ਰਾਗ ਬਿਲਾਵਲੁ ਮੰਗਲ - ਬਾਣੀ ਸ਼ਬਦ, Raag Bilaval Mangal - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਰਾਮਦਾਸ ਜੀ -- SGGS 844) ਛੰਤ ਬਿਲਾਵਲੁ ਮਹਲਾ ੪ ਮੰਗਲ
ੴ ਸਤਿਗੁਰ ਪ੍ਰਸਾਦਿ ॥
ਮੇਰਾ ਹਰਿ ਪ੍ਰਭੁ ਸੇਜੈ ਆਇਆ ਮਨੁ ਸੁਖਿ ਸਮਾਣਾ ਰਾਮ ॥ ਗੁਰਿ ਤੁਠੈ ਹਰਿ ਪ੍ਰਭੁ ਪਾਇਆ ਰੰਗਿ ਰਲੀਆ ਮਾਣਾ ਰਾਮ ॥ ਵਡਭਾਗੀਆ ਸੋਹਾਗਣੀ ਹਰਿ ਮਸਤਕਿ ਮਾਣਾ ਰਾਮ ॥ ਹਰਿ ਪ੍ਰਭੁ ਹਰਿ ਸੋਹਾਗੁ ਹੈ ਨਾਨਕ ਮਨਿ ਭਾਣਾ ਰਾਮ ॥੧॥

ਨਿੰਮਾਣਿਆ ਹਰਿ ਮਾਣੁ ਹੈ ਹਰਿ ਪ੍ਰਭੁ ਹਰਿ ਆਪੈ ਰਾਮ ॥ ਗੁਰਮੁਖਿ ਆਪੁ ਗਵਾਇਆ ਨਿਤ ਹਰਿ ਹਰਿ ਜਾਪੈ ਰਾਮ ॥ ਮੇਰੇ ਹਰਿ ਪ੍ਰਭ ਭਾਵੈ ਸੋ ਕਰੈ ਹਰਿ ਰੰਗਿ ਹਰਿ ਰਾਪੈ ਰਾਮ ॥ ਜਨੁ ਨਾਨਕੁ ਸਹਜਿ ਮਿਲਾਇਆ ਹਰਿ ਰਸਿ ਹਰਿ ਧ੍ਰਾਪੈ ਰਾਮ ॥੨॥

ਮਾਣਸ ਜਨਮਿ ਹਰਿ ਪਾਈਐ ਹਰਿ ਰਾਵਣ ਵੇਰਾ ਰਾਮ ॥ ਗੁਰਮੁਖਿ ਮਿਲੁ ਸੋਹਾਗਣੀ ਰੰਗੁ ਹੋਇ ਘਣੇਰਾ ਰਾਮ ॥ ਜਿਨ ਮਾਣਸ ਜਨਮਿ ਨ ਪਾਇਆ ਤਿਨੑ ਭਾਗੁ ਮੰਦੇਰਾ ਰਾਮ ॥ ਹਰਿ ਹਰਿ ਹਰਿ ਹਰਿ ਰਾਖੁ ਪ੍ਰਭ ਨਾਨਕੁ ਜਨੁ ਤੇਰਾ ਰਾਮ ॥੩॥

ਗੁਰਿ ਹਰਿ ਪ੍ਰਭੁ ਅਗਮੁ ਦ੍ਰਿੜਾਇਆ ਮਨੁ ਤਨੁ ਰੰਗਿ ਭੀਨਾ ਰਾਮ ॥ ਭਗਤਿ ਵਛਲੁ ਹਰਿ ਨਾਮੁ ਹੈ ਗੁਰਮੁਖਿ ਹਰਿ ਲੀਨਾ ਰਾਮ ॥ ਬਿਨੁ ਹਰਿ ਨਾਮ ਨ ਜੀਵਦੇ ਜਿਉ ਜਲ ਬਿਨੁ ਮੀਨਾ ਰਾਮ ॥ ਸਫਲ ਜਨਮੁ ਹਰਿ ਪਾਇਆ ਨਾਨਕ ਪ੍ਰਭਿ ਕੀਨਾ ਰਾਮ ॥੪॥੧॥੩॥

(ਗੁਰੂ ਅਰਜਨ ਦੇਵ ਜੀ -- SGGS 847) ਬਿਲਾਵਲੁ ਮਹਲਾ ੫ ਛੰਤ ਮੰਗਲ
ੴ ਸਤਿਗੁਰ ਪ੍ਰਸਾਦਿ ॥
ਸਲੋਕੁ ॥
ਸੁੰਦਰ ਸਾਂਤਿ ਦਇਆਲ ਪ੍ਰਭ ਸਰਬ ਸੁਖਾ ਨਿਧਿ ਪੀਉ ॥ ਸੁਖ ਸਾਗਰ ਪ੍ਰਭ ਭੇਟਿਐ ਨਾਨਕ ਸੁਖੀ ਹੋਤ ਇਹੁ ਜੀਉ ॥੧॥

(ਗੁਰੂ ਅਰਜਨ ਦੇਵ ਜੀ -- SGGS 848) ਛੰਤ ॥
ਸੁਖ ਸਾਗਰ ਪ੍ਰਭੁ ਪਾਈਐ ਜਬ ਹੋਵੈ ਭਾਗੋ ਰਾਮ ॥ ਮਾਨਨਿ ਮਾਨੁ ਵਞਾਈਐ ਹਰਿ ਚਰਣੀ ਲਾਗੋ ਰਾਮ ॥ ਛੋਡਿ ਸਿਆਨਪ ਚਾਤੁਰੀ ਦੁਰਮਤਿ ਬੁਧਿ ਤਿਆਗੋ ਰਾਮ ॥ ਨਾਨਕ ਪਉ ਸਰਣਾਈ ਰਾਮ ਰਾਇ ਥਿਰੁ ਹੋਇ ਸੁਹਾਗੋ ਰਾਮ ॥੧॥

ਸੋ ਪ੍ਰਭੁ ਤਜਿ ਕਤ ਲਾਗੀਐ ਜਿਸੁ ਬਿਨੁ ਮਰਿ ਜਾਈਐ ਰਾਮ ॥ ਲਾਜ ਨ ਆਵੈ ਅਗਿਆਨ ਮਤੀ ਦੁਰਜਨ ਬਿਰਮਾਈਐ ਰਾਮ ॥ ਪਤਿਤ ਪਾਵਨ ਪ੍ਰਭੁ ਤਿਆਗਿ ਕਰੇ ਕਹੁ ਕਤ ਠਹਰਾਈਐ ਰਾਮ ॥ ਨਾਨਕ ਭਗਤਿ ਭਾਉ ਕਰਿ ਦਇਆਲ ਕੀ ਜੀਵਨ ਪਦੁ ਪਾਈਐ ਰਾਮ ॥੨॥

ਸ੍ਰੀ ਗੋਪਾਲੁ ਨ ਉਚਰਹਿ ਬਲਿ ਗਈਏ ਦੁਹਚਾਰਣਿ ਰਸਨਾ ਰਾਮ ॥ ਪ੍ਰਭੁ ਭਗਤਿ ਵਛਲੁ ਨਹ ਸੇਵਹੀ ਕਾਇਆ ਕਾਕ ਗ੍ਰਸਨਾ ਰਾਮ ॥ ਭ੍ਰਮਿ ਮੋਹੀ ਦੂਖ ਨ ਜਾਣਹੀ ਕੋਟਿ ਜੋਨੀ ਬਸਨਾ ਰਾਮ ॥ ਨਾਨਕ ਬਿਨੁ ਹਰਿ ਅਵਰੁ ਜਿ ਚਾਹਨਾ ਬਿਸਟਾ ਕ੍ਰਿਮ ਭਸਮਾ ਰਾਮ ॥੩॥

ਲਾਇ ਬਿਰਹੁ ਭਗਵੰਤ ਸੰਗੇ ਹੋਇ ਮਿਲੁ ਬੈਰਾਗਨਿ ਰਾਮ ॥ ਚੰਦਨ ਚੀਰ ਸੁਗੰਧ ਰਸਾ ਹਉਮੈ ਬਿਖੁ ਤਿਆਗਨਿ ਰਾਮ ॥ ਈਤ ਊਤ ਨਹ ਡੋਲੀਐ ਹਰਿ ਸੇਵਾ ਜਾਗਨਿ ਰਾਮ ॥ ਨਾਨਕ ਜਿਨਿ ਪ੍ਰਭੁ ਪਾਇਆ ਆਪਣਾ ਸਾ ਅਟਲ ਸੁਹਾਗਨਿ ਰਾਮ ॥੪॥੧॥੪॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates