Pt 5 - ਰਾਗ ਬਿਲਾਵਲੁ - ਬਾਣੀ ਸ਼ਬਦ, Part 5 - Raag Bilaval - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਰਾਮਦਾਸ ਜੀ -- SGGS 845) ਬਿਲਾਵਲੁ ਮਹਲਾ ੪ ਸਲੋਕੁ ॥
ਹਰਿ ਪ੍ਰਭੁ ਸਜਣੁ ਲੋੜਿ ਲਹੁ ਮਨਿ ਵਸੈ ਵਡਭਾਗੁ ॥ ਗੁਰਿ ਪੂਰੈ ਵੇਖਾਲਿਆ ਨਾਨਕ ਹਰਿ ਲਿਵ ਲਾਗੁ ॥੧॥

(ਗੁਰੂ ਰਾਮਦਾਸ ਜੀ -- SGGS 845) ਛੰਤ ॥
ਮੇਰਾ ਹਰਿ ਪ੍ਰਭੁ ਰਾਵਣਿ ਆਈਆ ਹਉਮੈ ਬਿਖੁ ਝਾਗੇ ਰਾਮ ॥ ਗੁਰਮਤਿ ਆਪੁ ਮਿਟਾਇਆ ਹਰਿ ਹਰਿ ਲਿਵ ਲਾਗੇ ਰਾਮ ॥ ਅੰਤਰਿ ਕਮਲੁ ਪਰਗਾਸਿਆ ਗੁਰ ਗਿਆਨੀ ਜਾਗੇ ਰਾਮ ॥ ਜਨ ਨਾਨਕ ਹਰਿ ਪ੍ਰਭੁ ਪਾਇਆ ਪੂਰੈ ਵਡਭਾਗੇ ਰਾਮ ॥੧॥

ਹਰਿ ਪ੍ਰਭੁ ਹਰਿ ਮਨਿ ਭਾਇਆ ਹਰਿ ਨਾਮਿ ਵਧਾਈ ਰਾਮ ॥ ਗੁਰਿ ਪੂਰੈ ਪ੍ਰਭੁ ਪਾਇਆ ਹਰਿ ਹਰਿ ਲਿਵ ਲਾਈ ਰਾਮ ॥ ਅਗਿਆਨੁ ਅੰਧੇਰਾ ਕਟਿਆ ਜੋਤਿ ਪਰਗਟਿਆਈ ਰਾਮ ॥ ਜਨ ਨਾਨਕ ਨਾਮੁ ਅਧਾਰੁ ਹੈ ਹਰਿ ਨਾਮਿ ਸਮਾਈ ਰਾਮ ॥੨॥

ਧਨ ਹਰਿ ਪ੍ਰਭਿ ਪਿਆਰੈ ਰਾਵੀਆ ਜਾਂ ਹਰਿ ਪ੍ਰਭ ਭਾਈ ਰਾਮ ॥ ਅਖੀ ਪ੍ਰੇਮ ਕਸਾਈਆ ਜਿਉ ਬਿਲਕ ਮਸਾਈ ਰਾਮ ॥ ਗੁਰਿ ਪੂਰੈ ਹਰਿ ਮੇਲਿਆ ਹਰਿ ਰਸਿ ਆਘਾਈ ਰਾਮ ॥ ਜਨ ਨਾਨਕ ਨਾਮਿ ਵਿਗਸਿਆ ਹਰਿ ਹਰਿ ਲਿਵ ਲਾਈ ਰਾਮ ॥੩॥

ਹਮ ਮੂਰਖ ਮੁਗਧ ਮਿਲਾਇਆ ਹਰਿ ਕਿਰਪਾ ਧਾਰੀ ਰਾਮ ॥ ਧਨੁ ਧੰਨੁ ਗੁਰੂ ਸਾਬਾਸਿ ਹੈ ਜਿਨਿ ਹਉਮੈ ਮਾਰੀ ਰਾਮ ॥ ਜਿਨੑ ਵਡਭਾਗੀਆ ਵਡਭਾਗੁ ਹੈ ਹਰਿ ਹਰਿ ਉਰ ਧਾਰੀ ਰਾਮ ॥ ਜਨ ਨਾਨਕ ਨਾਮੁ ਸਲਾਹਿ ਤੂ ਨਾਮੇ ਬਲਿਹਾਰੀ ਰਾਮ ॥੪॥੨॥੪॥

(ਗੁਰੂ ਅਰਜਨ ਦੇਵ ਜੀ -- SGGS 845) ਬਿਲਾਵਲੁ ਮਹਲਾ ੫ ਛੰਤ
ੴ ਸਤਿਗੁਰ ਪ੍ਰਸਾਦਿ ॥
ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥

ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥

ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥

ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥

(ਗੁਰੂ ਅਰਜਨ ਦੇਵ ਜੀ -- SGGS 846) ਬਿਲਾਵਲੁ ਮਹਲਾ ੫ ॥
ਭਾਗ ਸੁਲਖਣਾ ਹਰਿ ਕੰਤੁ ਹਮਾਰਾ ਰਾਮ ॥ ਅਨਹਦ ਬਾਜਿਤ੍ਰਾ ਤਿਸੁ ਧੁਨਿ ਦਰਬਾਰਾ ਰਾਮ ॥ ਆਨੰਦ ਅਨਦਿਨੁ ਵਜਹਿ ਵਾਜੇ ਦਿਨਸੁ ਰੈਣਿ ਉਮਾਹਾ ॥ ਤਹ ਰੋਗ ਸੋਗ ਨ ਦੂਖੁ ਬਿਆਪੈ ਜਨਮ ਮਰਣੁ ਨ ਤਾਹਾ ॥ ਰਿਧਿ ਸਿਧਿ ਸੁਧਾ ਰਸੁ ਅੰਮ੍ਰਿਤੁ ਭਗਤਿ ਭਰੇ ਭੰਡਾਰਾ ॥ ਬਿਨਵੰਤਿ ਨਾਨਕ ਬਲਿਹਾਰਿ ਵੰਞਾ ਪਾਰਬ੍ਰਹਮ ਪ੍ਰਾਨ ਅਧਾਰਾ ॥੧॥

ਸੁਣਿ ਸਖੀਅ ਸਹੇਲੜੀਹੋ ਮਿਲਿ ਮੰਗਲੁ ਗਾਵਹ ਰਾਮ ॥ ਮਨਿ ਤਨਿ ਪ੍ਰੇਮੁ ਕਰੇ ਤਿਸੁ ਪ੍ਰਭ ਕਉ ਰਾਵਹ ਰਾਮ ॥ ਕਰਿ ਪ੍ਰੇਮੁ ਰਾਵਹ ਤਿਸੈ ਭਾਵਹ ਇਕ ਨਿਮਖ ਪਲਕ ਨ ਤਿਆਗੀਐ ॥ ਗਹਿ ਕੰਠਿ ਲਾਈਐ ਨਹ ਲਜਾਈਐ ਚਰਨ ਰਜ ਮਨੁ ਪਾਗੀਐ ॥ ਭਗਤਿ ਠਗਉਰੀ ਪਾਇ ਮੋਹਹ ਅਨਤ ਕਤਹੂ ਨ ਧਾਵਹ ॥ ਬਿਨਵੰਤਿ ਨਾਨਕ ਮਿਲਿ ਸੰਗਿ ਸਾਜਨ ਅਮਰ ਪਦਵੀ ਪਾਵਹ ॥੨॥

ਬਿਸਮਨ ਬਿਸਮ ਭਈ ਪੇਖਿ ਗੁਣ ਅਬਿਨਾਸੀ ਰਾਮ ॥ ਕਰੁ ਗਹਿ ਭੁਜਾ ਗਹੀ ਕਟਿ ਜਮ ਕੀ ਫਾਸੀ ਰਾਮ ॥ ਗਹਿ ਭੁਜਾ ਲੀਨੑੀ ਦਾਸਿ ਕੀਨੑੀ ਅੰਕੁਰਿ ਉਦੋਤੁ ਜਣਾਇਆ ॥ ਮਲਨ ਮੋਹ ਬਿਕਾਰ ਨਾਠੇ ਦਿਵਸ ਨਿਰਮਲ ਆਇਆ ॥ ਦ੍ਰਿਸਟਿ ਧਾਰੀ ਮਨਿ ਪਿਆਰੀ ਮਹਾ ਦੁਰਮਤਿ ਨਾਸੀ ॥ ਬਿਨਵੰਤਿ ਨਾਨਕ ਭਈ ਨਿਰਮਲ ਪ੍ਰਭ ਮਿਲੇ ਅਬਿਨਾਸੀ ॥੩॥

ਸੂਰਜ ਕਿਰਣਿ ਮਿਲੇ ਜਲ ਕਾ ਜਲੁ ਹੂਆ ਰਾਮ ॥ ਜੋਤੀ ਜੋਤਿ ਰਲੀ ਸੰਪੂਰਨੁ ਥੀਆ ਰਾਮ ॥ ਬ੍ਰਹਮੁ ਦੀਸੈ ਬ੍ਰਹਮੁ ਸੁਣੀਐ ਏਕੁ ਏਕੁ ਵਖਾਣੀਐ ॥ ਆਤਮ ਪਸਾਰਾ ਕਰਣਹਾਰਾ ਪ੍ਰਭ ਬਿਨਾ ਨਹੀ ਜਾਣੀਐ ॥ ਆਪਿ ਕਰਤਾ ਆਪਿ ਭੁਗਤਾ ਆਪਿ ਕਾਰਣੁ ਕੀਆ ॥ ਬਿਨਵੰਤਿ ਨਾਨਕ ਸੇਈ ਜਾਣਹਿ ਜਿਨੑੀ ਹਰਿ ਰਸੁ ਪੀਆ ॥੪॥੨॥

(ਗੁਰੂ ਅਰਜਨ ਦੇਵ ਜੀ -- SGGS 847) ਬਿਲਾਵਲੁ ਮਹਲਾ ੫ ਛੰਤ
ੴ ਸਤਿਗੁਰ ਪ੍ਰਸਾਦਿ ॥
ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥ ਤਜਿ ਮਾਨੁ ਸਖੀ ਤਜਿ ਮਾਨੁ ਸਖੀ ਮਤੁ ਆਪਣੇ ਪ੍ਰੀਤਮ ਭਾਵਹ ॥ ਤਜਿ ਮਾਨੁ ਮੋਹੁ ਬਿਕਾਰੁ ਦੂਜਾ ਸੇਵਿ ਏਕੁ ਨਿਰੰਜਨੋ ॥ ਲਗੁ ਚਰਣ ਸਰਣ ਦਇਆਲ ਪ੍ਰੀਤਮ ਸਗਲ ਦੁਰਤ ਬਿਖੰਡਨੋ ॥ ਹੋਇ ਦਾਸ ਦਾਸੀ ਤਜਿ ਉਦਾਸੀ ਬਹੁੜਿ ਬਿਧੀ ਨ ਧਾਵਾ ॥ ਨਾਨਕੁ ਪਇਅੰਪੈ ਕਰਹੁ ਕਿਰਪਾ ਤਾਮਿ ਮੰਗਲੁ ਗਾਵਾ ॥੧॥

ਅੰਮ੍ਰਿਤੁ ਪ੍ਰਿਅ ਕਾ ਨਾਮੁ ਮੈ ਅੰਧੁਲੇ ਟੋਹਨੀ ॥ ਓਹ ਜੋਹੈ ਬਹੁ ਪਰਕਾਰ ਸੁੰਦਰਿ ਮੋਹਨੀ ॥ ਮੋਹਨੀ ਮਹਾ ਬਚਿਤ੍ਰਿ ਚੰਚਲਿ ਅਨਿਕ ਭਾਵ ਦਿਖਾਵਏ ॥ ਹੋਇ ਢੀਠ ਮੀਠੀ ਮਨਹਿ ਲਾਗੈ ਨਾਮੁ ਲੈਣ ਨ ਆਵਏ ॥ ਗ੍ਰਿਹ ਬਨਹਿ ਤੀਰੈ ਬਰਤ ਪੂਜਾ ਬਾਟ ਘਾਟੈ ਜੋਹਨੀ ॥ ਨਾਨਕੁ ਪਇਅੰਪੈ ਦਇਆ ਧਾਰਹੁ ਮੈ ਨਾਮੁ ਅੰਧੁਲੇ ਟੋਹਨੀ ॥੨॥

ਮੋਹਿ ਅਨਾਥ ਪ੍ਰਿਅ ਨਾਥ ਜਿਉ ਜਾਨਹੁ ਤਿਉ ਰਖਹੁ ॥ ਚਤੁਰਾਈ ਮੋਹਿ ਨਾਹਿ ਰੀਝਾਵਉ ਕਹਿ ਮੁਖਹੁ ॥ ਨਹ ਚਤੁਰਿ ਸੁਘਰਿ ਸੁਜਾਨ ਬੇਤੀ ਮੋਹਿ ਨਿਰਗੁਨਿ ਗੁਨੁ ਨਹੀ ॥ ਨਹ ਰੂਪ ਧੂਪ ਨ ਨੈਣ ਬੰਕੇ ਜਹ ਭਾਵੈ ਤਹ ਰਖੁ ਤੁਹੀ ॥ ਜੈ ਜੈ ਜਇਅੰਪਹਿ ਸਗਲ ਜਾ ਕਉ ਕਰੁਣਾਪਤਿ ਗਤਿ ਕਿਨਿ ਲਖਹੁ ॥ ਨਾਨਕੁ ਪਇਅੰਪੈ ਸੇਵ ਸੇਵਕੁ ਜਿਉ ਜਾਨਹੁ ਤਿਉ ਮੋਹਿ ਰਖਹੁ ॥੩॥

ਮੋਹਿ ਮਛੁਲੀ ਤੁਮ ਨੀਰ ਤੁਝ ਬਿਨੁ ਕਿਉ ਸਰੈ ॥ ਮੋਹਿ ਚਾਤ੍ਰਿਕ ਤੁਮ੍ਹ੍ਹ ਬੂੰਦ ਤ੍ਰਿਪਤਉ ਮੁਖਿ ਪਰੈ ॥ ਮੁਖਿ ਪਰੈ ਹਰੈ ਪਿਆਸ ਮੇਰੀ ਜੀਅ ਹੀਆ ਪ੍ਰਾਨਪਤੇ ॥ ਲਾਡਿਲੇ ਲਾਡ ਲਡਾਇ ਸਭ ਮਹਿ ਮਿਲੁ ਹਮਾਰੀ ਹੋਇ ਗਤੇ ॥ ਚੀਤਿ ਚਿਤਵਉ ਮਿਟੁ ਅੰਧਾਰੇ ਜਿਉ ਆਸ ਚਕਵੀ ਦਿਨੁ ਚਰੈ ॥ ਨਾਨਕੁ ਪਇਅੰਪੈ ਪ੍ਰਿਅ ਸੰਗਿ ਮੇਲੀ ਮਛੁਲੀ ਨੀਰੁ ਨ ਵੀਸਰੈ ॥੪॥

ਧਨਿ ਧੰਨਿ ਹਮਾਰੇ ਭਾਗ ਘਰਿ ਆਇਆ ਪਿਰੁ ਮੇਰਾ ॥ ਸੋਹੇ ਬੰਕ ਦੁਆਰ ਸਗਲਾ ਬਨੁ ਹਰਾ ॥ ਹਰ ਹਰਾ ਸੁਆਮੀ ਸੁਖਹ ਗਾਮੀ ਅਨਦ ਮੰਗਲ ਰਸੁ ਘਣਾ ॥ ਨਵਲ ਨਵਤਨ ਨਾਹੁ ਬਾਲਾ ਕਵਨ ਰਸਨਾ ਗੁਨ ਭਣਾ ॥ ਮੇਰੀ ਸੇਜ ਸੋਹੀ ਦੇਖਿ ਮੋਹੀ ਸਗਲ ਸਹਸਾ ਦੁਖੁ ਹਰਾ ॥ ਨਾਨਕੁ ਪਇਅੰਪੈ ਮੇਰੀ ਆਸ ਪੂਰੀ ਮਿਲੇ ਸੁਆਮੀ ਅਪਰੰਪਰਾ ॥੫॥੧॥੩॥

(ਗੁਰੂ ਅਰਜਨ ਦੇਵ ਜੀ -- SGGS 848) ਬਿਲਾਵਲੁ ਮਹਲਾ ੫ ॥
ਹਰਿ ਖੋਜਹੁ ਵਡਭਾਗੀਹੋ ਮਿਲਿ ਸਾਧੂ ਸੰਗੇ ਰਾਮ ॥ ਗੁਨ ਗੋਵਿਦ ਸਦ ਗਾਈਅਹਿ ਪਾਰਬ੍ਰਹਮ ਕੈ ਰੰਗੇ ਰਾਮ ॥ ਸੋ ਪ੍ਰਭੁ ਸਦ ਹੀ ਸੇਵੀਐ ਪਾਈਅਹਿ ਫਲ ਮੰਗੇ ਰਾਮ ॥ ਨਾਨਕ ਪ੍ਰਭ ਸਰਣਾਗਤੀ ਜਪਿ ਅਨਤ ਤਰੰਗੇ ਰਾਮ ॥੧॥

ਇਕੁ ਤਿਲੁ ਪ੍ਰਭੂ ਨ ਵੀਸਰੈ ਜਿਨਿ ਸਭੁ ਕਿਛੁ ਦੀਨਾ ਰਾਮ ॥ ਵਡਭਾਗੀ ਮੇਲਾਵੜਾ ਗੁਰਮੁਖਿ ਪਿਰੁ ਚੀਨੑਾ ਰਾਮ ॥ ਬਾਹ ਪਕੜਿ ਤਮ ਤੇ ਕਾਢਿਆ ਕਰਿ ਅਪੁਨਾ ਲੀਨਾ ਰਾਮ ॥ ਨਾਮੁ ਜਪਤ ਨਾਨਕ ਜੀਵੈ ਸੀਤਲੁ ਮਨੁ ਸੀਨਾ ਰਾਮ ॥੨॥

ਕਿਆ ਗੁਣ ਤੇਰੇ ਕਹਿ ਸਕਉ ਪ੍ਰਭ ਅੰਤਰਜਾਮੀ ਰਾਮ ॥ ਸਿਮਰਿ ਸਿਮਰਿ ਨਾਰਾਇਣੈ ਭਏ ਪਾਰਗਰਾਮੀ ਰਾਮ ॥ ਗੁਨ ਗਾਵਤ ਗੋਵਿੰਦ ਕੇ ਸਭ ਇਛ ਪੁਜਾਮੀ ਰਾਮ ॥ ਨਾਨਕ ਉਧਰੇ ਜਪਿ ਹਰੇ ਸਭਹੂ ਕਾ ਸੁਆਮੀ ਰਾਮ ॥੩॥

ਰਸ ਭਿੰਨਿਅੜੇ ਅਪੁਨੇ ਰਾਮ ਸੰਗੇ ਸੇ ਲੋਇਣ ਨੀਕੇ ਰਾਮ ॥ ਪ੍ਰਭ ਪੇਖਤ ਇਛਾ ਪੁੰਨੀਆ ਮਿਲਿ ਸਾਜਨ ਜੀ ਕੇ ਰਾਮ ॥ ਅੰਮ੍ਰਿਤ ਰਸੁ ਹਰਿ ਪਾਇਆ ਬਿਖਿਆ ਰਸ ਫੀਕੇ ਰਾਮ ॥ ਨਾਨਕ ਜਲੁ ਜਲਹਿ ਸਮਾਇਆ ਜੋਤੀ ਜੋਤਿ ਮੀਕੇ ਰਾਮ ॥੪॥੨॥੫॥੯॥

(ਗੁਰੂ ਰਾਮਦਾਸ ਜੀ -- SGGS 849) ਬਿਲਾਵਲ ਕੀ ਵਾਰ ਮਹਲਾ ੪
ੴ ਸਤਿਗੁਰ ਪ੍ਰਸਾਦਿ ॥
ਸਲੋਕ ਮਃ ੪ ॥
ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥

(ਗੁਰੂ ਅਮਰਦਾਸ ਜੀ -- SGGS 849) ਮਃ ੩ ॥
ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ ॥ ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥ ਰਾਗ ਨਾਦ ਛੋਡਿ ਹਰਿ ਸੇਵੀਐ ਤਾ ਦਰਗਹ ਪਾਈਐ ਮਾਨੁ ॥ ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥੨॥

(ਗੁਰੂ ਰਾਮਦਾਸ ਜੀ -- SGGS 849) ਪਉੜੀ ॥
ਤੂ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥ ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ ॥ ਤੁਧੁ ਆਪੇ ਤਾੜੀ ਲਾਈਐ ਆਪੇ ਗੁਣ ਗਾਇਆ ॥ ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ ॥ ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮਿ ਸਮਾਇਆ ॥੧॥

(ਗੁਰੂ ਅਮਰਦਾਸ ਜੀ -- SGGS 849) ਸਲੋਕ ਮਃ ੩ ॥
ਦੂਜੈ ਭਾਇ ਬਿਲਾਵਲੁ ਨ ਹੋਵਈ ਮਨਮੁਖਿ ਥਾਇ ਨ ਪਾਇ ॥ ਪਾਖੰਡਿ ਭਗਤਿ ਨ ਹੋਵਈ ਪਾਰਬ੍ਰਹਮੁ ਨ ਪਾਇਆ ਜਾਇ ॥ ਮਨਹਠਿ ਕਰਮ ਕਮਾਵਣੇ ਥਾਇ ਨ ਕੋਈ ਪਾਇ ॥ ਨਾਨਕ ਗੁਰਮੁਖਿ ਆਪੁ ਬੀਚਾਰੀਐ ਵਿਚਹੁ ਆਪੁ ਗਵਾਇ ॥ ਆਪੇ ਆਪਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਵਸਿਆ ਮਨਿ ਆਇ ॥ ਜੰਮਣੁ ਮਰਣਾ ਕਟਿਆ ਜੋਤੀ ਜੋਤਿ ਮਿਲਾਇ ॥੧॥

(ਗੁਰੂ ਅਮਰਦਾਸ ਜੀ -- SGGS 849) ਮਃ ੩ ॥
ਬਿਲਾਵਲੁ ਕਰਿਹੁ ਤੁਮ੍ਹ੍ਹ ਪਿਆਰਿਹੋ ਏਕਸੁ ਸਿਉ ਲਿਵ ਲਾਇ ॥ ਜਨਮ ਮਰਣ ਦੁਖੁ ਕਟੀਐ ਸਚੇ ਰਹੈ ਸਮਾਇ ॥ ਸਦਾ ਬਿਲਾਵਲੁ ਅਨੰਦੁ ਹੈ ਜੇ ਚਲਹਿ ਸਤਿਗੁਰ ਭਾਇ ॥ ਸਤਸੰਗਤੀ ਬਹਿ ਭਾਉ ਕਰਿ ਸਦਾ ਹਰਿ ਕੇ ਗੁਣ ਗਾਇ ॥ ਨਾਨਕ ਸੇ ਜਨ ਸੋਹਣੇ ਜਿ ਗੁਰਮੁਖਿ ਮੇਲਿ ਮਿਲਾਇ ॥੨॥

(ਗੁਰੂ ਰਾਮਦਾਸ ਜੀ -- SGGS 849) ਪਉੜੀ ॥
ਸਭਨਾ ਜੀਆ ਵਿਚਿ ਹਰਿ ਆਪਿ ਸੋ ਭਗਤਾ ਕਾ ਮਿਤੁ ਹਰਿ ॥ ਸਭੁ ਕੋਈ ਹਰਿ ਕੈ ਵਸਿ ਭਗਤਾ ਕੈ ਅਨੰਦੁ ਘਰਿ ॥ ਹਰਿ ਭਗਤਾ ਕਾ ਮੇਲੀ ਸਰਬਤ ਸਉ ਨਿਸੁਲ ਜਨ ਟੰਗ ਧਰਿ ॥ ਹਰਿ ਸਭਨਾ ਕਾ ਹੈ ਖਸਮੁ ਸੋ ਭਗਤ ਜਨ ਚਿਤਿ ਕਰਿ ॥ ਤੁਧੁ ਅਪੜਿ ਕੋਇ ਨ ਸਕੈ ਸਭ ਝਖਿ ਝਖਿ ਪਵੈ ਝੜਿ ॥੨॥

(ਗੁਰੂ ਅਮਰਦਾਸ ਜੀ -- SGGS 850) ਸਲੋਕ ਮਃ ੩ ॥
ਬ੍ਰਹਮੁ ਬਿੰਦਹਿ ਤੇ ਬ੍ਰਾਹਮਣਾ ਜੇ ਚਲਹਿ ਸਤਿਗੁਰ ਭਾਇ ॥ ਜਿਨ ਕੈ ਹਿਰਦੈ ਹਰਿ ਵਸੈ ਹਉਮੈ ਰੋਗੁ ਗਵਾਇ ॥ ਗੁਣ ਰਵਹਿ ਗੁਣ ਸੰਗ੍ਰਹਹਿ ਜੋਤੀ ਜੋਤਿ ਮਿਲਾਇ ॥ ਇਸੁ ਜੁਗ ਮਹਿ ਵਿਰਲੇ ਬ੍ਰਾਹਮਣ ਬ੍ਰਹਮੁ ਬਿੰਦਹਿ ਚਿਤੁ ਲਾਇ ॥ ਨਾਨਕ ਜਿਨੑ ਕਉ ਨਦਰਿ ਕਰੇ ਹਰਿ ਸਚਾ ਸੇ ਨਾਮਿ ਰਹੇ ਲਿਵ ਲਾਇ ॥੧॥

(ਗੁਰੂ ਅਮਰਦਾਸ ਜੀ -- SGGS 850) ਮਃ ੩ ॥
ਸਤਿਗੁਰ ਕੀ ਸੇਵ ਨ ਕੀਤੀਆ ਸਬਦਿ ਨ ਲਗੋ ਭਾਉ ॥ ਹਉਮੈ ਰੋਗੁ ਕਮਾਵਣਾ ਅਤਿ ਦੀਰਘੁ ਬਹੁ ਸੁਆਉ ॥ ਮਨਹਠਿ ਕਰਮ ਕਮਾਵਣੇ ਫਿਰਿ ਫਿਰਿ ਜੋਨੀ ਪਾਇ ॥ ਗੁਰਮੁਖਿ ਜਨਮੁ ਸਫਲੁ ਹੈ ਜਿਸ ਨੋ ਆਪੇ ਲਏ ਮਿਲਾਇ ॥ ਨਾਨਕ ਨਦਰੀ ਨਦਰਿ ਕਰੇ ਤਾ ਨਾਮ ਧਨੁ ਪਲੈ ਪਾਇ ॥੨॥

(ਗੁਰੂ ਰਾਮਦਾਸ ਜੀ -- SGGS 850) ਪਉੜੀ ॥
ਸਭ ਵਡਿਆਈਆ ਹਰਿ ਨਾਮ ਵਿਚਿ ਹਰਿ ਗੁਰਮੁਖਿ ਧਿਆਈਐ ॥ ਜਿ ਵਸਤੁ ਮੰਗੀਐ ਸਾਈ ਪਾਈਐ ਜੇ ਨਾਮਿ ਚਿਤੁ ਲਾਈਐ ॥ ਗੁਹਜ ਗਲ ਜੀਅ ਕੀ ਕੀਚੈ ਸਤਿਗੁਰੂ ਪਾਸਿ ਤਾ ਸਰਬ ਸੁਖੁ ਪਾਈਐ ॥ ਗੁਰੁ ਪੂਰਾ ਹਰਿ ਉਪਦੇਸੁ ਦੇਇ ਸਭ ਭੁਖ ਲਹਿ ਜਾਈਐ ॥ ਜਿਸੁ ਪੂਰਬਿ ਹੋਵੈ ਲਿਖਿਆ ਸੋ ਹਰਿ ਗੁਣ ਗਾਈਐ ॥੩॥

(ਗੁਰੂ ਅਮਰਦਾਸ ਜੀ -- SGGS 850) ਸਲੋਕ ਮਃ ੩ ॥
ਸਤਿਗੁਰ ਤੇ ਖਾਲੀ ਕੋ ਨਹੀ ਮੇਰੈ ਪ੍ਰਭਿ ਮੇਲਿ ਮਿਲਾਏ ॥ ਸਤਿਗੁਰ ਕਾ ਦਰਸਨੁ ਸਫਲੁ ਹੈ ਜੇਹਾ ਕੋ ਇਛੇ ਤੇਹਾ ਫਲੁ ਪਾਏ ॥ ਗੁਰ ਕਾ ਸਬਦੁ ਅੰਮ੍ਰਿਤੁ ਹੈ ਸਭ ਤ੍ਰਿਸਨਾ ਭੁਖ ਗਵਾਏ ॥ ਹਰਿ ਰਸੁ ਪੀ ਸੰਤੋਖੁ ਹੋਆ ਸਚੁ ਵਸਿਆ ਮਨਿ ਆਏ ॥ ਸਚੁ ਧਿਆਇ ਅਮਰਾ ਪਦੁ ਪਾਇਆ ਅਨਹਦ ਸਬਦ ਵਜਾਏ ॥ ਸਚੋ ਦਹ ਦਿਸਿ ਪਸਰਿਆ ਗੁਰ ਕੈ ਸਹਜਿ ਸੁਭਾਏ ॥ ਨਾਨਕ ਜਿਨ ਅੰਦਰਿ ਸਚੁ ਹੈ ਸੇ ਜਨ ਛਪਹਿ ਨ ਕਿਸੈ ਦੇ ਛਪਾਏ ॥੧॥

(ਗੁਰੂ ਅਮਰਦਾਸ ਜੀ -- SGGS 850) ਮਃ ੩ ॥
ਗੁਰ ਸੇਵਾ ਤੇ ਹਰਿ ਪਾਈਐ ਜਾ ਕਉ ਨਦਰਿ ਕਰੇਇ ॥ ਮਾਨਸ ਤੇ ਦੇਵਤੇ ਭਏ ਸਚੀ ਭਗਤਿ ਜਿਸੁ ਦੇਇ ॥ ਹਉਮੈ ਮਾਰਿ ਮਿਲਾਇਅਨੁ ਗੁਰ ਕੈ ਸਬਦਿ ਸੁਚੇਇ ॥ ਨਾਨਕ ਸਹਜੇ ਮਿਲਿ ਰਹੇ ਨਾਮੁ ਵਡਿਆਈ ਦੇਇ ॥੨॥

(ਗੁਰੂ ਰਾਮਦਾਸ ਜੀ -- SGGS 850) ਪਉੜੀ ॥
ਗੁਰ ਸਤਿਗੁਰ ਵਿਚਿ ਨਾਵੈ ਕੀ ਵਡੀ ਵਡਿਆਈ ਹਰਿ ਕਰਤੈ ਆਪਿ ਵਧਾਈ ॥ ਸੇਵਕ ਸਿਖ ਸਭਿ ਵੇਖਿ ਵੇਖਿ ਜੀਵਨੑਿ ਓਨੑਾ ਅੰਦਰਿ ਹਿਰਦੈ ਭਾਈ ॥ ਨਿੰਦਕ ਦੁਸਟ ਵਡਿਆਈ ਵੇਖਿ ਨ ਸਕਨਿ ਓਨੑਾ ਪਰਾਇਆ ਭਲਾ ਨ ਸੁਖਾਈ ॥ ਕਿਆ ਹੋਵੈ ਕਿਸ ਹੀ ਕੀ ਝਖ ਮਾਰੀ ਜਾ ਸਚੇ ਸਿਉ ਬਣਿ ਆਈ ॥ ਜਿ ਗਲ ਕਰਤੇ ਭਾਵੈ ਸਾ ਨਿਤ ਨਿਤ ਚੜੈ ਸਵਾਈ ਸਭ ਝਖਿ ਝਖਿ ਮਰੈ ਲੋਕਾਈ ॥੪॥

(ਗੁਰੂ ਅਮਰਦਾਸ ਜੀ -- SGGS 850) ਸਲੋਕ ਮਃ ੩ ॥
ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥ ਹਰਿ ਸੁਖੁ ਪਲ੍ਹ੍ਹਰਿ ਤਿਆਗਿਆ ਨਾਮੁ ਵਿਸਾਰਿ ਦੁਖੁ ਪਾਏ ॥ ਮਨਮੁਖ ਅਗਿਆਨੀ ਅੰਧੁਲੇ ਜਨਮਿ ਮਰਹਿ ਫਿਰਿ ਆਵੈ ਜਾਏ ॥ ਕਾਰਜ ਸਿਧਿ ਨ ਹੋਵਨੀ ਅੰਤਿ ਗਇਆ ਪਛੁਤਾਏ ॥ ਜਿਸੁ ਕਰਮੁ ਹੋਵੈ ਤਿਸੁ ਸਤਿਗੁਰੁ ਮਿਲੈ ਸੋ ਹਰਿ ਹਰਿ ਨਾਮੁ ਧਿਆਏ ॥ ਨਾਮਿ ਰਤੇ ਜਨ ਸਦਾ ਸੁਖੁ ਪਾਇਨੑਿ ਜਨ ਨਾਨਕ ਤਿਨ ਬਲਿ ਜਾਏ ॥੧॥

(ਗੁਰੂ ਅਮਰਦਾਸ ਜੀ -- SGGS 851) ਮਃ ੩ ॥
ਆਸਾ ਮਨਸਾ ਜਗਿ ਮੋਹਣੀ ਜਿਨਿ ਮੋਹਿਆ ਸੰਸਾਰੁ ॥ ਸਭੁ ਕੋ ਜਮ ਕੇ ਚੀਰੇ ਵਿਚਿ ਹੈ ਜੇਤਾ ਸਭੁ ਆਕਾਰੁ ॥ ਹੁਕਮੀ ਹੀ ਜਮੁ ਲਗਦਾ ਸੋ ਉਬਰੈ ਜਿਸੁ ਬਖਸੈ ਕਰਤਾਰੁ ॥ ਨਾਨਕ ਗੁਰ ਪਰਸਾਦੀ ਏਹੁ ਮਨੁ ਤਾਂ ਤਰੈ ਜਾ ਛੋਡੈ ਅਹੰਕਾਰੁ ॥ ਆਸਾ ਮਨਸਾ ਮਾਰੇ ਨਿਰਾਸੁ ਹੋਇ ਗੁਰ ਸਬਦੀ ਵੀਚਾਰੁ ॥੨॥

(ਗੁਰੂ ਰਾਮਦਾਸ ਜੀ -- SGGS 851) ਪਉੜੀ ॥
ਜਿਥੈ ਜਾਈਐ ਜਗਤ ਮਹਿ ਤਿਥੈ ਹਰਿ ਸਾਈ ॥ ਅਗੈ ਸਭੁ ਆਪੇ ਵਰਤਦਾ ਹਰਿ ਸਚਾ ਨਿਆਈ ॥ ਕੂੜਿਆਰਾ ਕੇ ਮੁਹ ਫਿਟਕੀਅਹਿ ਸਚੁ ਭਗਤਿ ਵਡਿਆਈ ॥ ਸਚੁ ਸਾਹਿਬੁ ਸਚਾ ਨਿਆਉ ਹੈ ਸਿਰਿ ਨਿੰਦਕ ਛਾਈ ॥ ਜਨ ਨਾਨਕ ਸਚੁ ਅਰਾਧਿਆ ਗੁਰਮੁਖਿ ਸੁਖੁ ਪਾਈ ॥੫॥

(ਗੁਰੂ ਅਮਰਦਾਸ ਜੀ -- SGGS 851) ਸਲੋਕ ਮਃ ੩ ॥
ਪੂਰੈ ਭਾਗਿ ਸਤਿਗੁਰੁ ਪਾਈਐ ਜੇ ਹਰਿ ਪ੍ਰਭੁ ਬਖਸ ਕਰੇਇ ॥ ਓਪਾਵਾ ਸਿਰਿ ਓਪਾਉ ਹੈ ਨਾਉ ਪਰਾਪਤਿ ਹੋਇ ॥ ਅੰਦਰੁ ਸੀਤਲੁ ਸਾਂਤਿ ਹੈ ਹਿਰਦੈ ਸਦਾ ਸੁਖੁ ਹੋਇ ॥ ਅੰਮ੍ਰਿਤੁ ਖਾਣਾ ਪੈਨੑਣਾ ਨਾਨਕ ਨਾਇ ਵਡਿਆਈ ਹੋਇ ॥੧॥

(ਗੁਰੂ ਅਮਰਦਾਸ ਜੀ -- SGGS 851) ਮਃ ੩ ॥
ਏ ਮਨ ਗੁਰ ਕੀ ਸਿਖ ਸੁਣਿ ਪਾਇਹਿ ਗੁਣੀ ਨਿਧਾਨੁ ॥ ਸੁਖਦਾਤਾ ਤੇਰੈ ਮਨਿ ਵਸੈ ਹਉਮੈ ਜਾਇ ਅਭਿਮਾਨੁ ॥ ਨਾਨਕ ਨਦਰੀ ਪਾਈਐ ਅੰਮ੍ਰਿਤੁ ਗੁਣੀ ਨਿਧਾਨੁ ॥੨॥

(ਗੁਰੂ ਰਾਮਦਾਸ ਜੀ -- SGGS 851) ਪਉੜੀ ॥
ਜਿਤਨੇ ਪਾਤਿਸਾਹ ਸਾਹ ਰਾਜੇ ਖਾਨ ਉਮਰਾਵ ਸਿਕਦਾਰ ਹਹਿ ਤਿਤਨੇ ਸਭਿ ਹਰਿ ਕੇ ਕੀਏ ॥ ਜੋ ਕਿਛੁ ਹਰਿ ਕਰਾਵੈ ਸੁ ਓਇ ਕਰਹਿ ਸਭਿ ਹਰਿ ਕੇ ਅਰਥੀਏ ॥ ਸੋ ਐਸਾ ਹਰਿ ਸਭਨਾ ਕਾ ਪ੍ਰਭੁ ਸਤਿਗੁਰ ਕੈ ਵਲਿ ਹੈ ਤਿਨਿ ਸਭਿ ਵਰਨ ਚਾਰੇ ਖਾਣੀ ਸਭ ਸ੍ਰਿਸਟਿ ਗੋਲੇ ਕਰਿ ਸਤਿਗੁਰ ਅਗੈ ਕਾਰ ਕਮਾਵਣ ਕਉ ਦੀਏ ॥ ਹਰਿ ਸੇਵੇ ਕੀ ਐਸੀ ਵਡਿਆਈ ਦੇਖਹੁ ਹਰਿ ਸੰਤਹੁ ਜਿਨਿ ਵਿਚਹੁ ਕਾਇਆ ਨਗਰੀ ਦੁਸਮਨ ਦੂਤ ਸਭਿ ਮਾਰਿ ਕਢੀਏ ॥ ਹਰਿ ਹਰਿ ਕਿਰਪਾਲੁ ਹੋਆ ਭਗਤ ਜਨਾ ਉਪਰਿ ਹਰਿ ਆਪਣੀ ਕਿਰਪਾ ਕਰਿ ਹਰਿ ਆਪਿ ਰਖਿ ਲੀਏ ॥੬॥

(ਗੁਰੂ ਅਮਰਦਾਸ ਜੀ -- SGGS 851) ਸਲੋਕ ਮਃ ੩ ॥
ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ ਧਿਆਨੁ ਨ ਲਾਗੈ ॥ ਦੁਖ ਵਿਚਿ ਕਾਰ ਕਮਾਵਣੀ ਦੁਖੁ ਵਰਤੈ ਦੁਖੁ ਆਗੈ ॥ ਕਰਮੀ ਸਤਿਗੁਰੁ ਭੇਟੀਐ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਸਹਜੇ ਸੁਖੁ ਹੋਇ ਅੰਦਰਹੁ ਭ੍ਰਮੁ ਭਉ ਭਾਗੈ ॥੧॥

(ਗੁਰੂ ਅਮਰਦਾਸ ਜੀ -- SGGS 851) ਮਃ ੩ ॥
ਗੁਰਮੁਖਿ ਸਦਾ ਹਰਿ ਰੰਗੁ ਹੈ ਹਰਿ ਕਾ ਨਾਉ ਮਨਿ ਭਾਇਆ ॥ ਗੁਰਮੁਖਿ ਵੇਖਣੁ ਬੋਲਣਾ ਨਾਮੁ ਜਪਤ ਸੁਖੁ ਪਾਇਆ ॥ ਨਾਨਕ ਗੁਰਮੁਖਿ ਗਿਆਨੁ ਪ੍ਰਗਾਸਿਆ ਤਿਮਰ ਅਗਿਆਨੁ ਅੰਧੇਰੁ ਚੁਕਾਇਆ ॥੨॥

(ਗੁਰੂ ਅਮਰਦਾਸ ਜੀ -- SGGS 852) ਮਃ ੩ ॥
ਮਨਮੁਖ ਮੈਲੇ ਮਰਹਿ ਗਵਾਰ ॥ ਗੁਰਮੁਖਿ ਨਿਰਮਲ ਹਰਿ ਰਾਖਿਆ ਉਰ ਧਾਰਿ ॥ ਭਨਤਿ ਨਾਨਕੁ ਸੁਣਹੁ ਜਨ ਭਾਈ ॥ ਸਤਿਗੁਰੁ ਸੇਵਿਹੁ ਹਉਮੈ ਮਲੁ ਜਾਈ ॥ ਅੰਦਰਿ ਸੰਸਾ ਦੂਖੁ ਵਿਆਪੇ ਸਿਰਿ ਧੰਧਾ ਨਿਤ ਮਾਰ ॥ ਦੂਜੈ ਭਾਇ ਸੂਤੇ ਕਬਹੁ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਬੀਚਾਰ ॥ ਹਰਿ ਨਾਮੁ ਨ ਭਾਇਆ ਬਿਰਥਾ ਜਨਮੁ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੩॥

(ਗੁਰੂ ਰਾਮਦਾਸ ਜੀ -- SGGS 852) ਪਉੜੀ ॥
ਜਿਸ ਨੋ ਹਰਿ ਭਗਤਿ ਸਚੁ ਬਖਸੀਅਨੁ ਸੋ ਸਚਾ ਸਾਹੁ ॥ ਤਿਸ ਕੀ ਮੁਹਤਾਜੀ ਲੋਕੁ ਕਢਦਾ ਹੋਰਤੁ ਹਟਿ ਨ ਵਥੁ ਨ ਵੇਸਾਹੁ ॥ ਭਗਤ ਜਨਾ ਕਉ ਸਨਮੁਖੁ ਹੋਵੈ ਸੁ ਹਰਿ ਰਾਸਿ ਲਏ ਵੇਮੁਖ ਭਸੁ ਪਾਹੁ ॥ ਹਰਿ ਕੇ ਨਾਮ ਕੇ ਵਾਪਾਰੀ ਹਰਿ ਭਗਤ ਹਹਿ ਜਮੁ ਜਾਗਾਤੀ ਤਿਨਾ ਨੇੜਿ ਨ ਜਾਹੁ ॥ ਜਨ ਨਾਨਕਿ ਹਰਿ ਨਾਮ ਧਨੁ ਲਦਿਆ ਸਦਾ ਵੇਪਰਵਾਹੁ ॥੭॥

(ਗੁਰੂ ਅਮਰਦਾਸ ਜੀ -- SGGS 852) ਸਲੋਕ ਮਃ ੩ ॥
ਇਸੁ ਜੁਗ ਮਹਿ ਭਗਤੀ ਹਰਿ ਧਨੁ ਖਟਿਆ ਹੋਰੁ ਸਭੁ ਜਗਤੁ ਭਰਮਿ ਭੁਲਾਇਆ ॥ ਗੁਰ ਪਰਸਾਦੀ ਨਾਮੁ ਮਨਿ ਵਸਿਆ ਅਨਦਿਨੁ ਨਾਮੁ ਧਿਆਇਆ ॥ ਬਿਖਿਆ ਮਾਹਿ ਉਦਾਸ ਹੈ ਹਉਮੈ ਸਬਦਿ ਜਲਾਇਆ ॥ ਆਪਿ ਤਰਿਆ ਕੁਲ ਉਧਰੇ ਧੰਨੁ ਜਣੇਦੀ ਮਾਇਆ ॥ ਸਦਾ ਸਹਜੁ ਸੁਖੁ ਮਨਿ ਵਸਿਆ ਸਚੇ ਸਿਉ ਲਿਵ ਲਾਇਆ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਭੁਲੇ ਹਉਮੈ ਮੋਹੁ ਵਧਾਇਆ ॥ ਪੰਡਿਤ ਪੜਿ ਪੜਿ ਮੋਨੀ ਭੁਲੇ ਦੂਜੈ ਭਾਇ ਚਿਤੁ ਲਾਇਆ ॥ ਜੋਗੀ ਜੰਗਮ ਸੰਨਿਆਸੀ ਭੁਲੇ ਵਿਣੁ ਗੁਰ ਤਤੁ ਨ ਪਾਇਆ ॥ ਮਨਮੁਖ ਦੁਖੀਏ ਸਦਾ ਭ੍ਰਮਿ ਭੁਲੇ ਤਿਨੑੀ ਬਿਰਥਾ ਜਨਮੁ ਗਵਾਇਆ ॥ ਨਾਨਕ ਨਾਮਿ ਰਤੇ ਸੇਈ ਜਨ ਸਮਧੇ ਜਿ ਆਪੇ ਬਖਸਿ ਮਿਲਾਇਆ ॥੧॥

(ਗੁਰੂ ਅਮਰਦਾਸ ਜੀ -- SGGS 852) ਮਃ ੩ ॥
ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ ॥ ਤਿਸਹਿ ਸਰੇਵਹੁ ਪ੍ਰਾਣੀਹੋ ਤਿਸੁ ਬਿਨੁ ਅਵਰੁ ਨ ਕੋਇ ॥ ਗੁਰਮੁਖਿ ਅੰਤਰਿ ਮਨਿ ਵਸੈ ਸਦਾ ਸਦਾ ਸੁਖੁ ਹੋਇ ॥੨॥

(ਗੁਰੂ ਰਾਮਦਾਸ ਜੀ -- SGGS 852) ਪਉੜੀ ॥
ਜਿਨੀ ਗੁਰਮੁਖਿ ਹਰਿ ਨਾਮ ਧਨੁ ਨ ਖਟਿਓ ਸੇ ਦੇਵਾਲੀਏ ਜੁਗ ਮਾਹਿ ॥ ਓਇ ਮੰਗਦੇ ਫਿਰਹਿ ਸਭ ਜਗਤ ਮਹਿ ਕੋਈ ਮੁਹਿ ਥੁਕ ਨ ਤਿਨ ਕਉ ਪਾਹਿ ॥ ਪਰਾਈ ਬਖੀਲੀ ਕਰਹਿ ਆਪਣੀ ਪਰਤੀਤਿ ਖੋਵਨਿ ਸਗਵਾ ਭੀ ਆਪੁ ਲਖਾਹਿ ॥ ਜਿਸੁ ਧਨ ਕਾਰਣਿ ਚੁਗਲੀ ਕਰਹਿ ਸੋ ਧਨੁ ਚੁਗਲੀ ਹਥਿ ਨ ਆਵੈ ਓਇ ਭਾਵੈ ਤਿਥੈ ਜਾਹਿ ॥ ਗੁਰਮੁਖਿ ਸੇਵਕ ਭਾਇ ਹਰਿ ਧਨੁ ਮਿਲੈ ਤਿਥਹੁ ਕਰਮਹੀਣ ਲੈ ਨ ਸਕਹਿ ਹੋਰ ਥੈ ਦੇਸ ਦਿਸੰਤਰਿ ਹਰਿ ਧਨੁ ਨਾਹਿ ॥੮॥

(ਗੁਰੂ ਅਮਰਦਾਸ ਜੀ -- SGGS 853) ਸਲੋਕ ਮਃ ੩ ॥
ਗੁਰਮੁਖਿ ਸੰਸਾ ਮੂਲਿ ਨ ਹੋਵਈ ਚਿੰਤਾ ਵਿਚਹੁ ਜਾਇ ॥ ਜੋ ਕਿਛੁ ਹੋਇ ਸੁ ਸਹਜੇ ਹੋਇ ਕਹਣਾ ਕਿਛੂ ਨ ਜਾਇ ॥ ਨਾਨਕ ਤਿਨ ਕਾ ਆਖਿਆ ਆਪਿ ਸੁਣੇ ਜਿ ਲਇਅਨੁ ਪੰਨੈ ਪਾਇ ॥੧॥

(ਗੁਰੂ ਅਮਰਦਾਸ ਜੀ -- SGGS 853) ਮਃ ੩ ॥
ਕਾਲੁ ਮਾਰਿ ਮਨਸਾ ਮਨਹਿ ਸਮਾਣੀ ਅੰਤਰਿ ਨਿਰਮਲੁ ਨਾਉ ॥ ਅਨਦਿਨੁ ਜਾਗੈ ਕਦੇ ਨ ਸੋਵੈ ਸਹਜੇ ਅੰਮ੍ਰਿਤੁ ਪਿਆਉ ॥ ਮੀਠਾ ਬੋਲੇ ਅੰਮ੍ਰਿਤ ਬਾਣੀ ਅਨਦਿਨੁ ਹਰਿ ਗੁਣ ਗਾਉ ॥ ਨਿਜ ਘਰਿ ਵਾਸਾ ਸਦਾ ਸੋਹਦੇ ਨਾਨਕ ਤਿਨ ਮਿਲਿਆ ਸੁਖੁ ਪਾਉ ॥੨॥

(ਗੁਰੂ ਰਾਮਦਾਸ ਜੀ -- SGGS 853) ਪਉੜੀ ॥
ਹਰਿ ਧਨੁ ਰਤਨ ਜਵੇਹਰੀ ਸੋ ਗੁਰਿ ਹਰਿ ਧਨੁ ਹਰਿ ਪਾਸਹੁ ਦੇਵਾਇਆ ॥ ਜੇ ਕਿਸੈ ਕਿਹੁ ਦਿਸਿ ਆਵੈ ਤਾ ਕੋਈ ਕਿਹੁ ਮੰਗਿ ਲਏ ਅਕੈ ਕੋਈ ਕਿਹੁ ਦੇਵਾਏ ਏਹੁ ਹਰਿ ਧਨੁ ਜੋਰਿ ਕੀਤੈ ਕਿਸੈ ਨਾਲਿ ਨ ਜਾਇ ਵੰਡਾਇਆ ॥ ਜਿਸ ਨੋ ਸਤਿਗੁਰ ਨਾਲਿ ਹਰਿ ਸਰਧਾ ਲਾਏ ਤਿਸੁ ਹਰਿ ਧਨ ਕੀ ਵੰਡ ਹਥਿ ਆਵੈ ਜਿਸ ਨੋ ਕਰਤੈ ਧੁਰਿ ਲਿਖਿ ਪਾਇਆ ॥ ਇਸੁ ਹਰਿ ਧਨ ਕਾ ਕੋਈ ਸਰੀਕੁ ਨਾਹੀ ਕਿਸੈ ਕਾ ਖਤੁ ਨਾਹੀ ਕਿਸੈ ਕੈ ਸੀਵ ਬੰਨੈ ਰੋਲੁ ਨਾਹੀ ਜੇ ਕੋ ਹਰਿ ਧਨ ਕੀ ਬਖੀਲੀ ਕਰੇ ਤਿਸ ਕਾ ਮੁਹੁ ਹਰਿ ਚਹੁ ਕੁੰਡਾ ਵਿਚਿ ਕਾਲਾ ਕਰਾਇਆ ॥ ਹਰਿ ਕੇ ਦਿਤੇ ਨਾਲਿ ਕਿਸੈ ਜੋਰੁ ਬਖੀਲੀ ਨ ਚਲਈ ਦਿਹੁ ਦਿਹੁ ਨਿਤ ਨਿਤ ਚੜੈ ਸਵਾਇਆ ॥੯॥

(ਗੁਰੂ ਅਮਰਦਾਸ ਜੀ -- SGGS 853) ਸਲੋਕ ਮਃ ੩ ॥
ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥

(ਗੁਰੂ ਅਮਰਦਾਸ ਜੀ -- SGGS 853) ਮਃ ੩ ॥
ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥

(ਗੁਰੂ ਰਾਮਦਾਸ ਜੀ -- SGGS 853) ਪਉੜੀ ॥
ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥ ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥ ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥ ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥

(ਗੁਰੂ ਨਾਨਕ ਦੇਵ ਜੀ -- SGGS 854) ਸਲੋਕ ਮਃ ੧ ॥
ਕੋਈ ਵਾਹੇ ਕੋ ਲੁਣੈ ਕੋ ਪਾਏ ਖਲਿਹਾਨਿ ॥ ਨਾਨਕ ਏਵ ਨ ਜਾਪਈ ਕੋਈ ਖਾਇ ਨਿਦਾਨਿ ॥੧॥

(ਗੁਰੂ ਨਾਨਕ ਦੇਵ ਜੀ -- SGGS 854) ਮਃ ੧ ॥
ਜਿਸੁ ਮਨਿ ਵਸਿਆ ਤਰਿਆ ਸੋਇ ॥ ਨਾਨਕ ਜੋ ਭਾਵੈ ਸੋ ਹੋਇ ॥੨॥

(ਗੁਰੂ ਰਾਮਦਾਸ ਜੀ -- SGGS 854) ਪਉੜੀ ॥
ਪਾਰਬ੍ਰਹਮਿ ਦਇਆਲਿ ਸਾਗਰੁ ਤਾਰਿਆ ॥ ਗੁਰਿ ਪੂਰੈ ਮਿਹਰਵਾਨਿ ਭਰਮੁ ਭਉ ਮਾਰਿਆ ॥ ਕਾਮ ਕ੍ਰੋਧੁ ਬਿਕਰਾਲੁ ਦੂਤ ਸਭਿ ਹਾਰਿਆ ॥ ਅੰਮ੍ਰਿਤ ਨਾਮੁ ਨਿਧਾਨੁ ਕੰਠਿ ਉਰਿ ਧਾਰਿਆ ॥ ਨਾਨਕ ਸਾਧੂ ਸੰਗਿ ਜਨਮੁ ਮਰਣੁ ਸਵਾਰਿਆ ॥੧੧॥

(ਗੁਰੂ ਅਮਰਦਾਸ ਜੀ -- SGGS 854) ਸਲੋਕ ਮਃ ੩ ॥
ਜਿਨੑੀ ਨਾਮੁ ਵਿਸਾਰਿਆ ਕੂੜੇ ਕਹਣ ਕਹੰਨੑਿ ॥ ਪੰਚ ਚੋਰ ਤਿਨਾ ਘਰੁ ਮੁਹਨੑਿ ਹਉਮੈ ਅੰਦਰਿ ਸੰਨੑਿ ॥ ਸਾਕਤ ਮੁਠੇ ਦੁਰਮਤੀ ਹਰਿ ਰਸੁ ਨ ਜਾਣੰਨੑਿ ॥ ਜਿਨੑੀ ਅੰਮ੍ਰਿਤੁ ਭਰਮਿ ਲੁਟਾਇਆ ਬਿਖੁ ਸਿਉ ਰਚਹਿ ਰਚੰਨੑਿ ॥ ਦੁਸਟਾ ਸੇਤੀ ਪਿਰਹੜੀ ਜਨ ਸਿਉ ਵਾਦੁ ਕਰੰਨੑਿ ॥ ਨਾਨਕ ਸਾਕਤ ਨਰਕ ਮਹਿ ਜਮਿ ਬਧੇ ਦੁਖ ਸਹੰਨੑਿ ॥ ਪਇਐ ਕਿਰਤਿ ਕਮਾਵਦੇ ਜਿਵ ਰਾਖਹਿ ਤਿਵੈ ਰਹੰਨੑਿ ॥੧॥

(ਗੁਰੂ ਅਮਰਦਾਸ ਜੀ -- SGGS 854) ਮਃ ੩ ॥
ਜਿਨੑੀ ਸਤਿਗੁਰੁ ਸੇਵਿਆ ਤਾਣੁ ਨਿਤਾਣੇ ਤਿਸੁ ॥ ਸਾਸਿ ਗਿਰਾਸਿ ਸਦਾ ਮਨਿ ਵਸੈ ਜਮੁ ਜੋਹਿ ਨ ਸਕੈ ਤਿਸੁ ॥ ਹਿਰਦੈ ਹਰਿ ਹਰਿ ਨਾਮ ਰਸੁ ਕਵਲਾ ਸੇਵਕਿ ਤਿਸੁ ॥ ਹਰਿ ਦਾਸਾ ਕਾ ਦਾਸੁ ਹੋਇ ਪਰਮ ਪਦਾਰਥੁ ਤਿਸੁ ॥ ਨਾਨਕ ਮਨਿ ਤਨਿ ਜਿਸੁ ਪ੍ਰਭੁ ਵਸੈ ਹਉ ਸਦ ਕੁਰਬਾਣੈ ਤਿਸੁ ॥ ਜਿਨੑ ਕਉ ਪੂਰਬਿ ਲਿਖਿਆ ਰਸੁ ਸੰਤ ਜਨਾ ਸਿਉ ਤਿਸੁ ॥੨॥

(ਗੁਰੂ ਰਾਮਦਾਸ ਜੀ -- SGGS 854) ਪਉੜੀ ॥
ਜੋ ਬੋਲੇ ਪੂਰਾ ਸਤਿਗੁਰੂ ਸੋ ਪਰਮੇਸਰਿ ਸੁਣਿਆ ॥ ਸੋਈ ਵਰਤਿਆ ਜਗਤ ਮਹਿ ਘਟਿ ਘਟਿ ਮੁਖਿ ਭਣਿਆ ॥ ਬਹੁਤੁ ਵਡਿਆਈਆ ਸਾਹਿਬੈ ਨਹ ਜਾਹੀ ਗਣੀਆ ॥ ਸਚੁ ਸਹਜੁ ਅਨਦੁ ਸਤਿਗੁਰੂ ਪਾਸਿ ਸਚੀ ਗੁਰ ਮਣੀਆ ॥ ਨਾਨਕ ਸੰਤ ਸਵਾਰੇ ਪਾਰਬ੍ਰਹਮਿ ਸਚੇ ਜਿਉ ਬਣਿਆ ॥੧੨॥

(ਗੁਰੂ ਅਮਰਦਾਸ ਜੀ -- SGGS 854) ਸਲੋਕ ਮਃ ੩ ॥
ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥ ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥ ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥ ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥

(ਗੁਰੂ ਅਮਰਦਾਸ ਜੀ -- SGGS 854) ਮਃ ੩ ॥
ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ ॥ ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੨॥

(ਗੁਰੂ ਰਾਮਦਾਸ ਜੀ -- SGGS 855) ਪਉੜੀ ॥
ਕੋਈ ਨਿੰਦਕੁ ਹੋਵੈ ਸਤਿਗੁਰੂ ਕਾ ਫਿਰਿ ਸਰਣਿ ਗੁਰ ਆਵੈ ॥ ਪਿਛਲੇ ਗੁਨਹ ਸਤਿਗੁਰੁ ਬਖਸਿ ਲਏ ਸਤਸੰਗਤਿ ਨਾਲਿ ਰਲਾਵੈ ॥ ਜਿਉ ਮੀਹਿ ਵੁਠੈ ਗਲੀਆ ਨਾਲਿਆ ਟੋਭਿਆ ਕਾ ਜਲੁ ਜਾਇ ਪਵੈ ਵਿਚਿ ਸੁਰਸਰੀ ਸੁਰਸਰੀ ਮਿਲਤ ਪਵਿਤ੍ਰੁ ਪਾਵਨੁ ਹੋਇ ਜਾਵੈ ॥ ਏਹ ਵਡਿਆਈ ਸਤਿਗੁਰ ਨਿਰਵੈਰ ਵਿਚਿ ਜਿਤੁ ਮਿਲਿਐ ਤਿਸਨਾ ਭੁਖ ਉਤਰੈ ਹਰਿ ਸਾਂਤਿ ਤੜ ਆਵੈ ॥ ਨਾਨਕ ਇਹੁ ਅਚਰਜੁ ਦੇਖਹੁ ਮੇਰੇ ਹਰਿ ਸਚੇ ਸਾਹ ਕਾ ਜਿ ਸਤਿਗੁਰੂ ਨੋ ਮੰਨੈ ਸੁ ਸਭਨਾਂ ਭਾਵੈ ॥੧੩॥੧॥ ਸੁਧੁ ॥

(ਭਗਤ ਕਬੀਰ ਜੀ -- SGGS 855) ਬਿਲਾਵਲੁ ਬਾਣੀ ਭਗਤਾ ਕੀ ॥ ਕਬੀਰ ਜੀਉ ਕੀ
ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
ਐਸੋ ਇਹੁ ਸੰਸਾਰੁ ਪੇਖਨਾ ਰਹਨੁ ਨ ਕੋਊ ਪਈਹੈ ਰੇ ॥ ਸੂਧੇ ਸੂਧੇ ਰੇਗਿ ਚਲਹੁ ਤੁਮ ਨਤਰ ਕੁਧਕਾ ਦਿਵਈਹੈ ਰੇ ॥੧॥ ਰਹਾਉ ॥

ਬਾਰੇ ਬੂਢੇ ਤਰੁਨੇ ਭਈਆ ਸਭਹੂ ਜਮੁ ਲੈ ਜਈਹੈ ਰੇ ॥ ਮਾਨਸੁ ਬਪੁਰਾ ਮੂਸਾ ਕੀਨੋ ਮੀਚੁ ਬਿਲਈਆ ਖਈਹੈ ਰੇ ॥੧॥

ਧਨਵੰਤਾ ਅਰੁ ਨਿਰਧਨ ਮਨਈ ਤਾ ਕੀ ਕਛੂ ਨ ਕਾਨੀ ਰੇ ॥ ਰਾਜਾ ਪਰਜਾ ਸਮ ਕਰਿ ਮਾਰੈ ਐਸੋ ਕਾਲੁ ਬਡਾਨੀ ਰੇ ॥੨॥

ਹਰਿ ਕੇ ਸੇਵਕ ਜੋ ਹਰਿ ਭਾਏ ਤਿਨੑ ਕੀ ਕਥਾ ਨਿਰਾਰੀ ਰੇ ॥ ਆਵਹਿ ਨ ਜਾਹਿ ਨ ਕਬਹੂ ਮਰਤੇ ਪਾਰਬ੍ਰਹਮ ਸੰਗਾਰੀ ਰੇ ॥੩॥

ਪੁਤ੍ਰ ਕਲਤ੍ਰ ਲਛਿਮੀ ਮਾਇਆ ਇਹੈ ਤਜਹੁ ਜੀਅ ਜਾਨੀ ਰੇ ॥ ਕਹਤ ਕਬੀਰੁ ਸੁਨਹੁ ਰੇ ਸੰਤਹੁ ਮਿਲਿਹੈ ਸਾਰਿਗਪਾਨੀ ਰੇ ॥੪॥੧॥

(ਭਗਤ ਕਬੀਰ ਜੀ -- SGGS 855) ਬਿਲਾਵਲੁ ॥
ਬਿਦਿਆ ਨ ਪਰਉ ਬਾਦੁ ਨਹੀ ਜਾਨਉ ॥ ਹਰਿ ਗੁਨ ਕਥਤ ਸੁਨਤ ਬਉਰਾਨੋ ॥੧॥

ਮੇਰੇ ਬਾਬਾ ਮੈ ਬਉਰਾ ਸਭ ਖਲਕ ਸੈਆਨੀ ਮੈ ਬਉਰਾ ॥ ਮੈ ਬਿਗਰਿਓ ਬਿਗਰੈ ਮਤਿ ਅਉਰਾ ॥੧॥ ਰਹਾਉ ॥

ਆਪਿ ਨ ਬਉਰਾ ਰਾਮ ਕੀਓ ਬਉਰਾ ॥ ਸਤਿਗੁਰੁ ਜਾਰਿ ਗਇਓ ਭ੍ਰਮੁ ਮੋਰਾ ॥੨॥

ਮੈ ਬਿਗਰੇ ਅਪਨੀ ਮਤਿ ਖੋਈ ॥ ਮੇਰੇ ਭਰਮਿ ਭੂਲਉ ਮਤਿ ਕੋਈ ॥੩॥

ਸੋ ਬਉਰਾ ਜੋ ਆਪੁ ਨ ਪਛਾਨੈ ॥ ਆਪੁ ਪਛਾਨੈ ਤ ਏਕੈ ਜਾਨੈ ॥੪॥

ਅਬਹਿ ਨ ਮਾਤਾ ਸੁ ਕਬਹੁ ਨ ਮਾਤਾ ॥ ਕਹਿ ਕਬੀਰ ਰਾਮੈ ਰੰਗਿ ਰਾਤਾ ॥੫॥੨॥

(ਭਗਤ ਕਬੀਰ ਜੀ -- SGGS 855) ਬਿਲਾਵਲੁ ॥
ਗ੍ਰਿਹੁ ਤਜਿ ਬਨ ਖੰਡ ਜਾਈਐ ਚੁਨਿ ਖਾਈਐ ਕੰਦਾ ॥ ਅਜਹੁ ਬਿਕਾਰ ਨ ਛੋਡਈ ਪਾਪੀ ਮਨੁ ਮੰਦਾ ॥੧॥

ਕਿਉ ਛੂਟਉ ਕੈਸੇ ਤਰਉ ਭਵਜਲ ਨਿਧਿ ਭਾਰੀ ॥ ਰਾਖੁ ਰਾਖੁ ਮੇਰੇ ਬੀਠੁਲਾ ਜਨੁ ਸਰਨਿ ਤੁਮ੍ਹ੍ਹਾਰੀ ॥੧॥ ਰਹਾਉ ॥

ਬਿਖੈ ਬਿਖੈ ਕੀ ਬਾਸਨਾ ਤਜੀਅ ਨਹ ਜਾਈ ॥ ਅਨਿਕ ਜਤਨ ਕਰਿ ਰਾਖੀਐ ਫਿਰਿ ਫਿਰਿ ਲਪਟਾਈ ॥੨॥

ਜਰਾ ਜੀਵਨ ਜੋਬਨੁ ਗਇਆ ਕਿਛੁ ਕੀਆ ਨ ਨੀਕਾ ॥ ਇਹੁ ਜੀਅਰਾ ਨਿਰਮੋਲਕੋ ਕਉਡੀ ਲਗਿ ਮੀਕਾ ॥੩॥

ਕਹੁ ਕਬੀਰ ਮੇਰੇ ਮਾਧਵਾ ਤੂ ਸਰਬ ਬਿਆਪੀ ॥ ਤੁਮ ਸਮਸਰਿ ਨਾਹੀ ਦਇਆਲੁ ਮੋਹਿ ਸਮਸਰਿ ਪਾਪੀ ॥੪॥੩॥

(ਭਗਤ ਕਬੀਰ ਜੀ -- SGGS 856) ਬਿਲਾਵਲੁ ॥
ਨਿਤ ਉਠਿ ਕੋਰੀ ਗਾਗਰਿ ਆਨੈ ਲੀਪਤ ਜੀਉ ਗਇਓ ॥ ਤਾਨਾ ਬਾਨਾ ਕਛੂ ਨ ਸੂਝੈ ਹਰਿ ਹਰਿ ਰਸਿ ਲਪਟਿਓ ॥੧॥

ਹਮਾਰੇ ਕੁਲ ਕਉਨੇ ਰਾਮੁ ਕਹਿਓ ॥ ਜਬ ਕੀ ਮਾਲਾ ਲਈ ਨਿਪੂਤੇ ਤਬ ਤੇ ਸੁਖੁ ਨ ਭਇਓ ॥੧॥ ਰਹਾਉ ॥

ਸੁਨਹੁ ਜਿਠਾਨੀ ਸੁਨਹੁ ਦਿਰਾਨੀ ਅਚਰਜੁ ਏਕੁ ਭਇਓ ॥ ਸਾਤ ਸੂਤ ਇਨਿ ਮੁਡੀਂਏ ਖੋਏ ਇਹੁ ਮੁਡੀਆ ਕਿਉ ਨ ਮੁਇਓ ॥੨॥

ਸਰਬ ਸੁਖਾ ਕਾ ਏਕੁ ਹਰਿ ਸੁਆਮੀ ਸੋ ਗੁਰਿ ਨਾਮੁ ਦਇਓ ॥ ਸੰਤ ਪ੍ਰਹਲਾਦ ਕੀ ਪੈਜ ਜਿਨਿ ਰਾਖੀ ਹਰਨਾਖਸੁ ਨਖ ਬਿਦਰਿਓ ॥੩॥

ਘਰ ਕੇ ਦੇਵ ਪਿਤਰ ਕੀ ਛੋਡੀ ਗੁਰ ਕੋ ਸਬਦੁ ਲਇਓ ॥ ਕਹਤ ਕਬੀਰੁ ਸਗਲ ਪਾਪ ਖੰਡਨੁ ਸੰਤਹ ਲੈ ਉਧਰਿਓ ॥੪॥੪॥

(ਭਗਤ ਕਬੀਰ ਜੀ -- SGGS 856) ਬਿਲਾਵਲੁ ॥
ਕੋਊ ਹਰਿ ਸਮਾਨਿ ਨਹੀ ਰਾਜਾ ॥ ਏ ਭੂਪਤਿ ਸਭ ਦਿਵਸ ਚਾਰਿ ਕੇ ਝੂਠੇ ਕਰਤ ਦਿਵਾਜਾ ॥੧॥ ਰਹਾਉ ॥

ਤੇਰੋ ਜਨੁ ਹੋਇ ਸੋਇ ਕਤ ਡੋਲੈ ਤੀਨਿ ਭਵਨ ਪਰ ਛਾਜਾ ॥ ਹਾਥੁ ਪਸਾਰਿ ਸਕੈ ਕੋ ਜਨ ਕਉ ਬੋਲਿ ਸਕੈ ਨ ਅੰਦਾਜਾ ॥੧॥

ਚੇਤਿ ਅਚੇਤ ਮੂੜ ਮਨ ਮੇਰੇ ਬਾਜੇ ਅਨਹਦ ਬਾਜਾ ॥ ਕਹਿ ਕਬੀਰ ਸੰਸਾ ਭ੍ਰਮੁ ਚੂਕੋ ਧ੍ਰੂ ਪ੍ਰਹਿਲਾਦ ਨਿਵਾਜਾ ॥੨॥੫॥

(ਭਗਤ ਕਬੀਰ ਜੀ -- SGGS 856) ਬਿਲਾਵਲੁ ॥
ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥

ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥ ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥

ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥ ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥

(ਭਗਤ ਕਬੀਰ ਜੀ -- SGGS 856) ਬਿਲਾਵਲੁ ॥
ਦਰਮਾਦੇ ਠਾਢੇ ਦਰਬਾਰਿ ॥ ਤੁਝ ਬਿਨੁ ਸੁਰਤਿ ਕਰੈ ਕੋ ਮੇਰੀ ਦਰਸਨੁ ਦੀਜੈ ਖੋਲ੍ਹ੍ਹਿ ਕਿਵਾਰ ॥੧॥ ਰਹਾਉ ॥

ਤੁਮ ਧਨ ਧਨੀ ਉਦਾਰ ਤਿਆਗੀ ਸ੍ਰਵਨਨੑ ਸੁਨੀਅਤੁ ਸੁਜਸੁ ਤੁਮ੍ਹ੍ਹਾਰ ॥ ਮਾਗਉ ਕਾਹਿ ਰੰਕ ਸਭ ਦੇਖਉ ਤੁਮ੍ਹ੍ਹ ਹੀ ਤੇ ਮੇਰੋ ਨਿਸਤਾਰੁ ॥੧॥

ਜੈਦੇਉ ਨਾਮਾ ਬਿਪ ਸੁਦਾਮਾ ਤਿਨ ਕਉ ਕ੍ਰਿਪਾ ਭਈ ਹੈ ਅਪਾਰ ॥ ਕਹਿ ਕਬੀਰ ਤੁਮ ਸੰਮ੍ਰਥ ਦਾਤੇ ਚਾਰਿ ਪਦਾਰਥ ਦੇਤ ਨ ਬਾਰ ॥੨॥੭॥

(ਭਗਤ ਕਬੀਰ ਜੀ -- SGGS 856) ਬਿਲਾਵਲੁ ॥
ਡੰਡਾ ਮੁੰਦ੍ਰਾ ਖਿੰਥਾ ਆਧਾਰੀ ॥ ਭ੍ਰਮ ਕੈ ਭਾਇ ਭਵੈ ਭੇਖਧਾਰੀ ॥੧॥

ਆਸਨੁ ਪਵਨ ਦੂਰਿ ਕਰਿ ਬਵਰੇ ॥ ਛੋਡਿ ਕਪਟੁ ਨਿਤ ਹਰਿ ਭਜੁ ਬਵਰੇ ॥੧॥ ਰਹਾਉ ॥

ਜਿਹ ਤੂ ਜਾਚਹਿ ਸੋ ਤ੍ਰਿਭਵਨ ਭੋਗੀ ॥ ਕਹਿ ਕਬੀਰ ਕੇਸੌ ਜਗਿ ਜੋਗੀ ॥੨॥੮॥

(ਭਗਤ ਕਬੀਰ ਜੀ -- SGGS 857) ਬਿਲਾਵਲੁ ॥
ਇਨੑਿ ਮਾਇਆ ਜਗਦੀਸ ਗੁਸਾਈ ਤੁਮ੍ਹ੍ਹਰੇ ਚਰਨ ਬਿਸਾਰੇ ॥ ਕਿੰਚਤ ਪ੍ਰੀਤਿ ਨ ਉਪਜੈ ਜਨ ਕਉ ਜਨ ਕਹਾ ਕਰਹਿ ਬੇਚਾਰੇ ॥੧॥ ਰਹਾਉ ॥

ਧ੍ਰਿਗੁ ਤਨੁ ਧ੍ਰਿਗੁ ਧਨੁ ਧ੍ਰਿਗੁ ਇਹ ਮਾਇਆ ਧ੍ਰਿਗੁ ਧ੍ਰਿਗੁ ਮਤਿ ਬੁਧਿ ਫੰਨੀ ॥ ਇਸ ਮਾਇਆ ਕਉ ਦ੍ਰਿੜੁ ਕਰਿ ਰਾਖਹੁ ਬਾਂਧੇ ਆਪ ਬਚੰਨੀ ॥੧॥

ਕਿਆ ਖੇਤੀ ਕਿਆ ਲੇਵਾ ਦੇਈ ਪਰਪੰਚ ਝੂਠੁ ਗੁਮਾਨਾ ॥ ਕਹਿ ਕਬੀਰ ਤੇ ਅੰਤਿ ਬਿਗੂਤੇ ਆਇਆ ਕਾਲੁ ਨਿਦਾਨਾ ॥੨॥੯॥

(ਭਗਤ ਕਬੀਰ ਜੀ -- SGGS 857) ਬਿਲਾਵਲੁ ॥
ਸਰੀਰ ਸਰੋਵਰ ਭੀਤਰੇ ਆਛੈ ਕਮਲ ਅਨੂਪ ॥ ਪਰਮ ਜੋਤਿ ਪੁਰਖੋਤਮੋ ਜਾ ਕੈ ਰੇਖ ਨ ਰੂਪ ॥੧॥

ਰੇ ਮਨ ਹਰਿ ਭਜੁ ਭ੍ਰਮੁ ਤਜਹੁ ਜਗਜੀਵਨ ਰਾਮ ॥੧॥ ਰਹਾਉ ॥

ਆਵਤ ਕਛੂ ਨ ਦੀਸਈ ਨਹ ਦੀਸੈ ਜਾਤ ॥ ਜਹ ਉਪਜੈ ਬਿਨਸੈ ਤਹੀ ਜੈਸੇ ਪੁਰਿਵਨ ਪਾਤ ॥੨॥

ਮਿਥਿਆ ਕਰਿ ਮਾਇਆ ਤਜੀ ਸੁਖ ਸਹਜ ਬੀਚਾਰਿ ॥ ਕਹਿ ਕਬੀਰ ਸੇਵਾ ਕਰਹੁ ਮਨ ਮੰਝਿ ਮੁਰਾਰਿ ॥੩॥੧੦॥

(ਭਗਤ ਕਬੀਰ ਜੀ -- SGGS 857) ਬਿਲਾਵਲੁ ॥
ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥

ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥ ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥

ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥ ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥

ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥ ਕਹੁ ਕਬੀਰ ਅਬ ਜਾਨਿਆ ਗੋਬਿਦ ਮਨੁ ਮਾਨਾ ॥੩॥੧੧॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates