Pt 11 - ਰਾਗ ਗਉੜੀ - ਬਾਣੀ ਸ਼ਬਦ, Part 11 - Raag Gauri - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਅਰਜਨ ਦੇਵ ਜੀ -- SGGS 319) ਮਃ ੫ ॥
ਮੁਠੜੇ ਸੇਈ ਸਾਥ ਜਿਨੀ ਸਚੁ ਨ ਲਦਿਆ ॥ ਨਾਨਕ ਸੇ ਸਾਬਾਸਿ ਜਿਨੀ ਗੁਰ ਮਿਲਿ ਇਕੁ ਪਛਾਣਿਆ ॥੨॥

(ਗੁਰੂ ਅਰਜਨ ਦੇਵ ਜੀ -- SGGS 319) ਪਉੜੀ ॥
ਜਿਥੈ ਬੈਸਨਿ ਸਾਧ ਜਨ ਸੋ ਥਾਨੁ ਸੁਹੰਦਾ ॥ ਓਇ ਸੇਵਨਿ ਸੰਮ੍ਰਿਥੁ ਆਪਣਾ ਬਿਨਸੈ ਸਭੁ ਮੰਦਾ ॥ ਪਤਿਤ ਉਧਾਰਣ ਪਾਰਬ੍ਰਹਮ ਸੰਤ ਬੇਦੁ ਕਹੰਦਾ ॥ ਭਗਤਿ ਵਛਲੁ ਤੇਰਾ ਬਿਰਦੁ ਹੈ ਜੁਗਿ ਜੁਗਿ ਵਰਤੰਦਾ ॥ ਨਾਨਕੁ ਜਾਚੈ ਏਕੁ ਨਾਮੁ ਮਨਿ ਤਨਿ ਭਾਵੰਦਾ ॥੫॥

(ਗੁਰੂ ਅਰਜਨ ਦੇਵ ਜੀ -- SGGS 319) ਸਲੋਕ ਮਃ ੫ ॥
ਚਿੜੀ ਚੁਹਕੀ ਪਹੁ ਫੁਟੀ ਵਗਨਿ ਬਹੁਤੁ ਤਰੰਗ ॥ ਅਚਰਜ ਰੂਪ ਸੰਤਨ ਰਚੇ ਨਾਨਕ ਨਾਮਹਿ ਰੰਗ ॥੧॥

(ਗੁਰੂ ਅਰਜਨ ਦੇਵ ਜੀ -- SGGS 319) ਮਃ ੫ ॥
ਘਰ ਮੰਦਰ ਖੁਸੀਆ ਤਹੀ ਜਹ ਤੂ ਆਵਹਿ ਚਿਤਿ ॥ ਦੁਨੀਆ ਕੀਆ ਵਡਿਆਈਆ ਨਾਨਕ ਸਭਿ ਕੁਮਿਤ ॥੨॥

(ਗੁਰੂ ਅਰਜਨ ਦੇਵ ਜੀ -- SGGS 319) ਪਉੜੀ ॥
ਹਰਿ ਧਨੁ ਸਚੀ ਰਾਸਿ ਹੈ ਕਿਨੈ ਵਿਰਲੈ ਜਾਤਾ ॥ ਤਿਸੈ ਪਰਾਪਤਿ ਭਾਇਰਹੁ ਜਿਸੁ ਦੇਇ ਬਿਧਾਤਾ ॥ ਮਨ ਤਨ ਭੀਤਰਿ ਮਉਲਿਆ ਹਰਿ ਰੰਗਿ ਜਨੁ ਰਾਤਾ ॥ ਸਾਧਸੰਗਿ ਗੁਣ ਗਾਇਆ ਸਭਿ ਦੋਖਹ ਖਾਤਾ ॥ ਨਾਨਕ ਸੋਈ ਜੀਵਿਆ ਜਿਨਿ ਇਕੁ ਪਛਾਤਾ ॥੬॥

(ਗੁਰੂ ਅਰਜਨ ਦੇਵ ਜੀ -- SGGS 319) ਸਲੋਕ ਮਃ ੫ ॥
ਖਖੜੀਆ ਸੁਹਾਵੀਆ ਲਗੜੀਆ ਅਕ ਕੰਠਿ ॥ ਬਿਰਹ ਵਿਛੋੜਾ ਧਣੀ ਸਿਉ ਨਾਨਕ ਸਹਸੈ ਗੰਠਿ ॥੧॥

(ਗੁਰੂ ਅਰਜਨ ਦੇਵ ਜੀ -- SGGS 319) ਮਃ ੫ ॥
ਵਿਸਾਰੇਦੇ ਮਰਿ ਗਏ ਮਰਿ ਭਿ ਨ ਸਕਹਿ ਮੂਲਿ ॥ ਵੇਮੁਖ ਹੋਏ ਰਾਮ ਤੇ ਜਿਉ ਤਸਕਰ ਉਪਰਿ ਸੂਲਿ ॥੨॥

(ਗੁਰੂ ਅਰਜਨ ਦੇਵ ਜੀ -- SGGS 319) ਪਉੜੀ ॥
ਸੁਖ ਨਿਧਾਨੁ ਪ੍ਰਭੁ ਏਕੁ ਹੈ ਅਬਿਨਾਸੀ ਸੁਣਿਆ ॥ ਜਲਿ ਥਲਿ ਮਹੀਅਲਿ ਪੂਰਿਆ ਘਟਿ ਘਟਿ ਹਰਿ ਭਣਿਆ ॥ ਊਚ ਨੀਚ ਸਭ ਇਕ ਸਮਾਨਿ ਕੀਟ ਹਸਤੀ ਬਣਿਆ ॥ ਮੀਤ ਸਖਾ ਸੁਤ ਬੰਧਿਪੋ ਸਭਿ ਤਿਸ ਦੇ ਜਣਿਆ ॥ ਤੁਸਿ ਨਾਨਕੁ ਦੇਵੈ ਜਿਸੁ ਨਾਮੁ ਤਿਨਿ ਹਰਿ ਰੰਗੁ ਮਣਿਆ ॥੭॥

(ਗੁਰੂ ਅਰਜਨ ਦੇਵ ਜੀ -- SGGS 319) ਸਲੋਕ ਮਃ ੫ ॥
ਜਿਨਾ ਸਾਸਿ ਗਿਰਾਸਿ ਨ ਵਿਸਰੈ ਹਰਿ ਨਾਮਾਂ ਮਨਿ ਮੰਤੁ ॥ ਧੰਨੁ ਸਿ ਸੇਈ ਨਾਨਕਾ ਪੂਰਨੁ ਸੋਈ ਸੰਤੁ ॥੧॥

(ਗੁਰੂ ਅਰਜਨ ਦੇਵ ਜੀ -- SGGS 319) ਮਃ ੫ ॥
ਅਠੇ ਪਹਰ ਭਉਦਾ ਫਿਰੈ ਖਾਵਣ ਸੰਦੜੈ ਸੂਲਿ ॥ ਦੋਜਕਿ ਪਉਦਾ ਕਿਉ ਰਹੈ ਜਾ ਚਿਤਿ ਨ ਹੋਇ ਰਸੂਲਿ ॥੨॥

(ਗੁਰੂ ਅਰਜਨ ਦੇਵ ਜੀ -- SGGS 320) ਪਉੜੀ ॥
ਤਿਸੈ ਸਰੇਵਹੁ ਪ੍ਰਾਣੀਹੋ ਜਿਸ ਦੈ ਨਾਉ ਪਲੈ ॥ ਐਥੈ ਰਹਹੁ ਸੁਹੇਲਿਆ ਅਗੈ ਨਾਲਿ ਚਲੈ ॥ ਘਰੁ ਬੰਧਹੁ ਸਚ ਧਰਮ ਕਾ ਗਡਿ ਥੰਮੁ ਅਹਲੈ ॥ ਓਟ ਲੈਹੁ ਨਾਰਾਇਣੈ ਦੀਨ ਦੁਨੀਆ ਝਲੈ ॥ ਨਾਨਕ ਪਕੜੇ ਚਰਣ ਹਰਿ ਤਿਸੁ ਦਰਗਹ ਮਲੈ ॥੮॥

(ਗੁਰੂ ਅਰਜਨ ਦੇਵ ਜੀ -- SGGS 320) ਸਲੋਕ ਮਃ ੫ ॥
ਜਾਚਕੁ ਮੰਗੈ ਦਾਨੁ ਦੇਹਿ ਪਿਆਰਿਆ ॥ ਦੇਵਣਹਾਰੁ ਦਾਤਾਰੁ ਮੈ ਨਿਤ ਚਿਤਾਰਿਆ ॥ ਨਿਖੁਟਿ ਨ ਜਾਈ ਮੂਲਿ ਅਤੁਲ ਭੰਡਾਰਿਆ ॥ ਨਾਨਕ ਸਬਦੁ ਅਪਾਰੁ ਤਿਨਿ ਸਭੁ ਕਿਛੁ ਸਾਰਿਆ ॥੧॥

(ਗੁਰੂ ਅਰਜਨ ਦੇਵ ਜੀ -- SGGS 320) ਮਃ ੫ ॥
ਸਿਖਹੁ ਸਬਦੁ ਪਿਆਰਿਹੋ ਜਨਮ ਮਰਨ ਕੀ ਟੇਕ ॥ ਮੁਖ ਊਜਲ ਸਦਾ ਸੁਖੀ ਨਾਨਕ ਸਿਮਰਤ ਏਕ ॥੨॥

(ਗੁਰੂ ਅਰਜਨ ਦੇਵ ਜੀ -- SGGS 320) ਪਉੜੀ ॥
ਓਥੈ ਅੰਮ੍ਰਿਤੁ ਵੰਡੀਐ ਸੁਖੀਆ ਹਰਿ ਕਰਣੇ ॥ ਜਮ ਕੈ ਪੰਥਿ ਨ ਪਾਈਅਹਿ ਫਿਰਿ ਨਾਹੀ ਮਰਣੇ ॥ ਜਿਸ ਨੋ ਆਇਆ ਪ੍ਰੇਮ ਰਸੁ ਤਿਸੈ ਹੀ ਜਰਣੇ ॥ ਬਾਣੀ ਉਚਰਹਿ ਸਾਧ ਜਨ ਅਮਿਉ ਚਲਹਿ ਝਰਣੇ ॥ ਪੇਖਿ ਦਰਸਨੁ ਨਾਨਕੁ ਜੀਵਿਆ ਮਨ ਅੰਦਰਿ ਧਰਣੇ ॥੯॥

(ਗੁਰੂ ਅਰਜਨ ਦੇਵ ਜੀ -- SGGS 320) ਸਲੋਕ ਮਃ ੫ ॥
ਸਤਿਗੁਰਿ ਪੂਰੈ ਸੇਵਿਐ ਦੂਖਾ ਕਾ ਹੋਇ ਨਾਸੁ ॥ ਨਾਨਕ ਨਾਮਿ ਅਰਾਧਿਐ ਕਾਰਜੁ ਆਵੈ ਰਾਸਿ ॥੧॥

(ਗੁਰੂ ਅਰਜਨ ਦੇਵ ਜੀ -- SGGS 320) ਮਃ ੫ ॥
ਜਿਸੁ ਸਿਮਰਤ ਸੰਕਟ ਛੁਟਹਿ ਅਨਦ ਮੰਗਲ ਬਿਸ੍ਰਾਮ ॥ ਨਾਨਕ ਜਪੀਐ ਸਦਾ ਹਰਿ ਨਿਮਖ ਨ ਬਿਸਰਉ ਨਾਮੁ ॥੨॥

(ਗੁਰੂ ਅਰਜਨ ਦੇਵ ਜੀ -- SGGS 320) ਪਉੜੀ ॥
ਤਿਨ ਕੀ ਸੋਭਾ ਕਿਆ ਗਣੀ ਜਿਨੀ ਹਰਿ ਹਰਿ ਲਧਾ ॥ ਸਾਧਾ ਸਰਣੀ ਜੋ ਪਵੈ ਸੋ ਛੁਟੈ ਬਧਾ ॥ ਗੁਣ ਗਾਵੈ ਅਬਿਨਾਸੀਐ ਜੋਨਿ ਗਰਭਿ ਨ ਦਧਾ ॥ ਗੁਰੁ ਭੇਟਿਆ ਪਾਰਬ੍ਰਹਮੁ ਹਰਿ ਪੜਿ ਬੁਝਿ ਸਮਧਾ ॥ ਨਾਨਕ ਪਾਇਆ ਸੋ ਧਣੀ ਹਰਿ ਅਗਮ ਅਗਧਾ ॥੧੦॥

(ਗੁਰੂ ਅਰਜਨ ਦੇਵ ਜੀ -- SGGS 320) ਸਲੋਕ ਮਃ ੫ ॥
ਕਾਮੁ ਨ ਕਰਹੀ ਆਪਣਾ ਫਿਰਹਿ ਅਵਤਾ ਲੋਇ ॥ ਨਾਨਕ ਨਾਇ ਵਿਸਾਰਿਐ ਸੁਖੁ ਕਿਨੇਹਾ ਹੋਇ ॥੧॥

(ਗੁਰੂ ਅਰਜਨ ਦੇਵ ਜੀ -- SGGS 320) ਮਃ ੫ ॥
ਬਿਖੈ ਕਉੜਤਣਿ ਸਗਲ ਮਾਹਿ ਜਗਤਿ ਰਹੀ ਲਪਟਾਇ ॥ ਨਾਨਕ ਜਨਿ ਵੀਚਾਰਿਆ ਮੀਠਾ ਹਰਿ ਕਾ ਨਾਉ ॥੨॥

(ਗੁਰੂ ਅਰਜਨ ਦੇਵ ਜੀ -- SGGS 320) ਪਉੜੀ ॥
ਇਹ ਨੀਸਾਣੀ ਸਾਧ ਕੀ ਜਿਸੁ ਭੇਟਤ ਤਰੀਐ ॥ ਜਮਕੰਕਰੁ ਨੇੜਿ ਨ ਆਵਈ ਫਿਰਿ ਬਹੁੜਿ ਨ ਮਰੀਐ ॥ ਭਵ ਸਾਗਰੁ ਸੰਸਾਰੁ ਬਿਖੁ ਸੋ ਪਾਰਿ ਉਤਰੀਐ ॥ ਹਰਿ ਗੁਣ ਗੁੰਫਹੁ ਮਨਿ ਮਾਲ ਹਰਿ ਸਭ ਮਲੁ ਪਰਹਰੀਐ ॥ ਨਾਨਕ ਪ੍ਰੀਤਮ ਮਿਲਿ ਰਹੇ ਪਾਰਬ੍ਰਹਮ ਨਰਹਰੀਐ ॥੧੧॥

(ਗੁਰੂ ਅਰਜਨ ਦੇਵ ਜੀ -- SGGS 320) ਸਲੋਕ ਮਃ ੫ ॥
ਨਾਨਕ ਆਏ ਸੇ ਪਰਵਾਣੁ ਹੈ ਜਿਨ ਹਰਿ ਵੁਠਾ ਚਿਤਿ ॥ ਗਾਲ੍ਹ੍ਹੀ ਅਲ ਪਲਾਲੀਆ ਕੰਮਿ ਨ ਆਵਹਿ ਮਿਤ ॥੧॥

(ਗੁਰੂ ਅਰਜਨ ਦੇਵ ਜੀ -- SGGS 320) ਮਃ ੫ ॥
ਪਾਰਬ੍ਰਹਮੁ ਪ੍ਰਭੁ ਦ੍ਰਿਸਟੀ ਆਇਆ ਪੂਰਨ ਅਗਮ ਬਿਸਮਾਦ ॥ ਨਾਨਕ ਰਾਮ ਨਾਮੁ ਧਨੁ ਕੀਤਾ ਪੂਰੇ ਗੁਰ ਪਰਸਾਦਿ ॥੨॥

(ਗੁਰੂ ਅਰਜਨ ਦੇਵ ਜੀ -- SGGS 321) ਪਉੜੀ ॥
ਧੋਹੁ ਨ ਚਲੀ ਖਸਮ ਨਾਲਿ ਲਬਿ ਮੋਹਿ ਵਿਗੁਤੇ ॥ ਕਰਤਬ ਕਰਨਿ ਭਲੇਰਿਆ ਮਦਿ ਮਾਇਆ ਸੁਤੇ ॥ ਫਿਰਿ ਫਿਰਿ ਜੂਨਿ ਭਵਾਈਅਨਿ ਜਮ ਮਾਰਗਿ ਮੁਤੇ ॥ ਕੀਤਾ ਪਾਇਨਿ ਆਪਣਾ ਦੁਖ ਸੇਤੀ ਜੁਤੇ ॥ ਨਾਨਕ ਨਾਇ ਵਿਸਾਰਿਐ ਸਭ ਮੰਦੀ ਰੁਤੇ ॥੧੨॥

(ਗੁਰੂ ਅਰਜਨ ਦੇਵ ਜੀ -- SGGS 321) ਸਲੋਕ ਮਃ ੫ ॥
ਉਠੰਦਿਆ ਬਹੰਦਿਆ ਸਵੰਦਿਆ ਸੁਖੁ ਸੋਇ ॥ ਨਾਨਕ ਨਾਮਿ ਸਲਾਹਿਐ ਮਨੁ ਤਨੁ ਸੀਤਲੁ ਹੋਇ ॥੧॥

(ਗੁਰੂ ਅਰਜਨ ਦੇਵ ਜੀ -- SGGS 321) ਮਃ ੫ ॥
ਲਾਲਚਿ ਅਟਿਆ ਨਿਤ ਫਿਰੈ ਸੁਆਰਥੁ ਕਰੇ ਨ ਕੋਇ ॥ ਜਿਸੁ ਗੁਰੁ ਭੇਟੈ ਨਾਨਕਾ ਤਿਸੁ ਮਨਿ ਵਸਿਆ ਸੋਇ ॥੨॥

(ਗੁਰੂ ਅਰਜਨ ਦੇਵ ਜੀ -- SGGS 321) ਪਉੜੀ ॥
ਸਭੇ ਵਸਤੂ ਕਉੜੀਆ ਸਚੇ ਨਾਉ ਮਿਠਾ ॥ ਸਾਦੁ ਆਇਆ ਤਿਨ ਹਰਿ ਜਨਾਂ ਚਖਿ ਸਾਧੀ ਡਿਠਾ ॥ ਪਾਰਬ੍ਰਹਮਿ ਜਿਸੁ ਲਿਖਿਆ ਮਨਿ ਤਿਸੈ ਵੁਠਾ ॥ ਇਕੁ ਨਿਰੰਜਨੁ ਰਵਿ ਰਹਿਆ ਭਾਉ ਦੁਯਾ ਕੁਠਾ ॥ ਹਰਿ ਨਾਨਕੁ ਮੰਗੈ ਜੋੜਿ ਕਰ ਪ੍ਰਭੁ ਦੇਵੈ ਤੁਠਾ ॥੧੩॥

(ਗੁਰੂ ਅਰਜਨ ਦੇਵ ਜੀ -- SGGS 321) ਸਲੋਕ ਮਃ ੫ ॥
ਜਾਚੜੀ ਸਾ ਸਾਰੁ ਜੋ ਜਾਚੰਦੀ ਹੇਕੜੋ ॥ ਗਾਲ੍ਹ੍ਹੀ ਬਿਆ ਵਿਕਾਰ ਨਾਨਕ ਧਣੀ ਵਿਹੂਣੀਆ ॥੧॥

(ਗੁਰੂ ਅਰਜਨ ਦੇਵ ਜੀ -- SGGS 321) ਮਃ ੫ ॥
ਨੀਹਿ ਜਿ ਵਿਧਾ ਮੰਨੁ ਪਛਾਣੂ ਵਿਰਲੋ ਥਿਓ ॥ ਜੋੜਣਹਾਰਾ ਸੰਤੁ ਨਾਨਕ ਪਾਧਰੁ ਪਧਰੋ ॥੨॥

(ਗੁਰੂ ਅਰਜਨ ਦੇਵ ਜੀ -- SGGS 321) ਪਉੜੀ ॥
ਸੋਈ ਸੇਵਿਹੁ ਜੀਅੜੇ ਦਾਤਾ ਬਖਸਿੰਦੁ ॥ ਕਿਲਵਿਖ ਸਭਿ ਬਿਨਾਸੁ ਹੋਨਿ ਸਿਮਰਤ ਗੋਵਿੰਦੁ ॥ ਹਰਿ ਮਾਰਗੁ ਸਾਧੂ ਦਸਿਆ ਜਪੀਐ ਗੁਰਮੰਤੁ ॥ ਮਾਇਆ ਸੁਆਦ ਸਭਿ ਫਿਕਿਆ ਹਰਿ ਮਨਿ ਭਾਵੰਦੁ ॥ ਧਿਆਇ ਨਾਨਕ ਪਰਮੇਸਰੈ ਜਿਨਿ ਦਿਤੀ ਜਿੰਦੁ ॥੧੪॥

(ਗੁਰੂ ਅਰਜਨ ਦੇਵ ਜੀ -- SGGS 321) ਸਲੋਕ ਮਃ ੫ ॥
ਵਤ ਲਗੀ ਸਚੇ ਨਾਮ ਕੀ ਜੋ ਬੀਜੇ ਸੋ ਖਾਇ ॥ ਤਿਸਹਿ ਪਰਾਪਤਿ ਨਾਨਕਾ ਜਿਸ ਨੋ ਲਿਖਿਆ ਆਇ ॥੧॥

(ਗੁਰੂ ਅਰਜਨ ਦੇਵ ਜੀ -- SGGS 321) ਮਃ ੫ ॥
ਮੰਗਣਾ ਤ ਸਚੁ ਇਕੁ ਜਿਸੁ ਤੁਸਿ ਦੇਵੈ ਆਪਿ ॥ ਜਿਤੁ ਖਾਧੈ ਮਨੁ ਤ੍ਰਿਪਤੀਐ ਨਾਨਕ ਸਾਹਿਬ ਦਾਤਿ ॥੨॥

(ਗੁਰੂ ਅਰਜਨ ਦੇਵ ਜੀ -- SGGS 321) ਪਉੜੀ ॥
ਲਾਹਾ ਜਗ ਮਹਿ ਸੇ ਖਟਹਿ ਜਿਨ ਹਰਿ ਧਨੁ ਰਾਸਿ ॥ ਦੁਤੀਆ ਭਾਉ ਨ ਜਾਣਨੀ ਸਚੇ ਦੀ ਆਸ ॥ ਨਿਹਚਲੁ ਏਕੁ ਸਰੇਵਿਆ ਹੋਰੁ ਸਭ ਵਿਣਾਸੁ ॥ ਪਾਰਬ੍ਰਹਮੁ ਜਿਸੁ ਵਿਸਰੈ ਤਿਸੁ ਬਿਰਥਾ ਸਾਸੁ ॥ ਕੰਠਿ ਲਾਇ ਜਨ ਰਖਿਆ ਨਾਨਕ ਬਲਿ ਜਾਸੁ ॥੧੫॥

(ਗੁਰੂ ਅਰਜਨ ਦੇਵ ਜੀ -- SGGS 321) ਸਲੋਕ ਮਃ ੫ ॥
ਪਾਰਬ੍ਰਹਮਿ ਫੁਰਮਾਇਆ ਮੀਹੁ ਵੁਠਾ ਸਹਜਿ ਸੁਭਾਇ ॥ ਅੰਨੁ ਧੰਨੁ ਬਹੁਤੁ ਉਪਜਿਆ ਪ੍ਰਿਥਮੀ ਰਜੀ ਤਿਪਤਿ ਅਘਾਇ ॥ ਸਦਾ ਸਦਾ ਗੁਣ ਉਚਰੈ ਦੁਖੁ ਦਾਲਦੁ ਗਇਆ ਬਿਲਾਇ ॥ ਪੂਰਬਿ ਲਿਖਿਆ ਪਾਇਆ ਮਿਲਿਆ ਤਿਸੈ ਰਜਾਇ ॥ ਪਰਮੇਸਰਿ ਜੀਵਾਲਿਆ ਨਾਨਕ ਤਿਸੈ ਧਿਆਇ ॥੧॥

(ਗੁਰੂ ਅਰਜਨ ਦੇਵ ਜੀ -- SGGS 321) ਮਃ ੫ ॥
ਜੀਵਨ ਪਦੁ ਨਿਰਬਾਣੁ ਇਕੋ ਸਿਮਰੀਐ ॥ ਦੂਜੀ ਨਾਹੀ ਜਾਇ ਕਿਨਿ ਬਿਧਿ ਧੀਰੀਐ ॥ ਡਿਠਾ ਸਭੁ ਸੰਸਾਰੁ ਸੁਖੁ ਨ ਨਾਮ ਬਿਨੁ ॥ ਤਨੁ ਧਨੁ ਹੋਸੀ ਛਾਰੁ ਜਾਣੈ ਕੋਇ ਜਨੁ ॥ ਰੰਗ ਰੂਪ ਰਸ ਬਾਦਿ ਕਿ ਕਰਹਿ ਪਰਾਣੀਆ ॥ ਜਿਸੁ ਭੁਲਾਏ ਆਪਿ ਤਿਸੁ ਕਲ ਨਹੀ ਜਾਣੀਆ ॥ ਰੰਗਿ ਰਤੇ ਨਿਰਬਾਣੁ ਸਚਾ ਗਾਵਹੀ ॥ ਨਾਨਕ ਸਰਣਿ ਦੁਆਰਿ ਜੇ ਤੁਧੁ ਭਾਵਹੀ ॥੨॥

(ਗੁਰੂ ਅਰਜਨ ਦੇਵ ਜੀ -- SGGS 322) ਪਉੜੀ ॥
ਜੰਮਣੁ ਮਰਣੁ ਨ ਤਿਨੑ ਕਉ ਜੋ ਹਰਿ ਲੜਿ ਲਾਗੇ ॥ ਜੀਵਤ ਸੇ ਪਰਵਾਣੁ ਹੋਏ ਹਰਿ ਕੀਰਤਨਿ ਜਾਗੇ ॥ ਸਾਧਸੰਗੁ ਜਿਨ ਪਾਇਆ ਸੇਈ ਵਡਭਾਗੇ ॥ ਨਾਇ ਵਿਸਰਿਐ ਧ੍ਰਿਗੁ ਜੀਵਣਾ ਤੂਟੇ ਕਚ ਧਾਗੇ ॥ ਨਾਨਕ ਧੂੜਿ ਪੁਨੀਤ ਸਾਧ ਲਖ ਕੋਟਿ ਪਿਰਾਗੇ ॥੧੬॥

(ਗੁਰੂ ਅਰਜਨ ਦੇਵ ਜੀ -- SGGS 322) ਸਲੋਕੁ ਮਃ ੫ ॥
ਧਰਣਿ ਸੁਵੰਨੀ ਖੜ ਰਤਨ ਜੜਾਵੀ ਹਰਿ ਪ੍ਰੇਮ ਪੁਰਖੁ ਮਨਿ ਵੁਠਾ ॥ ਸਭੇ ਕਾਜ ਸੁਹੇਲੜੇ ਥੀਏ ਗੁਰੁ ਨਾਨਕੁ ਸਤਿਗੁਰੁ ਤੁਠਾ ॥੧॥

(ਗੁਰੂ ਅਰਜਨ ਦੇਵ ਜੀ -- SGGS 322) ਮਃ ੫ ॥
ਫਿਰਦੀ ਫਿਰਦੀ ਦਹ ਦਿਸਾ ਜਲ ਪਰਬਤ ਬਨਰਾਇ ॥ ਜਿਥੈ ਡਿਠਾ ਮਿਰਤਕੋ ਇਲ ਬਹਿਠੀ ਆਇ ॥੨॥

(ਗੁਰੂ ਅਰਜਨ ਦੇਵ ਜੀ -- SGGS 322) ਪਉੜੀ ॥
ਜਿਸੁ ਸਰਬ ਸੁਖਾ ਫਲ ਲੋੜੀਅਹਿ ਸੋ ਸਚੁ ਕਮਾਵਉ ॥ ਨੇੜੈ ਦੇਖਉ ਪਾਰਬ੍ਰਹਮੁ ਇਕੁ ਨਾਮੁ ਧਿਆਵਉ ॥ ਹੋਇ ਸਗਲ ਕੀ ਰੇਣੁਕਾ ਹਰਿ ਸੰਗਿ ਸਮਾਵਉ ॥ ਦੂਖੁ ਨ ਦੇਈ ਕਿਸੈ ਜੀਅ ਪਤਿ ਸਿਉ ਘਰਿ ਜਾਵਉ ॥ ਪਤਿਤ ਪੁਨੀਤ ਕਰਤਾ ਪੁਰਖੁ ਨਾਨਕ ਸੁਣਾਵਉ ॥੧੭॥

(ਗੁਰੂ ਅਰਜਨ ਦੇਵ ਜੀ -- SGGS 322) ਸਲੋਕ ਦੋਹਾ ਮਃ ੫ ॥
ਏਕੁ ਜਿ ਸਾਜਨੁ ਮੈ ਕੀਆ ਸਰਬ ਕਲਾ ਸਮਰਥੁ ॥ ਜੀਉ ਹਮਾਰਾ ਖੰਨੀਐ ਹਰਿ ਮਨ ਤਨ ਸੰਦੜੀ ਵਥੁ ॥੧॥

(ਗੁਰੂ ਅਰਜਨ ਦੇਵ ਜੀ -- SGGS 322) ਮਃ ੫ ॥
ਜੇ ਕਰੁ ਗਹਹਿ ਪਿਆਰੜੇ ਤੁਧੁ ਨ ਛੋਡਾ ਮੂਲਿ ॥ ਹਰਿ ਛੋਡਨਿ ਸੇ ਦੁਰਜਨਾ ਪੜਹਿ ਦੋਜਕ ਕੈ ਸੂਲਿ ॥੨॥

(ਗੁਰੂ ਅਰਜਨ ਦੇਵ ਜੀ -- SGGS 322) ਪਉੜੀ ॥
ਸਭਿ ਨਿਧਾਨ ਘਰਿ ਜਿਸ ਦੈ ਹਰਿ ਕਰੇ ਸੁ ਹੋਵੈ ॥ ਜਪਿ ਜਪਿ ਜੀਵਹਿ ਸੰਤ ਜਨ ਪਾਪਾ ਮਲੁ ਧੋਵੈ ॥ ਚਰਨ ਕਮਲ ਹਿਰਦੈ ਵਸਹਿ ਸੰਕਟ ਸਭਿ ਖੋਵੈ ॥ ਗੁਰੁ ਪੂਰਾ ਜਿਸੁ ਭੇਟੀਐ ਮਰਿ ਜਨਮਿ ਨ ਰੋਵੈ ॥ ਪ੍ਰਭ ਦਰਸ ਪਿਆਸ ਨਾਨਕ ਘਣੀ ਕਿਰਪਾ ਕਰਿ ਦੇਵੈ ॥੧੮॥

(ਗੁਰੂ ਅਰਜਨ ਦੇਵ ਜੀ -- SGGS 322) ਸਲੋਕ ਡਖਣਾ ਮਃ ੫ ॥
ਭੋਰੀ ਭਰਮੁ ਵਞਾਇ ਪਿਰੀ ਮੁਹਬਤਿ ਹਿਕੁ ਤੂ ॥ ਜਿਥਹੁ ਵੰਞੈ ਜਾਇ ਤਿਥਾਊ ਮਉਜੂਦੁ ਸੋਇ ॥੧॥

(ਗੁਰੂ ਅਰਜਨ ਦੇਵ ਜੀ -- SGGS 322) ਮਃ ੫ ॥
ਚੜਿ ਕੈ ਘੋੜੜੈ ਕੁੰਦੇ ਪਕੜਹਿ ਖੂੰਡੀ ਦੀ ਖੇਡਾਰੀ ॥ ਹੰਸਾ ਸੇਤੀ ਚਿਤੁ ਉਲਾਸਹਿ ਕੁਕੜ ਦੀ ਓਡਾਰੀ ॥੨॥

(ਗੁਰੂ ਅਰਜਨ ਦੇਵ ਜੀ -- SGGS 322) ਪਉੜੀ ॥
ਰਸਨਾ ਉਚਰੈ ਹਰਿ ਸ੍ਰਵਣੀ ਸੁਣੈ ਸੋ ਉਧਰੈ ਮਿਤਾ ॥ ਹਰਿ ਜਸੁ ਲਿਖਹਿ ਲਾਇ ਭਾਵਨੀ ਸੇ ਹਸਤ ਪਵਿਤਾ ॥ ਅਠਸਠਿ ਤੀਰਥ ਮਜਨਾ ਸਭਿ ਪੁੰਨ ਤਿਨਿ ਕਿਤਾ ॥ ਸੰਸਾਰ ਸਾਗਰ ਤੇ ਉਧਰੇ ਬਿਖਿਆ ਗੜੁ ਜਿਤਾ ॥ ਨਾਨਕ ਲੜਿ ਲਾਇ ਉਧਾਰਿਅਨੁ ਦਯੁ ਸੇਵਿ ਅਮਿਤਾ ॥੧੯॥

(ਗੁਰੂ ਅਰਜਨ ਦੇਵ ਜੀ -- SGGS 323) ਸਲੋਕ ਮਃ ੫ ॥
ਧੰਧੜੇ ਕੁਲਾਹ ਚਿਤਿ ਨ ਆਵੈ ਹੇਕੜੋ ॥ ਨਾਨਕ ਸੇਈ ਤੰਨ ਫੁਟੰਨਿ ਜਿਨਾ ਸਾਂਈ ਵਿਸਰੈ ॥੧॥

(ਗੁਰੂ ਅਰਜਨ ਦੇਵ ਜੀ -- SGGS 323) ਮਃ ੫ ॥
ਪਰੇਤਹੁ ਕੀਤੋਨੁ ਦੇਵਤਾ ਤਿਨਿ ਕਰਣੈਹਾਰੇ ॥ ਸਭੇ ਸਿਖ ਉਬਾਰਿਅਨੁ ਪ੍ਰਭਿ ਕਾਜ ਸਵਾਰੇ ॥ ਨਿੰਦਕ ਪਕੜਿ ਪਛਾੜਿਅਨੁ ਝੂਠੇ ਦਰਬਾਰੇ ॥ ਨਾਨਕ ਕਾ ਪ੍ਰਭੁ ਵਡਾ ਹੈ ਆਪਿ ਸਾਜਿ ਸਵਾਰੇ ॥੨॥

(ਗੁਰੂ ਅਰਜਨ ਦੇਵ ਜੀ -- SGGS 323) ਪਉੜੀ ॥
ਪ੍ਰਭੁ ਬੇਅੰਤੁ ਕਿਛੁ ਅੰਤੁ ਨਾਹਿ ਸਭੁ ਤਿਸੈ ਕਰਣਾ ॥ ਅਗਮ ਅਗੋਚਰੁ ਸਾਹਿਬੋ ਜੀਆਂ ਕਾ ਪਰਣਾ ॥ ਹਸਤ ਦੇਇ ਪ੍ਰਤਿਪਾਲਦਾ ਭਰਣ ਪੋਖਣੁ ਕਰਣਾ ॥ ਮਿਹਰਵਾਨੁ ਬਖਸਿੰਦੁ ਆਪਿ ਜਪਿ ਸਚੇ ਤਰਣਾ ॥ ਜੋ ਤੁਧੁ ਭਾਵੈ ਸੋ ਭਲਾ ਨਾਨਕ ਦਾਸ ਸਰਣਾ ॥੨੦॥

(ਗੁਰੂ ਅਰਜਨ ਦੇਵ ਜੀ -- SGGS 323) ਸਲੋਕ ਮਃ ੫ ॥
ਤਿੰਨਾ ਭੁਖ ਨ ਕਾ ਰਹੀ ਜਿਸ ਦਾ ਪ੍ਰਭੁ ਹੈ ਸੋਇ ॥ ਨਾਨਕ ਚਰਣੀ ਲਗਿਆ ਉਧਰੈ ਸਭੋ ਕੋਇ ॥੧॥

(ਗੁਰੂ ਅਰਜਨ ਦੇਵ ਜੀ -- SGGS 323) ਮਃ ੫ ॥
ਜਾਚਿਕੁ ਮੰਗੈ ਨਿਤ ਨਾਮੁ ਸਾਹਿਬੁ ਕਰੇ ਕਬੂਲੁ ॥ ਨਾਨਕ ਪਰਮੇਸਰੁ ਜਜਮਾਨੁ ਤਿਸਹਿ ਭੁਖ ਨ ਮੂਲਿ ॥੨॥

(ਗੁਰੂ ਅਰਜਨ ਦੇਵ ਜੀ -- SGGS 323) ਪਉੜੀ ॥
ਮਨੁ ਰਤਾ ਗੋਵਿੰਦ ਸੰਗਿ ਸਚੁ ਭੋਜਨੁ ਜੋੜੇ ॥ ਪ੍ਰੀਤਿ ਲਗੀ ਹਰਿ ਨਾਮ ਸਿਉ ਏ ਹਸਤੀ ਘੋੜੇ ॥ ਰਾਜ ਮਿਲਖ ਖੁਸੀਆ ਘਣੀ ਧਿਆਇ ਮੁਖੁ ਨ ਮੋੜੇ ॥ ਢਾਢੀ ਦਰਿ ਪ੍ਰਭ ਮੰਗਣਾ ਦਰੁ ਕਦੇ ਨ ਛੋੜੇ ॥ ਨਾਨਕ ਮਨਿ ਤਨਿ ਚਾਉ ਏਹੁ ਨਿਤ ਪ੍ਰਭ ਕਉ ਲੋੜੇ ॥੨੧॥੧॥ ਸੁਧੁ ਕੀਚੇ

(ਭਗਤ ਕਬੀਰ ਜੀ -- SGGS 323) ਰਾਗੁ ਗਉੜੀ ਭਗਤਾਂ ਕੀ ਬਾਣੀ
ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥
(ਭਗਤ ਕਬੀਰ ਜੀ -- SGGS 323) ਗਉੜੀ ਕਬੀਰ ਜੀ ॥
ਮਾਧਉ ਜਲ ਕੀ ਪਿਆਸ ਨ ਜਾਇ ॥ ਜਲ ਮਹਿ ਅਗਨਿ ਉਠੀ ਅਧਿਕਾਇ ॥੧॥ ਰਹਾਉ ॥

ਤੂੰ ਜਲਨਿਧਿ ਹਉ ਜਲ ਕਾ ਮੀਨੁ ॥ ਜਲ ਮਹਿ ਰਹਉ ਜਲਹਿ ਬਿਨੁ ਖੀਨੁ ॥੧॥

ਤੂੰ ਪਿੰਜਰੁ ਹਉ ਸੂਅਟਾ ਤੋਰ ॥ ਜਮੁ ਮੰਜਾਰੁ ਕਹਾ ਕਰੈ ਮੋਰ ॥੨॥

ਤੂੰ ਤਰਵਰੁ ਹਉ ਪੰਖੀ ਆਹਿ ॥ ਮੰਦਭਾਗੀ ਤੇਰੋ ਦਰਸਨੁ ਨਾਹਿ ॥੩॥

ਤੂੰ ਸਤਿਗੁਰੁ ਹਉ ਨਉਤਨੁ ਚੇਲਾ ॥ ਕਹਿ ਕਬੀਰ ਮਿਲੁ ਅੰਤ ਕੀ ਬੇਲਾ ॥੪॥੨॥

(ਭਗਤ ਕਬੀਰ ਜੀ -- SGGS 324) ਗਉੜੀ ਕਬੀਰ ਜੀ ॥
ਜਬ ਹਮ ਏਕੋ ਏਕੁ ਕਰਿ ਜਾਨਿਆ ॥ ਤਬ ਲੋਗਹ ਕਾਹੇ ਦੁਖੁ ਮਾਨਿਆ ॥੧॥

ਹਮ ਅਪਤਹ ਅਪੁਨੀ ਪਤਿ ਖੋਈ ॥ ਹਮਰੈ ਖੋਜਿ ਪਰਹੁ ਮਤਿ ਕੋਈ ॥੧॥ ਰਹਾਉ ॥

ਹਮ ਮੰਦੇ ਮੰਦੇ ਮਨ ਮਾਹੀ ॥ ਸਾਝ ਪਾਤਿ ਕਾਹੂ ਸਿਉ ਨਾਹੀ ॥੨॥

ਪਤਿ ਅਪਤਿ ਤਾ ਕੀ ਨਹੀ ਲਾਜ ॥ ਤਬ ਜਾਨਹੁਗੇ ਜਬ ਉਘਰੈਗੋ ਪਾਜ ॥੩॥

ਕਹੁ ਕਬੀਰ ਪਤਿ ਹਰਿ ਪਰਵਾਨੁ ॥ ਸਰਬ ਤਿਆਗਿ ਭਜੁ ਕੇਵਲ ਰਾਮੁ ॥੪॥੩॥

(ਭਗਤ ਕਬੀਰ ਜੀ -- SGGS 324) ਗਉੜੀ ਕਬੀਰ ਜੀ ॥
ਨਗਨ ਫਿਰਤ ਜੌ ਪਾਈਐ ਜੋਗੁ ॥ ਬਨ ਕਾ ਮਿਰਗੁ ਮੁਕਤਿ ਸਭੁ ਹੋਗੁ ॥੧॥

ਕਿਆ ਨਾਗੇ ਕਿਆ ਬਾਧੇ ਚਾਮ ॥ ਜਬ ਨਹੀ ਚੀਨਸਿ ਆਤਮ ਰਾਮ ॥੧॥ ਰਹਾਉ ॥

ਮੂਡ ਮੁੰਡਾਏ ਜੌ ਸਿਧਿ ਪਾਈ ॥ ਮੁਕਤੀ ਭੇਡ ਨ ਗਈਆ ਕਾਈ ॥੨॥

ਬਿੰਦੁ ਰਾਖਿ ਜੌ ਤਰੀਐ ਭਾਈ ॥ ਖੁਸਰੈ ਕਿਉ ਨ ਪਰਮ ਗਤਿ ਪਾਈ ॥੩॥

ਕਹੁ ਕਬੀਰ ਸੁਨਹੁ ਨਰ ਭਾਈ ॥ ਰਾਮ ਨਾਮ ਬਿਨੁ ਕਿਨਿ ਗਤਿ ਪਾਈ ॥੪॥੪॥

(ਭਗਤ ਕਬੀਰ ਜੀ -- SGGS 324) ਗਉੜੀ ਕਬੀਰ ਜੀ ॥
ਸੰਧਿਆ ਪ੍ਰਾਤ ਇਸ੍ਨਾਨੁ ਕਰਾਹੀ ॥ ਜਿਉ ਭਏ ਦਾਦੁਰ ਪਾਨੀ ਮਾਹੀ ॥੧॥

ਜਉ ਪੈ ਰਾਮ ਰਾਮ ਰਤਿ ਨਾਹੀ ॥ ਤੇ ਸਭਿ ਧਰਮ ਰਾਇ ਕੈ ਜਾਹੀ ॥੧॥ ਰਹਾਉ ॥

ਕਾਇਆ ਰਤਿ ਬਹੁ ਰੂਪ ਰਚਾਹੀ ॥ ਤਿਨ ਕਉ ਦਇਆ ਸੁਪਨੈ ਭੀ ਨਾਹੀ ॥੨॥

ਚਾਰਿ ਚਰਨ ਕਹਹਿ ਬਹੁ ਆਗਰ ॥ ਸਾਧੂ ਸੁਖੁ ਪਾਵਹਿ ਕਲਿ ਸਾਗਰ ॥੩॥

ਕਹੁ ਕਬੀਰ ਬਹੁ ਕਾਇ ਕਰੀਜੈ ॥ ਸਰਬਸੁ ਛੋਡਿ ਮਹਾ ਰਸੁ ਪੀਜੈ ॥੪॥੫॥

(ਭਗਤ ਕਬੀਰ ਜੀ -- SGGS 324) ਕਬੀਰ ਜੀ ਗਉੜੀ ॥
ਕਿਆ ਜਪੁ ਕਿਆ ਤਪੁ ਕਿਆ ਬ੍ਰਤ ਪੂਜਾ ॥ ਜਾ ਕੈ ਰਿਦੈ ਭਾਉ ਹੈ ਦੂਜਾ ॥੧॥

ਰੇ ਜਨ ਮਨੁ ਮਾਧਉ ਸਿਉ ਲਾਈਐ ॥ ਚਤੁਰਾਈ ਨ ਚਤੁਰਭੁਜੁ ਪਾਈਐ ॥ ਰਹਾਉ ॥

ਪਰਹਰੁ ਲੋਭੁ ਅਰੁ ਲੋਕਾਚਾਰੁ ॥ ਪਰਹਰੁ ਕਾਮੁ ਕ੍ਰੋਧੁ ਅਹੰਕਾਰੁ ॥੨॥

ਕਰਮ ਕਰਤ ਬਧੇ ਅਹੰਮੇਵ ॥ ਮਿਲਿ ਪਾਥਰ ਕੀ ਕਰਹੀ ਸੇਵ ॥੩॥

ਕਹੁ ਕਬੀਰ ਭਗਤਿ ਕਰਿ ਪਾਇਆ ॥ ਭੋਲੇ ਭਾਇ ਮਿਲੇ ਰਘੁਰਾਇਆ ॥੪॥੬॥

(ਭਗਤ ਕਬੀਰ ਜੀ -- SGGS 324) ਗਉੜੀ ਕਬੀਰ ਜੀ ॥
ਗਰਭ ਵਾਸ ਮਹਿ ਕੁਲੁ ਨਹੀ ਜਾਤੀ ॥ ਬ੍ਰਹਮ ਬਿੰਦੁ ਤੇ ਸਭ ਉਤਪਾਤੀ ॥੧॥

ਕਹੁ ਰੇ ਪੰਡਿਤ ਬਾਮਨ ਕਬ ਕੇ ਹੋਏ ॥ ਬਾਮਨ ਕਹਿ ਕਹਿ ਜਨਮੁ ਮਤ ਖੋਏ ॥੧॥ ਰਹਾਉ ॥

ਜੌ ਤੂੰ ਬ੍ਰਾਹਮਣੁ ਬ੍ਰਹਮਣੀ ਜਾਇਆ ॥ ਤਉ ਆਨ ਬਾਟ ਕਾਹੇ ਨਹੀ ਆਇਆ ॥੨॥

ਤੁਮ ਕਤ ਬ੍ਰਾਹਮਣ ਹਮ ਕਤ ਸੂਦ ॥ ਹਮ ਕਤ ਲੋਹੂ ਤੁਮ ਕਤ ਦੂਧ ॥੩॥

ਕਹੁ ਕਬੀਰ ਜੋ ਬ੍ਰਹਮੁ ਬੀਚਾਰੈ ॥ ਸੋ ਬ੍ਰਾਹਮਣੁ ਕਹੀਅਤੁ ਹੈ ਹਮਾਰੈ ॥੪॥੭॥

(ਭਗਤ ਕਬੀਰ ਜੀ -- SGGS 325) ਗਉੜੀ ਕਬੀਰ ਜੀ ॥
ਅੰਧਕਾਰ ਸੁਖਿ ਕਬਹਿ ਨ ਸੋਈ ਹੈ ॥ ਰਾਜਾ ਰੰਕੁ ਦੋਊ ਮਿਲਿ ਰੋਈ ਹੈ ॥੧॥

ਜਉ ਪੈ ਰਸਨਾ ਰਾਮੁ ਨ ਕਹਿਬੋ ॥ ਉਪਜਤ ਬਿਨਸਤ ਰੋਵਤ ਰਹਿਬੋ ॥੧॥ ਰਹਾਉ ॥

ਜਸ ਦੇਖੀਐ ਤਰਵਰ ਕੀ ਛਾਇਆ ॥ ਪ੍ਰਾਨ ਗਏ ਕਹੁ ਕਾ ਕੀ ਮਾਇਆ ॥੨॥

ਜਸ ਜੰਤੀ ਮਹਿ ਜੀਉ ਸਮਾਨਾ ॥ ਮੂਏ ਮਰਮੁ ਕੋ ਕਾ ਕਰ ਜਾਨਾ ॥੩॥

ਹੰਸਾ ਸਰਵਰੁ ਕਾਲੁ ਸਰੀਰ ॥ ਰਾਮ ਰਸਾਇਨ ਪੀਉ ਰੇ ਕਬੀਰ ॥੪॥੮॥

(ਭਗਤ ਕਬੀਰ ਜੀ -- SGGS 325) ਗਉੜੀ ਕਬੀਰ ਜੀ ॥
ਜੋਤਿ ਕੀ ਜਾਤਿ ਜਾਤਿ ਕੀ ਜੋਤੀ ॥ ਤਿਤੁ ਲਾਗੇ ਕੰਚੂਆ ਫਲ ਮੋਤੀ ॥੧॥

ਕਵਨੁ ਸੁ ਘਰੁ ਜੋ ਨਿਰਭਉ ਕਹੀਐ ॥ ਭਉ ਭਜਿ ਜਾਇ ਅਭੈ ਹੋਇ ਰਹੀਐ ॥੧॥ ਰਹਾਉ ॥

ਤਟਿ ਤੀਰਥਿ ਨਹੀ ਮਨੁ ਪਤੀਆਇ ॥ ਚਾਰ ਅਚਾਰ ਰਹੇ ਉਰਝਾਇ ॥੨॥

ਪਾਪ ਪੁੰਨ ਦੁਇ ਏਕ ਸਮਾਨ ॥ ਨਿਜ ਘਰਿ ਪਾਰਸੁ ਤਜਹੁ ਗੁਨ ਆਨ ॥੩॥

ਕਬੀਰ ਨਿਰਗੁਣ ਨਾਮ ਨ ਰੋਸੁ ॥ ਇਸੁ ਪਰਚਾਇ ਪਰਚਿ ਰਹੁ ਏਸੁ ॥੪॥੯॥

(ਭਗਤ ਕਬੀਰ ਜੀ -- SGGS 325) ਗਉੜੀ ਕਬੀਰ ਜੀ ॥
ਜੋ ਜਨ ਪਰਮਿਤਿ ਪਰਮਨੁ ਜਾਨਾ ॥ ਬਾਤਨ ਹੀ ਬੈਕੁੰਠ ਸਮਾਨਾ ॥੧॥

ਨਾ ਜਾਨਾ ਬੈਕੁੰਠ ਕਹਾ ਹੀ ॥ ਜਾਨੁ ਜਾਨੁ ਸਭਿ ਕਹਹਿ ਤਹਾ ਹੀ ॥੧॥ ਰਹਾਉ ॥

ਕਹਨ ਕਹਾਵਨ ਨਹ ਪਤੀਅਈ ਹੈ ॥ ਤਉ ਮਨੁ ਮਾਨੈ ਜਾ ਤੇ ਹਉਮੈ ਜਈ ਹੈ ॥੨॥

ਜਬ ਲਗੁ ਮਨਿ ਬੈਕੁੰਠ ਕੀ ਆਸ ॥ ਤਬ ਲਗੁ ਹੋਇ ਨਹੀ ਚਰਨ ਨਿਵਾਸੁ ॥੩॥

ਕਹੁ ਕਬੀਰ ਇਹ ਕਹੀਐ ਕਾਹਿ ॥ ਸਾਧਸੰਗਤਿ ਬੈਕੁੰਠੈ ਆਹਿ ॥੪॥੧੦॥

(ਭਗਤ ਕਬੀਰ ਜੀ -- SGGS 325) ਗਉੜੀ ਕਬੀਰ ਜੀ ॥
ਉਪਜੈ ਨਿਪਜੈ ਨਿਪਜਿ ਸਮਾਈ ॥ ਨੈਨਹ ਦੇਖਤ ਇਹੁ ਜਗੁ ਜਾਈ ॥੧॥

ਲਾਜ ਨ ਮਰਹੁ ਕਹਹੁ ਘਰੁ ਮੇਰਾ ॥ ਅੰਤ ਕੀ ਬਾਰ ਨਹੀ ਕਛੁ ਤੇਰਾ ॥੧॥ ਰਹਾਉ ॥

ਅਨਿਕ ਜਤਨ ਕਰਿ ਕਾਇਆ ਪਾਲੀ ॥ ਮਰਤੀ ਬਾਰ ਅਗਨਿ ਸੰਗਿ ਜਾਲੀ ॥੨॥

ਚੋਆ ਚੰਦਨੁ ਮਰਦਨ ਅੰਗਾ ॥ ਸੋ ਤਨੁ ਜਲੈ ਕਾਠ ਕੈ ਸੰਗਾ ॥੩॥

ਕਹੁ ਕਬੀਰ ਸੁਨਹੁ ਰੇ ਗੁਨੀਆ ॥ ਬਿਨਸੈਗੋ ਰੂਪੁ ਦੇਖੈ ਸਭ ਦੁਨੀਆ ॥੪॥੧੧॥

(ਭਗਤ ਕਬੀਰ ਜੀ -- SGGS 325) ਗਉੜੀ ਕਬੀਰ ਜੀ ॥
ਅਵਰ ਮੂਏ ਕਿਆ ਸੋਗੁ ਕਰੀਜੈ ॥ ਤਉ ਕੀਜੈ ਜਉ ਆਪਨ ਜੀਜੈ ॥੧॥

ਮੈ ਨ ਮਰਉ ਮਰਿਬੋ ਸੰਸਾਰਾ ॥ ਅਬ ਮੋਹਿ ਮਿਲਿਓ ਹੈ ਜੀਆਵਨਹਾਰਾ ॥੧॥ ਰਹਾਉ ॥

ਇਆ ਦੇਹੀ ਪਰਮਲ ਮਹਕੰਦਾ ॥ ਤਾ ਸੁਖ ਬਿਸਰੇ ਪਰਮਾਨੰਦਾ ॥੨॥

ਕੂਅਟਾ ਏਕੁ ਪੰਚ ਪਨਿਹਾਰੀ ॥ ਟੂਟੀ ਲਾਜੁ ਭਰੈ ਮਤਿ ਹਾਰੀ ॥੩॥

ਕਹੁ ਕਬੀਰ ਇਕ ਬੁਧਿ ਬੀਚਾਰੀ ॥ ਨਾ ਓਹੁ ਕੂਅਟਾ ਨਾ ਪਨਿਹਾਰੀ ॥੪॥੧੨॥

(ਭਗਤ ਕਬੀਰ ਜੀ -- SGGS 325) ਗਉੜੀ ਕਬੀਰ ਜੀ ॥
ਅਸਥਾਵਰ ਜੰਗਮ ਕੀਟ ਪਤੰਗਾ ॥ ਅਨਿਕ ਜਨਮ ਕੀਏ ਬਹੁ ਰੰਗਾ ॥੧॥

ਐਸੇ ਘਰ ਹਮ ਬਹੁਤੁ ਬਸਾਏ ॥ ਜਬ ਹਮ ਰਾਮ ਗਰਭ ਹੋਇ ਆਏ ॥੧॥ ਰਹਾਉ ॥

ਜੋਗੀ ਜਤੀ ਤਪੀ ਬ੍ਰਹਮਚਾਰੀ ॥ ਕਬਹੂ ਰਾਜਾ ਛਤ੍ਰਪਤਿ ਕਬਹੂ ਭੇਖਾਰੀ ॥੨॥

ਸਾਕਤ ਮਰਹਿ ਸੰਤ ਸਭਿ ਜੀਵਹਿ ॥ ਰਾਮ ਰਸਾਇਨੁ ਰਸਨਾ ਪੀਵਹਿ ॥੩॥

ਕਹੁ ਕਬੀਰ ਪ੍ਰਭ ਕਿਰਪਾ ਕੀਜੈ ॥ ਹਾਰਿ ਪਰੇ ਅਬ ਪੂਰਾ ਦੀਜੈ ॥੪॥੧੩॥

(ਭਗਤ ਕਬੀਰ ਜੀ -- SGGS 326) ਗਉੜੀ ਕਬੀਰ ਜੀ ਕੀ ਨਾਲਿ ਰਲਾਇ ਲਿਖਿਆ ਮਹਲਾ ੫ ॥
ਐਸੋ ਅਚਰਜੁ ਦੇਖਿਓ ਕਬੀਰ ॥ ਦਧਿ ਕੈ ਭੋਲੈ ਬਿਰੋਲੈ ਨੀਰੁ ॥੧॥ ਰਹਾਉ ॥

ਹਰੀ ਅੰਗੂਰੀ ਗਦਹਾ ਚਰੈ ॥ ਨਿਤ ਉਠਿ ਹਾਸੈ ਹੀਗੈ ਮਰੈ ॥੧॥

ਮਾਤਾ ਭੈਸਾ ਅੰਮੁਹਾ ਜਾਇ ॥ ਕੁਦਿ ਕੁਦਿ ਚਰੈ ਰਸਾਤਲਿ ਪਾਇ ॥੨॥

ਕਹੁ ਕਬੀਰ ਪਰਗਟੁ ਭਈ ਖੇਡ ॥ ਲੇਲੇ ਕਉ ਚੂਘੈ ਨਿਤ ਭੇਡ ॥੩॥

ਰਾਮ ਰਮਤ ਮਤਿ ਪਰਗਟੀ ਆਈ ॥ ਕਹੁ ਕਬੀਰ ਗੁਰਿ ਸੋਝੀ ਪਾਈ ॥੪॥੧॥੧੪॥

(ਭਗਤ ਕਬੀਰ ਜੀ -- SGGS 326) ਗਉੜੀ ਕਬੀਰ ਜੀ ਪੰਚਪਦੇ ॥
ਜਿਉ ਜਲ ਛੋਡਿ ਬਾਹਰਿ ਭਇਓ ਮੀਨਾ ॥ ਪੂਰਬ ਜਨਮ ਹਉ ਤਪ ਕਾ ਹੀਨਾ ॥੧॥

ਅਬ ਕਹੁ ਰਾਮ ਕਵਨ ਗਤਿ ਮੋਰੀ ॥ ਤਜੀ ਲੇ ਬਨਾਰਸ ਮਤਿ ਭਈ ਥੋਰੀ ॥੧॥ ਰਹਾਉ ॥

ਸਗਲ ਜਨਮੁ ਸਿਵ ਪੁਰੀ ਗਵਾਇਆ ॥ ਮਰਤੀ ਬਾਰ ਮਗਹਰਿ ਉਠਿ ਆਇਆ ॥੨॥

ਬਹੁਤੁ ਬਰਸ ਤਪੁ ਕੀਆ ਕਾਸੀ ॥ ਮਰਨੁ ਭਇਆ ਮਗਹਰ ਕੀ ਬਾਸੀ ॥੩॥

ਕਾਸੀ ਮਗਹਰ ਸਮ ਬੀਚਾਰੀ ॥ ਓਛੀ ਭਗਤਿ ਕੈਸੇ ਉਤਰਸਿ ਪਾਰੀ ॥੪॥

ਕਹੁ ਗੁਰ ਗਜ ਸਿਵ ਸਭੁ ਕੋ ਜਾਨੈ ॥ ਮੁਆ ਕਬੀਰੁ ਰਮਤ ਸ੍ਰੀ ਰਾਮੈ ॥੫॥੧੫॥

(ਭਗਤ ਕਬੀਰ ਜੀ -- SGGS 326) ਗਉੜੀ ਕਬੀਰ ਜੀ ॥
ਚੋਆ ਚੰਦਨ ਮਰਦਨ ਅੰਗਾ ॥ ਸੋ ਤਨੁ ਜਲੈ ਕਾਠ ਕੈ ਸੰਗਾ ॥੧॥

ਇਸੁ ਤਨ ਧਨ ਕੀ ਕਵਨ ਬਡਾਈ ॥ ਧਰਨਿ ਪਰੈ ਉਰਵਾਰਿ ਨ ਜਾਈ ॥੧॥ ਰਹਾਉ ॥

ਰਾਤਿ ਜਿ ਸੋਵਹਿ ਦਿਨ ਕਰਹਿ ਕਾਮ ॥ ਇਕੁ ਖਿਨੁ ਲੇਹਿ ਨ ਹਰਿ ਕੋ ਨਾਮ ॥੨॥

ਹਾਥਿ ਤ ਡੋਰ ਮੁਖਿ ਖਾਇਓ ਤੰਬੋਰ ॥ ਮਰਤੀ ਬਾਰ ਕਸਿ ਬਾਧਿਓ ਚੋਰ ॥੩॥

ਗੁਰਮਤਿ ਰਸਿ ਰਸਿ ਹਰਿ ਗੁਨ ਗਾਵੈ ॥ ਰਾਮੈ ਰਾਮ ਰਮਤ ਸੁਖੁ ਪਾਵੈ ॥੪॥

ਕਿਰਪਾ ਕਰਿ ਕੈ ਨਾਮੁ ਦ੍ਰਿੜਾਈ ॥ ਹਰਿ ਹਰਿ ਬਾਸੁ ਸੁਗੰਧ ਬਸਾਈ ॥੫॥

ਕਹਤ ਕਬੀਰ ਚੇਤਿ ਰੇ ਅੰਧਾ ॥ ਸਤਿ ਰਾਮੁ ਝੂਠਾ ਸਭੁ ਧੰਧਾ ॥੬॥੧੬॥

(ਭਗਤ ਕਬੀਰ ਜੀ -- SGGS 326) ਗਉੜੀ ਕਬੀਰ ਜੀ ਤਿਪਦੇ ਚਾਰਤੁਕੇ ॥
ਜਮ ਤੇ ਉਲਟਿ ਭਏ ਹੈ ਰਾਮ ॥ ਦੁਖ ਬਿਨਸੇ ਸੁਖ ਕੀਓ ਬਿਸਰਾਮ ॥ ਬੈਰੀ ਉਲਟਿ ਭਏ ਹੈ ਮੀਤਾ ॥ ਸਾਕਤ ਉਲਟਿ ਸੁਜਨ ਭਏ ਚੀਤਾ ॥੧॥

ਅਬ ਮੋਹਿ ਸਰਬ ਕੁਸਲ ਕਰਿ ਮਾਨਿਆ ॥ ਸਾਂਤਿ ਭਈ ਜਬ ਗੋਬਿਦੁ ਜਾਨਿਆ ॥੧॥ ਰਹਾਉ ॥

ਤਨ ਮਹਿ ਹੋਤੀ ਕੋਟਿ ਉਪਾਧਿ ॥ ਉਲਟਿ ਭਈ ਸੁਖ ਸਹਜਿ ਸਮਾਧਿ ॥ ਆਪੁ ਪਛਾਨੈ ਆਪੈ ਆਪ ॥ ਰੋਗੁ ਨ ਬਿਆਪੈ ਤੀਨੌ ਤਾਪ ॥੨॥

ਅਬ ਮਨੁ ਉਲਟਿ ਸਨਾਤਨੁ ਹੂਆ ॥ ਤਬ ਜਾਨਿਆ ਜਬ ਜੀਵਤ ਮੂਆ ॥ ਕਹੁ ਕਬੀਰ ਸੁਖਿ ਸਹਜਿ ਸਮਾਵਉ ॥ ਆਪਿ ਨ ਡਰਉ ਨ ਅਵਰ ਡਰਾਵਉ ॥੩॥੧੭॥

(ਭਗਤ ਕਬੀਰ ਜੀ -- SGGS 327) ਗਉੜੀ ਕਬੀਰ ਜੀ ॥
ਪਿੰਡਿ ਮੂਐ ਜੀਉ ਕਿਹ ਘਰਿ ਜਾਤਾ ॥ ਸਬਦਿ ਅਤੀਤਿ ਅਨਾਹਦਿ ਰਾਤਾ ॥ ਜਿਨਿ ਰਾਮੁ ਜਾਨਿਆ ਤਿਨਹਿ ਪਛਾਨਿਆ ॥ ਜਿਉ ਗੂੰਗੇ ਸਾਕਰ ਮਨੁ ਮਾਨਿਆ ॥੧॥

ਐਸਾ ਗਿਆਨੁ ਕਥੈ ਬਨਵਾਰੀ ॥ ਮਨ ਰੇ ਪਵਨ ਦ੍ਰਿੜ ਸੁਖਮਨ ਨਾਰੀ ॥੧॥ ਰਹਾਉ ॥

ਸੋ ਗੁਰੁ ਕਰਹੁ ਜਿ ਬਹੁਰਿ ਨ ਕਰਨਾ ॥ ਸੋ ਪਦੁ ਰਵਹੁ ਜਿ ਬਹੁਰਿ ਨ ਰਵਨਾ ॥ ਸੋ ਧਿਆਨੁ ਧਰਹੁ ਜਿ ਬਹੁਰਿ ਨ ਧਰਨਾ ॥ ਐਸੇ ਮਰਹੁ ਜਿ ਬਹੁਰਿ ਨ ਮਰਨਾ ॥੨॥

ਉਲਟੀ ਗੰਗਾ ਜਮੁਨ ਮਿਲਾਵਉ ॥ ਬਿਨੁ ਜਲ ਸੰਗਮ ਮਨ ਮਹਿ ਨੑਾਵਉ ॥ ਲੋਚਾ ਸਮਸਰਿ ਇਹੁ ਬਿਉਹਾਰਾ ॥ ਤਤੁ ਬੀਚਾਰਿ ਕਿਆ ਅਵਰਿ ਬੀਚਾਰਾ ॥੩॥

ਅਪੁ ਤੇਜੁ ਬਾਇ ਪ੍ਰਿਥਮੀ ਆਕਾਸਾ ॥ ਐਸੀ ਰਹਤ ਰਹਉ ਹਰਿ ਪਾਸਾ ॥ ਕਹੈ ਕਬੀਰ ਨਿਰੰਜਨ ਧਿਆਵਉ ॥ ਤਿਤੁ ਘਰਿ ਜਾਉ ਜਿ ਬਹੁਰਿ ਨ ਆਵਉ ॥੪॥੧੮॥

(ਭਗਤ ਕਬੀਰ ਜੀ -- SGGS 327) ਗਉੜੀ ਕਬੀਰ ਜੀ ਤਿਪਦੇ ॥
ਕੰਚਨ ਸਿਉ ਪਾਈਐ ਨਹੀ ਤੋਲਿ ॥ ਮਨੁ ਦੇ ਰਾਮੁ ਲੀਆ ਹੈ ਮੋਲਿ ॥੧॥

ਅਬ ਮੋਹਿ ਰਾਮੁ ਅਪੁਨਾ ਕਰਿ ਜਾਨਿਆ ॥ ਸਹਜ ਸੁਭਾਇ ਮੇਰਾ ਮਨੁ ਮਾਨਿਆ ॥੧॥ ਰਹਾਉ ॥

ਬ੍ਰਹਮੈ ਕਥਿ ਕਥਿ ਅੰਤੁ ਨ ਪਾਇਆ ॥ ਰਾਮ ਭਗਤਿ ਬੈਠੇ ਘਰਿ ਆਇਆ ॥੨॥

ਕਹੁ ਕਬੀਰ ਚੰਚਲ ਮਤਿ ਤਿਆਗੀ ॥ ਕੇਵਲ ਰਾਮ ਭਗਤਿ ਨਿਜ ਭਾਗੀ ॥੩॥੧॥੧੯॥

(ਭਗਤ ਕਬੀਰ ਜੀ -- SGGS 327) ਗਉੜੀ ਕਬੀਰ ਜੀ ॥
ਜਿਹ ਮਰਨੈ ਸਭੁ ਜਗਤੁ ਤਰਾਸਿਆ ॥ ਸੋ ਮਰਨਾ ਗੁਰ ਸਬਦਿ ਪ੍ਰਗਾਸਿਆ ॥੧॥

ਅਬ ਕੈਸੇ ਮਰਉ ਮਰਨਿ ਮਨੁ ਮਾਨਿਆ ॥ ਮਰਿ ਮਰਿ ਜਾਤੇ ਜਿਨ ਰਾਮੁ ਨ ਜਾਨਿਆ ॥੧॥ ਰਹਾਉ ॥

ਮਰਨੋ ਮਰਨੁ ਕਹੈ ਸਭੁ ਕੋਈ ॥ ਸਹਜੇ ਮਰੈ ਅਮਰੁ ਹੋਇ ਸੋਈ ॥੨॥

ਕਹੁ ਕਬੀਰ ਮਨਿ ਭਇਆ ਅਨੰਦਾ ॥ ਗਇਆ ਭਰਮੁ ਰਹਿਆ ਪਰਮਾਨੰਦਾ ॥੩॥੨੦॥

(ਭਗਤ ਕਬੀਰ ਜੀ -- SGGS 327) ਗਉੜੀ ਕਬੀਰ ਜੀ ॥
ਕਤ ਨਹੀ ਠਉਰ ਮੂਲੁ ਕਤ ਲਾਵਉ ॥ ਖੋਜਤ ਤਨ ਮਹਿ ਠਉਰ ਨ ਪਾਵਉ ॥੧॥

ਲਾਗੀ ਹੋਇ ਸੁ ਜਾਨੈ ਪੀਰ ॥ ਰਾਮ ਭਗਤਿ ਅਨੀਆਲੇ ਤੀਰ ॥੧॥ ਰਹਾਉ ॥

ਏਕ ਭਾਇ ਦੇਖਉ ਸਭ ਨਾਰੀ ॥ ਕਿਆ ਜਾਨਉ ਸਹ ਕਉਨ ਪਿਆਰੀ ॥੨॥

ਕਹੁ ਕਬੀਰ ਜਾ ਕੈ ਮਸਤਕਿ ਭਾਗੁ ॥ ਸਭ ਪਰਹਰਿ ਤਾ ਕਉ ਮਿਲੈ ਸੁਹਾਗੁ ॥੩॥੨੧॥

(ਭਗਤ ਕਬੀਰ ਜੀ -- SGGS 328) ਗਉੜੀ ਕਬੀਰ ਜੀ ॥
ਜਾ ਕੈ ਹਰਿ ਸਾ ਠਾਕੁਰੁ ਭਾਈ ॥ ਮੁਕਤਿ ਅਨੰਤ ਪੁਕਾਰਣਿ ਜਾਈ ॥੧॥

ਅਬ ਕਹੁ ਰਾਮ ਭਰੋਸਾ ਤੋਰਾ ॥ ਤਬ ਕਾਹੂ ਕਾ ਕਵਨੁ ਨਿਹੋਰਾ ॥੧॥ ਰਹਾਉ ॥

ਤੀਨਿ ਲੋਕ ਜਾ ਕੈ ਹਹਿ ਭਾਰ ॥ ਸੋ ਕਾਹੇ ਨ ਕਰੈ ਪ੍ਰਤਿਪਾਰ ॥੨॥

ਕਹੁ ਕਬੀਰ ਇਕ ਬੁਧਿ ਬੀਚਾਰੀ ॥ ਕਿਆ ਬਸੁ ਜਉ ਬਿਖੁ ਦੇ ਮਹਤਾਰੀ ॥੩॥੨੨॥

(ਭਗਤ ਕਬੀਰ ਜੀ -- SGGS 328) ਗਉੜੀ ਕਬੀਰ ਜੀ ॥
ਬਿਨੁ ਸਤ ਸਤੀ ਹੋਇ ਕੈਸੇ ਨਾਰਿ ॥ ਪੰਡਿਤ ਦੇਖਹੁ ਰਿਦੈ ਬੀਚਾਰਿ ॥੧॥

ਪ੍ਰੀਤਿ ਬਿਨਾ ਕੈਸੇ ਬਧੈ ਸਨੇਹੁ ॥ ਜਬ ਲਗੁ ਰਸੁ ਤਬ ਲਗੁ ਨਹੀ ਨੇਹੁ ॥੧॥ ਰਹਾਉ ॥

ਸਾਹਨਿ ਸਤੁ ਕਰੈ ਜੀਅ ਅਪਨੈ ॥ ਸੋ ਰਮਯੇ ਕਉ ਮਿਲੈ ਨ ਸੁਪਨੈ ॥੨॥

ਤਨੁ ਮਨੁ ਧਨੁ ਗ੍ਰਿਹੁ ਸਉਪਿ ਸਰੀਰੁ ॥ ਸੋਈ ਸੁਹਾਗਨਿ ਕਹੈ ਕਬੀਰੁ ॥੩॥੨੩॥

(ਭਗਤ ਕਬੀਰ ਜੀ -- SGGS 328) ਗਉੜੀ ਕਬੀਰ ਜੀ ॥
ਬਿਖਿਆ ਬਿਆਪਿਆ ਸਗਲ ਸੰਸਾਰੁ ॥ ਬਿਖਿਆ ਲੈ ਡੂਬੀ ਪਰਵਾਰੁ ॥੧॥

ਰੇ ਨਰ ਨਾਵ ਚਉੜਿ ਕਤ ਬੋੜੀ ॥ ਹਰਿ ਸਿਉ ਤੋੜਿ ਬਿਖਿਆ ਸੰਗਿ ਜੋੜੀ ॥੧॥ ਰਹਾਉ ॥

ਸੁਰਿ ਨਰ ਦਾਧੇ ਲਾਗੀ ਆਗਿ ॥ ਨਿਕਟਿ ਨੀਰੁ ਪਸੁ ਪੀਵਸਿ ਨ ਝਾਗਿ ॥੨॥

ਚੇਤਤ ਚੇਤਤ ਨਿਕਸਿਓ ਨੀਰੁ ॥ ਸੋ ਜਲੁ ਨਿਰਮਲੁ ਕਥਤ ਕਬੀਰੁ ॥੩॥੨੪॥

(ਭਗਤ ਕਬੀਰ ਜੀ -- SGGS 328) ਗਉੜੀ ਕਬੀਰ ਜੀ ॥
ਜਿਹ ਕੁਲਿ ਪੂਤੁ ਨ ਗਿਆਨ ਬੀਚਾਰੀ ॥ ਬਿਧਵਾ ਕਸ ਨ ਭਈ ਮਹਤਾਰੀ ॥੧॥

ਜਿਹ ਨਰ ਰਾਮ ਭਗਤਿ ਨਹਿ ਸਾਧੀ ॥ ਜਨਮਤ ਕਸ ਨ ਮੁਓ ਅਪਰਾਧੀ ॥੧॥ ਰਹਾਉ ॥

ਮੁਚੁ ਮੁਚੁ ਗਰਭ ਗਏ ਕੀਨ ਬਚਿਆ ॥ ਬੁਡਭੁਜ ਰੂਪ ਜੀਵੇ ਜਗ ਮਝਿਆ ॥੨॥

ਕਹੁ ਕਬੀਰ ਜੈਸੇ ਸੁੰਦਰ ਸਰੂਪ ॥ ਨਾਮ ਬਿਨਾ ਜੈਸੇ ਕੁਬਜ ਕੁਰੂਪ ॥੩॥੨੫॥

(ਭਗਤ ਕਬੀਰ ਜੀ -- SGGS 328) ਗਉੜੀ ਕਬੀਰ ਜੀ ॥
ਜੋ ਜਨ ਲੇਹਿ ਖਸਮ ਕਾ ਨਾਉ ॥ ਤਿਨ ਕੈ ਸਦ ਬਲਿਹਾਰੈ ਜਾਉ ॥੧॥

ਸੋ ਨਿਰਮਲੁ ਨਿਰਮਲ ਹਰਿ ਗੁਨ ਗਾਵੈ ॥ ਸੋ ਭਾਈ ਮੇਰੈ ਮਨਿ ਭਾਵੈ ॥੧॥ ਰਹਾਉ ॥

ਜਿਹ ਘਟ ਰਾਮੁ ਰਹਿਆ ਭਰਪੂਰਿ ॥ ਤਿਨ ਕੀ ਪਗ ਪੰਕਜ ਹਮ ਧੂਰਿ ॥੨॥

ਜਾਤਿ ਜੁਲਾਹਾ ਮਤਿ ਕਾ ਧੀਰੁ ॥ ਸਹਜਿ ਸਹਜਿ ਗੁਣ ਰਮੈ ਕਬੀਰੁ ॥੩॥੨੬॥

(ਭਗਤ ਕਬੀਰ ਜੀ -- SGGS 328) ਗਉੜੀ ਕਬੀਰ ਜੀ ॥
ਗਗਨਿ ਰਸਾਲ ਚੁਐ ਮੇਰੀ ਭਾਠੀ ॥ ਸੰਚਿ ਮਹਾ ਰਸੁ ਤਨੁ ਭਇਆ ਕਾਠੀ ॥੧॥

ਉਆ ਕਉ ਕਹੀਐ ਸਹਜ ਮਤਵਾਰਾ ॥ ਪੀਵਤ ਰਾਮ ਰਸੁ ਗਿਆਨ ਬੀਚਾਰਾ ॥੧॥ ਰਹਾਉ ॥

ਸਹਜ ਕਲਾਲਨਿ ਜਉ ਮਿਲਿ ਆਈ ॥ ਆਨੰਦਿ ਮਾਤੇ ਅਨਦਿਨੁ ਜਾਈ ॥੨॥

ਚੀਨਤ ਚੀਤੁ ਨਿਰੰਜਨ ਲਾਇਆ ॥ ਕਹੁ ਕਬੀਰ ਤੌ ਅਨਭਉ ਪਾਇਆ ॥੩॥੨੭॥

(ਭਗਤ ਕਬੀਰ ਜੀ -- SGGS 328) ਗਉੜੀ ਕਬੀਰ ਜੀ ॥
ਮਨ ਕਾ ਸੁਭਾਉ ਮਨਹਿ ਬਿਆਪੀ ॥ ਮਨਹਿ ਮਾਰਿ ਕਵਨ ਸਿਧਿ ਥਾਪੀ ॥੧॥

ਕਵਨੁ ਸੁ ਮੁਨਿ ਜੋ ਮਨੁ ਮਾਰੈ ॥ ਮਨ ਕਉ ਮਾਰਿ ਕਹਹੁ ਕਿਸੁ ਤਾਰੈ ॥੧॥ ਰਹਾਉ ॥

ਮਨ ਅੰਤਰਿ ਬੋਲੈ ਸਭੁ ਕੋਈ ॥ ਮਨ ਮਾਰੇ ਬਿਨੁ ਭਗਤਿ ਨ ਹੋਈ ॥੨॥

ਕਹੁ ਕਬੀਰ ਜੋ ਜਾਨੈ ਭੇਉ ॥ ਮਨੁ ਮਧੁਸੂਦਨੁ ਤ੍ਰਿਭਵਣ ਦੇਉ ॥੩॥੨੮॥

(ਭਗਤ ਕਬੀਰ ਜੀ -- SGGS 329) ਗਉੜੀ ਕਬੀਰ ਜੀ ॥
ਓਇ ਜੁ ਦੀਸਹਿ ਅੰਬਰਿ ਤਾਰੇ ॥ ਕਿਨਿ ਓਇ ਚੀਤੇ ਚੀਤਨਹਾਰੇ ॥੧॥

ਕਹੁ ਰੇ ਪੰਡਿਤ ਅੰਬਰੁ ਕਾ ਸਿਉ ਲਾਗਾ ॥ ਬੂਝੈ ਬੂਝਨਹਾਰੁ ਸਭਾਗਾ ॥੧॥ ਰਹਾਉ ॥

ਸੂਰਜ ਚੰਦੁ ਕਰਹਿ ਉਜੀਆਰਾ ॥ ਸਭ ਮਹਿ ਪਸਰਿਆ ਬ੍ਰਹਮ ਪਸਾਰਾ ॥੨॥

ਕਹੁ ਕਬੀਰ ਜਾਨੈਗਾ ਸੋਇ ॥ ਹਿਰਦੈ ਰਾਮੁ ਮੁਖਿ ਰਾਮੈ ਹੋਇ ॥੩॥੨੯॥

(ਭਗਤ ਕਬੀਰ ਜੀ -- SGGS 329) ਗਉੜੀ ਕਬੀਰ ਜੀ ॥
ਬੇਦ ਕੀ ਪੁਤ੍ਰੀ ਸਿੰਮ੍ਰਿਤਿ ਭਾਈ ॥ ਸਾਂਕਲ ਜੇਵਰੀ ਲੈ ਹੈ ਆਈ ॥੧॥

ਆਪਨ ਨਗਰੁ ਆਪ ਤੇ ਬਾਧਿਆ ॥ ਮੋਹ ਕੈ ਫਾਧਿ ਕਾਲ ਸਰੁ ਸਾਂਧਿਆ ॥੧॥ ਰਹਾਉ ॥

ਕਟੀ ਨ ਕਟੈ ਤੂਟਿ ਨਹ ਜਾਈ ॥ ਸਾ ਸਾਪਨਿ ਹੋਇ ਜਗ ਕਉ ਖਾਈ ॥੨॥

ਹਮ ਦੇਖਤ ਜਿਨਿ ਸਭੁ ਜਗੁ ਲੂਟਿਆ ॥ ਕਹੁ ਕਬੀਰ ਮੈ ਰਾਮ ਕਹਿ ਛੂਟਿਆ ॥੩॥੩੦॥

(ਭਗਤ ਕਬੀਰ ਜੀ -- SGGS 329) ਗਉੜੀ ਕਬੀਰ ਜੀ ॥
ਦੇਇ ਮੁਹਾਰ ਲਗਾਮੁ ਪਹਿਰਾਵਉ ॥ ਸਗਲ ਤ ਜੀਨੁ ਗਗਨ ਦਉਰਾਵਉ ॥੧॥

ਅਪਨੈ ਬੀਚਾਰਿ ਅਸਵਾਰੀ ਕੀਜੈ ॥ ਸਹਜ ਕੈ ਪਾਵੜੈ ਪਗੁ ਧਰਿ ਲੀਜੈ ॥੧॥ ਰਹਾਉ ॥

ਚਲੁ ਰੇ ਬੈਕੁੰਠ ਤੁਝਹਿ ਲੇ ਤਾਰਉ ॥ ਹਿਚਹਿ ਤ ਪ੍ਰੇਮ ਕੈ ਚਾਬੁਕ ਮਾਰਉ ॥੨॥

ਕਹਤ ਕਬੀਰ ਭਲੇ ਅਸਵਾਰਾ ॥ ਬੇਦ ਕਤੇਬ ਤੇ ਰਹਹਿ ਨਿਰਾਰਾ ॥੩॥੩੧॥

(ਭਗਤ ਕਬੀਰ ਜੀ -- SGGS 329) ਗਉੜੀ ਕਬੀਰ ਜੀ ॥
ਜਿਹ ਮੁਖਿ ਪਾਂਚਉ ਅੰਮ੍ਰਿਤ ਖਾਏ ॥ ਤਿਹ ਮੁਖ ਦੇਖਤ ਲੂਕਟ ਲਾਏ ॥੧॥

ਇਕੁ ਦੁਖੁ ਰਾਮ ਰਾਇ ਕਾਟਹੁ ਮੇਰਾ ॥ ਅਗਨਿ ਦਹੈ ਅਰੁ ਗਰਭ ਬਸੇਰਾ ॥੧॥ ਰਹਾਉ ॥

ਕਾਇਆ ਬਿਗੂਤੀ ਬਹੁ ਬਿਧਿ ਭਾਤੀ ॥ ਕੋ ਜਾਰੇ ਕੋ ਗਡਿ ਲੇ ਮਾਟੀ ॥੨॥

ਕਹੁ ਕਬੀਰ ਹਰਿ ਚਰਣ ਦਿਖਾਵਹੁ ॥ ਪਾਛੈ ਤੇ ਜਮੁ ਕਿਉ ਨ ਪਠਾਵਹੁ ॥੩॥੩੨॥

(ਭਗਤ ਕਬੀਰ ਜੀ -- SGGS 329) ਗਉੜੀ ਕਬੀਰ ਜੀ ॥
ਆਪੇ ਪਾਵਕੁ ਆਪੇ ਪਵਨਾ ॥ ਜਾਰੈ ਖਸਮੁ ਤ ਰਾਖੈ ਕਵਨਾ ॥੧॥

ਰਾਮ ਜਪਤ ਤਨੁ ਜਰਿ ਕੀ ਨ ਜਾਇ ॥ ਰਾਮ ਨਾਮ ਚਿਤੁ ਰਹਿਆ ਸਮਾਇ ॥੧॥ ਰਹਾਉ ॥

ਕਾ ਕੋ ਜਰੈ ਕਾਹਿ ਹੋਇ ਹਾਨਿ ॥ ਨਟ ਵਟ ਖੇਲੈ ਸਾਰਿਗਪਾਨਿ ॥੨॥

ਕਹੁ ਕਬੀਰ ਅਖਰ ਦੁਇ ਭਾਖਿ ॥ ਹੋਇਗਾ ਖਸਮੁ ਤ ਲੇਇਗਾ ਰਾਖਿ ॥੩॥੩੩॥

(ਭਗਤ ਕਬੀਰ ਜੀ -- SGGS 329) ਗਉੜੀ ਕਬੀਰ ਜੀ ਦੁਪਦੇ ॥
ਨਾ ਮੈ ਜੋਗ ਧਿਆਨ ਚਿਤੁ ਲਾਇਆ ॥ ਬਿਨੁ ਬੈਰਾਗ ਨ ਛੂਟਸਿ ਮਾਇਆ ॥੧॥

ਕੈਸੇ ਜੀਵਨੁ ਹੋਇ ਹਮਾਰਾ ॥ ਜਬ ਨ ਹੋਇ ਰਾਮ ਨਾਮ ਅਧਾਰਾ ॥੧॥ ਰਹਾਉ ॥

ਕਹੁ ਕਬੀਰ ਖੋਜਉ ਅਸਮਾਨ ॥ ਰਾਮ ਸਮਾਨ ਨ ਦੇਖਉ ਆਨ ॥੨॥੩੪॥

(ਭਗਤ ਕਬੀਰ ਜੀ -- SGGS 330) ਗਉੜੀ ਕਬੀਰ ਜੀ ॥
ਜਿਹ ਸਿਰਿ ਰਚਿ ਰਚਿ ਬਾਧਤ ਪਾਗ ॥ ਸੋ ਸਿਰੁ ਚੁੰਚ ਸਵਾਰਹਿ ਕਾਗ ॥੧॥

ਇਸੁ ਤਨ ਧਨ ਕੋ ਕਿਆ ਗਰਬਈਆ ॥ ਰਾਮ ਨਾਮੁ ਕਾਹੇ ਨ ਦ੍ਰਿੜ੍ਹ੍ਹੀਆ ॥੧॥ ਰਹਾਉ ॥

ਕਹਤ ਕਬੀਰ ਸੁਨਹੁ ਮਨ ਮੇਰੇ ॥ ਇਹੀ ਹਵਾਲ ਹੋਹਿਗੇ ਤੇਰੇ ॥੨॥੩੫॥ ਗਉੜੀ ਗੁਆਰੇਰੀ ਕੇ ਪਦੇ ਪੈਤੀਸ ॥

(ਭਗਤ ਕਬੀਰ ਜੀ -- SGGS 331) ਗਉੜੀ ॥
ਝਗਰਾ ਏਕੁ ਨਿਬੇਰਹੁ ਰਾਮ ॥ ਜਉ ਤੁਮ ਅਪਨੇ ਜਨ ਸੌ ਕਾਮੁ ॥੧॥ ਰਹਾਉ ॥

ਇਹੁ ਮਨੁ ਬਡਾ ਕਿ ਜਾ ਸਉ ਮਨੁ ਮਾਨਿਆ ॥ ਰਾਮੁ ਬਡਾ ਕੈ ਰਾਮਹਿ ਜਾਨਿਆ ॥੧॥

ਬ੍ਰਹਮਾ ਬਡਾ ਕਿ ਜਾਸੁ ਉਪਾਇਆ ॥ ਬੇਦੁ ਬਡਾ ਕਿ ਜਹਾਂ ਤੇ ਆਇਆ ॥੨॥

ਕਹਿ ਕਬੀਰ ਹਉ ਭਇਆ ਉਦਾਸੁ ॥ ਤੀਰਥੁ ਬਡਾ ਕਿ ਹਰਿ ਕਾ ਦਾਸੁ ॥੩॥੪੨॥

(ਭਗਤ ਕਬੀਰ ਜੀ -- SGGS 332) ਗਉੜੀ ॥
ਜੀਵਤ ਮਰੈ ਮਰੈ ਫੁਨਿ ਜੀਵੈ ਐਸੇ ਸੁੰਨਿ ਸਮਾਇਆ ॥ ਅੰਜਨ ਮਾਹਿ ਨਿਰੰਜਨਿ ਰਹੀਐ ਬਹੁੜਿ ਨ ਭਵਜਲਿ ਪਾਇਆ ॥੧॥

ਮੇਰੇ ਰਾਮ ਐਸਾ ਖੀਰੁ ਬਿਲੋਈਐ ॥ ਗੁਰਮਤਿ ਮਨੂਆ ਅਸਥਿਰੁ ਰਾਖਹੁ ਇਨ ਬਿਧਿ ਅੰਮ੍ਰਿਤੁ ਪੀਓਈਐ ॥੧॥ ਰਹਾਉ ॥

ਗੁਰ ਕੈ ਬਾਣਿ ਬਜਰ ਕਲ ਛੇਦੀ ਪ੍ਰਗਟਿਆ ਪਦੁ ਪਰਗਾਸਾ ॥ ਸਕਤਿ ਅਧੇਰ ਜੇਵੜੀ ਭ੍ਰਮੁ ਚੂਕਾ ਨਿਹਚਲੁ ਸਿਵ ਘਰਿ ਬਾਸਾ ॥੨॥

ਤਿਨਿ ਬਿਨੁ ਬਾਣੈ ਧਨਖੁ ਚਢਾਈਐ ਇਹੁ ਜਗੁ ਬੇਧਿਆ ਭਾਈ ॥ ਦਹ ਦਿਸ ਬੂਡੀ ਪਵਨੁ ਝੁਲਾਵੈ ਡੋਰਿ ਰਹੀ ਲਿਵ ਲਾਈ ॥੩॥

ਉਨਮਨਿ ਮਨੂਆ ਸੁੰਨਿ ਸਮਾਨਾ ਦੁਬਿਧਾ ਦੁਰਮਤਿ ਭਾਗੀ ॥ ਕਹੁ ਕਬੀਰ ਅਨਭਉ ਇਕੁ ਦੇਖਿਆ ਰਾਮ ਨਾਮਿ ਲਿਵ ਲਾਗੀ ॥੪॥੨॥੪੬॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates