ਰਾਗ ਧਨਾਸਰੀ - ਬਾਣੀ ਸ਼ਬਦ, Raag Dhanasri - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਨਾਨਕ ਦੇਵ ਜੀ -- SGGS 13) ਰਾਗੁ ਧਨਾਸਰੀ ਮਹਲਾ ੧ ॥
ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥

ਕੈਸੀ ਆਰਤੀ ਹੋਇ ॥ ਭਵ ਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥

ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋੁਹੀ ॥ ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥

ਸਭ ਮਹਿ ਜੋਤਿ ਜੋਤਿ ਹੈ ਸੋਇ ॥ ਤਿਸ ਦੈ ਚਾਨਣਿ ਸਭ ਮਹਿ ਚਾਨਣੁ ਹੋਇ ॥ ਗੁਰ ਸਾਖੀ ਜੋਤਿ ਪਰਗਟੁ ਹੋਇ ॥ ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥

ਹਰਿ ਚਰਣ ਕਵਲ ਮਕਰੰਦ ਲੋਭਿਤ ਮਨੋ ਅਨਦਿਨੋੁ ਮੋਹਿ ਆਹੀ ਪਿਆਸਾ ॥ ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਇ ਵਾਸਾ ॥੪॥੩॥

(ਗੁਰੂ ਨਾਨਕ ਦੇਵ ਜੀ -- SGGS 660) ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥

ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥

ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥

ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥

ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥

ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥

ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥

ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

(ਗੁਰੂ ਨਾਨਕ ਦੇਵ ਜੀ -- SGGS 660) ਧਨਾਸਰੀ ਮਹਲਾ ੧ ॥
ਹਮ ਆਦਮੀ ਹਾਂ ਇਕ ਦਮੀ ਮੁਹਲਤਿ ਮੁਹਤੁ ਨ ਜਾਣਾ ॥ ਨਾਨਕੁ ਬਿਨਵੈ ਤਿਸੈ ਸਰੇਵਹੁ ਜਾ ਕੇ ਜੀਅ ਪਰਾਣਾ ॥੧॥

ਅੰਧੇ ਜੀਵਨਾ ਵੀਚਾਰਿ ਦੇਖਿ ਕੇਤੇ ਕੇ ਦਿਨਾ ॥੧॥ ਰਹਾਉ ॥

ਸਾਸੁ ਮਾਸੁ ਸਭੁ ਜੀਉ ਤੁਮਾਰਾ ਤੂ ਮੈ ਖਰਾ ਪਿਆਰਾ ॥ ਨਾਨਕੁ ਸਾਇਰੁ ਏਵ ਕਹਤੁ ਹੈ ਸਚੇ ਪਰਵਦਗਾਰਾ ॥੨॥

ਜੇ ਤੂ ਕਿਸੈ ਨ ਦੇਹੀ ਮੇਰੇ ਸਾਹਿਬਾ ਕਿਆ ਕੋ ਕਢੈ ਗਹਣਾ ॥ ਨਾਨਕੁ ਬਿਨਵੈ ਸੋ ਕਿਛੁ ਪਾਈਐ ਪੁਰਬਿ ਲਿਖੇ ਕਾ ਲਹਣਾ ॥੩॥

ਨਾਮੁ ਖਸਮ ਕਾ ਚਿਤਿ ਨ ਕੀਆ ਕਪਟੀ ਕਪਟੁ ਕਮਾਣਾ ॥ ਜਮ ਦੁਆਰਿ ਜਾ ਪਕੜਿ ਚਲਾਇਆ ਤਾ ਚਲਦਾ ਪਛੁਤਾਣਾ ॥੪॥

ਜਬ ਲਗੁ ਦੁਨੀਆ ਰਹੀਐ ਨਾਨਕ ਕਿਛੁ ਸੁਣੀਐ ਕਿਛੁ ਕਹੀਐ ॥ ਭਾਲਿ ਰਹੇ ਹਮ ਰਹਣੁ ਨ ਪਾਇਆ ਜੀਵਤਿਆ ਮਰਿ ਰਹੀਐ ॥੫॥੨॥

(ਗੁਰੂ ਨਾਨਕ ਦੇਵ ਜੀ -- SGGS 661) ਧਨਾਸਰੀ ਮਹਲਾ ੧ ਘਰੁ ਦੂਜਾ
ੴ ਸਤਿਗੁਰ ਪ੍ਰਸਾਦਿ ॥
ਕਿਉ ਸਿਮਰੀ ਸਿਵਰਿਆ ਨਹੀ ਜਾਇ ॥ ਤਪੈ ਹਿਆਉ ਜੀਅੜਾ ਬਿਲਲਾਇ ॥ ਸਿਰਜਿ ਸਵਾਰੇ ਸਾਚਾ ਸੋਇ ॥ ਤਿਸੁ ਵਿਸਰਿਐ ਚੰਗਾ ਕਿਉ ਹੋਇ ॥੧॥

ਹਿਕਮਤਿ ਹੁਕਮਿ ਨ ਪਾਇਆ ਜਾਇ ॥ ਕਿਉ ਕਰਿ ਸਾਚਿ ਮਿਲਉ ਮੇਰੀ ਮਾਇ ॥੧॥ ਰਹਾਉ ॥

ਵਖਰੁ ਨਾਮੁ ਦੇਖਣ ਕੋਈ ਜਾਇ ॥ ਨਾ ਕੋ ਚਾਖੈ ਨਾ ਕੋ ਖਾਇ ॥ ਲੋਕਿ ਪਤੀਣੈ ਨਾ ਪਤਿ ਹੋਇ ॥ ਤਾ ਪਤਿ ਰਹੈ ਰਾਖੈ ਜਾ ਸੋਇ ॥੨॥

ਜਹ ਦੇਖਾ ਤਹ ਰਹਿਆ ਸਮਾਇ ॥ ਤੁਧੁ ਬਿਨੁ ਦੂਜੀ ਨਾਹੀ ਜਾਇ ॥ ਜੇ ਕੋ ਕਰੇ ਕੀਤੈ ਕਿਆ ਹੋਇ ॥ ਜਿਸ ਨੋ ਬਖਸੇ ਸਾਚਾ ਸੋਇ ॥੩॥

ਹੁਣਿ ਉਠਿ ਚਲਣਾ ਮੁਹਤਿ ਕਿ ਤਾਲਿ ॥ ਕਿਆ ਮੁਹੁ ਦੇਸਾ ਗੁਣ ਨਹੀ ਨਾਲਿ ॥ ਜੈਸੀ ਨਦਰਿ ਕਰੇ ਤੈਸਾ ਹੋਇ ॥ ਵਿਣੁ ਨਦਰੀ ਨਾਨਕ ਨਹੀ ਕੋਇ ॥੪॥੧॥੩॥

(ਗੁਰੂ ਨਾਨਕ ਦੇਵ ਜੀ -- SGGS 661) ਧਨਾਸਰੀ ਮਹਲਾ ੧ ॥
ਨਦਰਿ ਕਰੇ ਤਾ ਸਿਮਰਿਆ ਜਾਇ ॥ ਆਤਮਾ ਦ੍ਰਵੈ ਰਹੈ ਲਿਵ ਲਾਇ ॥ ਆਤਮਾ ਪਰਾਤਮਾ ਏਕੋ ਕਰੈ ॥ ਅੰਤਰ ਕੀ ਦੁਬਿਧਾ ਅੰਤਰਿ ਮਰੈ ॥੧॥

ਗੁਰ ਪਰਸਾਦੀ ਪਾਇਆ ਜਾਇ ॥ ਹਰਿ ਸਿਉ ਚਿਤੁ ਲਾਗੈ ਫਿਰਿ ਕਾਲੁ ਨ ਖਾਇ ॥੧॥ ਰਹਾਉ ॥

ਸਚਿ ਸਿਮਰਿਐ ਹੋਵੈ ਪਰਗਾਸੁ ॥ ਤਾ ਤੇ ਬਿਖਿਆ ਮਹਿ ਰਹੈ ਉਦਾਸੁ ॥ ਸਤਿਗੁਰ ਕੀ ਐਸੀ ਵਡਿਆਈ ॥ ਪੁਤ੍ਰ ਕਲਤ੍ਰ ਵਿਚੇ ਗਤਿ ਪਾਈ ॥੨॥

ਐਸੀ ਸੇਵਕੁ ਸੇਵਾ ਕਰੈ ॥ ਜਿਸ ਕਾ ਜੀਉ ਤਿਸੁ ਆਗੈ ਧਰੈ ॥ ਸਾਹਿਬ ਭਾਵੈ ਸੋ ਪਰਵਾਣੁ ॥ ਸੋ ਸੇਵਕੁ ਦਰਗਹ ਪਾਵੈ ਮਾਣੁ ॥੩॥

ਸਤਿਗੁਰ ਕੀ ਮੂਰਤਿ ਹਿਰਦੈ ਵਸਾਏ ॥ ਜੋ ਇਛੈ ਸੋਈ ਫਲੁ ਪਾਏ ॥ ਸਾਚਾ ਸਾਹਿਬੁ ਕਿਰਪਾ ਕਰੈ ॥ ਸੋ ਸੇਵਕੁ ਜਮ ਤੇ ਕੈਸਾ ਡਰੈ ॥੪॥

ਭਨਤਿ ਨਾਨਕੁ ਕਰੇ ਵੀਚਾਰੁ ॥ ਸਾਚੀ ਬਾਣੀ ਸਿਉ ਧਰੇ ਪਿਆਰੁ ॥ ਤਾ ਕੋ ਪਾਵੈ ਮੋਖ ਦੁਆਰੁ ॥ ਜਪੁ ਤਪੁ ਸਭੁ ਇਹੁ ਸਬਦੁ ਹੈ ਸਾਰੁ ॥੫॥੨॥੪॥

(ਗੁਰੂ ਨਾਨਕ ਦੇਵ ਜੀ -- SGGS 661) ਧਨਾਸਰੀ ਮਹਲਾ ੧ ॥
ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥

ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥

ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥

ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥

ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥

(ਗੁਰੂ ਨਾਨਕ ਦੇਵ ਜੀ -- SGGS 662) ਧਨਾਸਰੀ ਮਹਲਾ ੧ ॥
ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥

ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥

ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ ॥੨॥

ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਜੇ ਵਡਿਆਈਆ ਆਪੇ ਖਾਇ ॥ ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥

ਜੇ ਸਉ ਕੂੜੀਆ ਕੂੜੁ ਕਬਾੜੁ ॥ ਭਾਵੈ ਸਭੁ ਆਖਉ ਸੰਸਾਰੁ ॥ ਤੁਧੁ ਭਾਵੈ ਅਧੀ ਪਰਵਾਣੁ ॥ ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬॥

(ਗੁਰੂ ਨਾਨਕ ਦੇਵ ਜੀ -- SGGS 662) ਧਨਾਸਰੀ ਮਹਲਾ ੧ ॥
ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥

ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥

ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥

ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥

ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥

(ਗੁਰੂ ਨਾਨਕ ਦੇਵ ਜੀ -- SGGS 662) ਧਨਾਸਰੀ ਮਹਲਾ ੧ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਕਾਲੁ ਨਾਹੀ ਜੋਗੁ ਨਾਹੀ ਨਾਹੀ ਸਤ ਕਾ ਢਬੁ ॥ ਥਾਨਸਟ ਜਗ ਭਰਿਸਟ ਹੋਏ ਡੂਬਤਾ ਇਵ ਜਗੁ ॥੧॥

ਕਲ ਮਹਿ ਰਾਮ ਨਾਮੁ ਸਾਰੁ ॥ ਅਖੀ ਤ ਮੀਟਹਿ ਨਾਕ ਪਕੜਹਿ ਠਗਣ ਕਉ ਸੰਸਾਰੁ ॥੧॥ ਰਹਾਉ ॥

ਆਂਟ ਸੇਤੀ ਨਾਕੁ ਪਕੜਹਿ ਸੂਝਤੇ ਤਿਨਿ ਲੋਅ ॥ ਮਗਰ ਪਾਛੈ ਕਛੁ ਨ ਸੂਝੈ ਏਹੁ ਪਦਮੁ ਅਲੋਅ ॥੨॥

ਖਤ੍ਰੀਆ ਤ ਧਰਮੁ ਛੋਡਿਆ ਮਲੇਛ ਭਾਖਿਆ ਗਹੀ ॥ ਸ੍ਰਿਸਟਿ ਸਭ ਇਕ ਵਰਨ ਹੋਈ ਧਰਮ ਕੀ ਗਤਿ ਰਹੀ ॥੩॥

ਅਸਟ ਸਾਜ ਸਾਜਿ ਪੁਰਾਣ ਸੋਧਹਿ ਕਰਹਿ ਬੇਦ ਅਭਿਆਸੁ ॥ ਬਿਨੁ ਨਾਮ ਹਰਿ ਕੇ ਮੁਕਤਿ ਨਾਹੀ ਕਹੈ ਨਾਨਕੁ ਦਾਸੁ ॥੪॥੧॥੬॥੮॥

(ਗੁਰੂ ਨਾਨਕ ਦੇਵ ਜੀ -- SGGS 663) ਧਨਾਸਰੀ ਮਹਲਾ ੧ ਆਰਤੀ
ੴ ਸਤਿਗੁਰ ਪ੍ਰਸਾਦਿ ॥
ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥

ਕੈਸੀ ਆਰਤੀ ਹੋਇ ਭਵ ਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥

ਸਹਸ ਤਵ ਨੈਨ ਨਨ ਨੈਨ ਹੈ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋਹੀ ॥ ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥

ਸਭ ਮਹਿ ਜੋਤਿ ਜੋਤਿ ਹੈ ਸੋਇ ॥ ਤਿਸ ਕੈ ਚਾਨਣਿ ਸਭ ਮਹਿ ਚਾਨਣੁ ਹੋਇ ॥ ਗੁਰ ਸਾਖੀ ਜੋਤਿ ਪਰਗਟੁ ਹੋਇ ॥ ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥

ਹਰਿ ਚਰਣ ਕਮਲ ਮਕਰੰਦ ਲੋਭਿਤ ਮਨੋ ਅਨਦਿਨੋ ਮੋਹਿ ਆਹੀ ਪਿਆਸਾ ॥ ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਮਿ ਵਾਸਾ ॥੪॥੧॥੭॥੯॥

(ਗੁਰੂ ਅਮਰਦਾਸ ਜੀ -- SGGS 663) ਧਨਾਸਰੀ ਮਹਲਾ ੩ ਘਰੁ ੨ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥

ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥

ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥

ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥

ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥

(ਗੁਰੂ ਅਮਰਦਾਸ ਜੀ -- SGGS 664) ਧਨਾਸਰੀ ਮਹਲਾ ੩ ॥
ਹਰਿ ਨਾਮੁ ਧਨੁ ਨਿਰਮਲੁ ਅਤਿ ਅਪਾਰਾ ॥ ਗੁਰ ਕੈ ਸਬਦਿ ਭਰੇ ਭੰਡਾਰਾ ॥ ਨਾਮ ਧਨ ਬਿਨੁ ਹੋਰ ਸਭ ਬਿਖੁ ਜਾਣੁ ॥ ਮਾਇਆ ਮੋਹਿ ਜਲੈ ਅਭਿਮਾਨੁ ॥੧॥

ਗੁਰਮੁਖਿ ਹਰਿ ਰਸੁ ਚਾਖੈ ਕੋਇ ॥ ਤਿਸੁ ਸਦਾ ਅਨੰਦੁ ਹੋਵੈ ਦਿਨੁ ਰਾਤੀ ਪੂਰੈ ਭਾਗਿ ਪਰਾਪਤਿ ਹੋਇ ॥ ਰਹਾਉ ॥

ਸਬਦੁ ਦੀਪਕੁ ਵਰਤੈ ਤਿਹੁ ਲੋਇ ॥ ਜੋ ਚਾਖੈ ਸੋ ਨਿਰਮਲੁ ਹੋਇ ॥ ਨਿਰਮਲ ਨਾਮਿ ਹਉਮੈ ਮਲੁ ਧੋਇ ॥ ਸਾਚੀ ਭਗਤਿ ਸਦਾ ਸੁਖੁ ਹੋਇ ॥੨॥

ਜਿਨਿ ਹਰਿ ਰਸੁ ਚਾਖਿਆ ਸੋ ਹਰਿ ਜਨੁ ਲੋਗੁ ॥ ਤਿਸੁ ਸਦਾ ਹਰਖੁ ਨਾਹੀ ਕਦੇ ਸੋਗੁ ॥ ਆਪਿ ਮੁਕਤੁ ਅਵਰਾ ਮੁਕਤੁ ਕਰਾਵੈ ॥ ਹਰਿ ਨਾਮੁ ਜਪੈ ਹਰਿ ਤੇ ਸੁਖੁ ਪਾਵੈ ॥੩॥

ਬਿਨੁ ਸਤਿਗੁਰ ਸਭ ਮੁਈ ਬਿਲਲਾਇ ॥ ਅਨਦਿਨੁ ਦਾਝਹਿ ਸਾਤਿ ਨ ਪਾਇ ॥ ਸਤਿਗੁਰੁ ਮਿਲੈ ਸਭੁ ਤ੍ਰਿਸਨ ਬੁਝਾਏ ॥ ਨਾਨਕ ਨਾਮਿ ਸਾਂਤਿ ਸੁਖੁ ਪਾਏ ॥੪॥੨॥

(ਗੁਰੂ ਅਮਰਦਾਸ ਜੀ -- SGGS 664) ਧਨਾਸਰੀ ਮਹਲਾ ੩ ॥
ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥

ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥

ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥

ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥

ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥

(ਗੁਰੂ ਅਮਰਦਾਸ ਜੀ -- SGGS 664) ਧਨਾਸਰੀ ਮਹਲਾ ੩ ਤੀਜਾ ॥
ਜਗੁ ਮੈਲਾ ਮੈਲੋ ਹੋਇ ਜਾਇ ॥ ਆਵੈ ਜਾਇ ਦੂਜੈ ਲੋਭਾਇ ॥ ਦੂਜੈ ਭਾਇ ਸਭ ਪਰਜ ਵਿਗੋਈ ॥ ਮਨਮੁਖਿ ਚੋਟਾ ਖਾਇ ਅਪੁਨੀ ਪਤਿ ਖੋਈ ॥੧॥

ਗੁਰ ਸੇਵਾ ਤੇ ਜਨੁ ਨਿਰਮਲੁ ਹੋਇ ॥ ਅੰਤਰਿ ਨਾਮੁ ਵਸੈ ਪਤਿ ਊਤਮ ਹੋਇ ॥ ਰਹਾਉ ॥

ਗੁਰਮੁਖਿ ਉਬਰੇ ਹਰਿ ਸਰਣਾਈ ॥ ਰਾਮ ਨਾਮਿ ਰਾਤੇ ਭਗਤਿ ਦ੍ਰਿੜਾਈ ॥ ਭਗਤਿ ਕਰੇ ਜਨੁ ਵਡਿਆਈ ਪਾਏ ॥ ਸਾਚਿ ਰਤੇ ਸੁਖ ਸਹਜਿ ਸਮਾਏ ॥੨॥

ਸਾਚੇ ਕਾ ਗਾਹਕੁ ਵਿਰਲਾ ਕੋ ਜਾਣੁ ॥ ਗੁਰ ਕੈ ਸਬਦਿ ਆਪੁ ਪਛਾਣੁ ॥ ਸਾਚੀ ਰਾਸਿ ਸਾਚਾ ਵਾਪਾਰੁ ॥ ਸੋ ਧੰਨੁ ਪੁਰਖੁ ਜਿਸੁ ਨਾਮਿ ਪਿਆਰੁ ॥੩॥

ਤਿਨਿ ਪ੍ਰਭਿ ਸਾਚੈ ਇਕਿ ਸਚਿ ਲਾਏ ॥ ਊਤਮ ਬਾਣੀ ਸਬਦੁ ਸੁਣਾਏ ॥ ਪ੍ਰਭ ਸਾਚੇ ਕੀ ਸਾਚੀ ਕਾਰ ॥ ਨਾਨਕ ਨਾਮਿ ਸਵਾਰਣਹਾਰ ॥੪॥੪॥

(ਗੁਰੂ ਅਮਰਦਾਸ ਜੀ -- SGGS 665) ਧਨਾਸਰੀ ਮਹਲਾ ੩ ॥
ਜੋ ਹਰਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥ ਸਾਚੈ ਸਬਦਿ ਵਸੈ ਮਨਿ ਆਇ ॥੧॥

ਗੁਰਬਾਣੀ ਸੁਣਿ ਮੈਲੁ ਗਵਾਏ ॥ ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ ॥

ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥ ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥ ਗੁਰ ਕੈ ਭਾਣੈ ਚਲੈ ਤਾ ਆਪੁ ਜਾਇ ॥ ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥੨॥

ਨ ਸਬਦੁ ਬੂਝੈ ਨ ਜਾਣੈ ਬਾਣੀ ॥ ਮਨਮੁਖਿ ਅੰਧੇ ਦੁਖਿ ਵਿਹਾਣੀ ॥ ਸਤਿਗੁਰੁ ਭੇਟੇ ਤਾ ਸੁਖੁ ਪਾਏ ॥ ਹਉਮੈ ਵਿਚਹੁ ਠਾਕਿ ਰਹਾਏ ॥੩॥

ਕਿਸ ਨੋ ਕਹੀਐ ਦਾਤਾ ਇਕੁ ਸੋਇ ॥ ਕਿਰਪਾ ਕਰੇ ਸਬਦਿ ਮਿਲਾਵਾ ਹੋਇ ॥ ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਾ ਭਾਵਾ ॥੪॥੫॥

(ਗੁਰੂ ਅਮਰਦਾਸ ਜੀ -- SGGS 665) ਧਨਾਸਰੀ ਮਹਲਾ ੩ ॥
ਮਨੁ ਮਰੈ ਧਾਤੁ ਮਰਿ ਜਾਇ ॥ ਬਿਨੁ ਮਨ ਮੂਏ ਕੈਸੇ ਹਰਿ ਪਾਇ ॥ ਇਹੁ ਮਨੁ ਮਰੈ ਦਾਰੂ ਜਾਣੈ ਕੋਇ ॥ ਮਨੁ ਸਬਦਿ ਮਰੈ ਬੂਝੈ ਜਨੁ ਸੋਇ ॥੧॥

ਜਿਸ ਨੋ ਬਖਸੇ ਹਰਿ ਦੇ ਵਡਿਆਈ ॥ ਗੁਰ ਪਰਸਾਦਿ ਵਸੈ ਮਨਿ ਆਈ ॥ ਰਹਾਉ ॥

ਗੁਰਮੁਖਿ ਕਰਣੀ ਕਾਰ ਕਮਾਵੈ ॥ ਤਾ ਇਸੁ ਮਨ ਕੀ ਸੋਝੀ ਪਾਵੈ ॥ ਮਨੁ ਮੈ ਮਤੁ ਮੈਗਲ ਮਿਕਦਾਰਾ ॥ ਗੁਰੁ ਅੰਕਸੁ ਮਾਰਿ ਜੀਵਾਲਣਹਾਰਾ ॥੨॥

ਮਨੁ ਅਸਾਧੁ ਸਾਧੈ ਜਨੁ ਕੋਈ ॥ ਅਚਰੁ ਚਰੈ ਤਾ ਨਿਰਮਲੁ ਹੋਈ ॥ ਗੁਰਮੁਖਿ ਇਹੁ ਮਨੁ ਲਇਆ ਸਵਾਰਿ ॥ ਹਉਮੈ ਵਿਚਹੁ ਤਜੈ ਵਿਕਾਰ ॥੩॥

ਜੋ ਧੁਰਿ ਰਖਿਅਨੁ ਮੇਲਿ ਮਿਲਾਇ ॥ ਕਦੇ ਨ ਵਿਛੁੜਹਿ ਸਬਦਿ ਸਮਾਇ ॥ ਆਪਣੀ ਕਲਾ ਆਪੇ ਪ੍ਰਭੁ ਜਾਣੈ ॥ ਨਾਨਕ ਗੁਰਮੁਖਿ ਨਾਮੁ ਪਛਾਣੈ ॥੪॥੬॥

(ਗੁਰੂ ਅਮਰਦਾਸ ਜੀ -- SGGS 665) ਧਨਾਸਰੀ ਮਹਲਾ ੩ ॥
ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ ਮਨਮੁਖ ਭੂਲੇ ਅੰਧ ਗਾਵਾਰ ॥ ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥ ਨਾ ਸਾਥਿ ਜਾਇ ਨ ਪਰਾਪਤਿ ਹੋਇ ॥੧॥

ਸਾਚਾ ਧਨੁ ਗੁਰਮਤੀ ਪਾਏ ॥ ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥

ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥ ਭਵਜਲਿ ਡੂਬੇ ਨ ਉਰਵਾਰਿ ਨ ਪਾਰਿ ॥ ਸਤਿਗੁਰੁ ਭੇਟੇ ਪੂਰੈ ਭਾਗਿ ॥ ਸਾਚਿ ਰਤੇ ਅਹਿਨਿਸਿ ਬੈਰਾਗਿ ॥੨॥

ਚਹੁ ਜੁਗ ਮਹਿ ਅੰਮ੍ਰਿਤੁ ਸਾਚੀ ਬਾਣੀ ॥ ਪੂਰੈ ਭਾਗਿ ਹਰਿ ਨਾਮਿ ਸਮਾਣੀ ॥ ਸਿਧ ਸਾਧਿਕ ਤਰਸਹਿ ਸਭਿ ਲੋਇ ॥ ਪੂਰੈ ਭਾਗਿ ਪਰਾਪਤਿ ਹੋਇ ॥੩॥

ਸਭੁ ਕਿਛੁ ਸਾਚਾ ਸਾਚਾ ਹੈ ਸੋਇ ॥ ਊਤਮ ਬ੍ਰਹਮੁ ਪਛਾਣੈ ਕੋਇ ॥ ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥ ਨਾਨਕ ਆਪੇ ਵੇਖੈ ਆਪੇ ਸਚਿ ਲਾਏ ॥੪॥੭॥

(ਗੁਰੂ ਅਮਰਦਾਸ ਜੀ -- SGGS 666) ਧਨਾਸਰੀ ਮਹਲਾ ੩ ॥
ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥

ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥

ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ ॥੨॥

ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ ॥ ਆਪੁ ਛੋਡਿ ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ ਸਚੁ ਸੋਈ ॥੩॥

ਆਪੇ ਸਾਜੇ ਕਰਤਾ ਸੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਜਿਸੁ ਸਚਿ ਲਾਏ ਸੋਈ ਲਾਗੈ ॥ ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥

(ਗੁਰੂ ਅਮਰਦਾਸ ਜੀ -- SGGS 666) ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥

ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥

ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥

ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

(ਗੁਰੂ ਰਾਮਦਾਸ ਜੀ -- SGGS 666) ਧਨਾਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥

ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥

ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥

ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥

ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥

(ਗੁਰੂ ਰਾਮਦਾਸ ਜੀ -- SGGS 667) ਧਨਾਸਰੀ ਮਹਲਾ ੪ ॥
ਹਰਿ ਕੇ ਸੰਤ ਜਨਾ ਹਰਿ ਜਪਿਓ ਤਿਨ ਕਾ ਦੂਖੁ ਭਰਮੁ ਭਉ ਭਾਗੀ ॥ ਅਪਨੀ ਸੇਵਾ ਆਪਿ ਕਰਾਈ ਗੁਰਮਤਿ ਅੰਤਰਿ ਜਾਗੀ ॥੧॥

ਹਰਿ ਕੈ ਨਾਮਿ ਰਤਾ ਬੈਰਾਗੀ ॥ ਹਰਿ ਹਰਿ ਕਥਾ ਸੁਣੀ ਮਨਿ ਭਾਈ ਗੁਰਮਤਿ ਹਰਿ ਲਿਵ ਲਾਗੀ ॥੧॥ ਰਹਾਉ ॥

ਸੰਤ ਜਨਾ ਕੀ ਜਾਤਿ ਹਰਿ ਸੁਆਮੀ ਤੁਮ੍ਹ੍ਹ ਠਾਕੁਰ ਹਮ ਸਾਂਗੀ ॥ ਜੈਸੀ ਮਤਿ ਦੇਵਹੁ ਹਰਿ ਸੁਆਮੀ ਹਮ ਤੈਸੇ ਬੁਲਗ ਬੁਲਾਗੀ ॥੨॥

ਕਿਆ ਹਮ ਕਿਰਮ ਨਾਨੑ ਨਿਕ ਕੀਰੇ ਤੁਮ੍ਹ੍ਹ ਵਡ ਪੁਰਖ ਵਡਾਗੀ ॥ ਤੁਮ੍ਹ੍ਹਰੀ ਗਤਿ ਮਿਤਿ ਕਹਿ ਨ ਸਕਹ ਪ੍ਰਭ ਹਮ ਕਿਉ ਕਰਿ ਮਿਲਹ ਅਭਾਗੀ ॥੩॥

ਹਰਿ ਪ੍ਰਭ ਸੁਆਮੀ ਕਿਰਪਾ ਧਾਰਹੁ ਹਮ ਹਰਿ ਹਰਿ ਸੇਵਾ ਲਾਗੀ ॥ ਨਾਨਕ ਦਾਸਨਿ ਦਾਸੁ ਕਰਹੁ ਪ੍ਰਭ ਹਮ ਹਰਿ ਕਥਾ ਕਥਾਗੀ ॥੪॥੨॥

(ਗੁਰੂ ਰਾਮਦਾਸ ਜੀ -- SGGS 667) ਧਨਾਸਰੀ ਮਹਲਾ ੪ ॥
ਹਰਿ ਕਾ ਸੰਤੁ ਸਤਗੁਰੁ ਸਤ ਪੁਰਖਾ ਜੋ ਬੋਲੈ ਹਰਿ ਹਰਿ ਬਾਨੀ ॥ ਜੋ ਜੋ ਕਹੈ ਸੁਣੈ ਸੋ ਮੁਕਤਾ ਹਮ ਤਿਸ ਕੈ ਸਦ ਕੁਰਬਾਨੀ ॥੧॥

ਹਰਿ ਕੇ ਸੰਤ ਸੁਨਹੁ ਜਸੁ ਕਾਨੀ ॥ ਹਰਿ ਹਰਿ ਕਥਾ ਸੁਨਹੁ ਇਕ ਨਿਮਖ ਪਲ ਸਭਿ ਕਿਲਵਿਖ ਪਾਪ ਲਹਿ ਜਾਨੀ ॥੧॥ ਰਹਾਉ ॥

ਐਸਾ ਸੰਤੁ ਸਾਧੁ ਜਿਨ ਪਾਇਆ ਤੇ ਵਡ ਪੁਰਖ ਵਡਾਨੀ ॥ ਤਿਨ ਕੀ ਧੂਰਿ ਮੰਗਹ ਪ੍ਰਭ ਸੁਆਮੀ ਹਮ ਹਰਿ ਲੋਚ ਲੁਚਾਨੀ ॥੨॥

ਹਰਿ ਹਰਿ ਸਫਲਿਓ ਬਿਰਖੁ ਪ੍ਰਭ ਸੁਆਮੀ ਜਿਨ ਜਪਿਓ ਸੇ ਤ੍ਰਿਪਤਾਨੀ ॥ ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਸੇ ਸਭ ਲਾਥੀ ਭੂਖ ਭੁਖਾਨੀ ॥੩॥

ਜਿਨ ਕੇ ਵਡੇ ਭਾਗ ਵਡ ਊਚੇ ਤਿਨ ਹਰਿ ਜਪਿਓ ਜਪਾਨੀ ॥ ਤਿਨ ਹਰਿ ਸੰਗਤਿ ਮੇਲਿ ਪ੍ਰਭ ਸੁਆਮੀ ਜਨ ਨਾਨਕ ਦਾਸ ਦਸਾਨੀ ॥੪॥੩॥

(ਗੁਰੂ ਰਾਮਦਾਸ ਜੀ -- SGGS 667) ਧਨਾਸਰੀ ਮਹਲਾ ੪ ॥
ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥

ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥

ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹ੍ਹੀ ॥੨॥

ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥

ਹਰਿ ਹਰਿ ਜਪਨੁ ਜਪਿ ਲੋਚ ਲੋੁਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥

(ਗੁਰੂ ਰਾਮਦਾਸ ਜੀ -- SGGS 668) ਧਨਾਸਰੀ ਮਹਲਾ ੪ ॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥

ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥

ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥

ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥

ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥

(ਗੁਰੂ ਰਾਮਦਾਸ ਜੀ -- SGGS 668) ਧਨਾਸਰੀ ਮਹਲਾ ੪ ॥
ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥

ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥

ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥

ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥

ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥

(ਗੁਰੂ ਰਾਮਦਾਸ ਜੀ -- SGGS 668) ਧਨਾਸਰੀ ਮਹਲਾ ੪ ਘਰੁ ੫ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਉਰ ਧਾਰਿ ਬੀਚਾਰਿ ਮੁਰਾਰਿ ਰਮੋ ਰਮੁ ਮਨਮੋਹਨ ਨਾਮੁ ਜਪੀਨੇ ॥ ਅਦ੍ਰਿਸਟੁ ਅਗੋਚਰੁ ਅਪਰੰਪਰ ਸੁਆਮੀ ਗੁਰਿ ਪੂਰੈ ਪ੍ਰਗਟ ਕਰਿ ਦੀਨੇ ॥੧॥

ਰਾਮ ਪਾਰਸ ਚੰਦਨ ਹਮ ਕਾਸਟ ਲੋਸਟ ॥ ਹਰਿ ਸੰਗਿ ਹਰੀ ਸਤਸੰਗੁ ਭਏ ਹਰਿ ਕੰਚਨੁ ਚੰਦਨੁ ਕੀਨੇ ॥੧॥ ਰਹਾਉ ॥

ਨਵ ਛਿਅ ਖਟੁ ਬੋਲਹਿ ਮੁਖ ਆਗਰ ਮੇਰਾ ਹਰਿ ਪ੍ਰਭੁ ਇਵ ਨ ਪਤੀਨੇ ॥ ਜਨ ਨਾਨਕ ਹਰਿ ਹਿਰਦੈ ਸਦ ਧਿਆਵਹੁ ਇਉ ਹਰਿ ਪ੍ਰਭੁ ਮੇਰਾ ਭੀਨੇ ॥੨॥੧॥੭॥

(ਗੁਰੂ ਰਾਮਦਾਸ ਜੀ -- SGGS 668) ਧਨਾਸਰੀ ਮਹਲਾ ੪ ॥
ਗੁਨ ਕਹੁ ਹਰਿ ਲਹੁ ਕਰਿ ਸੇਵਾ ਸਤਿਗੁਰ ਇਵ ਹਰਿ ਹਰਿ ਨਾਮੁ ਧਿਆਈ ॥ ਹਰਿ ਦਰਗਹ ਭਾਵਹਿ ਫਿਰਿ ਜਨਮਿ ਨ ਆਵਹਿ ਹਰਿ ਹਰਿ ਹਰਿ ਜੋਤਿ ਸਮਾਈ ॥੧॥

ਜਪਿ ਮਨ ਨਾਮੁ ਹਰੀ ਹੋਹਿ ਸਰਬ ਸੁਖੀ ॥ ਹਰਿ ਜਸੁ ਊਚ ਸਭਨਾ ਤੇ ਊਪਰਿ ਹਰਿ ਹਰਿ ਹਰਿ ਸੇਵਿ ਛਡਾਈ ॥ ਰਹਾਉ ॥

ਹਰਿ ਕ੍ਰਿਪਾ ਨਿਧਿ ਕੀਨੀ ਗੁਰਿ ਭਗਤਿ ਹਰਿ ਦੀਨੀ ਤਬ ਹਰਿ ਸਿਉ ਪ੍ਰੀਤਿ ਬਨਿ ਆਈ ॥ ਬਹੁ ਚਿੰਤ ਵਿਸਾਰੀ ਹਰਿ ਨਾਮੁ ਉਰਿ ਧਾਰੀ ਨਾਨਕ ਹਰਿ ਭਏ ਹੈ ਸਖਾਈ ॥੨॥੨॥੮॥

(ਗੁਰੂ ਰਾਮਦਾਸ ਜੀ -- SGGS 669) ਧਨਾਸਰੀ ਮਹਲਾ ੪ ॥
ਹਰਿ ਪੜੁ ਹਰਿ ਲਿਖੁ ਹਰਿ ਜਪਿ ਹਰਿ ਗਾਉ ਹਰਿ ਭਉਜਲੁ ਪਾਰਿ ਉਤਾਰੀ ॥ ਮਨਿ ਬਚਨਿ ਰਿਦੈ ਧਿਆਇ ਹਰਿ ਹੋਇ ਸੰਤੁਸਟੁ ਇਵ ਭਣੁ ਹਰਿ ਨਾਮੁ ਮੁਰਾਰੀ ॥੧॥

ਮਨਿ ਜਪੀਐ ਹਰਿ ਜਗਦੀਸ ॥ ਮਿਲਿ ਸੰਗਤਿ ਸਾਧੂ ਮੀਤ ॥ ਸਦਾ ਅਨੰਦੁ ਹੋਵੈ ਦਿਨੁ ਰਾਤੀ ਹਰਿ ਕੀਰਤਿ ਕਰਿ ਬਨਵਾਰੀ ॥ ਰਹਾਉ ॥

ਹਰਿ ਹਰਿ ਕਰੀ ਦ੍ਰਿਸਟਿ ਤਬ ਭਇਓ ਮਨਿ ਉਦਮੁ ਹਰਿ ਹਰਿ ਨਾਮੁ ਜਪਿਓ ਗਤਿ ਭਈ ਹਮਾਰੀ ॥ ਜਨ ਨਾਨਕ ਕੀ ਪਤਿ ਰਾਖੁ ਮੇਰੇ ਸੁਆਮੀ ਹਰਿ ਆਇ ਪਰਿਓ ਹੈ ਸਰਣਿ ਤੁਮਾਰੀ ॥੨॥੩॥੯॥

(ਗੁਰੂ ਰਾਮਦਾਸ ਜੀ -- SGGS 669) ਧਨਾਸਰੀ ਮਹਲਾ ੪ ॥
ਚਉਰਾਸੀਹ ਸਿਧ ਬੁਧ ਤੇਤੀਸ ਕੋਟਿ ਮੁਨਿ ਜਨ ਸਭਿ ਚਾਹਹਿ ਹਰਿ ਜੀਉ ਤੇਰੋ ਨਾਉ ॥ ਗੁਰ ਪ੍ਰਸਾਦਿ ਕੋ ਵਿਰਲਾ ਪਾਵੈ ਜਿਨ ਕਉ ਲਿਲਾਟਿ ਲਿਖਿਆ ਧੁਰਿ ਭਾਉ ॥੧॥

ਜਪਿ ਮਨ ਰਾਮੈ ਨਾਮੁ ਹਰਿ ਜਸੁ ਊਤਮ ਕਾਮ ॥ ਜੋ ਗਾਵਹਿ ਸੁਣਹਿ ਤੇਰਾ ਜਸੁ ਸੁਆਮੀ ਹਉ ਤਿਨ ਕੈ ਸਦ ਬਲਿਹਾਰੈ ਜਾਉ ॥ ਰਹਾਉ ॥

ਸਰਣਾਗਤਿ ਪ੍ਰਤਿਪਾਲਕ ਹਰਿ ਸੁਆਮੀ ਜੋ ਤੁਮ ਦੇਹੁ ਸੋਈ ਹਉ ਪਾਉ ॥ ਦੀਨ ਦਇਆਲ ਕ੍ਰਿਪਾ ਕਰਿ ਦੀਜੈ ਨਾਨਕ ਹਰਿ ਸਿਮਰਣ ਕਾ ਹੈ ਚਾਉ ॥੨॥੪॥੧੦॥

(ਗੁਰੂ ਰਾਮਦਾਸ ਜੀ -- SGGS 669) ਧਨਾਸਰੀ ਮਹਲਾ ੪ ॥
ਸੇਵਕ ਸਿਖ ਪੂਜਣ ਸਭਿ ਆਵਹਿ ਸਭਿ ਗਾਵਹਿ ਹਰਿ ਹਰਿ ਊਤਮ ਬਾਨੀ ॥ ਗਾਵਿਆ ਸੁਣਿਆ ਤਿਨ ਕਾ ਹਰਿ ਥਾਇ ਪਾਵੈ ਜਿਨ ਸਤਿਗੁਰ ਕੀ ਆਗਿਆ ਸਤਿ ਸਤਿ ਕਰਿ ਮਾਨੀ ॥੧॥

ਬੋਲਹੁ ਭਾਈ ਹਰਿ ਕੀਰਤਿ ਹਰਿ ਭਵਜਲ ਤੀਰਥਿ ॥ ਹਰਿ ਦਰਿ ਤਿਨ ਕੀ ਊਤਮ ਬਾਤ ਹੈ ਸੰਤਹੁ ਹਰਿ ਕਥਾ ਜਿਨ ਜਨਹੁ ਜਾਨੀ ॥ ਰਹਾਉ ॥

ਆਪੇ ਗੁਰੁ ਚੇਲਾ ਹੈ ਆਪੇ ਆਪੇ ਹਰਿ ਪ੍ਰਭੁ ਚੋਜ ਵਿਡਾਨੀ ॥ ਜਨ ਨਾਨਕ ਆਪਿ ਮਿਲਾਏ ਸੋਈ ਹਰਿ ਮਿਲਸੀ ਅਵਰ ਸਭ ਤਿਆਗਿ ਓਹਾ ਹਰਿ ਭਾਨੀ ॥੨॥੫॥੧੧॥

(ਗੁਰੂ ਰਾਮਦਾਸ ਜੀ -- SGGS 669) ਧਨਾਸਰੀ ਮਹਲਾ ੪ ॥
ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥

ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥

ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥

(ਗੁਰੂ ਰਾਮਦਾਸ ਜੀ -- SGGS 670) ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥

ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥

ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥

ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥

ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

(ਗੁਰੂ ਅਰਜਨ ਦੇਵ ਜੀ -- SGGS 670) ਧਨਾਸਰੀ ਮਹਲਾ ੫ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਭਵ ਖੰਡਨ ਦੁਖ ਭੰਜਨ ਸ੍ਵਾਮੀ ਭਗਤਿ ਵਛਲ ਨਿਰੰਕਾਰੇ ॥ ਕੋਟਿ ਪਰਾਧ ਮਿਟੇ ਖਿਨ ਭੀਤਰਿ ਜਾਂ ਗੁਰਮੁਖਿ ਨਾਮੁ ਸਮਾਰੇ ॥੧॥

ਮੇਰਾ ਮਨੁ ਲਾਗਾ ਹੈ ਰਾਮ ਪਿਆਰੇ ॥ ਦੀਨ ਦਇਆਲਿ ਕਰੀ ਪ੍ਰਭਿ ਕਿਰਪਾ ਵਸਿ ਕੀਨੇ ਪੰਚ ਦੂਤਾਰੇ ॥੧॥ ਰਹਾਉ ॥

ਤੇਰਾ ਥਾਨੁ ਸੁਹਾਵਾ ਰੂਪੁ ਸੁਹਾਵਾ ਤੇਰੇ ਭਗਤ ਸੋਹਹਿ ਦਰਬਾਰੇ ॥ ਸਰਬ ਜੀਆ ਕੇ ਦਾਤੇ ਸੁਆਮੀ ਕਰਿ ਕਿਰਪਾ ਲੇਹੁ ਉਬਾਰੇ ॥੨॥

ਤੇਰਾ ਵਰਨੁ ਨ ਜਾਪੈ ਰੂਪੁ ਨ ਲਖੀਐ ਤੇਰੀ ਕੁਦਰਤਿ ਕਉਨੁ ਬੀਚਾਰੇ ॥ ਜਲਿ ਥਲਿ ਮਹੀਅਲਿ ਰਵਿਆ ਸ੍ਰਬ ਠਾਈ ਅਗਮ ਰੂਪ ਗਿਰਧਾਰੇ ॥੩॥

ਕੀਰਤਿ ਕਰਹਿ ਸਗਲ ਜਨ ਤੇਰੀ ਤੂ ਅਬਿਨਾਸੀ ਪੁਰਖੁ ਮੁਰਾਰੇ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਨਿ ਦੁਆਰੇ ॥੪॥੧॥

(ਗੁਰੂ ਅਰਜਨ ਦੇਵ ਜੀ -- SGGS 670) ਧਨਾਸਰੀ ਮਹਲਾ ੫ ॥
ਬਿਨੁ ਜਲ ਪ੍ਰਾਨ ਤਜੇ ਹੈ ਮੀਨਾ ਜਿਨਿ ਜਲ ਸਿਉ ਹੇਤੁ ਬਢਾਇਓ ॥ ਕਮਲ ਹੇਤਿ ਬਿਨਸਿਓ ਹੈ ਭਵਰਾ ਉਨਿ ਮਾਰਗੁ ਨਿਕਸਿ ਨ ਪਾਇਓ ॥੧॥

ਅਬ ਮਨ ਏਕਸ ਸਿਉ ਮੋਹੁ ਕੀਨਾ ॥ ਮਰੈ ਨ ਜਾਵੈ ਸਦ ਹੀ ਸੰਗੇ ਸਤਿਗੁਰ ਸਬਦੀ ਚੀਨਾ ॥੧॥ ਰਹਾਉ ॥

ਕਾਮ ਹੇਤਿ ਕੁੰਚਰੁ ਲੈ ਫਾਂਕਿਓ ਓਹੁ ਪਰ ਵਸਿ ਭਇਓ ਬਿਚਾਰਾ ॥ ਨਾਦ ਹੇਤਿ ਸਿਰੁ ਡਾਰਿਓ ਕੁਰੰਕਾ ਉਸ ਹੀ ਹੇਤ ਬਿਦਾਰਾ ॥੨॥

ਦੇਖਿ ਕੁਟੰਬੁ ਲੋਭਿ ਮੋਹਿਓ ਪ੍ਰਾਨੀ ਮਾਇਆ ਕਉ ਲਪਟਾਨਾ ॥ ਅਤਿ ਰਚਿਓ ਕਰਿ ਲੀਨੋ ਅਪੁਨਾ ਉਨਿ ਛੋਡਿ ਸਰਾਪਰ ਜਾਨਾ ॥੩॥

ਬਿਨੁ ਗੋਬਿੰਦ ਅਵਰ ਸੰਗਿ ਨੇਹਾ ਓਹੁ ਜਾਣਹੁ ਸਦਾ ਦੁਹੇਲਾ ॥ ਕਹੁ ਨਾਨਕ ਗੁਰ ਇਹੈ ਬੁਝਾਇਓ ਪ੍ਰੀਤਿ ਪ੍ਰਭੂ ਸਦ ਕੇਲਾ ॥੪॥੨॥

(ਗੁਰੂ ਅਰਜਨ ਦੇਵ ਜੀ -- SGGS 671) ਧਨਾਸਰੀ ਮਃ ੫ ॥
ਕਰਿ ਕਿਰਪਾ ਦੀਓ ਮੋਹਿ ਨਾਮਾ ਬੰਧਨ ਤੇ ਛੁਟਕਾਏ ॥ ਮਨ ਤੇ ਬਿਸਰਿਓ ਸਗਲੋ ਧੰਧਾ ਗੁਰ ਕੀ ਚਰਣੀ ਲਾਏ ॥੧॥

ਸਾਧਸੰਗਿ ਚਿੰਤ ਬਿਰਾਨੀ ਛਾਡੀ ॥ ਅਹੰਬੁਧਿ ਮੋਹ ਮਨ ਬਾਸਨ ਦੇ ਕਰਿ ਗਡਹਾ ਗਾਡੀ ॥੧॥ ਰਹਾਉ ॥

ਨਾ ਕੋ ਮੇਰਾ ਦੁਸਮਨੁ ਰਹਿਆ ਨਾ ਹਮ ਕਿਸ ਕੇ ਬੈਰਾਈ ॥ ਬ੍ਰਹਮੁ ਪਸਾਰੁ ਪਸਾਰਿਓ ਭੀਤਰਿ ਸਤਿਗੁਰ ਤੇ ਸੋਝੀ ਪਾਈ ॥੨॥

ਸਭੁ ਕੋ ਮੀਤੁ ਹਮ ਆਪਨ ਕੀਨਾ ਹਮ ਸਭਨਾ ਕੇ ਸਾਜਨ ॥ ਦੂਰਿ ਪਰਾਇਓ ਮਨ ਕਾ ਬਿਰਹਾ ਤਾ ਮੇਲੁ ਕੀਓ ਮੇਰੈ ਰਾਜਨ ॥੩॥

ਬਿਨਸਿਓ ਢੀਠਾ ਅੰਮ੍ਰਿਤੁ ਵੂਠਾ ਸਬਦੁ ਲਗੋ ਗੁਰ ਮੀਠਾ ॥ ਜਲਿ ਥਲਿ ਮਹੀਅਲਿ ਸਰਬ ਨਿਵਾਸੀ ਨਾਨਕ ਰਮਈਆ ਡੀਠਾ ॥੪॥੩॥

(ਗੁਰੂ ਅਰਜਨ ਦੇਵ ਜੀ -- SGGS 671) ਧਨਾਸਰੀ ਮਃ ੫ ॥
ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਓਇ ਆਏ ॥ ਮਹਾ ਅਨੰਦੁ ਸਦਾ ਕਰਿ ਕੀਰਤਨੁ ਪੁਰਖ ਬਿਧਾਤਾ ਪਾਏ ॥੧॥

ਅਬ ਮੋਹਿ ਰਾਮ ਜਸੋ ਮਨਿ ਗਾਇਓ ॥ ਭਇਓ ਪ੍ਰਗਾਸੁ ਸਦਾ ਸੁਖੁ ਮਨ ਮਹਿ ਸਤਿਗੁਰੁ ਪੂਰਾ ਪਾਇਓ ॥੧॥ ਰਹਾਉ ॥

ਗੁਣ ਨਿਧਾਨੁ ਰਿਦ ਭੀਤਰਿ ਵਸਿਆ ਤਾ ਦੂਖੁ ਭਰਮ ਭਉ ਭਾਗਾ ॥ ਭਈ ਪਰਾਪਤਿ ਵਸਤੁ ਅਗੋਚਰ ਰਾਮ ਨਾਮਿ ਰੰਗੁ ਲਾਗਾ ॥੨॥

ਚਿੰਤ ਅਚਿੰਤਾ ਸੋਚ ਅਸੋਚਾ ਸੋਗੁ ਲੋਭੁ ਮੋਹੁ ਥਾਕਾ ॥ ਹਉਮੈ ਰੋਗ ਮਿਟੇ ਕਿਰਪਾ ਤੇ ਜਮ ਤੇ ਭਏ ਬਿਬਾਕਾ ॥੩॥

ਗੁਰ ਕੀ ਟਹਲ ਗੁਰੂ ਕੀ ਸੇਵਾ ਗੁਰ ਕੀ ਆਗਿਆ ਭਾਣੀ ॥ ਕਹੁ ਨਾਨਕ ਜਿਨਿ ਜਮ ਤੇ ਕਾਢੇ ਤਿਸੁ ਗੁਰ ਕੈ ਕੁਰਬਾਣੀ ॥੪॥੪॥

(ਗੁਰੂ ਅਰਜਨ ਦੇਵ ਜੀ -- SGGS 671) ਧਨਾਸਰੀ ਮਹਲਾ ੫ ॥
ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥

ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥

ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥

ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥

ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥

(ਗੁਰੂ ਅਰਜਨ ਦੇਵ ਜੀ -- SGGS 672) ਧਨਾਸਰੀ ਮਹਲਾ ੫ ॥
ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥

ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥

ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥

ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥

ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates