ਰਾਗ ਗਉੜੀ ਪੂਰਬੀ ਦੀਪਕੀ - ਬਾਣੀ ਸ਼ਬਦ, Raag Gauri Purbi Dipki - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਨਾਨਕ ਦੇਵ ਜੀ -- SGGS 157) ਗਉੜੀ ਪੂਰਬੀ ਦੀਪਕੀ ਮਹਲਾ ੧
ੴ ਸਤਿਗੁਰ ਪ੍ਰਸਾਦਿ ॥
ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥ ਤਿਤੁ ਘਰਿ ਗਾਵਹੁ ਸੋਹਿਲਾ ਸਿਵਰਹੁ ਸਿਰਜਣਹਾਰੋ ॥੧॥

ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥ ਹਉ ਵਾਰੀ ਜਾਉ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ ਰਹਾਉ ॥

ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥ ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥੨॥

ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥ ਦੇਹੁ ਸਜਣ ਆਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥

ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥ ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥੪॥੧॥੨੦॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates