ਰਾਗ ਗਉੜੀ ਬੈਰਾਗਣਿ - ਬਾਣੀ ਸ਼ਬਦ, Raag Gauri Baraigan - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਨਾਨਕ ਦੇਵ ਜੀ -- SGGS 156) ਗਉੜੀ ਬੈਰਾਗਣਿ ਮਹਲਾ ੧ ॥
ਰੈਣਿ ਗਵਾਈ ਸੋਇ ਕੈ ਦਿਵਸੁ ਗਵਾਇਆ ਖਾਇ ॥ ਹੀਰੇ ਜੈਸਾ ਜਨਮੁ ਹੈ ਕਉਡੀ ਬਦਲੇ ਜਾਇ ॥੧॥

ਨਾਮੁ ਨ ਜਾਨਿਆ ਰਾਮ ਕਾ ॥ ਮੂੜੇ ਫਿਰਿ ਪਾਛੈ ਪਛੁਤਾਹਿ ਰੇ ॥੧॥ ਰਹਾਉ ॥

ਅਨਤਾ ਧਨੁ ਧਰਣੀ ਧਰੇ ਅਨਤ ਨ ਚਾਹਿਆ ਜਾਇ ॥ ਅਨਤ ਕਉ ਚਾਹਨ ਜੋ ਗਏ ਸੇ ਆਏ ਅਨਤ ਗਵਾਇ ॥੨॥

ਆਪਣ ਲੀਆ ਜੇ ਮਿਲੈ ਤਾ ਸਭੁ ਕੋ ਭਾਗਠੁ ਹੋਇ ॥ ਕਰਮਾ ਉਪਰਿ ਨਿਬੜੈ ਜੇ ਲੋਚੈ ਸਭੁ ਕੋਇ ॥੩॥

ਨਾਨਕ ਕਰਣਾ ਜਿਨਿ ਕੀਆ ਸੋਈ ਸਾਰ ਕਰੇਇ ॥ ਹੁਕਮੁ ਨ ਜਾਪੀ ਖਸਮ ਕਾ ਕਿਸੈ ਵਡਾਈ ਦੇਇ ॥੪॥੧॥੧੮॥

(ਗੁਰੂ ਨਾਨਕ ਦੇਵ ਜੀ -- SGGS 157) ਗਉੜੀ ਬੈਰਾਗਣਿ ਮਹਲਾ ੧ ॥
ਹਰਣੀ ਹੋਵਾ ਬਨਿ ਬਸਾ ਕੰਦ ਮੂਲ ਚੁਣਿ ਖਾਉ ॥ ਗੁਰ ਪਰਸਾਦੀ ਮੇਰਾ ਸਹੁ ਮਿਲੈ ਵਾਰਿ ਵਾਰਿ ਹਉ ਜਾਉ ਜੀਉ ॥੧॥

ਮੈ ਬਨਜਾਰਨਿ ਰਾਮ ਕੀ ॥ ਤੇਰਾ ਨਾਮੁ ਵਖਰੁ ਵਾਪਾਰੁ ਜੀ ॥੧॥ ਰਹਾਉ ॥

ਕੋਕਿਲ ਹੋਵਾ ਅੰਬਿ ਬਸਾ ਸਹਜਿ ਸਬਦ ਬੀਚਾਰੁ ॥ ਸਹਜਿ ਸੁਭਾਇ ਮੇਰਾ ਸਹੁ ਮਿਲੈ ਦਰਸਨਿ ਰੂਪਿ ਅਪਾਰੁ ॥੨॥

ਮਛੁਲੀ ਹੋਵਾ ਜਲਿ ਬਸਾ ਜੀਅ ਜੰਤ ਸਭਿ ਸਾਰਿ ॥ ਉਰਵਾਰਿ ਪਾਰਿ ਮੇਰਾ ਸਹੁ ਵਸੈ ਹਉ ਮਿਲਉਗੀ ਬਾਹ ਪਸਾਰਿ ॥੩॥

ਨਾਗਨਿ ਹੋਵਾ ਧਰ ਵਸਾ ਸਬਦੁ ਵਸੈ ਭਉ ਜਾਇ ॥ ਨਾਨਕ ਸਦਾ ਸੋਹਾਗਣੀ ਜਿਨ ਜੋਤੀ ਜੋਤਿ ਸਮਾਇ ॥੪॥੨॥੧੯॥

(ਗੁਰੂ ਅਮਰਦਾਸ ਜੀ -- SGGS 162) ਮਹਲਾ ੩ ਗਉੜੀ ਬੈਰਾਗਣਿ ॥
ਜੈਸੀ ਧਰਤੀ ਊਪਰਿ ਮੇਘੁਲਾ ਬਰਸਤੁ ਹੈ ਕਿਆ ਧਰਤੀ ਮਧੇ ਪਾਣੀ ਨਾਹੀ ॥ ਜੈਸੇ ਧਰਤੀ ਮਧੇ ਪਾਣੀ ਪਰਗਾਸਿਆ ਬਿਨੁ ਪਗਾ ਵਰਸਤ ਫਿਰਾਹੀ ॥੧॥

ਬਾਬਾ ਤੂੰ ਐਸੇ ਭਰਮੁ ਚੁਕਾਹੀ ॥ ਜੋ ਕਿਛੁ ਕਰਤੁ ਹੈ ਸੋਈ ਕੋਈ ਹੈ ਰੇ ਤੈਸੇ ਜਾਇ ਸਮਾਹੀ ॥੧॥ ਰਹਾਉ ॥

ਇਸਤਰੀ ਪੁਰਖ ਹੋਇ ਕੈ ਕਿਆ ਓਇ ਕਰਮ ਕਮਾਹੀ ॥ ਨਾਨਾ ਰੂਪ ਸਦਾ ਹਹਿ ਤੇਰੇ ਤੁਝ ਹੀ ਮਾਹਿ ਸਮਾਹੀ ॥੨॥

ਇਤਨੇ ਜਨਮ ਭੂਲਿ ਪਰੇ ਸੇ ਜਾ ਪਾਇਆ ਤਾ ਭੂਲੇ ਨਾਹੀ ॥ ਜਾ ਕਾ ਕਾਰਜੁ ਸੋਈ ਪਰੁ ਜਾਣੈ ਜੇ ਗੁਰ ਕੈ ਸਬਦਿ ਸਮਾਹੀ ॥੩॥

ਤੇਰਾ ਸਬਦੁ ਤੂੰਹੈ ਹਹਿ ਆਪੇ ਭਰਮੁ ਕਹਾ ਹੀ ॥ ਨਾਨਕ ਤਤੁ ਤਤ ਸਿਉ ਮਿਲਿਆ ਪੁਨਰਪਿ ਜਨਮਿ ਨ ਆਹੀ ॥੪॥੧॥੧੫॥੩੫॥

(ਗੁਰੂ ਅਮਰਦਾਸ ਜੀ -- SGGS 162) ਗਉੜੀ ਬੈਰਾਗਣਿ ਮਹਲਾ ੩ ॥
ਸਭੁ ਜਗੁ ਕਾਲੈ ਵਸਿ ਹੈ ਬਾਧਾ ਦੂਜੈ ਭਾਇ ॥ ਹਉਮੈ ਕਰਮ ਕਮਾਵਦੇ ਮਨਮੁਖਿ ਮਿਲੈ ਸਜਾਇ ॥੧॥

ਮੇਰੇ ਮਨ ਗੁਰ ਚਰਣੀ ਚਿਤੁ ਲਾਇ ॥ ਗੁਰਮੁਖਿ ਨਾਮੁ ਨਿਧਾਨੁ ਲੈ ਦਰਗਹ ਲਏ ਛਡਾਇ ॥੧॥ ਰਹਾਉ ॥

ਲਖ ਚਉਰਾਸੀਹ ਭਰਮਦੇ ਮਨਹਠਿ ਆਵੈ ਜਾਇ ॥ ਗੁਰ ਕਾ ਸਬਦੁ ਨ ਚੀਨਿਓ ਫਿਰਿ ਫਿਰਿ ਜੋਨੀ ਪਾਇ ॥੨॥

ਗੁਰਮੁਖਿ ਆਪੁ ਪਛਾਣਿਆ ਹਰਿ ਨਾਮੁ ਵਸਿਆ ਮਨਿ ਆਇ ॥ ਅਨਦਿਨੁ ਭਗਤੀ ਰਤਿਆ ਹਰਿ ਨਾਮੇ ਸੁਖਿ ਸਮਾਇ ॥੩॥

ਮਨੁ ਸਬਦਿ ਮਰੈ ਪਰਤੀਤਿ ਹੋਇ ਹਉਮੈ ਤਜੇ ਵਿਕਾਰ ॥ ਜਨ ਨਾਨਕ ਕਰਮੀ ਪਾਈਅਨਿ ਹਰਿ ਨਾਮਾ ਭਗਤਿ ਭੰਡਾਰ ॥੪॥੨॥੧੬॥੩੬॥

(ਗੁਰੂ ਅਮਰਦਾਸ ਜੀ -- SGGS 162) ਗਉੜੀ ਬੈਰਾਗਣਿ ਮਹਲਾ ੩ ॥
ਪੇਈਅੜੈ ਦਿਨ ਚਾਰਿ ਹੈ ਹਰਿ ਹਰਿ ਲਿਖਿ ਪਾਇਆ ॥ ਸੋਭਾਵੰਤੀ ਨਾਰਿ ਹੈ ਗੁਰਮੁਖਿ ਗੁਣ ਗਾਇਆ ॥ ਪੇਵਕੜੈ ਗੁਣ ਸੰਮਲੈ ਸਾਹੁਰੈ ਵਾਸੁ ਪਾਇਆ ॥ ਗੁਰਮੁਖਿ ਸਹਜਿ ਸਮਾਣੀਆ ਹਰਿ ਹਰਿ ਮਨਿ ਭਾਇਆ ॥੧॥

ਸਸੁਰੈ ਪੇਈਐ ਪਿਰੁ ਵਸੈ ਕਹੁ ਕਿਤੁ ਬਿਧਿ ਪਾਈਐ ॥ ਆਪਿ ਨਿਰੰਜਨੁ ਅਲਖੁ ਹੈ ਆਪੇ ਮੇਲਾਈਐ ॥੧॥ ਰਹਾਉ ॥

ਆਪੇ ਹੀ ਪ੍ਰਭੁ ਦੇਹਿ ਮਤਿ ਹਰਿ ਨਾਮੁ ਧਿਆਈਐ ॥ ਵਡਭਾਗੀ ਸਤਿਗੁਰੁ ਮਿਲੈ ਮੁਖਿ ਅੰਮ੍ਰਿਤੁ ਪਾਈਐ ॥ ਹਉਮੈ ਦੁਬਿਧਾ ਬਿਨਸਿ ਜਾਇ ਸਹਜੇ ਸੁਖਿ ਸਮਾਈਐ ॥ ਸਭੁ ਆਪੇ ਆਪਿ ਵਰਤਦਾ ਆਪੇ ਨਾਇ ਲਾਈਐ ॥੨॥

ਮਨਮੁਖਿ ਗਰਬਿ ਨ ਪਾਇਓ ਅਗਿਆਨ ਇਆਣੇ ॥ ਸਤਿਗੁਰ ਸੇਵਾ ਨਾ ਕਰਹਿ ਫਿਰਿ ਫਿਰਿ ਪਛੁਤਾਣੇ ॥ ਗਰਭ ਜੋਨੀ ਵਾਸੁ ਪਾਇਦੇ ਗਰਭੇ ਗਲਿ ਜਾਣੇ ॥ ਮੇਰੇ ਕਰਤੇ ਏਵੈ ਭਾਵਦਾ ਮਨਮੁਖ ਭਰਮਾਣੇ ॥੩॥

ਮੇਰੈ ਹਰਿ ਪ੍ਰਭਿ ਲੇਖੁ ਲਿਖਾਇਆ ਧੁਰਿ ਮਸਤਕਿ ਪੂਰਾ ॥ ਹਰਿ ਹਰਿ ਨਾਮੁ ਧਿਆਇਆ ਭੇਟਿਆ ਗੁਰੁ ਸੂਰਾ ॥ ਮੇਰਾ ਪਿਤਾ ਮਾਤਾ ਹਰਿ ਨਾਮੁ ਹੈ ਹਰਿ ਬੰਧਪੁ ਬੀਰਾ ॥ ਹਰਿ ਹਰਿ ਬਖਸਿ ਮਿਲਾਇ ਪ੍ਰਭ ਜਨੁ ਨਾਨਕੁ ਕੀਰਾ ॥੪॥੩॥੧੭॥੩੭॥

(ਗੁਰੂ ਅਮਰਦਾਸ ਜੀ -- SGGS 163) ਗਉੜੀ ਬੈਰਾਗਣਿ ਮਹਲਾ ੩ ॥
ਸਤਿਗੁਰ ਤੇ ਗਿਆਨੁ ਪਾਇਆ ਹਰਿ ਤਤੁ ਬੀਚਾਰਾ ॥ ਮਤਿ ਮਲੀਣ ਪਰਗਟੁ ਭਈ ਜਪਿ ਨਾਮੁ ਮੁਰਾਰਾ ॥ ਸਿਵਿ ਸਕਤਿ ਮਿਟਾਈਆ ਚੂਕਾ ਅੰਧਿਆਰਾ ॥ ਧੁਰਿ ਮਸਤਕਿ ਜਿਨ ਕਉ ਲਿਖਿਆ ਤਿਨ ਹਰਿ ਨਾਮੁ ਪਿਆਰਾ ॥੧॥

ਹਰਿ ਕਿਤੁ ਬਿਧਿ ਪਾਈਐ ਸੰਤ ਜਨਹੁ ਜਿਸੁ ਦੇਖਿ ਹਉ ਜੀਵਾ ॥ ਹਰਿ ਬਿਨੁ ਚਸਾ ਨ ਜੀਵਤੀ ਗੁਰ ਮੇਲਿਹੁ ਹਰਿ ਰਸੁ ਪੀਵਾ ॥੧॥ ਰਹਾਉ ॥

ਹਉ ਹਰਿ ਗੁਣ ਗਾਵਾ ਨਿਤ ਹਰਿ ਸੁਣੀ ਹਰਿ ਹਰਿ ਗਤਿ ਕੀਨੀ ॥ ਹਰਿ ਰਸੁ ਗੁਰ ਤੇ ਪਾਇਆ ਮੇਰਾ ਮਨੁ ਤਨੁ ਲੀਨੀ ॥ ਧਨੁ ਧਨੁ ਗੁਰੁ ਸਤ ਪੁਰਖੁ ਹੈ ਜਿਨਿ ਭਗਤਿ ਹਰਿ ਦੀਨੀ ॥ ਜਿਸੁ ਗੁਰ ਤੇ ਹਰਿ ਪਾਇਆ ਸੋ ਗੁਰੁ ਹਮ ਕੀਨੀ ॥੨॥

ਗੁਣਦਾਤਾ ਹਰਿ ਰਾਇ ਹੈ ਹਮ ਅਵਗਣਿਆਰੇ ॥ ਪਾਪੀ ਪਾਥਰ ਡੂਬਦੇ ਗੁਰਮਤਿ ਹਰਿ ਤਾਰੇ ॥ ਤੂੰ ਗੁਣਦਾਤਾ ਨਿਰਮਲਾ ਹਮ ਅਵਗਣਿਆਰੇ ॥ ਹਰਿ ਸਰਣਾਗਤਿ ਰਾਖਿ ਲੇਹੁ ਮੂੜ ਮੁਗਧ ਨਿਸਤਾਰੇ ॥੩॥

ਸਹਜੁ ਅਨੰਦੁ ਸਦਾ ਗੁਰਮਤੀ ਹਰਿ ਹਰਿ ਮਨਿ ਧਿਆਇਆ ॥ ਸਜਣੁ ਹਰਿ ਪ੍ਰਭੁ ਪਾਇਆ ਘਰਿ ਸੋਹਿਲਾ ਗਾਇਆ ॥ ਹਰਿ ਦਇਆ ਧਾਰਿ ਪ੍ਰਭ ਬੇਨਤੀ ਹਰਿ ਹਰਿ ਚੇਤਾਇਆ ॥ ਜਨ ਨਾਨਕੁ ਮੰਗੈ ਧੂੜਿ ਤਿਨ ਜਿਨ ਸਤਿਗੁਰੁ ਪਾਇਆ ॥੪॥੪॥੧੮॥੩੮॥

(ਗੁਰੂ ਰਾਮਦਾਸ ਜੀ -- SGGS 165) ਗਉੜੀ ਬੈਰਾਗਣਿ ਮਹਲਾ ੪ ॥
ਸਾਹੁ ਹਮਾਰਾ ਤੂੰ ਧਣੀ ਜੈਸੀ ਤੂੰ ਰਾਸਿ ਦੇਹਿ ਤੈਸੀ ਹਮ ਲੇਹਿ ॥ ਹਰਿ ਨਾਮੁ ਵਣੰਜਹ ਰੰਗ ਸਿਉ ਜੇ ਆਪਿ ਦਇਆਲੁ ਹੋਇ ਦੇਹਿ ॥੧॥

ਹਮ ਵਣਜਾਰੇ ਰਾਮ ਕੇ ॥ ਹਰਿ ਵਣਜੁ ਕਰਾਵੈ ਦੇ ਰਾਸਿ ਰੇ ॥੧॥ ਰਹਾਉ ॥

ਲਾਹਾ ਹਰਿ ਭਗਤਿ ਧਨੁ ਖਟਿਆ ਹਰਿ ਸਚੇ ਸਾਹ ਮਨਿ ਭਾਇਆ ॥ ਹਰਿ ਜਪਿ ਹਰਿ ਵਖਰੁ ਲਦਿਆ ਜਮੁ ਜਾਗਾਤੀ ਨੇੜਿ ਨ ਆਇਆ ॥੨॥

ਹੋਰੁ ਵਣਜੁ ਕਰਹਿ ਵਾਪਾਰੀਏ ਅਨੰਤ ਤਰੰਗੀ ਦੁਖੁ ਮਾਇਆ ॥ ਓਇ ਜੇਹੈ ਵਣਜਿ ਹਰਿ ਲਾਇਆ ਫਲੁ ਤੇਹਾ ਤਿਨ ਪਾਇਆ ॥੩॥

ਹਰਿ ਹਰਿ ਵਣਜੁ ਸੋ ਜਨੁ ਕਰੇ ਜਿਸੁ ਕ੍ਰਿਪਾਲੁ ਹੋਇ ਪ੍ਰਭੁ ਦੇਈ ॥ ਜਨ ਨਾਨਕ ਸਾਹੁ ਹਰਿ ਸੇਵਿਆ ਫਿਰਿ ਲੇਖਾ ਮੂਲਿ ਨ ਲੇਈ ॥੪॥੧॥੭॥੪੫॥

(ਗੁਰੂ ਰਾਮਦਾਸ ਜੀ -- SGGS 165) ਗਉੜੀ ਬੈਰਾਗਣਿ ਮਹਲਾ ੪ ॥
ਜਿਉ ਜਨਨੀ ਗਰਭੁ ਪਾਲਤੀ ਸੁਤ ਕੀ ਕਰਿ ਆਸਾ ॥ ਵਡਾ ਹੋਇ ਧਨੁ ਖਾਟਿ ਦੇਇ ਕਰਿ ਭੋਗ ਬਿਲਾਸਾ ॥ ਤਿਉ ਹਰਿ ਜਨ ਪ੍ਰੀਤਿ ਹਰਿ ਰਾਖਦਾ ਦੇ ਆਪਿ ਹਥਾਸਾ ॥੧॥

ਮੇਰੇ ਰਾਮ ਮੈ ਮੂਰਖ ਹਰਿ ਰਾਖੁ ਮੇਰੇ ਗੁਸਈਆ ॥ ਜਨ ਕੀ ਉਪਮਾ ਤੁਝਹਿ ਵਡਈਆ ॥੧॥ ਰਹਾਉ ॥

ਮੰਦਰਿ ਘਰਿ ਆਨੰਦੁ ਹਰਿ ਹਰਿ ਜਸੁ ਮਨਿ ਭਾਵੈ ॥ ਸਭ ਰਸ ਮੀਠੇ ਮੁਖਿ ਲਗਹਿ ਜਾ ਹਰਿ ਗੁਣ ਗਾਵੈ ॥ ਹਰਿ ਜਨੁ ਪਰਵਾਰੁ ਸਧਾਰੁ ਹੈ ਇਕੀਹ ਕੁਲੀ ਸਭੁ ਜਗਤੁ ਛਡਾਵੈ ॥੨॥

ਜੋ ਕਿਛੁ ਕੀਆ ਸੋ ਹਰਿ ਕੀਆ ਹਰਿ ਕੀ ਵਡਿਆਈ ॥ ਹਰਿ ਜੀਅ ਤੇਰੇ ਤੂੰ ਵਰਤਦਾ ਹਰਿ ਪੂਜ ਕਰਾਈ ॥ ਹਰਿ ਭਗਤਿ ਭੰਡਾਰ ਲਹਾਇਦਾ ਆਪੇ ਵਰਤਾਈ ॥੩॥

ਲਾਲਾ ਹਾਟਿ ਵਿਹਾਝਿਆ ਕਿਆ ਤਿਸੁ ਚਤੁਰਾਈ ॥ ਜੇ ਰਾਜਿ ਬਹਾਲੇ ਤਾ ਹਰਿ ਗੁਲਾਮੁ ਘਾਸੀ ਕਉ ਹਰਿ ਨਾਮੁ ਕਢਾਈ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਕੀ ਵਡਿਆਈ ॥੪॥੨॥੮॥੪੬॥

(ਗੁਰੂ ਰਾਮਦਾਸ ਜੀ -- SGGS 166) ਗਉੜੀ ਬੈਰਾਗਣਿ ਮਹਲਾ ੪ ॥
ਨਿਤ ਦਿਨਸੁ ਰਾਤਿ ਲਾਲਚੁ ਕਰੇ ਭਰਮੈ ਭਰਮਾਇਆ ॥ ਵੇਗਾਰਿ ਫਿਰੈ ਵੇਗਾਰੀਆ ਸਿਰਿ ਭਾਰੁ ਉਠਾਇਆ ॥ ਜੋ ਗੁਰ ਕੀ ਜਨੁ ਸੇਵਾ ਕਰੇ ਸੋ ਘਰ ਕੈ ਕੰਮਿ ਹਰਿ ਲਾਇਆ ॥੧॥

ਮੇਰੇ ਰਾਮ ਤੋੜਿ ਬੰਧਨ ਮਾਇਆ ਘਰ ਕੈ ਕੰਮਿ ਲਾਇ ॥ ਨਿਤ ਹਰਿ ਗੁਣ ਗਾਵਹ ਹਰਿ ਨਾਮਿ ਸਮਾਇ ॥੧॥ ਰਹਾਉ ॥

ਨਰੁ ਪ੍ਰਾਣੀ ਚਾਕਰੀ ਕਰੇ ਨਰਪਤਿ ਰਾਜੇ ਅਰਥਿ ਸਭ ਮਾਇਆ ॥ ਕੈ ਬੰਧੈ ਕੈ ਡਾਨਿ ਲੇਇ ਕੈ ਨਰਪਤਿ ਮਰਿ ਜਾਇਆ ॥ ਧੰਨੁ ਧਨੁ ਸੇਵਾ ਸਫਲ ਸਤਿਗੁਰੂ ਕੀ ਜਿਤੁ ਹਰਿ ਹਰਿ ਨਾਮੁ ਜਪਿ ਹਰਿ ਸੁਖੁ ਪਾਇਆ ॥੨॥

ਨਿਤ ਸਉਦਾ ਸੂਦੁ ਕੀਚੈ ਬਹੁ ਭਾਤਿ ਕਰਿ ਮਾਇਆ ਕੈ ਤਾਈ ॥ ਜਾ ਲਾਹਾ ਦੇਇ ਤਾ ਸੁਖੁ ਮਨੇ ਤੋਟੈ ਮਰਿ ਜਾਈ ॥ ਜੋ ਗੁਣ ਸਾਝੀ ਗੁਰ ਸਿਉ ਕਰੇ ਨਿਤ ਨਿਤ ਸੁਖੁ ਪਾਈ ॥੩॥

ਜਿਤਨੀ ਭੂਖ ਅਨ ਰਸ ਸਾਦ ਹੈ ਤਿਤਨੀ ਭੂਖ ਫਿਰਿ ਲਾਗੈ ॥ ਜਿਸੁ ਹਰਿ ਆਪਿ ਕ੍ਰਿਪਾ ਕਰੇ ਸੋ ਵੇਚੇ ਸਿਰੁ ਗੁਰ ਆਗੈ ॥ ਜਨ ਨਾਨਕ ਹਰਿ ਰਸਿ ਤ੍ਰਿਪਤਿਆ ਫਿਰਿ ਭੂਖ ਨ ਲਾਗੈ ॥੪॥੪॥੧੦॥੪੮॥

(ਗੁਰੂ ਰਾਮਦਾਸ ਜੀ -- SGGS 167) ਗਉੜੀ ਬੈਰਾਗਣਿ ਮਹਲਾ ੪ ॥
ਹਮਰੈ ਮਨਿ ਚਿਤਿ ਹਰਿ ਆਸ ਨਿਤ ਕਿਉ ਦੇਖਾ ਹਰਿ ਦਰਸੁ ਤੁਮਾਰਾ ॥ ਜਿਨਿ ਪ੍ਰੀਤਿ ਲਾਈ ਸੋ ਜਾਣਤਾ ਹਮਰੈ ਮਨਿ ਚਿਤਿ ਹਰਿ ਬਹੁਤੁ ਪਿਆਰਾ ॥ ਹਉ ਕੁਰਬਾਨੀ ਗੁਰ ਆਪਣੇ ਜਿਨਿ ਵਿਛੁੜਿਆ ਮੇਲਿਆ ਮੇਰਾ ਸਿਰਜਨਹਾਰਾ ॥੧॥

ਮੇਰੇ ਰਾਮ ਹਮ ਪਾਪੀ ਸਰਣਿ ਪਰੇ ਹਰਿ ਦੁਆਰਿ ॥ ਮਤੁ ਨਿਰਗੁਣ ਹਮ ਮੇਲੈ ਕਬਹੂੰ ਅਪੁਨੀ ਕਿਰਪਾ ਧਾਰਿ ॥੧॥ ਰਹਾਉ ॥

ਹਮਰੇ ਅਵਗੁਣ ਬਹੁਤੁ ਬਹੁਤੁ ਹੈ ਬਹੁ ਬਾਰ ਬਾਰ ਹਰਿ ਗਣਤ ਨ ਆਵੈ ॥ ਤੂੰ ਗੁਣਵੰਤਾ ਹਰਿ ਹਰਿ ਦਇਆਲੁ ਹਰਿ ਆਪੇ ਬਖਸਿ ਲੈਹਿ ਹਰਿ ਭਾਵੈ ॥ ਹਮ ਅਪਰਾਧੀ ਰਾਖੇ ਗੁਰ ਸੰਗਤੀ ਉਪਦੇਸੁ ਦੀਓ ਹਰਿ ਨਾਮੁ ਛਡਾਵੈ ॥੨॥

ਤੁਮਰੇ ਗੁਣ ਕਿਆ ਕਹਾ ਮੇਰੇ ਸਤਿਗੁਰਾ ਜਬ ਗੁਰੁ ਬੋਲਹ ਤਬ ਬਿਸਮੁ ਹੋਇ ਜਾਇ ॥ ਹਮ ਜੈਸੇ ਅਪਰਾਧੀ ਅਵਰੁ ਕੋਈ ਰਾਖੈ ਜੈਸੇ ਹਮ ਸਤਿਗੁਰਿ ਰਾਖਿ ਲੀਏ ਛਡਾਇ ॥ ਤੂੰ ਗੁਰੁ ਪਿਤਾ ਤੂੰਹੈ ਗੁਰੁ ਮਾਤਾ ਤੂੰ ਗੁਰੁ ਬੰਧਪੁ ਮੇਰਾ ਸਖਾ ਸਖਾਇ ॥੩॥

ਜੋ ਹਮਰੀ ਬਿਧਿ ਹੋਤੀ ਮੇਰੇ ਸਤਿਗੁਰਾ ਸਾ ਬਿਧਿ ਤੁਮ ਹਰਿ ਜਾਣਹੁ ਆਪੇ ॥ ਹਮ ਰੁਲਤੇ ਫਿਰਤੇ ਕੋਈ ਬਾਤ ਨ ਪੂਛਤਾ ਗੁਰ ਸਤਿਗੁਰ ਸੰਗਿ ਕੀਰੇ ਹਮ ਥਾਪੇ ॥ ਧੰਨੁ ਧੰਨੁ ਗੁਰੂ ਨਾਨਕ ਜਨ ਕੇਰਾ ਜਿਤੁ ਮਿਲਿਐ ਚੂਕੇ ਸਭਿ ਸੋਗ ਸੰਤਾਪੇ ॥੪॥੫॥੧੧॥੪੯॥

(ਗੁਰੂ ਰਾਮਦਾਸ ਜੀ -- SGGS 167) ਗਉੜੀ ਬੈਰਾਗਣਿ ਮਹਲਾ ੪ ॥
ਕੰਚਨ ਨਾਰੀ ਮਹਿ ਜੀਉ ਲੁਭਤੁ ਹੈ ਮੋਹੁ ਮੀਠਾ ਮਾਇਆ ॥ ਘਰ ਮੰਦਰ ਘੋੜੇ ਖੁਸੀ ਮਨੁ ਅਨ ਰਸਿ ਲਾਇਆ ॥ ਹਰਿ ਪ੍ਰਭੁ ਚਿਤਿ ਨ ਆਵਈ ਕਿਉ ਛੂਟਾ ਮੇਰੇ ਹਰਿ ਰਾਇਆ ॥੧॥

ਮੇਰੇ ਰਾਮ ਇਹ ਨੀਚ ਕਰਮ ਹਰਿ ਮੇਰੇ ॥ ਗੁਣਵੰਤਾ ਹਰਿ ਹਰਿ ਦਇਆਲੁ ਕਰਿ ਕਿਰਪਾ ਬਖਸਿ ਅਵਗਣ ਸਭਿ ਮੇਰੇ ॥੧॥ ਰਹਾਉ ॥

ਕਿਛੁ ਰੂਪੁ ਨਹੀ ਕਿਛੁ ਜਾਤਿ ਨਾਹੀ ਕਿਛੁ ਢੰਗੁ ਨ ਮੇਰਾ ॥ ਕਿਆ ਮੁਹੁ ਲੈ ਬੋਲਹ ਗੁਣ ਬਿਹੂਨ ਨਾਮੁ ਜਪਿਆ ਨ ਤੇਰਾ ॥ ਹਮ ਪਾਪੀ ਸੰਗਿ ਗੁਰ ਉਬਰੇ ਪੁੰਨੁ ਸਤਿਗੁਰ ਕੇਰਾ ॥੨॥

ਸਭੁ ਜੀਉ ਪਿੰਡੁ ਮੁਖੁ ਨਕੁ ਦੀਆ ਵਰਤਣ ਕਉ ਪਾਣੀ ॥ ਅੰਨੁ ਖਾਣਾ ਕਪੜੁ ਪੈਨਣੁ ਦੀਆ ਰਸ ਅਨਿ ਭੋਗਾਣੀ ॥ ਜਿਨਿ ਦੀਏ ਸੁ ਚਿਤਿ ਨ ਆਵਈ ਪਸੂ ਹਉ ਕਰਿ ਜਾਣੀ ॥੩॥

ਸਭੁ ਕੀਤਾ ਤੇਰਾ ਵਰਤਦਾ ਤੂੰ ਅੰਤਰਜਾਮੀ ॥ ਹਮ ਜੰਤ ਵਿਚਾਰੇ ਕਿਆ ਕਰਹ ਸਭੁ ਖੇਲੁ ਤੁਮ ਸੁਆਮੀ ॥ ਜਨ ਨਾਨਕੁ ਹਾਟਿ ਵਿਹਾਝਿਆ ਹਰਿ ਗੁਲਮ ਗੁਲਾਮੀ ॥੪॥੬॥੧੨॥੫੦॥

(ਗੁਰੂ ਰਾਮਦਾਸ ਜੀ -- SGGS 168) ਗਉੜੀ ਬੈਰਾਗਣਿ ਮਹਲਾ ੪ ॥
ਜਿਉ ਜਨਨੀ ਸੁਤੁ ਜਣਿ ਪਾਲਤੀ ਰਾਖੈ ਨਦਰਿ ਮਝਾਰਿ ॥ ਅੰਤਰਿ ਬਾਹਰਿ ਮੁਖਿ ਦੇ ਗਿਰਾਸੁ ਖਿਨੁ ਖਿਨੁ ਪੋਚਾਰਿ ॥ ਤਿਉ ਸਤਿਗੁਰੁ ਗੁਰਸਿਖ ਰਾਖਤਾ ਹਰਿ ਪ੍ਰੀਤਿ ਪਿਆਰਿ ॥੧॥

ਮੇਰੇ ਰਾਮ ਹਮ ਬਾਰਿਕ ਹਰਿ ਪ੍ਰਭ ਕੇ ਹੈ ਇਆਣੇ ॥ ਧੰਨੁ ਧੰਨੁ ਗੁਰੂ ਗੁਰੁ ਸਤਿਗੁਰੁ ਪਾਧਾ ਜਿਨਿ ਹਰਿ ਉਪਦੇਸੁ ਦੇ ਕੀਏ ਸਿਆਣੇ ॥੧॥ ਰਹਾਉ ॥

ਜੈਸੀ ਗਗਨਿ ਫਿਰੰਤੀ ਊਡਤੀ ਕਪਰੇ ਬਾਗੇ ਵਾਲੀ ॥ ਓਹ ਰਾਖੈ ਚੀਤੁ ਪੀਛੈ ਬਿਚਿ ਬਚਰੇ ਨਿਤ ਹਿਰਦੈ ਸਾਰਿ ਸਮਾਲੀ ॥ ਤਿਉ ਸਤਿਗੁਰ ਸਿਖ ਪ੍ਰੀਤਿ ਹਰਿ ਹਰਿ ਕੀ ਗੁਰੁ ਸਿਖ ਰਖੈ ਜੀਅ ਨਾਲੀ ॥੨॥

ਜੈਸੇ ਕਾਤੀ ਤੀਸ ਬਤੀਸ ਹੈ ਵਿਚਿ ਰਾਖੈ ਰਸਨਾ ਮਾਸ ਰਤੁ ਕੇਰੀ ॥ ਕੋਈ ਜਾਣਹੁ ਮਾਸ ਕਾਤੀ ਕੈ ਕਿਛੁ ਹਾਥਿ ਹੈ ਸਭ ਵਸਗਤਿ ਹੈ ਹਰਿ ਕੇਰੀ ॥ ਤਿਉ ਸੰਤ ਜਨਾ ਕੀ ਨਰ ਨਿੰਦਾ ਕਰਹਿ ਹਰਿ ਰਾਖੈ ਪੈਜ ਜਨ ਕੇਰੀ ॥੩॥

ਭਾਈ ਮਤ ਕੋਈ ਜਾਣਹੁ ਕਿਸੀ ਕੈ ਕਿਛੁ ਹਾਥਿ ਹੈ ਸਭ ਕਰੇ ਕਰਾਇਆ ॥ ਜਰਾ ਮਰਾ ਤਾਪੁ ਸਿਰਤਿ ਸਾਪੁ ਸਭੁ ਹਰਿ ਕੈ ਵਸਿ ਹੈ ਕੋਈ ਲਾਗਿ ਨ ਸਕੈ ਬਿਨੁ ਹਰਿ ਕਾ ਲਾਇਆ ॥ ਐਸਾ ਹਰਿ ਨਾਮੁ ਮਨਿ ਚਿਤਿ ਨਿਤਿ ਧਿਆਵਹੁ ਜਨ ਨਾਨਕ ਜੋ ਅੰਤੀ ਅਉਸਰਿ ਲਏ ਛਡਾਇਆ ॥੪॥੭॥੧੩॥੫੧॥

(ਗੁਰੂ ਰਾਮਦਾਸ ਜੀ -- SGGS 168) ਗਉੜੀ ਬੈਰਾਗਣਿ ਮਹਲਾ ੪ ॥
ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੁ ਕਹੀਐ ॥ ਮਨ ਕੀ ਦੁਬਿਧਾ ਬਿਨਸਿ ਜਾਇ ਹਰਿ ਪਰਮ ਪਦੁ ਲਹੀਐ ॥੧॥

ਮੇਰਾ ਸਤਿਗੁਰੁ ਪਿਆਰਾ ਕਿਤੁ ਬਿਧਿ ਮਿਲੈ ॥ ਹਉ ਖਿਨੁ ਖਿਨੁ ਕਰੀ ਨਮਸਕਾਰੁ ਮੇਰਾ ਗੁਰੁ ਪੂਰਾ ਕਿਉ ਮਿਲੈ ॥੧॥ ਰਹਾਉ ॥

ਕਰਿ ਕਿਰਪਾ ਹਰਿ ਮੇਲਿਆ ਮੇਰਾ ਸਤਿਗੁਰੁ ਪੂਰਾ ॥ ਇਛ ਪੁੰਨੀ ਜਨ ਕੇਰੀਆ ਲੇ ਸਤਿਗੁਰ ਧੂਰਾ ॥੨॥

ਹਰਿ ਭਗਤਿ ਦ੍ਰਿੜਾਵੈ ਹਰਿ ਭਗਤਿ ਸੁਣੈ ਤਿਸੁ ਸਤਿਗੁਰ ਮਿਲੀਐ ॥ ਤੋਟਾ ਮੂਲਿ ਨ ਆਵਈ ਹਰਿ ਲਾਭੁ ਨਿਤਿ ਦ੍ਰਿੜੀਐ ॥੩॥

ਜਿਸ ਕਉ ਰਿਦੈ ਵਿਗਾਸੁ ਹੈ ਭਾਉ ਦੂਜਾ ਨਾਹੀ ॥ ਨਾਨਕ ਤਿਸੁ ਗੁਰ ਮਿਲਿ ਉਧਰੈ ਹਰਿ ਗੁਣ ਗਾਵਾਹੀ ॥੪॥੮॥੧੪॥੫੨॥

(ਗੁਰੂ ਅਰਜਨ ਦੇਵ ਜੀ -- SGGS 203) ਰਾਗੁ ਗਉੜੀ ਬੈਰਾਗਣਿ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਦਯ ਗੁਸਾਈ ਮੀਤੁਲਾ ਤੂੰ ਸੰਗਿ ਹਮਾਰੈ ਬਾਸੁ ਜੀਉ ॥੧॥ ਰਹਾਉ ॥

ਤੁਝ ਬਿਨੁ ਘਰੀ ਨ ਜੀਵਨਾ ਧ੍ਰਿਗੁ ਰਹਣਾ ਸੰਸਾਰਿ ॥ ਜੀਅ ਪ੍ਰਾਣ ਸੁਖਦਾਤਿਆ ਨਿਮਖ ਨਿਮਖ ਬਲਿਹਾਰਿ ਜੀ ॥੧॥

ਹਸਤ ਅਲੰਬਨੁ ਦੇਹੁ ਪ੍ਰਭ ਗਰਤਹੁ ਉਧਰੁ ਗੋਪਾਲ ॥ ਮੋਹਿ ਨਿਰਗੁਨ ਮਤਿ ਥੋਰੀਆ ਤੂੰ ਸਦ ਹੀ ਦੀਨ ਦਇਆਲ ॥੨॥

ਕਿਆ ਸੁਖ ਤੇਰੇ ਸੰਮਲਾ ਕਵਨ ਬਿਧੀ ਬੀਚਾਰ ॥ ਸਰਣਿ ਸਮਾਈ ਦਾਸ ਹਿਤ ਊਚੇ ਅਗਮ ਅਪਾਰ ॥੩॥

ਸਗਲ ਪਦਾਰਥ ਅਸਟ ਸਿਧਿ ਨਾਮ ਮਹਾ ਰਸ ਮਾਹਿ ॥ ਸੁਪ੍ਰਸੰਨ ਭਏ ਕੇਸਵਾ ਸੇ ਜਨ ਹਰਿ ਗੁਣ ਗਾਹਿ ॥੪॥

ਮਾਤ ਪਿਤਾ ਸੁਤ ਬੰਧਪੋ ਤੂੰ ਮੇਰੇ ਪ੍ਰਾਣ ਅਧਾਰ ॥ ਸਾਧਸੰਗਿ ਨਾਨਕੁ ਭਜੈ ਬਿਖੁ ਤਰਿਆ ਸੰਸਾਰੁ ॥੫॥੧॥੧੧੬॥

(ਗੁਰੂ ਅਰਜਨ ਦੇਵ ਜੀ -- SGGS 203) ਗਉੜੀ ਬੈਰਾਗਣਿ ਰਹੋਏ ਕੇ ਛੰਤ ਕੇ ਘਰਿ ਮਃ ੫
ੴ ਸਤਿਗੁਰ ਪ੍ਰਸਾਦਿ ॥
ਹੈ ਕੋਈ ਰਾਮ ਪਿਆਰੋ ਗਾਵੈ ॥ ਸਰਬ ਕਲਿਆਣ ਸੂਖ ਸਚੁ ਪਾਵੈ ॥ ਰਹਾਉ ॥

ਬਨੁ ਬਨੁ ਖੋਜਤ ਫਿਰਤ ਬੈਰਾਗੀ ॥ ਬਿਰਲੇ ਕਾਹੂ ਏਕ ਲਿਵ ਲਾਗੀ ॥ ਜਿਨਿ ਹਰਿ ਪਾਇਆ ਸੇ ਵਡਭਾਗੀ ॥੧॥

ਬ੍ਰਹਮਾਦਿਕ ਸਨਕਾਦਿਕ ਚਾਹੈ ॥ ਜੋਗੀ ਜਤੀ ਸਿਧ ਹਰਿ ਆਹੈ ॥ ਜਿਸਹਿ ਪਰਾਪਤਿ ਸੋ ਹਰਿ ਗੁਣ ਗਾਹੈ ॥੨॥

ਤਾ ਕੀ ਸਰਣਿ ਜਿਨ ਬਿਸਰਤ ਨਾਹੀ ॥ ਵਡਭਾਗੀ ਹਰਿ ਸੰਤ ਮਿਲਾਹੀ ॥ ਜਨਮ ਮਰਣ ਤਿਹ ਮੂਲੇ ਨਾਹੀ ॥੩॥

ਕਰਿ ਕਿਰਪਾ ਮਿਲੁ ਪ੍ਰੀਤਮ ਪਿਆਰੇ ॥ ਬਿਨਉ ਸੁਨਹੁ ਪ੍ਰਭ ਊਚ ਅਪਾਰੇ ॥ ਨਾਨਕੁ ਮਾਂਗਤੁ ਨਾਮੁ ਅਧਾਰੇ ॥੪॥੧॥੧੧੭॥

(ਗੁਰੂ ਨਾਨਕ ਦੇਵ ਜੀ -- SGGS 228) ਗਉੜੀ ਬੈਰਾਗਣਿ ਮਹਲਾ ੧
ੴ ਸਤਿਗੁਰ ਪ੍ਰਸਾਦਿ ॥
ਜਿਉ ਗਾਈ ਕਉ ਗੋਇਲੀ ਰਾਖਹਿ ਕਰਿ ਸਾਰਾ ॥ ਅਹਿਨਿਸਿ ਪਾਲਹਿ ਰਾਖਿ ਲੇਹਿ ਆਤਮ ਸੁਖੁ ਧਾਰਾ ॥੧॥

ਇਤ ਉਤ ਰਾਖਹੁ ਦੀਨ ਦਇਆਲਾ ॥ ਤਉ ਸਰਣਾਗਤਿ ਨਦਰਿ ਨਿਹਾਲਾ ॥੧॥ ਰਹਾਉ ॥

ਜਹ ਦੇਖਉ ਤਹ ਰਵਿ ਰਹੇ ਰਖੁ ਰਾਖਨਹਾਰਾ ॥ ਤੂੰ ਦਾਤਾ ਭੁਗਤਾ ਤੂੰਹੈ ਤੂੰ ਪ੍ਰਾਣ ਅਧਾਰਾ ॥੨॥

ਕਿਰਤੁ ਪਇਆ ਅਧ ਊਰਧੀ ਬਿਨੁ ਗਿਆਨ ਬੀਚਾਰਾ ॥ ਬਿਨੁ ਉਪਮਾ ਜਗਦੀਸ ਕੀ ਬਿਨਸੈ ਨ ਅੰਧਿਆਰਾ ॥੩॥

ਜਗੁ ਬਿਨਸਤ ਹਮ ਦੇਖਿਆ ਲੋਭੇ ਅਹੰਕਾਰਾ ॥ ਗੁਰ ਸੇਵਾ ਪ੍ਰਭੁ ਪਾਇਆ ਸਚੁ ਮੁਕਤਿ ਦੁਆਰਾ ॥੪॥

ਨਿਜ ਘਰਿ ਮਹਲੁ ਅਪਾਰ ਕੋ ਅਪਰੰਪਰੁ ਸੋਈ ॥ ਬਿਨੁ ਸਬਦੈ ਥਿਰੁ ਕੋ ਨਹੀ ਬੂਝੈ ਸੁਖੁ ਹੋਈ ॥੫॥

ਕਿਆ ਲੈ ਆਇਆ ਲੇ ਜਾਇ ਕਿਆ ਫਾਸਹਿ ਜਮ ਜਾਲਾ ॥ ਡੋਲੁ ਬਧਾ ਕਸਿ ਜੇਵਰੀ ਆਕਾਸਿ ਪਤਾਲਾ ॥੬॥

ਗੁਰਮਤਿ ਨਾਮੁ ਨ ਵੀਸਰੈ ਸਹਜੇ ਪਤਿ ਪਾਈਐ ॥ ਅੰਤਰਿ ਸਬਦੁ ਨਿਧਾਨੁ ਹੈ ਮਿਲਿ ਆਪੁ ਗਵਾਈਐ ॥੭॥

ਨਦਰਿ ਕਰੇ ਪ੍ਰਭੁ ਆਪਣੀ ਗੁਣ ਅੰਕਿ ਸਮਾਵੈ ॥ ਨਾਨਕ ਮੇਲੁ ਨ ਚੂਕਈ ਲਾਹਾ ਸਚੁ ਪਾਵੈ ॥੮॥੧॥੧੭॥

(ਗੁਰੂ ਅਮਰਦਾਸ ਜੀ -- SGGS 233) ੴ ਸਤਿਗੁਰ ਪ੍ਰਸਾਦਿ ॥
ਰਾਗੁ ਗਉੜੀ ਬੈਰਾਗਣਿ ਮਹਲਾ ੩ ॥
ਸਤਿਗੁਰ ਤੇ ਜੋ ਮੁਹ ਫੇਰੇ ਤੇ ਵੇਮੁਖ ਬੁਰੇ ਦਿਸੰਨਿ ॥ ਅਨਦਿਨੁ ਬਧੇ ਮਾਰੀਅਨਿ ਫਿਰਿ ਵੇਲਾ ਨਾ ਲਹੰਨਿ ॥੧॥

ਹਰਿ ਹਰਿ ਰਾਖਹੁ ਕ੍ਰਿਪਾ ਧਾਰਿ ॥ ਸਤਸੰਗਤਿ ਮੇਲਾਇ ਪ੍ਰਭ ਹਰਿ ਹਿਰਦੈ ਹਰਿ ਗੁਣ ਸਾਰਿ ॥੧॥ ਰਹਾਉ ॥

ਸੇ ਭਗਤ ਹਰਿ ਭਾਵਦੇ ਜੋ ਗੁਰਮੁਖਿ ਭਾਇ ਚਲੰਨਿ ॥ ਆਪੁ ਛੋਡਿ ਸੇਵਾ ਕਰਨਿ ਜੀਵਤ ਮੁਏ ਰਹੰਨਿ ॥੨॥

ਜਿਸ ਦਾ ਪਿੰਡੁ ਪਰਾਣ ਹੈ ਤਿਸ ਕੀ ਸਿਰਿ ਕਾਰ ॥ ਓਹੁ ਕਿਉ ਮਨਹੁ ਵਿਸਾਰੀਐ ਹਰਿ ਰਖੀਐ ਹਿਰਦੈ ਧਾਰਿ ॥੩॥

ਨਾਮਿ ਮਿਲਿਐ ਪਤਿ ਪਾਈਐ ਨਾਮਿ ਮੰਨਿਐ ਸੁਖੁ ਹੋਇ ॥ ਸਤਿਗੁਰ ਤੇ ਨਾਮੁ ਪਾਈਐ ਕਰਮਿ ਮਿਲੈ ਪ੍ਰਭੁ ਸੋਇ ॥੪॥

ਸਤਿਗੁਰ ਤੇ ਜੋ ਮੁਹੁ ਫੇਰੇ ਓਇ ਭ੍ਰਮਦੇ ਨਾ ਟਿਕੰਨਿ ॥ ਧਰਤਿ ਅਸਮਾਨੁ ਨ ਝਲਈ ਵਿਚਿ ਵਿਸਟਾ ਪਏ ਪਚੰਨਿ ॥੫॥

ਇਹੁ ਜਗੁ ਭਰਮਿ ਭੁਲਾਇਆ ਮੋਹ ਠਗਉਲੀ ਪਾਇ ॥ ਜਿਨਾ ਸਤਿਗੁਰੁ ਭੇਟਿਆ ਤਿਨ ਨੇੜਿ ਨ ਭਿਟੈ ਮਾਇ ॥੬॥

ਸਤਿਗੁਰੁ ਸੇਵਨਿ ਸੋ ਸੋਹਣੇ ਹਉਮੈ ਮੈਲੁ ਗਵਾਇ ॥ ਸਬਦਿ ਰਤੇ ਸੇ ਨਿਰਮਲੇ ਚਲਹਿ ਸਤਿਗੁਰ ਭਾਇ ॥੭॥

ਹਰਿ ਪ੍ਰਭ ਦਾਤਾ ਏਕੁ ਤੂੰ ਤੂੰ ਆਪੇ ਬਖਸਿ ਮਿਲਾਇ ॥ ਜਨੁ ਨਾਨਕੁ ਸਰਣਾਗਤੀ ਜਿਉ ਭਾਵੈ ਤਿਵੈ ਛਡਾਇ ॥੮॥੧॥੯॥

(ਭਗਤ ਕਬੀਰ ਜੀ -- SGGS 332) ਰਾਗੁ ਗਉੜੀ ਬੈਰਾਗਣਿ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥
ਜੀਵਤ ਪਿਤਰ ਨ ਮਾਨੈ ਕੋਊ ਮੂਏਂ ਸਿਰਾਧ ਕਰਾਹੀ ॥ ਪਿਤਰ ਭੀ ਬਪੁਰੇ ਕਹੁ ਕਿਉ ਪਾਵਹਿ ਕਊਆ ਕੂਕਰ ਖਾਹੀ ॥੧॥

ਮੋ ਕਉ ਕੁਸਲੁ ਬਤਾਵਹੁ ਕੋਈ ॥ ਕੁਸਲੁ ਕੁਸਲੁ ਕਰਤੇ ਜਗੁ ਬਿਨਸੈ ਕੁਸਲੁ ਭੀ ਕੈਸੇ ਹੋਈ ॥੧॥ ਰਹਾਉ ॥

ਮਾਟੀ ਕੇ ਕਰਿ ਦੇਵੀ ਦੇਵਾ ਤਿਸੁ ਆਗੈ ਜੀਉ ਦੇਹੀ ॥ ਐਸੇ ਪਿਤਰ ਤੁਮਾਰੇ ਕਹੀਅਹਿ ਆਪਨ ਕਹਿਆ ਨ ਲੇਹੀ ॥੨॥

ਸਰਜੀਉ ਕਾਟਹਿ ਨਿਰਜੀਉ ਪੂਜਹਿ ਅੰਤ ਕਾਲ ਕਉ ਭਾਰੀ ॥ ਰਾਮ ਨਾਮ ਕੀ ਗਤਿ ਨਹੀ ਜਾਨੀ ਭੈ ਡੂਬੇ ਸੰਸਾਰੀ ॥੩॥

ਦੇਵੀ ਦੇਵਾ ਪੂਜਹਿ ਡੋਲਹਿ ਪਾਰਬ੍ਰਹਮੁ ਨਹੀ ਜਾਨਾ ॥ ਕਹਤ ਕਬੀਰ ਅਕੁਲੁ ਨਹੀ ਚੇਤਿਆ ਬਿਖਿਆ ਸਿਉ ਲਪਟਾਨਾ ॥੪॥੧॥੪੫॥

(ਭਗਤ ਕਬੀਰ ਜੀ -- SGGS 333) ਗਉੜੀ ਬੈਰਾਗਣਿ ਤਿਪਦੇ ॥
ਉਲਟਤ ਪਵਨ ਚਕ੍ਰ ਖਟੁ ਭੇਦੇ ਸੁਰਤਿ ਸੁੰਨ ਅਨਰਾਗੀ ॥ ਆਵੈ ਨ ਜਾਇ ਮਰੈ ਨ ਜੀਵੈ ਤਾਸੁ ਖੋਜੁ ਬੈਰਾਗੀ ॥੧॥

ਮੇਰੇ ਮਨ ਮਨ ਹੀ ਉਲਟਿ ਸਮਾਨਾ ॥ ਗੁਰ ਪਰਸਾਦਿ ਅਕਲਿ ਭਈ ਅਵਰੈ ਨਾਤਰੁ ਥਾ ਬੇਗਾਨਾ ॥੧॥ ਰਹਾਉ ॥

ਨਿਵਰੈ ਦੂਰਿ ਦੂਰਿ ਫੁਨਿ ਨਿਵਰੈ ਜਿਨਿ ਜੈਸਾ ਕਰਿ ਮਾਨਿਆ ॥ ਅਲਉਤੀ ਕਾ ਜੈਸੇ ਭਇਆ ਬਰੇਡਾ ਜਿਨਿ ਪੀਆ ਤਿਨਿ ਜਾਨਿਆ ॥੨॥

ਤੇਰੀ ਨਿਰਗੁਨ ਕਥਾ ਕਾਇ ਸਿਉ ਕਹੀਐ ਐਸਾ ਕੋਇ ਬਿਬੇਕੀ ॥ ਕਹੁ ਕਬੀਰ ਜਿਨਿ ਦੀਆ ਪਲੀਤਾ ਤਿਨਿ ਤੈਸੀ ਝਲ ਦੇਖੀ ॥੩॥੩॥੪੭॥

(ਭਗਤ ਰਵਿਦਾਸ ਜੀ -- SGGS 345) ੴ ਸਤਿਗੁਰ ਪ੍ਰਸਾਦਿ ॥
ਗਉੜੀ ਬੈਰਾਗਣਿ ਰਵਿਦਾਸ ਜੀਉ ॥
ਘਟ ਅਵਘਟ ਡੂਗਰ ਘਣਾ ਇਕੁ ਨਿਰਗੁਣੁ ਬੈਲੁ ਹਮਾਰ ॥ ਰਮਈਏ ਸਿਉ ਇਕ ਬੇਨਤੀ ਮੇਰੀ ਪੂੰਜੀ ਰਾਖੁ ਮੁਰਾਰਿ ॥੧॥

ਕੋ ਬਨਜਾਰੋ ਰਾਮ ਕੋ ਮੇਰਾ ਟਾਂਡਾ ਲਾਦਿਆ ਜਾਇ ਰੇ ॥੧॥ ਰਹਾਉ ॥

ਹਉ ਬਨਜਾਰੋ ਰਾਮ ਕੋ ਸਹਜ ਕਰਉ ਬੵਾਪਾਰੁ ॥ ਮੈ ਰਾਮ ਨਾਮ ਧਨੁ ਲਾਦਿਆ ਬਿਖੁ ਲਾਦੀ ਸੰਸਾਰਿ ॥੨॥

ਉਰਵਾਰ ਪਾਰ ਕੇ ਦਾਨੀਆ ਲਿਖਿ ਲੇਹੁ ਆਲ ਪਤਾਲੁ ॥ ਮੋਹਿ ਜਮ ਡੰਡੁ ਨ ਲਾਗਈ ਤਜੀਲੇ ਸਰਬ ਜੰਜਾਲ ॥੩॥

ਜੈਸਾ ਰੰਗੁ ਕਸੁੰਭ ਕਾ ਤੈਸਾ ਇਹੁ ਸੰਸਾਰੁ ॥ ਮੇਰੇ ਰਮਈਏ ਰੰਗੁ ਮਜੀਠ ਕਾ ਕਹੁ ਰਵਿਦਾਸ ਚਮਾਰ ॥੪॥੧॥

(ਭਗਤ ਰਵਿਦਾਸ ਜੀ -- SGGS 346) ਗਉੜੀ ਬੈਰਾਗਣਿ
ੴ ਸਤਿਗੁਰ ਪ੍ਰਸਾਦਿ ॥
ਸਤਜੁਗਿ ਸਤੁ ਤੇਤਾ ਜਗੀ ਦੁਆਪਰਿ ਪੂਜਾਚਾਰ ॥ ਤੀਨੌ ਜੁਗ ਤੀਨੌ ਦਿੜੇ ਕਲਿ ਕੇਵਲ ਨਾਮ ਅਧਾਰ ॥੧॥

ਪਾਰੁ ਕੈਸੇ ਪਾਇਬੋ ਰੇ ॥ ਮੋ ਸਉ ਕੋਊ ਨ ਕਹੈ ਸਮਝਾਇ ॥ ਜਾ ਤੇ ਆਵਾ ਗਵਨੁ ਬਿਲਾਇ ॥੧॥ ਰਹਾਉ ॥

ਬਹੁ ਬਿਧਿ ਧਰਮ ਨਿਰੂਪੀਐ ਕਰਤਾ ਦੀਸੈ ਸਭ ਲੋਇ ॥ ਕਵਨ ਕਰਮ ਤੇ ਛੂਟੀਐ ਜਿਹ ਸਾਧੇ ਸਭ ਸਿਧਿ ਹੋਇ ॥੨॥

ਕਰਮ ਅਕਰਮ ਬੀਚਾਰੀਐ ਸੰਕਾ ਸੁਨਿ ਬੇਦ ਪੁਰਾਨ ॥ ਸੰਸਾ ਸਦ ਹਿਰਦੈ ਬਸੈ ਕਉਨੁ ਹਿਰੈ ਅਭਿਮਾਨੁ ॥੩॥

ਬਾਹਰੁ ਉਦਕਿ ਪਖਾਰੀਐ ਘਟ ਭੀਤਰਿ ਬਿਬਿਧਿ ਬਿਕਾਰ ॥ ਸੁਧ ਕਵਨ ਪਰ ਹੋਇਬੋ ਸੁਚ ਕੁੰਚਰ ਬਿਧਿ ਬਿਉਹਾਰ ॥੪॥

ਰਵਿ ਪ੍ਰਗਾਸ ਰਜਨੀ ਜਥਾ ਗਤਿ ਜਾਨਤ ਸਭ ਸੰਸਾਰ ॥ ਪਾਰਸ ਮਾਨੋ ਤਾਬੋ ਛੁਏ ਕਨਕ ਹੋਤ ਨਹੀ ਬਾਰ ॥੫॥

ਪਰਮ ਪਰਸ ਗੁਰੁ ਭੇਟੀਐ ਪੂਰਬ ਲਿਖਤ ਲਿਲਾਟ ॥ ਉਨਮਨ ਮਨ ਮਨ ਹੀ ਮਿਲੇ ਛੁਟਕਤ ਬਜਰ ਕਪਾਟ ॥੬॥

ਭਗਤਿ ਜੁਗਤਿ ਮਤਿ ਸਤਿ ਕਰੀ ਭ੍ਰਮ ਬੰਧਨ ਕਾਟਿ ਬਿਕਾਰ ॥ ਸੋਈ ਬਸਿ ਰਸਿ ਮਨ ਮਿਲੇ ਗੁਨ ਨਿਰਗੁਨ ਏਕ ਬਿਚਾਰ ॥੭॥

ਅਨਿਕ ਜਤਨ ਨਿਗ੍ਰਹ ਕੀਏ ਟਾਰੀ ਨ ਟਰੈ ਭ੍ਰਮ ਫਾਸ ॥ ਪ੍ਰੇਮ ਭਗਤਿ ਨਹੀ ਊਪਜੈ ਤਾ ਤੇ ਰਵਿਦਾਸ ਉਦਾਸ ॥੮॥੧॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates