ਰਾਗ ਬਿਹਾਗੜਾ - ਬਾਣੀ ਸ਼ਬਦ, Raag Bihagra - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਅਰਜਨ ਦੇਵ ਜੀ -- SGGS 537) ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਰਾਗੁ ਬਿਹਾਗੜਾ ਚਉਪਦੇ ਮਹਲਾ ੫ ਘਰੁ ੨ ॥
ਦੂਤਨ ਸੰਗਰੀਆ ॥ ਭੁਇਅੰਗਨਿ ਬਸਰੀਆ ॥ ਅਨਿਕ ਉਪਰੀਆ ॥੧॥

ਤਉ ਮੈ ਹਰਿ ਹਰਿ ਕਰੀਆ ॥ ਤਉ ਸੁਖ ਸਹਜਰੀਆ ॥੧॥ ਰਹਾਉ ॥

ਮਿਥਨ ਮੋਹਰੀਆ ॥ ਅਨ ਕਉ ਮੇਰੀਆ ॥ ਵਿਚਿ ਘੂਮਨ ਘਿਰੀਆ ॥੨॥

ਸਗਲ ਬਟਰੀਆ ॥ ਬਿਰਖ ਇਕ ਤਰੀਆ ॥ ਬਹੁ ਬੰਧਹਿ ਪਰੀਆ ॥੩॥

ਥਿਰੁ ਸਾਧ ਸਫਰੀਆ ॥ ਜਹ ਕੀਰਤਨੁ ਹਰੀਆ ॥ ਨਾਨਕ ਸਰਨਰੀਆ ॥੪॥੧॥

(ਗੁਰੂ ਤੇਗ ਬਹਾਦਰ ਜੀ -- SGGS 537) ੴ ਸਤਿਗੁਰ ਪ੍ਰਸਾਦਿ ॥
ਰਾਗੁ ਬਿਹਾਗੜਾ ਮਹਲਾ ੯ ॥
ਹਰਿ ਕੀ ਗਤਿ ਨਹਿ ਕੋਊ ਜਾਨੈ ॥ ਜੋਗੀ ਜਤੀ ਤਪੀ ਪਚਿ ਹਾਰੇ ਅਰੁ ਬਹੁ ਲੋਗ ਸਿਆਨੇ ॥੧॥ ਰਹਾਉ ॥

ਛਿਨ ਮਹਿ ਰਾਉ ਰੰਕ ਕਉ ਕਰਈ ਰਾਉ ਰੰਕ ਕਰਿ ਡਾਰੇ ॥ ਰੀਤੇ ਭਰੇ ਭਰੇ ਸਖਨਾਵੈ ਯਹ ਤਾ ਕੋ ਬਿਵਹਾਰੇ ॥੧॥

ਅਪਨੀ ਮਾਇਆ ਆਪਿ ਪਸਾਰੀ ਆਪਹਿ ਦੇਖਨਹਾਰਾ ॥ ਨਾਨਾ ਰੂਪੁ ਧਰੇ ਬਹੁ ਰੰਗੀ ਸਭ ਤੇ ਰਹੈ ਨਿਆਰਾ ॥੨॥

ਅਗਨਤ ਅਪਾਰੁ ਅਲਖ ਨਿਰੰਜਨ ਜਿਹ ਸਭ ਜਗੁ ਭਰਮਾਇਓ ॥ ਸਗਲ ਭਰਮ ਤਜਿ ਨਾਨਕ ਪ੍ਰਾਣੀ ਚਰਨਿ ਤਾਹਿ ਚਿਤੁ ਲਾਇਓ ॥੩॥੧॥੨॥

(ਗੁਰੂ ਰਾਮਦਾਸ ਜੀ -- SGGS 537) ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥

ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥ ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥

ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥ ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥ ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥

ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥ ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥ ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥ ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥

(ਗੁਰੂ ਰਾਮਦਾਸ ਜੀ -- SGGS 538) ਰਾਗੁ ਬਿਹਾਗੜਾ ਮਹਲਾ ੪ ॥
ਅੰਮ੍ਰਿਤੁ ਹਰਿ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਅੰਮ੍ਰਿਤੁ ਗੁਰਮਤਿ ਪਾਏ ਰਾਮ ॥ ਹਉਮੈ ਮਾਇਆ ਬਿਖੁ ਹੈ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਬਿਖੁ ਲਹਿ ਜਾਏ ਰਾਮ ॥ ਮਨੁ ਸੁਕਾ ਹਰਿਆ ਹੋਇਆ ਮੇਰੀ ਜਿੰਦੁੜੀਏ ਹਰਿ ਹਰਿ ਨਾਮੁ ਧਿਆਏ ਰਾਮ ॥ ਹਰਿ ਭਾਗ ਵਡੇ ਲਿਖਿ ਪਾਇਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਸਮਾਏ ਰਾਮ ॥੧॥

ਹਰਿ ਸੇਤੀ ਮਨੁ ਬੇਧਿਆ ਮੇਰੀ ਜਿੰਦੁੜੀਏ ਜਿਉ ਬਾਲਕ ਲਗਿ ਦੁਧ ਖੀਰੇ ਰਾਮ ॥ ਹਰਿ ਬਿਨੁ ਸਾਂਤਿ ਨ ਪਾਈਐ ਮੇਰੀ ਜਿੰਦੁੜੀਏ ਜਿਉ ਚਾਤ੍ਰਿਕੁ ਜਲ ਬਿਨੁ ਟੇਰੇ ਰਾਮ ॥ ਸਤਿਗੁਰ ਸਰਣੀ ਜਾਇ ਪਉ ਮੇਰੀ ਜਿੰਦੁੜੀਏ ਗੁਣ ਦਸੇ ਹਰਿ ਪ੍ਰਭ ਕੇਰੇ ਰਾਮ ॥ ਜਨ ਨਾਨਕ ਹਰਿ ਮੇਲਾਇਆ ਮੇਰੀ ਜਿੰਦੁੜੀਏ ਘਰਿ ਵਾਜੇ ਸਬਦ ਘਣੇਰੇ ਰਾਮ ॥੨॥

ਮਨਮੁਖਿ ਹਉਮੈ ਵਿਛੁੜੇ ਮੇਰੀ ਜਿੰਦੁੜੀਏ ਬਿਖੁ ਬਾਧੇ ਹਉਮੈ ਜਾਲੇ ਰਾਮ ॥ ਜਿਉ ਪੰਖੀ ਕਪੋਤਿ ਆਪੁ ਬਨੑਾਇਆ ਮੇਰੀ ਜਿੰਦੁੜੀਏ ਤਿਉ ਮਨਮੁਖ ਸਭਿ ਵਸਿ ਕਾਲੇ ਰਾਮ ॥ ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਮਨਮੁਖ ਮੂੜ ਬਿਤਾਲੇ ਰਾਮ ॥ ਜਨ ਤ੍ਰਾਹਿ ਤ੍ਰਾਹਿ ਸਰਣਾਗਤੀ ਮੇਰੀ ਜਿੰਦੁੜੀਏ ਗੁਰ ਨਾਨਕ ਹਰਿ ਰਖਵਾਲੇ ਰਾਮ ॥੩॥

ਹਰਿ ਜਨ ਹਰਿ ਲਿਵ ਉਬਰੇ ਮੇਰੀ ਜਿੰਦੁੜੀਏ ਧੁਰਿ ਭਾਗ ਵਡੇ ਹਰਿ ਪਾਇਆ ਰਾਮ ॥ ਹਰਿ ਹਰਿ ਨਾਮੁ ਪੋਤੁ ਹੈ ਮੇਰੀ ਜਿੰਦੁੜੀਏ ਗੁਰ ਖੇਵਟ ਸਬਦਿ ਤਰਾਇਆ ਰਾਮ ॥ ਹਰਿ ਹਰਿ ਪੁਰਖੁ ਦਇਆਲੁ ਹੈ ਮੇਰੀ ਜਿੰਦੁੜੀਏ ਗੁਰ ਸਤਿਗੁਰ ਮੀਠ ਲਗਾਇਆ ਰਾਮ ॥ ਕਰਿ ਕਿਰਪਾ ਸੁਣਿ ਬੇਨਤੀ ਹਰਿ ਹਰਿ ਜਨ ਨਾਨਕ ਨਾਮੁ ਧਿਆਇਆ ਰਾਮ ॥੪॥੨॥

(ਗੁਰੂ ਰਾਮਦਾਸ ਜੀ -- SGGS 539) ਬਿਹਾਗੜਾ ਮਹਲਾ ੪ ॥
ਜਗਿ ਸੁਕ੍ਰਿਤੁ ਕੀਰਤਿ ਨਾਮੁ ਹੈ ਮੇਰੀ ਜਿੰਦੁੜੀਏ ਹਰਿ ਕੀਰਤਿ ਹਰਿ ਮਨਿ ਧਾਰੇ ਰਾਮ ॥ ਹਰਿ ਹਰਿ ਨਾਮੁ ਪਵਿਤੁ ਹੈ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਨਾਮੁ ਉਧਾਰੇ ਰਾਮ ॥ ਸਭ ਕਿਲਵਿਖ ਪਾਪ ਦੁਖ ਕਟਿਆ ਮੇਰੀ ਜਿੰਦੁੜੀਏ ਮਲੁ ਗੁਰਮੁਖਿ ਨਾਮਿ ਉਤਾਰੇ ਰਾਮ ॥ ਵਡ ਪੁੰਨੀ ਹਰਿ ਧਿਆਇਆ ਜਨ ਨਾਨਕ ਹਮ ਮੂਰਖ ਮੁਗਧ ਨਿਸਤਾਰੇ ਰਾਮ ॥੧॥

ਜੋ ਹਰਿ ਨਾਮੁ ਧਿਆਇਦੇ ਮੇਰੀ ਜਿੰਦੁੜੀਏ ਤਿਨਾ ਪੰਚੇ ਵਸਗਤਿ ਆਏ ਰਾਮ ॥ ਅੰਤਰਿ ਨਵ ਨਿਧਿ ਨਾਮੁ ਹੈ ਮੇਰੀ ਜਿੰਦੁੜੀਏ ਗੁਰੁ ਸਤਿਗੁਰੁ ਅਲਖੁ ਲਖਾਏ ਰਾਮ ॥ ਗੁਰਿ ਆਸਾ ਮਨਸਾ ਪੂਰੀਆ ਮੇਰੀ ਜਿੰਦੁੜੀਏ ਹਰਿ ਮਿਲਿਆ ਭੁਖ ਸਭ ਜਾਏ ਰਾਮ ॥ ਧੁਰਿ ਮਸਤਕਿ ਹਰਿ ਪ੍ਰਭਿ ਲਿਖਿਆ ਮੇਰੀ ਜਿੰਦੁੜੀਏ ਜਨ ਨਾਨਕ ਹਰਿ ਗੁਣ ਗਾਏ ਰਾਮ ॥੨॥

ਹਮ ਪਾਪੀ ਬਲਵੰਚੀਆ ਮੇਰੀ ਜਿੰਦੁੜੀਏ ਪਰਦ੍ਰੋਹੀ ਠਗ ਮਾਇਆ ਰਾਮ ॥ ਵਡਭਾਗੀ ਗੁਰੁ ਪਾਇਆ ਮੇਰੀ ਜਿੰਦੁੜੀਏ ਗੁਰਿ ਪੂਰੈ ਗਤਿ ਮਿਤਿ ਪਾਇਆ ਰਾਮ ॥ ਗੁਰਿ ਅੰਮ੍ਰਿਤੁ ਹਰਿ ਮੁਖਿ ਚੋਇਆ ਮੇਰੀ ਜਿੰਦੁੜੀਏ ਫਿਰਿ ਮਰਦਾ ਬਹੁੜਿ ਜੀਵਾਇਆ ਰਾਮ ॥ ਜਨ ਨਾਨਕ ਸਤਿਗੁਰ ਜੋ ਮਿਲੇ ਮੇਰੀ ਜਿੰਦੁੜੀਏ ਤਿਨ ਕੇ ਸਭ ਦੁਖ ਗਵਾਇਆ ਰਾਮ ॥੩॥

ਅਤਿ ਊਤਮੁ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਜਿਤੁ ਜਪਿਐ ਪਾਪ ਗਵਾਤੇ ਰਾਮ ॥ ਪਤਿਤ ਪਵਿਤ੍ਰ ਗੁਰਿ ਹਰਿ ਕੀਏ ਮੇਰੀ ਜਿੰਦੁੜੀਏ ਚਹੁ ਕੁੰਡੀ ਚਹੁ ਜੁਗਿ ਜਾਤੇ ਰਾਮ ॥ ਹਉਮੈ ਮੈਲੁ ਸਭ ਉਤਰੀ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਹਰਿ ਸਰਿ ਨਾਤੇ ਰਾਮ ॥ ਅਪਰਾਧੀ ਪਾਪੀ ਉਧਰੇ ਮੇਰੀ ਜਿੰਦੁੜੀਏ ਜਨ ਨਾਨਕ ਖਿਨੁ ਹਰਿ ਰਾਤੇ ਰਾਮ ॥੪॥੩॥

(ਗੁਰੂ ਰਾਮਦਾਸ ਜੀ -- SGGS 539) ਬਿਹਾਗੜਾ ਮਹਲਾ ੪ ॥
ਹਉ ਬਲਿਹਾਰੀ ਤਿਨੑ ਕਉ ਮੇਰੀ ਜਿੰਦੁੜੀਏ ਜਿਨੑ ਹਰਿ ਹਰਿ ਨਾਮੁ ਅਧਾਰੋ ਰਾਮ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥ ਜਿਨ ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ ਰਾਮ ॥ ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥

ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥ ਤੇ ਸ੍ਰਵਨ ਭਲੇ ਸੋਭਨੀਕ ਹਹਿ ਮੇਰੀ ਜਿੰਦੁੜੀਏ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥ ਸੋ ਸੀਸੁ ਭਲਾ ਪਵਿਤ੍ਰ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ ਪੈਰੇ ਰਾਮ ॥ ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥੨॥

ਤੇ ਨੇਤ੍ਰ ਭਲੇ ਪਰਵਾਣੁ ਹਹਿ ਮੇਰੀ ਜਿੰਦੁੜੀਏ ਜੋ ਸਾਧੂ ਸਤਿਗੁਰੁ ਦੇਖਹਿ ਰਾਮ ॥ ਤੇ ਹਸਤ ਪੁਨੀਤ ਪਵਿਤ੍ਰ ਹਹਿ ਮੇਰੀ ਜਿੰਦੁੜੀਏ ਜੋ ਹਰਿ ਜਸੁ ਹਰਿ ਹਰਿ ਲੇਖਹਿ ਰਾਮ ॥ ਤਿਸੁ ਜਨ ਕੇ ਪਗ ਨਿਤ ਪੂਜੀਅਹਿ ਮੇਰੀ ਜਿੰਦੁੜੀਏ ਜੋ ਮਾਰਗਿ ਧਰਮ ਚਲੇਸਹਿ ਰਾਮ ॥ ਨਾਨਕੁ ਤਿਨ ਵਿਟਹੁ ਵਾਰਿਆ ਮੇਰੀ ਜਿੰਦੁੜੀਏ ਹਰਿ ਸੁਣਿ ਹਰਿ ਨਾਮੁ ਮਨੇਸਹਿ ਰਾਮ ॥੩॥

ਧਰਤਿ ਪਾਤਾਲੁ ਆਕਾਸੁ ਹੈ ਮੇਰੀ ਜਿੰਦੁੜੀਏ ਸਭ ਹਰਿ ਹਰਿ ਨਾਮੁ ਧਿਆਵੈ ਰਾਮ ॥ ਪਉਣੁ ਪਾਣੀ ਬੈਸੰਤਰੋ ਮੇਰੀ ਜਿੰਦੁੜੀਏ ਨਿਤ ਹਰਿ ਹਰਿ ਹਰਿ ਜਸੁ ਗਾਵੈ ਰਾਮ ॥ ਵਣੁ ਤ੍ਰਿਣੁ ਸਭੁ ਆਕਾਰੁ ਹੈ ਮੇਰੀ ਜਿੰਦੁੜੀਏ ਮੁਖਿ ਹਰਿ ਹਰਿ ਨਾਮੁ ਧਿਆਵੈ ਰਾਮ ॥ ਨਾਨਕ ਤੇ ਹਰਿ ਦਰਿ ਪੈਨੑਾਇਆ ਮੇਰੀ ਜਿੰਦੁੜੀਏ ਜੋ ਗੁਰਮੁਖਿ ਭਗਤਿ ਮਨੁ ਲਾਵੈ ਰਾਮ ॥੪॥੪॥

(ਗੁਰੂ ਰਾਮਦਾਸ ਜੀ -- SGGS 540) ਬਿਹਾਗੜਾ ਮਹਲਾ ੪ ॥
ਜਿਨ ਹਰਿ ਹਰਿ ਨਾਮੁ ਨ ਚੇਤਿਓ ਮੇਰੀ ਜਿੰਦੁੜੀਏ ਤੇ ਮਨਮੁਖ ਮੂੜ ਇਆਣੇ ਰਾਮ ॥ ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਅੰਤਿ ਗਏ ਪਛੁਤਾਣੇ ਰਾਮ ॥ ਹਰਿ ਦਰਗਹ ਢੋਈ ਨਾ ਲਹਨੑਿ ਮੇਰੀ ਜਿੰਦੁੜੀਏ ਜੋ ਮਨਮੁਖ ਪਾਪਿ ਲੁਭਾਣੇ ਰਾਮ ॥ ਜਨ ਨਾਨਕ ਗੁਰ ਮਿਲਿ ਉਬਰੇ ਮੇਰੀ ਜਿੰਦੁੜੀਏ ਹਰਿ ਜਪਿ ਹਰਿ ਨਾਮਿ ਸਮਾਣੇ ਰਾਮ ॥੧॥

ਸਭਿ ਜਾਇ ਮਿਲਹੁ ਸਤਿਗੁਰੂ ਕਉ ਮੇਰੀ ਜਿੰਦੁੜੀਏ ਜੋ ਹਰਿ ਹਰਿ ਨਾਮੁ ਦ੍ਰਿੜਾਵੈ ਰਾਮ ॥ ਹਰਿ ਜਪਦਿਆ ਖਿਨੁ ਢਿਲ ਨ ਕੀਜਈ ਮੇਰੀ ਜਿੰਦੁੜੀਏ ਮਤੁ ਕਿ ਜਾਪੈ ਸਾਹੁ ਆਵੈ ਕਿ ਨ ਆਵੈ ਰਾਮ ॥ ਸਾ ਵੇਲਾ ਸੋ ਮੂਰਤੁ ਸਾ ਘੜੀ ਸੋ ਮੁਹਤੁ ਸਫਲੁ ਹੈ ਮੇਰੀ ਜਿੰਦੁੜੀਏ ਜਿਤੁ ਹਰਿ ਮੇਰਾ ਚਿਤਿ ਆਵੈ ਰਾਮ ॥ ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਜਮਕੰਕਰੁ ਨੇੜਿ ਨ ਆਵੈ ਰਾਮ ॥੨॥

ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਮੇਰੀ ਜਿੰਦੁੜੀਏ ਸੋ ਡਰੈ ਜਿਨਿ ਪਾਪ ਕਮਤੇ ਰਾਮ ॥ ਜਿਸੁ ਅੰਤਰੁ ਹਿਰਦਾ ਸੁਧੁ ਹੈ ਮੇਰੀ ਜਿੰਦੁੜੀਏ ਤਿਨਿ ਜਨਿ ਸਭਿ ਡਰ ਸੁਟਿ ਘਤੇ ਰਾਮ ॥ ਹਰਿ ਨਿਰਭਉ ਨਾਮਿ ਪਤੀਜਿਆ ਮੇਰੀ ਜਿੰਦੁੜੀਏ ਸਭਿ ਝਖ ਮਾਰਨੁ ਦੁਸਟ ਕੁਪਤੇ ਰਾਮ ॥ ਗੁਰੁ ਪੂਰਾ ਨਾਨਕਿ ਸੇਵਿਆ ਮੇਰੀ ਜਿੰਦੁੜੀਏ ਜਿਨਿ ਪੈਰੀ ਆਣਿ ਸਭਿ ਘਤੇ ਰਾਮ ॥੩॥

ਸੋ ਐਸਾ ਹਰਿ ਨਿਤ ਸੇਵੀਐ ਮੇਰੀ ਜਿੰਦੁੜੀਏ ਜੋ ਸਭ ਦੂ ਸਾਹਿਬੁ ਵਡਾ ਰਾਮ ॥ ਜਿਨੑੀ ਇਕ ਮਨਿ ਇਕੁ ਅਰਾਧਿਆ ਮੇਰੀ ਜਿੰਦੁੜੀਏ ਤਿਨਾ ਨਾਹੀ ਕਿਸੈ ਦੀ ਕਿਛੁ ਚਡਾ ਰਾਮ ॥ ਗੁਰ ਸੇਵਿਐ ਹਰਿ ਮਹਲੁ ਪਾਇਆ ਮੇਰੀ ਜਿੰਦੁੜੀਏ ਝਖ ਮਾਰਨੁ ਸਭਿ ਨਿੰਦਕ ਘੰਡਾ ਰਾਮ ॥ ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਧੁਰਿ ਮਸਤਕਿ ਹਰਿ ਲਿਖਿ ਛਡਾ ਰਾਮ ॥੪॥੫॥

(ਗੁਰੂ ਰਾਮਦਾਸ ਜੀ -- SGGS 541) ਬਿਹਾਗੜਾ ਮਹਲਾ ੪ ॥
ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥

ਸੇ ਭਗਤ ਸੇ ਸੇਵਕ ਮੇਰੀ ਜਿੰਦੁੜੀਏ ਜੋ ਪ੍ਰਭ ਮੇਰੇ ਮਨਿ ਭਾਣੇ ਰਾਮ ॥ ਸੇ ਹਰਿ ਦਰਗਹ ਪੈਨਾਇਆ ਮੇਰੀ ਜਿੰਦੁੜੀਏ ਅਹਿਨਿਸਿ ਸਾਚਿ ਸਮਾਣੇ ਰਾਮ ॥ ਤਿਨ ਕੈ ਸੰਗਿ ਮਲੁ ਉਤਰੈ ਮੇਰੀ ਜਿੰਦੁੜੀਏ ਰੰਗਿ ਰਾਤੇ ਨਦਰਿ ਨੀਸਾਣੇ ਰਾਮ ॥ ਨਾਨਕ ਕੀ ਪ੍ਰਭ ਬੇਨਤੀ ਮੇਰੀ ਜਿੰਦੁੜੀਏ ਮਿਲਿ ਸਾਧੂ ਸੰਗਿ ਅਘਾਣੇ ਰਾਮ ॥੨॥

ਹੇ ਰਸਨਾ ਜਪਿ ਗੋਬਿੰਦੋ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਤ੍ਰਿਸਨਾ ਜਾਏ ਰਾਮ ॥ ਜਿਸੁ ਦਇਆ ਕਰੇ ਮੇਰਾ ਪਾਰਬ੍ਰਹਮੁ ਮੇਰੀ ਜਿੰਦੁੜੀਏ ਤਿਸੁ ਮਨਿ ਨਾਮੁ ਵਸਾਏ ਰਾਮ ॥ ਜਿਸੁ ਭੇਟੇ ਪੂਰਾ ਸਤਿਗੁਰੂ ਮੇਰੀ ਜਿੰਦੁੜੀਏ ਸੋ ਹਰਿ ਧਨੁ ਨਿਧਿ ਪਾਏ ਰਾਮ ॥ ਵਡਭਾਗੀ ਸੰਗਤਿ ਮਿਲੈ ਮੇਰੀ ਜਿੰਦੁੜੀਏ ਨਾਨਕ ਹਰਿ ਗੁਣ ਗਾਏ ਰਾਮ ॥੩॥

ਥਾਨ ਥਨੰਤਰਿ ਰਵਿ ਰਹਿਆ ਮੇਰੀ ਜਿੰਦੁੜੀਏ ਪਾਰਬ੍ਰਹਮੁ ਪ੍ਰਭੁ ਦਾਤਾ ਰਾਮ ॥ ਤਾ ਕਾ ਅੰਤੁ ਨ ਪਾਈਐ ਮੇਰੀ ਜਿੰਦੁੜੀਏ ਪੂਰਨ ਪੁਰਖੁ ਬਿਧਾਤਾ ਰਾਮ ॥ ਸਰਬ ਜੀਆ ਪ੍ਰਤਿਪਾਲਦਾ ਮੇਰੀ ਜਿੰਦੁੜੀਏ ਜਿਉ ਬਾਲਕ ਪਿਤ ਮਾਤਾ ਰਾਮ ॥ ਸਹਸ ਸਿਆਣਪ ਨਹ ਮਿਲੈ ਮੇਰੀ ਜਿੰਦੁੜੀਏ ਜਨ ਨਾਨਕ ਗੁਰਮੁਖਿ ਜਾਤਾ ਰਾਮ ॥੪॥੬॥ ਛਕਾ ੧ ॥

(ਗੁਰੂ ਅਰਜਨ ਦੇਵ ਜੀ -- SGGS 541) ਬਿਹਾਗੜਾ ਮਹਲਾ ੫ ਛੰਤ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਕਾ ਏਕੁ ਅਚੰਭਉ ਦੇਖਿਆ ਮੇਰੇ ਲਾਲ ਜੀਉ ਜੋ ਕਰੇ ਸੁ ਧਰਮ ਨਿਆਏ ਰਾਮ ॥ ਹਰਿ ਰੰਗੁ ਅਖਾੜਾ ਪਾਇਓਨੁ ਮੇਰੇ ਲਾਲ ਜੀਉ ਆਵਣੁ ਜਾਣੁ ਸਬਾਏ ਰਾਮ ॥ ਆਵਣੁ ਤ ਜਾਣਾ ਤਿਨਹਿ ਕੀਆ ਜਿਨਿ ਮੇਦਨਿ ਸਿਰਜੀਆ ॥ ਇਕਨਾ ਮੇਲਿ ਸਤਿਗੁਰੁ ਮਹਲਿ ਬੁਲਾਏ ਇਕਿ ਭਰਮਿ ਭੂਲੇ ਫਿਰਦਿਆ ॥ ਅੰਤੁ ਤੇਰਾ ਤੂੰਹੈ ਜਾਣਹਿ ਤੂੰ ਸਭ ਮਹਿ ਰਹਿਆ ਸਮਾਏ ॥ ਸਚੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਵਰਤੈ ਧਰਮ ਨਿਆਏ ॥੧॥

ਆਵਹੁ ਮਿਲਹੁ ਸਹੇਲੀਹੋ ਮੇਰੇ ਲਾਲ ਜੀਉ ਹਰਿ ਹਰਿ ਨਾਮੁ ਅਰਾਧੇ ਰਾਮ ॥ ਕਰਿ ਸੇਵਹੁ ਪੂਰਾ ਸਤਿਗੁਰੂ ਮੇਰੇ ਲਾਲ ਜੀਉ ਜਮ ਕਾ ਮਾਰਗੁ ਸਾਧੇ ਰਾਮ ॥ ਮਾਰਗੁ ਬਿਖੜਾ ਸਾਧਿ ਗੁਰਮੁਖਿ ਹਰਿ ਦਰਗਹ ਸੋਭਾ ਪਾਈਐ ॥ ਜਿਨ ਕਉ ਬਿਧਾਤੈ ਧੁਰਹੁ ਲਿਖਿਆ ਤਿਨੑਾ ਰੈਣਿ ਦਿਨੁ ਲਿਵ ਲਾਈਐ ॥ ਹਉਮੈ ਮਮਤਾ ਮੋਹੁ ਛੁਟਾ ਜਾ ਸੰਗਿ ਮਿਲਿਆ ਸਾਧੇ ॥ ਜਨੁ ਕਹੈ ਨਾਨਕੁ ਮੁਕਤੁ ਹੋਆ ਹਰਿ ਹਰਿ ਨਾਮੁ ਅਰਾਧੇ ॥੨॥

ਕਰ ਜੋੜਿਹੁ ਸੰਤ ਇਕਤ੍ਰ ਹੋਇ ਮੇਰੇ ਲਾਲ ਜੀਉ ਅਬਿਨਾਸੀ ਪੁਰਖੁ ਪੂਜੇਹਾ ਰਾਮ ॥ ਬਹੁ ਬਿਧਿ ਪੂਜਾ ਖੋਜੀਆ ਮੇਰੇ ਲਾਲ ਜੀਉ ਇਹੁ ਮਨੁ ਤਨੁ ਸਭੁ ਅਰਪੇਹਾ ਰਾਮ ॥ ਮਨੁ ਤਨੁ ਧਨੁ ਸਭੁ ਪ੍ਰਭੂ ਕੇਰਾ ਕਿਆ ਕੋ ਪੂਜ ਚੜਾਵਏ ॥ ਜਿਸੁ ਹੋਇ ਕ੍ਰਿਪਾਲੁ ਦਇਆਲੁ ਸੁਆਮੀ ਸੋ ਪ੍ਰਭ ਅੰਕਿ ਸਮਾਵਏ ॥ ਭਾਗੁ ਮਸਤਕਿ ਹੋਇ ਜਿਸ ਕੈ ਤਿਸੁ ਗੁਰ ਨਾਲਿ ਸਨੇਹਾ ॥ ਜਨੁ ਕਹੈ ਨਾਨਕੁ ਮਿਲਿ ਸਾਧਸੰਗਤਿ ਹਰਿ ਹਰਿ ਨਾਮੁ ਪੂਜੇਹਾ ॥੩॥

ਦਹ ਦਿਸ ਖੋਜਤ ਹਮ ਫਿਰੇ ਮੇਰੇ ਲਾਲ ਜੀਉ ਹਰਿ ਪਾਇਅੜਾ ਘਰਿ ਆਏ ਰਾਮ ॥ ਹਰਿ ਮੰਦਰੁ ਹਰਿ ਜੀਉ ਸਾਜਿਆ ਮੇਰੇ ਲਾਲ ਜੀਉ ਹਰਿ ਤਿਸੁ ਮਹਿ ਰਹਿਆ ਸਮਾਏ ਰਾਮ ॥ ਸਰਬੇ ਸਮਾਣਾ ਆਪਿ ਸੁਆਮੀ ਗੁਰਮੁਖਿ ਪਰਗਟੁ ਹੋਇਆ ॥ ਮਿਟਿਆ ਅਧੇਰਾ ਦੂਖੁ ਨਾਠਾ ਅਮਿਉ ਹਰਿ ਰਸੁ ਚੋਇਆ ॥ ਜਹਾ ਦੇਖਾ ਤਹਾ ਸੁਆਮੀ ਪਾਰਬ੍ਰਹਮੁ ਸਭ ਠਾਏ ॥ ਜਨੁ ਕਹੈ ਨਾਨਕੁ ਸਤਿਗੁਰਿ ਮਿਲਾਇਆ ਹਰਿ ਪਾਇਅੜਾ ਘਰਿ ਆਏ ॥੪॥੧॥

(ਗੁਰੂ ਅਰਜਨ ਦੇਵ ਜੀ -- SGGS 542) ਰਾਗੁ ਬਿਹਾਗੜਾ ਮਹਲਾ ੫ ॥
ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥ ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥ ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥ ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥ ਗਿਆਨ ਅੰਜਨ ਨਾਮ ਬਿੰਜਨ ਭਏ ਸਗਲ ਸੀਗਾਰਾ ॥ ਨਾਨਕੁ ਪਇਅੰਪੈ ਸੰਤ ਜੰਪੈ ਮੇਲਿ ਕੰਤੁ ਹਮਾਰਾ ॥੧॥

ਲਾਖ ਉਲਾਹਨੇ ਮੋਹਿ ਹਰਿ ਜਬ ਲਗੁ ਨਹ ਮਿਲੈ ਰਾਮ ॥ ਮਿਲਨ ਕਉ ਕਰਉ ਉਪਾਵ ਕਿਛੁ ਹਮਾਰਾ ਨਹ ਚਲੈ ਰਾਮ ॥ ਚਲ ਚਿਤ ਬਿਤ ਅਨਿਤ ਪ੍ਰਿਅ ਬਿਨੁ ਕਵਨ ਬਿਧੀ ਨ ਧੀਜੀਐ ॥ ਖਾਨ ਪਾਨ ਸੀਗਾਰ ਬਿਰਥੇ ਹਰਿ ਕੰਤ ਬਿਨੁ ਕਿਉ ਜੀਜੀਐ ॥ ਆਸਾ ਪਿਆਸੀ ਰੈਨਿ ਦਿਨੀਅਰੁ ਰਹਿ ਨ ਸਕੀਐ ਇਕੁ ਤਿਲੈ ॥ ਨਾਨਕੁ ਪਇਅੰਪੈ ਸੰਤ ਦਾਸੀ ਤਉ ਪ੍ਰਸਾਦਿ ਮੇਰਾ ਪਿਰੁ ਮਿਲੈ ॥੨॥

ਸੇਜ ਏਕ ਪ੍ਰਿਉ ਸੰਗਿ ਦਰਸੁ ਨ ਪਾਈਐ ਰਾਮ ॥ ਅਵਗਨ ਮੋਹਿ ਅਨੇਕ ਕਤ ਮਹਲਿ ਬੁਲਾਈਐ ਰਾਮ ॥ ਨਿਰਗੁਨਿ ਨਿਮਾਣੀ ਅਨਾਥਿ ਬਿਨਵੈ ਮਿਲਹੁ ਪ੍ਰਭ ਕਿਰਪਾ ਨਿਧੇ ॥ ਭ੍ਰਮ ਭੀਤਿ ਖੋਈਐ ਸਹਜਿ ਸੋਈਐ ਪ੍ਰਭ ਪਲਕ ਪੇਖਤ ਨਵ ਨਿਧੇ ॥ ਗ੍ਰਿਹਿ ਲਾਲੁ ਆਵੈ ਮਹਲੁ ਪਾਵੈ ਮਿਲਿ ਸੰਗਿ ਮੰਗਲੁ ਗਾਈਐ ॥ ਨਾਨਕੁ ਪਇਅੰਪੈ ਸੰਤ ਸਰਣੀ ਮੋਹਿ ਦਰਸੁ ਦਿਖਾਈਐ ॥੩॥

ਸੰਤਨ ਕੈ ਪਰਸਾਦਿ ਹਰਿ ਹਰਿ ਪਾਇਆ ਰਾਮ ॥ ਇਛ ਪੁੰਨੀ ਮਨਿ ਸਾਂਤਿ ਤਪਤਿ ਬੁਝਾਇਆ ਰਾਮ ॥ ਸਫਲਾ ਸੁ ਦਿਨਸ ਰੈਣੇ ਸੁਹਾਵੀ ਅਨਦ ਮੰਗਲ ਰਸੁ ਘਨਾ ॥ ਪ੍ਰਗਟੇ ਗੁਪਾਲ ਗੋਬਿੰਦ ਲਾਲਨ ਕਵਨ ਰਸਨਾ ਗੁਣ ਭਨਾ ॥ ਭ੍ਰਮ ਲੋਭ ਮੋਹ ਬਿਕਾਰ ਥਾਕੇ ਮਿਲਿ ਸਖੀ ਮੰਗਲੁ ਗਾਇਆ ॥ ਨਾਨਕੁ ਪਇਅੰਪੈ ਸੰਤ ਜੰਪੈ ਜਿਨਿ ਹਰਿ ਹਰਿ ਸੰਜੋਗਿ ਮਿਲਾਇਆ ॥੪॥੨॥

(ਗੁਰੂ ਅਰਜਨ ਦੇਵ ਜੀ -- SGGS 543) ਬਿਹਾਗੜਾ ਮਹਲਾ ੫ ॥
ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ੍ਹ੍ਹ ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥੧॥

ਸਾਧਹ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾ ਰਾਮ ॥ ਧੂਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥ ਪਤਿਤਾ ਪੁਨੀਤਾ ਹੋਹਿ ਤਿਨੑ ਸੰਗਿ ਜਿਨੑ ਬਿਧਾਤਾ ਪਾਇਆ ॥ ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥ ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਅਹਿ ਸਾਧ ਸਾਜਨ ਮੀਤਾ ॥੨॥

ਜਿਨੀ ਸਚੁ ਵਣੰਜਿਆ ਹਰਿ ਜੀਉ ਸੇ ਪੂਰੇ ਸਾਹਾ ਰਾਮ ॥ ਬਹੁਤੁ ਖਜਾਨਾ ਤਿੰਨ ਪਹਿ ਹਰਿ ਜੀਉ ਹਰਿ ਕੀਰਤਨੁ ਲਾਹਾ ਰਾਮ ॥ ਕਾਮੁ ਕ੍ਰੋਧੁ ਨ ਲੋਭੁ ਬਿਆਪੈ ਜੋ ਜਨ ਪ੍ਰਭ ਸਿਉ ਰਾਤਿਆ ॥ ਏਕੁ ਜਾਨਹਿ ਏਕੁ ਮਾਨਹਿ ਰਾਮ ਕੈ ਰੰਗਿ ਮਾਤਿਆ ॥ ਲਗਿ ਸੰਤ ਚਰਣੀ ਪੜੇ ਸਰਣੀ ਮਨਿ ਤਿਨਾ ਓਮਾਹਾ ॥ ਬਿਨਵੰਤਿ ਨਾਨਕੁ ਜਿਨ ਨਾਮੁ ਪਲੈ ਸੇਈ ਸਚੇ ਸਾਹਾ ॥੩॥

ਨਾਨਕ ਸੋਈ ਸਿਮਰੀਐ ਹਰਿ ਜੀਉ ਜਾ ਕੀ ਕਲ ਧਾਰੀ ਰਾਮ ॥ ਗੁਰਮੁਖਿ ਮਨਹੁ ਨ ਵੀਸਰੈ ਹਰਿ ਜੀਉ ਕਰਤਾ ਪੁਰਖੁ ਮੁਰਾਰੀ ਰਾਮ ॥ ਦੂਖੁ ਰੋਗੁ ਨ ਭਉ ਬਿਆਪੈ ਜਿਨੑੀ ਹਰਿ ਹਰਿ ਧਿਆਇਆ ॥ ਸੰਤ ਪ੍ਰਸਾਦਿ ਤਰੇ ਭਵਜਲੁ ਪੂਰਬਿ ਲਿਖਿਆ ਪਾਇਆ ॥ ਵਜੀ ਵਧਾਈ ਮਨਿ ਸਾਂਤਿ ਆਈ ਮਿਲਿਆ ਪੁਰਖੁ ਅਪਾਰੀ ॥ ਬਿਨਵੰਤਿ ਨਾਨਕੁ ਸਿਮਰਿ ਹਰਿ ਹਰਿ ਇਛ ਪੁੰਨੀ ਹਮਾਰੀ ॥੪॥੩॥

(ਗੁਰੂ ਅਰਜਨ ਦੇਵ ਜੀ -- SGGS 544) ਬਿਹਾਗੜਾ ਮਹਲਾ ੫ ਘਰੁ ੨
ੴ ਸਤਿ ਨਾਮੁ ਗੁਰਪ੍ਰਸਾਦਿ ॥
ਵਧੁ ਸੁਖੁ ਰੈਨੜੀਏ ਪ੍ਰਿਅ ਪ੍ਰੇਮੁ ਲਗਾ ॥ ਘਟੁ ਦੁਖ ਨੀਦੜੀਏ ਪਰਸਉ ਸਦਾ ਪਗਾ ॥ ਪਗ ਧੂਰਿ ਬਾਂਛਉ ਸਦਾ ਜਾਚਉ ਨਾਮ ਰਸਿ ਬੈਰਾਗਨੀ ॥ ਪ੍ਰਿਅ ਰੰਗਿ ਰਾਤੀ ਸਹਜ ਮਾਤੀ ਮਹਾ ਦੁਰਮਤਿ ਤਿਆਗਨੀ ॥ ਗਹਿ ਭੁਜਾ ਲੀਨੑੀ ਪ੍ਰੇਮ ਭੀਨੀ ਮਿਲਨੁ ਪ੍ਰੀਤਮ ਸਚ ਮਗਾ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਰਹਉ ਚਰਣਹ ਸੰਗਿ ਲਗਾ ॥੧॥

ਮੇਰੀ ਸਖੀ ਸਹੇਲੜੀਹੋ ਪ੍ਰਭ ਕੈ ਚਰਣਿ ਲਗਹ ॥ ਮਨਿ ਪ੍ਰਿਅ ਪ੍ਰੇਮੁ ਘਣਾ ਹਰਿ ਕੀ ਭਗਤਿ ਮੰਗਹ ॥ ਹਰਿ ਭਗਤਿ ਪਾਈਐ ਪ੍ਰਭੁ ਧਿਆਈਐ ਜਾਇ ਮਿਲੀਐ ਹਰਿ ਜਨਾ ॥ ਮਾਨੁ ਮੋਹੁ ਬਿਕਾਰੁ ਤਜੀਐ ਅਰਪਿ ਤਨੁ ਧਨੁ ਇਹੁ ਮਨਾ ॥ ਬਡ ਪੁਰਖ ਪੂਰਨ ਗੁਣ ਸੰਪੂਰਨ ਭ੍ਰਮ ਭੀਤਿ ਹਰਿ ਹਰਿ ਮਿਲਿ ਭਗਹ ॥ ਬਿਨਵੰਤਿ ਨਾਨਕ ਸੁਣਿ ਮੰਤ੍ਰੁ ਸਖੀਏ ਹਰਿ ਨਾਮੁ ਨਿਤ ਨਿਤ ਨਿਤ ਜਪਹ ॥੨॥

ਹਰਿ ਨਾਰਿ ਸੁਹਾਗਣੇ ਸਭਿ ਰੰਗ ਮਾਣੇ ॥ ਰਾਂਡ ਨ ਬੈਸਈ ਪ੍ਰਭ ਪੁਰਖ ਚਿਰਾਣੇ ॥ ਨਹ ਦੂਖ ਪਾਵੈ ਪ੍ਰਭ ਧਿਆਵੈ ਧੰਨਿ ਤੇ ਬਡਭਾਗੀਆ ॥ ਸੁਖ ਸਹਜਿ ਸੋਵਹਿ ਕਿਲਬਿਖ ਖੋਵਹਿ ਨਾਮ ਰਸਿ ਰੰਗਿ ਜਾਗੀਆ ॥ ਮਿਲਿ ਪ੍ਰੇਮ ਰਹਣਾ ਹਰਿ ਨਾਮੁ ਗਹਣਾ ਪ੍ਰਿਅ ਬਚਨ ਮੀਠੇ ਭਾਣੇ ॥ ਬਿਨਵੰਤਿ ਨਾਨਕ ਮਨ ਇਛ ਪਾਈ ਹਰਿ ਮਿਲੇ ਪੁਰਖ ਚਿਰਾਣੇ ॥੩॥

ਤਿਤੁ ਗ੍ਰਿਹਿ ਸੋਹਿਲੜੇ ਕੋਡ ਅਨੰਦਾ ॥ ਮਨਿ ਤਨਿ ਰਵਿ ਰਹਿਆ ਪ੍ਰਭ ਪਰਮਾਨੰਦਾ ॥ ਹਰਿ ਕੰਤ ਅਨੰਤ ਦਇਆਲ ਸ੍ਰੀਧਰ ਗੋਬਿੰਦ ਪਤਿਤ ਉਧਾਰਣੋ ॥ ਪ੍ਰਭਿ ਕ੍ਰਿਪਾ ਧਾਰੀ ਹਰਿ ਮੁਰਾਰੀ ਭੈ ਸਿੰਧੁ ਸਾਗਰ ਤਾਰਣੋ ॥ ਜੋ ਸਰਣਿ ਆਵੈ ਤਿਸੁ ਕੰਠਿ ਲਾਵੈ ਇਹੁ ਬਿਰਦੁ ਸੁਆਮੀ ਸੰਦਾ ॥ ਬਿਨਵੰਤਿ ਨਾਨਕ ਹਰਿ ਕੰਤੁ ਮਿਲਿਆ ਸਦਾ ਕੇਲ ਕਰੰਦਾ ॥੪॥੧॥੪॥

(ਗੁਰੂ ਅਰਜਨ ਦੇਵ ਜੀ -- SGGS 544) ਬਿਹਾਗੜਾ ਮਹਲਾ ੫ ॥
ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥ ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥ ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥ ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥੧॥

ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ ॥ ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ ॥ ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ ਰੰਗਿ ਭਿੰਨੀਆ ॥ ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੑੇ ਪ੍ਰਭ ਏਕ ਅਗਮ ਅਪਾਰੋ ॥ ਬਿਨਵੰਤਿ ਨਾਨਕ ਸਦਾ ਨਿਰਮਲ ਸਚੁ ਸਬਦੁ ਰੁਣ ਝੁਣਕਾਰੋ ॥੨॥

ਸੁਣਿ ਵਡਭਾਗੀਆ ਹਰਿ ਅੰਮ੍ਰਿਤ ਬਾਣੀ ਰਾਮ ॥ ਜਿਨ ਕਉ ਕਰਮਿ ਲਿਖੀ ਤਿਸੁ ਰਿਦੈ ਸਮਾਣੀ ਰਾਮ ॥ ਅਕਥ ਕਹਾਣੀ ਤਿਨੀ ਜਾਣੀ ਜਿਸੁ ਆਪਿ ਪ੍ਰਭੁ ਕਿਰਪਾ ਕਰੇ ॥ ਅਮਰੁ ਥੀਆ ਫਿਰਿ ਨ ਮੂਆ ਕਲਿ ਕਲੇਸਾ ਦੁਖ ਹਰੇ ॥ ਹਰਿ ਸਰਣਿ ਪਾਈ ਤਜਿ ਨ ਜਾਈ ਪ੍ਰਭ ਪ੍ਰੀਤਿ ਮਨਿ ਤਨਿ ਭਾਣੀ ॥ ਬਿਨਵੰਤਿ ਨਾਨਕ ਸਦਾ ਗਾਈਐ ਪਵਿਤ੍ਰ ਅੰਮ੍ਰਿਤ ਬਾਣੀ ॥੩॥

ਮਨ ਤਨ ਗਲਤੁ ਭਏ ਕਿਛੁ ਕਹਣੁ ਨ ਜਾਈ ਰਾਮ ॥ ਜਿਸ ਤੇ ਉਪਜਿਅੜਾ ਤਿਨਿ ਲੀਆ ਸਮਾਈ ਰਾਮ ॥ ਮਿਲਿ ਬ੍ਰਹਮ ਜੋਤੀ ਓਤਿ ਪੋਤੀ ਉਦਕੁ ਉਦਕਿ ਸਮਾਇਆ ॥ ਜਲਿ ਥਲਿ ਮਹੀਅਲਿ ਏਕੁ ਰਵਿਆ ਨਹ ਦੂਜਾ ਦ੍ਰਿਸਟਾਇਆ ॥ ਬਣਿ ਤ੍ਰਿਣਿ ਤ੍ਰਿਭਵਣਿ ਪੂਰਿ ਪੂਰਨ ਕੀਮਤਿ ਕਹਣੁ ਨ ਜਾਈ ॥ ਬਿਨਵੰਤਿ ਨਾਨਕ ਆਪਿ ਜਾਣੈ ਜਿਨਿ ਏਹ ਬਣਤ ਬਣਾਈ ॥੪॥੨॥੫॥

(ਗੁਰੂ ਅਰਜਨ ਦੇਵ ਜੀ -- SGGS 545) ਬਿਹਾਗੜਾ ਮਹਲਾ ੫ ॥
ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥

ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥ ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥ ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀਚਾਰੀਐ ॥ ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥ ਨਾਨਕ ਚਾਤ੍ਰਿਕ ਹਰਿ ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥

ਅਮਿਅ ਸਰੋਵਰੋ ਪੀਉ ਹਰਿ ਹਰਿ ਨਾਮਾ ਰਾਮ ॥ ਸੰਤਹ ਸੰਗਿ ਮਿਲੈ ਜਪਿ ਪੂਰਨ ਕਾਮਾ ਰਾਮ ॥ ਸਭ ਕਾਮ ਪੂਰਨ ਦੁਖ ਬਿਦੀਰਨ ਹਰਿ ਨਿਮਖ ਮਨਹੁ ਨ ਬੀਸਰੈ ॥ ਆਨੰਦ ਅਨਦਿਨੁ ਸਦਾ ਸਾਚਾ ਸਰਬ ਗੁਣ ਜਗਦੀਸਰੈ ॥ ਅਗਣਤ ਊਚ ਅਪਾਰ ਠਾਕੁਰ ਅਗਮ ਜਾ ਕੋ ਧਾਮਾ ॥ ਬਿਨਵੰਤਿ ਨਾਨਕ ਮੇਰੀ ਇਛ ਪੂਰਨ ਮਿਲੇ ਸ੍ਰੀਰੰਗ ਰਾਮਾ ॥੩॥

ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥ ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥ ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗਨਾ ॥ ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਪ੍ਰਭ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥੪॥੩॥੬॥

(ਗੁਰੂ ਅਰਜਨ ਦੇਵ ਜੀ -- SGGS 546) ਬਿਹਾਗੜਾ ਮਹਲਾ ੫ ਛੰਤ ॥
ਅਨ ਕਾਏ ਰਾਤੜਿਆ ਵਾਟ ਦੁਹੇਲੀ ਰਾਮ ॥ ਪਾਪ ਕਮਾਵਦਿਆ ਤੇਰਾ ਕੋਇ ਨ ਬੇਲੀ ਰਾਮ ॥ ਕੋਏ ਨ ਬੇਲੀ ਹੋਇ ਤੇਰਾ ਸਦਾ ਪਛੋਤਾਵਹੇ ॥ ਗੁਨ ਗੁਪਾਲ ਨ ਜਪਹਿ ਰਸਨਾ ਫਿਰਿ ਕਦਹੁ ਸੇ ਦਿਹ ਆਵਹੇ ॥ ਤਰਵਰ ਵਿਛੁੰਨੇ ਨਹ ਪਾਤ ਜੁੜਤੇ ਜਮ ਮਗਿ ਗਉਨੁ ਇਕੇਲੀ ॥ ਬਿਨਵੰਤ ਨਾਨਕ ਬਿਨੁ ਨਾਮ ਹਰਿ ਕੇ ਸਦਾ ਫਿਰਤ ਦੁਹੇਲੀ ॥੧॥

ਤੂੰ ਵਲਵੰਚ ਲੂਕਿ ਕਰਹਿ ਸਭ ਜਾਣੈ ਜਾਣੀ ਰਾਮ ॥ ਲੇਖਾ ਧਰਮ ਭਇਆ ਤਿਲ ਪੀੜੇ ਘਾਣੀ ਰਾਮ ॥ ਕਿਰਤ ਕਮਾਣੇ ਦੁਖ ਸਹੁ ਪਰਾਣੀ ਅਨਿਕ ਜੋਨਿ ਭ੍ਰਮਾਇਆ ॥ ਮਹਾ ਮੋਹਨੀ ਸੰਗਿ ਰਾਤਾ ਰਤਨ ਜਨਮੁ ਗਵਾਇਆ ॥ ਇਕਸੁ ਹਰਿ ਕੇ ਨਾਮ ਬਾਝਹੁ ਆਨ ਕਾਜ ਸਿਆਣੀ ॥ ਬਿਨਵੰਤ ਨਾਨਕ ਲੇਖੁ ਲਿਖਿਆ ਭਰਮਿ ਮੋਹਿ ਲੁਭਾਣੀ ॥੨॥

ਬੀਚੁ ਨ ਕੋਇ ਕਰੇ ਅਕ੍ਰਿਤਘਣੁ ਵਿਛੁੜਿ ਪਇਆ ॥ ਆਏ ਖਰੇ ਕਠਿਨ ਜਮਕੰਕਰਿ ਪਕੜਿ ਲਇਆ ॥ ਪਕੜੇ ਚਲਾਇਆ ਅਪਣਾ ਕਮਾਇਆ ਮਹਾ ਮੋਹਨੀ ਰਾਤਿਆ ॥ ਗੁਨ ਗੋਵਿੰਦ ਗੁਰਮੁਖਿ ਨ ਜਪਿਆ ਤਪਤ ਥੰਮ੍ਹ੍ਹ ਗਲਿ ਲਾਤਿਆ ॥ ਕਾਮ ਕ੍ਰੋਧਿ ਅਹੰਕਾਰਿ ਮੂਠਾ ਖੋਇ ਗਿਆਨੁ ਪਛੁਤਾਪਿਆ ॥ ਬਿਨਵੰਤ ਨਾਨਕ ਸੰਜੋਗਿ ਭੂਲਾ ਹਰਿ ਜਾਪੁ ਰਸਨ ਨ ਜਾਪਿਆ ॥੩॥

ਤੁਝ ਬਿਨੁ ਕੋ ਨਾਹੀ ਪ੍ਰਭ ਰਾਖਨਹਾਰਾ ਰਾਮ ॥ ਪਤਿਤ ਉਧਾਰਣ ਹਰਿ ਬਿਰਦੁ ਤੁਮਾਰਾ ਰਾਮ ॥ ਪਤਿਤ ਉਧਾਰਨ ਸਰਨਿ ਸੁਆਮੀ ਕ੍ਰਿਪਾ ਨਿਧਿ ਦਇਆਲਾ ॥ ਅੰਧ ਕੂਪ ਤੇ ਉਧਰੁ ਕਰਤੇ ਸਗਲ ਘਟ ਪ੍ਰਤਿਪਾਲਾ ॥ ਸਰਨਿ ਤੇਰੀ ਕਟਿ ਮਹਾ ਬੇੜੀ ਇਕੁ ਨਾਮੁ ਦੇਹਿ ਅਧਾਰਾ ॥ ਬਿਨਵੰਤ ਨਾਨਕ ਕਰ ਦੇਇ ਰਾਖਹੁ ਗੋਬਿੰਦ ਦੀਨ ਦਇਆਰਾ ॥੪॥

ਸੋ ਦਿਨੁ ਸਫਲੁ ਗਣਿਆ ਹਰਿ ਪ੍ਰਭੂ ਮਿਲਾਇਆ ਰਾਮ ॥ ਸਭਿ ਸੁਖ ਪਰਗਟਿਆ ਦੁਖ ਦੂਰਿ ਪਰਾਇਆ ਰਾਮ ॥ ਸੁਖ ਸਹਜ ਅਨਦ ਬਿਨੋਦ ਸਦ ਹੀ ਗੁਨ ਗੁਪਾਲ ਨਿਤ ਗਾਈਐ ॥ ਭਜੁ ਸਾਧਸੰਗੇ ਮਿਲੇ ਰੰਗੇ ਬਹੁੜਿ ਜੋਨਿ ਨ ਧਾਈਐ ॥ ਗਹਿ ਕੰਠਿ ਲਾਏ ਸਹਜਿ ਸੁਭਾਏ ਆਦਿ ਅੰਕੁਰੁ ਆਇਆ ॥ ਬਿਨਵੰਤ ਨਾਨਕ ਆਪਿ ਮਿਲਿਆ ਬਹੁੜਿ ਕਤਹੂ ਨ ਜਾਇਆ ॥੫॥੪॥੭॥

(ਗੁਰੂ ਅਰਜਨ ਦੇਵ ਜੀ -- SGGS 547) ਬਿਹਾਗੜਾ ਮਹਲਾ ੫ ਛੰਤ ॥
ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥ ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥ ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥ ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬ ਮੈ ਨਿਰੰਜਨਾ ॥ ਸੁਨਤ ਪੇਖਤ ਸੰਗਿ ਸਭ ਕੈ ਪ੍ਰਭ ਨੇਰਹੂ ਤੇ ਨੇਰੇ ॥ ਅਰਦਾਸਿ ਨਾਨਕ ਸੁਨਿ ਸੁਆਮੀ ਰਖਿ ਲੇਹੁ ਘਰ ਕੇ ਚੇਰੇ ॥੧॥

ਤੂ ਸਮਰਥੁ ਸਦਾ ਹਮ ਦੀਨ ਭੇਖਾਰੀ ਰਾਮ ॥ ਮਾਇਆ ਮੋਹਿ ਮਗਨੁ ਕਢਿ ਲੇਹੁ ਮੁਰਾਰੀ ਰਾਮ ॥ ਲੋਭਿ ਮੋਹਿ ਬਿਕਾਰਿ ਬਾਧਿਓ ਅਨਿਕ ਦੋਖ ਕਮਾਵਨੇ ॥ ਅਲਿਪਤ ਬੰਧਨ ਰਹਤ ਕਰਤਾ ਕੀਆ ਅਪਨਾ ਪਾਵਨੇ ॥ ਕਰਿ ਅਨੁਗ੍ਰਹੁ ਪਤਿਤ ਪਾਵਨ ਬਹੁ ਜੋਨਿ ਭ੍ਰਮਤੇ ਹਾਰੀ ॥ ਬਿਨਵੰਤਿ ਨਾਨਕ ਦਾਸੁ ਹਰਿ ਕਾ ਪ੍ਰਭ ਜੀਅ ਪ੍ਰਾਨ ਅਧਾਰੀ ॥੨॥

ਤੂ ਸਮਰਥੁ ਵਡਾ ਮੇਰੀ ਮਤਿ ਥੋਰੀ ਰਾਮ ॥ ਪਾਲਹਿ ਅਕਿਰਤਘਨਾ ਪੂਰਨ ਦ੍ਰਿਸਟਿ ਤੇਰੀ ਰਾਮ ॥ ਅਗਾਧਿ ਬੋਧਿ ਅਪਾਰ ਕਰਤੇ ਮੋਹਿ ਨੀਚੁ ਕਛੂ ਨ ਜਾਨਾ ॥ ਰਤਨੁ ਤਿਆਗਿ ਸੰਗ੍ਰਹਨ ਕਉਡੀ ਪਸੂ ਨੀਚੁ ਇਆਨਾ ॥ ਤਿਆਗਿ ਚਲਤੀ ਮਹਾ ਚੰਚਲਿ ਦੋਖ ਕਰਿ ਕਰਿ ਜੋਰੀ ॥ ਨਾਨਕ ਸਰਨਿ ਸਮਰਥ ਸੁਆਮੀ ਪੈਜ ਰਾਖਹੁ ਮੋਰੀ ॥੩॥

ਜਾ ਤੇ ਵੀਛੁੜਿਆ ਤਿਨਿ ਆਪਿ ਮਿਲਾਇਆ ਰਾਮ ॥ ਸਾਧੂ ਸੰਗਮੇ ਹਰਿ ਗੁਣ ਗਾਇਆ ਰਾਮ ॥ ਗੁਣ ਗਾਇ ਗੋਵਿਦ ਸਦਾ ਨੀਕੇ ਕਲਿਆਣ ਮੈ ਪਰਗਟ ਭਏ ॥ ਸੇਜਾ ਸੁਹਾਵੀ ਸੰਗਿ ਪ੍ਰਭ ਕੈ ਆਪਣੇ ਪ੍ਰਭ ਕਰਿ ਲਏ ॥ ਛੋਡਿ ਚਿੰਤ ਅਚਿੰਤ ਹੋਏ ਬਹੁੜਿ ਦੂਖੁ ਨ ਪਾਇਆ ॥ ਨਾਨਕ ਦਰਸਨੁ ਪੇਖਿ ਜੀਵੇ ਗੋਵਿੰਦ ਗੁਣ ਨਿਧਿ ਗਾਇਆ ॥੪॥੫॥੮॥

(ਗੁਰੂ ਅਰਜਨ ਦੇਵ ਜੀ -- SGGS 547) ਬਿਹਾਗੜਾ ਮਹਲਾ ੫ ਛੰਤ ॥
ਬੋਲਿ ਸੁਧਰਮੀੜਿਆ ਮੋਨਿ ਕਤ ਧਾਰੀ ਰਾਮ ॥ ਤੂ ਨੇਤ੍ਰੀ ਦੇਖਿ ਚਲਿਆ ਮਾਇਆ ਬਿਉਹਾਰੀ ਰਾਮ ॥ ਸੰਗਿ ਤੇਰੈ ਕਛੁ ਨ ਚਾਲੈ ਬਿਨਾ ਗੋਬਿੰਦ ਨਾਮਾ ॥ ਦੇਸ ਵੇਸ ਸੁਵਰਨ ਰੂਪਾ ਸਗਲ ਊਣੇ ਕਾਮਾ ॥ ਪੁਤ੍ਰ ਕਲਤ੍ਰ ਨ ਸੰਗਿ ਸੋਭਾ ਹਸਤ ਘੋਰਿ ਵਿਕਾਰੀ ॥ ਬਿਨਵੰਤ ਨਾਨਕ ਬਿਨੁ ਸਾਧਸੰਗਮ ਸਭ ਮਿਥਿਆ ਸੰਸਾਰੀ ॥੧॥

ਰਾਜਨ ਕਿਉ ਸੋਇਆ ਤੂ ਨੀਦ ਭਰੇ ਜਾਗਤ ਕਤ ਨਾਹੀ ਰਾਮ ॥ ਮਾਇਆ ਝੂਠੁ ਰੁਦਨੁ ਕੇਤੇ ਬਿਲਲਾਹੀ ਰਾਮ ॥ ਬਿਲਲਾਹਿ ਕੇਤੇ ਮਹਾ ਮੋਹਨ ਬਿਨੁ ਨਾਮ ਹਰਿ ਕੇ ਸੁਖੁ ਨਹੀ ॥ ਸਹਸ ਸਿਆਣਪ ਉਪਾਵ ਥਾਕੇ ਜਹ ਭਾਵਤ ਤਹ ਜਾਹੀ ॥ ਆਦਿ ਅੰਤੇ ਮਧਿ ਪੂਰਨ ਸਰਬਤ੍ਰ ਘਟਿ ਘਟਿ ਆਹੀ ॥ ਬਿਨਵੰਤ ਨਾਨਕ ਜਿਨ ਸਾਧਸੰਗਮੁ ਸੇ ਪਤਿ ਸੇਤੀ ਘਰਿ ਜਾਹੀ ॥੨॥

ਨਰਪਤਿ ਜਾਣਿ ਗ੍ਰਹਿਓ ਸੇਵਕ ਸਿਆਣੇ ਰਾਮ ॥ ਸਰਪਰ ਵੀਛੁੜਣਾ ਮੋਹੇ ਪਛੁਤਾਣੇ ਰਾਮ ॥ ਹਰਿਚੰਦਉਰੀ ਦੇਖਿ ਭੂਲਾ ਕਹਾ ਅਸਥਿਤਿ ਪਾਈਐ ॥ ਬਿਨੁ ਨਾਮ ਹਰਿ ਕੇ ਆਨ ਰਚਨਾ ਅਹਿਲਾ ਜਨਮੁ ਗਵਾਈਐ ॥ ਹਉ ਹਉ ਕਰਤ ਨ ਤ੍ਰਿਸਨ ਬੂਝੈ ਨਹ ਕਾਂਮ ਪੂਰਨ ਗਿਆਨੇ ॥ ਬਿਨਵੰਤਿ ਨਾਨਕ ਬਿਨੁ ਨਾਮ ਹਰਿ ਕੇ ਕੇਤਿਆ ਪਛੁਤਾਨੇ ॥੩॥

ਧਾਰਿ ਅਨੁਗ੍ਰਹੋ ਅਪਨਾ ਕਰਿ ਲੀਨਾ ਰਾਮ ॥ ਭੁਜਾ ਗਹਿ ਕਾਢਿ ਲੀਓ ਸਾਧੂ ਸੰਗੁ ਦੀਨਾ ਰਾਮ ॥ ਸਾਧਸੰਗਮਿ ਹਰਿ ਅਰਾਧੇ ਸਗਲ ਕਲਮਲ ਦੁਖ ਜਲੇ ॥ ਮਹਾ ਧਰਮ ਸੁਦਾਨ ਕਿਰਿਆ ਸੰਗਿ ਤੇਰੈ ਸੇ ਚਲੇ ॥ ਰਸਨਾ ਅਰਾਧੈ ਏਕੁ ਸੁਆਮੀ ਹਰਿ ਨਾਮਿ ਮਨੁ ਤਨੁ ਭੀਨਾ ॥ ਨਾਨਕ ਜਿਸ ਨੋ ਹਰਿ ਮਿਲਾਏ ਸੋ ਸਰਬ ਗੁਣ ਪਰਬੀਨਾ ॥੪॥੬॥੯॥

(ਗੁਰੂ ਰਾਮਦਾਸ ਜੀ -- SGGS 548) ਬਿਹਾਗੜੇ ਕੀ ਵਾਰ ਮਹਲਾ ੪
ੴ ਸਤਿਗੁਰ ਪ੍ਰਸਾਦਿ ॥
(ਗੁਰੂ ਅਮਰਦਾਸ ਜੀ -- SGGS 548) ਸਲੋਕ ਮਃ ੩ ॥
ਗੁਰ ਸੇਵਾ ਤੇ ਸੁਖੁ ਪਾਈਐ ਹੋਰ ਥੈ ਸੁਖੁ ਨ ਭਾਲਿ ॥ ਗੁਰ ਕੈ ਸਬਦਿ ਮਨੁ ਭੇਦੀਐ ਸਦਾ ਵਸੈ ਹਰਿ ਨਾਲਿ ॥ ਨਾਨਕ ਨਾਮੁ ਤਿਨਾ ਕਉ ਮਿਲੈ ਜਿਨ ਹਰਿ ਵੇਖੈ ਨਦਰਿ ਨਿਹਾਲਿ ॥੧॥

(ਗੁਰੂ ਅਮਰਦਾਸ ਜੀ -- SGGS 548) ਮਃ ੩ ॥
ਸਿਫਤਿ ਖਜਾਨਾ ਬਖਸ ਹੈ ਜਿਸੁ ਬਖਸੈ ਸੋ ਖਰਚੈ ਖਾਇ ॥ ਸਤਿਗੁਰ ਬਿਨੁ ਹਥਿ ਨ ਆਵਈ ਸਭ ਥਕੇ ਕਰਮ ਕਮਾਇ ॥ ਨਾਨਕ ਮਨਮੁਖੁ ਜਗਤੁ ਧਨਹੀਣੁ ਹੈ ਅਗੈ ਭੁਖਾ ਕਿ ਖਾਇ ॥੨॥

(ਗੁਰੂ ਰਾਮਦਾਸ ਜੀ -- SGGS 548) ਪਉੜੀ ॥
ਸਭ ਤੇਰੀ ਤੂ ਸਭਸ ਦਾ ਸਭ ਤੁਧੁ ਉਪਾਇਆ ॥ ਸਭਨਾ ਵਿਚਿ ਤੂ ਵਰਤਦਾ ਤੂ ਸਭਨੀ ਧਿਆਇਆ ॥ ਤਿਸ ਦੀ ਤੂ ਭਗਤਿ ਥਾਇ ਪਾਇਹਿ ਜੋ ਤੁਧੁ ਮਨਿ ਭਾਇਆ ॥ ਜੋ ਹਰਿ ਪ੍ਰਭ ਭਾਵੈ ਸੋ ਥੀਐ ਸਭਿ ਕਰਨਿ ਤੇਰਾ ਕਰਾਇਆ ॥ ਸਲਾਹਿਹੁ ਹਰਿ ਸਭਨਾ ਤੇ ਵਡਾ ਜੋ ਸੰਤ ਜਨਾਂ ਕੀ ਪੈਜ ਰਖਦਾ ਆਇਆ ॥੧॥

(ਗੁਰੂ ਅਮਰਦਾਸ ਜੀ -- SGGS 548) ਸਲੋਕ ਮਃ ੩ ॥
ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ ਕੋਇ ॥ ਨਾਮੇ ਕਾਰਜ ਸਿਧਿ ਹੈ ਸਹਜੇ ਹੋਇ ਸੁ ਹੋਇ ॥ ਗੁਰਮਤਿ ਮਤਿ ਅਚਲੁ ਹੈ ਚਲਾਇ ਨ ਸਕੈ ਕੋਇ ॥ ਭਗਤਾ ਕਾ ਹਰਿ ਅੰਗੀਕਾਰੁ ਕਰੇ ਕਾਰਜੁ ਸੁਹਾਵਾ ਹੋਇ ॥ ਮਨਮੁਖ ਮੂਲਹੁ ਭੁਲਾਇਅਨੁ ਵਿਚਿ ਲਬੁ ਲੋਭੁ ਅਹੰਕਾਰੁ ॥ ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰੈ ਵੀਚਾਰੁ ॥ ਸੁਧਿ ਮਤਿ ਕਰਤੈ ਹਿਰਿ ਲਈ ਬੋਲਨਿ ਸਭੁ ਵਿਕਾਰੁ ॥ ਦਿਤੈ ਕਿਤੈ ਨ ਸੰਤੋਖੀਅਨਿ ਅੰਤਰਿ ਤ੍ਰਿਸਨਾ ਬਹੁਤੁ ਅਗੵਾਨੁ ਅੰਧਾਰੁ ॥ ਨਾਨਕ ਮਨਮੁਖਾ ਨਾਲਹੁ ਤੁਟੀਆ ਭਲੀ ਜਿਨਾ ਮਾਇਆ ਮੋਹਿ ਪਿਆਰੁ ॥੧॥

(ਗੁਰੂ ਅਮਰਦਾਸ ਜੀ -- SGGS 549) ਮਃ ੩ ॥
ਤਿਨੑ ਭਉ ਸੰਸਾ ਕਿਆ ਕਰੇ ਜਿਨ ਸਤਿਗੁਰੁ ਸਿਰਿ ਕਰਤਾਰੁ ॥ ਧੁਰਿ ਤਿਨ ਕੀ ਪੈਜ ਰਖਦਾ ਆਪੇ ਰਖਣਹਾਰੁ ॥ ਮਿਲਿ ਪ੍ਰੀਤਮ ਸੁਖੁ ਪਾਇਆ ਸਚੈ ਸਬਦਿ ਵੀਚਾਰਿ ॥ ਨਾਨਕ ਸੁਖਦਾਤਾ ਸੇਵਿਆ ਆਪੇ ਪਰਖਣਹਾਰੁ ॥੨॥

(ਗੁਰੂ ਰਾਮਦਾਸ ਜੀ -- SGGS 549) ਪਉੜੀ ॥
ਜੀਅ ਜੰਤ ਸਭਿ ਤੇਰਿਆ ਤੂ ਸਭਨਾ ਰਾਸਿ ॥ ਜਿਸ ਨੋ ਤੂ ਦੇਹਿ ਤਿਸੁ ਸਭੁ ਕਿਛੁ ਮਿਲੈ ਕੋਈ ਹੋਰੁ ਸਰੀਕੁ ਨਾਹੀ ਤੁਧੁ ਪਾਸਿ ॥ ਤੂ ਇਕੋ ਦਾਤਾ ਸਭਸ ਦਾ ਹਰਿ ਪਹਿ ਅਰਦਾਸਿ ॥ ਜਿਸ ਦੀ ਤੁਧੁ ਭਾਵੈ ਤਿਸ ਦੀ ਤੂ ਮੰਨਿ ਲੈਹਿ ਸੋ ਜਨੁ ਸਾਬਾਸਿ ॥ ਸਭੁ ਤੇਰਾ ਚੋਜੁ ਵਰਤਦਾ ਦੁਖੁ ਸੁਖੁ ਤੁਧੁ ਪਾਸਿ ॥੨॥

(ਗੁਰੂ ਅਮਰਦਾਸ ਜੀ -- SGGS 549) ਸਲੋਕ ਮਃ ੩ ॥
ਗੁਰਮੁਖਿ ਸਚੈ ਭਾਵਦੇ ਦਰਿ ਸਚੈ ਸਚਿਆਰ ॥ ਸਾਜਨ ਮਨਿ ਆਨੰਦੁ ਹੈ ਗੁਰ ਕਾ ਸਬਦੁ ਵੀਚਾਰ ॥ ਅੰਤਰਿ ਸਬਦੁ ਵਸਾਇਆ ਦੁਖੁ ਕਟਿਆ ਚਾਨਣੁ ਕੀਆ ਕਰਤਾਰਿ ॥ ਨਾਨਕ ਰਖਣਹਾਰਾ ਰਖਸੀ ਆਪਣੀ ਕਿਰਪਾ ਧਾਰਿ ॥੧॥

(ਗੁਰੂ ਅਮਰਦਾਸ ਜੀ -- SGGS 549) ਮਃ ੩ ॥
ਗੁਰ ਕੀ ਸੇਵਾ ਚਾਕਰੀ ਭੈ ਰਚਿ ਕਾਰ ਕਮਾਇ ॥ ਜੇਹਾ ਸੇਵੈ ਤੇਹੋ ਹੋਵੈ ਜੇ ਚਲੈ ਤਿਸੈ ਰਜਾਇ ॥ ਨਾਨਕ ਸਭੁ ਕਿਛੁ ਆਪਿ ਹੈ ਅਵਰੁ ਨ ਦੂਜੀ ਜਾਇ ॥੨॥

(ਗੁਰੂ ਰਾਮਦਾਸ ਜੀ -- SGGS 549) ਪਉੜੀ ॥
ਤੇਰੀ ਵਡਿਆਈ ਤੂਹੈ ਜਾਣਦਾ ਤੁਧੁ ਜੇਵਡੁ ਅਵਰੁ ਨ ਕੋਈ ॥ ਤੁਧੁ ਜੇਵਡੁ ਹੋਰੁ ਸਰੀਕੁ ਹੋਵੈ ਤਾ ਆਖੀਐ ਤੁਧੁ ਜੇਵਡੁ ਤੂਹੈ ਹੋਈ ॥ ਜਿਨਿ ਤੂ ਸੇਵਿਆ ਤਿਨਿ ਸੁਖੁ ਪਾਇਆ ਹੋਰੁ ਤਿਸ ਦੀ ਰੀਸ ਕਰੇ ਕਿਆ ਕੋਈ ॥ ਤੂ ਭੰਨਣ ਘੜਣ ਸਮਰਥੁ ਦਾਤਾਰੁ ਹਹਿ ਤੁਧੁ ਅਗੈ ਮੰਗਣ ਨੋ ਹਥ ਜੋੜਿ ਖਲੀ ਸਭ ਹੋਈ ॥ ਤੁਧੁ ਜੇਵਡੁ ਦਾਤਾਰੁ ਮੈ ਕੋਈ ਨਦਰਿ ਨ ਆਵਈ ਤੁਧੁ ਸਭਸੈ ਨੋ ਦਾਨੁ ਦਿਤਾ ਖੰਡੀ ਵਰਭੰਡੀ ਪਾਤਾਲੀ ਪੁਰਈ ਸਭ ਲੋਈ ॥੩॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates