ਰਾਗ ਭੈਰਉ - ਬਾਣੀ ਸ਼ਬਦ, Raag Bhairo - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਨਾਨਕ ਦੇਵ ਜੀ -- SGGS 1125) ਰਾਗੁ ਭੈਰਉ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਤੁਝ ਤੇ ਬਾਹਰਿ ਕਿਛੂ ਨ ਹੋਇ ॥ ਤੂ ਕਰਿ ਕਰਿ ਦੇਖਹਿ ਜਾਣਹਿ ਸੋਇ ॥੧॥

ਕਿਆ ਕਹੀਐ ਕਿਛੁ ਕਹੀ ਨ ਜਾਇ ॥ ਜੋ ਕਿਛੁ ਅਹੈ ਸਭ ਤੇਰੀ ਰਜਾਇ ॥੧॥ ਰਹਾਉ ॥

ਜੋ ਕਿਛੁ ਕਰਣਾ ਸੁ ਤੇਰੈ ਪਾਸਿ ॥ ਕਿਸੁ ਆਗੈ ਕੀਚੈ ਅਰਦਾਸਿ ॥੨॥

ਆਖਣੁ ਸੁਨਣਾ ਤੇਰੀ ਬਾਣੀ ॥ ਤੂ ਆਪੇ ਜਾਣਹਿ ਸਰਬ ਵਿਡਾਣੀ ॥੩॥

ਕਰੇ ਕਰਾਏ ਜਾਣੈ ਆਪਿ ॥ ਨਾਨਕ ਦੇਖੈ ਥਾਪਿ ਉਥਾਪਿ ॥੪॥੧॥

(ਗੁਰੂ ਨਾਨਕ ਦੇਵ ਜੀ -- SGGS 1125) ੴ ਸਤਿਗੁਰ ਪ੍ਰਸਾਦਿ ॥
ਰਾਗੁ ਭੈਰਉ ਮਹਲਾ ੧ ਘਰੁ ੨ ॥
ਗੁਰ ਕੈ ਸਬਦਿ ਤਰੇ ਮੁਨਿ ਕੇਤੇ ਇੰਦ੍ਰਾਦਿਕ ਬ੍ਰਹਮਾਦਿ ਤਰੇ ॥ ਸਨਕ ਸਨੰਦਨ ਤਪਸੀ ਜਨ ਕੇਤੇ ਗੁਰ ਪਰਸਾਦੀ ਪਾਰਿ ਪਰੇ ॥੧॥

ਭਵਜਲੁ ਬਿਨੁ ਸਬਦੈ ਕਿਉ ਤਰੀਐ ॥ ਨਾਮ ਬਿਨਾ ਜਗੁ ਰੋਗਿ ਬਿਆਪਿਆ ਦੁਬਿਧਾ ਡੁਬਿ ਡੁਬਿ ਮਰੀਐ ॥੧॥ ਰਹਾਉ ॥

ਗੁਰੁ ਦੇਵਾ ਗੁਰੁ ਅਲਖ ਅਭੇਵਾ ਤ੍ਰਿਭਵਣ ਸੋਝੀ ਗੁਰ ਕੀ ਸੇਵਾ ॥ ਆਪੇ ਦਾਤਿ ਕਰੀ ਗੁਰਿ ਦਾਤੈ ਪਾਇਆ ਅਲਖ ਅਭੇਵਾ ॥੨॥

ਮਨੁ ਰਾਜਾ ਮਨੁ ਮਨ ਤੇ ਮਾਨਿਆ ਮਨਸਾ ਮਨਹਿ ਸਮਾਈ ॥ ਮਨੁ ਜੋਗੀ ਮਨੁ ਬਿਨਸਿ ਬਿਓਗੀ ਮਨੁ ਸਮਝੈ ਗੁਣ ਗਾਈ ॥੩॥

ਗੁਰ ਤੇ ਮਨੁ ਮਾਰਿਆ ਸਬਦੁ ਵੀਚਾਰਿਆ ਤੇ ਵਿਰਲੇ ਸੰਸਾਰਾ ॥ ਨਾਨਕ ਸਾਹਿਬੁ ਭਰਿਪੁਰਿ ਲੀਣਾ ਸਾਚ ਸਬਦਿ ਨਿਸਤਾਰਾ ॥੪॥੧॥੨॥

(ਗੁਰੂ ਨਾਨਕ ਦੇਵ ਜੀ -- SGGS 1125) ਭੈਰਉ ਮਹਲਾ ੧ ॥
ਨੈਨੀ ਦ੍ਰਿਸਟਿ ਨਹੀ ਤਨੁ ਹੀਨਾ ਜਰਿ ਜੀਤਿਆ ਸਿਰਿ ਕਾਲੋ ॥ ਰੂਪੁ ਰੰਗੁ ਰਹਸੁ ਨਹੀ ਸਾਚਾ ਕਿਉ ਛੋਡੈ ਜਮ ਜਾਲੋ ॥੧॥

ਪ੍ਰਾਣੀ ਹਰਿ ਜਪਿ ਜਨਮੁ ਗਇਓ ॥ ਸਾਚ ਸਬਦ ਬਿਨੁ ਕਬਹੁ ਨ ਛੂਟਸਿ ਬਿਰਥਾ ਜਨਮੁ ਭਇਓ ॥੧॥ ਰਹਾਉ ॥

ਤਨ ਮਹਿ ਕਾਮੁ ਕ੍ਰੋਧੁ ਹਉ ਮਮਤਾ ਕਠਿਨ ਪੀਰ ਅਤਿ ਭਾਰੀ ॥ ਗੁਰਮੁਖਿ ਰਾਮ ਜਪਹੁ ਰਸੁ ਰਸਨਾ ਇਨ ਬਿਧਿ ਤਰੁ ਤੂ ਤਾਰੀ ॥੨॥

ਬਹਰੇ ਕਰਨ ਅਕਲਿ ਭਈ ਹੋਛੀ ਸਬਦ ਸਹਜੁ ਨਹੀ ਬੂਝਿਆ ॥ ਜਨਮੁ ਪਦਾਰਥੁ ਮਨਮੁਖਿ ਹਾਰਿਆ ਬਿਨੁ ਗੁਰ ਅੰਧੁ ਨ ਸੂਝਿਆ ॥੩॥

ਰਹੈ ਉਦਾਸੁ ਆਸ ਨਿਰਾਸਾ ਸਹਜ ਧਿਆਨਿ ਬੈਰਾਗੀ ॥ ਪ੍ਰਣਵਤਿ ਨਾਨਕ ਗੁਰਮੁਖਿ ਛੂਟਸਿ ਰਾਮ ਨਾਮਿ ਲਿਵ ਲਾਗੀ ॥੪॥੨॥੩॥

(ਗੁਰੂ ਨਾਨਕ ਦੇਵ ਜੀ -- SGGS 1126) ਭੈਰਉ ਮਹਲਾ ੧ ॥
ਭੂੰਡੀ ਚਾਲ ਚਰਣ ਕਰ ਖਿਸਰੇ ਤੁਚਾ ਦੇਹ ਕੁਮਲਾਨੀ ॥ ਨੇਤ੍ਰੀ ਧੁੰਧਿ ਕਰਨ ਭਏ ਬਹਰੇ ਮਨਮੁਖਿ ਨਾਮੁ ਨ ਜਾਨੀ ॥੧॥

ਅੰਧੁਲੇ ਕਿਆ ਪਾਇਆ ਜਗਿ ਆਇ ॥ ਰਾਮੁ ਰਿਦੈ ਨਹੀ ਗੁਰ ਕੀ ਸੇਵਾ ਚਾਲੇ ਮੂਲੁ ਗਵਾਇ ॥੧॥ ਰਹਾਉ ॥

ਜਿਹਵਾ ਰੰਗਿ ਨਹੀ ਹਰਿ ਰਾਤੀ ਜਬ ਬੋਲੈ ਤਬ ਫੀਕੇ ॥ ਸੰਤ ਜਨਾ ਕੀ ਨਿੰਦਾ ਵਿਆਪਸਿ ਪਸੂ ਭਏ ਕਦੇ ਹੋਹਿ ਨ ਨੀਕੇ ॥੨॥

ਅੰਮ੍ਰਿਤ ਕਾ ਰਸੁ ਵਿਰਲੀ ਪਾਇਆ ਸਤਿਗੁਰ ਮੇਲਿ ਮਿਲਾਏ ॥ ਜਬ ਲਗੁ ਸਬਦ ਭੇਦੁ ਨਹੀ ਆਇਆ ਤਬ ਲਗੁ ਕਾਲੁ ਸੰਤਾਏ ॥੩॥

ਅਨ ਕੋ ਦਰੁ ਘਰੁ ਕਬਹੂ ਨ ਜਾਨਸਿ ਏਕੋ ਦਰੁ ਸਚਿਆਰਾ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਨਾਨਕੁ ਕਹੈ ਵਿਚਾਰਾ ॥੪॥੩॥੪॥

(ਗੁਰੂ ਨਾਨਕ ਦੇਵ ਜੀ -- SGGS 1126) ਭੈਰਉ ਮਹਲਾ ੧ ॥
ਸਗਲੀ ਰੈਣਿ ਸੋਵਤ ਗਲਿ ਫਾਹੀ ਦਿਨਸੁ ਜੰਜਾਲਿ ਗਵਾਇਆ ॥ ਖਿਨੁ ਪਲੁ ਘੜੀ ਨਹੀ ਪ੍ਰਭੁ ਜਾਨਿਆ ਜਿਨਿ ਇਹੁ ਜਗਤੁ ਉਪਾਇਆ ॥੧॥

ਮਨ ਰੇ ਕਿਉ ਛੂਟਸਿ ਦੁਖੁ ਭਾਰੀ ॥ ਕਿਆ ਲੇ ਆਵਸਿ ਕਿਆ ਲੇ ਜਾਵਸਿ ਰਾਮ ਜਪਹੁ ਗੁਣਕਾਰੀ ॥੧॥ ਰਹਾਉ ॥

ਊਂਧਉ ਕਵਲੁ ਮਨਮੁਖ ਮਤਿ ਹੋਛੀ ਮਨਿ ਅੰਧੈ ਸਿਰਿ ਧੰਧਾ ॥ ਕਾਲੁ ਬਿਕਾਲੁ ਸਦਾ ਸਿਰਿ ਤੇਰੈ ਬਿਨੁ ਨਾਵੈ ਗਲਿ ਫੰਧਾ ॥੨॥

ਡਗਰੀ ਚਾਲ ਨੇਤ੍ਰ ਫੁਨਿ ਅੰਧੁਲੇ ਸਬਦ ਸੁਰਤਿ ਨਹੀ ਭਾਈ ॥ ਸਾਸਤ੍ਰ ਬੇਦ ਤ੍ਰੈ ਗੁਣ ਹੈ ਮਾਇਆ ਅੰਧੁਲਉ ਧੰਧੁ ਕਮਾਈ ॥੩॥

ਖੋਇਓ ਮੂਲੁ ਲਾਭੁ ਕਹ ਪਾਵਸਿ ਦੁਰਮਤਿ ਗਿਆਨ ਵਿਹੂਣੇ ॥ ਸਬਦੁ ਬੀਚਾਰਿ ਰਾਮ ਰਸੁ ਚਾਖਿਆ ਨਾਨਕ ਸਾਚਿ ਪਤੀਣੇ ॥੪॥੪॥੫॥

(ਗੁਰੂ ਨਾਨਕ ਦੇਵ ਜੀ -- SGGS 1126) ਭੈਰਉ ਮਹਲਾ ੧ ॥
ਗੁਰ ਕੈ ਸੰਗਿ ਰਹੈ ਦਿਨੁ ਰਾਤੀ ਰਾਮੁ ਰਸਨਿ ਰੰਗਿ ਰਾਤਾ ॥ ਅਵਰੁ ਨ ਜਾਣਸਿ ਸਬਦੁ ਪਛਾਣਸਿ ਅੰਤਰਿ ਜਾਣਿ ਪਛਾਤਾ ॥੧॥

ਸੋ ਜਨੁ ਐਸਾ ਮੈ ਮਨਿ ਭਾਵੈ ॥ ਆਪੁ ਮਾਰਿ ਅਪਰੰਪਰਿ ਰਾਤਾ ਗੁਰ ਕੀ ਕਾਰ ਕਮਾਵੈ ॥੧॥ ਰਹਾਉ ॥

ਅੰਤਰਿ ਬਾਹਰਿ ਪੁਰਖੁ ਨਿਰੰਜਨੁ ਆਦਿ ਪੁਰਖੁ ਆਦੇਸੋ ॥ ਘਟ ਘਟ ਅੰਤਰਿ ਸਰਬ ਨਿਰੰਤਰਿ ਰਵਿ ਰਹਿਆ ਸਚੁ ਵੇਸੋ ॥੨॥

ਸਾਚਿ ਰਤੇ ਸਚੁ ਅੰਮ੍ਰਿਤੁ ਜਿਹਵਾ ਮਿਥਿਆ ਮੈਲੁ ਨ ਰਾਈ ॥ ਨਿਰਮਲ ਨਾਮੁ ਅੰਮ੍ਰਿਤ ਰਸੁ ਚਾਖਿਆ ਸਬਦਿ ਰਤੇ ਪਤਿ ਪਾਈ ॥੩॥

ਗੁਣੀ ਗੁਣੀ ਮਿਲਿ ਲਾਹਾ ਪਾਵਸਿ ਗੁਰਮੁਖਿ ਨਾਮਿ ਵਡਾਈ ॥ ਸਗਲੇ ਦੂਖ ਮਿਟਹਿ ਗੁਰ ਸੇਵਾ ਨਾਨਕ ਨਾਮੁ ਸਖਾਈ ॥੪॥੫॥੬॥

(ਗੁਰੂ ਨਾਨਕ ਦੇਵ ਜੀ -- SGGS 1127) ਭੈਰਉ ਮਹਲਾ ੧ ॥
ਹਿਰਦੈ ਨਾਮੁ ਸਰਬ ਧਨੁ ਧਾਰਣੁ ਗੁਰ ਪਰਸਾਦੀ ਪਾਈਐ ॥ ਅਮਰ ਪਦਾਰਥ ਤੇ ਕਿਰਤਾਰਥ ਸਹਜ ਧਿਆਨਿ ਲਿਵ ਲਾਈਐ ॥੧॥

ਮਨ ਰੇ ਰਾਮ ਭਗਤਿ ਚਿਤੁ ਲਾਈਐ ॥ ਗੁਰਮੁਖਿ ਰਾਮ ਨਾਮੁ ਜਪਿ ਹਿਰਦੈ ਸਹਜ ਸੇਤੀ ਘਰਿ ਜਾਈਐ ॥੧॥ ਰਹਾਉ ॥

ਭਰਮੁ ਭੇਦੁ ਭਉ ਕਬਹੁ ਨ ਛੂਟਸਿ ਆਵਤ ਜਾਤ ਨ ਜਾਨੀ ॥ ਬਿਨੁ ਹਰਿ ਨਾਮ ਕੋ ਮੁਕਤਿ ਨ ਪਾਵਸਿ ਡੂਬਿ ਮੁਏ ਬਿਨੁ ਪਾਨੀ ॥੨॥

ਧੰਧਾ ਕਰਤ ਸਗਲੀ ਪਤਿ ਖੋਵਸਿ ਭਰਮੁ ਨ ਮਿਟਸਿ ਗਵਾਰਾ ॥ ਬਿਨੁ ਗੁਰ ਸਬਦ ਮੁਕਤਿ ਨਹੀ ਕਬ ਹੀ ਅੰਧੁਲੇ ਧੰਧੁ ਪਸਾਰਾ ॥੩॥

ਅਕੁਲ ਨਿਰੰਜਨ ਸਿਉ ਮਨੁ ਮਾਨਿਆ ਮਨ ਹੀ ਤੇ ਮਨੁ ਮੂਆ ॥ ਅੰਤਰਿ ਬਾਹਰਿ ਏਕੋ ਜਾਨਿਆ ਨਾਨਕ ਅਵਰੁ ਨ ਦੂਆ ॥੪॥੬॥੭॥

(ਗੁਰੂ ਨਾਨਕ ਦੇਵ ਜੀ -- SGGS 1127) ਭੈਰਉ ਮਹਲਾ ੧ ॥
ਜਗਨ ਹੋਮ ਪੁੰਨ ਤਪ ਪੂਜਾ ਦੇਹ ਦੁਖੀ ਨਿਤ ਦੂਖ ਸਹੈ ॥ ਰਾਮ ਨਾਮ ਬਿਨੁ ਮੁਕਤਿ ਨ ਪਾਵਸਿ ਮੁਕਤਿ ਨਾਮਿ ਗੁਰਮੁਖਿ ਲਹੈ ॥੧॥

ਰਾਮ ਨਾਮ ਬਿਨੁ ਬਿਰਥੇ ਜਗਿ ਜਨਮਾ ॥ ਬਿਖੁ ਖਾਵੈ ਬਿਖੁ ਬੋਲੀ ਬੋਲੈ ਬਿਨੁ ਨਾਵੈ ਨਿਹਫਲੁ ਮਰਿ ਭ੍ਰਮਨਾ ॥੧॥ ਰਹਾਉ ॥

ਪੁਸਤਕ ਪਾਠ ਬਿਆਕਰਣ ਵਖਾਣੈ ਸੰਧਿਆ ਕਰਮ ਤਿਕਾਲ ਕਰੈ ॥ ਬਿਨੁ ਗੁਰ ਸਬਦ ਮੁਕਤਿ ਕਹਾ ਪ੍ਰਾਣੀ ਰਾਮ ਨਾਮ ਬਿਨੁ ਉਰਝਿ ਮਰੈ ॥੨॥

ਡੰਡ ਕਮੰਡਲ ਸਿਖਾ ਸੂਤੁ ਧੋਤੀ ਤੀਰਥਿ ਗਵਨੁ ਅਤਿ ਭ੍ਰਮਨੁ ਕਰੈ ॥ ਰਾਮ ਨਾਮ ਬਿਨੁ ਸਾਂਤਿ ਨ ਆਵੈ ਜਪਿ ਹਰਿ ਹਰਿ ਨਾਮੁ ਸੁ ਪਾਰਿ ਪਰੈ ॥੩॥

ਜਟਾ ਮੁਕਟੁ ਤਨਿ ਭਸਮ ਲਗਾਈ ਬਸਤ੍ਰ ਛੋਡਿ ਤਨਿ ਨਗਨੁ ਭਇਆ ॥ ਰਾਮ ਨਾਮ ਬਿਨੁ ਤ੍ਰਿਪਤਿ ਨ ਆਵੈ ਕਿਰਤ ਕੈ ਬਾਂਧੈ ਭੇਖੁ ਭਇਆ ॥੪॥

ਜੇਤੇ ਜੀਅ ਜੰਤ ਜਲਿ ਥਲਿ ਮਹੀਅਲਿ ਜਤ੍ਰ ਕਤ੍ਰ ਤੂ ਸਰਬ ਜੀਆ ॥ ਗੁਰ ਪਰਸਾਦਿ ਰਾਖਿ ਲੇ ਜਨ ਕਉ ਹਰਿ ਰਸੁ ਨਾਨਕ ਝੋਲਿ ਪੀਆ ॥੫॥੭॥੮॥

(ਗੁਰੂ ਅਮਰਦਾਸ ਜੀ -- SGGS 1127) ਰਾਗੁ ਭੈਰਉ ਮਹਲਾ ੩ ਚਉਪਦੇ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਜਾਤਿ ਕਾ ਗਰਬੁ ਨ ਕਰੀਅਹੁ ਕੋਈ ॥ ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਹੋਈ ॥੧॥

ਜਾਤਿ ਕਾ ਗਰਬੁ ਨ ਕਰਿ ਮੂਰਖ ਗਵਾਰਾ ॥ ਇਸੁ ਗਰਬ ਤੇ ਚਲਹਿ ਬਹੁਤੁ ਵਿਕਾਰਾ ॥੧॥ ਰਹਾਉ ॥

ਚਾਰੇ ਵਰਨ ਆਖੈ ਸਭੁ ਕੋਈ ॥ ਬ੍ਰਹਮੁ ਬਿੰਦ ਤੇ ਸਭ ਓਪਤਿ ਹੋਈ ॥੨॥

ਮਾਟੀ ਏਕ ਸਗਲ ਸੰਸਾਰਾ ॥ ਬਹੁ ਬਿਧਿ ਭਾਂਡੇ ਘੜੈ ਕੁਮ੍ਹ੍ਹਾਰਾ ॥੩॥

ਪੰਚ ਤਤੁ ਮਿਲਿ ਦੇਹੀ ਕਾ ਆਕਾਰਾ ॥ ਘਟਿ ਵਧਿ ਕੋ ਕਰੈ ਬੀਚਾਰਾ ॥੪॥

ਕਹਤੁ ਨਾਨਕ ਇਹੁ ਜੀਉ ਕਰਮ ਬੰਧੁ ਹੋਈ ॥ ਬਿਨੁ ਸਤਿਗੁਰ ਭੇਟੇ ਮੁਕਤਿ ਨ ਹੋਈ ॥੫॥੧॥

(ਗੁਰੂ ਅਮਰਦਾਸ ਜੀ -- SGGS 1128) ਭੈਰਉ ਮਹਲਾ ੩ ॥
ਜੋਗੀ ਗ੍ਰਿਹੀ ਪੰਡਿਤ ਭੇਖਧਾਰੀ ॥ ਏ ਸੂਤੇ ਅਪਣੈ ਅਹੰਕਾਰੀ ॥੧॥

ਮਾਇਆ ਮਦਿ ਮਾਤਾ ਰਹਿਆ ਸੋਇ ॥ ਜਾਗਤੁ ਰਹੈ ਨ ਮੂਸੈ ਕੋਇ ॥੧॥ ਰਹਾਉ ॥

ਸੋ ਜਾਗੈ ਜਿਸੁ ਸਤਿਗੁਰੁ ਮਿਲੈ ॥ ਪੰਚ ਦੂਤ ਓਹੁ ਵਸਗਤਿ ਕਰੈ ॥੨॥

ਸੋ ਜਾਗੈ ਜੋ ਤਤੁ ਬੀਚਾਰੈ ॥ ਆਪਿ ਮਰੈ ਅਵਰਾ ਨਹ ਮਾਰੈ ॥੩॥

ਸੋ ਜਾਗੈ ਜੋ ਏਕੋ ਜਾਣੈ ॥ ਪਰਕਿਰਤਿ ਛੋਡੈ ਤਤੁ ਪਛਾਣੈ ॥੪॥

ਚਹੁ ਵਰਨਾ ਵਿਚਿ ਜਾਗੈ ਕੋਇ ॥ ਜਮੈ ਕਾਲੈ ਤੇ ਛੂਟੈ ਸੋਇ ॥੫॥

ਕਹਤ ਨਾਨਕ ਜਨੁ ਜਾਗੈ ਸੋਇ ॥ ਗਿਆਨ ਅੰਜਨੁ ਜਾ ਕੀ ਨੇਤ੍ਰੀ ਹੋਇ ॥੬॥੨॥

(ਗੁਰੂ ਅਮਰਦਾਸ ਜੀ -- SGGS 1128) ਭੈਰਉ ਮਹਲਾ ੩ ॥
ਜਾ ਕਉ ਰਾਖੈ ਅਪਣੀ ਸਰਣਾਈ ॥ ਸਾਚੇ ਲਾਗੈ ਸਾਚਾ ਫਲੁ ਪਾਈ ॥੧॥

ਰੇ ਜਨ ਕੈ ਸਿਉ ਕਰਹੁ ਪੁਕਾਰਾ ॥ ਹੁਕਮੇ ਹੋਆ ਹੁਕਮੇ ਵਰਤਾਰਾ ॥੧॥ ਰਹਾਉ ॥

ਏਹੁ ਆਕਾਰੁ ਤੇਰਾ ਹੈ ਧਾਰਾ ॥ ਖਿਨ ਮਹਿ ਬਿਨਸੈ ਕਰਤ ਨ ਲਾਗੈ ਬਾਰਾ ॥੨॥

ਕਰਿ ਪ੍ਰਸਾਦੁ ਇਕੁ ਖੇਲੁ ਦਿਖਾਇਆ ॥ ਗੁਰ ਕਿਰਪਾ ਤੇ ਪਰਮ ਪਦੁ ਪਾਇਆ ॥੩॥

ਕਹਤ ਨਾਨਕੁ ਮਾਰਿ ਜੀਵਾਲੇ ਸੋਇ ॥ ਐਸਾ ਬੂਝਹੁ ਭਰਮਿ ਨ ਭੂਲਹੁ ਕੋਇ ॥੪॥੩॥

(ਗੁਰੂ ਅਮਰਦਾਸ ਜੀ -- SGGS 1128) ਭੈਰਉ ਮਹਲਾ ੩ ॥
ਮੈ ਕਾਮਣਿ ਮੇਰਾ ਕੰਤੁ ਕਰਤਾਰੁ ॥ ਜੇਹਾ ਕਰਾਏ ਤੇਹਾ ਕਰੀ ਸੀਗਾਰੁ ॥੧॥

ਜਾਂ ਤਿਸੁ ਭਾਵੈ ਤਾਂ ਕਰੇ ਭੋਗੁ ॥ ਤਨੁ ਮਨੁ ਸਾਚੇ ਸਾਹਿਬ ਜੋਗੁ ॥੧॥ ਰਹਾਉ ॥

ਉਸਤਤਿ ਨਿੰਦਾ ਕਰੇ ਕਿਆ ਕੋਈ ॥ ਜਾਂ ਆਪੇ ਵਰਤੈ ਏਕੋ ਸੋਈ ॥੨॥

ਗੁਰ ਪਰਸਾਦੀ ਪਿਰਮ ਕਸਾਈ ॥ ਮਿਲਉਗੀ ਦਇਆਲ ਪੰਚ ਸਬਦ ਵਜਾਈ ॥੩॥

ਭਨਤਿ ਨਾਨਕੁ ਕਰੇ ਕਿਆ ਕੋਇ ॥ ਜਿਸ ਨੋ ਆਪਿ ਮਿਲਾਵੈ ਸੋਇ ॥੪॥੪॥

(ਗੁਰੂ ਅਮਰਦਾਸ ਜੀ -- SGGS 1128) ਭੈਰਉ ਮਹਲਾ ੩ ॥
ਸੋ ਮੁਨਿ ਜਿ ਮਨ ਕੀ ਦੁਬਿਧਾ ਮਾਰੇ ॥ ਦੁਬਿਧਾ ਮਾਰਿ ਬ੍ਰਹਮੁ ਬੀਚਾਰੇ ॥੧॥

ਇਸੁ ਮਨ ਕਉ ਕੋਈ ਖੋਜਹੁ ਭਾਈ ॥ ਮਨੁ ਖੋਜਤ ਨਾਮੁ ਨਉ ਨਿਧਿ ਪਾਈ ॥੧॥ ਰਹਾਉ ॥

ਮੂਲੁ ਮੋਹੁ ਕਰਿ ਕਰਤੈ ਜਗਤੁ ਉਪਾਇਆ ॥ ਮਮਤਾ ਲਾਇ ਭਰਮਿ ਭੋੁਲਾਇਆ ॥੨॥

ਇਸੁ ਮਨ ਤੇ ਸਭ ਪਿੰਡ ਪਰਾਣਾ ॥ ਮਨ ਕੈ ਵੀਚਾਰਿ ਹੁਕਮੁ ਬੁਝਿ ਸਮਾਣਾ ॥੩॥

ਕਰਮੁ ਹੋਵੈ ਗੁਰੁ ਕਿਰਪਾ ਕਰੈ ॥ ਇਹੁ ਮਨੁ ਜਾਗੈ ਇਸੁ ਮਨ ਕੀ ਦੁਬਿਧਾ ਮਰੈ ॥੪॥

ਮਨ ਕਾ ਸੁਭਾਉ ਸਦਾ ਬੈਰਾਗੀ ॥ ਸਭ ਮਹਿ ਵਸੈ ਅਤੀਤੁ ਅਨਰਾਗੀ ॥੫॥

ਕਹਤ ਨਾਨਕੁ ਜੋ ਜਾਣੈ ਭੇਉ ॥ ਆਦਿ ਪੁਰਖੁ ਨਿਰੰਜਨ ਦੇਉ ॥੬॥੫॥

(ਗੁਰੂ ਅਮਰਦਾਸ ਜੀ -- SGGS 1129) ਭੈਰਉ ਮਹਲਾ ੩ ॥
ਰਾਮ ਨਾਮੁ ਜਗਤ ਨਿਸਤਾਰਾ ॥ ਭਵਜਲੁ ਪਾਰਿ ਉਤਾਰਣਹਾਰਾ ॥੧॥

ਗੁਰ ਪਰਸਾਦੀ ਹਰਿ ਨਾਮੁ ਸਮ੍ਹ੍ਹਾਲਿ ॥ ਸਦ ਹੀ ਨਿਬਹੈ ਤੇਰੈ ਨਾਲਿ ॥੧॥ ਰਹਾਉ ॥

ਨਾਮੁ ਨ ਚੇਤਹਿ ਮਨਮੁਖ ਗਾਵਾਰਾ ॥ ਬਿਨੁ ਨਾਵੈ ਕੈਸੇ ਪਾਵਹਿ ਪਾਰਾ ॥੨॥

ਆਪੇ ਦਾਤਿ ਕਰੇ ਦਾਤਾਰੁ ॥ ਦੇਵਣਹਾਰੇ ਕਉ ਜੈਕਾਰੁ ॥੩॥

ਨਦਰਿ ਕਰੇ ਸਤਿਗੁਰੂ ਮਿਲਾਏ ॥ ਨਾਨਕ ਹਿਰਦੈ ਨਾਮੁ ਵਸਾਏ ॥੪॥੬॥

(ਗੁਰੂ ਅਮਰਦਾਸ ਜੀ -- SGGS 1129) ਭੈਰਉ ਮਹਲਾ ੩ ॥
ਨਾਮੇ ਉਧਰੇ ਸਭਿ ਜਿਤਨੇ ਲੋਅ ॥ ਗੁਰਮੁਖਿ ਜਿਨਾ ਪਰਾਪਤਿ ਹੋਇ ॥੧॥

ਹਰਿ ਜੀਉ ਅਪਣੀ ਕ੍ਰਿਪਾ ਕਰੇਇ ॥ ਗੁਰਮੁਖਿ ਨਾਮੁ ਵਡਿਆਈ ਦੇਇ ॥੧॥ ਰਹਾਉ ॥

ਰਾਮ ਨਾਮਿ ਜਿਨ ਪ੍ਰੀਤਿ ਪਿਆਰੁ ॥ ਆਪਿ ਉਧਰੇ ਸਭਿ ਕੁਲ ਉਧਾਰਣਹਾਰੁ ॥੨॥

ਬਿਨੁ ਨਾਵੈ ਮਨਮੁਖ ਜਮ ਪੁਰਿ ਜਾਹਿ ॥ ਅਉਖੇ ਹੋਵਹਿ ਚੋਟਾ ਖਾਹਿ ॥੩॥

ਆਪੇ ਕਰਤਾ ਦੇਵੈ ਸੋਇ ॥ ਨਾਨਕ ਨਾਮੁ ਪਰਾਪਤਿ ਹੋਇ ॥੪॥੭॥

(ਗੁਰੂ ਅਮਰਦਾਸ ਜੀ -- SGGS 1129) ਭੈਰਉ ਮਹਲਾ ੩ ॥
ਗੋਵਿੰਦ ਪ੍ਰੀਤਿ ਸਨਕਾਦਿਕ ਉਧਾਰੇ ॥ ਰਾਮ ਨਾਮ ਸਬਦਿ ਬੀਚਾਰੇ ॥੧॥

ਹਰਿ ਜੀਉ ਅਪਣੀ ਕਿਰਪਾ ਧਾਰੁ ॥ ਗੁਰਮੁਖਿ ਨਾਮੇ ਲਗੈ ਪਿਆਰੁ ॥੧॥ ਰਹਾਉ ॥

ਅੰਤਰਿ ਪ੍ਰੀਤਿ ਭਗਤਿ ਸਾਚੀ ਹੋਇ ॥ ਪੂਰੈ ਗੁਰਿ ਮੇਲਾਵਾ ਹੋਇ ॥੨॥

ਨਿਜ ਘਰਿ ਵਸੈ ਸਹਜਿ ਸੁਭਾਇ ॥ ਗੁਰਮੁਖਿ ਨਾਮੁ ਵਸੈ ਮਨਿ ਆਇ ॥੩॥

ਆਪੇ ਵੇਖੈ ਵੇਖਣਹਾਰੁ ॥ ਨਾਨਕ ਨਾਮੁ ਰਖਹੁ ਉਰ ਧਾਰਿ ॥੪॥੮॥

(ਗੁਰੂ ਅਮਰਦਾਸ ਜੀ -- SGGS 1129) ਭੈਰਉ ਮਹਲਾ ੩ ॥
ਕਲਜੁਗ ਮਹਿ ਰਾਮ ਨਾਮੁ ਉਰ ਧਾਰੁ ॥ ਬਿਨੁ ਨਾਵੈ ਮਾਥੈ ਪਾਵੈ ਛਾਰੁ ॥੧॥

ਰਾਮ ਨਾਮੁ ਦੁਲਭੁ ਹੈ ਭਾਈ ॥ ਗੁਰ ਪਰਸਾਦਿ ਵਸੈ ਮਨਿ ਆਈ ॥੧॥ ਰਹਾਉ ॥

ਰਾਮ ਨਾਮੁ ਜਨ ਭਾਲਹਿ ਸੋਇ ॥ ਪੂਰੇ ਗੁਰ ਤੇ ਪ੍ਰਾਪਤਿ ਹੋਇ ॥੨॥

ਹਰਿ ਕਾ ਭਾਣਾ ਮੰਨਹਿ ਸੇ ਜਨ ਪਰਵਾਣੁ ॥ ਗੁਰ ਕੈ ਸਬਦਿ ਨਾਮ ਨੀਸਾਣੁ ॥੩॥

ਸੋ ਸੇਵਹੁ ਜੋ ਕਲ ਰਹਿਆ ਧਾਰਿ ॥ ਨਾਨਕ ਗੁਰਮੁਖਿ ਨਾਮੁ ਪਿਆਰਿ ॥੪॥੯॥

(ਗੁਰੂ ਅਮਰਦਾਸ ਜੀ -- SGGS 1129) ਭੈਰਉ ਮਹਲਾ ੩ ॥
ਕਲਜੁਗ ਮਹਿ ਬਹੁ ਕਰਮ ਕਮਾਹਿ ॥ ਨਾ ਰੁਤਿ ਨ ਕਰਮ ਥਾਇ ਪਾਹਿ ॥੧॥

ਕਲਜੁਗ ਮਹਿ ਰਾਮ ਨਾਮੁ ਹੈ ਸਾਰੁ ॥ ਗੁਰਮੁਖਿ ਸਾਚਾ ਲਗੈ ਪਿਆਰੁ ॥੧॥ ਰਹਾਉ ॥

ਤਨੁ ਮਨੁ ਖੋਜਿ ਘਰੈ ਮਹਿ ਪਾਇਆ ॥ ਗੁਰਮੁਖਿ ਰਾਮ ਨਾਮਿ ਚਿਤੁ ਲਾਇਆ ॥੨॥

ਗਿਆਨ ਅੰਜਨੁ ਸਤਿਗੁਰ ਤੇ ਹੋਇ ॥ ਰਾਮ ਨਾਮੁ ਰਵਿ ਰਹਿਆ ਤਿਹੁ ਲੋਇ ॥੩॥

ਕਲਿਜੁਗ ਮਹਿ ਹਰਿ ਜੀਉ ਏਕੁ ਹੋਰ ਰੁਤਿ ਨ ਕਾਈ ॥ ਨਾਨਕ ਗੁਰਮੁਖਿ ਹਿਰਦੈ ਰਾਮ ਨਾਮੁ ਲੇਹੁ ਜਮਾਈ ॥੪॥੧੦॥

(ਗੁਰੂ ਅਮਰਦਾਸ ਜੀ -- SGGS 1130) ਭੈਰਉ ਮਹਲਾ ੩ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਦੁਬਿਧਾ ਮਨਮੁਖ ਰੋਗਿ ਵਿਆਪੇ ਤ੍ਰਿਸਨਾ ਜਲਹਿ ਅਧਿਕਾਈ ॥ ਮਰਿ ਮਰਿ ਜੰਮਹਿ ਠਉਰ ਨ ਪਾਵਹਿ ਬਿਰਥਾ ਜਨਮੁ ਗਵਾਈ ॥੧॥

ਮੇਰੇ ਪ੍ਰੀਤਮ ਕਰਿ ਕਿਰਪਾ ਦੇਹੁ ਬੁਝਾਈ ॥ ਹਉਮੈ ਰੋਗੀ ਜਗਤੁ ਉਪਾਇਆ ਬਿਨੁ ਸਬਦੈ ਰੋਗੁ ਨ ਜਾਈ ॥੧॥ ਰਹਾਉ ॥

ਸਿੰਮ੍ਰਿਤਿ ਸਾਸਤ੍ਰ ਪੜਹਿ ਮੁਨਿ ਕੇਤੇ ਬਿਨੁ ਸਬਦੈ ਸੁਰਤਿ ਨ ਪਾਈ ॥ ਤ੍ਰੈ ਗੁਣ ਸਭੇ ਰੋਗਿ ਵਿਆਪੇ ਮਮਤਾ ਸੁਰਤਿ ਗਵਾਈ ॥੨॥

ਇਕਿ ਆਪੇ ਕਾਢਿ ਲਏ ਪ੍ਰਭਿ ਆਪੇ ਗੁਰ ਸੇਵਾ ਪ੍ਰਭਿ ਲਾਏ ॥ ਹਰਿ ਕਾ ਨਾਮੁ ਨਿਧਾਨੋ ਪਾਇਆ ਸੁਖੁ ਵਸਿਆ ਮਨਿ ਆਏ ॥੩॥

ਚਉਥੀ ਪਦਵੀ ਗੁਰਮੁਖਿ ਵਰਤਹਿ ਤਿਨ ਨਿਜ ਘਰਿ ਵਾਸਾ ਪਾਇਆ ॥ ਪੂਰੈ ਸਤਿਗੁਰਿ ਕਿਰਪਾ ਕੀਨੀ ਵਿਚਹੁ ਆਪੁ ਗਵਾਇਆ ॥੪॥

ਏਕਸੁ ਕੀ ਸਿਰਿ ਕਾਰ ਏਕ ਜਿਨਿ ਬ੍ਰਹਮਾ ਬਿਸਨੁ ਰੁਦ੍ਰੁ ਉਪਾਇਆ ॥ ਨਾਨਕ ਨਿਹਚਲੁ ਸਾਚਾ ਏਕੋ ਨਾ ਓਹੁ ਮਰੈ ਨ ਜਾਇਆ ॥੫॥੧॥੧੧॥

(ਗੁਰੂ ਅਮਰਦਾਸ ਜੀ -- SGGS 1130) ਭੈਰਉ ਮਹਲਾ ੩ ॥
ਮਨਮੁਖਿ ਦੁਬਿਧਾ ਸਦਾ ਹੈ ਰੋਗੀ ਰੋਗੀ ਸਗਲ ਸੰਸਾਰਾ ॥ ਗੁਰਮੁਖਿ ਬੂਝਹਿ ਰੋਗੁ ਗਵਾਵਹਿ ਗੁਰ ਸਬਦੀ ਵੀਚਾਰਾ ॥੧॥

ਹਰਿ ਜੀਉ ਸਤਸੰਗਤਿ ਮੇਲਾਇ ॥ ਨਾਨਕ ਤਿਸ ਨੋ ਦੇਇ ਵਡਿਆਈ ਜੋ ਰਾਮ ਨਾਮਿ ਚਿਤੁ ਲਾਇ ॥੧॥ ਰਹਾਉ ॥

ਮਮਤਾ ਕਾਲਿ ਸਭਿ ਰੋਗਿ ਵਿਆਪੇ ਤਿਨ ਜਮ ਕੀ ਹੈ ਸਿਰਿ ਕਾਰਾ ॥ ਗੁਰਮੁਖਿ ਪ੍ਰਾਣੀ ਜਮੁ ਨੇੜਿ ਨ ਆਵੈ ਜਿਨ ਹਰਿ ਰਾਖਿਆ ਉਰਿ ਧਾਰਾ ॥੨॥

ਜਿਨ ਹਰਿ ਕਾ ਨਾਮੁ ਨ ਗੁਰਮੁਖਿ ਜਾਤਾ ਸੇ ਜਗ ਮਹਿ ਕਾਹੇ ਆਇਆ ॥ ਗੁਰ ਕੀ ਸੇਵਾ ਕਦੇ ਨ ਕੀਨੀ ਬਿਰਥਾ ਜਨਮੁ ਗਵਾਇਆ ॥੩॥

ਨਾਨਕ ਸੇ ਪੂਰੇ ਵਡਭਾਗੀ ਸਤਿਗੁਰ ਸੇਵਾ ਲਾਏ ॥ ਜੋ ਇਛਹਿ ਸੋਈ ਫਲੁ ਪਾਵਹਿ ਗੁਰਬਾਣੀ ਸੁਖੁ ਪਾਏ ॥੪॥੨॥੧੨॥

(ਗੁਰੂ ਅਮਰਦਾਸ ਜੀ -- SGGS 1130) ਭੈਰਉ ਮਹਲਾ ੩ ॥
ਦੁਖ ਵਿਚਿ ਜੰਮੈ ਦੁਖਿ ਮਰੈ ਦੁਖ ਵਿਚਿ ਕਾਰ ਕਮਾਇ ॥ ਗਰਭ ਜੋਨੀ ਵਿਚਿ ਕਦੇ ਨ ਨਿਕਲੈ ਬਿਸਟਾ ਮਾਹਿ ਸਮਾਇ ॥੧॥

ਧ੍ਰਿਗੁ ਧ੍ਰਿਗੁ ਮਨਮੁਖਿ ਜਨਮੁ ਗਵਾਇਆ ॥ ਪੂਰੇ ਗੁਰ ਕੀ ਸੇਵ ਨ ਕੀਨੀ ਹਰਿ ਕਾ ਨਾਮੁ ਨ ਭਾਇਆ ॥੧॥ ਰਹਾਉ ॥

ਗੁਰ ਕਾ ਸਬਦੁ ਸਭਿ ਰੋਗ ਗਵਾਏ ਜਿਸ ਨੋ ਹਰਿ ਜੀਉ ਲਾਏ ॥ ਨਾਮੇ ਨਾਮਿ ਮਿਲੈ ਵਡਿਆਈ ਜਿਸ ਨੋ ਮੰਨਿ ਵਸਾਏ ॥੨॥

ਸਤਿਗੁਰੁ ਭੇਟੈ ਤਾ ਫਲੁ ਪਾਏ ਸਚੁ ਕਰਣੀ ਸੁਖ ਸਾਰੁ ॥ ਸੇ ਜਨ ਨਿਰਮਲ ਜੋ ਹਰਿ ਲਾਗੇ ਹਰਿ ਨਾਮੇ ਧਰਹਿ ਪਿਆਰੁ ॥੩॥

ਤਿਨ ਕੀ ਰੇਣੁ ਮਿਲੈ ਤਾਂ ਮਸਤਕਿ ਲਾਈ ਜਿਨ ਸਤਿਗੁਰੁ ਪੂਰਾ ਧਿਆਇਆ ॥ ਨਾਨਕ ਤਿਨ ਕੀ ਰੇਣੁ ਪੂਰੈ ਭਾਗਿ ਪਾਈਐ ਜਿਨੀ ਰਾਮ ਨਾਮਿ ਚਿਤੁ ਲਾਇਆ ॥੪॥੩॥੧੩॥

(ਗੁਰੂ ਅਮਰਦਾਸ ਜੀ -- SGGS 1131) ਭੈਰਉ ਮਹਲਾ ੩ ॥
ਸਬਦੁ ਬੀਚਾਰੇ ਸੋ ਜਨੁ ਸਾਚਾ ਜਿਨ ਕੈ ਹਿਰਦੈ ਸਾਚਾ ਸੋਈ ॥ ਸਾਚੀ ਭਗਤਿ ਕਰਹਿ ਦਿਨੁ ਰਾਤੀ ਤਾਂ ਤਨਿ ਦੂਖੁ ਨ ਹੋਈ ॥੧॥

ਭਗਤੁ ਭਗਤੁ ਕਹੈ ਸਭੁ ਕੋਈ ॥ ਬਿਨੁ ਸਤਿਗੁਰ ਸੇਵੇ ਭਗਤਿ ਨ ਪਾਈਐ ਪੂਰੈ ਭਾਗਿ ਮਿਲੈ ਪ੍ਰਭੁ ਸੋਈ ॥੧॥ ਰਹਾਉ ॥

ਮਨਮੁਖ ਮੂਲੁ ਗਵਾਵਹਿ ਲਾਭੁ ਮਾਗਹਿ ਲਾਹਾ ਲਾਭੁ ਕਿਦੂ ਹੋਈ ॥ ਜਮਕਾਲੁ ਸਦਾ ਹੈ ਸਿਰ ਊਪਰਿ ਦੂਜੈ ਭਾਇ ਪਤਿ ਖੋਈ ॥੨॥

ਬਹਲੇ ਭੇਖ ਭਵਹਿ ਦਿਨੁ ਰਾਤੀ ਹਉਮੈ ਰੋਗੁ ਨ ਜਾਈ ॥ ਪੜਿ ਪੜਿ ਲੂਝਹਿ ਬਾਦੁ ਵਖਾਣਹਿ ਮਿਲਿ ਮਾਇਆ ਸੁਰਤਿ ਗਵਾਈ ॥੩॥

ਸਤਿਗੁਰੁ ਸੇਵਹਿ ਪਰਮ ਗਤਿ ਪਾਵਹਿ ਨਾਮਿ ਮਿਲੈ ਵਡਿਆਈ ॥ ਨਾਨਕ ਨਾਮੁ ਜਿਨਾ ਮਨਿ ਵਸਿਆ ਦਰਿ ਸਾਚੈ ਪਤਿ ਪਾਈ ॥੪॥੪॥੧੪॥

(ਗੁਰੂ ਅਮਰਦਾਸ ਜੀ -- SGGS 1131) ਭੈਰਉ ਮਹਲਾ ੩ ॥
ਮਨਮੁਖ ਆਸਾ ਨਹੀ ਉਤਰੈ ਦੂਜੈ ਭਾਇ ਖੁਆਏ ॥ ਉਦਰੁ ਨੈ ਸਾਣੁ ਨ ਭਰੀਐ ਕਬਹੂ ਤ੍ਰਿਸਨਾ ਅਗਨਿ ਪਚਾਏ ॥੧॥

ਸਦਾ ਅਨੰਦੁ ਰਾਮ ਰਸਿ ਰਾਤੇ ॥ ਹਿਰਦੈ ਨਾਮੁ ਦੁਬਿਧਾ ਮਨਿ ਭਾਗੀ ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਤੇ ॥੧॥ ਰਹਾਉ ॥

ਆਪੇ ਪਾਰਬ੍ਰਹਮੁ ਸ੍ਰਿਸਟਿ ਜਿਨਿ ਸਾਜੀ ਸਿਰਿ ਸਿਰਿ ਧੰਧੈ ਲਾਏ ॥ ਮਾਇਆ ਮੋਹੁ ਕੀਆ ਜਿਨਿ ਆਪੇ ਆਪੇ ਦੂਜੈ ਲਾਏ ॥੨॥

ਤਿਸ ਨੋ ਕਿਹੁ ਕਹੀਐ ਜੇ ਦੂਜਾ ਹੋਵੈ ਸਭਿ ਤੁਧੈ ਮਾਹਿ ਸਮਾਏ ॥ ਗੁਰਮੁਖਿ ਗਿਆਨੁ ਤਤੁ ਬੀਚਾਰਾ ਜੋਤੀ ਜੋਤਿ ਮਿਲਾਏ ॥੩॥

ਸੋ ਪ੍ਰਭੁ ਸਾਚਾ ਸਦ ਹੀ ਸਾਚਾ ਸਾਚਾ ਸਭੁ ਆਕਾਰਾ ॥ ਨਾਨਕ ਸਤਿਗੁਰਿ ਸੋਝੀ ਪਾਈ ਸਚਿ ਨਾਮਿ ਨਿਸਤਾਰਾ ॥੪॥੫॥੧੫॥

(ਗੁਰੂ ਅਮਰਦਾਸ ਜੀ -- SGGS 1131) ਭੈਰਉ ਮਹਲਾ ੩ ॥
ਕਲਿ ਮਹਿ ਪ੍ਰੇਤ ਜਿਨੑੀ ਰਾਮੁ ਨ ਪਛਾਤਾ ਸਤਜੁਗਿ ਪਰਮ ਹੰਸ ਬੀਚਾਰੀ ॥ ਦੁਆਪੁਰਿ ਤ੍ਰੇਤੈ ਮਾਣਸ ਵਰਤਹਿ ਵਿਰਲੈ ਹਉਮੈ ਮਾਰੀ ॥੧॥

ਕਲਿ ਮਹਿ ਰਾਮ ਨਾਮਿ ਵਡਿਆਈ ॥ ਜੁਗਿ ਜੁਗਿ ਗੁਰਮੁਖਿ ਏਕੋ ਜਾਤਾ ਵਿਣੁ ਨਾਵੈ ਮੁਕਤਿ ਨ ਪਾਈ ॥੧॥ ਰਹਾਉ ॥

ਹਿਰਦੈ ਨਾਮੁ ਲਖੈ ਜਨੁ ਸਾਚਾ ਗੁਰਮੁਖਿ ਮੰਨਿ ਵਸਾਈ ॥ ਆਪਿ ਤਰੇ ਸਗਲੇ ਕੁਲ ਤਾਰੇ ਜਿਨੀ ਰਾਮ ਨਾਮਿ ਲਿਵ ਲਾਈ ॥੨॥

ਮੇਰਾ ਪ੍ਰਭੁ ਹੈ ਗੁਣ ਕਾ ਦਾਤਾ ਅਵਗਣ ਸਬਦਿ ਜਲਾਏ ॥ ਜਿਨ ਮਨਿ ਵਸਿਆ ਸੇ ਜਨ ਸੋਹੇ ਹਿਰਦੈ ਨਾਮੁ ਵਸਾਏ ॥੩॥

ਘਰੁ ਦਰੁ ਮਹਲੁ ਸਤਿਗੁਰੂ ਦਿਖਾਇਆ ਰੰਗ ਸਿਉ ਰਲੀਆ ਮਾਣੈ ॥ ਜੋ ਕਿਛੁ ਕਹੈ ਸੁ ਭਲਾ ਕਰਿ ਮਾਨੈ ਨਾਨਕ ਨਾਮੁ ਵਖਾਣੈ ॥੪॥੬॥੧੬॥

(ਗੁਰੂ ਅਮਰਦਾਸ ਜੀ -- SGGS 1132) ਭੈਰਉ ਮਹਲਾ ੩ ॥
ਮਨਸਾ ਮਨਹਿ ਸਮਾਇ ਲੈ ਗੁਰ ਸਬਦੀ ਵੀਚਾਰ ॥ ਗੁਰ ਪੂਰੇ ਤੇ ਸੋਝੀ ਪਵੈ ਫਿਰਿ ਮਰੈ ਨ ਵਾਰੋ ਵਾਰ ॥੧॥

ਮਨ ਮੇਰੇ ਰਾਮ ਨਾਮੁ ਆਧਾਰੁ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਸਭ ਇਛ ਪੁਜਾਵਣਹਾਰੁ ॥੧॥ ਰਹਾਉ ॥

ਸਭ ਮਹਿ ਏਕੋ ਰਵਿ ਰਹਿਆ ਗੁਰ ਬਿਨੁ ਬੂਝ ਨ ਪਾਇ ॥ ਗੁਰਮੁਖਿ ਪ੍ਰਗਟੁ ਹੋਆ ਮੇਰਾ ਹਰਿ ਪ੍ਰਭੁ ਅਨਦਿਨੁ ਹਰਿ ਗੁਣ ਗਾਇ ॥੨॥

ਸੁਖਦਾਤਾ ਹਰਿ ਏਕੁ ਹੈ ਹੋਰ ਥੈ ਸੁਖੁ ਨ ਪਾਹਿ ॥ ਸਤਿਗੁਰੁ ਜਿਨੀ ਨ ਸੇਵਿਆ ਦਾਤਾ ਸੇ ਅੰਤਿ ਗਏ ਪਛੁਤਾਹਿ ॥੩॥

ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਫਿਰਿ ਦੁਖੁ ਨ ਲਾਗੈ ਧਾਇ ॥ ਨਾਨਕ ਹਰਿ ਭਗਤਿ ਪਰਾਪਤਿ ਹੋਈ ਜੋਤੀ ਜੋਤਿ ਸਮਾਇ ॥੪॥੭॥੧੭॥

(ਗੁਰੂ ਅਮਰਦਾਸ ਜੀ -- SGGS 1132) ਭੈਰਉ ਮਹਲਾ ੩ ॥
ਬਾਝੁ ਗੁਰੂ ਜਗਤੁ ਬਉਰਾਨਾ ਭੂਲਾ ਚੋਟਾ ਖਾਈ ॥ ਮਰਿ ਮਰਿ ਜੰਮੈ ਸਦਾ ਦੁਖੁ ਪਾਏ ਦਰ ਕੀ ਖਬਰਿ ਨ ਪਾਈ ॥੧॥

ਮੇਰੇ ਮਨ ਸਦਾ ਰਹਹੁ ਸਤਿਗੁਰ ਕੀ ਸਰਣਾ ॥ ਹਿਰਦੈ ਹਰਿ ਨਾਮੁ ਮੀਠਾ ਸਦ ਲਾਗਾ ਗੁਰ ਸਬਦੇ ਭਵਜਲੁ ਤਰਣਾ ॥੧॥ ਰਹਾਉ ॥

ਭੇਖ ਕਰੈ ਬਹੁਤੁ ਚਿਤੁ ਡੋਲੈ ਅੰਤਰਿ ਕਾਮੁ ਕ੍ਰੋਧੁ ਅਹੰਕਾਰੁ ॥ ਅੰਤਰਿ ਤਿਸਾ ਭੂਖ ਅਤਿ ਬਹੁਤੀ ਭਉਕਤ ਫਿਰੈ ਦਰ ਬਾਰੁ ॥੨॥

ਗੁਰ ਕੈ ਸਬਦਿ ਮਰਹਿ ਫਿਰਿ ਜੀਵਹਿ ਤਿਨ ਕਉ ਮੁਕਤਿ ਦੁਆਰਿ ॥ ਅੰਤਰਿ ਸਾਂਤਿ ਸਦਾ ਸੁਖੁ ਹੋਵੈ ਹਰਿ ਰਾਖਿਆ ਉਰ ਧਾਰਿ ॥੩॥

ਜਿਉ ਤਿਸੁ ਭਾਵੈ ਤਿਵੈ ਚਲਾਵੈ ਕਰਣਾ ਕਿਛੂ ਨ ਜਾਈ ॥ ਨਾਨਕ ਗੁਰਮੁਖਿ ਸਬਦੁ ਸਮ੍ਹ੍ਹਾਲੇ ਰਾਮ ਨਾਮਿ ਵਡਿਆਈ ॥੪॥੮॥੧੮॥

(ਗੁਰੂ ਅਮਰਦਾਸ ਜੀ -- SGGS 1132) ਭੈਰਉ ਮਹਲਾ ੩ ॥
ਹਉਮੈ ਮਾਇਆ ਮੋਹਿ ਖੁਆਇਆ ਦੁਖੁ ਖਟੇ ਦੁਖ ਖਾਇ ॥ ਅੰਤਰਿ ਲੋਭ ਹਲਕੁ ਦੁਖੁ ਭਾਰੀ ਬਿਨੁ ਬਿਬੇਕ ਭਰਮਾਇ ॥੧॥

ਮਨਮੁਖਿ ਧ੍ਰਿਗੁ ਜੀਵਣੁ ਸੈਸਾਰਿ ॥ ਰਾਮ ਨਾਮੁ ਸੁਪਨੈ ਨਹੀ ਚੇਤਿਆ ਹਰਿ ਸਿਉ ਕਦੇ ਨ ਲਾਗੈ ਪਿਆਰੁ ॥੧॥ ਰਹਾਉ ॥

ਪਸੂਆ ਕਰਮ ਕਰੈ ਨਹੀ ਬੂਝੈ ਕੂੜੁ ਕਮਾਵੈ ਕੂੜੋ ਹੋਇ ॥ ਸਤਿਗੁਰੁ ਮਿਲੈ ਤ ਉਲਟੀ ਹੋਵੈ ਖੋਜਿ ਲਹੈ ਜਨੁ ਕੋਇ ॥੨॥

ਹਰਿ ਹਰਿ ਨਾਮੁ ਰਿਦੈ ਸਦ ਵਸਿਆ ਪਾਇਆ ਗੁਣੀ ਨਿਧਾਨੁ ॥ ਗੁਰ ਪਰਸਾਦੀ ਪੂਰਾ ਪਾਇਆ ਚੂਕਾ ਮਨ ਅਭਿਮਾਨੁ ॥੩॥

ਆਪੇ ਕਰਤਾ ਕਰੇ ਕਰਾਏ ਆਪੇ ਮਾਰਗਿ ਪਾਏ ॥ ਆਪੇ ਗੁਰਮੁਖਿ ਦੇ ਵਡਿਆਈ ਨਾਨਕ ਨਾਮਿ ਸਮਾਏ ॥੪॥੯॥੧੯॥

(ਗੁਰੂ ਅਮਰਦਾਸ ਜੀ -- SGGS 1133) ਭੈਰਉ ਮਹਲਾ ੩ ॥
ਮੇਰੀ ਪਟੀਆ ਲਿਖਹੁ ਹਰਿ ਗੋਵਿੰਦ ਗੋਪਾਲਾ ॥ ਦੂਜੈ ਭਾਇ ਫਾਥੇ ਜਮ ਜਾਲਾ ॥ ਸਤਿਗੁਰੁ ਕਰੇ ਮੇਰੀ ਪ੍ਰਤਿਪਾਲਾ ॥ ਹਰਿ ਸੁਖਦਾਤਾ ਮੇਰੈ ਨਾਲਾ ॥੧॥

ਗੁਰ ਉਪਦੇਸਿ ਪ੍ਰਹਿਲਾਦੁ ਹਰਿ ਉਚਰੈ ॥ ਸਾਸਨਾ ਤੇ ਬਾਲਕੁ ਗਮੁ ਨ ਕਰੈ ॥੧॥ ਰਹਾਉ ॥

ਮਾਤਾ ਉਪਦੇਸੈ ਪ੍ਰਹਿਲਾਦ ਪਿਆਰੇ ॥ ਪੁਤ੍ਰ ਰਾਮ ਨਾਮੁ ਛੋਡਹੁ ਜੀਉ ਲੇਹੁ ਉਬਾਰੇ ॥ ਪ੍ਰਹਿਲਾਦੁ ਕਹੈ ਸੁਨਹੁ ਮੇਰੀ ਮਾਇ ॥ ਰਾਮ ਨਾਮੁ ਨ ਛੋਡਾ ਗੁਰਿ ਦੀਆ ਬੁਝਾਇ ॥੨॥

ਸੰਡਾ ਮਰਕਾ ਸਭਿ ਜਾਇ ਪੁਕਾਰੇ ॥ ਪ੍ਰਹਿਲਾਦੁ ਆਪਿ ਵਿਗੜਿਆ ਸਭਿ ਚਾਟੜੇ ਵਿਗਾੜੇ ॥ ਦੁਸਟ ਸਭਾ ਮਹਿ ਮੰਤ੍ਰੁ ਪਕਾਇਆ ॥ ਪ੍ਰਹਲਾਦ ਕਾ ਰਾਖਾ ਹੋਇ ਰਘੁਰਾਇਆ ॥੩॥

ਹਾਥਿ ਖੜਗੁ ਕਰਿ ਧਾਇਆ ਅਤਿ ਅਹੰਕਾਰਿ ॥ ਹਰਿ ਤੇਰਾ ਕਹਾ ਤੁਝੁ ਲਏ ਉਬਾਰਿ ॥ ਖਿਨ ਮਹਿ ਭੈਆਨ ਰੂਪੁ ਨਿਕਸਿਆ ਥੰਮ੍ਹ੍ਹ ਉਪਾੜਿ ॥ ਹਰਣਾਖਸੁ ਨਖੀ ਬਿਦਾਰਿਆ ਪ੍ਰਹਲਾਦੁ ਲੀਆ ਉਬਾਰਿ ॥੪॥

ਸੰਤ ਜਨਾ ਕੇ ਹਰਿ ਜੀਉ ਕਾਰਜ ਸਵਾਰੇ ॥ ਪ੍ਰਹਲਾਦ ਜਨ ਕੇ ਇਕੀਹ ਕੁਲ ਉਧਾਰੇ ॥ ਗੁਰ ਕੈ ਸਬਦਿ ਹਉਮੈ ਬਿਖੁ ਮਾਰੇ ॥ ਨਾਨਕ ਰਾਮ ਨਾਮਿ ਸੰਤ ਨਿਸਤਾਰੇ ॥੫॥੧੦॥੨੦॥

(ਗੁਰੂ ਅਮਰਦਾਸ ਜੀ -- SGGS 1133) ਭੈਰਉ ਮਹਲਾ ੩ ॥
ਆਪੇ ਦੈਤ ਲਾਇ ਦਿਤੇ ਸੰਤ ਜਨਾ ਕਉ ਆਪੇ ਰਾਖਾ ਸੋਈ ॥ ਜੋ ਤੇਰੀ ਸਦਾ ਸਰਣਾਈ ਤਿਨ ਮਨਿ ਦੁਖੁ ਨ ਹੋਈ ॥੧॥

ਜੁਗਿ ਜੁਗਿ ਭਗਤਾ ਕੀ ਰਖਦਾ ਆਇਆ ॥ ਦੈਤ ਪੁਤ੍ਰੁ ਪ੍ਰਹਲਾਦੁ ਗਾਇਤ੍ਰੀ ਤਰਪਣੁ ਕਿਛੂ ਨ ਜਾਣੈ ਸਬਦੇ ਮੇਲਿ ਮਿਲਾਇਆ ॥੧॥ ਰਹਾਉ ॥

ਅਨਦਿਨੁ ਭਗਤਿ ਕਰਹਿ ਦਿਨ ਰਾਤੀ ਦੁਬਿਧਾ ਸਬਦੇ ਖੋਈ ॥ ਸਦਾ ਨਿਰਮਲ ਹੈ ਜੋ ਸਚਿ ਰਾਤੇ ਸਚੁ ਵਸਿਆ ਮਨਿ ਸੋਈ ॥੨॥

ਮੂਰਖ ਦੁਬਿਧਾ ਪੜ੍ਹਹਿ ਮੂਲੁ ਨ ਪਛਾਣਹਿ ਬਿਰਥਾ ਜਨਮੁ ਗਵਾਇਆ ॥ ਸੰਤ ਜਨਾ ਕੀ ਨਿੰਦਾ ਕਰਹਿ ਦੁਸਟੁ ਦੈਤੁ ਚਿੜਾਇਆ ॥੩॥

ਪ੍ਰਹਲਾਦੁ ਦੁਬਿਧਾ ਨ ਪੜੈ ਹਰਿ ਨਾਮੁ ਨ ਛੋਡੈ ਡਰੈ ਨ ਕਿਸੈ ਦਾ ਡਰਾਇਆ ॥ ਸੰਤ ਜਨਾ ਕਾ ਹਰਿ ਜੀਉ ਰਾਖਾ ਦੈਤੈ ਕਾਲੁ ਨੇੜਾ ਆਇਆ ॥੪॥

ਆਪਣੀ ਪੈਜ ਆਪੇ ਰਾਖੈ ਭਗਤਾਂ ਦੇਇ ਵਡਿਆਈ ॥ ਨਾਨਕ ਹਰਣਾਖਸੁ ਨਖੀ ਬਿਦਾਰਿਆ ਅੰਧੈ ਦਰ ਕੀ ਖਬਰਿ ਨ ਪਾਈ ॥੫॥੧੧॥੨੧॥

(ਗੁਰੂ ਰਾਮਦਾਸ ਜੀ -- SGGS 1133) ਰਾਗੁ ਭੈਰਉ ਮਹਲਾ ੪ ਚਉਪਦੇ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਜਨ ਸੰਤ ਕਰਿ ਕਿਰਪਾ ਪਗਿ ਲਾਇਣੁ ॥ ਗੁਰ ਸਬਦੀ ਹਰਿ ਭਜੁ ਸੁਰਤਿ ਸਮਾਇਣੁ ॥੧॥

ਮੇਰੇ ਮਨ ਹਰਿ ਭਜੁ ਨਾਮੁ ਨਰਾਇਣੁ ॥ ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਭਵਜਲੁ ਹਰਿ ਨਾਮਿ ਤਰਾਇਣੁ ॥੧॥ ਰਹਾਉ ॥

ਸੰਗਤਿ ਸਾਧ ਮੇਲਿ ਹਰਿ ਗਾਇਣੁ ॥ ਗੁਰਮਤੀ ਲੇ ਰਾਮ ਰਸਾਇਣੁ ॥੨॥

ਗੁਰ ਸਾਧੂ ਅੰਮ੍ਰਿਤ ਗਿਆਨ ਸਰਿ ਨਾਇਣੁ ॥ ਸਭਿ ਕਿਲਵਿਖ ਪਾਪ ਗਏ ਗਾਵਾਇਣੁ ॥੩॥

ਤੂ ਆਪੇ ਕਰਤਾ ਸ੍ਰਿਸਟਿ ਧਰਾਇਣੁ ॥ ਜਨੁ ਨਾਨਕੁ ਮੇਲਿ ਤੇਰਾ ਦਾਸ ਦਸਾਇਣੁ ॥੪॥੧॥

(ਗੁਰੂ ਰਾਮਦਾਸ ਜੀ -- SGGS 1134) ਭੈਰਉ ਮਹਲਾ ੪ ॥
ਬੋਲਿ ਹਰਿ ਨਾਮੁ ਸਫਲ ਸਾ ਘਰੀ ॥ ਗੁਰ ਉਪਦੇਸਿ ਸਭਿ ਦੁਖ ਪਰਹਰੀ ॥੧॥

ਮੇਰੇ ਮਨ ਹਰਿ ਭਜੁ ਨਾਮੁ ਨਰਹਰੀ ॥ ਕਰਿ ਕਿਰਪਾ ਮੇਲਹੁ ਗੁਰੁ ਪੂਰਾ ਸਤਸੰਗਤਿ ਸੰਗਿ ਸਿੰਧੁ ਭਉ ਤਰੀ ॥੧॥ ਰਹਾਉ ॥

ਜਗਜੀਵਨੁ ਧਿਆਇ ਮਨਿ ਹਰਿ ਸਿਮਰੀ ॥ ਕੋਟ ਕੋਟੰਤਰ ਤੇਰੇ ਪਾਪ ਪਰਹਰੀ ॥੨॥

ਸਤਸੰਗਤਿ ਸਾਧ ਧੂਰਿ ਮੁਖਿ ਪਰੀ ॥ ਇਸਨਾਨੁ ਕੀਓ ਅਠਸਠਿ ਸੁਰਸਰੀ ॥੩॥

ਹਮ ਮੂਰਖ ਕਉ ਹਰਿ ਕਿਰਪਾ ਕਰੀ ॥ ਜਨੁ ਨਾਨਕੁ ਤਾਰਿਓ ਤਾਰਣ ਹਰੀ ॥੪॥੨॥

(ਗੁਰੂ ਰਾਮਦਾਸ ਜੀ -- SGGS 1134) ਭੈਰਉ ਮਹਲਾ ੪ ॥
ਸੁਕ੍ਰਿਤੁ ਕਰਣੀ ਸਾਰੁ ਜਪਮਾਲੀ ॥ ਹਿਰਦੈ ਫੇਰਿ ਚਲੈ ਤੁਧੁ ਨਾਲੀ ॥੧॥

ਹਰਿ ਹਰਿ ਨਾਮੁ ਜਪਹੁ ਬਨਵਾਲੀ ॥ ਕਰਿ ਕਿਰਪਾ ਮੇਲਹੁ ਸਤਸੰਗਤਿ ਤੂਟਿ ਗਈ ਮਾਇਆ ਜਮ ਜਾਲੀ ॥੧॥ ਰਹਾਉ ॥

ਗੁਰਮੁਖਿ ਸੇਵਾ ਘਾਲ ਜਿਨਿ ਘਾਲੀ ॥ ਤਿਸੁ ਘੜੀਐ ਸਬਦੁ ਸਚੀ ਟਕਸਾਲੀ ॥੨॥

ਹਰਿ ਅਗਮ ਅਗੋਚਰੁ ਗੁਰਿ ਅਗਮ ਦਿਖਾਲੀ ॥ ਵਿਚਿ ਕਾਇਆ ਨਗਰ ਲਧਾ ਹਰਿ ਭਾਲੀ ॥੩॥

ਹਮ ਬਾਰਿਕ ਹਰਿ ਪਿਤਾ ਪ੍ਰਤਿਪਾਲੀ ॥ ਜਨ ਨਾਨਕ ਤਾਰਹੁ ਨਦਰਿ ਨਿਹਾਲੀ ॥੪॥੩॥

(ਗੁਰੂ ਰਾਮਦਾਸ ਜੀ -- SGGS 1134) ਭੈਰਉ ਮਹਲਾ ੪ ॥
ਸਭਿ ਘਟ ਤੇਰੇ ਤੂ ਸਭਨਾ ਮਾਹਿ ॥ ਤੁਝ ਤੇ ਬਾਹਰਿ ਕੋਈ ਨਾਹਿ ॥੧॥

ਹਰਿ ਸੁਖਦਾਤਾ ਮੇਰੇ ਮਨ ਜਾਪੁ ॥ ਹਉ ਤੁਧੁ ਸਾਲਾਹੀ ਤੂ ਮੇਰਾ ਹਰਿ ਪ੍ਰਭੁ ਬਾਪੁ ॥੧॥ ਰਹਾਉ ॥

ਜਹ ਜਹ ਦੇਖਾ ਤਹ ਹਰਿ ਪ੍ਰਭੁ ਸੋਇ ॥ ਸਭ ਤੇਰੈ ਵਸਿ ਦੂਜਾ ਅਵਰੁ ਨ ਕੋਇ ॥੨॥

ਜਿਸ ਕਉ ਤੁਮ ਹਰਿ ਰਾਖਿਆ ਭਾਵੈ ॥ ਤਿਸ ਕੈ ਨੇੜੈ ਕੋਇ ਨ ਜਾਵੈ ॥੩॥

ਤੂ ਜਲਿ ਥਲਿ ਮਹੀਅਲਿ ਸਭ ਤੈ ਭਰਪੂਰਿ ॥ ਜਨ ਨਾਨਕ ਹਰਿ ਜਪਿ ਹਾਜਰਾ ਹਜੂਰਿ ॥੪॥੪॥

(ਗੁਰੂ ਰਾਮਦਾਸ ਜੀ -- SGGS 1134) ਭੈਰਉ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹਰਿ ਕਾ ਸੰਤੁ ਹਰਿ ਕੀ ਹਰਿ ਮੂਰਤਿ ਜਿਸੁ ਹਿਰਦੈ ਹਰਿ ਨਾਮੁ ਮੁਰਾਰਿ ॥ ਮਸਤਕਿ ਭਾਗੁ ਹੋਵੈ ਜਿਸੁ ਲਿਖਿਆ ਸੋ ਗੁਰਮਤਿ ਹਿਰਦੈ ਹਰਿ ਨਾਮੁ ਸਮ੍ਹ੍ਹਾਰਿ ॥੧॥

ਮਧੁਸੂਦਨੁ ਜਪੀਐ ਉਰ ਧਾਰਿ ॥ ਦੇਹੀ ਨਗਰਿ ਤਸਕਰ ਪੰਚ ਧਾਤੂ ਗੁਰ ਸਬਦੀ ਹਰਿ ਕਾਢੇ ਮਾਰਿ ॥੧॥ ਰਹਾਉ ॥

ਜਿਨ ਕਾ ਹਰਿ ਸੇਤੀ ਮਨੁ ਮਾਨਿਆ ਤਿਨ ਕਾਰਜ ਹਰਿ ਆਪਿ ਸਵਾਰਿ ॥ ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਅੰਗੀਕਾਰੁ ਕੀਆ ਕਰਤਾਰਿ ॥੨॥

ਮਤਾ ਮਸੂਰਤਿ ਤਾਂ ਕਿਛੁ ਕੀਜੈ ਜੇ ਕਿਛੁ ਹੋਵੈ ਹਰਿ ਬਾਹਰਿ ॥ ਜੋ ਕਿਛੁ ਕਰੇ ਸੋਈ ਭਲ ਹੋਸੀ ਹਰਿ ਧਿਆਵਹੁ ਅਨਦਿਨੁ ਨਾਮੁ ਮੁਰਾਰਿ ॥੩॥

ਹਰਿ ਜੋ ਕਿਛੁ ਕਰੇ ਸੁ ਆਪੇ ਆਪੇ ਓਹੁ ਪੂਛਿ ਨ ਕਿਸੈ ਕਰੇ ਬੀਚਾਰਿ ॥ ਨਾਨਕ ਸੋ ਪ੍ਰਭੁ ਸਦਾ ਧਿਆਈਐ ਜਿਨਿ ਮੇਲਿਆ ਸਤਿਗੁਰੁ ਕਿਰਪਾ ਧਾਰਿ ॥੪॥੧॥੫॥

(ਗੁਰੂ ਰਾਮਦਾਸ ਜੀ -- SGGS 1135) ਭੈਰਉ ਮਹਲਾ ੪ ॥
ਤੇ ਸਾਧੂ ਹਰਿ ਮੇਲਹੁ ਸੁਆਮੀ ਜਿਨ ਜਪਿਆ ਗਤਿ ਹੋਇ ਹਮਾਰੀ ॥ ਤਿਨ ਕਾ ਦਰਸੁ ਦੇਖਿ ਮਨੁ ਬਿਗਸੈ ਖਿਨੁ ਖਿਨੁ ਤਿਨ ਕਉ ਹਉ ਬਲਿਹਾਰੀ ॥੧॥

ਹਰਿ ਹਿਰਦੈ ਜਪਿ ਨਾਮੁ ਮੁਰਾਰੀ ॥ ਕ੍ਰਿਪਾ ਕ੍ਰਿਪਾ ਕਰਿ ਜਗਤ ਪਿਤ ਸੁਆਮੀ ਹਮ ਦਾਸਨਿ ਦਾਸ ਕੀਜੈ ਪਨਿਹਾਰੀ ॥੧॥ ਰਹਾਉ ॥

ਤਿਨ ਮਤਿ ਊਤਮ ਤਿਨ ਪਤਿ ਊਤਮ ਜਿਨ ਹਿਰਦੈ ਵਸਿਆ ਬਨਵਾਰੀ ॥ ਤਿਨ ਕੀ ਸੇਵਾ ਲਾਇ ਹਰਿ ਸੁਆਮੀ ਤਿਨ ਸਿਮਰਤ ਗਤਿ ਹੋਇ ਹਮਾਰੀ ॥੨॥

ਜਿਨ ਐਸਾ ਸਤਿਗੁਰੁ ਸਾਧੁ ਨ ਪਾਇਆ ਤੇ ਹਰਿ ਦਰਗਹ ਕਾਢੇ ਮਾਰੀ ॥ ਤੇ ਨਰ ਨਿੰਦਕ ਸੋਭ ਨ ਪਾਵਹਿ ਤਿਨ ਨਕ ਕਾਟੇ ਸਿਰਜਨਹਾਰੀ ॥੩॥

ਹਰਿ ਆਪਿ ਬੁਲਾਵੈ ਆਪੇ ਬੋਲੈ ਹਰਿ ਆਪਿ ਨਿਰੰਜਨੁ ਨਿਰੰਕਾਰੁ ਨਿਰਾਹਾਰੀ ॥ ਹਰਿ ਜਿਸੁ ਤੂ ਮੇਲਹਿ ਸੋ ਤੁਧੁ ਮਿਲਸੀ ਜਨ ਨਾਨਕ ਕਿਆ ਏਹਿ ਜੰਤ ਵਿਚਾਰੀ ॥੪॥੨॥੬॥

(ਗੁਰੂ ਰਾਮਦਾਸ ਜੀ -- SGGS 1135) ਭੈਰਉ ਮਹਲਾ ੪ ॥
ਸਤਸੰਗਤਿ ਸਾਈ ਹਰਿ ਤੇਰੀ ਜਿਤੁ ਹਰਿ ਕੀਰਤਿ ਹਰਿ ਸੁਨਣੇ ॥ ਜਿਨ ਹਰਿ ਨਾਮੁ ਸੁਣਿਆ ਮਨੁ ਭੀਨਾ ਤਿਨ ਹਮ ਸ੍ਰੇਵਹ ਨਿਤ ਚਰਣੇ ॥੧॥

ਜਗਜੀਵਨੁ ਹਰਿ ਧਿਆਇ ਤਰਣੇ ॥ ਅਨੇਕ ਅਸੰਖ ਨਾਮ ਹਰਿ ਤੇਰੇ ਨ ਜਾਹੀ ਜਿਹਵਾ ਇਤੁ ਗਨਣੇ ॥੧॥ ਰਹਾਉ ॥

ਗੁਰਸਿਖ ਹਰਿ ਬੋਲਹੁ ਹਰਿ ਗਾਵਹੁ ਲੇ ਗੁਰਮਤਿ ਹਰਿ ਜਪਣੇ ॥ ਜੋ ਉਪਦੇਸੁ ਸੁਣੇ ਗੁਰ ਕੇਰਾ ਸੋ ਜਨੁ ਪਾਵੈ ਹਰਿ ਸੁਖ ਘਣੇ ॥੨॥

ਧੰਨੁ ਸੁ ਵੰਸੁ ਧੰਨੁ ਸੁ ਪਿਤਾ ਧੰਨੁ ਸੁ ਮਾਤਾ ਜਿਨਿ ਜਨ ਜਣੇ ॥ ਜਿਨ ਸਾਸਿ ਗਿਰਾਸਿ ਧਿਆਇਆ ਮੇਰਾ ਹਰਿ ਹਰਿ ਸੇ ਸਾਚੀ ਦਰਗਹ ਹਰਿ ਜਨ ਬਣੇ ॥੩॥

ਹਰਿ ਹਰਿ ਅਗਮ ਨਾਮ ਹਰਿ ਤੇਰੇ ਵਿਚਿ ਭਗਤਾ ਹਰਿ ਧਰਣੇ ॥ ਨਾਨਕ ਜਨਿ ਪਾਇਆ ਮਤਿ ਗੁਰਮਤਿ ਜਪਿ ਹਰਿ ਹਰਿ ਪਾਰਿ ਪਵਣੇ ॥੪॥੩॥੭॥

(ਗੁਰੂ ਅਰਜਨ ਦੇਵ ਜੀ -- SGGS 1136) ਭੈਰਉ ਮਹਲਾ ੫ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸਗਲੀ ਥੀਤਿ ਪਾਸਿ ਡਾਰਿ ਰਾਖੀ ॥ ਅਸਟਮ ਥੀਤਿ ਗੋਵਿੰਦ ਜਨਮਾ ਸੀ ॥੧॥

ਭਰਮਿ ਭੂਲੇ ਨਰ ਕਰਤ ਕਚਰਾਇਣ ॥ ਜਨਮ ਮਰਣ ਤੇ ਰਹਤ ਨਾਰਾਇਣ ॥੧॥ ਰਹਾਉ ॥

ਕਰਿ ਪੰਜੀਰੁ ਖਵਾਇਓ ਚੋਰ ॥ ਓਹੁ ਜਨਮਿ ਨ ਮਰੈ ਰੇ ਸਾਕਤ ਢੋਰ ॥੨॥

ਸਗਲ ਪਰਾਧ ਦੇਹਿ ਲੋਰੋਨੀ ॥ ਸੋ ਮੁਖੁ ਜਲਉ ਜਿਤੁ ਕਹਹਿ ਠਾਕੁਰੁ ਜੋਨੀ ॥੩॥

ਜਨਮਿ ਨ ਮਰੈ ਨ ਆਵੈ ਨ ਜਾਇ ॥ ਨਾਨਕ ਕਾ ਪ੍ਰਭੁ ਰਹਿਓ ਸਮਾਇ ॥੪॥੧॥

(ਗੁਰੂ ਅਰਜਨ ਦੇਵ ਜੀ -- SGGS 1136) ਭੈਰਉ ਮਹਲਾ ੫ ॥
ਊਠਤ ਸੁਖੀਆ ਬੈਠਤ ਸੁਖੀਆ ॥ ਭਉ ਨਹੀ ਲਾਗੈ ਜਾਂ ਐਸੇ ਬੁਝੀਆ ॥੧॥

ਰਾਖਾ ਏਕੁ ਹਮਾਰਾ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥

ਸੋਇ ਅਚਿੰਤਾ ਜਾਗਿ ਅਚਿੰਤਾ ॥ ਜਹਾ ਕਹਾਂ ਪ੍ਰਭੁ ਤੂੰ ਵਰਤੰਤਾ ॥੨॥

ਘਰਿ ਸੁਖਿ ਵਸਿਆ ਬਾਹਰਿ ਸੁਖੁ ਪਾਇਆ ॥ ਕਹੁ ਨਾਨਕ ਗੁਰਿ ਮੰਤ੍ਰੁ ਦ੍ਰਿੜਾਇਆ ॥੩॥੨॥

(ਗੁਰੂ ਅਰਜਨ ਦੇਵ ਜੀ -- SGGS 1136) ਭੈਰਉ ਮਹਲਾ ੫ ॥
ਵਰਤ ਨ ਰਹਉ ਨ ਮਹ ਰਮਦਾਨਾ ॥ ਤਿਸੁ ਸੇਵੀ ਜੋ ਰਖੈ ਨਿਦਾਨਾ ॥੧॥

ਏਕੁ ਗੁਸਾਈ ਅਲਹੁ ਮੇਰਾ ॥ ਹਿੰਦੂ ਤੁਰਕ ਦੁਹਾਂ ਨੇਬੇਰਾ ॥੧॥ ਰਹਾਉ ॥

ਹਜ ਕਾਬੈ ਜਾਉ ਨ ਤੀਰਥ ਪੂਜਾ ॥ ਏਕੋ ਸੇਵੀ ਅਵਰੁ ਨ ਦੂਜਾ ॥੨॥

ਪੂਜਾ ਕਰਉ ਨ ਨਿਵਾਜ ਗੁਜਾਰਉ ॥ ਏਕ ਨਿਰੰਕਾਰ ਲੇ ਰਿਦੈ ਨਮਸਕਾਰਉ ॥੩॥

ਨਾ ਹਮ ਹਿੰਦੂ ਨ ਮੁਸਲਮਾਨ ॥ ਅਲਹ ਰਾਮ ਕੇ ਪਿੰਡੁ ਪਰਾਨ ॥੪॥

ਕਹੁ ਕਬੀਰ ਇਹੁ ਕੀਆ ਵਖਾਨਾ ॥ ਗੁਰ ਪੀਰ ਮਿਲਿ ਖੁਦਿ ਖਸਮੁ ਪਛਾਨਾ ॥੫॥੩॥

(ਗੁਰੂ ਅਰਜਨ ਦੇਵ ਜੀ -- SGGS 1136) ਭੈਰਉ ਮਹਲਾ ੫ ॥
ਦਸ ਮਿਰਗੀ ਸਹਜੇ ਬੰਧਿ ਆਨੀ ॥ ਪਾਂਚ ਮਿਰਗ ਬੇਧੇ ਸਿਵ ਕੀ ਬਾਨੀ ॥੧॥

ਸੰਤਸੰਗਿ ਲੇ ਚੜਿਓ ਸਿਕਾਰ ॥ ਮ੍ਰਿਗ ਪਕਰੇ ਬਿਨੁ ਘੋਰ ਹਥੀਆਰ ॥੧॥ ਰਹਾਉ ॥

ਆਖੇਰ ਬਿਰਤਿ ਬਾਹਰਿ ਆਇਓ ਧਾਇ ॥ ਅਹੇਰਾ ਪਾਇਓ ਘਰ ਕੈ ਗਾਂਇ ॥੨॥

ਮ੍ਰਿਗ ਪਕਰੇ ਘਰਿ ਆਣੇ ਹਾਟਿ ॥ ਚੁਖ ਚੁਖ ਲੇ ਗਏ ਬਾਂਢੇ ਬਾਟਿ ॥੩॥

ਏਹੁ ਅਹੇਰਾ ਕੀਨੋ ਦਾਨੁ ॥ ਨਾਨਕ ਕੈ ਘਰਿ ਕੇਵਲ ਨਾਮੁ ॥੪॥੪॥

(ਗੁਰੂ ਅਰਜਨ ਦੇਵ ਜੀ -- SGGS 1136) ਭੈਰਉ ਮਹਲਾ ੫ ॥
ਜੇ ਸਉ ਲੋਚਿ ਲੋਚਿ ਖਾਵਾਇਆ ॥ ਸਾਕਤ ਹਰਿ ਹਰਿ ਚੀਤਿ ਨ ਆਇਆ ॥੧॥

ਸੰਤ ਜਨਾ ਕੀ ਲੇਹੁ ਮਤੇ ॥ ਸਾਧਸੰਗਿ ਪਾਵਹੁ ਪਰਮ ਗਤੇ ॥੧॥ ਰਹਾਉ ॥

ਪਾਥਰ ਕਉ ਬਹੁ ਨੀਰੁ ਪਵਾਇਆ ॥ ਨਹ ਭੀਗੈ ਅਧਿਕ ਸੂਕਾਇਆ ॥੨॥

ਖਟੁ ਸਾਸਤ੍ਰ ਮੂਰਖੈ ਸੁਨਾਇਆ ॥ ਜੈਸੇ ਦਹ ਦਿਸ ਪਵਨੁ ਝੁਲਾਇਆ ॥੩॥

ਬਿਨੁ ਕਣ ਖਲਹਾਨੁ ਜੈਸੇ ਗਾਹਨ ਪਾਇਆ ॥ ਤਿਉ ਸਾਕਤ ਤੇ ਕੋ ਨ ਬਰਾਸਾਇਆ ॥੪॥

ਤਿਤ ਹੀ ਲਾਗਾ ਜਿਤੁ ਕੋ ਲਾਇਆ ॥ ਕਹੁ ਨਾਨਕ ਪ੍ਰਭਿ ਬਣਤ ਬਣਾਇਆ ॥੫॥੫॥

(ਗੁਰੂ ਅਰਜਨ ਦੇਵ ਜੀ -- SGGS 1137) ਭੈਰਉ ਮਹਲਾ ੫ ॥
ਜੀਉ ਪ੍ਰਾਣ ਜਿਨਿ ਰਚਿਓ ਸਰੀਰ ॥ ਜਿਨਹਿ ਉਪਾਏ ਤਿਸ ਕਉ ਪੀਰ ॥੧॥

ਗੁਰੁ ਗੋਬਿੰਦੁ ਜੀਅ ਕੈ ਕਾਮ ॥ ਹਲਤਿ ਪਲਤਿ ਜਾ ਕੀ ਸਦ ਛਾਮ ॥੧॥ ਰਹਾਉ ॥

ਪ੍ਰਭੁ ਆਰਾਧਨ ਨਿਰਮਲ ਰੀਤਿ ॥ ਸਾਧਸੰਗਿ ਬਿਨਸੀ ਬਿਪਰੀਤਿ ॥੨॥

ਮੀਤ ਹੀਤ ਧਨੁ ਨਹ ਪਾਰਣਾ ॥ ਧੰਨਿ ਧੰਨਿ ਮੇਰੇ ਨਾਰਾਇਣਾ ॥੩॥

ਨਾਨਕੁ ਬੋਲੈ ਅੰਮ੍ਰਿਤ ਬਾਣੀ ॥ ਏਕ ਬਿਨਾ ਦੂਜਾ ਨਹੀ ਜਾਣੀ ॥੪॥੬॥

(ਗੁਰੂ ਅਰਜਨ ਦੇਵ ਜੀ -- SGGS 1137) ਭੈਰਉ ਮਹਲਾ ੫ ॥
ਆਗੈ ਦਯੁ ਪਾਛੈ ਨਾਰਾਇਣ ॥ ਮਧਿ ਭਾਗਿ ਹਰਿ ਪ੍ਰੇਮ ਰਸਾਇਣ ॥੧॥

ਪ੍ਰਭੂ ਹਮਾਰੈ ਸਾਸਤ੍ਰ ਸਉਣ ॥ ਸੂਖ ਸਹਜ ਆਨੰਦ ਗ੍ਰਿਹ ਭਉਣ ॥੧॥ ਰਹਾਉ ॥

ਰਸਨਾ ਨਾਮੁ ਕਰਨ ਸੁਣਿ ਜੀਵੇ ॥ ਪ੍ਰਭੁ ਸਿਮਰਿ ਸਿਮਰਿ ਅਮਰ ਥਿਰੁ ਥੀਵੇ ॥੨॥

ਜਨਮ ਜਨਮ ਕੇ ਦੂਖ ਨਿਵਾਰੇ ॥ ਅਨਹਦ ਸਬਦ ਵਜੇ ਦਰਬਾਰੇ ॥੩॥

ਕਰਿ ਕਿਰਪਾ ਪ੍ਰਭਿ ਲੀਏ ਮਿਲਾਏ ॥ ਨਾਨਕ ਪ੍ਰਭ ਸਰਣਾਗਤਿ ਆਏ ॥੪॥੭॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates