Pt 10 - ਰਾਗ ਗਉੜੀ - ਬਾਣੀ ਸ਼ਬਦ, Part 10 - Raag Gauri - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਰਾਮਦਾਸ ਜੀ -- SGGS 308) ਮਃ ੪ ॥
ਜਿਨ ਕਉ ਆਪਿ ਦੇਇ ਵਡਿਆਈ ਜਗਤੁ ਭੀ ਆਪੇ ਆਣਿ ਤਿਨ ਕਉ ਪੈਰੀ ਪਾਏ ॥ ਡਰੀਐ ਤਾਂ ਜੇ ਕਿਛੁ ਆਪ ਦੂ ਕੀਚੈ ਸਭੁ ਕਰਤਾ ਆਪਣੀ ਕਲਾ ਵਧਾਏ ॥ ਦੇਖਹੁ ਭਾਈ ਏਹੁ ਅਖਾੜਾ ਹਰਿ ਪ੍ਰੀਤਮ ਸਚੇ ਕਾ ਜਿਨਿ ਆਪਣੈ ਜੋਰਿ ਸਭਿ ਆਣਿ ਨਿਵਾਏ ॥ ਆਪਣਿਆ ਭਗਤਾ ਕੀ ਰਖ ਕਰੇ ਹਰਿ ਸੁਆਮੀ ਨਿੰਦਕਾ ਦੁਸਟਾ ਕੇ ਮੁਹ ਕਾਲੇ ਕਰਾਏ ॥ ਸਤਿਗੁਰ ਕੀ ਵਡਿਆਈ ਨਿਤ ਚੜੈ ਸਵਾਈ ਹਰਿ ਕੀਰਤਿ ਭਗਤਿ ਨਿਤ ਆਪਿ ਕਰਾਏ ॥ ਅਨਦਿਨੁ ਨਾਮੁ ਜਪਹੁ ਗੁਰਸਿਖਹੁ ਹਰਿ ਕਰਤਾ ਸਤਿਗੁਰੁ ਘਰੀ ਵਸਾਏ ॥ ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਜਾਣਹੁ ਗੁਰਸਿਖਹੁ ਹਰਿ ਕਰਤਾ ਆਪਿ ਮੁਹਹੁ ਕਢਾਏ ॥ ਗੁਰਸਿਖਾ ਕੇ ਮੁਹ ਉਜਲੇ ਕਰੇ ਹਰਿ ਪਿਆਰਾ ਗੁਰ ਕਾ ਜੈਕਾਰੁ ਸੰਸਾਰਿ ਸਭਤੁ ਕਰਾਏ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸਨ ਕੀ ਹਰਿ ਪੈਜ ਰਖਾਏ ॥੨॥

(ਗੁਰੂ ਰਾਮਦਾਸ ਜੀ -- SGGS 308) ਪਉੜੀ ॥
ਤੂ ਸਚਾ ਸਾਹਿਬੁ ਆਪਿ ਹੈ ਸਚੁ ਸਾਹ ਹਮਾਰੇ ॥ ਸਚੁ ਪੂਜੀ ਨਾਮੁ ਦ੍ਰਿੜਾਇ ਪ੍ਰਭ ਵਣਜਾਰੇ ਥਾਰੇ ॥ ਸਚੁ ਸੇਵਹਿ ਸਚੁ ਵਣੰਜਿ ਲੈਹਿ ਗੁਣ ਕਥਹ ਨਿਰਾਰੇ ॥ ਸੇਵਕ ਭਾਇ ਸੇ ਜਨ ਮਿਲੇ ਗੁਰ ਸਬਦਿ ਸਵਾਰੇ ॥ ਤੂ ਸਚਾ ਸਾਹਿਬੁ ਅਲਖੁ ਹੈ ਗੁਰ ਸਬਦਿ ਲਖਾਰੇ ॥੧੪॥

(ਗੁਰੂ ਰਾਮਦਾਸ ਜੀ -- SGGS 308) ਸਲੋਕ ਮਃ ੪ ॥
ਜਿਸੁ ਅੰਦਰਿ ਤਾਤਿ ਪਰਾਈ ਹੋਵੈ ਤਿਸ ਦਾ ਕਦੇ ਨ ਹੋਵੀ ਭਲਾ ॥ ਓਸ ਦੈ ਆਖਿਐ ਕੋਈ ਨ ਲਗੈ ਨਿਤ ਓਜਾੜੀ ਪੂਕਾਰੇ ਖਲਾ ॥ ਜਿਸੁ ਅੰਦਰਿ ਚੁਗਲੀ ਚੁਗਲੋ ਵਜੈ ਕੀਤਾ ਕਰਤਿਆ ਓਸ ਦਾ ਸਭੁ ਗਇਆ ॥ ਨਿਤ ਚੁਗਲੀ ਕਰੇ ਅਣਹੋਦੀ ਪਰਾਈ ਮੁਹੁ ਕਢਿ ਨ ਸਕੈ ਓਸ ਦਾ ਕਾਲਾ ਭਇਆ ॥ ਕਰਮ ਧਰਤੀ ਸਰੀਰੁ ਕਲਿਜੁਗ ਵਿਚਿ ਜੇਹਾ ਕੋ ਬੀਜੇ ਤੇਹਾ ਕੋ ਖਾਏ ॥ ਗਲਾ ਉਪਰਿ ਤਪਾਵਸੁ ਨ ਹੋਈ ਵਿਸੁ ਖਾਧੀ ਤਤਕਾਲ ਮਰਿ ਜਾਏ ॥ ਭਾਈ ਵੇਖਹੁ ਨਿਆਉ ਸਚੁ ਕਰਤੇ ਕਾ ਜੇਹਾ ਕੋਈ ਕਰੇ ਤੇਹਾ ਕੋਈ ਪਾਏ ॥ ਜਨ ਨਾਨਕ ਕਉ ਸਭ ਸੋਝੀ ਪਾਈ ਹਰਿ ਦਰ ਕੀਆ ਬਾਤਾ ਆਖਿ ਸੁਣਾਏ ॥੧॥

(ਗੁਰੂ ਰਾਮਦਾਸ ਜੀ -- SGGS 308) ਮਃ ੪ ॥
ਹੋਦੈ ਪਰਤਖਿ ਗੁਰੂ ਜੋ ਵਿਛੁੜੇ ਤਿਨ ਕਉ ਦਰਿ ਢੋਈ ਨਾਹੀ ॥ ਕੋਈ ਜਾਇ ਮਿਲੈ ਤਿਨ ਨਿੰਦਕਾ ਮੁਹ ਫਿਕੇ ਥੁਕ ਥੁਕ ਮੁਹਿ ਪਾਹੀ ॥ ਜੋ ਸਤਿਗੁਰਿ ਫਿਟਕੇ ਸੇ ਸਭ ਜਗਤਿ ਫਿਟਕੇ ਨਿਤ ਭੰਭਲ ਭੂਸੇ ਖਾਹੀ ॥ ਜਿਨ ਗੁਰੁ ਗੋਪਿਆ ਆਪਣਾ ਸੇ ਲੈਦੇ ਢਹਾ ਫਿਰਾਹੀ ॥ ਤਿਨ ਕੀ ਭੁਖ ਕਦੇ ਨ ਉਤਰੈ ਨਿਤ ਭੁਖਾ ਭੁਖ ਕੂਕਾਹੀ ॥ ਓਨਾ ਦਾ ਆਖਿਆ ਕੋ ਨਾ ਸੁਣੈ ਨਿਤ ਹਉਲੇ ਹਉਲਿ ਮਰਾਹੀ ॥ ਸਤਿਗੁਰ ਕੀ ਵਡਿਆਈ ਵੇਖਿ ਨ ਸਕਨੀ ਓਨਾ ਅਗੈ ਪਿਛੈ ਥਾਉ ਨਾਹੀ ॥ ਜੋ ਸਤਿਗੁਰਿ ਮਾਰੇ ਤਿਨ ਜਾਇ ਮਿਲਹਿ ਰਹਦੀ ਖੁਹਦੀ ਸਭ ਪਤਿ ਗਵਾਹੀ ॥ ਓਇ ਅਗੈ ਕੁਸਟੀ ਗੁਰ ਕੇ ਫਿਟਕੇ ਜਿ ਓਸੁ ਮਿਲੈ ਤਿਸੁ ਕੁਸਟੁ ਉਠਾਹੀ ॥ ਹਰਿ ਤਿਨ ਕਾ ਦਰਸਨੁ ਨਾ ਕਰਹੁ ਜੋ ਦੂਜੈ ਭਾਇ ਚਿਤੁ ਲਾਹੀ ॥ ਧੁਰਿ ਕਰਤੈ ਆਪਿ ਲਿਖਿ ਪਾਇਆ ਤਿਸੁ ਨਾਲਿ ਕਿਹੁ ਚਾਰਾ ਨਾਹੀ ॥ ਜਨ ਨਾਨਕ ਨਾਮੁ ਅਰਾਧਿ ਤੂ ਤਿਸੁ ਅਪੜਿ ਕੋ ਨ ਸਕਾਹੀ ॥ ਨਾਵੈ ਕੀ ਵਡਿਆਈ ਵਡੀ ਹੈ ਨਿਤ ਸਵਾਈ ਚੜੈ ਚੜਾਹੀ ॥੨॥

(ਗੁਰੂ ਰਾਮਦਾਸ ਜੀ -- SGGS 309) ਮਃ ੪ ॥
ਜਿ ਹੋਂਦੈ ਗੁਰੂ ਬਹਿ ਟਿਕਿਆ ਤਿਸੁ ਜਨ ਕੀ ਵਡਿਆਈ ਵਡੀ ਹੋਈ ॥ ਤਿਸੁ ਕਉ ਜਗਤੁ ਨਿਵਿਆ ਸਭੁ ਪੈਰੀ ਪਇਆ ਜਸੁ ਵਰਤਿਆ ਲੋਈ ॥ ਤਿਸ ਕਉ ਖੰਡ ਬ੍ਰਹਮੰਡ ਨਮਸਕਾਰੁ ਕਰਹਿ ਜਿਸ ਕੈ ਮਸਤਕਿ ਹਥੁ ਧਰਿਆ ਗੁਰਿ ਪੂਰੈ ਸੋ ਪੂਰਾ ਹੋਈ ॥ ਗੁਰ ਕੀ ਵਡਿਆਈ ਨਿਤ ਚੜੈ ਸਵਾਈ ਅਪੜਿ ਕੋ ਨ ਸਕੋਈ ॥ ਜਨੁ ਨਾਨਕੁ ਹਰਿ ਕਰਤੈ ਆਪਿ ਬਹਿ ਟਿਕਿਆ ਆਪੇ ਪੈਜ ਰਖੈ ਪ੍ਰਭੁ ਸੋਈ ॥੩॥

(ਗੁਰੂ ਰਾਮਦਾਸ ਜੀ -- SGGS 309) ਪਉੜੀ ॥
ਕਾਇਆ ਕੋਟੁ ਅਪਾਰੁ ਹੈ ਅੰਦਰਿ ਹਟਨਾਲੇ ॥ ਗੁਰਮੁਖਿ ਸਉਦਾ ਜੋ ਕਰੇ ਹਰਿ ਵਸਤੁ ਸਮਾਲੇ ॥ ਨਾਮੁ ਨਿਧਾਨੁ ਹਰਿ ਵਣਜੀਐ ਹੀਰੇ ਪਰਵਾਲੇ ॥ ਵਿਣੁ ਕਾਇਆ ਜਿ ਹੋਰ ਥੈ ਧਨੁ ਖੋਜਦੇ ਸੇ ਮੂੜ ਬੇਤਾਲੇ ॥ ਸੇ ਉਝੜਿ ਭਰਮਿ ਭਵਾਈਅਹਿ ਜਿਉ ਝਾੜ ਮਿਰਗੁ ਭਾਲੇ ॥੧੫॥

(ਗੁਰੂ ਰਾਮਦਾਸ ਜੀ -- SGGS 309) ਸਲੋਕ ਮਃ ੪ ॥
ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਸੁ ਅਉਖਾ ਜਗ ਮਹਿ ਹੋਇਆ ॥ ਨਰਕ ਘੋਰੁ ਦੁਖ ਖੂਹੁ ਹੈ ਓਥੈ ਪਕੜਿ ਓਹੁ ਢੋਇਆ ॥ ਕੂਕ ਪੁਕਾਰ ਕੋ ਨ ਸੁਣੇ ਓਹੁ ਅਉਖਾ ਹੋਇ ਹੋਇ ਰੋਇਆ ॥ ਓਨਿ ਹਲਤੁ ਪਲਤੁ ਸਭੁ ਗਵਾਇਆ ਲਾਹਾ ਮੂਲੁ ਸਭੁ ਖੋਇਆ ॥ ਓਹੁ ਤੇਲੀ ਸੰਦਾ ਬਲਦੁ ਕਰਿ ਨਿਤ ਭਲਕੇ ਉਠਿ ਪ੍ਰਭਿ ਜੋਇਆ ॥ ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਤਿਦੂ ਕਿਛੁ ਗੁਝਾ ਨ ਹੋਇਆ ॥ ਜੈਸਾ ਬੀਜੇ ਸੋ ਲੁਣੈ ਜੇਹਾ ਪੁਰਬਿ ਕਿਨੈ ਬੋਇਆ ॥ ਜਿਸੁ ਕ੍ਰਿਪਾ ਕਰੇ ਪ੍ਰਭੁ ਆਪਣੀ ਤਿਸੁ ਸਤਿਗੁਰ ਕੇ ਚਰਣ ਧੋਇਆ ॥ ਗੁਰ ਸਤਿਗੁਰ ਪਿਛੈ ਤਰਿ ਗਇਆ ਜਿਉ ਲੋਹਾ ਕਾਠ ਸੰਗੋਇਆ ॥ ਜਨ ਨਾਨਕ ਨਾਮੁ ਧਿਆਇ ਤੂ ਜਪਿ ਹਰਿ ਹਰਿ ਨਾਮਿ ਸੁਖੁ ਹੋਇਆ ॥੧॥

(ਗੁਰੂ ਰਾਮਦਾਸ ਜੀ -- SGGS 309) ਮਃ ੪ ॥
ਵਡਭਾਗੀਆ ਸੋਹਾਗਣੀ ਜਿਨਾ ਗੁਰਮੁਖਿ ਮਿਲਿਆ ਹਰਿ ਰਾਇ ॥ ਅੰਤਰ ਜੋਤਿ ਪ੍ਰਗਾਸੀਆ ਨਾਨਕ ਨਾਮਿ ਸਮਾਇ ॥੨॥

(ਗੁਰੂ ਰਾਮਦਾਸ ਜੀ -- SGGS 309) ਪਉੜੀ ॥
ਇਹੁ ਸਰੀਰੁ ਸਭੁ ਧਰਮੁ ਹੈ ਜਿਸੁ ਅੰਦਰਿ ਸਚੇ ਕੀ ਵਿਚਿ ਜੋਤਿ ॥ ਗੁਹਜ ਰਤਨ ਵਿਚਿ ਲੁਕਿ ਰਹੇ ਕੋਈ ਗੁਰਮੁਖਿ ਸੇਵਕੁ ਕਢੈ ਖੋਤਿ ॥ ਸਭੁ ਆਤਮ ਰਾਮੁ ਪਛਾਣਿਆ ਤਾਂ ਇਕੁ ਰਵਿਆ ਇਕੋ ਓਤਿ ਪੋਤਿ ॥ ਇਕੁ ਦੇਖਿਆ ਇਕੁ ਮੰਨਿਆ ਇਕੋ ਸੁਣਿਆ ਸ੍ਰਵਣ ਸਰੋਤਿ ॥ ਜਨ ਨਾਨਕ ਨਾਮੁ ਸਲਾਹਿ ਤੂ ਸਚੁ ਸਚੇ ਸੇਵਾ ਤੇਰੀ ਹੋਤਿ ॥੧੬॥

(ਗੁਰੂ ਰਾਮਦਾਸ ਜੀ -- SGGS 310) ਸਲੋਕ ਮਃ ੪ ॥
ਸਭਿ ਰਸ ਤਿਨ ਕੈ ਰਿਦੈ ਹਹਿ ਜਿਨ ਹਰਿ ਵਸਿਆ ਮਨ ਮਾਹਿ ॥ ਹਰਿ ਦਰਗਹਿ ਤੇ ਮੁਖ ਉਜਲੇ ਤਿਨ ਕਉ ਸਭਿ ਦੇਖਣ ਜਾਹਿ ॥ ਜਿਨ ਨਿਰਭਉ ਨਾਮੁ ਧਿਆਇਆ ਤਿਨ ਕਉ ਭਉ ਕੋਈ ਨਾਹਿ ॥ ਹਰਿ ਉਤਮੁ ਤਿਨੀ ਸਰੇਵਿਆ ਜਿਨ ਕਉ ਧੁਰਿ ਲਿਖਿਆ ਆਹਿ ॥ ਤੇ ਹਰਿ ਦਰਗਹਿ ਪੈਨਾਈਅਹਿ ਜਿਨ ਹਰਿ ਵੁਠਾ ਮਨ ਮਾਹਿ ॥ ਓਇ ਆਪਿ ਤਰੇ ਸਭ ਕੁਟੰਬ ਸਿਉ ਤਿਨ ਪਿਛੈ ਸਭੁ ਜਗਤੁ ਛਡਾਹਿ ॥ ਜਨ ਨਾਨਕ ਕਉ ਹਰਿ ਮੇਲਿ ਜਨ ਤਿਨ ਵੇਖਿ ਵੇਖਿ ਹਮ ਜੀਵਾਹਿ ॥੧॥

(ਗੁਰੂ ਰਾਮਦਾਸ ਜੀ -- SGGS 310) ਮਃ ੪ ॥
ਸਾ ਧਰਤੀ ਭਈ ਹਰੀਆਵਲੀ ਜਿਥੈ ਮੇਰਾ ਸਤਿਗੁਰੁ ਬੈਠਾ ਆਇ ॥ ਸੇ ਜੰਤ ਭਏ ਹਰੀਆਵਲੇ ਜਿਨੀ ਮੇਰਾ ਸਤਿਗੁਰੁ ਦੇਖਿਆ ਜਾਇ ॥ ਧਨੁ ਧੰਨੁ ਪਿਤਾ ਧਨੁ ਧੰਨੁ ਕੁਲੁ ਧਨੁ ਧਨੁ ਸੁ ਜਨਨੀ ਜਿਨਿ ਗੁਰੂ ਜਣਿਆ ਮਾਇ ॥ ਧਨੁ ਧੰਨੁ ਗੁਰੂ ਜਿਨਿ ਨਾਮੁ ਅਰਾਧਿਆ ਆਪਿ ਤਰਿਆ ਜਿਨੀ ਡਿਠਾ ਤਿਨਾ ਲਏ ਛਡਾਇ ॥ ਹਰਿ ਸਤਿਗੁਰੁ ਮੇਲਹੁ ਦਇਆ ਕਰਿ ਜਨੁ ਨਾਨਕੁ ਧੋਵੈ ਪਾਇ ॥੨॥

(ਗੁਰੂ ਰਾਮਦਾਸ ਜੀ -- SGGS 310) ਪਉੜੀ ॥
ਸਚੁ ਸਚਾ ਸਤਿਗੁਰੁ ਅਮਰੁ ਹੈ ਜਿਸੁ ਅੰਦਰਿ ਹਰਿ ਉਰਿ ਧਾਰਿਆ ॥ ਸਚੁ ਸਚਾ ਸਤਿਗੁਰੁ ਪੁਰਖੁ ਹੈ ਜਿਨਿ ਕਾਮੁ ਕ੍ਰੋਧੁ ਬਿਖੁ ਮਾਰਿਆ ॥ ਜਾ ਡਿਠਾ ਪੂਰਾ ਸਤਿਗੁਰੂ ਤਾਂ ਅੰਦਰਹੁ ਮਨੁ ਸਾਧਾਰਿਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਿ ਵਾਰਿਆ ॥ ਗੁਰਮੁਖਿ ਜਿਤਾ ਮਨਮੁਖਿ ਹਾਰਿਆ ॥੧੭॥

(ਗੁਰੂ ਰਾਮਦਾਸ ਜੀ -- SGGS 310) ਸਲੋਕ ਮਃ ੪ ॥
ਕਰਿ ਕਿਰਪਾ ਸਤਿਗੁਰੁ ਮੇਲਿਓਨੁ ਮੁਖਿ ਗੁਰਮੁਖਿ ਨਾਮੁ ਧਿਆਇਸੀ ॥ ਸੋ ਕਰੇ ਜਿ ਸਤਿਗੁਰ ਭਾਵਸੀ ਗੁਰੁ ਪੂਰਾ ਘਰੀ ਵਸਾਇਸੀ ॥ ਜਿਨ ਅੰਦਰਿ ਨਾਮੁ ਨਿਧਾਨੁ ਹੈ ਤਿਨ ਕਾ ਭਉ ਸਭੁ ਗਵਾਇਸੀ ॥ ਜਿਨ ਰਖਣ ਕਉ ਹਰਿ ਆਪਿ ਹੋਇ ਹੋਰ ਕੇਤੀ ਝਖਿ ਝਖਿ ਜਾਇਸੀ ॥ ਜਨ ਨਾਨਕ ਨਾਮੁ ਧਿਆਇ ਤੂ ਹਰਿ ਹਲਤਿ ਪਲਤਿ ਛੋਡਾਇਸੀ ॥੧॥

(ਗੁਰੂ ਰਾਮਦਾਸ ਜੀ -- SGGS 310) ਮਃ ੪ ॥
ਗੁਰਸਿਖਾ ਕੈ ਮਨਿ ਭਾਵਦੀ ਗੁਰ ਸਤਿਗੁਰ ਕੀ ਵਡਿਆਈ ॥ ਹਰਿ ਰਾਖਹੁ ਪੈਜ ਸਤਿਗੁਰੂ ਕੀ ਨਿਤ ਚੜੈ ਸਵਾਈ ॥ ਗੁਰ ਸਤਿਗੁਰ ਕੈ ਮਨਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਛਡਾਈ ॥ ਗੁਰ ਸਤਿਗੁਰ ਤਾਣੁ ਦੀਬਾਣੁ ਹਰਿ ਤਿਨਿ ਸਭ ਆਣਿ ਨਿਵਾਈ ॥ ਜਿਨੀ ਡਿਠਾ ਮੇਰਾ ਸਤਿਗੁਰੁ ਭਾਉ ਕਰਿ ਤਿਨ ਕੇ ਸਭਿ ਪਾਪ ਗਵਾਈ ॥ ਹਰਿ ਦਰਗਹ ਤੇ ਮੁਖ ਉਜਲੇ ਬਹੁ ਸੋਭਾ ਪਾਈ ॥ ਜਨੁ ਨਾਨਕੁ ਮੰਗੈ ਧੂੜਿ ਤਿਨ ਜੋ ਗੁਰ ਕੇ ਸਿਖ ਮੇਰੇ ਭਾਈ ॥੨॥

(ਗੁਰੂ ਰਾਮਦਾਸ ਜੀ -- SGGS 310) ਪਉੜੀ ॥
ਹਉ ਆਖਿ ਸਲਾਹੀ ਸਿਫਤਿ ਸਚੁ ਸਚੁ ਸਚੇ ਕੀ ਵਡਿਆਈ ॥ ਸਾਲਾਹੀ ਸਚੁ ਸਲਾਹ ਸਚੁ ਸਚੁ ਕੀਮਤਿ ਕਿਨੈ ਨ ਪਾਈ ॥ ਸਚੁ ਸਚਾ ਰਸੁ ਜਿਨੀ ਚਖਿਆ ਸੇ ਤ੍ਰਿਪਤਿ ਰਹੇ ਆਘਾਈ ॥ ਇਹੁ ਹਰਿ ਰਸੁ ਸੇਈ ਜਾਣਦੇ ਜਿਉ ਗੂੰਗੈ ਮਿਠਿਆਈ ਖਾਈ ॥ ਗੁਰਿ ਪੂਰੈ ਹਰਿ ਪ੍ਰਭੁ ਸੇਵਿਆ ਮਨਿ ਵਜੀ ਵਾਧਾਈ ॥੧੮॥

(ਗੁਰੂ ਰਾਮਦਾਸ ਜੀ -- SGGS 311) ਸਲੋਕ ਮਃ ੪ ॥
ਜਿਨਾ ਅੰਦਰਿ ਉਮਰਥਲ ਸੇਈ ਜਾਣਨਿ ਸੂਲੀਆ ॥ ਹਰਿ ਜਾਣਹਿ ਸੇਈ ਬਿਰਹੁ ਹਉ ਤਿਨ ਵਿਟਹੁ ਸਦ ਘੁਮਿ ਘੋਲੀਆ ॥ ਹਰਿ ਮੇਲਹੁ ਸਜਣੁ ਪੁਰਖੁ ਮੇਰਾ ਸਿਰੁ ਤਿਨ ਵਿਟਹੁ ਤਲ ਰੋਲੀਆ ॥ ਜੋ ਸਿਖ ਗੁਰ ਕਾਰ ਕਮਾਵਹਿ ਹਉ ਗੁਲਮੁ ਤਿਨਾ ਕਾ ਗੋਲੀਆ ॥ ਹਰਿ ਰੰਗਿ ਚਲੂਲੈ ਜੋ ਰਤੇ ਤਿਨ ਭਿਨੀ ਹਰਿ ਰੰਗਿ ਚੋਲੀਆ ॥ ਕਰਿ ਕਿਰਪਾ ਨਾਨਕ ਮੇਲਿ ਗੁਰ ਪਹਿ ਸਿਰੁ ਵੇਚਿਆ ਮੋਲੀਆ ॥੧॥

(ਗੁਰੂ ਰਾਮਦਾਸ ਜੀ -- SGGS 311) ਮਃ ੪ ॥
ਅਉਗਣੀ ਭਰਿਆ ਸਰੀਰੁ ਹੈ ਕਿਉ ਸੰਤਹੁ ਨਿਰਮਲੁ ਹੋਇ ॥ ਗੁਰਮੁਖਿ ਗੁਣ ਵੇਹਾਝੀਅਹਿ ਮਲੁ ਹਉਮੈ ਕਢੈ ਧੋਇ ॥ ਸਚੁ ਵਣੰਜਹਿ ਰੰਗ ਸਿਉ ਸਚੁ ਸਉਦਾ ਹੋਇ ॥ ਤੋਟਾ ਮੂਲਿ ਨ ਆਵਈ ਲਾਹਾ ਹਰਿ ਭਾਵੈ ਸੋਇ ॥ ਨਾਨਕ ਤਿਨ ਸਚੁ ਵਣੰਜਿਆ ਜਿਨਾ ਧੁਰਿ ਲਿਖਿਆ ਪਰਾਪਤਿ ਹੋਇ ॥੨॥

(ਗੁਰੂ ਰਾਮਦਾਸ ਜੀ -- SGGS 311) ਪਉੜੀ ॥
ਸਾਲਾਹੀ ਸਚੁ ਸਾਲਾਹਣਾ ਸਚੁ ਸਚਾ ਪੁਰਖੁ ਨਿਰਾਲੇ ॥ ਸਚੁ ਸੇਵੀ ਸਚੁ ਮਨਿ ਵਸੈ ਸਚੁ ਸਚਾ ਹਰਿ ਰਖਵਾਲੇ ॥ ਸਚੁ ਸਚਾ ਜਿਨੀ ਅਰਾਧਿਆ ਸੇ ਜਾਇ ਰਲੇ ਸਚ ਨਾਲੇ ॥ ਸਚੁ ਸਚਾ ਜਿਨੀ ਨ ਸੇਵਿਆ ਸੇ ਮਨਮੁਖ ਮੂੜ ਬੇਤਾਲੇ ॥ ਓਹ ਆਲੁ ਪਤਾਲੁ ਮੁਹਹੁ ਬੋਲਦੇ ਜਿਉ ਪੀਤੈ ਮਦਿ ਮਤਵਾਲੇ ॥੧੯॥

(ਗੁਰੂ ਅਮਰਦਾਸ ਜੀ -- SGGS 311) ਸਲੋਕ ਮਹਲਾ ੩ ॥
ਗਉੜੀ ਰਾਗਿ ਸੁਲਖਣੀ ਜੇ ਖਸਮੈ ਚਿਤਿ ਕਰੇਇ ॥ ਭਾਣੈ ਚਲੈ ਸਤਿਗੁਰੂ ਕੈ ਐਸਾ ਸੀਗਾਰੁ ਕਰੇਇ ॥ ਸਚਾ ਸਬਦੁ ਭਤਾਰੁ ਹੈ ਸਦਾ ਸਦਾ ਰਾਵੇਇ ॥ ਜਿਉ ਉਬਲੀ ਮਜੀਠੈ ਰੰਗੁ ਗਹਗਹਾ ਤਿਉ ਸਚੇ ਨੋ ਜੀਉ ਦੇਇ ॥ ਰੰਗਿ ਚਲੂਲੈ ਅਤਿ ਰਤੀ ਸਚੇ ਸਿਉ ਲਗਾ ਨੇਹੁ ॥ ਕੂੜੁ ਠਗੀ ਗੁਝੀ ਨਾ ਰਹੈ ਕੂੜੁ ਮੁਲੰਮਾ ਪਲੇਟਿ ਧਰੇਹੁ ॥ ਕੂੜੀ ਕਰਨਿ ਵਡਾਈਆ ਕੂੜੇ ਸਿਉ ਲਗਾ ਨੇਹੁ ॥ ਨਾਨਕ ਸਚਾ ਆਪਿ ਹੈ ਆਪੇ ਨਦਰਿ ਕਰੇਇ ॥੧॥

(ਗੁਰੂ ਰਾਮਦਾਸ ਜੀ -- SGGS 311) ਮਃ ੪ ॥
ਸਤਸੰਗਤਿ ਮਹਿ ਹਰਿ ਉਸਤਤਿ ਹੈ ਸੰਗਿ ਸਾਧੂ ਮਿਲੇ ਪਿਆਰਿਆ ॥ ਓਇ ਪੁਰਖ ਪ੍ਰਾਣੀ ਧੰਨਿ ਜਨ ਹਹਿ ਉਪਦੇਸੁ ਕਰਹਿ ਪਰਉਪਕਾਰਿਆ ॥ ਹਰਿ ਨਾਮੁ ਦ੍ਰਿੜਾਵਹਿ ਹਰਿ ਨਾਮੁ ਸੁਣਾਵਹਿ ਹਰਿ ਨਾਮੇ ਜਗੁ ਨਿਸਤਾਰਿਆ ॥ ਗੁਰ ਵੇਖਣ ਕਉ ਸਭੁ ਕੋਈ ਲੋਚੈ ਨਵ ਖੰਡ ਜਗਤਿ ਨਮਸਕਾਰਿਆ ॥ ਤੁਧੁ ਆਪੇ ਆਪੁ ਰਖਿਆ ਸਤਿਗੁਰ ਵਿਚਿ ਗੁਰੁ ਆਪੇ ਤੁਧੁ ਸਵਾਰਿਆ ॥ ਤੂ ਆਪੇ ਪੂਜਹਿ ਪੂਜ ਕਰਾਵਹਿ ਸਤਿਗੁਰ ਕਉ ਸਿਰਜਣਹਾਰਿਆ ॥ ਕੋਈ ਵਿਛੁੜਿ ਜਾਇ ਸਤਿਗੁਰੂ ਪਾਸਹੁ ਤਿਸੁ ਕਾਲਾ ਮੁਹੁ ਜਮਿ ਮਾਰਿਆ ॥ ਤਿਸੁ ਅਗੈ ਪਿਛੈ ਢੋਈ ਨਾਹੀ ਗੁਰਸਿਖੀ ਮਨਿ ਵੀਚਾਰਿਆ ॥ ਸਤਿਗੁਰੂ ਨੋ ਮਿਲੇ ਸੇਈ ਜਨ ਉਬਰੇ ਜਿਨ ਹਿਰਦੈ ਨਾਮੁ ਸਮਾਰਿਆ ॥ ਜਨ ਨਾਨਕ ਕੇ ਗੁਰਸਿਖ ਪੁਤਹਹੁ ਹਰਿ ਜਪਿਅਹੁ ਹਰਿ ਨਿਸਤਾਰਿਆ ॥੨॥

(ਗੁਰੂ ਅਮਰਦਾਸ ਜੀ -- SGGS 312) ਮਹਲਾ ੩ ॥
ਹਉਮੈ ਜਗਤੁ ਭੁਲਾਇਆ ਦੁਰਮਤਿ ਬਿਖਿਆ ਬਿਕਾਰ ॥ ਸਤਿਗੁਰੁ ਮਿਲੈ ਤ ਨਦਰਿ ਹੋਇ ਮਨਮੁਖ ਅੰਧ ਅੰਧਿਆਰ ॥ ਨਾਨਕ ਆਪੇ ਮੇਲਿ ਲਏ ਜਿਸ ਨੋ ਸਬਦਿ ਲਾਏ ਪਿਆਰੁ ॥੩॥

(ਗੁਰੂ ਰਾਮਦਾਸ ਜੀ -- SGGS 312) ਪਉੜੀ ॥
ਸਚੁ ਸਚੇ ਕੀ ਸਿਫਤਿ ਸਲਾਹ ਹੈ ਸੋ ਕਰੇ ਜਿਸੁ ਅੰਦਰੁ ਭਿਜੈ ॥ ਜਿਨੀ ਇਕ ਮਨਿ ਇਕੁ ਅਰਾਧਿਆ ਤਿਨ ਕਾ ਕੰਧੁ ਨ ਕਬਹੂ ਛਿਜੈ ॥ ਧਨੁ ਧਨੁ ਪੁਰਖ ਸਾਬਾਸਿ ਹੈ ਜਿਨ ਸਚੁ ਰਸਨਾ ਅੰਮ੍ਰਿਤੁ ਪਿਜੈ ॥ ਸਚੁ ਸਚਾ ਜਿਨ ਮਨਿ ਭਾਵਦਾ ਸੇ ਮਨਿ ਸਚੀ ਦਰਗਹ ਲਿਜੈ ॥ ਧਨੁ ਧੰਨੁ ਜਨਮੁ ਸਚਿਆਰੀਆ ਮੁਖ ਉਜਲ ਸਚੁ ਕਰਿਜੈ ॥੨੦॥

(ਗੁਰੂ ਰਾਮਦਾਸ ਜੀ -- SGGS 312) ਸਲੋਕ ਮਃ ੪ ॥
ਸਾਕਤ ਜਾਇ ਨਿਵਹਿ ਗੁਰ ਆਗੈ ਮਨਿ ਖੋਟੇ ਕੂੜਿ ਕੂੜਿਆਰੇ ॥ ਜਾ ਗੁਰੁ ਕਹੈ ਉਠਹੁ ਮੇਰੇ ਭਾਈ ਬਹਿ ਜਾਹਿ ਘੁਸਰਿ ਬਗੁਲਾਰੇ ॥ ਗੁਰਸਿਖਾ ਅੰਦਰਿ ਸਤਿਗੁਰੁ ਵਰਤੈ ਚੁਣਿ ਕਢੇ ਲਧੋਵਾਰੇ ॥ ਓਇ ਅਗੈ ਪਿਛੈ ਬਹਿ ਮੁਹੁ ਛਪਾਇਨਿ ਨ ਰਲਨੀ ਖੋਟੇਆਰੇ ॥ ਓਨਾ ਦਾ ਭਖੁ ਸੁ ਓਥੈ ਨਾਹੀ ਜਾਇ ਕੂੜੁ ਲਹਨਿ ਭੇਡਾਰੇ ॥ ਜੇ ਸਾਕਤੁ ਨਰੁ ਖਾਵਾਈਐ ਲੋਚੀਐ ਬਿਖੁ ਕਢੈ ਮੁਖਿ ਉਗਲਾਰੇ ॥ ਹਰਿ ਸਾਕਤ ਸੇਤੀ ਸੰਗੁ ਨ ਕਰੀਅਹੁ ਓਇ ਮਾਰੇ ਸਿਰਜਣਹਾਰੇ ॥ ਜਿਸ ਕਾ ਇਹੁ ਖੇਲੁ ਸੋਈ ਕਰਿ ਵੇਖੈ ਜਨ ਨਾਨਕ ਨਾਮੁ ਸਮਾਰੇ ॥੧॥

(ਗੁਰੂ ਰਾਮਦਾਸ ਜੀ -- SGGS 312) ਮਃ ੪ ॥
ਸਤਿਗੁਰੁ ਪੁਰਖੁ ਅਗੰਮੁ ਹੈ ਜਿਸੁ ਅੰਦਰਿ ਹਰਿ ਉਰਿ ਧਾਰਿਆ ॥ ਸਤਿਗੁਰੂ ਨੋ ਅਪੜਿ ਕੋਇ ਨ ਸਕਈ ਜਿਸੁ ਵਲਿ ਸਿਰਜਣਹਾਰਿਆ ॥ ਸਤਿਗੁਰੂ ਕਾ ਖੜਗੁ ਸੰਜੋਉ ਹਰਿ ਭਗਤਿ ਹੈ ਜਿਤੁ ਕਾਲੁ ਕੰਟਕੁ ਮਾਰਿ ਵਿਡਾਰਿਆ ॥ ਸਤਿਗੁਰੂ ਕਾ ਰਖਣਹਾਰਾ ਹਰਿ ਆਪਿ ਹੈ ਸਤਿਗੁਰੂ ਕੈ ਪਿਛੈ ਹਰਿ ਸਭਿ ਉਬਾਰਿਆ ॥ ਜੋ ਮੰਦਾ ਚਿਤਵੈ ਪੂਰੇ ਸਤਿਗੁਰੂ ਕਾ ਸੋ ਆਪਿ ਉਪਾਵਣਹਾਰੈ ਮਾਰਿਆ ॥ ਏਹ ਗਲ ਹੋਵੈ ਹਰਿ ਦਰਗਹ ਸਚੇ ਕੀ ਜਨ ਨਾਨਕ ਅਗਮੁ ਵੀਚਾਰਿਆ ॥੨॥

(ਗੁਰੂ ਰਾਮਦਾਸ ਜੀ -- SGGS 312) ਪਉੜੀ ॥
ਸਚੁ ਸੁਤਿਆ ਜਿਨੀ ਅਰਾਧਿਆ ਜਾ ਉਠੇ ਤਾ ਸਚੁ ਚਵੇ ॥ ਸੇ ਵਿਰਲੇ ਜੁਗ ਮਹਿ ਜਾਣੀਅਹਿ ਜੋ ਗੁਰਮੁਖਿ ਸਚੁ ਰਵੇ ॥ ਹਉ ਬਲਿਹਾਰੀ ਤਿਨ ਕਉ ਜਿ ਅਨਦਿਨੁ ਸਚੁ ਲਵੇ ॥ ਜਿਨ ਮਨਿ ਤਨਿ ਸਚਾ ਭਾਵਦਾ ਸੇ ਸਚੀ ਦਰਗਹ ਗਵੇ ॥ ਜਨੁ ਨਾਨਕੁ ਬੋਲੈ ਸਚੁ ਨਾਮੁ ਸਚੁ ਸਚਾ ਸਦਾ ਨਵੇ ॥੨੧॥

(ਗੁਰੂ ਰਾਮਦਾਸ ਜੀ -- SGGS 312) ਸਲੋਕੁ ਮਃ ੪ ॥
ਕਿਆ ਸਵਣਾ ਕਿਆ ਜਾਗਣਾ ਗੁਰਮੁਖਿ ਤੇ ਪਰਵਾਣੁ ॥ ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਪੂਰੇ ਪੁਰਖ ਪਰਧਾਨ ॥ ਕਰਮੀ ਸਤਿਗੁਰੁ ਪਾਈਐ ਅਨਦਿਨੁ ਲਗੈ ਧਿਆਨੁ ॥ ਤਿਨ ਕੀ ਸੰਗਤਿ ਮਿਲਿ ਰਹਾ ਦਰਗਹ ਪਾਈ ਮਾਨੁ ॥ ਸਉਦੇ ਵਾਹੁ ਵਾਹੁ ਉਚਰਹਿ ਉਠਦੇ ਭੀ ਵਾਹੁ ਕਰੇਨਿ ॥ ਨਾਨਕ ਤੇ ਮੁਖ ਉਜਲੇ ਜਿ ਨਿਤ ਉਠਿ ਸੰਮਾਲੇਨਿ ॥੧॥

(ਗੁਰੂ ਰਾਮਦਾਸ ਜੀ -- SGGS 313) ਮਃ ੪ ॥
ਸਤਿਗੁਰੁ ਸੇਵੀਐ ਆਪਣਾ ਪਾਈਐ ਨਾਮੁ ਅਪਾਰੁ ॥ ਭਉਜਲਿ ਡੁਬਦਿਆ ਕਢਿ ਲਏ ਹਰਿ ਦਾਤਿ ਕਰੇ ਦਾਤਾਰੁ ॥ ਧੰਨੁ ਧੰਨੁ ਸੇ ਸਾਹ ਹੈ ਜਿ ਨਾਮਿ ਕਰਹਿ ਵਾਪਾਰੁ ॥ ਵਣਜਾਰੇ ਸਿਖ ਆਵਦੇ ਸਬਦਿ ਲਘਾਵਣਹਾਰੁ ॥ ਜਨ ਨਾਨਕ ਜਿਨ ਕਉ ਕ੍ਰਿਪਾ ਭਈ ਤਿਨ ਸੇਵਿਆ ਸਿਰਜਣਹਾਰੁ ॥੨॥

(ਗੁਰੂ ਰਾਮਦਾਸ ਜੀ -- SGGS 313) ਪਉੜੀ ॥
ਸਚੁ ਸਚੇ ਕੇ ਜਨ ਭਗਤ ਹਹਿ ਸਚੁ ਸਚਾ ਜਿਨੀ ਅਰਾਧਿਆ ॥ ਜਿਨ ਗੁਰਮੁਖਿ ਖੋਜਿ ਢੰਢੋਲਿਆ ਤਿਨ ਅੰਦਰਹੁ ਹੀ ਸਚੁ ਲਾਧਿਆ ॥ ਸਚੁ ਸਾਹਿਬੁ ਸਚੁ ਜਿਨੀ ਸੇਵਿਆ ਕਾਲੁ ਕੰਟਕੁ ਮਾਰਿ ਤਿਨੀ ਸਾਧਿਆ ॥ ਸਚੁ ਸਚਾ ਸਭ ਦੂ ਵਡਾ ਹੈ ਸਚੁ ਸੇਵਨਿ ਸੇ ਸਚਿ ਰਲਾਧਿਆ ॥ ਸਚੁ ਸਚੇ ਨੋ ਸਾਬਾਸਿ ਹੈ ਸਚੁ ਸਚਾ ਸੇਵਿ ਫਲਾਧਿਆ ॥੨੨॥

(ਗੁਰੂ ਰਾਮਦਾਸ ਜੀ -- SGGS 313) ਸਲੋਕ ਮਃ ੪ ॥
ਮਨਮੁਖੁ ਪ੍ਰਾਣੀ ਮੁਗਧੁ ਹੈ ਨਾਮਹੀਣ ਭਰਮਾਇ ॥ ਬਿਨੁ ਗੁਰ ਮਨੂਆ ਨਾ ਟਿਕੈ ਫਿਰਿ ਫਿਰਿ ਜੂਨੀ ਪਾਇ ॥ ਹਰਿ ਪ੍ਰਭੁ ਆਪਿ ਦਇਆਲ ਹੋਹਿ ਤਾਂ ਸਤਿਗੁਰੁ ਮਿਲਿਆ ਆਇ ॥ ਜਨ ਨਾਨਕ ਨਾਮੁ ਸਲਾਹਿ ਤੂ ਜਨਮ ਮਰਣ ਦੁਖੁ ਜਾਇ ॥੧॥

(ਗੁਰੂ ਰਾਮਦਾਸ ਜੀ -- SGGS 313) ਮਃ ੪ ॥
ਗੁਰੁ ਸਾਲਾਹੀ ਆਪਣਾ ਬਹੁ ਬਿਧਿ ਰੰਗਿ ਸੁਭਾਇ ॥ ਸਤਿਗੁਰ ਸੇਤੀ ਮਨੁ ਰਤਾ ਰਖਿਆ ਬਣਤ ਬਣਾਇ ॥ ਜਿਹਵਾ ਸਾਲਾਹਿ ਨ ਰਜਈ ਹਰਿ ਪ੍ਰੀਤਮ ਚਿਤੁ ਲਾਇ ॥ ਨਾਨਕ ਨਾਵੈ ਕੀ ਮਨਿ ਭੁਖ ਹੈ ਮਨੁ ਤ੍ਰਿਪਤੈ ਹਰਿ ਰਸੁ ਖਾਇ ॥੨॥

(ਗੁਰੂ ਰਾਮਦਾਸ ਜੀ -- SGGS 313) ਪਉੜੀ ॥
ਸਚੁ ਸਚਾ ਕੁਦਰਤਿ ਜਾਣੀਐ ਦਿਨੁ ਰਾਤੀ ਜਿਨਿ ਬਣਾਈਆ ॥ ਸੋ ਸਚੁ ਸਲਾਹੀ ਸਦਾ ਸਦਾ ਸਚੁ ਸਚੇ ਕੀਆ ਵਡਿਆਈਆ ॥ ਸਾਲਾਹੀ ਸਚੁ ਸਲਾਹ ਸਚੁ ਸਚੁ ਕੀਮਤਿ ਕਿਨੈ ਨ ਪਾਈਆ ॥ ਜਾ ਮਿਲਿਆ ਪੂਰਾ ਸਤਿਗੁਰੂ ਤਾ ਹਾਜਰੁ ਨਦਰੀ ਆਈਆ ॥ ਸਚੁ ਗੁਰਮੁਖਿ ਜਿਨੀ ਸਲਾਹਿਆ ਤਿਨਾ ਭੁਖਾ ਸਭਿ ਗਵਾਈਆ ॥੨੩॥

(ਗੁਰੂ ਰਾਮਦਾਸ ਜੀ -- SGGS 313) ਸਲੋਕ ਮਃ ੪ ॥
ਮੈ ਮਨੁ ਤਨੁ ਖੋਜਿ ਖੋਜੇਦਿਆ ਸੋ ਪ੍ਰਭੁ ਲਧਾ ਲੋੜਿ ॥ ਵਿਸਟੁ ਗੁਰੂ ਮੈ ਪਾਇਆ ਜਿਨਿ ਹਰਿ ਪ੍ਰਭੁ ਦਿਤਾ ਜੋੜਿ ॥੧॥

(ਗੁਰੂ ਅਮਰਦਾਸ ਜੀ -- SGGS 313) ਮਃ ੩ ॥
ਮਾਇਆਧਾਰੀ ਅਤਿ ਅੰਨਾ ਬੋਲਾ ॥ ਸਬਦੁ ਨ ਸੁਣਈ ਬਹੁ ਰੋਲ ਘਚੋਲਾ ॥ ਗੁਰਮੁਖਿ ਜਾਪੈ ਸਬਦਿ ਲਿਵ ਲਾਇ ॥ ਹਰਿ ਨਾਮੁ ਸੁਣਿ ਮੰਨੇ ਹਰਿ ਨਾਮਿ ਸਮਾਇ ॥ ਜੋ ਤਿਸੁ ਭਾਵੈ ਸੁ ਕਰੇ ਕਰਾਇਆ ॥ ਨਾਨਕ ਵਜਦਾ ਜੰਤੁ ਵਜਾਇਆ ॥੨॥

(ਗੁਰੂ ਰਾਮਦਾਸ ਜੀ -- SGGS 314) ਪਉੜੀ ॥
ਤੂ ਕਰਤਾ ਸਭੁ ਕਿਛੁ ਜਾਣਦਾ ਜੋ ਜੀਆ ਅੰਦਰਿ ਵਰਤੈ ॥ ਤੂ ਕਰਤਾ ਆਪਿ ਅਗਣਤੁ ਹੈ ਸਭੁ ਜਗੁ ਵਿਚਿ ਗਣਤੈ ॥ ਸਭੁ ਕੀਤਾ ਤੇਰਾ ਵਰਤਦਾ ਸਭ ਤੇਰੀ ਬਣਤੈ ॥ ਤੂ ਘਟਿ ਘਟਿ ਇਕੁ ਵਰਤਦਾ ਸਚੁ ਸਾਹਿਬ ਚਲਤੈ ॥ ਸਤਿਗੁਰ ਨੋ ਮਿਲੇ ਸੁ ਹਰਿ ਮਿਲੇ ਨਾਹੀ ਕਿਸੈ ਪਰਤੈ ॥੨੪॥

(ਗੁਰੂ ਰਾਮਦਾਸ ਜੀ -- SGGS 314) ਸਲੋਕੁ ਮਃ ੪ ॥
ਇਹੁ ਮਨੂਆ ਦ੍ਰਿੜੁ ਕਰਿ ਰਖੀਐ ਗੁਰਮੁਖਿ ਲਾਈਐ ਚਿਤੁ ॥ ਕਿਉ ਸਾਸਿ ਗਿਰਾਸਿ ਵਿਸਾਰੀਐ ਬਹਦਿਆ ਉਠਦਿਆ ਨਿਤ ॥ ਮਰਣ ਜੀਵਣ ਕੀ ਚਿੰਤਾ ਗਈ ਇਹੁ ਜੀਅੜਾ ਹਰਿ ਪ੍ਰਭ ਵਸਿ ॥ ਜਿਉ ਭਾਵੈ ਤਿਉ ਰਖੁ ਤੂ ਜਨ ਨਾਨਕ ਨਾਮੁ ਬਖਸਿ ॥੧॥

(ਗੁਰੂ ਅਮਰਦਾਸ ਜੀ -- SGGS 314) ਮਃ ੩ ॥
ਮਨਮੁਖੁ ਅਹੰਕਾਰੀ ਮਹਲੁ ਨ ਜਾਣੈ ਖਿਨੁ ਆਗੈ ਖਿਨੁ ਪੀਛੈ ॥ ਸਦਾ ਬੁਲਾਈਐ ਮਹਲਿ ਨ ਆਵੈ ਕਿਉ ਕਰਿ ਦਰਗਹ ਸੀਝੈ ॥ ਸਤਿਗੁਰ ਕਾ ਮਹਲੁ ਵਿਰਲਾ ਜਾਣੈ ਸਦਾ ਰਹੈ ਕਰ ਜੋੜਿ ॥ ਆਪਣੀ ਕ੍ਰਿਪਾ ਕਰੇ ਹਰਿ ਮੇਰਾ ਨਾਨਕ ਲਏ ਬਹੋੜਿ ॥੨॥

(ਗੁਰੂ ਰਾਮਦਾਸ ਜੀ -- SGGS 314) ਪਉੜੀ ॥
ਸਾ ਸੇਵਾ ਕੀਤੀ ਸਫਲ ਹੈ ਜਿਤੁ ਸਤਿਗੁਰ ਕਾ ਮਨੁ ਮੰਨੇ ॥ ਜਾ ਸਤਿਗੁਰ ਕਾ ਮਨੁ ਮੰਨਿਆ ਤਾ ਪਾਪ ਕਸੰਮਲ ਭੰਨੇ ॥ ਉਪਦੇਸੁ ਜਿ ਦਿਤਾ ਸਤਿਗੁਰੂ ਸੋ ਸੁਣਿਆ ਸਿਖੀ ਕੰਨੇ ॥ ਜਿਨ ਸਤਿਗੁਰ ਕਾ ਭਾਣਾ ਮੰਨਿਆ ਤਿਨ ਚੜੀ ਚਵਗਣਿ ਵੰਨੇ ॥ ਇਹ ਚਾਲ ਨਿਰਾਲੀ ਗੁਰਮੁਖੀ ਗੁਰ ਦੀਖਿਆ ਸੁਣਿ ਮਨੁ ਭਿੰਨੇ ॥੨੫॥

(ਗੁਰੂ ਅਮਰਦਾਸ ਜੀ -- SGGS 314) ਸਲੋਕੁ ਮਃ ੩ ॥
ਜਿਨਿ ਗੁਰੁ ਗੋਪਿਆ ਆਪਣਾ ਤਿਸੁ ਠਉਰ ਨ ਠਾਉ ॥ ਹਲਤੁ ਪਲਤੁ ਦੋਵੈ ਗਏ ਦਰਗਹ ਨਾਹੀ ਥਾਉ ॥ ਓਹ ਵੇਲਾ ਹਥਿ ਨ ਆਵਈ ਫਿਰਿ ਸਤਿਗੁਰ ਲਗਹਿ ਪਾਇ ॥ ਸਤਿਗੁਰ ਕੀ ਗਣਤੈ ਘੁਸੀਐ ਦੁਖੇ ਦੁਖਿ ਵਿਹਾਇ ॥ ਸਤਿਗੁਰੁ ਪੁਰਖੁ ਨਿਰਵੈਰੁ ਹੈ ਆਪੇ ਲਏ ਜਿਸੁ ਲਾਇ ॥ ਨਾਨਕ ਦਰਸਨੁ ਜਿਨਾ ਵੇਖਾਲਿਓਨੁ ਤਿਨਾ ਦਰਗਹ ਲਏ ਛਡਾਇ ॥੧॥

(ਗੁਰੂ ਅਮਰਦਾਸ ਜੀ -- SGGS 314) ਮਃ ੩ ॥
ਮਨਮੁਖੁ ਅਗਿਆਨੁ ਦੁਰਮਤਿ ਅਹੰਕਾਰੀ ॥ ਅੰਤਰਿ ਕ੍ਰੋਧੁ ਜੂਐ ਮਤਿ ਹਾਰੀ ॥ ਕੂੜੁ ਕੁਸਤੁ ਓਹੁ ਪਾਪ ਕਮਾਵੈ ॥ ਕਿਆ ਓਹੁ ਸੁਣੈ ਕਿਆ ਆਖਿ ਸੁਣਾਵੈ ॥ ਅੰਨਾ ਬੋਲਾ ਖੁਇ ਉਝੜਿ ਪਾਇ ॥ ਮਨਮੁਖੁ ਅੰਧਾ ਆਵੈ ਜਾਇ ॥ ਬਿਨੁ ਸਤਿਗੁਰ ਭੇਟੇ ਥਾਇ ਨ ਪਾਇ ॥ ਨਾਨਕ ਪੂਰਬਿ ਲਿਖਿਆ ਕਮਾਇ ॥੨॥

(ਗੁਰੂ ਰਾਮਦਾਸ ਜੀ -- SGGS 314) ਪਉੜੀ ॥
ਜਿਨ ਕੇ ਚਿਤ ਕਠੋਰ ਹਹਿ ਸੇ ਬਹਹਿ ਨ ਸਤਿਗੁਰ ਪਾਸਿ ॥ ਓਥੈ ਸਚੁ ਵਰਤਦਾ ਕੂੜਿਆਰਾ ਚਿਤ ਉਦਾਸਿ ॥ ਓਇ ਵਲੁ ਛਲੁ ਕਰਿ ਝਤਿ ਕਢਦੇ ਫਿਰਿ ਜਾਇ ਬਹਹਿ ਕੂੜਿਆਰਾ ਪਾਸਿ ॥ ਵਿਚਿ ਸਚੇ ਕੂੜੁ ਨ ਗਡਈ ਮਨਿ ਵੇਖਹੁ ਕੋ ਨਿਰਜਾਸਿ ॥ ਕੂੜਿਆਰ ਕੂੜਿਆਰੀ ਜਾਇ ਰਲੇ ਸਚਿਆਰ ਸਿਖ ਬੈਠੇ ਸਤਿਗੁਰ ਪਾਸਿ ॥੨੬॥

(ਗੁਰੂ ਅਰਜਨ ਦੇਵ ਜੀ -- SGGS 315) ਸਲੋਕ ਮਃ ੫ ॥
ਰਹਦੇ ਖੁਹਦੇ ਨਿੰਦਕ ਮਾਰਿਅਨੁ ਕਰਿ ਆਪੇ ਆਹਰੁ ॥ ਸੰਤ ਸਹਾਈ ਨਾਨਕਾ ਵਰਤੈ ਸਭ ਜਾਹਰੁ ॥੧॥

(ਗੁਰੂ ਅਰਜਨ ਦੇਵ ਜੀ -- SGGS 315) ਮਃ ੫ ॥
ਮੁੰਢਹੁ ਭੁਲੇ ਮੁੰਢ ਤੇ ਕਿਥੈ ਪਾਇਨਿ ਹਥੁ ॥ ਤਿੰਨੈ ਮਾਰੇ ਨਾਨਕਾ ਜਿ ਕਰਣ ਕਾਰਣ ਸਮਰਥੁ ॥੨॥

(ਗੁਰੂ ਅਰਜਨ ਦੇਵ ਜੀ -- SGGS 315) ਪਉੜੀ ੫ ॥
ਲੈ ਫਾਹੇ ਰਾਤੀ ਤੁਰਹਿ ਪ੍ਰਭੁ ਜਾਣੈ ਪ੍ਰਾਣੀ ॥ ਤਕਹਿ ਨਾਰਿ ਪਰਾਈਆ ਲੁਕਿ ਅੰਦਰਿ ਠਾਣੀ ॥ ਸੰਨੑੀ ਦੇਨੑਿ ਵਿਖੰਮ ਥਾਇ ਮਿਠਾ ਮਦੁ ਮਾਣੀ ॥ ਕਰਮੀ ਆਪੋ ਆਪਣੀ ਆਪੇ ਪਛੁਤਾਣੀ ॥ ਅਜਰਾਈਲੁ ਫਰੇਸਤਾ ਤਿਲ ਪੀੜੇ ਘਾਣੀ ॥੨੭॥

(ਗੁਰੂ ਅਰਜਨ ਦੇਵ ਜੀ -- SGGS 315) ਸਲੋਕ ਮਃ ੫ ॥
ਸੇਵਕ ਸਚੇ ਸਾਹ ਕੇ ਸੇਈ ਪਰਵਾਣੁ ॥ ਦੂਜਾ ਸੇਵਨਿ ਨਾਨਕਾ ਸੇ ਪਚਿ ਪਚਿ ਮੁਏ ਅਜਾਣ ॥੧॥

(ਗੁਰੂ ਅਰਜਨ ਦੇਵ ਜੀ -- SGGS 315) ਮਃ ੫ ॥
ਜੋ ਧੁਰਿ ਲਿਖਿਆ ਲੇਖੁ ਪ੍ਰਭ ਮੇਟਣਾ ਨ ਜਾਇ ॥ ਰਾਮ ਨਾਮੁ ਧਨੁ ਵਖਰੋ ਨਾਨਕ ਸਦਾ ਧਿਆਇ ॥੨॥

(ਗੁਰੂ ਅਰਜਨ ਦੇਵ ਜੀ -- SGGS 315) ਪਉੜੀ ੫ ॥
ਨਾਰਾਇਣਿ ਲਇਆ ਨਾਠੂੰਗੜਾ ਪੈਰ ਕਿਥੈ ਰਖੈ ॥ ਕਰਦਾ ਪਾਪ ਅਮਿਤਿਆ ਨਿਤ ਵਿਸੋ ਚਖੈ ॥ ਨਿੰਦਾ ਕਰਦਾ ਪਚਿ ਮੁਆ ਵਿਚਿ ਦੇਹੀ ਭਖੈ ॥ ਸਚੈ ਸਾਹਿਬ ਮਾਰਿਆ ਕਉਣੁ ਤਿਸ ਨੋ ਰਖੈ ॥ ਨਾਨਕ ਤਿਸੁ ਸਰਣਾਗਤੀ ਜੋ ਪੁਰਖੁ ਅਲਖੈ ॥੨੮॥

(ਗੁਰੂ ਅਰਜਨ ਦੇਵ ਜੀ -- SGGS 315) ਸਲੋਕ ਮਃ ੫ ॥
ਨਰਕ ਘੋਰ ਬਹੁ ਦੁਖ ਘਣੇ ਅਕਿਰਤਘਣਾ ਕਾ ਥਾਨੁ ॥ ਤਿਨਿ ਪ੍ਰਭਿ ਮਾਰੇ ਨਾਨਕਾ ਹੋਇ ਹੋਇ ਮੁਏ ਹਰਾਮੁ ॥੧॥

(ਗੁਰੂ ਅਰਜਨ ਦੇਵ ਜੀ -- SGGS 315) ਮਃ ੫ ॥
ਅਵਖਧ ਸਭੇ ਕੀਤਿਅਨੁ ਨਿੰਦਕ ਕਾ ਦਾਰੂ ਨਾਹਿ ॥ ਆਪਿ ਭੁਲਾਏ ਨਾਨਕਾ ਪਚਿ ਪਚਿ ਜੋਨੀ ਪਾਹਿ ॥੨॥

(ਗੁਰੂ ਅਰਜਨ ਦੇਵ ਜੀ -- SGGS 315) ਪਉੜੀ ੫ ॥
ਤੁਸਿ ਦਿਤਾ ਪੂਰੈ ਸਤਿਗੁਰੂ ਹਰਿ ਧਨੁ ਸਚੁ ਅਖੁਟੁ ॥ ਸਭਿ ਅੰਦੇਸੇ ਮਿਟਿ ਗਏ ਜਮ ਕਾ ਭਉ ਛੁਟੁ ॥ ਕਾਮ ਕ੍ਰੋਧ ਬੁਰਿਆਈਆਂ ਸੰਗਿ ਸਾਧੂ ਤੁਟੁ ॥ ਵਿਣੁ ਸਚੇ ਦੂਜਾ ਸੇਵਦੇ ਹੁਇ ਮਰਸਨਿ ਬੁਟੁ ॥ ਨਾਨਕ ਕਉ ਗੁਰਿ ਬਖਸਿਆ ਨਾਮੈ ਸੰਗਿ ਜੁਟੁ ॥੨੯॥

(ਗੁਰੂ ਰਾਮਦਾਸ ਜੀ -- SGGS 315) ਸਲੋਕ ਮਃ ੪ ॥
ਤਪਾ ਨ ਹੋਵੈ ਅੰਦ੍ਰਹੁ ਲੋਭੀ ਨਿਤ ਮਾਇਆ ਨੋ ਫਿਰੈ ਜਜਮਾਲਿਆ ॥ ਅਗੋ ਦੇ ਸਦਿਆ ਸਤੈ ਦੀ ਭਿਖਿਆ ਲਏ ਨਾਹੀ ਪਿਛੋ ਦੇ ਪਛੁਤਾਇ ਕੈ ਆਣਿ ਤਪੈ ਪੁਤੁ ਵਿਚਿ ਬਹਾਲਿਆ ॥ ਪੰਚ ਲੋਗ ਸਭਿ ਹਸਣ ਲਗੇ ਤਪਾ ਲੋਭਿ ਲਹਰਿ ਹੈ ਗਾਲਿਆ ॥ ਜਿਥੈ ਥੋੜਾ ਧਨੁ ਵੇਖੈ ਤਿਥੈ ਤਪਾ ਭਿਟੈ ਨਾਹੀ ਧਨਿ ਬਹੁਤੈ ਡਿਠੈ ਤਪੈ ਧਰਮੁ ਹਾਰਿਆ ॥ ਭਾਈ ਏਹੁ ਤਪਾ ਨ ਹੋਵੀ ਬਗੁਲਾ ਹੈ ਬਹਿ ਸਾਧ ਜਨਾ ਵੀਚਾਰਿਆ ॥ ਸਤ ਪੁਰਖ ਕੀ ਤਪਾ ਨਿੰਦਾ ਕਰੈ ਸੰਸਾਰੈ ਕੀ ਉਸਤਤੀ ਵਿਚਿ ਹੋਵੈ ਏਤੁ ਦੋਖੈ ਤਪਾ ਦਯਿ ਮਾਰਿਆ ॥ ਮਹਾ ਪੁਰਖਾਂ ਕੀ ਨਿੰਦਾ ਕਾ ਵੇਖੁ ਜਿ ਤਪੇ ਨੋ ਫਲੁ ਲਗਾ ਸਭੁ ਗਇਆ ਤਪੇ ਕਾ ਘਾਲਿਆ ॥ ਬਾਹਰਿ ਬਹੈ ਪੰਚਾ ਵਿਚਿ ਤਪਾ ਸਦਾਏ ॥ ਅੰਦਰਿ ਬਹੈ ਤਪਾ ਪਾਪ ਕਮਾਏ ॥ ਹਰਿ ਅੰਦਰਲਾ ਪਾਪੁ ਪੰਚਾ ਨੋ ਉਘਾ ਕਰਿ ਵੇਖਾਲਿਆ ॥ ਧਰਮ ਰਾਇ ਜਮਕੰਕਰਾ ਨੋ ਆਖਿ ਛਡਿਆ ਏਸੁ ਤਪੇ ਨੋ ਤਿਥੈ ਖੜਿ ਪਾਇਹੁ ਜਿਥੈ ਮਹਾ ਮਹਾਂ ਹਤਿਆਰਿਆ ॥ ਫਿਰਿ ਏਸੁ ਤਪੇ ਦੈ ਮੁਹਿ ਕੋਈ ਲਗਹੁ ਨਾਹੀ ਏਹੁ ਸਤਿਗੁਰਿ ਹੈ ਫਿਟਕਾਰਿਆ ॥ ਹਰਿ ਕੈ ਦਰਿ ਵਰਤਿਆ ਸੁ ਨਾਨਕਿ ਆਖਿ ਸੁਣਾਇਆ ॥ ਸੋ ਬੂਝੈ ਜੁ ਦਯਿ ਸਵਾਰਿਆ ॥੧॥

(ਗੁਰੂ ਰਾਮਦਾਸ ਜੀ -- SGGS 316) ਮਃ ੪ ॥
ਹਰਿ ਭਗਤਾਂ ਹਰਿ ਆਰਾਧਿਆ ਹਰਿ ਕੀ ਵਡਿਆਈ ॥ ਹਰਿ ਕੀਰਤਨੁ ਭਗਤ ਨਿਤ ਗਾਂਵਦੇ ਹਰਿ ਨਾਮੁ ਸੁਖਦਾਈ ॥ ਹਰਿ ਭਗਤਾਂ ਨੋ ਨਿਤ ਨਾਵੈ ਦੀ ਵਡਿਆਈ ਬਖਸੀਅਨੁ ਨਿਤ ਚੜੈ ਸਵਾਈ ॥ ਹਰਿ ਭਗਤਾਂ ਨੋ ਥਿਰੁ ਘਰੀ ਬਹਾਲਿਅਨੁ ਅਪਣੀ ਪੈਜ ਰਖਾਈ ॥ ਨਿੰਦਕਾਂ ਪਾਸਹੁ ਹਰਿ ਲੇਖਾ ਮੰਗਸੀ ਬਹੁ ਦੇਇ ਸਜਾਈ ॥ ਜੇਹਾ ਨਿੰਦਕ ਅਪਣੈ ਜੀਇ ਕਮਾਵਦੇ ਤੇਹੋ ਫਲੁ ਪਾਈ ॥ ਅੰਦਰਿ ਕਮਾਣਾ ਸਰਪਰ ਉਘੜੈ ਭਾਵੈ ਕੋਈ ਬਹਿ ਧਰਤੀ ਵਿਚਿ ਕਮਾਈ ॥ ਜਨ ਨਾਨਕੁ ਦੇਖਿ ਵਿਗਸਿਆ ਹਰਿ ਕੀ ਵਡਿਆਈ ॥੨॥

(ਗੁਰੂ ਅਰਜਨ ਦੇਵ ਜੀ -- SGGS 316) ਪਉੜੀ ਮਃ ੫ ॥
ਭਗਤ ਜਨਾਂ ਕਾ ਰਾਖਾ ਹਰਿ ਆਪਿ ਹੈ ਕਿਆ ਪਾਪੀ ਕਰੀਐ ॥ ਗੁਮਾਨੁ ਕਰਹਿ ਮੂੜ ਗੁਮਾਨੀਆ ਵਿਸੁ ਖਾਧੀ ਮਰੀਐ ॥ ਆਇ ਲਗੇ ਨੀ ਦਿਹ ਥੋੜੜੇ ਜਿਉ ਪਕਾ ਖੇਤੁ ਲੁਣੀਐ ॥ ਜੇਹੇ ਕਰਮ ਕਮਾਵਦੇ ਤੇਵੇਹੋ ਭਣੀਐ ॥ ਜਨ ਨਾਨਕ ਕਾ ਖਸਮੁ ਵਡਾ ਹੈ ਸਭਨਾ ਦਾ ਧਣੀਐ ॥੩੦॥

(ਗੁਰੂ ਰਾਮਦਾਸ ਜੀ -- SGGS 316) ਸਲੋਕ ਮਃ ੪ ॥
ਮਨਮੁਖ ਮੂਲਹੁ ਭੁਲਿਆ ਵਿਚਿ ਲਬੁ ਲੋਭੁ ਅਹੰਕਾਰੁ ॥ ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰਹਿ ਵੀਚਾਰੁ ॥ ਸੁਧਿ ਮਤਿ ਕਰਤੈ ਸਭ ਹਿਰਿ ਲਈ ਬੋਲਨਿ ਸਭੁ ਵਿਕਾਰੁ ॥ ਦਿਤੈ ਕਿਤੈ ਨ ਸੰਤੋਖੀਅਹਿ ਅੰਤਰਿ ਤਿਸਨਾ ਬਹੁ ਅਗਿਆਨੁ ਅੰਧੵਾਰੁ ॥ ਨਾਨਕ ਮਨਮੁਖਾ ਨਾਲੋ ਤੁਟੀ ਭਲੀ ਜਿਨ ਮਾਇਆ ਮੋਹ ਪਿਆਰੁ ॥੧॥

(ਗੁਰੂ ਰਾਮਦਾਸ ਜੀ -- SGGS 316) ਮਃ ੪ ॥
ਜਿਨਾ ਅੰਦਰਿ ਦੂਜਾ ਭਾਉ ਹੈ ਤਿਨੑਾ ਗੁਰਮੁਖਿ ਪ੍ਰੀਤਿ ਨ ਹੋਇ ॥ ਓਹੁ ਆਵੈ ਜਾਇ ਭਵਾਈਐ ਸੁਪਨੈ ਸੁਖੁ ਨ ਕੋਇ ॥ ਕੂੜੁ ਕਮਾਵੈ ਕੂੜੁ ਉਚਰੈ ਕੂੜਿ ਲਗਿਆ ਕੂੜੁ ਹੋਇ ॥ ਮਾਇਆ ਮੋਹੁ ਸਭੁ ਦੁਖੁ ਹੈ ਦੁਖਿ ਬਿਨਸੈ ਦੁਖੁ ਰੋਇ ॥ ਨਾਨਕ ਧਾਤੁ ਲਿਵੈ ਜੋੜੁ ਨ ਆਵਈ ਜੇ ਲੋਚੈ ਸਭੁ ਕੋਇ ॥ ਜਿਨ ਕਉ ਪੋਤੈ ਪੁੰਨੁ ਪਇਆ ਤਿਨਾ ਗੁਰ ਸਬਦੀ ਸੁਖੁ ਹੋਇ ॥੨॥

(ਗੁਰੂ ਅਰਜਨ ਦੇਵ ਜੀ -- SGGS 316) ਪਉੜੀ ਮਃ ੫ ॥
ਨਾਨਕ ਵੀਚਾਰਹਿ ਸੰਤ ਮੁਨਿ ਜਨਾਂ ਚਾਰਿ ਵੇਦ ਕਹੰਦੇ ॥ ਭਗਤ ਮੁਖੈ ਤੇ ਬੋਲਦੇ ਸੇ ਵਚਨ ਹੋਵੰਦੇ ॥ ਪਰਗਟ ਪਾਹਾਰੈ ਜਾਪਦੇ ਸਭਿ ਲੋਕ ਸੁਣੰਦੇ ॥ ਸੁਖੁ ਨ ਪਾਇਨਿ ਮੁਗਧ ਨਰ ਸੰਤ ਨਾਲਿ ਖਹੰਦੇ ॥ ਓਇ ਲੋਚਨਿ ਓਨਾ ਗੁਣਾ ਨੋ ਓਇ ਅਹੰਕਾਰਿ ਸੜੰਦੇ ॥ ਓਇ ਵੇਚਾਰੇ ਕਿਆ ਕਰਹਿ ਜਾਂ ਭਾਗ ਧੁਰਿ ਮੰਦੇ ॥ ਜੋ ਮਾਰੇ ਤਿਨਿ ਪਾਰਬ੍ਰਹਮਿ ਸੇ ਕਿਸੈ ਨ ਸੰਦੇ ॥ ਵੈਰੁ ਕਰਨਿ ਨਿਰਵੈਰ ਨਾਲਿ ਧਰਮਿ ਨਿਆਇ ਪਚੰਦੇ ॥ ਜੋ ਜੋ ਸੰਤਿ ਸਰਾਪਿਆ ਸੇ ਫਿਰਹਿ ਭਵੰਦੇ ॥ ਪੇਡੁ ਮੁੰਢਾਹੂ ਕਟਿਆ ਤਿਸੁ ਡਾਲ ਸੁਕੰਦੇ ॥੩੧॥

(ਗੁਰੂ ਅਰਜਨ ਦੇਵ ਜੀ -- SGGS 317) ਸਲੋਕ ਮਃ ੫ ॥
ਗੁਰ ਨਾਨਕ ਹਰਿ ਨਾਮੁ ਦ੍ਰਿੜਾਇਆ ਭੰਨਣ ਘੜਣ ਸਮਰਥੁ ॥ ਪ੍ਰਭੁ ਸਦਾ ਸਮਾਲਹਿ ਮਿਤ੍ਰ ਤੂ ਦੁਖੁ ਸਬਾਇਆ ਲਥੁ ॥੧॥

(ਗੁਰੂ ਅਰਜਨ ਦੇਵ ਜੀ -- SGGS 317) ਮਃ ੫ ॥
ਖੁਧਿਆਵੰਤੁ ਨ ਜਾਣਈ ਲਾਜ ਕੁਲਾਜ ਕੁਬੋਲੁ ॥ ਨਾਨਕੁ ਮਾਂਗੈ ਨਾਮੁ ਹਰਿ ਕਰਿ ਕਿਰਪਾ ਸੰਜੋਗੁ ॥੨॥

(ਗੁਰੂ ਰਾਮਦਾਸ ਜੀ -- SGGS 317) ਪਉੜੀ ॥
ਜੇਵੇਹੇ ਕਰਮ ਕਮਾਵਦਾ ਤੇਵੇਹੇ ਫਲਤੇ ॥ ਚਬੇ ਤਤਾ ਲੋਹ ਸਾਰੁ ਵਿਚਿ ਸੰਘੈ ਪਲਤੇ ॥ ਘਤਿ ਗਲਾਵਾਂ ਚਾਲਿਆ ਤਿਨਿ ਦੂਤਿ ਅਮਲ ਤੇ ॥ ਕਾਈ ਆਸ ਨ ਪੁੰਨੀਆ ਨਿਤ ਪਰ ਮਲੁ ਹਿਰਤੇ ॥ ਕੀਆ ਨ ਜਾਣੈ ਅਕਿਰਤਘਣ ਵਿਚਿ ਜੋਨੀ ਫਿਰਤੇ ॥ ਸਭੇ ਧਿਰਾਂ ਨਿਖੁਟੀਅਸੁ ਹਿਰਿ ਲਈਅਸੁ ਧਰ ਤੇ ॥ ਵਿਝਣ ਕਲਹ ਨ ਦੇਵਦਾ ਤਾਂ ਲਇਆ ਕਰਤੇ ॥ ਜੋ ਜੋ ਕਰਤੇ ਅਹੰਮੇਉ ਝੜਿ ਧਰਤੀ ਪੜਤੇ ॥੩੨॥

(ਗੁਰੂ ਅਮਰਦਾਸ ਜੀ -- SGGS 317) ਸਲੋਕ ਮਃ ੩ ॥
ਗੁਰਮੁਖਿ ਗਿਆਨੁ ਬਿਬੇਕ ਬੁਧਿ ਹੋਇ ॥ ਹਰਿ ਗੁਣ ਗਾਵੈ ਹਿਰਦੈ ਹਾਰੁ ਪਰੋਇ ॥ ਪਵਿਤੁ ਪਾਵਨੁ ਪਰਮ ਬੀਚਾਰੀ ॥ ਜਿ ਓਸੁ ਮਿਲੈ ਤਿਸੁ ਪਾਰਿ ਉਤਾਰੀ ॥ ਅੰਤਰਿ ਹਰਿ ਨਾਮੁ ਬਾਸਨਾ ਸਮਾਣੀ ॥ ਹਰਿ ਦਰਿ ਸੋਭਾ ਮਹਾ ਉਤਮ ਬਾਣੀ ॥ ਜਿ ਪੁਰਖੁ ਸੁਣੈ ਸੁ ਹੋਇ ਨਿਹਾਲੁ ॥ ਨਾਨਕ ਸਤਿਗੁਰ ਮਿਲਿਐ ਪਾਇਆ ਨਾਮੁ ਧਨੁ ਮਾਲੁ ॥੧॥

(ਗੁਰੂ ਰਾਮਦਾਸ ਜੀ -- SGGS 317) ਮਃ ੪ ॥
ਸਤਿਗੁਰ ਕੇ ਜੀਅ ਕੀ ਸਾਰ ਨ ਜਾਪੈ ਕਿ ਪੂਰੈ ਸਤਿਗੁਰ ਭਾਵੈ ॥ ਗੁਰਸਿਖਾਂ ਅੰਦਰਿ ਸਤਿਗੁਰੂ ਵਰਤੈ ਜੋ ਸਿਖਾਂ ਨੋ ਲੋਚੈ ਸੋ ਗੁਰ ਖੁਸੀ ਆਵੈ ॥ ਸਤਿਗੁਰੁ ਆਖੈ ਸੁ ਕਾਰ ਕਮਾਵਨਿ ਸੁ ਜਪੁ ਕਮਾਵਹਿ ਗੁਰਸਿਖਾਂ ਕੀ ਘਾਲ ਸਚਾ ਥਾਇ ਪਾਵੈ ॥ ਵਿਣੁ ਸਤਿਗੁਰ ਕੇ ਹੁਕਮੈ ਜਿ ਗੁਰਸਿਖਾਂ ਪਾਸਹੁ ਕੰਮੁ ਕਰਾਇਆ ਲੋੜੇ ਤਿਸੁ ਗੁਰਸਿਖੁ ਫਿਰਿ ਨੇੜਿ ਨ ਆਵੈ ॥ ਗੁਰ ਸਤਿਗੁਰ ਅਗੈ ਕੋ ਜੀਉ ਲਾਇ ਘਾਲੈ ਤਿਸੁ ਅਗੈ ਗੁਰਸਿਖੁ ਕਾਰ ਕਮਾਵੈ ॥ ਜਿ ਠਗੀ ਆਵੈ ਠਗੀ ਉਠਿ ਜਾਇ ਤਿਸੁ ਨੇੜੈ ਗੁਰਸਿਖੁ ਮੂਲਿ ਨ ਆਵੈ ॥ ਬ੍ਰਹਮੁ ਬੀਚਾਰੁ ਨਾਨਕੁ ਆਖਿ ਸੁਣਾਵੈ ॥ ਜਿ ਵਿਣੁ ਸਤਿਗੁਰ ਕੇ ਮਨੁ ਮੰਨੇ ਕੰਮੁ ਕਰਾਏ ਸੋ ਜੰਤੁ ਮਹਾ ਦੁਖੁ ਪਾਵੈ ॥੨॥

(ਗੁਰੂ ਰਾਮਦਾਸ ਜੀ -- SGGS 317) ਪਉੜੀ ॥
ਤੂੰ ਸਚਾ ਸਾਹਿਬੁ ਅਤਿ ਵਡਾ ਤੁਹਿ ਜੇਵਡੁ ਤੂੰ ਵਡ ਵਡੇ ॥ ਜਿਸੁ ਤੂੰ ਮੇਲਹਿ ਸੋ ਤੁਧੁ ਮਿਲੈ ਤੂੰ ਆਪੇ ਬਖਸਿ ਲੈਹਿ ਲੇਖਾ ਛਡੇ ॥ ਜਿਸ ਨੋ ਤੂੰ ਆਪਿ ਮਿਲਾਇਦਾ ਸੋ ਸਤਿਗੁਰੁ ਸੇਵੇ ਮਨੁ ਗਡ ਗਡੇ ॥ ਤੂੰ ਸਚਾ ਸਾਹਿਬੁ ਸਚੁ ਤੂ ਸਭੁ ਜੀਉ ਪਿੰਡੁ ਚੰਮੁ ਤੇਰਾ ਹਡੇ ॥ ਜਿਉ ਭਾਵੈ ਤਿਉ ਰਖੁ ਤੂੰ ਸਚਿਆ ਨਾਨਕ ਮਨਿ ਆਸ ਤੇਰੀ ਵਡ ਵਡੇ ॥੩੩॥੧॥ ਸੁਧੁ ॥

(ਗੁਰੂ ਅਰਜਨ ਦੇਵ ਜੀ -- SGGS 318) ਗਉੜੀ ਕੀ ਵਾਰ ਮਹਲਾ ੫ ਰਾਇ ਕਮਾਲਦੀ ਮੋਜਦੀ ਕੀ ਵਾਰ ਕੀ ਧੁਨਿ ਉਪਰਿ ਗਾਵਣੀ
ੴ ਸਤਿਗੁਰ ਪ੍ਰਸਾਦਿ ॥
ਸਲੋਕ ਮਃ ੫ ॥
ਹਰਿ ਹਰਿ ਨਾਮੁ ਜੋ ਜਨੁ ਜਪੈ ਸੋ ਆਇਆ ਪਰਵਾਣੁ ॥ ਤਿਸੁ ਜਨ ਕੈ ਬਲਿਹਾਰਣੈ ਜਿਨਿ ਭਜਿਆ ਪ੍ਰਭੁ ਨਿਰਬਾਣੁ ॥ ਜਨਮ ਮਰਨ ਦੁਖੁ ਕਟਿਆ ਹਰਿ ਭੇਟਿਆ ਪੁਰਖੁ ਸੁਜਾਣੁ ॥ ਸੰਤ ਸੰਗਿ ਸਾਗਰੁ ਤਰੇ ਜਨ ਨਾਨਕ ਸਚਾ ਤਾਣੁ ॥੧॥

(ਗੁਰੂ ਅਰਜਨ ਦੇਵ ਜੀ -- SGGS 318) ਮਃ ੫ ॥
ਭਲਕੇ ਉਠਿ ਪਰਾਹੁਣਾ ਮੇਰੈ ਘਰਿ ਆਵਉ ॥ ਪਾਉ ਪਖਾਲਾ ਤਿਸ ਕੇ ਮਨਿ ਤਨਿ ਨਿਤ ਭਾਵਉ ॥ ਨਾਮੁ ਸੁਣੇ ਨਾਮੁ ਸੰਗ੍ਰਹੈ ਨਾਮੇ ਲਿਵ ਲਾਵਉ ॥ ਗ੍ਰਿਹੁ ਧਨੁ ਸਭੁ ਪਵਿਤ੍ਰੁ ਹੋਇ ਹਰਿ ਕੇ ਗੁਣ ਗਾਵਉ ॥ ਹਰਿ ਨਾਮ ਵਾਪਾਰੀ ਨਾਨਕਾ ਵਡਭਾਗੀ ਪਾਵਉ ॥੨॥

(ਗੁਰੂ ਅਰਜਨ ਦੇਵ ਜੀ -- SGGS 318) ਪਉੜੀ ॥
ਜੋ ਤੁਧੁ ਭਾਵੈ ਸੋ ਭਲਾ ਸਚੁ ਤੇਰਾ ਭਾਣਾ ॥ ਤੂ ਸਭ ਮਹਿ ਏਕੁ ਵਰਤਦਾ ਸਭ ਮਾਹਿ ਸਮਾਣਾ ॥ ਥਾਨ ਥਨੰਤਰਿ ਰਵਿ ਰਹਿਆ ਜੀਅ ਅੰਦਰਿ ਜਾਣਾ ॥ ਸਾਧਸੰਗਿ ਮਿਲਿ ਪਾਈਐ ਮਨਿ ਸਚੇ ਭਾਣਾ ॥ ਨਾਨਕ ਪ੍ਰਭ ਸਰਣਾਗਤੀ ਸਦ ਸਦ ਕੁਰਬਾਣਾ ॥੧॥

(ਗੁਰੂ ਅਰਜਨ ਦੇਵ ਜੀ -- SGGS 318) ਸਲੋਕ ਮਃ ੫ ॥
ਚੇਤਾ ਈ ਤਾਂ ਚੇਤਿ ਸਾਹਿਬੁ ਸਚਾ ਸੋ ਧਣੀ ॥ ਨਾਨਕ ਸਤਿਗੁਰੁ ਸੇਵਿ ਚੜਿ ਬੋਹਿਥਿ ਭਉਜਲੁ ਪਾਰਿ ਪਉ ॥੧॥

(ਗੁਰੂ ਅਰਜਨ ਦੇਵ ਜੀ -- SGGS 318) ਮਃ ੫ ॥
ਵਾਊ ਸੰਦੇ ਕਪੜੇ ਪਹਿਰਹਿ ਗਰਬਿ ਗਵਾਰ ॥ ਨਾਨਕ ਨਾਲਿ ਨ ਚਲਨੀ ਜਲਿ ਬਲਿ ਹੋਏ ਛਾਰੁ ॥੨॥

(ਗੁਰੂ ਅਰਜਨ ਦੇਵ ਜੀ -- SGGS 318) ਪਉੜੀ ॥
ਸੇਈ ਉਬਰੇ ਜਗੈ ਵਿਚਿ ਜੋ ਸਚੈ ਰਖੇ ॥ ਮੁਹਿ ਡਿਠੈ ਤਿਨ ਕੈ ਜੀਵੀਐ ਹਰਿ ਅੰਮ੍ਰਿਤੁ ਚਖੇ ॥ ਕਾਮੁ ਕ੍ਰੋਧੁ ਲੋਭੁ ਮੋਹੁ ਸੰਗਿ ਸਾਧਾ ਭਖੇ ॥ ਕਰਿ ਕਿਰਪਾ ਪ੍ਰਭਿ ਆਪਣੀ ਹਰਿ ਆਪਿ ਪਰਖੇ ॥ ਨਾਨਕ ਚਲਤ ਨ ਜਾਪਨੀ ਕੋ ਸਕੈ ਨ ਲਖੇ ॥੨॥

(ਗੁਰੂ ਅਰਜਨ ਦੇਵ ਜੀ -- SGGS 318) ਸਲੋਕ ਮਃ ੫ ॥
ਨਾਨਕ ਸੋਈ ਦਿਨਸੁ ਸੁਹਾਵੜਾ ਜਿਤੁ ਪ੍ਰਭੁ ਆਵੈ ਚਿਤਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਫਿਟੁ ਭਲੇਰੀ ਰੁਤਿ ॥੧॥

(ਗੁਰੂ ਅਰਜਨ ਦੇਵ ਜੀ -- SGGS 318) ਮਃ ੫ ॥
ਨਾਨਕ ਮਿਤ੍ਰਾਈ ਤਿਸੁ ਸਿਉ ਸਭ ਕਿਛੁ ਜਿਸ ਕੈ ਹਾਥਿ ॥ ਕੁਮਿਤ੍ਰਾ ਸੇਈ ਕਾਂਢੀਅਹਿ ਇਕ ਵਿਖ ਨ ਚਲਹਿ ਸਾਥਿ ॥੨॥

(ਗੁਰੂ ਅਰਜਨ ਦੇਵ ਜੀ -- SGGS 318) ਪਉੜੀ ॥
ਅੰਮ੍ਰਿਤੁ ਨਾਮੁ ਨਿਧਾਨੁ ਹੈ ਮਿਲਿ ਪੀਵਹੁ ਭਾਈ ॥ ਜਿਸੁ ਸਿਮਰਤ ਸੁਖੁ ਪਾਈਐ ਸਭ ਤਿਖਾ ਬੁਝਾਈ ॥ ਕਰਿ ਸੇਵਾ ਪਾਰਬ੍ਰਹਮ ਗੁਰ ਭੁਖ ਰਹੈ ਨ ਕਾਈ ॥ ਸਗਲ ਮਨੋਰਥ ਪੁੰਨਿਆ ਅਮਰਾ ਪਦੁ ਪਾਈ ॥ ਤੁਧੁ ਜੇਵਡੁ ਤੂਹੈ ਪਾਰਬ੍ਰਹਮ ਨਾਨਕ ਸਰਣਾਈ ॥੩॥

(ਗੁਰੂ ਅਰਜਨ ਦੇਵ ਜੀ -- SGGS 318) ਸਲੋਕ ਮਃ ੫ ॥
ਡਿਠੜੋ ਹਭ ਠਾਇ ਊਣ ਨ ਕਾਈ ਜਾਇ ॥ ਨਾਨਕ ਲਧਾ ਤਿਨ ਸੁਆਉ ਜਿਨਾ ਸਤਿਗੁਰੁ ਭੇਟਿਆ ॥੧॥

(ਗੁਰੂ ਅਰਜਨ ਦੇਵ ਜੀ -- SGGS 319) ਮਃ ੫ ॥
ਦਾਮਨੀ ਚਮਤਕਾਰ ਤਿਉ ਵਰਤਾਰਾ ਜਗ ਖੇ ॥ ਵਥੁ ਸੁਹਾਵੀ ਸਾਇ ਨਾਨਕ ਨਾਉ ਜਪੰਦੋ ਤਿਸੁ ਧਣੀ ॥੨॥

(ਗੁਰੂ ਅਰਜਨ ਦੇਵ ਜੀ -- SGGS 319) ਪਉੜੀ ॥
ਸਿਮ੍ਰਿਤਿ ਸਾਸਤ੍ਰ ਸੋਧਿ ਸਭਿ ਕਿਨੈ ਕੀਮ ਨ ਜਾਣੀ ॥ ਜੋ ਜਨੁ ਭੇਟੈ ਸਾਧਸੰਗਿ ਸੋ ਹਰਿ ਰੰਗੁ ਮਾਣੀ ॥ ਸਚੁ ਨਾਮੁ ਕਰਤਾ ਪੁਰਖੁ ਏਹ ਰਤਨਾ ਖਾਣੀ ॥ ਮਸਤਕਿ ਹੋਵੈ ਲਿਖਿਆ ਹਰਿ ਸਿਮਰਿ ਪਰਾਣੀ ॥ ਤੋਸਾ ਦਿਚੈ ਸਚੁ ਨਾਮੁ ਨਾਨਕ ਮਿਹਮਾਣੀ ॥੪॥

(ਗੁਰੂ ਅਰਜਨ ਦੇਵ ਜੀ -- SGGS 319) ਸਲੋਕ ਮਃ ੫ ॥
ਅੰਤਰਿ ਚਿੰਤਾ ਨੈਣੀ ਸੁਖੀ ਮੂਲਿ ਨ ਉਤਰੈ ਭੁਖ ॥ ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੋ ਦੁਖੁ ॥੧॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates