ਰਾਗ ਆਸਾਵਰੀ - ਬਾਣੀ ਸ਼ਬਦ, Raag Asavari - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਰਾਮਦਾਸ ਜੀ -- SGGS 369) ਰਾਗੁ ਆਸਾਵਰੀ ਘਰੁ ੧੬ ਕੇ ੨ ਮਹਲਾ ੪ ਸੁਧੰਗ
ੴ ਸਤਿਗੁਰ ਪ੍ਰਸਾਦਿ ॥
ਹਉ ਅਨਦਿਨੁ ਹਰਿ ਨਾਮੁ ਕੀਰਤਨੁ ਕਰਉ ॥ ਸਤਿਗੁਰਿ ਮੋ ਕਉ ਹਰਿ ਨਾਮੁ ਬਤਾਇਆ ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ॥੧॥ ਰਹਾਉ ॥

ਹਮਰੈ ਸ੍ਰਵਣੁ ਸਿਮਰਨੁ ਹਰਿ ਕੀਰਤਨੁ ਹਉ ਹਰਿ ਬਿਨੁ ਰਹਿ ਨ ਸਕਉ ਹਉ ਇਕੁ ਖਿਨੁ ॥ ਜੈਸੇ ਹੰਸੁ ਸਰਵਰ ਬਿਨੁ ਰਹਿ ਨ ਸਕੈ ਤੈਸੇ ਹਰਿ ਜਨੁ ਕਿਉ ਰਹੈ ਹਰਿ ਸੇਵਾ ਬਿਨੁ ॥੧॥

ਕਿਨਹੂੰ ਪ੍ਰੀਤਿ ਲਾਈ ਦੂਜਾ ਭਾਉ ਰਿਦ ਧਾਰਿ ਕਿਨਹੂੰ ਪ੍ਰੀਤਿ ਲਾਈ ਮੋਹ ਅਪਮਾਨ ॥ ਹਰਿ ਜਨ ਪ੍ਰੀਤਿ ਲਾਈ ਹਰਿ ਨਿਰਬਾਣ ਪਦ ਨਾਨਕ ਸਿਮਰਤ ਹਰਿ ਹਰਿ ਭਗਵਾਨ ॥੨॥੧੪॥੬੬॥

(ਗੁਰੂ ਰਾਮਦਾਸ ਜੀ -- SGGS 369) ਆਸਾਵਰੀ ਮਹਲਾ ੪ ॥
ਮਾਈ ਮੋਰੋ ਪ੍ਰੀਤਮੁ ਰਾਮੁ ਬਤਾਵਹੁ ਰੀ ਮਾਈ ॥ ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ਜੈਸੇ ਕਰਹਲੁ ਬੇਲਿ ਰੀਝਾਈ ॥੧॥ ਰਹਾਉ ॥

ਹਮਰਾ ਮਨੁ ਬੈਰਾਗ ਬਿਰਕਤੁ ਭਇਓ ਹਰਿ ਦਰਸਨ ਮੀਤ ਕੈ ਤਾਈ ॥ ਜੈਸੇ ਅਲਿ ਕਮਲਾ ਬਿਨੁ ਰਹਿ ਨ ਸਕੈ ਤੈਸੇ ਮੋਹਿ ਹਰਿ ਬਿਨੁ ਰਹਨੁ ਨ ਜਾਈ ॥੧॥

ਰਾਖੁ ਸਰਣਿ ਜਗਦੀਸੁਰ ਪਿਆਰੇ ਮੋਹਿ ਸਰਧਾ ਪੂਰਿ ਹਰਿ ਗੁਸਾਈ ॥ ਜਨ ਨਾਨਕ ਕੈ ਮਨਿ ਅਨਦੁ ਹੋਤ ਹੈ ਹਰਿ ਦਰਸਨੁ ਨਿਮਖ ਦਿਖਾਈ ॥੨॥੩੯॥੧੩॥੧੫॥੬੭॥

(ਗੁਰੂ ਅਰਜਨ ਦੇਵ ਜੀ -- SGGS 409) ਆਸਾਵਰੀ ਮਹਲਾ ੫ ॥
ਮਨਸਾ ਏਕ ਮਾਨਿ ਹਾਂ ॥ ਗੁਰ ਸਿਉ ਨੇਤ ਧਿਆਨਿ ਹਾਂ ॥ ਦ੍ਰਿੜੁ ਸੰਤ ਮੰਤ ਗਿਆਨਿ ਹਾਂ ॥ ਸੇਵਾ ਗੁਰ ਚਰਾਨਿ ਹਾਂ ॥ ਤਉ ਮਿਲੀਐ ਗੁਰ ਕ੍ਰਿਪਾਨਿ ਮੇਰੇ ਮਨਾ ॥੧॥ ਰਹਾਉ ॥

ਟੂਟੇ ਅਨ ਭਰਾਨਿ ਹਾਂ ॥ ਰਵਿਓ ਸਰਬ ਥਾਨਿ ਹਾਂ ॥ ਲਹਿਓ ਜਮ ਭਇਆਨਿ ਹਾਂ ॥ ਪਾਇਓ ਪੇਡ ਥਾਨਿ ਹਾਂ ॥ ਤਉ ਚੂਕੀ ਸਗਲ ਕਾਨਿ ॥੧॥

ਲਹਨੋ ਜਿਸੁ ਮਥਾਨਿ ਹਾਂ ॥ ਭੈ ਪਾਵਕ ਪਾਰਿ ਪਰਾਨਿ ਹਾਂ ॥ ਨਿਜ ਘਰਿ ਤਿਸਹਿ ਥਾਨਿ ਹਾਂ ॥ ਹਰਿ ਰਸ ਰਸਹਿ ਮਾਨਿ ਹਾਂ ॥ ਲਾਥੀ ਤਿਸ ਭੁਖਾਨਿ ਹਾਂ ॥ ਨਾਨਕ ਸਹਜਿ ਸਮਾਇਓ ਰੇ ਮਨਾ ॥੨॥੨॥੧੫੮॥

(ਗੁਰੂ ਅਰਜਨ ਦੇਵ ਜੀ -- SGGS 409) ਆਸਾਵਰੀ ਮਹਲਾ ੫ ॥
ਹਰਿ ਹਰਿ ਹਰਿ ਗੁਨੀ ਹਾਂ ॥ ਜਪੀਐ ਸਹਜ ਧੁਨੀ ਹਾਂ ॥ ਸਾਧੂ ਰਸਨ ਭਨੀ ਹਾਂ ॥ ਛੂਟਨ ਬਿਧਿ ਸੁਨੀ ਹਾਂ ॥ ਪਾਈਐ ਵਡ ਪੁਨੀ ਮੇਰੇ ਮਨਾ ॥੧॥ ਰਹਾਉ ॥

ਖੋਜਹਿ ਜਨ ਮੁਨੀ ਹਾਂ ॥ ਸ੍ਰਬ ਕਾ ਪ੍ਰਭ ਧਨੀ ਹਾਂ ॥ ਦੁਲਭ ਕਲਿ ਦੁਨੀ ਹਾਂ ॥ ਦੂਖ ਬਿਨਾਸਨੀ ਹਾਂ ॥ ਪ੍ਰਭ ਪੂਰਨ ਆਸਨੀ ਮੇਰੇ ਮਨਾ ॥੧॥

ਮਨ ਸੋ ਸੇਵੀਐ ਹਾਂ ॥ ਅਲਖ ਅਭੇਵੀਐ ਹਾਂ ॥ ਤਾਂ ਸਿਉ ਪ੍ਰੀਤਿ ਕਰਿ ਹਾਂ ॥ ਬਿਨਸਿ ਨ ਜਾਇ ਮਰਿ ਹਾਂ ॥ ਗੁਰ ਤੇ ਜਾਨਿਆ ਹਾਂ ॥ ਨਾਨਕ ਮਨੁ ਮਾਨਿਆ ਮੇਰੇ ਮਨਾ ॥੨॥੩॥੧੫੯॥

(ਗੁਰੂ ਅਰਜਨ ਦੇਵ ਜੀ -- SGGS 410) ਆਸਾਵਰੀ ਮਹਲਾ ੫ ॥
ਏਕਾ ਓਟ ਗਹੁ ਹਾਂ ॥ ਗੁਰ ਕਾ ਸਬਦੁ ਕਹੁ ਹਾਂ ॥ ਆਗਿਆ ਸਤਿ ਸਹੁ ਹਾਂ ॥ ਮਨਹਿ ਨਿਧਾਨੁ ਲਹੁ ਹਾਂ ॥ ਸੁਖਹਿ ਸਮਾਈਐ ਮੇਰੇ ਮਨਾ ॥੧॥ ਰਹਾਉ ॥

ਜੀਵਤ ਜੋ ਮਰੈ ਹਾਂ ॥ ਦੁਤਰੁ ਸੋ ਤਰੈ ਹਾਂ ॥ ਸਭ ਕੀ ਰੇਨੁ ਹੋਇ ਹਾਂ ॥ ਨਿਰਭਉ ਕਹਉ ਸੋਇ ਹਾਂ ॥ ਮਿਟੇ ਅੰਦੇਸਿਆ ਹਾਂ ॥ ਸੰਤ ਉਪਦੇਸਿਆ ਮੇਰੇ ਮਨਾ ॥੧॥

ਜਿਸੁ ਜਨ ਨਾਮ ਸੁਖੁ ਹਾਂ ॥ ਤਿਸੁ ਨਿਕਟਿ ਨ ਕਦੇ ਦੁਖੁ ਹਾਂ ॥ ਜੋ ਹਰਿ ਹਰਿ ਜਸੁ ਸੁਨੇ ਹਾਂ ॥ ਸਭੁ ਕੋ ਤਿਸੁ ਮੰਨੇ ਹਾਂ ॥ ਸਫਲੁ ਸੁ ਆਇਆ ਹਾਂ ॥ ਨਾਨਕ ਪ੍ਰਭ ਭਾਇਆ ਮੇਰੇ ਮਨਾ ॥੨॥੪॥੧੬੦॥

(ਗੁਰੂ ਅਰਜਨ ਦੇਵ ਜੀ -- SGGS 410) ਆਸਾਵਰੀ ਮਹਲਾ ੫ ॥
ਮਿਲਿ ਹਰਿ ਜਸੁ ਗਾਈਐ ਹਾਂ ॥ ਪਰਮ ਪਦੁ ਪਾਈਐ ਹਾਂ ॥ ਉਆ ਰਸ ਜੋ ਬਿਧੇ ਹਾਂ ॥ ਤਾ ਕਉ ਸਗਲ ਸਿਧੇ ਹਾਂ ॥ ਅਨਦਿਨੁ ਜਾਗਿਆ ਹਾਂ ॥ ਨਾਨਕ ਬਡਭਾਗਿਆ ਮੇਰੇ ਮਨਾ ॥੧॥ ਰਹਾਉ ॥

ਸੰਤ ਪਗ ਧੋਈਐ ਹਾਂ ॥ ਦੁਰਮਤਿ ਖੋਈਐ ਹਾਂ ॥ ਦਾਸਹ ਰੇਨੁ ਹੋਇ ਹਾਂ ॥ ਬਿਆਪੈ ਦੁਖੁ ਨ ਕੋਇ ਹਾਂ ॥ ਭਗਤਾਂ ਸਰਨਿ ਪਰੁ ਹਾਂ ॥ ਜਨਮਿ ਨ ਕਦੇ ਮਰੁ ਹਾਂ ॥ ਅਸਥਿਰੁ ਸੇ ਭਏ ਹਾਂ ॥ ਹਰਿ ਹਰਿ ਜਿਨੑ ਜਪਿ ਲਏ ਮੇਰੇ ਮਨਾ ॥੧॥

ਸਾਜਨੁ ਮੀਤੁ ਤੂੰ ਹਾਂ ॥ ਨਾਮੁ ਦ੍ਰਿੜਾਇ ਮੂੰ ਹਾਂ ॥ ਤਿਸੁ ਬਿਨੁ ਨਾਹਿ ਕੋਇ ਹਾਂ ॥ ਮਨਹਿ ਅਰਾਧਿ ਸੋਇ ਹਾਂ ॥ ਨਿਮਖ ਨ ਵੀਸਰੈ ਹਾਂ ॥ ਤਿਸੁ ਬਿਨੁ ਕਿਉ ਸਰੈ ਹਾਂ ॥ ਗੁਰ ਕਉ ਕੁਰਬਾਨੁ ਜਾਉ ਹਾਂ ॥ ਨਾਨਕੁ ਜਪੇ ਨਾਉ ਮੇਰੇ ਮਨਾ ॥੨॥੫॥੧੬੧॥

(ਗੁਰੂ ਅਰਜਨ ਦੇਵ ਜੀ -- SGGS 410) ਆਸਾਵਰੀ ਮਹਲਾ ੫ ॥
ਕਾਰਨ ਕਰਨ ਤੂੰ ਹਾਂ ॥ ਅਵਰੁ ਨਾ ਸੁਝੈ ਮੂੰ ਹਾਂ ॥ ਕਰਹਿ ਸੁ ਹੋਈਐ ਹਾਂ ॥ ਸਹਜਿ ਸੁਖਿ ਸੋਈਐ ਹਾਂ ॥ ਧੀਰਜ ਮਨਿ ਭਏ ਹਾਂ ॥ ਪ੍ਰਭ ਕੈ ਦਰਿ ਪਏ ਮੇਰੇ ਮਨਾ ॥੧॥ ਰਹਾਉ ॥

ਸਾਧੂ ਸੰਗਮੇ ਹਾਂ ॥ ਪੂਰਨ ਸੰਜਮੇ ਹਾਂ ॥ ਜਬ ਤੇ ਛੁਟੇ ਆਪ ਹਾਂ ॥ ਤਬ ਤੇ ਮਿਟੇ ਤਾਪ ਹਾਂ ॥ ਕਿਰਪਾ ਧਾਰੀਆ ਹਾਂ ॥ ਪਤਿ ਰਖੁ ਬਨਵਾਰੀਆ ਮੇਰੇ ਮਨਾ ॥੧॥

ਇਹੁ ਸੁਖੁ ਜਾਨੀਐ ਹਾਂ ॥ ਹਰਿ ਕਰੇ ਸੁ ਮਾਨੀਐ ਹਾਂ ॥ ਮੰਦਾ ਨਾਹਿ ਕੋਇ ਹਾਂ ॥ ਸੰਤ ਕੀ ਰੇਨ ਹੋਇ ਹਾਂ ॥ ਆਪੇ ਜਿਸੁ ਰਖੈ ਹਾਂ ॥ ਹਰਿ ਅੰਮ੍ਰਿਤੁ ਸੋ ਚਖੈ ਮੇਰੇ ਮਨਾ ॥੨॥

ਜਿਸ ਕਾ ਨਾਹਿ ਕੋਇ ਹਾਂ ॥ ਤਿਸ ਕਾ ਪ੍ਰਭੂ ਸੋਇ ਹਾਂ ॥ ਅੰਤਰਗਤਿ ਬੁਝੈ ਹਾਂ ॥ ਸਭੁ ਕਿਛੁ ਤਿਸੁ ਸੁਝੈ ਹਾਂ ॥ ਪਤਿਤ ਉਧਾਰਿ ਲੇਹੁ ਹਾਂ ॥ ਨਾਨਕ ਅਰਦਾਸਿ ਏਹੁ ਮੇਰੇ ਮਨਾ ॥੩॥੬॥੧੬੨॥

(ਗੁਰੂ ਅਰਜਨ ਦੇਵ ਜੀ -- SGGS 410) ਆਸਾਵਰੀ ਮਹਲਾ ੫ ਇਕਤੁਕਾ ॥
ਓਇ ਪਰਦੇਸੀਆ ਹਾਂ ॥ ਸੁਨਤ ਸੰਦੇਸਿਆ ਹਾਂ ॥੧॥ ਰਹਾਉ ॥

ਜਾ ਸਿਉ ਰਚਿ ਰਹੇ ਹਾਂ ॥ ਸਭ ਕਉ ਤਜਿ ਗਏ ਹਾਂ ॥ ਸੁਪਨਾ ਜਿਉ ਭਏ ਹਾਂ ॥ ਹਰਿ ਨਾਮੁ ਜਿਨੑਿ ਲਏ ॥੧॥

ਹਰਿ ਤਜਿ ਅਨ ਲਗੇ ਹਾਂ ॥ ਜਨਮਹਿ ਮਰਿ ਭਗੇ ਹਾਂ ॥ ਹਰਿ ਹਰਿ ਜਨਿ ਲਹੇ ਹਾਂ ॥ ਜੀਵਤ ਸੇ ਰਹੇ ਹਾਂ ॥ ਜਿਸਹਿ ਕ੍ਰਿਪਾਲੁ ਹੋਇ ਹਾਂ ॥ ਨਾਨਕ ਭਗਤੁ ਸੋਇ ॥੨॥੭॥੧੬੩॥੨੩੨॥

(ਗੁਰੂ ਅਰਜਨ ਦੇਵ ਜੀ -- SGGS 431) ਆਸਾਵਰੀ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਮੇਰੇ ਮਨ ਹਰਿ ਸਿਉ ਲਾਗੀ ਪ੍ਰੀਤਿ ॥ ਸਾਧਸੰਗਿ ਹਰਿ ਹਰਿ ਜਪਤ ਨਿਰਮਲ ਸਾਚੀ ਰੀਤਿ ॥੧॥ ਰਹਾਉ ॥

ਦਰਸਨ ਕੀ ਪਿਆਸ ਘਣੀ ਚਿਤਵਤ ਅਨਿਕ ਪ੍ਰਕਾਰ ॥ ਕਰਹੁ ਅਨੁਗ੍ਰਹੁ ਪਾਰਬ੍ਰਹਮ ਹਰਿ ਕਿਰਪਾ ਧਾਰਿ ਮੁਰਾਰਿ ॥੧॥

ਮਨੁ ਪਰਦੇਸੀ ਆਇਆ ਮਿਲਿਓ ਸਾਧ ਕੈ ਸੰਗਿ ॥ ਜਿਸੁ ਵਖਰ ਕਉ ਚਾਹਤਾ ਸੋ ਪਾਇਓ ਨਾਮਹਿ ਰੰਗਿ ॥੨॥

ਜੇਤੇ ਮਾਇਆ ਰੰਗ ਰਸ ਬਿਨਸਿ ਜਾਹਿ ਖਿਨ ਮਾਹਿ ॥ ਭਗਤ ਰਤੇ ਤੇਰੇ ਨਾਮ ਸਿਉ ਸੁਖੁ ਭੁੰਚਹਿ ਸਭ ਠਾਇ ॥੩॥

ਸਭੁ ਜਗੁ ਚਲਤਉ ਪੇਖੀਐ ਨਿਹਚਲੁ ਹਰਿ ਕੋ ਨਾਉ ॥ ਕਰਿ ਮਿਤ੍ਰਾਈ ਸਾਧ ਸਿਉ ਨਿਹਚਲੁ ਪਾਵਹਿ ਠਾਉ ॥੪॥

ਮੀਤ ਸਾਜਨ ਸੁਤ ਬੰਧਪਾ ਕੋਊ ਹੋਤ ਨ ਸਾਥ ॥ ਏਕੁ ਨਿਵਾਹੂ ਰਾਮ ਨਾਮ ਦੀਨਾ ਕਾ ਪ੍ਰਭੁ ਨਾਥ ॥੫॥

ਚਰਨ ਕਮਲ ਬੋਹਿਥ ਭਏ ਲਗਿ ਸਾਗਰੁ ਤਰਿਓ ਤੇਹ ॥ ਭੇਟਿਓ ਪੂਰਾ ਸਤਿਗੁਰੂ ਸਾਚਾ ਪ੍ਰਭ ਸਿਉ ਨੇਹ ॥੬॥

ਸਾਧ ਤੇਰੇ ਕੀ ਜਾਚਨਾ ਵਿਸਰੁ ਨ ਸਾਸਿ ਗਿਰਾਸਿ ॥ ਜੋ ਤੁਧੁ ਭਾਵੈ ਸੋ ਭਲਾ ਤੇਰੈ ਭਾਣੈ ਕਾਰਜ ਰਾਸਿ ॥੭॥

ਸੁਖ ਸਾਗਰ ਪ੍ਰੀਤਮ ਮਿਲੇ ਉਪਜੇ ਮਹਾ ਅਨੰਦ ॥ ਕਹੁ ਨਾਨਕ ਸਭ ਦੁਖ ਮਿਟੇ ਪ੍ਰਭ ਭੇਟੇ ਪਰਮਾਨੰਦ ॥੮॥੧॥੨॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates