ਰਾਗ ਆਸਾ ਕਾਫੀ - ਬਾਣੀ ਸ਼ਬਦ, Raag Asa Kafi - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਅਮਰਦਾਸ ਜੀ -- SGGS 365) ਆਸਾ ਘਰੁ ੮ ਕਾਫੀ ਮਹਲਾ ੩
ੴ ਸਤਿਗੁਰ ਪ੍ਰਸਾਦਿ ॥
ਹਰਿ ਕੈ ਭਾਣੈ ਸਤਿਗੁਰੁ ਮਿਲੈ ਸਚੁ ਸੋਝੀ ਹੋਈ ॥ ਗੁਰ ਪਰਸਾਦੀ ਮਨਿ ਵਸੈ ਹਰਿ ਬੂਝੈ ਸੋਈ ॥੧॥

ਮੈ ਸਹੁ ਦਾਤਾ ਏਕੁ ਹੈ ਅਵਰੁ ਨਾਹੀ ਕੋਈ ॥ ਗੁਰ ਕਿਰਪਾ ਤੇ ਮਨਿ ਵਸੈ ਤਾ ਸਦਾ ਸੁਖੁ ਹੋਈ ॥੧॥ ਰਹਾਉ ॥

ਇਸੁ ਜੁਗ ਮਹਿ ਨਿਰਭਉ ਹਰਿ ਨਾਮੁ ਹੈ ਪਾਈਐ ਗੁਰ ਵੀਚਾਰਿ ॥ ਬਿਨੁ ਨਾਵੈ ਜਮ ਕੈ ਵਸਿ ਹੈ ਮਨਮੁਖਿ ਅੰਧ ਗਵਾਰਿ ॥੨॥

ਹਰਿ ਕੈ ਭਾਣੈ ਜਨੁ ਸੇਵਾ ਕਰੈ ਬੂਝੈ ਸਚੁ ਸੋਈ ॥ ਹਰਿ ਕੈ ਭਾਣੈ ਸਾਲਾਹੀਐ ਭਾਣੈ ਮੰਨਿਐ ਸੁਖੁ ਹੋਈ ॥੩॥

ਹਰਿ ਕੈ ਭਾਣੈ ਜਨਮੁ ਪਦਾਰਥੁ ਪਾਇਆ ਮਤਿ ਊਤਮ ਹੋਈ ॥ ਨਾਨਕ ਨਾਮੁ ਸਲਾਹਿ ਤੂੰ ਗੁਰਮੁਖਿ ਗਤਿ ਹੋਈ ॥੪॥੩੯॥੧੩॥੫੨॥

(ਗੁਰੂ ਰਾਮਦਾਸ ਜੀ -- SGGS 369) ੴ ਸਤਿਗੁਰ ਪ੍ਰਸਾਦਿ ॥
ਰਾਗੁ ਆਸਾ ਘਰੁ ੮ ਕੇ ਕਾਫੀ ਮਹਲਾ ੪ ॥
ਆਇਆ ਮਰਣੁ ਧੁਰਾਹੁ ਹਉਮੈ ਰੋਈਐ ॥ ਗੁਰਮੁਖਿ ਨਾਮੁ ਧਿਆਇ ਅਸਥਿਰੁ ਹੋਈਐ ॥੧॥

ਗੁਰ ਪੂਰੇ ਸਾਬਾਸਿ ਚਲਣੁ ਜਾਣਿਆ ॥ ਲਾਹਾ ਨਾਮੁ ਸੁ ਸਾਰੁ ਸਬਦਿ ਸਮਾਣਿਆ ॥੧॥ ਰਹਾਉ ॥

ਪੂਰਬਿ ਲਿਖੇ ਡੇਹ ਸਿ ਆਏ ਮਾਇਆ ॥ ਚਲਣੁ ਅਜੁ ਕਿ ਕਲ੍ਹ੍ਹਿ ਧੁਰਹੁ ਫੁਰਮਾਇਆ ॥੨॥

ਬਿਰਥਾ ਜਨਮੁ ਤਿਨਾ ਜਿਨੑੀ ਨਾਮੁ ਵਿਸਾਰਿਆ ॥ ਜੂਐ ਖੇਲਣੁ ਜਗਿ ਕਿ ਇਹੁ ਮਨੁ ਹਾਰਿਆ ॥੩॥

ਜੀਵਣਿ ਮਰਣਿ ਸੁਖੁ ਹੋਇ ਜਿਨੑਾ ਗੁਰੁ ਪਾਇਆ ॥ ਨਾਨਕ ਸਚੇ ਸਚਿ ਸਚਿ ਸਮਾਇਆ ॥੪॥੧੨॥੬੪॥

(ਗੁਰੂ ਅਰਜਨ ਦੇਵ ਜੀ -- SGGS 396) ਆਸਾ ਘਰੁ ੮ ਕਾਫੀ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਮੈ ਬੰਦਾ ਬੈ ਖਰੀਦੁ ਸਚੁ ਸਾਹਿਬੁ ਮੇਰਾ ॥ ਜੀਉ ਪਿੰਡੁ ਸਭੁ ਤਿਸ ਦਾ ਸਭੁ ਕਿਛੁ ਹੈ ਤੇਰਾ ॥੧॥

ਮਾਣੁ ਨਿਮਾਣੇ ਤੂੰ ਧਣੀ ਤੇਰਾ ਭਰਵਾਸਾ ॥ ਬਿਨੁ ਸਾਚੇ ਅਨ ਟੇਕ ਹੈ ਸੋ ਜਾਣਹੁ ਕਾਚਾ ॥੧॥ ਰਹਾਉ ॥

ਤੇਰਾ ਹੁਕਮੁ ਅਪਾਰ ਹੈ ਕੋਈ ਅੰਤੁ ਨ ਪਾਏ ॥ ਜਿਸੁ ਗੁਰੁ ਪੂਰਾ ਭੇਟਸੀ ਸੋ ਚਲੈ ਰਜਾਏ ॥੨॥

ਚਤੁਰਾਈ ਸਿਆਣਪਾ ਕਿਤੈ ਕਾਮਿ ਨ ਆਈਐ ॥ ਤੁਠਾ ਸਾਹਿਬੁ ਜੋ ਦੇਵੈ ਸੋਈ ਸੁਖੁ ਪਾਈਐ ॥੩॥

ਜੇ ਲਖ ਕਰਮ ਕਮਾਈਅਹਿ ਕਿਛੁ ਪਵੈ ਨ ਬੰਧਾ ॥ ਜਨ ਨਾਨਕ ਕੀਤਾ ਨਾਮੁ ਧਰ ਹੋਰੁ ਛੋਡਿਆ ਧੰਧਾ ॥੪॥੧॥੧੦੩॥

(ਗੁਰੂ ਅਰਜਨ ਦੇਵ ਜੀ -- SGGS 396) ਆਸਾ ਮਹਲਾ ੫ ॥
ਸਰਬ ਸੁਖਾ ਮੈ ਭਾਲਿਆ ਹਰਿ ਜੇਵਡੁ ਨ ਕੋਈ ॥ ਗੁਰ ਤੁਠੇ ਤੇ ਪਾਈਐ ਸਚੁ ਸਾਹਿਬੁ ਸੋਈ ॥੧॥

ਬਲਿਹਾਰੀ ਗੁਰ ਆਪਣੇ ਸਦ ਸਦ ਕੁਰਬਾਨਾ ॥ ਨਾਮੁ ਨ ਵਿਸਰਉ ਇਕੁ ਖਿਨੁ ਚਸਾ ਇਹੁ ਕੀਜੈ ਦਾਨਾ ॥੧॥ ਰਹਾਉ ॥

ਭਾਗਠੁ ਸਚਾ ਸੋਇ ਹੈ ਜਿਸੁ ਹਰਿ ਧਨੁ ਅੰਤਰਿ ॥ ਸੋ ਛੂਟੈ ਮਹਾ ਜਾਲ ਤੇ ਜਿਸੁ ਗੁਰ ਸਬਦੁ ਨਿਰੰਤਰਿ ॥੨॥

ਗੁਰ ਕੀ ਮਹਿਮਾ ਕਿਆ ਕਹਾ ਗੁਰੁ ਬਿਬੇਕ ਸਤ ਸਰੁ ॥ ਓਹੁ ਆਦਿ ਜੁਗਾਦੀ ਜੁਗਹ ਜੁਗੁ ਪੂਰਾ ਪਰਮੇਸਰੁ ॥੩॥

ਨਾਮੁ ਧਿਆਵਹੁ ਸਦ ਸਦਾ ਹਰਿ ਹਰਿ ਮਨੁ ਰੰਗੇ ॥ ਜੀਉ ਪ੍ਰਾਣ ਧਨੁ ਗੁਰੂ ਹੈ ਨਾਨਕ ਕੈ ਸੰਗੇ ॥੪॥੨॥੧੦੪॥

(ਗੁਰੂ ਅਰਜਨ ਦੇਵ ਜੀ -- SGGS 397) ਆਸਾ ਮਹਲਾ ੫ ॥
ਸਾਈ ਅਲਖੁ ਅਪਾਰੁ ਭੋਰੀ ਮਨਿ ਵਸੈ ॥ ਦੂਖੁ ਦਰਦੁ ਰੋਗੁ ਮਾਇ ਮੈਡਾ ਹਭੁ ਨਸੈ ॥੧॥

ਹਉ ਵੰਞਾ ਕੁਰਬਾਣੁ ਸਾਈ ਆਪਣੇ ॥ ਹੋਵੈ ਅਨਦੁ ਘਣਾ ਮਨਿ ਤਨਿ ਜਾਪਣੇ ॥੧॥ ਰਹਾਉ ॥

ਬਿੰਦਕ ਗਾਲ੍ਹ੍ਹਿ ਸੁਣੀ ਸਚੇ ਤਿਸੁ ਧਣੀ ॥ ਸੂਖੀ ਹੂੰ ਸੁਖੁ ਪਾਇ ਮਾਇ ਨ ਕੀਮ ਗਣੀ ॥੨॥

ਨੈਣ ਪਸੰਦੋ ਸੋਇ ਪੇਖਿ ਮੁਸਤਾਕ ਭਈ ॥ ਮੈ ਨਿਰਗੁਣਿ ਮੇਰੀ ਮਾਇ ਆਪਿ ਲੜਿ ਲਾਇ ਲਈ ॥੩॥

ਬੇਦ ਕਤੇਬ ਸੰਸਾਰ ਹਭਾ ਹੂੰ ਬਾਹਰਾ ॥ ਨਾਨਕ ਕਾ ਪਾਤਿਸਾਹੁ ਦਿਸੈ ਜਾਹਰਾ ॥੪॥੩॥੧੦੫॥

(ਗੁਰੂ ਅਰਜਨ ਦੇਵ ਜੀ -- SGGS 397) ਆਸਾ ਮਹਲਾ ੫ ॥
ਲਾਖ ਭਗਤ ਆਰਾਧਹਿ ਜਪਤੇ ਪੀਉ ਪੀਉ ॥ ਕਵਨ ਜੁਗਤਿ ਮੇਲਾਵਉ ਨਿਰਗੁਣ ਬਿਖਈ ਜੀਉ ॥੧॥

ਤੇਰੀ ਟੇਕ ਗੋਵਿੰਦ ਗੁਪਾਲ ਦਇਆਲ ਪ੍ਰਭ ॥ ਤੂੰ ਸਭਨਾ ਕੇ ਨਾਥ ਤੇਰੀ ਸ੍ਰਿਸਟਿ ਸਭ ॥੧॥ ਰਹਾਉ ॥

ਸਦਾ ਸਹਾਈ ਸੰਤ ਪੇਖਹਿ ਸਦਾ ਹਜੂਰਿ ॥ ਨਾਮ ਬਿਹੂਨੜਿਆ ਸੇ ਮਰਨੑਿ ਵਿਸੂਰਿ ਵਿਸੂਰਿ ॥੨॥

ਦਾਸ ਦਾਸਤਣ ਭਾਇ ਮਿਟਿਆ ਤਿਨਾ ਗਉਣੁ ॥ ਵਿਸਰਿਆ ਜਿਨੑਾ ਨਾਮੁ ਤਿਨਾੜਾ ਹਾਲੁ ਕਉਣੁ ॥੩॥

ਜੈਸੇ ਪਸੁ ਹਰ੍ਹ੍ਹਿਆਉ ਤੈਸਾ ਸੰਸਾਰੁ ਸਭ ॥ ਨਾਨਕ ਬੰਧਨ ਕਾਟਿ ਮਿਲਾਵਹੁ ਆਪਿ ਪ੍ਰਭ ॥੪॥੪॥੧੦੬॥

(ਗੁਰੂ ਅਰਜਨ ਦੇਵ ਜੀ -- SGGS 397) ਆਸਾ ਮਹਲਾ ੫ ॥
ਹਭੇ ਥੋਕ ਵਿਸਾਰਿ ਹਿਕੋ ਖਿਆਲੁ ਕਰਿ ॥ ਝੂਠਾ ਲਾਹਿ ਗੁਮਾਨੁ ਮਨੁ ਤਨੁ ਅਰਪਿ ਧਰਿ ॥੧॥

ਆਠ ਪਹਰ ਸਾਲਾਹਿ ਸਿਰਜਨਹਾਰ ਤੂੰ ॥ ਜੀਵਾਂ ਤੇਰੀ ਦਾਤਿ ਕਿਰਪਾ ਕਰਹੁ ਮੂੰ ॥੧॥ ਰਹਾਉ ॥

ਸੋਈ ਕੰਮੁ ਕਮਾਇ ਜਿਤੁ ਮੁਖੁ ਉਜਲਾ ॥ ਸੋਈ ਲਗੈ ਸਚਿ ਜਿਸੁ ਤੂੰ ਦੇਹਿ ਅਲਾ ॥੨॥

ਜੋ ਨ ਢਹੰਦੋ ਮੂਲਿ ਸੋ ਘਰੁ ਰਾਸਿ ਕਰਿ ॥ ਹਿਕੋ ਚਿਤਿ ਵਸਾਇ ਕਦੇ ਨ ਜਾਇ ਮਰਿ ॥੩॥

ਤਿਨੑਾ ਪਿਆਰਾ ਰਾਮੁ ਜੋ ਪ੍ਰਭ ਭਾਣਿਆ ॥ ਗੁਰ ਪਰਸਾਦਿ ਅਕਥੁ ਨਾਨਕਿ ਵਖਾਣਿਆ ॥੪॥੫॥੧੦੭॥

(ਗੁਰੂ ਅਰਜਨ ਦੇਵ ਜੀ -- SGGS 397) ਆਸਾ ਮਹਲਾ ੫ ॥
ਜਿਨੑਾ ਨ ਵਿਸਰੈ ਨਾਮੁ ਸੇ ਕਿਨੇਹਿਆ ॥ ਭੇਦੁ ਨ ਜਾਣਹੁ ਮੂਲਿ ਸਾਂਈ ਜੇਹਿਆ ॥੧॥

ਮਨੁ ਤਨੁ ਹੋਇ ਨਿਹਾਲੁ ਤੁਮ੍ਹ੍ਹ ਸੰਗਿ ਭੇਟਿਆ ॥ ਸੁਖੁ ਪਾਇਆ ਜਨ ਪਰਸਾਦਿ ਦੁਖੁ ਸਭੁ ਮੇਟਿਆ ॥੧॥ ਰਹਾਉ ॥

ਜੇਤੇ ਖੰਡ ਬ੍ਰਹਮੰਡ ਉਧਾਰੇ ਤਿੰਨੑ ਖੇ ॥ ਜਿਨੑ ਮਨਿ ਵੁਠਾ ਆਪਿ ਪੂਰੇ ਭਗਤ ਸੇ ॥੨॥

ਜਿਸ ਨੋ ਮੰਨੇ ਆਪਿ ਸੋਈ ਮਾਨੀਐ ॥ ਪ੍ਰਗਟ ਪੁਰਖੁ ਪਰਵਾਣੁ ਸਭ ਠਾਈ ਜਾਨੀਐ ॥੩॥

ਦਿਨਸੁ ਰੈਣਿ ਆਰਾਧਿ ਸਮ੍ਹ੍ਹਾਲੇ ਸਾਹ ਸਾਹ ॥ ਨਾਨਕ ਕੀ ਲੋਚਾ ਪੂਰਿ ਸਚੇ ਪਾਤਿਸਾਹ ॥੪॥੬॥੧੦੮॥

(ਗੁਰੂ ਅਰਜਨ ਦੇਵ ਜੀ -- SGGS 398) ਆਸਾ ਮਹਲਾ ੫ ॥
ਪੂਰਿ ਰਹਿਆ ਸ੍ਰਬ ਠਾਇ ਹਮਾਰਾ ਖਸਮੁ ਸੋਇ ॥ ਏਕੁ ਸਾਹਿਬੁ ਸਿਰਿ ਛਤੁ ਦੂਜਾ ਨਾਹਿ ਕੋਇ ॥੧॥

ਜਿਉ ਭਾਵੈ ਤਿਉ ਰਾਖੁ ਰਾਖਣਹਾਰਿਆ ॥ ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਰਿਆ ॥੧॥ ਰਹਾਉ ॥

ਪ੍ਰਤਿਪਾਲੇ ਪ੍ਰਭੁ ਆਪਿ ਘਟਿ ਘਟਿ ਸਾਰੀਐ ॥ ਜਿਸੁ ਮਨਿ ਵੁਠਾ ਆਪਿ ਤਿਸੁ ਨ ਵਿਸਾਰੀਐ ॥੨॥

ਜੋ ਕਿਛੁ ਕਰੇ ਸੁ ਆਪਿ ਆਪਣ ਭਾਣਿਆ ॥ ਭਗਤਾ ਕਾ ਸਹਾਈ ਜੁਗਿ ਜੁਗਿ ਜਾਣਿਆ ॥੩॥

ਜਪਿ ਜਪਿ ਹਰਿ ਕਾ ਨਾਮੁ ਕਦੇ ਨ ਝੂਰੀਐ ॥ ਨਾਨਕ ਦਰਸ ਪਿਆਸ ਲੋਚਾ ਪੂਰੀਐ ॥੪॥੭॥੧੦੯॥

(ਗੁਰੂ ਅਰਜਨ ਦੇਵ ਜੀ -- SGGS 398) ਆਸਾ ਮਹਲਾ ੫ ॥
ਕਿਆ ਸੋਵਹਿ ਨਾਮੁ ਵਿਸਾਰਿ ਗਾਫਲ ਗਹਿਲਿਆ ॥ ਕਿਤੀਂ ਇਤੁ ਦਰੀਆਇ ਵੰਞਨੑਿ ਵਹਦਿਆ ॥੧॥

ਬੋਹਿਥੜਾ ਹਰਿ ਚਰਣ ਮਨ ਚੜਿ ਲੰਘੀਐ ॥ ਆਠ ਪਹਰ ਗੁਣ ਗਾਇ ਸਾਧੂ ਸੰਗੀਐ ॥੧॥ ਰਹਾਉ ॥

ਭੋਗਹਿ ਭੋਗ ਅਨੇਕ ਵਿਣੁ ਨਾਵੈ ਸੁੰਞਿਆ ॥ ਹਰਿ ਕੀ ਭਗਤਿ ਬਿਨਾ ਮਰਿ ਮਰਿ ਰੁੰਨਿਆ ॥੨॥

ਕਪੜ ਭੋਗ ਸੁਗੰਧ ਤਨਿ ਮਰਦਨ ਮਾਲਣਾ ॥ ਬਿਨੁ ਸਿਮਰਨ ਤਨੁ ਛਾਰੁ ਸਰਪਰ ਚਾਲਣਾ ॥੩॥

ਮਹਾ ਬਿਖਮੁ ਸੰਸਾਰੁ ਵਿਰਲੈ ਪੇਖਿਆ ॥ ਛੂਟਨੁ ਹਰਿ ਕੀ ਸਰਣਿ ਲੇਖੁ ਨਾਨਕ ਲੇਖਿਆ ॥੪॥੮॥੧੧੦॥

(ਗੁਰੂ ਅਰਜਨ ਦੇਵ ਜੀ -- SGGS 398) ਆਸਾ ਮਹਲਾ ੫ ॥
ਕੋਇ ਨ ਕਿਸ ਹੀ ਸੰਗਿ ਕਾਹੇ ਗਰਬੀਐ ॥ ਏਕੁ ਨਾਮੁ ਆਧਾਰੁ ਭਉਜਲੁ ਤਰਬੀਐ ॥੧॥

ਮੈ ਗਰੀਬ ਸਚੁ ਟੇਕ ਤੂੰ ਮੇਰੇ ਸਤਿਗੁਰ ਪੂਰੇ ॥ ਦੇਖਿ ਤੁਮ੍ਹ੍ਹਾਰਾ ਦਰਸਨੋ ਮੇਰਾ ਮਨੁ ਧੀਰੇ ॥੧॥ ਰਹਾਉ ॥

ਰਾਜੁ ਮਾਲੁ ਜੰਜਾਲੁ ਕਾਜਿ ਨ ਕਿਤੈ ਗਨੋੁ ॥ ਹਰਿ ਕੀਰਤਨੁ ਆਧਾਰੁ ਨਿਹਚਲੁ ਏਹੁ ਧਨੋੁ ॥੨॥

ਜੇਤੇ ਮਾਇਆ ਰੰਗ ਤੇਤ ਪਛਾਵਿਆ ॥ ਸੁਖ ਕਾ ਨਾਮੁ ਨਿਧਾਨੁ ਗੁਰਮੁਖਿ ਗਾਵਿਆ ॥੩॥

ਸਚਾ ਗੁਣੀ ਨਿਧਾਨੁ ਤੂੰ ਪ੍ਰਭ ਗਹਿਰ ਗੰਭੀਰੇ ॥ ਆਸ ਭਰੋਸਾ ਖਸਮ ਕਾ ਨਾਨਕ ਕੇ ਜੀਅਰੇ ॥੪॥੯॥੧੧੧॥

(ਗੁਰੂ ਅਰਜਨ ਦੇਵ ਜੀ -- SGGS 398) ਆਸਾ ਮਹਲਾ ੫ ॥
ਜਿਸੁ ਸਿਮਰਤ ਦੁਖੁ ਜਾਇ ਸਹਜ ਸੁਖੁ ਪਾਈਐ ॥ ਰੈਣਿ ਦਿਨਸੁ ਕਰ ਜੋੜਿ ਹਰਿ ਹਰਿ ਧਿਆਈਐ ॥੧॥

ਨਾਨਕ ਕਾ ਪ੍ਰਭੁ ਸੋਇ ਜਿਸ ਕਾ ਸਭੁ ਕੋਇ ॥ ਸਰਬ ਰਹਿਆ ਭਰਪੂਰਿ ਸਚਾ ਸਚੁ ਸੋਇ ॥੧॥ ਰਹਾਉ ॥

ਅੰਤਰਿ ਬਾਹਰਿ ਸੰਗਿ ਸਹਾਈ ਗਿਆਨ ਜੋਗੁ ॥ ਤਿਸਹਿ ਅਰਾਧਿ ਮਨਾ ਬਿਨਾਸੈ ਸਗਲ ਰੋਗੁ ॥੨॥

ਰਾਖਨਹਾਰੁ ਅਪਾਰੁ ਰਾਖੈ ਅਗਨਿ ਮਾਹਿ ॥ ਸੀਤਲੁ ਹਰਿ ਹਰਿ ਨਾਮੁ ਸਿਮਰਤ ਤਪਤਿ ਜਾਇ ॥੩॥

ਸੂਖ ਸਹਜ ਆਨੰਦ ਘਣਾ ਨਾਨਕ ਜਨ ਧੂਰਾ ॥ ਕਾਰਜ ਸਗਲੇ ਸਿਧਿ ਭਏ ਭੇਟਿਆ ਗੁਰੁ ਪੂਰਾ ॥੪॥੧੦॥੧੧੨॥

(ਗੁਰੂ ਅਰਜਨ ਦੇਵ ਜੀ -- SGGS 399) ਆਸਾ ਮਹਲਾ ੫ ॥
ਗੋਬਿੰਦੁ ਗੁਣੀ ਨਿਧਾਨੁ ਗੁਰਮੁਖਿ ਜਾਣੀਐ ॥ ਹੋਇ ਕ੍ਰਿਪਾਲੁ ਦਇਆਲੁ ਹਰਿ ਰੰਗੁ ਮਾਣੀਐ ॥੧॥

ਆਵਹੁ ਸੰਤ ਮਿਲਾਹ ਹਰਿ ਕਥਾ ਕਹਾਣੀਆ ॥ ਅਨਦਿਨੁ ਸਿਮਰਹ ਨਾਮੁ ਤਜਿ ਲਾਜ ਲੋਕਾਣੀਆ ॥੧॥ ਰਹਾਉ ॥

ਜਪਿ ਜਪਿ ਜੀਵਾ ਨਾਮੁ ਹੋਵੈ ਅਨਦੁ ਘਣਾ ॥ ਮਿਥਿਆ ਮੋਹੁ ਸੰਸਾਰੁ ਝੂਠਾ ਵਿਣਸਣਾ ॥੨॥

ਚਰਣ ਕਮਲ ਸੰਗਿ ਨੇਹੁ ਕਿਨੈ ਵਿਰਲੈ ਲਾਇਆ ॥ ਧੰਨੁ ਸੁਹਾਵਾ ਮੁਖੁ ਜਿਨਿ ਹਰਿ ਧਿਆਇਆ ॥੩॥

ਜਨਮ ਮਰਣ ਦੁਖ ਕਾਲ ਸਿਮਰਤ ਮਿਟਿ ਜਾਵਈ ॥ ਨਾਨਕ ਕੈ ਸੁਖੁ ਸੋਇ ਜੋ ਪ੍ਰਭ ਭਾਵਈ ॥੪॥੧੧॥੧੧੩॥

(ਗੁਰੂ ਅਰਜਨ ਦੇਵ ਜੀ -- SGGS 399) ਆਸਾ ਮਹਲਾ ੫ ॥
ਆਵਹੁ ਮੀਤ ਇਕਤ੍ਰ ਹੋਇ ਰਸ ਕਸ ਸਭਿ ਭੁੰਚਹ ॥ ਅੰਮ੍ਰਿਤ ਨਾਮੁ ਹਰਿ ਹਰਿ ਜਪਹ ਮਿਲਿ ਪਾਪਾ ਮੁੰਚਹ ॥੧॥

ਤਤੁ ਵੀਚਾਰਹੁ ਸੰਤ ਜਨਹੁ ਤਾ ਤੇ ਬਿਘਨੁ ਨ ਲਾਗੈ ॥ ਖੀਨ ਭਏ ਸਭਿ ਤਸਕਰਾ ਗੁਰਮੁਖਿ ਜਨੁ ਜਾਗੈ ॥੧॥ ਰਹਾਉ ॥

ਬੁਧਿ ਗਰੀਬੀ ਖਰਚੁ ਲੈਹੁ ਹਉਮੈ ਬਿਖੁ ਜਾਰਹੁ ॥ ਸਾਚਾ ਹਟੁ ਪੂਰਾ ਸਉਦਾ ਵਖਰੁ ਨਾਮੁ ਵਾਪਾਰਹੁ ॥੨॥

ਜੀਉ ਪਿੰਡੁ ਧਨੁ ਅਰਪਿਆ ਸੇਈ ਪਤਿਵੰਤੇ ॥ ਆਪਨੜੇ ਪ੍ਰਭ ਭਾਣਿਆ ਨਿਤ ਕੇਲ ਕਰੰਤੇ ॥੩॥

ਦੁਰਮਤਿ ਮਦੁ ਜੋ ਪੀਵਤੇ ਬਿਖਲੀ ਪਤਿ ਕਮਲੀ ॥ ਰਾਮ ਰਸਾਇਣਿ ਜੋ ਰਤੇ ਨਾਨਕ ਸਚ ਅਮਲੀ ॥੪॥੧੨॥੧੧੪॥

(ਗੁਰੂ ਅਰਜਨ ਦੇਵ ਜੀ -- SGGS 399) ਆਸਾ ਮਹਲਾ ੫ ॥
ਉਦਮੁ ਕੀਆ ਕਰਾਇਆ ਆਰੰਭੁ ਰਚਾਇਆ ॥ ਨਾਮੁ ਜਪੇ ਜਪਿ ਜੀਵਣਾ ਗੁਰਿ ਮੰਤ੍ਰੁ ਦ੍ਰਿੜਾਇਆ ॥੧॥

ਪਾਇ ਪਰਹ ਸਤਿਗੁਰੂ ਕੈ ਜਿਨਿ ਭਰਮੁ ਬਿਦਾਰਿਆ ॥ ਕਰਿ ਕਿਰਪਾ ਪ੍ਰਭਿ ਆਪਣੀ ਸਚੁ ਸਾਜਿ ਸਵਾਰਿਆ ॥੧॥ ਰਹਾਉ ॥

ਕਰੁ ਗਹਿ ਲੀਨੇ ਆਪਣੇ ਸਚੁ ਹੁਕਮਿ ਰਜਾਈ ॥ ਜੋ ਪ੍ਰਭਿ ਦਿਤੀ ਦਾਤਿ ਸਾ ਪੂਰਨ ਵਡਿਆਈ ॥੨॥

ਸਦਾ ਸਦਾ ਗੁਣ ਗਾਈਅਹਿ ਜਪਿ ਨਾਮੁ ਮੁਰਾਰੀ ॥ ਨੇਮੁ ਨਿਬਾਹਿਓ ਸਤਿਗੁਰੂ ਪ੍ਰਭਿ ਕਿਰਪਾ ਧਾਰੀ ॥੩॥

ਨਾਮੁ ਧਨੁ ਗੁਣ ਗਾਉ ਲਾਭੁ ਪੂਰੈ ਗੁਰਿ ਦਿਤਾ ॥ ਵਣਜਾਰੇ ਸੰਤ ਨਾਨਕਾ ਪ੍ਰਭੁ ਸਾਹੁ ਅਮਿਤਾ ॥੪॥੧੩॥੧੧੫॥

(ਗੁਰੂ ਅਰਜਨ ਦੇਵ ਜੀ -- SGGS 399) ਆਸਾ ਮਹਲਾ ੫ ॥
ਜਾ ਕਾ ਠਾਕੁਰੁ ਤੁਹੀ ਪ੍ਰਭ ਤਾ ਕੇ ਵਡਭਾਗਾ ॥ ਓਹੁ ਸੁਹੇਲਾ ਸਦ ਸੁਖੀ ਸਭੁ ਭ੍ਰਮੁ ਭਉ ਭਾਗਾ ॥੧॥

ਹਮ ਚਾਕਰ ਗੋਬਿੰਦ ਕੇ ਠਾਕੁਰੁ ਮੇਰਾ ਭਾਰਾ ॥ ਕਰਨ ਕਰਾਵਨ ਸਗਲ ਬਿਧਿ ਸੋ ਸਤਿਗੁਰੂ ਹਮਾਰਾ ॥੧॥ ਰਹਾਉ ॥

ਦੂਜਾ ਨਾਹੀ ਅਉਰੁ ਕੋ ਤਾ ਕਾ ਭਉ ਕਰੀਐ ॥ ਗੁਰ ਸੇਵਾ ਮਹਲੁ ਪਾਈਐ ਜਗੁ ਦੁਤਰੁ ਤਰੀਐ ॥੨॥

ਦ੍ਰਿਸਟਿ ਤੇਰੀ ਸੁਖੁ ਪਾਈਐ ਮਨ ਮਾਹਿ ਨਿਧਾਨਾ ॥ ਜਾ ਕਉ ਤੁਮ ਕਿਰਪਾਲ ਭਏ ਸੇਵਕ ਸੇ ਪਰਵਾਨਾ ॥੩॥

ਅੰਮ੍ਰਿਤ ਰਸੁ ਹਰਿ ਕੀਰਤਨੋ ਕੋ ਵਿਰਲਾ ਪੀਵੈ ॥ ਵਜਹੁ ਨਾਨਕ ਮਿਲੈ ਏਕੁ ਨਾਮੁ ਰਿਦ ਜਪਿ ਜਪਿ ਜੀਵੈ ॥੪॥੧੪॥੧੧੬॥

(ਗੁਰੂ ਅਰਜਨ ਦੇਵ ਜੀ -- SGGS 400) ਆਸਾ ਮਹਲਾ ੫ ॥
ਜਾ ਪ੍ਰਭ ਕੀ ਹਉ ਚੇਰੁਲੀ ਸੋ ਸਭ ਤੇ ਊਚਾ ॥ ਸਭੁ ਕਿਛੁ ਤਾ ਕਾ ਕਾਂਢੀਐ ਥੋਰਾ ਅਰੁ ਮੂਚਾ ॥੧॥

ਜੀਅ ਪ੍ਰਾਨ ਮੇਰਾ ਧਨੋ ਸਾਹਿਬ ਕੀ ਮਨੀਆ ॥ ਨਾਮਿ ਜਿਸੈ ਕੈ ਊਜਲੀ ਤਿਸੁ ਦਾਸੀ ਗਨੀਆ ॥੧॥ ਰਹਾਉ ॥

ਵੇਪਰਵਾਹੁ ਅਨੰਦ ਮੈ ਨਾਉ ਮਾਣਕ ਹੀਰਾ ॥ ਰਜੀ ਧਾਈ ਸਦਾ ਸੁਖੁ ਜਾ ਕਾ ਤੂੰ ਮੀਰਾ ॥੨॥

ਸਖੀ ਸਹੇਰੀ ਸੰਗ ਕੀ ਸੁਮਤਿ ਦ੍ਰਿੜਾਵਉ ॥ ਸੇਵਹੁ ਸਾਧੂ ਭਾਉ ਕਰਿ ਤਉ ਨਿਧਿ ਹਰਿ ਪਾਵਉ ॥੩॥

ਸਗਲੀ ਦਾਸੀ ਠਾਕੁਰੈ ਸਭ ਕਹਤੀ ਮੇਰਾ ॥ ਜਿਸਹਿ ਸੀਗਾਰੇ ਨਾਨਕਾ ਤਿਸੁ ਸੁਖਹਿ ਬਸੇਰਾ ॥੪॥੧੫॥੧੧੭॥

(ਗੁਰੂ ਅਰਜਨ ਦੇਵ ਜੀ -- SGGS 400) ਆਸਾ ਮਹਲਾ ੫ ॥
ਸੰਤਾ ਕੀ ਹੋਇ ਦਾਸਰੀ ਏਹੁ ਅਚਾਰਾ ਸਿਖੁ ਰੀ ॥ ਸਗਲ ਗੁਣਾ ਗੁਣ ਊਤਮੋ ਭਰਤਾ ਦੂਰਿ ਨ ਪਿਖੁ ਰੀ ॥੧॥

ਇਹੁ ਮਨੁ ਸੁੰਦਰਿ ਆਪਣਾ ਹਰਿ ਨਾਮਿ ਮਜੀਠੈ ਰੰਗਿ ਰੀ ॥ ਤਿਆਗਿ ਸਿਆਣਪ ਚਾਤੁਰੀ ਤੂੰ ਜਾਣੁ ਗੁਪਾਲਹਿ ਸੰਗਿ ਰੀ ॥੧॥ ਰਹਾਉ ॥

ਭਰਤਾ ਕਹੈ ਸੁ ਮਾਨੀਐ ਏਹੁ ਸੀਗਾਰੁ ਬਣਾਇ ਰੀ ॥ ਦੂਜਾ ਭਾਉ ਵਿਸਾਰੀਐ ਏਹੁ ਤੰਬੋਲਾ ਖਾਇ ਰੀ ॥੨॥

ਗੁਰ ਕਾ ਸਬਦੁ ਕਰਿ ਦੀਪਕੋ ਇਹ ਸਤ ਕੀ ਸੇਜ ਬਿਛਾਇ ਰੀ ॥ ਆਠ ਪਹਰ ਕਰ ਜੋੜਿ ਰਹੁ ਤਉ ਭੇਟੈ ਹਰਿ ਰਾਇ ਰੀ ॥੩॥

ਤਿਸ ਹੀ ਚਜੁ ਸੀਗਾਰੁ ਸਭੁ ਸਾਈ ਰੂਪਿ ਅਪਾਰਿ ਰੀ ॥ ਸਾਈ ਸੋੁਹਾਗਣਿ ਨਾਨਕਾ ਜੋ ਭਾਣੀ ਕਰਤਾਰਿ ਰੀ ॥੪॥੧੬॥੧੧੮॥

(ਗੁਰੂ ਅਰਜਨ ਦੇਵ ਜੀ -- SGGS 400) ਆਸਾ ਮਹਲਾ ੫ ॥
ਡੀਗਨ ਡੋਲਾ ਤਊ ਲਉ ਜਉ ਮਨ ਕੇ ਭਰਮਾ ॥ ਭ੍ਰਮ ਕਾਟੇ ਗੁਰਿ ਆਪਣੈ ਪਾਏ ਬਿਸਰਾਮਾ ॥੧॥

ਓਇ ਬਿਖਾਦੀ ਦੋਖੀਆ ਤੇ ਗੁਰ ਤੇ ਹੂਟੇ ॥ ਹਮ ਛੂਟੇ ਅਬ ਉਨੑਾ ਤੇ ਓਇ ਹਮ ਤੇ ਛੂਟੇ ॥੧॥ ਰਹਾਉ ॥

ਮੇਰਾ ਤੇਰਾ ਜਾਨਤਾ ਤਬ ਹੀ ਤੇ ਬੰਧਾ ॥ ਗੁਰਿ ਕਾਟੀ ਅਗਿਆਨਤਾ ਤਬ ਛੁਟਕੇ ਫੰਧਾ ॥੨॥

ਜਬ ਲਗੁ ਹੁਕਮੁ ਨ ਬੂਝਤਾ ਤਬ ਹੀ ਲਉ ਦੁਖੀਆ ॥ ਗੁਰ ਮਿਲਿ ਹੁਕਮੁ ਪਛਾਣਿਆ ਤਬ ਹੀ ਤੇ ਸੁਖੀਆ ॥੩॥

ਨਾ ਕੋ ਦੁਸਮਨੁ ਦੋਖੀਆ ਨਾਹੀ ਕੋ ਮੰਦਾ ॥ ਗੁਰ ਕੀ ਸੇਵਾ ਸੇਵਕੋ ਨਾਨਕ ਖਸਮੈ ਬੰਦਾ ॥੪॥੧੭॥੧੧੯॥

(ਗੁਰੂ ਅਰਜਨ ਦੇਵ ਜੀ -- SGGS 400) ਆਸਾ ਮਹਲਾ ੫ ॥
ਸੂਖ ਸਹਜ ਆਨਦੁ ਘਣਾ ਹਰਿ ਕੀਰਤਨੁ ਗਾਉ ॥ ਗਰਹ ਨਿਵਾਰੇ ਸਤਿਗੁਰੂ ਦੇ ਅਪਣਾ ਨਾਉ ॥੧॥

ਬਲਿਹਾਰੀ ਗੁਰ ਆਪਣੇ ਸਦ ਸਦ ਬਲਿ ਜਾਉ ॥ ਗੁਰੂ ਵਿਟਹੁ ਹਉ ਵਾਰਿਆ ਜਿਸੁ ਮਿਲਿ ਸਚੁ ਸੁਆਉ ॥੧॥ ਰਹਾਉ ॥

ਸਗੁਨ ਅਪਸਗੁਨ ਤਿਸ ਕਉ ਲਗਹਿ ਜਿਸੁ ਚੀਤਿ ਨ ਆਵੈ ॥ ਤਿਸੁ ਜਮੁ ਨੇੜਿ ਨ ਆਵਈ ਜੋ ਹਰਿ ਪ੍ਰਭਿ ਭਾਵੈ ॥੨॥

ਪੁੰਨ ਦਾਨ ਜਪ ਤਪ ਜੇਤੇ ਸਭ ਊਪਰਿ ਨਾਮੁ ॥ ਹਰਿ ਹਰਿ ਰਸਨਾ ਜੋ ਜਪੈ ਤਿਸੁ ਪੂਰਨ ਕਾਮੁ ॥੩॥

ਭੈ ਬਿਨਸੇ ਭ੍ਰਮ ਮੋਹ ਗਏ ਕੋ ਦਿਸੈ ਨ ਬੀਆ ॥ ਨਾਨਕ ਰਾਖੇ ਪਾਰਬ੍ਰਹਮਿ ਫਿਰਿ ਦੂਖੁ ਨ ਥੀਆ ॥੪॥੧੮॥੧੨੦॥

(ਗੁਰੂ ਨਾਨਕ ਦੇਵ ਜੀ -- SGGS 418) ੴ ਸਤਿਗੁਰ ਪ੍ਰਸਾਦਿ ॥
ਆਸਾ ਕਾਫੀ ਮਹਲਾ ੧ ਘਰੁ ੮ ਅਸਟਪਦੀਆ ॥
ਜੈਸੇ ਗੋਇਲਿ ਗੋਇਲੀ ਤੈਸੇ ਸੰਸਾਰਾ ॥ ਕੂੜੁ ਕਮਾਵਹਿ ਆਦਮੀ ਬਾਂਧਹਿ ਘਰ ਬਾਰਾ ॥੧॥

ਜਾਗਹੁ ਜਾਗਹੁ ਸੂਤਿਹੋ ਚਲਿਆ ਵਣਜਾਰਾ ॥੧॥ ਰਹਾਉ ॥

ਨੀਤ ਨੀਤ ਘਰ ਬਾਂਧੀਅਹਿ ਜੇ ਰਹਣਾ ਹੋਈ ॥ ਪਿੰਡੁ ਪਵੈ ਜੀਉ ਚਲਸੀ ਜੇ ਜਾਣੈ ਕੋਈ ॥੨॥

ਓਹੀ ਓਹੀ ਕਿਆ ਕਰਹੁ ਹੈ ਹੋਸੀ ਸੋਈ ॥ ਤੁਮ ਰੋਵਹੁਗੇ ਓਸ ਨੋ ਤੁਮ੍ਹ੍ਹ ਕਉ ਕਉਣੁ ਰੋਈ ॥੩॥

ਧੰਧਾ ਪਿਟਿਹੁ ਭਾਈਹੋ ਤੁਮ੍ਹ੍ਹ ਕੂੜੁ ਕਮਾਵਹੁ ॥ ਓਹੁ ਨ ਸੁਣਈ ਕਤ ਹੀ ਤੁਮ੍ਹ੍ਹ ਲੋਕ ਸੁਣਾਵਹੁ ॥੪॥

ਜਿਸ ਤੇ ਸੁਤਾ ਨਾਨਕਾ ਜਾਗਾਏ ਸੋਈ ॥ ਜੇ ਘਰੁ ਬੂਝੈ ਆਪਣਾ ਤਾਂ ਨੀਦ ਨ ਹੋਈ ॥੫॥

ਜੇ ਚਲਦਾ ਲੈ ਚਲਿਆ ਕਿਛੁ ਸੰਪੈ ਨਾਲੇ ॥ ਤਾ ਧਨੁ ਸੰਚਹੁ ਦੇਖਿ ਕੈ ਬੂਝਹੁ ਬੀਚਾਰੇ ॥੬॥

ਵਣਜੁ ਕਰਹੁ ਮਖਸੂਦੁ ਲੈਹੁ ਮਤ ਪਛੋਤਾਵਹੁ ॥ ਅਉਗਣ ਛੋਡਹੁ ਗੁਣ ਕਰਹੁ ਐਸੇ ਤਤੁ ਪਰਾਵਹੁ ॥੭॥

ਧਰਮੁ ਭੂਮਿ ਸਤੁ ਬੀਜੁ ਕਰਿ ਐਸੀ ਕਿਰਸ ਕਮਾਵਹੁ ॥ ਤਾਂ ਵਾਪਾਰੀ ਜਾਣੀਅਹੁ ਲਾਹਾ ਲੈ ਜਾਵਹੁ ॥੮॥

ਕਰਮੁ ਹੋਵੈ ਸਤਿਗੁਰੁ ਮਿਲੈ ਬੂਝੈ ਬੀਚਾਰਾ ॥ ਨਾਮੁ ਵਖਾਣੈ ਸੁਣੇ ਨਾਮੁ ਨਾਮੇ ਬਿਉਹਾਰਾ ॥੯॥

ਜਿਉ ਲਾਹਾ ਤੋਟਾ ਤਿਵੈ ਵਾਟ ਚਲਦੀ ਆਈ ॥ ਜੋ ਤਿਸੁ ਭਾਵੈ ਨਾਨਕਾ ਸਾਈ ਵਡਿਆਈ ॥੧੦॥੧੩॥

(ਗੁਰੂ ਅਮਰਦਾਸ ਜੀ -- SGGS 424) ੴ ਸਤਿਗੁਰ ਪ੍ਰਸਾਦਿ ॥
ਰਾਗੁ ਆਸਾ ਮਹਲਾ ੩ ਅਸਟਪਦੀਆ ਘਰੁ ੮ ਕਾਫੀ ॥
ਗੁਰ ਤੇ ਸਾਂਤਿ ਊਪਜੈ ਜਿਨਿ ਤ੍ਰਿਸਨਾ ਅਗਨਿ ਬੁਝਾਈ ॥ ਗੁਰ ਤੇ ਨਾਮੁ ਪਾਈਐ ਵਡੀ ਵਡਿਆਈ ॥੧॥

ਏਕੋ ਨਾਮੁ ਚੇਤਿ ਮੇਰੇ ਭਾਈ ॥ ਜਗਤੁ ਜਲੰਦਾ ਦੇਖਿ ਕੈ ਭਜਿ ਪਏ ਸਰਣਾਈ ॥੧॥ ਰਹਾਉ ॥

ਗੁਰ ਤੇ ਗਿਆਨੁ ਊਪਜੈ ਮਹਾ ਤਤੁ ਬੀਚਾਰਾ ॥ ਗੁਰ ਤੇ ਘਰੁ ਦਰੁ ਪਾਇਆ ਭਗਤੀ ਭਰੇ ਭੰਡਾਰਾ ॥੨॥

ਗੁਰਮੁਖਿ ਨਾਮੁ ਧਿਆਈਐ ਬੂਝੈ ਵੀਚਾਰਾ ॥ ਗੁਰਮੁਖਿ ਭਗਤਿ ਸਲਾਹ ਹੈ ਅੰਤਰਿ ਸਬਦੁ ਅਪਾਰਾ ॥੩॥

ਗੁਰਮੁਖਿ ਸੂਖੁ ਊਪਜੈ ਦੁਖੁ ਕਦੇ ਨ ਹੋਈ ॥ ਗੁਰਮੁਖਿ ਹਉਮੈ ਮਾਰੀਐ ਮਨੁ ਨਿਰਮਲੁ ਹੋਈ ॥੪॥

ਸਤਿਗੁਰਿ ਮਿਲਿਐ ਆਪੁ ਗਇਆ ਤ੍ਰਿਭਵਣ ਸੋਝੀ ਪਾਈ ॥ ਨਿਰਮਲ ਜੋਤਿ ਪਸਰਿ ਰਹੀ ਜੋਤੀ ਜੋਤਿ ਮਿਲਾਈ ॥੫॥

ਪੂਰੈ ਗੁਰਿ ਸਮਝਾਇਆ ਮਤਿ ਊਤਮ ਹੋਈ ॥ ਅੰਤਰੁ ਸੀਤਲੁ ਸਾਂਤਿ ਹੋਇ ਨਾਮੇ ਸੁਖੁ ਹੋਈ ॥੬॥

ਪੂਰਾ ਸਤਿਗੁਰੁ ਤਾਂ ਮਿਲੈ ਜਾਂ ਨਦਰਿ ਕਰੇਈ ॥ ਕਿਲਵਿਖ ਪਾਪ ਸਭ ਕਟੀਅਹਿ ਫਿਰਿ ਦੁਖੁ ਬਿਘਨੁ ਨ ਹੋਈ ॥੭॥

ਆਪਣੈ ਹਥਿ ਵਡਿਆਈਆ ਦੇ ਨਾਮੇ ਲਾਏ ॥ ਨਾਨਕ ਨਾਮੁ ਨਿਧਾਨੁ ਮਨਿ ਵਸਿਆ ਵਡਿਆਈ ਪਾਏ ॥੮॥੪॥੨੬॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates