Pt 9 - ਰਾਗ ਆਸਾ - ਬਾਣੀ ਸ਼ਬਦ, Part 9 - Raag Asa - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਰਾਮਦਾਸ ਜੀ -- SGGS 450) ਆਸਾ ਮਹਲਾ ੪ ॥
ਜਿਨ ਅੰਤਰਿ ਹਰਿ ਹਰਿ ਪ੍ਰੀਤਿ ਹੈ ਤੇ ਜਨ ਸੁਘੜ ਸਿਆਣੇ ਰਾਮ ਰਾਜੇ ॥ ਜੇ ਬਾਹਰਹੁ ਭੁਲਿ ਚੁਕਿ ਬੋਲਦੇ ਭੀ ਖਰੇ ਹਰਿ ਭਾਣੇ ॥ ਹਰਿ ਸੰਤਾ ਨੋ ਹੋਰੁ ਥਾਉ ਨਾਹੀ ਹਰਿ ਮਾਣੁ ਨਿਮਾਣੇ ॥ ਜਨ ਨਾਨਕ ਨਾਮੁ ਦੀਬਾਣੁ ਹੈ ਹਰਿ ਤਾਣੁ ਸਤਾਣੇ ॥੧॥

ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਥਾਨੁ ਸੁਹਾਵਾ ਰਾਮ ਰਾਜੇ ॥ ਗੁਰਸਿਖੀਂ ਸੋ ਥਾਨੁ ਭਾਲਿਆ ਲੈ ਧੂਰਿ ਮੁਖਿ ਲਾਵਾ ॥ ਗੁਰਸਿਖਾ ਕੀ ਘਾਲ ਥਾਇ ਪਈ ਜਿਨ ਹਰਿ ਨਾਮੁ ਧਿਆਵਾ ॥ ਜਿਨੑ ਨਾਨਕੁ ਸਤਿਗੁਰੁ ਪੂਜਿਆ ਤਿਨ ਹਰਿ ਪੂਜ ਕਰਾਵਾ ॥੨॥

ਗੁਰਸਿਖਾ ਮਨਿ ਹਰਿ ਪ੍ਰੀਤਿ ਹੈ ਹਰਿ ਨਾਮ ਹਰਿ ਤੇਰੀ ਰਾਮ ਰਾਜੇ ॥ ਕਰਿ ਸੇਵਹਿ ਪੂਰਾ ਸਤਿਗੁਰੂ ਭੁਖ ਜਾਇ ਲਹਿ ਮੇਰੀ ॥ ਗੁਰਸਿਖਾ ਕੀ ਭੁਖ ਸਭ ਗਈ ਤਿਨ ਪਿਛੈ ਹੋਰ ਖਾਇ ਘਨੇਰੀ ॥ ਜਨ ਨਾਨਕ ਹਰਿ ਪੁੰਨੁ ਬੀਜਿਆ ਫਿਰਿ ਤੋਟਿ ਨ ਆਵੈ ਹਰਿ ਪੁੰਨ ਕੇਰੀ ॥੩॥

ਗੁਰਸਿਖਾ ਮਨਿ ਵਾਧਾਈਆ ਜਿਨ ਮੇਰਾ ਸਤਿਗੁਰੂ ਡਿਠਾ ਰਾਮ ਰਾਜੇ ॥ ਕੋਈ ਕਰਿ ਗਲ ਸੁਣਾਵੈ ਹਰਿ ਨਾਮ ਕੀ ਸੋ ਲਗੈ ਗੁਰਸਿਖਾ ਮਨਿ ਮਿਠਾ ॥ ਹਰਿ ਦਰਗਹ ਗੁਰਸਿਖ ਪੈਨਾਈਅਹਿ ਜਿਨੑਾ ਮੇਰਾ ਸਤਿਗੁਰੁ ਤੁਠਾ ॥ ਜਨ ਨਾਨਕੁ ਹਰਿ ਹਰਿ ਹੋਇਆ ਹਰਿ ਹਰਿ ਮਨਿ ਵੁਠਾ ॥੪॥੧੨॥੧੯॥

(ਗੁਰੂ ਰਾਮਦਾਸ ਜੀ -- SGGS 451) ਆਸਾ ਮਹਲਾ ੪ ॥
ਜਿਨੑਾ ਭੇਟਿਆ ਮੇਰਾ ਪੂਰਾ ਸਤਿਗੁਰੂ ਤਿਨ ਹਰਿ ਨਾਮੁ ਦ੍ਰਿੜਾਵੈ ਰਾਮ ਰਾਜੇ ॥ ਤਿਸ ਕੀ ਤ੍ਰਿਸਨਾ ਭੁਖ ਸਭ ਉਤਰੈ ਜੋ ਹਰਿ ਨਾਮੁ ਧਿਆਵੈ ॥ ਜੋ ਹਰਿ ਹਰਿ ਨਾਮੁ ਧਿਆਇਦੇ ਤਿਨੑ ਜਮੁ ਨੇੜਿ ਨ ਆਵੈ ॥ ਜਨ ਨਾਨਕ ਕਉ ਹਰਿ ਕ੍ਰਿਪਾ ਕਰਿ ਨਿਤ ਜਪੈ ਹਰਿ ਨਾਮੁ ਹਰਿ ਨਾਮਿ ਤਰਾਵੈ ॥੧॥

ਜਿਨੀ ਗੁਰਮੁਖਿ ਨਾਮੁ ਧਿਆਇਆ ਤਿਨਾ ਫਿਰਿ ਬਿਘਨੁ ਨ ਹੋਈ ਰਾਮ ਰਾਜੇ ॥ ਜਿਨੀ ਸਤਿਗੁਰੁ ਪੁਰਖੁ ਮਨਾਇਆ ਤਿਨ ਪੂਜੇ ਸਭੁ ਕੋਈ ॥ ਜਿਨੑੀ ਸਤਿਗੁਰੁ ਪਿਆਰਾ ਸੇਵਿਆ ਤਿਨੑਾ ਸੁਖੁ ਸਦ ਹੋਈ ॥ ਜਿਨੑਾ ਨਾਨਕੁ ਸਤਿਗੁਰੁ ਭੇਟਿਆ ਤਿਨੑਾ ਮਿਲਿਆ ਹਰਿ ਸੋਈ ॥੨॥

ਜਿਨੑਾ ਅੰਤਰਿ ਗੁਰਮੁਖਿ ਪ੍ਰੀਤਿ ਹੈ ਤਿਨੑ ਹਰਿ ਰਖਣਹਾਰਾ ਰਾਮ ਰਾਜੇ ॥ ਤਿਨੑ ਕੀ ਨਿੰਦਾ ਕੋਈ ਕਿਆ ਕਰੇ ਜਿਨੑ ਹਰਿ ਨਾਮੁ ਪਿਆਰਾ ॥ ਜਿਨ ਹਰਿ ਸੇਤੀ ਮਨੁ ਮਾਨਿਆ ਸਭ ਦੁਸਟ ਝਖ ਮਾਰਾ ॥ ਜਨ ਨਾਨਕ ਨਾਮੁ ਧਿਆਇਆ ਹਰਿ ਰਖਣਹਾਰਾ ॥੩॥

ਹਰਿ ਜੁਗੁ ਜੁਗੁ ਭਗਤ ਉਪਾਇਆ ਪੈਜ ਰਖਦਾ ਆਇਆ ਰਾਮ ਰਾਜੇ ॥ ਹਰਣਾਖਸੁ ਦੁਸਟੁ ਹਰਿ ਮਾਰਿਆ ਪ੍ਰਹਲਾਦੁ ਤਰਾਇਆ ॥ ਅਹੰਕਾਰੀਆ ਨਿੰਦਕਾ ਪਿਠਿ ਦੇਇ ਨਾਮਦੇਉ ਮੁਖਿ ਲਾਇਆ ॥ ਜਨ ਨਾਨਕ ਐਸਾ ਹਰਿ ਸੇਵਿਆ ਅੰਤਿ ਲਏ ਛਡਾਇਆ ॥੪॥੧੩॥੨੦॥

(ਗੁਰੂ ਰਾਮਦਾਸ ਜੀ -- SGGS 451) ਆਸਾ ਮਹਲਾ ੪ ਛੰਤ ਘਰੁ ੫
ੴ ਸਤਿਗੁਰ ਪ੍ਰਸਾਦਿ ॥
ਮੇਰੇ ਮਨ ਪਰਦੇਸੀ ਵੇ ਪਿਆਰੇ ਆਉ ਘਰੇ ॥ ਹਰਿ ਗੁਰੂ ਮਿਲਾਵਹੁ ਮੇਰੇ ਪਿਆਰੇ ਘਰਿ ਵਸੈ ਹਰੇ ॥ ਰੰਗਿ ਰਲੀਆ ਮਾਣਹੁ ਮੇਰੇ ਪਿਆਰੇ ਹਰਿ ਕਿਰਪਾ ਕਰੇ ॥ ਗੁਰੁ ਨਾਨਕੁ ਤੁਠਾ ਮੇਰੇ ਪਿਆਰੇ ਮੇਲੇ ਹਰੇ ॥੧॥

ਮੈ ਪ੍ਰੇਮੁ ਨ ਚਾਖਿਆ ਮੇਰੇ ਪਿਆਰੇ ਭਾਉ ਕਰੇ ॥ ਮਨਿ ਤ੍ਰਿਸਨਾ ਨ ਬੁਝੀ ਮੇਰੇ ਪਿਆਰੇ ਨਿਤ ਆਸ ਕਰੇ ॥ ਨਿਤ ਜੋਬਨੁ ਜਾਵੈ ਮੇਰੇ ਪਿਆਰੇ ਜਮੁ ਸਾਸ ਹਿਰੇ ॥ ਭਾਗ ਮਣੀ ਸੋਹਾਗਣਿ ਮੇਰੇ ਪਿਆਰੇ ਨਾਨਕ ਹਰਿ ਉਰਿ ਧਾਰੇ ॥੨॥

ਪਿਰ ਰਤਿਅੜੇ ਮੈਡੇ ਲੋਇਣ ਮੇਰੇ ਪਿਆਰੇ ਚਾਤ੍ਰਿਕ ਬੂੰਦ ਜਿਵੈ ॥ ਮਨੁ ਸੀਤਲੁ ਹੋਆ ਮੇਰੇ ਪਿਆਰੇ ਹਰਿ ਬੂੰਦ ਪੀਵੈ ॥ ਤਨਿ ਬਿਰਹੁ ਜਗਾਵੈ ਮੇਰੇ ਪਿਆਰੇ ਨੀਦ ਨ ਪਵੈ ਕਿਵੈ ॥ ਹਰਿ ਸਜਣੁ ਲਧਾ ਮੇਰੇ ਪਿਆਰੇ ਨਾਨਕ ਗੁਰੂ ਲਿਵੈ ॥੩॥

ਚੜਿ ਚੇਤੁ ਬਸੰਤੁ ਮੇਰੇ ਪਿਆਰੇ ਭਲੀਅ ਰੁਤੇ ॥ ਪਿਰ ਬਾਝੜਿਅਹੁ ਮੇਰੇ ਪਿਆਰੇ ਆਂਗਣਿ ਧੂੜਿ ਲੁਤੇ ॥ ਮਨਿ ਆਸ ਉਡੀਣੀ ਮੇਰੇ ਪਿਆਰੇ ਦੁਇ ਨੈਨ ਜੁਤੇ ॥ ਗੁਰੁ ਨਾਨਕੁ ਦੇਖਿ ਵਿਗਸੀ ਮੇਰੇ ਪਿਆਰੇ ਜਿਉ ਮਾਤ ਸੁਤੇ ॥੪॥

ਹਰਿ ਕੀਆ ਕਥਾ ਕਹਾਣੀਆ ਮੇਰੇ ਪਿਆਰੇ ਸਤਿਗੁਰੂ ਸੁਣਾਈਆ ॥ ਗੁਰ ਵਿਟੜਿਅਹੁ ਹਉ ਘੋਲੀ ਮੇਰੇ ਪਿਆਰੇ ਜਿਨਿ ਹਰਿ ਮੇਲਾਈਆ ॥ ਸਭਿ ਆਸਾ ਹਰਿ ਪੂਰੀਆ ਮੇਰੇ ਪਿਆਰੇ ਮਨਿ ਚਿੰਦਿਅੜਾ ਫਲੁ ਪਾਇਆ ॥ ਹਰਿ ਤੁਠੜਾ ਮੇਰੇ ਪਿਆਰੇ ਜਨੁ ਨਾਨਕੁ ਨਾਮਿ ਸਮਾਇਆ ॥੫॥

ਪਿਆਰੇ ਹਰਿ ਬਿਨੁ ਪ੍ਰੇਮੁ ਨ ਖੇਲਸਾ ॥ ਕਿਉ ਪਾਈ ਗੁਰੁ ਜਿਤੁ ਲਗਿ ਪਿਆਰਾ ਦੇਖਸਾ ॥ ਹਰਿ ਦਾਤੜੇ ਮੇਲਿ ਗੁਰੂ ਮੁਖਿ ਗੁਰਮੁਖਿ ਮੇਲਸਾ ॥ ਗੁਰੁ ਨਾਨਕੁ ਪਾਇਆ ਮੇਰੇ ਪਿਆਰੇ ਧੁਰਿ ਮਸਤਕਿ ਲੇਖੁ ਸਾ ॥੬॥੧੪॥੨੧॥

(ਗੁਰੂ ਅਰਜਨ ਦੇਵ ਜੀ -- SGGS 452) ੴ ਸਤਿਗੁਰ ਪ੍ਰਸਾਦਿ ॥
ਰਾਗੁ ਆਸਾ ਮਹਲਾ ੫ ਛੰਤ ਘਰੁ ੧ ॥
ਅਨਦੋ ਅਨਦੁ ਘਣਾ ਮੈ ਸੋ ਪ੍ਰਭੁ ਡੀਠਾ ਰਾਮ ॥ ਚਾਖਿਅੜਾ ਚਾਖਿਅੜਾ ਮੈ ਹਰਿ ਰਸੁ ਮੀਠਾ ਰਾਮ ॥ ਹਰਿ ਰਸੁ ਮੀਠਾ ਮਨ ਮਹਿ ਵੂਠਾ ਸਤਿਗੁਰੁ ਤੂਠਾ ਸਹਜੁ ਭਇਆ ॥ ਗ੍ਰਿਹੁ ਵਸਿ ਆਇਆ ਮੰਗਲੁ ਗਾਇਆ ਪੰਚ ਦੁਸਟ ਓਇ ਭਾਗਿ ਗਇਆ ॥ ਸੀਤਲ ਆਘਾਣੇ ਅੰਮ੍ਰਿਤ ਬਾਣੇ ਸਾਜਨ ਸੰਤ ਬਸੀਠਾ ॥ ਕਹੁ ਨਾਨਕ ਹਰਿ ਸਿਉ ਮਨੁ ਮਾਨਿਆ ਸੋ ਪ੍ਰਭੁ ਨੈਣੀ ਡੀਠਾ ॥੧॥

ਸੋਹਿਅੜੇ ਸੋਹਿਅੜੇ ਮੇਰੇ ਬੰਕ ਦੁਆਰੇ ਰਾਮ ॥ ਪਾਹੁਨੜੇ ਪਾਹੁਨੜੇ ਮੇਰੇ ਸੰਤ ਪਿਆਰੇ ਰਾਮ ॥ ਸੰਤ ਪਿਆਰੇ ਕਾਰਜ ਸਾਰੇ ਨਮਸਕਾਰ ਕਰਿ ਲਗੇ ਸੇਵਾ ॥ ਆਪੇ ਜਾਞੀ ਆਪੇ ਮਾਞੀ ਆਪਿ ਸੁਆਮੀ ਆਪਿ ਦੇਵਾ ॥ ਅਪਣਾ ਕਾਰਜੁ ਆਪਿ ਸਵਾਰੇ ਆਪੇ ਧਾਰਨ ਧਾਰੇ ॥ ਕਹੁ ਨਾਨਕ ਸਹੁ ਘਰ ਮਹਿ ਬੈਠਾ ਸੋਹੇ ਬੰਕ ਦੁਆਰੇ ॥੨॥

ਨਵ ਨਿਧੇ ਨਉ ਨਿਧੇ ਮੇਰੇ ਘਰ ਮਹਿ ਆਈ ਰਾਮ ॥ ਸਭੁ ਕਿਛੁ ਮੈ ਸਭੁ ਕਿਛੁ ਪਾਇਆ ਨਾਮੁ ਧਿਆਈ ਰਾਮ ॥ ਨਾਮੁ ਧਿਆਈ ਸਦਾ ਸਖਾਈ ਸਹਜ ਸੁਭਾਈ ਗੋਵਿੰਦਾ ॥ ਗਣਤ ਮਿਟਾਈ ਚੂਕੀ ਧਾਈ ਕਦੇ ਨ ਵਿਆਪੈ ਮਨ ਚਿੰਦਾ ॥ ਗੋਵਿੰਦ ਗਾਜੇ ਅਨਹਦ ਵਾਜੇ ਅਚਰਜ ਸੋਭ ਬਣਾਈ ॥ ਕਹੁ ਨਾਨਕ ਪਿਰੁ ਮੇਰੈ ਸੰਗੇ ਤਾ ਮੈ ਨਵ ਨਿਧਿ ਪਾਈ ॥੩॥

ਸਰਸਿਅੜੇ ਸਰਸਿਅੜੇ ਮੇਰੇ ਭਾਈ ਸਭ ਮੀਤਾ ਰਾਮ ॥ ਬਿਖਮੋ ਬਿਖਮੁ ਅਖਾੜਾ ਮੈ ਗੁਰ ਮਿਲਿ ਜੀਤਾ ਰਾਮ ॥ ਗੁਰ ਮਿਲਿ ਜੀਤਾ ਹਰਿ ਹਰਿ ਕੀਤਾ ਤੂਟੀ ਭੀਤਾ ਭਰਮ ਗੜਾ ॥ ਪਾਇਆ ਖਜਾਨਾ ਬਹੁਤੁ ਨਿਧਾਨਾ ਸਾਣਥ ਮੇਰੀ ਆਪਿ ਖੜਾ ॥ ਸੋਈ ਸੁਗਿਆਨਾ ਸੋ ਪਰਧਾਨਾ ਜੋ ਪ੍ਰਭਿ ਅਪਨਾ ਕੀਤਾ ॥ ਕਹੁ ਨਾਨਕ ਜਾਂ ਵਲਿ ਸੁਆਮੀ ਤਾ ਸਰਸੇ ਭਾਈ ਮੀਤਾ ॥੪॥੧॥

(ਗੁਰੂ ਅਰਜਨ ਦੇਵ ਜੀ -- SGGS 453) ਆਸਾ ਮਹਲਾ ੫ ॥
ਅਕਥਾ ਹਰਿ ਅਕਥ ਕਥਾ ਕਿਛੁ ਜਾਇ ਨ ਜਾਣੀ ਰਾਮ ॥ ਸੁਰਿ ਨਰ ਸੁਰਿ ਨਰ ਮੁਨਿ ਜਨ ਸਹਜਿ ਵਖਾਣੀ ਰਾਮ ॥ ਸਹਜੇ ਵਖਾਣੀ ਅਮਿਉ ਬਾਣੀ ਚਰਣ ਕਮਲ ਰੰਗੁ ਲਾਇਆ ॥ ਜਪਿ ਏਕੁ ਅਲਖੁ ਪ੍ਰਭੁ ਨਿਰੰਜਨੁ ਮਨ ਚਿੰਦਿਆ ਫਲੁ ਪਾਇਆ ॥ ਤਜਿ ਮਾਨੁ ਮੋਹੁ ਵਿਕਾਰੁ ਦੂਜਾ ਜੋਤੀ ਜੋਤਿ ਸਮਾਣੀ ॥ ਬਿਨਵੰਤਿ ਨਾਨਕ ਗੁਰ ਪ੍ਰਸਾਦੀ ਸਦਾ ਹਰਿ ਰੰਗੁ ਮਾਣੀ ॥੧॥

ਹਰਿ ਸੰਤਾ ਹਰਿ ਸੰਤ ਸਜਨ ਮੇਰੇ ਮੀਤ ਸਹਾਈ ਰਾਮ ॥ ਵਡਭਾਗੀ ਵਡਭਾਗੀ ਸਤਸੰਗਤਿ ਪਾਈ ਰਾਮ ॥ ਵਡਭਾਗੀ ਪਾਏ ਨਾਮੁ ਧਿਆਏ ਲਾਥੇ ਦੂਖ ਸੰਤਾਪੈ ॥ ਗੁਰ ਚਰਣੀ ਲਾਗੇ ਭ੍ਰਮ ਭਉ ਭਾਗੇ ਆਪੁ ਮਿਟਾਇਆ ਆਪੈ ॥ ਕਰਿ ਕਿਰਪਾ ਮੇਲੇ ਪ੍ਰਭਿ ਅਪੁਨੈ ਵਿਛੁੜਿ ਕਤਹਿ ਨ ਜਾਈ ॥ ਬਿਨਵੰਤਿ ਨਾਨਕ ਦਾਸੁ ਤੇਰਾ ਸਦਾ ਹਰਿ ਸਰਣਾਈ ॥੨॥

ਹਰਿ ਦਰੇ ਹਰਿ ਦਰਿ ਸੋਹਨਿ ਤੇਰੇ ਭਗਤ ਪਿਆਰੇ ਰਾਮ ॥ ਵਾਰੀ ਤਿਨ ਵਾਰੀ ਜਾਵਾ ਸਦ ਬਲਿਹਾਰੇ ਰਾਮ ॥ ਸਦ ਬਲਿਹਾਰੇ ਕਰਿ ਨਮਸਕਾਰੇ ਜਿਨ ਭੇਟਤ ਪ੍ਰਭੁ ਜਾਤਾ ॥ ਘਟਿ ਘਟਿ ਰਵਿ ਰਹਿਆ ਸਭ ਥਾਈ ਪੂਰਨ ਪੁਰਖੁ ਬਿਧਾਤਾ ॥ ਗੁਰੁ ਪੂਰਾ ਪਾਇਆ ਨਾਮੁ ਧਿਆਇਆ ਜੂਐ ਜਨਮੁ ਨ ਹਾਰੇ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਾਖੁ ਕਿਰਪਾ ਧਾਰੇ ॥੩॥

ਬੇਅੰਤਾ ਬੇਅੰਤ ਗੁਣ ਤੇਰੇ ਕੇਤਕ ਗਾਵਾ ਰਾਮ ॥ ਤੇਰੇ ਚਰਣਾ ਤੇਰੇ ਚਰਣ ਧੂੜਿ ਵਡਭਾਗੀ ਪਾਵਾ ਰਾਮ ॥ ਹਰਿ ਧੂੜੀ ਨੑਾਈਐ ਮੈਲੁ ਗਵਾਈਐ ਜਨਮ ਮਰਣ ਦੁਖ ਲਾਥੇ ॥ ਅੰਤਰਿ ਬਾਹਰਿ ਸਦਾ ਹਦੂਰੇ ਪਰਮੇਸਰੁ ਪ੍ਰਭੁ ਸਾਥੇ ॥ ਮਿਟੇ ਦੂਖ ਕਲਿਆਣ ਕੀਰਤਨ ਬਹੁੜਿ ਜੋਨਿ ਨ ਪਾਵਾ ॥ ਬਿਨਵੰਤਿ ਨਾਨਕ ਗੁਰ ਸਰਣਿ ਤਰੀਐ ਆਪਣੇ ਪ੍ਰਭ ਭਾਵਾ ॥੪॥੨॥

(ਗੁਰੂ ਅਰਜਨ ਦੇਵ ਜੀ -- SGGS 453) ਆਸਾ ਛੰਤ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥ ਹਰਿ ਘਟਿ ਘਟੇ ਡੀਠਾ ਅੰਮ੍ਰਿਤੋੁ ਵੂਠਾ ਜਨਮ ਮਰਨ ਦੁਖ ਨਾਠੇ ॥ ਗੁਣ ਨਿਧਿ ਗਾਇਆ ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥ ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥ ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥੧॥

ਜਿਉ ਰਾਤੀ ਜਲਿ ਮਾਛੁਲੀ ਤਿਉ ਰਾਮ ਰਸਿ ਮਾਤੇ ਰਾਮ ਰਾਜੇ ॥ ਗੁਰ ਪੂਰੈ ਉਪਦੇਸਿਆ ਜੀਵਨ ਗਤਿ ਭਾਤੇ ਰਾਮ ਰਾਜੇ ॥ ਜੀਵਨ ਗਤਿ ਸੁਆਮੀ ਅੰਤਰਜਾਮੀ ਆਪਿ ਲੀਏ ਲੜਿ ਲਾਏ ॥ ਹਰਿ ਰਤਨ ਪਦਾਰਥੋ ਪਰਗਟੋ ਪੂਰਨੋ ਛੋਡਿ ਨ ਕਤਹੂ ਜਾਏ ॥ ਪ੍ਰਭੁ ਸੁਘਰੁ ਸਰੂਪੁ ਸੁਜਾਨੁ ਸੁਆਮੀ ਤਾ ਕੀ ਮਿਟੈ ਨ ਦਾਤੇ ॥ ਜਲ ਸੰਗਿ ਰਾਤੀ ਮਾਛੁਲੀ ਨਾਨਕ ਹਰਿ ਮਾਤੇ ॥੨॥

ਚਾਤ੍ਰਿਕੁ ਜਾਚੈ ਬੂੰਦ ਜਿਉ ਹਰਿ ਪ੍ਰਾਨ ਅਧਾਰਾ ਰਾਮ ਰਾਜੇ ॥ ਮਾਲੁ ਖਜੀਨਾ ਸੁਤ ਭ੍ਰਾਤ ਮੀਤ ਸਭਹੂੰ ਤੇ ਪਿਆਰਾ ਰਾਮ ਰਾਜੇ ॥ ਸਭਹੂੰ ਤੇ ਪਿਆਰਾ ਪੁਰਖੁ ਨਿਰਾਰਾ ਤਾ ਕੀ ਗਤਿ ਨਹੀ ਜਾਣੀਐ ॥ ਹਰਿ ਸਾਸਿ ਗਿਰਾਸਿ ਨ ਬਿਸਰੈ ਕਬਹੂੰ ਗੁਰ ਸਬਦੀ ਰੰਗੁ ਮਾਣੀਐ ॥ ਪ੍ਰਭੁ ਪੁਰਖੁ ਜਗਜੀਵਨੋ ਸੰਤ ਰਸੁ ਪੀਵਨੋ ਜਪਿ ਭਰਮ ਮੋਹ ਦੁਖ ਡਾਰਾ ॥ ਚਾਤ੍ਰਿਕੁ ਜਾਚੈ ਬੂੰਦ ਜਿਉ ਨਾਨਕ ਹਰਿ ਪਿਆਰਾ ॥੩॥

ਮਿਲੇ ਨਰਾਇਣ ਆਪਣੇ ਮਾਨੋਰਥੋ ਪੂਰਾ ਰਾਮ ਰਾਜੇ ॥ ਢਾਠੀ ਭੀਤਿ ਭਰੰਮ ਕੀ ਭੇਟਤ ਗੁਰੁ ਸੂਰਾ ਰਾਮ ਰਾਜੇ ॥ ਪੂਰਨ ਗੁਰ ਪਾਏ ਪੁਰਬਿ ਲਿਖਾਏ ਸਭ ਨਿਧਿ ਦੀਨ ਦਇਆਲਾ ॥ ਆਦਿ ਮਧਿ ਅੰਤਿ ਪ੍ਰਭੁ ਸੋਈ ਸੁੰਦਰ ਗੁਰ ਗੋਪਾਲਾ ॥ ਸੂਖ ਸਹਜ ਆਨੰਦ ਘਨੇਰੇ ਪਤਿਤ ਪਾਵਨ ਸਾਧੂ ਧੂਰਾ ॥ ਹਰਿ ਮਿਲੇ ਨਰਾਇਣ ਨਾਨਕਾ ਮਾਨੋਰਥੋੁ ਪੂਰਾ ॥੪॥੧॥੩॥

(ਗੁਰੂ ਅਰਜਨ ਦੇਵ ਜੀ -- SGGS 454) ਆਸਾ ਮਹਲਾ ੫ ਛੰਤ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਸਲੋਕੁ ॥
ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥ ਨਾਨਕ ਪ੍ਰੀਤਿ ਲਗੀ ਤਿਨੑ ਰਾਮ ਸਿਉ ਭੇਟਤ ਸਾਧ ਸੰਗਾਤ ॥੧॥

ਛੰਤੁ ॥
ਜਲ ਦੁਧ ਨਿਆਈ ਰੀਤਿ ਅਬ ਦੁਧ ਆਚ ਨਹੀ ਮਨ ਐਸੀ ਪ੍ਰੀਤਿ ਹਰੇ ॥ ਅਬ ਉਰਝਿਓ ਅਲਿ ਕਮਲੇਹ ਬਾਸਨ ਮਾਹਿ ਮਗਨ ਇਕੁ ਖਿਨੁ ਭੀ ਨਾਹਿ ਟਰੈ ॥ ਖਿਨੁ ਨਾਹਿ ਟਰੀਐ ਪ੍ਰੀਤਿ ਹਰੀਐ ਸੀਗਾਰ ਹਭਿ ਰਸ ਅਰਪੀਐ ॥ ਜਹ ਦੂਖੁ ਸੁਣੀਐ ਜਮ ਪੰਥੁ ਭਣੀਐ ਤਹ ਸਾਧਸੰਗਿ ਨ ਡਰਪੀਐ ॥ ਕਰਿ ਕੀਰਤਿ ਗੋਵਿੰਦ ਗੁਣੀਐ ਸਗਲ ਪ੍ਰਾਛਤ ਦੁਖ ਹਰੇ ॥ ਕਹੁ ਨਾਨਕ ਛੰਤ ਗੋਵਿੰਦ ਹਰਿ ਕੇ ਮਨ ਹਰਿ ਸਿਉ ਨੇਹੁ ਕਰੇਹੁ ਐਸੀ ਮਨ ਪ੍ਰੀਤਿ ਹਰੇ ॥੧॥

ਜੈਸੀ ਮਛੁਲੀ ਨੀਰ ਇਕੁ ਖਿਨੁ ਭੀ ਨਾ ਧੀਰੇ ਮਨ ਐਸਾ ਨੇਹੁ ਕਰੇਹੁ ॥ ਜੈਸੀ ਚਾਤ੍ਰਿਕ ਪਿਆਸ ਖਿਨੁ ਖਿਨੁ ਬੂੰਦ ਚਵੈ ਬਰਸੁ ਸੁਹਾਵੇ ਮੇਹੁ ॥ ਹਰਿ ਪ੍ਰੀਤਿ ਕਰੀਜੈ ਇਹੁ ਮਨੁ ਦੀਜੈ ਅਤਿ ਲਾਈਐ ਚਿਤੁ ਮੁਰਾਰੀ ॥ ਮਾਨੁ ਨ ਕੀਜੈ ਸਰਣਿ ਪਰੀਜੈ ਦਰਸਨ ਕਉ ਬਲਿਹਾਰੀ ॥ ਗੁਰ ਸੁਪ੍ਰਸੰਨੇ ਮਿਲੁ ਨਾਹ ਵਿਛੁੰਨੇ ਧਨ ਦੇਦੀ ਸਾਚੁ ਸਨੇਹਾ ॥ ਕਹੁ ਨਾਨਕ ਛੰਤ ਅਨੰਤ ਠਾਕੁਰ ਕੇ ਹਰਿ ਸਿਉ ਕੀਜੈ ਨੇਹਾ ਮਨ ਐਸਾ ਨੇਹੁ ਕਰੇਹੁ ॥੨॥

ਚਕਵੀ ਸੂਰ ਸਨੇਹੁ ਚਿਤਵੈ ਆਸ ਘਣੀ ਕਦਿ ਦਿਨੀਅਰੁ ਦੇਖੀਐ ॥ ਕੋਕਿਲ ਅੰਬ ਪਰੀਤਿ ਚਵੈ ਸੁਹਾਵੀਆ ਮਨ ਹਰਿ ਰੰਗੁ ਕੀਜੀਐ ॥ ਹਰਿ ਪ੍ਰੀਤਿ ਕਰੀਜੈ ਮਾਨੁ ਨ ਕੀਜੈ ਇਕ ਰਾਤੀ ਕੇ ਹਭਿ ਪਾਹੁਣਿਆ ॥ ਅਬ ਕਿਆ ਰੰਗੁ ਲਾਇਓ ਮੋਹੁ ਰਚਾਇਓ ਨਾਗੇ ਆਵਣ ਜਾਵਣਿਆ ॥ ਥਿਰੁ ਸਾਧੂ ਸਰਣੀ ਪੜੀਐ ਚਰਣੀ ਅਬ ਟੂਟਸਿ ਮੋਹੁ ਜੁ ਕਿਤੀਐ ॥ ਕਹੁ ਨਾਨਕ ਛੰਤ ਦਇਆਲ ਪੁਰਖ ਕੇ ਮਨ ਹਰਿ ਲਾਇ ਪਰੀਤਿ ਕਬ ਦਿਨੀਅਰੁ ਦੇਖੀਐ ॥੩॥

ਨਿਸਿ ਕੁਰੰਕ ਜੈਸੇ ਨਾਦ ਸੁਣਿ ਸ੍ਰਵਣੀ ਹੀਉ ਡਿਵੈ ਮਨ ਐਸੀ ਪ੍ਰੀਤਿ ਕੀਜੈ ॥ ਜੈਸੀ ਤਰੁਣਿ ਭਤਾਰ ਉਰਝੀ ਪਿਰਹਿ ਸਿਵੈ ਇਹੁ ਮਨੁ ਲਾਲ ਦੀਜੈ ॥ ਮਨੁ ਲਾਲਹਿ ਦੀਜੈ ਭੋਗ ਕਰੀਜੈ ਹਭਿ ਖੁਸੀਆ ਰੰਗ ਮਾਣੇ ॥ ਪਿਰੁ ਅਪਨਾ ਪਾਇਆ ਰੰਗੁ ਲਾਲੁ ਬਣਾਇਆ ਅਤਿ ਮਿਲਿਓ ਮਿਤ੍ਰ ਚਿਰਾਣੇ ॥ ਗੁਰੁ ਥੀਆ ਸਾਖੀ ਤਾ ਡਿਠਮੁ ਆਖੀ ਪਿਰ ਜੇਹਾ ਅਵਰੁ ਨ ਦੀਸੈ ॥ ਕਹੁ ਨਾਨਕ ਛੰਤ ਦਇਆਲ ਮੋਹਨ ਕੇ ਮਨ ਹਰਿ ਚਰਣ ਗਹੀਜੈ ਐਸੀ ਮਨ ਪ੍ਰੀਤਿ ਕੀਜੈ ॥੪॥੧॥੪॥

(ਗੁਰੂ ਅਰਜਨ ਦੇਵ ਜੀ -- SGGS 455) ਆਸਾ ਮਹਲਾ ੫ ॥
ਸਲੋਕੁ ॥
ਬਨੁ ਬਨੁ ਫਿਰਤੀ ਖੋਜਤੀ ਹਾਰੀ ਬਹੁ ਅਵਗਾਹਿ ॥ ਨਾਨਕ ਭੇਟੇ ਸਾਧ ਜਬ ਹਰਿ ਪਾਇਆ ਮਨ ਮਾਹਿ ॥੧॥

ਛੰਤ ॥
ਜਾ ਕਉ ਖੋਜਹਿ ਅਸੰਖ ਮੁਨੀ ਅਨੇਕ ਤਪੇ ॥ ਬ੍ਰਹਮੇ ਕੋਟਿ ਅਰਾਧਹਿ ਗਿਆਨੀ ਜਾਪ ਜਪੇ ॥ ਜਪ ਤਾਪ ਸੰਜਮ ਕਿਰਿਆ ਪੂਜਾ ਅਨਿਕ ਸੋਧਨ ਬੰਦਨਾ ॥ ਕਰਿ ਗਵਨੁ ਬਸੁਧਾ ਤੀਰਥਹ ਮਜਨੁ ਮਿਲਨ ਕਉ ਨਿਰੰਜਨਾ ॥ ਮਾਨੁਖ ਬਨੁ ਤਿਨੁ ਪਸੂ ਪੰਖੀ ਸਗਲ ਤੁਝਹਿ ਅਰਾਧਤੇ ॥ ਦਇਆਲ ਲਾਲ ਗੋਬਿੰਦ ਨਾਨਕ ਮਿਲੁ ਸਾਧਸੰਗਤਿ ਹੋਇ ਗਤੇ ॥੧॥

ਕੋਟਿ ਬਿਸਨ ਅਵਤਾਰ ਸੰਕਰ ਜਟਾਧਾਰ ॥ ਚਾਹਹਿ ਤੁਝਹਿ ਦਇਆਰ ਮਨਿ ਤਨਿ ਰੁਚ ਅਪਾਰ ॥ ਅਪਾਰ ਅਗਮ ਗੋਬਿੰਦ ਠਾਕੁਰ ਸਗਲ ਪੂਰਕ ਪ੍ਰਭ ਧਨੀ ॥ ਸੁਰ ਸਿਧ ਗਣ ਗੰਧਰਬ ਧਿਆਵਹਿ ਜਖ ਕਿੰਨਰ ਗੁਣ ਭਨੀ ॥ ਕੋਟਿ ਇੰਦ੍ਰ ਅਨੇਕ ਦੇਵਾ ਜਪਤ ਸੁਆਮੀ ਜੈ ਜੈ ਕਾਰ ॥ ਅਨਾਥ ਨਾਥ ਦਇਆਲ ਨਾਨਕ ਸਾਧਸੰਗਤਿ ਮਿਲਿ ਉਧਾਰ ॥੨॥

ਕੋਟਿ ਦੇਵੀ ਜਾ ਕਉ ਸੇਵਹਿ ਲਖਿਮੀ ਅਨਿਕ ਭਾਤਿ ॥ ਗੁਪਤ ਪ੍ਰਗਟ ਜਾ ਕਉ ਅਰਾਧਹਿ ਪਉਣ ਪਾਣੀ ਦਿਨਸੁ ਰਾਤਿ ॥ ਨਖਿਅਤ੍ਰ ਸਸੀਅਰ ਸੂਰ ਧਿਆਵਹਿ ਬਸੁਧ ਗਗਨਾ ਗਾਵਏ ॥ ਸਗਲ ਖਾਣੀ ਸਗਲ ਬਾਣੀ ਸਦਾ ਸਦਾ ਧਿਆਵਏ ॥ ਸਿਮ੍ਰਿਤਿ ਪੁਰਾਣ ਚਤੁਰ ਬੇਦਹ ਖਟੁ ਸਾਸਤ੍ਰ ਜਾ ਕਉ ਜਪਾਤਿ ॥ ਪਤਿਤ ਪਾਵਨ ਭਗਤਿ ਵਛਲ ਨਾਨਕ ਮਿਲੀਐ ਸੰਗਿ ਸਾਤਿ ॥੩॥

ਜੇਤੀ ਪ੍ਰਭੂ ਜਨਾਈ ਰਸਨਾ ਤੇਤ ਭਨੀ ॥ ਅਨਜਾਨਤ ਜੋ ਸੇਵੈ ਤੇਤੀ ਨਹ ਜਾਇ ਗਨੀ ॥ ਅਵਿਗਤ ਅਗਨਤ ਅਥਾਹ ਠਾਕੁਰ ਸਗਲ ਮੰਝੇ ਬਾਹਰਾ ॥ ਸਰਬ ਜਾਚਿਕ ਏਕੁ ਦਾਤਾ ਨਹ ਦੂਰਿ ਸੰਗੀ ਜਾਹਰਾ ॥ ਵਸਿ ਭਗਤ ਥੀਆ ਮਿਲੇ ਜੀਆ ਤਾ ਕੀ ਉਪਮਾ ਕਿਤ ਗਨੀ ॥ ਇਹੁ ਦਾਨੁ ਮਾਨੁ ਨਾਨਕੁ ਪਾਏ ਸੀਸੁ ਸਾਧਹ ਧਰਿ ਚਰਨੀ ॥੪॥੨॥੫॥

(ਗੁਰੂ ਅਰਜਨ ਦੇਵ ਜੀ -- SGGS 456) ਆਸਾ ਮਹਲਾ ੫ ॥
ਸਲੋਕ ॥
ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ ॥ ਨਾਨਕ ਜਿਸੁ ਸਿਮਰਤ ਸਭ ਸੁਖ ਹੋਵਹਿ ਦੂਖੁ ਦਰਦੁ ਭ੍ਰਮੁ ਜਾਇ ॥੧॥

ਛੰਤੁ ॥
ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥ ਭੇਟਤ ਸਾਧੂ ਸੰਗ ਜਮ ਪੁਰਿ ਨਹ ਜਾਈਐ ॥ ਦੂਖ ਦਰਦ ਨ ਭਉ ਬਿਆਪੈ ਨਾਮੁ ਸਿਮਰਤ ਸਦ ਸੁਖੀ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਧਿਆਇ ਸੋ ਪ੍ਰਭੁ ਮਨਿ ਮੁਖੀ ॥ ਕ੍ਰਿਪਾਲ ਦਇਆਲ ਰਸਾਲ ਗੁਣ ਨਿਧਿ ਕਰਿ ਦਇਆ ਸੇਵਾ ਲਾਈਐ ॥ ਨਾਨਕੁ ਪਇਅੰਪੈ ਚਰਣ ਜੰਪੈ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥੧॥

ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥ ਭਰਮ ਅੰਧੇਰ ਬਿਨਾਸ ਗਿਆਨ ਗੁਰ ਅੰਜਨਾ ॥ ਗੁਰ ਗਿਆਨ ਅੰਜਨ ਪ੍ਰਭ ਨਿਰੰਜਨ ਜਲਿ ਥਲਿ ਮਹੀਅਲਿ ਪੂਰਿਆ ॥ ਇਕ ਨਿਮਖ ਜਾ ਕੈ ਰਿਦੈ ਵਸਿਆ ਮਿਟੇ ਤਿਸਹਿ ਵਿਸੂਰਿਆ ॥ ਅਗਾਧਿ ਬੋਧ ਸਮਰਥ ਸੁਆਮੀ ਸਰਬ ਕਾ ਭਉ ਭੰਜਨਾ ॥ ਨਾਨਕੁ ਪਇਅੰਪੈ ਚਰਣ ਜੰਪੈ ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥੨॥

ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥ ਮੋਹਿ ਆਸਰ ਤੁਅ ਚਰਨ ਤੁਮਾਰੀ ਸਰਨਿ ਸਿਧੇ ॥ ਹਰਿ ਚਰਨ ਕਾਰਨ ਕਰਨ ਸੁਆਮੀ ਪਤਿਤ ਉਧਰਨ ਹਰਿ ਹਰੇ ॥ ਸਾਗਰ ਸੰਸਾਰ ਭਵ ਉਤਾਰ ਨਾਮੁ ਸਿਮਰਤ ਬਹੁ ਤਰੇ ॥ ਆਦਿ ਅੰਤਿ ਬੇਅੰਤ ਖੋਜਹਿ ਸੁਨੀ ਉਧਰਨ ਸੰਤਸੰਗ ਬਿਧੇ ॥ ਨਾਨਕੁ ਪਇਅੰਪੈ ਚਰਨ ਜੰਪੈ ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥੩॥

ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥ ਜਹ ਜਹ ਸੰਤ ਅਰਾਧਹਿ ਤਹ ਤਹ ਪ੍ਰਗਟਾਇਆ ॥ ਪ੍ਰਭਿ ਆਪਿ ਲੀਏ ਸਮਾਇ ਸਹਜਿ ਸੁਭਾਇ ਭਗਤ ਕਾਰਜ ਸਾਰਿਆ ॥ ਆਨੰਦ ਹਰਿ ਜਸ ਮਹਾ ਮੰਗਲ ਸਰਬ ਦੂਖ ਵਿਸਾਰਿਆ ॥ ਚਮਤਕਾਰ ਪ੍ਰਗਾਸੁ ਦਹ ਦਿਸ ਏਕੁ ਤਹ ਦ੍ਰਿਸਟਾਇਆ ॥ ਨਾਨਕੁ ਪਇਅੰਪੈ ਚਰਣ ਜੰਪੈ ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥੪॥੩॥੬॥

(ਗੁਰੂ ਅਰਜਨ ਦੇਵ ਜੀ -- SGGS 457) ਆਸਾ ਮਹਲਾ ੫ ॥
ਥਿਰੁ ਸੰਤਨ ਸੋਹਾਗੁ ਮਰੈ ਨ ਜਾਵਏ ॥ ਜਾ ਕੈ ਗ੍ਰਿਹਿ ਹਰਿ ਨਾਹੁ ਸੁ ਸਦ ਹੀ ਰਾਵਏ ॥ ਅਵਿਨਾਸੀ ਅਵਿਗਤੁ ਸੋ ਪ੍ਰਭੁ ਸਦਾ ਨਵਤਨੁ ਨਿਰਮਲਾ ॥ ਨਹ ਦੂਰਿ ਸਦਾ ਹਦੂਰਿ ਠਾਕੁਰੁ ਦਹ ਦਿਸ ਪੂਰਨੁ ਸਦ ਸਦਾ ॥ ਪ੍ਰਾਨਪਤਿ ਗਤਿ ਮਤਿ ਜਾ ਤੇ ਪ੍ਰਿਅ ਪ੍ਰੀਤਿ ਪ੍ਰੀਤਮੁ ਭਾਵਏ ॥ ਨਾਨਕੁ ਵਖਾਣੈ ਗੁਰ ਬਚਨਿ ਜਾਣੈ ਥਿਰੁ ਸੰਤਨ ਸੋਹਾਗੁ ਮਰੈ ਨ ਜਾਵਏ ॥੧॥

ਜਾ ਕਉ ਰਾਮ ਭਤਾਰੁ ਤਾ ਕੈ ਅਨਦੁ ਘਣਾ ॥ ਸੁਖਵੰਤੀ ਸਾ ਨਾਰਿ ਸੋਭਾ ਪੂਰਿ ਬਣਾ ॥ ਮਾਣੁ ਮਹਤੁ ਕਲਿਆਣੁ ਹਰਿ ਜਸੁ ਸੰਗਿ ਸੁਰਜਨੁ ਸੋ ਪ੍ਰਭੂ ॥ ਸਰਬ ਸਿਧਿ ਨਵ ਨਿਧਿ ਤਿਤੁ ਗ੍ਰਿਹਿ ਨਹੀ ਊਨਾ ਸਭੁ ਕਛੂ ॥ ਮਧੁਰ ਬਾਨੀ ਪਿਰਹਿ ਮਾਨੀ ਥਿਰੁ ਸੋਹਾਗੁ ਤਾ ਕਾ ਬਣਾ ॥ ਨਾਨਕੁ ਵਖਾਣੈ ਗੁਰ ਬਚਨਿ ਜਾਣੈ ਜਾ ਕੋ ਰਾਮੁ ਭਤਾਰੁ ਤਾ ਕੈ ਅਨਦੁ ਘਣਾ ॥੨॥

ਆਉ ਸਖੀ ਸੰਤ ਪਾਸਿ ਸੇਵਾ ਲਾਗੀਐ ॥ ਪੀਸਉ ਚਰਣ ਪਖਾਰਿ ਆਪੁ ਤਿਆਗੀਐ ॥ ਤਜਿ ਆਪੁ ਮਿਟੈ ਸੰਤਾਪੁ ਆਪੁ ਨਹ ਜਾਣਾਈਐ ॥ ਸਰਣਿ ਗਹੀਜੈ ਮਾਨਿ ਲੀਜੈ ਕਰੇ ਸੋ ਸੁਖੁ ਪਾਈਐ ॥ ਕਰਿ ਦਾਸ ਦਾਸੀ ਤਜਿ ਉਦਾਸੀ ਕਰ ਜੋੜਿ ਦਿਨੁ ਰੈਣਿ ਜਾਗੀਐ ॥ ਨਾਨਕੁ ਵਖਾਣੈ ਗੁਰ ਬਚਨਿ ਜਾਣੈ ਆਉ ਸਖੀ ਸੰਤ ਪਾਸਿ ਸੇਵਾ ਲਾਗੀਐ ॥੩॥

ਜਾ ਕੈ ਮਸਤਕਿ ਭਾਗ ਸਿ ਸੇਵਾ ਲਾਇਆ ॥ ਤਾ ਕੀ ਪੂਰਨ ਆਸ ਜਿਨੑ ਸਾਧਸੰਗੁ ਪਾਇਆ ॥ ਸਾਧਸੰਗਿ ਹਰਿ ਕੈ ਰੰਗਿ ਗੋਬਿੰਦ ਸਿਮਰਣ ਲਾਗਿਆ ॥ ਭਰਮੁ ਮੋਹੁ ਵਿਕਾਰੁ ਦੂਜਾ ਸਗਲ ਤਿਨਹਿ ਤਿਆਗਿਆ ॥ ਮਨਿ ਸਾਂਤਿ ਸਹਜੁ ਸੁਭਾਉ ਵੂਠਾ ਅਨਦ ਮੰਗਲ ਗੁਣ ਗਾਇਆ ॥ ਨਾਨਕੁ ਵਖਾਣੈ ਗੁਰ ਬਚਨਿ ਜਾਣੈ ਜਾ ਕੈ ਮਸਤਕਿ ਭਾਗ ਸਿ ਸੇਵਾ ਲਾਇਆ ॥੪॥੪॥੭॥

(ਗੁਰੂ ਅਰਜਨ ਦੇਵ ਜੀ -- SGGS 457) ਆਸਾ ਮਹਲਾ ੫ ॥
ਸਲੋਕੁ ॥
ਹਰਿ ਹਰਿ ਨਾਮੁ ਜਪੰਤਿਆ ਕਛੁ ਨ ਕਹੈ ਜਮਕਾਲੁ ॥ ਨਾਨਕ ਮਨੁ ਤਨੁ ਸੁਖੀ ਹੋਇ ਅੰਤੇ ਮਿਲੈ ਗੋਪਾਲੁ ॥੧॥

ਛੰਤ ॥
ਮਿਲਉ ਸੰਤਨ ਕੈ ਸੰਗਿ ਮੋਹਿ ਉਧਾਰਿ ਲੇਹੁ ॥ ਬਿਨਉ ਕਰਉ ਕਰ ਜੋੜਿ ਹਰਿ ਹਰਿ ਨਾਮੁ ਦੇਹੁ ॥ ਹਰਿ ਨਾਮੁ ਮਾਗਉ ਚਰਣ ਲਾਗਉ ਮਾਨੁ ਤਿਆਗਉ ਤੁਮ੍ਹ੍ਹ ਦਇਆ ॥ ਕਤਹੂੰ ਨ ਧਾਵਉ ਸਰਣਿ ਪਾਵਉ ਕਰੁਣਾ ਮੈ ਪ੍ਰਭ ਕਰਿ ਮਇਆ ॥ ਸਮਰਥ ਅਗਥ ਅਪਾਰ ਨਿਰਮਲ ਸੁਣਹੁ ਸੁਆਮੀ ਬਿਨਉ ਏਹੁ ॥ ਕਰ ਜੋੜਿ ਨਾਨਕ ਦਾਨੁ ਮਾਗੈ ਜਨਮ ਮਰਣ ਨਿਵਾਰਿ ਲੇਹੁ ॥੧॥

ਅਪਰਾਧੀ ਮਤਿਹੀਨੁ ਨਿਰਗੁਨੁ ਅਨਾਥੁ ਨੀਚੁ ॥ ਸਠ ਕਠੋਰੁ ਕੁਲਹੀਨੁ ਬਿਆਪਤ ਮੋਹ ਕੀਚੁ ॥ ਮਲ ਭਰਮ ਕਰਮ ਅਹੰ ਮਮਤਾ ਮਰਣੁ ਚੀਤਿ ਨ ਆਵਏ ॥ ਬਨਿਤਾ ਬਿਨੋਦ ਅਨੰਦ ਮਾਇਆ ਅਗਿਆਨਤਾ ਲਪਟਾਵਏ ॥ ਖਿਸੈ ਜੋਬਨੁ ਬਧੈ ਜਰੂਆ ਦਿਨ ਨਿਹਾਰੇ ਸੰਗਿ ਮੀਚੁ ॥ ਬਿਨਵੰਤਿ ਨਾਨਕ ਆਸ ਤੇਰੀ ਸਰਣਿ ਸਾਧੂ ਰਾਖੁ ਨੀਚੁ ॥੨॥

ਭਰਮੇ ਜਨਮ ਅਨੇਕ ਸੰਕਟ ਮਹਾ ਜੋਨ ॥ ਲਪਟਿ ਰਹਿਓ ਤਿਹ ਸੰਗਿ ਮੀਠੇ ਭੋਗ ਸੋਨ ॥ ਭ੍ਰਮਤ ਭਾਰ ਅਗਨਤ ਆਇਓ ਬਹੁ ਪ੍ਰਦੇਸਹ ਧਾਇਓ ॥ ਅਬ ਓਟ ਧਾਰੀ ਪ੍ਰਭ ਮੁਰਾਰੀ ਸਰਬ ਸੁਖ ਹਰਿ ਨਾਇਓ ॥ ਰਾਖਨਹਾਰੇ ਪ੍ਰਭ ਪਿਆਰੇ ਮੁਝ ਤੇ ਕਛੂ ਨ ਹੋਆ ਹੋਨ ॥ ਸੂਖ ਸਹਜ ਆਨੰਦ ਨਾਨਕ ਕ੍ਰਿਪਾ ਤੇਰੀ ਤਰੈ ਭਉਨ ॥੩॥

ਨਾਮ ਧਾਰੀਕ ਉਧਾਰੇ ਭਗਤਹ ਸੰਸਾ ਕਉਨ ॥ ਜੇਨ ਕੇਨ ਪਰਕਾਰੇ ਹਰਿ ਹਰਿ ਜਸੁ ਸੁਨਹੁ ਸ੍ਰਵਨ ॥ ਸੁਨਿ ਸ੍ਰਵਨ ਬਾਨੀ ਪੁਰਖ ਗਿਆਨੀ ਮਨਿ ਨਿਧਾਨਾ ਪਾਵਹੇ ॥ ਹਰਿ ਰੰਗਿ ਰਾਤੇ ਪ੍ਰਭ ਬਿਧਾਤੇ ਰਾਮ ਕੇ ਗੁਣ ਗਾਵਹੇ ॥ ਬਸੁਧ ਕਾਗਦ ਬਨਰਾਜ ਕਲਮਾ ਲਿਖਣ ਕਉ ਜੇ ਹੋਇ ਪਵਨ ॥ ਬੇਅੰਤ ਅੰਤੁ ਨ ਜਾਇ ਪਾਇਆ ਗਹੀ ਨਾਨਕ ਚਰਣ ਸਰਨ ॥੪॥੫॥੮॥

(ਗੁਰੂ ਅਰਜਨ ਦੇਵ ਜੀ -- SGGS 458) ਆਸਾ ਮਹਲਾ ੫ ॥
ਪੁਰਖ ਪਤੇ ਭਗਵਾਨ ਤਾ ਕੀ ਸਰਣਿ ਗਹੀ ॥ ਨਿਰਭਉ ਭਏ ਪਰਾਨ ਚਿੰਤਾ ਸਗਲ ਲਹੀ ॥ ਮਾਤ ਪਿਤਾ ਸੁਤ ਮੀਤ ਸੁਰਿਜਨ ਇਸਟ ਬੰਧਪ ਜਾਣਿਆ ॥ ਗਹਿ ਕੰਠਿ ਲਾਇਆ ਗੁਰਿ ਮਿਲਾਇਆ ਜਸੁ ਬਿਮਲ ਸੰਤ ਵਖਾਣਿਆ ॥ ਬੇਅੰਤ ਗੁਣ ਅਨੇਕ ਮਹਿਮਾ ਕੀਮਤਿ ਕਛੂ ਨ ਜਾਇ ਕਹੀ ॥ ਪ੍ਰਭ ਏਕ ਅਨਿਕ ਅਲਖ ਠਾਕੁਰ ਓਟ ਨਾਨਕ ਤਿਸੁ ਗਹੀ ॥੧॥

ਅੰਮ੍ਰਿਤ ਬਨੁ ਸੰਸਾਰੁ ਸਹਾਈ ਆਪਿ ਭਏ ॥ ਰਾਮ ਨਾਮੁ ਉਰ ਹਾਰੁ ਬਿਖੁ ਕੇ ਦਿਵਸ ਗਏ ॥ ਗਤੁ ਭਰਮ ਮੋਹ ਬਿਕਾਰ ਬਿਨਸੇ ਜੋਨਿ ਆਵਣ ਸਭ ਰਹੇ ॥ ਅਗਨਿ ਸਾਗਰ ਭਏ ਸੀਤਲ ਸਾਧ ਅੰਚਲ ਗਹਿ ਰਹੇ ॥ ਗੋਵਿੰਦ ਗੁਪਾਲ ਦਇਆਲ ਸੰਮ੍ਰਿਥ ਬੋਲਿ ਸਾਧੂ ਹਰਿ ਜੈ ਜਏ ॥ ਨਾਨਕ ਨਾਮੁ ਧਿਆਇ ਪੂਰਨ ਸਾਧਸੰਗਿ ਪਾਈ ਪਰਮ ਗਤੇ ॥੨॥

ਜਹ ਦੇਖਉ ਤਹ ਸੰਗਿ ਏਕੋ ਰਵਿ ਰਹਿਆ ॥ ਘਟ ਘਟ ਵਾਸੀ ਆਪਿ ਵਿਰਲੈ ਕਿਨੈ ਲਹਿਆ ॥ ਜਲਿ ਥਲਿ ਮਹੀਅਲਿ ਪੂਰਿ ਪੂਰਨ ਕੀਟ ਹਸਤਿ ਸਮਾਨਿਆ ॥ ਆਦਿ ਅੰਤੇ ਮਧਿ ਸੋਈ ਗੁਰ ਪ੍ਰਸਾਦੀ ਜਾਨਿਆ ॥ ਬ੍ਰਹਮੁ ਪਸਰਿਆ ਬ੍ਰਹਮ ਲੀਲਾ ਗੋਵਿੰਦ ਗੁਣ ਨਿਧਿ ਜਨਿ ਕਹਿਆ ॥ ਸਿਮਰਿ ਸੁਆਮੀ ਅੰਤਰਜਾਮੀ ਹਰਿ ਏਕੁ ਨਾਨਕ ਰਵਿ ਰਹਿਆ ॥੩॥

ਦਿਨੁ ਰੈਣਿ ਸੁਹਾਵੜੀ ਆਈ ਸਿਮਰਤ ਨਾਮੁ ਹਰੇ ॥ ਚਰਣ ਕਮਲ ਸੰਗਿ ਪ੍ਰੀਤਿ ਕਲਮਲ ਪਾਪ ਟਰੇ ॥ ਦੂਖ ਭੂਖ ਦਾਰਿਦ੍ਰ ਨਾਠੇ ਪ੍ਰਗਟੁ ਮਗੁ ਦਿਖਾਇਆ ॥ ਮਿਲਿ ਸਾਧਸੰਗੇ ਨਾਮ ਰੰਗੇ ਮਨਿ ਲੋੜੀਦਾ ਪਾਇਆ ॥ ਹਰਿ ਦੇਖਿ ਦਰਸਨੁ ਇਛ ਪੁੰਨੀ ਕੁਲ ਸੰਬੂਹਾ ਸਭਿ ਤਰੇ ॥ ਦਿਨਸੁ ਰੈਣਿ ਅਨੰਦ ਅਨਦਿਨੁ ਸਿਮਰੰਤ ਨਾਨਕ ਹਰਿ ਹਰੇ ॥੪॥੬॥੯॥

(ਗੁਰੂ ਅਰਜਨ ਦੇਵ ਜੀ -- SGGS 459) ਆਸਾ ਮਹਲਾ ੫ ਛੰਤ ਘਰੁ ੭
ੴ ਸਤਿਗੁਰ ਪ੍ਰਸਾਦਿ ॥
ਸਲੋਕੁ ॥
ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੧॥

ਛੰਤ ॥
ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥ ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥ ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥ ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥ ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥੧॥

ਮੇਰੀ ਸੇਜੜੀਐ ਆਡੰਬਰੁ ਬਣਿਆ ॥ ਮਨਿ ਅਨਦੁ ਭਇਆ ਪ੍ਰਭੁ ਆਵਤ ਸੁਣਿਆ ॥ ਪ੍ਰਭ ਮਿਲੇ ਸੁਆਮੀ ਸੁਖਹ ਗਾਮੀ ਚਾਵ ਮੰਗਲ ਰਸ ਭਰੇ ॥ ਅੰਗ ਸੰਗਿ ਲਾਗੇ ਦੂਖ ਭਾਗੇ ਪ੍ਰਾਣ ਮਨ ਤਨ ਸਭਿ ਹਰੇ ॥ ਮਨ ਇਛ ਪਾਈ ਪ੍ਰਭ ਧਿਆਈ ਸੰਜੋਗੁ ਸਾਹਾ ਸੁਭ ਗਣਿਆ ॥ ਬਿਨਵੰਤਿ ਨਾਨਕ ਮਿਲੇ ਸ੍ਰੀਧਰ ਸਗਲ ਆਨੰਦ ਰਸੁ ਬਣਿਆ ॥੨॥

ਮਿਲਿ ਸਖੀਆ ਪੁਛਹਿ ਕਹੁ ਕੰਤ ਨੀਸਾਣੀ ॥ ਰਸਿ ਪ੍ਰੇਮ ਭਰੀ ਕਛੁ ਬੋਲਿ ਨ ਜਾਣੀ ॥ ਗੁਣ ਗੂੜ ਗੁਪਤ ਅਪਾਰ ਕਰਤੇ ਨਿਗਮ ਅੰਤੁ ਨ ਪਾਵਹੇ ॥ ਭਗਤਿ ਭਾਇ ਧਿਆਇ ਸੁਆਮੀ ਸਦਾ ਹਰਿ ਗੁਣ ਗਾਵਹੇ ॥ ਸਗਲ ਗੁਣ ਸੁਗਿਆਨ ਪੂਰਨ ਆਪਣੇ ਪ੍ਰਭ ਭਾਣੀ ॥ ਬਿਨਵੰਤਿ ਨਾਨਕ ਰੰਗਿ ਰਾਤੀ ਪ੍ਰੇਮ ਸਹਜਿ ਸਮਾਣੀ ॥੩॥

ਸੁਖ ਸੋਹਿਲੜੇ ਹਰਿ ਗਾਵਣ ਲਾਗੇ ॥ ਸਾਜਨ ਸਰਸਿਅੜੇ ਦੁਖ ਦੁਸਮਨ ਭਾਗੇ ॥ ਸੁਖ ਸਹਜ ਸਰਸੇ ਹਰਿ ਨਾਮਿ ਰਹਸੇ ਪ੍ਰਭਿ ਆਪਿ ਕਿਰਪਾ ਧਾਰੀਆ ॥ ਹਰਿ ਚਰਣ ਲਾਗੇ ਸਦਾ ਜਾਗੇ ਮਿਲੇ ਪ੍ਰਭ ਬਨਵਾਰੀਆ ॥ ਸੁਭ ਦਿਵਸ ਆਏ ਸਹਜਿ ਪਾਏ ਸਗਲ ਨਿਧਿ ਪ੍ਰਭ ਪਾਗੇ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸਦਾ ਹਰਿ ਜਨ ਤਾਗੇ ॥੪॥੧॥੧੦॥

(ਗੁਰੂ ਅਰਜਨ ਦੇਵ ਜੀ -- SGGS 459) ਆਸਾ ਮਹਲਾ ੫ ॥
ਉਠਿ ਵੰਞੁ ਵਟਾਊੜਿਆ ਤੈ ਕਿਆ ਚਿਰੁ ਲਾਇਆ ॥ ਮੁਹਲਤਿ ਪੁੰਨੜੀਆ ਕਿਤੁ ਕੂੜਿ ਲੋਭਾਇਆ ॥ ਕੂੜੇ ਲੁਭਾਇਆ ਧੋਹੁ ਮਾਇਆ ਕਰਹਿ ਪਾਪ ਅਮਿਤਿਆ ॥ ਤਨੁ ਭਸਮ ਢੇਰੀ ਜਮਹਿ ਹੇਰੀ ਕਾਲਿ ਬਪੁੜੈ ਜਿਤਿਆ ॥ ਮਾਲੁ ਜੋਬਨੁ ਛੋਡਿ ਵੈਸੀ ਰਹਿਓ ਪੈਨਣੁ ਖਾਇਆ ॥ ਨਾਨਕ ਕਮਾਣਾ ਸੰਗਿ ਜੁਲਿਆ ਨਹ ਜਾਇ ਕਿਰਤੁ ਮਿਟਾਇਆ ॥੧॥

ਫਾਥੋਹੁ ਮਿਰਗ ਜਿਵੈ ਪੇਖਿ ਰੈਣਿ ਚੰਦ੍ਰਾਇਣੁ ॥ ਸੂਖਹੁ ਦੂਖ ਭਏ ਨਿਤ ਪਾਪ ਕਮਾਇਣੁ ॥ ਪਾਪਾ ਕਮਾਣੇ ਛਡਹਿ ਨਾਹੀ ਲੈ ਚਲੇ ਘਤਿ ਗਲਾਵਿਆ ॥ ਹਰਿਚੰਦਉਰੀ ਦੇਖਿ ਮੂਠਾ ਕੂੜੁ ਸੇਜਾ ਰਾਵਿਆ ॥ ਲਬਿ ਲੋਭਿ ਅਹੰਕਾਰਿ ਮਾਤਾ ਗਰਬਿ ਭਇਆ ਸਮਾਇਣੁ ॥ ਨਾਨਕ ਮ੍ਰਿਗ ਅਗਿਆਨਿ ਬਿਨਸੇ ਨਹ ਮਿਟੈ ਆਵਣੁ ਜਾਇਣੁ ॥੨॥

ਮਿਠੈ ਮਖੁ ਮੁਆ ਕਿਉ ਲਏ ਓਡਾਰੀ ॥ ਹਸਤੀ ਗਰਤਿ ਪਇਆ ਕਿਉ ਤਰੀਐ ਤਾਰੀ ॥ ਤਰਣੁ ਦੁਹੇਲਾ ਭਇਆ ਖਿਨ ਮਹਿ ਖਸਮੁ ਚਿਤਿ ਨ ਆਇਓ ॥ ਦੂਖਾ ਸਜਾਈ ਗਣਤ ਨਾਹੀ ਕੀਆ ਅਪਣਾ ਪਾਇਓ ॥ ਗੁਝਾ ਕਮਾਣਾ ਪ੍ਰਗਟੁ ਹੋਆ ਈਤ ਉਤਹਿ ਖੁਆਰੀ ॥ ਨਾਨਕ ਸਤਿਗੁਰ ਬਾਝੁ ਮੂਠਾ ਮਨਮੁਖੋ ਅਹੰਕਾਰੀ ॥੩॥

ਹਰਿ ਕੇ ਦਾਸ ਜੀਵੇ ਲਗਿ ਪ੍ਰਭ ਕੀ ਚਰਣੀ ॥ ਕੰਠਿ ਲਗਾਇ ਲੀਏ ਤਿਸੁ ਠਾਕੁਰ ਸਰਣੀ ॥ ਬਲ ਬੁਧਿ ਗਿਆਨੁ ਧਿਆਨੁ ਅਪਣਾ ਆਪਿ ਨਾਮੁ ਜਪਾਇਆ ॥ ਸਾਧਸੰਗਤਿ ਆਪਿ ਹੋਆ ਆਪਿ ਜਗਤੁ ਤਰਾਇਆ ॥ ਰਾਖਿ ਲੀਏ ਰਖਣਹਾਰੈ ਸਦਾ ਨਿਰਮਲ ਕਰਣੀ ॥ ਨਾਨਕ ਨਰਕਿ ਨ ਜਾਹਿ ਕਬਹੂੰ ਹਰਿ ਸੰਤ ਹਰਿ ਕੀ ਸਰਣੀ ॥੪॥੨॥੧੧॥

(ਗੁਰੂ ਅਰਜਨ ਦੇਵ ਜੀ -- SGGS 460) ਆਸਾ ਮਹਲਾ ੫ ॥
ਵੰਞੁ ਮੇਰੇ ਆਲਸਾ ਹਰਿ ਪਾਸਿ ਬੇਨੰਤੀ ॥ ਰਾਵਉ ਸਹੁ ਆਪਨੜਾ ਪ੍ਰਭ ਸੰਗਿ ਸੋਹੰਤੀ ॥ ਸੰਗੇ ਸੋਹੰਤੀ ਕੰਤ ਸੁਆਮੀ ਦਿਨਸੁ ਰੈਣੀ ਰਾਵੀਐ ॥ ਸਾਸਿ ਸਾਸਿ ਚਿਤਾਰਿ ਜੀਵਾ ਪ੍ਰਭੁ ਪੇਖਿ ਹਰਿ ਗੁਣ ਗਾਵੀਐ ॥ ਬਿਰਹਾ ਲਜਾਇਆ ਦਰਸੁ ਪਾਇਆ ਅਮਿਉ ਦ੍ਰਿਸਟਿ ਸਿੰਚੰਤੀ ॥ ਬਿਨਵੰਤਿ ਨਾਨਕੁ ਮੇਰੀ ਇਛ ਪੁੰਨੀ ਮਿਲੇ ਜਿਸੁ ਖੋਜੰਤੀ ॥੧॥

ਨਸਿ ਵੰਞਹੁ ਕਿਲਵਿਖਹੁ ਕਰਤਾ ਘਰਿ ਆਇਆ ॥ ਦੂਤਹ ਦਹਨੁ ਭਇਆ ਗੋਵਿੰਦੁ ਪ੍ਰਗਟਾਇਆ ॥ ਪ੍ਰਗਟੇ ਗੁਪਾਲ ਗੋਬਿੰਦ ਲਾਲਨ ਸਾਧਸੰਗਿ ਵਖਾਣਿਆ ॥ ਆਚਰਜੁ ਡੀਠਾ ਅਮਿਉ ਵੂਠਾ ਗੁਰ ਪ੍ਰਸਾਦੀ ਜਾਣਿਆ ॥ ਮਨਿ ਸਾਂਤਿ ਆਈ ਵਜੀ ਵਧਾਈ ਨਹ ਅੰਤੁ ਜਾਈ ਪਾਇਆ ॥ ਬਿਨਵੰਤਿ ਨਾਨਕ ਸੁਖ ਸਹਜਿ ਮੇਲਾ ਪ੍ਰਭੂ ਆਪਿ ਬਣਾਇਆ ॥੨॥

ਨਰਕ ਨ ਡੀਠੜਿਆ ਸਿਮਰਤ ਨਾਰਾਇਣ ॥ ਜੈ ਜੈ ਧਰਮੁ ਕਰੇ ਦੂਤ ਭਏ ਪਲਾਇਣ ॥ ਧਰਮ ਧੀਰਜ ਸਹਜ ਸੁਖੀਏ ਸਾਧਸੰਗਤਿ ਹਰਿ ਭਜੇ ॥ ਕਰਿ ਅਨੁਗ੍ਰਹੁ ਰਾਖਿ ਲੀਨੇ ਮੋਹ ਮਮਤਾ ਸਭ ਤਜੇ ॥ ਗਹਿ ਕੰਠਿ ਲਾਏ ਗੁਰਿ ਮਿਲਾਏ ਗੋਵਿੰਦ ਜਪਤ ਅਘਾਇਣ ॥ ਬਿਨਵੰਤਿ ਨਾਨਕ ਸਿਮਰਿ ਸੁਆਮੀ ਸਗਲ ਆਸ ਪੁਜਾਇਣ ॥੩॥

ਨਿਧਿ ਸਿਧਿ ਚਰਣ ਗਹੇ ਤਾ ਕੇਹਾ ਕਾੜਾ ॥ ਸਭੁ ਕਿਛੁ ਵਸਿ ਜਿਸੈ ਸੋ ਪ੍ਰਭੂ ਅਸਾੜਾ ॥ ਗਹਿ ਭੁਜਾ ਲੀਨੇ ਨਾਮ ਦੀਨੇ ਕਰੁ ਧਾਰਿ ਮਸਤਕਿ ਰਾਖਿਆ ॥ ਸੰਸਾਰ ਸਾਗਰੁ ਨਹ ਵਿਆਪੈ ਅਮਿਉ ਹਰਿ ਰਸੁ ਚਾਖਿਆ ॥ ਸਾਧਸੰਗੇ ਨਾਮ ਰੰਗੇ ਰਣੁ ਜੀਤਿ ਵਡਾ ਅਖਾੜਾ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਬਹੁੜਿ ਜਮਿ ਨ ਉਪਾੜਾ ॥੪॥੩॥੧੨॥

(ਗੁਰੂ ਅਰਜਨ ਦੇਵ ਜੀ -- SGGS 461) ਆਸਾ ਮਹਲਾ ੫ ॥
ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥੧॥

ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥ ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥ ਦਾਤਾਰੁ ਸਦਾ ਦਇਆਲੁ ਸੁਆਮੀ ਕਾਇ ਮਨਹੁ ਵਿਸਾਰੀਐ ॥ ਮਿਲੁ ਸਾਧਸੰਗੇ ਭਜੁ ਨਿਸੰਗੇ ਕੁਲ ਸਮੂਹਾ ਤਾਰੀਐ ॥ ਸਿਧ ਸਾਧਿਕ ਦੇਵ ਮੁਨਿ ਜਨ ਭਗਤ ਨਾਮੁ ਅਧਾਰਾ ॥ ਬਿਨਵੰਤਿ ਨਾਨਕ ਸਦਾ ਭਜੀਐ ਪ੍ਰਭੁ ਏਕੁ ਕਰਣੈਹਾਰਾ ॥੨॥

ਖੋਟੁ ਨ ਕੀਚਈ ਪ੍ਰਭੁ ਪਰਖਣਹਾਰਾ ॥ ਕੂੜੁ ਕਪਟੁ ਕਮਾਵਦੜੇ ਜਨਮਹਿ ਸੰਸਾਰਾ ॥ ਸੰਸਾਰੁ ਸਾਗਰੁ ਤਿਨੑੀ ਤਰਿਆ ਜਿਨੑੀ ਏਕੁ ਧਿਆਇਆ ॥ ਤਜਿ ਕਾਮੁ ਕ੍ਰੋਧੁ ਅਨਿੰਦ ਨਿੰਦਾ ਪ੍ਰਭ ਸਰਣਾਈ ਆਇਆ ॥ ਜਲਿ ਥਲਿ ਮਹੀਅਲਿ ਰਵਿਆ ਸੁਆਮੀ ਊਚ ਅਗਮ ਅਪਾਰਾ ॥ ਬਿਨਵੰਤਿ ਨਾਨਕ ਟੇਕ ਜਨ ਕੀ ਚਰਣ ਕਮਲ ਅਧਾਰਾ ॥੩॥

ਪੇਖੁ ਹਰਿਚੰਦਉਰੜੀ ਅਸਥਿਰੁ ਕਿਛੁ ਨਾਹੀ ॥ ਮਾਇਆ ਰੰਗ ਜੇਤੇ ਸੇ ਸੰਗਿ ਨ ਜਾਹੀ ॥ ਹਰਿ ਸੰਗਿ ਸਾਥੀ ਸਦਾ ਤੇਰੈ ਦਿਨਸੁ ਰੈਣਿ ਸਮਾਲੀਐ ॥ ਹਰਿ ਏਕ ਬਿਨੁ ਕਛੁ ਅਵਰੁ ਨਾਹੀ ਭਾਉ ਦੁਤੀਆ ਜਾਲੀਐ ॥ ਮੀਤੁ ਜੋਬਨੁ ਮਾਲੁ ਸਰਬਸੁ ਪ੍ਰਭੁ ਏਕੁ ਕਰਿ ਮਨ ਮਾਹੀ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਐ ਸੂਖਿ ਸਹਜਿ ਸਮਾਹੀ ॥੪॥੪॥੧੩॥

(ਗੁਰੂ ਅਰਜਨ ਦੇਵ ਜੀ -- SGGS 461) ਆਸਾ ਮਹਲਾ ੫ ਛੰਤ ਘਰੁ ੮
ੴ ਸਤਿਗੁਰ ਪ੍ਰਸਾਦਿ ॥
ਕਮਲਾ ਭ੍ਰਮ ਭੀਤਿ ਕਮਲਾ ਭ੍ਰਮ ਭੀਤਿ ਹੇ ਤੀਖਣ ਮਦ ਬਿਪਰੀਤਿ ਹੇ ਅਵਧ ਅਕਾਰਥ ਜਾਤ ॥ ਗਹਬਰ ਬਨ ਘੋਰ ਗਹਬਰ ਬਨ ਘੋਰ ਹੇ ਗ੍ਰਿਹ ਮੂਸਤ ਮਨ ਚੋਰ ਹੇ ਦਿਨਕਰੋ ਅਨਦਿਨੁ ਖਾਤ ॥ ਦਿਨ ਖਾਤ ਜਾਤ ਬਿਹਾਤ ਪ੍ਰਭ ਬਿਨੁ ਮਿਲਹੁ ਪ੍ਰਭ ਕਰੁਣਾ ਪਤੇ ॥ ਜਨਮ ਮਰਣ ਅਨੇਕ ਬੀਤੇ ਪ੍ਰਿਅ ਸੰਗ ਬਿਨੁ ਕਛੁ ਨਹ ਗਤੇ ॥ ਕੁਲ ਰੂਪ ਧੂਪ ਗਿਆਨਹੀਨੀ ਤੁਝ ਬਿਨਾ ਮੋਹਿ ਕਵਨ ਮਾਤ ॥ ਕਰ ਜੋੜਿ ਨਾਨਕੁ ਸਰਣਿ ਆਇਓ ਪ੍ਰਿਅ ਨਾਥ ਨਰਹਰ ਕਰਹੁ ਗਾਤ ॥੧॥

ਮੀਨਾ ਜਲਹੀਨ ਮੀਨਾ ਜਲਹੀਨ ਹੇ ਓਹੁ ਬਿਛੁਰਤ ਮਨ ਤਨ ਖੀਨ ਹੇ ਕਤ ਜੀਵਨੁ ਪ੍ਰਿਅ ਬਿਨੁ ਹੋਤ ॥ ਸਨਮੁਖ ਸਹਿ ਬਾਨ ਸਨਮੁਖ ਸਹਿ ਬਾਨ ਹੇ ਮ੍ਰਿਗ ਅਰਪੇ ਮਨ ਤਨ ਪ੍ਰਾਨ ਹੇ ਓਹੁ ਬੇਧਿਓ ਸਹਜ ਸਰੋਤ ॥ ਪ੍ਰਿਅ ਪ੍ਰੀਤਿ ਲਾਗੀ ਮਿਲੁ ਬੈਰਾਗੀ ਖਿਨੁ ਰਹਨੁ ਧ੍ਰਿਗੁ ਤਨੁ ਤਿਸੁ ਬਿਨਾ ॥ ਪਲਕਾ ਨ ਲਾਗੈ ਪ੍ਰਿਅ ਪ੍ਰੇਮ ਪਾਗੈ ਚਿਤਵੰਤਿ ਅਨਦਿਨੁ ਪ੍ਰਭ ਮਨਾ ॥ ਸ੍ਰੀਰੰਗ ਰਾਤੇ ਨਾਮ ਮਾਤੇ ਭੈ ਭਰਮ ਦੁਤੀਆ ਸਗਲ ਖੋਤ ॥ ਕਰਿ ਮਇਆ ਦਇਆ ਦਇਆਲ ਪੂਰਨ ਹਰਿ ਪ੍ਰੇਮ ਨਾਨਕ ਮਗਨ ਹੋਤ ॥੨॥

ਅਲੀਅਲ ਗੁੰਜਾਤ ਅਲੀਅਲ ਗੁੰਜਾਤ ਹੇ ਮਕਰੰਦ ਰਸ ਬਾਸਨ ਮਾਤ ਹੇ ਪ੍ਰੀਤਿ ਕਮਲ ਬੰਧਾਵਤ ਆਪ ॥ ਚਾਤ੍ਰਿਕ ਚਿਤ ਪਿਆਸ ਚਾਤ੍ਰਿਕ ਚਿਤ ਪਿਆਸ ਹੇ ਘਨ ਬੂੰਦ ਬਚਿਤ੍ਰਿ ਮਨਿ ਆਸ ਹੇ ਅਲ ਪੀਵਤ ਬਿਨਸਤ ਤਾਪ ॥ ਤਾਪਾ ਬਿਨਾਸਨ ਦੂਖ ਨਾਸਨ ਮਿਲੁ ਪ੍ਰੇਮੁ ਮਨਿ ਤਨਿ ਅਤਿ ਘਨਾ ॥ ਸੁੰਦਰੁ ਚਤੁਰੁ ਸੁਜਾਨ ਸੁਆਮੀ ਕਵਨ ਰਸਨਾ ਗੁਣ ਭਨਾ ॥ ਗਹਿ ਭੁਜਾ ਲੇਵਹੁ ਨਾਮੁ ਦੇਵਹੁ ਦ੍ਰਿਸਟਿ ਧਾਰਤ ਮਿਟਤ ਪਾਪ ॥ ਨਾਨਕੁ ਜੰਪੈ ਪਤਿਤ ਪਾਵਨ ਹਰਿ ਦਰਸੁ ਪੇਖਤ ਨਹ ਸੰਤਾਪ ॥੩॥

ਚਿਤਵਉ ਚਿਤ ਨਾਥ ਚਿਤਵਉ ਚਿਤ ਨਾਥ ਹੇ ਰਖਿ ਲੇਵਹੁ ਸਰਣਿ ਅਨਾਥ ਹੇ ਮਿਲੁ ਚਾਉ ਚਾਈਲੇ ਪ੍ਰਾਨ ॥ ਸੁੰਦਰ ਤਨ ਧਿਆਨ ਸੁੰਦਰ ਤਨ ਧਿਆਨ ਹੇ ਮਨੁ ਲੁਬਧ ਗੋਪਾਲ ਗਿਆਨ ਹੇ ਜਾਚਿਕ ਜਨ ਰਾਖਤ ਮਾਨ ॥ ਪ੍ਰਭ ਮਾਨ ਪੂਰਨ ਦੁਖ ਬਿਦੀਰਨ ਸਗਲ ਇਛ ਪੁਜੰਤੀਆ ॥ ਹਰਿ ਕੰਠਿ ਲਾਗੇ ਦਿਨ ਸਭਾਗੇ ਮਿਲਿ ਨਾਹ ਸੇਜ ਸੋਹੰਤੀਆ ॥ ਪ੍ਰਭ ਦ੍ਰਿਸਟਿ ਧਾਰੀ ਮਿਲੇ ਮੁਰਾਰੀ ਸਗਲ ਕਲਮਲ ਭਏ ਹਾਨ ॥ ਬਿਨਵੰਤਿ ਨਾਨਕ ਮੇਰੀ ਆਸ ਪੂਰਨ ਮਿਲੇ ਸ੍ਰੀਧਰ ਗੁਣ ਨਿਧਾਨ ॥੪॥੧॥੧੪॥

(ਗੁਰੂ ਨਾਨਕ ਦੇਵ ਜੀ -- SGGS 462) ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਆਸਾ ਮਹਲਾ ੧ ॥
ਵਾਰ ਸਲੋਕਾ ਨਾਲਿ ਸਲੋਕ ਭੀ ਮਹਲੇ ਪਹਿਲੇ ਕੇ ਲਿਖੇ ਟੁੰਡੇ ਅਸ ਰਾਜੈ ਕੀ ਧੁਨੀ ॥
ਸਲੋਕੁ ਮਃ ੧ ॥
ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ ॥ ਜਿਨਿ ਮਾਣਸ ਤੇ ਦੇਵਤੇ ਕੀਏ ਕਰਤ ਨ ਲਾਗੀ ਵਾਰ ॥੧॥

(ਗੁਰੂ ਅੰਗਦ ਦੇਵ ਜੀ -- SGGS 463) ਮਹਲਾ ੨ ॥
ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ ॥ ਏਤੇ ਚਾਨਣ ਹੋਦਿਆਂ ਗੁਰ ਬਿਨੁ ਘੋਰ ਅੰਧਾਰ ॥੨॥

(ਗੁਰੂ ਨਾਨਕ ਦੇਵ ਜੀ -- SGGS 463) ਮਃ ੧ ॥
ਨਾਨਕ ਗੁਰੂ ਨ ਚੇਤਨੀ ਮਨਿ ਆਪਣੈ ਸੁਚੇਤ ॥ ਛੁਟੇ ਤਿਲ ਬੂਆੜ ਜਿਉ ਸੁੰਞੇ ਅੰਦਰਿ ਖੇਤ ॥ ਖੇਤੈ ਅੰਦਰਿ ਛੁਟਿਆ ਕਹੁ ਨਾਨਕ ਸਉ ਨਾਹ ॥ ਫਲੀਅਹਿ ਫੁਲੀਅਹਿ ਬਪੁੜੇ ਭੀ ਤਨ ਵਿਚਿ ਸੁਆਹ ॥੩॥

(ਗੁਰੂ ਨਾਨਕ ਦੇਵ ਜੀ -- SGGS 463) ਪਉੜੀ ॥
ਆਪੀਨੑੈ ਆਪੁ ਸਾਜਿਓ ਆਪੀਨੑੈ ਰਚਿਓ ਨਾਉ ॥ ਦੁਯੀ ਕੁਦਰਤਿ ਸਾਜੀਐ ਕਰਿ ਆਸਣੁ ਡਿਠੋ ਚਾਉ ॥ ਦਾਤਾ ਕਰਤਾ ਆਪਿ ਤੂੰ ਤੁਸਿ ਦੇਵਹਿ ਕਰਹਿ ਪਸਾਉ ॥ ਤੂੰ ਜਾਣੋਈ ਸਭਸੈ ਦੇ ਲੈਸਹਿ ਜਿੰਦੁ ਕਵਾਉ ॥ ਕਰਿ ਆਸਣੁ ਡਿਠੋ ਚਾਉ ॥੧॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates