ਰਾਗ ਗਉੜੀ ਸੋਰਠਿ - ਬਾਣੀ ਸ਼ਬਦ, Raag Gauri Sorath - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਭਗਤ ਕਬੀਰ ਜੀ -- SGGS 330) ਗਉੜੀ ਭੀ ਸੋਰਠਿ ਭੀ ॥
ਰੇ ਜੀਅ ਨਿਲਜ ਲਾਜ ਤੋੁਹਿ ਨਾਹੀ ॥ ਹਰਿ ਤਜਿ ਕਤ ਕਾਹੂ ਕੇ ਜਾਂਹੀ ॥੧॥ ਰਹਾਉ ॥

ਜਾ ਕੋ ਠਾਕੁਰੁ ਊਚਾ ਹੋਈ ॥ ਸੋ ਜਨੁ ਪਰ ਘਰ ਜਾਤ ਨ ਸੋਹੀ ॥੧॥

ਸੋ ਸਾਹਿਬੁ ਰਹਿਆ ਭਰਪੂਰਿ ॥ ਸਦਾ ਸੰਗਿ ਨਾਹੀ ਹਰਿ ਦੂਰਿ ॥੨॥

ਕਵਲਾ ਚਰਨ ਸਰਨ ਹੈ ਜਾ ਕੇ ॥ ਕਹੁ ਜਨ ਕਾ ਨਾਹੀ ਘਰ ਤਾ ਕੇ ॥੩॥

ਸਭੁ ਕੋਊ ਕਹੈ ਜਾਸੁ ਕੀ ਬਾਤਾ ॥ ਸੋ ਸੰਮ੍ਰਥੁ ਨਿਜ ਪਤਿ ਹੈ ਦਾਤਾ ॥੪॥

ਕਹੈ ਕਬੀਰੁ ਪੂਰਨ ਜਗ ਸੋਈ ॥ ਜਾ ਕੇ ਹਿਰਦੈ ਅਵਰੁ ਨ ਹੋਈ ॥੫॥੩੮॥

(ਭਗਤ ਕਬੀਰ ਜੀ -- SGGS 331) ਕਉਨੁ ਕੋ ਪੂਤੁ ਪਿਤਾ ਕੋ ਕਾ ਕੋ ॥ ਕਉਨੁ ਮਰੈ ਕੋ ਦੇਇ ਸੰਤਾਪੋ ॥੧॥

ਹਰਿ ਠਗ ਜਗ ਕਉ ਠਗਉਰੀ ਲਾਈ ॥ ਹਰਿ ਕੇ ਬਿਓਗ ਕੈਸੇ ਜੀਅਉ ਮੇਰੀ ਮਾਈ ॥੧॥ ਰਹਾਉ ॥

ਕਉਨ ਕੋ ਪੁਰਖੁ ਕਉਨ ਕੀ ਨਾਰੀ ॥ ਇਆ ਤਤ ਲੇਹੁ ਸਰੀਰ ਬਿਚਾਰੀ ॥੨॥

ਕਹਿ ਕਬੀਰ ਠਗ ਸਿਉ ਮਨੁ ਮਾਨਿਆ ॥ ਗਈ ਠਗਉਰੀ ਠਗੁ ਪਹਿਚਾਨਿਆ ॥੩॥੩੯॥

(ਭਗਤ ਕਬੀਰ ਜੀ -- SGGS 331) ਅਬ ਮੋ ਕਉ ਭਏ ਰਾਜਾ ਰਾਮ ਸਹਾਈ ॥ ਜਨਮ ਮਰਨ ਕਟਿ ਪਰਮ ਗਤਿ ਪਾਈ ॥੧॥ ਰਹਾਉ ॥

ਸਾਧੂ ਸੰਗਤਿ ਦੀਓ ਰਲਾਇ ॥ ਪੰਚ ਦੂਤ ਤੇ ਲੀਓ ਛਡਾਇ ॥ ਅੰਮ੍ਰਿਤ ਨਾਮੁ ਜਪਉ ਜਪੁ ਰਸਨਾ ॥ ਅਮੋਲ ਦਾਸੁ ਕਰਿ ਲੀਨੋ ਅਪਨਾ ॥੧॥

ਸਤਿਗੁਰ ਕੀਨੋ ਪਰਉਪਕਾਰੁ ॥ ਕਾਢਿ ਲੀਨ ਸਾਗਰ ਸੰਸਾਰ ॥ ਚਰਨ ਕਮਲ ਸਿਉ ਲਾਗੀ ਪ੍ਰੀਤਿ ॥ ਗੋਬਿੰਦੁ ਬਸੈ ਨਿਤਾ ਨਿਤ ਚੀਤ ॥੨॥

ਮਾਇਆ ਤਪਤਿ ਬੁਝਿਆ ਅੰਗਿਆਰੁ ॥ ਮਨਿ ਸੰਤੋਖੁ ਨਾਮੁ ਆਧਾਰੁ ॥ ਜਲਿ ਥਲਿ ਪੂਰਿ ਰਹੇ ਪ੍ਰਭ ਸੁਆਮੀ ॥ ਜਤ ਪੇਖਉ ਤਤ ਅੰਤਰਜਾਮੀ ॥੩॥

ਅਪਨੀ ਭਗਤਿ ਆਪ ਹੀ ਦ੍ਰਿੜਾਈ ॥ ਪੂਰਬ ਲਿਖਤੁ ਮਿਲਿਆ ਮੇਰੇ ਭਾਈ ॥ ਜਿਸੁ ਕ੍ਰਿਪਾ ਕਰੇ ਤਿਸੁ ਪੂਰਨ ਸਾਜ ॥ ਕਬੀਰ ਕੋ ਸੁਆਮੀ ਗਰੀਬ ਨਿਵਾਜ ॥੪॥੪੦॥

(ਭਗਤ ਕਬੀਰ ਜੀ -- SGGS 331) ਜਲਿ ਹੈ ਸੂਤਕੁ ਥਲਿ ਹੈ ਸੂਤਕੁ ਸੂਤਕ ਓਪਤਿ ਹੋਈ ॥ ਜਨਮੇ ਸੂਤਕੁ ਮੂਏ ਫੁਨਿ ਸੂਤਕੁ ਸੂਤਕ ਪਰਜ ਬਿਗੋਈ ॥੧॥

ਕਹੁ ਰੇ ਪੰਡੀਆ ਕਉਨ ਪਵੀਤਾ ॥ ਐਸਾ ਗਿਆਨੁ ਜਪਹੁ ਮੇਰੇ ਮੀਤਾ ॥੧॥ ਰਹਾਉ ॥

ਨੈਨਹੁ ਸੂਤਕੁ ਬੈਨਹੁ ਸੂਤਕੁ ਸੂਤਕੁ ਸ੍ਰਵਨੀ ਹੋਈ ॥ ਊਠਤ ਬੈਠਤ ਸੂਤਕੁ ਲਾਗੈ ਸੂਤਕੁ ਪਰੈ ਰਸੋਈ ॥੨॥

ਫਾਸਨ ਕੀ ਬਿਧਿ ਸਭੁ ਕੋਊ ਜਾਨੈ ਛੂਟਨ ਕੀ ਇਕੁ ਕੋਈ ॥ ਕਹਿ ਕਬੀਰ ਰਾਮੁ ਰਿਦੈ ਬਿਚਾਰੈ ਸੂਤਕੁ ਤਿਨੈ ਨ ਹੋਈ ॥੩॥੪੧॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates