ਰਾਗ ਬਸੰਤ - ਬਾਣੀ ਸ਼ਬਦ, Raag Basant - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਨਾਨਕ ਦੇਵ ਜੀ -- SGGS 1168) ਰਾਗੁ ਬਸੰਤੁ ਮਹਲਾ ੧ ਘਰੁ ੧ ਚਉਪਦੇ ਦੁਤੁਕੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਮਾਹਾ ਮਾਹ ਮੁਮਾਰਖੀ ਚੜਿਆ ਸਦਾ ਬਸੰਤੁ ॥ ਪਰਫੜੁ ਚਿਤ ਸਮਾਲਿ ਸੋਇ ਸਦਾ ਸਦਾ ਗੋਬਿੰਦੁ ॥੧॥

ਭੋਲਿਆ ਹਉਮੈ ਸੁਰਤਿ ਵਿਸਾਰਿ ॥ ਹਉਮੈ ਮਾਰਿ ਬੀਚਾਰਿ ਮਨ ਗੁਣ ਵਿਚਿ ਗੁਣੁ ਲੈ ਸਾਰਿ ॥੧॥ ਰਹਾਉ ॥

ਕਰਮ ਪੇਡੁ ਸਾਖਾ ਹਰੀ ਧਰਮੁ ਫੁਲੁ ਫਲੁ ਗਿਆਨੁ ॥ ਪਤ ਪਰਾਪਤਿ ਛਾਵ ਘਣੀ ਚੂਕਾ ਮਨ ਅਭਿਮਾਨੁ ॥੨॥

ਅਖੀ ਕੁਦਰਤਿ ਕੰਨੀ ਬਾਣੀ ਮੁਖਿ ਆਖਣੁ ਸਚੁ ਨਾਮੁ ॥ ਪਤਿ ਕਾ ਧਨੁ ਪੂਰਾ ਹੋਆ ਲਾਗਾ ਸਹਜਿ ਧਿਆਨੁ ॥੩॥

ਮਾਹਾ ਰੁਤੀ ਆਵਣਾ ਵੇਖਹੁ ਕਰਮ ਕਮਾਇ ॥ ਨਾਨਕ ਹਰੇ ਨ ਸੂਕਹੀ ਜਿ ਗੁਰਮੁਖਿ ਰਹੇ ਸਮਾਇ ॥੪॥੧॥

(ਗੁਰੂ ਨਾਨਕ ਦੇਵ ਜੀ -- SGGS 1168) ਮਹਲਾ ੧ ਬਸੰਤੁ ॥
ਰੁਤਿ ਆਈਲੇ ਸਰਸ ਬਸੰਤ ਮਾਹਿ ॥ ਰੰਗਿ ਰਾਤੇ ਰਵਹਿ ਸਿ ਤੇਰੈ ਚਾਇ ॥ ਕਿਸੁ ਪੂਜ ਚੜਾਵਉ ਲਗਉ ਪਾਇ ॥੧॥

ਤੇਰਾ ਦਾਸਨਿ ਦਾਸਾ ਕਹਉ ਰਾਇ ॥ ਜਗਜੀਵਨ ਜੁਗਤਿ ਨ ਮਿਲੈ ਕਾਇ ॥੧॥ ਰਹਾਉ ॥

ਤੇਰੀ ਮੂਰਤਿ ਏਕਾ ਬਹੁਤੁ ਰੂਪ ॥ ਕਿਸੁ ਪੂਜ ਚੜਾਵਉ ਦੇਉ ਧੂਪ ॥ ਤੇਰਾ ਅੰਤੁ ਨ ਪਾਇਆ ਕਹਾ ਪਾਇ ॥ ਤੇਰਾ ਦਾਸਨਿ ਦਾਸਾ ਕਹਉ ਰਾਇ ॥੨॥

ਤੇਰੇ ਸਠਿ ਸੰਬਤ ਸਭਿ ਤੀਰਥਾ ॥ ਤੇਰਾ ਸਚੁ ਨਾਮੁ ਪਰਮੇਸਰਾ ॥ ਤੇਰੀ ਗਤਿ ਅਵਿਗਤਿ ਨਹੀ ਜਾਣੀਐ ॥ ਅਣਜਾਣਤ ਨਾਮੁ ਵਖਾਣੀਐ ॥੩॥

ਨਾਨਕੁ ਵੇਚਾਰਾ ਕਿਆ ਕਹੈ ॥ ਸਭੁ ਲੋਕੁ ਸਲਾਹੇ ਏਕਸੈ ॥ ਸਿਰੁ ਨਾਨਕ ਲੋਕਾ ਪਾਵ ਹੈ ॥ ਬਲਿਹਾਰੀ ਜਾਉ ਜੇਤੇ ਤੇਰੇ ਨਾਵ ਹੈ ॥੪॥੨॥

(ਗੁਰੂ ਨਾਨਕ ਦੇਵ ਜੀ -- SGGS 1168) ਬਸੰਤੁ ਮਹਲਾ ੧ ॥
ਸੁਇਨੇ ਕਾ ਚਉਕਾ ਕੰਚਨ ਕੁਆਰ ॥ ਰੁਪੇ ਕੀਆ ਕਾਰਾ ਬਹੁਤੁ ਬਿਸਥਾਰੁ ॥ ਗੰਗਾ ਕਾ ਉਦਕੁ ਕਰੰਤੇ ਕੀ ਆਗਿ ॥ ਗਰੁੜਾ ਖਾਣਾ ਦੁਧ ਸਿਉ ਗਾਡਿ ॥੧॥

ਰੇ ਮਨ ਲੇਖੈ ਕਬਹੂ ਨ ਪਾਇ ॥ ਜਾਮਿ ਨ ਭੀਜੈ ਸਾਚ ਨਾਇ ॥੧॥ ਰਹਾਉ ॥

ਦਸ ਅਠ ਲੀਖੇ ਹੋਵਹਿ ਪਾਸਿ ॥ ਚਾਰੇ ਬੇਦ ਮੁਖਾਗਰ ਪਾਠਿ ॥ ਪੁਰਬੀ ਨਾਵੈ ਵਰਨਾਂ ਕੀ ਦਾਤਿ ॥ ਵਰਤ ਨੇਮ ਕਰੇ ਦਿਨ ਰਾਤਿ ॥੨॥

ਕਾਜੀ ਮੁਲਾਂ ਹੋਵਹਿ ਸੇਖ ॥ ਜੋਗੀ ਜੰਗਮ ਭਗਵੇ ਭੇਖ ॥ ਕੋ ਗਿਰਹੀ ਕਰਮਾ ਕੀ ਸੰਧਿ ॥ ਬਿਨੁ ਬੂਝੇ ਸਭ ਖੜੀਅਸਿ ਬੰਧਿ ॥੩॥

ਜੇਤੇ ਜੀਅ ਲਿਖੀ ਸਿਰਿ ਕਾਰ ॥ ਕਰਣੀ ਉਪਰਿ ਹੋਵਗਿ ਸਾਰ ॥ ਹੁਕਮੁ ਕਰਹਿ ਮੂਰਖ ਗਾਵਾਰ ॥ ਨਾਨਕ ਸਾਚੇ ਕੇ ਸਿਫਤਿ ਭੰਡਾਰ ॥੪॥੩॥

(ਗੁਰੂ ਅਮਰਦਾਸ ਜੀ -- SGGS 1169) ਬਸੰਤੁ ਮਹਲਾ ੩ ਤੀਜਾ ॥
ਬਸਤ੍ਰ ਉਤਾਰਿ ਦਿਗੰਬਰੁ ਹੋਗੁ ॥ ਜਟਾਧਾਰਿ ਕਿਆ ਕਮਾਵੈ ਜੋਗੁ ॥ ਮਨੁ ਨਿਰਮਲੁ ਨਹੀ ਦਸਵੈ ਦੁਆਰ ॥ ਭ੍ਰਮਿ ਭ੍ਰਮਿ ਆਵੈ ਮੂੜ੍ਹ੍ਹਾ ਵਾਰੋ ਵਾਰ ॥੧॥

ਏਕੁ ਧਿਆਵਹੁ ਮੂੜ੍ਹ੍ਹ ਮਨਾ ॥ ਪਾਰਿ ਉਤਰਿ ਜਾਹਿ ਇਕ ਖਿਨਾਂ ॥੧॥ ਰਹਾਉ ॥

ਸਿਮ੍ਰਿਤਿ ਸਾਸਤ੍ਰ ਕਰਹਿ ਵਖਿਆਣ ॥ ਨਾਦੀ ਬੇਦੀ ਪੜ੍ਹ੍ਹਹਿ ਪੁਰਾਣ ॥ ਪਾਖੰਡ ਦ੍ਰਿਸਟਿ ਮਨਿ ਕਪਟੁ ਕਮਾਹਿ ॥ ਤਿਨ ਕੈ ਰਮਈਆ ਨੇੜਿ ਨਾਹਿ ॥੨॥

ਜੇ ਕੋ ਐਸਾ ਸੰਜਮੀ ਹੋਇ ॥ ਕ੍ਰਿਆ ਵਿਸੇਖ ਪੂਜਾ ਕਰੇਇ ॥ ਅੰਤਰਿ ਲੋਭੁ ਮਨੁ ਬਿਖਿਆ ਮਾਹਿ ॥ ਓਇ ਨਿਰੰਜਨੁ ਕੈਸੇ ਪਾਹਿ ॥੩॥

ਕੀਤਾ ਹੋਆ ਕਰੇ ਕਿਆ ਹੋਇ ॥ ਜਿਸ ਨੋ ਆਪਿ ਚਲਾਏ ਸੋਇ ॥ ਨਦਰਿ ਕਰੇ ਤਾਂ ਭਰਮੁ ਚੁਕਾਏ ॥ ਹੁਕਮੈ ਬੂਝੈ ਤਾਂ ਸਾਚਾ ਪਾਏ ॥੪॥

ਜਿਸੁ ਜੀਉ ਅੰਤਰੁ ਮੈਲਾ ਹੋਇ ॥ ਤੀਰਥ ਭਵੈ ਦਿਸੰਤਰ ਲੋਇ ॥ ਨਾਨਕ ਮਿਲੀਐ ਸਤਿਗੁਰ ਸੰਗ ॥ ਤਉ ਭਵਜਲ ਕੇ ਤੂਟਸਿ ਬੰਧ ॥੫॥੪॥

(ਗੁਰੂ ਨਾਨਕ ਦੇਵ ਜੀ -- SGGS 1169) ਬਸੰਤੁ ਮਹਲਾ ੧ ॥
ਸਗਲ ਭਵਨ ਤੇਰੀ ਮਾਇਆ ਮੋਹ ॥ ਮੈ ਅਵਰੁ ਨ ਦੀਸੈ ਸਰਬ ਤੋਹ ॥ ਤੂ ਸੁਰਿ ਨਾਥਾ ਦੇਵਾ ਦੇਵ ॥ ਹਰਿ ਨਾਮੁ ਮਿਲੈ ਗੁਰ ਚਰਨ ਸੇਵ ॥੧॥

ਮੇਰੇ ਸੁੰਦਰ ਗਹਿਰ ਗੰਭੀਰ ਲਾਲ ॥ ਗੁਰਮੁਖਿ ਰਾਮ ਨਾਮ ਗੁਨ ਗਾਏ ਤੂ ਅਪਰੰਪਰੁ ਸਰਬ ਪਾਲ ॥੧॥ ਰਹਾਉ ॥

ਬਿਨੁ ਸਾਧ ਨ ਪਾਈਐ ਹਰਿ ਕਾ ਸੰਗੁ ॥ ਬਿਨੁ ਗੁਰ ਮੈਲ ਮਲੀਨ ਅੰਗੁ ॥ ਬਿਨੁ ਹਰਿ ਨਾਮ ਨ ਸੁਧੁ ਹੋਇ ॥ ਗੁਰ ਸਬਦਿ ਸਲਾਹੇ ਸਾਚੁ ਸੋਇ ॥੨॥

ਜਾ ਕਉ ਤੂ ਰਾਖਹਿ ਰਖਨਹਾਰ ॥ ਸਤਿਗੁਰੂ ਮਿਲਾਵਹਿ ਕਰਹਿ ਸਾਰ ॥ ਬਿਖੁ ਹਉਮੈ ਮਮਤਾ ਪਰਹਰਾਇ ॥ ਸਭਿ ਦੂਖ ਬਿਨਾਸੇ ਰਾਮ ਰਾਇ ॥੩॥

ਊਤਮ ਗਤਿ ਮਿਤਿ ਹਰਿ ਗੁਨ ਸਰੀਰ ॥ ਗੁਰਮਤਿ ਪ੍ਰਗਟੇ ਰਾਮ ਨਾਮ ਹੀਰ ॥ ਲਿਵ ਲਾਗੀ ਨਾਮਿ ਤਜਿ ਦੂਜਾ ਭਾਉ ॥ ਜਨ ਨਾਨਕ ਹਰਿ ਗੁਰੁ ਗੁਰ ਮਿਲਾਉ ॥੪॥੫॥

(ਗੁਰੂ ਨਾਨਕ ਦੇਵ ਜੀ -- SGGS 1169) ਬਸੰਤੁ ਮਹਲਾ ੧ ॥
ਮੇਰੀ ਸਖੀ ਸਹੇਲੀ ਸੁਨਹੁ ਭਾਇ ॥ ਮੇਰਾ ਪਿਰੁ ਰੀਸਾਲੂ ਸੰਗਿ ਸਾਇ ॥ ਓਹੁ ਅਲਖੁ ਨ ਲਖੀਐ ਕਹਹੁ ਕਾਇ ॥ ਗੁਰਿ ਸੰਗਿ ਦਿਖਾਇਓ ਰਾਮ ਰਾਇ ॥੧॥

ਮਿਲੁ ਸਖੀ ਸਹੇਲੀ ਹਰਿ ਗੁਨ ਬਨੇ ॥ ਹਰਿ ਪ੍ਰਭ ਸੰਗਿ ਖੇਲਹਿ ਵਰ ਕਾਮਨਿ ਗੁਰਮੁਖਿ ਖੋਜਤ ਮਨ ਮਨੇ ॥੧॥ ਰਹਾਉ ॥

ਮਨਮੁਖੀ ਦੁਹਾਗਣਿ ਨਾਹਿ ਭੇਉ ॥ ਓਹੁ ਘਟਿ ਘਟਿ ਰਾਵੈ ਸਰਬ ਪ੍ਰੇਉ ॥ ਗੁਰਮੁਖਿ ਥਿਰੁ ਚੀਨੈ ਸੰਗਿ ਦੇਉ ॥ ਗੁਰਿ ਨਾਮੁ ਦ੍ਰਿੜਾਇਆ ਜਪੁ ਜਪੇਉ ॥੨॥

ਬਿਨੁ ਗੁਰ ਭਗਤਿ ਨ ਭਾਉ ਹੋਇ ॥ ਬਿਨੁ ਗੁਰ ਸੰਤ ਨ ਸੰਗੁ ਦੇਇ ॥ ਬਿਨੁ ਗੁਰ ਅੰਧੁਲੇ ਧੰਧੁ ਰੋਇ ॥ ਮਨੁ ਗੁਰਮੁਖਿ ਨਿਰਮਲੁ ਮਲੁ ਸਬਦਿ ਖੋਇ ॥੩॥

ਗੁਰਿ ਮਨੁ ਮਾਰਿਓ ਕਰਿ ਸੰਜੋਗੁ ॥ ਅਹਿਨਿਸਿ ਰਾਵੇ ਭਗਤਿ ਜੋਗੁ ॥ ਗੁਰ ਸੰਤ ਸਭਾ ਦੁਖੁ ਮਿਟੈ ਰੋਗੁ ॥ ਜਨ ਨਾਨਕ ਹਰਿ ਵਰੁ ਸਹਜ ਜੋਗੁ ॥੪॥੬॥

(ਗੁਰੂ ਨਾਨਕ ਦੇਵ ਜੀ -- SGGS 1170) ਬਸੰਤੁ ਮਹਲਾ ੧ ॥
ਆਪੇ ਕੁਦਰਤਿ ਕਰੇ ਸਾਜਿ ॥ ਸਚੁ ਆਪਿ ਨਿਬੇੜੇ ਰਾਜੁ ਰਾਜਿ ॥ ਗੁਰਮਤਿ ਊਤਮ ਸੰਗਿ ਸਾਥਿ ॥ ਹਰਿ ਨਾਮੁ ਰਸਾਇਣੁ ਸਹਜਿ ਆਥਿ ॥੧॥

ਮਤ ਬਿਸਰਸਿ ਰੇ ਮਨ ਰਾਮ ਬੋਲਿ ॥ ਅਪਰੰਪਰੁ ਅਗਮ ਅਗੋਚਰੁ ਗੁਰਮੁਖਿ ਹਰਿ ਆਪਿ ਤੁਲਾਏ ਅਤੁਲੁ ਤੋਲਿ ॥੧॥ ਰਹਾਉ ॥

ਗੁਰ ਚਰਨ ਸਰੇਵਹਿ ਗੁਰਸਿਖ ਤੋਰ ॥ ਗੁਰ ਸੇਵ ਤਰੇ ਤਜਿ ਮੇਰ ਤੋਰ ॥ ਨਰ ਨਿੰਦਕ ਲੋਭੀ ਮਨਿ ਕਠੋਰ ॥ ਗੁਰ ਸੇਵ ਨ ਭਾਈ ਸਿ ਚੋਰ ਚੋਰ ॥੨॥

ਗੁਰੁ ਤੁਠਾ ਬਖਸੇ ਭਗਤਿ ਭਾਉ ॥ ਗੁਰਿ ਤੁਠੈ ਪਾਈਐ ਹਰਿ ਮਹਲਿ ਠਾਉ ॥ ਪਰਹਰਿ ਨਿੰਦਾ ਹਰਿ ਭਗਤਿ ਜਾਗੁ ॥ ਹਰਿ ਭਗਤਿ ਸੁਹਾਵੀ ਕਰਮਿ ਭਾਗੁ ॥੩॥

ਗੁਰੁ ਮੇਲਿ ਮਿਲਾਵੈ ਕਰੇ ਦਾਤਿ ॥ ਗੁਰਸਿਖ ਪਿਆਰੇ ਦਿਨਸੁ ਰਾਤਿ ॥ ਫਲੁ ਨਾਮੁ ਪਰਾਪਤਿ ਗੁਰੁ ਤੁਸਿ ਦੇਇ ॥ ਕਹੁ ਨਾਨਕ ਪਾਵਹਿ ਵਿਰਲੇ ਕੇਇ ॥੪॥੭॥

(ਗੁਰੂ ਅਮਰਦਾਸ ਜੀ -- SGGS 1170) ਬਸੰਤੁ ਮਹਲਾ ੩ ਇਕ ਤੁਕਾ ॥
ਸਾਹਿਬ ਭਾਵੈ ਸੇਵਕੁ ਸੇਵਾ ਕਰੈ ॥ ਜੀਵਤੁ ਮਰੈ ਸਭਿ ਕੁਲ ਉਧਰੈ ॥੧॥

ਤੇਰੀ ਭਗਤਿ ਨ ਛੋਡਉ ਕਿਆ ਕੋ ਹਸੈ ॥ ਸਾਚੁ ਨਾਮੁ ਮੇਰੈ ਹਿਰਦੈ ਵਸੈ ॥੧॥ ਰਹਾਉ ॥

ਜੈਸੇ ਮਾਇਆ ਮੋਹਿ ਪ੍ਰਾਣੀ ਗਲਤੁ ਰਹੈ ॥ ਤੈਸੇ ਸੰਤ ਜਨ ਰਾਮ ਨਾਮ ਰਵਤ ਰਹੈ ॥੨॥

ਮੈ ਮੂਰਖ ਮੁਗਧ ਊਪਰਿ ਕਰਹੁ ਦਇਆ ॥ ਤਉ ਸਰਣਾਗਤਿ ਰਹਉ ਪਇਆ ॥੩॥

ਕਹਤੁ ਨਾਨਕੁ ਸੰਸਾਰ ਕੇ ਨਿਹਫਲ ਕਾਮਾ ॥ ਗੁਰ ਪ੍ਰਸਾਦਿ ਕੋ ਪਾਵੈ ਅੰਮ੍ਰਿਤ ਨਾਮਾ ॥੪॥੮॥

(ਗੁਰੂ ਅਮਰਦਾਸ ਜੀ -- SGGS 1172) ਬਸੰਤੁ ਮਹਲਾ ੩ ਘਰੁ ੧ ਦੁਤੁਕੇ
ੴ ਸਤਿਗੁਰ ਪ੍ਰਸਾਦਿ ॥
ਮਾਹਾ ਰੁਤੀ ਮਹਿ ਸਦ ਬਸੰਤੁ ॥ ਜਿਤੁ ਹਰਿਆ ਸਭੁ ਜੀਅ ਜੰਤੁ ॥ ਕਿਆ ਹਉ ਆਖਾ ਕਿਰਮ ਜੰਤੁ ॥ ਤੇਰਾ ਕਿਨੈ ਨ ਪਾਇਆ ਆਦਿ ਅੰਤੁ ॥੧॥

ਤੈ ਸਾਹਿਬ ਕੀ ਕਰਹਿ ਸੇਵ ॥ ਪਰਮ ਸੁਖ ਪਾਵਹਿ ਆਤਮ ਦੇਵ ॥੧॥ ਰਹਾਉ ॥

ਕਰਮੁ ਹੋਵੈ ਤਾਂ ਸੇਵਾ ਕਰੈ ॥ ਗੁਰ ਪਰਸਾਦੀ ਜੀਵਤ ਮਰੈ ॥ ਅਨਦਿਨੁ ਸਾਚੁ ਨਾਮੁ ਉਚਰੈ ॥ ਇਨ ਬਿਧਿ ਪ੍ਰਾਣੀ ਦੁਤਰੁ ਤਰੈ ॥੨॥

ਬਿਖੁ ਅੰਮ੍ਰਿਤੁ ਕਰਤਾਰਿ ਉਪਾਏ ॥ ਸੰਸਾਰ ਬਿਰਖ ਕਉ ਦੁਇ ਫਲ ਲਾਏ ॥ ਆਪੇ ਕਰਤਾ ਕਰੇ ਕਰਾਏ ॥ ਜੋ ਤਿਸੁ ਭਾਵੈ ਤਿਸੈ ਖਵਾਏ ॥੩॥

ਨਾਨਕ ਜਿਸ ਨੋ ਨਦਰਿ ਕਰੇਇ ॥ ਅੰਮ੍ਰਿਤ ਨਾਮੁ ਆਪੇ ਦੇਇ ॥ ਬਿਖਿਆ ਕੀ ਬਾਸਨਾ ਮਨਹਿ ਕਰੇਇ ॥ ਅਪਣਾ ਭਾਣਾ ਆਪਿ ਕਰੇਇ ॥੪॥੧॥

(ਗੁਰੂ ਅਮਰਦਾਸ ਜੀ -- SGGS 1172) ਬਸੰਤੁ ਮਹਲਾ ੩ ॥
ਰਾਤੇ ਸਾਚਿ ਹਰਿ ਨਾਮਿ ਨਿਹਾਲਾ ॥ ਦਇਆ ਕਰਹੁ ਪ੍ਰਭ ਦੀਨ ਦਇਆਲਾ ॥ ਤਿਸੁ ਬਿਨੁ ਅਵਰੁ ਨਹੀ ਮੈ ਕੋਇ ॥ ਜਿਉ ਭਾਵੈ ਤਿਉ ਰਾਖੈ ਸੋਇ ॥੧॥

ਗੁਰ ਗੋਪਾਲ ਮੇਰੈ ਮਨਿ ਭਾਏ ॥ ਰਹਿ ਨ ਸਕਉ ਦਰਸਨ ਦੇਖੇ ਬਿਨੁ ਸਹਜਿ ਮਿਲਉ ਗੁਰੁ ਮੇਲਿ ਮਿਲਾਏ ॥੧॥ ਰਹਾਉ ॥

ਇਹੁ ਮਨੁ ਲੋਭੀ ਲੋਭਿ ਲੁਭਾਨਾ ॥ ਰਾਮ ਬਿਸਾਰਿ ਬਹੁਰਿ ਪਛੁਤਾਨਾ ॥ ਬਿਛੁਰਤ ਮਿਲਾਇ ਗੁਰ ਸੇਵ ਰਾਂਗੇ ॥ ਹਰਿ ਨਾਮੁ ਦੀਓ ਮਸਤਕਿ ਵਡਭਾਗੇ ॥੨॥

ਪਉਣ ਪਾਣੀ ਕੀ ਇਹ ਦੇਹ ਸਰੀਰਾ ॥ ਹਉਮੈ ਰੋਗੁ ਕਠਿਨ ਤਨਿ ਪੀਰਾ ॥ ਗੁਰਮੁਖਿ ਰਾਮ ਨਾਮ ਦਾਰੂ ਗੁਣ ਗਾਇਆ ॥ ਕਰਿ ਕਿਰਪਾ ਗੁਰਿ ਰੋਗੁ ਗਵਾਇਆ ॥੩॥

ਚਾਰਿ ਨਦੀਆ ਅਗਨੀ ਤਨਿ ਚਾਰੇ ॥ ਤ੍ਰਿਸਨਾ ਜਲਤ ਜਲੇ ਅਹੰਕਾਰੇ ॥ ਗੁਰਿ ਰਾਖੇ ਵਡਭਾਗੀ ਤਾਰੇ ॥ ਜਨ ਨਾਨਕ ਉਰਿ ਹਰਿ ਅੰਮ੍ਰਿਤੁ ਧਾਰੇ ॥੪॥੨॥

(ਗੁਰੂ ਅਮਰਦਾਸ ਜੀ -- SGGS 1172) ਬਸੰਤੁ ਮਹਲਾ ੩ ॥
ਹਰਿ ਸੇਵੇ ਸੋ ਹਰਿ ਕਾ ਲੋਗੁ ॥ ਸਾਚੁ ਸਹਜੁ ਕਦੇ ਨ ਹੋਵੈ ਸੋਗੁ ॥ ਮਨਮੁਖ ਮੁਏ ਨਾਹੀ ਹਰਿ ਮਨ ਮਾਹਿ ॥ ਮਰਿ ਮਰਿ ਜੰਮਹਿ ਭੀ ਮਰਿ ਜਾਹਿ ॥੧॥

ਸੇ ਜਨ ਜੀਵੇ ਜਿਨ ਹਰਿ ਮਨ ਮਾਹਿ ॥ ਸਾਚੁ ਸਮ੍ਹ੍ਹਾਲਹਿ ਸਾਚਿ ਸਮਾਹਿ ॥੧॥ ਰਹਾਉ ॥

ਹਰਿ ਨ ਸੇਵਹਿ ਤੇ ਹਰਿ ਤੇ ਦੂਰਿ ॥ ਦਿਸੰਤਰੁ ਭਵਹਿ ਸਿਰਿ ਪਾਵਹਿ ਧੂਰਿ ॥ ਹਰਿ ਆਪੇ ਜਨ ਲੀਏ ਲਾਇ ॥ ਤਿਨ ਸਦਾ ਸੁਖੁ ਹੈ ਤਿਲੁ ਨ ਤਮਾਇ ॥੨॥

ਨਦਰਿ ਕਰੇ ਚੂਕੈ ਅਭਿਮਾਨੁ ॥ ਸਾਚੀ ਦਰਗਹ ਪਾਵੈ ਮਾਨੁ ॥ ਹਰਿ ਜੀਉ ਵੇਖੈ ਸਦ ਹਜੂਰਿ ॥ ਗੁਰ ਕੈ ਸਬਦਿ ਰਹਿਆ ਭਰਪੂਰਿ ॥੩॥

ਜੀਅ ਜੰਤ ਕੀ ਕਰੇ ਪ੍ਰਤਿਪਾਲ ॥ ਗੁਰ ਪਰਸਾਦੀ ਸਦ ਸਮ੍ਹ੍ਹਾਲ ॥ ਦਰਿ ਸਾਚੈ ਪਤਿ ਸਿਉ ਘਰਿ ਜਾਇ ॥ ਨਾਨਕ ਨਾਮਿ ਵਡਾਈ ਪਾਇ ॥੪॥੩॥

(ਗੁਰੂ ਅਮਰਦਾਸ ਜੀ -- SGGS 1173) ਬਸੰਤੁ ਮਹਲਾ ੩ ॥
ਅੰਤਰਿ ਪੂਜਾ ਮਨ ਤੇ ਹੋਇ ॥ ਏਕੋ ਵੇਖੈ ਅਉਰੁ ਨ ਕੋਇ ॥ ਦੂਜੈ ਲੋਕੀ ਬਹੁਤੁ ਦੁਖੁ ਪਾਇਆ ॥ ਸਤਿਗੁਰਿ ਮੈਨੋ ਏਕੁ ਦਿਖਾਇਆ ॥੧॥

ਮੇਰਾ ਪ੍ਰਭੁ ਮਉਲਿਆ ਸਦ ਬਸੰਤੁ ॥ ਇਹੁ ਮਨੁ ਮਉਲਿਆ ਗਾਇ ਗੁਣ ਗੋਬਿੰਦ ॥੧॥ ਰਹਾਉ ॥

ਗੁਰ ਪੂਛਹੁ ਤੁਮ੍ਹ੍ਹ ਕਰਹੁ ਬੀਚਾਰੁ ॥ ਤਾਂ ਪ੍ਰਭ ਸਾਚੇ ਲਗੈ ਪਿਆਰੁ ॥ ਆਪੁ ਛੋਡਿ ਹੋਹਿ ਦਾਸਤ ਭਾਇ ॥ ਤਉ ਜਗਜੀਵਨੁ ਵਸੈ ਮਨਿ ਆਇ ॥੨॥

ਭਗਤਿ ਕਰੇ ਸਦ ਵੇਖੈ ਹਜੂਰਿ ॥ ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥ ਇਸੁ ਭਗਤੀ ਕਾ ਕੋਈ ਜਾਣੈ ਭੇਉ ॥ ਸਭੁ ਮੇਰਾ ਪ੍ਰਭੁ ਆਤਮ ਦੇਉ ॥੩॥

ਆਪੇ ਸਤਿਗੁਰੁ ਮੇਲਿ ਮਿਲਾਏ ॥ ਜਗਜੀਵਨ ਸਿਉ ਆਪਿ ਚਿਤੁ ਲਾਏ ॥ ਮਨੁ ਤਨੁ ਹਰਿਆ ਸਹਜਿ ਸੁਭਾਏ ॥ ਨਾਨਕ ਨਾਮਿ ਰਹੇ ਲਿਵ ਲਾਏ ॥੪॥੪॥

(ਗੁਰੂ ਅਮਰਦਾਸ ਜੀ -- SGGS 1173) ਬਸੰਤੁ ਮਹਲਾ ੩ ॥
ਭਗਤਿ ਵਛਲੁ ਹਰਿ ਵਸੈ ਮਨਿ ਆਇ ॥ ਗੁਰ ਕਿਰਪਾ ਤੇ ਸਹਜ ਸੁਭਾਇ ॥ ਭਗਤਿ ਕਰੇ ਵਿਚਹੁ ਆਪੁ ਖੋਇ ॥ ਤਦ ਹੀ ਸਾਚਿ ਮਿਲਾਵਾ ਹੋਇ ॥੧॥

ਭਗਤ ਸੋਹਹਿ ਸਦਾ ਹਰਿ ਪ੍ਰਭ ਦੁਆਰਿ ॥ ਗੁਰ ਕੈ ਹੇਤਿ ਸਾਚੈ ਪ੍ਰੇਮ ਪਿਆਰਿ ॥੧॥ ਰਹਾਉ ॥

ਭਗਤਿ ਕਰੇ ਸੋ ਜਨੁ ਨਿਰਮਲੁ ਹੋਇ ॥ ਗੁਰ ਸਬਦੀ ਵਿਚਹੁ ਹਉਮੈ ਖੋਇ ॥ ਹਰਿ ਜੀਉ ਆਪਿ ਵਸੈ ਮਨਿ ਆਇ ॥ ਸਦਾ ਸਾਂਤਿ ਸੁਖਿ ਸਹਜਿ ਸਮਾਇ ॥੨॥

ਸਾਚਿ ਰਤੇ ਤਿਨ ਸਦ ਬਸੰਤ ॥ ਮਨੁ ਤਨੁ ਹਰਿਆ ਰਵਿ ਗੁਣ ਗੁਵਿੰਦ ॥ ਬਿਨੁ ਨਾਵੈ ਸੂਕਾ ਸੰਸਾਰੁ ॥ ਅਗਨਿ ਤ੍ਰਿਸਨਾ ਜਲੈ ਵਾਰੋ ਵਾਰ ॥੩॥

ਸੋਈ ਕਰੇ ਜਿ ਹਰਿ ਜੀਉ ਭਾਵੈ ॥ ਸਦਾ ਸੁਖੁ ਸਰੀਰਿ ਭਾਣੈ ਚਿਤੁ ਲਾਵੈ ॥ ਅਪਣਾ ਪ੍ਰਭੁ ਸੇਵੇ ਸਹਜਿ ਸੁਭਾਇ ॥ ਨਾਨਕ ਨਾਮੁ ਵਸੈ ਮਨਿ ਆਇ ॥੪॥੫॥

(ਗੁਰੂ ਅਮਰਦਾਸ ਜੀ -- SGGS 1173) ਬਸੰਤੁ ਮਹਲਾ ੩ ॥
ਮਾਇਆ ਮੋਹੁ ਸਬਦਿ ਜਲਾਏ ॥ ਮਨੁ ਤਨੁ ਹਰਿਆ ਸਤਿਗੁਰ ਭਾਏ ॥ ਸਫਲਿਓੁ ਬਿਰਖੁ ਹਰਿ ਕੈ ਦੁਆਰਿ ॥ ਸਾਚੀ ਬਾਣੀ ਨਾਮ ਪਿਆਰਿ ॥੧॥

ਏ ਮਨ ਹਰਿਆ ਸਹਜ ਸੁਭਾਇ ॥ ਸਚ ਫਲੁ ਲਾਗੈ ਸਤਿਗੁਰ ਭਾਇ ॥੧॥ ਰਹਾਉ ॥

ਆਪੇ ਨੇੜੈ ਆਪੇ ਦੂਰਿ ॥ ਗੁਰ ਕੈ ਸਬਦਿ ਵੇਖੈ ਸਦ ਹਜੂਰਿ ॥ ਛਾਵ ਘਣੀ ਫੂਲੀ ਬਨਰਾਇ ॥ ਗੁਰਮੁਖਿ ਬਿਗਸੈ ਸਹਜਿ ਸੁਭਾਇ ॥੨॥

ਅਨਦਿਨੁ ਕੀਰਤਨੁ ਕਰਹਿ ਦਿਨ ਰਾਤਿ ॥ ਸਤਿਗੁਰਿ ਗਵਾਈ ਵਿਚਹੁ ਜੂਠਿ ਭਰਾਂਤਿ ॥ ਪਰਪੰਚ ਵੇਖਿ ਰਹਿਆ ਵਿਸਮਾਦੁ ॥ ਗੁਰਮੁਖਿ ਪਾਈਐ ਨਾਮ ਪ੍ਰਸਾਦੁ ॥੩॥

ਆਪੇ ਕਰਤਾ ਸਭਿ ਰਸ ਭੋਗ ॥ ਜੋ ਕਿਛੁ ਕਰੇ ਸੋਈ ਪਰੁ ਹੋਗ ॥ ਵਡਾ ਦਾਤਾ ਤਿਲੁ ਨ ਤਮਾਇ ॥ ਨਾਨਕ ਮਿਲੀਐ ਸਬਦੁ ਕਮਾਇ ॥੪॥੬॥

(ਗੁਰੂ ਅਮਰਦਾਸ ਜੀ -- SGGS 1174) ਬਸੰਤੁ ਮਹਲਾ ੩ ॥
ਪੂਰੈ ਭਾਗਿ ਸਚੁ ਕਾਰ ਕਮਾਵੈ ॥ ਏਕੋ ਚੇਤੈ ਫਿਰਿ ਜੋਨਿ ਨ ਆਵੈ ॥ ਸਫਲ ਜਨਮੁ ਇਸੁ ਜਗ ਮਹਿ ਆਇਆ ॥ ਸਾਚਿ ਨਾਮਿ ਸਹਜਿ ਸਮਾਇਆ ॥੧॥

ਗੁਰਮੁਖਿ ਕਾਰ ਕਰਹੁ ਲਿਵ ਲਾਇ ॥ ਹਰਿ ਨਾਮੁ ਸੇਵਹੁ ਵਿਚਹੁ ਆਪੁ ਗਵਾਇ ॥੧॥ ਰਹਾਉ ॥

ਤਿਸੁ ਜਨ ਕੀ ਹੈ ਸਾਚੀ ਬਾਣੀ ॥ ਗੁਰ ਕੈ ਸਬਦਿ ਜਗ ਮਾਹਿ ਸਮਾਣੀ ॥ ਚਹੁ ਜੁਗ ਪਸਰੀ ਸਾਚੀ ਸੋਇ ॥ ਨਾਮਿ ਰਤਾ ਜਨੁ ਪਰਗਟੁ ਹੋਇ ॥੨॥

ਇਕਿ ਸਾਚੈ ਸਬਦਿ ਰਹੇ ਲਿਵ ਲਾਇ ॥ ਸੇ ਜਨ ਸਾਚੇ ਸਾਚੈ ਭਾਇ ॥ ਸਾਚੁ ਧਿਆਇਨਿ ਦੇਖਿ ਹਜੂਰਿ ॥ ਸੰਤ ਜਨਾ ਕੀ ਪਗ ਪੰਕਜ ਧੂਰਿ ॥੩॥

ਏਕੋ ਕਰਤਾ ਅਵਰੁ ਨ ਕੋਇ ॥ ਗੁਰ ਸਬਦੀ ਮੇਲਾਵਾ ਹੋਇ ॥ ਜਿਨਿ ਸਚੁ ਸੇਵਿਆ ਤਿਨਿ ਰਸੁ ਪਾਇਆ ॥ ਨਾਨਕ ਸਹਜੇ ਨਾਮਿ ਸਮਾਇਆ ॥੪॥੭॥

(ਗੁਰੂ ਅਮਰਦਾਸ ਜੀ -- SGGS 1174) ਬਸੰਤੁ ਮਹਲਾ ੩ ॥
ਭਗਤਿ ਕਰਹਿ ਜਨ ਦੇਖਿ ਹਜੂਰਿ ॥ ਸੰਤ ਜਨਾ ਕੀ ਪਗ ਪੰਕਜ ਧੂਰਿ ॥ ਹਰਿ ਸੇਤੀ ਸਦ ਰਹਹਿ ਲਿਵ ਲਾਇ ॥ ਪੂਰੈ ਸਤਿਗੁਰਿ ਦੀਆ ਬੁਝਾਇ ॥੧॥

ਦਾਸਾ ਕਾ ਦਾਸੁ ਵਿਰਲਾ ਕੋਈ ਹੋਇ ॥ ਊਤਮ ਪਦਵੀ ਪਾਵੈ ਸੋਇ ॥੧॥ ਰਹਾਉ ॥

ਏਕੋ ਸੇਵਹੁ ਅਵਰੁ ਨ ਕੋਇ ॥ ਜਿਤੁ ਸੇਵਿਐ ਸਦਾ ਸੁਖੁ ਹੋਇ ॥ ਨਾ ਓਹੁ ਮਰੈ ਨ ਆਵੈ ਜਾਇ ॥ ਤਿਸੁ ਬਿਨੁ ਅਵਰੁ ਸੇਵੀ ਕਿਉ ਮਾਇ ॥੨॥

ਸੇ ਜਨ ਸਾਚੇ ਜਿਨੀ ਸਾਚੁ ਪਛਾਣਿਆ ॥ ਆਪੁ ਮਾਰਿ ਸਹਜੇ ਨਾਮਿ ਸਮਾਣਿਆ ॥ ਗੁਰਮੁਖਿ ਨਾਮੁ ਪਰਾਪਤਿ ਹੋਇ ॥ ਮਨੁ ਨਿਰਮਲੁ ਨਿਰਮਲ ਸਚੁ ਸੋਇ ॥੩॥

ਜਿਨਿ ਗਿਆਨੁ ਕੀਆ ਤਿਸੁ ਹਰਿ ਤੂ ਜਾਣੁ ॥ ਸਾਚ ਸਬਦਿ ਪ੍ਰਭੁ ਏਕੁ ਸਿਞਾਣੁ ॥ ਹਰਿ ਰਸੁ ਚਾਖੈ ਤਾਂ ਸੁਧਿ ਹੋਇ ॥ ਨਾਨਕ ਨਾਮਿ ਰਤੇ ਸਚੁ ਸੋਇ ॥੪॥੮॥

(ਗੁਰੂ ਅਮਰਦਾਸ ਜੀ -- SGGS 1174) ਬਸੰਤੁ ਮਹਲਾ ੩ ॥
ਨਾਮਿ ਰਤੇ ਕੁਲਾਂ ਕਾ ਕਰਹਿ ਉਧਾਰੁ ॥ ਸਾਚੀ ਬਾਣੀ ਨਾਮ ਪਿਆਰੁ ॥ ਮਨਮੁਖ ਭੂਲੇ ਕਾਹੇ ਆਏ ॥ ਨਾਮਹੁ ਭੂਲੇ ਜਨਮੁ ਗਵਾਏ ॥੧॥

ਜੀਵਤ ਮਰੈ ਮਰਿ ਮਰਣੁ ਸਵਾਰੈ ॥ ਗੁਰ ਕੈ ਸਬਦਿ ਸਾਚੁ ਉਰ ਧਾਰੈ ॥੧॥ ਰਹਾਉ ॥

ਗੁਰਮੁਖਿ ਸਚੁ ਭੋਜਨੁ ਪਵਿਤੁ ਸਰੀਰਾ ॥ ਮਨੁ ਨਿਰਮਲੁ ਸਦ ਗੁਣੀ ਗਹੀਰਾ ॥ ਜੰਮੈ ਮਰੈ ਨ ਆਵੈ ਜਾਇ ॥ ਗੁਰ ਪਰਸਾਦੀ ਸਾਚਿ ਸਮਾਇ ॥੨॥

ਸਾਚਾ ਸੇਵਹੁ ਸਾਚੁ ਪਛਾਣੈ ॥ ਗੁਰ ਕੈ ਸਬਦਿ ਹਰਿ ਦਰਿ ਨੀਸਾਣੈ ॥ ਦਰਿ ਸਾਚੈ ਸਚੁ ਸੋਭਾ ਹੋਇ ॥ ਨਿਜ ਘਰਿ ਵਾਸਾ ਪਾਵੈ ਸੋਇ ॥੩॥

ਆਪਿ ਅਭੁਲੁ ਸਚਾ ਸਚੁ ਸੋਇ ॥ ਹੋਰਿ ਸਭਿ ਭੂਲਹਿ ਦੂਜੈ ਪਤਿ ਖੋਇ ॥ ਸਾਚਾ ਸੇਵਹੁ ਸਾਚੀ ਬਾਣੀ ॥ ਨਾਨਕ ਨਾਮੇ ਸਾਚਿ ਸਮਾਣੀ ॥੪॥੯॥

(ਗੁਰੂ ਅਮਰਦਾਸ ਜੀ -- SGGS 1175) ਬਸੰਤੁ ਮਹਲਾ ੩ ॥
ਬਿਨੁ ਕਰਮਾ ਸਭ ਭਰਮਿ ਭੁਲਾਈ ॥ ਮਾਇਆ ਮੋਹਿ ਬਹੁਤੁ ਦੁਖੁ ਪਾਈ ॥ ਮਨਮੁਖ ਅੰਧੇ ਠਉਰ ਨ ਪਾਈ ॥ ਬਿਸਟਾ ਕਾ ਕੀੜਾ ਬਿਸਟਾ ਮਾਹਿ ਸਮਾਈ ॥੧॥

ਹੁਕਮੁ ਮੰਨੇ ਸੋ ਜਨੁ ਪਰਵਾਣੁ ॥ ਗੁਰ ਕੈ ਸਬਦਿ ਨਾਮਿ ਨੀਸਾਣੁ ॥੧॥ ਰਹਾਉ ॥

ਸਾਚਿ ਰਤੇ ਜਿਨੑਾ ਧੁਰਿ ਲਿਖਿ ਪਾਇਆ ॥ ਹਰਿ ਕਾ ਨਾਮੁ ਸਦਾ ਮਨਿ ਭਾਇਆ ॥ ਸਤਿਗੁਰ ਕੀ ਬਾਣੀ ਸਦਾ ਸੁਖੁ ਹੋਇ ॥ ਜੋਤੀ ਜੋਤਿ ਮਿਲਾਏ ਸੋਇ ॥੨॥

ਏਕੁ ਨਾਮੁ ਤਾਰੇ ਸੰਸਾਰੁ ॥ ਗੁਰ ਪਰਸਾਦੀ ਨਾਮ ਪਿਆਰੁ ॥ ਬਿਨੁ ਨਾਮੈ ਮੁਕਤਿ ਕਿਨੈ ਨ ਪਾਈ ॥ ਪੂਰੇ ਗੁਰ ਤੇ ਨਾਮੁ ਪਲੈ ਪਾਈ ॥੩॥

ਸੋ ਬੂਝੈ ਜਿਸੁ ਆਪਿ ਬੁਝਾਏ ॥ ਸਤਿਗੁਰ ਸੇਵਾ ਨਾਮੁ ਦ੍ਰਿੜ੍ਹ੍ਹਾਏ ॥ ਜਿਨ ਇਕੁ ਜਾਤਾ ਸੇ ਜਨ ਪਰਵਾਣੁ ॥ ਨਾਨਕ ਨਾਮਿ ਰਤੇ ਦਰਿ ਨੀਸਾਣੁ ॥੪॥੧੦॥

(ਗੁਰੂ ਅਮਰਦਾਸ ਜੀ -- SGGS 1175) ਬਸੰਤੁ ਮਹਲਾ ੩ ॥
ਕ੍ਰਿਪਾ ਕਰੇ ਸਤਿਗੁਰੂ ਮਿਲਾਏ ॥ ਆਪੇ ਆਪਿ ਵਸੈ ਮਨਿ ਆਏ ॥ ਨਿਹਚਲ ਮਤਿ ਸਦਾ ਮਨ ਧੀਰ ॥ ਹਰਿ ਗੁਣ ਗਾਵੈ ਗੁਣੀ ਗਹੀਰ ॥੧॥

ਨਾਮਹੁ ਭੂਲੇ ਮਰਹਿ ਬਿਖੁ ਖਾਇ ॥ ਬ੍ਰਿਥਾ ਜਨਮੁ ਫਿਰਿ ਆਵਹਿ ਜਾਇ ॥੧॥ ਰਹਾਉ ॥

ਬਹੁ ਭੇਖ ਕਰਹਿ ਮਨਿ ਸਾਂਤਿ ਨ ਹੋਇ ॥ ਬਹੁ ਅਭਿਮਾਨਿ ਅਪਣੀ ਪਤਿ ਖੋਇ ॥ ਸੇ ਵਡਭਾਗੀ ਜਿਨ ਸਬਦੁ ਪਛਾਣਿਆ ॥ ਬਾਹਰਿ ਜਾਦਾ ਘਰ ਮਹਿ ਆਣਿਆ ॥੨॥

ਘਰ ਮਹਿ ਵਸਤੁ ਅਗਮ ਅਪਾਰਾ ॥ ਗੁਰਮਤਿ ਖੋਜਹਿ ਸਬਦਿ ਬੀਚਾਰਾ ॥ ਨਾਮੁ ਨਵ ਨਿਧਿ ਪਾਈ ਘਰ ਹੀ ਮਾਹਿ ॥ ਸਦਾ ਰੰਗਿ ਰਾਤੇ ਸਚਿ ਸਮਾਹਿ ॥੩॥

ਆਪਿ ਕਰੇ ਕਿਛੁ ਕਰਣੁ ਨ ਜਾਇ ॥ ਆਪੇ ਭਾਵੈ ਲਏ ਮਿਲਾਇ ॥ ਤਿਸ ਤੇ ਨੇੜੈ ਨਾਹੀ ਕੋ ਦੂਰਿ ॥ ਨਾਨਕ ਨਾਮਿ ਰਹਿਆ ਭਰਪੂਰਿ ॥੪॥੧੧॥

(ਗੁਰੂ ਅਮਰਦਾਸ ਜੀ -- SGGS 1175) ਬਸੰਤੁ ਮਹਲਾ ੩ ॥
ਗੁਰ ਸਬਦੀ ਹਰਿ ਚੇਤਿ ਸੁਭਾਇ ॥ ਰਾਮ ਨਾਮ ਰਸਿ ਰਹੈ ਅਘਾਇ ॥ ਕੋਟ ਕੋਟੰਤਰ ਕੇ ਪਾਪ ਜਲਿ ਜਾਹਿ ॥ ਜੀਵਤ ਮਰਹਿ ਹਰਿ ਨਾਮਿ ਸਮਾਹਿ ॥੧॥

ਹਰਿ ਕੀ ਦਾਤਿ ਹਰਿ ਜੀਉ ਜਾਣੈ ॥ ਗੁਰ ਕੈ ਸਬਦਿ ਇਹੁ ਮਨੁ ਮਉਲਿਆ ਹਰਿ ਗੁਣਦਾਤਾ ਨਾਮੁ ਵਖਾਣੈ ॥੧॥ ਰਹਾਉ ॥

ਭਗਵੈ ਵੇਸਿ ਭ੍ਰਮਿ ਮੁਕਤਿ ਨ ਹੋਇ ॥ ਬਹੁ ਸੰਜਮਿ ਸਾਂਤਿ ਨ ਪਾਵੈ ਕੋਇ ॥ ਗੁਰਮਤਿ ਨਾਮੁ ਪਰਾਪਤਿ ਹੋਇ ॥ ਵਡਭਾਗੀ ਹਰਿ ਪਾਵੈ ਸੋਇ ॥੨॥

ਕਲਿ ਮਹਿ ਰਾਮ ਨਾਮਿ ਵਡਿਆਈ ॥ ਗੁਰ ਪੂਰੇ ਤੇ ਪਾਇਆ ਜਾਈ ॥ ਨਾਮਿ ਰਤੇ ਸਦਾ ਸੁਖੁ ਪਾਈ ॥ ਬਿਨੁ ਨਾਮੈ ਹਉਮੈ ਜਲਿ ਜਾਈ ॥੩॥

ਵਡਭਾਗੀ ਹਰਿ ਨਾਮੁ ਬੀਚਾਰਾ ॥ ਛੂਟੈ ਰਾਮ ਨਾਮਿ ਦੁਖੁ ਸਾਰਾ ॥ ਹਿਰਦੈ ਵਸਿਆ ਸੁ ਬਾਹਰਿ ਪਾਸਾਰਾ ॥ ਨਾਨਕ ਜਾਣੈ ਸਭੁ ਉਪਾਵਣਹਾਰਾ ॥੪॥੧੨॥

(ਗੁਰੂ ਅਮਰਦਾਸ ਜੀ -- SGGS 1176) ਬਸੰਤੁ ਮਹਲਾ ੩ ਇਕ ਤੁਕੇ ॥
ਤੇਰਾ ਕੀਆ ਕਿਰਮ ਜੰਤੁ ॥ ਦੇਹਿ ਤ ਜਾਪੀ ਆਦਿ ਮੰਤੁ ॥੧॥

ਗੁਣ ਆਖਿ ਵੀਚਾਰੀ ਮੇਰੀ ਮਾਇ ॥ ਹਰਿ ਜਪਿ ਹਰਿ ਕੈ ਲਗਉ ਪਾਇ ॥੧॥ ਰਹਾਉ ॥

ਗੁਰ ਪ੍ਰਸਾਦਿ ਲਾਗੇ ਨਾਮ ਸੁਆਦਿ ॥ ਕਾਹੇ ਜਨਮੁ ਗਵਾਵਹੁ ਵੈਰਿ ਵਾਦਿ ॥੨॥

ਗੁਰਿ ਕਿਰਪਾ ਕੀਨੑੀ ਚੂਕਾ ਅਭਿਮਾਨੁ ॥ ਸਹਜ ਭਾਇ ਪਾਇਆ ਹਰਿ ਨਾਮੁ ॥੩॥

ਊਤਮੁ ਊਚਾ ਸਬਦ ਕਾਮੁ ॥ ਨਾਨਕੁ ਵਖਾਣੈ ਸਾਚੁ ਨਾਮੁ ॥੪॥੧॥੧੩॥

(ਗੁਰੂ ਅਮਰਦਾਸ ਜੀ -- SGGS 1176) ਬਸੰਤੁ ਮਹਲਾ ੩ ॥
ਬਨਸਪਤਿ ਮਉਲੀ ਚੜਿਆ ਬਸੰਤੁ ॥ ਇਹੁ ਮਨੁ ਮਉਲਿਆ ਸਤਿਗੁਰੂ ਸੰਗਿ ॥੧॥

ਤੁਮ੍ਹ੍ਹ ਸਾਚੁ ਧਿਆਵਹੁ ਮੁਗਧ ਮਨਾ ॥ ਤਾਂ ਸੁਖੁ ਪਾਵਹੁ ਮੇਰੇ ਮਨਾ ॥੧॥ ਰਹਾਉ ॥

ਇਤੁ ਮਨਿ ਮਉਲਿਐ ਭਇਆ ਅਨੰਦੁ ॥ ਅੰਮ੍ਰਿਤ ਫਲੁ ਪਾਇਆ ਨਾਮੁ ਗੋਬਿੰਦ ॥੨॥

ਏਕੋ ਏਕੁ ਸਭੁ ਆਖਿ ਵਖਾਣੈ ॥ ਹੁਕਮੁ ਬੂਝੈ ਤਾਂ ਏਕੋ ਜਾਣੈ ॥੩॥

ਕਹਤ ਨਾਨਕੁ ਹਉਮੈ ਕਹੈ ਨ ਕੋਇ ॥ ਆਖਣੁ ਵੇਖਣੁ ਸਭੁ ਸਾਹਿਬ ਤੇ ਹੋਇ ॥੪॥੨॥੧੪॥

(ਗੁਰੂ ਅਮਰਦਾਸ ਜੀ -- SGGS 1176) ਬਸੰਤੁ ਮਹਲਾ ੩ ॥
ਸਭਿ ਜੁਗ ਤੇਰੇ ਕੀਤੇ ਹੋਏ ॥ ਸਤਿਗੁਰੁ ਭੇਟੈ ਮਤਿ ਬੁਧਿ ਹੋਏ ॥੧॥

ਹਰਿ ਜੀਉ ਆਪੇ ਲੈਹੁ ਮਿਲਾਇ ॥ ਗੁਰ ਕੈ ਸਬਦਿ ਸਚ ਨਾਮਿ ਸਮਾਇ ॥੧॥ ਰਹਾਉ ॥

ਮਨਿ ਬਸੰਤੁ ਹਰੇ ਸਭਿ ਲੋਇ ॥ ਫਲਹਿ ਫੁਲੀਅਹਿ ਰਾਮ ਨਾਮਿ ਸੁਖੁ ਹੋਇ ॥੨॥

ਸਦਾ ਬਸੰਤੁ ਗੁਰ ਸਬਦੁ ਵੀਚਾਰੇ ॥ ਰਾਮ ਨਾਮੁ ਰਾਖੈ ਉਰ ਧਾਰੇ ॥੩॥

ਮਨਿ ਬਸੰਤੁ ਤਨੁ ਮਨੁ ਹਰਿਆ ਹੋਇ ॥ ਨਾਨਕ ਇਹੁ ਤਨੁ ਬਿਰਖੁ ਰਾਮ ਨਾਮੁ ਫਲੁ ਪਾਏ ਸੋਇ ॥੪॥੩॥੧੫॥

(ਗੁਰੂ ਅਮਰਦਾਸ ਜੀ -- SGGS 1176) ਬਸੰਤੁ ਮਹਲਾ ੩ ॥
ਤਿਨੑ ਬਸੰਤੁ ਜੋ ਹਰਿ ਗੁਣ ਗਾਇ ॥ ਪੂਰੈ ਭਾਗਿ ਹਰਿ ਭਗਤਿ ਕਰਾਇ ॥੧॥

ਇਸੁ ਮਨ ਕਉ ਬਸੰਤ ਕੀ ਲਗੈ ਨ ਸੋਇ ॥ ਇਹੁ ਮਨੁ ਜਲਿਆ ਦੂਜੈ ਦੋਇ ॥੧॥ ਰਹਾਉ ॥

ਇਹੁ ਮਨੁ ਧੰਧੈ ਬਾਂਧਾ ਕਰਮ ਕਮਾਇ ॥ ਮਾਇਆ ਮੂਠਾ ਸਦਾ ਬਿਲਲਾਇ ॥੨॥

ਇਹੁ ਮਨੁ ਛੂਟੈ ਜਾਂ ਸਤਿਗੁਰੁ ਭੇਟੈ ॥ ਜਮਕਾਲ ਕੀ ਫਿਰਿ ਆਵੈ ਨ ਫੇਟੈ ॥੩॥

ਇਹੁ ਮਨੁ ਛੂਟਾ ਗੁਰਿ ਲੀਆ ਛਡਾਇ ॥ ਨਾਨਕ ਮਾਇਆ ਮੋਹੁ ਸਬਦਿ ਜਲਾਇ ॥੪॥੪॥੧੬॥

(ਗੁਰੂ ਅਮਰਦਾਸ ਜੀ -- SGGS 1176) ਬਸੰਤੁ ਮਹਲਾ ੩ ॥
ਬਸੰਤੁ ਚੜਿਆ ਫੂਲੀ ਬਨਰਾਇ ॥ ਏਹਿ ਜੀਅ ਜੰਤ ਫੂਲਹਿ ਹਰਿ ਚਿਤੁ ਲਾਇ ॥੧॥

ਇਨ ਬਿਧਿ ਇਹੁ ਮਨੁ ਹਰਿਆ ਹੋਇ ॥ ਹਰਿ ਹਰਿ ਨਾਮੁ ਜਪੈ ਦਿਨੁ ਰਾਤੀ ਗੁਰਮੁਖਿ ਹਉਮੈ ਕਢੈ ਧੋਇ ॥੧॥ ਰਹਾਉ ॥

ਸਤਿਗੁਰ ਬਾਣੀ ਸਬਦੁ ਸੁਣਾਏ ॥ ਇਹੁ ਜਗੁ ਹਰਿਆ ਸਤਿਗੁਰ ਭਾਏ ॥੨॥

ਫਲ ਫੂਲ ਲਾਗੇ ਜਾਂ ਆਪੇ ਲਾਏ ॥ ਮੂਲਿ ਲਗੈ ਤਾਂ ਸਤਿਗੁਰੁ ਪਾਏ ॥੩॥

ਆਪਿ ਬਸੰਤੁ ਜਗਤੁ ਸਭੁ ਵਾੜੀ ॥ ਨਾਨਕ ਪੂਰੈ ਭਾਗਿ ਭਗਤਿ ਨਿਰਾਲੀ ॥੪॥੫॥੧੭॥

(ਗੁਰੂ ਰਾਮਦਾਸ ਜੀ -- SGGS 1177) ਰਾਗੁ ਬਸੰਤੁ ਮਹਲਾ ੪ ਘਰੁ ੧ ਇਕ ਤੁਕੇ
ੴ ਸਤਿਗੁਰ ਪ੍ਰਸਾਦਿ ॥
ਜਿਉ ਪਸਰੀ ਸੂਰਜ ਕਿਰਣਿ ਜੋਤਿ ॥ ਤਿਉ ਘਟਿ ਘਟਿ ਰਮਈਆ ਓਤਿ ਪੋਤਿ ॥੧॥

ਏਕੋ ਹਰਿ ਰਵਿਆ ਸ੍ਰਬ ਥਾਇ ॥ ਗੁਰ ਸਬਦੀ ਮਿਲੀਐ ਮੇਰੀ ਮਾਇ ॥੧॥ ਰਹਾਉ ॥

ਘਟਿ ਘਟਿ ਅੰਤਰਿ ਏਕੋ ਹਰਿ ਸੋਇ ॥ ਗੁਰਿ ਮਿਲਿਐ ਇਕੁ ਪ੍ਰਗਟੁ ਹੋਇ ॥੨॥

ਏਕੋ ਏਕੁ ਰਹਿਆ ਭਰਪੂਰਿ ॥ ਸਾਕਤ ਨਰ ਲੋਭੀ ਜਾਣਹਿ ਦੂਰਿ ॥੩॥

ਏਕੋ ਏਕੁ ਵਰਤੈ ਹਰਿ ਲੋਇ ॥ ਨਾਨਕ ਹਰਿ ਏਕੋੁ ਕਰੇ ਸੁ ਹੋਇ ॥੪॥੧॥

(ਗੁਰੂ ਰਾਮਦਾਸ ਜੀ -- SGGS 1177) ਬਸੰਤੁ ਮਹਲਾ ੪ ॥
ਰੈਣਿ ਦਿਨਸੁ ਦੁਇ ਸਦੇ ਪਏ ॥ ਮਨ ਹਰਿ ਸਿਮਰਹੁ ਅੰਤਿ ਸਦਾ ਰਖਿ ਲਏ ॥੧॥

ਹਰਿ ਹਰਿ ਚੇਤਿ ਸਦਾ ਮਨ ਮੇਰੇ ॥ ਸਭੁ ਆਲਸੁ ਦੂਖ ਭੰਜਿ ਪ੍ਰਭੁ ਪਾਇਆ ਗੁਰਮਤਿ ਗਾਵਹੁ ਗੁਣ ਪ੍ਰਭ ਕੇਰੇ ॥੧॥ ਰਹਾਉ ॥

ਮਨਮੁਖ ਫਿਰਿ ਫਿਰਿ ਹਉਮੈ ਮੁਏ ॥ ਕਾਲਿ ਦੈਤਿ ਸੰਘਾਰੇ ਜਮ ਪੁਰਿ ਗਏ ॥੨॥

ਗੁਰਮੁਖਿ ਹਰਿ ਹਰਿ ਹਰਿ ਲਿਵ ਲਾਗੇ ॥ ਜਨਮ ਮਰਣ ਦੋਊ ਦੁਖ ਭਾਗੇ ॥੩॥

ਭਗਤ ਜਨਾ ਕਉ ਹਰਿ ਕਿਰਪਾ ਧਾਰੀ ॥ ਗੁਰੁ ਨਾਨਕੁ ਤੁਠਾ ਮਿਲਿਆ ਬਨਵਾਰੀ ॥੪॥੨॥

(ਗੁਰੂ ਅਰਜਨ ਦੇਵ ਜੀ -- SGGS 1180) ਬਸੰਤੁ ਮਹਲਾ ੫ ਘਰੁ ੧ ਦੁਤੁਕੇ
ੴ ਸਤਿਗੁਰ ਪ੍ਰਸਾਦਿ ॥
ਗੁਰੁ ਸੇਵਉ ਕਰਿ ਨਮਸਕਾਰ ॥ ਆਜੁ ਹਮਾਰੈ ਮੰਗਲਚਾਰ ॥ ਆਜੁ ਹਮਾਰੈ ਮਹਾ ਅਨੰਦ ॥ ਚਿੰਤ ਲਥੀ ਭੇਟੇ ਗੋਬਿੰਦ ॥੧॥

ਆਜੁ ਹਮਾਰੈ ਗ੍ਰਿਹਿ ਬਸੰਤ ॥ ਗੁਨ ਗਾਏ ਪ੍ਰਭ ਤੁਮ੍ਹ੍ਹ ਬੇਅੰਤ ॥੧॥ ਰਹਾਉ ॥

ਆਜੁ ਹਮਾਰੈ ਬਨੇ ਫਾਗ ॥ ਪ੍ਰਭ ਸੰਗੀ ਮਿਲਿ ਖੇਲਨ ਲਾਗ ॥ ਹੋਲੀ ਕੀਨੀ ਸੰਤ ਸੇਵ ॥ ਰੰਗੁ ਲਾਗਾ ਅਤਿ ਲਾਲ ਦੇਵ ॥੨॥

ਮਨੁ ਤਨੁ ਮਉਲਿਓ ਅਤਿ ਅਨੂਪ ॥ ਸੂਕੈ ਨਾਹੀ ਛਾਵ ਧੂਪ ॥ ਸਗਲੀ ਰੂਤੀ ਹਰਿਆ ਹੋਇ ॥ ਸਦ ਬਸੰਤ ਗੁਰ ਮਿਲੇ ਦੇਵ ॥੩॥

ਬਿਰਖੁ ਜਮਿਓ ਹੈ ਪਾਰਜਾਤ ॥ ਫੂਲ ਲਗੇ ਫਲ ਰਤਨ ਭਾਂਤਿ ॥ ਤ੍ਰਿਪਤਿ ਅਘਾਨੇ ਹਰਿ ਗੁਣਹ ਗਾਇ ॥ ਜਨ ਨਾਨਕ ਹਰਿ ਹਰਿ ਹਰਿ ਧਿਆਇ ॥੪॥੧॥

(ਗੁਰੂ ਅਰਜਨ ਦੇਵ ਜੀ -- SGGS 1180) ਬਸੰਤੁ ਮਹਲਾ ੫ ॥
ਹਟਵਾਣੀ ਧਨ ਮਾਲ ਹਾਟੁ ਕੀਤੁ ॥ ਜੂਆਰੀ ਜੂਏ ਮਾਹਿ ਚੀਤੁ ॥ ਅਮਲੀ ਜੀਵੈ ਅਮਲੁ ਖਾਇ ॥ ਤਿਉ ਹਰਿ ਜਨੁ ਜੀਵੈ ਹਰਿ ਧਿਆਇ ॥੧॥

ਅਪਨੈ ਰੰਗਿ ਸਭੁ ਕੋ ਰਚੈ ॥ ਜਿਤੁ ਪ੍ਰਭਿ ਲਾਇਆ ਤਿਤੁ ਤਿਤੁ ਲਗੈ ॥੧॥ ਰਹਾਉ ॥

ਮੇਘ ਸਮੈ ਮੋਰ ਨਿਰਤਿਕਾਰ ॥ ਚੰਦ ਦੇਖਿ ਬਿਗਸਹਿ ਕਉਲਾਰ ॥ ਮਾਤਾ ਬਾਰਿਕ ਦੇਖਿ ਅਨੰਦ ॥ ਤਿਉ ਹਰਿ ਜਨ ਜੀਵਹਿ ਜਪਿ ਗੋਬਿੰਦ ॥੨॥

ਸਿੰਘ ਰੁਚੈ ਸਦ ਭੋਜਨੁ ਮਾਸ ॥ ਰਣੁ ਦੇਖਿ ਸੂਰੇ ਚਿਤ ਉਲਾਸ ॥ ਕਿਰਪਨ ਕਉ ਅਤਿ ਧਨ ਪਿਆਰੁ ॥ ਹਰਿ ਜਨ ਕਉ ਹਰਿ ਹਰਿ ਆਧਾਰੁ ॥੩॥

ਸਰਬ ਰੰਗ ਇਕ ਰੰਗ ਮਾਹਿ ॥ ਸਰਬ ਸੁਖਾ ਸੁਖ ਹਰਿ ਕੈ ਨਾਇ ॥ ਤਿਸਹਿ ਪਰਾਪਤਿ ਇਹੁ ਨਿਧਾਨੁ ॥ ਨਾਨਕ ਗੁਰੁ ਜਿਸੁ ਕਰੇ ਦਾਨੁ ॥੪॥੨॥

(ਗੁਰੂ ਅਰਜਨ ਦੇਵ ਜੀ -- SGGS 1180) ਬਸੰਤੁ ਮਹਲਾ ੫ ॥
ਤਿਸੁ ਬਸੰਤੁ ਜਿਸੁ ਪ੍ਰਭੁ ਕ੍ਰਿਪਾਲੁ ॥ ਤਿਸੁ ਬਸੰਤੁ ਜਿਸੁ ਗੁਰੁ ਦਇਆਲੁ ॥ ਮੰਗਲੁ ਤਿਸ ਕੈ ਜਿਸੁ ਏਕੁ ਕਾਮੁ ॥ ਤਿਸੁ ਸਦ ਬਸੰਤੁ ਜਿਸੁ ਰਿਦੈ ਨਾਮੁ ॥੧॥

ਗ੍ਰਿਹਿ ਤਾ ਕੇ ਬਸੰਤੁ ਗਨੀ ॥ ਜਾ ਕੈ ਕੀਰਤਨੁ ਹਰਿ ਧੁਨੀ ॥੧॥ ਰਹਾਉ ॥

ਪ੍ਰੀਤਿ ਪਾਰਬ੍ਰਹਮ ਮਉਲਿ ਮਨਾ ॥ ਗਿਆਨੁ ਕਮਾਈਐ ਪੂਛਿ ਜਨਾਂ ॥ ਸੋ ਤਪਸੀ ਜਿਸੁ ਸਾਧਸੰਗੁ ॥ ਸਦ ਧਿਆਨੀ ਜਿਸੁ ਗੁਰਹਿ ਰੰਗੁ ॥੨॥

ਸੇ ਨਿਰਭਉ ਜਿਨੑ ਭਉ ਪਇਆ ॥ ਸੋ ਸੁਖੀਆ ਜਿਸੁ ਭ੍ਰਮੁ ਗਇਆ ॥ ਸੋ ਇਕਾਂਤੀ ਜਿਸੁ ਰਿਦਾ ਥਾਇ ॥ ਸੋਈ ਨਿਹਚਲੁ ਸਾਚ ਠਾਇ ॥੩॥

ਏਕਾ ਖੋਜੈ ਏਕ ਪ੍ਰੀਤਿ ॥ ਦਰਸਨ ਪਰਸਨ ਹੀਤ ਚੀਤਿ ॥ ਹਰਿ ਰੰਗ ਰੰਗਾ ਸਹਜਿ ਮਾਣੁ ॥ ਨਾਨਕ ਦਾਸ ਤਿਸੁ ਜਨ ਕੁਰਬਾਣੁ ॥੪॥੩॥

(ਗੁਰੂ ਅਰਜਨ ਦੇਵ ਜੀ -- SGGS 1181) ਬਸੰਤੁ ਮਹਲਾ ੫ ॥
ਜੀਅ ਪ੍ਰਾਣ ਤੁਮ੍ਹ੍ਹ ਪਿੰਡ ਦੀਨੑ ॥ ਮੁਗਧ ਸੁੰਦਰ ਧਾਰਿ ਜੋਤਿ ਕੀਨੑ ॥ ਸਭਿ ਜਾਚਿਕ ਪ੍ਰਭ ਤੁਮ੍ਹ੍ਹ ਦਇਆਲ ॥ ਨਾਮੁ ਜਪਤ ਹੋਵਤ ਨਿਹਾਲ ॥੧॥

ਮੇਰੇ ਪ੍ਰੀਤਮ ਕਾਰਣ ਕਰਣ ਜੋਗ ॥ ਹਉ ਪਾਵਉ ਤੁਮ ਤੇ ਸਗਲ ਥੋਕ ॥੧॥ ਰਹਾਉ ॥

ਨਾਮੁ ਜਪਤ ਹੋਵਤ ਉਧਾਰ ॥ ਨਾਮੁ ਜਪਤ ਸੁਖ ਸਹਜ ਸਾਰ ॥ ਨਾਮੁ ਜਪਤ ਪਤਿ ਸੋਭਾ ਹੋਇ ॥ ਨਾਮੁ ਜਪਤ ਬਿਘਨੁ ਨਾਹੀ ਕੋਇ ॥੨॥

ਜਾ ਕਾਰਣਿ ਇਹ ਦੁਲਭ ਦੇਹ ॥ ਸੋ ਬੋਲੁ ਮੇਰੇ ਪ੍ਰਭੂ ਦੇਹਿ ॥ ਸਾਧਸੰਗਤਿ ਮਹਿ ਇਹੁ ਬਿਸ੍ਰਾਮੁ ॥ ਸਦਾ ਰਿਦੈ ਜਪੀ ਪ੍ਰਭ ਤੇਰੋ ਨਾਮੁ ॥੩॥

ਤੁਝ ਬਿਨੁ ਦੂਜਾ ਕੋਇ ਨਾਹਿ ॥ ਸਭੁ ਤੇਰੋ ਖੇਲੁ ਤੁਝ ਮਹਿ ਸਮਾਹਿ ॥ ਜਿਉ ਭਾਵੈ ਤਿਉ ਰਾਖਿ ਲੇ ॥ ਸੁਖੁ ਨਾਨਕ ਪੂਰਾ ਗੁਰੁ ਮਿਲੇ ॥੪॥੪॥

(ਗੁਰੂ ਅਰਜਨ ਦੇਵ ਜੀ -- SGGS 1181) ਬਸੰਤੁ ਮਹਲਾ ੫ ॥
ਪ੍ਰਭ ਪ੍ਰੀਤਮ ਮੇਰੈ ਸੰਗਿ ਰਾਇ ॥ ਜਿਸਹਿ ਦੇਖਿ ਹਉ ਜੀਵਾ ਮਾਇ ॥ ਜਾ ਕੈ ਸਿਮਰਨਿ ਦੁਖੁ ਨ ਹੋਇ ॥ ਕਰਿ ਦਇਆ ਮਿਲਾਵਹੁ ਤਿਸਹਿ ਮੋਹਿ ॥੧॥

ਮੇਰੇ ਪ੍ਰੀਤਮ ਪ੍ਰਾਨ ਅਧਾਰ ਮਨ ॥ ਜੀਉ ਪ੍ਰਾਨ ਸਭੁ ਤੇਰੋ ਧਨ ॥੧॥ ਰਹਾਉ ॥

ਜਾ ਕਉ ਖੋਜਹਿ ਸੁਰਿ ਨਰ ਦੇਵ ॥ ਮੁਨਿ ਜਨ ਸੇਖ ਨ ਲਹਹਿ ਭੇਵ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਘਟਿ ਘਟਿ ਘਟਿ ਘਟਿ ਰਹਿਆ ਸਮਾਇ ॥੨॥

ਜਾ ਕੇ ਭਗਤ ਆਨੰਦ ਮੈ ॥ ਜਾ ਕੇ ਭਗਤ ਕਉ ਨਾਹੀ ਖੈ ॥ ਜਾ ਕੇ ਭਗਤ ਕਉ ਨਾਹੀ ਭੈ ॥ ਜਾ ਕੇ ਭਗਤ ਕਉ ਸਦਾ ਜੈ ॥੩॥

ਕਉਨ ਉਪਮਾ ਤੇਰੀ ਕਹੀ ਜਾਇ ॥ ਸੁਖਦਾਤਾ ਪ੍ਰਭੁ ਰਹਿਓ ਸਮਾਇ ॥ ਨਾਨਕੁ ਜਾਚੈ ਏਕੁ ਦਾਨੁ ॥ ਕਰਿ ਕਿਰਪਾ ਮੋਹਿ ਦੇਹੁ ਨਾਮੁ ॥੪॥੫॥

(ਗੁਰੂ ਅਰਜਨ ਦੇਵ ਜੀ -- SGGS 1181) ਬਸੰਤੁ ਮਹਲਾ ੫ ॥
ਮਿਲਿ ਪਾਣੀ ਜਿਉ ਹਰੇ ਬੂਟ ॥ ਸਾਧਸੰਗਤਿ ਤਿਉ ਹਉਮੈ ਛੂਟ ॥ ਜੈਸੀ ਦਾਸੇ ਧੀਰ ਮੀਰ ॥ ਤੈਸੇ ਉਧਾਰਨ ਗੁਰਹ ਪੀਰ ॥੧॥

ਤੁਮ ਦਾਤੇ ਪ੍ਰਭ ਦੇਨਹਾਰ ॥ ਨਿਮਖ ਨਿਮਖ ਤਿਸੁ ਨਮਸਕਾਰ ॥੧॥ ਰਹਾਉ ॥

ਜਿਸਹਿ ਪਰਾਪਤਿ ਸਾਧਸੰਗੁ ॥ ਤਿਸੁ ਜਨ ਲਾਗਾ ਪਾਰਬ੍ਰਹਮ ਰੰਗੁ ॥ ਤੇ ਬੰਧਨ ਤੇ ਭਏ ਮੁਕਤਿ ॥ ਭਗਤ ਅਰਾਧਹਿ ਜੋਗ ਜੁਗਤਿ ॥੨॥

ਨੇਤ੍ਰ ਸੰਤੋਖੇ ਦਰਸੁ ਪੇਖਿ ॥ ਰਸਨਾ ਗਾਏ ਗੁਣ ਅਨੇਕ ॥ ਤ੍ਰਿਸਨਾ ਬੂਝੀ ਗੁਰ ਪ੍ਰਸਾਦਿ ॥ ਮਨੁ ਆਘਾਨਾ ਹਰਿ ਰਸਹਿ ਸੁਆਦਿ ॥੩॥

ਸੇਵਕੁ ਲਾਗੋ ਚਰਣ ਸੇਵ ॥ ਆਦਿ ਪੁਰਖ ਅਪਰੰਪਰ ਦੇਵ ॥ ਸਗਲ ਉਧਾਰਣ ਤੇਰੋ ਨਾਮੁ ॥ ਨਾਨਕ ਪਾਇਓ ਇਹੁ ਨਿਧਾਨੁ ॥੪॥੬॥

(ਗੁਰੂ ਅਰਜਨ ਦੇਵ ਜੀ -- SGGS 1181) ਬਸੰਤੁ ਮਹਲਾ ੫ ॥
ਤੁਮ ਬਡ ਦਾਤੇ ਦੇ ਰਹੇ ॥ ਜੀਅ ਪ੍ਰਾਣ ਮਹਿ ਰਵਿ ਰਹੇ ॥ ਦੀਨੇ ਸਗਲੇ ਭੋਜਨ ਖਾਨ ॥ ਮੋਹਿ ਨਿਰਗੁਨ ਇਕੁ ਗੁਨੁ ਨ ਜਾਨ ॥੧॥

ਹਉ ਕਛੂ ਨ ਜਾਨਉ ਤੇਰੀ ਸਾਰ ॥ ਤੂ ਕਰਿ ਗਤਿ ਮੇਰੀ ਪ੍ਰਭ ਦਇਆਰ ॥੧॥ ਰਹਾਉ ॥

ਜਾਪ ਨ ਤਾਪ ਨ ਕਰਮ ਕੀਤਿ ॥ ਆਵੈ ਨਾਹੀ ਕਛੂ ਰੀਤਿ ॥ ਮਨ ਮਹਿ ਰਾਖਉ ਆਸ ਏਕ ॥ ਨਾਮ ਤੇਰੇ ਕੀ ਤਰਉ ਟੇਕ ॥੨॥

ਸਰਬ ਕਲਾ ਪ੍ਰਭ ਤੁਮ੍ਹ੍ਹ ਪ੍ਰਬੀਨ ॥ ਅੰਤੁ ਨ ਪਾਵਹਿ ਜਲਹਿ ਮੀਨ ॥ ਅਗਮ ਅਗਮ ਊਚਹ ਤੇ ਊਚ ॥ ਹਮ ਥੋਰੇ ਤੁਮ ਬਹੁਤ ਮੂਚ ॥੩॥

ਜਿਨ ਤੂ ਧਿਆਇਆ ਸੇ ਗਨੀ ॥ ਜਿਨ ਤੂ ਪਾਇਆ ਸੇ ਧਨੀ ॥ ਜਿਨਿ ਤੂ ਸੇਵਿਆ ਸੁਖੀ ਸੇ ॥ ਸੰਤ ਸਰਣਿ ਨਾਨਕ ਪਰੇ ॥੪॥੭॥

(ਗੁਰੂ ਅਰਜਨ ਦੇਵ ਜੀ -- SGGS 1182) ਬਸੰਤੁ ਮਹਲਾ ੫ ॥
ਤਿਸੁ ਤੂ ਸੇਵਿ ਜਿਨਿ ਤੂ ਕੀਆ ॥ ਤਿਸੁ ਅਰਾਧਿ ਜਿਨਿ ਜੀਉ ਦੀਆ ॥ ਤਿਸ ਕਾ ਚਾਕਰੁ ਹੋਹਿ ਫਿਰਿ ਡਾਨੁ ਨ ਲਾਗੈ ॥ ਤਿਸ ਕੀ ਕਰਿ ਪੋਤਦਾਰੀ ਫਿਰਿ ਦੂਖੁ ਨ ਲਾਗੈ ॥੧॥

ਏਵਡ ਭਾਗ ਹੋਹਿ ਜਿਸੁ ਪ੍ਰਾਣੀ ॥ ਸੋ ਪਾਏ ਇਹੁ ਪਦੁ ਨਿਰਬਾਣੀ ॥੧॥ ਰਹਾਉ ॥

ਦੂਜੀ ਸੇਵਾ ਜੀਵਨੁ ਬਿਰਥਾ ॥ ਕਛੂ ਨ ਹੋਈ ਹੈ ਪੂਰਨ ਅਰਥਾ ॥ ਮਾਣਸ ਸੇਵਾ ਖਰੀ ਦੁਹੇਲੀ ॥ ਸਾਧ ਕੀ ਸੇਵਾ ਸਦਾ ਸੁਹੇਲੀ ॥੨॥

ਜੇ ਲੋੜਹਿ ਸਦਾ ਸੁਖੁ ਭਾਈ ॥ ਸਾਧੂ ਸੰਗਤਿ ਗੁਰਹਿ ਬਤਾਈ ॥ ਊਹਾ ਜਪੀਐ ਕੇਵਲ ਨਾਮ ॥ ਸਾਧੂ ਸੰਗਤਿ ਪਾਰਗਰਾਮ ॥੩॥

ਸਗਲ ਤਤ ਮਹਿ ਤਤੁ ਗਿਆਨੁ ॥ ਸਰਬ ਧਿਆਨ ਮਹਿ ਏਕੁ ਧਿਆਨੁ ॥ ਹਰਿ ਕੀਰਤਨ ਮਹਿ ਊਤਮ ਧੁਨਾ ॥ ਨਾਨਕ ਗੁਰ ਮਿਲਿ ਗਾਇ ਗੁਨਾ ॥੪॥੮॥

(ਗੁਰੂ ਅਰਜਨ ਦੇਵ ਜੀ -- SGGS 1182) ਬਸੰਤੁ ਮਹਲਾ ੫ ॥
ਜਿਸੁ ਬੋਲਤ ਮੁਖੁ ਪਵਿਤੁ ਹੋਇ ॥ ਜਿਸੁ ਸਿਮਰਤ ਨਿਰਮਲ ਹੈ ਸੋਇ ॥ ਜਿਸੁ ਅਰਾਧੇ ਜਮੁ ਕਿਛੁ ਨ ਕਹੈ ॥ ਜਿਸ ਕੀ ਸੇਵਾ ਸਭੁ ਕਿਛੁ ਲਹੈ ॥੧॥

ਰਾਮ ਰਾਮ ਬੋਲਿ ਰਾਮ ਰਾਮ ॥ ਤਿਆਗਹੁ ਮਨ ਕੇ ਸਗਲ ਕਾਮ ॥੧॥ ਰਹਾਉ ॥

ਜਿਸ ਕੇ ਧਾਰੇ ਧਰਣਿ ਅਕਾਸੁ ॥ ਘਟਿ ਘਟਿ ਜਿਸ ਕਾ ਹੈ ਪ੍ਰਗਾਸੁ ॥ ਜਿਸੁ ਸਿਮਰਤ ਪਤਿਤ ਪੁਨੀਤ ਹੋਇ ॥ ਅੰਤ ਕਾਲਿ ਫਿਰਿ ਫਿਰਿ ਨ ਰੋਇ ॥੨॥

ਸਗਲ ਧਰਮ ਮਹਿ ਊਤਮ ਧਰਮ ॥ ਕਰਮ ਕਰਤੂਤਿ ਕੈ ਊਪਰਿ ਕਰਮ ॥ ਜਿਸ ਕਉ ਚਾਹਹਿ ਸੁਰਿ ਨਰ ਦੇਵ ॥ ਸੰਤ ਸਭਾ ਕੀ ਲਗਹੁ ਸੇਵ ॥੩॥

ਆਦਿ ਪੁਰਖਿ ਜਿਸੁ ਕੀਆ ਦਾਨੁ ॥ ਤਿਸ ਕਉ ਮਿਲਿਆ ਹਰਿ ਨਿਧਾਨੁ ॥ ਤਿਸ ਕੀ ਗਤਿ ਮਿਤਿ ਕਹੀ ਨ ਜਾਇ ॥ ਨਾਨਕ ਜਨ ਹਰਿ ਹਰਿ ਧਿਆਇ ॥੪॥੯॥

(ਗੁਰੂ ਅਰਜਨ ਦੇਵ ਜੀ -- SGGS 1182) ਬਸੰਤੁ ਮਹਲਾ ੫ ॥
ਮਨ ਤਨ ਭੀਤਰਿ ਲਾਗੀ ਪਿਆਸ ॥ ਗੁਰਿ ਦਇਆਲਿ ਪੂਰੀ ਮੇਰੀ ਆਸ ॥ ਕਿਲਵਿਖ ਕਾਟੇ ਸਾਧਸੰਗਿ ॥ ਨਾਮੁ ਜਪਿਓ ਹਰਿ ਨਾਮ ਰੰਗਿ ॥੧॥

ਗੁਰ ਪਰਸਾਦਿ ਬਸੰਤੁ ਬਨਾ ॥ ਚਰਨ ਕਮਲ ਹਿਰਦੈ ਉਰਿ ਧਾਰੇ ਸਦਾ ਸਦਾ ਹਰਿ ਜਸੁ ਸੁਨਾ ॥੧॥ ਰਹਾਉ ॥

ਸਮਰਥ ਸੁਆਮੀ ਕਾਰਣ ਕਰਣ ॥ ਮੋਹਿ ਅਨਾਥ ਪ੍ਰਭ ਤੇਰੀ ਸਰਣ ॥ ਜੀਅ ਜੰਤ ਤੇਰੇ ਆਧਾਰਿ ॥ ਕਰਿ ਕਿਰਪਾ ਪ੍ਰਭ ਲੇਹਿ ਨਿਸਤਾਰਿ ॥੨॥

ਭਵ ਖੰਡਨ ਦੁਖ ਨਾਸ ਦੇਵ ॥ ਸੁਰਿ ਨਰ ਮੁਨਿ ਜਨ ਤਾ ਕੀ ਸੇਵ ॥ ਧਰਣਿ ਅਕਾਸੁ ਜਾ ਕੀ ਕਲਾ ਮਾਹਿ ॥ ਤੇਰਾ ਦੀਆ ਸਭਿ ਜੰਤ ਖਾਹਿ ॥੩॥

ਅੰਤਰਜਾਮੀ ਪ੍ਰਭ ਦਇਆਲ ॥ ਅਪਣੇ ਦਾਸ ਕਉ ਨਦਰਿ ਨਿਹਾਲਿ ॥ ਕਰਿ ਕਿਰਪਾ ਮੋਹਿ ਦੇਹੁ ਦਾਨੁ ॥ ਜਪਿ ਜੀਵੈ ਨਾਨਕੁ ਤੇਰੋ ਨਾਮੁ ॥੪॥੧੦॥

(ਗੁਰੂ ਅਰਜਨ ਦੇਵ ਜੀ -- SGGS 1183) ਬਸੰਤੁ ਮਹਲਾ ੫ ॥
ਰਾਮ ਰੰਗਿ ਸਭ ਗਏ ਪਾਪ ॥ ਰਾਮ ਜਪਤ ਕਛੁ ਨਹੀ ਸੰਤਾਪ ॥ ਗੋਬਿੰਦ ਜਪਤ ਸਭਿ ਮਿਟੇ ਅੰਧੇਰ ॥ ਹਰਿ ਸਿਮਰਤ ਕਛੁ ਨਾਹਿ ਫੇਰ ॥੧॥

ਬਸੰਤੁ ਹਮਾਰੈ ਰਾਮ ਰੰਗੁ ॥ ਸੰਤ ਜਨਾ ਸਿਉ ਸਦਾ ਸੰਗੁ ॥੧॥ ਰਹਾਉ ॥

ਸੰਤ ਜਨੀ ਕੀਆ ਉਪਦੇਸੁ ॥ ਜਹ ਗੋਬਿੰਦ ਭਗਤੁ ਸੋ ਧੰਨਿ ਦੇਸੁ ॥ ਹਰਿ ਭਗਤਿਹੀਨ ਉਦਿਆਨ ਥਾਨੁ ॥ ਗੁਰ ਪ੍ਰਸਾਦਿ ਘਟਿ ਘਟਿ ਪਛਾਨੁ ॥੨॥

ਹਰਿ ਕੀਰਤਨ ਰਸ ਭੋਗ ਰੰਗੁ ॥ ਮਨ ਪਾਪ ਕਰਤ ਤੂ ਸਦਾ ਸੰਗੁ ॥ ਨਿਕਟਿ ਪੇਖੁ ਪ੍ਰਭੁ ਕਰਣਹਾਰ ॥ ਈਤ ਊਤ ਪ੍ਰਭ ਕਾਰਜ ਸਾਰ ॥੩॥

ਚਰਨ ਕਮਲ ਸਿਉ ਲਗੋ ਧਿਆਨੁ ॥ ਕਰਿ ਕਿਰਪਾ ਪ੍ਰਭਿ ਕੀਨੋ ਦਾਨੁ ॥ ਤੇਰਿਆ ਸੰਤ ਜਨਾ ਕੀ ਬਾਛਉ ਧੂਰਿ ॥ ਜਪਿ ਨਾਨਕ ਸੁਆਮੀ ਸਦ ਹਜੂਰਿ ॥੪॥੧੧॥

(ਗੁਰੂ ਅਰਜਨ ਦੇਵ ਜੀ -- SGGS 1183) ਬਸੰਤੁ ਮਹਲਾ ੫ ॥
ਸਚੁ ਪਰਮੇਸਰੁ ਨਿਤ ਨਵਾ ॥ ਗੁਰ ਕਿਰਪਾ ਤੇ ਨਿਤ ਚਵਾ ॥ ਪ੍ਰਭ ਰਖਵਾਲੇ ਮਾਈ ਬਾਪ ॥ ਜਾ ਕੈ ਸਿਮਰਣਿ ਨਹੀ ਸੰਤਾਪ ॥੧॥

ਖਸਮੁ ਧਿਆਈ ਇਕ ਮਨਿ ਇਕ ਭਾਇ ॥ ਗੁਰ ਪੂਰੇ ਕੀ ਸਦਾ ਸਰਣਾਈ ਸਾਚੈ ਸਾਹਿਬਿ ਰਖਿਆ ਕੰਠਿ ਲਾਇ ॥੧॥ ਰਹਾਉ ॥

ਅਪਣੇ ਜਨ ਪ੍ਰਭਿ ਆਪਿ ਰਖੇ ॥ ਦੁਸਟ ਦੂਤ ਸਭਿ ਭ੍ਰਮਿ ਥਕੇ ॥ ਬਿਨੁ ਗੁਰ ਸਾਚੇ ਨਹੀ ਜਾਇ ॥ ਦੁਖੁ ਦੇਸ ਦਿਸੰਤਰਿ ਰਹੇ ਧਾਇ ॥੨॥

ਕਿਰਤੁ ਓਨੑਾ ਕਾ ਮਿਟਸਿ ਨਾਹਿ ॥ ਓਇ ਅਪਣਾ ਬੀਜਿਆ ਆਪਿ ਖਾਹਿ ॥ ਜਨ ਕਾ ਰਖਵਾਲਾ ਆਪਿ ਸੋਇ ॥ ਜਨ ਕਉ ਪਹੁਚਿ ਨ ਸਕਸਿ ਕੋਇ ॥੩॥

ਪ੍ਰਭਿ ਦਾਸ ਰਖੇ ਕਰਿ ਜਤਨੁ ਆਪਿ ॥ ਅਖੰਡ ਪੂਰਨ ਜਾ ਕੋ ਪ੍ਰਤਾਪੁ ॥ ਗੁਣ ਗੋਬਿੰਦ ਨਿਤ ਰਸਨ ਗਾਇ ॥ ਨਾਨਕੁ ਜੀਵੈ ਹਰਿ ਚਰਣ ਧਿਆਇ ॥੪॥੧੨॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates