Pt 5 - ਰਾਗ ਆਸਾ - ਬਾਣੀ ਸ਼ਬਦ, Part 5 - Raag Asa - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਅਰਜਨ ਦੇਵ ਜੀ -- SGGS 393) ਆਸਾ ਮਹਲਾ ੫ ਦੁਪਦਾ ੧ ॥
ਸਾਧੂ ਸੰਗਿ ਸਿਖਾਇਓ ਨਾਮੁ ॥ ਸਰਬ ਮਨੋਰਥ ਪੂਰਨ ਕਾਮ ॥ ਬੁਝਿ ਗਈ ਤ੍ਰਿਸਨਾ ਹਰਿ ਜਸਹਿ ਅਘਾਨੇ ॥ ਜਪਿ ਜਪਿ ਜੀਵਾ ਸਾਰਿਗਪਾਨੇ ॥੧॥

ਕਰਨ ਕਰਾਵਨ ਸਰਨਿ ਪਰਿਆ ॥ ਗੁਰ ਪਰਸਾਦਿ ਸਹਜ ਘਰੁ ਪਾਇਆ ਮਿਟਿਆ ਅੰਧੇਰਾ ਚੰਦੁ ਚੜਿਆ ॥੧॥ ਰਹਾਉ ॥

ਲਾਲ ਜਵੇਹਰ ਭਰੇ ਭੰਡਾਰ ॥ ਤੋਟਿ ਨ ਆਵੈ ਜਪਿ ਨਿਰੰਕਾਰ ॥ ਅੰਮ੍ਰਿਤ ਸਬਦੁ ਪੀਵੈ ਜਨੁ ਕੋਇ ॥ ਨਾਨਕ ਤਾ ਕੀ ਪਰਮ ਗਤਿ ਹੋਇ ॥੨॥੪੧॥੯੨॥

(ਗੁਰੂ ਅਰਜਨ ਦੇਵ ਜੀ -- SGGS 394) ਆਸਾ ਘਰੁ ੭ ਮਹਲਾ ੫ ॥
ਹਰਿ ਕਾ ਨਾਮੁ ਰਿਦੈ ਨਿਤ ਧਿਆਈ ॥ ਸੰਗੀ ਸਾਥੀ ਸਗਲ ਤਰਾਂਈ ॥੧॥

ਗੁਰੁ ਮੇਰੈ ਸੰਗਿ ਸਦਾ ਹੈ ਨਾਲੇ ॥ ਸਿਮਰਿ ਸਿਮਰਿ ਤਿਸੁ ਸਦਾ ਸਮ੍ਹ੍ਹਾਲੇ ॥੧॥ ਰਹਾਉ ॥

ਤੇਰਾ ਕੀਆ ਮੀਠਾ ਲਾਗੈ ॥ ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥੨॥੪੨॥੯੩॥

(ਗੁਰੂ ਅਰਜਨ ਦੇਵ ਜੀ -- SGGS 394) ਆਸਾ ਮਹਲਾ ੫ ॥
ਸਾਧੂ ਸੰਗਤਿ ਤਰਿਆ ਸੰਸਾਰੁ ॥ ਹਰਿ ਕਾ ਨਾਮੁ ਮਨਹਿ ਆਧਾਰੁ ॥੧॥

ਚਰਨ ਕਮਲ ਗੁਰਦੇਵ ਪਿਆਰੇ ॥ ਪੂਜਹਿ ਸੰਤ ਹਰਿ ਪ੍ਰੀਤਿ ਪਿਆਰੇ ॥੧॥ ਰਹਾਉ ॥

ਜਾ ਕੈ ਮਸਤਕਿ ਲਿਖਿਆ ਭਾਗੁ ॥ ਕਹੁ ਨਾਨਕ ਤਾ ਕਾ ਥਿਰੁ ਸੋਹਾਗੁ ॥੨॥੪੩॥੯੪॥

(ਗੁਰੂ ਅਰਜਨ ਦੇਵ ਜੀ -- SGGS 394) ਆਸਾ ਮਹਲਾ ੫ ॥
ਮੀਠੀ ਆਗਿਆ ਪਿਰ ਕੀ ਲਾਗੀ ॥ ਸਉਕਨਿ ਘਰ ਕੀ ਕੰਤਿ ਤਿਆਗੀ ॥ ਪ੍ਰਿਅ ਸੋਹਾਗਨਿ ਸੀਗਾਰਿ ਕਰੀ ॥ ਮਨ ਮੇਰੇ ਕੀ ਤਪਤਿ ਹਰੀ ॥੧॥

ਭਲੋ ਭਇਓ ਪ੍ਰਿਅ ਕਹਿਆ ਮਾਨਿਆ ॥ ਸੂਖੁ ਸਹਜੁ ਇਸੁ ਘਰ ਕਾ ਜਾਨਿਆ ॥ ਰਹਾਉ ॥

ਹਉ ਬੰਦੀ ਪ੍ਰਿਅ ਖਿਜਮਤਦਾਰ ॥ ਓਹੁ ਅਬਿਨਾਸੀ ਅਗਮ ਅਪਾਰ ॥ ਲੇ ਪਖਾ ਪ੍ਰਿਅ ਝਲਉ ਪਾਏ ॥ ਭਾਗਿ ਗਏ ਪੰਚ ਦੂਤ ਲਾਵੇ ॥੨॥

ਨਾ ਮੈ ਕੁਲੁ ਨਾ ਸੋਭਾਵੰਤ ॥ ਕਿਆ ਜਾਨਾ ਕਿਉ ਭਾਨੀ ਕੰਤ ॥ ਮੋਹਿ ਅਨਾਥ ਗਰੀਬ ਨਿਮਾਨੀ ॥ ਕੰਤ ਪਕਰਿ ਹਮ ਕੀਨੀ ਰਾਨੀ ॥੩॥

ਜਬ ਮੁਖਿ ਪ੍ਰੀਤਮੁ ਸਾਜਨੁ ਲਾਗਾ ॥ ਸੂਖ ਸਹਜ ਮੇਰਾ ਧਨੁ ਸੋਹਾਗਾ ॥ ਕਹੁ ਨਾਨਕ ਮੋਰੀ ਪੂਰਨ ਆਸਾ ॥ ਸਤਿਗੁਰ ਮੇਲੀ ਪ੍ਰਭ ਗੁਣਤਾਸਾ ॥੪॥੧॥੯੫॥

(ਗੁਰੂ ਅਰਜਨ ਦੇਵ ਜੀ -- SGGS 394) ਆਸਾ ਮਹਲਾ ੫ ॥
ਮਾਥੈ ਤ੍ਰਿਕੁਟੀ ਦ੍ਰਿਸਟਿ ਕਰੂਰਿ ॥ ਬੋਲੈ ਕਉੜਾ ਜਿਹਬਾ ਕੀ ਫੂੜਿ ॥ ਸਦਾ ਭੂਖੀ ਪਿਰੁ ਜਾਨੈ ਦੂਰਿ ॥੧॥

ਐਸੀ ਇਸਤ੍ਰੀ ਇਕ ਰਾਮਿ ਉਪਾਈ ॥ ਉਨਿ ਸਭੁ ਜਗੁ ਖਾਇਆ ਹਮ ਗੁਰਿ ਰਾਖੇ ਮੇਰੇ ਭਾਈ ॥ ਰਹਾਉ ॥

ਪਾਇ ਠਗਉਲੀ ਸਭੁ ਜਗੁ ਜੋਹਿਆ ॥ ਬ੍ਰਹਮਾ ਬਿਸਨੁ ਮਹਾਦੇਉ ਮੋਹਿਆ ॥ ਗੁਰਮੁਖਿ ਨਾਮਿ ਲਗੇ ਸੇ ਸੋਹਿਆ ॥੨॥

ਵਰਤ ਨੇਮ ਕਰਿ ਥਾਕੇ ਪੁਨਹਚਰਨਾ ॥ ਤਟ ਤੀਰਥ ਭਵੇ ਸਭ ਧਰਨਾ ॥ ਸੇ ਉਬਰੇ ਜਿ ਸਤਿਗੁਰ ਕੀ ਸਰਨਾ ॥੩॥

ਮਾਇਆ ਮੋਹਿ ਸਭੋ ਜਗੁ ਬਾਧਾ ॥ ਹਉਮੈ ਪਚੈ ਮਨਮੁਖ ਮੂਰਾਖਾ ॥ ਗੁਰ ਨਾਨਕ ਬਾਹ ਪਕਰਿ ਹਮ ਰਾਖਾ ॥੪॥੨॥੯੬॥

(ਗੁਰੂ ਅਰਜਨ ਦੇਵ ਜੀ -- SGGS 394) ਆਸਾ ਮਹਲਾ ੫ ॥
ਸਰਬ ਦੂਖ ਜਬ ਬਿਸਰਹਿ ਸੁਆਮੀ ॥ ਈਹਾ ਊਹਾ ਕਾਮਿ ਨ ਪ੍ਰਾਨੀ ॥੧॥

ਸੰਤ ਤ੍ਰਿਪਤਾਸੇ ਹਰਿ ਹਰਿ ਧੵਾਇ ॥ ਕਰਿ ਕਿਰਪਾ ਅਪੁਨੈ ਨਾਇ ਲਾਏ ਸਰਬ ਸੂਖ ਪ੍ਰਭ ਤੁਮਰੀ ਰਜਾਇ ॥ ਰਹਾਉ ॥

ਸੰਗਿ ਹੋਵਤ ਕਉ ਜਾਨਤ ਦੂਰਿ ॥ ਸੋ ਜਨੁ ਮਰਤਾ ਨਿਤ ਨਿਤ ਝੂਰਿ ॥੨॥

ਜਿਨਿ ਸਭੁ ਕਿਛੁ ਦੀਆ ਤਿਸੁ ਚਿਤਵਤ ਨਾਹਿ ॥ ਮਹਾ ਬਿਖਿਆ ਮਹਿ ਦਿਨੁ ਰੈਨਿ ਜਾਹਿ ॥੩॥

ਕਹੁ ਨਾਨਕ ਪ੍ਰਭੁ ਸਿਮਰਹੁ ਏਕ ॥ ਗਤਿ ਪਾਈਐ ਗੁਰ ਪੂਰੇ ਟੇਕ ॥੪॥੩॥੯੭॥

(ਗੁਰੂ ਅਰਜਨ ਦੇਵ ਜੀ -- SGGS 395) ਆਸਾ ਮਹਲਾ ੫ ॥
ਨਾਮੁ ਜਪਤ ਮਨੁ ਤਨੁ ਸਭੁ ਹਰਿਆ ॥ ਕਲਮਲ ਦੋਖ ਸਗਲ ਪਰਹਰਿਆ ॥੧॥

ਸੋਈ ਦਿਵਸੁ ਭਲਾ ਮੇਰੇ ਭਾਈ ॥ ਹਰਿ ਗੁਨ ਗਾਇ ਪਰਮ ਗਤਿ ਪਾਈ ॥ ਰਹਾਉ ॥

ਸਾਧ ਜਨਾ ਕੇ ਪੂਜੇ ਪੈਰ ॥ ਮਿਟੇ ਉਪਦ੍ਰਹ ਮਨ ਤੇ ਬੈਰ ॥੨॥

ਗੁਰ ਪੂਰੇ ਮਿਲਿ ਝਗਰੁ ਚੁਕਾਇਆ ॥ ਪੰਚ ਦੂਤ ਸਭਿ ਵਸਗਤਿ ਆਇਆ ॥੩॥

ਜਿਸੁ ਮਨਿ ਵਸਿਆ ਹਰਿ ਕਾ ਨਾਮੁ ॥ ਨਾਨਕ ਤਿਸੁ ਊਪਰਿ ਕੁਰਬਾਨ ॥੪॥੪॥੯੮॥

(ਗੁਰੂ ਅਰਜਨ ਦੇਵ ਜੀ -- SGGS 395) ਆਸਾ ਮਹਲਾ ੫ ॥
ਗਾਵਿ ਲੇਹਿ ਤੂ ਗਾਵਨਹਾਰੇ ॥ ਜੀਅ ਪਿੰਡ ਕੇ ਪ੍ਰਾਨ ਅਧਾਰੇ ॥ ਜਾ ਕੀ ਸੇਵਾ ਸਰਬ ਸੁਖ ਪਾਵਹਿ ॥ ਅਵਰ ਕਾਹੂ ਪਹਿ ਬਹੁੜਿ ਨ ਜਾਵਹਿ ॥੧॥

ਸਦਾ ਅਨੰਦ ਅਨੰਦੀ ਸਾਹਿਬੁ ਗੁਨ ਨਿਧਾਨ ਨਿਤ ਨਿਤ ਜਾਪੀਐ ॥ ਬਲਿਹਾਰੀ ਤਿਸੁ ਸੰਤ ਪਿਆਰੇ ਜਿਸੁ ਪ੍ਰਸਾਦਿ ਪ੍ਰਭੁ ਮਨਿ ਵਾਸੀਐ ॥ ਰਹਾਉ ॥

ਜਾ ਕਾ ਦਾਨੁ ਨਿਖੂਟੈ ਨਾਹੀ ॥ ਭਲੀ ਭਾਤਿ ਸਭ ਸਹਜਿ ਸਮਾਹੀ ॥ ਜਾ ਕੀ ਬਖਸ ਨ ਮੇਟੈ ਕੋਈ ॥ ਮਨਿ ਵਾਸਾਈਐ ਸਾਚਾ ਸੋਈ ॥੨॥

ਸਗਲ ਸਮਗ੍ਰੀ ਗ੍ਰਿਹ ਜਾ ਕੈ ਪੂਰਨ ॥ ਪ੍ਰਭ ਕੇ ਸੇਵਕ ਦੂਖ ਨ ਝੂਰਨ ॥ ਓਟਿ ਗਹੀ ਨਿਰਭਉ ਪਦੁ ਪਾਈਐ ॥ ਸਾਸਿ ਸਾਸਿ ਸੋ ਗੁਨ ਨਿਧਿ ਗਾਈਐ ॥੩॥

ਦੂਰਿ ਨ ਹੋਈ ਕਤਹੂ ਜਾਈਐ ॥ ਨਦਰਿ ਕਰੇ ਤਾ ਹਰਿ ਹਰਿ ਪਾਈਐ ॥ ਅਰਦਾਸਿ ਕਰੀ ਪੂਰੇ ਗੁਰ ਪਾਸਿ ॥ ਨਾਨਕੁ ਮੰਗੈ ਹਰਿ ਧਨੁ ਰਾਸਿ ॥੪॥੫॥੯੯॥

(ਗੁਰੂ ਅਰਜਨ ਦੇਵ ਜੀ -- SGGS 395) ਆਸਾ ਮਹਲਾ ੫ ॥
ਪ੍ਰਥਮੇ ਮਿਟਿਆ ਤਨ ਕਾ ਦੂਖ ॥ ਮਨ ਸਗਲ ਕਉ ਹੋਆ ਸੂਖੁ ॥ ਕਰਿ ਕਿਰਪਾ ਗੁਰ ਦੀਨੋ ਨਾਉ ॥ ਬਲਿ ਬਲਿ ਤਿਸੁ ਸਤਿਗੁਰ ਕਉ ਜਾਉ ॥੧॥

ਗੁਰੁ ਪੂਰਾ ਪਾਇਓ ਮੇਰੇ ਭਾਈ ॥ ਰੋਗ ਸੋਗ ਸਭ ਦੂਖ ਬਿਨਾਸੇ ਸਤਿਗੁਰ ਕੀ ਸਰਣਾਈ ॥ ਰਹਾਉ ॥

ਗੁਰ ਕੇ ਚਰਨ ਹਿਰਦੈ ਵਸਾਏ ॥ ਮਨ ਚਿੰਤਤ ਸਗਲੇ ਫਲ ਪਾਏ ॥ ਅਗਨਿ ਬੁਝੀ ਸਭ ਹੋਈ ਸਾਂਤਿ ॥ ਕਰਿ ਕਿਰਪਾ ਗੁਰਿ ਕੀਨੀ ਦਾਤਿ ॥੨॥

ਨਿਥਾਵੇ ਕਉ ਗੁਰਿ ਦੀਨੋ ਥਾਨੁ ॥ ਨਿਮਾਨੇ ਕਉ ਗੁਰਿ ਕੀਨੋ ਮਾਨੁ ॥ ਬੰਧਨ ਕਾਟਿ ਸੇਵਕ ਕਰਿ ਰਾਖੇ ॥ ਅੰਮ੍ਰਿਤ ਬਾਨੀ ਰਸਨਾ ਚਾਖੇ ॥੩॥

ਵਡੈ ਭਾਗਿ ਪੂਜ ਗੁਰ ਚਰਨਾ ॥ ਸਗਲ ਤਿਆਗਿ ਪਾਈ ਪ੍ਰਭ ਸਰਨਾ ॥ ਗੁਰੁ ਨਾਨਕ ਜਾ ਕਉ ਭਇਆ ਦਇਆਲਾ ॥ ਸੋ ਜਨੁ ਹੋਆ ਸਦਾ ਨਿਹਾਲਾ ॥੪॥੬॥੧੦੦॥

(ਗੁਰੂ ਅਰਜਨ ਦੇਵ ਜੀ -- SGGS 396) ਆਸਾ ਮਹਲਾ ੫ ॥
ਸਤਿਗੁਰ ਸਾਚੈ ਦੀਆ ਭੇਜਿ ॥ ਚਿਰੁ ਜੀਵਨੁ ਉਪਜਿਆ ਸੰਜੋਗਿ ॥ ਉਦਰੈ ਮਾਹਿ ਆਇ ਕੀਆ ਨਿਵਾਸੁ ॥ ਮਾਤਾ ਕੈ ਮਨਿ ਬਹੁਤੁ ਬਿਗਾਸੁ ॥੧॥

ਜੰਮਿਆ ਪੂਤੁ ਭਗਤੁ ਗੋਵਿੰਦ ਕਾ ॥ ਪ੍ਰਗਟਿਆ ਸਭ ਮਹਿ ਲਿਖਿਆ ਧੁਰ ਕਾ ॥ ਰਹਾਉ ॥

ਦਸੀ ਮਾਸੀ ਹੁਕਮਿ ਬਾਲਕ ਜਨਮੁ ਲੀਆ ॥ ਮਿਟਿਆ ਸੋਗੁ ਮਹਾ ਅਨੰਦੁ ਥੀਆ ॥ ਗੁਰਬਾਣੀ ਸਖੀ ਅਨੰਦੁ ਗਾਵੈ ॥ ਸਾਚੇ ਸਾਹਿਬ ਕੈ ਮਨਿ ਭਾਵੈ ॥੨॥

ਵਧੀ ਵੇਲਿ ਬਹੁ ਪੀੜੀ ਚਾਲੀ ॥ ਧਰਮ ਕਲਾ ਹਰਿ ਬੰਧਿ ਬਹਾਲੀ ॥ ਮਨ ਚਿੰਦਿਆ ਸਤਿਗੁਰੂ ਦਿਵਾਇਆ ॥ ਭਏ ਅਚਿੰਤ ਏਕ ਲਿਵ ਲਾਇਆ ॥੩॥

ਜਿਉ ਬਾਲਕੁ ਪਿਤਾ ਊਪਰਿ ਕਰੇ ਬਹੁ ਮਾਣੁ ॥ ਬੁਲਾਇਆ ਬੋਲੈ ਗੁਰ ਕੈ ਭਾਣਿ ॥ ਗੁਝੀ ਛੰਨੀ ਨਾਹੀ ਬਾਤ ॥ ਗੁਰੁ ਨਾਨਕੁ ਤੁਠਾ ਕੀਨੀ ਦਾਤਿ ॥੪॥੭॥੧੦੧॥

(ਗੁਰੂ ਅਰਜਨ ਦੇਵ ਜੀ -- SGGS 396) ਆਸਾ ਮਹਲਾ ੫ ॥
ਗੁਰ ਪੂਰੇ ਰਾਖਿਆ ਦੇ ਹਾਥ ॥ ਪ੍ਰਗਟੁ ਭਇਆ ਜਨ ਕਾ ਪਰਤਾਪੁ ॥੧॥

ਗੁਰੁ ਗੁਰੁ ਜਪੀ ਗੁਰੂ ਗੁਰੁ ਧਿਆਈ ॥ ਜੀਅ ਕੀ ਅਰਦਾਸਿ ਗੁਰੂ ਪਹਿ ਪਾਈ ॥ ਰਹਾਉ ॥

ਸਰਨਿ ਪਰੇ ਸਾਚੇ ਗੁਰਦੇਵ ॥ ਪੂਰਨ ਹੋਈ ਸੇਵਕ ਸੇਵ ॥੨॥

ਜੀਉ ਪਿੰਡੁ ਜੋਬਨੁ ਰਾਖੈ ਪ੍ਰਾਨ ॥ ਕਹੁ ਨਾਨਕ ਗੁਰ ਕਉ ਕੁਰਬਾਨ ॥੩॥੮॥੧੦੨॥

(ਗੁਰੂ ਅਰਜਨ ਦੇਵ ਜੀ -- SGGS 401) ਆਸਾ ਘਰੁ ੯ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਚਿਤਵਉ ਚਿਤਵਿ ਸਰਬ ਸੁਖ ਪਾਵਉ ਆਗੈ ਭਾਵਉ ਕਿ ਨ ਭਾਵਉ ॥ ਏਕੁ ਦਾਤਾਰੁ ਸਗਲ ਹੈ ਜਾਚਿਕ ਦੂਸਰ ਕੈ ਪਹਿ ਜਾਵਉ ॥੧॥

ਹਉ ਮਾਗਉ ਆਨ ਲਜਾਵਉ ॥ ਸਗਲ ਛਤ੍ਰਪਤਿ ਏਕੋ ਠਾਕੁਰੁ ਕਉਨੁ ਸਮਸਰਿ ਲਾਵਉ ॥੧॥ ਰਹਾਉ ॥

ਊਠਉ ਬੈਸਉ ਰਹਿ ਭਿ ਨ ਸਾਕਉ ਦਰਸਨੁ ਖੋਜਿ ਖੋਜਾਵਉ ॥ ਬ੍ਰਹਮਾਦਿਕ ਸਨਕਾਦਿਕ ਸਨਕ ਸਨੰਦਨ ਸਨਾਤਨ ਸਨਤਕੁਮਾਰ ਤਿਨੑ ਕਉ ਮਹਲੁ ਦੁਲਭਾਵਉ ॥੨॥

ਅਗਮ ਅਗਮ ਆਗਾਧਿ ਬੋਧ ਕੀਮਤਿ ਪਰੈ ਨ ਪਾਵਉ ॥ ਤਾਕੀ ਸਰਣਿ ਸਤਿ ਪੁਰਖ ਕੀ ਸਤਿਗੁਰੁ ਪੁਰਖੁ ਧਿਆਵਉ ॥੩॥

ਭਇਓ ਕ੍ਰਿਪਾਲੁ ਦਇਆਲੁ ਪ੍ਰਭੁ ਠਾਕੁਰੁ ਕਾਟਿਓ ਬੰਧੁ ਗਰਾਵਉ ॥ ਕਹੁ ਨਾਨਕ ਜਉ ਸਾਧਸੰਗੁ ਪਾਇਓ ਤਉ ਫਿਰਿ ਜਨਮਿ ਨ ਆਵਉ ॥੪॥੧॥੧੨੧॥

(ਗੁਰੂ ਅਰਜਨ ਦੇਵ ਜੀ -- SGGS 401) ਆਸਾ ਮਹਲਾ ੫ ॥
ਅੰਤਰਿ ਗਾਵਉ ਬਾਹਰਿ ਗਾਵਉ ਗਾਵਉ ਜਾਗਿ ਸਵਾਰੀ ॥ ਸੰਗਿ ਚਲਨ ਕਉ ਤੋਸਾ ਦੀਨੑਾ ਗੋਬਿੰਦ ਨਾਮ ਕੇ ਬਿਉਹਾਰੀ ॥੧॥

ਅਵਰ ਬਿਸਾਰੀ ਬਿਸਾਰੀ ॥ ਨਾਮ ਦਾਨੁ ਗੁਰਿ ਪੂਰੈ ਦੀਓ ਮੈ ਏਹੋ ਆਧਾਰੀ ॥੧॥ ਰਹਾਉ ॥

ਦੂਖਨਿ ਗਾਵਉ ਸੁਖਿ ਭੀ ਗਾਵਉ ਮਾਰਗਿ ਪੰਥਿ ਸਮ੍ਹ੍ਹਾਰੀ ॥ ਨਾਮ ਦ੍ਰਿੜੁ ਗੁਰਿ ਮਨ ਮਹਿ ਦੀਆ ਮੋਰੀ ਤਿਸਾ ਬੁਝਾਰੀ ॥੨॥

ਦਿਨੁ ਭੀ ਗਾਵਉ ਰੈਨੀ ਗਾਵਉ ਗਾਵਉ ਸਾਸਿ ਸਾਸਿ ਰਸਨਾਰੀ ॥ ਸਤਸੰਗਤਿ ਮਹਿ ਬਿਸਾਸੁ ਹੋਇ ਹਰਿ ਜੀਵਤ ਮਰਤ ਸੰਗਾਰੀ ॥੩॥

ਜਨ ਨਾਨਕ ਕਉ ਇਹੁ ਦਾਨੁ ਦੇਹੁ ਪ੍ਰਭ ਪਾਵਉ ਸੰਤ ਰੇਨ ਉਰਿ ਧਾਰੀ ॥ ਸ੍ਰਵਨੀ ਕਥਾ ਨੈਨ ਦਰਸੁ ਪੇਖਉ ਮਸਤਕੁ ਗੁਰ ਚਰਨਾਰੀ ॥੪॥੨॥੧੨੨॥

(ਗੁਰੂ ਅਰਜਨ ਦੇਵ ਜੀ -- SGGS 401) ੴ ਸਤਿਗੁਰ ਪ੍ਰਸਾਦਿ ॥
ਆਸਾ ਘਰੁ ੧੦ ਮਹਲਾ ੫ ॥
ਜਿਸ ਨੋ ਤੂੰ ਅਸਥਿਰੁ ਕਰਿ ਮਾਨਹਿ ਤੇ ਪਾਹੁਨ ਦੋ ਦਾਹਾ ॥ ਪੁਤ੍ਰ ਕਲਤ੍ਰ ਗ੍ਰਿਹ ਸਗਲ ਸਮਗ੍ਰੀ ਸਭ ਮਿਥਿਆ ਅਸਨਾਹਾ ॥੧॥

ਰੇ ਮਨ ਕਿਆ ਕਰਹਿ ਹੈ ਹਾ ਹਾ ॥ ਦ੍ਰਿਸਟਿ ਦੇਖੁ ਜੈਸੇ ਹਰਿਚੰਦਉਰੀ ਇਕੁ ਰਾਮ ਭਜਨੁ ਲੈ ਲਾਹਾ ॥੧॥ ਰਹਾਉ ॥

ਜੈਸੇ ਬਸਤਰ ਦੇਹ ਓਢਾਨੇ ਦਿਨ ਦੋਇ ਚਾਰਿ ਭੋਰਾਹਾ ॥ ਭੀਤਿ ਊਪਰੇ ਕੇਤਕੁ ਧਾਈਐ ਅੰਤਿ ਓਰਕੋ ਆਹਾ ॥੨॥

ਜੈਸੇ ਅੰਭ ਕੁੰਡ ਕਰਿ ਰਾਖਿਓ ਪਰਤ ਸਿੰਧੁ ਗਲਿ ਜਾਹਾ ॥ ਆਵਗਿ ਆਗਿਆ ਪਾਰਬ੍ਰਹਮ ਕੀ ਉਠਿ ਜਾਸੀ ਮੁਹਤ ਚਸਾਹਾ ॥੩॥

ਰੇ ਮਨ ਲੇਖੈ ਚਾਲਹਿ ਲੇਖੈ ਬੈਸਹਿ ਲੇਖੈ ਲੈਦਾ ਸਾਹਾ ॥ ਸਦਾ ਕੀਰਤਿ ਕਰਿ ਨਾਨਕ ਹਰਿ ਕੀ ਉਬਰੇ ਸਤਿਗੁਰ ਚਰਣ ਓਟਾਹਾ ॥੪॥੧॥੧੨੩॥

(ਗੁਰੂ ਅਰਜਨ ਦੇਵ ਜੀ -- SGGS 402) ਆਸਾ ਮਹਲਾ ੫ ॥
ਅਪੁਸਟ ਬਾਤ ਤੇ ਭਈ ਸੀਧਰੀ ਦੂਤ ਦੁਸਟ ਸਜਨਈ ॥ ਅੰਧਕਾਰ ਮਹਿ ਰਤਨੁ ਪ੍ਰਗਾਸਿਓ ਮਲੀਨ ਬੁਧਿ ਹਛਨਈ ॥੧॥

ਜਉ ਕਿਰਪਾ ਗੋਬਿੰਦ ਭਈ ॥ ਸੁਖ ਸੰਪਤਿ ਹਰਿ ਨਾਮ ਫਲ ਪਾਏ ਸਤਿਗੁਰ ਮਿਲਈ ॥੧॥ ਰਹਾਉ ॥

ਮੋਹਿ ਕਿਰਪਨ ਕਉ ਕੋਇ ਨ ਜਾਨਤ ਸਗਲ ਭਵਨ ਪ੍ਰਗਟਈ ॥ ਸੰਗਿ ਬੈਠਨੋ ਕਹੀ ਨ ਪਾਵਤ ਹੁਣਿ ਸਗਲ ਚਰਣ ਸੇਵਈ ॥੨॥

ਆਢ ਆਢ ਕਉ ਫਿਰਤ ਢੂੰਢਤੇ ਮਨ ਸਗਲ ਤ੍ਰਿਸਨ ਬੁਝਿ ਗਈ ॥ ਏਕੁ ਬੋਲੁ ਭੀ ਖਵਤੋ ਨਾਹੀ ਸਾਧਸੰਗਤਿ ਸੀਤਲਈ ॥੩॥

ਏਕ ਜੀਹ ਗੁਣ ਕਵਨ ਵਖਾਨੈ ਅਗਮ ਅਗਮ ਅਗਮਈ ॥ ਦਾਸੁ ਦਾਸ ਦਾਸ ਕੋ ਕਰੀਅਹੁ ਜਨ ਨਾਨਕ ਹਰਿ ਸਰਣਈ ॥੪॥੨॥੧੨੪॥

(ਗੁਰੂ ਅਰਜਨ ਦੇਵ ਜੀ -- SGGS 402) ਆਸਾ ਮਹਲਾ ੫ ॥
ਰੇ ਮੂੜੇ ਲਾਹੇ ਕਉ ਤੂੰ ਢੀਲਾ ਢੀਲਾ ਤੋਟੇ ਕਉ ਬੇਗਿ ਧਾਇਆ ॥ ਸਸਤ ਵਖਰੁ ਤੂੰ ਘਿੰਨਹਿ ਨਾਹੀ ਪਾਪੀ ਬਾਧਾ ਰੇਨਾਇਆ ॥੧॥

ਸਤਿਗੁਰ ਤੇਰੀ ਆਸਾਇਆ ॥ ਪਤਿਤ ਪਾਵਨੁ ਤੇਰੋ ਨਾਮੁ ਪਾਰਬ੍ਰਹਮ ਮੈ ਏਹਾ ਓਟਾਇਆ ॥੧॥ ਰਹਾਉ ॥

ਗੰਧਣ ਵੈਣ ਸੁਣਹਿ ਉਰਝਾਵਹਿ ਨਾਮੁ ਲੈਤ ਅਲਕਾਇਆ ॥ ਨਿੰਦ ਚਿੰਦ ਕਉ ਬਹੁਤੁ ਉਮਾਹਿਓ ਬੂਝੀ ਉਲਟਾਇਆ ॥੨॥

ਪਰ ਧਨ ਪਰ ਤਨ ਪਰ ਤੀ ਨਿੰਦਾ ਅਖਾਧਿ ਖਾਹਿ ਹਰਕਾਇਆ ॥ ਸਾਚ ਧਰਮ ਸਿਉ ਰੁਚਿ ਨਹੀ ਆਵੈ ਸਤਿ ਸੁਨਤ ਛੋਹਾਇਆ ॥੩॥

ਦੀਨ ਦਇਆਲ ਕ੍ਰਿਪਾਲ ਪ੍ਰਭ ਠਾਕੁਰ ਭਗਤ ਟੇਕ ਹਰਿ ਨਾਇਆ ॥ ਨਾਨਕ ਆਹਿ ਸਰਣ ਪ੍ਰਭ ਆਇਓ ਰਾਖੁ ਲਾਜ ਅਪਨਾਇਆ ॥੪॥੩॥੧੨੫॥

(ਗੁਰੂ ਅਰਜਨ ਦੇਵ ਜੀ -- SGGS 402) ਆਸਾ ਮਹਲਾ ੫ ॥
ਮਿਥਿਆ ਸੰਗਿ ਸੰਗਿ ਲਪਟਾਏ ਮੋਹ ਮਾਇਆ ਕਰਿ ਬਾਧੇ ॥ ਜਹ ਜਾਨੋ ਸੋ ਚੀਤਿ ਨ ਆਵੈ ਅਹੰਬੁਧਿ ਭਏ ਆਂਧੇ ॥੧॥

ਮਨ ਬੈਰਾਗੀ ਕਿਉ ਨ ਅਰਾਧੇ ॥ ਕਾਚ ਕੋਠਰੀ ਮਾਹਿ ਤੂੰ ਬਸਤਾ ਸੰਗਿ ਸਗਲ ਬਿਖੈ ਕੀ ਬਿਆਧੇ ॥੧॥ ਰਹਾਉ ॥

ਮੇਰੀ ਮੇਰੀ ਕਰਤ ਦਿਨੁ ਰੈਨਿ ਬਿਹਾਵੈ ਪਲੁ ਖਿਨੁ ਛੀਜੈ ਅਰਜਾਧੇ ॥ ਜੈਸੇ ਮੀਠੈ ਸਾਦਿ ਲੋਭਾਏ ਝੂਠ ਧੰਧਿ ਦੁਰਗਾਧੇ ॥੨॥

ਕਾਮ ਕ੍ਰੋਧ ਅਰੁ ਲੋਭ ਮੋਹ ਇਹ ਇੰਦ੍ਰੀ ਰਸਿ ਲਪਟਾਧੇ ॥ ਦੀਈ ਭਵਾਰੀ ਪੁਰਖਿ ਬਿਧਾਤੈ ਬਹੁਰਿ ਬਹੁਰਿ ਜਨਮਾਧੇ ॥੩॥

ਜਉ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਤਉ ਗੁਰ ਮਿਲਿ ਸਭ ਸੁਖ ਲਾਧੇ ॥ ਕਹੁ ਨਾਨਕ ਦਿਨੁ ਰੈਨਿ ਧਿਆਵਉ ਮਾਰਿ ਕਾਢੀ ਸਗਲ ਉਪਾਧੇ ॥੪॥

ਇਉ ਜਪਿਓ ਭਾਈ ਪੁਰਖੁ ਬਿਧਾਤੇ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਜਨਮ ਮਰਣ ਦੁਖ ਲਾਥੇ ॥੧॥ ਰਹਾਉ ਦੂਜਾ ॥੪॥੪॥੧੨੬॥

(ਗੁਰੂ ਅਰਜਨ ਦੇਵ ਜੀ -- SGGS 403) ਆਸਾ ਮਹਲਾ ੫ ॥
ਨਿਮਖ ਕਾਮ ਸੁਆਦ ਕਾਰਣਿ ਕੋਟਿ ਦਿਨਸ ਦੁਖੁ ਪਾਵਹਿ ॥ ਘਰੀ ਮੁਹਤ ਰੰਗ ਮਾਣਹਿ ਫਿਰਿ ਬਹੁਰਿ ਬਹੁਰਿ ਪਛੁਤਾਵਹਿ ॥੧॥

ਅੰਧੇ ਚੇਤਿ ਹਰਿ ਹਰਿ ਰਾਇਆ ॥ ਤੇਰਾ ਸੋ ਦਿਨੁ ਨੇੜੈ ਆਇਆ ॥੧॥ ਰਹਾਉ ॥

ਪਲਕ ਦ੍ਰਿਸਟਿ ਦੇਖਿ ਭੂਲੋ ਆਕ ਨੀਮ ਕੋ ਤੂੰਮਰੁ ॥ ਜੈਸਾ ਸੰਗੁ ਬਿਸੀਅਰ ਸਿਉ ਹੈ ਰੇ ਤੈਸੋ ਹੀ ਇਹੁ ਪਰ ਗ੍ਰਿਹੁ ॥੨॥

ਬੈਰੀ ਕਾਰਣਿ ਪਾਪ ਕਰਤਾ ਬਸਤੁ ਰਹੀ ਅਮਾਨਾ ॥ ਛੋਡਿ ਜਾਹਿ ਤਿਨ ਹੀ ਸਿਉ ਸੰਗੀ ਸਾਜਨ ਸਿਉ ਬੈਰਾਨਾ ॥੩॥

ਸਗਲ ਸੰਸਾਰੁ ਇਹੈ ਬਿਧਿ ਬਿਆਪਿਓ ਸੋ ਉਬਰਿਓ ਜਿਸੁ ਗੁਰੁ ਪੂਰਾ ॥ ਕਹੁ ਨਾਨਕ ਭਵ ਸਾਗਰੁ ਤਰਿਓ ਭਏ ਪੁਨੀਤ ਸਰੀਰਾ ॥੪॥੫॥੧੨੭॥

(ਗੁਰੂ ਅਰਜਨ ਦੇਵ ਜੀ -- SGGS 403) ਆਸਾ ਮਹਲਾ ੫ ਦੁਪਦੇ ॥
ਲੂਕਿ ਕਮਾਨੋ ਸੋਈ ਤੁਮ੍ਹ੍ਹ ਪੇਖਿਓ ਮੂੜ ਮੁਗਧ ਮੁਕਰਾਨੀ ॥ ਆਪ ਕਮਾਨੇ ਕਉ ਲੇ ਬਾਂਧੇ ਫਿਰਿ ਪਾਛੈ ਪਛੁਤਾਨੀ ॥੧॥

ਪ੍ਰਭ ਮੇਰੇ ਸਭ ਬਿਧਿ ਆਗੈ ਜਾਨੀ ॥ ਭ੍ਰਮ ਕੇ ਮੂਸੇ ਤੂੰ ਰਾਖਤ ਪਰਦਾ ਪਾਛੈ ਜੀਅ ਕੀ ਮਾਨੀ ॥੧॥ ਰਹਾਉ ॥

ਜਿਤੁ ਜਿਤੁ ਲਾਏ ਤਿਤੁ ਤਿਤੁ ਲਾਗੇ ਕਿਆ ਕੋ ਕਰੈ ਪਰਾਨੀ ॥ ਬਖਸਿ ਲੈਹੁ ਪਾਰਬ੍ਰਹਮ ਸੁਆਮੀ ਨਾਨਕ ਸਦ ਕੁਰਬਾਨੀ ॥੨॥੬॥੧੨੮॥

(ਗੁਰੂ ਅਰਜਨ ਦੇਵ ਜੀ -- SGGS 403) ਆਸਾ ਮਹਲਾ ੫ ॥
ਅਪੁਨੇ ਸੇਵਕ ਕੀ ਆਪੇ ਰਾਖੈ ਆਪੇ ਨਾਮੁ ਜਪਾਵੈ ॥ ਜਹ ਜਹ ਕਾਜ ਕਿਰਤਿ ਸੇਵਕ ਕੀ ਤਹਾ ਤਹਾ ਉਠਿ ਧਾਵੈ ॥੧॥

ਸੇਵਕ ਕਉ ਨਿਕਟੀ ਹੋਇ ਦਿਖਾਵੈ ॥ ਜੋ ਜੋ ਕਹੈ ਠਾਕੁਰ ਪਹਿ ਸੇਵਕੁ ਤਤਕਾਲ ਹੋਇ ਆਵੈ ॥੧॥ ਰਹਾਉ ॥

ਤਿਸੁ ਸੇਵਕ ਕੈ ਹਉ ਬਲਿਹਾਰੀ ਜੋ ਅਪਨੇ ਪ੍ਰਭ ਭਾਵੈ ॥ ਤਿਸ ਕੀ ਸੋਇ ਸੁਣੀ ਮਨੁ ਹਰਿਆ ਤਿਸੁ ਨਾਨਕ ਪਰਸਣਿ ਆਵੈ ॥੨॥੭॥੧੨੯॥

(ਗੁਰੂ ਅਰਜਨ ਦੇਵ ਜੀ -- SGGS 403) ਆਸਾ ਘਰੁ ੧੧ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਨਟੂਆ ਭੇਖ ਦਿਖਾਵੈ ਬਹੁ ਬਿਧਿ ਜੈਸਾ ਹੈ ਓਹੁ ਤੈਸਾ ਰੇ ॥ ਅਨਿਕ ਜੋਨਿ ਭ੍ਰਮਿਓ ਭ੍ਰਮ ਭੀਤਰਿ ਸੁਖਹਿ ਨਾਹੀ ਪਰਵੇਸਾ ਰੇ ॥੧॥

ਸਾਜਨ ਸੰਤ ਹਮਾਰੇ ਮੀਤਾ ਬਿਨੁ ਹਰਿ ਹਰਿ ਆਨੀਤਾ ਰੇ ॥ ਸਾਧਸੰਗਿ ਮਿਲਿ ਹਰਿ ਗੁਣ ਗਾਏ ਇਹੁ ਜਨਮੁ ਪਦਾਰਥੁ ਜੀਤਾ ਰੇ ॥੧॥ ਰਹਾਉ ॥

ਤ੍ਰੈ ਗੁਣ ਮਾਇਆ ਬ੍ਰਹਮ ਕੀ ਕੀਨੑੀ ਕਹਹੁ ਕਵਨ ਬਿਧਿ ਤਰੀਐ ਰੇ ॥ ਘੂਮਨ ਘੇਰ ਅਗਾਹ ਗਾਖਰੀ ਗੁਰ ਸਬਦੀ ਪਾਰਿ ਉਤਰੀਐ ਰੇ ॥੨॥

ਖੋਜਤ ਖੋਜਤ ਖੋਜਿ ਬੀਚਾਰਿਓ ਤਤੁ ਨਾਨਕ ਇਹੁ ਜਾਨਾ ਰੇ ॥ ਸਿਮਰਤ ਨਾਮੁ ਨਿਧਾਨੁ ਨਿਰਮੋਲਕੁ ਮਨੁ ਮਾਣਕੁ ਪਤੀਆਨਾ ਰੇ ॥੩॥੧॥੧੩੦॥

(ਗੁਰੂ ਅਰਜਨ ਦੇਵ ਜੀ -- SGGS 404) ਆਸਾ ਮਹਲਾ ੫ ਦੁਪਦੇ ॥
ਗੁਰ ਪਰਸਾਦਿ ਮੇਰੈ ਮਨਿ ਵਸਿਆ ਜੋ ਮਾਗਉ ਸੋ ਪਾਵਉ ਰੇ ॥ ਨਾਮ ਰੰਗਿ ਇਹੁ ਮਨੁ ਤ੍ਰਿਪਤਾਨਾ ਬਹੁਰਿ ਨ ਕਤਹੂੰ ਧਾਵਉ ਰੇ ॥੧॥

ਹਮਰਾ ਠਾਕੁਰੁ ਸਭ ਤੇ ਊਚਾ ਰੈਣਿ ਦਿਨਸੁ ਤਿਸੁ ਗਾਵਉ ਰੇ ॥ ਖਿਨ ਮਹਿ ਥਾਪਿ ਉਥਾਪਨਹਾਰਾ ਤਿਸ ਤੇ ਤੁਝਹਿ ਡਰਾਵਉ ਰੇ ॥੧॥ ਰਹਾਉ ॥

ਜਬ ਦੇਖਉ ਪ੍ਰਭੁ ਅਪੁਨਾ ਸੁਆਮੀ ਤਉ ਅਵਰਹਿ ਚੀਤਿ ਨ ਪਾਵਉ ਰੇ ॥ ਨਾਨਕੁ ਦਾਸੁ ਪ੍ਰਭਿ ਆਪਿ ਪਹਿਰਾਇਆ ਭ੍ਰਮੁ ਭਉ ਮੇਟਿ ਲਿਖਾਵਉ ਰੇ ॥੨॥੨॥੧੩੧॥

(ਗੁਰੂ ਅਰਜਨ ਦੇਵ ਜੀ -- SGGS 404) ਆਸਾ ਮਹਲਾ ੫ ॥
ਚਾਰਿ ਬਰਨ ਚਉਹਾ ਕੇ ਮਰਦਨ ਖਟੁ ਦਰਸਨ ਕਰ ਤਲੀ ਰੇ ॥ ਸੁੰਦਰ ਸੁਘਰ ਸਰੂਪ ਸਿਆਨੇ ਪੰਚਹੁ ਹੀ ਮੋਹਿ ਛਲੀ ਰੇ ॥੧॥

ਜਿਨਿ ਮਿਲਿ ਮਾਰੇ ਪੰਚ ਸੂਰਬੀਰ ਐਸੋ ਕਉਨੁ ਬਲੀ ਰੇ ॥ ਜਿਨਿ ਪੰਚ ਮਾਰਿ ਬਿਦਾਰਿ ਗੁਦਾਰੇ ਸੋ ਪੂਰਾ ਇਹ ਕਲੀ ਰੇ ॥੧॥ ਰਹਾਉ ॥

ਵਡੀ ਕੋਮ ਵਸਿ ਭਾਗਹਿ ਨਾਹੀ ਮੁਹਕਮ ਫਉਜ ਹਠਲੀ ਰੇ ॥ ਕਹੁ ਨਾਨਕ ਤਿਨਿ ਜਨਿ ਨਿਰਦਲਿਆ ਸਾਧਸੰਗਤਿ ਕੈ ਝਲੀ ਰੇ ॥੨॥੩॥੧੩੨॥

(ਗੁਰੂ ਅਰਜਨ ਦੇਵ ਜੀ -- SGGS 404) ਆਸਾ ਮਹਲਾ ੫ ॥
ਨੀਕੀ ਜੀਅ ਕੀ ਹਰਿ ਕਥਾ ਊਤਮ ਆਨ ਸਗਲ ਰਸ ਫੀਕੀ ਰੇ ॥੧॥ ਰਹਾਉ ॥

ਬਹੁ ਗੁਨਿ ਧੁਨਿ ਮੁਨਿ ਜਨ ਖਟੁ ਬੇਤੇ ਅਵਰੁ ਨ ਕਿਛੁ ਲਾਈਕੀ ਰੇ ॥੧॥

ਬਿਖਾਰੀ ਨਿਰਾਰੀ ਅਪਾਰੀ ਸਹਜਾਰੀ ਸਾਧਸੰਗਿ ਨਾਨਕ ਪੀਕੀ ਰੇ ॥੨॥੪॥੧੩੩॥

(ਗੁਰੂ ਅਰਜਨ ਦੇਵ ਜੀ -- SGGS 404) ਆਸਾ ਮਹਲਾ ੫ ॥
ਹਮਾਰੀ ਪਿਆਰੀ ਅੰਮ੍ਰਿਤ ਧਾਰੀ ਗੁਰਿ ਨਿਮਖ ਨ ਮਨ ਤੇ ਟਾਰੀ ਰੇ ॥੧॥ ਰਹਾਉ ॥

ਦਰਸਨ ਪਰਸਨ ਸਰਸਨ ਹਰਸਨ ਰੰਗਿ ਰੰਗੀ ਕਰਤਾਰੀ ਰੇ ॥੧॥

ਖਿਨੁ ਰਮ ਗੁਰ ਗਮ ਹਰਿ ਦਮ ਨਹ ਜਮ ਹਰਿ ਕੰਠਿ ਨਾਨਕ ਉਰਿ ਹਾਰੀ ਰੇ ॥੨॥੫॥੧੩੪॥

(ਗੁਰੂ ਅਰਜਨ ਦੇਵ ਜੀ -- SGGS 404) ਆਸਾ ਮਹਲਾ ੫ ॥
ਨੀਕੀ ਸਾਧ ਸੰਗਾਨੀ ॥ ਰਹਾਉ ॥

ਪਹਰ ਮੂਰਤ ਪਲ ਗਾਵਤ ਗਾਵਤ ਗੋਵਿੰਦ ਗੋਵਿੰਦ ਵਖਾਨੀ ॥੧॥

ਚਾਲਤ ਬੈਸਤ ਸੋਵਤ ਹਰਿ ਜਸੁ ਮਨਿ ਤਨਿ ਚਰਨ ਖਟਾਨੀ ॥੨॥

ਹਂਉ ਹਉਰੋ ਤੂ ਠਾਕੁਰੁ ਗਉਰੋ ਨਾਨਕ ਸਰਨਿ ਪਛਾਨੀ ॥੩॥੬॥੧੩੫॥

(ਗੁਰੂ ਅਰਜਨ ਦੇਵ ਜੀ -- SGGS 405) ਰਾਗੁ ਆਸਾ ਮਹਲਾ ੫ ਘਰੁ ੧੨
ੴ ਸਤਿਗੁਰ ਪ੍ਰਸਾਦਿ ॥
ਤਿਆਗਿ ਸਗਲ ਸਿਆਨਪਾ ਭਜੁ ਪਾਰਬ੍ਰਹਮ ਨਿਰੰਕਾਰੁ ॥ ਏਕ ਸਾਚੇ ਨਾਮ ਬਾਝਹੁ ਸਗਲ ਦੀਸੈ ਛਾਰੁ ॥੧॥

ਸੋ ਪ੍ਰਭੁ ਜਾਣੀਐ ਸਦ ਸੰਗਿ ॥ ਗੁਰ ਪ੍ਰਸਾਦੀ ਬੂਝੀਐ ਏਕ ਹਰਿ ਕੈ ਰੰਗਿ ॥੧॥ ਰਹਾਉ ॥

ਸਰਣਿ ਸਮਰਥ ਏਕ ਕੇਰੀ ਦੂਜਾ ਨਾਹੀ ਠਾਉ ॥ ਮਹਾ ਭਉਜਲੁ ਲੰਘੀਐ ਸਦਾ ਹਰਿ ਗੁਣ ਗਾਉ ॥੨॥

ਜਨਮ ਮਰਣੁ ਨਿਵਾਰੀਐ ਦੁਖੁ ਨ ਜਮ ਪੁਰਿ ਹੋਇ ॥ ਨਾਮੁ ਨਿਧਾਨੁ ਸੋਈ ਪਾਏ ਕ੍ਰਿਪਾ ਕਰੇ ਪ੍ਰਭੁ ਸੋਇ ॥੩॥

ਏਕ ਟੇਕ ਅਧਾਰੁ ਏਕੋ ਏਕ ਕਾ ਮਨਿ ਜੋਰੁ ॥ ਨਾਨਕ ਜਪੀਐ ਮਿਲਿ ਸਾਧਸੰਗਤਿ ਹਰਿ ਬਿਨੁ ਅਵਰੁ ਨ ਹੋਰੁ ॥੪॥੧॥੧੩੬॥

(ਗੁਰੂ ਅਰਜਨ ਦੇਵ ਜੀ -- SGGS 405) ਆਸਾ ਮਹਲਾ ੫ ॥
ਜੀਉ ਮਨੁ ਤਨੁ ਪ੍ਰਾਨ ਪ੍ਰਭ ਕੇ ਦੀਏ ਸਭਿ ਰਸ ਭੋਗ ॥ ਦੀਨ ਬੰਧਪ ਜੀਅ ਦਾਤਾ ਸਰਣਿ ਰਾਖਣ ਜੋਗੁ ॥੧॥

ਮੇਰੇ ਮਨ ਧਿਆਇ ਹਰਿ ਹਰਿ ਨਾਉ ॥ ਹਲਤਿ ਪਲਤਿ ਸਹਾਇ ਸੰਗੇ ਏਕ ਸਿਉ ਲਿਵ ਲਾਉ ॥੧॥ ਰਹਾਉ ॥

ਬੇਦ ਸਾਸਤ੍ਰ ਜਨ ਧਿਆਵਹਿ ਤਰਣ ਕਉ ਸੰਸਾਰੁ ॥ ਕਰਮ ਧਰਮ ਅਨੇਕ ਕਿਰਿਆ ਸਭ ਊਪਰਿ ਨਾਮੁ ਅਚਾਰੁ ॥੨॥

ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਲੈ ਸਤਿਗੁਰ ਦੇਵ ॥ ਨਾਮੁ ਦ੍ਰਿੜੁ ਕਰਿ ਭਗਤਿ ਹਰਿ ਕੀ ਭਲੀ ਪ੍ਰਭ ਕੀ ਸੇਵ ॥੩॥

ਚਰਣ ਸਰਣ ਦਇਆਲ ਤੇਰੀ ਤੂੰ ਨਿਮਾਣੇ ਮਾਣੁ ॥ ਜੀਅ ਪ੍ਰਾਣ ਅਧਾਰੁ ਤੇਰਾ ਨਾਨਕ ਕਾ ਪ੍ਰਭੁ ਤਾਣੁ ॥੪॥੨॥੧੩੭॥

(ਗੁਰੂ ਅਰਜਨ ਦੇਵ ਜੀ -- SGGS 405) ਆਸਾ ਮਹਲਾ ੫ ॥
ਡੋਲਿ ਡੋਲਿ ਮਹਾ ਦੁਖੁ ਪਾਇਆ ਬਿਨਾ ਸਾਧੂ ਸੰਗ ॥ ਖਾਟਿ ਲਾਭੁ ਗੋਬਿੰਦ ਹਰਿ ਰਸੁ ਪਾਰਬ੍ਰਹਮ ਇਕ ਰੰਗ ॥੧॥

ਹਰਿ ਕੋ ਨਾਮੁ ਜਪੀਐ ਨੀਤਿ ॥ ਸਾਸਿ ਸਾਸਿ ਧਿਆਇ ਸੋ ਪ੍ਰਭੁ ਤਿਆਗਿ ਅਵਰ ਪਰੀਤਿ ॥੧॥ ਰਹਾਉ ॥

ਕਰਣ ਕਾਰਣ ਸਮਰਥ ਸੋ ਪ੍ਰਭੁ ਜੀਅ ਦਾਤਾ ਆਪਿ ॥ ਤਿਆਗਿ ਸਗਲ ਸਿਆਣਪਾ ਆਠ ਪਹਰ ਪ੍ਰਭੁ ਜਾਪਿ ॥੨॥

ਮੀਤੁ ਸਖਾ ਸਹਾਇ ਸੰਗੀ ਊਚ ਅਗਮ ਅਪਾਰੁ ॥ ਚਰਣ ਕਮਲ ਬਸਾਇ ਹਿਰਦੈ ਜੀਅ ਕੋ ਆਧਾਰੁ ॥੩॥

ਕਰਿ ਕਿਰਪਾ ਪ੍ਰਭ ਪਾਰਬ੍ਰਹਮ ਗੁਣ ਤੇਰਾ ਜਸੁ ਗਾਉ ॥ ਸਰਬ ਸੂਖ ਵਡੀ ਵਡਿਆਈ ਜਪਿ ਜੀਵੈ ਨਾਨਕੁ ਨਾਉ ॥੪॥੩॥੧੩੮॥

(ਗੁਰੂ ਅਰਜਨ ਦੇਵ ਜੀ -- SGGS 405) ਆਸਾ ਮਹਲਾ ੫ ॥
ਉਦਮੁ ਕਰਉ ਕਰਾਵਹੁ ਠਾਕੁਰ ਪੇਖਤ ਸਾਧੂ ਸੰਗਿ ॥ ਹਰਿ ਹਰਿ ਨਾਮੁ ਚਰਾਵਹੁ ਰੰਗਨਿ ਆਪੇ ਹੀ ਪ੍ਰਭ ਰੰਗਿ ॥੧॥

ਮਨ ਮਹਿ ਰਾਮ ਨਾਮਾ ਜਾਪਿ ॥ ਕਰਿ ਕਿਰਪਾ ਵਸਹੁ ਮੇਰੈ ਹਿਰਦੈ ਹੋਇ ਸਹਾਈ ਆਪਿ ॥੧॥ ਰਹਾਉ ॥

ਸੁਣਿ ਸੁਣਿ ਨਾਮੁ ਤੁਮਾਰਾ ਪ੍ਰੀਤਮ ਪ੍ਰਭੁ ਪੇਖਨ ਕਾ ਚਾਉ ॥ ਦਇਆ ਕਰਹੁ ਕਿਰਮ ਅਪੁਨੇ ਕਉ ਇਹੈ ਮਨੋਰਥੁ ਸੁਆਉ ॥੨॥

ਤਨੁ ਧਨੁ ਤੇਰਾ ਤੂੰ ਪ੍ਰਭੁ ਮੇਰਾ ਹਮਰੈ ਵਸਿ ਕਿਛੁ ਨਾਹਿ ॥ ਜਿਉ ਜਿਉ ਰਾਖਹਿ ਤਿਉ ਤਿਉ ਰਹਣਾ ਤੇਰਾ ਦੀਆ ਖਾਹਿ ॥੩॥

ਜਨਮ ਜਨਮ ਕੇ ਕਿਲਵਿਖ ਕਾਟੈ ਮਜਨੁ ਹਰਿ ਜਨ ਧੂਰਿ ॥ ਭਾਇ ਭਗਤਿ ਭਰਮ ਭਉ ਨਾਸੈ ਹਰਿ ਨਾਨਕ ਸਦਾ ਹਜੂਰਿ ॥੪॥੪॥੧੩੯॥

(ਗੁਰੂ ਅਰਜਨ ਦੇਵ ਜੀ -- SGGS 406) ਆਸਾ ਮਹਲਾ ੫ ॥
ਅਗਮ ਅਗੋਚਰੁ ਦਰਸੁ ਤੇਰਾ ਸੋ ਪਾਏ ਜਿਸੁ ਮਸਤਕਿ ਭਾਗੁ ॥ ਆਪਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਸਤਿਗੁਰਿ ਬਖਸਿਆ ਹਰਿ ਨਾਮੁ ॥੧॥

ਕਲਿਜੁਗੁ ਉਧਾਰਿਆ ਗੁਰਦੇਵ ॥ ਮਲ ਮੂਤ ਮੂੜ ਜਿ ਮੁਘਦ ਹੋਤੇ ਸਭਿ ਲਗੇ ਤੇਰੀ ਸੇਵ ॥੧॥ ਰਹਾਉ ॥

ਤੂ ਆਪਿ ਕਰਤਾ ਸਭ ਸ੍ਰਿਸਟਿ ਧਰਤਾ ਸਭ ਮਹਿ ਰਹਿਆ ਸਮਾਇ ॥ ਧਰਮ ਰਾਜਾ ਬਿਸਮਾਦੁ ਹੋਆ ਸਭ ਪਈ ਪੈਰੀ ਆਇ ॥੨॥

ਸਤਜੁਗੁ ਤ੍ਰੇਤਾ ਦੁਆਪਰੁ ਭਣੀਐ ਕਲਿਜੁਗੁ ਊਤਮੋ ਜੁਗਾ ਮਾਹਿ ॥ ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਕੋਈ ਨ ਪਕੜੀਐ ਕਿਸੈ ਥਾਇ ॥੩॥

ਹਰਿ ਜੀਉ ਸੋਈ ਕਰਹਿ ਜਿ ਭਗਤ ਤੇਰੇ ਜਾਚਹਿ ਏਹੁ ਤੇਰਾ ਬਿਰਦੁ ॥ ਕਰ ਜੋੜਿ ਨਾਨਕ ਦਾਨੁ ਮਾਗੈ ਅਪਣਿਆ ਸੰਤਾ ਦੇਹਿ ਹਰਿ ਦਰਸੁ ॥੪॥੫॥੧੪੦॥

(ਗੁਰੂ ਅਰਜਨ ਦੇਵ ਜੀ -- SGGS 406) ਰਾਗੁ ਆਸਾ ਮਹਲਾ ੫ ਘਰੁ ੧੩
ੴ ਸਤਿਗੁਰ ਪ੍ਰਸਾਦਿ ॥
ਸਤਿਗੁਰ ਬਚਨ ਤੁਮ੍ਹ੍ਹਾਰੇ ॥ ਨਿਰਗੁਣ ਨਿਸਤਾਰੇ ॥੧॥ ਰਹਾਉ ॥

ਮਹਾ ਬਿਖਾਦੀ ਦੁਸਟ ਅਪਵਾਦੀ ਤੇ ਪੁਨੀਤ ਸੰਗਾਰੇ ॥੧॥

ਜਨਮ ਭਵੰਤੇ ਨਰਕਿ ਪੜੰਤੇ ਤਿਨੑ ਕੇ ਕੁਲ ਉਧਾਰੇ ॥੨॥

ਕੋਇ ਨ ਜਾਨੈ ਕੋਇ ਨ ਮਾਨੈ ਸੇ ਪਰਗਟੁ ਹਰਿ ਦੁਆਰੇ ॥੩॥

ਕਵਨ ਉਪਮਾ ਦੇਉ ਕਵਨ ਵਡਾਈ ਨਾਨਕ ਖਿਨੁ ਖਿਨੁ ਵਾਰੇ ॥੪॥੧॥੧੪੧॥

(ਗੁਰੂ ਅਰਜਨ ਦੇਵ ਜੀ -- SGGS 406) ਆਸਾ ਮਹਲਾ ੫ ॥
ਬਾਵਰ ਸੋਇ ਰਹੇ ॥੧॥ ਰਹਾਉ ॥

ਮੋਹ ਕੁਟੰਬ ਬਿਖੈ ਰਸ ਮਾਤੇ ਮਿਥਿਆ ਗਹਨ ਗਹੇ ॥੧॥

ਮਿਥਨ ਮਨੋਰਥ ਸੁਪਨ ਆਨੰਦ ਉਲਾਸ ਮਨਿ ਮੁਖਿ ਸਤਿ ਕਹੇ ॥੨॥

ਅੰਮ੍ਰਿਤੁ ਨਾਮੁ ਪਦਾਰਥੁ ਸੰਗੇ ਤਿਲੁ ਮਰਮੁ ਨ ਲਹੇ ॥੩॥

ਕਰਿ ਕਿਰਪਾ ਰਾਖੇ ਸਤਸੰਗੇ ਨਾਨਕ ਸਰਣਿ ਆਹੇ ॥੪॥੨॥੧੪੨॥

(ਗੁਰੂ ਅਰਜਨ ਦੇਵ ਜੀ -- SGGS 406) ਆਸਾ ਮਹਲਾ ੫ ਤਿਪਦੇ ॥
ਓਹਾ ਪ੍ਰੇਮ ਪਿਰੀ ॥੧॥ ਰਹਾਉ ॥

ਕਨਿਕ ਮਾਣਿਕ ਗਜ ਮੋਤੀਅਨ ਲਾਲਨ ਨਹ ਨਾਹ ਨਹੀ ॥੧॥

ਰਾਜ ਨ ਭਾਗ ਨ ਹੁਕਮ ਨ ਸਾਦ ਨ ॥ ਕਿਛੁ ਕਿਛੁ ਨ ਚਾਹੀ ॥੨॥

ਚਰਨਨ ਸਰਨਨ ਸੰਤਨ ਬੰਦਨ ॥ ਸੁਖੋ ਸੁਖੁ ਪਾਹੀ ॥ ਨਾਨਕ ਤਪਤਿ ਹਰੀ ॥ ਮਿਲੇ ਪ੍ਰੇਮ ਪਿਰੀ ॥੩॥੩॥੧੪੩॥

(ਗੁਰੂ ਅਰਜਨ ਦੇਵ ਜੀ -- SGGS 407) ਆਸਾ ਮਹਲਾ ੫ ॥
ਗੁਰਹਿ ਦਿਖਾਇਓ ਲੋਇਨਾ ॥੧॥ ਰਹਾਉ ॥

ਈਤਹਿ ਊਤਹਿ ਘਟਿ ਘਟਿ ਘਟਿ ਘਟਿ ਤੂੰਹੀ ਤੂੰਹੀ ਮੋਹਿਨਾ ॥੧॥

ਕਾਰਨ ਕਰਨਾ ਧਾਰਨ ਧਰਨਾ ਏਕੈ ਏਕੈ ਸੋਹਿਨਾ ॥੨॥

ਸੰਤਨ ਪਰਸਨ ਬਲਿਹਾਰੀ ਦਰਸਨ ਨਾਨਕ ਸੁਖਿ ਸੁਖਿ ਸੋਇਨਾ ॥੩॥੪॥੧੪੪॥

(ਗੁਰੂ ਅਰਜਨ ਦੇਵ ਜੀ -- SGGS 407) ਆਸਾ ਮਹਲਾ ੫ ॥
ਹਰਿ ਹਰਿ ਨਾਮੁ ਅਮੋਲਾ ॥ ਓਹੁ ਸਹਜਿ ਸੁਹੇਲਾ ॥੧॥ ਰਹਾਉ ॥

ਸੰਗਿ ਸਹਾਈ ਛੋਡਿ ਨ ਜਾਈ ਓਹੁ ਅਗਹ ਅਤੋਲਾ ॥੧॥

ਪ੍ਰੀਤਮੁ ਭਾਈ ਬਾਪੁ ਮੋਰੋ ਮਾਈ ਭਗਤਨ ਕਾ ਓਲ੍ਹ੍ਹਾ ॥੨॥

ਅਲਖੁ ਲਖਾਇਆ ਗੁਰ ਤੇ ਪਾਇਆ ਨਾਨਕ ਇਹੁ ਹਰਿ ਕਾ ਚੋਲ੍ਹ੍ਹਾ ॥੩॥੫॥੧੪੫॥

(ਗੁਰੂ ਅਰਜਨ ਦੇਵ ਜੀ -- SGGS 407) ਆਸਾ ਮਹਲਾ ੫ ॥
ਆਪੁਨੀ ਭਗਤਿ ਨਿਬਾਹਿ ॥ ਠਾਕੁਰ ਆਇਓ ਆਹਿ ॥੧॥ ਰਹਾਉ ॥

ਨਾਮੁ ਪਦਾਰਥੁ ਹੋਇ ਸਕਾਰਥੁ ਹਿਰਦੈ ਚਰਨ ਬਸਾਹਿ ॥੧॥

ਏਹ ਮੁਕਤਾ ਏਹ ਜੁਗਤਾ ਰਾਖਹੁ ਸੰਤ ਸੰਗਾਹਿ ॥੨॥

ਨਾਮੁ ਧਿਆਵਉ ਸਹਜਿ ਸਮਾਵਉ ਨਾਨਕ ਹਰਿ ਗੁਨ ਗਾਹਿ ॥੩॥੬॥੧੪੬॥

(ਗੁਰੂ ਅਰਜਨ ਦੇਵ ਜੀ -- SGGS 407) ਆਸਾ ਮਹਲਾ ੫ ॥
ਠਾਕੁਰ ਚਰਣ ਸੁਹਾਵੇ ॥ ਹਰਿ ਸੰਤਨ ਪਾਵੇ ॥੧॥ ਰਹਾਉ ॥

ਆਪੁ ਗਵਾਇਆ ਸੇਵ ਕਮਾਇਆ ਗੁਨ ਰਸਿ ਰਸਿ ਗਾਵੇ ॥੧॥

ਏਕਹਿ ਆਸਾ ਦਰਸ ਪਿਆਸਾ ਆਨ ਨ ਭਾਵੇ ॥੨॥

ਦਇਆ ਤੁਹਾਰੀ ਕਿਆ ਜੰਤ ਵਿਚਾਰੀ ਨਾਨਕ ਬਲਿ ਬਲਿ ਜਾਵੇ ॥੩॥੭॥੧੪੭॥

(ਗੁਰੂ ਅਰਜਨ ਦੇਵ ਜੀ -- SGGS 407) ਆਸਾ ਮਹਲਾ ੫ ॥
ਏਕੁ ਸਿਮਰਿ ਮਨ ਮਾਹੀ ॥੧॥ ਰਹਾਉ ॥

ਨਾਮੁ ਧਿਆਵਹੁ ਰਿਦੈ ਬਸਾਵਹੁ ਤਿਸੁ ਬਿਨੁ ਕੋ ਨਾਹੀ ॥੧॥

ਪ੍ਰਭ ਸਰਨੀ ਆਈਐ ਸਰਬ ਫਲ ਪਾਈਐ ਸਗਲੇ ਦੁਖ ਜਾਹੀ ॥੨॥

ਜੀਅਨ ਕੋ ਦਾਤਾ ਪੁਰਖੁ ਬਿਧਾਤਾ ਨਾਨਕ ਘਟਿ ਘਟਿ ਆਹੀ ॥੩॥੮॥੧੪੮॥

(ਗੁਰੂ ਅਰਜਨ ਦੇਵ ਜੀ -- SGGS 407) ਆਸਾ ਮਹਲਾ ੫ ॥
ਹਰਿ ਬਿਸਰਤ ਸੋ ਮੂਆ ॥੧॥ ਰਹਾਉ ॥

ਨਾਮੁ ਧਿਆਵੈ ਸਰਬ ਫਲ ਪਾਵੈ ਸੋ ਜਨੁ ਸੁਖੀਆ ਹੂਆ ॥੧॥

ਰਾਜੁ ਕਹਾਵੈ ਹਉ ਕਰਮ ਕਮਾਵੈ ਬਾਧਿਓ ਨਲਿਨੀ ਭ੍ਰਮਿ ਸੂਆ ॥੨॥

ਕਹੁ ਨਾਨਕ ਜਿਸੁ ਸਤਿਗੁਰੁ ਭੇਟਿਆ ਸੋ ਜਨੁ ਨਿਹਚਲੁ ਥੀਆ ॥੩॥੯॥੧੪੯॥

(ਗੁਰੂ ਅਰਜਨ ਦੇਵ ਜੀ -- SGGS 407) ਆਸਾ ਮਹਲਾ ੫ ਘਰੁ ੧੪
ੴ ਸਤਿਗੁਰ ਪ੍ਰਸਾਦਿ ॥
ਓਹੁ ਨੇਹੁ ਨਵੇਲਾ ॥ ਅਪੁਨੇ ਪ੍ਰੀਤਮ ਸਿਉ ਲਾਗਿ ਰਹੈ ॥੧॥ ਰਹਾਉ ॥

ਜੋ ਪ੍ਰਭ ਭਾਵੈ ਜਨਮਿ ਨ ਆਵੈ ॥ ਹਰਿ ਪ੍ਰੇਮ ਭਗਤਿ ਹਰਿ ਪ੍ਰੀਤਿ ਰਚੈ ॥੧॥

ਪ੍ਰਭ ਸੰਗਿ ਮਿਲੀਜੈ ਇਹੁ ਮਨੁ ਦੀਜੈ ॥ ਨਾਨਕ ਨਾਮੁ ਮਿਲੈ ਅਪਨੀ ਦਇਆ ਕਰਹੁ ॥੨॥੧॥੧੫੦॥

(ਗੁਰੂ ਅਰਜਨ ਦੇਵ ਜੀ -- SGGS 408) ਆਸਾ ਮਹਲਾ ੫ ॥
ਮਿਲੁ ਰਾਮ ਪਿਆਰੇ ਤੁਮ ਬਿਨੁ ਧੀਰਜੁ ਕੋ ਨ ਕਰੈ ॥੧॥ ਰਹਾਉ ॥

ਸਿੰਮ੍ਰਿਤਿ ਸਾਸਤ੍ਰ ਬਹੁ ਕਰਮ ਕਮਾਏ ਪ੍ਰਭ ਤੁਮਰੇ ਦਰਸ ਬਿਨੁ ਸੁਖੁ ਨਾਹੀ ॥੧॥

ਵਰਤ ਨੇਮ ਸੰਜਮ ਕਰਿ ਥਾਕੇ ਨਾਨਕ ਸਾਧ ਸਰਨਿ ਪ੍ਰਭ ਸੰਗਿ ਵਸੈ ॥੨॥੨॥੧੫੧॥

(ਗੁਰੂ ਅਰਜਨ ਦੇਵ ਜੀ -- SGGS 408) ਆਸਾ ਮਹਲਾ ੫ ਘਰੁ ੧੫ ਪੜਤਾਲ
ੴ ਸਤਿਗੁਰ ਪ੍ਰਸਾਦਿ ॥
ਬਿਕਾਰ ਮਾਇਆ ਮਾਦਿ ਸੋਇਓ ਸੂਝ ਬੂਝ ਨ ਆਵੈ ॥ ਪਕਰਿ ਕੇਸ ਜਮਿ ਉਠਾਰਿਓ ਤਦ ਹੀ ਘਰਿ ਜਾਵੈ ॥੧॥

ਲੋਭ ਬਿਖਿਆ ਬਿਖੈ ਲਾਗੇ ਹਿਰਿ ਵਿਤ ਚਿਤ ਦੁਖਾਹੀ ॥ ਖਿਨ ਭੰਗੁਨਾ ਕੈ ਮਾਨਿ ਮਾਤੇ ਅਸੁਰ ਜਾਣਹਿ ਨਾਹੀ ॥੧॥ ਰਹਾਉ ॥

ਬੇਦ ਸਾਸਤ੍ਰ ਜਨ ਪੁਕਾਰਹਿ ਸੁਨੈ ਨਾਹੀ ਡੋਰਾ ॥ ਨਿਪਟਿ ਬਾਜੀ ਹਾਰਿ ਮੂਕਾ ਪਛੁਤਾਇਓ ਮਨਿ ਭੋਰਾ ॥੨॥

ਡਾਨੁ ਸਗਲ ਗੈਰ ਵਜਹਿ ਭਰਿਆ ਦੀਵਾਨ ਲੇਖੈ ਨ ਪਰਿਆ ॥ ਜੇਂਹ ਕਾਰਜਿ ਰਹੈ ਓਲ੍ਹ੍ਹਾ ਸੋਇ ਕਾਮੁ ਨ ਕਰਿਆ ॥੩॥

ਐਸੋ ਜਗੁ ਮੋਹਿ ਗੁਰਿ ਦਿਖਾਇਓ ਤਉ ਏਕ ਕੀਰਤਿ ਗਾਇਆ ॥ ਮਾਨੁ ਤਾਨੁ ਤਜਿ ਸਿਆਨਪ ਸਰਣਿ ਨਾਨਕੁ ਆਇਆ ॥੪॥੧॥੧੫੨॥

(ਗੁਰੂ ਅਰਜਨ ਦੇਵ ਜੀ -- SGGS 408) ਆਸਾ ਮਹਲਾ ੫ ॥
ਬਾਪਾਰਿ ਗੋਵਿੰਦ ਨਾਏ ॥ ਸਾਧ ਸੰਤ ਮਨਾਏ ਪ੍ਰਿਅ ਪਾਏ ਗੁਨ ਗਾਏ ਪੰਚ ਨਾਦ ਤੂਰ ਬਜਾਏ ॥੧॥ ਰਹਾਉ ॥

ਕਿਰਪਾ ਪਾਏ ਸਹਜਾਏ ਦਰਸਾਏ ਅਬ ਰਾਤਿਆ ਗੋਵਿੰਦ ਸਿਉ ॥ ਸੰਤ ਸੇਵਿ ਪ੍ਰੀਤਿ ਨਾਥ ਰੰਗੁ ਲਾਲਨ ਲਾਏ ॥੧॥

ਗੁਰ ਗਿਆਨੁ ਮਨਿ ਦ੍ਰਿੜਾਏ ਰਹਸਾਏ ਨਹੀ ਆਏ ਸਹਜਾਏ ਮਨਿ ਨਿਧਾਨੁ ਪਾਏ ॥ ਸਭ ਤਜੀ ਮਨੈ ਕੀ ਕਾਮ ਕਰਾ ॥ ਚਿਰੁ ਚਿਰੁ ਚਿਰੁ ਚਿਰੁ ਭਇਆ ਮਨਿ ਬਹੁਤੁ ਪਿਆਸ ਲਾਗੀ ॥ ਹਰਿ ਦਰਸਨੋ ਦਿਖਾਵਹੁ ਮੋਹਿ ਤੁਮ ਬਤਾਵਹੁ ॥ ਨਾਨਕ ਦੀਨ ਸਰਣਿ ਆਏ ਗਲਿ ਲਾਏ ॥੨॥੨॥੧੫੩॥

(ਗੁਰੂ ਅਰਜਨ ਦੇਵ ਜੀ -- SGGS 408) ਆਸਾ ਮਹਲਾ ੫ ॥
ਕੋਊ ਬਿਖਮ ਗਾਰ ਤੋਰੈ ॥ ਆਸ ਪਿਆਸ ਧੋਹ ਮੋਹ ਭਰਮ ਹੀ ਤੇ ਹੋਰੈ ॥੧॥ ਰਹਾਉ ॥

ਕਾਮ ਕ੍ਰੋਧ ਲੋਭ ਮਾਨ ਇਹ ਬਿਆਧਿ ਛੋਰੈ ॥੧॥

ਸੰਤਸੰਗਿ ਨਾਮ ਰੰਗਿ ਗੁਨ ਗੋਵਿੰਦ ਗਾਵਉ ॥ ਅਨਦਿਨੋ ਪ੍ਰਭ ਧਿਆਵਉ ॥ ਭ੍ਰਮ ਭੀਤਿ ਜੀਤਿ ਮਿਟਾਵਉ ॥ ਨਿਧਿ ਨਾਮੁ ਨਾਨਕ ਮੋਰੈ ॥੨॥੩॥੧੫੪॥

(ਗੁਰੂ ਅਰਜਨ ਦੇਵ ਜੀ -- SGGS 408) ਆਸਾ ਮਹਲਾ ੫ ॥
ਕਾਮੁ ਕ੍ਰੋਧੁ ਲੋਭੁ ਤਿਆਗੁ ॥ ਮਨਿ ਸਿਮਰਿ ਗੋਬਿੰਦ ਨਾਮ ॥ ਹਰਿ ਭਜਨ ਸਫਲ ਕਾਮ ॥੧॥ ਰਹਾਉ ॥

ਤਜਿ ਮਾਨ ਮੋਹ ਵਿਕਾਰ ਮਿਥਿਆ ਜਪਿ ਰਾਮ ਰਾਮ ਰਾਮ ॥ ਮਨ ਸੰਤਨਾ ਕੈ ਚਰਨਿ ਲਾਗੁ ॥੧॥

ਪ੍ਰਭ ਗੋਪਾਲ ਦੀਨ ਦਇਆਲ ਪਤਿਤ ਪਾਵਨ ਪਾਰਬ੍ਰਹਮ ਹਰਿ ਚਰਣ ਸਿਮਰਿ ਜਾਗੁ ॥ ਕਰਿ ਭਗਤਿ ਨਾਨਕ ਪੂਰਨ ਭਾਗੁ ॥੨॥੪॥੧੫੫॥

(ਗੁਰੂ ਅਰਜਨ ਦੇਵ ਜੀ -- SGGS 409) ਆਸਾ ਮਹਲਾ ੫ ॥
ਹਰਖ ਸੋਗ ਬੈਰਾਗ ਅਨੰਦੀ ਖੇਲੁ ਰੀ ਦਿਖਾਇਓ ॥੧॥ ਰਹਾਉ ॥

ਖਿਨਹੂੰ ਭੈ ਨਿਰਭੈ ਖਿਨਹੂੰ ਖਿਨਹੂੰ ਉਠਿ ਧਾਇਓ ॥ ਖਿਨਹੂੰ ਰਸ ਭੋਗਨ ਖਿਨਹੂੰ ਖਿਨਹੂ ਤਜਿ ਜਾਇਓ ॥੧॥

ਖਿਨਹੂੰ ਜੋਗ ਤਾਪ ਬਹੁ ਪੂਜਾ ਖਿਨਹੂੰ ਭਰਮਾਇਓ ॥ ਖਿਨਹੂੰ ਕਿਰਪਾ ਸਾਧੂ ਸੰਗ ਨਾਨਕ ਹਰਿ ਰੰਗੁ ਲਾਇਓ ॥੨॥੫॥੧੫੬॥

(ਗੁਰੂ ਤੇਗ ਬਹਾਦਰ ਜੀ -- SGGS 411) ੴ ਸਤਿਗੁਰ ਪ੍ਰਸਾਦਿ ॥
ਰਾਗੁ ਆਸਾ ਮਹਲਾ ੯ ॥
ਬਿਰਥਾ ਕਹਉ ਕਉਨ ਸਿਉ ਮਨ ਕੀ ॥ ਲੋਭਿ ਗ੍ਰਸਿਓ ਦਸ ਹੂ ਦਿਸ ਧਾਵਤ ਆਸਾ ਲਾਗਿਓ ਧਨ ਕੀ ॥੧॥ ਰਹਾਉ ॥

ਸੁਖ ਕੈ ਹੇਤਿ ਬਹੁਤੁ ਦੁਖੁ ਪਾਵਤ ਸੇਵ ਕਰਤ ਜਨ ਜਨ ਕੀ ॥ ਦੁਆਰਹਿ ਦੁਆਰਿ ਸੁਆਨ ਜਿਉ ਡੋਲਤ ਨਹ ਸੁਧ ਰਾਮ ਭਜਨ ਕੀ ॥੧॥

ਮਾਨਸ ਜਨਮ ਅਕਾਰਥ ਖੋਵਤ ਲਾਜ ਨ ਲੋਕ ਹਸਨ ਕੀ ॥ ਨਾਨਕ ਹਰਿ ਜਸੁ ਕਿਉ ਨਹੀ ਗਾਵਤ ਕੁਮਤਿ ਬਿਨਾਸੈ ਤਨ ਕੀ ॥੨॥੧॥੨੩੩॥

(ਗੁਰੂ ਨਾਨਕ ਦੇਵ ਜੀ -- SGGS 411) ਰਾਗੁ ਆਸਾ ਮਹਲਾ ੧ ਅਸਟਪਦੀਆ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਉਤਰਿ ਅਵਘਟਿ ਸਰਵਰਿ ਨੑਾਵੈ ॥ ਬਕੈ ਨ ਬੋਲੈ ਹਰਿ ਗੁਣ ਗਾਵੈ ॥ ਜਲੁ ਆਕਾਸੀ ਸੁੰਨਿ ਸਮਾਵੈ ॥ ਰਸੁ ਸਤੁ ਝੋਲਿ ਮਹਾ ਰਸੁ ਪਾਵੈ ॥੧॥

ਐਸਾ ਗਿਆਨੁ ਸੁਨਹੁ ਅਭ ਮੋਰੇ ॥ ਭਰਿਪੁਰਿ ਧਾਰਿ ਰਹਿਆ ਸਭ ਠਉਰੇ ॥੧॥ ਰਹਾਉ ॥

ਸਚੁ ਬ੍ਰਤੁ ਨੇਮੁ ਨ ਕਾਲੁ ਸੰਤਾਵੈ ॥ ਸਤਿਗੁਰ ਸਬਦਿ ਕਰੋਧੁ ਜਲਾਵੈ ॥ ਗਗਨਿ ਨਿਵਾਸਿ ਸਮਾਧਿ ਲਗਾਵੈ ॥ ਪਾਰਸੁ ਪਰਸਿ ਪਰਮ ਪਦੁ ਪਾਵੈ ॥੨॥

ਸਚੁ ਮਨ ਕਾਰਣਿ ਤਤੁ ਬਿਲੋਵੈ ॥ ਸੁਭਰ ਸਰਵਰਿ ਮੈਲੁ ਨ ਧੋਵੈ ॥ ਜੈ ਸਿਉ ਰਾਤਾ ਤੈਸੋ ਹੋਵੈ ॥ ਆਪੇ ਕਰਤਾ ਕਰੇ ਸੁ ਹੋਵੈ ॥੩॥

ਗੁਰ ਹਿਵ ਸੀਤਲੁ ਅਗਨਿ ਬੁਝਾਵੈ ॥ ਸੇਵਾ ਸੁਰਤਿ ਬਿਭੂਤ ਚੜਾਵੈ ॥ ਦਰਸਨੁ ਆਪਿ ਸਹਜ ਘਰਿ ਆਵੈ ॥ ਨਿਰਮਲ ਬਾਣੀ ਨਾਦੁ ਵਜਾਵੈ ॥੪॥

ਅੰਤਰਿ ਗਿਆਨੁ ਮਹਾ ਰਸੁ ਸਾਰਾ ॥ ਤੀਰਥ ਮਜਨੁ ਗੁਰ ਵੀਚਾਰਾ ॥ ਅੰਤਰਿ ਪੂਜਾ ਥਾਨੁ ਮੁਰਾਰਾ ॥ ਜੋਤੀ ਜੋਤਿ ਮਿਲਾਵਣਹਾਰਾ ॥੫॥

ਰਸਿ ਰਸਿਆ ਮਤਿ ਏਕੈ ਭਾਇ ॥ ਤਖਤ ਨਿਵਾਸੀ ਪੰਚ ਸਮਾਇ ॥ ਕਾਰ ਕਮਾਈ ਖਸਮ ਰਜਾਇ ॥ ਅਵਿਗਤ ਨਾਥੁ ਨ ਲਖਿਆ ਜਾਇ ॥੬॥

ਜਲ ਮਹਿ ਉਪਜੈ ਜਲ ਤੇ ਦੂਰਿ ॥ ਜਲ ਮਹਿ ਜੋਤਿ ਰਹਿਆ ਭਰਪੂਰਿ ॥ ਕਿਸੁ ਨੇੜੈ ਕਿਸੁ ਆਖਾ ਦੂਰਿ ॥ ਨਿਧਿ ਗੁਣ ਗਾਵਾ ਦੇਖਿ ਹਦੂਰਿ ॥੭॥

ਅੰਤਰਿ ਬਾਹਰਿ ਅਵਰੁ ਨ ਕੋਇ ॥ ਜੋ ਤਿਸੁ ਭਾਵੈ ਸੋ ਫੁਨਿ ਹੋਇ ॥ ਸੁਣਿ ਭਰਥਰਿ ਨਾਨਕੁ ਕਹੈ ਬੀਚਾਰੁ ॥ ਨਿਰਮਲ ਨਾਮੁ ਮੇਰਾ ਆਧਾਰੁ ॥੮॥੧॥

(ਗੁਰੂ ਨਾਨਕ ਦੇਵ ਜੀ -- SGGS 412) ਆਸਾ ਮਹਲਾ ੧ ॥
ਸਭਿ ਜਪ ਸਭਿ ਤਪ ਸਭ ਚਤੁਰਾਈ ॥ ਊਝੜਿ ਭਰਮੈ ਰਾਹਿ ਨ ਪਾਈ ॥ ਬਿਨੁ ਬੂਝੇ ਕੋ ਥਾਇ ਨ ਪਾਈ ॥ ਨਾਮ ਬਿਹੂਣੈ ਮਾਥੇ ਛਾਈ ॥੧॥

ਸਾਚ ਧਣੀ ਜਗੁ ਆਇ ਬਿਨਾਸਾ ॥ ਛੂਟਸਿ ਪ੍ਰਾਣੀ ਗੁਰਮੁਖਿ ਦਾਸਾ ॥੧॥ ਰਹਾਉ ॥

ਜਗੁ ਮੋਹਿ ਬਾਧਾ ਬਹੁਤੀ ਆਸਾ ॥ ਗੁਰਮਤੀ ਇਕਿ ਭਏ ਉਦਾਸਾ ॥ ਅੰਤਰਿ ਨਾਮੁ ਕਮਲੁ ਪਰਗਾਸਾ ॥ ਤਿਨੑ ਕਉ ਨਾਹੀ ਜਮ ਕੀ ਤ੍ਰਾਸਾ ॥੨॥

ਜਗੁ ਤ੍ਰਿਅ ਜਿਤੁ ਕਾਮਣਿ ਹਿਤਕਾਰੀ ॥ ਪੁਤ੍ਰ ਕਲਤ੍ਰ ਲਗਿ ਨਾਮੁ ਵਿਸਾਰੀ ॥ ਬਿਰਥਾ ਜਨਮੁ ਗਵਾਇਆ ਬਾਜੀ ਹਾਰੀ ॥ ਸਤਿਗੁਰੁ ਸੇਵੇ ਕਰਣੀ ਸਾਰੀ ॥੩॥

ਬਾਹਰਹੁ ਹਉਮੈ ਕਹੈ ਕਹਾਏ ॥ ਅੰਦਰਹੁ ਮੁਕਤੁ ਲੇਪੁ ਕਦੇ ਨ ਲਾਏ ॥ ਮਾਇਆ ਮੋਹੁ ਗੁਰ ਸਬਦਿ ਜਲਾਏ ॥ ਨਿਰਮਲ ਨਾਮੁ ਸਦ ਹਿਰਦੈ ਧਿਆਏ ॥੪॥

ਧਾਵਤੁ ਰਾਖੈ ਠਾਕਿ ਰਹਾਏ ॥ ਸਿਖ ਸੰਗਤਿ ਕਰਮਿ ਮਿਲਾਏ ॥ ਗੁਰ ਬਿਨੁ ਭੂਲੋ ਆਵੈ ਜਾਏ ॥ ਨਦਰਿ ਕਰੇ ਸੰਜੋਗਿ ਮਿਲਾਏ ॥੫॥

ਰੂੜੋ ਕਹਉ ਨ ਕਹਿਆ ਜਾਈ ॥ ਅਕਥ ਕਥਉ ਨਹ ਕੀਮਤਿ ਪਾਈ ॥ ਸਭ ਦੁਖ ਤੇਰੇ ਸੂਖ ਰਜਾਈ ॥ ਸਭਿ ਦੁਖ ਮੇਟੇ ਸਾਚੈ ਨਾਈ ॥੬॥

ਕਰ ਬਿਨੁ ਵਾਜਾ ਪਗ ਬਿਨੁ ਤਾਲਾ ॥ ਜੇ ਸਬਦੁ ਬੁਝੈ ਤਾ ਸਚੁ ਨਿਹਾਲਾ ॥ ਅੰਤਰਿ ਸਾਚੁ ਸਭੇ ਸੁਖ ਨਾਲਾ ॥ ਨਦਰਿ ਕਰੇ ਰਾਖੈ ਰਖਵਾਲਾ ॥੭॥

ਤ੍ਰਿਭਵਣ ਸੂਝੈ ਆਪੁ ਗਵਾਵੈ ॥ ਬਾਣੀ ਬੂਝੈ ਸਚਿ ਸਮਾਵੈ ॥ ਸਬਦੁ ਵੀਚਾਰੇ ਏਕ ਲਿਵ ਤਾਰਾ ॥ ਨਾਨਕ ਧੰਨੁ ਸਵਾਰਣਹਾਰਾ ॥੮॥੨॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates