ਰਾਗ ਗੌੜੀ ਮਾਲਵਾ - ਬਾਣੀ ਸ਼ਬਦ, Raag Gauri Malva - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਅਰਜਨ ਦੇਵ ਜੀ -- SGGS 214) ਰਾਗੁ ਗੌੜੀ ਮਾਲਵਾ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਹਰਿ ਨਾਮੁ ਲੇਹੁ ਮੀਤਾ ਲੇਹੁ ਆਗੈ ਬਿਖਮ ਪੰਥੁ ਭੈਆਨ ॥੧॥ ਰਹਾਉ ॥

ਸੇਵਤ ਸੇਵਤ ਸਦਾ ਸੇਵਿ ਤੇਰੈ ਸੰਗਿ ਬਸਤੁ ਹੈ ਕਾਲੁ ॥ ਕਰਿ ਸੇਵਾ ਤੂੰ ਸਾਧ ਕੀ ਹੋ ਕਾਟੀਐ ਜਮ ਜਾਲੁ ॥੧॥

ਹੋਮ ਜਗ ਤੀਰਥ ਕੀਏ ਬਿਚਿ ਹਉਮੈ ਬਧੇ ਬਿਕਾਰ ॥ ਨਰਕੁ ਸੁਰਗੁ ਦੁਇ ਭੁੰਚਨਾ ਹੋਇ ਬਹੁਰਿ ਬਹੁਰਿ ਅਵਤਾਰ ॥੨॥

ਸਿਵ ਪੁਰੀ ਬ੍ਰਹਮ ਇੰਦ੍ਰ ਪੁਰੀ ਨਿਹਚਲੁ ਕੋ ਥਾਉ ਨਾਹਿ ॥ ਬਿਨੁ ਹਰਿ ਸੇਵਾ ਸੁਖੁ ਨਹੀ ਹੋ ਸਾਕਤ ਆਵਹਿ ਜਾਹਿ ॥੩॥

ਜੈਸੋ ਗੁਰਿ ਉਪਦੇਸਿਆ ਮੈ ਤੈਸੋ ਕਹਿਆ ਪੁਕਾਰਿ ॥ ਨਾਨਕੁ ਕਹੈ ਸੁਨਿ ਰੇ ਮਨਾ ਕਰਿ ਕੀਰਤਨੁ ਹੋਇ ਉਧਾਰੁ ॥੪॥੧॥੧੫੮॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates