ਰਾਗ ਗਉੜੀ ਮਾਲਾ - ਬਾਣੀ ਸ਼ਬਦ, Raag Gauri Mala - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਅਰਜਨ ਦੇਵ ਜੀ -- SGGS 214) ਰਾਗੁ ਗਉੜੀ ਮਾਲਾ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਪਾਇਓ ਬਾਲ ਬੁਧਿ ਸੁਖੁ ਰੇ ॥ ਹਰਖ ਸੋਗ ਹਾਨਿ ਮਿਰਤੁ ਦੂਖ ਸੁਖ ਚਿਤਿ ਸਮਸਰਿ ਗੁਰ ਮਿਲੇ ॥੧॥ ਰਹਾਉ ॥

ਜਉ ਲਉ ਹਉ ਕਿਛੁ ਸੋਚਉ ਚਿਤਵਉ ਤਉ ਲਉ ਦੁਖਨੁ ਭਰੇ ॥ ਜਉ ਕ੍ਰਿਪਾਲੁ ਗੁਰੁ ਪੂਰਾ ਭੇਟਿਆ ਤਉ ਆਨਦ ਸਹਜੇ ॥੧॥

ਜੇਤੀ ਸਿਆਨਪ ਕਰਮ ਹਉ ਕੀਏ ਤੇਤੇ ਬੰਧ ਪਰੇ ॥ ਜਉ ਸਾਧੂ ਕਰੁ ਮਸਤਕਿ ਧਰਿਓ ਤਬ ਹਮ ਮੁਕਤ ਭਏ ॥੨॥

ਜਉ ਲਉ ਮੇਰੋ ਮੇਰੋ ਕਰਤੋ ਤਉ ਲਉ ਬਿਖੁ ਘੇਰੇ ॥ ਮਨੁ ਤਨੁ ਬੁਧਿ ਅਰਪੀ ਠਾਕੁਰ ਕਉ ਤਬ ਹਮ ਸਹਜਿ ਸੋਏ ॥੩॥

ਜਉ ਲਉ ਪੋਟ ਉਠਾਈ ਚਲਿਅਉ ਤਉ ਲਉ ਡਾਨ ਭਰੇ ॥ ਪੋਟ ਡਾਰਿ ਗੁਰੁ ਪੂਰਾ ਮਿਲਿਆ ਤਉ ਨਾਨਕ ਨਿਰਭਏ ॥੪॥੧॥੧੫੯॥

(ਗੁਰੂ ਅਰਜਨ ਦੇਵ ਜੀ -- SGGS 214) ਗਉੜੀ ਮਾਲਾ ਮਹਲਾ ੫ ॥
ਭਾਵਨੁ ਤਿਆਗਿਓ ਰੀ ਤਿਆਗਿਓ ॥ ਤਿਆਗਿਓ ਮੈ ਗੁਰ ਮਿਲਿ ਤਿਆਗਿਓ ॥ ਸਰਬ ਸੁਖ ਆਨੰਦ ਮੰਗਲ ਰਸ ਮਾਨਿ ਗੋਬਿੰਦੈ ਆਗਿਓ ॥੧॥ ਰਹਾਉ ॥

ਮਾਨੁ ਅਭਿਮਾਨੁ ਦੋਊ ਸਮਾਨੇ ਮਸਤਕੁ ਡਾਰਿ ਗੁਰ ਪਾਗਿਓ ॥ ਸੰਪਤ ਹਰਖੁ ਨ ਆਪਤ ਦੂਖਾ ਰੰਗੁ ਠਾਕੁਰੈ ਲਾਗਿਓ ॥੧॥

ਬਾਸ ਬਾਸਰੀ ਏਕੈ ਸੁਆਮੀ ਉਦਿਆਨ ਦ੍ਰਿਸਟਾਗਿਓ ॥ ਨਿਰਭਉ ਭਏ ਸੰਤ ਭ੍ਰਮੁ ਡਾਰਿਓ ਪੂਰਨ ਸਰਬਾਗਿਓ ॥੨॥

ਜੋ ਕਿਛੁ ਕਰਤੈ ਕਾਰਣੁ ਕੀਨੋ ਮਨਿ ਬੁਰੋ ਨ ਲਾਗਿਓ ॥ ਸਾਧਸੰਗਤਿ ਪਰਸਾਦਿ ਸੰਤਨ ਕੈ ਸੋਇਓ ਮਨੁ ਜਾਗਿਓ ॥੩॥

ਜਨ ਨਾਨਕ ਓੜਿ ਤੁਹਾਰੀ ਪਰਿਓ ਆਇਓ ਸਰਣਾਗਿਓ ॥ ਨਾਮ ਰੰਗ ਸਹਜ ਰਸ ਮਾਣੇ ਫਿਰਿ ਦੂਖੁ ਨ ਲਾਗਿਓ ॥੪॥੨॥੧੬੦॥

(ਗੁਰੂ ਅਰਜਨ ਦੇਵ ਜੀ -- SGGS 215) ਗਉੜੀ ਮਾਲਾ ਮਹਲਾ ੫ ॥
ਪਾਇਆ ਲਾਲੁ ਰਤਨੁ ਮਨਿ ਪਾਇਆ ॥ ਤਨੁ ਸੀਤਲੁ ਮਨੁ ਸੀਤਲੁ ਥੀਆ ਸਤਗੁਰ ਸਬਦਿ ਸਮਾਇਆ ॥੧॥ ਰਹਾਉ ॥

ਲਾਥੀ ਭੂਖ ਤ੍ਰਿਸਨ ਸਭ ਲਾਥੀ ਚਿੰਤਾ ਸਗਲ ਬਿਸਾਰੀ ॥ ਕਰੁ ਮਸਤਕਿ ਗੁਰਿ ਪੂਰੈ ਧਰਿਓ ਮਨੁ ਜੀਤੋ ਜਗੁ ਸਾਰੀ ॥੧॥

ਤ੍ਰਿਪਤਿ ਅਘਾਇ ਰਹੇ ਰਿਦ ਅੰਤਰਿ ਡੋਲਨ ਤੇ ਅਬ ਚੂਕੇ ॥ ਅਖੁਟੁ ਖਜਾਨਾ ਸਤਿਗੁਰਿ ਦੀਆ ਤੋਟਿ ਨਹੀ ਰੇ ਮੂਕੇ ॥੨॥

ਅਚਰਜੁ ਏਕੁ ਸੁਨਹੁ ਰੇ ਭਾਈ ਗੁਰਿ ਐਸੀ ਬੂਝ ਬੁਝਾਈ ॥ ਲਾਹਿ ਪਰਦਾ ਠਾਕੁਰੁ ਜਉ ਭੇਟਿਓ ਤਉ ਬਿਸਰੀ ਤਾਤਿ ਪਰਾਈ ॥੩॥

ਕਹਿਓ ਨ ਜਾਈ ਏਹੁ ਅਚੰਭਉ ਸੋ ਜਾਨੈ ਜਿਨਿ ਚਾਖਿਆ ॥ ਕਹੁ ਨਾਨਕ ਸਚ ਭਏ ਬਿਗਾਸਾ ਗੁਰਿ ਨਿਧਾਨੁ ਰਿਦੈ ਲੈ ਰਾਖਿਆ ॥੪॥੩॥੧੬੧॥

(ਗੁਰੂ ਅਰਜਨ ਦੇਵ ਜੀ -- SGGS 215) ਗਉੜੀ ਮਾਲਾ ਮਹਲਾ ੫ ॥
ਉਬਰਤ ਰਾਜਾ ਰਾਮ ਕੀ ਸਰਣੀ ॥ ਸਰਬ ਲੋਕ ਮਾਇਆ ਕੇ ਮੰਡਲ ਗਿਰਿ ਗਿਰਿ ਪਰਤੇ ਧਰਣੀ ॥੧॥ ਰਹਾਉ ॥

ਸਾਸਤ ਸਿੰਮ੍ਰਿਤਿ ਬੇਦ ਬੀਚਾਰੇ ਮਹਾ ਪੁਰਖਨ ਇਉ ਕਹਿਆ ॥ ਬਿਨੁ ਹਰਿ ਭਜਨ ਨਾਹੀ ਨਿਸਤਾਰਾ ਸੂਖੁ ਨ ਕਿਨਹੂੰ ਲਹਿਆ ॥੧॥

ਤੀਨਿ ਭਵਨ ਕੀ ਲਖਮੀ ਜੋਰੀ ਬੂਝਤ ਨਾਹੀ ਲਹਰੇ ॥ ਬਿਨੁ ਹਰਿ ਭਗਤਿ ਕਹਾ ਥਿਤਿ ਪਾਵੈ ਫਿਰਤੋ ਪਹਰੇ ਪਹਰੇ ॥੨॥

ਅਨਿਕ ਬਿਲਾਸ ਕਰਤ ਮਨ ਮੋਹਨ ਪੂਰਨ ਹੋਤ ਨ ਕਾਮਾ ॥ ਜਲਤੋ ਜਲਤੋ ਕਬਹੂ ਨ ਬੂਝਤ ਸਗਲ ਬ੍ਰਿਥੇ ਬਿਨੁ ਨਾਮਾ ॥੩॥

ਹਰਿ ਕਾ ਨਾਮੁ ਜਪਹੁ ਮੇਰੇ ਮੀਤਾ ਇਹੈ ਸਾਰ ਸੁਖੁ ਪੂਰਾ ॥ ਸਾਧਸੰਗਤਿ ਜਨਮ ਮਰਣੁ ਨਿਵਾਰੈ ਨਾਨਕ ਜਨ ਕੀ ਧੂਰਾ ॥੪॥੪॥੧੬੨॥

(ਗੁਰੂ ਅਰਜਨ ਦੇਵ ਜੀ -- SGGS 215) ਗਉੜੀ ਮਾਲਾ ਮਹਲਾ ੫ ॥
ਮੋ ਕਉ ਇਹ ਬਿਧਿ ਕੋ ਸਮਝਾਵੈ ॥ ਕਰਤਾ ਹੋਇ ਜਨਾਵੈ ॥੧॥ ਰਹਾਉ ॥

ਅਨਜਾਨਤ ਕਿਛੁ ਇਨਹਿ ਕਮਾਨੋ ਜਪ ਤਪ ਕਛੂ ਨ ਸਾਧਾ ॥ ਦਹ ਦਿਸਿ ਲੈ ਇਹੁ ਮਨੁ ਦਉਰਾਇਓ ਕਵਨ ਕਰਮ ਕਰਿ ਬਾਧਾ ॥੧॥

ਮਨ ਤਨ ਧਨ ਭੂਮਿ ਕਾ ਠਾਕੁਰੁ ਹਉ ਇਸ ਕਾ ਇਹੁ ਮੇਰਾ ॥ ਭਰਮ ਮੋਹ ਕਛੁ ਸੂਝਸਿ ਨਾਹੀ ਇਹ ਪੈਖਰ ਪਏ ਪੈਰਾ ॥੨॥

ਤਬ ਇਹੁ ਕਹਾ ਕਮਾਵਨ ਪਰਿਆ ਜਬ ਇਹੁ ਕਛੂ ਨ ਹੋਤਾ ॥ ਜਬ ਏਕ ਨਿਰੰਜਨ ਨਿਰੰਕਾਰ ਪ੍ਰਭ ਸਭੁ ਕਿਛੁ ਆਪਹਿ ਕਰਤਾ ॥੩॥

ਅਪਨੇ ਕਰਤਬ ਆਪੇ ਜਾਨੈ ਜਿਨਿ ਇਹੁ ਰਚਨੁ ਰਚਾਇਆ ॥ ਕਹੁ ਨਾਨਕ ਕਰਣਹਾਰੁ ਹੈ ਆਪੇ ਸਤਿਗੁਰਿ ਭਰਮੁ ਚੁਕਾਇਆ ॥੪॥੫॥੧੬੩॥

(ਗੁਰੂ ਅਰਜਨ ਦੇਵ ਜੀ -- SGGS 216) ਗਉੜੀ ਮਾਲਾ ਮਹਲਾ ੫ ॥
ਹਰਿ ਬਿਨੁ ਅਵਰ ਕ੍ਰਿਆ ਬਿਰਥੇ ॥ ਜਪ ਤਪ ਸੰਜਮ ਕਰਮ ਕਮਾਣੇ ਇਹਿ ਓਰੈ ਮੂਸੇ ॥੧॥ ਰਹਾਉ ॥

ਬਰਤ ਨੇਮ ਸੰਜਮ ਮਹਿ ਰਹਤਾ ਤਿਨ ਕਾ ਆਢੁ ਨ ਪਾਇਆ ॥ ਆਗੈ ਚਲਣੁ ਅਉਰੁ ਹੈ ਭਾਈ ਊਂਹਾ ਕਾਮਿ ਨ ਆਇਆ ॥੧॥

ਤੀਰਥਿ ਨਾਇ ਅਰੁ ਧਰਨੀ ਭ੍ਰਮਤਾ ਆਗੈ ਠਉਰ ਨ ਪਾਵੈ ॥ ਊਹਾ ਕਾਮਿ ਨ ਆਵੈ ਇਹ ਬਿਧਿ ਓਹੁ ਲੋਗਨ ਹੀ ਪਤੀਆਵੈ ॥੨॥

ਚਤੁਰ ਬੇਦ ਮੁਖ ਬਚਨੀ ਉਚਰੈ ਆਗੈ ਮਹਲੁ ਨ ਪਾਈਐ ॥ ਬੂਝੈ ਨਾਹੀ ਏਕੁ ਸੁਧਾਖਰੁ ਓਹੁ ਸਗਲੀ ਝਾਖ ਝਖਾਈਐ ॥੩॥

ਨਾਨਕੁ ਕਹਤੋ ਇਹੁ ਬੀਚਾਰਾ ਜਿ ਕਮਾਵੈ ਸੁ ਪਾਰ ਗਰਾਮੀ ॥ ਗੁਰੁ ਸੇਵਹੁ ਅਰੁ ਨਾਮੁ ਧਿਆਵਹੁ ਤਿਆਗਹੁ ਮਨਹੁ ਗੁਮਾਨੀ ॥੪॥੬॥੧੬੪॥

(ਗੁਰੂ ਅਰਜਨ ਦੇਵ ਜੀ -- SGGS 216) ਗਉੜੀ ਮਾਲਾ ੫ ॥
ਮਾਧਉ ਹਰਿ ਹਰਿ ਹਰਿ ਮੁਖਿ ਕਹੀਐ ॥ ਹਮ ਤੇ ਕਛੂ ਨ ਹੋਵੈ ਸੁਆਮੀ ਜਿਉ ਰਾਖਹੁ ਤਿਉ ਰਹੀਐ ॥੧॥ ਰਹਾਉ ॥

ਕਿਆ ਕਿਛੁ ਕਰੈ ਕਿ ਕਰਣੈਹਾਰਾ ਕਿਆ ਇਸੁ ਹਾਥਿ ਬਿਚਾਰੇ ॥ ਜਿਤੁ ਤੁਮ ਲਾਵਹੁ ਤਿਤ ਹੀ ਲਾਗਾ ਪੂਰਨ ਖਸਮ ਹਮਾਰੇ ॥੧॥

ਕਰਹੁ ਕ੍ਰਿਪਾ ਸਰਬ ਕੇ ਦਾਤੇ ਏਕ ਰੂਪ ਲਿਵ ਲਾਵਹੁ ॥ ਨਾਨਕ ਕੀ ਬੇਨੰਤੀ ਹਰਿ ਪਹਿ ਅਪੁਨਾ ਨਾਮੁ ਜਪਾਵਹੁ ॥੨॥੭॥੧੬੫॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates