ਰਾਗ ਗੌਂਡ - ਬਾਣੀ ਸ਼ਬਦ, Raag Gond - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਰਾਮਦਾਸ ਜੀ -- SGGS 859) ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥
ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥

ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥

ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨੑ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨੑ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥

ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥

ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥

(ਗੁਰੂ ਰਾਮਦਾਸ ਜੀ -- SGGS 860) ਗੋਂਡ ਮਹਲਾ ੪ ॥
ਐਸਾ ਹਰਿ ਸੇਵੀਐ ਨਿਤ ਧਿਆਈਐ ਜੋ ਖਿਨ ਮਹਿ ਕਿਲਵਿਖ ਸਭਿ ਕਰੇ ਬਿਨਾਸਾ ॥ ਜੇ ਹਰਿ ਤਿਆਗਿ ਅਵਰ ਕੀ ਆਸ ਕੀਜੈ ਤਾ ਹਰਿ ਨਿਹਫਲ ਸਭ ਘਾਲ ਗਵਾਸਾ ॥ ਮੇਰੇ ਮਨ ਹਰਿ ਸੇਵਿਹੁ ਸੁਖਦਾਤਾ ਸੁਆਮੀ ਜਿਸੁ ਸੇਵਿਐ ਸਭ ਭੁਖ ਲਹਾਸਾ ॥੧॥

ਮੇਰੇ ਮਨ ਹਰਿ ਊਪਰਿ ਕੀਜੈ ਭਰਵਾਸਾ ॥ ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ਹਰਿ ਅਪਨੀ ਪੈਜ ਰਖੈ ਜਨ ਦਾਸਾ ॥੧॥ ਰਹਾਉ ॥

ਜੇ ਅਪਨੀ ਬਿਰਥਾ ਕਹਹੁ ਅਵਰਾ ਪਹਿ ਤਾ ਆਗੈ ਅਪਨੀ ਬਿਰਥਾ ਬਹੁ ਬਹੁਤੁ ਕਢਾਸਾ ॥ ਅਪਨੀ ਬਿਰਥਾ ਕਹਹੁ ਹਰਿ ਅਪੁਨੇ ਸੁਆਮੀ ਪਹਿ ਜੋ ਤੁਮ੍ਹ੍ਹਰੇ ਦੂਖ ਤਤਕਾਲ ਕਟਾਸਾ ॥ ਸੋ ਐਸਾ ਪ੍ਰਭੁ ਛੋਡਿ ਅਪਨੀ ਬਿਰਥਾ ਅਵਰਾ ਪਹਿ ਕਹੀਐ ਅਵਰਾ ਪਹਿ ਕਹਿ ਮਨ ਲਾਜ ਮਰਾਸਾ ॥੨॥

ਜੋ ਸੰਸਾਰੈ ਕੇ ਕੁਟੰਬ ਮਿਤ੍ਰ ਭਾਈ ਦੀਸਹਿ ਮਨ ਮੇਰੇ ਤੇ ਸਭਿ ਅਪਨੈ ਸੁਆਇ ਮਿਲਾਸਾ ॥ ਜਿਤੁ ਦਿਨਿ ਉਨੑ ਕਾ ਸੁਆਉ ਹੋਇ ਨ ਆਵੈ ਤਿਤੁ ਦਿਨਿ ਨੇੜੈ ਕੋ ਨ ਢੁਕਾਸਾ ॥ ਮਨ ਮੇਰੇ ਅਪਨਾ ਹਰਿ ਸੇਵਿ ਦਿਨੁ ਰਾਤੀ ਜੋ ਤੁਧੁ ਉਪਕਰੈ ਦੂਖਿ ਸੁਖਾਸਾ ॥੩॥

ਤਿਸ ਕਾ ਭਰਵਾਸਾ ਕਿਉ ਕੀਜੈ ਮਨ ਮੇਰੇ ਜੋ ਅੰਤੀ ਅਉਸਰਿ ਰਖਿ ਨ ਸਕਾਸਾ ॥ ਹਰਿ ਜਪੁ ਮੰਤੁ ਗੁਰ ਉਪਦੇਸੁ ਲੈ ਜਾਪਹੁ ਤਿਨੑ ਅੰਤਿ ਛਡਾਏ ਜਿਨੑ ਹਰਿ ਪ੍ਰੀਤਿ ਚਿਤਾਸਾ ॥ ਜਨ ਨਾਨਕ ਅਨਦਿਨੁ ਨਾਮੁ ਜਪਹੁ ਹਰਿ ਸੰਤਹੁ ਇਹੁ ਛੂਟਣ ਕਾ ਸਾਚਾ ਭਰਵਾਸਾ ॥੪॥੨॥

(ਗੁਰੂ ਰਾਮਦਾਸ ਜੀ -- SGGS 860) ਗੋਂਡ ਮਹਲਾ ੪ ॥
ਹਰਿ ਸਿਮਰਤ ਸਦਾ ਹੋਇ ਅਨੰਦੁ ਸੁਖੁ ਅੰਤਰਿ ਸਾਂਤਿ ਸੀਤਲ ਮਨੁ ਅਪਨਾ ॥ ਜੈਸੇ ਸਕਤਿ ਸੂਰੁ ਬਹੁ ਜਲਤਾ ਗੁਰ ਸਸਿ ਦੇਖੇ ਲਹਿ ਜਾਇ ਸਭ ਤਪਨਾ ॥੧॥

ਮੇਰੇ ਮਨ ਅਨਦਿਨੁ ਧਿਆਇ ਨਾਮੁ ਹਰਿ ਜਪਨਾ ॥ ਜਹਾ ਕਹਾ ਤੁਝੁ ਰਾਖੈ ਸਭ ਠਾਈ ਸੋ ਐਸਾ ਪ੍ਰਭੁ ਸੇਵਿ ਸਦਾ ਤੂ ਅਪਨਾ ॥੧॥ ਰਹਾਉ ॥

ਜਾ ਮਹਿ ਸਭਿ ਨਿਧਾਨ ਸੋ ਹਰਿ ਜਪਿ ਮਨ ਮੇਰੇ ਗੁਰਮੁਖਿ ਖੋਜਿ ਲਹਹੁ ਹਰਿ ਰਤਨਾ ॥ ਜਿਨ ਹਰਿ ਧਿਆਇਆ ਤਿਨ ਹਰਿ ਪਾਇਆ ਮੇਰਾ ਸੁਆਮੀ ਤਿਨ ਕੇ ਚਰਣ ਮਲਹੁ ਹਰਿ ਦਸਨਾ ॥੨॥

ਸਬਦੁ ਪਛਾਣਿ ਰਾਮ ਰਸੁ ਪਾਵਹੁ ਓਹੁ ਊਤਮੁ ਸੰਤੁ ਭਇਓ ਬਡ ਬਡਨਾ ॥ ਤਿਸੁ ਜਨ ਕੀ ਵਡਿਆਈ ਹਰਿ ਆਪਿ ਵਧਾਈ ਓਹੁ ਘਟੈ ਨ ਕਿਸੈ ਕੀ ਘਟਾਈ ਇਕੁ ਤਿਲੁ ਤਿਲੁ ਤਿਲਨਾ ॥੩॥

ਜਿਸ ਤੇ ਸੁਖ ਪਾਵਹਿ ਮਨ ਮੇਰੇ ਸੋ ਸਦਾ ਧਿਆਇ ਨਿਤ ਕਰ ਜੁਰਨਾ ॥ ਜਨ ਨਾਨਕ ਕਉ ਹਰਿ ਦਾਨੁ ਇਕੁ ਦੀਜੈ ਨਿਤ ਬਸਹਿ ਰਿਦੈ ਹਰੀ ਮੋਹਿ ਚਰਨਾ ॥੪॥੩॥

(ਗੁਰੂ ਰਾਮਦਾਸ ਜੀ -- SGGS 861) ਗੋਂਡ ਮਹਲਾ ੪ ॥
ਜਿਤਨੇ ਸਾਹ ਪਾਤਿਸਾਹ ਉਮਰਾਵ ਸਿਕਦਾਰ ਚਉਧਰੀ ਸਭਿ ਮਿਥਿਆ ਝੂਠੁ ਭਾਉ ਦੂਜਾ ਜਾਣੁ ॥ ਹਰਿ ਅਬਿਨਾਸੀ ਸਦਾ ਥਿਰੁ ਨਿਹਚਲੁ ਤਿਸੁ ਮੇਰੇ ਮਨ ਭਜੁ ਪਰਵਾਣੁ ॥੧॥

ਮੇਰੇ ਮਨ ਨਾਮੁ ਹਰੀ ਭਜੁ ਸਦਾ ਦੀਬਾਣੁ ॥ ਜੋ ਹਰਿ ਮਹਲੁ ਪਾਵੈ ਗੁਰ ਬਚਨੀ ਤਿਸੁ ਜੇਵਡੁ ਅਵਰੁ ਨਾਹੀ ਕਿਸੈ ਦਾ ਤਾਣੁ ॥੧॥ ਰਹਾਉ ॥

ਜਿਤਨੇ ਧਨਵੰਤ ਕੁਲਵੰਤ ਮਿਲਖਵੰਤ ਦੀਸਹਿ ਮਨ ਮੇਰੇ ਸਭਿ ਬਿਨਸਿ ਜਾਹਿ ਜਿਉ ਰੰਗੁ ਕਸੁੰਭ ਕਚਾਣੁ ॥ ਹਰਿ ਸਤਿ ਨਿਰੰਜਨੁ ਸਦਾ ਸੇਵਿ ਮਨ ਮੇਰੇ ਜਿਤੁ ਹਰਿ ਦਰਗਹ ਪਾਵਹਿ ਤੂ ਮਾਣੁ ॥੨॥

ਬ੍ਰਾਹਮਣੁ ਖਤ੍ਰੀ ਸੂਦ ਵੈਸ ਚਾਰਿ ਵਰਨ ਚਾਰਿ ਆਸ੍ਰਮ ਹਹਿ ਜੋ ਹਰਿ ਧਿਆਵੈ ਸੋ ਪਰਧਾਨੁ ॥ ਜਿਉ ਚੰਦਨ ਨਿਕਟਿ ਵਸੈ ਹਿਰਡੁ ਬਪੁੜਾ ਤਿਉ ਸਤਸੰਗਤਿ ਮਿਲਿ ਪਤਿਤ ਪਰਵਾਣੁ ॥੩॥

ਓਹੁ ਸਭ ਤੇ ਊਚਾ ਸਭ ਤੇ ਸੂਚਾ ਜਾ ਕੈ ਹਿਰਦੈ ਵਸਿਆ ਭਗਵਾਨੁ ॥ ਜਨ ਨਾਨਕੁ ਤਿਸ ਕੇ ਚਰਨ ਪਖਾਲੈ ਜੋ ਹਰਿ ਜਨੁ ਨੀਚੁ ਜਾਤਿ ਸੇਵਕਾਣੁ ॥੪॥੪॥

(ਗੁਰੂ ਰਾਮਦਾਸ ਜੀ -- SGGS 861) ਗੋਂਡ ਮਹਲਾ ੪ ॥
ਹਰਿ ਅੰਤਰਜਾਮੀ ਸਭਤੈ ਵਰਤੈ ਜੇਹਾ ਹਰਿ ਕਰਾਏ ਤੇਹਾ ਕੋ ਕਰਈਐ ॥ ਸੋ ਐਸਾ ਹਰਿ ਸੇਵਿ ਸਦਾ ਮਨ ਮੇਰੇ ਜੋ ਤੁਧਨੋ ਸਭ ਦੂ ਰਖਿ ਲਈਐ ॥੧॥

ਮੇਰੇ ਮਨ ਹਰਿ ਜਪਿ ਹਰਿ ਨਿਤ ਪੜਈਐ ॥ ਹਰਿ ਬਿਨੁ ਕੋ ਮਾਰਿ ਜੀਵਾਲਿ ਨ ਸਾਕੈ ਤਾ ਮੇਰੇ ਮਨ ਕਾਇਤੁ ਕੜਈਐ ॥੧॥ ਰਹਾਉ ॥

ਹਰਿ ਪਰਪੰਚੁ ਕੀਆ ਸਭੁ ਕਰਤੈ ਵਿਚਿ ਆਪੇ ਆਪਣੀ ਜੋਤਿ ਧਰਈਐ ॥ ਹਰਿ ਏਕੋ ਬੋਲੈ ਹਰਿ ਏਕੁ ਬੁਲਾਏ ਗੁਰਿ ਪੂਰੈ ਹਰਿ ਏਕੁ ਦਿਖਈਐ ॥੨॥

ਹਰਿ ਅੰਤਰਿ ਨਾਲੇ ਬਾਹਰਿ ਨਾਲੇ ਕਹੁ ਤਿਸੁ ਪਾਸਹੁ ਮਨ ਕਿਆ ਚੋਰਈਐ ॥ ਨਿਹਕਪਟ ਸੇਵਾ ਕੀਜੈ ਹਰਿ ਕੇਰੀ ਤਾਂ ਮੇਰੇ ਮਨ ਸਰਬ ਸੁਖ ਪਈਐ ॥੩॥

ਜਿਸ ਦੈ ਵਸਿ ਸਭੁ ਕਿਛੁ ਸੋ ਸਭ ਦੂ ਵਡਾ ਸੋ ਮੇਰੇ ਮਨ ਸਦਾ ਧਿਅਈਐ ॥ ਜਨ ਨਾਨਕ ਸੋ ਹਰਿ ਨਾਲਿ ਹੈ ਤੇਰੈ ਹਰਿ ਸਦਾ ਧਿਆਇ ਤੂ ਤੁਧੁ ਲਏ ਛਡਈਐ ॥੪॥੫॥

(ਗੁਰੂ ਰਾਮਦਾਸ ਜੀ -- SGGS 861) ਗੋਂਡ ਮਹਲਾ ੪ ॥
ਹਰਿ ਦਰਸਨ ਕਉ ਮੇਰਾ ਮਨੁ ਬਹੁ ਤਪਤੈ ਜਿਉ ਤ੍ਰਿਖਾਵੰਤੁ ਬਿਨੁ ਨੀਰ ॥੧॥

ਮੇਰੈ ਮਨਿ ਪ੍ਰੇਮੁ ਲਗੋ ਹਰਿ ਤੀਰ ॥ ਹਮਰੀ ਬੇਦਨ ਹਰਿ ਪ੍ਰਭੁ ਜਾਨੈ ਮੇਰੇ ਮਨ ਅੰਤਰ ਕੀ ਪੀਰ ॥੧॥ ਰਹਾਉ ॥

ਮੇਰੇ ਹਰਿ ਪ੍ਰੀਤਮ ਕੀ ਕੋਈ ਬਾਤ ਸੁਨਾਵੈ ਸੋ ਭਾਈ ਸੋ ਮੇਰਾ ਬੀਰ ॥੨॥

ਮਿਲੁ ਮਿਲੁ ਸਖੀ ਗੁਣ ਕਹੁ ਮੇਰੇ ਪ੍ਰਭ ਕੇ ਲੇ ਸਤਿਗੁਰ ਕੀ ਮਤਿ ਧੀਰ ॥੩॥

ਜਨ ਨਾਨਕ ਕੀ ਹਰਿ ਆਸ ਪੁਜਾਵਹੁ ਹਰਿ ਦਰਸਨਿ ਸਾਂਤਿ ਸਰੀਰ ॥੪॥੬॥ ਛਕਾ ੧ ॥

(ਗੁਰੂ ਅਰਜਨ ਦੇਵ ਜੀ -- SGGS 862) ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸਭੁ ਕਰਤਾ ਸਭੁ ਭੁਗਤਾ ॥੧॥ ਰਹਾਉ ॥

ਸੁਨਤੋ ਕਰਤਾ ਪੇਖਤ ਕਰਤਾ ॥ ਅਦ੍ਰਿਸਟੋ ਕਰਤਾ ਦ੍ਰਿਸਟੋ ਕਰਤਾ ॥ ਓਪਤਿ ਕਰਤਾ ਪਰਲਉ ਕਰਤਾ ॥ ਬਿਆਪਤ ਕਰਤਾ ਅਲਿਪਤੋ ਕਰਤਾ ॥੧॥

ਬਕਤੋ ਕਰਤਾ ਬੂਝਤ ਕਰਤਾ ॥ ਆਵਤੁ ਕਰਤਾ ਜਾਤੁ ਭੀ ਕਰਤਾ ॥ ਨਿਰਗੁਨ ਕਰਤਾ ਸਰਗੁਨ ਕਰਤਾ ॥ ਗੁਰ ਪ੍ਰਸਾਦਿ ਨਾਨਕ ਸਮਦ੍ਰਿਸਟਾ ॥੨॥੧॥

(ਗੁਰੂ ਅਰਜਨ ਦੇਵ ਜੀ -- SGGS 862) ਗੋਂਡ ਮਹਲਾ ੫ ॥
ਫਾਕਿਓ ਮੀਨ ਕਪਿਕ ਕੀ ਨਿਆਈ ਤੂ ਉਰਝਿ ਰਹਿਓ ਕਸੁੰਭਾਇਲੇ ॥ ਪਗ ਧਾਰਹਿ ਸਾਸੁ ਲੇਖੈ ਲੈ ਤਉ ਉਧਰਹਿ ਹਰਿ ਗੁਣ ਗਾਇਲੇ ॥੧॥

ਮਨ ਸਮਝੁ ਛੋਡਿ ਆਵਾਇਲੇ ॥ ਅਪਨੇ ਰਹਨ ਕਉ ਠਉਰੁ ਨ ਪਾਵਹਿ ਕਾਏ ਪਰ ਕੈ ਜਾਇਲੇ ॥੧॥ ਰਹਾਉ ॥

ਜਿਉ ਮੈਗਲੁ ਇੰਦ੍ਰੀ ਰਸਿ ਪ੍ਰੇਰਿਓ ਤੂ ਲਾਗਿ ਪਰਿਓ ਕੁਟੰਬਾਇਲੇ ॥ ਜਿਉ ਪੰਖੀ ਇਕਤ੍ਰ ਹੋਇ ਫਿਰਿ ਬਿਛੁਰੈ ਥਿਰੁ ਸੰਗਤਿ ਹਰਿ ਹਰਿ ਧਿਆਇਲੇ ॥੨॥

ਜੈਸੇ ਮੀਨੁ ਰਸਨ ਸਾਦਿ ਬਿਨਸਿਓ ਓਹੁ ਮੂਠੌ ਮੂੜ ਲੋਭਾਇਲੇ ॥ ਤੂ ਹੋਆ ਪੰਚ ਵਾਸਿ ਵੈਰੀ ਕੈ ਛੂਟਹਿ ਪਰੁ ਸਰਨਾਇਲੇ ॥੩॥

ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਸਭਿ ਤੁਮ੍ਹ੍ਹਰੇ ਜੀਅ ਜੰਤਾਇਲੇ ॥ ਪਾਵਉ ਦਾਨੁ ਸਦਾ ਦਰਸੁ ਪੇਖਾ ਮਿਲੁ ਨਾਨਕ ਦਾਸ ਦਸਾਇਲੇ ॥੪॥੨॥

(ਗੁਰੂ ਅਰਜਨ ਦੇਵ ਜੀ -- SGGS 862) ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥

ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇ ਸੁਝੈ ਨਿਰੰਜਨ ਦੇਵ ॥੧॥ ਰਹਾਉ ॥

ਜਿਨਿ ਕੀਏ ਰੰਗ ਅਨਿਕ ਪਰਕਾਰ ॥ ਓਪਤਿ ਪਰਲਉ ਨਿਮਖ ਮਝਾਰ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥

ਆਇ ਨ ਜਾਵੈ ਨਿਹਚਲੁ ਧਨੀ ॥ ਬੇਅੰਤ ਗੁਨਾ ਤਾ ਕੇ ਕੇਤਕ ਗਨੀ ॥ ਲਾਲ ਨਾਮ ਜਾ ਕੈ ਭਰੇ ਭੰਡਾਰ ॥ ਸਗਲ ਘਟਾ ਦੇਵੈ ਆਧਾਰ ॥੩॥

ਸਤਿ ਪੁਰਖੁ ਜਾ ਕੋ ਹੈ ਨਾਉ ॥ ਮਿਟਹਿ ਕੋਟਿ ਅਘ ਨਿਮਖ ਜਸੁ ਗਾਉ ॥ ਬਾਲ ਸਖਾਈ ਭਗਤਨ ਕੋ ਮੀਤ ॥ ਪ੍ਰਾਨ ਅਧਾਰ ਨਾਨਕ ਹਿਤ ਚੀਤ ॥੪॥੧॥੩॥

(ਗੁਰੂ ਅਰਜਨ ਦੇਵ ਜੀ -- SGGS 863) ਗੋਂਡ ਮਹਲਾ ੫ ॥
ਨਾਮ ਸੰਗਿ ਕੀਨੋ ਬਿਉਹਾਰੁ ॥ ਨਾਮੋੁ ਹੀ ਇਸੁ ਮਨ ਕਾ ਅਧਾਰੁ ॥ ਨਾਮੋ ਹੀ ਚਿਤਿ ਕੀਨੀ ਓਟ ॥ ਨਾਮੁ ਜਪਤ ਮਿਟਹਿ ਪਾਪ ਕੋਟਿ ॥੧॥

ਰਾਸਿ ਦੀਈ ਹਰਿ ਏਕੋ ਨਾਮੁ ॥ ਮਨ ਕਾ ਇਸਟੁ ਗੁਰ ਸੰਗਿ ਧਿਆਨੁ ॥੧॥ ਰਹਾਉ ॥

ਨਾਮੁ ਹਮਾਰੇ ਜੀਅ ਕੀ ਰਾਸਿ ॥ ਨਾਮੋ ਸੰਗੀ ਜਤ ਕਤ ਜਾਤ ॥ ਨਾਮੋ ਹੀ ਮਨਿ ਲਾਗਾ ਮੀਠਾ ॥ ਜਲਿ ਥਲਿ ਸਭ ਮਹਿ ਨਾਮੋ ਡੀਠਾ ॥੨॥

ਨਾਮੇ ਦਰਗਹ ਮੁਖ ਉਜਲੇ ॥ ਨਾਮੇ ਸਗਲੇ ਕੁਲ ਉਧਰੇ ॥ ਨਾਮਿ ਹਮਾਰੇ ਕਾਰਜ ਸੀਧ ॥ ਨਾਮ ਸੰਗਿ ਇਹੁ ਮਨੂਆ ਗੀਧ ॥੩॥

ਨਾਮੇ ਹੀ ਹਮ ਨਿਰਭਉ ਭਏ ॥ ਨਾਮੇ ਆਵਨ ਜਾਵਨ ਰਹੇ ॥ ਗੁਰਿ ਪੂਰੈ ਮੇਲੇ ਗੁਣਤਾਸ ॥ ਕਹੁ ਨਾਨਕ ਸੁਖਿ ਸਹਜਿ ਨਿਵਾਸੁ ॥੪॥੨॥੪॥

(ਗੁਰੂ ਅਰਜਨ ਦੇਵ ਜੀ -- SGGS 863) ਗੋਂਡ ਮਹਲਾ ੫ ॥
ਨਿਮਾਨੇ ਕਉ ਜੋ ਦੇਤੋ ਮਾਨੁ ॥ ਸਗਲ ਭੂਖੇ ਕਉ ਕਰਤਾ ਦਾਨੁ ॥ ਗਰਭ ਘੋਰ ਮਹਿ ਰਾਖਨਹਾਰੁ ॥ ਤਿਸੁ ਠਾਕੁਰ ਕਉ ਸਦਾ ਨਮਸਕਾਰੁ ॥੧॥

ਐਸੋ ਪ੍ਰਭੁ ਮਨ ਮਾਹਿ ਧਿਆਇ ॥ ਘਟਿ ਅਵਘਟਿ ਜਤ ਕਤਹਿ ਸਹਾਇ ॥੧॥ ਰਹਾਉ ॥

ਰੰਕੁ ਰਾਉ ਜਾ ਕੈ ਏਕ ਸਮਾਨਿ ॥ ਕੀਟ ਹਸਤਿ ਸਗਲ ਪੂਰਾਨ ॥ ਬੀਓ ਪੂਛਿ ਨ ਮਸਲਤਿ ਧਰੈ ॥ ਜੋ ਕਿਛੁ ਕਰੈ ਸੁ ਆਪਹਿ ਕਰੈ ॥੨॥

ਜਾ ਕਾ ਅੰਤੁ ਨ ਜਾਨਸਿ ਕੋਇ ॥ ਆਪੇ ਆਪਿ ਨਿਰੰਜਨੁ ਸੋਇ ॥ ਆਪਿ ਅਕਾਰੁ ਆਪਿ ਨਿਰੰਕਾਰੁ ॥ ਘਟ ਘਟ ਘਟਿ ਸਭ ਘਟ ਆਧਾਰੁ ॥੩॥

ਨਾਮ ਰੰਗਿ ਭਗਤ ਭਏ ਲਾਲ ॥ ਜਸੁ ਕਰਤੇ ਸੰਤ ਸਦਾ ਨਿਹਾਲ ॥ ਨਾਮ ਰੰਗਿ ਜਨ ਰਹੇ ਅਘਾਇ ॥ ਨਾਨਕ ਤਿਨ ਜਨ ਲਾਗੈ ਪਾਇ ॥੪॥੩॥੫॥

(ਗੁਰੂ ਅਰਜਨ ਦੇਵ ਜੀ -- SGGS 863) ਗੋਂਡ ਮਹਲਾ ੫ ॥
ਜਾ ਕੈ ਸੰਗਿ ਇਹੁ ਮਨੁ ਨਿਰਮਲੁ ॥ ਜਾ ਕੈ ਸੰਗਿ ਹਰਿ ਹਰਿ ਸਿਮਰਨੁ ॥ ਜਾ ਕੈ ਸੰਗਿ ਕਿਲਬਿਖ ਹੋਹਿ ਨਾਸ ॥ ਜਾ ਕੈ ਸੰਗਿ ਰਿਦੈ ਪਰਗਾਸ ॥੧॥

ਸੇ ਸੰਤਨ ਹਰਿ ਕੇ ਮੇਰੇ ਮੀਤ ॥ ਕੇਵਲ ਨਾਮੁ ਗਾਈਐ ਜਾ ਕੈ ਨੀਤ ॥੧॥ ਰਹਾਉ ॥

ਜਾ ਕੈ ਮੰਤ੍ਰਿ ਹਰਿ ਹਰਿ ਮਨਿ ਵਸੈ ॥ ਜਾ ਕੈ ਉਪਦੇਸਿ ਭਰਮੁ ਭਉ ਨਸੈ ॥ ਜਾ ਕੈ ਕੀਰਤਿ ਨਿਰਮਲ ਸਾਰ ॥ ਜਾ ਕੀ ਰੇਨੁ ਬਾਂਛੈ ਸੰਸਾਰ ॥੨॥

ਕੋਟਿ ਪਤਿਤ ਜਾ ਕੈ ਸੰਗਿ ਉਧਾਰ ॥ ਏਕੁ ਨਿਰੰਕਾਰੁ ਜਾ ਕੈ ਨਾਮ ਅਧਾਰ ॥ ਸਰਬ ਜੀਆਂ ਕਾ ਜਾਨੈ ਭੇਉ ॥ ਕ੍ਰਿਪਾ ਨਿਧਾਨ ਨਿਰੰਜਨ ਦੇਉ ॥੩॥

ਪਾਰਬ੍ਰਹਮ ਜਬ ਭਏ ਕ੍ਰਿਪਾਲ ॥ ਤਬ ਭੇਟੇ ਗੁਰ ਸਾਧ ਦਇਆਲ ॥ ਦਿਨੁ ਰੈਣਿ ਨਾਨਕੁ ਨਾਮੁ ਧਿਆਏ ॥ ਸੂਖ ਸਹਜ ਆਨੰਦ ਹਰਿ ਨਾਏ ॥੪॥੪॥੬॥

(ਗੁਰੂ ਅਰਜਨ ਦੇਵ ਜੀ -- SGGS 864) ਗੋਂਡ ਮਹਲਾ ੫ ॥
ਗੁਰ ਕੀ ਮੂਰਤਿ ਮਨ ਮਹਿ ਧਿਆਨੁ ॥ ਗੁਰ ਕੈ ਸਬਦਿ ਮੰਤ੍ਰੁ ਮਨੁ ਮਾਨ ॥ ਗੁਰ ਕੇ ਚਰਨ ਰਿਦੈ ਲੈ ਧਾਰਉ ॥ ਗੁਰੁ ਪਾਰਬ੍ਰਹਮੁ ਸਦਾ ਨਮਸਕਾਰਉ ॥੧॥

ਮਤ ਕੋ ਭਰਮਿ ਭੁਲੈ ਸੰਸਾਰਿ ॥ ਗੁਰ ਬਿਨੁ ਕੋਇ ਨ ਉਤਰਸਿ ਪਾਰਿ ॥੧॥ ਰਹਾਉ ॥

ਭੂਲੇ ਕਉ ਗੁਰਿ ਮਾਰਗਿ ਪਾਇਆ ॥ ਅਵਰ ਤਿਆਗਿ ਹਰਿ ਭਗਤੀ ਲਾਇਆ ॥ ਜਨਮ ਮਰਨ ਕੀ ਤ੍ਰਾਸ ਮਿਟਾਈ ॥ ਗੁਰ ਪੂਰੇ ਕੀ ਬੇਅੰਤ ਵਡਾਈ ॥੨॥

ਗੁਰ ਪ੍ਰਸਾਦਿ ਊਰਧ ਕਮਲ ਬਿਗਾਸ ॥ ਅੰਧਕਾਰ ਮਹਿ ਭਇਆ ਪ੍ਰਗਾਸ ॥ ਜਿਨਿ ਕੀਆ ਸੋ ਗੁਰ ਤੇ ਜਾਨਿਆ ॥ ਗੁਰ ਕਿਰਪਾ ਤੇ ਮੁਗਧ ਮਨੁ ਮਾਨਿਆ ॥੩॥

ਗੁਰੁ ਕਰਤਾ ਗੁਰੁ ਕਰਣੈ ਜੋਗੁ ॥ ਗੁਰੁ ਪਰਮੇਸਰੁ ਹੈ ਭੀ ਹੋਗੁ ॥ ਕਹੁ ਨਾਨਕ ਪ੍ਰਭਿ ਇਹੈ ਜਨਾਈ ॥ ਬਿਨੁ ਗੁਰ ਮੁਕਤਿ ਨ ਪਾਈਐ ਭਾਈ ॥੪॥੫॥੭॥

(ਗੁਰੂ ਅਰਜਨ ਦੇਵ ਜੀ -- SGGS 864) ਗੋਂਡ ਮਹਲਾ ੫ ॥
ਗੁਰੂ ਗੁਰੂ ਗੁਰੁ ਕਰਿ ਮਨ ਮੋਰ ॥ ਗੁਰੂ ਬਿਨਾ ਮੈ ਨਾਹੀ ਹੋਰ ॥ ਗੁਰ ਕੀ ਟੇਕ ਰਹਹੁ ਦਿਨੁ ਰਾਤਿ ॥ ਜਾ ਕੀ ਕੋਇ ਨ ਮੇਟੈ ਦਾਤਿ ॥੧॥

ਗੁਰੁ ਪਰਮੇਸਰੁ ਏਕੋ ਜਾਣੁ ॥ ਜੋ ਤਿਸੁ ਭਾਵੈ ਸੋ ਪਰਵਾਣੁ ॥੧॥ ਰਹਾਉ ॥

ਗੁਰ ਚਰਣੀ ਜਾ ਕਾ ਮਨੁ ਲਾਗੈ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥ ਗੁਰ ਕੀ ਸੇਵਾ ਪਾਏ ਮਾਨੁ ॥ ਗੁਰ ਊਪਰਿ ਸਦਾ ਕੁਰਬਾਨੁ ॥੨॥

ਗੁਰ ਕਾ ਦਰਸਨੁ ਦੇਖਿ ਨਿਹਾਲ ॥ ਗੁਰ ਕੇ ਸੇਵਕ ਕੀ ਪੂਰਨ ਘਾਲ ॥ ਗੁਰ ਕੇ ਸੇਵਕ ਕਉ ਦੁਖੁ ਨ ਬਿਆਪੈ ॥ ਗੁਰ ਕਾ ਸੇਵਕੁ ਦਹ ਦਿਸਿ ਜਾਪੈ ॥੩॥

ਗੁਰ ਕੀ ਮਹਿਮਾ ਕਥਨੁ ਨ ਜਾਇ ॥ ਪਾਰਬ੍ਰਹਮੁ ਗੁਰੁ ਰਹਿਆ ਸਮਾਇ ॥ ਕਹੁ ਨਾਨਕ ਜਾ ਕੇ ਪੂਰੇ ਭਾਗ ॥ ਗੁਰ ਚਰਣੀ ਤਾ ਕਾ ਮਨੁ ਲਾਗ ॥੪॥੬॥੮॥

(ਗੁਰੂ ਅਰਜਨ ਦੇਵ ਜੀ -- SGGS 864) ਗੋਂਡ ਮਹਲਾ ੫ ॥
ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ ਗੁਰੁ ਮੇਰਾ ਪਾਰਬ੍ਰਹਮੁ ਗੁਰੁ ਭਗਵੰਤੁ ॥ ਗੁਰੁ ਮੇਰਾ ਦੇਉ ਅਲਖ ਅਭੇਉ ॥ ਸਰਬ ਪੂਜ ਚਰਨ ਗੁਰ ਸੇਉ ॥੧॥

ਗੁਰ ਬਿਨੁ ਅਵਰੁ ਨਾਹੀ ਮੈ ਥਾਉ ॥ ਅਨਦਿਨੁ ਜਪਉ ਗੁਰੂ ਗੁਰ ਨਾਉ ॥੧॥ ਰਹਾਉ ॥

ਗੁਰੁ ਮੇਰਾ ਗਿਆਨੁ ਗੁਰੁ ਰਿਦੈ ਧਿਆਨੁ ॥ ਗੁਰੁ ਗੋਪਾਲੁ ਪੁਰਖੁ ਭਗਵਾਨੁ ॥ ਗੁਰ ਕੀ ਸਰਣਿ ਰਹਉ ਕਰ ਜੋਰਿ ॥ ਗੁਰੂ ਬਿਨਾ ਮੈ ਨਾਹੀ ਹੋਰੁ ॥੨॥

ਗੁਰੁ ਬੋਹਿਥੁ ਤਾਰੇ ਭਵ ਪਾਰਿ ॥ ਗੁਰ ਸੇਵਾ ਜਮ ਤੇ ਛੁਟਕਾਰਿ ॥ ਅੰਧਕਾਰ ਮਹਿ ਗੁਰ ਮੰਤ੍ਰੁ ਉਜਾਰਾ ॥ ਗੁਰ ਕੈ ਸੰਗਿ ਸਗਲ ਨਿਸਤਾਰਾ ॥੩॥

ਗੁਰੁ ਪੂਰਾ ਪਾਈਐ ਵਡਭਾਗੀ ॥ ਗੁਰ ਕੀ ਸੇਵਾ ਦੂਖੁ ਨ ਲਾਗੀ ॥ ਗੁਰ ਕਾ ਸਬਦੁ ਨ ਮੇਟੈ ਕੋਇ ॥ ਗੁਰੁ ਨਾਨਕੁ ਨਾਨਕੁ ਹਰਿ ਸੋਇ ॥੪॥੭॥੯॥

(ਗੁਰੂ ਅਰਜਨ ਦੇਵ ਜੀ -- SGGS 865) ਗੋਂਡ ਮਹਲਾ ੫ ॥
ਰਾਮ ਰਾਮ ਸੰਗਿ ਕਰਿ ਬਿਉਹਾਰ ॥ ਰਾਮ ਰਾਮ ਰਾਮ ਪ੍ਰਾਨ ਅਧਾਰ ॥ ਰਾਮ ਰਾਮ ਰਾਮ ਕੀਰਤਨੁ ਗਾਇ ॥ ਰਮਤ ਰਾਮੁ ਸਭ ਰਹਿਓ ਸਮਾਇ ॥੧॥

ਸੰਤ ਜਨਾ ਮਿਲਿ ਬੋਲਹੁ ਰਾਮ ॥ ਸਭ ਤੇ ਨਿਰਮਲ ਪੂਰਨ ਕਾਮ ॥੧॥ ਰਹਾਉ ॥

ਰਾਮ ਰਾਮ ਧਨੁ ਸੰਚਿ ਭੰਡਾਰ ॥ ਰਾਮ ਰਾਮ ਰਾਮ ਕਰਿ ਆਹਾਰ ॥ ਰਾਮ ਰਾਮ ਵੀਸਰਿ ਨਹੀ ਜਾਇ ॥ ਕਰਿ ਕਿਰਪਾ ਗੁਰਿ ਦੀਆ ਬਤਾਇ ॥੨॥

ਰਾਮ ਰਾਮ ਰਾਮ ਸਦਾ ਸਹਾਇ ॥ ਰਾਮ ਰਾਮ ਰਾਮ ਲਿਵ ਲਾਇ ॥ ਰਾਮ ਰਾਮ ਜਪਿ ਨਿਰਮਲ ਭਏ ॥ ਜਨਮ ਜਨਮ ਕੇ ਕਿਲਬਿਖ ਗਏ ॥੩॥

ਰਮਤ ਰਾਮ ਜਨਮ ਮਰਣੁ ਨਿਵਾਰੈ ॥ ਉਚਰਤ ਰਾਮ ਭੈ ਪਾਰਿ ਉਤਾਰੈ ॥ ਸਭ ਤੇ ਊਚ ਰਾਮ ਪਰਗਾਸ ॥ ਨਿਸਿ ਬਾਸੁਰ ਜਪਿ ਨਾਨਕ ਦਾਸ ॥੪॥੮॥੧੦॥

(ਗੁਰੂ ਅਰਜਨ ਦੇਵ ਜੀ -- SGGS 865) ਗੋਂਡ ਮਹਲਾ ੫ ॥
ਉਨ ਕਉ ਖਸਮਿ ਕੀਨੀ ਠਾਕਹਾਰੇ ॥ ਦਾਸ ਸੰਗ ਤੇ ਮਾਰਿ ਬਿਦਾਰੇ ॥ ਗੋਬਿੰਦ ਭਗਤ ਕਾ ਮਹਲੁ ਨ ਪਾਇਆ ॥ ਰਾਮ ਜਨਾ ਮਿਲਿ ਮੰਗਲੁ ਗਾਇਆ ॥੧॥

ਸਗਲ ਸ੍ਰਿਸਟਿ ਕੇ ਪੰਚ ਸਿਕਦਾਰ ॥ ਰਾਮ ਭਗਤ ਕੇ ਪਾਨੀਹਾਰ ॥੧॥ ਰਹਾਉ ॥

ਜਗਤ ਪਾਸ ਤੇ ਲੇਤੇ ਦਾਨੁ ॥ ਗੋਬਿੰਦ ਭਗਤ ਕਉ ਕਰਹਿ ਸਲਾਮੁ ॥ ਲੂਟਿ ਲੇਹਿ ਸਾਕਤ ਪਤਿ ਖੋਵਹਿ ॥ ਸਾਧ ਜਨਾ ਪਗ ਮਲਿ ਮਲਿ ਧੋਵਹਿ ॥੨॥

ਪੰਚ ਪੂਤ ਜਣੇ ਇਕ ਮਾਇ ॥ ਉਤਭੁਜ ਖੇਲੁ ਕਰਿ ਜਗਤ ਵਿਆਇ ॥ ਤੀਨਿ ਗੁਣਾ ਕੈ ਸੰਗਿ ਰਚਿ ਰਸੇ ॥ ਇਨ ਕਉ ਛੋਡਿ ਊਪਰਿ ਜਨ ਬਸੇ ॥੩॥

ਕਰਿ ਕਿਰਪਾ ਜਨ ਲੀਏ ਛਡਾਇ ॥ ਜਿਸ ਕੇ ਸੇ ਤਿਨਿ ਰਖੇ ਹਟਾਇ ॥ ਕਹੁ ਨਾਨਕ ਭਗਤਿ ਪ੍ਰਭ ਸਾਰੁ ॥ ਬਿਨੁ ਭਗਤੀ ਸਭ ਹੋਇ ਖੁਆਰੁ ॥੪॥੯॥੧੧॥

(ਗੁਰੂ ਅਰਜਨ ਦੇਵ ਜੀ -- SGGS 865) ਗੋਂਡ ਮਹਲਾ ੫ ॥
ਕਲਿ ਕਲੇਸ ਮਿਟੇ ਹਰਿ ਨਾਇ ॥ ਦੁਖ ਬਿਨਸੇ ਸੁਖ ਕੀਨੋ ਠਾਉ ॥ ਜਪਿ ਜਪਿ ਅੰਮ੍ਰਿਤ ਨਾਮੁ ਅਘਾਏ ॥ ਸੰਤ ਪ੍ਰਸਾਦਿ ਸਗਲ ਫਲ ਪਾਏ ॥੧॥

ਰਾਮ ਜਪਤ ਜਨ ਪਾਰਿ ਪਰੇ ॥ ਜਨਮ ਜਨਮ ਕੇ ਪਾਪ ਹਰੇ ॥੧॥ ਰਹਾਉ ॥

ਗੁਰ ਕੇ ਚਰਨ ਰਿਦੈ ਉਰਿ ਧਾਰੇ ॥ ਅਗਨਿ ਸਾਗਰ ਤੇ ਉਤਰੇ ਪਾਰੇ ॥ ਜਨਮ ਮਰਣ ਸਭ ਮਿਟੀ ਉਪਾਧਿ ॥ ਪ੍ਰਭ ਸਿਉ ਲਾਗੀ ਸਹਜਿ ਸਮਾਧਿ ॥੨॥

ਥਾਨ ਥਨੰਤਰਿ ਏਕੋ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥ ਕਰਿ ਕਿਰਪਾ ਜਾ ਕਉ ਮਤਿ ਦੇਇ ॥ ਆਠ ਪਹਰ ਪ੍ਰਭ ਕਾ ਨਾਉ ਲੇਇ ॥੩॥

ਜਾ ਕੈ ਅੰਤਰਿ ਵਸੈ ਪ੍ਰਭੁ ਆਪਿ ॥ ਤਾ ਕੈ ਹਿਰਦੈ ਹੋਇ ਪ੍ਰਗਾਸੁ ॥ ਭਗਤਿ ਭਾਇ ਹਰਿ ਕੀਰਤਨੁ ਕਰੀਐ ॥ ਜਪਿ ਪਾਰਬ੍ਰਹਮੁ ਨਾਨਕ ਨਿਸਤਰੀਐ ॥੪॥੧੦॥੧੨॥

(ਗੁਰੂ ਅਰਜਨ ਦੇਵ ਜੀ -- SGGS 865) ਗੋਂਡ ਮਹਲਾ ੫ ॥
ਗੁਰ ਕੇ ਚਰਨ ਕਮਲ ਨਮਸਕਾਰਿ ॥ ਕਾਮੁ ਕ੍ਰੋਧੁ ਇਸੁ ਤਨ ਤੇ ਮਾਰਿ ॥ ਹੋਇ ਰਹੀਐ ਸਗਲ ਕੀ ਰੀਨਾ ॥ ਘਟਿ ਘਟਿ ਰਮਈਆ ਸਭ ਮਹਿ ਚੀਨਾ ॥੧॥

ਇਨ ਬਿਧਿ ਰਮਹੁ ਗੋਪਾਲ ਗੋੁਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥

ਆਠ ਪਹਰ ਹਰਿ ਕੇ ਗੁਣ ਗਾਉ ॥ ਜੀਅ ਪ੍ਰਾਨ ਕੋ ਇਹੈ ਸੁਆਉ ॥ ਤਜਿ ਅਭਿਮਾਨੁ ਜਾਨੁ ਪ੍ਰਭੁ ਸੰਗਿ ॥ ਸਾਧ ਪ੍ਰਸਾਦਿ ਹਰਿ ਸਿਉ ਮਨੁ ਰੰਗਿ ॥੨॥

ਜਿਨਿ ਤੂੰ ਕੀਆ ਤਿਸ ਕਉ ਜਾਨੁ ॥ ਆਗੈ ਦਰਗਹ ਪਾਵੈ ਮਾਨੁ ॥ ਮਨੁ ਤਨੁ ਨਿਰਮਲ ਹੋਇ ਨਿਹਾਲੁ ॥ ਰਸਨਾ ਨਾਮੁ ਜਪਤ ਗੋਪਾਲ ॥੩॥

ਕਰਿ ਕਿਰਪਾ ਮੇਰੇ ਦੀਨ ਦਇਆਲਾ ॥ ਸਾਧੂ ਕੀ ਮਨੁ ਮੰਗੈ ਰਵਾਲਾ ॥ ਹੋਹੁ ਦਇਆਲ ਦੇਹੁ ਪ੍ਰਭ ਦਾਨੁ ॥ ਨਾਨਕੁ ਜਪਿ ਜੀਵੈ ਪ੍ਰਭ ਨਾਮੁ ॥੪॥੧੧॥੧੩॥

(ਗੁਰੂ ਅਰਜਨ ਦੇਵ ਜੀ -- SGGS 866) ਗੋਂਡ ਮਹਲਾ ੫ ॥
ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥

ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥

ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥

ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥

ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥

(ਗੁਰੂ ਅਰਜਨ ਦੇਵ ਜੀ -- SGGS 866) ਗੋਂਡ ਮਹਲਾ ੫ ॥
ਕਰਿ ਕਿਰਪਾ ਸੁਖ ਅਨਦ ਕਰੇਇ ॥ ਬਾਲਕ ਰਾਖਿ ਲੀਏ ਗੁਰਦੇਵਿ ॥ ਪ੍ਰਭ ਕਿਰਪਾਲ ਦਇਆਲ ਗੋੁਬਿੰਦ ॥ ਜੀਅ ਜੰਤ ਸਗਲੇ ਬਖਸਿੰਦ ॥੧॥

ਤੇਰੀ ਸਰਣਿ ਪ੍ਰਭ ਦੀਨ ਦਇਆਲ ॥ ਪਾਰਬ੍ਰਹਮ ਜਪਿ ਸਦਾ ਨਿਹਾਲ ॥੧॥ ਰਹਾਉ ॥

ਪ੍ਰਭ ਦਇਆਲ ਦੂਸਰ ਕੋਈ ਨਾਹੀ ॥ ਘਟ ਘਟ ਅੰਤਰਿ ਸਰਬ ਸਮਾਹੀ ॥ ਅਪਨੇ ਦਾਸ ਕਾ ਹਲਤੁ ਪਲਤੁ ਸਵਾਰੈ ॥ ਪਤਿਤ ਪਾਵਨ ਪ੍ਰਭ ਬਿਰਦੁ ਤੁਮ੍ਹ੍ਹਾਰੈ ॥੨॥

ਅਉਖਧ ਕੋਟਿ ਸਿਮਰਿ ਗੋਬਿੰਦ ॥ ਤੰਤੁ ਮੰਤੁ ਭਜੀਐ ਭਗਵੰਤ ॥ ਰੋਗ ਸੋਗ ਮਿਟੇ ਪ੍ਰਭ ਧਿਆਏ ॥ ਮਨ ਬਾਂਛਤ ਪੂਰਨ ਫਲ ਪਾਏ ॥੩॥

ਕਰਨ ਕਾਰਨ ਸਮਰਥ ਦਇਆਰ ॥ ਸਰਬ ਨਿਧਾਨ ਮਹਾ ਬੀਚਾਰ ॥ ਨਾਨਕ ਬਖਸਿ ਲੀਏ ਪ੍ਰਭਿ ਆਪਿ ॥ ਸਦਾ ਸਦਾ ਏਕੋ ਹਰਿ ਜਾਪਿ ॥੪॥੧੩॥੧੫॥

(ਗੁਰੂ ਅਰਜਨ ਦੇਵ ਜੀ -- SGGS 866) ਗੋਂਡ ਮਹਲਾ ੫ ॥
ਹਰਿ ਹਰਿ ਨਾਮੁ ਜਪਹੁ ਮੇਰੇ ਮੀਤ ॥ ਨਿਰਮਲ ਹੋਇ ਤੁਮ੍ਹ੍ਹਾਰਾ ਚੀਤ ॥ ਮਨ ਤਨ ਕੀ ਸਭ ਮਿਟੈ ਬਲਾਇ ॥ ਦੂਖੁ ਅੰਧੇਰਾ ਸਗਲਾ ਜਾਇ ॥੧॥

ਹਰਿ ਗੁਣ ਗਾਵਤ ਤਰੀਐ ਸੰਸਾਰੁ ॥ ਵਡ ਭਾਗੀ ਪਾਈਐ ਪੁਰਖੁ ਅਪਾਰੁ ॥੧॥ ਰਹਾਉ ॥

ਜੋ ਜਨੁ ਕਰੈ ਕੀਰਤਨੁ ਗੋਪਾਲ ॥ ਤਿਸ ਕਉ ਪੋਹਿ ਨ ਸਕੈ ਜਮਕਾਲੁ ॥ ਜਗ ਮਹਿ ਆਇਆ ਸੋ ਪਰਵਾਣੁ ॥ ਗੁਰਮੁਖਿ ਅਪਨਾ ਖਸਮੁ ਪਛਾਣੁ ॥੨॥

ਹਰਿ ਗੁਣ ਗਾਵੈ ਸੰਤ ਪ੍ਰਸਾਦਿ ॥ ਕਾਮ ਕ੍ਰੋਧ ਮਿਟਹਿ ਉਨਮਾਦ ॥ ਸਦਾ ਹਜੂਰਿ ਜਾਣੁ ਭਗਵੰਤ ॥ ਪੂਰੇ ਗੁਰ ਕਾ ਪੂਰਨ ਮੰਤ ॥੩॥

ਹਰਿ ਧਨੁ ਖਾਟਿ ਕੀਏ ਭੰਡਾਰ ॥ ਮਿਲਿ ਸਤਿਗੁਰ ਸਭਿ ਕਾਜ ਸਵਾਰ ॥ ਹਰਿ ਕੇ ਨਾਮ ਰੰਗ ਸੰਗਿ ਜਾਗਾ ॥ ਹਰਿ ਚਰਣੀ ਨਾਨਕ ਮਨੁ ਲਾਗਾ ॥੪॥੧੪॥੧੬॥

(ਗੁਰੂ ਅਰਜਨ ਦੇਵ ਜੀ -- SGGS 867) ਗੋਂਡ ਮਹਲਾ ੫ ॥
ਭਵ ਸਾਗਰ ਬੋਹਿਥ ਹਰਿ ਚਰਣ ॥ ਸਿਮਰਤ ਨਾਮੁ ਨਾਹੀ ਫਿਰਿ ਮਰਣ ॥ ਹਰਿ ਗੁਣ ਰਮਤ ਨਾਹੀ ਜਮ ਪੰਥ ॥ ਮਹਾ ਬੀਚਾਰ ਪੰਚ ਦੂਤਹ ਮੰਥ ॥੧॥

ਤਉ ਸਰਣਾਈ ਪੂਰਨ ਨਾਥ ॥ ਜੰਤ ਅਪਨੇ ਕਉ ਦੀਜਹਿ ਹਾਥ ॥੧॥ ਰਹਾਉ ॥

ਸਿਮ੍ਰਿਤਿ ਸਾਸਤ੍ਰ ਬੇਦ ਪੁਰਾਣ ॥ ਪਾਰਬ੍ਰਹਮ ਕਾ ਕਰਹਿ ਵਖਿਆਣ ॥ ਜੋਗੀ ਜਤੀ ਬੈਸਨੋ ਰਾਮਦਾਸ ॥ ਮਿਤਿ ਨਾਹੀ ਬ੍ਰਹਮ ਅਬਿਨਾਸ ॥੨॥

ਕਰਣ ਪਲਾਹ ਕਰਹਿ ਸਿਵ ਦੇਵ ॥ ਤਿਲੁ ਨਹੀ ਬੂਝਹਿ ਅਲਖ ਅਭੇਵ ॥ ਪ੍ਰੇਮ ਭਗਤਿ ਜਿਸੁ ਆਪੇ ਦੇਇ ॥ ਜਗ ਮਹਿ ਵਿਰਲੇ ਕੇਈ ਕੇਇ ॥੩॥

ਮੋਹਿ ਨਿਰਗੁਣ ਗੁਣੁ ਕਿਛਹੂ ਨਾਹਿ ॥ ਸਰਬ ਨਿਧਾਨ ਤੇਰੀ ਦ੍ਰਿਸਟੀ ਮਾਹਿ ॥ ਨਾਨਕੁ ਦੀਨੁ ਜਾਚੈ ਤੇਰੀ ਸੇਵ ॥ ਕਰਿ ਕਿਰਪਾ ਦੀਜੈ ਗੁਰਦੇਵ ॥੪॥੧੫॥੧੭॥

(ਗੁਰੂ ਅਰਜਨ ਦੇਵ ਜੀ -- SGGS 867) ਗੋਂਡ ਮਹਲਾ ੫ ॥
ਸੰਤ ਕਾ ਲੀਆ ਧਰਤਿ ਬਿਦਾਰਉ ॥ ਸੰਤ ਕਾ ਨਿੰਦਕੁ ਅਕਾਸ ਤੇ ਟਾਰਉ ॥ ਸੰਤ ਕਉ ਰਾਖਉ ਅਪਨੇ ਜੀਅ ਨਾਲਿ ॥ ਸੰਤ ਉਧਾਰਉ ਤਤਖਿਣ ਤਾਲਿ ॥੧॥

ਸੋਈ ਸੰਤੁ ਜਿ ਭਾਵੈ ਰਾਮ ॥ ਸੰਤ ਗੋਬਿੰਦ ਕੈ ਏਕੈ ਕਾਮ ॥੧॥ ਰਹਾਉ ॥

ਸੰਤ ਕੈ ਊਪਰਿ ਦੇਇ ਪ੍ਰਭੁ ਹਾਥ ॥ ਸੰਤ ਕੈ ਸੰਗਿ ਬਸੈ ਦਿਨੁ ਰਾਤਿ ॥ ਸਾਸਿ ਸਾਸਿ ਸੰਤਹ ਪ੍ਰਤਿਪਾਲਿ ॥ ਸੰਤ ਕਾ ਦੋਖੀ ਰਾਜ ਤੇ ਟਾਲਿ ॥੨॥

ਸੰਤ ਕੀ ਨਿੰਦਾ ਕਰਹੁ ਨ ਕੋਇ ॥ ਜੋ ਨਿੰਦੈ ਤਿਸ ਕਾ ਪਤਨੁ ਹੋਇ ॥ ਜਿਸ ਕਉ ਰਾਖੈ ਸਿਰਜਨਹਾਰੁ ॥ ਝਖ ਮਾਰਉ ਸਗਲ ਸੰਸਾਰੁ ॥੩॥

ਪ੍ਰਭ ਅਪਨੇ ਕਾ ਭਇਆ ਬਿਸਾਸੁ ॥ ਜੀਉ ਪਿੰਡੁ ਸਭੁ ਤਿਸ ਕੀ ਰਾਸਿ ॥ ਨਾਨਕ ਕਉ ਉਪਜੀ ਪਰਤੀਤਿ ॥ ਮਨਮੁਖ ਹਾਰ ਗੁਰਮੁਖ ਸਦ ਜੀਤਿ ॥੪॥੧੬॥੧੮॥

(ਗੁਰੂ ਅਰਜਨ ਦੇਵ ਜੀ -- SGGS 867) ਗੋਂਡ ਮਹਲਾ ੫ ॥
ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥

ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ ਪਾਹਿ ॥੧॥

ਨਾਰਾਇਣ ਮਨ ਮਾਹਿ ਅਧਾਰ ॥ ਨਾਰਾਇਣ ਬੋਹਿਥ ਸੰਸਾਰ ॥ ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥ ਨਾਰਾਇਣ ਦੰਤ ਭਾਨੇ ਡਾਇਣ ॥੨॥

ਨਾਰਾਇਣ ਸਦ ਸਦ ਬਖਸਿੰਦ ॥ ਨਾਰਾਇਣ ਕੀਨੇ ਸੂਖ ਅਨੰਦ ॥ ਨਾਰਾਇਣ ਪ੍ਰਗਟ ਕੀਨੋ ਪਰਤਾਪ ॥ ਨਾਰਾਇਣ ਸੰਤ ਕੋ ਮਾਈ ਬਾਪ ॥੩॥

ਨਾਰਾਇਣ ਸਾਧਸੰਗਿ ਨਰਾਇਣ ॥ ਬਾਰੰ ਬਾਰ ਨਰਾਇਣ ਗਾਇਣ ॥ ਬਸਤੁ ਅਗੋਚਰ ਗੁਰ ਮਿਲਿ ਲਹੀ ॥ ਨਾਰਾਇਣ ਓਟ ਨਾਨਕ ਦਾਸ ਗਹੀ ॥੪॥੧੭॥੧੯॥

(ਗੁਰੂ ਅਰਜਨ ਦੇਵ ਜੀ -- SGGS 868) ਗੋਂਡ ਮਹਲਾ ੫ ॥
ਜਾ ਕਉ ਰਾਖੈ ਰਾਖਣਹਾਰੁ ॥ ਤਿਸ ਕਾ ਅੰਗੁ ਕਰੇ ਨਿਰੰਕਾਰੁ ॥੧॥ ਰਹਾਉ ॥

ਮਾਤ ਗਰਭ ਮਹਿ ਅਗਨਿ ਨ ਜੋਹੈ ॥ ਕਾਮੁ ਕ੍ਰੋਧੁ ਲੋਭੁ ਮੋਹੁ ਨ ਪੋਹੈ ॥ ਸਾਧਸੰਗਿ ਜਪੈ ਨਿਰੰਕਾਰੁ ॥ ਨਿੰਦਕ ਕੈ ਮੁਹਿ ਲਾਗੈ ਛਾਰੁ ॥੧॥

ਰਾਮ ਕਵਚੁ ਦਾਸ ਕਾ ਸੰਨਾਹੁ ॥ ਦੂਤ ਦੁਸਟ ਤਿਸੁ ਪੋਹਤ ਨਾਹਿ ॥ ਜੋ ਜੋ ਗਰਬੁ ਕਰੇ ਸੋ ਜਾਇ ॥ ਗਰੀਬ ਦਾਸ ਕੀ ਪ੍ਰਭੁ ਸਰਣਾਇ ॥੨॥

ਜੋ ਜੋ ਸਰਣਿ ਪਇਆ ਹਰਿ ਰਾਇ ॥ ਸੋ ਦਾਸੁ ਰਖਿਆ ਅਪਣੈ ਕੰਠਿ ਲਾਇ ॥ ਜੇ ਕੋ ਬਹੁਤੁ ਕਰੇ ਅਹੰਕਾਰੁ ॥ ਓਹੁ ਖਿਨ ਮਹਿ ਰੁਲਤਾ ਖਾਕੂ ਨਾਲਿ ॥੩॥

ਹੈ ਭੀ ਸਾਚਾ ਹੋਵਣਹਾਰੁ ॥ ਸਦਾ ਸਦਾ ਜਾਈਂ ਬਲਿਹਾਰ ॥ ਅਪਣੇ ਦਾਸ ਰਖੇ ਕਿਰਪਾ ਧਾਰਿ ॥ ਨਾਨਕ ਕੇ ਪ੍ਰਭ ਪ੍ਰਾਣ ਅਧਾਰ ॥੪॥੧੮॥੨੦॥

(ਗੁਰੂ ਅਰਜਨ ਦੇਵ ਜੀ -- SGGS 868) ਗੋਂਡ ਮਹਲਾ ੫ ॥
ਅਚਰਜ ਕਥਾ ਮਹਾ ਅਨੂਪ ॥ ਪ੍ਰਾਤਮਾ ਪਾਰਬ੍ਰਹਮ ਕਾ ਰੂਪੁ ॥ ਰਹਾਉ ॥

ਨਾ ਇਹੁ ਬੂਢਾ ਨਾ ਇਹੁ ਬਾਲਾ ॥ ਨਾ ਇਸੁ ਦੂਖੁ ਨਹੀ ਜਮ ਜਾਲਾ ॥ ਨਾ ਇਹੁ ਬਿਨਸੈ ਨਾ ਇਹੁ ਜਾਇ ॥ ਆਦਿ ਜੁਗਾਦੀ ਰਹਿਆ ਸਮਾਇ ॥੧॥

ਨਾ ਇਸੁ ਉਸਨੁ ਨਹੀ ਇਸੁ ਸੀਤੁ ॥ ਨਾ ਇਸੁ ਦੁਸਮਨੁ ਨਾ ਇਸੁ ਮੀਤੁ ॥ ਨਾ ਇਸੁ ਹਰਖੁ ਨਹੀ ਇਸੁ ਸੋਗੁ ॥ ਸਭੁ ਕਿਛੁ ਇਸ ਕਾ ਇਹੁ ਕਰਨੈ ਜੋਗੁ ॥੨॥

ਨਾ ਇਸੁ ਬਾਪੁ ਨਹੀ ਇਸੁ ਮਾਇਆ ॥ ਇਹੁ ਅਪਰੰਪਰੁ ਹੋਤਾ ਆਇਆ ॥ ਪਾਪ ਪੁੰਨ ਕਾ ਇਸੁ ਲੇਪੁ ਨ ਲਾਗੈ ॥ ਘਟ ਘਟ ਅੰਤਰਿ ਸਦ ਹੀ ਜਾਗੈ ॥੩॥

ਤੀਨਿ ਗੁਣਾ ਇਕ ਸਕਤਿ ਉਪਾਇਆ ॥ ਮਹਾ ਮਾਇਆ ਤਾ ਕੀ ਹੈ ਛਾਇਆ ॥ ਅਛਲ ਅਛੇਦ ਅਭੇਦ ਦਇਆਲ ॥ ਦੀਨ ਦਇਆਲ ਸਦਾ ਕਿਰਪਾਲ ॥ ਤਾ ਕੀ ਗਤਿ ਮਿਤਿ ਕਛੂ ਨ ਪਾਇ ॥ ਨਾਨਕ ਤਾ ਕੈ ਬਲਿ ਬਲਿ ਜਾਇ ॥੪॥੧੯॥੨੧॥

(ਗੁਰੂ ਅਰਜਨ ਦੇਵ ਜੀ -- SGGS 869) ਗੋਂਡ ਮਹਲਾ ੫ ॥
ਸੰਤਨ ਕੈ ਬਲਿਹਾਰੈ ਜਾਉ ॥ ਸੰਤਨ ਕੈ ਸੰਗਿ ਰਾਮ ਗੁਨ ਗਾਉ ॥ ਸੰਤ ਪ੍ਰਸਾਦਿ ਕਿਲਵਿਖ ਸਭਿ ਗਏ ॥ ਸੰਤ ਸਰਣਿ ਵਡਭਾਗੀ ਪਏ ॥੧॥

ਰਾਮੁ ਜਪਤ ਕਛੁ ਬਿਘਨੁ ਨ ਵਿਆਪੈ ॥ ਗੁਰ ਪ੍ਰਸਾਦਿ ਅਪੁਨਾ ਪ੍ਰਭੁ ਜਾਪੈ ॥੧॥ ਰਹਾਉ ॥

ਪਾਰਬ੍ਰਹਮੁ ਜਬ ਹੋਇ ਦਇਆਲ ॥ ਸਾਧੂ ਜਨ ਕੀ ਕਰੈ ਰਵਾਲ ॥ ਕਾਮੁ ਕ੍ਰੋਧੁ ਇਸੁ ਤਨ ਤੇ ਜਾਇ ॥ ਰਾਮ ਰਤਨੁ ਵਸੈ ਮਨਿ ਆਇ ॥੨॥

ਸਫਲੁ ਜਨਮੁ ਤਾਂ ਕਾ ਪਰਵਾਣੁ ॥ ਪਾਰਬ੍ਰਹਮੁ ਨਿਕਟਿ ਕਰਿ ਜਾਣੁ ॥ ਭਾਇ ਭਗਤਿ ਪ੍ਰਭ ਕੀਰਤਨਿ ਲਾਗੈ ॥ ਜਨਮ ਜਨਮ ਕਾ ਸੋਇਆ ਜਾਗੈ ॥੩॥

ਚਰਨ ਕਮਲ ਜਨ ਕਾ ਆਧਾਰੁ ॥ ਗੁਣ ਗੋਵਿੰਦ ਰਉਂ ਸਚੁ ਵਾਪਾਰੁ ॥ ਦਾਸ ਜਨਾ ਕੀ ਮਨਸਾ ਪੂਰਿ ॥ ਨਾਨਕ ਸੁਖੁ ਪਾਵੈ ਜਨ ਧੂਰਿ ॥੪॥੨੦॥੨੨॥੬॥੨੮॥

(ਗੁਰੂ ਅਰਜਨ ਦੇਵ ਜੀ -- SGGS 869) ਰਾਗੁ ਗੋਂਡ ਅਸਟਪਦੀਆ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਕਰਿ ਨਮਸਕਾਰ ਪੂਰੇ ਗੁਰਦੇਵ ॥ ਸਫਲ ਮੂਰਤਿ ਸਫਲ ਜਾ ਕੀ ਸੇਵ ॥ ਅੰਤਰਜਾਮੀ ਪੁਰਖੁ ਬਿਧਾਤਾ ॥ ਆਠ ਪਹਰ ਨਾਮ ਰੰਗਿ ਰਾਤਾ ॥੧॥

ਗੁਰੁ ਗੋਬਿੰਦ ਗੁਰੂ ਗੋਪਾਲ ॥ ਅਪਨੇ ਦਾਸ ਕਉ ਰਾਖਨਹਾਰ ॥੧॥ ਰਹਾਉ ॥

ਪਾਤਿਸਾਹ ਸਾਹ ਉਮਰਾਉ ਪਤੀਆਏ ॥ ਦੁਸਟ ਅਹੰਕਾਰੀ ਮਾਰਿ ਪਚਾਏ ॥ ਨਿੰਦਕ ਕੈ ਮੁਖਿ ਕੀਨੋ ਰੋਗੁ ॥ ਜੈ ਜੈ ਕਾਰੁ ਕਰੈ ਸਭੁ ਲੋਗੁ ॥੨॥

ਸੰਤਨ ਕੈ ਮਨਿ ਮਹਾ ਅਨੰਦੁ ॥ ਸੰਤ ਜਪਹਿ ਗੁਰਦੇਉ ਭਗਵੰਤੁ ॥ ਸੰਗਤਿ ਕੇ ਮੁਖ ਊਜਲ ਭਏ ॥ ਸਗਲ ਥਾਨ ਨਿੰਦਕ ਕੇ ਗਏ ॥੩॥

ਸਾਸਿ ਸਾਸਿ ਜਨੁ ਸਦਾ ਸਲਾਹੇ ॥ ਪਾਰਬ੍ਰਹਮ ਗੁਰ ਬੇਪਰਵਾਹੇ ॥ ਸਗਲ ਭੈ ਮਿਟੇ ਜਾ ਕੀ ਸਰਨਿ ॥ ਨਿੰਦਕ ਮਾਰਿ ਪਾਏ ਸਭਿ ਧਰਨਿ ॥੪॥

ਜਨ ਕੀ ਨਿੰਦਾ ਕਰੈ ਨ ਕੋਇ ॥ ਜੋ ਕਰੈ ਸੋ ਦੁਖੀਆ ਹੋਇ ॥ ਆਠ ਪਹਰ ਜਨੁ ਏਕੁ ਧਿਆਏ ॥ ਜਮੂਆ ਤਾ ਕੈ ਨਿਕਟਿ ਨ ਜਾਏ ॥੫॥

ਜਨ ਨਿਰਵੈਰ ਨਿੰਦਕ ਅਹੰਕਾਰੀ ॥ ਜਨ ਭਲ ਮਾਨਹਿ ਨਿੰਦਕ ਵੇਕਾਰੀ ॥ ਗੁਰ ਕੈ ਸਿਖਿ ਸਤਿਗੁਰੂ ਧਿਆਇਆ ॥ ਜਨ ਉਬਰੇ ਨਿੰਦਕ ਨਰਕਿ ਪਾਇਆ ॥੬॥

ਸੁਣਿ ਸਾਜਨ ਮੇਰੇ ਮੀਤ ਪਿਆਰੇ ॥ ਸਤਿ ਬਚਨ ਵਰਤਹਿ ਹਰਿ ਦੁਆਰੇ ॥ ਜੈਸਾ ਕਰੇ ਸੁ ਤੈਸਾ ਪਾਏ ॥ ਅਭਿਮਾਨੀ ਕੀ ਜੜ ਸਰਪਰ ਜਾਏ ॥੭॥

ਨੀਧਰਿਆ ਸਤਿਗੁਰ ਧਰ ਤੇਰੀ ॥ ਕਰਿ ਕਿਰਪਾ ਰਾਖਹੁ ਜਨ ਕੇਰੀ ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥ ਜਾ ਕੈ ਸਿਮਰਨਿ ਪੈਜ ਸਵਾਰੀ ॥੮॥੧॥੨੯॥

(ਭਗਤ ਕਬੀਰ ਜੀ -- SGGS 870) ਰਾਗੁ ਗੋਂਡ ਬਾਣੀ ਭਗਤਾ ਕੀ ॥
ਕਬੀਰ ਜੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸੰਤੁ ਮਿਲੈ ਕਿਛੁ ਸੁਨੀਐ ਕਹੀਐ ॥ ਮਿਲੈ ਅਸੰਤੁ ਮਸਟਿ ਕਰਿ ਰਹੀਐ ॥੧॥

ਬਾਬਾ ਬੋਲਨਾ ਕਿਆ ਕਹੀਐ ॥ ਜੈਸੇ ਰਾਮ ਨਾਮ ਰਵਿ ਰਹੀਐ ॥੧॥ ਰਹਾਉ ॥

ਸੰਤਨ ਸਿਉ ਬੋਲੇ ਉਪਕਾਰੀ ॥ ਮੂਰਖ ਸਿਉ ਬੋਲੇ ਝਖ ਮਾਰੀ ॥੨॥

ਬੋਲਤ ਬੋਲਤ ਬਢਹਿ ਬਿਕਾਰਾ ॥ ਬਿਨੁ ਬੋਲੇ ਕਿਆ ਕਰਹਿ ਬੀਚਾਰਾ ॥੩॥

ਕਹੁ ਕਬੀਰ ਛੂਛਾ ਘਟੁ ਬੋਲੈ ॥ ਭਰਿਆ ਹੋਇ ਸੁ ਕਬਹੁ ਨ ਡੋਲੈ ॥੪॥੧॥

(ਭਗਤ ਕਬੀਰ ਜੀ -- SGGS 870) ਗੋਂਡ ॥
ਨਰੂ ਮਰੈ ਨਰੁ ਕਾਮਿ ਨ ਆਵੈ ॥ ਪਸੂ ਮਰੈ ਦਸ ਕਾਜ ਸਵਾਰੈ ॥੧॥

ਅਪਨੇ ਕਰਮ ਕੀ ਗਤਿ ਮੈ ਕਿਆ ਜਾਨਉ ॥ ਮੈ ਕਿਆ ਜਾਨਉ ਬਾਬਾ ਰੇ ॥੧॥ ਰਹਾਉ ॥

ਹਾਡ ਜਲੇ ਜੈਸੇ ਲਕਰੀ ਕਾ ਤੂਲਾ ॥ ਕੇਸ ਜਲੇ ਜੈਸੇ ਘਾਸ ਕਾ ਪੂਲਾ ॥੨॥

ਕਹੁ ਕਬੀਰ ਤਬ ਹੀ ਨਰੁ ਜਾਗੈ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ॥੩॥੨॥

(ਭਗਤ ਕਬੀਰ ਜੀ -- SGGS 870) ਗੋਂਡ ॥
ਆਕਾਸਿ ਗਗਨੁ ਪਾਤਾਲਿ ਗਗਨੁ ਹੈ ਚਹੁ ਦਿਸਿ ਗਗਨੁ ਰਹਾਇਲੇ ॥ ਆਨਦ ਮੂਲੁ ਸਦਾ ਪੁਰਖੋਤਮੁ ਘਟੁ ਬਿਨਸੈ ਗਗਨੁ ਨ ਜਾਇਲੇ ॥੧॥

ਮੋਹਿ ਬੈਰਾਗੁ ਭਇਓ ॥ ਇਹੁ ਜੀਉ ਆਇ ਕਹਾ ਗਇਓ ॥੧॥ ਰਹਾਉ ॥

ਪੰਚ ਤਤੁ ਮਿਲਿ ਕਾਇਆ ਕੀਨੑੀ ਤਤੁ ਕਹਾ ਤੇ ਕੀਨੁ ਰੇ ॥ ਕਰਮ ਬਧ ਤੁਮ ਜੀਉ ਕਹਤ ਹੌ ਕਰਮਹਿ ਕਿਨਿ ਜੀਉ ਦੀਨੁ ਰੇ ॥੨॥

ਹਰਿ ਮਹਿ ਤਨੁ ਹੈ ਤਨ ਮਹਿ ਹਰਿ ਹੈ ਸਰਬ ਨਿਰੰਤਰਿ ਸੋਇ ਰੇ ॥ ਕਹਿ ਕਬੀਰ ਰਾਮ ਨਾਮੁ ਨ ਛੋਡਉ ਸਹਜੇ ਹੋਇ ਸੁ ਹੋਇ ਰੇ ॥੩॥੩॥

(ਭਗਤ ਕਬੀਰ ਜੀ -- SGGS 870) ਰਾਗੁ ਗੋਂਡ ਬਾਣੀ ਕਬੀਰ ਜੀਉ ਕੀ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਭੁਜਾ ਬਾਂਧਿ ਭਿਲਾ ਕਰਿ ਡਾਰਿਓ ॥ ਹਸਤੀ ਕ੍ਰੋਪਿ ਮੂੰਡ ਮਹਿ ਮਾਰਿਓ ॥ ਹਸਤਿ ਭਾਗਿ ਕੈ ਚੀਸਾ ਮਾਰੈ ॥ ਇਆ ਮੂਰਤਿ ਕੈ ਹਉ ਬਲਿਹਾਰੈ ॥੧॥

ਆਹਿ ਮੇਰੇ ਠਾਕੁਰ ਤੁਮਰਾ ਜੋਰੁ ॥ ਕਾਜੀ ਬਕਿਬੋ ਹਸਤੀ ਤੋਰੁ ॥੧॥ ਰਹਾਉ ॥

ਰੇ ਮਹਾਵਤ ਤੁਝੁ ਡਾਰਉ ਕਾਟਿ ॥ ਇਸਹਿ ਤੁਰਾਵਹੁ ਘਾਲਹੁ ਸਾਟਿ ॥ ਹਸਤਿ ਨ ਤੋਰੈ ਧਰੈ ਧਿਆਨੁ ॥ ਵਾ ਕੈ ਰਿਦੈ ਬਸੈ ਭਗਵਾਨੁ ॥੨॥

ਕਿਆ ਅਪਰਾਧੁ ਸੰਤ ਹੈ ਕੀਨੑਾ ॥ ਬਾਂਧਿ ਪੋਟ ਕੁੰਚਰ ਕਉ ਦੀਨੑਾ ॥ ਕੁੰਚਰੁ ਪੋਟ ਲੈ ਲੈ ਨਮਸਕਾਰੈ ॥ ਬੂਝੀ ਨਹੀ ਕਾਜੀ ਅੰਧਿਆਰੈ ॥੩॥

ਤੀਨਿ ਬਾਰ ਪਤੀਆ ਭਰਿ ਲੀਨਾ ॥ ਮਨ ਕਠੋਰੁ ਅਜਹੂ ਨ ਪਤੀਨਾ ॥ ਕਹਿ ਕਬੀਰ ਹਮਰਾ ਗੋਬਿੰਦੁ ॥ ਚਉਥੇ ਪਦ ਮਹਿ ਜਨ ਕੀ ਜਿੰਦੁ ॥੪॥੧॥੪॥

(ਭਗਤ ਕਬੀਰ ਜੀ -- SGGS 871) ਗੋਂਡ ॥
ਨਾ ਇਹੁ ਮਾਨਸੁ ਨਾ ਇਹੁ ਦੇਉ ॥ ਨਾ ਇਹੁ ਜਤੀ ਕਹਾਵੈ ਸੇਉ ॥ ਨਾ ਇਹੁ ਜੋਗੀ ਨਾ ਅਵਧੂਤਾ ॥ ਨਾ ਇਸੁ ਮਾਇ ਨ ਕਾਹੂ ਪੂਤਾ ॥੧॥

ਇਆ ਮੰਦਰ ਮਹਿ ਕੌਨ ਬਸਾਈ ॥ ਤਾ ਕਾ ਅੰਤੁ ਨ ਕੋਊ ਪਾਈ ॥੧॥ ਰਹਾਉ ॥

ਨਾ ਇਹੁ ਗਿਰਹੀ ਨਾ ਓਦਾਸੀ ॥ ਨਾ ਇਹੁ ਰਾਜ ਨ ਭੀਖ ਮੰਗਾਸੀ ॥ ਨਾ ਇਸੁ ਪਿੰਡੁ ਨ ਰਕਤੂ ਰਾਤੀ ॥ ਨਾ ਇਹੁ ਬ੍ਰਹਮਨੁ ਨਾ ਇਹੁ ਖਾਤੀ ॥੨॥

ਨਾ ਇਹੁ ਤਪਾ ਕਹਾਵੈ ਸੇਖੁ ॥ ਨਾ ਇਹੁ ਜੀਵੈ ਨ ਮਰਤਾ ਦੇਖੁ ॥ ਇਸੁ ਮਰਤੇ ਕਉ ਜੇ ਕੋਊ ਰੋਵੈ ॥ ਜੋ ਰੋਵੈ ਸੋਈ ਪਤਿ ਖੋਵੈ ॥੩॥

ਗੁਰ ਪ੍ਰਸਾਦਿ ਮੈ ਡਗਰੋ ਪਾਇਆ ॥ ਜੀਵਨ ਮਰਨੁ ਦੋਊ ਮਿਟਵਾਇਆ ॥ ਕਹੁ ਕਬੀਰ ਇਹੁ ਰਾਮ ਕੀ ਅੰਸੁ ॥ ਜਸ ਕਾਗਦ ਪਰ ਮਿਟੈ ਨ ਮੰਸੁ ॥੪॥੨॥੫॥

(ਭਗਤ ਕਬੀਰ ਜੀ -- SGGS 871) ਗੋਂਡ ॥
ਤੂਟੇ ਤਾਗੇ ਨਿਖੁਟੀ ਪਾਨਿ ॥ ਦੁਆਰ ਊਪਰਿ ਝਿਲਕਾਵਹਿ ਕਾਨ ॥ ਕੂਚ ਬਿਚਾਰੇ ਫੂਏ ਫਾਲ ॥ ਇਆ ਮੁੰਡੀਆ ਸਿਰਿ ਚਢਿਬੋ ਕਾਲ ॥੧॥

ਇਹੁ ਮੁੰਡੀਆ ਸਗਲੋ ਦ੍ਰਬੁ ਖੋਈ ॥ ਆਵਤ ਜਾਤ ਨਾਕ ਸਰ ਹੋਈ ॥੧॥ ਰਹਾਉ ॥

ਤੁਰੀ ਨਾਰਿ ਕੀ ਛੋਡੀ ਬਾਤਾ ॥ ਰਾਮ ਨਾਮ ਵਾ ਕਾ ਮਨੁ ਰਾਤਾ ॥ ਲਰਿਕੀ ਲਰਿਕਨ ਖੈਬੋ ਨਾਹਿ ॥ ਮੁੰਡੀਆ ਅਨਦਿਨੁ ਧਾਪੇ ਜਾਹਿ ॥੨॥

ਇਕ ਦੁਇ ਮੰਦਰਿ ਇਕ ਦੁਇ ਬਾਟ ॥ ਹਮ ਕਉ ਸਾਥਰੁ ਉਨ ਕਉ ਖਾਟ ॥ ਮੂਡ ਪਲੋਸਿ ਕਮਰ ਬਧਿ ਪੋਥੀ ॥ ਹਮ ਕਉ ਚਾਬਨੁ ਉਨ ਕਉ ਰੋਟੀ ॥੩॥

ਮੁੰਡੀਆ ਮੁੰਡੀਆ ਹੂਏ ਏਕ ॥ ਏ ਮੁੰਡੀਆ ਬੂਡਤ ਕੀ ਟੇਕ ॥ ਸੁਨਿ ਅੰਧਲੀ ਲੋਈ ਬੇਪੀਰਿ ॥ ਇਨੑ ਮੁੰਡੀਅਨ ਭਜਿ ਸਰਨਿ ਕਬੀਰ ॥੪॥੩॥੬॥

(ਭਗਤ ਕਬੀਰ ਜੀ -- SGGS 871) ਗੋਂਡ ॥
ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥

ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥

ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ ਸੀਗਾਰੁ ਬਹੈ ਪਖਿਆਰੀ ॥ ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥

ਸੰਤ ਭਾਗਿ ਓਹ ਪਾਛੈ ਪਰੈ ॥ ਗੁਰ ਪਰਸਾਦੀ ਮਾਰਹੁ ਡਰੈ ॥ ਸਾਕਤ ਕੀ ਓਹ ਪਿੰਡ ਪਰਾਇਣਿ ॥ ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥

ਹਮ ਤਿਸ ਕਾ ਬਹੁ ਜਾਨਿਆ ਭੇਉ ॥ ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥ ਕਹੁ ਕਬੀਰ ਅਬ ਬਾਹਰਿ ਪਰੀ ॥ ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥

(ਭਗਤ ਕਬੀਰ ਜੀ -- SGGS 872) ਗੋਂਡ ॥
ਗ੍ਰਿਹਿ ਸੋਭਾ ਜਾ ਕੈ ਰੇ ਨਾਹਿ ॥ ਆਵਤ ਪਹੀਆ ਖੂਧੇ ਜਾਹਿ ॥ ਵਾ ਕੈ ਅੰਤਰਿ ਨਹੀ ਸੰਤੋਖੁ ॥ ਬਿਨੁ ਸੋਹਾਗਨਿ ਲਾਗੈ ਦੋਖੁ ॥੧॥

ਧਨੁ ਸੋਹਾਗਨਿ ਮਹਾ ਪਵੀਤ ॥ ਤਪੇ ਤਪੀਸਰ ਡੋਲੈ ਚੀਤ ॥੧॥ ਰਹਾਉ ॥

ਸੋਹਾਗਨਿ ਕਿਰਪਨ ਕੀ ਪੂਤੀ ॥ ਸੇਵਕ ਤਜਿ ਜਗਤ ਸਿਉ ਸੂਤੀ ॥ ਸਾਧੂ ਕੈ ਠਾਢੀ ਦਰਬਾਰਿ ॥ ਸਰਨਿ ਤੇਰੀ ਮੋ ਕਉ ਨਿਸਤਾਰਿ ॥੨॥

ਸੋਹਾਗਨਿ ਹੈ ਅਤਿ ਸੁੰਦਰੀ ॥ ਪਗ ਨੇਵਰ ਛਨਕ ਛਨਹਰੀ ॥ ਜਉ ਲਗੁ ਪ੍ਰਾਨ ਤਊ ਲਗੁ ਸੰਗੇ ॥ ਨਾਹਿ ਤ ਚਲੀ ਬੇਗਿ ਉਠਿ ਨੰਗੇ ॥੩॥

ਸੋਹਾਗਨਿ ਭਵਨ ਤ੍ਰੈ ਲੀਆ ॥ ਦਸ ਅਠ ਪੁਰਾਣ ਤੀਰਥ ਰਸ ਕੀਆ ॥ ਬ੍ਰਹਮਾ ਬਿਸਨੁ ਮਹੇਸਰ ਬੇਧੇ ॥ ਬਡੇ ਭੂਪਤਿ ਰਾਜੇ ਹੈ ਛੇਧੇ ॥੪॥

ਸੋਹਾਗਨਿ ਉਰਵਾਰਿ ਨ ਪਾਰਿ ॥ ਪਾਂਚ ਨਾਰਦ ਕੈ ਸੰਗਿ ਬਿਧਵਾਰਿ ॥ ਪਾਂਚ ਨਾਰਦ ਕੇ ਮਿਟਵੇ ਫੂਟੇ ॥ ਕਹੁ ਕਬੀਰ ਗੁਰ ਕਿਰਪਾ ਛੂਟੇ ॥੫॥੫॥੮॥

(ਭਗਤ ਕਬੀਰ ਜੀ -- SGGS 872) ਗੋਂਡ ॥
ਜੈਸੇ ਮੰਦਰ ਮਹਿ ਬਲਹਰ ਨਾ ਠਾਹਰੈ ॥ ਨਾਮ ਬਿਨਾ ਕੈਸੇ ਪਾਰਿ ਉਤਰੈ ॥ ਕੁੰਭ ਬਿਨਾ ਜਲੁ ਨਾ ਟੀਕਾਵੈ ॥ ਸਾਧੂ ਬਿਨੁ ਐਸੇ ਅਬਗਤੁ ਜਾਵੈ ॥੧॥

ਜਾਰਉ ਤਿਸੈ ਜੁ ਰਾਮੁ ਨ ਚੇਤੈ ॥ ਤਨ ਮਨ ਰਮਤ ਰਹੈ ਮਹਿ ਖੇਤੈ ॥੧॥ ਰਹਾਉ ॥

ਜੈਸੇ ਹਲਹਰ ਬਿਨਾ ਜਿਮੀ ਨਹੀ ਬੋਈਐ ॥ ਸੂਤ ਬਿਨਾ ਕੈਸੇ ਮਣੀ ਪਰੋਈਐ ॥ ਘੁੰਡੀ ਬਿਨੁ ਕਿਆ ਗੰਠਿ ਚੜ੍ਹਾਈਐ ॥ ਸਾਧੂ ਬਿਨੁ ਤੈਸੇ ਅਬਗਤੁ ਜਾਈਐ ॥੨॥

ਜੈਸੇ ਮਾਤ ਪਿਤਾ ਬਿਨੁ ਬਾਲੁ ਨ ਹੋਈ ॥ ਬਿੰਬ ਬਿਨਾ ਕੈਸੇ ਕਪਰੇ ਧੋਈ ॥ ਘੋਰ ਬਿਨਾ ਕੈਸੇ ਅਸਵਾਰ ॥ ਸਾਧੂ ਬਿਨੁ ਨਾਹੀ ਦਰਵਾਰ ॥੩॥

ਜੈਸੇ ਬਾਜੇ ਬਿਨੁ ਨਹੀ ਲੀਜੈ ਫੇਰੀ ॥ ਖਸਮਿ ਦੁਹਾਗਨਿ ਤਜਿ ਅਉਹੇਰੀ ॥ ਕਹੈ ਕਬੀਰੁ ਏਕੈ ਕਰਿ ਕਰਨਾ ॥ ਗੁਰਮੁਖਿ ਹੋਇ ਬਹੁਰਿ ਨਹੀ ਮਰਨਾ ॥੪॥੬॥੯॥

(ਭਗਤ ਕਬੀਰ ਜੀ -- SGGS 872) ਗੋਂਡ ॥
ਕੂਟਨੁ ਸੋਇ ਜੁ ਮਨ ਕਉ ਕੂਟੈ ॥ ਮਨ ਕੂਟੈ ਤਉ ਜਮ ਤੇ ਛੂਟੈ ॥ ਕੁਟਿ ਕੁਟਿ ਮਨੁ ਕਸਵਟੀ ਲਾਵੈ ॥ ਸੋ ਕੂਟਨੁ ਮੁਕਤਿ ਬਹੁ ਪਾਵੈ ॥੧॥

ਕੂਟਨੁ ਕਿਸੈ ਕਹਹੁ ਸੰਸਾਰ ॥ ਸਗਲ ਬੋਲਨ ਕੇ ਮਾਹਿ ਬੀਚਾਰ ॥੧॥ ਰਹਾਉ ॥

ਨਾਚਨੁ ਸੋਇ ਜੁ ਮਨ ਸਿਉ ਨਾਚੈ ॥ ਝੂਠਿ ਨ ਪਤੀਐ ਪਰਚੈ ਸਾਚੈ ॥ ਇਸੁ ਮਨ ਆਗੇ ਪੂਰੈ ਤਾਲ ॥ ਇਸੁ ਨਾਚਨ ਕੇ ਮਨ ਰਖਵਾਲ ॥੨॥

ਬਜਾਰੀ ਸੋ ਜੁ ਬਜਾਰਹਿ ਸੋਧੈ ॥ ਪਾਂਚ ਪਲੀਤਹ ਕਉ ਪਰਬੋਧੈ ॥ ਨਉ ਨਾਇਕ ਕੀ ਭਗਤਿ ਪਛਾਨੈ ॥ ਸੋ ਬਾਜਾਰੀ ਹਮ ਗੁਰ ਮਾਨੇ ॥੩॥

ਤਸਕਰੁ ਸੋਇ ਜਿ ਤਾਤਿ ਨ ਕਰੈ ॥ ਇੰਦ੍ਰੀ ਕੈ ਜਤਨਿ ਨਾਮੁ ਉਚਰੈ ॥ ਕਹੁ ਕਬੀਰ ਹਮ ਐਸੇ ਲਖਨ ॥ ਧੰਨੁ ਗੁਰਦੇਵ ਅਤਿ ਰੂਪ ਬਿਚਖਨ ॥੪॥੭॥੧੦॥

(ਭਗਤ ਕਬੀਰ ਜੀ -- SGGS 873) ਗੋਂਡ ॥
ਧੰਨੁ ਗੁਪਾਲ ਧੰਨੁ ਗੁਰਦੇਵ ॥ ਧੰਨੁ ਅਨਾਦਿ ਭੂਖੇ ਕਵਲੁ ਟਹਕੇਵ ॥ ਧਨੁ ਓਇ ਸੰਤ ਜਿਨ ਐਸੀ ਜਾਨੀ ॥ ਤਿਨ ਕਉ ਮਿਲਿਬੋ ਸਾਰਿੰਗਪਾਨੀ ॥੧॥

ਆਦਿ ਪੁਰਖ ਤੇ ਹੋਇ ਅਨਾਦਿ ॥ ਜਪੀਐ ਨਾਮੁ ਅੰਨ ਕੈ ਸਾਦਿ ॥੧॥ ਰਹਾਉ ॥

ਜਪੀਐ ਨਾਮੁ ਜਪੀਐ ਅੰਨੁ ॥ ਅੰਭੈ ਕੈ ਸੰਗਿ ਨੀਕਾ ਵੰਨੁ ॥ ਅੰਨੈ ਬਾਹਰਿ ਜੋ ਨਰ ਹੋਵਹਿ ॥ ਤੀਨਿ ਭਵਨ ਮਹਿ ਅਪਨੀ ਖੋਵਹਿ ॥੨॥

ਛੋਡਹਿ ਅੰਨੁ ਕਰਹਿ ਪਾਖੰਡ ॥ ਨਾ ਸੋਹਾਗਨਿ ਨਾ ਓਹਿ ਰੰਡ ॥ ਜਗ ਮਹਿ ਬਕਤੇ ਦੂਧਾਧਾਰੀ ॥ ਗੁਪਤੀ ਖਾਵਹਿ ਵਟਿਕਾ ਸਾਰੀ ॥੩॥

ਅੰਨੈ ਬਿਨਾ ਨ ਹੋਇ ਸੁਕਾਲੁ ॥ ਤਜਿਐ ਅੰਨਿ ਨ ਮਿਲੈ ਗੁਪਾਲੁ ॥ ਕਹੁ ਕਬੀਰ ਹਮ ਐਸੇ ਜਾਨਿਆ ॥ ਧੰਨੁ ਅਨਾਦਿ ਠਾਕੁਰ ਮਨੁ ਮਾਨਿਆ ॥੪॥੮॥੧੧॥

(ਭਗਤ ਨਾਮਦੇਵ ਜੀ -- SGGS 873) ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਅਸੁਮੇਧ ਜਗਨੇ ॥ ਤੁਲਾ ਪੁਰਖ ਦਾਨੇ ॥ ਪ੍ਰਾਗ ਇਸਨਾਨੇ ॥੧॥

ਤਉ ਨ ਪੁਜਹਿ ਹਰਿ ਕੀਰਤਿ ਨਾਮਾ ॥ ਅਪੁਨੇ ਰਾਮਹਿ ਭਜੁ ਰੇ ਮਨ ਆਲਸੀਆ ॥੧॥ ਰਹਾਉ ॥

ਗਇਆ ਪਿੰਡੁ ਭਰਤਾ ॥ ਬਨਾਰਸਿ ਅਸਿ ਬਸਤਾ ॥ ਮੁਖਿ ਬੇਦ ਚਤੁਰ ਪੜਤਾ ॥੨॥

ਸਗਲ ਧਰਮ ਅਛਿਤਾ ॥ ਗੁਰ ਗਿਆਨ ਇੰਦ੍ਰੀ ਦ੍ਰਿੜਤਾ ॥ ਖਟੁ ਕਰਮ ਸਹਿਤ ਰਹਤਾ ॥੩॥

ਸਿਵਾ ਸਕਤਿ ਸੰਬਾਦੰ ॥ ਮਨ ਛੋਡਿ ਛੋਡਿ ਸਗਲ ਭੇਦੰ ॥ ਸਿਮਰਿ ਸਿਮਰਿ ਗੋਬਿੰਦੰ ॥ ਭਜੁ ਨਾਮਾ ਤਰਸਿ ਭਵ ਸਿੰਧੰ ॥੪॥੧॥

(ਭਗਤ ਨਾਮਦੇਵ ਜੀ -- SGGS 873) ਗੋਂਡ ॥
ਨਾਦ ਭ੍ਰਮੇ ਜੈਸੇ ਮਿਰਗਾਏ ॥ ਪ੍ਰਾਨ ਤਜੇ ਵਾ ਕੋ ਧਿਆਨੁ ਨ ਜਾਏ ॥੧॥

ਐਸੇ ਰਾਮਾ ਐਸੇ ਹੇਰਉ ॥ ਰਾਮੁ ਛੋਡਿ ਚਿਤੁ ਅਨਤ ਨ ਫੇਰਉ ॥੧॥ ਰਹਾਉ ॥

ਜਿਉ ਮੀਨਾ ਹੇਰੈ ਪਸੂਆਰਾ ॥ ਸੋਨਾ ਗਢਤੇ ਹਿਰੈ ਸੁਨਾਰਾ ॥੨॥

ਜਿਉ ਬਿਖਈ ਹੇਰੈ ਪਰ ਨਾਰੀ ॥ ਕਉਡਾ ਡਾਰਤ ਹਿਰੈ ਜੁਆਰੀ ॥੩॥

ਜਹ ਜਹ ਦੇਖਉ ਤਹ ਤਹ ਰਾਮਾ ॥ ਹਰਿ ਕੇ ਚਰਨ ਨਿਤ ਧਿਆਵੈ ਨਾਮਾ ॥੪॥੨॥

(ਭਗਤ ਨਾਮਦੇਵ ਜੀ -- SGGS 873) ਗੋਂਡ ॥
ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥ ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥ ਰਹਾਉ ॥

ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥ ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥੧॥

ਜਹਾ ਜਹਾ ਧੂਅ ਨਾਰਦੁ ਟੇਕੇ ਨੈਕੁ ਟਿਕਾਵਹੁ ਮੋਹਿ ॥ ਤੇਰੇ ਨਾਮ ਅਵਿਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ ਮਤਿ ਏਹ ॥੨॥੩॥

(ਭਗਤ ਨਾਮਦੇਵ ਜੀ -- SGGS 874) ਗੋਂਡ ॥
ਮੋਹਿ ਲਾਗਤੀ ਤਾਲਾਬੇਲੀ ॥ ਬਛਰੇ ਬਿਨੁ ਗਾਇ ਅਕੇਲੀ ॥੧॥

ਪਾਨੀਆ ਬਿਨੁ ਮੀਨੁ ਤਲਫੈ ॥ ਐਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥੧॥ ਰਹਾਉ ॥

ਜੈਸੇ ਗਾਇ ਕਾ ਬਾਛਾ ਛੂਟਲਾ ॥ ਥਨ ਚੋਖਤਾ ਮਾਖਨੁ ਘੂਟਲਾ ॥੨॥

ਨਾਮਦੇਉ ਨਾਰਾਇਨੁ ਪਾਇਆ ॥ ਗੁਰੁ ਭੇਟਤ ਅਲਖੁ ਲਖਾਇਆ ॥੩॥

ਜੈਸੇ ਬਿਖੈ ਹੇਤ ਪਰ ਨਾਰੀ ॥ ਐਸੇ ਨਾਮੇ ਪ੍ਰੀਤਿ ਮੁਰਾਰੀ ॥੪॥

ਜੈਸੇ ਤਾਪਤੇ ਨਿਰਮਲ ਘਾਮਾ ॥ ਤੈਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥੫॥੪॥

(ਭਗਤ ਨਾਮਦੇਵ ਜੀ -- SGGS 874) ਰਾਗੁ ਗੋਂਡ ਬਾਣੀ ਨਾਮਦੇਉ ਜੀਉ ਕੀ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਕਰਤ ਮਿਟੇ ਸਭਿ ਭਰਮਾ ॥ ਹਰਿ ਕੋ ਨਾਮੁ ਲੈ ਊਤਮ ਧਰਮਾ ॥ ਹਰਿ ਹਰਿ ਕਰਤ ਜਾਤਿ ਕੁਲ ਹਰੀ ॥ ਸੋ ਹਰਿ ਅੰਧੁਲੇ ਕੀ ਲਾਕਰੀ ॥੧॥

ਹਰਏ ਨਮਸਤੇ ਹਰਏ ਨਮਹ ॥ ਹਰਿ ਹਰਿ ਕਰਤ ਨਹੀ ਦੁਖੁ ਜਮਹ ॥੧॥ ਰਹਾਉ ॥

ਹਰਿ ਹਰਨਾਕਸ ਹਰੇ ਪਰਾਨ ॥ ਅਜੈਮਲ ਕੀਓ ਬੈਕੁੰਠਹਿ ਥਾਨ ॥ ਸੂਆ ਪੜਾਵਤ ਗਨਿਕਾ ਤਰੀ ॥ ਸੋ ਹਰਿ ਨੈਨਹੁ ਕੀ ਪੂਤਰੀ ॥੨॥

ਹਰਿ ਹਰਿ ਕਰਤ ਪੂਤਨਾ ਤਰੀ ॥ ਬਾਲ ਘਾਤਨੀ ਕਪਟਹਿ ਭਰੀ ॥ ਸਿਮਰਨ ਦ੍ਰੋਪਦ ਸੁਤ ਉਧਰੀ ॥ ਗਊਤਮ ਸਤੀ ਸਿਲਾ ਨਿਸਤਰੀ ॥੩॥

ਕੇਸੀ ਕੰਸ ਮਥਨੁ ਜਿਨਿ ਕੀਆ ॥ ਜੀਅ ਦਾਨੁ ਕਾਲੀ ਕਉ ਦੀਆ ॥ ਪ੍ਰਣਵੈ ਨਾਮਾ ਐਸੋ ਹਰੀ ॥ ਜਾਸੁ ਜਪਤ ਭੈ ਅਪਦਾ ਟਰੀ ॥੪॥੧॥੫॥

(ਭਗਤ ਨਾਮਦੇਵ ਜੀ -- SGGS 874) ਗੋਂਡ ॥
ਭੈਰਉ ਭੂਤ ਸੀਤਲਾ ਧਾਵੈ ॥ ਖਰ ਬਾਹਨੁ ਉਹੁ ਛਾਰੁ ਉਡਾਵੈ ॥੧॥

ਹਉ ਤਉ ਏਕੁ ਰਮਈਆ ਲੈਹਉ ॥ ਆਨ ਦੇਵ ਬਦਲਾਵਨਿ ਦੈਹਉ ॥੧॥ ਰਹਾਉ ॥

ਸਿਵ ਸਿਵ ਕਰਤੇ ਜੋ ਨਰੁ ਧਿਆਵੈ ॥ ਬਰਦ ਚਢੇ ਡਉਰੂ ਢਮਕਾਵੈ ॥੨॥

ਮਹਾ ਮਾਈ ਕੀ ਪੂਜਾ ਕਰੈ ॥ ਨਰ ਸੈ ਨਾਰਿ ਹੋਇ ਅਉਤਰੈ ॥੩॥

ਤੂ ਕਹੀਅਤ ਹੀ ਆਦਿ ਭਵਾਨੀ ॥ ਮੁਕਤਿ ਕੀ ਬਰੀਆ ਕਹਾ ਛਪਾਨੀ ॥੪॥

ਗੁਰਮਤਿ ਰਾਮ ਨਾਮ ਗਹੁ ਮੀਤਾ ॥ ਪ੍ਰਣਵੈ ਨਾਮਾ ਇਉ ਕਹੈ ਗੀਤਾ ॥੫॥੨॥੬॥

(ਭਗਤ ਰਵਿਦਾਸ ਜੀ -- SGGS 875) ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ ਸੋਈ ਮੁਕੰਦੁ ਮੁਕਤਿ ਕਾ ਦਾਤਾ ॥ ਸੋਈ ਮੁਕੰਦੁ ਹਮਰਾ ਪਿਤ ਮਾਤਾ ॥੧॥

ਜੀਵਤ ਮੁਕੰਦੇ ਮਰਤ ਮੁਕੰਦੇ ॥ ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਰਹਾਉ ॥

ਮੁਕੰਦ ਮੁਕੰਦ ਹਮਾਰੇ ਪ੍ਰਾਨੰ ॥ ਜਪਿ ਮੁਕੰਦ ਮਸਤਕਿ ਨੀਸਾਨੰ ॥ ਸੇਵ ਮੁਕੰਦ ਕਰੈ ਬੈਰਾਗੀ ॥ ਸੋਈ ਮੁਕੰਦੁ ਦੁਰਬਲ ਧਨੁ ਲਾਧੀ ॥੨॥

ਏਕੁ ਮੁਕੰਦੁ ਕਰੈ ਉਪਕਾਰੁ ॥ ਹਮਰਾ ਕਹਾ ਕਰੈ ਸੰਸਾਰੁ ॥ ਮੇਟੀ ਜਾਤਿ ਹੂਏ ਦਰਬਾਰਿ ॥ ਤੁਹੀ ਮੁਕੰਦ ਜੋਗ ਜੁਗ ਤਾਰਿ ॥੩॥

ਉਪਜਿਓ ਗਿਆਨੁ ਹੂਆ ਪਰਗਾਸ ॥ ਕਰਿ ਕਿਰਪਾ ਲੀਨੇ ਕੀਟ ਦਾਸ ॥ ਕਹੁ ਰਵਿਦਾਸ ਅਬ ਤ੍ਰਿਸਨਾ ਚੂਕੀ ॥ ਜਪਿ ਮੁਕੰਦ ਸੇਵਾ ਤਾਹੂ ਕੀ ॥੪॥੧॥

(ਭਗਤ ਰਵਿਦਾਸ ਜੀ -- SGGS 875) ਗੋਂਡ ॥
ਜੇ ਓਹੁ ਅਠਸਠਿ ਤੀਰਥ ਨੑਾਵੈ ॥ ਜੇ ਓਹੁ ਦੁਆਦਸ ਸਿਲਾ ਪੂਜਾਵੈ ॥ ਜੇ ਓਹੁ ਕੂਪ ਤਟਾ ਦੇਵਾਵੈ ॥ ਕਰੈ ਨਿੰਦ ਸਭ ਬਿਰਥਾ ਜਾਵੈ ॥੧॥

ਸਾਧ ਕਾ ਨਿੰਦਕੁ ਕੈਸੇ ਤਰੈ ॥ ਸਰਪਰ ਜਾਨਹੁ ਨਰਕ ਹੀ ਪਰੈ ॥੧॥ ਰਹਾਉ ॥

ਜੇ ਓਹੁ ਗ੍ਰਹਨ ਕਰੈ ਕੁਲਖੇਤਿ ॥ ਅਰਪੈ ਨਾਰਿ ਸੀਗਾਰ ਸਮੇਤਿ ॥ ਸਗਲੀ ਸਿੰਮ੍ਰਿਤਿ ਸ੍ਰਵਨੀ ਸੁਨੈ ॥ ਕਰੈ ਨਿੰਦ ਕਵਨੈ ਨਹੀ ਗੁਨੈ ॥੨॥

ਜੇ ਓਹੁ ਅਨਿਕ ਪ੍ਰਸਾਦ ਕਰਾਵੈ ॥ ਭੂਮਿ ਦਾਨ ਸੋਭਾ ਮੰਡਪਿ ਪਾਵੈ ॥ ਅਪਨਾ ਬਿਗਾਰਿ ਬਿਰਾਂਨਾ ਸਾਂਢੈ ॥ ਕਰੈ ਨਿੰਦ ਬਹੁ ਜੋਨੀ ਹਾਂਢੈ ॥੩॥

ਨਿੰਦਾ ਕਹਾ ਕਰਹੁ ਸੰਸਾਰਾ ॥ ਨਿੰਦਕ ਕਾ ਪਰਗਟਿ ਪਾਹਾਰਾ ॥ ਨਿੰਦਕੁ ਸੋਧਿ ਸਾਧਿ ਬੀਚਾਰਿਆ ॥ ਕਹੁ ਰਵਿਦਾਸ ਪਾਪੀ ਨਰਕਿ ਸਿਧਾਰਿਆ ॥੪॥੨॥੧੧॥੭॥੨॥੪੯॥ ਜੋੜੁ ॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates