Pt 6 - ਰਾਗ ਬਿਲਾਵਲੁ - ਬਾਣੀ ਸ਼ਬਦ, Part 6 - Raag Bilaval - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਭਗਤ ਕਬੀਰ ਜੀ -- SGGS 857) ਬਿਲਾਵਲੁ ॥
ਚਰਨ ਕਮਲ ਜਾ ਕੈ ਰਿਦੈ ਬਸਹਿ ਸੋ ਜਨੁ ਕਿਉ ਡੋਲੈ ਦੇਵ ॥ ਮਾਨੌ ਸਭ ਸੁਖ ਨਉ ਨਿਧਿ ਤਾ ਕੈ ਸਹਜਿ ਸਹਜਿ ਜਸੁ ਬੋਲੈ ਦੇਵ ॥ ਰਹਾਉ ॥

ਤਬ ਇਹ ਮਤਿ ਜਉ ਸਭ ਮਹਿ ਪੇਖੈ ਕੁਟਿਲ ਗਾਂਠਿ ਜਬ ਖੋਲੈ ਦੇਵ ॥ ਬਾਰੰ ਬਾਰ ਮਾਇਆ ਤੇ ਅਟਕੈ ਲੈ ਨਰਜਾ ਮਨੁ ਤੋਲੈ ਦੇਵ ॥੧॥

ਜਹ ਉਹੁ ਜਾਇ ਤਹੀ ਸੁਖੁ ਪਾਵੈ ਮਾਇਆ ਤਾਸੁ ਨ ਝੋਲੈ ਦੇਵ ॥ ਕਹਿ ਕਬੀਰ ਮੇਰਾ ਮਨੁ ਮਾਨਿਆ ਰਾਮ ਪ੍ਰੀਤਿ ਕੀਓ ਲੈ ਦੇਵ ॥੨॥੧੨॥

(ਭਗਤ ਨਾਮਦੇਵ ਜੀ -- SGGS 857) ਬਿਲਾਵਲੁ ਬਾਣੀ ਭਗਤ ਨਾਮਦੇਵ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਸਫਲ ਜਨਮੁ ਮੋ ਕਉ ਗੁਰ ਕੀਨਾ ॥ ਦੁਖ ਬਿਸਾਰਿ ਸੁਖ ਅੰਤਰਿ ਲੀਨਾ ॥੧॥

ਗਿਆਨ ਅੰਜਨੁ ਮੋ ਕਉ ਗੁਰਿ ਦੀਨਾ ॥ ਰਾਮ ਨਾਮ ਬਿਨੁ ਜੀਵਨੁ ਮਨ ਹੀਨਾ ॥੧॥ ਰਹਾਉ ॥

ਨਾਮਦੇਇ ਸਿਮਰਨੁ ਕਰਿ ਜਾਨਾਂ ॥ ਜਗਜੀਵਨ ਸਿਉ ਜੀਉ ਸਮਾਨਾਂ ॥੨॥੧॥

(ਭਗਤ ਰਵਿਦਾਸ ਜੀ -- SGGS 858) ਬਿਲਾਵਲੁ ਬਾਣੀ ਰਵਿਦਾਸ ਭਗਤ ਕੀ
ੴ ਸਤਿਗੁਰ ਪ੍ਰਸਾਦਿ ॥
ਦਾਰਿਦੁ ਦੇਖਿ ਸਭ ਕੋ ਹਸੈ ਐਸੀ ਦਸਾ ਹਮਾਰੀ ॥ ਅਸਟ ਦਸਾ ਸਿਧਿ ਕਰ ਤਲੈ ਸਭ ਕ੍ਰਿਪਾ ਤੁਮਾਰੀ ॥੧॥

ਤੂ ਜਾਨਤ ਮੈ ਕਿਛੁ ਨਹੀ ਭਵ ਖੰਡਨ ਰਾਮ ॥ ਸਗਲ ਜੀਅ ਸਰਨਾਗਤੀ ਪ੍ਰਭ ਪੂਰਨ ਕਾਮ ॥੧॥ ਰਹਾਉ ॥

ਜੋ ਤੇਰੀ ਸਰਨਾਗਤਾ ਤਿਨ ਨਾਹੀ ਭਾਰੁ ॥ ਊਚ ਨੀਚ ਤੁਮ ਤੇ ਤਰੇ ਆਲਜੁ ਸੰਸਾਰੁ ॥੨॥

ਕਹਿ ਰਵਿਦਾਸ ਅਕਥ ਕਥਾ ਬਹੁ ਕਾਇ ਕਰੀਜੈ ॥ ਜੈਸਾ ਤੂ ਤੈਸਾ ਤੁਹੀ ਕਿਆ ਉਪਮਾ ਦੀਜੈ ॥੩॥੧॥

(ਭਗਤ ਰਵਿਦਾਸ ਜੀ -- SGGS 858) ਬਿਲਾਵਲੁ ॥
ਜਿਹ ਕੁਲ ਸਾਧੁ ਬੈਸਨੌ ਹੋਇ ॥ ਬਰਨ ਅਬਰਨ ਰੰਕੁ ਨਹੀ ਈਸੁਰੁ ਬਿਮਲ ਬਾਸੁ ਜਾਨੀਐ ਜਗਿ ਸੋਇ ॥੧॥ ਰਹਾਉ ॥

ਬ੍ਰਹਮਨ ਬੈਸ ਸੂਦ ਅਰੁ ਖੵਤ੍ਰੀ ਡੋਮ ਚੰਡਾਰ ਮਲੇਛ ਮਨ ਸੋਇ ॥ ਹੋਇ ਪੁਨੀਤ ਭਗਵੰਤ ਭਜਨ ਤੇ ਆਪੁ ਤਾਰਿ ਤਾਰੇ ਕੁਲ ਦੋਇ ॥੧॥

ਧੰਨਿ ਸੁ ਗਾਉ ਧੰਨਿ ਸੋ ਠਾਉ ਧੰਨਿ ਪੁਨੀਤ ਕੁਟੰਬ ਸਭ ਲੋਇ ॥ ਜਿਨਿ ਪੀਆ ਸਾਰ ਰਸੁ ਤਜੇ ਆਨ ਰਸ ਹੋਇ ਰਸ ਮਗਨ ਡਾਰੇ ਬਿਖੁ ਖੋਇ ॥੨॥

ਪੰਡਿਤ ਸੂਰ ਛਤ੍ਰਪਤਿ ਰਾਜਾ ਭਗਤ ਬਰਾਬਰਿ ਅਉਰੁ ਨ ਕੋਇ ॥ ਜੈਸੇ ਪੁਰੈਨ ਪਾਤ ਰਹੈ ਜਲ ਸਮੀਪ ਭਨਿ ਰਵਿਦਾਸ ਜਨਮੇ ਜਗਿ ਓਇ ॥੩॥੨॥

(ਭਗਤ ਸਧਨਾ ਜੀ -- SGGS 858) ਬਾਣੀ ਸਧਨੇ ਕੀ ਰਾਗੁ ਬਿਲਾਵਲੁ
ੴ ਸਤਿਗੁਰ ਪ੍ਰਸਾਦਿ ॥
ਨ੍ਰਿਪ ਕੰਨਿਆ ਕੇ ਕਾਰਨੈ ਇਕੁ ਭਇਆ ਭੇਖਧਾਰੀ ॥ ਕਾਮਾਰਥੀ ਸੁਆਰਥੀ ਵਾ ਕੀ ਪੈਜ ਸਵਾਰੀ ॥੧॥

ਤਵ ਗੁਨ ਕਹਾ ਜਗਤ ਗੁਰਾ ਜਉ ਕਰਮੁ ਨ ਨਾਸੈ ॥ ਸਿੰਘ ਸਰਨ ਕਤ ਜਾਈਐ ਜਉ ਜੰਬੁਕੁ ਗ੍ਰਾਸੈ ॥੧॥ ਰਹਾਉ ॥

ਏਕ ਬੂੰਦ ਜਲ ਕਾਰਨੇ ਚਾਤ੍ਰਿਕੁ ਦੁਖੁ ਪਾਵੈ ॥ ਪ੍ਰਾਨ ਗਏ ਸਾਗਰੁ ਮਿਲੈ ਫੁਨਿ ਕਾਮਿ ਨ ਆਵੈ ॥੨॥

ਪ੍ਰਾਨ ਜੁ ਥਾਕੇ ਥਿਰੁ ਨਹੀ ਕੈਸੇ ਬਿਰਮਾਵਉ ॥ ਬੂਡਿ ਮੂਏ ਨਉਕਾ ਮਿਲੈ ਕਹੁ ਕਾਹਿ ਚਢਾਵਉ ॥੩॥

ਮੈ ਨਾਹੀ ਕਛੁ ਹਉ ਨਹੀ ਕਿਛੁ ਆਹਿ ਨ ਮੋਰਾ ॥ ਅਉਸਰ ਲਜਾ ਰਾਖਿ ਲੇਹੁ ਸਧਨਾ ਜਨੁ ਤੋਰਾ ॥੪॥੧॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates