ਰਾਗ ਬਿਲਾਵਲੁ - ਬਾਣੀ ਸ਼ਬਦ, Raag Bilaval - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਨਾਨਕ ਦੇਵ ਜੀ -- SGGS 795) ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਰਾਗੁ ਬਿਲਾਵਲੁ ਮਹਲਾ ੧ ਚਉਪਦੇ ਘਰੁ ੧ ॥
ਤੂ ਸੁਲਤਾਨੁ ਕਹਾ ਹਉ ਮੀਆ ਤੇਰੀ ਕਵਨ ਵਡਾਈ ॥ ਜੋ ਤੂ ਦੇਹਿ ਸੁ ਕਹਾ ਸੁਆਮੀ ਮੈ ਮੂਰਖ ਕਹਣੁ ਨ ਜਾਈ ॥੧॥

ਤੇਰੇ ਗੁਣ ਗਾਵਾ ਦੇਹਿ ਬੁਝਾਈ ॥ ਜੈਸੇ ਸਚ ਮਹਿ ਰਹਉ ਰਜਾਈ ॥੧॥ ਰਹਾਉ ॥

ਜੋ ਕਿਛੁ ਹੋਆ ਸਭੁ ਕਿਛੁ ਤੁਝ ਤੇ ਤੇਰੀ ਸਭ ਅਸਨਾਈ ॥ ਤੇਰਾ ਅੰਤੁ ਨ ਜਾਣਾ ਮੇਰੇ ਸਾਹਿਬ ਮੈ ਅੰਧੁਲੇ ਕਿਆ ਚਤੁਰਾਈ ॥੨॥

ਕਿਆ ਹਉ ਕਥੀ ਕਥੇ ਕਥਿ ਦੇਖਾ ਮੈ ਅਕਥੁ ਨ ਕਥਨਾ ਜਾਈ ॥ ਜੋ ਤੁਧੁ ਭਾਵੈ ਸੋਈ ਆਖਾ ਤਿਲੁ ਤੇਰੀ ਵਡਿਆਈ ॥੩॥

ਏਤੇ ਕੂਕਰ ਹਉ ਬੇਗਾਨਾ ਭਉਕਾ ਇਸੁ ਤਨ ਤਾਈ ॥ ਭਗਤਿ ਹੀਣੁ ਨਾਨਕੁ ਜੇ ਹੋਇਗਾ ਤਾ ਖਸਮੈ ਨਾਉ ਨ ਜਾਈ ॥੪॥੧॥

(ਗੁਰੂ ਨਾਨਕ ਦੇਵ ਜੀ -- SGGS 795) ਬਿਲਾਵਲੁ ਮਹਲਾ ੧ ॥
ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥

ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥ ਕਉਣੁ ਜਾਣੈ ਪੀਰ ਪਰਾਈ ॥ ਹਮ ਨਾਹੀ ਚਿੰਤ ਪਰਾਈ ॥੧॥ ਰਹਾਉ ॥

ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ ਜੋਤਿ ਤੁਮ੍ਹ੍ਹਾਰੀ ॥੨॥

ਸਿਖ ਮਤਿ ਸਭ ਬੁਧਿ ਤੁਮ੍ਹ੍ਹਾਰੀ ਮੰਦਿਰ ਛਾਵਾ ਤੇਰੇ ॥ ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥੩॥

ਜੀਅ ਜੰਤ ਸਭਿ ਸਰਣਿ ਤੁਮ੍ਹ੍ਹਾਰੀ ਸਰਬ ਚਿੰਤ ਤੁਧੁ ਪਾਸੇ ॥ ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥੪॥੨॥

(ਗੁਰੂ ਨਾਨਕ ਦੇਵ ਜੀ -- SGGS 795) ਬਿਲਾਵਲੁ ਮਹਲਾ ੧ ॥
ਆਪੇ ਸਬਦੁ ਆਪੇ ਨੀਸਾਨੁ ॥ ਆਪੇ ਸੁਰਤਾ ਆਪੇ ਜਾਨੁ ॥ ਆਪੇ ਕਰਿ ਕਰਿ ਵੇਖੈ ਤਾਣੁ ॥ ਤੂ ਦਾਤਾ ਨਾਮੁ ਪਰਵਾਣੁ ॥੧॥

ਐਸਾ ਨਾਮੁ ਨਿਰੰਜਨ ਦੇਉ ॥ ਹਉ ਜਾਚਿਕੁ ਤੂ ਅਲਖ ਅਭੇਉ ॥੧॥ ਰਹਾਉ ॥

ਮਾਇਆ ਮੋਹੁ ਧਰਕਟੀ ਨਾਰਿ ॥ ਭੂੰਡੀ ਕਾਮਣਿ ਕਾਮਣਿਆਰਿ ॥ ਰਾਜੁ ਰੂਪੁ ਝੂਠਾ ਦਿਨ ਚਾਰਿ ॥ ਨਾਮੁ ਮਿਲੈ ਚਾਨਣੁ ਅੰਧਿਆਰਿ ॥੨॥

ਚਖਿ ਛੋਡੀ ਸਹਸਾ ਨਹੀ ਕੋਇ ॥ ਬਾਪੁ ਦਿਸੈ ਵੇਜਾਤਿ ਨ ਹੋਇ ॥ ਏਕੇ ਕਉ ਨਾਹੀ ਭਉ ਕੋਇ ॥ ਕਰਤਾ ਕਰੇ ਕਰਾਵੈ ਸੋਇ ॥੩॥

ਸਬਦਿ ਮੁਏ ਮਨੁ ਮਨ ਤੇ ਮਾਰਿਆ ॥ ਠਾਕਿ ਰਹੇ ਮਨੁ ਸਾਚੈ ਧਾਰਿਆ ॥ ਅਵਰੁ ਨ ਸੂਝੈ ਗੁਰ ਕਉ ਵਾਰਿਆ ॥ ਨਾਨਕ ਨਾਮਿ ਰਤੇ ਨਿਸਤਾਰਿਆ ॥੪॥੩॥

(ਗੁਰੂ ਨਾਨਕ ਦੇਵ ਜੀ -- SGGS 796) ਬਿਲਾਵਲੁ ਮਹਲਾ ੧ ॥
ਗੁਰ ਬਚਨੀ ਮਨੁ ਸਹਜ ਧਿਆਨੇ ॥ ਹਰਿ ਕੈ ਰੰਗਿ ਰਤਾ ਮਨੁ ਮਾਨੇ ॥ ਮਨਮੁਖ ਭਰਮਿ ਭੁਲੇ ਬਉਰਾਨੇ ॥ ਹਰਿ ਬਿਨੁ ਕਿਉ ਰਹੀਐ ਗੁਰ ਸਬਦਿ ਪਛਾਨੇ ॥੧॥

ਬਿਨੁ ਦਰਸਨ ਕੈਸੇ ਜੀਵਉ ਮੇਰੀ ਮਾਈ ॥ ਹਰਿ ਬਿਨੁ ਜੀਅਰਾ ਰਹਿ ਨ ਸਕੈ ਖਿਨੁ ਸਤਿਗੁਰਿ ਬੂਝ ਬੁਝਾਈ ॥੧॥ ਰਹਾਉ ॥

ਮੇਰਾ ਪ੍ਰਭੁ ਬਿਸਰੈ ਹਉ ਮਰਉ ਦੁਖਾਲੀ ॥ ਸਾਸਿ ਗਿਰਾਸਿ ਜਪਉ ਅਪੁਨੇ ਹਰਿ ਭਾਲੀ ॥ ਸਦ ਬੈਰਾਗਨਿ ਹਰਿ ਨਾਮੁ ਨਿਹਾਲੀ ॥ ਅਬ ਜਾਨੇ ਗੁਰਮੁਖਿ ਹਰਿ ਨਾਲੀ ॥੨॥

ਅਕਥ ਕਥਾ ਕਹੀਐ ਗੁਰ ਭਾਇ ॥ ਪ੍ਰਭੁ ਅਗਮ ਅਗੋਚਰੁ ਦੇਇ ਦਿਖਾਇ ॥ ਬਿਨੁ ਗੁਰ ਕਰਣੀ ਕਿਆ ਕਾਰ ਕਮਾਇ ॥ ਹਉਮੈ ਮੇਟਿ ਚਲੈ ਗੁਰ ਸਬਦਿ ਸਮਾਇ ॥੩॥

ਮਨਮੁਖੁ ਵਿਛੁੜੈ ਖੋਟੀ ਰਾਸਿ ॥ ਗੁਰਮੁਖਿ ਨਾਮਿ ਮਿਲੈ ਸਾਬਾਸਿ ॥ ਹਰਿ ਕਿਰਪਾ ਧਾਰੀ ਦਾਸਨਿ ਦਾਸ ॥ ਜਨ ਨਾਨਕ ਹਰਿ ਨਾਮ ਧਨੁ ਰਾਸਿ ॥੪॥੪॥

(ਗੁਰੂ ਅਮਰਦਾਸ ਜੀ -- SGGS 796) ਬਿਲਾਵਲੁ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥

ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥

ਤੂ ਦਇਆਲੁ ਦਇਆਪਤਿ ਦਾਤਾ ਕਿਆ ਏਹਿ ਜੰਤ ਵਿਚਾਰੇ ॥ ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ ॥ ਗੁਰਮੁਖਿ ਹੋਵੈ ਸੋ ਮੁਕਤੁ ਕਹੀਐ ਮਨਮੁਖ ਬੰਧ ਵਿਚਾਰੇ ॥੨॥

ਸੋ ਜਨੁ ਮੁਕਤੁ ਜਿਸੁ ਏਕ ਲਿਵ ਲਾਗੀ ਸਦਾ ਰਹੈ ਹਰਿ ਨਾਲੇ ॥ ਤਿਨ ਕੀ ਗਹਣ ਗਤਿ ਕਹੀ ਨ ਜਾਈ ਸਚੈ ਆਪਿ ਸਵਾਰੇ ॥ ਭਰਮਿ ਭੁਲਾਣੇ ਸਿ ਮਨਮੁਖ ਕਹੀਅਹਿ ਨਾ ਉਰਵਾਰਿ ਨ ਪਾਰੇ ॥੩॥

ਜਿਸ ਨੋ ਨਦਰਿ ਕਰੇ ਸੋਈ ਜਨੁ ਪਾਏ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਜਨ ਮਾਇਆ ਮਾਹਿ ਨਿਸਤਾਰੇ ॥ ਨਾਨਕ ਭਾਗੁ ਹੋਵੈ ਜਿਸੁ ਮਸਤਕਿ ਕਾਲਹਿ ਮਾਰਿ ਬਿਦਾਰੇ ॥੪॥੧॥

(ਗੁਰੂ ਅਮਰਦਾਸ ਜੀ -- SGGS 797) ਬਿਲਾਵਲੁ ਮਹਲਾ ੩ ॥
ਅਤੁਲੁ ਕਿਉ ਤੋਲਿਆ ਜਾਇ ॥ ਦੂਜਾ ਹੋਇ ਤ ਸੋਝੀ ਪਾਇ ॥ ਤਿਸ ਤੇ ਦੂਜਾ ਨਾਹੀ ਕੋਇ ॥ ਤਿਸ ਦੀ ਕੀਮਤਿ ਕਿਕੂ ਹੋਇ ॥੧॥

ਗੁਰ ਪਰਸਾਦਿ ਵਸੈ ਮਨਿ ਆਇ ॥ ਤਾ ਕੋ ਜਾਣੈ ਦੁਬਿਧਾ ਜਾਇ ॥੧॥ ਰਹਾਉ ॥

ਆਪਿ ਸਰਾਫੁ ਕਸਵਟੀ ਲਾਏ ॥ ਆਪੇ ਪਰਖੇ ਆਪਿ ਚਲਾਏ ॥ ਆਪੇ ਤੋਲੇ ਪੂਰਾ ਹੋਇ ॥ ਆਪੇ ਜਾਣੈ ਏਕੋ ਸੋਇ ॥੨॥

ਮਾਇਆ ਕਾ ਰੂਪੁ ਸਭੁ ਤਿਸ ਤੇ ਹੋਇ ॥ ਜਿਸ ਨੋ ਮੇਲੇ ਸੁ ਨਿਰਮਲੁ ਹੋਇ ॥ ਜਿਸ ਨੋ ਲਾਏ ਲਗੈ ਤਿਸੁ ਆਇ ॥ ਸਭੁ ਸਚੁ ਦਿਖਾਲੇ ਤਾ ਸਚਿ ਸਮਾਇ ॥੩॥

ਆਪੇ ਲਿਵ ਧਾਤੁ ਹੈ ਆਪੇ ॥ ਆਪਿ ਬੁਝਾਏ ਆਪੇ ਜਾਪੇ ॥ ਆਪੇ ਸਤਿਗੁਰੁ ਸਬਦੁ ਹੈ ਆਪੇ ॥ ਨਾਨਕ ਆਖਿ ਸੁਣਾਏ ਆਪੇ ॥੪॥੨॥

(ਗੁਰੂ ਅਮਰਦਾਸ ਜੀ -- SGGS 797) ਬਿਲਾਵਲੁ ਮਹਲਾ ੩ ॥
ਸਾਹਿਬ ਤੇ ਸੇਵਕੁ ਸੇਵ ਸਾਹਿਬ ਤੇ ਕਿਆ ਕੋ ਕਹੈ ਬਹਾਨਾ ॥ ਐਸਾ ਇਕੁ ਤੇਰਾ ਖੇਲੁ ਬਨਿਆ ਹੈ ਸਭ ਮਹਿ ਏਕੁ ਸਮਾਨਾ ॥੧॥

ਸਤਿਗੁਰਿ ਪਰਚੈ ਹਰਿ ਨਾਮਿ ਸਮਾਨਾ ॥ ਜਿਸੁ ਕਰਮੁ ਹੋਵੈ ਸੋ ਸਤਿਗੁਰੁ ਪਾਏ ਅਨਦਿਨੁ ਲਾਗੈ ਸਹਜ ਧਿਆਨਾ ॥੧॥ ਰਹਾਉ ॥

ਕਿਆ ਕੋਈ ਤੇਰੀ ਸੇਵਾ ਕਰੇ ਕਿਆ ਕੋ ਕਰੇ ਅਭਿਮਾਨਾ ॥ ਜਬ ਅਪੁਨੀ ਜੋਤਿ ਖਿੰਚਹਿ ਤੂ ਸੁਆਮੀ ਤਬ ਕੋਈ ਕਰਉ ਦਿਖਾ ਵਖਿਆਨਾ ॥੨॥

ਆਪੇ ਗੁਰੁ ਚੇਲਾ ਹੈ ਆਪੇ ਆਪੇ ਗੁਣੀ ਨਿਧਾਨਾ ॥ ਜਿਉ ਆਪਿ ਚਲਾਏ ਤਿਵੈ ਕੋਈ ਚਾਲੈ ਜਿਉ ਹਰਿ ਭਾਵੈ ਭਗਵਾਨਾ ॥੩॥

ਕਹਤ ਨਾਨਕੁ ਤੂ ਸਾਚਾ ਸਾਹਿਬੁ ਕਉਣੁ ਜਾਣੈ ਤੇਰੇ ਕਾਮਾਂ ॥ ਇਕਨਾ ਘਰ ਮਹਿ ਦੇ ਵਡਿਆਈ ਇਕਿ ਭਰਮਿ ਭਵਹਿ ਅਭਿਮਾਨਾ ॥੪॥੩॥

(ਗੁਰੂ ਅਮਰਦਾਸ ਜੀ -- SGGS 797) ਬਿਲਾਵਲੁ ਮਹਲਾ ੩ ॥
ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥ ਇਸੁ ਪਰਪੰਚ ਮਹਿ ਸਾਚੇ ਨਾਮ ਕੀ ਵਡਿਆਈ ਮਤੁ ਕੋ ਧਰਹੁ ਗੁਮਾਨਾ ॥੧॥

ਸਤਿਗੁਰ ਕੀ ਜਿਸ ਨੋ ਮਤਿ ਆਵੈ ਸੋ ਸਤਿਗੁਰ ਮਾਹਿ ਸਮਾਨਾ ॥ ਇਹ ਬਾਣੀ ਜੋ ਜੀਅਹੁ ਜਾਣੈ ਤਿਸੁ ਅੰਤਰਿ ਰਵੈ ਹਰਿ ਨਾਮਾ ॥੧॥ ਰਹਾਉ ॥

ਚਹੁ ਜੁਗਾ ਕਾ ਹੁਣਿ ਨਿਬੇੜਾ ਨਰ ਮਨੁਖਾ ਨੋ ਏਕੁ ਨਿਧਾਨਾ ॥ ਜਤੁ ਸੰਜਮ ਤੀਰਥ ਓਨਾ ਜੁਗਾ ਕਾ ਧਰਮੁ ਹੈ ਕਲਿ ਮਹਿ ਕੀਰਤਿ ਹਰਿ ਨਾਮਾ ॥੨॥

ਜੁਗਿ ਜੁਗਿ ਆਪੋ ਆਪਣਾ ਧਰਮੁ ਹੈ ਸੋਧਿ ਦੇਖਹੁ ਬੇਦ ਪੁਰਾਨਾ ॥ ਗੁਰਮੁਖਿ ਜਿਨੀ ਧਿਆਇਆ ਹਰਿ ਹਰਿ ਜਗਿ ਤੇ ਪੂਰੇ ਪਰਵਾਨਾ ॥੩॥

ਕਹਤ ਨਾਨਕੁ ਸਚੇ ਸਿਉ ਪ੍ਰੀਤਿ ਲਾਏ ਚੂਕੈ ਮਨਿ ਅਭਿਮਾਨਾ ॥ ਕਹਤ ਸੁਣਤ ਸਭੇ ਸੁਖ ਪਾਵਹਿ ਮਾਨਤ ਪਾਹਿ ਨਿਧਾਨਾ ॥੪॥੪॥

(ਗੁਰੂ ਅਮਰਦਾਸ ਜੀ -- SGGS 798) ਬਿਲਾਵਲੁ ਮਹਲਾ ੩ ॥
ਗੁਰਮੁਖਿ ਪ੍ਰੀਤਿ ਜਿਸ ਨੋ ਆਪੇ ਲਾਏ ॥ ਤਿਤੁ ਘਰਿ ਬਿਲਾਵਲੁ ਗੁਰ ਸਬਦਿ ਸੁਹਾਏ ॥ ਮੰਗਲੁ ਨਾਰੀ ਗਾਵਹਿ ਆਏ ॥ ਮਿਲਿ ਪ੍ਰੀਤਮ ਸਦਾ ਸੁਖੁ ਪਾਏ ॥੧॥

ਹਉ ਤਿਨ ਬਲਿਹਾਰੈ ਜਿਨੑ ਹਰਿ ਮੰਨਿ ਵਸਾਏ ॥ ਹਰਿ ਜਨ ਕਉ ਮਿਲਿਆ ਸੁਖੁ ਪਾਈਐ ਹਰਿ ਗੁਣ ਗਾਵੈ ਸਹਜਿ ਸੁਭਾਏ ॥੧॥ ਰਹਾਉ ॥

ਸਦਾ ਰੰਗਿ ਰਾਤੇ ਤੇਰੈ ਚਾਏ ॥ ਹਰਿ ਜੀਉ ਆਪਿ ਵਸੈ ਮਨਿ ਆਏ ॥ ਆਪੇ ਸੋਭਾ ਸਦ ਹੀ ਪਾਏ ॥ ਗੁਰਮੁਖਿ ਮੇਲੈ ਮੇਲਿ ਮਿਲਾਏ ॥੨॥

ਗੁਰਮੁਖਿ ਰਾਤੇ ਸਬਦਿ ਰੰਗਾਏ ॥ ਨਿਜ ਘਰਿ ਵਾਸਾ ਹਰਿ ਗੁਣ ਗਾਏ ॥ ਰੰਗਿ ਚਲੂਲੈ ਹਰਿ ਰਸਿ ਭਾਏ ॥ ਇਹੁ ਰੰਗੁ ਕਦੇ ਨ ਉਤਰੈ ਸਾਚਿ ਸਮਾਏ ॥੩॥

ਅੰਤਰਿ ਸਬਦੁ ਮਿਟਿਆ ਅਗਿਆਨੁ ਅੰਧੇਰਾ ॥ ਸਤਿਗੁਰ ਗਿਆਨੁ ਮਿਲਿਆ ਪ੍ਰੀਤਮੁ ਮੇਰਾ ॥ ਜੋ ਸਚਿ ਰਾਤੇ ਤਿਨ ਬਹੁੜਿ ਨ ਫੇਰਾ ॥ ਨਾਨਕ ਨਾਮੁ ਦ੍ਰਿੜਾਏ ਪੂਰਾ ਗੁਰੁ ਮੇਰਾ ॥੪॥੫॥

(ਗੁਰੂ ਅਮਰਦਾਸ ਜੀ -- SGGS 798) ਬਿਲਾਵਲੁ ਮਹਲਾ ੩ ॥
ਪੂਰੇ ਗੁਰ ਤੇ ਵਡਿਆਈ ਪਾਈ ॥ ਅਚਿੰਤ ਨਾਮੁ ਵਸਿਆ ਮਨਿ ਆਈ ॥ ਹਉਮੈ ਮਾਇਆ ਸਬਦਿ ਜਲਾਈ ॥ ਦਰਿ ਸਾਚੈ ਗੁਰ ਤੇ ਸੋਭਾ ਪਾਈ ॥੧॥

ਜਗਦੀਸ ਸੇਵਉ ਮੈ ਅਵਰੁ ਨ ਕਾਜਾ ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ ਰਹਾਉ ॥

ਮਨ ਕੀ ਪਰਤੀਤਿ ਮਨ ਤੇ ਪਾਈ ॥ ਪੂਰੇ ਗੁਰ ਤੇ ਸਬਦਿ ਬੁਝਾਈ ॥ ਜੀਵਣ ਮਰਣੁ ਕੋ ਸਮਸਰਿ ਵੇਖੈ ॥ ਬਹੁੜਿ ਨ ਮਰੈ ਨਾ ਜਮੁ ਪੇਖੈ ॥੨॥

ਘਰ ਹੀ ਮਹਿ ਸਭਿ ਕੋਟ ਨਿਧਾਨ ॥ ਸਤਿਗੁਰਿ ਦਿਖਾਏ ਗਇਆ ਅਭਿਮਾਨੁ ॥ ਸਦ ਹੀ ਲਾਗਾ ਸਹਜਿ ਧਿਆਨ ॥ ਅਨਦਿਨੁ ਗਾਵੈ ਏਕੋ ਨਾਮ ॥੩॥

ਇਸੁ ਜੁਗ ਮਹਿ ਵਡਿਆਈ ਪਾਈ ॥ ਪੂਰੇ ਗੁਰ ਤੇ ਨਾਮੁ ਧਿਆਈ ॥ ਜਹ ਦੇਖਾ ਤਹ ਰਹਿਆ ਸਮਾਈ ॥ ਸਦਾ ਸੁਖਦਾਤਾ ਕੀਮਤਿ ਨਹੀ ਪਾਈ ॥੪॥

ਪੂਰੈ ਭਾਗਿ ਗੁਰੁ ਪੂਰਾ ਪਾਇਆ ॥ ਅੰਤਰਿ ਨਾਮੁ ਨਿਧਾਨੁ ਦਿਖਾਇਆ ॥ ਗੁਰ ਕਾ ਸਬਦੁ ਅਤਿ ਮੀਠਾ ਲਾਇਆ ॥ ਨਾਨਕ ਤ੍ਰਿਸਨ ਬੁਝੀ ਮਨਿ ਤਨਿ ਸੁਖੁ ਪਾਇਆ ॥੫॥੬॥੪॥੬॥੧੦॥

(ਗੁਰੂ ਰਾਮਦਾਸ ਜੀ -- SGGS 798) ਰਾਗੁ ਬਿਲਾਵਲੁ ਮਹਲਾ ੪ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਉਦਮ ਮਤਿ ਪ੍ਰਭ ਅੰਤਰਜਾਮੀ ਜਿਉ ਪ੍ਰੇਰੇ ਤਿਉ ਕਰਨਾ ॥ ਜਿਉ ਨਟੂਆ ਤੰਤੁ ਵਜਾਏ ਤੰਤੀ ਤਿਉ ਵਾਜਹਿ ਜੰਤ ਜਨਾ ॥੧॥

ਜਪਿ ਮਨ ਰਾਮ ਨਾਮੁ ਰਸਨਾ ॥ ਮਸਤਕਿ ਲਿਖਤ ਲਿਖੇ ਗੁਰੁ ਪਾਇਆ ਹਰਿ ਹਿਰਦੈ ਹਰਿ ਬਸਨਾ ॥੧॥ ਰਹਾਉ ॥

ਮਾਇਆ ਗਿਰਸਤਿ ਭ੍ਰਮਤੁ ਹੈ ਪ੍ਰਾਨੀ ਰਖਿ ਲੇਵਹੁ ਜਨੁ ਅਪਨਾ ॥ ਜਿਉ ਪ੍ਰਹਿਲਾਦੁ ਹਰਣਾਖਸਿ ਗ੍ਰਸਿਓ ਹਰਿ ਰਾਖਿਓ ਹਰਿ ਸਰਨਾ ॥੨॥

ਕਵਨ ਕਵਨ ਕੀ ਗਤਿ ਮਿਤਿ ਕਹੀਐ ਹਰਿ ਕੀਏ ਪਤਿਤ ਪਵੰਨਾ ॥ ਓਹੁ ਢੋਵੈ ਢੋਰ ਹਾਥਿ ਚਮੁ ਚਮਰੇ ਹਰਿ ਉਧਰਿਓ ਪਰਿਓ ਸਰਨਾ ॥੩॥

ਪ੍ਰਭ ਦੀਨ ਦਇਆਲ ਭਗਤ ਭਵ ਤਾਰਨ ਹਮ ਪਾਪੀ ਰਾਖੁ ਪਪਨਾ ॥ ਹਰਿ ਦਾਸਨ ਦਾਸ ਦਾਸ ਹਮ ਕਰੀਅਹੁ ਜਨ ਨਾਨਕ ਦਾਸ ਦਾਸੰਨਾ ॥੪॥੧॥

(ਗੁਰੂ ਰਾਮਦਾਸ ਜੀ -- SGGS 799) ਬਿਲਾਵਲੁ ਮਹਲਾ ੪ ॥
ਹਮ ਮੂਰਖ ਮੁਗਧ ਅਗਿਆਨ ਮਤੀ ਸਰਣਾਗਤਿ ਪੁਰਖ ਅਜਨਮਾ ॥ ਕਰਿ ਕਿਰਪਾ ਰਖਿ ਲੇਵਹੁ ਮੇਰੇ ਠਾਕੁਰ ਹਮ ਪਾਥਰ ਹੀਨ ਅਕਰਮਾ ॥੧॥

ਮੇਰੇ ਮਨ ਭਜੁ ਰਾਮ ਨਾਮੈ ਰਾਮਾ ॥ ਗੁਰਮਤਿ ਹਰਿ ਰਸੁ ਪਾਈਐ ਹੋਰਿ ਤਿਆਗਹੁ ਨਿਹਫਲ ਕਾਮਾ ॥੧॥ ਰਹਾਉ ॥

ਹਰਿ ਜਨ ਸੇਵਕ ਸੇ ਹਰਿ ਤਾਰੇ ਹਮ ਨਿਰਗੁਨ ਰਾਖੁ ਉਪਮਾ ॥ ਤੁਝ ਬਿਨੁ ਅਵਰੁ ਨ ਕੋਈ ਮੇਰੇ ਠਾਕੁਰ ਹਰਿ ਜਪੀਐ ਵਡੇ ਕਰੰਮਾ ॥੨॥

ਨਾਮਹੀਨ ਧ੍ਰਿਗੁ ਜੀਵਤੇ ਤਿਨ ਵਡ ਦੂਖ ਸਹੰਮਾ ॥ ਓਇ ਫਿਰਿ ਫਿਰਿ ਜੋਨਿ ਭਵਾਈਅਹਿ ਮੰਦਭਾਗੀ ਮੂੜ ਅਕਰਮਾ ॥੩॥

ਹਰਿ ਜਨ ਨਾਮੁ ਅਧਾਰੁ ਹੈ ਧੁਰਿ ਪੂਰਬਿ ਲਿਖੇ ਵਡ ਕਰਮਾ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਜਨ ਨਾਨਕ ਸਫਲੁ ਜਨੰਮਾ ॥੪॥੨॥

(ਗੁਰੂ ਰਾਮਦਾਸ ਜੀ -- SGGS 799) ਬਿਲਾਵਲੁ ਮਹਲਾ ੪ ॥
ਹਮਰਾ ਚਿਤੁ ਲੁਭਤ ਮੋਹਿ ਬਿਖਿਆ ਬਹੁ ਦੁਰਮਤਿ ਮੈਲੁ ਭਰਾ ॥ ਤੁਮ੍ਹ੍ਹਰੀ ਸੇਵਾ ਕਰਿ ਨ ਸਕਹ ਪ੍ਰਭ ਹਮ ਕਿਉ ਕਰਿ ਮੁਗਧ ਤਰਾ ॥੧॥

ਮੇਰੇ ਮਨ ਜਪਿ ਨਰਹਰ ਨਾਮੁ ਨਰਹਰਾ ॥ ਜਨ ਊਪਰਿ ਕਿਰਪਾ ਪ੍ਰਭਿ ਧਾਰੀ ਮਿਲਿ ਸਤਿਗੁਰ ਪਾਰਿ ਪਰਾ ॥੧॥ ਰਹਾਉ ॥

ਹਮਰੇ ਪਿਤਾ ਠਾਕੁਰ ਪ੍ਰਭ ਸੁਆਮੀ ਹਰਿ ਦੇਹੁ ਮਤੀ ਜਸੁ ਕਰਾ ॥ ਤੁਮ੍ਹ੍ਹਰੈ ਸੰਗਿ ਲਗੇ ਸੇ ਉਧਰੇ ਜਿਉ ਸੰਗਿ ਕਾਸਟ ਲੋਹ ਤਰਾ ॥੨॥

ਸਾਕਤ ਨਰ ਹੋਛੀ ਮਤਿ ਮਧਿਮ ਜਿਨੑ ਹਰਿ ਹਰਿ ਸੇਵ ਨ ਕਰਾ ॥ ਤੇ ਨਰ ਭਾਗਹੀਨ ਦੁਹਚਾਰੀ ਓਇ ਜਨਮਿ ਮੁਏ ਫਿਰਿ ਮਰਾ ॥੩॥

ਜਿਨ ਕਉ ਤੁਮ੍ਹ੍ਹ ਹਰਿ ਮੇਲਹੁ ਸੁਆਮੀ ਤੇ ਨੑਾਏ ਸੰਤੋਖ ਗੁਰ ਸਰਾ ॥ ਦੁਰਮਤਿ ਮੈਲੁ ਗਈ ਹਰਿ ਭਜਿਆ ਜਨ ਨਾਨਕ ਪਾਰਿ ਪਰਾ ॥੪॥੩॥

(ਗੁਰੂ ਰਾਮਦਾਸ ਜੀ -- SGGS 799) ਬਿਲਾਵਲੁ ਮਹਲਾ ੪ ॥
ਆਵਹੁ ਸੰਤ ਮਿਲਹੁ ਮੇਰੇ ਭਾਈ ਮਿਲਿ ਹਰਿ ਹਰਿ ਕਥਾ ਕਰਹੁ ॥ ਹਰਿ ਹਰਿ ਨਾਮੁ ਬੋਹਿਥੁ ਹੈ ਕਲਜੁਗਿ ਖੇਵਟੁ ਗੁਰ ਸਬਦਿ ਤਰਹੁ ॥੧॥

ਮੇਰੇ ਮਨ ਹਰਿ ਗੁਣ ਹਰਿ ਉਚਰਹੁ ॥ ਮਸਤਕਿ ਲਿਖਤ ਲਿਖੇ ਗੁਨ ਗਾਏ ਮਿਲਿ ਸੰਗਤਿ ਪਾਰਿ ਪਰਹੁ ॥੧॥ ਰਹਾਉ ॥

ਕਾਇਆ ਨਗਰ ਮਹਿ ਰਾਮ ਰਸੁ ਊਤਮੁ ਕਿਉ ਪਾਈਐ ਉਪਦੇਸੁ ਜਨ ਕਰਹੁ ॥ ਸਤਿਗੁਰੁ ਸੇਵਿ ਸਫਲ ਹਰਿ ਦਰਸਨੁ ਮਿਲਿ ਅੰਮ੍ਰਿਤੁ ਹਰਿ ਰਸੁ ਪੀਅਹੁ ॥੨॥

ਹਰਿ ਹਰਿ ਨਾਮੁ ਅੰਮ੍ਰਿਤੁ ਹਰਿ ਮੀਠਾ ਹਰਿ ਸੰਤਹੁ ਚਾਖਿ ਦਿਖਹੁ ॥ ਗੁਰਮਤਿ ਹਰਿ ਰਸੁ ਮੀਠਾ ਲਾਗਾ ਤਿਨ ਬਿਸਰੇ ਸਭਿ ਬਿਖ ਰਸਹੁ ॥੩॥

ਰਾਮ ਨਾਮੁ ਰਸੁ ਰਾਮ ਰਸਾਇਣੁ ਹਰਿ ਸੇਵਹੁ ਸੰਤ ਜਨਹੁ ॥ ਚਾਰਿ ਪਦਾਰਥ ਚਾਰੇ ਪਾਏ ਗੁਰਮਤਿ ਨਾਨਕ ਹਰਿ ਭਜਹੁ ॥੪॥੪॥

(ਗੁਰੂ ਰਾਮਦਾਸ ਜੀ -- SGGS 800) ਬਿਲਾਵਲੁ ਮਹਲਾ ੪ ॥
ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥

ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥ ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥

ਅਨਿਕ ਉਪਾਵ ਚਿਤਵੀਅਹਿ ਬਹੁਤੇਰੇ ਸਾ ਹੋਵੈ ਜਿ ਬਾਤ ਹੋਵੈਨੀ ॥ ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥੨॥

ਮਨ ਕੀ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਠੈਨੀ ॥ ਅਨਦਿਨੁ ਹਰਿ ਹਰਿ ਨਾਮੁ ਧਿਆਵਹੁ ਗੁਰ ਸਤਿਗੁਰ ਕੀ ਮਤਿ ਲੈਨੀ ॥੩॥

ਮਤਿ ਸੁਮਤਿ ਤੇਰੈ ਵਸਿ ਸੁਆਮੀ ਹਮ ਜੰਤ ਤੂ ਪੁਰਖੁ ਜੰਤੈਨੀ ॥ ਜਨ ਨਾਨਕ ਕੇ ਪ੍ਰਭ ਕਰਤੇ ਸੁਆਮੀ ਜਿਉ ਭਾਵੈ ਤਿਵੈ ਬੁਲੈਨੀ ॥੪॥੫॥

(ਗੁਰੂ ਰਾਮਦਾਸ ਜੀ -- SGGS 800) ਬਿਲਾਵਲੁ ਮਹਲਾ ੪ ॥
ਅਨਦ ਮੂਲੁ ਧਿਆਇਓ ਪੁਰਖੋਤਮੁ ਅਨਦਿਨੁ ਅਨਦ ਅਨੰਦੇ ॥ ਧਰਮ ਰਾਇ ਕੀ ਕਾਣਿ ਚੁਕਾਈ ਸਭਿ ਚੂਕੇ ਜਮ ਕੇ ਛੰਦੇ ॥੧॥

ਜਪਿ ਮਨ ਹਰਿ ਹਰਿ ਨਾਮੁ ਗੋੁਬਿੰਦੇ ॥ ਵਡਭਾਗੀ ਗੁਰੁ ਸਤਿਗੁਰੁ ਪਾਇਆ ਗੁਣ ਗਾਏ ਪਰਮਾਨੰਦੇ ॥੧॥ ਰਹਾਉ ॥

ਸਾਕਤ ਮੂੜ ਮਾਇਆ ਕੇ ਬਧਿਕ ਵਿਚਿ ਮਾਇਆ ਫਿਰਹਿ ਫਿਰੰਦੇ ॥ ਤ੍ਰਿਸਨਾ ਜਲਤ ਕਿਰਤ ਕੇ ਬਾਧੇ ਜਿਉ ਤੇਲੀ ਬਲਦ ਭਵੰਦੇ ॥੨॥

ਗੁਰਮੁਖਿ ਸੇਵ ਲਗੇ ਸੇ ਉਧਰੇ ਵਡਭਾਗੀ ਸੇਵ ਕਰੰਦੇ ॥ ਜਿਨ ਹਰਿ ਜਪਿਆ ਤਿਨ ਫਲੁ ਪਾਇਆ ਸਭਿ ਤੂਟੇ ਮਾਇਆ ਫੰਦੇ ॥੩॥

ਆਪੇ ਠਾਕੁਰੁ ਆਪੇ ਸੇਵਕੁ ਸਭੁ ਆਪੇ ਆਪਿ ਗੋਵਿੰਦੇ ॥ ਜਨ ਨਾਨਕ ਆਪੇ ਆਪਿ ਸਭੁ ਵਰਤੈ ਜਿਉ ਰਾਖੈ ਤਿਵੈ ਰਹੰਦੇ ॥੪॥੬॥

(ਗੁਰੂ ਰਾਮਦਾਸ ਜੀ -- SGGS 800) ੴ ਸਤਿਗੁਰ ਪ੍ਰਸਾਦਿ ॥
ਰਾਗੁ ਬਿਲਾਵਲੁ ਮਹਲਾ ੪ ਪੜਤਾਲ ਘਰੁ ੧੩ ॥
ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ ਹਰਿ ਸੰਤ ਭਗਤ ਤਾਰਨੋ ॥ ਹਰਿ ਭਰਿਪੁਰੇ ਰਹਿਆ ॥ ਜਲਿ ਥਲੇ ਰਾਮ ਨਾਮੁ ॥ ਨਿਤ ਗਾਈਐ ਹਰਿ ਦੂਖ ਬਿਸਾਰਨੋ ॥੧॥ ਰਹਾਉ ॥

ਹਰਿ ਕੀਆ ਹੈ ਸਫਲ ਜਨਮੁ ਹਮਾਰਾ ॥ ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥ ਗੁਰੁ ਭੇਟਿਆ ਹੈ ਮੁਕਤਿ ਦਾਤਾ ॥ ਹਰਿ ਕੀਈ ਹਮਾਰੀ ਸਫਲ ਜਾਤਾ ॥ ਮਿਲਿ ਸੰਗਤੀ ਗੁਨ ਗਾਵਨੋ ॥੧॥

ਮਨ ਰਾਮ ਨਾਮ ਕਰਿ ਆਸਾ ॥ ਭਾਉ ਦੂਜਾ ਬਿਨਸਿ ਬਿਨਾਸਾ ॥ ਵਿਚਿ ਆਸਾ ਹੋਇ ਨਿਰਾਸੀ ॥ ਸੋ ਜਨੁ ਮਿਲਿਆ ਹਰਿ ਪਾਸੀ ॥ ਕੋਈ ਰਾਮ ਨਾਮ ਗੁਨ ਗਾਵਨੋ ॥ ਜਨੁ ਨਾਨਕੁ ਤਿਸੁ ਪਗਿ ਲਾਵਨੋ ॥੨॥੧॥੭॥੪॥੬॥੭॥੧੭॥

(ਗੁਰੂ ਅਰਜਨ ਦੇਵ ਜੀ -- SGGS 801) ਰਾਗੁ ਬਿਲਾਵਲੁ ਮਹਲਾ ੫ ਚਉਪਦੇ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਨਦਰੀ ਆਵੈ ਤਿਸੁ ਸਿਉ ਮੋਹੁ ॥ ਕਿਉ ਮਿਲੀਐ ਪ੍ਰਭ ਅਬਿਨਾਸੀ ਤੋਹਿ ॥ ਕਰਿ ਕਿਰਪਾ ਮੋਹਿ ਮਾਰਗਿ ਪਾਵਹੁ ॥ ਸਾਧਸੰਗਤਿ ਕੈ ਅੰਚਲਿ ਲਾਵਹੁ ॥੧॥

ਕਿਉ ਤਰੀਐ ਬਿਖਿਆ ਸੰਸਾਰੁ ॥ ਸਤਿਗੁਰੁ ਬੋਹਿਥੁ ਪਾਵੈ ਪਾਰਿ ॥੧॥ ਰਹਾਉ ॥

ਪਵਨ ਝੁਲਾਰੇ ਮਾਇਆ ਦੇਇ ॥ ਹਰਿ ਕੇ ਭਗਤ ਸਦਾ ਥਿਰੁ ਸੇਇ ॥ ਹਰਖ ਸੋਗ ਤੇ ਰਹਹਿ ਨਿਰਾਰਾ ॥ ਸਿਰ ਊਪਰਿ ਆਪਿ ਗੁਰੂ ਰਖਵਾਰਾ ॥੨॥

ਪਾਇਆ ਵੇੜੁ ਮਾਇਆ ਸਰਬ ਭੁਇਅੰਗਾ ॥ ਹਉਮੈ ਪਚੇ ਦੀਪਕ ਦੇਖਿ ਪਤੰਗਾ ॥ ਸਗਲ ਸੀਗਾਰ ਕਰੇ ਨਹੀ ਪਾਵੈ ॥ ਜਾ ਹੋਇ ਕ੍ਰਿਪਾਲੁ ਤਾ ਗੁਰੂ ਮਿਲਾਵੈ ॥੩॥

ਹਉ ਫਿਰਉ ਉਦਾਸੀ ਮੈ ਇਕੁ ਰਤਨੁ ਦਸਾਇਆ ॥ ਨਿਰਮੋਲਕੁ ਹੀਰਾ ਮਿਲੈ ਨ ਉਪਾਇਆ ॥ ਹਰਿ ਕਾ ਮੰਦਰੁ ਤਿਸੁ ਮਹਿ ਲਾਲੁ ॥ ਗੁਰਿ ਖੋਲਿਆ ਪੜਦਾ ਦੇਖਿ ਭਈ ਨਿਹਾਲੁ ॥੪॥

ਜਿਨਿ ਚਾਖਿਆ ਤਿਸੁ ਆਇਆ ਸਾਦੁ ॥ ਜਿਉ ਗੂੰਗਾ ਮਨ ਮਹਿ ਬਿਸਮਾਦੁ ॥ ਆਨਦ ਰੂਪੁ ਸਭੁ ਨਦਰੀ ਆਇਆ ॥ ਜਨ ਨਾਨਕ ਹਰਿ ਗੁਣ ਆਖਿ ਸਮਾਇਆ ॥੫॥੧॥

(ਗੁਰੂ ਅਰਜਨ ਦੇਵ ਜੀ -- SGGS 801) ਬਿਲਾਵਲੁ ਮਹਲਾ ੫ ॥
ਸਰਬ ਕਲਿਆਣ ਕੀਏ ਗੁਰਦੇਵ ॥ ਸੇਵਕੁ ਅਪਨੀ ਲਾਇਓ ਸੇਵ ॥ ਬਿਘਨੁ ਨ ਲਾਗੈ ਜਪਿ ਅਲਖ ਅਭੇਵ ॥੧॥

ਧਰਤਿ ਪੁਨੀਤ ਭਈ ਗੁਨ ਗਾਏ ॥ ਦੁਰਤੁ ਗਇਆ ਹਰਿ ਨਾਮੁ ਧਿਆਏ ॥੧॥ ਰਹਾਉ ॥

ਸਭਨੀ ਥਾਂਈ ਰਵਿਆ ਆਪਿ ॥ ਆਦਿ ਜੁਗਾਦਿ ਜਾ ਕਾ ਵਡ ਪਰਤਾਪੁ ॥ ਗੁਰ ਪਰਸਾਦਿ ਨ ਹੋਇ ਸੰਤਾਪੁ ॥੨॥

ਗੁਰ ਕੇ ਚਰਨ ਲਗੇ ਮਨਿ ਮੀਠੇ ॥ ਨਿਰਬਿਘਨ ਹੋਇ ਸਭ ਥਾਂਈ ਵੂਠੇ ॥ ਸਭਿ ਸੁਖ ਪਾਏ ਸਤਿਗੁਰ ਤੂਠੇ ॥੩॥

ਪਾਰਬ੍ਰਹਮ ਪ੍ਰਭ ਭਏ ਰਖਵਾਲੇ ॥ ਜਿਥੈ ਕਿਥੈ ਦੀਸਹਿ ਨਾਲੇ ॥ ਨਾਨਕ ਦਾਸ ਖਸਮਿ ਪ੍ਰਤਿਪਾਲੇ ॥੪॥੨॥

(ਗੁਰੂ ਅਰਜਨ ਦੇਵ ਜੀ -- SGGS 801) ਬਿਲਾਵਲੁ ਮਹਲਾ ੫ ॥
ਸੁਖ ਨਿਧਾਨ ਪ੍ਰੀਤਮ ਪ੍ਰਭ ਮੇਰੇ ॥ ਅਗਨਤ ਗੁਣ ਠਾਕੁਰ ਪ੍ਰਭ ਤੇਰੇ ॥ ਮੋਹਿ ਅਨਾਥ ਤੁਮਰੀ ਸਰਣਾਈ ॥ ਕਰਿ ਕਿਰਪਾ ਹਰਿ ਚਰਨ ਧਿਆਈ ॥੧॥

ਦਇਆ ਕਰਹੁ ਬਸਹੁ ਮਨਿ ਆਇ ॥ ਮੋਹਿ ਨਿਰਗੁਨ ਲੀਜੈ ਲੜਿ ਲਾਇ ॥ ਰਹਾਉ ॥

ਪ੍ਰਭੁ ਚਿਤਿ ਆਵੈ ਤਾ ਕੈਸੀ ਭੀੜ ॥ ਹਰਿ ਸੇਵਕ ਨਾਹੀ ਜਮ ਪੀੜ ॥ ਸਰਬ ਦੂਖ ਹਰਿ ਸਿਮਰਤ ਨਸੇ ॥ ਜਾ ਕੈ ਸੰਗਿ ਸਦਾ ਪ੍ਰਭੁ ਬਸੈ ॥੨॥

ਪ੍ਰਭ ਕਾ ਨਾਮੁ ਮਨਿ ਤਨਿ ਆਧਾਰੁ ॥ ਬਿਸਰਤ ਨਾਮੁ ਹੋਵਤ ਤਨੁ ਛਾਰੁ ॥ ਪ੍ਰਭ ਚਿਤਿ ਆਏ ਪੂਰਨ ਸਭ ਕਾਜ ॥ ਹਰਿ ਬਿਸਰਤ ਸਭ ਕਾ ਮੁਹਤਾਜ ॥੩॥

ਚਰਨ ਕਮਲ ਸੰਗਿ ਲਾਗੀ ਪ੍ਰੀਤਿ ॥ ਬਿਸਰਿ ਗਈ ਸਭ ਦੁਰਮਤਿ ਰੀਤਿ ॥ ਮਨ ਤਨ ਅੰਤਰਿ ਹਰਿ ਹਰਿ ਮੰਤ ॥ ਨਾਨਕ ਭਗਤਨ ਕੈ ਘਰਿ ਸਦਾ ਅਨੰਦ ॥੪॥੩॥

(ਗੁਰੂ ਅਰਜਨ ਦੇਵ ਜੀ -- SGGS 802) ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ
ੴ ਸਤਿਗੁਰ ਪ੍ਰਸਾਦਿ ॥
ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥

ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥

ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨੑ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥

ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥

ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥

(ਗੁਰੂ ਅਰਜਨ ਦੇਵ ਜੀ -- SGGS 802) ਬਿਲਾਵਲੁ ਮਹਲਾ ੫ ॥
ਬਿਖੈ ਬਨੁ ਫੀਕਾ ਤਿਆਗਿ ਰੀ ਸਖੀਏ ਨਾਮੁ ਮਹਾ ਰਸੁ ਪੀਓ ॥ ਬਿਨੁ ਰਸ ਚਾਖੇ ਬੁਡਿ ਗਈ ਸਗਲੀ ਸੁਖੀ ਨ ਹੋਵਤ ਜੀਓ ॥ ਮਾਨੁ ਮਹਤੁ ਨ ਸਕਤਿ ਹੀ ਕਾਈ ਸਾਧਾ ਦਾਸੀ ਥੀਓ ॥ ਨਾਨਕ ਸੇ ਦਰਿ ਸੋਭਾਵੰਤੇ ਜੋ ਪ੍ਰਭਿ ਅਪੁਨੈ ਕੀਓ ॥੧॥

ਹਰਿਚੰਦਉਰੀ ਚਿਤ ਭ੍ਰਮੁ ਸਖੀਏ ਮ੍ਰਿਗ ਤ੍ਰਿਸਨਾ ਦ੍ਰੁਮ ਛਾਇਆ ॥ ਚੰਚਲਿ ਸੰਗਿ ਨ ਚਾਲਤੀ ਸਖੀਏ ਅੰਤਿ ਤਜਿ ਜਾਵਤ ਮਾਇਆ ॥ ਰਸਿ ਭੋਗਣ ਅਤਿ ਰੂਪ ਰਸ ਮਾਤੇ ਇਨ ਸੰਗਿ ਸੂਖੁ ਨ ਪਾਇਆ ॥ ਧੰਨਿ ਧੰਨਿ ਹਰਿ ਸਾਧ ਜਨ ਸਖੀਏ ਨਾਨਕ ਜਿਨੀ ਨਾਮੁ ਧਿਆਇਆ ॥੨॥

ਜਾਇ ਬਸਹੁ ਵਡਭਾਗਣੀ ਸਖੀਏ ਸੰਤਾ ਸੰਗਿ ਸਮਾਈਐ ॥ ਤਹ ਦੂਖ ਨ ਭੂਖ ਨ ਰੋਗੁ ਬਿਆਪੈ ਚਰਨ ਕਮਲ ਲਿਵ ਲਾਈਐ ॥ ਤਹ ਜਨਮ ਨ ਮਰਣੁ ਨ ਆਵਣ ਜਾਣਾ ਨਿਹਚਲੁ ਸਰਣੀ ਪਾਈਐ ॥ ਪ੍ਰੇਮ ਬਿਛੋਹੁ ਨ ਮੋਹੁ ਬਿਆਪੈ ਨਾਨਕ ਹਰਿ ਏਕੁ ਧਿਆਈਐ ॥੩॥

ਦ੍ਰਿਸਟਿ ਧਾਰਿ ਮਨੁ ਬੇਧਿਆ ਪਿਆਰੇ ਰਤੜੇ ਸਹਜਿ ਸੁਭਾਏ ॥ ਸੇਜ ਸੁਹਾਵੀ ਸੰਗਿ ਮਿਲਿ ਪ੍ਰੀਤਮ ਅਨਦ ਮੰਗਲ ਗੁਣ ਗਾਏ ॥ ਸਖੀ ਸਹੇਲੀ ਰਾਮ ਰੰਗਿ ਰਾਤੀ ਮਨ ਤਨ ਇਛ ਪੁਜਾਏ ॥ ਨਾਨਕ ਅਚਰਜੁ ਅਚਰਜ ਸਿਉ ਮਿਲਿਆ ਕਹਣਾ ਕਛੂ ਨ ਜਾਏ ॥੪॥੨॥੫॥

(ਗੁਰੂ ਅਰਜਨ ਦੇਵ ਜੀ -- SGGS 803) ਰਾਗੁ ਬਿਲਾਵਲੁ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਏਕ ਰੂਪ ਸਗਲੋ ਪਾਸਾਰਾ ॥ ਆਪੇ ਬਨਜੁ ਆਪਿ ਬਿਉਹਾਰਾ ॥੧॥

ਐਸੋ ਗਿਆਨੁ ਬਿਰਲੋ ਈ ਪਾਏ ॥ ਜਤ ਜਤ ਜਾਈਐ ਤਤ ਦ੍ਰਿਸਟਾਏ ॥੧॥ ਰਹਾਉ ॥

ਅਨਿਕ ਰੰਗ ਨਿਰਗੁਨ ਇਕ ਰੰਗਾ ॥ ਆਪੇ ਜਲੁ ਆਪ ਹੀ ਤਰੰਗਾ ॥੨॥

ਆਪ ਹੀ ਮੰਦਰੁ ਆਪਹਿ ਸੇਵਾ ॥ ਆਪ ਹੀ ਪੂਜਾਰੀ ਆਪ ਹੀ ਦੇਵਾ ॥੩॥

ਆਪਹਿ ਜੋਗ ਆਪ ਹੀ ਜੁਗਤਾ ॥ ਨਾਨਕ ਕੇ ਪ੍ਰਭ ਸਦ ਹੀ ਮੁਕਤਾ ॥੪॥੧॥੬॥

(ਗੁਰੂ ਅਰਜਨ ਦੇਵ ਜੀ -- SGGS 803) ਬਿਲਾਵਲੁ ਮਹਲਾ ੫ ॥
ਆਪਿ ਉਪਾਵਨ ਆਪਿ ਸਧਰਨਾ ॥ ਆਪਿ ਕਰਾਵਨ ਦੋਸੁ ਨ ਲੈਨਾ ॥੧॥

ਆਪਨ ਬਚਨੁ ਆਪ ਹੀ ਕਰਨਾ ॥ ਆਪਨ ਬਿਭਉ ਆਪ ਹੀ ਜਰਨਾ ॥੧॥ ਰਹਾਉ ॥

ਆਪ ਹੀ ਮਸਟਿ ਆਪ ਹੀ ਬੁਲਨਾ ॥ ਆਪ ਹੀ ਅਛਲੁ ਨ ਜਾਈ ਛਲਨਾ ॥੨॥

ਆਪ ਹੀ ਗੁਪਤ ਆਪਿ ਪਰਗਟਨਾ ॥ ਆਪ ਹੀ ਘਟਿ ਘਟਿ ਆਪਿ ਅਲਿਪਨਾ ॥੩॥

ਆਪੇ ਅਵਿਗਤੁ ਆਪ ਸੰਗਿ ਰਚਨਾ ॥ ਕਹੁ ਨਾਨਕ ਪ੍ਰਭ ਕੇ ਸਭਿ ਜਚਨਾ ॥੪॥੨॥੭॥

(ਗੁਰੂ ਅਰਜਨ ਦੇਵ ਜੀ -- SGGS 803) ਬਿਲਾਵਲੁ ਮਹਲਾ ੫ ॥
ਭੂਲੇ ਮਾਰਗੁ ਜਿਨਹਿ ਬਤਾਇਆ ॥ ਐਸਾ ਗੁਰੁ ਵਡਭਾਗੀ ਪਾਇਆ ॥੧॥

ਸਿਮਰਿ ਮਨਾ ਰਾਮ ਨਾਮੁ ਚਿਤਾਰੇ ॥ ਬਸਿ ਰਹੇ ਹਿਰਦੈ ਗੁਰ ਚਰਨ ਪਿਆਰੇ ॥੧॥ ਰਹਾਉ ॥

ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨਾ ॥ ਬੰਧਨ ਕਾਟਿ ਮੁਕਤਿ ਗੁਰਿ ਕੀਨਾ ॥੨॥

ਦੁਖ ਸੁਖ ਕਰਤ ਜਨਮਿ ਫੁਨਿ ਮੂਆ ॥ ਚਰਨ ਕਮਲ ਗੁਰਿ ਆਸ੍ਰਮੁ ਦੀਆ ॥੩॥

ਅਗਨਿ ਸਾਗਰ ਬੂਡਤ ਸੰਸਾਰਾ ॥ ਨਾਨਕ ਬਾਹ ਪਕਰਿ ਸਤਿਗੁਰਿ ਨਿਸਤਾਰਾ ॥੪॥੩॥੮॥

(ਗੁਰੂ ਅਰਜਨ ਦੇਵ ਜੀ -- SGGS 804) ਬਿਲਾਵਲੁ ਮਹਲਾ ੫ ॥
ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥

ਕਰਿ ਆਸਾ ਆਇਓ ਪ੍ਰਭ ਮਾਗਨਿ ॥ ਤੁਮ੍ਹ੍ਹ ਪੇਖਤ ਸੋਭਾ ਮੇਰੈ ਆਗਨਿ ॥੧॥ ਰਹਾਉ ॥

ਅਨਿਕ ਜੁਗਤਿ ਕਰਿ ਬਹੁਤੁ ਬੀਚਾਰਉ ॥ ਸਾਧਸੰਗਿ ਇਸੁ ਮਨਹਿ ਉਧਾਰਉ ॥੨॥

ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥ ਤਾ ਮਿਲੀਐ ਜਾ ਲਏ ਮਿਲਾਈ ॥੩॥

ਨੈਨ ਸੰਤੋਖੇ ਪ੍ਰਭ ਦਰਸਨੁ ਪਾਇਆ ॥ ਕਹੁ ਨਾਨਕ ਸਫਲੁ ਸੋ ਆਇਆ ॥੪॥੪॥੯॥

(ਗੁਰੂ ਅਰਜਨ ਦੇਵ ਜੀ -- SGGS 804) ਬਿਲਾਵਲੁ ਮਹਲਾ ੫ ॥
ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥

ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥

ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥

ਕੋਟਿ ਜਤਨ ਸੰਤੋਖੁ ਨ ਪਾਇਆ ॥ ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥

ਦੇਹੁ ਭਗਤਿ ਪ੍ਰਭ ਅੰਤਰਜਾਮੀ ॥ ਨਾਨਕ ਕੀ ਬੇਨੰਤੀ ਸੁਆਮੀ ॥੪॥੫॥੧੦॥

(ਗੁਰੂ ਅਰਜਨ ਦੇਵ ਜੀ -- SGGS 804) ਬਿਲਾਵਲੁ ਮਹਲਾ ੫ ॥
ਗੁਰੁ ਪੂਰਾ ਵਡਭਾਗੀ ਪਾਈਐ ॥ ਮਿਲਿ ਸਾਧੂ ਹਰਿ ਨਾਮੁ ਧਿਆਈਐ ॥੧॥

ਪਾਰਬ੍ਰਹਮ ਪ੍ਰਭ ਤੇਰੀ ਸਰਨਾ ॥ ਕਿਲਬਿਖ ਕਾਟੈ ਭਜੁ ਗੁਰ ਕੇ ਚਰਨਾ ॥੧॥ ਰਹਾਉ ॥

ਅਵਰਿ ਕਰਮ ਸਭਿ ਲੋਕਾਚਾਰ ॥ ਮਿਲਿ ਸਾਧੂ ਸੰਗਿ ਹੋਇ ਉਧਾਰ ॥੨॥

ਸਿੰਮ੍ਰਿਤਿ ਸਾਸਤ ਬੇਦ ਬੀਚਾਰੇ ॥ ਜਪੀਐ ਨਾਮੁ ਜਿਤੁ ਪਾਰਿ ਉਤਾਰੇ ॥੩॥

ਜਨ ਨਾਨਕ ਕਉ ਪ੍ਰਭ ਕਿਰਪਾ ਕਰੀਐ ॥ ਸਾਧੂ ਧੂਰਿ ਮਿਲੈ ਨਿਸਤਰੀਐ ॥੪॥੬॥੧੧॥

(ਗੁਰੂ ਅਰਜਨ ਦੇਵ ਜੀ -- SGGS 804) ਬਿਲਾਵਲੁ ਮਹਲਾ ੫ ॥
ਗੁਰ ਕਾ ਸਬਦੁ ਰਿਦੇ ਮਹਿ ਚੀਨਾ ॥ ਸਗਲ ਮਨੋਰਥ ਪੂਰਨ ਆਸੀਨਾ ॥੧॥

ਸੰਤ ਜਨਾ ਕਾ ਮੁਖੁ ਊਜਲੁ ਕੀਨਾ ॥ ਕਰਿ ਕਿਰਪਾ ਅਪੁਨਾ ਨਾਮੁ ਦੀਨਾ ॥੧॥ ਰਹਾਉ ॥

ਅੰਧ ਕੂਪ ਤੇ ਕਰੁ ਗਹਿ ਲੀਨਾ ॥ ਜੈ ਜੈ ਕਾਰੁ ਜਗਤਿ ਪ੍ਰਗਟੀਨਾ ॥੨॥

ਨੀਚਾ ਤੇ ਊਚ ਊਨ ਪੂਰੀਨਾ ॥ ਅੰਮ੍ਰਿਤ ਨਾਮੁ ਮਹਾ ਰਸੁ ਲੀਨਾ ॥੩॥

ਮਨ ਤਨ ਨਿਰਮਲ ਪਾਪ ਜਲਿ ਖੀਨਾ ॥ ਕਹੁ ਨਾਨਕ ਪ੍ਰਭ ਭਏ ਪ੍ਰਸੀਨਾ ॥੪॥੭॥੧੨॥

(ਗੁਰੂ ਅਰਜਨ ਦੇਵ ਜੀ -- SGGS 804) ਬਿਲਾਵਲੁ ਮਹਲਾ ੫ ॥
ਸਗਲ ਮਨੋਰਥ ਪਾਈਅਹਿ ਮੀਤਾ ॥ ਚਰਨ ਕਮਲ ਸਿਉ ਲਾਈਐ ਚੀਤਾ ॥੧॥

ਹਉ ਬਲਿਹਾਰੀ ਜੋ ਪ੍ਰਭੂ ਧਿਆਵਤ ॥ ਜਲਨਿ ਬੁਝੈ ਹਰਿ ਹਰਿ ਗੁਨ ਗਾਵਤ ॥੧॥ ਰਹਾਉ ॥

ਸਫਲ ਜਨਮੁ ਹੋਵਤ ਵਡਭਾਗੀ ॥ ਸਾਧਸੰਗਿ ਰਾਮਹਿ ਲਿਵ ਲਾਗੀ ॥੨॥

ਮਤਿ ਪਤਿ ਧਨੁ ਸੁਖ ਸਹਜ ਅਨੰਦਾ ॥ ਇਕ ਨਿਮਖ ਨ ਵਿਸਰਹੁ ਪਰਮਾਨੰਦਾ ॥੩॥

ਹਰਿ ਦਰਸਨ ਕੀ ਮਨਿ ਪਿਆਸ ਘਨੇਰੀ ॥ ਭਨਤਿ ਨਾਨਕ ਸਰਣਿ ਪ੍ਰਭ ਤੇਰੀ ॥੪॥੮॥੧੩॥

(ਗੁਰੂ ਅਰਜਨ ਦੇਵ ਜੀ -- SGGS 805) ਬਿਲਾਵਲੁ ਮਹਲਾ ੫ ॥
ਮੋਹਿ ਨਿਰਗੁਨ ਸਭ ਗੁਣਹ ਬਿਹੂਨਾ ॥ ਦਇਆ ਧਾਰਿ ਅਪੁਨਾ ਕਰਿ ਲੀਨਾ ॥੧॥

ਮੇਰਾ ਮਨੁ ਤਨੁ ਹਰਿ ਗੋਪਾਲਿ ਸੁਹਾਇਆ ॥ ਕਰਿ ਕਿਰਪਾ ਪ੍ਰਭੁ ਘਰ ਮਹਿ ਆਇਆ ॥੧॥ ਰਹਾਉ ॥

ਭਗਤਿ ਵਛਲ ਭੈ ਕਾਟਨਹਾਰੇ ॥ ਸੰਸਾਰ ਸਾਗਰ ਅਬ ਉਤਰੇ ਪਾਰੇ ॥੨॥

ਪਤਿਤ ਪਾਵਨ ਪ੍ਰਭ ਬਿਰਦੁ ਬੇਦਿ ਲੇਖਿਆ ॥ ਪਾਰਬ੍ਰਹਮੁ ਸੋ ਨੈਨਹੁ ਪੇਖਿਆ ॥੩॥

ਸਾਧਸੰਗਿ ਪ੍ਰਗਟੇ ਨਾਰਾਇਣ ॥ ਨਾਨਕ ਦਾਸ ਸਭਿ ਦੂਖ ਪਲਾਇਣ ॥੪॥੯॥੧੪॥

(ਗੁਰੂ ਅਰਜਨ ਦੇਵ ਜੀ -- SGGS 805) ਬਿਲਾਵਲੁ ਮਹਲਾ ੫ ॥
ਕਵਨੁ ਜਾਨੈ ਪ੍ਰਭ ਤੁਮ੍ਹ੍ਹਰੀ ਸੇਵਾ ॥ ਪ੍ਰਭ ਅਵਿਨਾਸੀ ਅਲਖ ਅਭੇਵਾ ॥੧॥

ਗੁਣ ਬੇਅੰਤ ਪ੍ਰਭ ਗਹਿਰ ਗੰਭੀਰੇ ॥ ਊਚ ਮਹਲ ਸੁਆਮੀ ਪ੍ਰਭ ਮੇਰੇ ॥ ਤੂ ਅਪਰੰਪਰ ਠਾਕੁਰ ਮੇਰੇ ॥੧॥ ਰਹਾਉ ॥

ਏਕਸ ਬਿਨੁ ਨਾਹੀ ਕੋ ਦੂਜਾ ॥ ਤੁਮ੍ਹ੍ਹ ਹੀ ਜਾਨਹੁ ਅਪਨੀ ਪੂਜਾ ॥੨॥

ਆਪਹੁ ਕਛੂ ਨ ਹੋਵਤ ਭਾਈ ॥ ਜਿਸੁ ਪ੍ਰਭੁ ਦੇਵੈ ਸੋ ਨਾਮੁ ਪਾਈ ॥੩॥

ਕਹੁ ਨਾਨਕ ਜੋ ਜਨੁ ਪ੍ਰਭ ਭਾਇਆ ॥ ਗੁਣ ਨਿਧਾਨ ਪ੍ਰਭੁ ਤਿਨ ਹੀ ਪਾਇਆ ॥੪॥੧੦॥੧੫॥

(ਗੁਰੂ ਅਰਜਨ ਦੇਵ ਜੀ -- SGGS 805) ਬਿਲਾਵਲੁ ਮਹਲਾ ੫ ॥
ਮਾਤ ਗਰਭ ਮਹਿ ਹਾਥ ਦੇ ਰਾਖਿਆ ॥ ਹਰਿ ਰਸੁ ਛੋਡਿ ਬਿਖਿਆ ਫਲੁ ਚਾਖਿਆ ॥੧॥

ਭਜੁ ਗੋਬਿਦ ਸਭ ਛੋਡਿ ਜੰਜਾਲ ॥ ਜਬ ਜਮੁ ਆਇ ਸੰਘਾਰੈ ਮੂੜੇ ਤਬ ਤਨੁ ਬਿਨਸਿ ਜਾਇ ਬੇਹਾਲ ॥੧॥ ਰਹਾਉ ॥

ਤਨੁ ਮਨੁ ਧਨੁ ਅਪਨਾ ਕਰਿ ਥਾਪਿਆ ॥ ਕਰਨਹਾਰੁ ਇਕ ਨਿਮਖ ਨ ਜਾਪਿਆ ॥੨॥

ਮਹਾ ਮੋਹ ਅੰਧ ਕੂਪ ਪਰਿਆ ॥ ਪਾਰਬ੍ਰਹਮੁ ਮਾਇਆ ਪਟਲਿ ਬਿਸਰਿਆ ॥੩॥

ਵਡੈ ਭਾਗਿ ਪ੍ਰਭ ਕੀਰਤਨੁ ਗਾਇਆ ॥ ਸੰਤਸੰਗਿ ਨਾਨਕ ਪ੍ਰਭੁ ਪਾਇਆ ॥੪॥੧੧॥੧੬॥

(ਗੁਰੂ ਅਰਜਨ ਦੇਵ ਜੀ -- SGGS 805) ਬਿਲਾਵਲੁ ਮਹਲਾ ੫ ॥
ਮਾਤ ਪਿਤਾ ਸੁਤ ਬੰਧਪ ਭਾਈ ॥ ਨਾਨਕ ਹੋਆ ਪਾਰਬ੍ਰਹਮੁ ਸਹਾਈ ॥੧॥

ਸੂਖ ਸਹਜ ਆਨੰਦ ਘਣੇ ॥ ਗੁਰੁ ਪੂਰਾ ਪੂਰੀ ਜਾ ਕੀ ਬਾਣੀ ਅਨਿਕ ਗੁਣਾ ਜਾ ਕੇ ਜਾਹਿ ਨ ਗਣੇ ॥੧॥ ਰਹਾਉ ॥

ਸਗਲ ਸਰੰਜਾਮ ਕਰੇ ਪ੍ਰਭੁ ਆਪੇ ॥ ਭਏ ਮਨੋਰਥ ਸੋ ਪ੍ਰਭੁ ਜਾਪੇ ॥੨॥

ਅਰਥ ਧਰਮ ਕਾਮ ਮੋਖ ਕਾ ਦਾਤਾ ॥ ਪੂਰੀ ਭਈ ਸਿਮਰਿ ਸਿਮਰਿ ਬਿਧਾਤਾ ॥੩॥

ਸਾਧਸੰਗਿ ਨਾਨਕਿ ਰੰਗੁ ਮਾਣਿਆ ॥ ਘਰਿ ਆਇਆ ਪੂਰੈ ਗੁਰਿ ਆਣਿਆ ॥੪॥੧੨॥੧੭॥

(ਗੁਰੂ ਅਰਜਨ ਦੇਵ ਜੀ -- SGGS 806) ਬਿਲਾਵਲੁ ਮਹਲਾ ੫ ॥
ਸ੍ਰਬ ਨਿਧਾਨ ਪੂਰਨ ਗੁਰਦੇਵ ॥੧॥ ਰਹਾਉ ॥

ਹਰਿ ਹਰਿ ਨਾਮੁ ਜਪਤ ਨਰ ਜੀਵੇ ॥ ਮਰਿ ਖੁਆਰੁ ਸਾਕਤ ਨਰ ਥੀਵੇ ॥੧॥

ਰਾਮ ਨਾਮੁ ਹੋਆ ਰਖਵਾਰਾ ॥ ਝਖ ਮਾਰਉ ਸਾਕਤੁ ਵੇਚਾਰਾ ॥੨॥

ਨਿੰਦਾ ਕਰਿ ਕਰਿ ਪਚਹਿ ਘਨੇਰੇ ॥ ਮਿਰਤਕ ਫਾਸ ਗਲੈ ਸਿਰਿ ਪੈਰੇ ॥੩॥

ਕਹੁ ਨਾਨਕ ਜਪਹਿ ਜਨ ਨਾਮ ॥ ਤਾ ਕੇ ਨਿਕਟਿ ਨ ਆਵੈ ਜਾਮ ॥੪॥੧੩॥੧੮॥

(ਗੁਰੂ ਅਰਜਨ ਦੇਵ ਜੀ -- SGGS 806) ਰਾਗੁ ਬਿਲਾਵਲੁ ਮਹਲਾ ੫ ਘਰੁ ੪ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਕਵਨ ਸੰਜੋਗ ਮਿਲਉ ਪ੍ਰਭ ਅਪਨੇ ॥ ਪਲੁ ਪਲੁ ਨਿਮਖ ਸਦਾ ਹਰਿ ਜਪਨੇ ॥੧॥

ਚਰਨ ਕਮਲ ਪ੍ਰਭ ਕੇ ਨਿਤ ਧਿਆਵਉ ॥ ਕਵਨ ਸੁ ਮਤਿ ਜਿਤੁ ਪ੍ਰੀਤਮੁ ਪਾਵਉ ॥੧॥ ਰਹਾਉ ॥

ਐਸੀ ਕ੍ਰਿਪਾ ਕਰਹੁ ਪ੍ਰਭ ਮੇਰੇ ॥ ਹਰਿ ਨਾਨਕ ਬਿਸਰੁ ਨ ਕਾਹੂ ਬੇਰੇ ॥੨॥੧॥੧੯॥

(ਗੁਰੂ ਅਰਜਨ ਦੇਵ ਜੀ -- SGGS 806) ਬਿਲਾਵਲੁ ਮਹਲਾ ੫ ॥
ਚਰਨ ਕਮਲ ਪ੍ਰਭ ਹਿਰਦੈ ਧਿਆਏ ॥ ਰੋਗ ਗਏ ਸਗਲੇ ਸੁਖ ਪਾਏ ॥੧॥

ਗੁਰਿ ਦੁਖੁ ਕਾਟਿਆ ਦੀਨੋ ਦਾਨੁ ॥ ਸਫਲ ਜਨਮੁ ਜੀਵਨ ਪਰਵਾਨੁ ॥੧॥ ਰਹਾਉ ॥

ਅਕਥ ਕਥਾ ਅੰਮ੍ਰਿਤ ਪ੍ਰਭ ਬਾਨੀ ॥ ਕਹੁ ਨਾਨਕ ਜਪਿ ਜੀਵੇ ਗਿਆਨੀ ॥੨॥੨॥੨੦॥

(ਗੁਰੂ ਅਰਜਨ ਦੇਵ ਜੀ -- SGGS 806) ਬਿਲਾਵਲੁ ਮਹਲਾ ੫ ॥
ਸਾਂਤਿ ਪਾਈ ਗੁਰਿ ਸਤਿਗੁਰਿ ਪੂਰੇ ॥ ਸੁਖ ਉਪਜੇ ਬਾਜੇ ਅਨਹਦ ਤੂਰੇ ॥੧॥ ਰਹਾਉ ॥

ਤਾਪ ਪਾਪ ਸੰਤਾਪ ਬਿਨਾਸੇ ॥ ਹਰਿ ਸਿਮਰਤ ਕਿਲਵਿਖ ਸਭਿ ਨਾਸੇ ॥੧॥

ਅਨਦੁ ਕਰਹੁ ਮਿਲਿ ਸੁੰਦਰ ਨਾਰੀ ॥ ਗੁਰਿ ਨਾਨਕਿ ਮੇਰੀ ਪੈਜ ਸਵਾਰੀ ॥੨॥੩॥੨੧॥

(ਗੁਰੂ ਅਰਜਨ ਦੇਵ ਜੀ -- SGGS 806) ਬਿਲਾਵਲੁ ਮਹਲਾ ੫ ॥
ਮਮਤਾ ਮੋਹ ਧ੍ਰੋਹ ਮਦਿ ਮਾਤਾ ਬੰਧਨਿ ਬਾਧਿਆ ਅਤਿ ਬਿਕਰਾਲ ॥ ਦਿਨੁ ਦਿਨੁ ਛਿਜਤ ਬਿਕਾਰ ਕਰਤ ਅਉਧ ਫਾਹੀ ਫਾਥਾ ਜਮ ਕੈ ਜਾਲ ॥੧॥

ਤੇਰੀ ਸਰਣਿ ਪ੍ਰਭ ਦੀਨ ਦਇਆਲਾ ॥ ਮਹਾ ਬਿਖਮ ਸਾਗਰੁ ਅਤਿ ਭਾਰੀ ਉਧਰਹੁ ਸਾਧੂ ਸੰਗਿ ਰਵਾਲਾ ॥੧॥ ਰਹਾਉ ॥

ਪ੍ਰਭ ਸੁਖਦਾਤੇ ਸਮਰਥ ਸੁਆਮੀ ਜੀਉ ਪਿੰਡੁ ਸਭੁ ਤੁਮਰਾ ਮਾਲ ॥ ਭ੍ਰਮ ਕੇ ਬੰਧਨ ਕਾਟਹੁ ਪਰਮੇਸਰ ਨਾਨਕ ਕੇ ਪ੍ਰਭ ਸਦਾ ਕ੍ਰਿਪਾਲ ॥੨॥੪॥੨੨॥

(ਗੁਰੂ ਅਰਜਨ ਦੇਵ ਜੀ -- SGGS 806) ਬਿਲਾਵਲੁ ਮਹਲਾ ੫ ॥
ਸਗਲ ਅਨੰਦੁ ਕੀਆ ਪਰਮੇਸਰਿ ਅਪਣਾ ਬਿਰਦੁ ਸਮ੍ਹ੍ਹਾਰਿਆ ॥ ਸਾਧ ਜਨਾ ਹੋਏ ਕਿਰਪਾਲਾ ਬਿਗਸੇ ਸਭਿ ਪਰਵਾਰਿਆ ॥੧॥

ਕਾਰਜੁ ਸਤਿਗੁਰਿ ਆਪਿ ਸਵਾਰਿਆ ॥ ਵਡੀ ਆਰਜਾ ਹਰਿ ਗੋਬਿੰਦ ਕੀ ਸੂਖ ਮੰਗਲ ਕਲਿਆਣ ਬੀਚਾਰਿਆ ॥੧॥ ਰਹਾਉ ॥

ਵਣ ਤ੍ਰਿਣ ਤ੍ਰਿਭਵਣ ਹਰਿਆ ਹੋਏ ਸਗਲੇ ਜੀਅ ਸਾਧਾਰਿਆ ॥ ਮਨ ਇਛੇ ਨਾਨਕ ਫਲ ਪਾਏ ਪੂਰਨ ਇਛ ਪੁਜਾਰਿਆ ॥੨॥੫॥੨੩॥

(ਗੁਰੂ ਅਰਜਨ ਦੇਵ ਜੀ -- SGGS 807) ਬਿਲਾਵਲੁ ਮਹਲਾ ੫ ॥
ਜਿਸੁ ਊਪਰਿ ਹੋਵਤ ਦਇਆਲੁ ॥ ਹਰਿ ਸਿਮਰਤ ਕਾਟੈ ਸੋ ਕਾਲੁ ॥੧॥ ਰਹਾਉ ॥

ਸਾਧਸੰਗਿ ਭਜੀਐ ਗੋਪਾਲੁ ॥ ਗੁਨ ਗਾਵਤ ਤੂਟੈ ਜਮ ਜਾਲੁ ॥੧॥

ਆਪੇ ਸਤਿਗੁਰੁ ਆਪੇ ਪ੍ਰਤਿਪਾਲ ॥ ਨਾਨਕੁ ਜਾਚੈ ਸਾਧ ਰਵਾਲ ॥੨॥੬॥੨੪॥

(ਗੁਰੂ ਅਰਜਨ ਦੇਵ ਜੀ -- SGGS 807) ਬਿਲਾਵਲੁ ਮਹਲਾ ੫ ॥
ਮਨ ਮਹਿ ਸਿੰਚਹੁ ਹਰਿ ਹਰਿ ਨਾਮ ॥ ਅਨਦਿਨੁ ਕੀਰਤਨੁ ਹਰਿ ਗੁਣ ਗਾਮ ॥੧॥

ਐਸੀ ਪ੍ਰੀਤਿ ਕਰਹੁ ਮਨ ਮੇਰੇ ॥ ਆਠ ਪਹਰ ਪ੍ਰਭ ਜਾਨਹੁ ਨੇਰੇ ॥੧॥ ਰਹਾਉ ॥

ਕਹੁ ਨਾਨਕ ਜਾ ਕੇ ਨਿਰਮਲ ਭਾਗ ॥ ਹਰਿ ਚਰਨੀ ਤਾ ਕਾ ਮਨੁ ਲਾਗ ॥੨॥੭॥੨੫॥

(ਗੁਰੂ ਅਰਜਨ ਦੇਵ ਜੀ -- SGGS 807) ਬਿਲਾਵਲੁ ਮਹਲਾ ੫ ॥
ਰੋਗੁ ਗਇਆ ਪ੍ਰਭਿ ਆਪਿ ਗਵਾਇਆ ॥ ਨੀਦ ਪਈ ਸੁਖ ਸਹਜ ਘਰੁ ਆਇਆ ॥੧॥ ਰਹਾਉ ॥

ਰਜਿ ਰਜਿ ਭੋਜਨੁ ਖਾਵਹੁ ਮੇਰੇ ਭਾਈ ॥ ਅੰਮ੍ਰਿਤ ਨਾਮੁ ਰਿਦ ਮਾਹਿ ਧਿਆਈ ॥੧॥

ਨਾਨਕ ਗੁਰ ਪੂਰੇ ਸਰਨਾਈ ॥ ਜਿਨਿ ਅਪਨੇ ਨਾਮ ਕੀ ਪੈਜ ਰਖਾਈ ॥੨॥੮॥੨੬॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates