt 3 - ਰਾਗ ਆਸਾ - ਬਾਣੀ ਸ਼ਬਦ, Part 3 - Raag Asa - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਰਾਮਦਾਸ ਜੀ -- SGGS 369) ਆਸਾ ਮਹਲਾ ੪ ॥
ਜਨਮੁ ਪਦਾਰਥੁ ਪਾਇ ਨਾਮੁ ਧਿਆਇਆ ॥ ਗੁਰ ਪਰਸਾਦੀ ਬੁਝਿ ਸਚਿ ਸਮਾਇਆ ॥੧॥

ਜਿਨੑ ਧੁਰਿ ਲਿਖਿਆ ਲੇਖੁ ਤਿਨੑੀ ਨਾਮੁ ਕਮਾਇਆ ॥ ਦਰਿ ਸਚੈ ਸਚਿਆਰ ਮਹਲਿ ਬੁਲਾਇਆ ॥੧॥ ਰਹਾਉ ॥

ਅੰਤਰਿ ਨਾਮੁ ਨਿਧਾਨੁ ਗੁਰਮੁਖਿ ਪਾਈਐ ॥ ਅਨਦਿਨੁ ਨਾਮੁ ਧਿਆਇ ਹਰਿ ਗੁਣ ਗਾਈਐ ॥੨॥

ਅੰਤਰਿ ਵਸਤੁ ਅਨੇਕ ਮਨਮੁਖਿ ਨਹੀ ਪਾਈਐ ॥ ਹਉਮੈ ਗਰਬੈ ਗਰਬੁ ਆਪਿ ਖੁਆਈਐ ॥੩॥

ਨਾਨਕ ਆਪੇ ਆਪਿ ਆਪਿ ਖੁਆਈਐ ॥ ਗੁਰਮਤਿ ਮਨਿ ਪਰਗਾਸੁ ਸਚਾ ਪਾਈਐ ॥੪॥੧੩॥੬੫॥

(ਗੁਰੂ ਅਰਜਨ ਦੇਵ ਜੀ -- SGGS 370) ਰਾਗੁ ਆਸਾ ਘਰੁ ੨ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਜਿਨਿ ਲਾਈ ਪ੍ਰੀਤਿ ਸੋਈ ਫਿਰਿ ਖਾਇਆ ॥ ਜਿਨਿ ਸੁਖਿ ਬੈਠਾਲੀ ਤਿਸੁ ਭਉ ਬਹੁਤੁ ਦਿਖਾਇਆ ॥ ਭਾਈ ਮੀਤ ਕੁਟੰਬ ਦੇਖਿ ਬਿਬਾਦੇ ॥ ਹਮ ਆਈ ਵਸਗਤਿ ਗੁਰ ਪਰਸਾਦੇ ॥੧॥

ਐਸਾ ਦੇਖਿ ਬਿਮੋਹਿਤ ਹੋਏ ॥ ਸਾਧਿਕ ਸਿਧ ਸੁਰਦੇਵ ਮਨੁਖਾ ਬਿਨੁ ਸਾਧੂ ਸਭਿ ਧ੍ਰੋਹਨਿ ਧ੍ਰੋਹੇ ॥੧॥ ਰਹਾਉ ॥

ਇਕਿ ਫਿਰਹਿ ਉਦਾਸੀ ਤਿਨੑ ਕਾਮਿ ਵਿਆਪੈ ॥ ਇਕਿ ਸੰਚਹਿ ਗਿਰਹੀ ਤਿਨੑ ਹੋਇ ਨ ਆਪੈ ॥ ਇਕਿ ਸਤੀ ਕਹਾਵਹਿ ਤਿਨੑ ਬਹੁਤੁ ਕਲਪਾਵੈ ॥ ਹਮ ਹਰਿ ਰਾਖੇ ਲਗਿ ਸਤਿਗੁਰ ਪਾਵੈ ॥੨॥

ਤਪੁ ਕਰਤੇ ਤਪਸੀ ਭੂਲਾਏ ॥ ਪੰਡਿਤ ਮੋਹੇ ਲੋਭਿ ਸਬਾਏ ॥ ਤ੍ਰੈ ਗੁਣ ਮੋਹੇ ਮੋਹਿਆ ਆਕਾਸੁ ॥ ਹਮ ਸਤਿਗੁਰ ਰਾਖੇ ਦੇ ਕਰਿ ਹਾਥੁ ॥੩॥

ਗਿਆਨੀ ਕੀ ਹੋਇ ਵਰਤੀ ਦਾਸਿ ॥ ਕਰ ਜੋੜੇ ਸੇਵਾ ਕਰੇ ਅਰਦਾਸਿ ॥ ਜੋ ਤੂੰ ਕਹਹਿ ਸੁ ਕਾਰ ਕਮਾਵਾ ॥ ਜਨ ਨਾਨਕ ਗੁਰਮੁਖ ਨੇੜਿ ਨ ਆਵਾ ॥੪॥੧॥

(ਗੁਰੂ ਅਰਜਨ ਦੇਵ ਜੀ -- SGGS 370) ਆਸਾ ਮਹਲਾ ੫ ॥
ਸਸੂ ਤੇ ਪਿਰਿ ਕੀਨੀ ਵਾਖਿ ॥ ਦੇਰ ਜਿਠਾਣੀ ਮੁਈ ਦੂਖਿ ਸੰਤਾਪਿ ॥ ਘਰ ਕੇ ਜਿਠੇਰੇ ਕੀ ਚੂਕੀ ਕਾਣਿ ॥ ਪਿਰਿ ਰਖਿਆ ਕੀਨੀ ਸੁਘੜ ਸੁਜਾਣਿ ॥੧॥

ਸੁਨਹੁ ਲੋਕਾ ਮੈ ਪ੍ਰੇਮ ਰਸੁ ਪਾਇਆ ॥ ਦੁਰਜਨ ਮਾਰੇ ਵੈਰੀ ਸੰਘਾਰੇ ਸਤਿਗੁਰਿ ਮੋ ਕਉ ਹਰਿ ਨਾਮੁ ਦਿਵਾਇਆ ॥੧॥ ਰਹਾਉ ॥

ਪ੍ਰਥਮੇ ਤਿਆਗੀ ਹਉਮੈ ਪ੍ਰੀਤਿ ॥ ਦੁਤੀਆ ਤਿਆਗੀ ਲੋਗਾ ਰੀਤਿ ॥ ਤ੍ਰੈ ਗੁਣ ਤਿਆਗਿ ਦੁਰਜਨ ਮੀਤ ਸਮਾਨੇ ॥ ਤੁਰੀਆ ਗੁਣੁ ਮਿਲਿ ਸਾਧ ਪਛਾਨੇ ॥੨॥

ਸਹਜ ਗੁਫਾ ਮਹਿ ਆਸਣੁ ਬਾਧਿਆ ॥ ਜੋਤਿ ਸਰੂਪ ਅਨਾਹਦੁ ਵਾਜਿਆ ॥ ਮਹਾ ਅਨੰਦੁ ਗੁਰ ਸਬਦੁ ਵੀਚਾਰਿ ॥ ਪ੍ਰਿਅ ਸਿਉ ਰਾਤੀ ਧਨ ਸੋਹਾਗਣਿ ਨਾਰਿ ॥੩॥

ਜਨ ਨਾਨਕੁ ਬੋਲੇ ਬ੍ਰਹਮ ਬੀਚਾਰੁ ॥ ਜੋ ਸੁਣੇ ਕਮਾਵੈ ਸੁ ਉਤਰੈ ਪਾਰਿ ॥ ਜਨਮਿ ਨ ਮਰੈ ਨ ਆਵੈ ਨ ਜਾਇ ॥ ਹਰਿ ਸੇਤੀ ਓਹੁ ਰਹੈ ਸਮਾਇ ॥੪॥੨॥

(ਗੁਰੂ ਅਰਜਨ ਦੇਵ ਜੀ -- SGGS 370) ਆਸਾ ਮਹਲਾ ੫ ॥
ਨਿਜ ਭਗਤੀ ਸੀਲਵੰਤੀ ਨਾਰਿ ॥ ਰੂਪਿ ਅਨੂਪ ਪੂਰੀ ਆਚਾਰਿ ॥ ਜਿਤੁ ਗ੍ਰਿਹਿ ਵਸੈ ਸੋ ਗ੍ਰਿਹੁ ਸੋਭਾਵੰਤਾ ॥ ਗੁਰਮੁਖਿ ਪਾਈ ਕਿਨੈ ਵਿਰਲੈ ਜੰਤਾ ॥੧॥

ਸੁਕਰਣੀ ਕਾਮਣਿ ਗੁਰ ਮਿਲਿ ਹਮ ਪਾਈ ॥ ਜਜਿ ਕਾਜਿ ਪਰਥਾਇ ਸੁਹਾਈ ॥੧॥ ਰਹਾਉ ॥

ਜਿਚਰੁ ਵਸੀ ਪਿਤਾ ਕੈ ਸਾਥਿ ॥ ਤਿਚਰੁ ਕੰਤੁ ਬਹੁ ਫਿਰੈ ਉਦਾਸਿ ॥ ਕਰਿ ਸੇਵਾ ਸਤ ਪੁਰਖੁ ਮਨਾਇਆ ॥ ਗੁਰਿ ਆਣੀ ਘਰ ਮਹਿ ਤਾ ਸਰਬ ਸੁਖ ਪਾਇਆ ॥੨॥

ਬਤੀਹ ਸੁਲਖਣੀ ਸਚੁ ਸੰਤਤਿ ਪੂਤ ॥ ਆਗਿਆਕਾਰੀ ਸੁਘੜ ਸਰੂਪ ॥ ਇਛ ਪੂਰੇ ਮਨ ਕੰਤ ਸੁਆਮੀ ॥ ਸਗਲ ਸੰਤੋਖੀ ਦੇਰ ਜੇਠਾਨੀ ॥੩॥

ਸਭ ਪਰਵਾਰੈ ਮਾਹਿ ਸਰੇਸਟ ॥ ਮਤੀ ਦੇਵੀ ਦੇਵਰ ਜੇਸਟ ॥ ਧੰਨੁ ਸੁ ਗ੍ਰਿਹੁ ਜਿਤੁ ਪ੍ਰਗਟੀ ਆਇ ॥ ਜਨ ਨਾਨਕ ਸੁਖੇ ਸੁਖਿ ਵਿਹਾਇ ॥੪॥੩॥

(ਗੁਰੂ ਅਰਜਨ ਦੇਵ ਜੀ -- SGGS 371) ਆਸਾ ਮਹਲਾ ੫ ॥
ਮਤਾ ਕਰਉ ਸੋ ਪਕਨਿ ਨ ਦੇਈ ॥ ਸੀਲ ਸੰਜਮ ਕੈ ਨਿਕਟਿ ਖਲੋਈ ॥ ਵੇਸ ਕਰੇ ਬਹੁ ਰੂਪ ਦਿਖਾਵੈ ॥ ਗ੍ਰਿਹਿ ਬਸਨਿ ਨ ਦੇਈ ਵਖਿ ਵਖਿ ਭਰਮਾਵੈ ॥੧॥

ਘਰ ਕੀ ਨਾਇਕਿ ਘਰ ਵਾਸੁ ਨ ਦੇਵੈ ॥ ਜਤਨ ਕਰਉ ਉਰਝਾਇ ਪਰੇਵੈ ॥੧॥ ਰਹਾਉ ॥

ਧੁਰ ਕੀ ਭੇਜੀ ਆਈ ਆਮਰਿ ॥ ਨਉ ਖੰਡ ਜੀਤੇ ਸਭਿ ਥਾਨ ਥਨੰਤਰ ॥ ਤਟਿ ਤੀਰਥਿ ਨ ਛੋਡੈ ਜੋਗ ਸੰਨਿਆਸ ॥ ਪੜਿ ਥਾਕੇ ਸਿੰਮ੍ਰਿਤਿ ਬੇਦ ਅਭਿਆਸ ॥੨॥

ਜਹ ਬੈਸਉ ਤਹ ਨਾਲੇ ਬੈਸੈ ॥ ਸਗਲ ਭਵਨ ਮਹਿ ਸਬਲ ਪ੍ਰਵੇਸੈ ॥ ਹੋਛੀ ਸਰਣਿ ਪਇਆ ਰਹਣੁ ਨ ਪਾਈ ॥ ਕਹੁ ਮੀਤਾ ਹਉ ਕੈ ਪਹਿ ਜਾਈ ॥੩॥

ਸੁਣਿ ਉਪਦੇਸੁ ਸਤਿਗੁਰ ਪਹਿ ਆਇਆ ॥ ਗੁਰਿ ਹਰਿ ਹਰਿ ਨਾਮੁ ਮੋਹਿ ਮੰਤ੍ਰੁ ਦ੍ਰਿੜਾਇਆ ॥ ਨਿਜ ਘਰਿ ਵਸਿਆ ਗੁਣ ਗਾਇ ਅਨੰਤਾ ॥ ਪ੍ਰਭੁ ਮਿਲਿਓ ਨਾਨਕ ਭਏ ਅਚਿੰਤਾ ॥੪॥

ਘਰੁ ਮੇਰਾ ਇਹ ਨਾਇਕਿ ਹਮਾਰੀ ॥ ਇਹ ਆਮਰਿ ਹਮ ਗੁਰਿ ਕੀਏ ਦਰਬਾਰੀ ॥੧॥ ਰਹਾਉ ਦੂਜਾ ॥੪॥੪॥

(ਗੁਰੂ ਅਰਜਨ ਦੇਵ ਜੀ -- SGGS 371) ਆਸਾ ਮਹਲਾ ੫ ॥
ਪ੍ਰਥਮੇ ਮਤਾ ਜਿ ਪਤ੍ਰੀ ਚਲਾਵਉ ॥ ਦੁਤੀਏ ਮਤਾ ਦੁਇ ਮਾਨੁਖ ਪਹੁਚਾਵਉ ॥ ਤ੍ਰਿਤੀਏ ਮਤਾ ਕਿਛੁ ਕਰਉ ਉਪਾਇਆ ॥ ਮੈ ਸਭੁ ਕਿਛੁ ਛੋਡਿ ਪ੍ਰਭ ਤੁਹੀ ਧਿਆਇਆ ॥੧॥

ਮਹਾ ਅਨੰਦ ਅਚਿੰਤ ਸਹਜਾਇਆ ॥ ਦੁਸਮਨ ਦੂਤ ਮੁਏ ਸੁਖੁ ਪਾਇਆ ॥੧॥ ਰਹਾਉ ॥

ਸਤਿਗੁਰਿ ਮੋ ਕਉ ਦੀਆ ਉਪਦੇਸੁ ॥ ਜੀਉ ਪਿੰਡੁ ਸਭੁ ਹਰਿ ਕਾ ਦੇਸੁ ॥ ਜੋ ਕਿਛੁ ਕਰੀ ਸੁ ਤੇਰਾ ਤਾਣੁ ॥ ਤੂੰ ਮੇਰੀ ਓਟ ਤੂੰਹੈ ਦੀਬਾਣੁ ॥੨॥

ਤੁਧਨੋ ਛੋਡਿ ਜਾਈਐ ਪ੍ਰਭ ਕੈਂ ਧਰਿ ॥ ਆਨ ਨ ਬੀਆ ਤੇਰੀ ਸਮਸਰਿ ॥ ਤੇਰੇ ਸੇਵਕ ਕਉ ਕਿਸ ਕੀ ਕਾਣਿ ॥ ਸਾਕਤੁ ਭੂਲਾ ਫਿਰੈ ਬੇਬਾਣਿ ॥੩॥

ਤੇਰੀ ਵਡਿਆਈ ਕਹੀ ਨ ਜਾਇ ॥ ਜਹ ਕਹ ਰਾਖਿ ਲੈਹਿ ਗਲਿ ਲਾਇ ॥ ਨਾਨਕ ਦਾਸ ਤੇਰੀ ਸਰਣਾਈ ॥ ਪ੍ਰਭਿ ਰਾਖੀ ਪੈਜ ਵਜੀ ਵਾਧਾਈ ॥੪॥੫॥

(ਗੁਰੂ ਅਰਜਨ ਦੇਵ ਜੀ -- SGGS 372) ਆਸਾ ਮਹਲਾ ੫ ॥
ਪਰਦੇਸੁ ਝਾਗਿ ਸਉਦੇ ਕਉ ਆਇਆ ॥ ਵਸਤੁ ਅਨੂਪ ਸੁਣੀ ਲਾਭਾਇਆ ॥ ਗੁਣ ਰਾਸਿ ਬੰਨੑਿ ਪਲੈ ਆਨੀ ॥ ਦੇਖਿ ਰਤਨੁ ਇਹੁ ਮਨੁ ਲਪਟਾਨੀ ॥੧॥

ਸਾਹ ਵਾਪਾਰੀ ਦੁਆਰੈ ਆਏ ॥ ਵਖਰੁ ਕਾਢਹੁ ਸਉਦਾ ਕਰਾਏ ॥੧॥ ਰਹਾਉ ॥

ਸਾਹਿ ਪਠਾਇਆ ਸਾਹੈ ਪਾਸਿ ॥ ਅਮੋਲ ਰਤਨ ਅਮੋਲਾ ਰਾਸਿ ॥ ਵਿਸਟੁ ਸੁਭਾਈ ਪਾਇਆ ਮੀਤ ॥ ਸਉਦਾ ਮਿਲਿਆ ਨਿਹਚਲ ਚੀਤ ॥੨॥

ਭਉ ਨਹੀ ਤਸਕਰ ਪਉਣ ਨ ਪਾਨੀ ॥ ਸਹਜਿ ਵਿਹਾਝੀ ਸਹਜਿ ਲੈ ਜਾਨੀ ॥ ਸਤ ਕੈ ਖਟਿਐ ਦੁਖੁ ਨਹੀ ਪਾਇਆ ॥ ਸਹੀ ਸਲਾਮਤਿ ਘਰਿ ਲੈ ਆਇਆ ॥੩॥

ਮਿਲਿਆ ਲਾਹਾ ਭਏ ਅਨੰਦ ॥ ਧੰਨੁ ਸਾਹ ਪੂਰੇ ਬਖਸਿੰਦ ॥ ਇਹੁ ਸਉਦਾ ਗੁਰਮੁਖਿ ਕਿਨੈ ਵਿਰਲੈ ਪਾਇਆ ॥ ਸਹਲੀ ਖੇਪ ਨਾਨਕੁ ਲੈ ਆਇਆ ॥੪॥੬॥

(ਗੁਰੂ ਅਰਜਨ ਦੇਵ ਜੀ -- SGGS 372) ਆਸਾ ਮਹਲਾ ੫ ॥
ਗੁਨੁ ਅਵਗਨੁ ਮੇਰੋ ਕਛੁ ਨ ਬੀਚਾਰੋ ॥ ਨਹ ਦੇਖਿਓ ਰੂਪ ਰੰਗ ਸੀਂਗਾਰੋ ॥ ਚਜ ਅਚਾਰ ਕਿਛੁ ਬਿਧਿ ਨਹੀ ਜਾਨੀ ॥ ਬਾਹ ਪਕਰਿ ਪ੍ਰਿਅ ਸੇਜੈ ਆਨੀ ॥੧॥

ਸੁਨਿਬੋ ਸਖੀ ਕੰਤਿ ਹਮਾਰੋ ਕੀਅਲੋ ਖਸਮਾਨਾ ॥ ਕਰੁ ਮਸਤਕਿ ਧਾਰਿ ਰਾਖਿਓ ਕਰਿ ਅਪੁਨਾ ਕਿਆ ਜਾਨੈ ਇਹੁ ਲੋਕੁ ਅਜਾਨਾ ॥੧॥ ਰਹਾਉ ॥

ਸੁਹਾਗੁ ਹਮਾਰੋ ਅਬ ਹੁਣਿ ਸੋਹਿਓ ॥ ਕੰਤੁ ਮਿਲਿਓ ਮੇਰੋ ਸਭੁ ਦੁਖੁ ਜੋਹਿਓ ॥ ਆਂਗਨਿ ਮੇਰੈ ਸੋਭਾ ਚੰਦ ॥ ਨਿਸਿ ਬਾਸੁਰ ਪ੍ਰਿਅ ਸੰਗਿ ਅਨੰਦ ॥੨॥

ਬਸਤ੍ਰ ਹਮਾਰੇ ਰੰਗਿ ਚਲੂਲ ॥ ਸਗਲ ਆਭਰਣ ਸੋਭਾ ਕੰਠਿ ਫੂਲ ॥ ਪ੍ਰਿਅ ਪੇਖੀ ਦ੍ਰਿਸਟਿ ਪਾਏ ਸਗਲ ਨਿਧਾਨ ॥ ਦੁਸਟ ਦੂਤ ਕੀ ਚੂਕੀ ਕਾਨਿ ॥੩॥

ਸਦ ਖੁਸੀਆ ਸਦਾ ਰੰਗ ਮਾਣੇ ॥ ਨਉ ਨਿਧਿ ਨਾਮੁ ਗ੍ਰਿਹ ਮਹਿ ਤ੍ਰਿਪਤਾਨੇ ॥ ਕਹੁ ਨਾਨਕ ਜਉ ਪਿਰਹਿ ਸੀਗਾਰੀ ॥ ਥਿਰੁ ਸੋਹਾਗਨਿ ਸੰਗਿ ਭਤਾਰੀ ॥੪॥੭॥

(ਗੁਰੂ ਅਰਜਨ ਦੇਵ ਜੀ -- SGGS 372) ਆਸਾ ਮਹਲਾ ੫ ॥
ਦਾਨੁ ਦੇਇ ਕਰਿ ਪੂਜਾ ਕਰਨਾ ॥ ਲੈਤ ਦੇਤ ਉਨੑ ਮੂਕਰਿ ਪਰਨਾ ॥ ਜਿਤੁ ਦਰਿ ਤੁਮ੍ਹ੍ਹ ਹੈ ਬ੍ਰਾਹਮਣ ਜਾਣਾ ॥ ਤਿਤੁ ਦਰਿ ਤੂੰਹੀ ਹੈ ਪਛੁਤਾਣਾ ॥੧॥

ਐਸੇ ਬ੍ਰਾਹਮਣ ਡੂਬੇ ਭਾਈ ॥ ਨਿਰਾਪਰਾਧ ਚਿਤਵਹਿ ਬੁਰਿਆਈ ॥੧॥ ਰਹਾਉ ॥

ਅੰਤਰਿ ਲੋਭੁ ਫਿਰਹਿ ਹਲਕਾਏ ॥ ਨਿੰਦਾ ਕਰਹਿ ਸਿਰਿ ਭਾਰੁ ਉਠਾਏ ॥ ਮਾਇਆ ਮੂਠਾ ਚੇਤੈ ਨਾਹੀ ॥ ਭਰਮੇ ਭੂਲਾ ਬਹੁਤੀ ਰਾਹੀ ॥੨॥

ਬਾਹਰਿ ਭੇਖ ਕਰਹਿ ਘਨੇਰੇ ॥ ਅੰਤਰਿ ਬਿਖਿਆ ਉਤਰੀ ਘੇਰੇ ॥ ਅਵਰ ਉਪਦੇਸੈ ਆਪਿ ਨ ਬੂਝੈ ॥ ਐਸਾ ਬ੍ਰਾਹਮਣੁ ਕਹੀ ਨ ਸੀਝੈ ॥੩॥

ਮੂਰਖ ਬਾਮਣ ਪ੍ਰਭੂ ਸਮਾਲਿ ॥ ਦੇਖਤ ਸੁਨਤ ਤੇਰੈ ਹੈ ਨਾਲਿ ॥ ਕਹੁ ਨਾਨਕ ਜੇ ਹੋਵੀ ਭਾਗੁ ॥ ਮਾਨੁ ਛੋਡਿ ਗੁਰ ਚਰਣੀ ਲਾਗੁ ॥੪॥੮॥

(ਗੁਰੂ ਅਰਜਨ ਦੇਵ ਜੀ -- SGGS 372) ਆਸਾ ਮਹਲਾ ੫ ॥
ਦੂਖ ਰੋਗ ਭਏ ਗਤੁ ਤਨ ਤੇ ਮਨੁ ਨਿਰਮਲੁ ਹਰਿ ਹਰਿ ਗੁਣ ਗਾਇ ॥ ਭਏ ਅਨੰਦ ਮਿਲਿ ਸਾਧੂ ਸੰਗਿ ਅਬ ਮੇਰਾ ਮਨੁ ਕਤ ਹੀ ਨ ਜਾਇ ॥੧॥

ਤਪਤਿ ਬੁਝੀ ਗੁਰ ਸਬਦੀ ਮਾਇ ॥ ਬਿਨਸਿ ਗਇਓ ਤਾਪ ਸਭ ਸਹਸਾ ਗੁਰੁ ਸੀਤਲੁ ਮਿਲਿਓ ਸਹਜਿ ਸੁਭਾਇ ॥੧॥ ਰਹਾਉ ॥

ਧਾਵਤ ਰਹੇ ਏਕੁ ਇਕੁ ਬੂਝਿਆ ਆਇ ਬਸੇ ਅਬ ਨਿਹਚਲੁ ਥਾਇ ॥ ਜਗਤੁ ਉਧਾਰਨ ਸੰਤ ਤੁਮਾਰੇ ਦਰਸਨੁ ਪੇਖਤ ਰਹੇ ਅਘਾਇ ॥੨॥

ਜਨਮ ਦੋਖ ਪਰੇ ਮੇਰੇ ਪਾਛੈ ਅਬ ਪਕਰੇ ਨਿਹਚਲੁ ਸਾਧੂ ਪਾਇ ॥ ਸਹਜ ਧੁਨਿ ਗਾਵੈ ਮੰਗਲ ਮਨੂਆ ਅਬ ਤਾ ਕਉ ਫੁਨਿ ਕਾਲੁ ਨ ਖਾਇ ॥੩॥

ਕਰਨ ਕਾਰਨ ਸਮਰਥ ਹਮਾਰੇ ਸੁਖਦਾਈ ਮੇਰੇ ਹਰਿ ਹਰਿ ਰਾਇ ॥ ਨਾਮੁ ਤੇਰਾ ਜਪਿ ਜੀਵੈ ਨਾਨਕੁ ਓਤਿ ਪੋਤਿ ਮੇਰੈ ਸੰਗਿ ਸਹਾਇ ॥੪॥੯॥

(ਗੁਰੂ ਅਰਜਨ ਦੇਵ ਜੀ -- SGGS 373) ਆਸਾ ਮਹਲਾ ੫ ॥
ਅਰੜਾਵੈ ਬਿਲਲਾਵੈ ਨਿੰਦਕੁ ॥ ਪਾਰਬ੍ਰਹਮੁ ਪਰਮੇਸਰੁ ਬਿਸਰਿਆ ਅਪਣਾ ਕੀਤਾ ਪਾਵੈ ਨਿੰਦਕੁ ॥੧॥ ਰਹਾਉ ॥

ਜੇ ਕੋਈ ਉਸ ਕਾ ਸੰਗੀ ਹੋਵੈ ਨਾਲੇ ਲਏ ਸਿਧਾਵੈ ॥ ਅਣਹੋਦਾ ਅਜਗਰੁ ਭਾਰੁ ਉਠਾਏ ਨਿੰਦਕੁ ਅਗਨੀ ਮਾਹਿ ਜਲਾਵੈ ॥੧॥

ਪਰਮੇਸਰ ਕੈ ਦੁਆਰੈ ਜਿ ਹੋਇ ਬਿਤੀਤੈ ਸੁ ਨਾਨਕੁ ਆਖਿ ਸੁਣਾਵੈ ॥ ਭਗਤ ਜਨਾ ਕਉ ਸਦਾ ਅਨੰਦੁ ਹੈ ਹਰਿ ਕੀਰਤਨੁ ਗਾਇ ਬਿਗਸਾਵੈ ॥੨॥੧੦॥

(ਗੁਰੂ ਅਰਜਨ ਦੇਵ ਜੀ -- SGGS 373) ਆਸਾ ਮਹਲਾ ੫ ॥
ਜਉ ਮੈ ਕੀਓ ਸਗਲ ਸੀਗਾਰਾ ॥ ਤਉ ਭੀ ਮੇਰਾ ਮਨੁ ਨ ਪਤੀਆਰਾ ॥ ਅਨਿਕ ਸੁਗੰਧਤ ਤਨ ਮਹਿ ਲਾਵਉ ॥ ਓਹੁ ਸੁਖੁ ਤਿਲੁ ਸਮਾਨਿ ਨਹੀ ਪਾਵਉ ॥ ਮਨ ਮਹਿ ਚਿਤਵਉ ਐਸੀ ਆਸਾਈ ॥ ਪ੍ਰਿਅ ਦੇਖਤ ਜੀਵਉ ਮੇਰੀ ਮਾਈ ॥੧॥

ਮਾਈ ਕਹਾ ਕਰਉ ਇਹੁ ਮਨੁ ਨ ਧੀਰੈ ॥ ਪ੍ਰਿਅ ਪ੍ਰੀਤਮ ਬੈਰਾਗੁ ਹਿਰੈ ॥੧॥ ਰਹਾਉ ॥

ਬਸਤ੍ਰ ਬਿਭੂਖਨ ਸੁਖ ਬਹੁਤ ਬਿਸੇਖੈ ॥ ਓਇ ਭੀ ਜਾਨਉ ਕਿਤੈ ਨ ਲੇਖੈ ॥ ਪਤਿ ਸੋਭਾ ਅਰੁ ਮਾਨੁ ਮਹਤੁ ॥ ਆਗਿਆਕਾਰੀ ਸਗਲ ਜਗਤੁ ॥ ਗ੍ਰਿਹੁ ਐਸਾ ਹੈ ਸੁੰਦਰ ਲਾਲ ॥ ਪ੍ਰਭ ਭਾਵਾ ਤਾ ਸਦਾ ਨਿਹਾਲ ॥੨॥

ਬਿੰਜਨ ਭੋਜਨ ਅਨਿਕ ਪਰਕਾਰ ॥ ਰੰਗ ਤਮਾਸੇ ਬਹੁਤੁ ਬਿਸਥਾਰ ॥ ਰਾਜ ਮਿਲਖ ਅਰੁ ਬਹੁਤੁ ਫੁਰਮਾਇਸਿ ॥ ਮਨੁ ਨਹੀ ਧ੍ਰਾਪੈ ਤ੍ਰਿਸਨਾ ਨ ਜਾਇਸਿ ॥ ਬਿਨੁ ਮਿਲਬੇ ਇਹੁ ਦਿਨੁ ਨ ਬਿਹਾਵੈ ॥ ਮਿਲੈ ਪ੍ਰਭੂ ਤਾ ਸਭ ਸੁਖ ਪਾਵੈ ॥੩॥

ਖੋਜਤ ਖੋਜਤ ਸੁਨੀ ਇਹ ਸੋਇ ॥ ਸਾਧਸੰਗਤਿ ਬਿਨੁ ਤਰਿਓ ਨ ਕੋਇ ॥ ਜਿਸੁ ਮਸਤਕਿ ਭਾਗੁ ਤਿਨਿ ਸਤਿਗੁਰੁ ਪਾਇਆ ॥ ਪੂਰੀ ਆਸਾ ਮਨੁ ਤ੍ਰਿਪਤਾਇਆ ॥ ਪ੍ਰਭ ਮਿਲਿਆ ਤਾ ਚੂਕੀ ਡੰਝਾ ॥ ਨਾਨਕ ਲਧਾ ਮਨ ਤਨ ਮੰਝਾ ॥੪॥੧੧॥

(ਗੁਰੂ ਅਰਜਨ ਦੇਵ ਜੀ -- SGGS 373) ਆਸਾ ਮਹਲਾ ੫ ਪੰਚਪਦੇ ॥
ਪ੍ਰਥਮੇ ਤੇਰੀ ਨੀਕੀ ਜਾਤਿ ॥ ਦੁਤੀਆ ਤੇਰੀ ਮਨੀਐ ਪਾਂਤਿ ॥ ਤ੍ਰਿਤੀਆ ਤੇਰਾ ਸੁੰਦਰ ਥਾਨੁ ॥ ਬਿਗੜ ਰੂਪੁ ਮਨ ਮਹਿ ਅਭਿਮਾਨੁ ॥੧॥

ਸੋਹਨੀ ਸਰੂਪਿ ਸੁਜਾਣਿ ਬਿਚਖਨਿ ॥ ਅਤਿ ਗਰਬੈ ਮੋਹਿ ਫਾਕੀ ਤੂੰ ॥੧॥ ਰਹਾਉ ॥

ਅਤਿ ਸੂਚੀ ਤੇਰੀ ਪਾਕਸਾਲ ॥ ਕਰਿ ਇਸਨਾਨੁ ਪੂਜਾ ਤਿਲਕੁ ਲਾਲ ॥ ਗਲੀ ਗਰਬਹਿ ਮੁਖਿ ਗੋਵਹਿ ਗਿਆਨ ॥ ਸਭ ਬਿਧਿ ਖੋਈ ਲੋਭਿ ਸੁਆਨ ॥੨॥

ਕਾਪਰ ਪਹਿਰਹਿ ਭੋਗਹਿ ਭੋਗ ॥ ਆਚਾਰ ਕਰਹਿ ਸੋਭਾ ਮਹਿ ਲੋਗ ॥ ਚੋਆ ਚੰਦਨ ਸੁਗੰਧ ਬਿਸਥਾਰ ॥ ਸੰਗੀ ਖੋਟਾ ਕ੍ਰੋਧੁ ਚੰਡਾਲ ॥੩॥

ਅਵਰ ਜੋਨਿ ਤੇਰੀ ਪਨਿਹਾਰੀ ॥ ਇਸੁ ਧਰਤੀ ਮਹਿ ਤੇਰੀ ਸਿਕਦਾਰੀ ॥ ਸੁਇਨਾ ਰੂਪਾ ਤੁਝ ਪਹਿ ਦਾਮ ॥ ਸੀਲੁ ਬਿਗਾਰਿਓ ਤੇਰਾ ਕਾਮ ॥੪॥

ਜਾ ਕਉ ਦ੍ਰਿਸਟਿ ਮਇਆ ਹਰਿ ਰਾਇ ॥ ਸਾ ਬੰਦੀ ਤੇ ਲਈ ਛਡਾਇ ॥ ਸਾਧਸੰਗਿ ਮਿਲਿ ਹਰਿ ਰਸੁ ਪਾਇਆ ॥ ਕਹੁ ਨਾਨਕ ਸਫਲ ਓਹ ਕਾਇਆ ॥੫॥

ਸਭਿ ਰੂਪ ਸਭਿ ਸੁਖ ਬਨੇ ਸੁਹਾਗਨਿ ॥ ਅਤਿ ਸੁੰਦਰਿ ਬਿਚਖਨਿ ਤੂੰ ॥੧॥ ਰਹਾਉ ਦੂਜਾ ॥੧੨॥

(ਗੁਰੂ ਅਰਜਨ ਦੇਵ ਜੀ -- SGGS 374) ਆਸਾ ਮਹਲਾ ੫ ਇਕਤੁਕੇ ੨ ॥
ਜੀਵਤ ਦੀਸੈ ਤਿਸੁ ਸਰਪਰ ਮਰਣਾ ॥ ਮੁਆ ਹੋਵੈ ਤਿਸੁ ਨਿਹਚਲੁ ਰਹਣਾ ॥੧॥

ਜੀਵਤ ਮੁਏ ਮੁਏ ਸੇ ਜੀਵੇ ॥ ਹਰਿ ਹਰਿ ਨਾਮੁ ਅਵਖਧੁ ਮੁਖਿ ਪਾਇਆ ਗੁਰ ਸਬਦੀ ਰਸੁ ਅੰਮ੍ਰਿਤੁ ਪੀਵੇ ॥੧॥ ਰਹਾਉ ॥

ਕਾਚੀ ਮਟੁਕੀ ਬਿਨਸਿ ਬਿਨਾਸਾ ॥ ਜਿਸੁ ਛੂਟੈ ਤ੍ਰਿਕੁਟੀ ਤਿਸੁ ਨਿਜ ਘਰਿ ਵਾਸਾ ॥੨॥

ਊਚਾ ਚੜੈ ਸੁ ਪਵੈ ਪਇਆਲਾ ॥ ਧਰਨਿ ਪੜੈ ਤਿਸੁ ਲਗੈ ਨ ਕਾਲਾ ॥੩॥

ਭ੍ਰਮਤ ਫਿਰੇ ਤਿਨ ਕਿਛੂ ਨ ਪਾਇਆ ॥ ਸੇ ਅਸਥਿਰ ਜਿਨ ਗੁਰ ਸਬਦੁ ਕਮਾਇਆ ॥੪॥

ਜੀਉ ਪਿੰਡੁ ਸਭੁ ਹਰਿ ਕਾ ਮਾਲੁ ॥ ਨਾਨਕ ਗੁਰ ਮਿਲਿ ਭਏ ਨਿਹਾਲ ॥੫॥੧੩॥

(ਗੁਰੂ ਅਰਜਨ ਦੇਵ ਜੀ -- SGGS 374) ਆਸਾ ਮਹਲਾ ੫ ॥
ਪੁਤਰੀ ਤੇਰੀ ਬਿਧਿ ਕਰਿ ਥਾਟੀ ॥ ਜਾਨੁ ਸਤਿ ਕਰਿ ਹੋਇਗੀ ਮਾਟੀ ॥੧॥

ਮੂਲੁ ਸਮਾਲਹੁ ਅਚੇਤ ਗਵਾਰਾ ॥ ਇਤਨੇ ਕਉ ਤੁਮ੍ਹ੍ਹ ਕਿਆ ਗਰਬੇ ॥੧॥ ਰਹਾਉ ॥

ਤੀਨਿ ਸੇਰ ਕਾ ਦਿਹਾੜੀ ਮਿਹਮਾਨੁ ॥ ਅਵਰ ਵਸਤੁ ਤੁਝ ਪਾਹਿ ਅਮਾਨ ॥੨॥

ਬਿਸਟਾ ਅਸਤ ਰਕਤੁ ਪਰੇਟੇ ਚਾਮ ॥ ਇਸੁ ਊਪਰਿ ਲੇ ਰਾਖਿਓ ਗੁਮਾਨ ॥੩॥

ਏਕ ਵਸਤੁ ਬੂਝਹਿ ਤਾ ਹੋਵਹਿ ਪਾਕ ॥ ਬਿਨੁ ਬੂਝੇ ਤੂੰ ਸਦਾ ਨਾਪਾਕ ॥੪॥

ਕਹੁ ਨਾਨਕ ਗੁਰ ਕਉ ਕੁਰਬਾਨੁ ॥ ਜਿਸ ਤੇ ਪਾਈਐ ਹਰਿ ਪੁਰਖੁ ਸੁਜਾਨੁ ॥੫॥੧੪॥

(ਗੁਰੂ ਅਰਜਨ ਦੇਵ ਜੀ -- SGGS 374) ਆਸਾ ਮਹਲਾ ੫ ਇਕਤੁਕੇ ਚਉਪਦੇ ॥
ਇਕ ਘੜੀ ਦਿਨਸੁ ਮੋ ਕਉ ਬਹੁਤੁ ਦਿਹਾਰੇ ॥ ਮਨੁ ਨ ਰਹੈ ਕੈਸੇ ਮਿਲਉ ਪਿਆਰੇ ॥੧॥

ਇਕੁ ਪਲੁ ਦਿਨਸੁ ਮੋ ਕਉ ਕਬਹੁ ਨ ਬਿਹਾਵੈ ॥ ਦਰਸਨ ਕੀ ਮਨਿ ਆਸ ਘਨੇਰੀ ਕੋਈ ਐਸਾ ਸੰਤੁ ਮੋ ਕਉ ਪਿਰਹਿ ਮਿਲਾਵੈ ॥੧॥ ਰਹਾਉ ॥

ਚਾਰਿ ਪਹਰ ਚਹੁ ਜੁਗਹ ਸਮਾਨੇ ॥ ਰੈਣਿ ਭਈ ਤਬ ਅੰਤੁ ਨ ਜਾਨੇ ॥੨॥

ਪੰਚ ਦੂਤ ਮਿਲਿ ਪਿਰਹੁ ਵਿਛੋੜੀ ॥ ਭ੍ਰਮਿ ਭ੍ਰਮਿ ਰੋਵੈ ਹਾਥ ਪਛੋੜੀ ॥੩॥

ਜਨ ਨਾਨਕ ਕਉ ਹਰਿ ਦਰਸੁ ਦਿਖਾਇਆ ॥ ਆਤਮੁ ਚੀਨੑਿ ਪਰਮ ਸੁਖੁ ਪਾਇਆ ॥੪॥੧੫॥

(ਗੁਰੂ ਅਰਜਨ ਦੇਵ ਜੀ -- SGGS 375) ਆਸਾ ਮਹਲਾ ੫ ॥
ਹਰਿ ਸੇਵਾ ਮਹਿ ਪਰਮ ਨਿਧਾਨੁ ॥ ਹਰਿ ਸੇਵਾ ਮੁਖਿ ਅੰਮ੍ਰਿਤ ਨਾਮੁ ॥੧॥

ਹਰਿ ਮੇਰਾ ਸਾਥੀ ਸੰਗਿ ਸਖਾਈ ॥ ਦੁਖਿ ਸੁਖਿ ਸਿਮਰੀ ਤਹ ਮਉਜੂਦੁ ਜਮੁ ਬਪੁਰਾ ਮੋ ਕਉ ਕਹਾ ਡਰਾਈ ॥੧॥ ਰਹਾਉ ॥

ਹਰਿ ਮੇਰੀ ਓਟ ਮੈ ਹਰਿ ਕਾ ਤਾਣੁ ॥ ਹਰਿ ਮੇਰਾ ਸਖਾ ਮਨ ਮਾਹਿ ਦੀਬਾਣੁ ॥੨॥

ਹਰਿ ਮੇਰੀ ਪੂੰਜੀ ਮੇਰਾ ਹਰਿ ਵੇਸਾਹੁ ॥ ਗੁਰਮੁਖਿ ਧਨੁ ਖਟੀ ਹਰਿ ਮੇਰਾ ਸਾਹੁ ॥੩॥

ਗੁਰ ਕਿਰਪਾ ਤੇ ਇਹ ਮਤਿ ਆਵੈ ॥ ਜਨ ਨਾਨਕੁ ਹਰਿ ਕੈ ਅੰਕਿ ਸਮਾਵੈ ॥੪॥੧੬॥

(ਗੁਰੂ ਅਰਜਨ ਦੇਵ ਜੀ -- SGGS 375) ਆਸਾ ਮਹਲਾ ੫ ॥
ਪ੍ਰਭੁ ਹੋਇ ਕ੍ਰਿਪਾਲੁ ਤ ਇਹੁ ਮਨੁ ਲਾਈ ॥ ਸਤਿਗੁਰੁ ਸੇਵਿ ਸਭੈ ਫਲ ਪਾਈ ॥੧॥

ਮਨ ਕਿਉ ਬੈਰਾਗੁ ਕਰਹਿਗਾ ਸਤਿਗੁਰੁ ਮੇਰਾ ਪੂਰਾ ॥ ਮਨਸਾ ਕਾ ਦਾਤਾ ਸਭ ਸੁਖ ਨਿਧਾਨੁ ਅੰਮ੍ਰਿਤ ਸਰਿ ਸਦ ਹੀ ਭਰਪੂਰਾ ॥੧॥ ਰਹਾਉ ॥

ਚਰਣ ਕਮਲ ਰਿਦ ਅੰਤਰਿ ਧਾਰੇ ॥ ਪ੍ਰਗਟੀ ਜੋਤਿ ਮਿਲੇ ਰਾਮ ਪਿਆਰੇ ॥੨॥

ਪੰਚ ਸਖੀ ਮਿਲਿ ਮੰਗਲੁ ਗਾਇਆ ॥ ਅਨਹਦ ਬਾਣੀ ਨਾਦੁ ਵਜਾਇਆ ॥੩॥

ਗੁਰੁ ਨਾਨਕੁ ਤੁਠਾ ਮਿਲਿਆ ਹਰਿ ਰਾਇ ॥ ਸੁਖਿ ਰੈਣਿ ਵਿਹਾਣੀ ਸਹਜਿ ਸੁਭਾਇ ॥੪॥੧੭॥

(ਗੁਰੂ ਅਰਜਨ ਦੇਵ ਜੀ -- SGGS 375) ਆਸਾ ਮਹਲਾ ੫ ॥
ਕਰਿ ਕਿਰਪਾ ਹਰਿ ਪਰਗਟੀ ਆਇਆ ॥ ਮਿਲਿ ਸਤਿਗੁਰ ਧਨੁ ਪੂਰਾ ਪਾਇਆ ॥੧॥

ਐਸਾ ਹਰਿ ਧਨੁ ਸੰਚੀਐ ਭਾਈ ॥ ਭਾਹਿ ਨ ਜਾਲੈ ਜਲਿ ਨਹੀ ਡੂਬੈ ਸੰਗੁ ਛੋਡਿ ਕਰਿ ਕਤਹੁ ਨ ਜਾਈ ॥੧॥ ਰਹਾਉ ॥

ਤੋਟਿ ਨ ਆਵੈ ਨਿਖੁਟਿ ਨ ਜਾਇ ॥ ਖਾਇ ਖਰਚਿ ਮਨੁ ਰਹਿਆ ਅਘਾਇ ॥੨॥

ਸੋ ਸਚੁ ਸਾਹੁ ਜਿਸੁ ਘਰਿ ਹਰਿ ਧਨੁ ਸੰਚਾਣਾ ॥ ਇਸੁ ਧਨ ਤੇ ਸਭੁ ਜਗੁ ਵਰਸਾਣਾ ॥੩॥

ਤਿਨਿ ਹਰਿ ਧਨੁ ਪਾਇਆ ਜਿਸੁ ਪੁਰਬ ਲਿਖੇ ਕਾ ਲਹਣਾ ॥ ਜਨ ਨਾਨਕ ਅੰਤਿ ਵਾਰ ਨਾਮੁ ਗਹਣਾ ॥੪॥੧੮॥

(ਗੁਰੂ ਅਰਜਨ ਦੇਵ ਜੀ -- SGGS 375) ਆਸਾ ਮਹਲਾ ੫ ॥
ਜੈਸੇ ਕਿਰਸਾਣੁ ਬੋਵੈ ਕਿਰਸਾਨੀ ॥ ਕਾਚੀ ਪਾਕੀ ਬਾਢਿ ਪਰਾਨੀ ॥੧॥

ਜੋ ਜਨਮੈ ਸੋ ਜਾਨਹੁ ਮੂਆ ॥ ਗੋਵਿੰਦ ਭਗਤੁ ਅਸਥਿਰੁ ਹੈ ਥੀਆ ॥੧॥ ਰਹਾਉ ॥

ਦਿਨ ਤੇ ਸਰਪਰ ਪਉਸੀ ਰਾਤਿ ॥ ਰੈਣਿ ਗਈ ਫਿਰਿ ਹੋਇ ਪਰਭਾਤਿ ॥੨॥

ਮਾਇਆ ਮੋਹਿ ਸੋਇ ਰਹੇ ਅਭਾਗੇ ॥ ਗੁਰ ਪ੍ਰਸਾਦਿ ਕੋ ਵਿਰਲਾ ਜਾਗੇ ॥੩॥

ਕਹੁ ਨਾਨਕ ਗੁਣ ਗਾਈਅਹਿ ਨੀਤ ॥ ਮੁਖ ਊਜਲ ਹੋਇ ਨਿਰਮਲ ਚੀਤ ॥੪॥੧੯॥

(ਗੁਰੂ ਅਰਜਨ ਦੇਵ ਜੀ -- SGGS 376) ਆਸਾ ਮਹਲਾ ੫ ॥
ਨਉ ਨਿਧਿ ਤੇਰੈ ਸਗਲ ਨਿਧਾਨ ॥ ਇਛਾ ਪੂਰਕੁ ਰਖੈ ਨਿਦਾਨ ॥੧॥

ਤੂੰ ਮੇਰੋ ਪਿਆਰੋ ਤਾ ਕੈਸੀ ਭੂਖਾ ॥ ਤੂੰ ਮਨਿ ਵਸਿਆ ਲਗੈ ਨ ਦੂਖਾ ॥੧॥ ਰਹਾਉ ॥

ਜੋ ਤੂੰ ਕਰਹਿ ਸੋਈ ਪਰਵਾਣੁ ॥ ਸਾਚੇ ਸਾਹਿਬ ਤੇਰਾ ਸਚੁ ਫੁਰਮਾਣੁ ॥੨॥

ਜਾ ਤੁਧੁ ਭਾਵੈ ਤਾ ਹਰਿ ਗੁਣ ਗਾਉ ॥ ਤੇਰੈ ਘਰਿ ਸਦਾ ਸਦਾ ਹੈ ਨਿਆਉ ॥੩॥

ਸਾਚੇ ਸਾਹਿਬ ਅਲਖ ਅਭੇਵ ॥ ਨਾਨਕ ਲਾਇਆ ਲਾਗਾ ਸੇਵ ॥੪॥੨੦॥

(ਗੁਰੂ ਅਰਜਨ ਦੇਵ ਜੀ -- SGGS 376) ਆਸਾ ਮਹਲਾ ੫ ॥
ਨਿਕਟਿ ਜੀਅ ਕੈ ਸਦ ਹੀ ਸੰਗਾ ॥ ਕੁਦਰਤਿ ਵਰਤੈ ਰੂਪ ਅਰੁ ਰੰਗਾ ॥੧॥

ਕਰ੍ਹੈ ਨ ਝੁਰੈ ਨਾ ਮਨੁ ਰੋਵਨਹਾਰਾ ॥ ਅਵਿਨਾਸੀ ਅਵਿਗਤੁ ਅਗੋਚਰੁ ਸਦਾ ਸਲਾਮਤਿ ਖਸਮੁ ਹਮਾਰਾ ॥੧॥ ਰਹਾਉ ॥

ਤੇਰੇ ਦਾਸਰੇ ਕਉ ਕਿਸ ਕੀ ਕਾਣਿ ॥ ਜਿਸ ਕੀ ਮੀਰਾ ਰਾਖੈ ਆਣਿ ॥੨॥

ਜੋ ਲਉਡਾ ਪ੍ਰਭਿ ਕੀਆ ਅਜਾਤਿ ॥ ਤਿਸੁ ਲਉਡੇ ਕਉ ਕਿਸ ਕੀ ਤਾਤਿ ॥੩॥

ਵੇਮੁਹਤਾਜਾ ਵੇਪਰਵਾਹੁ ॥ ਨਾਨਕ ਦਾਸ ਕਹਹੁ ਗੁਰ ਵਾਹੁ ॥੪॥੨੧॥

(ਗੁਰੂ ਅਰਜਨ ਦੇਵ ਜੀ -- SGGS 376) ਆਸਾ ਮਹਲਾ ੫ ॥
ਹਰਿ ਰਸੁ ਛੋਡਿ ਹੋਛੈ ਰਸਿ ਮਾਤਾ ॥ ਘਰ ਮਹਿ ਵਸਤੁ ਬਾਹਰਿ ਉਠਿ ਜਾਤਾ ॥੧॥

ਸੁਨੀ ਨ ਜਾਈ ਸਚੁ ਅੰਮ੍ਰਿਤ ਕਾਥਾ ॥ ਰਾਰਿ ਕਰਤ ਝੂਠੀ ਲਗਿ ਗਾਥਾ ॥੧॥ ਰਹਾਉ ॥

ਵਜਹੁ ਸਾਹਿਬ ਕਾ ਸੇਵ ਬਿਰਾਨੀ ॥ ਐਸੇ ਗੁਨਹ ਅਛਾਦਿਓ ਪ੍ਰਾਨੀ ॥੨॥

ਤਿਸੁ ਸਿਉ ਲੂਕ ਜੋ ਸਦ ਹੀ ਸੰਗੀ ॥ ਕਾਮਿ ਨ ਆਵੈ ਸੋ ਫਿਰਿ ਫਿਰਿ ਮੰਗੀ ॥੩॥

ਕਹੁ ਨਾਨਕ ਪ੍ਰਭ ਦੀਨ ਦਇਆਲਾ ॥ ਜਿਉ ਭਾਵੈ ਤਿਉ ਕਰਿ ਪ੍ਰਤਿਪਾਲਾ ॥੪॥੨੨॥

(ਗੁਰੂ ਅਰਜਨ ਦੇਵ ਜੀ -- SGGS 376) ਆਸਾ ਮਹਲਾ ੫ ॥
ਜੀਅ ਪ੍ਰਾਨ ਧਨੁ ਹਰਿ ਕੋ ਨਾਮੁ ॥ ਈਹਾ ਊਹਾਂ ਉਨ ਸੰਗਿ ਕਾਮੁ ॥੧॥

ਬਿਨੁ ਹਰਿ ਨਾਮ ਅਵਰੁ ਸਭੁ ਥੋਰਾ ॥ ਤ੍ਰਿਪਤਿ ਅਘਾਵੈ ਹਰਿ ਦਰਸਨਿ ਮਨੁ ਮੋਰਾ ॥੧॥ ਰਹਾਉ ॥

ਭਗਤਿ ਭੰਡਾਰ ਗੁਰਬਾਣੀ ਲਾਲ ॥ ਗਾਵਤ ਸੁਨਤ ਕਮਾਵਤ ਨਿਹਾਲ ॥੨॥

ਚਰਣ ਕਮਲ ਸਿਉ ਲਾਗੋ ਮਾਨੁ ॥ ਸਤਿਗੁਰਿ ਤੂਠੈ ਕੀਨੋ ਦਾਨੁ ॥੩॥

ਨਾਨਕ ਕਉ ਗੁਰਿ ਦੀਖਿਆ ਦੀਨੑ ॥ ਪ੍ਰਭ ਅਬਿਨਾਸੀ ਘਟਿ ਘਟਿ ਚੀਨੑ ॥੪॥੨੩॥

(ਗੁਰੂ ਅਰਜਨ ਦੇਵ ਜੀ -- SGGS 376) ਆਸਾ ਮਹਲਾ ੫ ॥
ਅਨਦ ਬਿਨੋਦ ਭਰੇਪੁਰਿ ਧਾਰਿਆ ॥ ਅਪੁਨਾ ਕਾਰਜੁ ਆਪਿ ਸਵਾਰਿਆ ॥੧॥

ਪੂਰ ਸਮਗ੍ਰੀ ਪੂਰੇ ਠਾਕੁਰ ਕੀ ॥ ਭਰਿਪੁਰਿ ਧਾਰਿ ਰਹੀ ਸੋਭ ਜਾ ਕੀ ॥੧॥ ਰਹਾਉ ॥

ਨਾਮੁ ਨਿਧਾਨੁ ਜਾ ਕੀ ਨਿਰਮਲ ਸੋਇ ॥ ਆਪੇ ਕਰਤਾ ਅਵਰੁ ਨ ਕੋਇ ॥੨॥

ਜੀਅ ਜੰਤ ਸਭਿ ਤਾ ਕੈ ਹਾਥਿ ॥ ਰਵਿ ਰਹਿਆ ਪ੍ਰਭੁ ਸਭ ਕੈ ਸਾਥਿ ॥੩॥

ਪੂਰਾ ਗੁਰੁ ਪੂਰੀ ਬਣਤ ਬਣਾਈ ॥ ਨਾਨਕ ਭਗਤ ਮਿਲੀ ਵਡਿਆਈ ॥੪॥੨੪॥

(ਗੁਰੂ ਅਰਜਨ ਦੇਵ ਜੀ -- SGGS 377) ਆਸਾ ਮਹਲਾ ੫ ॥
ਗੁਰ ਕੈ ਸਬਦਿ ਬਨਾਵਹੁ ਇਹੁ ਮਨੁ ॥ ਗੁਰ ਕਾ ਦਰਸਨੁ ਸੰਚਹੁ ਹਰਿ ਧਨੁ ॥੧॥

ਊਤਮ ਮਤਿ ਮੇਰੈ ਰਿਦੈ ਤੂੰ ਆਉ ॥ ਧਿਆਵਉ ਗਾਵਉ ਗੁਣ ਗੋਵਿੰਦਾ ਅਤਿ ਪ੍ਰੀਤਮ ਮੋਹਿ ਲਾਗੈ ਨਾਉ ॥੧॥ ਰਹਾਉ ॥

ਤ੍ਰਿਪਤਿ ਅਘਾਵਨੁ ਸਾਚੈ ਨਾਇ ॥ ਅਠਸਠਿ ਮਜਨੁ ਸੰਤ ਧੂਰਾਇ ॥੨॥

ਸਭ ਮਹਿ ਜਾਨਉ ਕਰਤਾ ਏਕ ॥ ਸਾਧਸੰਗਤਿ ਮਿਲਿ ਬੁਧਿ ਬਿਬੇਕ ॥੩॥

ਦਾਸੁ ਸਗਲ ਕਾ ਛੋਡਿ ਅਭਿਮਾਨੁ ॥ ਨਾਨਕ ਕਉ ਗੁਰਿ ਦੀਨੋ ਦਾਨੁ ॥੪॥੨੫॥

(ਗੁਰੂ ਅਰਜਨ ਦੇਵ ਜੀ -- SGGS 377) ਆਸਾ ਮਹਲਾ ੫ ॥
ਬੁਧਿ ਪ੍ਰਗਾਸ ਭਈ ਮਤਿ ਪੂਰੀ ॥ ਤਾ ਤੇ ਬਿਨਸੀ ਦੁਰਮਤਿ ਦੂਰੀ ॥੧॥

ਐਸੀ ਗੁਰਮਤਿ ਪਾਈਅਲੇ ॥ ਬੂਡਤ ਘੋਰ ਅੰਧ ਕੂਪ ਮਹਿ ਨਿਕਸਿਓ ਮੇਰੇ ਭਾਈ ਰੇ ॥੧॥ ਰਹਾਉ ॥

ਮਹਾ ਅਗਾਹ ਅਗਨਿ ਕਾ ਸਾਗਰੁ ॥ ਗੁਰੁ ਬੋਹਿਥੁ ਤਾਰੇ ਰਤਨਾਗਰੁ ॥੨॥

ਦੁਤਰ ਅੰਧ ਬਿਖਮ ਇਹ ਮਾਇਆ ॥ ਗੁਰਿ ਪੂਰੈ ਪਰਗਟੁ ਮਾਰਗੁ ਦਿਖਾਇਆ ॥੩॥

ਜਾਪ ਤਾਪ ਕਛੁ ਉਕਤਿ ਨ ਮੋਰੀ ॥ ਗੁਰ ਨਾਨਕ ਸਰਣਾਗਤਿ ਤੋਰੀ ॥੪॥੨੬॥

(ਗੁਰੂ ਅਰਜਨ ਦੇਵ ਜੀ -- SGGS 377) ਆਸਾ ਮਹਲਾ ੫ ਤਿਪਦੇ ੨ ॥
ਹਰਿ ਰਸੁ ਪੀਵਤ ਸਦ ਹੀ ਰਾਤਾ ॥ ਆਨ ਰਸਾ ਖਿਨ ਮਹਿ ਲਹਿ ਜਾਤਾ ॥ ਹਰਿ ਰਸ ਕੇ ਮਾਤੇ ਮਨਿ ਸਦਾ ਅਨੰਦ ॥ ਆਨ ਰਸਾ ਮਹਿ ਵਿਆਪੈ ਚਿੰਦ ॥੧॥

ਹਰਿ ਰਸੁ ਪੀਵੈ ਅਲਮਸਤੁ ਮਤਵਾਰਾ ॥ ਆਨ ਰਸਾ ਸਭਿ ਹੋਛੇ ਰੇ ॥੧॥ ਰਹਾਉ ॥

ਹਰਿ ਰਸ ਕੀ ਕੀਮਤਿ ਕਹੀ ਨ ਜਾਇ ॥ ਹਰਿ ਰਸੁ ਸਾਧੂ ਹਾਟਿ ਸਮਾਇ ॥ ਲਾਖ ਕਰੋਰੀ ਮਿਲੈ ਨ ਕੇਹ ॥ ਜਿਸਹਿ ਪਰਾਪਤਿ ਤਿਸ ਹੀ ਦੇਹਿ ॥੨॥

ਨਾਨਕ ਚਾਖਿ ਭਏ ਬਿਸਮਾਦੁ ॥ ਨਾਨਕ ਗੁਰ ਤੇ ਆਇਆ ਸਾਦੁ ॥ ਈਤ ਊਤ ਕਤ ਛੋਡਿ ਨ ਜਾਇ ॥ ਨਾਨਕ ਗੀਧਾ ਹਰਿ ਰਸ ਮਾਹਿ ॥੩॥੨੭॥

(ਗੁਰੂ ਅਰਜਨ ਦੇਵ ਜੀ -- SGGS 377) ਆਸਾ ਮਹਲਾ ੫ ॥
ਕਾਮੁ ਕ੍ਰੋਧੁ ਲੋਭੁ ਮੋਹੁ ਮਿਟਾਵੈ ਛੁਟਕੈ ਦੁਰਮਤਿ ਅਪੁਨੀ ਧਾਰੀ ॥ ਹੋਇ ਨਿਮਾਣੀ ਸੇਵ ਕਮਾਵਹਿ ਤਾ ਪ੍ਰੀਤਮ ਹੋਵਹਿ ਮਨਿ ਪਿਆਰੀ ॥੧॥

ਸੁਣਿ ਸੁੰਦਰਿ ਸਾਧੂ ਬਚਨ ਉਧਾਰੀ ॥ ਦੂਖ ਭੂਖ ਮਿਟੈ ਤੇਰੋ ਸਹਸਾ ਸੁਖ ਪਾਵਹਿ ਤੂੰ ਸੁਖਮਨਿ ਨਾਰੀ ॥੧॥ ਰਹਾਉ ॥

ਚਰਣ ਪਖਾਰਿ ਕਰਉ ਗੁਰ ਸੇਵਾ ਆਤਮ ਸੁਧੁ ਬਿਖੁ ਤਿਆਸ ਨਿਵਾਰੀ ॥ ਦਾਸਨ ਕੀ ਹੋਇ ਦਾਸਿ ਦਾਸਰੀ ਤਾ ਪਾਵਹਿ ਸੋਭਾ ਹਰਿ ਦੁਆਰੀ ॥੨॥

ਇਹੀ ਅਚਾਰ ਇਹੀ ਬਿਉਹਾਰਾ ਆਗਿਆ ਮਾਨਿ ਭਗਤਿ ਹੋਇ ਤੁਮ੍ਹ੍ਹਾਰੀ ॥ ਜੋ ਇਹੁ ਮੰਤ੍ਰੁ ਕਮਾਵੈ ਨਾਨਕ ਸੋ ਭਉਜਲੁ ਪਾਰਿ ਉਤਾਰੀ ॥੩॥੨੮॥

(ਗੁਰੂ ਅਰਜਨ ਦੇਵ ਜੀ -- SGGS 378) ਆਸਾ ਮਹਲਾ ੫ ਦੁਪਦੇ ॥
ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥ ਅਵਰਿ ਕਾਜ ਤੇਰੈ ਕਿਤੈ ਨ ਕਾਮ ॥ ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥

ਸਰੰਜਾਮਿ ਲਾਗੁ ਭਵਜਲ ਤਰਨ ਕੈ ॥ ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥

ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥ ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥ ਕਹੁ ਨਾਨਕ ਹਮ ਨੀਚ ਕਰੰਮਾ ॥ ਸਰਣਿ ਪਰੇ ਕੀ ਰਾਖਹੁ ਸਰਮਾ ॥੨॥੨੯॥

(ਗੁਰੂ ਅਰਜਨ ਦੇਵ ਜੀ -- SGGS 378) ਆਸਾ ਮਹਲਾ ੫ ॥
ਤੁਝ ਬਿਨੁ ਅਵਰੁ ਨਾਹੀ ਮੈ ਦੂਜਾ ਤੂੰ ਮੇਰੇ ਮਨ ਮਾਹੀ ॥ ਤੂੰ ਸਾਜਨੁ ਸੰਗੀ ਪ੍ਰਭੁ ਮੇਰਾ ਕਾਹੇ ਜੀਅ ਡਰਾਹੀ ॥੧॥

ਤੁਮਰੀ ਓਟ ਤੁਮਾਰੀ ਆਸਾ ॥ ਬੈਠਤ ਊਠਤ ਸੋਵਤ ਜਾਗਤ ਵਿਸਰੁ ਨਾਹੀ ਤੂੰ ਸਾਸ ਗਿਰਾਸਾ ॥੧॥ ਰਹਾਉ ॥

ਰਾਖੁ ਰਾਖੁ ਸਰਣਿ ਪ੍ਰਭ ਅਪਨੀ ਅਗਨਿ ਸਾਗਰ ਵਿਕਰਾਲਾ ॥ ਨਾਨਕ ਕੇ ਸੁਖਦਾਤੇ ਸਤਿਗੁਰ ਹਮ ਤੁਮਰੇ ਬਾਲ ਗੁਪਾਲਾ ॥੨॥੩੦॥

(ਗੁਰੂ ਅਰਜਨ ਦੇਵ ਜੀ -- SGGS 378) ਆਸਾ ਮਹਲਾ ੫ ॥
ਹਰਿ ਜਨ ਲੀਨੇ ਪ੍ਰਭੂ ਛਡਾਇ ॥ ਪ੍ਰੀਤਮ ਸਿਉ ਮੇਰੋ ਮਨੁ ਮਾਨਿਆ ਤਾਪੁ ਮੁਆ ਬਿਖੁ ਖਾਇ ॥੧॥ ਰਹਾਉ ॥

ਪਾਲਾ ਤਾਊ ਕਛੂ ਨ ਬਿਆਪੈ ਰਾਮ ਨਾਮ ਗੁਨ ਗਾਇ ॥ ਡਾਕੀ ਕੋ ਚਿਤਿ ਕਛੂ ਨ ਲਾਗੈ ਚਰਨ ਕਮਲ ਸਰਨਾਇ ॥੧॥

ਸੰਤ ਪ੍ਰਸਾਦਿ ਭਏ ਕਿਰਪਾਲਾ ਹੋਏ ਆਪਿ ਸਹਾਇ ॥ ਗੁਨ ਨਿਧਾਨ ਨਿਤਿ ਗਾਵੈ ਨਾਨਕੁ ਸਹਸਾ ਦੁਖੁ ਮਿਟਾਇ ॥੨॥੩੧॥

(ਗੁਰੂ ਅਰਜਨ ਦੇਵ ਜੀ -- SGGS 378) ਆਸਾ ਮਹਲਾ ੫ ॥
ਅਉਖਧੁ ਖਾਇਓ ਹਰਿ ਕੋ ਨਾਉ ॥ ਸੁਖ ਪਾਏ ਦੁਖ ਬਿਨਸਿਆ ਥਾਉ ॥੧॥

ਤਾਪੁ ਗਇਆ ਬਚਨਿ ਗੁਰ ਪੂਰੇ ॥ ਅਨਦੁ ਭਇਆ ਸਭਿ ਮਿਟੇ ਵਿਸੂਰੇ ॥੧॥ ਰਹਾਉ ॥

ਜੀਅ ਜੰਤ ਸਗਲ ਸੁਖੁ ਪਾਇਆ ॥ ਪਾਰਬ੍ਰਹਮੁ ਨਾਨਕ ਮਨਿ ਧਿਆਇਆ ॥੨॥੩੨॥

(ਗੁਰੂ ਅਰਜਨ ਦੇਵ ਜੀ -- SGGS 378) ਆਸਾ ਮਹਲਾ ੫ ॥
ਬਾਂਛਤ ਨਾਹੀ ਸੁ ਬੇਲਾ ਆਈ ॥ ਬਿਨੁ ਹੁਕਮੈ ਕਿਉ ਬੁਝੈ ਬੁਝਾਈ ॥੧॥

ਠੰਢੀ ਤਾਤੀ ਮਿਟੀ ਖਾਈ ॥ ਓਹੁ ਨ ਬਾਲਾ ਬੂਢਾ ਭਾਈ ॥੧॥ ਰਹਾਉ ॥

ਨਾਨਕ ਦਾਸ ਸਾਧ ਸਰਣਾਈ ॥ ਗੁਰ ਪ੍ਰਸਾਦਿ ਭਉ ਪਾਰਿ ਪਰਾਈ ॥੨॥੩੩॥

(ਗੁਰੂ ਅਰਜਨ ਦੇਵ ਜੀ -- SGGS 378) ਆਸਾ ਮਹਲਾ ੫ ॥
ਸਦਾ ਸਦਾ ਆਤਮ ਪਰਗਾਸੁ ॥ ਸਾਧਸੰਗਤਿ ਹਰਿ ਚਰਣ ਨਿਵਾਸੁ ॥੧॥

ਰਾਮ ਨਾਮ ਨਿਤਿ ਜਪਿ ਮਨ ਮੇਰੇ ॥ ਸੀਤਲ ਸਾਂਤਿ ਸਦਾ ਸੁਖ ਪਾਵਹਿ ਕਿਲਵਿਖ ਜਾਹਿ ਸਭੇ ਮਨ ਤੇਰੇ ॥੧॥ ਰਹਾਉ ॥

ਕਹੁ ਨਾਨਕ ਜਾ ਕੇ ਪੂਰਨ ਕਰਮ ॥ ਸਤਿਗੁਰ ਭੇਟੇ ਪੂਰਨ ਪਾਰਬ੍ਰਹਮ ॥੨॥੩੪॥

ਦੂਜੇ ਘਰ ਕੇ ਚਉਤੀਸ ॥ (ਗੁਰੂ ਅਰਜਨ ਦੇਵ ਜੀ -- SGGS 378) ਆਸਾ ਮਹਲਾ ੫ ॥
ਜਾ ਕਾ ਹਰਿ ਸੁਆਮੀ ਪ੍ਰਭੁ ਬੇਲੀ ॥ ਪੀੜ ਗਈ ਫਿਰਿ ਨਹੀ ਦੁਹੇਲੀ ॥੧॥ ਰਹਾਉ ॥

ਕਰਿ ਕਿਰਪਾ ਚਰਨ ਸੰਗਿ ਮੇਲੀ ॥ ਸੂਖ ਸਹਜ ਆਨੰਦ ਸੁਹੇਲੀ ॥੧॥

ਸਾਧਸੰਗਿ ਗੁਣ ਗਾਇ ਅਤੋਲੀ ॥ ਹਰਿ ਸਿਮਰਤ ਨਾਨਕ ਭਈ ਅਮੋਲੀ ॥੨॥੩੫॥

(ਗੁਰੂ ਅਰਜਨ ਦੇਵ ਜੀ -- SGGS 379) ਆਸਾ ਮਹਲਾ ੫ ॥
ਕਾਮ ਕ੍ਰੋਧ ਮਾਇਆ ਮਦ ਮਤਸਰ ਏ ਖੇਲਤ ਸਭਿ ਜੂਐ ਹਾਰੇ ॥ ਸਤੁ ਸੰਤੋਖੁ ਦਇਆ ਧਰਮੁ ਸਚੁ ਇਹ ਅਪੁਨੈ ਗ੍ਰਿਹ ਭੀਤਰਿ ਵਾਰੇ ॥੧॥

ਜਨਮ ਮਰਨ ਚੂਕੇ ਸਭਿ ਭਾਰੇ ॥ ਮਿਲਤ ਸੰਗਿ ਭਇਓ ਮਨੁ ਨਿਰਮਲੁ ਗੁਰਿ ਪੂਰੈ ਲੈ ਖਿਨ ਮਹਿ ਤਾਰੇ ॥੧॥ ਰਹਾਉ ॥

ਸਭ ਕੀ ਰੇਨੁ ਹੋਇ ਰਹੈ ਮਨੂਆ ਸਗਲੇ ਦੀਸਹਿ ਮੀਤ ਪਿਆਰੇ ॥ ਸਭ ਮਧੇ ਰਵਿਆ ਮੇਰਾ ਠਾਕੁਰੁ ਦਾਨੁ ਦੇਤ ਸਭਿ ਜੀਅ ਸਮ੍ਹ੍ਹਾਰੇ ॥੨॥

ਏਕੋ ਏਕੁ ਆਪਿ ਇਕੁ ਏਕੈ ਏਕੈ ਹੈ ਸਗਲਾ ਪਾਸਾਰੇ ॥ ਜਪਿ ਜਪਿ ਹੋਏ ਸਗਲ ਸਾਧ ਜਨ ਏਕੁ ਨਾਮੁ ਧਿਆਇ ਬਹੁਤੁ ਉਧਾਰੇ ॥੩॥

ਗਹਿਰ ਗੰਭੀਰ ਬਿਅੰਤ ਗੁਸਾਈ ਅੰਤੁ ਨਹੀ ਕਿਛੁ ਪਾਰਾਵਾਰੇ ॥ ਤੁਮ੍ਹ੍ਹਰੀ ਕ੍ਰਿਪਾ ਤੇ ਗੁਨ ਗਾਵੈ ਨਾਨਕ ਧਿਆਇ ਧਿਆਇ ਪ੍ਰਭ ਕਉ ਨਮਸਕਾਰੇ ॥੪॥੩੬॥

(ਗੁਰੂ ਅਰਜਨ ਦੇਵ ਜੀ -- SGGS 379) ਆਸਾ ਮਹਲਾ ੫ ॥
ਤੂ ਬਿਅੰਤੁ ਅਵਿਗਤੁ ਅਗੋਚਰੁ ਇਹੁ ਸਭੁ ਤੇਰਾ ਆਕਾਰੁ ॥ ਕਿਆ ਹਮ ਜੰਤ ਕਰਹ ਚਤੁਰਾਈ ਜਾਂ ਸਭੁ ਕਿਛੁ ਤੁਝੈ ਮਝਾਰਿ ॥੧॥

ਮੇਰੇ ਸਤਿਗੁਰ ਅਪਨੇ ਬਾਲਿਕ ਰਾਖਹੁ ਲੀਲਾ ਧਾਰਿ ॥ ਦੇਹੁ ਸੁਮਤਿ ਸਦਾ ਗੁਣ ਗਾਵਾ ਮੇਰੇ ਠਾਕੁਰ ਅਗਮ ਅਪਾਰ ॥੧॥ ਰਹਾਉ ॥

ਜੈਸੇ ਜਨਨਿ ਜਠਰ ਮਹਿ ਪ੍ਰਾਨੀ ਓਹੁ ਰਹਤਾ ਨਾਮ ਅਧਾਰਿ ॥ ਅਨਦੁ ਕਰੈ ਸਾਸਿ ਸਾਸਿ ਸਮ੍ਹ੍ਹਾਰੈ ਨਾ ਪੋਹੈ ਅਗਨਾਰਿ ॥੨॥

ਪਰ ਧਨ ਪਰ ਦਾਰਾ ਪਰ ਨਿੰਦਾ ਇਨ ਸਿਉ ਪ੍ਰੀਤਿ ਨਿਵਾਰਿ ॥ ਚਰਨ ਕਮਲ ਸੇਵੀ ਰਿਦ ਅੰਤਰਿ ਗੁਰ ਪੂਰੇ ਕੈ ਆਧਾਰਿ ॥੩॥

ਗ੍ਰਿਹੁ ਮੰਦਰ ਮਹਲਾ ਜੋ ਦੀਸਹਿ ਨਾ ਕੋਈ ਸੰਗਾਰਿ ॥ ਜਬ ਲਗੁ ਜੀਵਹਿ ਕਲੀ ਕਾਲ ਮਹਿ ਜਨ ਨਾਨਕ ਨਾਮੁ ਸਮ੍ਹ੍ਹਾਰਿ ॥੪॥੩੭॥

(ਗੁਰੂ ਅਰਜਨ ਦੇਵ ਜੀ -- SGGS 379) ਆਸਾ ਘਰੁ ੩ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਰਾਜ ਮਿਲਕ ਜੋਬਨ ਗ੍ਰਿਹ ਸੋਭਾ ਰੂਪਵੰਤੁ ਜੋੁਆਨੀ ॥ ਬਹੁਤੁ ਦਰਬੁ ਹਸਤੀ ਅਰੁ ਘੋੜੇ ਲਾਲ ਲਾਖ ਬੈ ਆਨੀ ॥ ਆਗੈ ਦਰਗਹਿ ਕਾਮਿ ਨ ਆਵੈ ਛੋਡਿ ਚਲੈ ਅਭਿਮਾਨੀ ॥੧॥

ਕਾਹੇ ਏਕ ਬਿਨਾ ਚਿਤੁ ਲਾਈਐ ॥ ਊਠਤ ਬੈਠਤ ਸੋਵਤ ਜਾਗਤ ਸਦਾ ਸਦਾ ਹਰਿ ਧਿਆਈਐ ॥੧॥ ਰਹਾਉ ॥

ਮਹਾ ਬਚਿਤ੍ਰ ਸੁੰਦਰ ਆਖਾੜੇ ਰਣ ਮਹਿ ਜਿਤੇ ਪਵਾੜੇ ॥ ਹਉ ਮਾਰਉ ਹਉ ਬੰਧਉ ਛੋਡਉ ਮੁਖ ਤੇ ਏਵ ਬਬਾੜੇ ॥ ਆਇਆ ਹੁਕਮੁ ਪਾਰਬ੍ਰਹਮ ਕਾ ਛੋਡਿ ਚਲਿਆ ਏਕ ਦਿਹਾੜੇ ॥੨॥

ਕਰਮ ਧਰਮ ਜੁਗਤਿ ਬਹੁ ਕਰਤਾ ਕਰਣੈਹਾਰੁ ਨ ਜਾਨੈ ॥ ਉਪਦੇਸੁ ਕਰੈ ਆਪਿ ਨ ਕਮਾਵੈ ਤਤੁ ਸਬਦੁ ਨ ਪਛਾਨੈ ॥ ਨਾਂਗਾ ਆਇਆ ਨਾਂਗੋ ਜਾਸੀ ਜਿਉ ਹਸਤੀ ਖਾਕੁ ਛਾਨੈ ॥੩॥

ਸੰਤ ਸਜਨ ਸੁਨਹੁ ਸਭਿ ਮੀਤਾ ਝੂਠਾ ਏਹੁ ਪਸਾਰਾ ॥ ਮੇਰੀ ਮੇਰੀ ਕਰਿ ਕਰਿ ਡੂਬੇ ਖਪਿ ਖਪਿ ਮੁਏ ਗਵਾਰਾ ॥ ਗੁਰ ਮਿਲਿ ਨਾਨਕ ਨਾਮੁ ਧਿਆਇਆ ਸਾਚਿ ਨਾਮਿ ਨਿਸਤਾਰਾ ॥੪॥੧॥੩੮॥

(ਗੁਰੂ ਅਰਜਨ ਦੇਵ ਜੀ -- SGGS 380) ਰਾਗੁ ਆਸਾ ਘਰੁ ੫ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਭ੍ਰਮ ਮਹਿ ਸੋਈ ਸਗਲ ਜਗਤ ਧੰਧ ਅੰਧ ॥ ਕੋਊ ਜਾਗੈ ਹਰਿ ਜਨੁ ॥੧॥

ਮਹਾ ਮੋਹਨੀ ਮਗਨ ਪ੍ਰਿਅ ਪ੍ਰੀਤਿ ਪ੍ਰਾਨ ॥ ਕੋਊ ਤਿਆਗੈ ਵਿਰਲਾ ॥੨॥

ਚਰਨ ਕਮਲ ਆਨੂਪ ਹਰਿ ਸੰਤ ਮੰਤ ॥ ਕੋਊ ਲਾਗੈ ਸਾਧੂ ॥੩॥

ਨਾਨਕ ਸਾਧੂ ਸੰਗਿ ਜਾਗੇ ਗਿਆਨ ਰੰਗਿ ॥ ਵਡਭਾਗੇ ਕਿਰਪਾ ॥੪॥੧॥੩੯॥

(ਗੁਰੂ ਅਰਜਨ ਦੇਵ ਜੀ -- SGGS 380) ੴ ਸਤਿਗੁਰ ਪ੍ਰਸਾਦਿ ॥
ਰਾਗੁ ਆਸਾ ਘਰੁ ੬ ਮਹਲਾ ੫ ॥
ਜੋ ਤੁਧੁ ਭਾਵੈ ਸੋ ਪਰਵਾਨਾ ਸੂਖੁ ਸਹਜੁ ਮਨਿ ਸੋਈ ॥ ਕਰਣ ਕਾਰਣ ਸਮਰਥ ਅਪਾਰਾ ਅਵਰੁ ਨਾਹੀ ਰੇ ਕੋਈ ॥੧॥

ਤੇਰੇ ਜਨ ਰਸਕਿ ਰਸਕਿ ਗੁਣ ਗਾਵਹਿ ॥ ਮਸਲਤਿ ਮਤਾ ਸਿਆਣਪ ਜਨ ਕੀ ਜੋ ਤੂੰ ਕਰਹਿ ਕਰਾਵਹਿ ॥੧॥ ਰਹਾਉ ॥

ਅੰਮ੍ਰਿਤੁ ਨਾਮੁ ਤੁਮਾਰਾ ਪਿਆਰੇ ਸਾਧਸੰਗਿ ਰਸੁ ਪਾਇਆ ॥ ਤ੍ਰਿਪਤਿ ਅਘਾਇ ਸੇਈ ਜਨ ਪੂਰੇ ਸੁਖ ਨਿਧਾਨੁ ਹਰਿ ਗਾਇਆ ॥੨॥

ਜਾ ਕਉ ਟੇਕ ਤੁਮ੍ਹ੍ਹਾਰੀ ਸੁਆਮੀ ਤਾ ਕਉ ਨਾਹੀ ਚਿੰਤਾ ॥ ਜਾ ਕਉ ਦਇਆ ਤੁਮਾਰੀ ਹੋਈ ਸੇ ਸਾਹ ਭਲੇ ਭਗਵੰਤਾ ॥੩॥

ਭਰਮ ਮੋਹ ਧ੍ਰੋਹ ਸਭਿ ਨਿਕਸੇ ਜਬ ਕਾ ਦਰਸਨੁ ਪਾਇਆ ॥ ਵਰਤਣਿ ਨਾਮੁ ਨਾਨਕ ਸਚੁ ਕੀਨਾ ਹਰਿ ਨਾਮੇ ਰੰਗਿ ਸਮਾਇਆ ॥੪॥੧॥੪੦॥

(ਗੁਰੂ ਅਰਜਨ ਦੇਵ ਜੀ -- SGGS 380) ਆਸਾ ਮਹਲਾ ੫ ॥
ਜਨਮ ਜਨਮ ਕੀ ਮਲੁ ਧੋਵੈ ਪਰਾਈ ਆਪਣਾ ਕੀਤਾ ਪਾਵੈ ॥ ਈਹਾ ਸੁਖੁ ਨਹੀ ਦਰਗਹ ਢੋਈ ਜਮ ਪੁਰਿ ਜਾਇ ਪਚਾਵੈ ॥੧॥

ਨਿੰਦਕਿ ਅਹਿਲਾ ਜਨਮੁ ਗਵਾਇਆ ॥ ਪਹੁਚਿ ਨ ਸਾਕੈ ਕਾਹੂ ਬਾਤੈ ਆਗੈ ਠਉਰ ਨ ਪਾਇਆ ॥੧॥ ਰਹਾਉ ॥

ਕਿਰਤੁ ਪਇਆ ਨਿੰਦਕ ਬਪੁਰੇ ਕਾ ਕਿਆ ਓਹੁ ਕਰੈ ਬਿਚਾਰਾ ॥ ਤਹਾ ਬਿਗੂਤਾ ਜਹ ਕੋਇ ਨ ਰਾਖੈ ਓਹੁ ਕਿਸੁ ਪਹਿ ਕਰੇ ਪੁਕਾਰਾ ॥੨॥

ਨਿੰਦਕ ਕੀ ਗਤਿ ਕਤਹੂੰ ਨਾਹੀ ਖਸਮੈ ਏਵੈ ਭਾਣਾ ॥ ਜੋ ਜੋ ਨਿੰਦ ਕਰੇ ਸੰਤਨ ਕੀ ਤਿਉ ਸੰਤਨ ਸੁਖੁ ਮਾਨਾ ॥੩॥

ਸੰਤਾ ਟੇਕ ਤੁਮਾਰੀ ਸੁਆਮੀ ਤੂੰ ਸੰਤਨ ਕਾ ਸਹਾਈ ॥ ਕਹੁ ਨਾਨਕ ਸੰਤ ਹਰਿ ਰਾਖੇ ਨਿੰਦਕ ਦੀਏ ਰੁੜਾਈ ॥੪॥੨॥੪੧॥

(ਗੁਰੂ ਅਰਜਨ ਦੇਵ ਜੀ -- SGGS 381) ਆਸਾ ਮਹਲਾ ੫ ॥
ਬਾਹਰੁ ਧੋਇ ਅੰਤਰੁ ਮਨੁ ਮੈਲਾ ਦੁਇ ਠਉਰ ਅਪੁਨੇ ਖੋਏ ॥ ਈਹਾ ਕਾਮਿ ਕ੍ਰੋਧਿ ਮੋਹਿ ਵਿਆਪਿਆ ਆਗੈ ਮੁਸਿ ਮੁਸਿ ਰੋਏ ॥੧॥

ਗੋਵਿੰਦ ਭਜਨ ਕੀ ਮਤਿ ਹੈ ਹੋਰਾ ॥ ਵਰਮੀ ਮਾਰੀ ਸਾਪੁ ਨ ਮਰਈ ਨਾਮੁ ਨ ਸੁਨਈ ਡੋਰਾ ॥੧॥ ਰਹਾਉ ॥

ਮਾਇਆ ਕੀ ਕਿਰਤਿ ਛੋਡਿ ਗਵਾਈ ਭਗਤੀ ਸਾਰ ਨ ਜਾਨੈ ॥ ਬੇਦ ਸਾਸਤ੍ਰ ਕਉ ਤਰਕਨਿ ਲਾਗਾ ਤਤੁ ਜੋਗੁ ਨ ਪਛਾਨੈ ॥੨॥

ਉਘਰਿ ਗਇਆ ਜੈਸਾ ਖੋਟਾ ਢਬੂਆ ਨਦਰਿ ਸਰਾਫਾ ਆਇਆ ॥ ਅੰਤਰਜਾਮੀ ਸਭੁ ਕਿਛੁ ਜਾਨੈ ਉਸ ਤੇ ਕਹਾ ਛਪਾਇਆ ॥੩॥

ਕੂੜਿ ਕਪਟਿ ਬੰਚਿ ਨਿੰਮੁਨੀਆਦਾ ਬਿਨਸਿ ਗਇਆ ਤਤਕਾਲੇ ॥ ਸਤਿ ਸਤਿ ਸਤਿ ਨਾਨਕਿ ਕਹਿਆ ਅਪਨੈ ਹਿਰਦੈ ਦੇਖੁ ਸਮਾਲੇ ॥੪॥੩॥੪੨॥

(ਗੁਰੂ ਅਰਜਨ ਦੇਵ ਜੀ -- SGGS 381) ਆਸਾ ਮਹਲਾ ੫ ॥
ਉਦਮੁ ਕਰਤ ਹੋਵੈ ਮਨੁ ਨਿਰਮਲੁ ਨਾਚੈ ਆਪੁ ਨਿਵਾਰੇ ॥ ਪੰਚ ਜਨਾ ਲੇ ਵਸਗਤਿ ਰਾਖੈ ਮਨ ਮਹਿ ਏਕੰਕਾਰੇ ॥੧॥

ਤੇਰਾ ਜਨੁ ਨਿਰਤਿ ਕਰੇ ਗੁਨ ਗਾਵੈ ॥ ਰਬਾਬੁ ਪਖਾਵਜ ਤਾਲ ਘੁੰਘਰੂ ਅਨਹਦ ਸਬਦੁ ਵਜਾਵੈ ॥੧॥ ਰਹਾਉ ॥

ਪ੍ਰਥਮੇ ਮਨੁ ਪਰਬੋਧੈ ਅਪਨਾ ਪਾਛੈ ਅਵਰ ਰੀਝਾਵੈ ॥ ਰਾਮ ਨਾਮ ਜਪੁ ਹਿਰਦੈ ਜਾਪੈ ਮੁਖ ਤੇ ਸਗਲ ਸੁਨਾਵੈ ॥੨॥

ਕਰ ਸੰਗਿ ਸਾਧੂ ਚਰਨ ਪਖਾਰੈ ਸੰਤ ਧੂਰਿ ਤਨਿ ਲਾਵੈ ॥ ਮਨੁ ਤਨੁ ਅਰਪਿ ਧਰੇ ਗੁਰ ਆਗੈ ਸਤਿ ਪਦਾਰਥੁ ਪਾਵੈ ॥੩॥

ਜੋ ਜੋ ਸੁਨੈ ਪੇਖੈ ਲਾਇ ਸਰਧਾ ਤਾ ਕਾ ਜਨਮ ਮਰਨ ਦੁਖੁ ਭਾਗੈ ॥ ਐਸੀ ਨਿਰਤਿ ਨਰਕ ਨਿਵਾਰੈ ਨਾਨਕ ਗੁਰਮੁਖਿ ਜਾਗੈ ॥੪॥੪॥੪੩॥

(ਗੁਰੂ ਅਰਜਨ ਦੇਵ ਜੀ -- SGGS 381) ਆਸਾ ਮਹਲਾ ੫ ॥
ਅਧਮ ਚੰਡਾਲੀ ਭਈ ਬ੍ਰਹਮਣੀ ਸੂਦੀ ਤੇ ਸ੍ਰੇਸਟਾਈ ਰੇ ॥ ਪਾਤਾਲੀ ਆਕਾਸੀ ਸਖਨੀ ਲਹਬਰ ਬੂਝੀ ਖਾਈ ਰੇ ॥੧॥

ਘਰ ਕੀ ਬਿਲਾਈ ਅਵਰ ਸਿਖਾਈ ਮੂਸਾ ਦੇਖਿ ਡਰਾਈ ਰੇ ॥ ਅਜ ਕੈ ਵਸਿ ਗੁਰਿ ਕੀਨੋ ਕੇਹਰਿ ਕੂਕਰ ਤਿਨਹਿ ਲਗਾਈ ਰੇ ॥੧॥ ਰਹਾਉ ॥

ਬਾਝੁ ਥੂਨੀਆ ਛਪਰਾ ਥਾਮ੍ਹ੍ਹਿਆ ਨੀਘਰਿਆ ਘਰੁ ਪਾਇਆ ਰੇ ॥ ਬਿਨੁ ਜੜੀਏ ਲੈ ਜੜਿਓ ਜੜਾਵਾ ਥੇਵਾ ਅਚਰਜੁ ਲਾਇਆ ਰੇ ॥੨॥

ਦਾਦੀ ਦਾਦਿ ਨ ਪਹੁਚਨਹਾਰਾ ਚੂਪੀ ਨਿਰਨਉ ਪਾਇਆ ਰੇ ॥ ਮਾਲਿ ਦੁਲੀਚੈ ਬੈਠੀ ਲੇ ਮਿਰਤਕੁ ਨੈਨ ਦਿਖਾਲਨੁ ਧਾਇਆ ਰੇ ॥੩॥

ਸੋਈ ਅਜਾਣੁ ਕਹੈ ਮੈ ਜਾਨਾ ਜਾਨਣਹਾਰੁ ਨ ਛਾਨਾ ਰੇ ॥ ਕਹੁ ਨਾਨਕ ਗੁਰਿ ਅਮਿਉ ਪੀਆਇਆ ਰਸਕਿ ਰਸਕਿ ਬਿਗਸਾਨਾ ਰੇ ॥੪॥੫॥੪੪॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates