ਰਾਗ ਗਉੜੀ ਗੁਆਰੇਰੀ - ਬਾਣੀ ਸ਼ਬਦ, Raag Gauri Guarayri - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਨਾਨਕ ਦੇਵ ਜੀ -- SGGS 151) ਰਾਗੁ ਗਉੜੀ ਗੁਆਰੇਰੀ ਮਹਲਾ ੧ ਚਉਪਦੇ ਦੁਪਦੇ
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਭਉ ਮੁਚੁ ਭਾਰਾ ਵਡਾ ਤੋਲੁ ॥ ਮਨ ਮਤਿ ਹਉਲੀ ਬੋਲੇ ਬੋਲੁ ॥ ਸਿਰਿ ਧਰਿ ਚਲੀਐ ਸਹੀਐ ਭਾਰੁ ॥ ਨਦਰੀ ਕਰਮੀ ਗੁਰ ਬੀਚਾਰੁ ॥੧॥

ਭੈ ਬਿਨੁ ਕੋਇ ਨ ਲੰਘਸਿ ਪਾਰਿ ॥ ਭੈ ਭਉ ਰਾਖਿਆ ਭਾਇ ਸਵਾਰਿ ॥੧॥ ਰਹਾਉ ॥

ਭੈ ਤਨਿ ਅਗਨਿ ਭਖੈ ਭੈ ਨਾਲਿ ॥ ਭੈ ਭਉ ਘੜੀਐ ਸਬਦਿ ਸਵਾਰਿ ॥ ਭੈ ਬਿਨੁ ਘਾੜਤ ਕਚੁ ਨਿਕਚ ॥ ਅੰਧਾ ਸਚਾ ਅੰਧੀ ਸਟ ॥੨॥

ਬੁਧੀ ਬਾਜੀ ਉਪਜੈ ਚਾਉ ॥ ਸਹਸ ਸਿਆਣਪ ਪਵੈ ਨ ਤਾਉ ॥ ਨਾਨਕ ਮਨਮੁਖਿ ਬੋਲਣੁ ਵਾਉ ॥ ਅੰਧਾ ਅਖਰੁ ਵਾਉ ਦੁਆਉ ॥੩॥੧॥

(ਗੁਰੂ ਅਮਰਦਾਸ ਜੀ -- SGGS 157) ਰਾਗੁ ਗਉੜੀ ਗੁਆਰੇਰੀ ॥
ਮਹਲਾ ੩ ਚਉਪਦੇ ॥
ੴ ਸਤਿਗੁਰ ਪ੍ਰਸਾਦਿ ॥
ਗੁਰਿ ਮਿਲਿਐ ਹਰਿ ਮੇਲਾ ਹੋਈ ॥ ਆਪੇ ਮੇਲਿ ਮਿਲਾਵੈ ਸੋਈ ॥ ਮੇਰਾ ਪ੍ਰਭੁ ਸਭ ਬਿਧਿ ਆਪੇ ਜਾਣੈ ॥ ਹੁਕਮੇ ਮੇਲੇ ਸਬਦਿ ਪਛਾਣੈ ॥੧॥

ਸਤਿਗੁਰ ਕੈ ਭਇ ਭ੍ਰਮੁ ਭਉ ਜਾਇ ॥ ਭੈ ਰਾਚੈ ਸਚ ਰੰਗਿ ਸਮਾਇ ॥੧॥ ਰਹਾਉ ॥

ਗੁਰਿ ਮਿਲਿਐ ਹਰਿ ਮਨਿ ਵਸੈ ਸੁਭਾਇ ॥ ਮੇਰਾ ਪ੍ਰਭੁ ਭਾਰਾ ਕੀਮਤਿ ਨਹੀ ਪਾਇ ॥ ਸਬਦਿ ਸਾਲਾਹੈ ਅੰਤੁ ਨ ਪਾਰਾਵਾਰੁ ॥ ਮੇਰਾ ਪ੍ਰਭੁ ਬਖਸੇ ਬਖਸਣਹਾਰੁ ॥੨॥

ਗੁਰਿ ਮਿਲਿਐ ਸਭ ਮਤਿ ਬੁਧਿ ਹੋਇ ॥ ਮਨਿ ਨਿਰਮਲਿ ਵਸੈ ਸਚੁ ਸੋਇ ॥ ਸਾਚਿ ਵਸਿਐ ਸਾਚੀ ਸਭ ਕਾਰ ॥ ਊਤਮ ਕਰਣੀ ਸਬਦ ਬੀਚਾਰ ॥੩॥

ਗੁਰ ਤੇ ਸਾਚੀ ਸੇਵਾ ਹੋਇ ॥ ਗੁਰਮੁਖਿ ਨਾਮੁ ਪਛਾਣੈ ਕੋਇ ॥ ਜੀਵੈ ਦਾਤਾ ਦੇਵਣਹਾਰੁ ॥ ਨਾਨਕ ਹਰਿ ਨਾਮੇ ਲਗੈ ਪਿਆਰੁ ॥੪॥੧॥੨੧॥

(ਗੁਰੂ ਅਮਰਦਾਸ ਜੀ -- SGGS 158) ਗਉੜੀ ਗੁਆਰੇਰੀ ਮਹਲਾ ੩ ॥
ਗੁਰ ਤੇ ਗਿਆਨੁ ਪਾਏ ਜਨੁ ਕੋਇ ॥ ਗੁਰ ਤੇ ਬੂਝੈ ਸੀਝੈ ਸੋਇ ॥ ਗੁਰ ਤੇ ਸਹਜੁ ਸਾਚੁ ਬੀਚਾਰੁ ॥ ਗੁਰ ਤੇ ਪਾਏ ਮੁਕਤਿ ਦੁਆਰੁ ॥੧॥

ਪੂਰੈ ਭਾਗਿ ਮਿਲੈ ਗੁਰੁ ਆਇ ॥ ਸਾਚੈ ਸਹਜਿ ਸਾਚਿ ਸਮਾਇ ॥੧॥ ਰਹਾਉ ॥

ਗੁਰਿ ਮਿਲਿਐ ਤ੍ਰਿਸਨਾ ਅਗਨਿ ਬੁਝਾਏ ॥ ਗੁਰ ਤੇ ਸਾਂਤਿ ਵਸੈ ਮਨਿ ਆਏ ॥ ਗੁਰ ਤੇ ਪਵਿਤ ਪਾਵਨ ਸੁਚਿ ਹੋਇ ॥ ਗੁਰ ਤੇ ਸਬਦਿ ਮਿਲਾਵਾ ਹੋਇ ॥੨॥

ਬਾਝੁ ਗੁਰੂ ਸਭ ਭਰਮਿ ਭੁਲਾਈ ॥ ਬਿਨੁ ਨਾਵੈ ਬਹੁਤਾ ਦੁਖੁ ਪਾਈ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਈ ॥ ਦਰਸਨਿ ਸਚੈ ਸਚੀ ਪਤਿ ਹੋਈ ॥੩॥

ਕਿਸ ਨੋ ਕਹੀਐ ਦਾਤਾ ਇਕੁ ਸੋਈ ॥ ਕਿਰਪਾ ਕਰੇ ਸਬਦਿ ਮਿਲਾਵਾ ਹੋਈ ॥ ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਿ ਸਮਾਵਾ ॥੪॥੨॥੨੨॥

(ਗੁਰੂ ਅਮਰਦਾਸ ਜੀ -- SGGS 158) ਗਉੜੀ ਗੁਆਰੇਰੀ ਮਹਲਾ ੩ ॥
ਸੁ ਥਾਉ ਸਚੁ ਮਨੁ ਨਿਰਮਲੁ ਹੋਇ ॥ ਸਚਿ ਨਿਵਾਸੁ ਕਰੇ ਸਚੁ ਸੋਇ ॥ ਸਚੀ ਬਾਣੀ ਜੁਗ ਚਾਰੇ ਜਾਪੈ ॥ ਸਭੁ ਕਿਛੁ ਸਾਚਾ ਆਪੇ ਆਪੈ ॥੧॥

ਕਰਮੁ ਹੋਵੈ ਸਤਸੰਗਿ ਮਿਲਾਏ ॥ ਹਰਿ ਗੁਣ ਗਾਵੈ ਬੈਸਿ ਸੁ ਥਾਏ ॥੧॥ ਰਹਾਉ ॥

ਜਲਉ ਇਹ ਜਿਹਵਾ ਦੂਜੈ ਭਾਇ ॥ ਹਰਿ ਰਸੁ ਨ ਚਾਖੈ ਫੀਕਾ ਆਲਾਇ ॥ ਬਿਨੁ ਬੂਝੇ ਤਨੁ ਮਨੁ ਫੀਕਾ ਹੋਇ ॥ ਬਿਨੁ ਨਾਵੈ ਦੁਖੀਆ ਚਲਿਆ ਰੋਇ ॥੨॥

ਰਸਨਾ ਹਰਿ ਰਸੁ ਚਾਖਿਆ ਸਹਜਿ ਸੁਭਾਇ ॥ ਗੁਰ ਕਿਰਪਾ ਤੇ ਸਚਿ ਸਮਾਇ ॥ ਸਾਚੇ ਰਾਤੀ ਗੁਰ ਸਬਦੁ ਵੀਚਾਰ ॥ ਅੰਮ੍ਰਿਤੁ ਪੀਵੈ ਨਿਰਮਲ ਧਾਰ ॥੩॥

ਨਾਮਿ ਸਮਾਵੈ ਜੋ ਭਾਡਾ ਹੋਇ ॥ ਊਂਧੈ ਭਾਂਡੈ ਟਿਕੈ ਨ ਕੋਇ ॥ ਗੁਰ ਸਬਦੀ ਮਨਿ ਨਾਮਿ ਨਿਵਾਸੁ ॥ ਨਾਨਕ ਸਚੁ ਭਾਂਡਾ ਜਿਸੁ ਸਬਦ ਪਿਆਸ ॥੪॥੩॥੨੩॥

(ਗੁਰੂ ਅਮਰਦਾਸ ਜੀ -- SGGS 158) ਗਉੜੀ ਗੁਆਰੇਰੀ ਮਹਲਾ ੩ ॥
ਇਕਿ ਗਾਵਤ ਰਹੇ ਮਨਿ ਸਾਦੁ ਨ ਪਾਇ ॥ ਹਉਮੈ ਵਿਚਿ ਗਾਵਹਿ ਬਿਰਥਾ ਜਾਇ ॥ ਗਾਵਣਿ ਗਾਵਹਿ ਜਿਨ ਨਾਮ ਪਿਆਰੁ ॥ ਸਾਚੀ ਬਾਣੀ ਸਬਦ ਬੀਚਾਰੁ ॥੧॥

ਗਾਵਤ ਰਹੈ ਜੇ ਸਤਿਗੁਰ ਭਾਵੈ ॥ ਮਨੁ ਤਨੁ ਰਾਤਾ ਨਾਮਿ ਸੁਹਾਵੈ ॥੧॥ ਰਹਾਉ ॥

ਇਕਿ ਗਾਵਹਿ ਇਕਿ ਭਗਤਿ ਕਰੇਹਿ ॥ ਨਾਮੁ ਨ ਪਾਵਹਿ ਬਿਨੁ ਅਸਨੇਹ ॥ ਸਚੀ ਭਗਤਿ ਗੁਰ ਸਬਦ ਪਿਆਰਿ ॥ ਅਪਨਾ ਪਿਰੁ ਰਾਖਿਆ ਸਦਾ ਉਰਿ ਧਾਰਿ ॥੨॥

ਭਗਤਿ ਕਰਹਿ ਮੂਰਖ ਆਪੁ ਜਣਾਵਹਿ ॥ ਨਚਿ ਨਚਿ ਟਪਹਿ ਬਹੁਤੁ ਦੁਖੁ ਪਾਵਹਿ ॥ ਨਚਿਐ ਟਪਿਐ ਭਗਤਿ ਨ ਹੋਇ ॥ ਸਬਦਿ ਮਰੈ ਭਗਤਿ ਪਾਏ ਜਨੁ ਸੋਇ ॥੩॥

ਭਗਤਿ ਵਛਲੁ ਭਗਤਿ ਕਰਾਏ ਸੋਇ ॥ ਸਚੀ ਭਗਤਿ ਵਿਚਹੁ ਆਪੁ ਖੋਇ ॥ ਮੇਰਾ ਪ੍ਰਭੁ ਸਾਚਾ ਸਭ ਬਿਧਿ ਜਾਣੈ ॥ ਨਾਨਕ ਬਖਸੇ ਨਾਮੁ ਪਛਾਣੈ ॥੪॥੪॥੨੪॥

(ਗੁਰੂ ਅਮਰਦਾਸ ਜੀ -- SGGS 159) ਗਉੜੀ ਗੁਆਰੇਰੀ ਮਹਲਾ ੩ ॥
ਮਨੁ ਮਾਰੇ ਧਾਤੁ ਮਰਿ ਜਾਇ ॥ ਬਿਨੁ ਮੂਏ ਕੈਸੇ ਹਰਿ ਪਾਇ ॥ ਮਨੁ ਮਰੈ ਦਾਰੂ ਜਾਣੈ ਕੋਇ ॥ ਮਨੁ ਸਬਦਿ ਮਰੈ ਬੂਝੈ ਜਨੁ ਸੋਇ ॥੧॥

ਜਿਸ ਨੋ ਬਖਸੇ ਦੇ ਵਡਿਆਈ ॥ ਗੁਰ ਪਰਸਾਦਿ ਹਰਿ ਵਸੈ ਮਨਿ ਆਈ ॥੧॥ ਰਹਾਉ ॥

ਗੁਰਮੁਖਿ ਕਰਣੀ ਕਾਰ ਕਮਾਵੈ ॥ ਤਾ ਇਸੁ ਮਨ ਕੀ ਸੋਝੀ ਪਾਵੈ ॥ ਮਨੁ ਮੈ ਮਤੁ ਮੈਗਲ ਮਿਕਦਾਰਾ ॥ ਗੁਰੁ ਅੰਕਸੁ ਮਾਰਿ ਜੀਵਾਲਣਹਾਰਾ ॥੨॥

ਮਨੁ ਅਸਾਧੁ ਸਾਧੈ ਜਨੁ ਕੋਇ ॥ ਅਚਰੁ ਚਰੈ ਤਾ ਨਿਰਮਲੁ ਹੋਇ ॥ ਗੁਰਮੁਖਿ ਇਹੁ ਮਨੁ ਲਇਆ ਸਵਾਰਿ ॥ ਹਉਮੈ ਵਿਚਹੁ ਤਜੇ ਵਿਕਾਰ ॥੩॥

ਜੋ ਧੁਰਿ ਰਾਖਿਅਨੁ ਮੇਲਿ ਮਿਲਾਇ ॥ ਕਦੇ ਨ ਵਿਛੁੜਹਿ ਸਬਦਿ ਸਮਾਇ ॥ ਆਪਣੀ ਕਲਾ ਆਪੇ ਹੀ ਜਾਣੈ ॥ ਨਾਨਕ ਗੁਰਮੁਖਿ ਨਾਮੁ ਪਛਾਣੈ ॥੪॥੫॥੨੫॥

(ਗੁਰੂ ਅਮਰਦਾਸ ਜੀ -- SGGS 159) ਗਉੜੀ ਗੁਆਰੇਰੀ ਮਹਲਾ ੩ ॥
ਹਉਮੈ ਵਿਚਿ ਸਭੁ ਜਗੁ ਬਉਰਾਨਾ ॥ ਦੂਜੈ ਭਾਇ ਭਰਮਿ ਭੁਲਾਨਾ ॥ ਬਹੁ ਚਿੰਤਾ ਚਿਤਵੈ ਆਪੁ ਨ ਪਛਾਨਾ ॥ ਧੰਧਾ ਕਰਤਿਆ ਅਨਦਿਨੁ ਵਿਹਾਨਾ ॥੧॥

ਹਿਰਦੈ ਰਾਮੁ ਰਮਹੁ ਮੇਰੇ ਭਾਈ ॥ ਗੁਰਮੁਖਿ ਰਸਨਾ ਹਰਿ ਰਸਨ ਰਸਾਈ ॥੧॥ ਰਹਾਉ ॥

ਗੁਰਮੁਖਿ ਹਿਰਦੈ ਜਿਨਿ ਰਾਮੁ ਪਛਾਤਾ ॥ ਜਗਜੀਵਨੁ ਸੇਵਿ ਜੁਗ ਚਾਰੇ ਜਾਤਾ ॥ ਹਉਮੈ ਮਾਰਿ ਗੁਰ ਸਬਦਿ ਪਛਾਤਾ ॥ ਕ੍ਰਿਪਾ ਕਰੇ ਪ੍ਰਭ ਕਰਮ ਬਿਧਾਤਾ ॥੨॥

ਸੇ ਜਨ ਸਚੇ ਜੋ ਗੁਰ ਸਬਦਿ ਮਿਲਾਏ ॥ ਧਾਵਤ ਵਰਜੇ ਠਾਕਿ ਰਹਾਏ ॥ ਨਾਮੁ ਨਵ ਨਿਧਿ ਗੁਰ ਤੇ ਪਾਏ ॥ ਹਰਿ ਕਿਰਪਾ ਤੇ ਹਰਿ ਵਸੈ ਮਨਿ ਆਏ ॥੩॥

ਰਾਮ ਰਾਮ ਕਰਤਿਆ ਸੁਖੁ ਸਾਂਤਿ ਸਰੀਰ ॥ ਅੰਤਰਿ ਵਸੈ ਨ ਲਾਗੈ ਜਮ ਪੀਰ ॥ ਆਪੇ ਸਾਹਿਬੁ ਆਪਿ ਵਜੀਰ ॥ ਨਾਨਕ ਸੇਵਿ ਸਦਾ ਹਰਿ ਗੁਣੀ ਗਹੀਰ ॥੪॥੬॥੨੬॥

(ਗੁਰੂ ਅਮਰਦਾਸ ਜੀ -- SGGS 159) ਗਉੜੀ ਗੁਆਰੇਰੀ ਮਹਲਾ ੩ ॥
ਸੋ ਕਿਉ ਵਿਸਰੈ ਜਿਸ ਕੇ ਜੀਅ ਪਰਾਨਾ ॥ ਸੋ ਕਿਉ ਵਿਸਰੈ ਸਭ ਮਾਹਿ ਸਮਾਨਾ ॥ ਜਿਤੁ ਸੇਵਿਐ ਦਰਗਹ ਪਤਿ ਪਰਵਾਨਾ ॥੧॥

ਹਰਿ ਕੇ ਨਾਮ ਵਿਟਹੁ ਬਲਿ ਜਾਉ ॥ ਤੂੰ ਵਿਸਰਹਿ ਤਦਿ ਹੀ ਮਰਿ ਜਾਉ ॥੧॥ ਰਹਾਉ ॥

ਤਿਨ ਤੂੰ ਵਿਸਰਹਿ ਜਿ ਤੁਧੁ ਆਪਿ ਭੁਲਾਏ ॥ ਤਿਨ ਤੂੰ ਵਿਸਰਹਿ ਜਿ ਦੂਜੈ ਭਾਏ ॥ ਮਨਮੁਖ ਅਗਿਆਨੀ ਜੋਨੀ ਪਾਏ ॥੨॥

ਜਿਨ ਇਕ ਮਨਿ ਤੁਠਾ ਸੇ ਸਤਿਗੁਰ ਸੇਵਾ ਲਾਏ ॥ ਜਿਨ ਇਕ ਮਨਿ ਤੁਠਾ ਤਿਨ ਹਰਿ ਮੰਨਿ ਵਸਾਏ ॥ ਗੁਰਮਤੀ ਹਰਿ ਨਾਮਿ ਸਮਾਏ ॥੩॥

ਜਿਨਾ ਪੋਤੈ ਪੁੰਨੁ ਸੇ ਗਿਆਨ ਬੀਚਾਰੀ ॥ ਜਿਨਾ ਪੋਤੈ ਪੁੰਨੁ ਤਿਨ ਹਉਮੈ ਮਾਰੀ ॥ ਨਾਨਕ ਜੋ ਨਾਮਿ ਰਤੇ ਤਿਨ ਕਉ ਬਲਿਹਾਰੀ ॥੪॥੭॥੨੭॥

(ਗੁਰੂ ਅਮਰਦਾਸ ਜੀ -- SGGS 160) ਗਉੜੀ ਗੁਆਰੇਰੀ ਮਹਲਾ ੩ ॥
ਤੂੰ ਅਕਥੁ ਕਿਉ ਕਥਿਆ ਜਾਹਿ ॥ ਗੁਰ ਸਬਦੁ ਮਾਰਣੁ ਮਨ ਮਾਹਿ ਸਮਾਹਿ ॥ ਤੇਰੇ ਗੁਣ ਅਨੇਕ ਕੀਮਤਿ ਨਹ ਪਾਹਿ ॥੧॥

ਜਿਸ ਕੀ ਬਾਣੀ ਤਿਸੁ ਮਾਹਿ ਸਮਾਣੀ ॥ ਤੇਰੀ ਅਕਥ ਕਥਾ ਗੁਰ ਸਬਦਿ ਵਖਾਣੀ ॥੧॥ ਰਹਾਉ ॥

ਜਹ ਸਤਿਗੁਰੁ ਤਹ ਸਤਸੰਗਤਿ ਬਣਾਈ ॥ ਜਹ ਸਤਿਗੁਰੁ ਸਹਜੇ ਹਰਿ ਗੁਣ ਗਾਈ ॥ ਜਹ ਸਤਿਗੁਰੁ ਤਹਾ ਹਉਮੈ ਸਬਦਿ ਜਲਾਈ ॥੨॥

ਗੁਰਮੁਖਿ ਸੇਵਾ ਮਹਲੀ ਥਾਉ ਪਾਏ ॥ ਗੁਰਮੁਖਿ ਅੰਤਰਿ ਹਰਿ ਨਾਮੁ ਵਸਾਏ ॥ ਗੁਰਮੁਖਿ ਭਗਤਿ ਹਰਿ ਨਾਮਿ ਸਮਾਏ ॥੩॥

ਆਪੇ ਦਾਤਿ ਕਰੇ ਦਾਤਾਰੁ ॥ ਪੂਰੇ ਸਤਿਗੁਰ ਸਿਉ ਲਗੈ ਪਿਆਰੁ ॥ ਨਾਨਕ ਨਾਮਿ ਰਤੇ ਤਿਨ ਕਉ ਜੈਕਾਰੁ ॥੪॥੮॥੨੮॥

(ਗੁਰੂ ਅਮਰਦਾਸ ਜੀ -- SGGS 160) ਗਉੜੀ ਗੁਆਰੇਰੀ ਮਹਲਾ ੩ ॥
ਏਕਸੁ ਤੇ ਸਭਿ ਰੂਪ ਹਹਿ ਰੰਗਾ ॥ ਪਉਣੁ ਪਾਣੀ ਬੈਸੰਤਰੁ ਸਭਿ ਸਹਲੰਗਾ ॥ ਭਿੰਨ ਭਿੰਨ ਵੇਖੈ ਹਰਿ ਪ੍ਰਭੁ ਰੰਗਾ ॥੧॥

ਏਕੁ ਅਚਰਜੁ ਏਕੋ ਹੈ ਸੋਈ ॥ ਗੁਰਮੁਖਿ ਵੀਚਾਰੇ ਵਿਰਲਾ ਕੋਈ ॥੧॥ ਰਹਾਉ ॥

ਸਹਜਿ ਭਵੈ ਪ੍ਰਭੁ ਸਭਨੀ ਥਾਈ ॥ ਕਹਾ ਗੁਪਤੁ ਪ੍ਰਗਟੁ ਪ੍ਰਭਿ ਬਣਤ ਬਣਾਈ ॥ ਆਪੇ ਸੁਤਿਆ ਦੇਇ ਜਗਾਈ ॥੨॥

ਤਿਸ ਕੀ ਕੀਮਤਿ ਕਿਨੈ ਨ ਹੋਈ ॥ ਕਹਿ ਕਹਿ ਕਥਨੁ ਕਹੈ ਸਭੁ ਕੋਈ ॥ ਗੁਰ ਸਬਦਿ ਸਮਾਵੈ ਬੂਝੈ ਹਰਿ ਸੋਈ ॥੩॥

ਸੁਣਿ ਸੁਣਿ ਵੇਖੈ ਸਬਦਿ ਮਿਲਾਏ ॥ ਵਡੀ ਵਡਿਆਈ ਗੁਰ ਸੇਵਾ ਤੇ ਪਾਏ ॥ ਨਾਨਕ ਨਾਮਿ ਰਤੇ ਹਰਿ ਨਾਮਿ ਸਮਾਏ ॥੪॥੯॥੨੯॥

(ਗੁਰੂ ਅਮਰਦਾਸ ਜੀ -- SGGS 160) ਗਉੜੀ ਗੁਆਰੇਰੀ ਮਹਲਾ ੩ ॥
ਮਨਮੁਖਿ ਸੂਤਾ ਮਾਇਆ ਮੋਹਿ ਪਿਆਰਿ ॥ ਗੁਰਮੁਖਿ ਜਾਗੇ ਗੁਣ ਗਿਆਨ ਬੀਚਾਰਿ ॥ ਸੇ ਜਨ ਜਾਗੇ ਜਿਨ ਨਾਮ ਪਿਆਰਿ ॥੧॥

ਸਹਜੇ ਜਾਗੈ ਸਵੈ ਨ ਕੋਇ ॥ ਪੂਰੇ ਗੁਰ ਤੇ ਬੂਝੈ ਜਨੁ ਕੋਇ ॥੧॥ ਰਹਾਉ ॥

ਅਸੰਤੁ ਅਨਾੜੀ ਕਦੇ ਨ ਬੂਝੈ ॥ ਕਥਨੀ ਕਰੇ ਤੈ ਮਾਇਆ ਨਾਲਿ ਲੂਝੈ ॥ ਅੰਧੁ ਅਗਿਆਨੀ ਕਦੇ ਨ ਸੀਝੈ ॥੨॥

ਇਸੁ ਜੁਗ ਮਹਿ ਰਾਮ ਨਾਮਿ ਨਿਸਤਾਰਾ ॥ ਵਿਰਲਾ ਕੋ ਪਾਏ ਗੁਰ ਸਬਦਿ ਵੀਚਾਰਾ ॥ ਆਪਿ ਤਰੈ ਸਗਲੇ ਕੁਲ ਉਧਾਰਾ ॥੩॥

ਇਸੁ ਕਲਿਜੁਗ ਮਹਿ ਕਰਮ ਧਰਮੁ ਨ ਕੋਈ ॥ ਕਲੀ ਕਾ ਜਨਮੁ ਚੰਡਾਲ ਕੈ ਘਰਿ ਹੋਈ ॥ ਨਾਨਕ ਨਾਮ ਬਿਨਾ ਕੋ ਮੁਕਤਿ ਨ ਹੋਈ ॥੪॥੧੦॥੩੦॥

(ਗੁਰੂ ਅਮਰਦਾਸ ਜੀ -- SGGS 161) ਗਉੜੀ ਮਹਲਾ ੩ ਗੁਆਰੇਰੀ ॥
ਸਚਾ ਅਮਰੁ ਸਚਾ ਪਾਤਿਸਾਹੁ ॥ ਮਨਿ ਸਾਚੈ ਰਾਤੇ ਹਰਿ ਵੇਪਰਵਾਹੁ ॥ ਸਚੈ ਮਹਲਿ ਸਚਿ ਨਾਮਿ ਸਮਾਹੁ ॥੧॥

ਸੁਣਿ ਮਨ ਮੇਰੇ ਸਬਦੁ ਵੀਚਾਰਿ ॥ ਰਾਮ ਜਪਹੁ ਭਵਜਲੁ ਉਤਰਹੁ ਪਾਰਿ ॥੧॥ ਰਹਾਉ ॥

ਭਰਮੇ ਆਵੈ ਭਰਮੇ ਜਾਇ ॥ ਇਹੁ ਜਗੁ ਜਨਮਿਆ ਦੂਜੈ ਭਾਇ ॥ ਮਨਮੁਖਿ ਨ ਚੇਤੈ ਆਵੈ ਜਾਇ ॥੨॥

ਆਪਿ ਭੁਲਾ ਕਿ ਪ੍ਰਭਿ ਆਪਿ ਭੁਲਾਇਆ ॥ ਇਹੁ ਜੀਉ ਵਿਡਾਣੀ ਚਾਕਰੀ ਲਾਇਆ ॥ ਮਹਾ ਦੁਖੁ ਖਟੇ ਬਿਰਥਾ ਜਨਮੁ ਗਵਾਇਆ ॥੩॥

ਕਿਰਪਾ ਕਰਿ ਸਤਿਗੁਰੂ ਮਿਲਾਏ ॥ ਏਕੋ ਨਾਮੁ ਚੇਤੇ ਵਿਚਹੁ ਭਰਮੁ ਚੁਕਾਏ ॥ ਨਾਨਕ ਨਾਮੁ ਜਪੇ ਨਾਉ ਨਉ ਨਿਧਿ ਪਾਏ ॥੪॥੧੧॥੩੧॥

(ਗੁਰੂ ਅਮਰਦਾਸ ਜੀ -- SGGS 161) ਗਉੜੀ ਗੁਆਰੇਰੀ ਮਹਲਾ ੩ ॥
ਜਿਨਾ ਗੁਰਮੁਖਿ ਧਿਆਇਆ ਤਿਨ ਪੂਛਉ ਜਾਇ ॥ ਗੁਰ ਸੇਵਾ ਤੇ ਮਨੁ ਪਤੀਆਇ ॥ ਸੇ ਧਨਵੰਤ ਹਰਿ ਨਾਮੁ ਕਮਾਇ ॥ ਪੂਰੇ ਗੁਰ ਤੇ ਸੋਝੀ ਪਾਇ ॥੧॥

ਹਰਿ ਹਰਿ ਨਾਮੁ ਜਪਹੁ ਮੇਰੇ ਭਾਈ ॥ ਗੁਰਮੁਖਿ ਸੇਵਾ ਹਰਿ ਘਾਲ ਥਾਇ ਪਾਈ ॥੧॥ ਰਹਾਉ ॥

ਆਪੁ ਪਛਾਣੈ ਮਨੁ ਨਿਰਮਲੁ ਹੋਇ ॥ ਜੀਵਨ ਮੁਕਤਿ ਹਰਿ ਪਾਵੈ ਸੋਇ ॥ ਹਰਿ ਗੁਣ ਗਾਵੈ ਮਤਿ ਊਤਮ ਹੋਇ ॥ ਸਹਜੇ ਸਹਜਿ ਸਮਾਵੈ ਸੋਇ ॥੨॥

ਦੂਜੈ ਭਾਇ ਨ ਸੇਵਿਆ ਜਾਇ ॥ ਹਉਮੈ ਮਾਇਆ ਮਹਾ ਬਿਖੁ ਖਾਇ ॥ ਪੁਤਿ ਕੁਟੰਬਿ ਗ੍ਰਿਹਿ ਮੋਹਿਆ ਮਾਇ ॥ ਮਨਮੁਖਿ ਅੰਧਾ ਆਵੈ ਜਾਇ ॥੩॥

ਹਰਿ ਹਰਿ ਨਾਮੁ ਦੇਵੈ ਜਨੁ ਸੋਇ ॥ ਅਨਦਿਨੁ ਭਗਤਿ ਗੁਰ ਸਬਦੀ ਹੋਇ ॥ ਗੁਰਮਤਿ ਵਿਰਲਾ ਬੂਝੈ ਕੋਇ ॥ ਨਾਨਕ ਨਾਮਿ ਸਮਾਵੈ ਸੋਇ ॥੪॥੧੨॥੩੨॥

(ਗੁਰੂ ਅਮਰਦਾਸ ਜੀ -- SGGS 161) ਗਉੜੀ ਗੁਆਰੇਰੀ ਮਹਲਾ ੩ ॥
ਗੁਰ ਸੇਵਾ ਜੁਗ ਚਾਰੇ ਹੋਈ ॥ ਪੂਰਾ ਜਨੁ ਕਾਰ ਕਮਾਵੈ ਕੋਈ ॥ ਅਖੁਟੁ ਨਾਮ ਧਨੁ ਹਰਿ ਤੋਟਿ ਨ ਹੋਈ ॥ ਐਥੈ ਸਦਾ ਸੁਖੁ ਦਰਿ ਸੋਭਾ ਹੋਈ ॥੧॥

ਏ ਮਨ ਮੇਰੇ ਭਰਮੁ ਨ ਕੀਜੈ ॥ ਗੁਰਮੁਖਿ ਸੇਵਾ ਅੰਮ੍ਰਿਤ ਰਸੁ ਪੀਜੈ ॥੧॥ ਰਹਾਉ ॥

ਸਤਿਗੁਰੁ ਸੇਵਹਿ ਸੇ ਮਹਾਪੁਰਖ ਸੰਸਾਰੇ ॥ ਆਪਿ ਉਧਰੇ ਕੁਲ ਸਗਲ ਨਿਸਤਾਰੇ ॥ ਹਰਿ ਕਾ ਨਾਮੁ ਰਖਹਿ ਉਰ ਧਾਰੇ ॥ ਨਾਮਿ ਰਤੇ ਭਉਜਲ ਉਤਰਹਿ ਪਾਰੇ ॥੨॥

ਸਤਿਗੁਰੁ ਸੇਵਹਿ ਸਦਾ ਮਨਿ ਦਾਸਾ ॥ ਹਉਮੈ ਮਾਰਿ ਕਮਲੁ ਪਰਗਾਸਾ ॥ ਅਨਹਦੁ ਵਾਜੈ ਨਿਜ ਘਰਿ ਵਾਸਾ ॥ ਨਾਮਿ ਰਤੇ ਘਰ ਮਾਹਿ ਉਦਾਸਾ ॥੩॥

ਸਤਿਗੁਰੁ ਸੇਵਹਿ ਤਿਨ ਕੀ ਸਚੀ ਬਾਣੀ ॥ ਜੁਗੁ ਜੁਗੁ ਭਗਤੀ ਆਖਿ ਵਖਾਣੀ ॥ ਅਨਦਿਨੁ ਜਪਹਿ ਹਰਿ ਸਾਰੰਗਪਾਣੀ ॥ ਨਾਨਕ ਨਾਮਿ ਰਤੇ ਨਿਹਕੇਵਲ ਨਿਰਬਾਣੀ ॥੪॥੧੩॥੩੩॥

(ਗੁਰੂ ਅਮਰਦਾਸ ਜੀ -- SGGS 162) ਗਉੜੀ ਗੁਆਰੇਰੀ ਮਹਲਾ ੩ ॥
ਸਤਿਗੁਰੁ ਮਿਲੈ ਵਡਭਾਗਿ ਸੰਜੋਗ ॥ ਹਿਰਦੈ ਨਾਮੁ ਨਿਤ ਹਰਿ ਰਸ ਭੋਗ ॥੧॥

ਗੁਰਮੁਖਿ ਪ੍ਰਾਣੀ ਨਾਮੁ ਹਰਿ ਧਿਆਇ ॥ ਜਨਮੁ ਜੀਤਿ ਲਾਹਾ ਨਾਮੁ ਪਾਇ ॥੧॥ ਰਹਾਉ ॥

ਗਿਆਨੁ ਧਿਆਨੁ ਗੁਰ ਸਬਦੁ ਹੈ ਮੀਠਾ ॥ ਗੁਰ ਕਿਰਪਾ ਤੇ ਕਿਨੈ ਵਿਰਲੈ ਚਖਿ ਡੀਠਾ ॥੨॥

ਕਰਮ ਕਾਂਡ ਬਹੁ ਕਰਹਿ ਅਚਾਰ ॥ ਬਿਨੁ ਨਾਵੈ ਧ੍ਰਿਗੁ ਧ੍ਰਿਗੁ ਅਹੰਕਾਰ ॥੩॥

ਬੰਧਨਿ ਬਾਧਿਓ ਮਾਇਆ ਫਾਸ ॥ ਜਨ ਨਾਨਕ ਛੂਟੈ ਗੁਰ ਪਰਗਾਸ ॥੪॥੧੪॥੩੪॥

(ਗੁਰੂ ਰਾਮਦਾਸ ਜੀ -- SGGS 163) ਗਉੜੀ ਗੁਆਰੇਰੀ ਮਹਲਾ ੪ ਚਉਥਾ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਪੰਡਿਤੁ ਸਾਸਤ ਸਿਮ੍ਰਿਤਿ ਪੜਿਆ ॥ ਜੋਗੀ ਗੋਰਖੁ ਗੋਰਖੁ ਕਰਿਆ ॥ ਮੈ ਮੂਰਖ ਹਰਿ ਹਰਿ ਜਪੁ ਪੜਿਆ ॥੧॥

ਨਾ ਜਾਨਾ ਕਿਆ ਗਤਿ ਰਾਮ ਹਮਾਰੀ ॥ ਹਰਿ ਭਜੁ ਮਨ ਮੇਰੇ ਤਰੁ ਭਉਜਲੁ ਤੂ ਤਾਰੀ ॥੧॥ ਰਹਾਉ ॥

ਸੰਨਿਆਸੀ ਬਿਭੂਤ ਲਾਇ ਦੇਹ ਸਵਾਰੀ ॥ ਪਰ ਤ੍ਰਿਅ ਤਿਆਗੁ ਕਰੀ ਬ੍ਰਹਮਚਾਰੀ ॥ ਮੈ ਮੂਰਖ ਹਰਿ ਆਸ ਤੁਮਾਰੀ ॥੨॥

ਖਤ੍ਰੀ ਕਰਮ ਕਰੇ ਸੂਰਤਣੁ ਪਾਵੈ ॥ ਸੂਦੁ ਵੈਸੁ ਪਰ ਕਿਰਤਿ ਕਮਾਵੈ ॥ ਮੈ ਮੂਰਖ ਹਰਿ ਨਾਮੁ ਛਡਾਵੈ ॥੩॥

ਸਭ ਤੇਰੀ ਸ੍ਰਿਸਟਿ ਤੂੰ ਆਪਿ ਰਹਿਆ ਸਮਾਈ ॥ ਗੁਰਮੁਖਿ ਨਾਨਕ ਦੇ ਵਡਿਆਈ ॥ ਮੈ ਅੰਧੁਲੇ ਹਰਿ ਟੇਕ ਟਿਕਾਈ ॥੪॥੧॥੩੯॥

(ਗੁਰੂ ਰਾਮਦਾਸ ਜੀ -- SGGS 164) ਗਉੜੀ ਗੁਆਰੇਰੀ ਮਹਲਾ ੪ ॥
ਨਿਰਗੁਣ ਕਥਾ ਕਥਾ ਹੈ ਹਰਿ ਕੀ ॥ ਭਜੁ ਮਿਲਿ ਸਾਧੂ ਸੰਗਤਿ ਜਨ ਕੀ ॥ ਤਰੁ ਭਉਜਲੁ ਅਕਥ ਕਥਾ ਸੁਨਿ ਹਰਿ ਕੀ ॥੧॥

ਗੋਬਿੰਦ ਸਤਸੰਗਤਿ ਮੇਲਾਇ ॥ ਹਰਿ ਰਸੁ ਰਸਨਾ ਰਾਮ ਗੁਨ ਗਾਇ ॥੧॥ ਰਹਾਉ ॥

ਜੋ ਜਨ ਧਿਆਵਹਿ ਹਰਿ ਹਰਿ ਨਾਮਾ ॥ ਤਿਨ ਦਾਸਨਿ ਦਾਸ ਕਰਹੁ ਹਮ ਰਾਮਾ ॥ ਜਨ ਕੀ ਸੇਵਾ ਊਤਮ ਕਾਮਾ ॥੨॥

ਜੋ ਹਰਿ ਕੀ ਹਰਿ ਕਥਾ ਸੁਣਾਵੈ ॥ ਸੋ ਜਨੁ ਹਮਰੈ ਮਨਿ ਚਿਤਿ ਭਾਵੈ ॥ ਜਨ ਪਗ ਰੇਣੁ ਵਡਭਾਗੀ ਪਾਵੈ ॥੩॥

ਸੰਤ ਜਨਾ ਸਿਉ ਪ੍ਰੀਤਿ ਬਨਿ ਆਈ ॥ ਜਿਨ ਕਉ ਲਿਖਤੁ ਲਿਖਿਆ ਧੁਰਿ ਪਾਈ ॥ ਤੇ ਜਨ ਨਾਨਕ ਨਾਮਿ ਸਮਾਈ ॥੪॥੨॥੪੦॥

(ਗੁਰੂ ਰਾਮਦਾਸ ਜੀ -- SGGS 164) ਗਉੜੀ ਗੁਆਰੇਰੀ ਮਹਲਾ ੪ ॥
ਮਾਤਾ ਪ੍ਰੀਤਿ ਕਰੇ ਪੁਤੁ ਖਾਇ ॥ ਮੀਨੇ ਪ੍ਰੀਤਿ ਭਈ ਜਲਿ ਨਾਇ ॥ ਸਤਿਗੁਰ ਪ੍ਰੀਤਿ ਗੁਰਸਿਖ ਮੁਖਿ ਪਾਇ ॥੧॥

ਤੇ ਹਰਿ ਜਨ ਹਰਿ ਮੇਲਹੁ ਹਮ ਪਿਆਰੇ ॥ ਜਿਨ ਮਿਲਿਆ ਦੁਖ ਜਾਹਿ ਹਮਾਰੇ ॥੧॥ ਰਹਾਉ ॥

ਜਿਉ ਮਿਲਿ ਬਛਰੇ ਗਊ ਪ੍ਰੀਤਿ ਲਗਾਵੈ ॥ ਕਾਮਨਿ ਪ੍ਰੀਤਿ ਜਾ ਪਿਰੁ ਘਰਿ ਆਵੈ ॥ ਹਰਿ ਜਨ ਪ੍ਰੀਤਿ ਜਾ ਹਰਿ ਜਸੁ ਗਾਵੈ ॥੨॥

ਸਾਰਿੰਗ ਪ੍ਰੀਤਿ ਬਸੈ ਜਲ ਧਾਰਾ ॥ ਨਰਪਤਿ ਪ੍ਰੀਤਿ ਮਾਇਆ ਦੇਖਿ ਪਸਾਰਾ ॥ ਹਰਿ ਜਨ ਪ੍ਰੀਤਿ ਜਪੈ ਨਿਰੰਕਾਰਾ ॥੩॥

ਨਰ ਪ੍ਰਾਣੀ ਪ੍ਰੀਤਿ ਮਾਇਆ ਧਨੁ ਖਾਟੇ ॥ ਗੁਰਸਿਖ ਪ੍ਰੀਤਿ ਗੁਰੁ ਮਿਲੈ ਗਲਾਟੇ ॥ ਜਨ ਨਾਨਕ ਪ੍ਰੀਤਿ ਸਾਧ ਪਗ ਚਾਟੇ ॥੪॥੩॥੪੧॥

(ਗੁਰੂ ਰਾਮਦਾਸ ਜੀ -- SGGS 164) ਗਉੜੀ ਗੁਆਰੇਰੀ ਮਹਲਾ ੪ ॥
ਭੀਖਕ ਪ੍ਰੀਤਿ ਭੀਖ ਪ੍ਰਭ ਪਾਇ ॥ ਭੂਖੇ ਪ੍ਰੀਤਿ ਹੋਵੈ ਅੰਨੁ ਖਾਇ ॥ ਗੁਰਸਿਖ ਪ੍ਰੀਤਿ ਗੁਰ ਮਿਲਿ ਆਘਾਇ ॥੧॥

ਹਰਿ ਦਰਸਨੁ ਦੇਹੁ ਹਰਿ ਆਸ ਤੁਮਾਰੀ ॥ ਕਰਿ ਕਿਰਪਾ ਲੋਚ ਪੂਰਿ ਹਮਾਰੀ ॥੧॥ ਰਹਾਉ ॥

ਚਕਵੀ ਪ੍ਰੀਤਿ ਸੂਰਜੁ ਮੁਖਿ ਲਾਗੈ ॥ ਮਿਲੈ ਪਿਆਰੇ ਸਭ ਦੁਖ ਤਿਆਗੈ ॥ ਗੁਰਸਿਖ ਪ੍ਰੀਤਿ ਗੁਰੂ ਮੁਖਿ ਲਾਗੈ ॥੨॥

ਬਛਰੇ ਪ੍ਰੀਤਿ ਖੀਰੁ ਮੁਖਿ ਖਾਇ ॥ ਹਿਰਦੈ ਬਿਗਸੈ ਦੇਖੈ ਮਾਇ ॥ ਗੁਰਸਿਖ ਪ੍ਰੀਤਿ ਗੁਰੂ ਮੁਖਿ ਲਾਇ ॥੩॥

ਹੋਰੁ ਸਭ ਪ੍ਰੀਤਿ ਮਾਇਆ ਮੋਹੁ ਕਾਚਾ ॥ ਬਿਨਸਿ ਜਾਇ ਕੂਰਾ ਕਚੁ ਪਾਚਾ ॥ ਜਨ ਨਾਨਕ ਪ੍ਰੀਤਿ ਤ੍ਰਿਪਤਿ ਗੁਰੁ ਸਾਚਾ ॥੪॥੪॥੪੨॥

(ਗੁਰੂ ਰਾਮਦਾਸ ਜੀ -- SGGS 165) ਗਉੜੀ ਗੁਆਰੇਰੀ ਮਹਲਾ ੪ ॥
ਸਤਿਗੁਰ ਸੇਵਾ ਸਫਲ ਹੈ ਬਣੀ ॥ ਜਿਤੁ ਮਿਲਿ ਹਰਿ ਨਾਮੁ ਧਿਆਇਆ ਹਰਿ ਧਣੀ ॥ ਜਿਨ ਹਰਿ ਜਪਿਆ ਤਿਨ ਪੀਛੈ ਛੂਟੀ ਘਣੀ ॥੧॥

ਗੁਰਸਿਖ ਹਰਿ ਬੋਲਹੁ ਮੇਰੇ ਭਾਈ ॥ ਹਰਿ ਬੋਲਤ ਸਭ ਪਾਪ ਲਹਿ ਜਾਈ ॥੧॥ ਰਹਾਉ ॥

ਜਬ ਗੁਰੁ ਮਿਲਿਆ ਤਬ ਮਨੁ ਵਸਿ ਆਇਆ ॥ ਧਾਵਤ ਪੰਚ ਰਹੇ ਹਰਿ ਧਿਆਇਆ ॥ ਅਨਦਿਨੁ ਨਗਰੀ ਹਰਿ ਗੁਣ ਗਾਇਆ ॥੨॥

ਸਤਿਗੁਰ ਪਗ ਧੂਰਿ ਜਿਨਾ ਮੁਖਿ ਲਾਈ ॥ ਤਿਨ ਕੂੜ ਤਿਆਗੇ ਹਰਿ ਲਿਵ ਲਾਈ ॥ ਤੇ ਹਰਿ ਦਰਗਹ ਮੁਖ ਊਜਲ ਭਾਈ ॥੩॥

ਗੁਰ ਸੇਵਾ ਆਪਿ ਹਰਿ ਭਾਵੈ ॥ ਕ੍ਰਿਸਨੁ ਬਲਭਦ੍ਰੁ ਗੁਰ ਪਗ ਲਗਿ ਧਿਆਵੈ ॥ ਨਾਨਕ ਗੁਰਮੁਖਿ ਹਰਿ ਆਪਿ ਤਰਾਵੈ ॥੪॥੫॥੪੩॥

(ਗੁਰੂ ਰਾਮਦਾਸ ਜੀ -- SGGS 165) ਗਉੜੀ ਗੁਆਰੇਰੀ ਮਹਲਾ ੪ ॥
ਹਰਿ ਆਪੇ ਜੋਗੀ ਡੰਡਾਧਾਰੀ ॥ ਹਰਿ ਆਪੇ ਰਵਿ ਰਹਿਆ ਬਨਵਾਰੀ ॥ ਹਰਿ ਆਪੇ ਤਪੁ ਤਾਪੈ ਲਾਇ ਤਾਰੀ ॥੧॥

ਐਸਾ ਮੇਰਾ ਰਾਮੁ ਰਹਿਆ ਭਰਪੂਰਿ ॥ ਨਿਕਟਿ ਵਸੈ ਨਾਹੀ ਹਰਿ ਦੂਰਿ ॥੧॥ ਰਹਾਉ ॥

ਹਰਿ ਆਪੇ ਸਬਦੁ ਸੁਰਤਿ ਧੁਨਿ ਆਪੇ ॥ ਹਰਿ ਆਪੇ ਵੇਖੈ ਵਿਗਸੈ ਆਪੇ ॥ ਹਰਿ ਆਪਿ ਜਪਾਇ ਆਪੇ ਹਰਿ ਜਾਪੇ ॥੨॥

ਹਰਿ ਆਪੇ ਸਾਰਿੰਗ ਅੰਮ੍ਰਿਤਧਾਰਾ ॥ ਹਰਿ ਅੰਮ੍ਰਿਤੁ ਆਪਿ ਪੀਆਵਣਹਾਰਾ ॥ ਹਰਿ ਆਪਿ ਕਰੇ ਆਪੇ ਨਿਸਤਾਰਾ ॥੩॥

ਹਰਿ ਆਪੇ ਬੇੜੀ ਤੁਲਹਾ ਤਾਰਾ ॥ ਹਰਿ ਆਪੇ ਗੁਰਮਤੀ ਨਿਸਤਾਰਾ ॥ ਹਰਿ ਆਪੇ ਨਾਨਕ ਪਾਵੈ ਪਾਰਾ ॥੪॥੬॥੪੪॥

(ਗੁਰੂ ਰਾਮਦਾਸ ਜੀ -- SGGS 166) ਗਉੜੀ ਗੁਆਰੇਰੀ ਮਹਲਾ ੪ ॥
ਕਿਰਸਾਣੀ ਕਿਰਸਾਣੁ ਕਰੇ ਲੋਚੈ ਜੀਉ ਲਾਇ ॥ ਹਲੁ ਜੋਤੈ ਉਦਮੁ ਕਰੇ ਮੇਰਾ ਪੁਤੁ ਧੀ ਖਾਇ ॥ ਤਿਉ ਹਰਿ ਜਨੁ ਹਰਿ ਹਰਿ ਜਪੁ ਕਰੇ ਹਰਿ ਅੰਤਿ ਛਡਾਇ ॥੧॥

ਮੈ ਮੂਰਖ ਕੀ ਗਤਿ ਕੀਜੈ ਮੇਰੇ ਰਾਮ ॥ ਗੁਰ ਸਤਿਗੁਰ ਸੇਵਾ ਹਰਿ ਲਾਇ ਹਮ ਕਾਮ ॥੧॥ ਰਹਾਉ ॥

ਲੈ ਤੁਰੇ ਸਉਦਾਗਰੀ ਸਉਦਾਗਰੁ ਧਾਵੈ ॥ ਧਨੁ ਖਟੈ ਆਸਾ ਕਰੈ ਮਾਇਆ ਮੋਹੁ ਵਧਾਵੈ ॥ ਤਿਉ ਹਰਿ ਜਨੁ ਹਰਿ ਹਰਿ ਬੋਲਤਾ ਹਰਿ ਬੋਲਿ ਸੁਖੁ ਪਾਵੈ ॥੨॥

ਬਿਖੁ ਸੰਚੈ ਹਟਵਾਣੀਆ ਬਹਿ ਹਾਟਿ ਕਮਾਇ ॥ ਮੋਹ ਝੂਠੁ ਪਸਾਰਾ ਝੂਠ ਕਾ ਝੂਠੇ ਲਪਟਾਇ ॥ ਤਿਉ ਹਰਿ ਜਨਿ ਹਰਿ ਧਨੁ ਸੰਚਿਆ ਹਰਿ ਖਰਚੁ ਲੈ ਜਾਇ ॥੩॥

ਇਹੁ ਮਾਇਆ ਮੋਹ ਕੁਟੰਬੁ ਹੈ ਭਾਇ ਦੂਜੈ ਫਾਸ ॥ ਗੁਰਮਤੀ ਸੋ ਜਨੁ ਤਰੈ ਜੋ ਦਾਸਨਿ ਦਾਸ ॥ ਜਨਿ ਨਾਨਕਿ ਨਾਮੁ ਧਿਆਇਆ ਗੁਰਮੁਖਿ ਪਰਗਾਸ ॥੪॥੩॥੯॥੪੭॥

(ਗੁਰੂ ਅਰਜਨ ਦੇਵ ਜੀ -- SGGS 175) ਮਹਲਾ ੫ ਰਾਗੁ ਗਉੜੀ ਗੁਆਰੇਰੀ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਕਿਨ ਬਿਧਿ ਕੁਸਲੁ ਹੋਤ ਮੇਰੇ ਭਾਈ ॥ ਕਿਉ ਪਾਈਐ ਹਰਿ ਰਾਮ ਸਹਾਈ ॥੧॥ ਰਹਾਉ ॥

ਕੁਸਲੁ ਨ ਗ੍ਰਿਹਿ ਮੇਰੀ ਸਭ ਮਾਇਆ ॥ ਊਚੇ ਮੰਦਰ ਸੁੰਦਰ ਛਾਇਆ ॥ ਝੂਠੇ ਲਾਲਚਿ ਜਨਮੁ ਗਵਾਇਆ ॥੧॥

ਹਸਤੀ ਘੋੜੇ ਦੇਖਿ ਵਿਗਾਸਾ ॥ ਲਸਕਰ ਜੋੜੇ ਨੇਬ ਖਵਾਸਾ ॥ ਗਲਿ ਜੇਵੜੀ ਹਉਮੈ ਕੇ ਫਾਸਾ ॥੨॥

ਰਾਜੁ ਕਮਾਵੈ ਦਹ ਦਿਸ ਸਾਰੀ ॥ ਮਾਣੈ ਰੰਗ ਭੋਗ ਬਹੁ ਨਾਰੀ ॥ ਜਿਉ ਨਰਪਤਿ ਸੁਪਨੈ ਭੇਖਾਰੀ ॥੩॥

ਏਕੁ ਕੁਸਲੁ ਮੋ ਕਉ ਸਤਿਗੁਰੂ ਬਤਾਇਆ ॥ ਹਰਿ ਜੋ ਕਿਛੁ ਕਰੇ ਸੁ ਹਰਿ ਕਿਆ ਭਗਤਾ ਭਾਇਆ ॥ ਜਨ ਨਾਨਕ ਹਉਮੈ ਮਾਰਿ ਸਮਾਇਆ ॥੪॥

ਇਨਿ ਬਿਧਿ ਕੁਸਲ ਹੋਤ ਮੇਰੇ ਭਾਈ ॥ ਇਉ ਪਾਈਐ ਹਰਿ ਰਾਮ ਸਹਾਈ ॥੧॥ ਰਹਾਉ ਦੂਜਾ ॥

(ਗੁਰੂ ਅਰਜਨ ਦੇਵ ਜੀ -- SGGS 176) ਗਉੜੀ ਗੁਆਰੇਰੀ ਮਹਲਾ ੫ ॥
ਕਿਉ ਭ੍ਰਮੀਐ ਭ੍ਰਮੁ ਕਿਸ ਕਾ ਹੋਈ ॥ ਜਾ ਜਲਿ ਥਲਿ ਮਹੀਅਲਿ ਰਵਿਆ ਸੋਈ ॥ ਗੁਰਮੁਖਿ ਉਬਰੇ ਮਨਮੁਖ ਪਤਿ ਖੋਈ ॥੧॥

ਜਿਸੁ ਰਾਖੈ ਆਪਿ ਰਾਮੁ ਦਇਆਰਾ ॥ ਤਿਸੁ ਨਹੀ ਦੂਜਾ ਕੋ ਪਹੁਚਨਹਾਰਾ ॥੧॥ ਰਹਾਉ ॥

ਸਭ ਮਹਿ ਵਰਤੈ ਏਕੁ ਅਨੰਤਾ ॥ ਤਾ ਤੂੰ ਸੁਖਿ ਸੋਉ ਹੋਇ ਅਚਿੰਤਾ ॥ ਓਹੁ ਸਭੁ ਕਿਛੁ ਜਾਣੈ ਜੋ ਵਰਤੰਤਾ ॥੨॥

ਮਨਮੁਖ ਮੁਏ ਜਿਨ ਦੂਜੀ ਪਿਆਸਾ ॥ ਬਹੁ ਜੋਨੀ ਭਵਹਿ ਧੁਰਿ ਕਿਰਤਿ ਲਿਖਿਆਸਾ ॥ ਜੈਸਾ ਬੀਜਹਿ ਤੈਸਾ ਖਾਸਾ ॥੩॥

ਦੇਖਿ ਦਰਸੁ ਮਨਿ ਭਇਆ ਵਿਗਾਸਾ ॥ ਸਭੁ ਨਦਰੀ ਆਇਆ ਬ੍ਰਹਮੁ ਪਰਗਾਸਾ ॥ ਜਨ ਨਾਨਕ ਕੀ ਹਰਿ ਪੂਰਨ ਆਸਾ ॥੪॥੨॥੭੧॥

(ਗੁਰੂ ਅਰਜਨ ਦੇਵ ਜੀ -- SGGS 176) ਗਉੜੀ ਗੁਆਰੇਰੀ ਮਹਲਾ ੫ ॥
ਕਈ ਜਨਮ ਭਏ ਕੀਟ ਪਤੰਗਾ ॥ ਕਈ ਜਨਮ ਗਜ ਮੀਨ ਕੁਰੰਗਾ ॥ ਕਈ ਜਨਮ ਪੰਖੀ ਸਰਪ ਹੋਇਓ ॥ ਕਈ ਜਨਮ ਹੈਵਰ ਬ੍ਰਿਖ ਜੋਇਓ ॥੧॥

ਮਿਲੁ ਜਗਦੀਸ ਮਿਲਨ ਕੀ ਬਰੀਆ ॥ ਚਿਰੰਕਾਲ ਇਹ ਦੇਹ ਸੰਜਰੀਆ ॥੧॥ ਰਹਾਉ ॥

ਕਈ ਜਨਮ ਸੈਲ ਗਿਰਿ ਕਰਿਆ ॥ ਕਈ ਜਨਮ ਗਰਭ ਹਿਰਿ ਖਰਿਆ ॥ ਕਈ ਜਨਮ ਸਾਖ ਕਰਿ ਉਪਾਇਆ ॥ ਲਖ ਚਉਰਾਸੀਹ ਜੋਨਿ ਭ੍ਰਮਾਇਆ ॥੨॥

ਸਾਧਸੰਗਿ ਭਇਓ ਜਨਮੁ ਪਰਾਪਤਿ ॥ ਕਰਿ ਸੇਵਾ ਭਜੁ ਹਰਿ ਹਰਿ ਗੁਰਮਤਿ ॥ ਤਿਆਗਿ ਮਾਨੁ ਝੂਠੁ ਅਭਿਮਾਨੁ ॥ ਜੀਵਤ ਮਰਹਿ ਦਰਗਹ ਪਰਵਾਨੁ ॥੩॥

ਜੋ ਕਿਛੁ ਹੋਆ ਸੁ ਤੁਝ ਤੇ ਹੋਗੁ ॥ ਅਵਰੁ ਨ ਦੂਜਾ ਕਰਣੈ ਜੋਗੁ ॥ ਤਾ ਮਿਲੀਐ ਜਾ ਲੈਹਿ ਮਿਲਾਇ ॥ ਕਹੁ ਨਾਨਕ ਹਰਿ ਹਰਿ ਗੁਣ ਗਾਇ ॥੪॥੩॥੭੨॥

(ਗੁਰੂ ਅਰਜਨ ਦੇਵ ਜੀ -- SGGS 176) ਗਉੜੀ ਗੁਆਰੇਰੀ ਮਹਲਾ ੫ ॥
ਕਰਮ ਭੂਮਿ ਮਹਿ ਬੋਅਹੁ ਨਾਮੁ ॥ ਪੂਰਨ ਹੋਇ ਤੁਮਾਰਾ ਕਾਮੁ ॥ ਫਲ ਪਾਵਹਿ ਮਿਟੈ ਜਮ ਤ੍ਰਾਸ ॥ ਨਿਤ ਗਾਵਹਿ ਹਰਿ ਹਰਿ ਗੁਣ ਜਾਸ ॥੧॥

ਹਰਿ ਹਰਿ ਨਾਮੁ ਅੰਤਰਿ ਉਰਿ ਧਾਰਿ ॥ ਸੀਘਰ ਕਾਰਜੁ ਲੇਹੁ ਸਵਾਰਿ ॥੧॥ ਰਹਾਉ ॥

ਅਪਨੇ ਪ੍ਰਭ ਸਿਉ ਹੋਹੁ ਸਾਵਧਾਨੁ ॥ ਤਾ ਤੂੰ ਦਰਗਹ ਪਾਵਹਿ ਮਾਨੁ ॥ ਉਕਤਿ ਸਿਆਣਪ ਸਗਲੀ ਤਿਆਗੁ ॥ ਸੰਤ ਜਨਾ ਕੀ ਚਰਣੀ ਲਾਗੁ ॥੨॥

ਸਰਬ ਜੀਅ ਹਹਿ ਜਾ ਕੈ ਹਾਥਿ ॥ ਕਦੇ ਨ ਵਿਛੁੜੈ ਸਭ ਕੈ ਸਾਥਿ ॥ ਉਪਾਵ ਛੋਡਿ ਗਹੁ ਤਿਸ ਕੀ ਓਟ ॥ ਨਿਮਖ ਮਾਹਿ ਹੋਵੈ ਤੇਰੀ ਛੋਟਿ ॥੩॥

ਸਦਾ ਨਿਕਟਿ ਕਰਿ ਤਿਸ ਨੋ ਜਾਣੁ ॥ ਪ੍ਰਭ ਕੀ ਆਗਿਆ ਸਤਿ ਕਰਿ ਮਾਨੁ ॥ ਗੁਰ ਕੈ ਬਚਨਿ ਮਿਟਾਵਹੁ ਆਪੁ ॥ ਹਰਿ ਹਰਿ ਨਾਮੁ ਨਾਨਕ ਜਪਿ ਜਾਪੁ ॥੪॥੪॥੭੩॥

(ਗੁਰੂ ਅਰਜਨ ਦੇਵ ਜੀ -- SGGS 177) ਗਉੜੀ ਗੁਆਰੇਰੀ ਮਹਲਾ ੫ ॥
ਗੁਰ ਕਾ ਬਚਨੁ ਸਦਾ ਅਬਿਨਾਸੀ ॥ ਗੁਰ ਕੈ ਬਚਨਿ ਕਟੀ ਜਮ ਫਾਸੀ ॥ ਗੁਰ ਕਾ ਬਚਨੁ ਜੀਅ ਕੈ ਸੰਗਿ ॥ ਗੁਰ ਕੈ ਬਚਨਿ ਰਚੈ ਰਾਮ ਕੈ ਰੰਗਿ ॥੧॥

ਜੋ ਗੁਰਿ ਦੀਆ ਸੁ ਮਨ ਕੈ ਕਾਮਿ ॥ ਸੰਤ ਕਾ ਕੀਆ ਸਤਿ ਕਰਿ ਮਾਨਿ ॥੧॥ ਰਹਾਉ ॥

ਗੁਰ ਕਾ ਬਚਨੁ ਅਟਲ ਅਛੇਦ ॥ ਗੁਰ ਕੈ ਬਚਨਿ ਕਟੇ ਭ੍ਰਮ ਭੇਦ ॥ ਗੁਰ ਕਾ ਬਚਨੁ ਕਤਹੁ ਨ ਜਾਇ ॥ ਗੁਰ ਕੈ ਬਚਨਿ ਹਰਿ ਕੇ ਗੁਣ ਗਾਇ ॥੨॥

ਗੁਰ ਕਾ ਬਚਨੁ ਜੀਅ ਕੈ ਸਾਥ ॥ ਗੁਰ ਕਾ ਬਚਨੁ ਅਨਾਥ ਕੋ ਨਾਥ ॥ ਗੁਰ ਕੈ ਬਚਨਿ ਨਰਕਿ ਨ ਪਵੈ ॥ ਗੁਰ ਕੈ ਬਚਨਿ ਰਸਨਾ ਅੰਮ੍ਰਿਤੁ ਰਵੈ ॥੩॥

ਗੁਰ ਕਾ ਬਚਨੁ ਪਰਗਟੁ ਸੰਸਾਰਿ ॥ ਗੁਰ ਕੈ ਬਚਨਿ ਨ ਆਵੈ ਹਾਰਿ ॥ ਜਿਸੁ ਜਨ ਹੋਏ ਆਪਿ ਕ੍ਰਿਪਾਲ ॥ ਨਾਨਕ ਸਤਿਗੁਰ ਸਦਾ ਦਇਆਲ ॥੪॥੫॥੭੪॥

(ਗੁਰੂ ਅਰਜਨ ਦੇਵ ਜੀ -- SGGS 177) ਗਉੜੀ ਗੁਆਰੇਰੀ ਮਹਲਾ ੫ ॥
ਜਿਨਿ ਕੀਤਾ ਮਾਟੀ ਤੇ ਰਤਨੁ ॥ ਗਰਭ ਮਹਿ ਰਾਖਿਆ ਜਿਨਿ ਕਰਿ ਜਤਨੁ ॥ ਜਿਨਿ ਦੀਨੀ ਸੋਭਾ ਵਡਿਆਈ ॥ ਤਿਸੁ ਪ੍ਰਭ ਕਉ ਆਠ ਪਹਰ ਧਿਆਈ ॥੧॥

ਰਮਈਆ ਰੇਨੁ ਸਾਧ ਜਨ ਪਾਵਉ ॥ ਗੁਰ ਮਿਲਿ ਅਪੁਨਾ ਖਸਮੁ ਧਿਆਵਉ ॥੧॥ ਰਹਾਉ ॥

ਜਿਨਿ ਕੀਤਾ ਮੂੜ ਤੇ ਬਕਤਾ ॥ ਜਿਨਿ ਕੀਤਾ ਬੇਸੁਰਤ ਤੇ ਸੁਰਤਾ ॥ ਜਿਸੁ ਪਰਸਾਦਿ ਨਵੈ ਨਿਧਿ ਪਾਈ ॥ ਸੋ ਪ੍ਰਭੁ ਮਨ ਤੇ ਬਿਸਰਤ ਨਾਹੀ ॥੨॥

ਜਿਨਿ ਦੀਆ ਨਿਥਾਵੇ ਕਉ ਥਾਨੁ ॥ ਜਿਨਿ ਦੀਆ ਨਿਮਾਨੇ ਕਉ ਮਾਨੁ ॥ ਜਿਨਿ ਕੀਨੀ ਸਭ ਪੂਰਨ ਆਸਾ ॥ ਸਿਮਰਉ ਦਿਨੁ ਰੈਨਿ ਸਾਸ ਗਿਰਾਸਾ ॥੩॥

ਜਿਸੁ ਪ੍ਰਸਾਦਿ ਮਾਇਆ ਸਿਲਕ ਕਾਟੀ ॥ ਗੁਰ ਪ੍ਰਸਾਦਿ ਅੰਮ੍ਰਿਤੁ ਬਿਖੁ ਖਾਟੀ ॥ ਕਹੁ ਨਾਨਕ ਇਸ ਤੇ ਕਿਛੁ ਨਾਹੀ ॥ ਰਾਖਨਹਾਰੇ ਕਉ ਸਾਲਾਹੀ ॥੪॥੬॥੭੫॥

(ਗੁਰੂ ਅਰਜਨ ਦੇਵ ਜੀ -- SGGS 177) ਗਉੜੀ ਗੁਆਰੇਰੀ ਮਹਲਾ ੫ ॥
ਤਿਸ ਕੀ ਸਰਣਿ ਨਾਹੀ ਭਉ ਸੋਗੁ ॥ ਉਸ ਤੇ ਬਾਹਰਿ ਕਛੂ ਨ ਹੋਗੁ ॥ ਤਜੀ ਸਿਆਣਪ ਬਲ ਬੁਧਿ ਬਿਕਾਰ ॥ ਦਾਸ ਅਪਨੇ ਕੀ ਰਾਖਨਹਾਰ ॥੧॥

ਜਪਿ ਮਨ ਮੇਰੇ ਰਾਮ ਰਾਮ ਰੰਗਿ ॥ ਘਰਿ ਬਾਹਰਿ ਤੇਰੈ ਸਦ ਸੰਗਿ ॥੧॥ ਰਹਾਉ ॥

ਤਿਸ ਕੀ ਟੇਕ ਮਨੈ ਮਹਿ ਰਾਖੁ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਚਾਖੁ ॥ ਅਵਰਿ ਜਤਨ ਕਹਹੁ ਕਉਨ ਕਾਜ ॥ ਕਰਿ ਕਿਰਪਾ ਰਾਖੈ ਆਪਿ ਲਾਜ ॥੨॥

ਕਿਆ ਮਾਨੁਖ ਕਹਹੁ ਕਿਆ ਜੋਰੁ ॥ ਝੂਠਾ ਮਾਇਆ ਕਾ ਸਭੁ ਸੋਰੁ ॥ ਕਰਣ ਕਰਾਵਨਹਾਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥੩॥

ਸਰਬ ਸੁਖਾ ਸੁਖੁ ਸਾਚਾ ਏਹੁ ॥ ਗੁਰ ਉਪਦੇਸੁ ਮਨੈ ਮਹਿ ਲੇਹੁ ॥ ਜਾ ਕਉ ਰਾਮ ਨਾਮ ਲਿਵ ਲਾਗੀ ॥ ਕਹੁ ਨਾਨਕ ਸੋ ਧੰਨੁ ਵਡਭਾਗੀ ॥੪॥੭॥੭੬॥

(ਗੁਰੂ ਅਰਜਨ ਦੇਵ ਜੀ -- SGGS 178) ਗਉੜੀ ਗੁਆਰੇਰੀ ਮਹਲਾ ੫ ॥
ਸੁਣਿ ਹਰਿ ਕਥਾ ਉਤਾਰੀ ਮੈਲੁ ॥ ਮਹਾ ਪੁਨੀਤ ਭਏ ਸੁਖ ਸੈਲੁ ॥ ਵਡੈ ਭਾਗਿ ਪਾਇਆ ਸਾਧਸੰਗੁ ॥ ਪਾਰਬ੍ਰਹਮ ਸਿਉ ਲਾਗੋ ਰੰਗੁ ॥੧॥

ਹਰਿ ਹਰਿ ਨਾਮੁ ਜਪਤ ਜਨੁ ਤਾਰਿਓ ॥ ਅਗਨਿ ਸਾਗਰੁ ਗੁਰਿ ਪਾਰਿ ਉਤਾਰਿਓ ॥੧॥ ਰਹਾਉ ॥

ਕਰਿ ਕੀਰਤਨੁ ਮਨ ਸੀਤਲ ਭਏ ॥ ਜਨਮ ਜਨਮ ਕੇ ਕਿਲਵਿਖ ਗਏ ॥ ਸਰਬ ਨਿਧਾਨ ਪੇਖੇ ਮਨ ਮਾਹਿ ॥ ਅਬ ਢੂਢਨ ਕਾਹੇ ਕਉ ਜਾਹਿ ॥੨॥

ਪ੍ਰਭ ਅਪੁਨੇ ਜਬ ਭਏ ਦਇਆਲ ॥ ਪੂਰਨ ਹੋਈ ਸੇਵਕ ਘਾਲ ॥ ਬੰਧਨ ਕਾਟਿ ਕੀਏ ਅਪਨੇ ਦਾਸ ॥ ਸਿਮਰਿ ਸਿਮਰਿ ਸਿਮਰਿ ਗੁਣਤਾਸ ॥੩॥

ਏਕੋ ਮਨਿ ਏਕੋ ਸਭ ਠਾਇ ॥ ਪੂਰਨ ਪੂਰਿ ਰਹਿਓ ਸਭ ਜਾਇ ॥ ਗੁਰਿ ਪੂਰੈ ਸਭੁ ਭਰਮੁ ਚੁਕਾਇਆ ॥ ਹਰਿ ਸਿਮਰਤ ਨਾਨਕ ਸੁਖੁ ਪਾਇਆ ॥੪॥੮॥੭੭॥

(ਗੁਰੂ ਅਰਜਨ ਦੇਵ ਜੀ -- SGGS 178) ਗਉੜੀ ਗੁਆਰੇਰੀ ਮਹਲਾ ੫ ॥
ਅਗਲੇ ਮੁਏ ਸਿ ਪਾਛੈ ਪਰੇ ॥ ਜੋ ਉਬਰੇ ਸੇ ਬੰਧਿ ਲਕੁ ਖਰੇ ॥ ਜਿਹ ਧੰਧੇ ਮਹਿ ਓਇ ਲਪਟਾਏ ॥ ਉਨ ਤੇ ਦੁਗੁਣ ਦਿੜੀ ਉਨ ਮਾਏ ॥੧॥

ਓਹ ਬੇਲਾ ਕਛੁ ਚੀਤਿ ਨ ਆਵੈ ॥ ਬਿਨਸਿ ਜਾਇ ਤਾਹੂ ਲਪਟਾਵੈ ॥੧॥ ਰਹਾਉ ॥

ਆਸਾ ਬੰਧੀ ਮੂਰਖ ਦੇਹ ॥ ਕਾਮ ਕ੍ਰੋਧ ਲਪਟਿਓ ਅਸਨੇਹ ॥ ਸਿਰ ਊਪਰਿ ਠਾਢੋ ਧਰਮ ਰਾਇ ॥ ਮੀਠੀ ਕਰਿ ਕਰਿ ਬਿਖਿਆ ਖਾਇ ॥੨॥

ਹਉ ਬੰਧਉ ਹਉ ਸਾਧਉ ਬੈਰੁ ॥ ਹਮਰੀ ਭੂਮਿ ਕਉਣੁ ਘਾਲੈ ਪੈਰੁ ॥ ਹਉ ਪੰਡਿਤੁ ਹਉ ਚਤੁਰੁ ਸਿਆਣਾ ॥ ਕਰਣੈਹਾਰੁ ਨ ਬੁਝੈ ਬਿਗਾਨਾ ॥੩॥

ਅਪੁਨੀ ਗਤਿ ਮਿਤਿ ਆਪੇ ਜਾਨੈ ॥ ਕਿਆ ਕੋ ਕਹੈ ਕਿਆ ਆਖਿ ਵਖਾਨੈ ॥ ਜਿਤੁ ਜਿਤੁ ਲਾਵਹਿ ਤਿਤੁ ਤਿਤੁ ਲਗਨਾ ॥ ਅਪਨਾ ਭਲਾ ਸਭ ਕਾਹੂ ਮੰਗਨਾ ॥੪॥

ਸਭ ਕਿਛੁ ਤੇਰਾ ਤੂੰ ਕਰਣੈਹਾਰੁ ॥ ਅੰਤੁ ਨਾਹੀ ਕਿਛੁ ਪਾਰਾਵਾਰੁ ॥ ਦਾਸ ਅਪਨੇ ਕਉ ਦੀਜੈ ਦਾਨੁ ॥ ਕਬਹੂ ਨ ਵਿਸਰੈ ਨਾਨਕ ਨਾਮੁ ॥੫॥੯॥੭੮॥

(ਗੁਰੂ ਅਰਜਨ ਦੇਵ ਜੀ -- SGGS 178) ਗਉੜੀ ਗੁਆਰੇਰੀ ਮਹਲਾ ੫ ॥
ਅਨਿਕ ਜਤਨ ਨਹੀ ਹੋਤ ਛੁਟਾਰਾ ॥ ਬਹੁਤੁ ਸਿਆਣਪ ਆਗਲ ਭਾਰਾ ॥ ਹਰਿ ਕੀ ਸੇਵਾ ਨਿਰਮਲ ਹੇਤ ॥ ਪ੍ਰਭ ਕੀ ਦਰਗਹ ਸੋਭਾ ਸੇਤ ॥੧॥

ਮਨ ਮੇਰੇ ਗਹੁ ਹਰਿ ਨਾਮ ਕਾ ਓਲਾ ॥ ਤੁਝੈ ਨ ਲਾਗੈ ਤਾਤਾ ਝੋਲਾ ॥੧॥ ਰਹਾਉ ॥

ਜਿਉ ਬੋਹਿਥੁ ਭੈ ਸਾਗਰ ਮਾਹਿ ॥ ਅੰਧਕਾਰ ਦੀਪਕ ਦੀਪਾਹਿ ॥ ਅਗਨਿ ਸੀਤ ਕਾ ਲਾਹਸਿ ਦੂਖ ॥ ਨਾਮੁ ਜਪਤ ਮਨਿ ਹੋਵਤ ਸੂਖ ॥੨॥

ਉਤਰਿ ਜਾਇ ਤੇਰੇ ਮਨ ਕੀ ਪਿਆਸ ॥ ਪੂਰਨ ਹੋਵੈ ਸਗਲੀ ਆਸ ॥ ਡੋਲੈ ਨਾਹੀ ਤੁਮਰਾ ਚੀਤੁ ॥ ਅੰਮ੍ਰਿਤ ਨਾਮੁ ਜਪਿ ਗੁਰਮੁਖਿ ਮੀਤ ॥੩॥

ਨਾਮੁ ਅਉਖਧੁ ਸੋਈ ਜਨੁ ਪਾਵੈ ॥ ਕਰਿ ਕਿਰਪਾ ਜਿਸੁ ਆਪਿ ਦਿਵਾਵੈ ॥ ਹਰਿ ਹਰਿ ਨਾਮੁ ਜਾ ਕੈ ਹਿਰਦੈ ਵਸੈ ॥ ਦੂਖੁ ਦਰਦੁ ਤਿਹ ਨਾਨਕ ਨਸੈ ॥੪॥੧੦॥੭੯॥

(ਗੁਰੂ ਅਰਜਨ ਦੇਵ ਜੀ -- SGGS 179) ਗਉੜੀ ਗੁਆਰੇਰੀ ਮਹਲਾ ੫ ॥
ਬਹੁਤੁ ਦਰਬੁ ਕਰਿ ਮਨੁ ਨ ਅਘਾਨਾ ॥ ਅਨਿਕ ਰੂਪ ਦੇਖਿ ਨਹ ਪਤੀਆਨਾ ॥ ਪੁਤ੍ਰ ਕਲਤ੍ਰ ਉਰਝਿਓ ਜਾਨਿ ਮੇਰੀ ॥ ਓਹ ਬਿਨਸੈ ਓਇ ਭਸਮੈ ਢੇਰੀ ॥੧॥

ਬਿਨੁ ਹਰਿ ਭਜਨ ਦੇਖਉ ਬਿਲਲਾਤੇ ॥ ਧ੍ਰਿਗੁ ਤਨੁ ਧ੍ਰਿਗੁ ਧਨੁ ਮਾਇਆ ਸੰਗਿ ਰਾਤੇ ॥੧॥ ਰਹਾਉ ॥

ਜਿਉ ਬਿਗਾਰੀ ਕੈ ਸਿਰਿ ਦੀਜਹਿ ਦਾਮ ॥ ਓਇ ਖਸਮੈ ਕੈ ਗ੍ਰਿਹਿ ਉਨ ਦੂਖ ਸਹਾਮ ॥ ਜਿਉ ਸੁਪਨੈ ਹੋਇ ਬੈਸਤ ਰਾਜਾ ॥ ਨੇਤ੍ਰ ਪਸਾਰੈ ਤਾ ਨਿਰਾਰਥ ਕਾਜਾ ॥੨॥

ਜਿਉ ਰਾਖਾ ਖੇਤ ਊਪਰਿ ਪਰਾਏ ॥ ਖੇਤੁ ਖਸਮ ਕਾ ਰਾਖਾ ਉਠਿ ਜਾਏ ॥ ਉਸੁ ਖੇਤ ਕਾਰਣਿ ਰਾਖਾ ਕੜੈ ॥ ਤਿਸ ਕੈ ਪਾਲੈ ਕਛੂ ਨ ਪੜੈ ॥੩॥

ਜਿਸ ਕਾ ਰਾਜੁ ਤਿਸੈ ਕਾ ਸੁਪਨਾ ॥ ਜਿਨਿ ਮਾਇਆ ਦੀਨੀ ਤਿਨਿ ਲਾਈ ਤ੍ਰਿਸਨਾ ॥ ਆਪਿ ਬਿਨਾਹੇ ਆਪਿ ਕਰੇ ਰਾਸਿ ॥ ਨਾਨਕ ਪ੍ਰਭ ਆਗੈ ਅਰਦਾਸਿ ॥੪॥੧੧॥੮੦॥

(ਗੁਰੂ ਅਰਜਨ ਦੇਵ ਜੀ -- SGGS 179) ਗਉੜੀ ਗੁਆਰੇਰੀ ਮਹਲਾ ੫ ॥
ਬਹੁ ਰੰਗ ਮਾਇਆ ਬਹੁ ਬਿਧਿ ਪੇਖੀ ॥ ਕਲਮ ਕਾਗਦ ਸਿਆਨਪ ਲੇਖੀ ॥ ਮਹਰ ਮਲੂਕ ਹੋਇ ਦੇਖਿਆ ਖਾਨ ॥ ਤਾ ਤੇ ਨਾਹੀ ਮਨੁ ਤ੍ਰਿਪਤਾਨ ॥੧॥

ਸੋ ਸੁਖੁ ਮੋ ਕਉ ਸੰਤ ਬਤਾਵਹੁ ॥ ਤ੍ਰਿਸਨਾ ਬੂਝੈ ਮਨੁ ਤ੍ਰਿਪਤਾਵਹੁ ॥੧॥ ਰਹਾਉ ॥

ਅਸੁ ਪਵਨ ਹਸਤਿ ਅਸਵਾਰੀ ॥ ਚੋਆ ਚੰਦਨੁ ਸੇਜ ਸੁੰਦਰਿ ਨਾਰੀ ॥ ਨਟ ਨਾਟਿਕ ਆਖਾਰੇ ਗਾਇਆ ॥ ਤਾ ਮਹਿ ਮਨਿ ਸੰਤੋਖੁ ਨ ਪਾਇਆ ॥੨॥

ਤਖਤੁ ਸਭਾ ਮੰਡਨ ਦੋਲੀਚੇ ॥ ਸਗਲ ਮੇਵੇ ਸੁੰਦਰ ਬਾਗੀਚੇ ॥ ਆਖੇੜ ਬਿਰਤਿ ਰਾਜਨ ਕੀ ਲੀਲਾ ॥ ਮਨੁ ਨ ਸੁਹੇਲਾ ਪਰਪੰਚੁ ਹੀਲਾ ॥੩॥

ਕਰਿ ਕਿਰਪਾ ਸੰਤਨ ਸਚੁ ਕਹਿਆ ॥ ਸਰਬ ਸੂਖ ਇਹੁ ਆਨੰਦੁ ਲਹਿਆ ॥ ਸਾਧਸੰਗਿ ਹਰਿ ਕੀਰਤਨੁ ਗਾਈਐ ॥ ਕਹੁ ਨਾਨਕ ਵਡਭਾਗੀ ਪਾਈਐ ॥੪॥

ਜਾ ਕੈ ਹਰਿ ਧਨੁ ਸੋਈ ਸੁਹੇਲਾ ॥ ਪ੍ਰਭ ਕਿਰਪਾ ਤੇ ਸਾਧਸੰਗਿ ਮੇਲਾ ॥੧॥ ਰਹਾਉ ਦੂਜਾ ॥੧੨॥੮੧॥

(ਗੁਰੂ ਅਰਜਨ ਦੇਵ ਜੀ -- SGGS 179) ਗਉੜੀ ਗੁਆਰੇਰੀ ਮਹਲਾ ੫ ॥
ਪ੍ਰਾਣੀ ਜਾਣੈ ਇਹੁ ਤਨੁ ਮੇਰਾ ॥ ਬਹੁਰਿ ਬਹੁਰਿ ਉਆਹੂ ਲਪਟੇਰਾ ॥ ਪੁਤ੍ਰ ਕਲਤ੍ਰ ਗਿਰਸਤ ਕਾ ਫਾਸਾ ॥ ਹੋਨੁ ਨ ਪਾਈਐ ਰਾਮ ਕੇ ਦਾਸਾ ॥੧॥

ਕਵਨ ਸੁ ਬਿਧਿ ਜਿਤੁ ਰਾਮ ਗੁਣ ਗਾਇ ॥ ਕਵਨ ਸੁ ਮਤਿ ਜਿਤੁ ਤਰੈ ਇਹ ਮਾਇ ॥੧॥ ਰਹਾਉ ॥

ਜੋ ਭਲਾਈ ਸੋ ਬੁਰਾ ਜਾਨੈ ॥ ਸਾਚੁ ਕਹੈ ਸੋ ਬਿਖੈ ਸਮਾਨੈ ॥ ਜਾਣੈ ਨਾਹੀ ਜੀਤ ਅਰੁ ਹਾਰ ॥ ਇਹੁ ਵਲੇਵਾ ਸਾਕਤ ਸੰਸਾਰ ॥੨॥

ਜੋ ਹਲਾਹਲ ਸੋ ਪੀਵੈ ਬਉਰਾ ॥ ਅੰਮ੍ਰਿਤੁ ਨਾਮੁ ਜਾਨੈ ਕਰਿ ਕਉਰਾ ॥ ਸਾਧਸੰਗ ਕੈ ਨਾਹੀ ਨੇਰਿ ॥ ਲਖ ਚਉਰਾਸੀਹ ਭ੍ਰਮਤਾ ਫੇਰਿ ॥੩॥

ਏਕੈ ਜਾਲਿ ਫਹਾਏ ਪੰਖੀ ॥ ਰਸਿ ਰਸਿ ਭੋਗ ਕਰਹਿ ਬਹੁ ਰੰਗੀ ॥ ਕਹੁ ਨਾਨਕ ਜਿਸੁ ਭਏ ਕ੍ਰਿਪਾਲ ॥ ਗੁਰਿ ਪੂਰੈ ਤਾ ਕੇ ਕਾਟੇ ਜਾਲ ॥੪॥੧੩॥੮੨॥

(ਗੁਰੂ ਅਰਜਨ ਦੇਵ ਜੀ -- SGGS 180) ਗਉੜੀ ਗੁਆਰੇਰੀ ਮਹਲਾ ੫ ॥
ਤਉ ਕਿਰਪਾ ਤੇ ਮਾਰਗੁ ਪਾਈਐ ॥ ਪ੍ਰਭ ਕਿਰਪਾ ਤੇ ਨਾਮੁ ਧਿਆਈਐ ॥ ਪ੍ਰਭ ਕਿਰਪਾ ਤੇ ਬੰਧਨ ਛੁਟੈ ॥ ਤਉ ਕਿਰਪਾ ਤੇ ਹਉਮੈ ਤੁਟੈ ॥੧॥

ਤੁਮ ਲਾਵਹੁ ਤਉ ਲਾਗਹ ਸੇਵ ॥ ਹਮ ਤੇ ਕਛੂ ਨ ਹੋਵੈ ਦੇਵ ॥੧॥ ਰਹਾਉ ॥

ਤੁਧੁ ਭਾਵੈ ਤਾ ਗਾਵਾ ਬਾਣੀ ॥ ਤੁਧੁ ਭਾਵੈ ਤਾ ਸਚੁ ਵਖਾਣੀ ॥ ਤੁਧੁ ਭਾਵੈ ਤਾ ਸਤਿਗੁਰ ਮਇਆ ॥ ਸਰਬ ਸੁਖਾ ਪ੍ਰਭ ਤੇਰੀ ਦਇਆ ॥੨॥

ਜੋ ਤੁਧੁ ਭਾਵੈ ਸੋ ਨਿਰਮਲ ਕਰਮਾ ॥ ਜੋ ਤੁਧੁ ਭਾਵੈ ਸੋ ਸਚੁ ਧਰਮਾ ॥ ਸਰਬ ਨਿਧਾਨ ਗੁਣ ਤੁਮ ਹੀ ਪਾਸਿ ॥ ਤੂੰ ਸਾਹਿਬੁ ਸੇਵਕ ਅਰਦਾਸਿ ॥੩॥

ਮਨੁ ਤਨੁ ਨਿਰਮਲੁ ਹੋਇ ਹਰਿ ਰੰਗਿ ॥ ਸਰਬ ਸੁਖਾ ਪਾਵਉ ਸਤਸੰਗਿ ॥ ਨਾਮਿ ਤੇਰੈ ਰਹੈ ਮਨੁ ਰਾਤਾ ॥ ਇਹੁ ਕਲਿਆਣੁ ਨਾਨਕ ਕਰਿ ਜਾਤਾ ॥੪॥੧੪॥੮੩॥

(ਗੁਰੂ ਅਰਜਨ ਦੇਵ ਜੀ -- SGGS 180) ਗਉੜੀ ਗੁਆਰੇਰੀ ਮਹਲਾ ੫ ॥
ਆਨ ਰਸਾ ਜੇਤੇ ਤੈ ਚਾਖੇ ॥ ਨਿਮਖ ਨ ਤ੍ਰਿਸਨਾ ਤੇਰੀ ਲਾਥੇ ॥ ਹਰਿ ਰਸ ਕਾ ਤੂੰ ਚਾਖਹਿ ਸਾਦੁ ॥ ਚਾਖਤ ਹੋਇ ਰਹਹਿ ਬਿਸਮਾਦੁ ॥੧॥

ਅੰਮ੍ਰਿਤੁ ਰਸਨਾ ਪੀਉ ਪਿਆਰੀ ॥ ਇਹ ਰਸ ਰਾਤੀ ਹੋਇ ਤ੍ਰਿਪਤਾਰੀ ॥੧॥ ਰਹਾਉ ॥

ਹੇ ਜਿਹਵੇ ਤੂੰ ਰਾਮ ਗੁਣ ਗਾਉ ॥ ਨਿਮਖ ਨਿਮਖ ਹਰਿ ਹਰਿ ਹਰਿ ਧਿਆਉ ॥ ਆਨ ਨ ਸੁਨੀਐ ਕਤਹੂੰ ਜਾਈਐ ॥ ਸਾਧਸੰਗਤਿ ਵਡਭਾਗੀ ਪਾਈਐ ॥੨॥

ਆਠ ਪਹਰ ਜਿਹਵੇ ਆਰਾਧਿ ॥ ਪਾਰਬ੍ਰਹਮ ਠਾਕੁਰ ਆਗਾਧਿ ॥ ਈਹਾ ਊਹਾ ਸਦਾ ਸੁਹੇਲੀ ॥ ਹਰਿ ਗੁਣ ਗਾਵਤ ਰਸਨ ਅਮੋਲੀ ॥੩॥

ਬਨਸਪਤਿ ਮਉਲੀ ਫਲ ਫੁਲ ਪੇਡੇ ॥ ਇਹ ਰਸ ਰਾਤੀ ਬਹੁਰਿ ਨ ਛੋਡੇ ॥ ਆਨ ਨ ਰਸ ਕਸ ਲਵੈ ਨ ਲਾਈ ॥ ਕਹੁ ਨਾਨਕ ਗੁਰ ਭਏ ਹੈ ਸਹਾਈ ॥੪॥੧੫॥੮੪॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates