ਰਾਗ ਗਉੜੀ ਪੂਰਬੀ - ਬਾਣੀ ਸ਼ਬਦ, Raag Gauri Purbi - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਰਾਮਦਾਸ ਜੀ -- SGGS 13) ਰਾਗੁ ਗਉੜੀ ਪੂਰਬੀ ਮਹਲਾ ੪ ॥
ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥ ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥

ਕਰਿ ਸਾਧੂ ਅੰਜੁਲੀ ਪੁਨੁ ਵਡਾ ਹੇ ॥ ਕਰਿ ਡੰਡਉਤ ਪੁਨੁ ਵਡਾ ਹੇ ॥੧॥ ਰਹਾਉ ॥

ਸਾਕਤ ਹਰਿ ਰਸ ਸਾਦੁ ਨ ਜਾਣਿਆ ਤਿਨ ਅੰਤਰਿ ਹਉਮੈ ਕੰਡਾ ਹੇ ॥ ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥

ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥ ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥

ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥ ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੪॥

(ਗੁਰੂ ਅਰਜਨ ਦੇਵ ਜੀ -- SGGS 13) ਰਾਗੁ ਗਉੜੀ ਪੂਰਬੀ ਮਹਲਾ ੫ ॥
ਕਰਉ ਬੇਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥ ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥

ਅਉਧ ਘਟੈ ਦਿਨਸੁ ਰੈਣਾਰੇ ॥ ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥

ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ॥ ਜਿਸਹਿ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ॥੨॥

ਜਾ ਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥

ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥ ਨਾਨਕ ਦਾਸੁ ਇਹੈ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੫॥

(ਗੁਰੂ ਰਾਮਦਾਸ ਜੀ -- SGGS 168) ਮਹਲਾ ੪ ਗਉੜੀ ਪੂਰਬੀ ॥
ਹਰਿ ਦਇਆਲਿ ਦਇਆ ਪ੍ਰਭਿ ਕੀਨੀ ਮੇਰੈ ਮਨਿ ਤਨਿ ਮੁਖਿ ਹਰਿ ਬੋਲੀ ॥ ਗੁਰਮੁਖਿ ਰੰਗੁ ਭਇਆ ਅਤਿ ਗੂੜਾ ਹਰਿ ਰੰਗਿ ਭੀਨੀ ਮੇਰੀ ਚੋਲੀ ॥੧॥

ਅਪੁਨੇ ਹਰਿ ਪ੍ਰਭ ਕੀ ਹਉ ਗੋਲੀ ॥ ਜਬ ਹਮ ਹਰਿ ਸੇਤੀ ਮਨੁ ਮਾਨਿਆ ਕਰਿ ਦੀਨੋ ਜਗਤੁ ਸਭੁ ਗੋਲ ਅਮੋਲੀ ॥੧॥ ਰਹਾਉ ॥

ਕਰਹੁ ਬਿਬੇਕੁ ਸੰਤ ਜਨ ਭਾਈ ਖੋਜਿ ਹਿਰਦੈ ਦੇਖਿ ਢੰਢੋਲੀ ॥ ਹਰਿ ਹਰਿ ਰੂਪੁ ਸਭ ਜੋਤਿ ਸਬਾਈ ਹਰਿ ਨਿਕਟਿ ਵਸੈ ਹਰਿ ਕੋਲੀ ॥੨॥

ਹਰਿ ਹਰਿ ਨਿਕਟਿ ਵਸੈ ਸਭ ਜਗ ਕੈ ਅਪਰੰਪਰ ਪੁਰਖੁ ਅਤੋਲੀ ॥ ਹਰਿ ਹਰਿ ਪ੍ਰਗਟੁ ਕੀਓ ਗੁਰਿ ਪੂਰੈ ਸਿਰੁ ਵੇਚਿਓ ਗੁਰ ਪਹਿ ਮੋਲੀ ॥੩॥

ਹਰਿ ਜੀ ਅੰਤਰਿ ਬਾਹਰਿ ਤੁਮ ਸਰਣਾਗਤਿ ਤੁਮ ਵਡ ਪੁਰਖ ਵਡੋਲੀ ॥ ਜਨੁ ਨਾਨਕੁ ਅਨਦਿਨੁ ਹਰਿ ਗੁਣ ਗਾਵੈ ਮਿਲਿ ਸਤਿਗੁਰ ਗੁਰ ਵੇਚੋਲੀ ॥੪॥੧॥੧੫॥੫੩॥

(ਗੁਰੂ ਰਾਮਦਾਸ ਜੀ -- SGGS 169) ਗਉੜੀ ਪੂਰਬੀ ਮਹਲਾ ੪ ॥
ਜਗਜੀਵਨ ਅਪਰੰਪਰ ਸੁਆਮੀ ਜਗਦੀਸੁਰ ਪੁਰਖ ਬਿਧਾਤੇ ॥ ਜਿਤੁ ਮਾਰਗਿ ਤੁਮ ਪ੍ਰੇਰਹੁ ਸੁਆਮੀ ਤਿਤੁ ਮਾਰਗਿ ਹਮ ਜਾਤੇ ॥੧॥

ਰਾਮ ਮੇਰਾ ਮਨੁ ਹਰਿ ਸੇਤੀ ਰਾਤੇ ॥ ਸਤਸੰਗਤਿ ਮਿਲਿ ਰਾਮ ਰਸੁ ਪਾਇਆ ਹਰਿ ਰਾਮੈ ਨਾਮਿ ਸਮਾਤੇ ॥੧॥ ਰਹਾਉ ॥

ਹਰਿ ਹਰਿ ਨਾਮੁ ਹਰਿ ਹਰਿ ਜਗਿ ਅਵਖਧੁ ਹਰਿ ਹਰਿ ਨਾਮੁ ਹਰਿ ਸਾਤੇ ॥ ਤਿਨ ਕੇ ਪਾਪ ਦੋਖ ਸਭਿ ਬਿਨਸੇ ਜੋ ਗੁਰਮਤਿ ਰਾਮ ਰਸੁ ਖਾਤੇ ॥੨॥

ਜਿਨ ਕਉ ਲਿਖਤੁ ਲਿਖੇ ਧੁਰਿ ਮਸਤਕਿ ਤੇ ਗੁਰ ਸੰਤੋਖ ਸਰਿ ਨਾਤੇ ॥ ਦੁਰਮਤਿ ਮੈਲੁ ਗਈ ਸਭ ਤਿਨ ਕੀ ਜੋ ਰਾਮ ਨਾਮ ਰੰਗਿ ਰਾਤੇ ॥੩॥

ਰਾਮ ਤੁਮ ਆਪੇ ਆਪਿ ਆਪਿ ਪ੍ਰਭੁ ਠਾਕੁਰ ਤੁਮ ਜੇਵਡ ਅਵਰੁ ਨ ਦਾਤੇ ॥ ਜਨੁ ਨਾਨਕੁ ਨਾਮੁ ਲਏ ਤਾਂ ਜੀਵੈ ਹਰਿ ਜਪੀਐ ਹਰਿ ਕਿਰਪਾ ਤੇ ॥੪॥੨॥੧੬॥੫੪॥

(ਗੁਰੂ ਰਾਮਦਾਸ ਜੀ -- SGGS 169) ਗਉੜੀ ਪੂਰਬੀ ਮਹਲਾ ੪ ॥
ਕਰਹੁ ਕ੍ਰਿਪਾ ਜਗਜੀਵਨ ਦਾਤੇ ਮੇਰਾ ਮਨੁ ਹਰਿ ਸੇਤੀ ਰਾਚੇ ॥ ਸਤਿਗੁਰਿ ਬਚਨੁ ਦੀਓ ਅਤਿ ਨਿਰਮਲੁ ਜਪਿ ਹਰਿ ਹਰਿ ਹਰਿ ਮਨੁ ਮਾਚੇ ॥੧॥

ਰਾਮ ਮੇਰਾ ਮਨੁ ਤਨੁ ਬੇਧਿ ਲੀਓ ਹਰਿ ਸਾਚੇ ॥ ਜਿਹ ਕਾਲ ਕੈ ਮੁਖਿ ਜਗਤੁ ਸਭੁ ਗ੍ਰਸਿਆ ਗੁਰ ਸਤਿਗੁਰ ਕੈ ਬਚਨਿ ਹਰਿ ਹਮ ਬਾਚੇ ॥੧॥ ਰਹਾਉ ॥

ਜਿਨ ਕਉ ਪ੍ਰੀਤਿ ਨਾਹੀ ਹਰਿ ਸੇਤੀ ਤੇ ਸਾਕਤ ਮੂੜ ਨਰ ਕਾਚੇ ॥ ਤਿਨ ਕਉ ਜਨਮੁ ਮਰਣੁ ਅਤਿ ਭਾਰੀ ਵਿਚਿ ਵਿਸਟਾ ਮਰਿ ਮਰਿ ਪਾਚੇ ॥੨॥

ਤੁਮ ਦਇਆਲ ਸਰਣਿ ਪ੍ਰਤਿਪਾਲਕ ਮੋ ਕਉ ਦੀਜੈ ਦਾਨੁ ਹਰਿ ਹਮ ਜਾਚੇ ॥ ਹਰਿ ਕੇ ਦਾਸ ਦਾਸ ਹਮ ਕੀਜੈ ਮਨੁ ਨਿਰਤਿ ਕਰੇ ਕਰਿ ਨਾਚੇ ॥੩॥

ਆਪੇ ਸਾਹ ਵਡੇ ਪ੍ਰਭ ਸੁਆਮੀ ਹਮ ਵਣਜਾਰੇ ਹਹਿ ਤਾ ਚੇ ॥ ਮੇਰਾ ਮਨੁ ਤਨੁ ਜੀਉ ਰਾਸਿ ਸਭ ਤੇਰੀ ਜਨ ਨਾਨਕ ਕੇ ਸਾਹ ਪ੍ਰਭ ਸਾਚੇ ॥੪॥੩॥੧੭॥੫੫॥

(ਗੁਰੂ ਰਾਮਦਾਸ ਜੀ -- SGGS 169) ਗਉੜੀ ਪੂਰਬੀ ਮਹਲਾ ੪ ॥
ਤੁਮ ਦਇਆਲ ਸਰਬ ਦੁਖ ਭੰਜਨ ਇਕ ਬਿਨਉ ਸੁਨਹੁ ਦੇ ਕਾਨੇ ॥ ਜਿਸ ਤੇ ਤੁਮ ਹਰਿ ਜਾਨੇ ਸੁਆਮੀ ਸੋ ਸਤਿਗੁਰੁ ਮੇਲਿ ਮੇਰਾ ਪ੍ਰਾਨੇ ॥੧॥

ਰਾਮ ਹਮ ਸਤਿਗੁਰ ਪਾਰਬ੍ਰਹਮ ਕਰਿ ਮਾਨੇ ॥ ਹਮ ਮੂੜ ਮੁਗਧ ਅਸੁਧ ਮਤਿ ਹੋਤੇ ਗੁਰ ਸਤਿਗੁਰ ਕੈ ਬਚਨਿ ਹਰਿ ਹਮ ਜਾਨੇ ॥੧॥ ਰਹਾਉ ॥

ਜਿਤਨੇ ਰਸ ਅਨ ਰਸ ਹਮ ਦੇਖੇ ਸਭ ਤਿਤਨੇ ਫੀਕ ਫੀਕਾਨੇ ॥ ਹਰਿ ਕਾ ਨਾਮੁ ਅੰਮ੍ਰਿਤ ਰਸੁ ਚਾਖਿਆ ਮਿਲਿ ਸਤਿਗੁਰ ਮੀਠ ਰਸ ਗਾਨੇ ॥੨॥

ਜਿਨ ਕਉ ਗੁਰੁ ਸਤਿਗੁਰੁ ਨਹੀ ਭੇਟਿਆ ਤੇ ਸਾਕਤ ਮੂੜ ਦਿਵਾਨੇ ॥ ਤਿਨ ਕੇ ਕਰਮਹੀਨ ਧੁਰਿ ਪਾਏ ਦੇਖਿ ਦੀਪਕੁ ਮੋਹਿ ਪਚਾਨੇ ॥੩॥

ਜਿਨ ਕਉ ਤੁਮ ਦਇਆ ਕਰਿ ਮੇਲਹੁ ਤੇ ਹਰਿ ਹਰਿ ਸੇਵ ਲਗਾਨੇ ॥ ਜਨ ਨਾਨਕ ਹਰਿ ਹਰਿ ਹਰਿ ਜਪਿ ਪ੍ਰਗਟੇ ਮਤਿ ਗੁਰਮਤਿ ਨਾਮਿ ਸਮਾਨੇ ॥੪॥੪॥੧੮॥੫੬॥

(ਗੁਰੂ ਰਾਮਦਾਸ ਜੀ -- SGGS 170) ਗਉੜੀ ਪੂਰਬੀ ਮਹਲਾ ੪ ॥
ਮੇਰੇ ਮਨ ਸੋ ਪ੍ਰਭੁ ਸਦਾ ਨਾਲਿ ਹੈ ਸੁਆਮੀ ਕਹੁ ਕਿਥੈ ਹਰਿ ਪਹੁ ਨਸੀਐ ॥ ਹਰਿ ਆਪੇ ਬਖਸਿ ਲਏ ਪ੍ਰਭੁ ਸਾਚਾ ਹਰਿ ਆਪਿ ਛਡਾਏ ਛੁਟੀਐ ॥੧॥

ਮੇਰੇ ਮਨ ਜਪਿ ਹਰਿ ਹਰਿ ਹਰਿ ਮਨਿ ਜਪੀਐ ॥ ਸਤਿਗੁਰ ਕੀ ਸਰਣਾਈ ਭਜਿ ਪਉ ਮੇਰੇ ਮਨਾ ਗੁਰ ਸਤਿਗੁਰ ਪੀਛੈ ਛੁਟੀਐ ॥੧॥ ਰਹਾਉ ॥

ਮੇਰੇ ਮਨ ਸੇਵਹੁ ਸੋ ਪ੍ਰਭ ਸ੍ਰਬ ਸੁਖਦਾਤਾ ਜਿਤੁ ਸੇਵਿਐ ਨਿਜ ਘਰਿ ਵਸੀਐ ॥ ਗੁਰਮੁਖਿ ਜਾਇ ਲਹਹੁ ਘਰੁ ਅਪਨਾ ਘਸਿ ਚੰਦਨੁ ਹਰਿ ਜਸੁ ਘਸੀਐ ॥੨॥

ਮੇਰੇ ਮਨ ਹਰਿ ਹਰਿ ਹਰਿ ਹਰਿ ਹਰਿ ਜਸੁ ਊਤਮੁ ਲੈ ਲਾਹਾ ਹਰਿ ਮਨਿ ਹਸੀਐ ॥ ਹਰਿ ਹਰਿ ਆਪਿ ਦਇਆ ਕਰਿ ਦੇਵੈ ਤਾ ਅੰਮ੍ਰਿਤੁ ਹਰਿ ਰਸੁ ਚਖੀਐ ॥੩॥

ਮੇਰੇ ਮਨ ਨਾਮ ਬਿਨਾ ਜੋ ਦੂਜੈ ਲਾਗੇ ਤੇ ਸਾਕਤ ਨਰ ਜਮਿ ਘੁਟੀਐ ॥ ਤੇ ਸਾਕਤ ਚੋਰ ਜਿਨਾ ਨਾਮੁ ਵਿਸਾਰਿਆ ਮਨ ਤਿਨ ਕੈ ਨਿਕਟਿ ਨ ਭਿਟੀਐ ॥੪॥

ਮੇਰੇ ਮਨ ਸੇਵਹੁ ਅਲਖ ਨਿਰੰਜਨ ਨਰਹਰਿ ਜਿਤੁ ਸੇਵਿਐ ਲੇਖਾ ਛੁਟੀਐ ॥ ਜਨ ਨਾਨਕ ਹਰਿ ਪ੍ਰਭਿ ਪੂਰੇ ਕੀਏ ਖਿਨੁ ਮਾਸਾ ਤੋਲੁ ਨ ਘਟੀਐ ॥੫॥੫॥੧੯॥੫੭॥

(ਗੁਰੂ ਰਾਮਦਾਸ ਜੀ -- SGGS 170) ਗਉੜੀ ਪੂਰਬੀ ਮਹਲਾ ੪ ॥
ਹਮਰੇ ਪ੍ਰਾਨ ਵਸਗਤਿ ਪ੍ਰਭ ਤੁਮਰੈ ਮੇਰਾ ਜੀਉ ਪਿੰਡੁ ਸਭ ਤੇਰੀ ॥ ਦਇਆ ਕਰਹੁ ਹਰਿ ਦਰਸੁ ਦਿਖਾਵਹੁ ਮੇਰੈ ਮਨਿ ਤਨਿ ਲੋਚ ਘਣੇਰੀ ॥੧॥

ਰਾਮ ਮੇਰੈ ਮਨਿ ਤਨਿ ਲੋਚ ਮਿਲਣ ਹਰਿ ਕੇਰੀ ॥ ਗੁਰ ਕ੍ਰਿਪਾਲਿ ਕ੍ਰਿਪਾ ਕਿੰਚਤ ਗੁਰਿ ਕੀਨੀ ਹਰਿ ਮਿਲਿਆ ਆਇ ਪ੍ਰਭੁ ਮੇਰੀ ॥੧॥ ਰਹਾਉ ॥

ਜੋ ਹਮਰੈ ਮਨ ਚਿਤਿ ਹੈ ਸੁਆਮੀ ਸਾ ਬਿਧਿ ਤੁਮ ਹਰਿ ਜਾਨਹੁ ਮੇਰੀ ॥ ਅਨਦਿਨੁ ਨਾਮੁ ਜਪੀ ਸੁਖੁ ਪਾਈ ਨਿਤ ਜੀਵਾ ਆਸ ਹਰਿ ਤੇਰੀ ॥੨॥

ਗੁਰਿ ਸਤਿਗੁਰਿ ਦਾਤੈ ਪੰਥੁ ਬਤਾਇਆ ਹਰਿ ਮਿਲਿਆ ਆਇ ਪ੍ਰਭੁ ਮੇਰੀ ॥ ਅਨਦਿਨੁ ਅਨਦੁ ਭਇਆ ਵਡਭਾਗੀ ਸਭ ਆਸ ਪੁਜੀ ਜਨ ਕੇਰੀ ॥੩॥

ਜਗੰਨਾਥ ਜਗਦੀਸੁਰ ਕਰਤੇ ਸਭ ਵਸਗਤਿ ਹੈ ਹਰਿ ਕੇਰੀ ॥ ਜਨ ਨਾਨਕ ਸਰਣਾਗਤਿ ਆਏ ਹਰਿ ਰਾਖਹੁ ਪੈਜ ਜਨ ਕੇਰੀ ॥੪॥੬॥੨੦॥੫੮॥

(ਗੁਰੂ ਰਾਮਦਾਸ ਜੀ -- SGGS 170) ਗਉੜੀ ਪੂਰਬੀ ਮਹਲਾ ੪ ॥
ਇਹੁ ਮਨੂਆ ਖਿਨੁ ਨ ਟਿਕੈ ਬਹੁ ਰੰਗੀ ਦਹ ਦਹ ਦਿਸਿ ਚਲਿ ਚਲਿ ਹਾਢੇ ॥ ਗੁਰੁ ਪੂਰਾ ਪਾਇਆ ਵਡਭਾਗੀ ਹਰਿ ਮੰਤ੍ਰੁ ਦੀਆ ਮਨੁ ਠਾਢੇ ॥੧॥

ਰਾਮ ਹਮ ਸਤਿਗੁਰ ਲਾਲੇ ਕਾਂਢੇ ॥੧॥ ਰਹਾਉ ॥

ਹਮਰੈ ਮਸਤਕਿ ਦਾਗੁ ਦਗਾਨਾ ਹਮ ਕਰਜ ਗੁਰੂ ਬਹੁ ਸਾਢੇ ॥ ਪਰਉਪਕਾਰੁ ਪੁੰਨੁ ਬਹੁ ਕੀਆ ਭਉ ਦੁਤਰੁ ਤਾਰਿ ਪਰਾਢੇ ॥੨॥

ਜਿਨ ਕਉ ਪ੍ਰੀਤਿ ਰਿਦੈ ਹਰਿ ਨਾਹੀ ਤਿਨ ਕੂਰੇ ਗਾਢਨ ਗਾਢੇ ॥ ਜਿਉ ਪਾਣੀ ਕਾਗਦੁ ਬਿਨਸਿ ਜਾਤ ਹੈ ਤਿਉ ਮਨਮੁਖ ਗਰਭਿ ਗਲਾਢੇ ॥੩॥

ਹਮ ਜਾਨਿਆ ਕਛੂ ਨ ਜਾਨਹ ਆਗੈ ਜਿਉ ਹਰਿ ਰਾਖੈ ਤਿਉ ਠਾਢੇ ॥ ਹਮ ਭੂਲ ਚੂਕ ਗੁਰ ਕਿਰਪਾ ਧਾਰਹੁ ਜਨ ਨਾਨਕ ਕੁਤਰੇ ਕਾਢੇ ॥੪॥੭॥੨੧॥੫੯॥

(ਗੁਰੂ ਰਾਮਦਾਸ ਜੀ -- SGGS 171) ਗਉੜੀ ਪੂਰਬੀ ਮਹਲਾ ੪ ॥
ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥ ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥

ਕਰਿ ਸਾਧੂ ਅੰਜੁਲੀ ਪੁੰਨੁ ਵਡਾ ਹੇ ॥ ਕਰਿ ਡੰਡਉਤ ਪੁਨੁ ਵਡਾ ਹੇ ॥੧॥ ਰਹਾਉ ॥

ਸਾਕਤ ਹਰਿ ਰਸ ਸਾਦੁ ਨ ਜਾਨਿਆ ਤਿਨ ਅੰਤਰਿ ਹਉਮੈ ਕੰਡਾ ਹੇ ॥ ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥

ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥ ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥

ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥ ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੮॥੨੨॥੬੦॥

(ਗੁਰੂ ਰਾਮਦਾਸ ਜੀ -- SGGS 171) ਗਉੜੀ ਪੂਰਬੀ ਮਹਲਾ ੪ ॥
ਇਸੁ ਗੜ ਮਹਿ ਹਰਿ ਰਾਮ ਰਾਇ ਹੈ ਕਿਛੁ ਸਾਦੁ ਨ ਪਾਵੈ ਧੀਠਾ ॥ ਹਰਿ ਦੀਨ ਦਇਆਲਿ ਅਨੁਗ੍ਰਹੁ ਕੀਆ ਹਰਿ ਗੁਰ ਸਬਦੀ ਚਖਿ ਡੀਠਾ ॥੧॥

ਰਾਮ ਹਰਿ ਕੀਰਤਨੁ ਗੁਰ ਲਿਵ ਮੀਠਾ ॥੧॥ ਰਹਾਉ ॥

ਹਰਿ ਅਗਮੁ ਅਗੋਚਰੁ ਪਾਰਬ੍ਰਹਮੁ ਹੈ ਮਿਲਿ ਸਤਿਗੁਰ ਲਾਗਿ ਬਸੀਠਾ ॥ ਜਿਨ ਗੁਰ ਬਚਨ ਸੁਖਾਨੇ ਹੀਅਰੈ ਤਿਨ ਆਗੈ ਆਣਿ ਪਰੀਠਾ ॥੨॥

ਮਨਮੁਖ ਹੀਅਰਾ ਅਤਿ ਕਠੋਰੁ ਹੈ ਤਿਨ ਅੰਤਰਿ ਕਾਰ ਕਰੀਠਾ ॥ ਬਿਸੀਅਰ ਕਉ ਬਹੁ ਦੂਧੁ ਪੀਆਈਐ ਬਿਖੁ ਨਿਕਸੈ ਫੋਲਿ ਫੁਲੀਠਾ ॥੩॥

ਹਰਿ ਪ੍ਰਭ ਆਨਿ ਮਿਲਾਵਹੁ ਗੁਰੁ ਸਾਧੂ ਘਸਿ ਗਰੁੜੁ ਸਬਦੁ ਮੁਖਿ ਲੀਠਾ ॥ ਜਨ ਨਾਨਕ ਗੁਰ ਕੇ ਲਾਲੇ ਗੋਲੇ ਲਗਿ ਸੰਗਤਿ ਕਰੂਆ ਮੀਠਾ ॥੪॥੯॥੨੩॥੬੧॥

(ਗੁਰੂ ਰਾਮਦਾਸ ਜੀ -- SGGS 171) ਗਉੜੀ ਪੂਰਬੀ ਮਹਲਾ ੪ ॥
ਹਰਿ ਹਰਿ ਅਰਥਿ ਸਰੀਰੁ ਹਮ ਬੇਚਿਆ ਪੂਰੇ ਗੁਰ ਕੈ ਆਗੇ ॥ ਸਤਿਗੁਰ ਦਾਤੈ ਨਾਮੁ ਦਿੜਾਇਆ ਮੁਖਿ ਮਸਤਕਿ ਭਾਗ ਸਭਾਗੇ ॥੧॥

ਰਾਮ ਗੁਰਮਤਿ ਹਰਿ ਲਿਵ ਲਾਗੇ ॥੧॥ ਰਹਾਉ ॥

ਘਟਿ ਘਟਿ ਰਮਈਆ ਰਮਤ ਰਾਮ ਰਾਇ ਗੁਰ ਸਬਦਿ ਗੁਰੂ ਲਿਵ ਲਾਗੇ ॥ ਹਉ ਮਨੁ ਤਨੁ ਦੇਵਉ ਕਾਟਿ ਗੁਰੂ ਕਉ ਮੇਰਾ ਭ੍ਰਮੁ ਭਉ ਗੁਰ ਬਚਨੀ ਭਾਗੇ ॥੨॥

ਅੰਧਿਆਰੈ ਦੀਪਕ ਆਨਿ ਜਲਾਏ ਗੁਰ ਗਿਆਨਿ ਗੁਰੂ ਲਿਵ ਲਾਗੇ ॥ ਅਗਿਆਨੁ ਅੰਧੇਰਾ ਬਿਨਸਿ ਬਿਨਾਸਿਓ ਘਰਿ ਵਸਤੁ ਲਹੀ ਮਨ ਜਾਗੇ ॥੩॥

ਸਾਕਤ ਬਧਿਕ ਮਾਇਆਧਾਰੀ ਤਿਨ ਜਮ ਜੋਹਨਿ ਲਾਗੇ ॥ ਉਨ ਸਤਿਗੁਰ ਆਗੈ ਸੀਸੁ ਨ ਬੇਚਿਆ ਓਇ ਆਵਹਿ ਜਾਹਿ ਅਭਾਗੇ ॥੪॥

ਹਮਰਾ ਬਿਨਉ ਸੁਨਹੁ ਪ੍ਰਭ ਠਾਕੁਰ ਹਮ ਸਰਣਿ ਪ੍ਰਭੂ ਹਰਿ ਮਾਗੇ ॥ ਜਨ ਨਾਨਕ ਕੀ ਲਜ ਪਾਤਿ ਗੁਰੂ ਹੈ ਸਿਰੁ ਬੇਚਿਓ ਸਤਿਗੁਰ ਆਗੇ ॥੫॥੧੦॥੨੪॥੬੨॥

(ਗੁਰੂ ਰਾਮਦਾਸ ਜੀ -- SGGS 172) ਗਉੜੀ ਪੂਰਬੀ ਮਹਲਾ ੪ ॥
ਹਮ ਅਹੰਕਾਰੀ ਅਹੰਕਾਰ ਅਗਿਆਨ ਮਤਿ ਗੁਰਿ ਮਿਲਿਐ ਆਪੁ ਗਵਾਇਆ ॥ ਹਉਮੈ ਰੋਗੁ ਗਇਆ ਸੁਖੁ ਪਾਇਆ ਧਨੁ ਧੰਨੁ ਗੁਰੂ ਹਰਿ ਰਾਇਆ ॥੧॥

ਰਾਮ ਗੁਰ ਕੈ ਬਚਨਿ ਹਰਿ ਪਾਇਆ ॥੧॥ ਰਹਾਉ ॥

ਮੇਰੈ ਹੀਅਰੈ ਪ੍ਰੀਤਿ ਰਾਮ ਰਾਇ ਕੀ ਗੁਰਿ ਮਾਰਗੁ ਪੰਥੁ ਬਤਾਇਆ ॥ ਮੇਰਾ ਜੀਉ ਪਿੰਡੁ ਸਭੁ ਸਤਿਗੁਰ ਆਗੈ ਜਿਨਿ ਵਿਛੁੜਿਆ ਹਰਿ ਗਲਿ ਲਾਇਆ ॥੨॥

ਮੇਰੈ ਅੰਤਰਿ ਪ੍ਰੀਤਿ ਲਗੀ ਦੇਖਨ ਕਉ ਗੁਰਿ ਹਿਰਦੇ ਨਾਲਿ ਦਿਖਾਇਆ ॥ ਸਹਜ ਅਨੰਦੁ ਭਇਆ ਮਨਿ ਮੋਰੈ ਗੁਰ ਆਗੈ ਆਪੁ ਵੇਚਾਇਆ ॥੩॥

ਹਮ ਅਪਰਾਧ ਪਾਪ ਬਹੁ ਕੀਨੇ ਕਰਿ ਦੁਸਟੀ ਚੋਰ ਚੁਰਾਇਆ ॥ ਅਬ ਨਾਨਕ ਸਰਣਾਗਤਿ ਆਏ ਹਰਿ ਰਾਖਹੁ ਲਾਜ ਹਰਿ ਭਾਇਆ ॥੪॥੧੧॥੨੫॥੬੩॥

(ਗੁਰੂ ਰਾਮਦਾਸ ਜੀ -- SGGS 172) ਗਉੜੀ ਪੂਰਬੀ ਮਹਲਾ ੪ ॥
ਗੁਰਮਤਿ ਬਾਜੈ ਸਬਦੁ ਅਨਾਹਦੁ ਗੁਰਮਤਿ ਮਨੂਆ ਗਾਵੈ ॥ ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧੰਨੁ ਗੁਰੂ ਲਿਵ ਲਾਵੈ ॥੧॥

ਗੁਰਮੁਖਿ ਹਰਿ ਲਿਵ ਲਾਵੈ ॥੧॥ ਰਹਾਉ ॥

ਹਮਰਾ ਠਾਕੁਰੁ ਸਤਿਗੁਰੁ ਪੂਰਾ ਮਨੁ ਗੁਰ ਕੀ ਕਾਰ ਕਮਾਵੈ ॥ ਹਮ ਮਲਿ ਮਲਿ ਧੋਵਹ ਪਾਵ ਗੁਰੂ ਕੇ ਜੋ ਹਰਿ ਹਰਿ ਕਥਾ ਸੁਨਾਵੈ ॥੨॥

ਹਿਰਦੈ ਗੁਰਮਤਿ ਰਾਮ ਰਸਾਇਣੁ ਜਿਹਵਾ ਹਰਿ ਗੁਣ ਗਾਵੈ ॥ ਮਨ ਰਸਕਿ ਰਸਕਿ ਹਰਿ ਰਸਿ ਆਘਾਨੇ ਫਿਰਿ ਬਹੁਰਿ ਨ ਭੂਖ ਲਗਾਵੈ ॥੩॥

ਕੋਈ ਕਰੈ ਉਪਾਵ ਅਨੇਕ ਬਹੁਤੇਰੇ ਬਿਨੁ ਕਿਰਪਾ ਨਾਮੁ ਨ ਪਾਵੈ ॥ ਜਨ ਨਾਨਕ ਕਉ ਹਰਿ ਕਿਰਪਾ ਧਾਰੀ ਮਤਿ ਗੁਰਮਤਿ ਨਾਮੁ ਦ੍ਰਿੜਾਵੈ ॥੪॥੧੨॥੨੬॥੬੪॥

(ਗੁਰੂ ਅਰਜਨ ਦੇਵ ਜੀ -- SGGS 204) ਰਾਗੁ ਗਉੜੀ ਪੂਰਬੀ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ ॥੧॥ ਰਹਾਉ ॥

ਰੂਪ ਹੀਨ ਬੁਧਿ ਬਲ ਹੀਨੀ ਮੋਹਿ ਪਰਦੇਸਨਿ ਦੂਰ ਤੇ ਆਈ ॥੧॥

ਨਾਹਿਨ ਦਰਬੁ ਨ ਜੋਬਨ ਮਾਤੀ ਮੋਹਿ ਅਨਾਥ ਕੀ ਕਰਹੁ ਸਮਾਈ ॥੨॥

ਖੋਜਤ ਖੋਜਤ ਭਈ ਬੈਰਾਗਨਿ ਪ੍ਰਭ ਦਰਸਨ ਕਉ ਹਉ ਫਿਰਤ ਤਿਸਾਈ ॥੩॥

ਦੀਨ ਦਇਆਲ ਕ੍ਰਿਪਾਲ ਪ੍ਰਭ ਨਾਨਕ ਸਾਧਸੰਗਿ ਮੇਰੀ ਜਲਨਿ ਬੁਝਾਈ ॥੪॥੧॥੧੧੮॥

(ਗੁਰੂ ਅਰਜਨ ਦੇਵ ਜੀ -- SGGS 204) ਰਾਗੁ ਗਉੜੀ ਪੂਰਬੀ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਕਿਨ ਬਿਧਿ ਮਿਲੈ ਗੁਸਾਈ ਮੇਰੇ ਰਾਮ ਰਾਇ ॥ ਕੋਈ ਐਸਾ ਸੰਤੁ ਸਹਜ ਸੁਖਦਾਤਾ ਮੋਹਿ ਮਾਰਗੁ ਦੇਇ ਬਤਾਈ ॥੧॥ ਰਹਾਉ ॥

ਅੰਤਰਿ ਅਲਖੁ ਨ ਜਾਈ ਲਖਿਆ ਵਿਚਿ ਪੜਦਾ ਹਉਮੈ ਪਾਈ ॥ ਮਾਇਆ ਮੋਹਿ ਸਭੋ ਜਗੁ ਸੋਇਆ ਇਹੁ ਭਰਮੁ ਕਹਹੁ ਕਿਉ ਜਾਈ ॥੧॥

ਏਕਾ ਸੰਗਤਿ ਇਕਤੁ ਗ੍ਰਿਹਿ ਬਸਤੇ ਮਿਲਿ ਬਾਤ ਨ ਕਰਤੇ ਭਾਈ ॥ ਏਕ ਬਸਤੁ ਬਿਨੁ ਪੰਚ ਦੁਹੇਲੇ ਓਹ ਬਸਤੁ ਅਗੋਚਰ ਠਾਈ ॥੨॥

ਜਿਸ ਕਾ ਗ੍ਰਿਹੁ ਤਿਨਿ ਦੀਆ ਤਾਲਾ ਕੁੰਜੀ ਗੁਰ ਸਉਪਾਈ ॥ ਅਨਿਕ ਉਪਾਵ ਕਰੇ ਨਹੀ ਪਾਵੈ ਬਿਨੁ ਸਤਿਗੁਰ ਸਰਣਾਈ ॥੩॥

ਜਿਨ ਕੇ ਬੰਧਨ ਕਾਟੇ ਸਤਿਗੁਰ ਤਿਨ ਸਾਧਸੰਗਤਿ ਲਿਵ ਲਾਈ ॥ ਪੰਚ ਜਨਾ ਮਿਲਿ ਮੰਗਲੁ ਗਾਇਆ ਹਰਿ ਨਾਨਕ ਭੇਦੁ ਨ ਭਾਈ ॥੪॥

ਮੇਰੇ ਰਾਮ ਰਾਇ ਇਨ ਬਿਧਿ ਮਿਲੈ ਗੁਸਾਈ ॥ ਸਹਜੁ ਭਇਆ ਭ੍ਰਮੁ ਖਿਨ ਮਹਿ ਨਾਠਾ ਮਿਲਿ ਜੋਤੀ ਜੋਤਿ ਸਮਾਈ ॥੧॥ ਰਹਾਉ ਦੂਜਾ ॥੧॥੧੨੨॥

(ਗੁਰੂ ਅਰਜਨ ਦੇਵ ਜੀ -- SGGS 210) ਰਾਗੁ ਗਉੜੀ ਪੂਰਬੀ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਕਬਹੂ ਨ ਮਨਹੁ ਬਿਸਾਰੇ ॥ ਈਹਾ ਊਹਾ ਸਰਬ ਸੁਖਦਾਤਾ ਸਗਲ ਘਟਾ ਪ੍ਰਤਿਪਾਰੇ ॥੧॥ ਰਹਾਉ ॥

ਮਹਾ ਕਸਟ ਕਾਟੈ ਖਿਨ ਭੀਤਰਿ ਰਸਨਾ ਨਾਮੁ ਚਿਤਾਰੇ ॥ ਸੀਤਲ ਸਾਂਤਿ ਸੂਖ ਹਰਿ ਸਰਣੀ ਜਲਤੀ ਅਗਨਿ ਨਿਵਾਰੇ ॥੧॥

ਗਰਭ ਕੁੰਡ ਨਰਕ ਤੇ ਰਾਖੈ ਭਵਜਲੁ ਪਾਰਿ ਉਤਾਰੇ ॥ ਚਰਨ ਕਮਲ ਆਰਾਧਤ ਮਨ ਮਹਿ ਜਮ ਕੀ ਤ੍ਰਾਸ ਬਿਦਾਰੇ ॥੨॥

ਪੂਰਨ ਪਾਰਬ੍ਰਹਮ ਪਰਮੇਸੁਰ ਊਚਾ ਅਗਮ ਅਪਾਰੇ ॥ ਗੁਣ ਗਾਵਤ ਧਿਆਵਤ ਸੁਖ ਸਾਗਰ ਜੂਏ ਜਨਮੁ ਨ ਹਾਰੇ ॥੩॥

ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨੋ ਨਿਰਗੁਣ ਕੇ ਦਾਤਾਰੇ ॥ ਕਰਿ ਕਿਰਪਾ ਅਪੁਨੋ ਨਾਮੁ ਦੀਜੈ ਨਾਨਕ ਸਦ ਬਲਿਹਾਰੇ ॥੪॥੧॥੧੩੮॥

(ਗੁਰੂ ਅਰਜਨ ਦੇਵ ਜੀ -- SGGS 212) ਗਉੜੀ ਪੂਰਬੀ ਮਹਲਾ ੫ ॥
ਮੇਰੇ ਮਨ ਸਰਣਿ ਪ੍ਰਭੂ ਸੁਖ ਪਾਏ ॥ ਜਾ ਦਿਨਿ ਬਿਸਰੈ ਪ੍ਰਾਨ ਸੁਖਦਾਤਾ ਸੋ ਦਿਨੁ ਜਾਤ ਅਜਾਏ ॥੧॥ ਰਹਾਉ ॥

ਏਕ ਰੈਣ ਕੇ ਪਾਹੁਨ ਤੁਮ ਆਏ ਬਹੁ ਜੁਗ ਆਸ ਬਧਾਏ ॥ ਗ੍ਰਿਹ ਮੰਦਰ ਸੰਪੈ ਜੋ ਦੀਸੈ ਜਿਉ ਤਰਵਰ ਕੀ ਛਾਏ ॥੧॥

ਤਨੁ ਮੇਰਾ ਸੰਪੈ ਸਭ ਮੇਰੀ ਬਾਗ ਮਿਲਖ ਸਭ ਜਾਏ ॥ ਦੇਵਨਹਾਰਾ ਬਿਸਰਿਓ ਠਾਕੁਰੁ ਖਿਨ ਮਹਿ ਹੋਤ ਪਰਾਏ ॥੨॥

ਪਹਿਰੈ ਬਾਗਾ ਕਰਿ ਇਸਨਾਨਾ ਚੋਆ ਚੰਦਨ ਲਾਏ ॥ ਨਿਰਭਉ ਨਿਰੰਕਾਰ ਨਹੀ ਚੀਨਿਆ ਜਿਉ ਹਸਤੀ ਨਾਵਾਏ ॥੩॥

ਜਉ ਹੋਇ ਕ੍ਰਿਪਾਲ ਤ ਸਤਿਗੁਰੁ ਮੇਲੈ ਸਭਿ ਸੁਖ ਹਰਿ ਕੇ ਨਾਏ ॥ ਮੁਕਤੁ ਭਇਆ ਬੰਧਨ ਗੁਰਿ ਖੋਲੇ ਜਨ ਨਾਨਕ ਹਰਿ ਗੁਣ ਗਾਏ ॥੪॥੧੪॥੧੫੨॥

(ਗੁਰੂ ਅਰਜਨ ਦੇਵ ਜੀ -- SGGS 213) ਗਉੜੀ ਪੂਰਬੀ ਮਹਲਾ ੫ ॥
ਮੇਰੇ ਮਨ ਗੁਰੁ ਗੁਰੁ ਗੁਰੁ ਸਦ ਕਰੀਐ ॥ ਰਤਨ ਜਨਮੁ ਸਫਲੁ ਗੁਰਿ ਕੀਆ ਦਰਸਨ ਕਉ ਬਲਿਹਰੀਐ ॥੧॥ ਰਹਾਉ ॥

ਜੇਤੇ ਸਾਸ ਗ੍ਰਾਸ ਮਨੁ ਲੇਤਾ ਤੇਤੇ ਹੀ ਗੁਨ ਗਾਈਐ ॥ ਜਉ ਹੋਇ ਦੈਆਲੁ ਸਤਿਗੁਰੁ ਅਪੁਨਾ ਤਾ ਇਹ ਮਤਿ ਬੁਧਿ ਪਾਈਐ ॥੧॥

ਮੇਰੇ ਮਨ ਨਾਮਿ ਲਏ ਜਮ ਬੰਧ ਤੇ ਛੂਟਹਿ ਸਰਬ ਸੁਖਾ ਸੁਖ ਪਾਈਐ ॥ ਸੇਵਿ ਸੁਆਮੀ ਸਤਿਗੁਰੁ ਦਾਤਾ ਮਨ ਬੰਛਤ ਫਲ ਆਈਐ ॥੨॥

ਨਾਮੁ ਇਸਟੁ ਮੀਤ ਸੁਤ ਕਰਤਾ ਮਨ ਸੰਗਿ ਤੁਹਾਰੈ ਚਾਲੈ ॥ ਕਰਿ ਸੇਵਾ ਸਤਿਗੁਰ ਅਪੁਨੇ ਕੀ ਗੁਰ ਤੇ ਪਾਈਐ ਪਾਲੈ ॥੩॥

ਗੁਰਿ ਕਿਰਪਾਲਿ ਕ੍ਰਿਪਾ ਪ੍ਰਭਿ ਧਾਰੀ ਬਿਨਸੇ ਸਰਬ ਅੰਦੇਸਾ ॥ ਨਾਨਕ ਸੁਖੁ ਪਾਇਆ ਹਰਿ ਕੀਰਤਨਿ ਮਿਟਿਓ ਸਗਲ ਕਲੇਸਾ ॥੪॥੧੫॥੧੫੩॥

(ਗੁਰੂ ਰਾਮਦਾਸ ਜੀ -- SGGS 234) ਰਾਗੁ ਗਉੜੀ ਪੂਰਬੀ ਮਹਲਾ ੪ ਕਰਹਲੇ
ੴ ਸਤਿਗੁਰ ਪ੍ਰਸਾਦਿ ॥
ਕਰਹਲੇ ਮਨ ਪਰਦੇਸੀਆ ਕਿਉ ਮਿਲੀਐ ਹਰਿ ਮਾਇ ॥ ਗੁਰੁ ਭਾਗਿ ਪੂਰੈ ਪਾਇਆ ਗਲਿ ਮਿਲਿਆ ਪਿਆਰਾ ਆਇ ॥੧॥

ਮਨ ਕਰਹਲਾ ਸਤਿਗੁਰੁ ਪੁਰਖੁ ਧਿਆਇ ॥੧॥ ਰਹਾਉ ॥

ਮਨ ਕਰਹਲਾ ਵੀਚਾਰੀਆ ਹਰਿ ਰਾਮ ਨਾਮ ਧਿਆਇ ॥ ਜਿਥੈ ਲੇਖਾ ਮੰਗੀਐ ਹਰਿ ਆਪੇ ਲਏ ਛਡਾਇ ॥੨॥

ਮਨ ਕਰਹਲਾ ਅਤਿ ਨਿਰਮਲਾ ਮਲੁ ਲਾਗੀ ਹਉਮੈ ਆਇ ॥ ਪਰਤਖਿ ਪਿਰੁ ਘਰਿ ਨਾਲਿ ਪਿਆਰਾ ਵਿਛੁੜਿ ਚੋਟਾ ਖਾਇ ॥੩॥

ਮਨ ਕਰਹਲਾ ਮੇਰੇ ਪ੍ਰੀਤਮਾ ਹਰਿ ਰਿਦੈ ਭਾਲਿ ਭਾਲਾਇ ॥ ਉਪਾਇ ਕਿਤੈ ਨ ਲਭਈ ਗੁਰੁ ਹਿਰਦੈ ਹਰਿ ਦੇਖਾਇ ॥੪॥

ਮਨ ਕਰਹਲਾ ਮੇਰੇ ਪ੍ਰੀਤਮਾ ਦਿਨੁ ਰੈਣਿ ਹਰਿ ਲਿਵ ਲਾਇ ॥ ਘਰੁ ਜਾਇ ਪਾਵਹਿ ਰੰਗ ਮਹਲੀ ਗੁਰੁ ਮੇਲੇ ਹਰਿ ਮੇਲਾਇ ॥੫॥

ਮਨ ਕਰਹਲਾ ਤੂੰ ਮੀਤੁ ਮੇਰਾ ਪਾਖੰਡੁ ਲੋਭੁ ਤਜਾਇ ॥ ਪਾਖੰਡਿ ਲੋਭੀ ਮਾਰੀਐ ਜਮ ਡੰਡੁ ਦੇਇ ਸਜਾਇ ॥੬॥

ਮਨ ਕਰਹਲਾ ਮੇਰੇ ਪ੍ਰਾਨ ਤੂੰ ਮੈਲੁ ਪਾਖੰਡੁ ਭਰਮੁ ਗਵਾਇ ॥ ਹਰਿ ਅੰਮ੍ਰਿਤ ਸਰੁ ਗੁਰਿ ਪੂਰਿਆ ਮਿਲਿ ਸੰਗਤੀ ਮਲੁ ਲਹਿ ਜਾਇ ॥੭॥

ਮਨ ਕਰਹਲਾ ਮੇਰੇ ਪਿਆਰਿਆ ਇਕ ਗੁਰ ਕੀ ਸਿਖ ਸੁਣਾਇ ॥ ਇਹੁ ਮੋਹੁ ਮਾਇਆ ਪਸਰਿਆ ਅੰਤਿ ਸਾਥਿ ਨ ਕੋਈ ਜਾਇ ॥੮॥

ਮਨ ਕਰਹਲਾ ਮੇਰੇ ਸਾਜਨਾ ਹਰਿ ਖਰਚੁ ਲੀਆ ਪਤਿ ਪਾਇ ॥ ਹਰਿ ਦਰਗਹ ਪੈਨਾਇਆ ਹਰਿ ਆਪਿ ਲਇਆ ਗਲਿ ਲਾਇ ॥੯॥

ਮਨ ਕਰਹਲਾ ਗੁਰਿ ਮੰਨਿਆ ਗੁਰਮੁਖਿ ਕਾਰ ਕਮਾਇ ॥ ਗੁਰ ਆਗੈ ਕਰਿ ਜੋਦੜੀ ਜਨ ਨਾਨਕ ਹਰਿ ਮੇਲਾਇ ॥੧੦॥੧॥

(ਗੁਰੂ ਨਾਨਕ ਦੇਵ ਜੀ -- SGGS 242) ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥
ਰਾਗੁ ਗਉੜੀ ਪੂਰਬੀ ਛੰਤ ਮਹਲਾ ੧ ॥
ਮੁੰਧ ਰੈਣਿ ਦੁਹੇਲੜੀਆ ਜੀਉ ਨੀਦ ਨ ਆਵੈ ॥ ਸਾ ਧਨ ਦੁਬਲੀਆ ਜੀਉ ਪਿਰ ਕੈ ਹਾਵੈ ॥ ਧਨ ਥੀਈ ਦੁਬਲਿ ਕੰਤ ਹਾਵੈ ਕੇਵ ਨੈਣੀ ਦੇਖਏ ॥ ਸੀਗਾਰ ਮਿਠ ਰਸ ਭੋਗ ਭੋਜਨ ਸਭੁ ਝੂਠੁ ਕਿਤੈ ਨ ਲੇਖਏ ॥ ਮੈ ਮਤ ਜੋਬਨਿ ਗਰਬਿ ਗਾਲੀ ਦੁਧਾ ਥਣੀ ਨ ਆਵਏ ॥ ਨਾਨਕ ਸਾ ਧਨ ਮਿਲੈ ਮਿਲਾਈ ਬਿਨੁ ਪਿਰ ਨੀਦ ਨ ਆਵਏ ॥੧॥

ਮੁੰਧ ਨਿਮਾਨੜੀਆ ਜੀਉ ਬਿਨੁ ਧਨੀ ਪਿਆਰੇ ॥ ਕਿਉ ਸੁਖੁ ਪਾਵੈਗੀ ਬਿਨੁ ਉਰ ਧਾਰੇ ॥ ਨਾਹ ਬਿਨੁ ਘਰ ਵਾਸੁ ਨਾਹੀ ਪੁਛਹੁ ਸਖੀ ਸਹੇਲੀਆ ॥ ਬਿਨੁ ਨਾਮ ਪ੍ਰੀਤਿ ਪਿਆਰੁ ਨਾਹੀ ਵਸਹਿ ਸਾਚਿ ਸੁਹੇਲੀਆ ॥ ਸਚੁ ਮਨਿ ਸਜਨ ਸੰਤੋਖਿ ਮੇਲਾ ਗੁਰਮਤੀ ਸਹੁ ਜਾਣਿਆ ॥ ਨਾਨਕ ਨਾਮੁ ਨ ਛੋਡੈ ਸਾ ਧਨ ਨਾਮਿ ਸਹਜਿ ਸਮਾਣੀਆ ॥੨॥

ਮਿਲੁ ਸਖੀ ਸਹੇਲੜੀਹੋ ਹਮ ਪਿਰੁ ਰਾਵੇਹਾ ॥ ਗੁਰ ਪੁਛਿ ਲਿਖਉਗੀ ਜੀਉ ਸਬਦਿ ਸਨੇਹਾ ॥ ਸਬਦੁ ਸਾਚਾ ਗੁਰਿ ਦਿਖਾਇਆ ਮਨਮੁਖੀ ਪਛੁਤਾਣੀਆ ॥ ਨਿਕਸਿ ਜਾਤਉ ਰਹੈ ਅਸਥਿਰੁ ਜਾਮਿ ਸਚੁ ਪਛਾਣਿਆ ॥ ਸਾਚ ਕੀ ਮਤਿ ਸਦਾ ਨਉਤਨ ਸਬਦਿ ਨੇਹੁ ਨਵੇਲਓ ॥ ਨਾਨਕ ਨਦਰੀ ਸਹਜਿ ਸਾਚਾ ਮਿਲਹੁ ਸਖੀ ਸਹੇਲੀਹੋ ॥੩॥

ਮੇਰੀ ਇਛ ਪੁਨੀ ਜੀਉ ਹਮ ਘਰਿ ਸਾਜਨੁ ਆਇਆ ॥ ਮਿਲਿ ਵਰੁ ਨਾਰੀ ਮੰਗਲੁ ਗਾਇਆ ॥ ਗੁਣ ਗਾਇ ਮੰਗਲੁ ਪ੍ਰੇਮਿ ਰਹਸੀ ਮੁੰਧ ਮਨਿ ਓਮਾਹਓ ॥ ਸਾਜਨ ਰਹੰਸੇ ਦੁਸਟ ਵਿਆਪੇ ਸਾਚੁ ਜਪਿ ਸਚੁ ਲਾਹਓ ॥ ਕਰ ਜੋੜਿ ਸਾ ਧਨ ਕਰੈ ਬਿਨਤੀ ਰੈਣਿ ਦਿਨੁ ਰਸਿ ਭਿੰਨੀਆ ॥ ਨਾਨਕ ਪਿਰੁ ਧਨ ਕਰਹਿ ਰਲੀਆ ਇਛ ਮੇਰੀ ਪੁੰਨੀਆ ॥੪॥੧॥

(ਗੁਰੂ ਅਮਰਦਾਸ ਜੀ -- SGGS 243) ਰਾਗੁ ਗਉੜੀ ਪੂਰਬੀ ਛੰਤ ਮਹਲਾ ੩
ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥
ਸਾ ਧਨ ਬਿਨਉ ਕਰੇ ਜੀਉ ਹਰਿ ਕੇ ਗੁਣ ਸਾਰੇ ॥ ਖਿਨੁ ਪਲੁ ਰਹਿ ਨ ਸਕੈ ਜੀਉ ਬਿਨੁ ਹਰਿ ਪਿਆਰੇ ॥ ਬਿਨੁ ਹਰਿ ਪਿਆਰੇ ਰਹਿ ਨ ਸਾਕੈ ਗੁਰ ਬਿਨੁ ਮਹਲੁ ਨ ਪਾਈਐ ॥ ਜੋ ਗੁਰੁ ਕਹੈ ਸੋਈ ਪਰੁ ਕੀਜੈ ਤਿਸਨਾ ਅਗਨਿ ਬੁਝਾਈਐ ॥ ਹਰਿ ਸਾਚਾ ਸੋਈ ਤਿਸੁ ਬਿਨੁ ਅਵਰੁ ਨ ਕੋਈ ਬਿਨੁ ਸੇਵਿਐ ਸੁਖੁ ਨ ਪਾਏ ॥ ਨਾਨਕ ਸਾ ਧਨ ਮਿਲੈ ਮਿਲਾਈ ਜਿਸ ਨੋ ਆਪਿ ਮਿਲਾਏ ॥੧॥

ਧਨ ਰੈਣਿ ਸੁਹੇਲੜੀਏ ਜੀਉ ਹਰਿ ਸਿਉ ਚਿਤੁ ਲਾਏ ॥ ਸਤਿਗੁਰੁ ਸੇਵੇ ਭਾਉ ਕਰੇ ਜੀਉ ਵਿਚਹੁ ਆਪੁ ਗਵਾਏ ॥ ਵਿਚਹੁ ਆਪੁ ਗਵਾਏ ਹਰਿ ਗੁਣ ਗਾਏ ਅਨਦਿਨੁ ਲਾਗਾ ਭਾਓ ॥ ਸੁਣਿ ਸਖੀ ਸਹੇਲੀ ਜੀਅ ਕੀ ਮੇਲੀ ਗੁਰ ਕੈ ਸਬਦਿ ਸਮਾਓ ॥ ਹਰਿ ਗੁਣ ਸਾਰੀ ਤਾ ਕੰਤ ਪਿਆਰੀ ਨਾਮੇ ਧਰੀ ਪਿਆਰੋ ॥ ਨਾਨਕ ਕਾਮਣਿ ਨਾਹ ਪਿਆਰੀ ਰਾਮ ਨਾਮੁ ਗਲਿ ਹਾਰੋ ॥੨॥

ਧਨ ਏਕਲੜੀ ਜੀਉ ਬਿਨੁ ਨਾਹ ਪਿਆਰੇ ॥ ਦੂਜੈ ਭਾਇ ਮੁਠੀ ਜੀਉ ਬਿਨੁ ਗੁਰ ਸਬਦ ਕਰਾਰੇ ॥ ਬਿਨੁ ਸਬਦ ਪਿਆਰੇ ਕਉਣੁ ਦੁਤਰੁ ਤਾਰੇ ਮਾਇਆ ਮੋਹਿ ਖੁਆਈ ॥ ਕੂੜਿ ਵਿਗੁਤੀ ਤਾ ਪਿਰਿ ਮੁਤੀ ਸਾ ਧਨ ਮਹਲੁ ਨ ਪਾਈ ॥ ਗੁਰ ਸਬਦੇ ਰਾਤੀ ਸਹਜੇ ਮਾਤੀ ਅਨਦਿਨੁ ਰਹੈ ਸਮਾਏ ॥ ਨਾਨਕ ਕਾਮਣਿ ਸਦਾ ਰੰਗਿ ਰਾਤੀ ਹਰਿ ਜੀਉ ਆਪਿ ਮਿਲਾਏ ॥੩॥

ਤਾ ਮਿਲੀਐ ਹਰਿ ਮੇਲੇ ਜੀਉ ਹਰਿ ਬਿਨੁ ਕਵਣੁ ਮਿਲਾਏ ॥ ਬਿਨੁ ਗੁਰ ਪ੍ਰੀਤਮ ਆਪਣੇ ਜੀਉ ਕਉਣੁ ਭਰਮੁ ਚੁਕਾਏ ॥ ਗੁਰੁ ਭਰਮੁ ਚੁਕਾਏ ਇਉ ਮਿਲੀਐ ਮਾਏ ਤਾ ਸਾ ਧਨ ਸੁਖੁ ਪਾਏ ॥ ਗੁਰ ਸੇਵਾ ਬਿਨੁ ਘੋਰ ਅੰਧਾਰੁ ਬਿਨੁ ਗੁਰ ਮਗੁ ਨ ਪਾਏ ॥ ਕਾਮਣਿ ਰੰਗਿ ਰਾਤੀ ਸਹਜੇ ਮਾਤੀ ਗੁਰ ਕੈ ਸਬਦਿ ਵੀਚਾਰੇ ॥ ਨਾਨਕ ਕਾਮਣਿ ਹਰਿ ਵਰੁ ਪਾਇਆ ਗੁਰ ਕੈ ਭਾਇ ਪਿਆਰੇ ॥੪॥੧॥

(ਭਗਤ ਕਬੀਰ ਜੀ -- SGGS 334) ਰਾਗੁ ਗਉੜੀ ਪੂਰਬੀ ਕਬੀਰ ਜੀ ॥
ੴ ਸਤਿਗੁਰ ਪ੍ਰਸਾਦਿ ॥
ਜਹ ਕਛੁ ਅਹਾ ਤਹਾ ਕਿਛੁ ਨਾਹੀ ਪੰਚ ਤਤੁ ਤਹ ਨਾਹੀ ॥ ਇੜਾ ਪਿੰਗੁਲਾ ਸੁਖਮਨ ਬੰਦੇ ਏ ਅਵਗਨ ਕਤ ਜਾਹੀ ॥੧॥

ਤਾਗਾ ਤੂਟਾ ਗਗਨੁ ਬਿਨਸਿ ਗਇਆ ਤੇਰਾ ਬੋਲਤੁ ਕਹਾ ਸਮਾਈ ॥ ਏਹ ਸੰਸਾ ਮੋ ਕਉ ਅਨਦਿਨੁ ਬਿਆਪੈ ਮੋ ਕਉ ਕੋ ਨ ਕਹੈ ਸਮਝਾਈ ॥੧॥ ਰਹਾਉ ॥

ਜਹ ਬਰਭੰਡੁ ਪਿੰਡੁ ਤਹ ਨਾਹੀ ਰਚਨਹਾਰੁ ਤਹ ਨਾਹੀ ॥ ਜੋੜਨਹਾਰੋ ਸਦਾ ਅਤੀਤਾ ਇਹ ਕਹੀਐ ਕਿਸੁ ਮਾਹੀ ॥੨॥

ਜੋੜੀ ਜੁੜੈ ਨ ਤੋੜੀ ਤੂਟੈ ਜਬ ਲਗੁ ਹੋਇ ਬਿਨਾਸੀ ॥ ਕਾ ਕੋ ਠਾਕੁਰੁ ਕਾ ਕੋ ਸੇਵਕੁ ਕੋ ਕਾਹੂ ਕੈ ਜਾਸੀ ॥੩॥

ਕਹੁ ਕਬੀਰ ਲਿਵ ਲਾਗਿ ਰਹੀ ਹੈ ਜਹਾ ਬਸੇ ਦਿਨ ਰਾਤੀ ॥ ਉਆ ਕਾ ਮਰਮੁ ਓਹੀ ਪਰੁ ਜਾਨੈ ਓਹੁ ਤਉ ਸਦਾ ਅਬਿਨਾਸੀ ॥੪॥੧॥੫੨॥

(ਭਗਤ ਕਬੀਰ ਜੀ -- SGGS 337) ਗਉੜੀ ਪੂਰਬੀ ॥
ਸੁਰਗ ਬਾਸੁ ਨ ਬਾਛੀਐ ਡਰੀਐ ਨ ਨਰਕਿ ਨਿਵਾਸੁ ॥ ਹੋਨਾ ਹੈ ਸੋ ਹੋਈ ਹੈ ਮਨਹਿ ਨ ਕੀਜੈ ਆਸ ॥੧॥

ਰਮਈਆ ਗੁਨ ਗਾਈਐ ॥ ਜਾ ਤੇ ਪਾਈਐ ਪਰਮ ਨਿਧਾਨੁ ॥੧॥ ਰਹਾਉ ॥

ਕਿਆ ਜਪੁ ਕਿਆ ਤਪੁ ਸੰਜਮੋ ਕਿਆ ਬਰਤੁ ਕਿਆ ਇਸਨਾਨੁ ॥ ਜਬ ਲਗੁ ਜੁਗਤਿ ਨ ਜਾਨੀਐ ਭਾਉ ਭਗਤਿ ਭਗਵਾਨ ॥੨॥

ਸੰਪੈ ਦੇਖਿ ਨ ਹਰਖੀਐ ਬਿਪਤਿ ਦੇਖਿ ਨ ਰੋਇ ॥ ਜਿਉ ਸੰਪੈ ਤਿਉ ਬਿਪਤਿ ਹੈ ਬਿਧ ਨੇ ਰਚਿਆ ਸੋ ਹੋਇ ॥੩॥

ਕਹਿ ਕਬੀਰ ਅਬ ਜਾਨਿਆ ਸੰਤਨ ਰਿਦੈ ਮਝਾਰਿ ॥ ਸੇਵਕ ਸੋ ਸੇਵਾ ਭਲੇ ਜਿਹ ਘਟ ਬਸੈ ਮੁਰਾਰਿ ॥੪॥੧॥੧੨॥੬੩॥

(ਭਗਤ ਕਬੀਰ ਜੀ -- SGGS 338) ਗਉੜੀ ਪੂਰਬੀ ੧੨ ॥
ਬਿਪਲ ਬਸਤ੍ਰ ਕੇਤੇ ਹੈ ਪਹਿਰੇ ਕਿਆ ਬਨ ਮਧੇ ਬਾਸਾ ॥ ਕਹਾ ਭਇਆ ਨਰ ਦੇਵਾ ਧੋਖੇ ਕਿਆ ਜਲਿ ਬੋਰਿਓ ਗਿਆਤਾ ॥੧॥

ਜੀਅਰੇ ਜਾਹਿਗਾ ਮੈ ਜਾਨਾਂ ॥ ਅਬਿਗਤ ਸਮਝੁ ਇਆਨਾ ॥ ਜਤ ਜਤ ਦੇਖਉ ਬਹੁਰਿ ਨ ਪੇਖਉ ਸੰਗਿ ਮਾਇਆ ਲਪਟਾਨਾ ॥੧॥ ਰਹਾਉ ॥

ਗਿਆਨੀ ਧਿਆਨੀ ਬਹੁ ਉਪਦੇਸੀ ਇਹੁ ਜਗੁ ਸਗਲੋ ਧੰਧਾ ॥ ਕਹਿ ਕਬੀਰ ਇਕ ਰਾਮ ਨਾਮ ਬਿਨੁ ਇਆ ਜਗੁ ਮਾਇਆ ਅੰਧਾ ॥੨॥੧॥੧੬॥੬੭॥

(ਭਗਤ ਕਬੀਰ ਜੀ -- SGGS 340) ਰਾਗੁ ਗਉੜੀ ਪੂਰਬੀ ਬਾਵਨ ਅਖਰੀ ਕਬੀਰ ਜੀਉ ਕੀ
ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥
ਬਾਵਨ ਅਛਰ ਲੋਕ ਤ੍ਰੈ ਸਭੁ ਕਛੁ ਇਨ ਹੀ ਮਾਹਿ ॥ ਏ ਅਖਰ ਖਿਰਿ ਜਾਹਿਗੇ ਓਇ ਅਖਰ ਇਨ ਮਹਿ ਨਾਹਿ ॥੧॥

(ਭਗਤ ਕਬੀਰ ਜੀ -- SGGS 340) ਜਹਾ ਬੋਲ ਤਹ ਅਛਰ ਆਵਾ ॥ ਜਹ ਅਬੋਲ ਤਹ ਮਨੁ ਨ ਰਹਾਵਾ ॥ ਬੋਲ ਅਬੋਲ ਮਧਿ ਹੈ ਸੋਈ ॥ ਜਸ ਓਹੁ ਹੈ ਤਸ ਲਖੈ ਨ ਕੋਈ ॥੨॥

(ਭਗਤ ਕਬੀਰ ਜੀ -- SGGS 340) ਅਲਹ ਲਹਉ ਤਉ ਕਿਆ ਕਹਉ ਕਹਉ ਤ ਕੋ ਉਪਕਾਰ ॥ ਬਟਕ ਬੀਜ ਮਹਿ ਰਵਿ ਰਹਿਓ ਜਾ ਕੋ ਤੀਨਿ ਲੋਕ ਬਿਸਥਾਰ ॥੩॥

(ਭਗਤ ਕਬੀਰ ਜੀ -- SGGS 340) ਅਲਹ ਲਹੰਤਾ ਭੇਦ ਛੈ ਕਛੁ ਕਛੁ ਪਾਇਓ ਭੇਦ ॥ ਉਲਟਿ ਭੇਦ ਮਨੁ ਬੇਧਿਓ ਪਾਇਓ ਅਭੰਗ ਅਛੇਦ ॥੪॥

(ਭਗਤ ਕਬੀਰ ਜੀ -- SGGS 340) ਤੁਰਕ ਤਰੀਕਤਿ ਜਾਨੀਐ ਹਿੰਦੂ ਬੇਦ ਪੁਰਾਨ ॥ ਮਨ ਸਮਝਾਵਨ ਕਾਰਨੇ ਕਛੂਅਕ ਪੜੀਐ ਗਿਆਨ ॥੫॥

(ਭਗਤ ਕਬੀਰ ਜੀ -- SGGS 340) ਓਅੰਕਾਰ ਆਦਿ ਮੈ ਜਾਨਾ ॥ ਲਿਖਿ ਅਰੁ ਮੇਟੈ ਤਾਹਿ ਨ ਮਾਨਾ ॥ ਓਅੰਕਾਰ ਲਖੈ ਜਉ ਕੋਈ ॥ ਸੋਈ ਲਖਿ ਮੇਟਣਾ ਨ ਹੋਈ ॥੬॥

(ਭਗਤ ਕਬੀਰ ਜੀ -- SGGS 340) ਕਕਾ ਕਿਰਣਿ ਕਮਲ ਮਹਿ ਪਾਵਾ ॥ ਸਸਿ ਬਿਗਾਸ ਸੰਪਟ ਨਹੀ ਆਵਾ ॥ ਅਰੁ ਜੇ ਤਹਾ ਕੁਸਮ ਰਸੁ ਪਾਵਾ ॥ ਅਕਹ ਕਹਾ ਕਹਿ ਕਾ ਸਮਝਾਵਾ ॥੭॥

(ਭਗਤ ਕਬੀਰ ਜੀ -- SGGS 340) ਖਖਾ ਇਹੈ ਖੋੜਿ ਮਨ ਆਵਾ ॥ ਖੋੜੇ ਛਾਡਿ ਨ ਦਹ ਦਿਸ ਧਾਵਾ ॥ ਖਸਮਹਿ ਜਾਣਿ ਖਿਮਾ ਕਰਿ ਰਹੈ ॥ ਤਉ ਹੋਇ ਨਿਖਿਅਉ ਅਖੈ ਪਦੁ ਲਹੈ ॥੮॥

(ਭਗਤ ਕਬੀਰ ਜੀ -- SGGS 340) ਗਗਾ ਗੁਰ ਕੇ ਬਚਨ ਪਛਾਨਾ ॥ ਦੂਜੀ ਬਾਤ ਨ ਧਰਈ ਕਾਨਾ ॥ ਰਹੈ ਬਿਹੰਗਮ ਕਤਹਿ ਨ ਜਾਈ ॥ ਅਗਹ ਗਹੈ ਗਹਿ ਗਗਨ ਰਹਾਈ ॥੯॥

(ਭਗਤ ਕਬੀਰ ਜੀ -- SGGS 340) ਘਘਾ ਘਟਿ ਘਟਿ ਨਿਮਸੈ ਸੋਈ ॥ ਘਟ ਫੂਟੇ ਘਟਿ ਕਬਹਿ ਨ ਹੋਈ ॥ ਤਾ ਘਟ ਮਾਹਿ ਘਾਟ ਜਉ ਪਾਵਾ ॥ ਸੋ ਘਟੁ ਛਾਡਿ ਅਵਘਟ ਕਤ ਧਾਵਾ ॥੧੦॥

(ਭਗਤ ਕਬੀਰ ਜੀ -- SGGS 340) ਙੰਙਾ ਨਿਗ੍ਰਹਿ ਸਨੇਹੁ ਕਰਿ ਨਿਰਵਾਰੋ ਸੰਦੇਹ ॥ ਨਾਹੀ ਦੇਖਿ ਨ ਭਾਜੀਐ ਪਰਮ ਸਿਆਨਪ ਏਹ ॥੧੧॥

(ਭਗਤ ਕਬੀਰ ਜੀ -- SGGS 340) ਚਚਾ ਰਚਿਤ ਚਿਤ੍ਰ ਹੈ ਭਾਰੀ ॥ ਤਜਿ ਚਿਤ੍ਰੈ ਚੇਤਹੁ ਚਿਤਕਾਰੀ ॥ ਚਿਤ੍ਰ ਬਚਿਤ੍ਰ ਇਹੈ ਅਵਝੇਰਾ ॥ ਤਜਿ ਚਿਤ੍ਰੈ ਚਿਤੁ ਰਾਖਿ ਚਿਤੇਰਾ ॥੧੨॥

(ਭਗਤ ਕਬੀਰ ਜੀ -- SGGS 340) ਛਛਾ ਇਹੈ ਛਤ੍ਰਪਤਿ ਪਾਸਾ ॥ ਛਕਿ ਕਿ ਨ ਰਹਹੁ ਛਾਡਿ ਕਿ ਨ ਆਸਾ ॥ ਰੇ ਮਨ ਮੈ ਤਉ ਛਿਨ ਛਿਨ ਸਮਝਾਵਾ ॥ ਤਾਹਿ ਛਾਡਿ ਕਤ ਆਪੁ ਬਧਾਵਾ ॥੧੩॥

(ਭਗਤ ਕਬੀਰ ਜੀ -- SGGS 340) ਜਜਾ ਜਉ ਤਨ ਜੀਵਤ ਜਰਾਵੈ ॥ ਜੋਬਨ ਜਾਰਿ ਜੁਗਤਿ ਸੋ ਪਾਵੈ ॥ ਅਸ ਜਰਿ ਪਰ ਜਰਿ ਜਰਿ ਜਬ ਰਹੈ ॥ ਤਬ ਜਾਇ ਜੋਤਿ ਉਜਾਰਉ ਲਹੈ ॥੧੪॥

(ਭਗਤ ਕਬੀਰ ਜੀ -- SGGS 341) ਝਝਾ ਉਰਝਿ ਸੁਰਝਿ ਨਹੀ ਜਾਨਾ ॥ ਰਹਿਓ ਝਝਕਿ ਨਾਹੀ ਪਰਵਾਨਾ ॥ ਕਤ ਝਖਿ ਝਖਿ ਅਉਰਨ ਸਮਝਾਵਾ ॥ ਝਗਰੁ ਕੀਏ ਝਗਰਉ ਹੀ ਪਾਵਾ ॥੧੫॥

(ਭਗਤ ਕਬੀਰ ਜੀ -- SGGS 341) ਞੰਞਾ ਨਿਕਟਿ ਜੁ ਘਟ ਰਹਿਓ ਦੂਰਿ ਕਹਾ ਤਜਿ ਜਾਇ ॥ ਜਾ ਕਾਰਣਿ ਜਗੁ ਢੂਢਿਅਉ ਨੇਰਉ ਪਾਇਅਉ ਤਾਹਿ ॥੧੬॥

(ਭਗਤ ਕਬੀਰ ਜੀ -- SGGS 341) ਟਟਾ ਬਿਕਟ ਘਾਟ ਘਟ ਮਾਹੀ ॥ ਖੋਲਿ ਕਪਾਟ ਮਹਲਿ ਕਿ ਨ ਜਾਹੀ ॥ ਦੇਖਿ ਅਟਲ ਟਲਿ ਕਤਹਿ ਨ ਜਾਵਾ ॥ ਰਹੈ ਲਪਟਿ ਘਟ ਪਰਚਉ ਪਾਵਾ ॥੧੭॥

(ਭਗਤ ਕਬੀਰ ਜੀ -- SGGS 341) ਠਠਾ ਇਹੈ ਦੂਰਿ ਠਗ ਨੀਰਾ ॥ ਨੀਠਿ ਨੀਠਿ ਮਨੁ ਕੀਆ ਧੀਰਾ ॥ ਜਿਨਿ ਠਗਿ ਠਗਿਆ ਸਗਲ ਜਗੁ ਖਾਵਾ ॥ ਸੋ ਠਗੁ ਠਗਿਆ ਠਉਰ ਮਨੁ ਆਵਾ ॥੧੮॥

(ਭਗਤ ਕਬੀਰ ਜੀ -- SGGS 341) ਡਡਾ ਡਰ ਉਪਜੇ ਡਰੁ ਜਾਈ ॥ ਤਾ ਡਰ ਮਹਿ ਡਰੁ ਰਹਿਆ ਸਮਾਈ ॥ ਜਉ ਡਰ ਡਰੈ ਤ ਫਿਰਿ ਡਰੁ ਲਾਗੈ ॥ ਨਿਡਰ ਹੂਆ ਡਰੁ ਉਰ ਹੋਇ ਭਾਗੈ ॥੧੯॥

(ਭਗਤ ਕਬੀਰ ਜੀ -- SGGS 341) ਢਢਾ ਢਿਗ ਢੂਢਹਿ ਕਤ ਆਨਾ ॥ ਢੂਢਤ ਹੀ ਢਹਿ ਗਏ ਪਰਾਨਾ ॥ ਚੜਿ ਸੁਮੇਰਿ ਢੂਢਿ ਜਬ ਆਵਾ ॥ ਜਿਹ ਗੜੁ ਗੜਿਓ ਸੁ ਗੜ ਮਹਿ ਪਾਵਾ ॥੨੦॥

(ਭਗਤ ਕਬੀਰ ਜੀ -- SGGS 341) ਣਾਣਾ ਰਣਿ ਰੂਤਉ ਨਰ ਨੇਹੀ ਕਰੈ ॥ ਨਾ ਨਿਵੈ ਨਾ ਫੁਨਿ ਸੰਚਰੈ ॥ ਧੰਨਿ ਜਨਮੁ ਤਾਹੀ ਕੋ ਗਣੈ ॥ ਮਾਰੈ ਏਕਹਿ ਤਜਿ ਜਾਇ ਘਣੈ ॥੨੧॥

(ਭਗਤ ਕਬੀਰ ਜੀ -- SGGS 341) ਤਤਾ ਅਤਰ ਤਰਿਓ ਨਹ ਜਾਈ ॥ ਤਨ ਤ੍ਰਿਭਵਣ ਮਹਿ ਰਹਿਓ ਸਮਾਈ ॥ ਜਉ ਤ੍ਰਿਭਵਣ ਤਨ ਮਾਹਿ ਸਮਾਵਾ ॥ ਤਉ ਤਤਹਿ ਤਤ ਮਿਲਿਆ ਸਚੁ ਪਾਵਾ ॥੨੨॥

(ਭਗਤ ਕਬੀਰ ਜੀ -- SGGS 341) ਥਥਾ ਅਥਾਹ ਥਾਹ ਨਹੀ ਪਾਵਾ ॥ ਓਹੁ ਅਥਾਹ ਇਹੁ ਥਿਰੁ ਨ ਰਹਾਵਾ ॥ ਥੋੜੈ ਥਲਿ ਥਾਨਕ ਆਰੰਭੈ ॥ ਬਿਨੁ ਹੀ ਥਾਭਹ ਮੰਦਿਰੁ ਥੰਭੈ ॥੨੩॥

(ਭਗਤ ਕਬੀਰ ਜੀ -- SGGS 341) ਦਦਾ ਦੇਖਿ ਜੁ ਬਿਨਸਨਹਾਰਾ ॥ ਜਸ ਅਦੇਖਿ ਤਸ ਰਾਖਿ ਬਿਚਾਰਾ ॥ ਦਸਵੈ ਦੁਆਰਿ ਕੁੰਚੀ ਜਬ ਦੀਜੈ ॥ ਤਉ ਦਇਆਲ ਕੋ ਦਰਸਨੁ ਕੀਜੈ ॥੨੪॥

(ਭਗਤ ਕਬੀਰ ਜੀ -- SGGS 341) ਧਧਾ ਅਰਧਹਿ ਉਰਧ ਨਿਬੇਰਾ ॥ ਅਰਧਹਿ ਉਰਧਹ ਮੰਝਿ ਬਸੇਰਾ ॥ ਅਰਧਹ ਛਾਡਿ ਉਰਧ ਜਉ ਆਵਾ ॥ ਤਉ ਅਰਧਹਿ ਉਰਧ ਮਿਲਿਆ ਸੁਖ ਪਾਵਾ ॥੨੫॥

(ਭਗਤ ਕਬੀਰ ਜੀ -- SGGS 341) ਨੰਨਾ ਨਿਸਿ ਦਿਨੁ ਨਿਰਖਤ ਜਾਈ ॥ ਨਿਰਖਤ ਨੈਨ ਰਹੇ ਰਤਵਾਈ ॥ ਨਿਰਖਤ ਨਿਰਖਤ ਜਬ ਜਾਇ ਪਾਵਾ ॥ ਤਬ ਲੇ ਨਿਰਖਹਿ ਨਿਰਖ ਮਿਲਾਵਾ ॥੨੬॥

(ਭਗਤ ਕਬੀਰ ਜੀ -- SGGS 341) ਪਪਾ ਅਪਰ ਪਾਰੁ ਨਹੀ ਪਾਵਾ ॥ ਪਰਮ ਜੋਤਿ ਸਿਉ ਪਰਚਉ ਲਾਵਾ ॥ ਪਾਂਚਉ ਇੰਦ੍ਰੀ ਨਿਗ੍ਰਹ ਕਰਈ ॥ ਪਾਪੁ ਪੁੰਨੁ ਦੋਊ ਨਿਰਵਰਈ ॥੨੭॥

(ਭਗਤ ਕਬੀਰ ਜੀ -- SGGS 341) ਫਫਾ ਬਿਨੁ ਫੂਲਹ ਫਲੁ ਹੋਈ ॥ ਤਾ ਫਲ ਫੰਕ ਲਖੈ ਜਉ ਕੋਈ ॥ ਦੂਣਿ ਨ ਪਰਈ ਫੰਕ ਬਿਚਾਰੈ ॥ ਤਾ ਫਲ ਫੰਕ ਸਭੈ ਤਨ ਫਾਰੈ ॥੨੮॥

(ਭਗਤ ਕਬੀਰ ਜੀ -- SGGS 341) ਬਬਾ ਬਿੰਦਹਿ ਬਿੰਦ ਮਿਲਾਵਾ ॥ ਬਿੰਦਹਿ ਬਿੰਦਿ ਨ ਬਿਛੁਰਨ ਪਾਵਾ ॥ ਬੰਦਉ ਹੋਇ ਬੰਦਗੀ ਗਹੈ ॥ ਬੰਦਕ ਹੋਇ ਬੰਧ ਸੁਧਿ ਲਹੈ ॥੨੯॥

(ਭਗਤ ਕਬੀਰ ਜੀ -- SGGS 342) ਭਭਾ ਭੇਦਹਿ ਭੇਦ ਮਿਲਾਵਾ ॥ ਅਬ ਭਉ ਭਾਨਿ ਭਰੋਸਉ ਆਵਾ ॥ ਜੋ ਬਾਹਰਿ ਸੋ ਭੀਤਰਿ ਜਾਨਿਆ ॥ ਭਇਆ ਭੇਦੁ ਭੂਪਤਿ ਪਹਿਚਾਨਿਆ ॥੩੦॥

(ਭਗਤ ਕਬੀਰ ਜੀ -- SGGS 342) ਮਮਾ ਮੂਲ ਗਹਿਆ ਮਨੁ ਮਾਨੈ ॥ ਮਰਮੀ ਹੋਇ ਸੁ ਮਨ ਕਉ ਜਾਨੈ ॥ ਮਤ ਕੋਈ ਮਨ ਮਿਲਤਾ ਬਿਲਮਾਵੈ ॥ ਮਗਨ ਭਇਆ ਤੇ ਸੋ ਸਚੁ ਪਾਵੈ ॥੩੧॥

(ਭਗਤ ਕਬੀਰ ਜੀ -- SGGS 342) ਮਮਾ ਮਨ ਸਿਉ ਕਾਜੁ ਹੈ ਮਨ ਸਾਧੇ ਸਿਧਿ ਹੋਇ ॥ ਮਨ ਹੀ ਮਨ ਸਿਉ ਕਹੈ ਕਬੀਰਾ ਮਨ ਸਾ ਮਿਲਿਆ ਨ ਕੋਇ ॥੩੨॥

(ਭਗਤ ਕਬੀਰ ਜੀ -- SGGS 342) ਇਹੁ ਮਨੁ ਸਕਤੀ ਇਹੁ ਮਨੁ ਸੀਉ ॥ ਇਹੁ ਮਨੁ ਪੰਚ ਤਤ ਕੋ ਜੀਉ ॥ ਇਹੁ ਮਨੁ ਲੇ ਜਉ ਉਨਮਨਿ ਰਹੈ ॥ ਤਉ ਤੀਨਿ ਲੋਕ ਕੀ ਬਾਤੈ ਕਹੈ ॥੩੩॥

(ਭਗਤ ਕਬੀਰ ਜੀ -- SGGS 342) ਯਯਾ ਜਉ ਜਾਨਹਿ ਤਉ ਦੁਰਮਤਿ ਹਨਿ ਕਰਿ ਬਸਿ ਕਾਇਆ ਗਾਉ ॥ ਰਣਿ ਰੂਤਉ ਭਾਜੈ ਨਹੀ ਸੂਰਉ ਥਾਰਉ ਨਾਉ ॥੩੪॥

(ਭਗਤ ਕਬੀਰ ਜੀ -- SGGS 342) ਰਾਰਾ ਰਸੁ ਨਿਰਸ ਕਰਿ ਜਾਨਿਆ ॥ ਹੋਇ ਨਿਰਸ ਸੁ ਰਸੁ ਪਹਿਚਾਨਿਆ ॥ ਇਹ ਰਸ ਛਾਡੇ ਉਹ ਰਸੁ ਆਵਾ ॥ ਉਹ ਰਸੁ ਪੀਆ ਇਹ ਰਸੁ ਨਹੀ ਭਾਵਾ ॥੩੫॥

(ਭਗਤ ਕਬੀਰ ਜੀ -- SGGS 342) ਲਲਾ ਐਸੇ ਲਿਵ ਮਨੁ ਲਾਵੈ ॥ ਅਨਤ ਨ ਜਾਇ ਪਰਮ ਸਚੁ ਪਾਵੈ ॥ ਅਰੁ ਜਉ ਤਹਾ ਪ੍ਰੇਮ ਲਿਵ ਲਾਵੈ ॥ ਤਉ ਅਲਹ ਲਹੈ ਲਹਿ ਚਰਨ ਸਮਾਵੈ ॥੩੬॥

(ਭਗਤ ਕਬੀਰ ਜੀ -- SGGS 342) ਵਵਾ ਬਾਰ ਬਾਰ ਬਿਸਨ ਸਮ੍ਹਾਰਿ ॥ ਬਿਸਨ ਸੰਮ੍ਹਾਰਿ ਨ ਆਵੈ ਹਾਰਿ ॥ ਬਲਿ ਬਲਿ ਜੇ ਬਿਸਨਤਨਾ ਜਸੁ ਗਾਵੈ ॥ ਵਿਸਨ ਮਿਲੇ ਸਭ ਹੀ ਸਚੁ ਪਾਵੈ ॥੩੭॥

(ਭਗਤ ਕਬੀਰ ਜੀ -- SGGS 342) ਵਾਵਾ ਵਾਹੀ ਜਾਨੀਐ ਵਾ ਜਾਨੇ ਇਹੁ ਹੋਇ ॥ ਇਹੁ ਅਰੁ ਓਹੁ ਜਬ ਮਿਲੈ ਤਬ ਮਿਲਤ ਨ ਜਾਨੈ ਕੋਇ ॥੩੮॥

(ਭਗਤ ਕਬੀਰ ਜੀ -- SGGS 342) ਸਸਾ ਸੋ ਨੀਕਾ ਕਰਿ ਸੋਧਹੁ ॥ ਘਟ ਪਰਚਾ ਕੀ ਬਾਤ ਨਿਰੋਧਹੁ ॥ ਘਟ ਪਰਚੈ ਜਉ ਉਪਜੈ ਭਾਉ ॥ ਪੂਰਿ ਰਹਿਆ ਤਹ ਤ੍ਰਿਭਵਣ ਰਾਉ ॥੩੯॥

(ਭਗਤ ਕਬੀਰ ਜੀ -- SGGS 342) ਖਖਾ ਖੋਜਿ ਪਰੈ ਜਉ ਕੋਈ ॥ ਜੋ ਖੋਜੈ ਸੋ ਬਹੁਰਿ ਨ ਹੋਈ ॥ ਖੋਜ ਬੂਝਿ ਜਉ ਕਰੈ ਬੀਚਾਰਾ ॥ ਤਉ ਭਵਜਲ ਤਰਤ ਨ ਲਾਵੈ ਬਾਰਾ ॥੪੦॥

(ਭਗਤ ਕਬੀਰ ਜੀ -- SGGS 342) ਸਸਾ ਸੋ ਸਹ ਸੇਜ ਸਵਾਰੈ ॥ ਸੋਈ ਸਹੀ ਸੰਦੇਹ ਨਿਵਾਰੈ ॥ ਅਲਪ ਸੁਖ ਛਾਡਿ ਪਰਮ ਸੁਖ ਪਾਵਾ ॥ ਤਬ ਇਹ ਤ੍ਰੀਅ ਓੁਹੁ ਕੰਤੁ ਕਹਾਵਾ ॥੪੧॥

(ਭਗਤ ਕਬੀਰ ਜੀ -- SGGS 342) ਹਾਹਾ ਹੋਤ ਹੋਇ ਨਹੀ ਜਾਨਾ ॥ ਜਬ ਹੀ ਹੋਇ ਤਬਹਿ ਮਨੁ ਮਾਨਾ ॥ ਹੈ ਤਉ ਸਹੀ ਲਖੈ ਜਉ ਕੋਈ ॥ ਤਬ ਓਹੀ ਉਹੁ ਏਹੁ ਨ ਹੋਈ ॥੪੨॥

(ਭਗਤ ਕਬੀਰ ਜੀ -- SGGS 342) ਲਿੰਉ ਲਿੰਉ ਕਰਤ ਫਿਰੈ ਸਭੁ ਲੋਗੁ ॥ ਤਾ ਕਾਰਣਿ ਬਿਆਪੈ ਬਹੁ ਸੋਗੁ ॥ ਲਖਿਮੀ ਬਰ ਸਿਉ ਜਉ ਲਿਉ ਲਾਵੈ ॥ ਸੋਗੁ ਮਿਟੈ ਸਭ ਹੀ ਸੁਖ ਪਾਵੈ ॥੪੩॥

(ਭਗਤ ਕਬੀਰ ਜੀ -- SGGS 342) ਖਖਾ ਖਿਰਤ ਖਪਤ ਗਏ ਕੇਤੇ ॥ ਖਿਰਤ ਖਪਤ ਅਜਹੂੰ ਨਹ ਚੇਤੇ ॥ ਅਬ ਜਗੁ ਜਾਨਿ ਜਉ ਮਨਾ ਰਹੈ ॥ ਜਹ ਕਾ ਬਿਛੁਰਾ ਤਹ ਥਿਰੁ ਲਹੈ ॥੪੪॥

(ਭਗਤ ਕਬੀਰ ਜੀ -- SGGS 343) ਬਾਵਨ ਅਖਰ ਜੋਰੇ ਆਨਿ ॥ ਸਕਿਆ ਨ ਅਖਰੁ ਏਕੁ ਪਛਾਨਿ ॥ ਸਤ ਕਾ ਸਬਦੁ ਕਬੀਰਾ ਕਹੈ ॥ ਪੰਡਿਤ ਹੋਇ ਸੁ ਅਨਭੈ ਰਹੈ ॥ ਪੰਡਿਤ ਲੋਗਹ ਕਉ ਬਿਉਹਾਰ ॥ ਗਿਆਨਵੰਤ ਕਉ ਤਤੁ ਬੀਚਾਰ ॥ ਜਾ ਕੈ ਜੀਅ ਜੈਸੀ ਬੁਧਿ ਹੋਈ ॥ ਕਹਿ ਕਬੀਰ ਜਾਨੈਗਾ ਸੋਈ ॥੪੫॥

(ਭਗਤ ਰਵਿਦਾਸ ਜੀ -- SGGS 346) ਗਉੜੀ ਪੂਰਬੀ ਰਵਿਦਾਸ ਜੀਉ
ੴ ਸਤਿਗੁਰ ਪ੍ਰਸਾਦਿ ॥
ਕੂਪੁ ਭਰਿਓ ਜੈਸੇ ਦਾਦਿਰਾ ਕਛੁ ਦੇਸੁ ਬਿਦੇਸੁ ਨ ਬੂਝ ॥ ਐਸੇ ਮੇਰਾ ਮਨੁ ਬਿਖਿਆ ਬਿਮੋਹਿਆ ਕਛੁ ਆਰਾ ਪਾਰੁ ਨ ਸੂਝ ॥੧॥

ਸਗਲ ਭਵਨ ਕੇ ਨਾਇਕਾ ਇਕੁ ਛਿਨੁ ਦਰਸੁ ਦਿਖਾਇ ਜੀ ॥੧॥ ਰਹਾਉ ॥

ਮਲਿਨ ਭਈ ਮਤਿ ਮਾਧਵਾ ਤੇਰੀ ਗਤਿ ਲਖੀ ਨ ਜਾਇ ॥ ਕਰਹੁ ਕ੍ਰਿਪਾ ਭ੍ਰਮੁ ਚੂਕਈ ਮੈ ਸੁਮਤਿ ਦੇਹੁ ਸਮਝਾਇ ॥੨॥

ਜੋਗੀਸਰ ਪਾਵਹਿ ਨਹੀ ਤੁਅ ਗੁਣ ਕਥਨੁ ਅਪਾਰ ॥ ਪ੍ਰੇਮ ਭਗਤਿ ਕੈ ਕਾਰਣੈ ਕਹੁ ਰਵਿਦਾਸ ਚਮਾਰ ॥੩॥੧॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates