Pt 4 - ਰਾਗ ਗਉੜੀ - ਬਾਣੀ ਸ਼ਬਦ, Part 4 - Raag Gauri - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਅਮਰਦਾਸ ਜੀ -- SGGS 229) ਗਉੜੀ ਮਹਲਾ ੩ ॥
ਗੁਰਮੁਖਿ ਸੇਵਾ ਪ੍ਰਾਨ ਅਧਾਰਾ ॥ ਹਰਿ ਜੀਉ ਰਾਖਹੁ ਹਿਰਦੈ ਉਰ ਧਾਰਾ ॥ ਗੁਰਮੁਖਿ ਸੋਭਾ ਸਾਚ ਦੁਆਰਾ ॥੧॥

ਪੰਡਿਤ ਹਰਿ ਪੜੁ ਤਜਹੁ ਵਿਕਾਰਾ ॥ ਗੁਰਮੁਖਿ ਭਉਜਲੁ ਉਤਰਹੁ ਪਾਰਾ ॥੧॥ ਰਹਾਉ ॥

ਗੁਰਮੁਖਿ ਵਿਚਹੁ ਹਉਮੈ ਜਾਇ ॥ ਗੁਰਮੁਖਿ ਮੈਲੁ ਨ ਲਾਗੈ ਆਇ ॥ ਗੁਰਮੁਖਿ ਨਾਮੁ ਵਸੈ ਮਨਿ ਆਇ ॥੨॥

ਗੁਰਮੁਖਿ ਕਰਮ ਧਰਮ ਸਚਿ ਹੋਈ ॥ ਗੁਰਮੁਖਿ ਅਹੰਕਾਰੁ ਜਲਾਏ ਦੋਈ ॥ ਗੁਰਮੁਖਿ ਨਾਮਿ ਰਤੇ ਸੁਖੁ ਹੋਈ ॥੩॥

ਆਪਣਾ ਮਨੁ ਪਰਬੋਧਹੁ ਬੂਝਹੁ ਸੋਈ ॥ ਲੋਕ ਸਮਝਾਵਹੁ ਸੁਣੇ ਨ ਕੋਈ ॥ ਗੁਰਮੁਖਿ ਸਮਝਹੁ ਸਦਾ ਸੁਖੁ ਹੋਈ ॥੪॥

ਮਨਮੁਖਿ ਡੰਫੁ ਬਹੁਤੁ ਚਤੁਰਾਈ ॥ ਜੋ ਕਿਛੁ ਕਮਾਵੈ ਸੁ ਥਾਇ ਨ ਪਾਈ ॥ ਆਵੈ ਜਾਵੈ ਠਉਰ ਨ ਕਾਈ ॥੫॥

ਮਨਮੁਖ ਕਰਮ ਕਰੇ ਬਹੁਤੁ ਅਭਿਮਾਨਾ ॥ ਬਗ ਜਿਉ ਲਾਇ ਬਹੈ ਨਿਤ ਧਿਆਨਾ ॥ ਜਮਿ ਪਕੜਿਆ ਤਬ ਹੀ ਪਛੁਤਾਨਾ ॥੬॥

ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ॥ ਗੁਰ ਪਰਸਾਦੀ ਮਿਲੈ ਹਰਿ ਸੋਈ ॥ ਗੁਰੁ ਦਾਤਾ ਜੁਗ ਚਾਰੇ ਹੋਈ ॥੭॥

ਗੁਰਮੁਖਿ ਜਾਤਿ ਪਤਿ ਨਾਮੇ ਵਡਿਆਈ ॥ ਸਾਇਰ ਕੀ ਪੁਤ੍ਰੀ ਬਿਦਾਰਿ ਗਵਾਈ ॥ ਨਾਨਕ ਬਿਨੁ ਨਾਵੈ ਝੂਠੀ ਚਤੁਰਾਈ ॥੮॥੨॥

(ਗੁਰੂ ਅਮਰਦਾਸ ਜੀ -- SGGS 230) ਗਉੜੀ ਮਃ ੩ ॥
ਇਸੁ ਜੁਗ ਕਾ ਧਰਮੁ ਪੜਹੁ ਤੁਮ ਭਾਈ ॥ ਪੂਰੈ ਗੁਰਿ ਸਭ ਸੋਝੀ ਪਾਈ ॥ ਐਥੈ ਅਗੈ ਹਰਿ ਨਾਮੁ ਸਖਾਈ ॥੧॥

ਰਾਮ ਪੜਹੁ ਮਨਿ ਕਰਹੁ ਬੀਚਾਰੁ ॥ ਗੁਰ ਪਰਸਾਦੀ ਮੈਲੁ ਉਤਾਰੁ ॥੧॥ ਰਹਾਉ ॥

ਵਾਦਿ ਵਿਰੋਧਿ ਨ ਪਾਇਆ ਜਾਇ ॥ ਮਨੁ ਤਨੁ ਫੀਕਾ ਦੂਜੈ ਭਾਇ ॥ ਗੁਰ ਕੈ ਸਬਦਿ ਸਚਿ ਲਿਵ ਲਾਇ ॥੨॥

ਹਉਮੈ ਮੈਲਾ ਇਹੁ ਸੰਸਾਰਾ ॥ ਨਿਤ ਤੀਰਥਿ ਨਾਵੈ ਨ ਜਾਇ ਅਹੰਕਾਰਾ ॥ ਬਿਨੁ ਗੁਰ ਭੇਟੇ ਜਮੁ ਕਰੇ ਖੁਆਰਾ ॥੩॥

ਸੋ ਜਨੁ ਸਾਚਾ ਜਿ ਹਉਮੈ ਮਾਰੈ ॥ ਗੁਰ ਕੈ ਸਬਦਿ ਪੰਚ ਸੰਘਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੪॥

ਮਾਇਆ ਮੋਹਿ ਨਟਿ ਬਾਜੀ ਪਾਈ ॥ ਮਨਮੁਖ ਅੰਧ ਰਹੇ ਲਪਟਾਈ ॥ ਗੁਰਮੁਖਿ ਅਲਿਪਤ ਰਹੇ ਲਿਵ ਲਾਈ ॥੫॥

ਬਹੁਤੇ ਭੇਖ ਕਰੈ ਭੇਖਧਾਰੀ ॥ ਅੰਤਰਿ ਤਿਸਨਾ ਫਿਰੈ ਅਹੰਕਾਰੀ ॥ ਆਪੁ ਨ ਚੀਨੈ ਬਾਜੀ ਹਾਰੀ ॥੬॥

ਕਾਪੜ ਪਹਿਰਿ ਕਰੇ ਚਤੁਰਾਈ ॥ ਮਾਇਆ ਮੋਹਿ ਅਤਿ ਭਰਮਿ ਭੁਲਾਈ ॥ ਬਿਨੁ ਗੁਰ ਸੇਵੇ ਬਹੁਤੁ ਦੁਖੁ ਪਾਈ ॥੭॥

ਨਾਮਿ ਰਤੇ ਸਦਾ ਬੈਰਾਗੀ ॥ ਗ੍ਰਿਹੀ ਅੰਤਰਿ ਸਾਚਿ ਲਿਵ ਲਾਗੀ ॥ ਨਾਨਕ ਸਤਿਗੁਰੁ ਸੇਵਹਿ ਸੇ ਵਡਭਾਗੀ ॥੮॥੩॥

(ਗੁਰੂ ਅਮਰਦਾਸ ਜੀ -- SGGS 230) ਗਉੜੀ ਮਹਲਾ ੩ ॥
ਬ੍ਰਹਮਾ ਮੂਲੁ ਵੇਦ ਅਭਿਆਸਾ ॥ ਤਿਸ ਤੇ ਉਪਜੇ ਦੇਵ ਮੋਹ ਪਿਆਸਾ ॥ ਤ੍ਰੈ ਗੁਣ ਭਰਮੇ ਨਾਹੀ ਨਿਜ ਘਰਿ ਵਾਸਾ ॥੧॥

ਹਮ ਹਰਿ ਰਾਖੇ ਸਤਿਗੁਰੂ ਮਿਲਾਇਆ ॥ ਅਨਦਿਨੁ ਭਗਤਿ ਹਰਿ ਨਾਮੁ ਦ੍ਰਿੜਾਇਆ ॥੧॥ ਰਹਾਉ ॥

ਤ੍ਰੈ ਗੁਣ ਬਾਣੀ ਬ੍ਰਹਮ ਜੰਜਾਲਾ ॥ ਪੜਿ ਵਾਦੁ ਵਖਾਣਹਿ ਸਿਰਿ ਮਾਰੇ ਜਮਕਾਲਾ ॥ ਤਤੁ ਨ ਚੀਨਹਿ ਬੰਨਹਿ ਪੰਡ ਪਰਾਲਾ ॥੨॥

ਮਨਮੁਖ ਅਗਿਆਨਿ ਕੁਮਾਰਗਿ ਪਾਏ ॥ ਹਰਿ ਨਾਮੁ ਬਿਸਾਰਿਆ ਬਹੁ ਕਰਮ ਦ੍ਰਿੜਾਏ ॥ ਭਵਜਲਿ ਡੂਬੇ ਦੂਜੈ ਭਾਏ ॥੩॥

ਮਾਇਆ ਕਾ ਮੁਹਤਾਜੁ ਪੰਡਿਤੁ ਕਹਾਵੈ ॥ ਬਿਖਿਆ ਰਾਤਾ ਬਹੁਤੁ ਦੁਖੁ ਪਾਵੈ ॥ ਜਮ ਕਾ ਗਲਿ ਜੇਵੜਾ ਨਿਤ ਕਾਲੁ ਸੰਤਾਵੈ ॥੪॥

ਗੁਰਮੁਖਿ ਜਮਕਾਲੁ ਨੇੜਿ ਨ ਆਵੈ ॥ ਹਉਮੈ ਦੂਜਾ ਸਬਦਿ ਜਲਾਵੈ ॥ ਨਾਮੇ ਰਾਤੇ ਹਰਿ ਗੁਣ ਗਾਵੈ ॥੫॥

ਮਾਇਆ ਦਾਸੀ ਭਗਤਾ ਕੀ ਕਾਰ ਕਮਾਵੈ ॥ ਚਰਣੀ ਲਾਗੈ ਤਾ ਮਹਲੁ ਪਾਵੈ ॥ ਸਦ ਹੀ ਨਿਰਮਲੁ ਸਹਜਿ ਸਮਾਵੈ ॥੬॥

ਹਰਿ ਕਥਾ ਸੁਣਹਿ ਸੇ ਧਨਵੰਤ ਦਿਸਹਿ ਜੁਗ ਮਾਹੀ ॥ ਤਿਨ ਕਉ ਸਭਿ ਨਿਵਹਿ ਅਨਦਿਨੁ ਪੂਜ ਕਰਾਹੀ ॥ ਸਹਜੇ ਗੁਣ ਰਵਹਿ ਸਾਚੇ ਮਨ ਮਾਹੀ ॥੭॥

ਪੂਰੈ ਸਤਿਗੁਰਿ ਸਬਦੁ ਸੁਣਾਇਆ ॥ ਤ੍ਰੈ ਗੁਣ ਮੇਟੇ ਚਉਥੈ ਚਿਤੁ ਲਾਇਆ ॥ ਨਾਨਕ ਹਉਮੈ ਮਾਰਿ ਬ੍ਰਹਮ ਮਿਲਾਇਆ ॥੮॥੪॥

(ਗੁਰੂ ਅਮਰਦਾਸ ਜੀ -- SGGS 231) ਗਉੜੀ ਮਹਲਾ ੩ ॥
ਬ੍ਰਹਮਾ ਵੇਦੁ ਪੜੈ ਵਾਦੁ ਵਖਾਣੈ ॥ ਅੰਤਰਿ ਤਾਮਸੁ ਆਪੁ ਨ ਪਛਾਣੈ ॥ ਤਾ ਪ੍ਰਭੁ ਪਾਏ ਗੁਰ ਸਬਦੁ ਵਖਾਣੈ ॥੧॥

ਗੁਰ ਸੇਵਾ ਕਰਉ ਫਿਰਿ ਕਾਲੁ ਨ ਖਾਇ ॥ ਮਨਮੁਖ ਖਾਧੇ ਦੂਜੈ ਭਾਇ ॥੧॥ ਰਹਾਉ ॥

ਗੁਰਮੁਖਿ ਪ੍ਰਾਣੀ ਅਪਰਾਧੀ ਸੀਧੇ ॥ ਗੁਰ ਕੈ ਸਬਦਿ ਅੰਤਰਿ ਸਹਜਿ ਰੀਧੇ ॥ ਮੇਰਾ ਪ੍ਰਭੁ ਪਾਇਆ ਗੁਰ ਕੈ ਸਬਦਿ ਸੀਧੇ ॥੨॥

ਸਤਿਗੁਰਿ ਮੇਲੇ ਪ੍ਰਭਿ ਆਪਿ ਮਿਲਾਏ ॥ ਮੇਰੇ ਪ੍ਰਭ ਸਾਚੇ ਕੈ ਮਨਿ ਭਾਏ ॥ ਹਰਿ ਗੁਣ ਗਾਵਹਿ ਸਹਜਿ ਸੁਭਾਏ ॥੩॥

ਬਿਨੁ ਗੁਰ ਸਾਚੇ ਭਰਮਿ ਭੁਲਾਏ ॥ ਮਨਮੁਖ ਅੰਧੇ ਸਦਾ ਬਿਖੁ ਖਾਏ ॥ ਜਮ ਡੰਡੁ ਸਹਹਿ ਸਦਾ ਦੁਖੁ ਪਾਏ ॥੪॥

ਜਮੂਆ ਨ ਜੋਹੈ ਹਰਿ ਕੀ ਸਰਣਾਈ ॥ ਹਉਮੈ ਮਾਰਿ ਸਚਿ ਲਿਵ ਲਾਈ ॥ ਸਦਾ ਰਹੈ ਹਰਿ ਨਾਮਿ ਲਿਵ ਲਾਈ ॥੫॥

ਸਤਿਗੁਰੁ ਸੇਵਹਿ ਸੇ ਜਨ ਨਿਰਮਲ ਪਵਿਤਾ ॥ ਮਨ ਸਿਉ ਮਨੁ ਮਿਲਾਇ ਸਭੁ ਜਗੁ ਜੀਤਾ ॥ ਇਨ ਬਿਧਿ ਕੁਸਲੁ ਤੇਰੈ ਮੇਰੇ ਮੀਤਾ ॥੬॥

ਸਤਿਗੁਰੂ ਸੇਵੇ ਸੋ ਫਲੁ ਪਾਏ ॥ ਹਿਰਦੈ ਨਾਮੁ ਵਿਚਹੁ ਆਪੁ ਗਵਾਏ ॥ ਅਨਹਦ ਬਾਣੀ ਸਬਦੁ ਵਜਾਏ ॥੭॥

ਸਤਿਗੁਰ ਤੇ ਕਵਨੁ ਕਵਨੁ ਨ ਸੀਧੋ ਮੇਰੇ ਭਾਈ ॥ ਭਗਤੀ ਸੀਧੇ ਦਰਿ ਸੋਭਾ ਪਾਈ ॥ ਨਾਨਕ ਰਾਮ ਨਾਮਿ ਵਡਿਆਈ ॥੮॥੫॥

(ਗੁਰੂ ਅਮਰਦਾਸ ਜੀ -- SGGS 231) ਗਉੜੀ ਮਹਲਾ ੩ ॥
ਤ੍ਰੈ ਗੁਣ ਵਖਾਣੈ ਭਰਮੁ ਨ ਜਾਇ ॥ ਬੰਧਨ ਨ ਤੂਟਹਿ ਮੁਕਤਿ ਨ ਪਾਇ ॥ ਮੁਕਤਿ ਦਾਤਾ ਸਤਿਗੁਰੁ ਜੁਗ ਮਾਹਿ ॥੧॥

ਗੁਰਮੁਖਿ ਪ੍ਰਾਣੀ ਭਰਮੁ ਗਵਾਇ ॥ ਸਹਜ ਧੁਨਿ ਉਪਜੈ ਹਰਿ ਲਿਵ ਲਾਇ ॥੧॥ ਰਹਾਉ ॥

ਤ੍ਰੈ ਗੁਣ ਕਾਲੈ ਕੀ ਸਿਰਿ ਕਾਰਾ ॥ ਨਾਮੁ ਨ ਚੇਤਹਿ ਉਪਾਵਣਹਾਰਾ ॥ ਮਰਿ ਜੰਮਹਿ ਫਿਰਿ ਵਾਰੋ ਵਾਰਾ ॥੨॥

ਅੰਧੇ ਗੁਰੂ ਤੇ ਭਰਮੁ ਨ ਜਾਈ ॥ ਮੂਲੁ ਛੋਡਿ ਲਾਗੇ ਦੂਜੈ ਭਾਈ ॥ ਬਿਖੁ ਕਾ ਮਾਤਾ ਬਿਖੁ ਮਾਹਿ ਸਮਾਈ ॥੩॥

ਮਾਇਆ ਕਰਿ ਮੂਲੁ ਜੰਤ੍ਰ ਭਰਮਾਏ ॥ ਹਰਿ ਜੀਉ ਵਿਸਰਿਆ ਦੂਜੈ ਭਾਏ ॥ ਜਿਸੁ ਨਦਰਿ ਕਰੇ ਸੋ ਪਰਮ ਗਤਿ ਪਾਏ ॥੪॥

ਅੰਤਰਿ ਸਾਚੁ ਬਾਹਰਿ ਸਾਚੁ ਵਰਤਾਏ ॥ ਸਾਚੁ ਨ ਛਪੈ ਜੇ ਕੋ ਰਖੈ ਛਪਾਏ ॥ ਗਿਆਨੀ ਬੂਝਹਿ ਸਹਜਿ ਸੁਭਾਏ ॥੫॥

ਗੁਰਮੁਖਿ ਸਾਚਿ ਰਹਿਆ ਲਿਵ ਲਾਏ ॥ ਹਉਮੈ ਮਾਇਆ ਸਬਦਿ ਜਲਾਏ ॥ ਮੇਰਾ ਪ੍ਰਭੁ ਸਾਚਾ ਮੇਲਿ ਮਿਲਾਏ ॥੬॥

ਸਤਿਗੁਰੁ ਦਾਤਾ ਸਬਦੁ ਸੁਣਾਏ ॥ ਧਾਵਤੁ ਰਾਖੈ ਠਾਕਿ ਰਹਾਏ ॥ ਪੂਰੇ ਗੁਰ ਤੇ ਸੋਝੀ ਪਾਏ ॥੭॥

ਆਪੇ ਕਰਤਾ ਸ੍ਰਿਸਟਿ ਸਿਰਜਿ ਜਿਨਿ ਗੋਈ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥ ਨਾਨਕ ਗੁਰਮੁਖਿ ਬੂਝੈ ਕੋਈ ॥੮॥੬॥

(ਗੁਰੂ ਅਮਰਦਾਸ ਜੀ -- SGGS 232) ਗਉੜੀ ਮਹਲਾ ੩ ॥
ਨਾਮੁ ਅਮੋਲਕੁ ਗੁਰਮੁਖਿ ਪਾਵੈ ॥ ਨਾਮੋ ਸੇਵੇ ਨਾਮਿ ਸਹਜਿ ਸਮਾਵੈ ॥ ਅੰਮ੍ਰਿਤੁ ਨਾਮੁ ਰਸਨਾ ਨਿਤ ਗਾਵੈ ॥ ਜਿਸ ਨੋ ਕ੍ਰਿਪਾ ਕਰੇ ਸੋ ਹਰਿ ਰਸੁ ਪਾਵੈ ॥੧॥

ਅਨਦਿਨੁ ਹਿਰਦੈ ਜਪਉ ਜਗਦੀਸਾ ॥ ਗੁਰਮੁਖਿ ਪਾਵਉ ਪਰਮ ਪਦੁ ਸੂਖਾ ॥੧॥ ਰਹਾਉ ॥

ਹਿਰਦੈ ਸੂਖੁ ਭਇਆ ਪਰਗਾਸੁ ॥ ਗੁਰਮੁਖਿ ਗਾਵਹਿ ਸਚੁ ਗੁਣਤਾਸੁ ॥ ਦਾਸਨਿ ਦਾਸ ਨਿਤ ਹੋਵਹਿ ਦਾਸੁ ॥ ਗ੍ਰਿਹ ਕੁਟੰਬ ਮਹਿ ਸਦਾ ਉਦਾਸੁ ॥੨॥

ਜੀਵਨ ਮੁਕਤੁ ਗੁਰਮੁਖਿ ਕੋ ਹੋਈ ॥ ਪਰਮ ਪਦਾਰਥੁ ਪਾਵੈ ਸੋਈ ॥ ਤ੍ਰੈ ਗੁਣ ਮੇਟੇ ਨਿਰਮਲੁ ਹੋਈ ॥ ਸਹਜੇ ਸਾਚਿ ਮਿਲੈ ਪ੍ਰਭੁ ਸੋਈ ॥੩॥

ਮੋਹ ਕੁਟੰਬ ਸਿਉ ਪ੍ਰੀਤਿ ਨ ਹੋਇ ॥ ਜਾ ਹਿਰਦੈ ਵਸਿਆ ਸਚੁ ਸੋਇ ॥ ਗੁਰਮੁਖਿ ਮਨੁ ਬੇਧਿਆ ਅਸਥਿਰੁ ਹੋਇ ॥ ਹੁਕਮੁ ਪਛਾਣੈ ਬੂਝੈ ਸਚੁ ਸੋਇ ॥੪॥

ਤੂੰ ਕਰਤਾ ਮੈ ਅਵਰੁ ਨ ਕੋਇ ॥ ਤੁਝੁ ਸੇਵੀ ਤੁਝ ਤੇ ਪਤਿ ਹੋਇ ॥ ਕਿਰਪਾ ਕਰਹਿ ਗਾਵਾ ਪ੍ਰਭੁ ਸੋਇ ॥ ਨਾਮ ਰਤਨੁ ਸਭ ਜਗ ਮਹਿ ਲੋਇ ॥੫॥

ਗੁਰਮੁਖਿ ਬਾਣੀ ਮੀਠੀ ਲਾਗੀ ॥ ਅੰਤਰੁ ਬਿਗਸੈ ਅਨਦਿਨੁ ਲਿਵ ਲਾਗੀ ॥ ਸਹਜੇ ਸਚੁ ਮਿਲਿਆ ਪਰਸਾਦੀ ॥ ਸਤਿਗੁਰੁ ਪਾਇਆ ਪੂਰੈ ਵਡਭਾਗੀ ॥੬॥

ਹਉਮੈ ਮਮਤਾ ਦੁਰਮਤਿ ਦੁਖ ਨਾਸੁ ॥ ਜਬ ਹਿਰਦੈ ਰਾਮ ਨਾਮ ਗੁਣਤਾਸੁ ॥ ਗੁਰਮੁਖਿ ਬੁਧਿ ਪ੍ਰਗਟੀ ਪ੍ਰਭ ਜਾਸੁ ॥ ਜਬ ਹਿਰਦੈ ਰਵਿਆ ਚਰਣ ਨਿਵਾਸੁ ॥੭॥

ਜਿਸੁ ਨਾਮੁ ਦੇਇ ਸੋਈ ਜਨੁ ਪਾਏ ॥ ਗੁਰਮੁਖਿ ਮੇਲੇ ਆਪੁ ਗਵਾਏ ॥ ਹਿਰਦੈ ਸਾਚਾ ਨਾਮੁ ਵਸਾਏ ॥ ਨਾਨਕ ਸਹਜੇ ਸਾਚਿ ਸਮਾਏ ॥੮॥੭॥

(ਗੁਰੂ ਅਮਰਦਾਸ ਜੀ -- SGGS 232) ਗਉੜੀ ਮਹਲਾ ੩ ॥
ਮਨ ਹੀ ਮਨੁ ਸਵਾਰਿਆ ਭੈ ਸਹਜਿ ਸੁਭਾਇ ॥ ਸਬਦਿ ਮਨੁ ਰੰਗਿਆ ਲਿਵ ਲਾਇ ॥ ਨਿਜ ਘਰਿ ਵਸਿਆ ਪ੍ਰਭ ਕੀ ਰਜਾਇ ॥੧॥

ਸਤਿਗੁਰੁ ਸੇਵਿਐ ਜਾਇ ਅਭਿਮਾਨੁ ॥ ਗੋਵਿਦੁ ਪਾਈਐ ਗੁਣੀ ਨਿਧਾਨੁ ॥੧॥ ਰਹਾਉ ॥

ਮਨੁ ਬੈਰਾਗੀ ਜਾ ਸਬਦਿ ਭਉ ਖਾਇ ॥ ਮੇਰਾ ਪ੍ਰਭੁ ਨਿਰਮਲਾ ਸਭ ਤੈ ਰਹਿਆ ਸਮਾਇ ॥ ਗੁਰ ਕਿਰਪਾ ਤੇ ਮਿਲੈ ਮਿਲਾਇ ॥੨॥

ਹਰਿ ਦਾਸਨ ਕੋ ਦਾਸੁ ਸੁਖੁ ਪਾਏ ॥ ਮੇਰਾ ਹਰਿ ਪ੍ਰਭੁ ਇਨ ਬਿਧਿ ਪਾਇਆ ਜਾਏ ॥ ਹਰਿ ਕਿਰਪਾ ਤੇ ਰਾਮ ਗੁਣ ਗਾਏ ॥੩॥

ਧ੍ਰਿਗੁ ਬਹੁ ਜੀਵਣੁ ਜਿਤੁ ਹਰਿ ਨਾਮਿ ਨ ਲਗੈ ਪਿਆਰੁ ॥ ਧ੍ਰਿਗੁ ਸੇਜ ਸੁਖਾਲੀ ਕਾਮਣਿ ਮੋਹ ਗੁਬਾਰੁ ॥ ਤਿਨ ਸਫਲੁ ਜਨਮੁ ਜਿਨ ਨਾਮੁ ਅਧਾਰੁ ॥੪॥

ਧ੍ਰਿਗੁ ਧ੍ਰਿਗੁ ਗ੍ਰਿਹੁ ਕੁਟੰਬੁ ਜਿਤੁ ਹਰਿ ਪ੍ਰੀਤਿ ਨ ਹੋਇ ॥ ਸੋਈ ਹਮਾਰਾ ਮੀਤੁ ਜੋ ਹਰਿ ਗੁਣ ਗਾਵੈ ਸੋਇ ॥ ਹਰਿ ਨਾਮ ਬਿਨਾ ਮੈ ਅਵਰੁ ਨ ਕੋਇ ॥੫॥

ਸਤਿਗੁਰ ਤੇ ਹਮ ਗਤਿ ਪਤਿ ਪਾਈ ॥ ਹਰਿ ਨਾਮੁ ਧਿਆਇਆ ਦੂਖੁ ਸਗਲ ਮਿਟਾਈ ॥ ਸਦਾ ਅਨੰਦੁ ਹਰਿ ਨਾਮਿ ਲਿਵ ਲਾਈ ॥੬॥

ਗੁਰਿ ਮਿਲਿਐ ਹਮ ਕਉ ਸਰੀਰ ਸੁਧਿ ਭਈ ॥ ਹਉਮੈ ਤ੍ਰਿਸਨਾ ਸਭ ਅਗਨਿ ਬੁਝਈ ॥ ਬਿਨਸੇ ਕ੍ਰੋਧ ਖਿਮਾ ਗਹਿ ਲਈ ॥੭॥

ਹਰਿ ਆਪੇ ਕ੍ਰਿਪਾ ਕਰੇ ਨਾਮੁ ਦੇਵੈ ॥ ਗੁਰਮੁਖਿ ਰਤਨੁ ਕੋ ਵਿਰਲਾ ਲੇਵੈ ॥ ਨਾਨਕੁ ਗੁਣ ਗਾਵੈ ਹਰਿ ਅਲਖ ਅਭੇਵੈ ॥੮॥੮॥

(ਗੁਰੂ ਰਾਮਦਾਸ ਜੀ -- SGGS 234) ਗਉੜੀ ਮਹਲਾ ੪ ॥
ਮਨ ਕਰਹਲਾ ਵੀਚਾਰੀਆ ਵੀਚਾਰਿ ਦੇਖੁ ਸਮਾਲਿ ॥ ਬਨ ਫਿਰਿ ਥਕੇ ਬਨ ਵਾਸੀਆ ਪਿਰੁ ਗੁਰਮਤਿ ਰਿਦੈ ਨਿਹਾਲਿ ॥੧॥

ਮਨ ਕਰਹਲਾ ਗੁਰ ਗੋਵਿੰਦੁ ਸਮਾਲਿ ॥੧॥ ਰਹਾਉ ॥

ਮਨ ਕਰਹਲਾ ਵੀਚਾਰੀਆ ਮਨਮੁਖ ਫਾਥਿਆ ਮਹਾ ਜਾਲਿ ॥ ਗੁਰਮੁਖਿ ਪ੍ਰਾਣੀ ਮੁਕਤੁ ਹੈ ਹਰਿ ਹਰਿ ਨਾਮੁ ਸਮਾਲਿ ॥੨॥

ਮਨ ਕਰਹਲਾ ਮੇਰੇ ਪਿਆਰਿਆ ਸਤਸੰਗਤਿ ਸਤਿਗੁਰੁ ਭਾਲਿ ॥ ਸਤਸੰਗਤਿ ਲਗਿ ਹਰਿ ਧਿਆਈਐ ਹਰਿ ਹਰਿ ਚਲੈ ਤੇਰੈ ਨਾਲਿ ॥੩॥

ਮਨ ਕਰਹਲਾ ਵਡਭਾਗੀਆ ਹਰਿ ਏਕ ਨਦਰਿ ਨਿਹਾਲਿ ॥ ਆਪਿ ਛਡਾਏ ਛੁਟੀਐ ਸਤਿਗੁਰ ਚਰਣ ਸਮਾਲਿ ॥੪॥

ਮਨ ਕਰਹਲਾ ਮੇਰੇ ਪਿਆਰਿਆ ਵਿਚਿ ਦੇਹੀ ਜੋਤਿ ਸਮਾਲਿ ॥ ਗੁਰਿ ਨਉ ਨਿਧਿ ਨਾਮੁ ਵਿਖਾਲਿਆ ਹਰਿ ਦਾਤਿ ਕਰੀ ਦਇਆਲਿ ॥੫॥

ਮਨ ਕਰਹਲਾ ਤੂੰ ਚੰਚਲਾ ਚਤੁਰਾਈ ਛਡਿ ਵਿਕਰਾਲਿ ॥ ਹਰਿ ਹਰਿ ਨਾਮੁ ਸਮਾਲਿ ਤੂੰ ਹਰਿ ਮੁਕਤਿ ਕਰੇ ਅੰਤ ਕਾਲਿ ॥੬॥

ਮਨ ਕਰਹਲਾ ਵਡਭਾਗੀਆ ਤੂੰ ਗਿਆਨੁ ਰਤਨੁ ਸਮਾਲਿ ॥ ਗੁਰ ਗਿਆਨੁ ਖੜਗੁ ਹਥਿ ਧਾਰਿਆ ਜਮੁ ਮਾਰਿਅੜਾ ਜਮਕਾਲਿ ॥੭॥

ਅੰਤਰਿ ਨਿਧਾਨੁ ਮਨ ਕਰਹਲੇ ਭ੍ਰਮਿ ਭਵਹਿ ਬਾਹਰਿ ਭਾਲਿ ॥ ਗੁਰੁ ਪੁਰਖੁ ਪੂਰਾ ਭੇਟਿਆ ਹਰਿ ਸਜਣੁ ਲਧੜਾ ਨਾਲਿ ॥੮॥

ਰੰਗਿ ਰਤੜੇ ਮਨ ਕਰਹਲੇ ਹਰਿ ਰੰਗੁ ਸਦਾ ਸਮਾਲਿ ॥ ਹਰਿ ਰੰਗੁ ਕਦੇ ਨ ਉਤਰੈ ਗੁਰ ਸੇਵਾ ਸਬਦੁ ਸਮਾਲਿ ॥੯॥

ਹਮ ਪੰਖੀ ਮਨ ਕਰਹਲੇ ਹਰਿ ਤਰਵਰੁ ਪੁਰਖੁ ਅਕਾਲਿ ॥ ਵਡਭਾਗੀ ਗੁਰਮੁਖਿ ਪਾਇਆ ਜਨ ਨਾਨਕ ਨਾਮੁ ਸਮਾਲਿ ॥੧੦॥੨॥

(ਗੁਰੂ ਅਰਜਨ ਦੇਵ ਜੀ -- SGGS 236) ਗਉੜੀ ਮਹਲਾ ੫ ॥
ਗੁਰ ਸੇਵਾ ਤੇ ਨਾਮੇ ਲਾਗਾ ॥ ਤਿਸ ਕਉ ਮਿਲਿਆ ਜਿਸੁ ਮਸਤਕਿ ਭਾਗਾ ॥ ਤਿਸ ਕੈ ਹਿਰਦੈ ਰਵਿਆ ਸੋਇ ॥ ਮਨੁ ਤਨੁ ਸੀਤਲੁ ਨਿਹਚਲੁ ਹੋਇ ॥੧॥

ਐਸਾ ਕੀਰਤਨੁ ਕਰਿ ਮਨ ਮੇਰੇ ॥ ਈਹਾ ਊਹਾ ਜੋ ਕਾਮਿ ਤੇਰੈ ॥੧॥ ਰਹਾਉ ॥

ਜਾਸੁ ਜਪਤ ਭਉ ਅਪਦਾ ਜਾਇ ॥ ਧਾਵਤ ਮਨੂਆ ਆਵੈ ਠਾਇ ॥ ਜਾਸੁ ਜਪਤ ਫਿਰਿ ਦੂਖੁ ਨ ਲਾਗੈ ॥ ਜਾਸੁ ਜਪਤ ਇਹ ਹਉਮੈ ਭਾਗੈ ॥੨॥

ਜਾਸੁ ਜਪਤ ਵਸਿ ਆਵਹਿ ਪੰਚਾ ॥ ਜਾਸੁ ਜਪਤ ਰਿਦੈ ਅੰਮ੍ਰਿਤੁ ਸੰਚਾ ॥ ਜਾਸੁ ਜਪਤ ਇਹ ਤ੍ਰਿਸਨਾ ਬੁਝੈ ॥ ਜਾਸੁ ਜਪਤ ਹਰਿ ਦਰਗਹ ਸਿਝੈ ॥੩॥

ਜਾਸੁ ਜਪਤ ਕੋਟਿ ਮਿਟਹਿ ਅਪਰਾਧ ॥ ਜਾਸੁ ਜਪਤ ਹਰਿ ਹੋਵਹਿ ਸਾਧ ॥ ਜਾਸੁ ਜਪਤ ਮਨੁ ਸੀਤਲੁ ਹੋਵੈ ॥ ਜਾਸੁ ਜਪਤ ਮਲੁ ਸਗਲੀ ਖੋਵੈ ॥੪॥

ਜਾਸੁ ਜਪਤ ਰਤਨੁ ਹਰਿ ਮਿਲੈ ॥ ਬਹੁਰਿ ਨ ਛੋਡੈ ਹਰਿ ਸੰਗਿ ਹਿਲੈ ॥ ਜਾਸੁ ਜਪਤ ਕਈ ਬੈਕੁੰਠ ਵਾਸੁ ॥ ਜਾਸੁ ਜਪਤ ਸੁਖ ਸਹਜਿ ਨਿਵਾਸੁ ॥੫॥

ਜਾਸੁ ਜਪਤ ਇਹ ਅਗਨਿ ਨ ਪੋਹਤ ॥ ਜਾਸੁ ਜਪਤ ਇਹੁ ਕਾਲੁ ਨ ਜੋਹਤ ॥ ਜਾਸੁ ਜਪਤ ਤੇਰਾ ਨਿਰਮਲ ਮਾਥਾ ॥ ਜਾਸੁ ਜਪਤ ਸਗਲਾ ਦੁਖੁ ਲਾਥਾ ॥੬॥

ਜਾਸੁ ਜਪਤ ਮੁਸਕਲੁ ਕਛੂ ਨ ਬਨੈ ॥ ਜਾਸੁ ਜਪਤ ਸੁਣਿ ਅਨਹਤ ਧੁਨੈ ॥ ਜਾਸੁ ਜਪਤ ਇਹ ਨਿਰਮਲ ਸੋਇ ॥ ਜਾਸੁ ਜਪਤ ਕਮਲੁ ਸੀਧਾ ਹੋਇ ॥੭॥

ਗੁਰਿ ਸੁਭ ਦ੍ਰਿਸਟਿ ਸਭ ਊਪਰਿ ਕਰੀ ॥ ਜਿਸ ਕੈ ਹਿਰਦੈ ਮੰਤ੍ਰੁ ਦੇ ਹਰੀ ॥ ਅਖੰਡ ਕੀਰਤਨੁ ਤਿਨਿ ਭੋਜਨੁ ਚੂਰਾ ॥ ਕਹੁ ਨਾਨਕ ਜਿਸੁ ਸਤਿਗੁਰੁ ਪੂਰਾ ॥੮॥੨॥

(ਗੁਰੂ ਅਰਜਨ ਦੇਵ ਜੀ -- SGGS 236) ਗਉੜੀ ਮਹਲਾ ੫ ॥
ਗੁਰ ਕਾ ਸਬਦੁ ਰਿਦ ਅੰਤਰਿ ਧਾਰੈ ॥ ਪੰਚ ਜਨਾ ਸਿਉ ਸੰਗੁ ਨਿਵਾਰੈ ॥ ਦਸ ਇੰਦ੍ਰੀ ਕਰਿ ਰਾਖੈ ਵਾਸਿ ॥ ਤਾ ਕੈ ਆਤਮੈ ਹੋਇ ਪਰਗਾਸੁ ॥੧॥

ਐਸੀ ਦ੍ਰਿੜਤਾ ਤਾ ਕੈ ਹੋਇ ॥ ਜਾ ਕਉ ਦਇਆ ਮਇਆ ਪ੍ਰਭ ਸੋਇ ॥੧॥ ਰਹਾਉ ॥

ਸਾਜਨੁ ਦੁਸਟੁ ਜਾ ਕੈ ਏਕ ਸਮਾਨੈ ॥ ਜੇਤਾ ਬੋਲਣੁ ਤੇਤਾ ਗਿਆਨੈ ॥ ਜੇਤਾ ਸੁਨਣਾ ਤੇਤਾ ਨਾਮੁ ॥ ਜੇਤਾ ਪੇਖਨੁ ਤੇਤਾ ਧਿਆਨੁ ॥੨॥

ਸਹਜੇ ਜਾਗਣੁ ਸਹਜੇ ਸੋਇ ॥ ਸਹਜੇ ਹੋਤਾ ਜਾਇ ਸੁ ਹੋਇ ॥ ਸਹਜਿ ਬੈਰਾਗੁ ਸਹਜੇ ਹੀ ਹਸਨਾ ॥ ਸਹਜੇ ਚੂਪ ਸਹਜੇ ਹੀ ਜਪਨਾ ॥੩॥

ਸਹਜੇ ਭੋਜਨੁ ਸਹਜੇ ਭਾਉ ॥ ਸਹਜੇ ਮਿਟਿਓ ਸਗਲ ਦੁਰਾਉ ॥ ਸਹਜੇ ਹੋਆ ਸਾਧੂ ਸੰਗੁ ॥ ਸਹਜਿ ਮਿਲਿਓ ਪਾਰਬ੍ਰਹਮੁ ਨਿਸੰਗੁ ॥੪॥

ਸਹਜੇ ਗ੍ਰਿਹ ਮਹਿ ਸਹਜਿ ਉਦਾਸੀ ॥ ਸਹਜੇ ਦੁਬਿਧਾ ਤਨ ਕੀ ਨਾਸੀ ॥ ਜਾ ਕੈ ਸਹਜਿ ਮਨਿ ਭਇਆ ਅਨੰਦੁ ॥ ਤਾ ਕਉ ਭੇਟਿਆ ਪਰਮਾਨੰਦੁ ॥੫॥

ਸਹਜੇ ਅੰਮ੍ਰਿਤੁ ਪੀਓ ਨਾਮੁ ॥ ਸਹਜੇ ਕੀਨੋ ਜੀਅ ਕੋ ਦਾਨੁ ॥ ਸਹਜ ਕਥਾ ਮਹਿ ਆਤਮੁ ਰਸਿਆ ॥ ਤਾ ਕੈ ਸੰਗਿ ਅਬਿਨਾਸੀ ਵਸਿਆ ॥੬॥

ਸਹਜੇ ਆਸਣੁ ਅਸਥਿਰੁ ਭਾਇਆ ॥ ਸਹਜੇ ਅਨਹਤ ਸਬਦੁ ਵਜਾਇਆ ॥ ਸਹਜੇ ਰੁਣ ਝੁਣਕਾਰੁ ਸੁਹਾਇਆ ॥ ਤਾ ਕੈ ਘਰਿ ਪਾਰਬ੍ਰਹਮੁ ਸਮਾਇਆ ॥੭॥

ਸਹਜੇ ਜਾ ਕਉ ਪਰਿਓ ਕਰਮਾ ॥ ਸਹਜੇ ਗੁਰੁ ਭੇਟਿਓ ਸਚੁ ਧਰਮਾ ॥ ਜਾ ਕੈ ਸਹਜੁ ਭਇਆ ਸੋ ਜਾਣੈ ॥ ਨਾਨਕ ਦਾਸ ਤਾ ਕੈ ਕੁਰਬਾਣੈ ॥੮॥੩॥

(ਗੁਰੂ ਅਰਜਨ ਦੇਵ ਜੀ -- SGGS 237) ਗਉੜੀ ਮਹਲਾ ੫ ॥
ਪ੍ਰਥਮੇ ਗਰਭ ਵਾਸ ਤੇ ਟਰਿਆ ॥ ਪੁਤ੍ਰ ਕਲਤ੍ਰ ਕੁਟੰਬ ਸੰਗਿ ਜੁਰਿਆ ॥ ਭੋਜਨੁ ਅਨਿਕ ਪ੍ਰਕਾਰ ਬਹੁ ਕਪਰੇ ॥ ਸਰਪਰ ਗਵਨੁ ਕਰਹਿਗੇ ਬਪੁਰੇ ॥੧॥

ਕਵਨੁ ਅਸਥਾਨੁ ਜੋ ਕਬਹੁ ਨ ਟਰੈ ॥ ਕਵਨੁ ਸਬਦੁ ਜਿਤੁ ਦੁਰਮਤਿ ਹਰੈ ॥੧॥ ਰਹਾਉ ॥

ਇੰਦ੍ਰ ਪੁਰੀ ਮਹਿ ਸਰਪਰ ਮਰਣਾ ॥ ਬ੍ਰਹਮ ਪੁਰੀ ਨਿਹਚਲੁ ਨਹੀ ਰਹਣਾ ॥ ਸਿਵ ਪੁਰੀ ਕਾ ਹੋਇਗਾ ਕਾਲਾ ॥ ਤ੍ਰੈ ਗੁਣ ਮਾਇਆ ਬਿਨਸਿ ਬਿਤਾਲਾ ॥੨॥

ਗਿਰਿ ਤਰ ਧਰਣਿ ਗਗਨ ਅਰੁ ਤਾਰੇ ॥ ਰਵਿ ਸਸਿ ਪਵਣੁ ਪਾਵਕੁ ਨੀਰਾਰੇ ॥ ਦਿਨਸੁ ਰੈਣਿ ਬਰਤ ਅਰੁ ਭੇਦਾ ॥ ਸਾਸਤ ਸਿੰਮ੍ਰਿਤਿ ਬਿਨਸਹਿਗੇ ਬੇਦਾ ॥੩॥

ਤੀਰਥ ਦੇਵ ਦੇਹੁਰਾ ਪੋਥੀ ॥ ਮਾਲਾ ਤਿਲਕੁ ਸੋਚ ਪਾਕ ਹੋਤੀ ॥ ਧੋਤੀ ਡੰਡਉਤਿ ਪਰਸਾਦਨ ਭੋਗਾ ॥ ਗਵਨੁ ਕਰੈਗੋ ਸਗਲੋ ਲੋਗਾ ॥੪॥

ਜਾਤਿ ਵਰਨ ਤੁਰਕ ਅਰੁ ਹਿੰਦੂ ॥ ਪਸੁ ਪੰਖੀ ਅਨਿਕ ਜੋਨਿ ਜਿੰਦੂ ॥ ਸਗਲ ਪਾਸਾਰੁ ਦੀਸੈ ਪਾਸਾਰਾ ॥ ਬਿਨਸਿ ਜਾਇਗੋ ਸਗਲ ਆਕਾਰਾ ॥੫॥

ਸਹਜ ਸਿਫਤਿ ਭਗਤਿ ਤਤੁ ਗਿਆਨਾ ॥ ਸਦਾ ਅਨੰਦੁ ਨਿਹਚਲੁ ਸਚੁ ਥਾਨਾ ॥ ਤਹਾ ਸੰਗਤਿ ਸਾਧ ਗੁਣ ਰਸੈ ॥ ਅਨਭਉ ਨਗਰੁ ਤਹਾ ਸਦ ਵਸੈ ॥੬॥

ਤਹ ਭਉ ਭਰਮਾ ਸੋਗੁ ਨ ਚਿੰਤਾ ॥ ਆਵਣੁ ਜਾਵਣੁ ਮਿਰਤੁ ਨ ਹੋਤਾ ॥ ਤਹ ਸਦਾ ਅਨੰਦ ਅਨਹਤ ਆਖਾਰੇ ॥ ਭਗਤ ਵਸਹਿ ਕੀਰਤਨ ਆਧਾਰੇ ॥੭॥

ਪਾਰਬ੍ਰਹਮ ਕਾ ਅੰਤੁ ਨ ਪਾਰੁ ॥ ਕਉਣੁ ਕਰੈ ਤਾ ਕਾ ਬੀਚਾਰੁ ॥ ਕਹੁ ਨਾਨਕ ਜਿਸੁ ਕਿਰਪਾ ਕਰੈ ॥ ਨਿਹਚਲ ਥਾਨੁ ਸਾਧਸੰਗਿ ਤਰੈ ॥੮॥੪॥

(ਗੁਰੂ ਅਰਜਨ ਦੇਵ ਜੀ -- SGGS 237) ਗਉੜੀ ਮਹਲਾ ੫ ॥
ਜੋ ਇਸੁ ਮਾਰੇ ਸੋਈ ਸੂਰਾ ॥ ਜੋ ਇਸੁ ਮਾਰੇ ਸੋਈ ਪੂਰਾ ॥ ਜੋ ਇਸੁ ਮਾਰੇ ਤਿਸਹਿ ਵਡਿਆਈ ॥ ਜੋ ਇਸੁ ਮਾਰੇ ਤਿਸ ਕਾ ਦੁਖੁ ਜਾਈ ॥੧॥

ਐਸਾ ਕੋਇ ਜਿ ਦੁਬਿਧਾ ਮਾਰਿ ਗਵਾਵੈ ॥ ਇਸਹਿ ਮਾਰਿ ਰਾਜ ਜੋਗੁ ਕਮਾਵੈ ॥੧॥ ਰਹਾਉ ॥

ਜੋ ਇਸੁ ਮਾਰੇ ਤਿਸ ਕਉ ਭਉ ਨਾਹਿ ॥ ਜੋ ਇਸੁ ਮਾਰੇ ਸੁ ਨਾਮਿ ਸਮਾਹਿ ॥ ਜੋ ਇਸੁ ਮਾਰੇ ਤਿਸ ਕੀ ਤ੍ਰਿਸਨਾ ਬੁਝੈ ॥ ਜੋ ਇਸੁ ਮਾਰੇ ਸੁ ਦਰਗਹ ਸਿਝੈ ॥੨॥

ਜੋ ਇਸੁ ਮਾਰੇ ਸੋ ਧਨਵੰਤਾ ॥ ਜੋ ਇਸੁ ਮਾਰੇ ਸੋ ਪਤਿਵੰਤਾ ॥ ਜੋ ਇਸੁ ਮਾਰੇ ਸੋਈ ਜਤੀ ॥ ਜੋ ਇਸੁ ਮਾਰੇ ਤਿਸੁ ਹੋਵੈ ਗਤੀ ॥੩॥

ਜੋ ਇਸੁ ਮਾਰੇ ਤਿਸ ਕਾ ਆਇਆ ਗਨੀ ॥ ਜੋ ਇਸੁ ਮਾਰੇ ਸੁ ਨਿਹਚਲੁ ਧਨੀ ॥ ਜੋ ਇਸੁ ਮਾਰੇ ਸੋ ਵਡਭਾਗਾ ॥ ਜੋ ਇਸੁ ਮਾਰੇ ਸੁ ਅਨਦਿਨੁ ਜਾਗਾ ॥੪॥

ਜੋ ਇਸੁ ਮਾਰੇ ਸੁ ਜੀਵਨ ਮੁਕਤਾ ॥ ਜੋ ਇਸੁ ਮਾਰੇ ਤਿਸ ਕੀ ਨਿਰਮਲ ਜੁਗਤਾ ॥ ਜੋ ਇਸੁ ਮਾਰੇ ਸੋਈ ਸੁਗਿਆਨੀ ॥ ਜੋ ਇਸੁ ਮਾਰੇ ਸੁ ਸਹਜ ਧਿਆਨੀ ॥੫॥

ਇਸੁ ਮਾਰੀ ਬਿਨੁ ਥਾਇ ਨ ਪਰੈ ॥ ਕੋਟਿ ਕਰਮ ਜਾਪ ਤਪ ਕਰੈ ॥ ਇਸੁ ਮਾਰੀ ਬਿਨੁ ਜਨਮੁ ਨ ਮਿਟੈ ॥ ਇਸੁ ਮਾਰੀ ਬਿਨੁ ਜਮ ਤੇ ਨਹੀ ਛੁਟੈ ॥੬॥

ਇਸੁ ਮਾਰੀ ਬਿਨੁ ਗਿਆਨੁ ਨ ਹੋਈ ॥ ਇਸੁ ਮਾਰੀ ਬਿਨੁ ਜੂਠਿ ਨ ਧੋਈ ॥ ਇਸੁ ਮਾਰੀ ਬਿਨੁ ਸਭੁ ਕਿਛੁ ਮੈਲਾ ॥ ਇਸੁ ਮਾਰੀ ਬਿਨੁ ਸਭੁ ਕਿਛੁ ਜਉਲਾ ॥੭॥

ਜਾ ਕਉ ਭਏ ਕ੍ਰਿਪਾਲ ਕ੍ਰਿਪਾ ਨਿਧਿ ॥ ਤਿਸੁ ਭਈ ਖਲਾਸੀ ਹੋਈ ਸਗਲ ਸਿਧਿ ॥ ਗੁਰਿ ਦੁਬਿਧਾ ਜਾ ਕੀ ਹੈ ਮਾਰੀ ॥ ਕਹੁ ਨਾਨਕ ਸੋ ਬ੍ਰਹਮ ਬੀਚਾਰੀ ॥੮॥੫॥

(ਗੁਰੂ ਅਰਜਨ ਦੇਵ ਜੀ -- SGGS 238) ਗਉੜੀ ਮਹਲਾ ੫ ॥
ਹਰਿ ਸਿਉ ਜੁਰੈ ਤ ਸਭੁ ਕੋ ਮੀਤੁ ॥ ਹਰਿ ਸਿਉ ਜੁਰੈ ਤ ਨਿਹਚਲੁ ਚੀਤੁ ॥ ਹਰਿ ਸਿਉ ਜੁਰੈ ਨ ਵਿਆਪੈ ਕਾੜ੍ਹ੍ਹਾ ॥ ਹਰਿ ਸਿਉ ਜੁਰੈ ਤ ਹੋਇ ਨਿਸਤਾਰਾ ॥੧॥

ਰੇ ਮਨ ਮੇਰੇ ਤੂੰ ਹਰਿ ਸਿਉ ਜੋਰੁ ॥ ਕਾਜਿ ਤੁਹਾਰੈ ਨਾਹੀ ਹੋਰੁ ॥੧॥ ਰਹਾਉ ॥

ਵਡੇ ਵਡੇ ਜੋ ਦੁਨੀਆਦਾਰ ॥ ਕਾਹੂ ਕਾਜਿ ਨਾਹੀ ਗਾਵਾਰ ॥ ਹਰਿ ਕਾ ਦਾਸੁ ਨੀਚ ਕੁਲੁ ਸੁਣਹਿ ॥ ਤਿਸ ਕੈ ਸੰਗਿ ਖਿਨ ਮਹਿ ਉਧਰਹਿ ॥੨॥

ਕੋਟਿ ਮਜਨ ਜਾ ਕੈ ਸੁਣਿ ਨਾਮ ॥ ਕੋਟਿ ਪੂਜਾ ਜਾ ਕੈ ਹੈ ਧਿਆਨ ॥ ਕੋਟਿ ਪੁੰਨ ਸੁਣਿ ਹਰਿ ਕੀ ਬਾਣੀ ॥ ਕੋਟਿ ਫਲਾ ਗੁਰ ਤੇ ਬਿਧਿ ਜਾਣੀ ॥੩॥

ਮਨ ਅਪੁਨੇ ਮਹਿ ਫਿਰਿ ਫਿਰਿ ਚੇਤ ॥ ਬਿਨਸਿ ਜਾਹਿ ਮਾਇਆ ਕੇ ਹੇਤ ॥ ਹਰਿ ਅਬਿਨਾਸੀ ਤੁਮਰੈ ਸੰਗਿ ॥ ਮਨ ਮੇਰੇ ਰਚੁ ਰਾਮ ਕੈ ਰੰਗਿ ॥੪॥

ਜਾ ਕੈ ਕਾਮਿ ਉਤਰੈ ਸਭ ਭੂਖ ॥ ਜਾ ਕੈ ਕਾਮਿ ਨ ਜੋਹਹਿ ਦੂਤ ॥ ਜਾ ਕੈ ਕਾਮਿ ਤੇਰਾ ਵਡ ਗਮਰੁ ॥ ਜਾ ਕੈ ਕਾਮਿ ਹੋਵਹਿ ਤੂੰ ਅਮਰੁ ॥੫॥

ਜਾ ਕੇ ਚਾਕਰ ਕਉ ਨਹੀ ਡਾਨ ॥ ਜਾ ਕੇ ਚਾਕਰ ਕਉ ਨਹੀ ਬਾਨ ॥ ਜਾ ਕੈ ਦਫਤਰਿ ਪੁਛੈ ਨ ਲੇਖਾ ॥ ਤਾ ਕੀ ਚਾਕਰੀ ਕਰਹੁ ਬਿਸੇਖਾ ॥੬॥

ਜਾ ਕੈ ਊਨ ਨਾਹੀ ਕਾਹੂ ਬਾਤ ॥ ਏਕਹਿ ਆਪਿ ਅਨੇਕਹਿ ਭਾਤਿ ॥ ਜਾ ਕੀ ਦ੍ਰਿਸਟਿ ਹੋਇ ਸਦਾ ਨਿਹਾਲ ॥ ਮਨ ਮੇਰੇ ਕਰਿ ਤਾ ਕੀ ਘਾਲ ॥੭॥

ਨਾ ਕੋ ਚਤੁਰੁ ਨਾਹੀ ਕੋ ਮੂੜਾ ॥ ਨਾ ਕੋ ਹੀਣੁ ਨਾਹੀ ਕੋ ਸੂਰਾ ॥ ਜਿਤੁ ਕੋ ਲਾਇਆ ਤਿਤ ਹੀ ਲਾਗਾ ॥ ਸੋ ਸੇਵਕੁ ਨਾਨਕ ਜਿਸੁ ਭਾਗਾ ॥੮॥੬॥

(ਗੁਰੂ ਅਰਜਨ ਦੇਵ ਜੀ -- SGGS 239) ਗਉੜੀ ਮਹਲਾ ੫ ॥
ਬਿਨੁ ਸਿਮਰਨ ਜੈਸੇ ਸਰਪ ਆਰਜਾਰੀ ॥ ਤਿਉ ਜੀਵਹਿ ਸਾਕਤ ਨਾਮੁ ਬਿਸਾਰੀ ॥੧॥

ਏਕ ਨਿਮਖ ਜੋ ਸਿਮਰਨ ਮਹਿ ਜੀਆ ॥ ਕੋਟਿ ਦਿਨਸ ਲਾਖ ਸਦਾ ਥਿਰੁ ਥੀਆ ॥੧॥ ਰਹਾਉ ॥

ਬਿਨੁ ਸਿਮਰਨ ਧ੍ਰਿਗੁ ਕਰਮ ਕਰਾਸ ॥ ਕਾਗ ਬਤਨ ਬਿਸਟਾ ਮਹਿ ਵਾਸ ॥੨॥

ਬਿਨੁ ਸਿਮਰਨ ਭਏ ਕੂਕਰ ਕਾਮ ॥ ਸਾਕਤ ਬੇਸੁਆ ਪੂਤ ਨਿਨਾਮ ॥੩॥

ਬਿਨੁ ਸਿਮਰਨ ਜੈਸੇ ਸੀਙ ਛਤਾਰਾ ॥ ਬੋਲਹਿ ਕੂਰੁ ਸਾਕਤ ਮੁਖੁ ਕਾਰਾ ॥੪॥

ਬਿਨੁ ਸਿਮਰਨ ਗਰਧਭ ਕੀ ਨਿਆਈ ॥ ਸਾਕਤ ਥਾਨ ਭਰਿਸਟ ਫਿਰਾਹੀ ॥੫॥

ਬਿਨੁ ਸਿਮਰਨ ਕੂਕਰ ਹਰਕਾਇਆ ॥ ਸਾਕਤ ਲੋਭੀ ਬੰਧੁ ਨ ਪਾਇਆ ॥੬॥

ਬਿਨੁ ਸਿਮਰਨ ਹੈ ਆਤਮ ਘਾਤੀ ॥ ਸਾਕਤ ਨੀਚ ਤਿਸੁ ਕੁਲੁ ਨਹੀ ਜਾਤੀ ॥੭॥

ਜਿਸੁ ਭਇਆ ਕ੍ਰਿਪਾਲੁ ਤਿਸੁ ਸਤਸੰਗਿ ਮਿਲਾਇਆ ॥ ਕਹੁ ਨਾਨਕ ਗੁਰਿ ਜਗਤੁ ਤਰਾਇਆ ॥੮॥੭॥

(ਗੁਰੂ ਅਰਜਨ ਦੇਵ ਜੀ -- SGGS 239) ਗਉੜੀ ਮਹਲਾ ੫ ॥
ਗੁਰ ਕੈ ਬਚਨਿ ਮੋਹਿ ਪਰਮ ਗਤਿ ਪਾਈ ॥ ਗੁਰਿ ਪੂਰੈ ਮੇਰੀ ਪੈਜ ਰਖਾਈ ॥੧॥

ਗੁਰ ਕੈ ਬਚਨਿ ਧਿਆਇਓ ਮੋਹਿ ਨਾਉ ॥ ਗੁਰ ਪਰਸਾਦਿ ਮੋਹਿ ਮਿਲਿਆ ਥਾਉ ॥੧॥ ਰਹਾਉ ॥

ਗੁਰ ਕੈ ਬਚਨਿ ਸੁਣਿ ਰਸਨ ਵਖਾਣੀ ॥ ਗੁਰ ਕਿਰਪਾ ਤੇ ਅੰਮ੍ਰਿਤ ਮੇਰੀ ਬਾਣੀ ॥੨॥

ਗੁਰ ਕੈ ਬਚਨਿ ਮਿਟਿਆ ਮੇਰਾ ਆਪੁ ॥ ਗੁਰ ਕੀ ਦਇਆ ਤੇ ਮੇਰਾ ਵਡ ਪਰਤਾਪੁ ॥੩॥

ਗੁਰ ਕੈ ਬਚਨਿ ਮਿਟਿਆ ਮੇਰਾ ਭਰਮੁ ॥ ਗੁਰ ਕੈ ਬਚਨਿ ਪੇਖਿਓ ਸਭੁ ਬ੍ਰਹਮੁ ॥੪॥

ਗੁਰ ਕੈ ਬਚਨਿ ਕੀਨੋ ਰਾਜੁ ਜੋਗੁ ॥ ਗੁਰ ਕੈ ਸੰਗਿ ਤਰਿਆ ਸਭੁ ਲੋਗੁ ॥੫॥

ਗੁਰ ਕੈ ਬਚਨਿ ਮੇਰੇ ਕਾਰਜ ਸਿਧਿ ॥ ਗੁਰ ਕੈ ਬਚਨਿ ਪਾਇਆ ਨਾਉ ਨਿਧਿ ॥੬॥

ਜਿਨਿ ਜਿਨਿ ਕੀਨੀ ਮੇਰੇ ਗੁਰ ਕੀ ਆਸਾ ॥ ਤਿਸ ਕੀ ਕਟੀਐ ਜਮ ਕੀ ਫਾਸਾ ॥੭॥

ਗੁਰ ਕੈ ਬਚਨਿ ਜਾਗਿਆ ਮੇਰਾ ਕਰਮੁ ॥ ਨਾਨਕ ਗੁਰੁ ਭੇਟਿਆ ਪਾਰਬ੍ਰਹਮੁ ॥੮॥੮॥

(ਗੁਰੂ ਅਰਜਨ ਦੇਵ ਜੀ -- SGGS 239) ਗਉੜੀ ਮਹਲਾ ੫ ॥
ਤਿਸੁ ਗੁਰ ਕਉ ਸਿਮਰਉ ਸਾਸਿ ਸਾਸਿ ॥ ਗੁਰੁ ਮੇਰੇ ਪ੍ਰਾਣ ਸਤਿਗੁਰੁ ਮੇਰੀ ਰਾਸਿ ॥੧॥ ਰਹਾਉ ॥

ਗੁਰ ਕਾ ਦਰਸਨੁ ਦੇਖਿ ਦੇਖਿ ਜੀਵਾ ॥ ਗੁਰ ਕੇ ਚਰਣ ਧੋਇ ਧੋਇ ਪੀਵਾ ॥੧॥

ਗੁਰ ਕੀ ਰੇਣੁ ਨਿਤ ਮਜਨੁ ਕਰਉ ॥ ਜਨਮ ਜਨਮ ਕੀ ਹਉਮੈ ਮਲੁ ਹਰਉ ॥੨॥

ਤਿਸੁ ਗੁਰ ਕਉ ਝੂਲਾਵਉ ਪਾਖਾ ॥ ਮਹਾ ਅਗਨਿ ਤੇ ਹਾਥੁ ਦੇ ਰਾਖਾ ॥੩॥

ਤਿਸੁ ਗੁਰ ਕੈ ਗ੍ਰਿਹਿ ਢੋਵਉ ਪਾਣੀ ॥ ਜਿਸੁ ਗੁਰ ਤੇ ਅਕਲ ਗਤਿ ਜਾਣੀ ॥੪॥

ਤਿਸੁ ਗੁਰ ਕੈ ਗ੍ਰਿਹਿ ਪੀਸਉ ਨੀਤ ॥ ਜਿਸੁ ਪਰਸਾਦਿ ਵੈਰੀ ਸਭ ਮੀਤ ॥੫॥

ਜਿਨਿ ਗੁਰਿ ਮੋ ਕਉ ਦੀਨਾ ਜੀਉ ॥ ਆਪੁਨਾ ਦਾਸਰਾ ਆਪੇ ਮੁਲਿ ਲੀਉ ॥੬॥

ਆਪੇ ਲਾਇਓ ਅਪਨਾ ਪਿਆਰੁ ॥ ਸਦਾ ਸਦਾ ਤਿਸੁ ਗੁਰ ਕਉ ਕਰੀ ਨਮਸਕਾਰੁ ॥੭॥

ਕਲਿ ਕਲੇਸ ਭੈ ਭ੍ਰਮ ਦੁਖ ਲਾਥਾ ॥ ਕਹੁ ਨਾਨਕ ਮੇਰਾ ਗੁਰੁ ਸਮਰਾਥਾ ॥੮॥੯॥

(ਗੁਰੂ ਅਰਜਨ ਦੇਵ ਜੀ -- SGGS 240) ਗਉੜੀ ਮਹਲਾ ੫ ॥
ਮਿਲੁ ਮੇਰੇ ਗੋਬਿੰਦ ਅਪਨਾ ਨਾਮੁ ਦੇਹੁ ॥ ਨਾਮ ਬਿਨਾ ਧ੍ਰਿਗੁ ਧ੍ਰਿਗੁ ਅਸਨੇਹੁ ॥੧॥ ਰਹਾਉ ॥

ਨਾਮ ਬਿਨਾ ਜੋ ਪਹਿਰੈ ਖਾਇ ॥ ਜਿਉ ਕੂਕਰੁ ਜੂਠਨ ਮਹਿ ਪਾਇ ॥੧॥

ਨਾਮ ਬਿਨਾ ਜੇਤਾ ਬਿਉਹਾਰੁ ॥ ਜਿਉ ਮਿਰਤਕ ਮਿਥਿਆ ਸੀਗਾਰੁ ॥੨॥

ਨਾਮੁ ਬਿਸਾਰਿ ਕਰੇ ਰਸ ਭੋਗ ॥ ਸੁਖੁ ਸੁਪਨੈ ਨਹੀ ਤਨ ਮਹਿ ਰੋਗ ॥੩॥

ਨਾਮੁ ਤਿਆਗਿ ਕਰੇ ਅਨ ਕਾਜ ॥ ਬਿਨਸਿ ਜਾਇ ਝੂਠੇ ਸਭਿ ਪਾਜ ॥੪॥

ਨਾਮ ਸੰਗਿ ਮਨਿ ਪ੍ਰੀਤਿ ਨ ਲਾਵੈ ॥ ਕੋਟਿ ਕਰਮ ਕਰਤੋ ਨਰਕਿ ਜਾਵੈ ॥੫॥

ਹਰਿ ਕਾ ਨਾਮੁ ਜਿਨਿ ਮਨਿ ਨ ਆਰਾਧਾ ॥ ਚੋਰ ਕੀ ਨਿਆਈ ਜਮ ਪੁਰਿ ਬਾਧਾ ॥੬॥

ਲਾਖ ਅਡੰਬਰ ਬਹੁਤੁ ਬਿਸਥਾਰਾ ॥ ਨਾਮ ਬਿਨਾ ਝੂਠੇ ਪਾਸਾਰਾ ॥੭॥

ਹਰਿ ਕਾ ਨਾਮੁ ਸੋਈ ਜਨੁ ਲੇਇ ॥ ਕਰਿ ਕਿਰਪਾ ਨਾਨਕ ਜਿਸੁ ਦੇਇ ॥੮॥੧੦॥

(ਗੁਰੂ ਅਰਜਨ ਦੇਵ ਜੀ -- SGGS 240) ਗਉੜੀ ਮਹਲਾ ੫ ॥
ਆਦਿ ਮਧਿ ਜੋ ਅੰਤਿ ਨਿਬਾਹੈ ॥ ਸੋ ਸਾਜਨੁ ਮੇਰਾ ਮਨੁ ਚਾਹੈ ॥੧॥

ਹਰਿ ਕੀ ਪ੍ਰੀਤਿ ਸਦਾ ਸੰਗਿ ਚਾਲੈ ॥ ਦਇਆਲ ਪੁਰਖ ਪੂਰਨ ਪ੍ਰਤਿਪਾਲੈ ॥੧॥ ਰਹਾਉ ॥

ਬਿਨਸਤ ਨਾਹੀ ਛੋਡਿ ਨ ਜਾਇ ॥ ਜਹ ਪੇਖਾ ਤਹ ਰਹਿਆ ਸਮਾਇ ॥੨॥

ਸੁੰਦਰੁ ਸੁਘੜੁ ਚਤੁਰੁ ਜੀਅ ਦਾਤਾ ॥ ਭਾਈ ਪੂਤੁ ਪਿਤਾ ਪ੍ਰਭੁ ਮਾਤਾ ॥੩॥

ਜੀਵਨ ਪ੍ਰਾਨ ਅਧਾਰ ਮੇਰੀ ਰਾਸਿ ॥ ਪ੍ਰੀਤਿ ਲਾਈ ਕਰਿ ਰਿਦੈ ਨਿਵਾਸਿ ॥੪॥

ਮਾਇਆ ਸਿਲਕ ਕਾਟੀ ਗੋਪਾਲਿ ॥ ਕਰਿ ਅਪੁਨਾ ਲੀਨੋ ਨਦਰਿ ਨਿਹਾਲਿ ॥੫॥

ਸਿਮਰਿ ਸਿਮਰਿ ਕਾਟੇ ਸਭਿ ਰੋਗ ॥ ਚਰਣ ਧਿਆਨ ਸਰਬ ਸੁਖ ਭੋਗ ॥੬॥

ਪੂਰਨ ਪੁਰਖੁ ਨਵਤਨੁ ਨਿਤ ਬਾਲਾ ॥ ਹਰਿ ਅੰਤਰਿ ਬਾਹਰਿ ਸੰਗਿ ਰਖਵਾਲਾ ॥੭॥

ਕਹੁ ਨਾਨਕ ਹਰਿ ਹਰਿ ਪਦੁ ਚੀਨ ॥ ਸਰਬਸੁ ਨਾਮੁ ਭਗਤ ਕਉ ਦੀਨ ॥੮॥੧੧॥

(ਗੁਰੂ ਅਰਜਨ ਦੇਵ ਜੀ -- SGGS 241) ਗਉੜੀ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਨਾਰਾਇਣ ਹਰਿ ਰੰਗ ਰੰਗੋ ॥ ਜਪਿ ਜਿਹਵਾ ਹਰਿ ਏਕ ਮੰਗੋ ॥੧॥ ਰਹਾਉ ॥

ਤਜਿ ਹਉਮੈ ਗੁਰ ਗਿਆਨ ਭਜੋ ॥ ਮਿਲਿ ਸੰਗਤਿ ਧੁਰਿ ਕਰਮ ਲਿਖਿਓ ॥੧॥

ਜੋ ਦੀਸੈ ਸੋ ਸੰਗਿ ਨ ਗਇਓ ॥ ਸਾਕਤੁ ਮੂੜੁ ਲਗੇ ਪਚਿ ਮੁਇਓ ॥੨॥

ਮੋਹਨ ਨਾਮੁ ਸਦਾ ਰਵਿ ਰਹਿਓ ॥ ਕੋਟਿ ਮਧੇ ਕਿਨੈ ਗੁਰਮੁਖਿ ਲਹਿਓ ॥੩॥

ਹਰਿ ਸੰਤਨ ਕਰਿ ਨਮੋ ਨਮੋ ॥ ਨਉ ਨਿਧਿ ਪਾਵਹਿ ਅਤੁਲੁ ਸੁਖੋ ॥੪॥

ਨੈਨ ਅਲੋਵਉ ਸਾਧ ਜਨੋ ॥ ਹਿਰਦੈ ਗਾਵਹੁ ਨਾਮ ਨਿਧੋ ॥੫॥

ਕਾਮ ਕ੍ਰੋਧ ਲੋਭੁ ਮੋਹੁ ਤਜੋ ॥ ਜਨਮ ਮਰਨ ਦੁਹੁ ਤੇ ਰਹਿਓ ॥੬॥

ਦੂਖੁ ਅੰਧੇਰਾ ਘਰ ਤੇ ਮਿਟਿਓ ॥ ਗੁਰਿ ਗਿਆਨੁ ਦ੍ਰਿੜਾਇਓ ਦੀਪ ਬਲਿਓ ॥੭॥

ਜਿਨਿ ਸੇਵਿਆ ਸੋ ਪਾਰਿ ਪਰਿਓ ॥ ਜਨ ਨਾਨਕ ਗੁਰਮੁਖਿ ਜਗਤੁ ਤਰਿਓ ॥੮॥੧॥੧੩॥

(ਗੁਰੂ ਅਰਜਨ ਦੇਵ ਜੀ -- SGGS 241) ਮਹਲਾ ੫ ਗਉੜੀ ॥
ਹਰਿ ਹਰਿ ਗੁਰੁ ਗੁਰੁ ਕਰਤ ਭਰਮ ਗਏ ॥ ਮੇਰੈ ਮਨਿ ਸਭਿ ਸੁਖ ਪਾਇਓ ॥੧॥ ਰਹਾਉ ॥

ਬਲਤੋ ਜਲਤੋ ਤਉਕਿਆ ਗੁਰ ਚੰਦਨੁ ਸੀਤਲਾਇਓ ॥੧॥

ਅਗਿਆਨ ਅੰਧੇਰਾ ਮਿਟਿ ਗਇਆ ਗੁਰ ਗਿਆਨੁ ਦੀਪਾਇਓ ॥੨॥

ਪਾਵਕੁ ਸਾਗਰੁ ਗਹਰੋ ਚਰਿ ਸੰਤਨ ਨਾਵ ਤਰਾਇਓ ॥੩॥

ਨਾ ਹਮ ਕਰਮ ਨ ਧਰਮ ਸੁਚ ਪ੍ਰਭਿ ਗਹਿ ਭੁਜਾ ਆਪਾਇਓ ॥੪॥

ਭਉ ਖੰਡਨੁ ਦੁਖ ਭੰਜਨੋ ਭਗਤਿ ਵਛਲ ਹਰਿ ਨਾਇਓ ॥੫॥

ਅਨਾਥਹ ਨਾਥ ਕ੍ਰਿਪਾਲ ਦੀਨ ਸੰਮ੍ਰਿਥ ਸੰਤ ਓਟਾਇਓ ॥੬॥

ਨਿਰਗੁਨੀਆਰੇ ਕੀ ਬੇਨਤੀ ਦੇਹੁ ਦਰਸੁ ਹਰਿ ਰਾਇਓ ॥੭॥

ਨਾਨਕ ਸਰਨਿ ਤੁਹਾਰੀ ਠਾਕੁਰ ਸੇਵਕੁ ਦੁਆਰੈ ਆਇਓ ॥੮॥੨॥੧੪॥

(ਗੁਰੂ ਅਰਜਨ ਦੇਵ ਜੀ -- SGGS 242) ਗਉੜੀ ਮਹਲਾ ੫ ॥
ਰੰਗ ਸੰਗਿ ਬਿਖਿਆ ਕੇ ਭੋਗਾ ਇਨ ਸੰਗਿ ਅੰਧ ਨ ਜਾਨੀ ॥੧॥

ਹਉ ਸੰਚਉ ਹਉ ਖਾਟਤਾ ਸਗਲੀ ਅਵਧ ਬਿਹਾਨੀ ॥ ਰਹਾਉ ॥

ਹਉ ਸੂਰਾ ਪਰਧਾਨੁ ਹਉ ਕੋ ਨਾਹੀ ਮੁਝਹਿ ਸਮਾਨੀ ॥੨॥

ਜੋਬਨਵੰਤ ਅਚਾਰ ਕੁਲੀਨਾ ਮਨ ਮਹਿ ਹੋਇ ਗੁਮਾਨੀ ॥੩॥

ਜਿਉ ਉਲਝਾਇਓ ਬਾਧ ਬੁਧਿ ਕਾ ਮਰਤਿਆ ਨਹੀ ਬਿਸਰਾਨੀ ॥੪॥

ਭਾਈ ਮੀਤ ਬੰਧਪ ਸਖੇ ਪਾਛੇ ਤਿਨਹੂ ਕਉ ਸੰਪਾਨੀ ॥੫॥

ਜਿਤੁ ਲਾਗੋ ਮਨੁ ਬਾਸਨਾ ਅੰਤਿ ਸਾਈ ਪ੍ਰਗਟਾਨੀ ॥੬॥

ਅਹੰਬੁਧਿ ਸੁਚਿ ਕਰਮ ਕਰਿ ਇਹ ਬੰਧਨ ਬੰਧਾਨੀ ॥੭॥

ਦਇਆਲ ਪੁਰਖ ਕਿਰਪਾ ਕਰਹੁ ਨਾਨਕ ਦਾਸ ਦਸਾਨੀ ॥੮॥੩॥੧੫॥੪੪॥ ਜੁਮਲਾ

(ਗੁਰੂ ਨਾਨਕ ਦੇਵ ਜੀ -- SGGS 243) ਗਉੜੀ ਛੰਤ ਮਹਲਾ ੧ ॥
ਸੁਣਿ ਨਾਹ ਪ੍ਰਭੂ ਜੀਉ ਏਕਲੜੀ ਬਨ ਮਾਹੇ ॥ ਕਿਉ ਧੀਰੈਗੀ ਨਾਹ ਬਿਨਾ ਪ੍ਰਭ ਵੇਪਰਵਾਹੇ ॥ ਧਨ ਨਾਹ ਬਾਝਹੁ ਰਹਿ ਨ ਸਾਕੈ ਬਿਖਮ ਰੈਣਿ ਘਣੇਰੀਆ ॥ ਨਹ ਨੀਦ ਆਵੈ ਪ੍ਰੇਮੁ ਭਾਵੈ ਸੁਣਿ ਬੇਨੰਤੀ ਮੇਰੀਆ ॥ ਬਾਝਹੁ ਪਿਆਰੇ ਕੋਇ ਨ ਸਾਰੇ ਏਕਲੜੀ ਕੁਰਲਾਏ ॥ ਨਾਨਕ ਸਾ ਧਨ ਮਿਲੈ ਮਿਲਾਈ ਬਿਨੁ ਪ੍ਰੀਤਮ ਦੁਖੁ ਪਾਏ ॥੧॥

ਪਿਰਿ ਛੋਡਿਅੜੀ ਜੀਉ ਕਵਣੁ ਮਿਲਾਵੈ ॥ ਰਸਿ ਪ੍ਰੇਮਿ ਮਿਲੀ ਜੀਉ ਸਬਦਿ ਸੁਹਾਵੈ ॥ ਸਬਦੇ ਸੁਹਾਵੈ ਤਾ ਪਤਿ ਪਾਵੈ ਦੀਪਕ ਦੇਹ ਉਜਾਰੈ ॥ ਸੁਣਿ ਸਖੀ ਸਹੇਲੀ ਸਾਚਿ ਸੁਹੇਲੀ ਸਾਚੇ ਕੇ ਗੁਣ ਸਾਰੈ ॥ ਸਤਿਗੁਰਿ ਮੇਲੀ ਤਾ ਪਿਰਿ ਰਾਵੀ ਬਿਗਸੀ ਅੰਮ੍ਰਿਤ ਬਾਣੀ ॥ ਨਾਨਕ ਸਾ ਧਨ ਤਾ ਪਿਰੁ ਰਾਵੇ ਜਾ ਤਿਸ ਕੈ ਮਨਿ ਭਾਣੀ ॥੨॥

ਮਾਇਆ ਮੋਹਣੀ ਨੀਘਰੀਆ ਜੀਉ ਕੂੜਿ ਮੁਠੀ ਕੂੜਿਆਰੇ ॥ ਕਿਉ ਖੂਲੈ ਗਲ ਜੇਵੜੀਆ ਜੀਉ ਬਿਨੁ ਗੁਰ ਅਤਿ ਪਿਆਰੇ ॥ ਹਰਿ ਪ੍ਰੀਤਿ ਪਿਆਰੇ ਸਬਦਿ ਵੀਚਾਰੇ ਤਿਸ ਹੀ ਕਾ ਸੋ ਹੋਵੈ ॥ ਪੁੰਨ ਦਾਨ ਅਨੇਕ ਨਾਵਣ ਕਿਉ ਅੰਤਰ ਮਲੁ ਧੋਵੈ ॥ ਨਾਮ ਬਿਨਾ ਗਤਿ ਕੋਇ ਨ ਪਾਵੈ ਹਠਿ ਨਿਗ੍ਰਹਿ ਬੇਬਾਣੈ ॥ ਨਾਨਕ ਸਚ ਘਰੁ ਸਬਦਿ ਸਿਞਾਪੈ ਦੁਬਿਧਾ ਮਹਲੁ ਕਿ ਜਾਣੈ ॥੩॥

ਤੇਰਾ ਨਾਮੁ ਸਚਾ ਜੀਉ ਸਬਦੁ ਸਚਾ ਵੀਚਾਰੋ ॥ ਤੇਰਾ ਮਹਲੁ ਸਚਾ ਜੀਉ ਨਾਮੁ ਸਚਾ ਵਾਪਾਰੋ ॥ ਨਾਮ ਕਾ ਵਾਪਾਰੁ ਮੀਠਾ ਭਗਤਿ ਲਾਹਾ ਅਨਦਿਨੋ ॥ ਤਿਸੁ ਬਾਝੁ ਵਖਰੁ ਕੋਇ ਨ ਸੂਝੈ ਨਾਮੁ ਲੇਵਹੁ ਖਿਨੁ ਖਿਨੋ ॥ ਪਰਖਿ ਲੇਖਾ ਨਦਰਿ ਸਾਚੀ ਕਰਮਿ ਪੂਰੈ ਪਾਇਆ ॥ ਨਾਨਕ ਨਾਮੁ ਮਹਾ ਰਸੁ ਮੀਠਾ ਗੁਰਿ ਪੂਰੈ ਸਚੁ ਪਾਇਆ ॥੪॥੨॥

(ਗੁਰੂ ਅਮਰਦਾਸ ਜੀ -- SGGS 244) ਗਉੜੀ ਮਹਲਾ ੩ ॥
ਪਿਰ ਬਿਨੁ ਖਰੀ ਨਿਮਾਣੀ ਜੀਉ ਬਿਨੁ ਪਿਰ ਕਿਉ ਜੀਵਾ ਮੇਰੀ ਮਾਈ ॥ ਪਿਰ ਬਿਨੁ ਨੀਦ ਨ ਆਵੈ ਜੀਉ ਕਾਪੜੁ ਤਨਿ ਨ ਸੁਹਾਈ ॥ ਕਾਪਰੁ ਤਨਿ ਸੁਹਾਵੈ ਜਾ ਪਿਰ ਭਾਵੈ ਗੁਰਮਤੀ ਚਿਤੁ ਲਾਈਐ ॥ ਸਦਾ ਸੁਹਾਗਣਿ ਜਾ ਸਤਿਗੁਰੁ ਸੇਵੇ ਗੁਰ ਕੈ ਅੰਕਿ ਸਮਾਈਐ ॥ ਗੁਰ ਸਬਦੈ ਮੇਲਾ ਤਾ ਪਿਰੁ ਰਾਵੀ ਲਾਹਾ ਨਾਮੁ ਸੰਸਾਰੇ ॥ ਨਾਨਕ ਕਾਮਣਿ ਨਾਹ ਪਿਆਰੀ ਜਾ ਹਰਿ ਕੇ ਗੁਣ ਸਾਰੇ ॥੧॥

ਸਾ ਧਨ ਰੰਗੁ ਮਾਣੇ ਜੀਉ ਆਪਣੇ ਨਾਲਿ ਪਿਆਰੇ ॥ ਅਹਿਨਿਸਿ ਰੰਗਿ ਰਾਤੀ ਜੀਉ ਗੁਰ ਸਬਦੁ ਵੀਚਾਰੇ ॥ ਗੁਰ ਸਬਦੁ ਵੀਚਾਰੇ ਹਉਮੈ ਮਾਰੇ ਇਨ ਬਿਧਿ ਮਿਲਹੁ ਪਿਆਰੇ ॥ ਸਾ ਧਨ ਸੋਹਾਗਣਿ ਸਦਾ ਰੰਗਿ ਰਾਤੀ ਸਾਚੈ ਨਾਮਿ ਪਿਆਰੇ ॥ ਅਪੁਨੇ ਗੁਰ ਮਿਲਿ ਰਹੀਐ ਅੰਮ੍ਰਿਤੁ ਗਹੀਐ ਦੁਬਿਧਾ ਮਾਰਿ ਨਿਵਾਰੇ ॥ ਨਾਨਕ ਕਾਮਣਿ ਹਰਿ ਵਰੁ ਪਾਇਆ ਸਗਲੇ ਦੂਖ ਵਿਸਾਰੇ ॥੨॥

ਕਾਮਣਿ ਪਿਰਹੁ ਭੁਲੀ ਜੀਉ ਮਾਇਆ ਮੋਹਿ ਪਿਆਰੇ ॥ ਝੂਠੀ ਝੂਠਿ ਲਗੀ ਜੀਉ ਕੂੜਿ ਮੁਠੀ ਕੂੜਿਆਰੇ ॥ ਕੂੜੁ ਨਿਵਾਰੇ ਗੁਰਮਤਿ ਸਾਰੇ ਜੂਐ ਜਨਮੁ ਨ ਹਾਰੇ ॥ ਗੁਰ ਸਬਦੁ ਸੇਵੇ ਸਚਿ ਸਮਾਵੈ ਵਿਚਹੁ ਹਉਮੈ ਮਾਰੇ ॥ ਹਰਿ ਕਾ ਨਾਮੁ ਰਿਦੈ ਵਸਾਏ ਐਸਾ ਕਰੇ ਸੀਗਾਰੋ ॥ ਨਾਨਕ ਕਾਮਣਿ ਸਹਜਿ ਸਮਾਣੀ ਜਿਸੁ ਸਾਚਾ ਨਾਮੁ ਅਧਾਰੋ ॥੩॥

ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥ ਮੈ ਨੈਣੀ ਨੀਦ ਨ ਆਵੈ ਜੀਉ ਭਾਵੈ ਅੰਨੁ ਨ ਪਾਣੀ ॥ ਪਾਣੀ ਅੰਨੁ ਨ ਭਾਵੈ ਮਰੀਐ ਹਾਵੈ ਬਿਨੁ ਪਿਰ ਕਿਉ ਸੁਖੁ ਪਾਈਐ ॥ ਗੁਰ ਆਗੈ ਕਰਉ ਬਿਨੰਤੀ ਜੇ ਗੁਰ ਭਾਵੈ ਜਿਉ ਮਿਲੈ ਤਿਵੈ ਮਿਲਾਈਐ ॥ ਆਪੇ ਮੇਲਿ ਲਏ ਸੁਖਦਾਤਾ ਆਪਿ ਮਿਲਿਆ ਘਰਿ ਆਏ ॥ ਨਾਨਕ ਕਾਮਣਿ ਸਦਾ ਸੁਹਾਗਣਿ ਨਾ ਪਿਰੁ ਮਰੈ ਨ ਜਾਏ ॥੪॥੨॥

(ਗੁਰੂ ਅਮਰਦਾਸ ਜੀ -- SGGS 245) ਗਉੜੀ ਮਹਲਾ ੩ ॥
ਕਾਮਣਿ ਹਰਿ ਰਸਿ ਬੇਧੀ ਜੀਉ ਹਰਿ ਕੈ ਸਹਜਿ ਸੁਭਾਏ ॥ ਮਨੁ ਮੋਹਨਿ ਮੋਹਿ ਲੀਆ ਜੀਉ ਦੁਬਿਧਾ ਸਹਜਿ ਸਮਾਏ ॥ ਦੁਬਿਧਾ ਸਹਜਿ ਸਮਾਏ ਕਾਮਣਿ ਵਰੁ ਪਾਏ ਗੁਰਮਤੀ ਰੰਗੁ ਲਾਏ ॥ ਇਹੁ ਸਰੀਰੁ ਕੂੜਿ ਕੁਸਤਿ ਭਰਿਆ ਗਲ ਤਾਈ ਪਾਪ ਕਮਾਏ ॥ ਗੁਰਮੁਖਿ ਭਗਤਿ ਜਿਤੁ ਸਹਜ ਧੁਨਿ ਉਪਜੈ ਬਿਨੁ ਭਗਤੀ ਮੈਲੁ ਨ ਜਾਏ ॥ ਨਾਨਕ ਕਾਮਣਿ ਪਿਰਹਿ ਪਿਆਰੀ ਵਿਚਹੁ ਆਪੁ ਗਵਾਏ ॥੧॥

ਕਾਮਣਿ ਪਿਰੁ ਪਾਇਆ ਜੀਉ ਗੁਰ ਕੈ ਭਾਇ ਪਿਆਰੇ ॥ ਰੈਣਿ ਸੁਖਿ ਸੁਤੀ ਜੀਉ ਅੰਤਰਿ ਉਰਿ ਧਾਰੇ ॥ ਅੰਤਰਿ ਉਰਿ ਧਾਰੇ ਮਿਲੀਐ ਪਿਆਰੇ ਅਨਦਿਨੁ ਦੁਖੁ ਨਿਵਾਰੇ ॥ ਅੰਤਰਿ ਮਹਲੁ ਪਿਰੁ ਰਾਵੇ ਕਾਮਣਿ ਗੁਰਮਤੀ ਵੀਚਾਰੇ ॥ ਅੰਮ੍ਰਿਤੁ ਨਾਮੁ ਪੀਆ ਦਿਨ ਰਾਤੀ ਦੁਬਿਧਾ ਮਾਰਿ ਨਿਵਾਰੇ ॥ ਨਾਨਕ ਸਚਿ ਮਿਲੀ ਸੋਹਾਗਣਿ ਗੁਰ ਕੈ ਹੇਤਿ ਅਪਾਰੇ ॥੨॥

ਆਵਹੁ ਦਇਆ ਕਰੇ ਜੀਉ ਪ੍ਰੀਤਮ ਅਤਿ ਪਿਆਰੇ ॥ ਕਾਮਣਿ ਬਿਨਉ ਕਰੇ ਜੀਉ ਸਚਿ ਸਬਦਿ ਸੀਗਾਰੇ ॥ ਸਚਿ ਸਬਦਿ ਸੀਗਾਰੇ ਹਉਮੈ ਮਾਰੇ ਗੁਰਮੁਖਿ ਕਾਰਜ ਸਵਾਰੇ ॥ ਜੁਗਿ ਜੁਗਿ ਏਕੋ ਸਚਾ ਸੋਈ ਬੂਝੈ ਗੁਰ ਬੀਚਾਰੇ ॥ ਮਨਮੁਖਿ ਕਾਮਿ ਵਿਆਪੀ ਮੋਹਿ ਸੰਤਾਪੀ ਕਿਸੁ ਆਗੈ ਜਾਇ ਪੁਕਾਰੇ ॥ ਨਾਨਕ ਮਨਮੁਖਿ ਥਾਉ ਨ ਪਾਏ ਬਿਨੁ ਗੁਰ ਅਤਿ ਪਿਆਰੇ ॥੩॥

ਮੁੰਧ ਇਆਣੀ ਭੋਲੀ ਨਿਗੁਣੀਆ ਜੀਉ ਪਿਰੁ ਅਗਮ ਅਪਾਰਾ ॥ ਆਪੇ ਮੇਲਿ ਮਿਲੀਐ ਜੀਉ ਆਪੇ ਬਖਸਣਹਾਰਾ ॥ ਅਵਗਣ ਬਖਸਣਹਾਰਾ ਕਾਮਣਿ ਕੰਤੁ ਪਿਆਰਾ ਘਟਿ ਘਟਿ ਰਹਿਆ ਸਮਾਈ ॥ ਪ੍ਰੇਮ ਪ੍ਰੀਤਿ ਭਾਇ ਭਗਤੀ ਪਾਈਐ ਸਤਿਗੁਰਿ ਬੂਝ ਬੁਝਾਈ ॥ ਸਦਾ ਅਨੰਦਿ ਰਹੈ ਦਿਨ ਰਾਤੀ ਅਨਦਿਨੁ ਰਹੈ ਲਿਵ ਲਾਈ ॥ ਨਾਨਕ ਸਹਜੇ ਹਰਿ ਵਰੁ ਪਾਇਆ ਸਾ ਧਨ ਨਉ ਨਿਧਿ ਪਾਈ ॥੪॥੩॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates