Pt 2 - ਰਾਗ ਗੂਜਰੀ - ਬਾਣੀ ਸ਼ਬਦ, Part 2 - Raag Gujri - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਅਰਜਨ ਦੇਵ ਜੀ -- SGGS 500) ਗੂਜਰੀ ਮਹਲਾ ੫ ॥
ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥

ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥

ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥

(ਗੁਰੂ ਅਰਜਨ ਦੇਵ ਜੀ -- SGGS 501) ਗੂਜਰੀ ਮਹਲਾ ੫ ॥
ਰਸਨਾ ਰਾਮ ਰਾਮ ਰਵੰਤ ॥ ਛੋਡਿ ਆਨ ਬਿਉਹਾਰ ਮਿਥਿਆ ਭਜੁ ਸਦਾ ਭਗਵੰਤ ॥੧॥ ਰਹਾਉ ॥

ਨਾਮੁ ਏਕੁ ਅਧਾਰੁ ਭਗਤਾ ਈਤ ਆਗੈ ਟੇਕ ॥ ਕਰਿ ਕ੍ਰਿਪਾ ਗੋਬਿੰਦ ਦੀਆ ਗੁਰ ਗਿਆਨੁ ਬੁਧਿ ਬਿਬੇਕ ॥੧॥

ਕਰਣ ਕਾਰਣ ਸੰਮ੍ਰਥ ਸ੍ਰੀਧਰ ਸਰਣਿ ਤਾ ਕੀ ਗਹੀ ॥ ਮੁਕਤਿ ਜੁਗਤਿ ਰਵਾਲ ਸਾਧੂ ਨਾਨਕ ਹਰਿ ਨਿਧਿ ਲਹੀ ॥੨॥੧੭॥੨੬॥

(ਗੁਰੂ ਅਰਜਨ ਦੇਵ ਜੀ -- SGGS 501) ਗੂਜਰੀ ਮਹਲਾ ੫ ਘਰੁ ੪ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਛਾਡਿ ਸਗਲ ਸਿਆਣਪਾ ਸਾਧ ਸਰਣੀ ਆਉ ॥ ਪਾਰਬ੍ਰਹਮ ਪਰਮੇਸਰੋ ਪ੍ਰਭੂ ਕੇ ਗੁਣ ਗਾਉ ॥੧॥

ਰੇ ਚਿਤ ਚਰਣ ਕਮਲ ਅਰਾਧਿ ॥ ਸਰਬ ਸੂਖ ਕਲਿਆਣ ਪਾਵਹਿ ਮਿਟੈ ਸਗਲ ਉਪਾਧਿ ॥੧॥ ਰਹਾਉ ॥

ਮਾਤ ਪਿਤਾ ਸੁਤ ਮੀਤ ਭਾਈ ਤਿਸੁ ਬਿਨਾ ਨਹੀ ਕੋਇ ॥ ਈਤ ਊਤ ਜੀਅ ਨਾਲਿ ਸੰਗੀ ਸਰਬ ਰਵਿਆ ਸੋਇ ॥੨॥

ਕੋਟਿ ਜਤਨ ਉਪਾਵ ਮਿਥਿਆ ਕਛੁ ਨ ਆਵੈ ਕਾਮਿ ॥ ਸਰਣਿ ਸਾਧੂ ਨਿਰਮਲਾ ਗਤਿ ਹੋਇ ਪ੍ਰਭ ਕੈ ਨਾਮਿ ॥੩॥

ਅਗਮ ਦਇਆਲ ਪ੍ਰਭੂ ਊਚਾ ਸਰਣਿ ਸਾਧੂ ਜੋਗੁ ॥ ਤਿਸੁ ਪਰਾਪਤਿ ਨਾਨਕਾ ਜਿਸੁ ਲਿਖਿਆ ਧੁਰਿ ਸੰਜੋਗੁ ॥੪॥੧॥੨੭॥

(ਗੁਰੂ ਅਰਜਨ ਦੇਵ ਜੀ -- SGGS 501) ਗੂਜਰੀ ਮਹਲਾ ੫ ॥
ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥

ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥

ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥

ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥ ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥

ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨੑੇ ਆਪਿ ॥ ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥

(ਗੁਰੂ ਅਰਜਨ ਦੇਵ ਜੀ -- SGGS 501) ਗੂਜਰੀ ਮਹਲਾ ੫ ॥
ਗੁਰ ਪ੍ਰਸਾਦੀ ਪ੍ਰਭੁ ਧਿਆਇਆ ਗਈ ਸੰਕਾ ਤੂਟਿ ॥ ਦੁਖ ਅਨੇਰਾ ਭੈ ਬਿਨਾਸੇ ਪਾਪ ਗਏ ਨਿਖੂਟਿ ॥੧॥

ਹਰਿ ਹਰਿ ਨਾਮ ਕੀ ਮਨਿ ਪ੍ਰੀਤਿ ॥ ਮਿਲਿ ਸਾਧ ਬਚਨ ਗੋਬਿੰਦ ਧਿਆਏ ਮਹਾ ਨਿਰਮਲ ਰੀਤਿ ॥੧॥ ਰਹਾਉ ॥

ਜਾਪ ਤਾਪ ਅਨੇਕ ਕਰਣੀ ਸਫਲ ਸਿਮਰਤ ਨਾਮ ॥ ਕਰਿ ਅਨੁਗ੍ਰਹੁ ਆਪਿ ਰਾਖੇ ਭਏ ਪੂਰਨ ਕਾਮ ॥੨॥

ਸਾਸਿ ਸਾਸਿ ਨ ਬਿਸਰੁ ਕਬਹੂੰ ਬ੍ਰਹਮ ਪ੍ਰਭ ਸਮਰਥ ॥ ਗੁਣ ਅਨਿਕ ਰਸਨਾ ਕਿਆ ਬਖਾਨੈ ਅਗਨਤ ਸਦਾ ਅਕਥ ॥੩॥

ਦੀਨ ਦਰਦ ਨਿਵਾਰਿ ਤਾਰਣ ਦਇਆਲ ਕਿਰਪਾ ਕਰਣ ॥ ਅਟਲ ਪਦਵੀ ਨਾਮ ਸਿਮਰਣ ਦ੍ਰਿੜੁ ਨਾਨਕ ਹਰਿ ਹਰਿ ਸਰਣ ॥੪॥੩॥੨੯॥

(ਗੁਰੂ ਅਰਜਨ ਦੇਵ ਜੀ -- SGGS 502) ਗੂਜਰੀ ਮਹਲਾ ੫ ॥
ਅਹੰਬੁਧਿ ਬਹੁ ਸਘਨ ਮਾਇਆ ਮਹਾ ਦੀਰਘ ਰੋਗੁ ॥ ਹਰਿ ਨਾਮੁ ਅਉਖਧੁ ਗੁਰਿ ਨਾਮੁ ਦੀਨੋ ਕਰਣ ਕਾਰਣ ਜੋਗੁ ॥੧॥

ਮਨਿ ਤਨਿ ਬਾਛੀਐ ਜਨ ਧੂਰਿ ॥ ਕੋਟਿ ਜਨਮ ਕੇ ਲਹਹਿ ਪਾਤਿਕ ਗੋਬਿੰਦ ਲੋਚਾ ਪੂਰਿ ॥੧॥ ਰਹਾਉ ॥

ਆਦਿ ਅੰਤੇ ਮਧਿ ਆਸਾ ਕੂਕਰੀ ਬਿਕਰਾਲ ॥ ਗੁਰ ਗਿਆਨ ਕੀਰਤਨ ਗੋਬਿੰਦ ਰਮਣੰ ਕਾਟੀਐ ਜਮ ਜਾਲ ॥੨॥

ਕਾਮ ਕ੍ਰੋਧ ਲੋਭ ਮੋਹ ਮੂਠੇ ਸਦਾ ਆਵਾ ਗਵਣ ॥ ਪ੍ਰਭ ਪ੍ਰੇਮ ਭਗਤਿ ਗੁਪਾਲ ਸਿਮਰਣ ਮਿਟਤ ਜੋਨੀ ਭਵਣ ॥੩॥

ਮਿਤ੍ਰ ਪੁਤ੍ਰ ਕਲਤ੍ਰ ਸੁਰ ਰਿਦ ਤੀਨਿ ਤਾਪ ਜਲੰਤ ॥ ਜਪਿ ਰਾਮ ਰਾਮਾ ਦੁਖ ਨਿਵਾਰੇ ਮਿਲੈ ਹਰਿ ਜਨ ਸੰਤ ॥੪॥

ਸਰਬ ਬਿਧਿ ਭ੍ਰਮਤੇ ਪੁਕਾਰਹਿ ਕਤਹਿ ਨਾਹੀ ਛੋਟਿ ॥ ਹਰਿ ਚਰਣ ਸਰਣ ਅਪਾਰ ਪ੍ਰਭ ਕੇ ਦ੍ਰਿੜੁ ਗਹੀ ਨਾਨਕ ਓਟ ॥੫॥੪॥੩੦॥

(ਗੁਰੂ ਅਰਜਨ ਦੇਵ ਜੀ -- SGGS 502) ਗੂਜਰੀ ਮਹਲਾ ੫ ਘਰੁ ੪ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਆਰਾਧਿ ਸ੍ਰੀਧਰ ਸਫਲ ਮੂਰਤਿ ਕਰਣ ਕਾਰਣ ਜੋਗੁ ॥ ਗੁਣ ਰਮਣ ਸ੍ਰਵਣ ਅਪਾਰ ਮਹਿਮਾ ਫਿਰਿ ਨ ਹੋਤ ਬਿਓਗੁ ॥੧॥

ਮਨ ਚਰਣਾਰਬਿੰਦ ਉਪਾਸ ॥ ਕਲਿ ਕਲੇਸ ਮਿਟੰਤ ਸਿਮਰਣਿ ਕਾਟਿ ਜਮਦੂਤ ਫਾਸ ॥੧॥ ਰਹਾਉ ॥

ਸਤ੍ਰੁ ਦਹਨ ਹਰਿ ਨਾਮ ਕਹਨ ਅਵਰ ਕਛੁ ਨ ਉਪਾਉ ॥ ਕਰਿ ਅਨੁਗ੍ਰਹੁ ਪ੍ਰਭੂ ਮੇਰੇ ਨਾਨਕ ਨਾਮ ਸੁਆਉ ॥੨॥੧॥੩੧॥

(ਗੁਰੂ ਅਰਜਨ ਦੇਵ ਜੀ -- SGGS 502) ਗੂਜਰੀ ਮਹਲਾ ੫ ॥
ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥

ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ ॥

ਸਤਿਗੁਰ ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ ॥ ਕਵਲ ਪ੍ਰਗਾਸ ਭਏ ਸਾਧਸੰਗੇ ਦੁਰਮਤਿ ਬੁਧਿ ਤਿਆਗੀ ॥੨॥

ਆਠ ਪਹਰ ਹਰਿ ਕੇ ਗੁਣ ਗਾਵੈ ਸਿਮਰੈ ਦੀਨ ਦੈਆਲਾ ॥ ਆਪਿ ਤਰੈ ਸੰਗਤਿ ਸਭ ਉਧਰੈ ਬਿਨਸੇ ਸਗਲ ਜੰਜਾਲਾ ॥੩॥

ਚਰਣ ਅਧਾਰੁ ਤੇਰਾ ਪ੍ਰਭ ਸੁਆਮੀ ਓਤਿ ਪੋਤਿ ਪ੍ਰਭੁ ਸਾਥਿ ॥ ਸਰਨਿ ਪਰਿਓ ਨਾਨਕ ਪ੍ਰਭ ਤੁਮਰੀ ਦੇ ਰਾਖਿਓ ਹਰਿ ਹਾਥ ॥੪॥੨॥੩੨॥

(ਗੁਰੂ ਨਾਨਕ ਦੇਵ ਜੀ -- SGGS 503) ਗੂਜਰੀ ਅਸਟਪਦੀਆ ਮਹਲਾ ੧ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥

ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥

ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥

ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥ ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥੩॥

ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥ ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥੪॥

ਸੋ ਗੁਰੂ ਸੋ ਸਿਖੁ ਕਥੀਅਲੇ ਸੋ ਵੈਦੁ ਜਿ ਜਾਣੈ ਰੋਗੀ ॥ ਤਿਸੁ ਕਾਰਣਿ ਕੰਮੁ ਨ ਧੰਧਾ ਨਾਹੀ ਧੰਧੈ ਗਿਰਹੀ ਜੋਗੀ ॥੫॥

ਕਾਮੁ ਕ੍ਰੋਧੁ ਅਹੰਕਾਰੁ ਤਜੀਅਲੇ ਲੋਭੁ ਮੋਹੁ ਤਿਸ ਮਾਇਆ ॥ ਮਨਿ ਤਤੁ ਅਵਿਗਤੁ ਧਿਆਇਆ ਗੁਰ ਪਰਸਾਦੀ ਪਾਇਆ ॥੬॥

ਗਿਆਨੁ ਧਿਆਨੁ ਸਭ ਦਾਤਿ ਕਥੀਅਲੇ ਸੇਤ ਬਰਨ ਸਭਿ ਦੂਤਾ ॥ ਬ੍ਰਹਮ ਕਮਲ ਮਧੁ ਤਾਸੁ ਰਸਾਦੰ ਜਾਗਤ ਨਾਹੀ ਸੂਤਾ ॥੭॥

ਮਹਾ ਗੰਭੀਰ ਪਤ੍ਰ ਪਾਤਾਲਾ ਨਾਨਕ ਸਰਬ ਜੁਆਇਆ ॥ ਉਪਦੇਸ ਗੁਰੂ ਮਮ ਪੁਨਹਿ ਨ ਗਰਭੰ ਬਿਖੁ ਤਜਿ ਅੰਮ੍ਰਿਤੁ ਪੀਆਇਆ ॥੮॥੧॥

(ਗੁਰੂ ਨਾਨਕ ਦੇਵ ਜੀ -- SGGS 503) ਗੂਜਰੀ ਮਹਲਾ ੧ ॥
ਕਵਨ ਕਵਨ ਜਾਚਹਿ ਪ੍ਰਭ ਦਾਤੇ ਤਾ ਕੇ ਅੰਤ ਨ ਪਰਹਿ ਸੁਮਾਰ ॥ ਜੈਸੀ ਭੂਖ ਹੋਇ ਅਭ ਅੰਤਰਿ ਤੂੰ ਸਮਰਥੁ ਸਚੁ ਦੇਵਣਹਾਰ ॥੧॥

ਐ ਜੀ ਜਪੁ ਤਪੁ ਸੰਜਮੁ ਸਚੁ ਅਧਾਰ ॥ ਹਰਿ ਹਰਿ ਨਾਮੁ ਦੇਹਿ ਸੁਖੁ ਪਾਈਐ ਤੇਰੀ ਭਗਤਿ ਭਰੇ ਭੰਡਾਰ ॥੧॥ ਰਹਾਉ ॥

ਸੁੰਨ ਸਮਾਧਿ ਰਹਹਿ ਲਿਵ ਲਾਗੇ ਏਕਾ ਏਕੀ ਸਬਦੁ ਬੀਚਾਰ ॥ ਜਲੁ ਥਲੁ ਧਰਣਿ ਗਗਨੁ ਤਹ ਨਾਹੀ ਆਪੇ ਆਪੁ ਕੀਆ ਕਰਤਾਰ ॥੨॥

ਨਾ ਤਦਿ ਮਾਇਆ ਮਗਨੁ ਨ ਛਾਇਆ ਨਾ ਸੂਰਜ ਚੰਦ ਨ ਜੋਤਿ ਅਪਾਰ ॥ ਸਰਬ ਦ੍ਰਿਸਟਿ ਲੋਚਨ ਅਭ ਅੰਤਰਿ ਏਕਾ ਨਦਰਿ ਸੁ ਤ੍ਰਿਭਵਣ ਸਾਰ ॥੩॥

ਪਵਣੁ ਪਾਣੀ ਅਗਨਿ ਤਿਨਿ ਕੀਆ ਬ੍ਰਹਮਾ ਬਿਸਨੁ ਮਹੇਸ ਅਕਾਰ ॥ ਸਰਬੇ ਜਾਚਿਕ ਤੂੰ ਪ੍ਰਭੁ ਦਾਤਾ ਦਾਤਿ ਕਰੇ ਅਪੁਨੈ ਬੀਚਾਰ ॥੪॥

ਕੋਟਿ ਤੇਤੀਸ ਜਾਚਹਿ ਪ੍ਰਭ ਨਾਇਕ ਦੇਦੇ ਤੋਟਿ ਨਾਹੀ ਭੰਡਾਰ ॥ ਊਂਧੈ ਭਾਂਡੈ ਕਛੁ ਨ ਸਮਾਵੈ ਸੀਧੈ ਅੰਮ੍ਰਿਤੁ ਪਰੈ ਨਿਹਾਰ ॥੫॥

ਸਿਧ ਸਮਾਧੀ ਅੰਤਰਿ ਜਾਚਹਿ ਰਿਧਿ ਸਿਧਿ ਜਾਚਿ ਕਰਹਿ ਜੈਕਾਰ ॥ ਜੈਸੀ ਪਿਆਸ ਹੋਇ ਮਨ ਅੰਤਰਿ ਤੈਸੋ ਜਲੁ ਦੇਵਹਿ ਪਰਕਾਰ ॥੬॥

ਬਡੇ ਭਾਗ ਗੁਰੁ ਸੇਵਹਿ ਅਪੁਨਾ ਭੇਦੁ ਨਾਹੀ ਗੁਰਦੇਵ ਮੁਰਾਰ ॥ ਤਾ ਕਉ ਕਾਲੁ ਨਾਹੀ ਜਮੁ ਜੋਹੈ ਬੂਝਹਿ ਅੰਤਰਿ ਸਬਦੁ ਬੀਚਾਰ ॥੭॥

ਅਬ ਤਬ ਅਵਰੁ ਨ ਮਾਗਉ ਹਰਿ ਪਹਿ ਨਾਮੁ ਨਿਰੰਜਨ ਦੀਜੈ ਪਿਆਰਿ ॥ ਨਾਨਕ ਚਾਤ੍ਰਿਕੁ ਅੰਮ੍ਰਿਤ ਜਲੁ ਮਾਗੈ ਹਰਿ ਜਸੁ ਦੀਜੈ ਕਿਰਪਾ ਧਾਰਿ ॥੮॥੨॥

(ਗੁਰੂ ਨਾਨਕ ਦੇਵ ਜੀ -- SGGS 504) ਗੂਜਰੀ ਮਹਲਾ ੧ ॥
ਐ ਜੀ ਜਨਮਿ ਮਰੈ ਆਵੈ ਫੁਨਿ ਜਾਵੈ ਬਿਨੁ ਗੁਰ ਗਤਿ ਨਹੀ ਕਾਈ ॥ ਗੁਰਮੁਖਿ ਪ੍ਰਾਣੀ ਨਾਮੇ ਰਾਤੇ ਨਾਮੇ ਗਤਿ ਪਤਿ ਪਾਈ ॥੧॥

ਭਾਈ ਰੇ ਰਾਮ ਨਾਮਿ ਚਿਤੁ ਲਾਈ ॥ ਗੁਰ ਪਰਸਾਦੀ ਹਰਿ ਪ੍ਰਭ ਜਾਚੇ ਐਸੀ ਨਾਮ ਬਡਾਈ ॥੧॥ ਰਹਾਉ ॥

ਐ ਜੀ ਬਹੁਤੇ ਭੇਖ ਕਰਹਿ ਭਿਖਿਆ ਕਉ ਕੇਤੇ ਉਦਰੁ ਭਰਨ ਕੈ ਤਾਈ ॥ ਬਿਨੁ ਹਰਿ ਭਗਤਿ ਨਾਹੀ ਸੁਖੁ ਪ੍ਰਾਨੀ ਬਿਨੁ ਗੁਰ ਗਰਬੁ ਨ ਜਾਈ ॥੨॥

ਐ ਜੀ ਕਾਲੁ ਸਦਾ ਸਿਰ ਊਪਰਿ ਠਾਢੇ ਜਨਮਿ ਜਨਮਿ ਵੈਰਾਈ ॥ ਸਾਚੈ ਸਬਦਿ ਰਤੇ ਸੇ ਬਾਚੇ ਸਤਿਗੁਰ ਬੂਝ ਬੁਝਾਈ ॥੩॥

ਗੁਰ ਸਰਣਾਈ ਜੋਹਿ ਨ ਸਾਕੈ ਦੂਤੁ ਨ ਸਕੈ ਸੰਤਾਈ ॥ ਅਵਿਗਤ ਨਾਥ ਨਿਰੰਜਨਿ ਰਾਤੇ ਨਿਰਭਉ ਸਿਉ ਲਿਵ ਲਾਈ ॥੪॥

ਐ ਜੀਉ ਨਾਮੁ ਦਿੜਹੁ ਨਾਮੇ ਲਿਵ ਲਾਵਹੁ ਸਤਿਗੁਰ ਟੇਕ ਟਿਕਾਈ ॥ ਜੋ ਤਿਸੁ ਭਾਵੈ ਸੋਈ ਕਰਸੀ ਕਿਰਤੁ ਨ ਮੇਟਿਆ ਜਾਈ ॥੫॥

ਐ ਜੀ ਭਾਗਿ ਪਰੇ ਗੁਰ ਸਰਣਿ ਤੁਮ੍ਹ੍ਹਾਰੀ ਮੈ ਅਵਰ ਨ ਦੂਜੀ ਭਾਈ ॥ ਅਬ ਤਬ ਏਕੋ ਏਕੁ ਪੁਕਾਰਉ ਆਦਿ ਜੁਗਾਦਿ ਸਖਾਈ ॥੬॥

ਐ ਜੀ ਰਾਖਹੁ ਪੈਜ ਨਾਮ ਅਪੁਨੇ ਕੀ ਤੁਝ ਹੀ ਸਿਉ ਬਨਿ ਆਈ ॥ ਕਰਿ ਕਿਰਪਾ ਗੁਰ ਦਰਸੁ ਦਿਖਾਵਹੁ ਹਉਮੈ ਸਬਦਿ ਜਲਾਈ ॥੭॥

ਐ ਜੀ ਕਿਆ ਮਾਗਉ ਕਿਛੁ ਰਹੈ ਨ ਦੀਸੈ ਇਸੁ ਜਗ ਮਹਿ ਆਇਆ ਜਾਈ ॥ ਨਾਨਕ ਨਾਮੁ ਪਦਾਰਥੁ ਦੀਜੈ ਹਿਰਦੈ ਕੰਠਿ ਬਣਾਈ ॥੮॥੩॥

(ਗੁਰੂ ਨਾਨਕ ਦੇਵ ਜੀ -- SGGS 504) ਗੂਜਰੀ ਮਹਲਾ ੧ ॥
ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥

ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥ ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ ॥੧॥ ਰਹਾਉ ॥

ਹਰਿ ਗੁਣ ਰਸਨ ਰਵਹਿ ਪ੍ਰਭ ਸੰਗੇ ਜੋ ਤਿਸੁ ਭਾਵੈ ਸਹਜਿ ਹਰੀ ॥ ਬਿਨੁ ਹਰਿ ਨਾਮ ਬ੍ਰਿਥਾ ਜਗਿ ਜੀਵਨੁ ਹਰਿ ਬਿਨੁ ਨਿਹਫਲ ਮੇਕ ਘਰੀ ॥੨॥

ਐ ਜੀ ਖੋਟੇ ਠਉਰ ਨਾਹੀ ਘਰਿ ਬਾਹਰਿ ਨਿੰਦਕ ਗਤਿ ਨਹੀ ਕਾਈ ॥ ਰੋਸੁ ਕਰੈ ਪ੍ਰਭੁ ਬਖਸ ਨ ਮੇਟੈ ਨਿਤ ਨਿਤ ਚੜੈ ਸਵਾਈ ॥੩॥

ਐ ਜੀ ਗੁਰ ਕੀ ਦਾਤਿ ਨ ਮੇਟੈ ਕੋਈ ਮੇਰੈ ਠਾਕੁਰਿ ਆਪਿ ਦਿਵਾਈ ॥ ਨਿੰਦਕ ਨਰ ਕਾਲੇ ਮੁਖ ਨਿੰਦਾ ਜਿਨੑ ਗੁਰ ਕੀ ਦਾਤਿ ਨ ਭਾਈ ॥੪॥

ਐ ਜੀ ਸਰਣਿ ਪਰੇ ਪ੍ਰਭੁ ਬਖਸਿ ਮਿਲਾਵੈ ਬਿਲਮ ਨ ਅਧੂਆ ਰਾਈ ॥ ਆਨਦ ਮੂਲੁ ਨਾਥੁ ਸਿਰਿ ਨਾਥਾ ਸਤਿਗੁਰੁ ਮੇਲਿ ਮਿਲਾਈ ॥੫॥

ਐ ਜੀ ਸਦਾ ਦਇਆਲੁ ਦਇਆ ਕਰਿ ਰਵਿਆ ਗੁਰਮਤਿ ਭ੍ਰਮਨਿ ਚੁਕਾਈ ॥ ਪਾਰਸੁ ਭੇਟਿ ਕੰਚਨੁ ਧਾਤੁ ਹੋਈ ਸਤਸੰਗਤਿ ਕੀ ਵਡਿਆਈ ॥੬॥

ਹਰਿ ਜਲੁ ਨਿਰਮਲੁ ਮਨੁ ਇਸਨਾਨੀ ਮਜਨੁ ਸਤਿਗੁਰੁ ਭਾਈ ॥ ਪੁਨਰਪਿ ਜਨਮੁ ਨਾਹੀ ਜਨ ਸੰਗਤਿ ਜੋਤੀ ਜੋਤਿ ਮਿਲਾਈ ॥੭॥

ਤੂੰ ਵਡ ਪੁਰਖੁ ਅਗੰਮ ਤਰੋਵਰੁ ਹਮ ਪੰਖੀ ਤੁਝ ਮਾਹੀ ॥ ਨਾਨਕ ਨਾਮੁ ਨਿਰੰਜਨ ਦੀਜੈ ਜੁਗਿ ਜੁਗਿ ਸਬਦਿ ਸਲਾਹੀ ॥੮॥੪॥

(ਗੁਰੂ ਨਾਨਕ ਦੇਵ ਜੀ -- SGGS 505) ਗੂਜਰੀ ਮਹਲਾ ੧ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਭਗਤਿ ਪ੍ਰੇਮ ਆਰਾਧਿਤੰ ਸਚੁ ਪਿਆਸ ਪਰਮ ਹਿਤੰ ॥ ਬਿਲਲਾਪ ਬਿਲਲ ਬਿਨੰਤੀਆ ਸੁਖ ਭਾਇ ਚਿਤ ਹਿਤੰ ॥੧॥

ਜਪਿ ਮਨ ਨਾਮੁ ਹਰਿ ਸਰਣੀ ॥ ਸੰਸਾਰ ਸਾਗਰ ਤਾਰਿ ਤਾਰਣ ਰਮ ਨਾਮ ਕਰਿ ਕਰਣੀ ॥੧॥ ਰਹਾਉ ॥

ਏ ਮਨ ਮਿਰਤ ਸੁਭ ਚਿੰਤੰ ਗੁਰ ਸਬਦਿ ਹਰਿ ਰਮਣੰ ॥ ਮਤਿ ਤਤੁ ਗਿਆਨੰ ਕਲਿਆਣ ਨਿਧਾਨੰ ਹਰਿ ਨਾਮ ਮਨਿ ਰਮਣੰ ॥੨॥

ਚਲ ਚਿਤ ਵਿਤ ਭ੍ਰਮਾ ਭ੍ਰਮੰ ਜਗੁ ਮੋਹ ਮਗਨ ਹਿਤੰ ॥ ਥਿਰੁ ਨਾਮੁ ਭਗਤਿ ਦਿੜੰ ਮਤੀ ਗੁਰ ਵਾਕਿ ਸਬਦ ਰਤੰ ॥੩॥

ਭਰਮਾਤਿ ਭਰਮੁ ਨ ਚੂਕਈ ਜਗੁ ਜਨਮਿ ਬਿਆਧਿ ਖਪੰ ॥ ਅਸਥਾਨੁ ਹਰਿ ਨਿਹਕੇਵਲੰ ਸਤਿ ਮਤੀ ਨਾਮ ਤਪੰ ॥੪॥

ਇਹੁ ਜਗੁ ਮੋਹ ਹੇਤ ਬਿਆਪਿਤੰ ਦੁਖੁ ਅਧਿਕ ਜਨਮ ਮਰਣੰ ॥ ਭਜੁ ਸਰਣਿ ਸਤਿਗੁਰ ਊਬਰਹਿ ਹਰਿ ਨਾਮੁ ਰਿਦ ਰਮਣੰ ॥੫॥

ਗੁਰਮਤਿ ਨਿਹਚਲ ਮਨਿ ਮਨੁ ਮਨੰ ਸਹਜ ਬੀਚਾਰੰ ॥ ਸੋ ਮਨੁ ਨਿਰਮਲੁ ਜਿਤੁ ਸਾਚੁ ਅੰਤਰਿ ਗਿਆਨ ਰਤਨੁ ਸਾਰੰ ॥੬॥

ਭੈ ਭਾਇ ਭਗਤਿ ਤਰੁ ਭਵਜਲੁ ਮਨਾ ਚਿਤੁ ਲਾਇ ਹਰਿ ਚਰਣੀ ॥ ਹਰਿ ਨਾਮੁ ਹਿਰਦੈ ਪਵਿਤ੍ਰੁ ਪਾਵਨੁ ਇਹੁ ਸਰੀਰੁ ਤਉ ਸਰਣੀ ॥੭॥

ਲਬ ਲੋਭ ਲਹਰਿ ਨਿਵਾਰਣੰ ਹਰਿ ਨਾਮ ਰਾਸਿ ਮਨੰ ॥ ਮਨੁ ਮਾਰਿ ਤੁਹੀ ਨਿਰੰਜਨਾ ਕਹੁ ਨਾਨਕਾ ਸਰਨੰ ॥੮॥੧॥੫॥

(ਗੁਰੂ ਅਮਰਦਾਸ ਜੀ -- SGGS 506) ਗੂਜਰੀ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਨਿਰਤਿ ਕਰੀ ਇਹੁ ਮਨੁ ਨਚਾਈ ॥ ਗੁਰ ਪਰਸਾਦੀ ਆਪੁ ਗਵਾਈ ॥ ਚਿਤੁ ਥਿਰੁ ਰਾਖੈ ਸੋ ਮੁਕਤਿ ਹੋਵੈ ਜੋ ਇਛੀ ਸੋਈ ਫਲੁ ਪਾਈ ॥੧॥

ਨਾਚੁ ਰੇ ਮਨ ਗੁਰ ਕੈ ਆਗੈ ॥ ਗੁਰ ਕੈ ਭਾਣੈ ਨਾਚਹਿ ਤਾ ਸੁਖੁ ਪਾਵਹਿ ਅੰਤੇ ਜਮ ਭਉ ਭਾਗੈ ॥ ਰਹਾਉ ॥

ਆਪਿ ਨਚਾਏ ਸੋ ਭਗਤੁ ਕਹੀਐ ਆਪਣਾ ਪਿਆਰੁ ਆਪਿ ਲਾਏ ॥ ਆਪੇ ਗਾਵੈ ਆਪਿ ਸੁਣਾਵੈ ਇਸੁ ਮਨ ਅੰਧੇ ਕਉ ਮਾਰਗਿ ਪਾਏ ॥੨॥

ਅਨਦਿਨੁ ਨਾਚੈ ਸਕਤਿ ਨਿਵਾਰੈ ਸਿਵ ਘਰਿ ਨੀਦ ਨ ਹੋਈ ॥ ਸਕਤੀ ਘਰਿ ਜਗਤੁ ਸੂਤਾ ਨਾਚੈ ਟਾਪੈ ਅਵਰੋ ਗਾਵੈ ਮਨਮੁਖਿ ਭਗਤਿ ਨ ਹੋਈ ॥੩॥

ਸੁਰਿ ਨਰ ਵਿਰਤਿ ਪਖਿ ਕਰਮੀ ਨਾਚੇ ਮੁਨਿ ਜਨ ਗਿਆਨ ਬੀਚਾਰੀ ॥ ਸਿਧ ਸਾਧਿਕ ਲਿਵ ਲਾਗੀ ਨਾਚੇ ਜਿਨ ਗੁਰਮੁਖਿ ਬੁਧਿ ਵੀਚਾਰੀ ॥੪॥

ਖੰਡ ਬ੍ਰਹਮੰਡ ਤ੍ਰੈ ਗੁਣ ਨਾਚੇ ਜਿਨ ਲਾਗੀ ਹਰਿ ਲਿਵ ਤੁਮਾਰੀ ॥ ਜੀਅ ਜੰਤ ਸਭੇ ਹੀ ਨਾਚੇ ਨਾਚਹਿ ਖਾਣੀ ਚਾਰੀ ॥੫॥

ਜੋ ਤੁਧੁ ਭਾਵਹਿ ਸੇਈ ਨਾਚਹਿ ਜਿਨ ਗੁਰਮੁਖਿ ਸਬਦਿ ਲਿਵ ਲਾਏ ॥ ਸੇ ਭਗਤ ਸੇ ਤਤੁ ਗਿਆਨੀ ਜਿਨ ਕਉ ਹੁਕਮੁ ਮਨਾਏ ॥੬॥

ਏਹਾ ਭਗਤਿ ਸਚੇ ਸਿਉ ਲਿਵ ਲਾਗੈ ਬਿਨੁ ਸੇਵਾ ਭਗਤਿ ਨ ਹੋਈ ॥ ਜੀਵਤੁ ਮਰੈ ਤਾ ਸਬਦੁ ਬੀਚਾਰੈ ਤਾ ਸਚੁ ਪਾਵੈ ਕੋਈ ॥੭॥

ਮਾਇਆ ਕੈ ਅਰਥਿ ਬਹੁਤੁ ਲੋਕ ਨਾਚੇ ਕੋ ਵਿਰਲਾ ਤਤੁ ਬੀਚਾਰੀ ॥ ਗੁਰ ਪਰਸਾਦੀ ਸੋਈ ਜਨੁ ਪਾਏ ਜਿਨ ਕਉ ਕ੍ਰਿਪਾ ਤੁਮਾਰੀ ॥੮॥

ਇਕੁ ਦਮੁ ਸਾਚਾ ਵੀਸਰੈ ਸਾ ਵੇਲਾ ਬਿਰਥਾ ਜਾਇ ॥ ਸਾਹਿ ਸਾਹਿ ਸਦਾ ਸਮਾਲੀਐ ਆਪੇ ਬਖਸੇ ਕਰੇ ਰਜਾਇ ॥੯॥

ਸੇਈ ਨਾਚਹਿ ਜੋ ਤੁਧੁ ਭਾਵਹਿ ਜਿ ਗੁਰਮੁਖਿ ਸਬਦੁ ਵੀਚਾਰੀ ॥ ਕਹੁ ਨਾਨਕ ਸੇ ਸਹਜ ਸੁਖੁ ਪਾਵਹਿ ਜਿਨ ਕਉ ਨਦਰਿ ਤੁਮਾਰੀ ॥੧੦॥੧॥੬॥

(ਗੁਰੂ ਰਾਮਦਾਸ ਜੀ -- SGGS 506) ਗੂਜਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥ ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ ਅਪੁਨੇ ਸਤਿਗੁਰ ਕੈ ਬਲਿਹਾਰੀ ॥੧॥

ਮਨ ਰੇ ਹਰਿ ਕੀਰਤਿ ਤਰੁ ਤਾਰੀ ॥ ਗੁਰਮੁਖਿ ਨਾਮੁ ਅੰਮ੍ਰਿਤ ਜਲੁ ਪਾਈਐ ਜਿਨ ਕਉ ਕ੍ਰਿਪਾ ਤੁਮਾਰੀ ॥ ਰਹਾਉ ॥

ਸਨਕ ਸਨੰਦਨ ਨਾਰਦ ਮੁਨਿ ਸੇਵਹਿ ਅਨਦਿਨੁ ਜਪਤ ਰਹਹਿ ਬਨਵਾਰੀ ॥ ਸਰਣਾਗਤਿ ਪ੍ਰਹਲਾਦ ਜਨ ਆਏ ਤਿਨ ਕੀ ਪੈਜ ਸਵਾਰੀ ॥੨॥

ਅਲਖ ਨਿਰੰਜਨੁ ਏਕੋ ਵਰਤੈ ਏਕਾ ਜੋਤਿ ਮੁਰਾਰੀ ॥ ਸਭਿ ਜਾਚਿਕ ਤੂ ਏਕੋ ਦਾਤਾ ਮਾਗਹਿ ਹਾਥ ਪਸਾਰੀ ॥੩॥

ਭਗਤ ਜਨਾ ਕੀ ਊਤਮ ਬਾਣੀ ਗਾਵਹਿ ਅਕਥ ਕਥਾ ਨਿਤ ਨਿਆਰੀ ॥ ਸਫਲ ਜਨਮੁ ਭਇਆ ਤਿਨ ਕੇਰਾ ਆਪਿ ਤਰੇ ਕੁਲ ਤਾਰੀ ॥੪॥

ਮਨਮੁਖ ਦੁਬਿਧਾ ਦੁਰਮਤਿ ਬਿਆਪੇ ਜਿਨ ਅੰਤਰਿ ਮੋਹ ਗੁਬਾਰੀ ॥ ਸੰਤ ਜਨਾ ਕੀ ਕਥਾ ਨ ਭਾਵੈ ਓਇ ਡੂਬੇ ਸਣੁ ਪਰਵਾਰੀ ॥੫॥

ਨਿੰਦਕੁ ਨਿੰਦਾ ਕਰਿ ਮਲੁ ਧੋਵੈ ਓਹੁ ਮਲਭਖੁ ਮਾਇਆਧਾਰੀ ॥ ਸੰਤ ਜਨਾ ਕੀ ਨਿੰਦਾ ਵਿਆਪੇ ਨਾ ਉਰਵਾਰਿ ਨ ਪਾਰੀ ॥੬॥

ਏਹੁ ਪਰਪੰਚੁ ਖੇਲੁ ਕੀਆ ਸਭੁ ਕਰਤੈ ਹਰਿ ਕਰਤੈ ਸਭ ਕਲ ਧਾਰੀ ॥ ਹਰਿ ਏਕੋ ਸੂਤੁ ਵਰਤੈ ਜੁਗ ਅੰਤਰਿ ਸੂਤੁ ਖਿੰਚੈ ਏਕੰਕਾਰੀ ॥੭॥

ਰਸਨਿ ਰਸਨਿ ਰਸਿ ਗਾਵਹਿ ਹਰਿ ਗੁਣ ਰਸਨਾ ਹਰਿ ਰਸੁ ਧਾਰੀ ॥ ਨਾਨਕ ਹਰਿ ਬਿਨੁ ਅਵਰੁ ਨ ਮਾਗਉ ਹਰਿ ਰਸ ਪ੍ਰੀਤਿ ਪਿਆਰੀ ॥੮॥੧॥੭॥

(ਗੁਰੂ ਅਰਜਨ ਦੇਵ ਜੀ -- SGGS 507) ਗੂਜਰੀ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਰਾਜਨ ਮਹਿ ਤੂੰ ਰਾਜਾ ਕਹੀਅਹਿ ਭੂਮਨ ਮਹਿ ਭੂਮਾ ॥ ਠਾਕੁਰ ਮਹਿ ਠਕੁਰਾਈ ਤੇਰੀ ਕੋਮਨ ਸਿਰਿ ਕੋਮਾ ॥੧॥

ਪਿਤਾ ਮੇਰੋ ਬਡੋ ਧਨੀ ਅਗਮਾ ॥ ਉਸਤਤਿ ਕਵਨ ਕਰੀਜੈ ਕਰਤੇ ਪੇਖਿ ਰਹੇ ਬਿਸਮਾ ॥੧॥ ਰਹਾਉ ॥

ਸੁਖੀਅਨ ਮਹਿ ਸੁਖੀਆ ਤੂੰ ਕਹੀਅਹਿ ਦਾਤਨ ਸਿਰਿ ਦਾਤਾ ॥ ਤੇਜਨ ਮਹਿ ਤੇਜਵੰਸੀ ਕਹੀਅਹਿ ਰਸੀਅਨ ਮਹਿ ਰਾਤਾ ॥੨॥

ਸੂਰਨ ਮਹਿ ਸੂਰਾ ਤੂੰ ਕਹੀਅਹਿ ਭੋਗਨ ਮਹਿ ਭੋਗੀ ॥ ਗ੍ਰਸਤਨ ਮਹਿ ਤੂੰ ਬਡੋ ਗ੍ਰਿਹਸਤੀ ਜੋਗਨ ਮਹਿ ਜੋਗੀ ॥੩॥

ਕਰਤਨ ਮਹਿ ਤੂੰ ਕਰਤਾ ਕਹੀਅਹਿ ਆਚਾਰਨ ਮਹਿ ਆਚਾਰੀ ॥ ਸਾਹਨ ਮਹਿ ਤੂੰ ਸਾਚਾ ਸਾਹਾ ਵਾਪਾਰਨ ਮਹਿ ਵਾਪਾਰੀ ॥੪॥

ਦਰਬਾਰਨ ਮਹਿ ਤੇਰੋ ਦਰਬਾਰਾ ਸਰਨ ਪਾਲਨ ਟੀਕਾ ॥ ਲਖਿਮੀ ਕੇਤਕ ਗਨੀ ਨ ਜਾਈਐ ਗਨਿ ਨ ਸਕਉ ਸੀਕਾ ॥੫॥

ਨਾਮਨ ਮਹਿ ਤੇਰੋ ਪ੍ਰਭ ਨਾਮਾ ਗਿਆਨਨ ਮਹਿ ਗਿਆਨੀ ॥ ਜੁਗਤਨ ਮਹਿ ਤੇਰੀ ਪ੍ਰਭ ਜੁਗਤਾ ਇਸਨਾਨਨ ਮਹਿ ਇਸਨਾਨੀ ॥੬॥

ਸਿਧਨ ਮਹਿ ਤੇਰੀ ਪ੍ਰਭ ਸਿਧਾ ਕਰਮਨ ਸਿਰਿ ਕਰਮਾ ॥ ਆਗਿਆ ਮਹਿ ਤੇਰੀ ਪ੍ਰਭ ਆਗਿਆ ਹੁਕਮਨ ਸਿਰਿ ਹੁਕਮਾ ॥੭॥

ਜਿਉ ਬੋਲਾਵਹਿ ਤਿਉ ਬੋਲਹ ਸੁਆਮੀ ਕੁਦਰਤਿ ਕਵਨ ਹਮਾਰੀ ॥ ਸਾਧਸੰਗਿ ਨਾਨਕ ਜਸੁ ਗਾਇਓ ਜੋ ਪ੍ਰਭ ਕੀ ਅਤਿ ਪਿਆਰੀ ॥੮॥੧॥੮॥

(ਗੁਰੂ ਅਰਜਨ ਦੇਵ ਜੀ -- SGGS 508) ਗੂਜਰੀ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਨਾਥ ਨਰਹਰ ਦੀਨ ਬੰਧਵ ਪਤਿਤ ਪਾਵਨ ਦੇਵ ॥ ਭੈ ਤ੍ਰਾਸ ਨਾਸ ਕ੍ਰਿਪਾਲ ਗੁਣ ਨਿਧਿ ਸਫਲ ਸੁਆਮੀ ਸੇਵ ॥੧॥

ਹਰਿ ਗੋਪਾਲ ਗੁਰ ਗੋਬਿੰਦ ॥ ਚਰਣ ਸਰਣ ਦਇਆਲ ਕੇਸਵ ਤਾਰਿ ਜਗ ਭਵ ਸਿੰਧ ॥੧॥ ਰਹਾਉ ॥

ਕਾਮ ਕ੍ਰੋਧ ਹਰਨ ਮਦ ਮੋਹ ਦਹਨ ਮੁਰਾਰਿ ਮਨ ਮਕਰੰਦ ॥ ਜਨਮ ਮਰਣ ਨਿਵਾਰਿ ਧਰਣੀਧਰ ਪਤਿ ਰਾਖੁ ਪਰਮਾਨੰਦ ॥੨॥

ਜਲਤ ਅਨਿਕ ਤਰੰਗ ਮਾਇਆ ਗੁਰ ਗਿਆਨ ਹਰਿ ਰਿਦ ਮੰਤ ॥ ਛੇਦਿ ਅਹੰਬੁਧਿ ਕਰੁਣਾ ਮੈ ਚਿੰਤ ਮੇਟਿ ਪੁਰਖ ਅਨੰਤ ॥੩॥

ਸਿਮਰਿ ਸਮਰਥ ਪਲ ਮਹੂਰਤ ਪ੍ਰਭ ਧਿਆਨੁ ਸਹਜ ਸਮਾਧਿ ॥ ਦੀਨ ਦਇਆਲ ਪ੍ਰਸੰਨ ਪੂਰਨ ਜਾਚੀਐ ਰਜ ਸਾਧ ॥੪॥

ਮੋਹ ਮਿਥਨ ਦੁਰੰਤ ਆਸਾ ਬਾਸਨਾ ਬਿਕਾਰ ॥ ਰਖੁ ਧਰਮ ਭਰਮ ਬਿਦਾਰਿ ਮਨ ਤੇ ਉਧਰੁ ਹਰਿ ਨਿਰੰਕਾਰ ॥੫॥

ਧਨਾਢਿ ਆਢਿ ਭੰਡਾਰ ਹਰਿ ਨਿਧਿ ਹੋਤ ਜਿਨਾ ਨ ਚੀਰ ॥ ਖਲ ਮੁਗਧ ਮੂੜ ਕਟਾਖੵ ਸ੍ਰੀਧਰ ਭਏ ਗੁਣ ਮਤਿ ਧੀਰ ॥੬॥

ਜੀਵਨ ਮੁਕਤ ਜਗਦੀਸ ਜਪਿ ਮਨ ਧਾਰਿ ਰਿਦ ਪਰਤੀਤਿ ॥ ਜੀਅ ਦਇਆ ਮਇਆ ਸਰਬਤ੍ਰ ਰਮਣੰ ਪਰਮ ਹੰਸਹ ਰੀਤਿ ॥੭॥

ਦੇਤ ਦਰਸਨੁ ਸ੍ਰਵਨ ਹਰਿ ਜਸੁ ਰਸਨ ਨਾਮ ਉਚਾਰ ॥ ਅੰਗ ਸੰਗ ਭਗਵਾਨ ਪਰਸਨ ਪ੍ਰਭ ਨਾਨਕ ਪਤਿਤ ਉਧਾਰ ॥੮॥੧॥੨॥੫॥੧॥੧॥੨॥੫੭॥

(ਗੁਰੂ ਅਮਰਦਾਸ ਜੀ -- SGGS 508) ਗੂਜਰੀ ਕੀ ਵਾਰ ਮਹਲਾ ੩
ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ
ੴ ਸਤਿਗੁਰ ਪ੍ਰਸਾਦਿ ॥
ਸਲੋਕੁ ਮਃ ੩ ॥
ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥

(ਗੁਰੂ ਅਮਰਦਾਸ ਜੀ -- SGGS 508) ਮਃ ੩ ॥
ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥

(ਗੁਰੂ ਅਮਰਦਾਸ ਜੀ -- SGGS 509) ਪਉੜੀ ॥
ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥

(ਗੁਰੂ ਅਮਰਦਾਸ ਜੀ -- SGGS 509) ਸਲੋਕੁ ਮਃ ੩ ॥
ਸਾਹਿਬੁ ਮੇਰਾ ਸਦਾ ਹੈ ਦਿਸੈ ਸਬਦੁ ਕਮਾਇ ॥ ਓਹੁ ਅਉਹਾਣੀ ਕਦੇ ਨਾਹਿ ਨਾ ਆਵੈ ਨਾ ਜਾਇ ॥ ਸਦਾ ਸਦਾ ਸੋ ਸੇਵੀਐ ਜੋ ਸਭ ਮਹਿ ਰਹੈ ਸਮਾਇ ॥ ਅਵਰੁ ਦੂਜਾ ਕਿਉ ਸੇਵੀਐ ਜੰਮੈ ਤੈ ਮਰਿ ਜਾਇ ॥ ਨਿਹਫਲੁ ਤਿਨ ਕਾ ਜੀਵਿਆ ਜਿ ਖਸਮੁ ਨ ਜਾਣਹਿ ਆਪਣਾ ਅਵਰੀ ਕਉ ਚਿਤੁ ਲਾਇ ॥ ਨਾਨਕ ਏਵ ਨ ਜਾਪਈ ਕਰਤਾ ਕੇਤੀ ਦੇਇ ਸਜਾਇ ॥੧॥

(ਗੁਰੂ ਅਮਰਦਾਸ ਜੀ -- SGGS 509) ਮਃ ੩ ॥
ਸਚਾ ਨਾਮੁ ਧਿਆਈਐ ਸਭੋ ਵਰਤੈ ਸਚੁ ॥ ਨਾਨਕ ਹੁਕਮੁ ਬੁਝਿ ਪਰਵਾਣੁ ਹੋਇ ਤਾ ਫਲੁ ਪਾਵੈ ਸਚੁ ॥ ਕਥਨੀ ਬਦਨੀ ਕਰਤਾ ਫਿਰੈ ਹੁਕਮੈ ਮੂਲਿ ਨ ਬੁਝਈ ਅੰਧਾ ਕਚੁ ਨਿਕਚੁ ॥੨॥

(ਗੁਰੂ ਅਮਰਦਾਸ ਜੀ -- SGGS 509) ਪਉੜੀ ॥
ਸੰਜੋਗੁ ਵਿਜੋਗੁ ਉਪਾਇਓਨੁ ਸ੍ਰਿਸਟੀ ਕਾ ਮੂਲੁ ਰਚਾਇਆ ॥ ਹੁਕਮੀ ਸ੍ਰਿਸਟਿ ਸਾਜੀਅਨੁ ਜੋਤੀ ਜੋਤਿ ਮਿਲਾਇਆ ॥ ਜੋਤੀ ਹੂੰ ਸਭੁ ਚਾਨਣਾ ਸਤਿਗੁਰਿ ਸਬਦੁ ਸੁਣਾਇਆ ॥ ਬ੍ਰਹਮਾ ਬਿਸਨੁ ਮਹੇਸੁ ਤ੍ਰੈ ਗੁਣ ਸਿਰਿ ਧੰਧੈ ਲਾਇਆ ॥ ਮਾਇਆ ਕਾ ਮੂਲੁ ਰਚਾਇਓਨੁ ਤੁਰੀਆ ਸੁਖੁ ਪਾਇਆ ॥੨॥

(ਗੁਰੂ ਅਮਰਦਾਸ ਜੀ -- SGGS 509) ਸਲੋਕੁ ਮਃ ੩ ॥
ਸੋ ਜਪੁ ਸੋ ਤਪੁ ਜਿ ਸਤਿਗੁਰ ਭਾਵੈ ॥ ਸਤਿਗੁਰ ਕੈ ਭਾਣੈ ਵਡਿਆਈ ਪਾਵੈ ॥ ਨਾਨਕ ਆਪੁ ਛੋਡਿ ਗੁਰ ਮਾਹਿ ਸਮਾਵੈ ॥੧॥

(ਗੁਰੂ ਅਮਰਦਾਸ ਜੀ -- SGGS 509) ਮਃ ੩ ॥
ਗੁਰ ਕੀ ਸਿਖ ਕੋ ਵਿਰਲਾ ਲੇਵੈ ॥ ਨਾਨਕ ਜਿਸੁ ਆਪਿ ਵਡਿਆਈ ਦੇਵੈ ॥੨॥

(ਗੁਰੂ ਅਮਰਦਾਸ ਜੀ -- SGGS 509) ਪਉੜੀ ॥
ਮਾਇਆ ਮੋਹੁ ਅਗਿਆਨੁ ਹੈ ਬਿਖਮੁ ਅਤਿ ਭਾਰੀ ॥ ਪਥਰ ਪਾਪ ਬਹੁ ਲਦਿਆ ਕਿਉ ਤਰੀਐ ਤਾਰੀ ॥ ਅਨਦਿਨੁ ਭਗਤੀ ਰਤਿਆ ਹਰਿ ਪਾਰਿ ਉਤਾਰੀ ॥ ਗੁਰ ਸਬਦੀ ਮਨੁ ਨਿਰਮਲਾ ਹਉਮੈ ਛਡਿ ਵਿਕਾਰੀ ॥ ਹਰਿ ਹਰਿ ਨਾਮੁ ਧਿਆਈਐ ਹਰਿ ਹਰਿ ਨਿਸਤਾਰੀ ॥੩॥

(ਭਗਤ ਕਬੀਰ ਜੀ -- SGGS 509) ਸਲੋਕੁ ॥
ਕਬੀਰ ਮੁਕਤਿ ਦੁਆਰਾ ਸੰਕੁੜਾ ਰਾਈ ਦਸਵੈ ਭਾਇ ॥ ਮਨੁ ਤਉ ਮੈਗਲੁ ਹੋਇ ਰਹਾ ਨਿਕਸਿਆ ਕਿਉ ਕਰਿ ਜਾਇ ॥ ਐਸਾ ਸਤਿਗੁਰੁ ਜੇ ਮਿਲੈ ਤੁਠਾ ਕਰੇ ਪਸਾਉ ॥ ਮੁਕਤਿ ਦੁਆਰਾ ਮੋਕਲਾ ਸਹਜੇ ਆਵਉ ਜਾਉ ॥੧॥

(ਗੁਰੂ ਅਮਰਦਾਸ ਜੀ -- SGGS 509) ਮਃ ੩ ॥
ਨਾਨਕ ਮੁਕਤਿ ਦੁਆਰਾ ਅਤਿ ਨੀਕਾ ਨਾਨੑਾ ਹੋਇ ਸੁ ਜਾਇ ॥ ਹਉਮੈ ਮਨੁ ਅਸਥੂਲੁ ਹੈ ਕਿਉ ਕਰਿ ਵਿਚੁ ਦੇ ਜਾਇ ॥ ਸਤਿਗੁਰ ਮਿਲਿਐ ਹਉਮੈ ਗਈ ਜੋਤਿ ਰਹੀ ਸਭ ਆਇ ॥ ਇਹੁ ਜੀਉ ਸਦਾ ਮੁਕਤੁ ਹੈ ਸਹਜੇ ਰਹਿਆ ਸਮਾਇ ॥੨॥

(ਗੁਰੂ ਅਮਰਦਾਸ ਜੀ -- SGGS 510) ਪਉੜੀ ॥
ਪ੍ਰਭਿ ਸੰਸਾਰੁ ਉਪਾਇ ਕੈ ਵਸਿ ਆਪਣੈ ਕੀਤਾ ॥ ਗਣਤੈ ਪ੍ਰਭੂ ਨ ਪਾਈਐ ਦੂਜੈ ਭਰਮੀਤਾ ॥ ਸਤਿਗੁਰ ਮਿਲਿਐ ਜੀਵਤੁ ਮਰੈ ਬੁਝਿ ਸਚਿ ਸਮੀਤਾ ॥ ਸਬਦੇ ਹਉਮੈ ਖੋਈਐ ਹਰਿ ਮੇਲਿ ਮਿਲੀਤਾ ॥ ਸਭ ਕਿਛੁ ਜਾਣੈ ਕਰੇ ਆਪਿ ਆਪੇ ਵਿਗਸੀਤਾ ॥੪॥

(ਗੁਰੂ ਅਮਰਦਾਸ ਜੀ -- SGGS 510) ਸਲੋਕੁ ਮਃ ੩ ॥
ਸਤਿਗੁਰ ਸਿਉ ਚਿਤੁ ਨ ਲਾਇਓ ਨਾਮੁ ਨ ਵਸਿਓ ਮਨਿ ਆਇ ॥ ਧ੍ਰਿਗੁ ਇਵੇਹਾ ਜੀਵਿਆ ਕਿਆ ਜੁਗ ਮਹਿ ਪਾਇਆ ਆਇ ॥ ਮਾਇਆ ਖੋਟੀ ਰਾਸਿ ਹੈ ਏਕ ਚਸੇ ਮਹਿ ਪਾਜੁ ਲਹਿ ਜਾਇ ॥ ਹਥਹੁ ਛੁੜਕੀ ਤਨੁ ਸਿਆਹੁ ਹੋਇ ਬਦਨੁ ਜਾਇ ਕੁਮਲਾਇ ॥ ਜਿਨ ਸਤਿਗੁਰ ਸਿਉ ਚਿਤੁ ਲਾਇਆ ਤਿਨੑ ਸੁਖੁ ਵਸਿਆ ਮਨਿ ਆਇ ॥ ਹਰਿ ਨਾਮੁ ਧਿਆਵਹਿ ਰੰਗ ਸਿਉ ਹਰਿ ਨਾਮਿ ਰਹੇ ਲਿਵ ਲਾਇ ॥ ਨਾਨਕ ਸਤਿਗੁਰ ਸੋ ਧਨੁ ਸਉਪਿਆ ਜਿ ਜੀਅ ਮਹਿ ਰਹਿਆ ਸਮਾਇ ॥ ਰੰਗੁ ਤਿਸੈ ਕਉ ਅਗਲਾ ਵੰਨੀ ਚੜੈ ਚੜਾਇ ॥੧॥

(ਗੁਰੂ ਅਮਰਦਾਸ ਜੀ -- SGGS 510) ਮਃ ੩ ॥
ਮਾਇਆ ਹੋਈ ਨਾਗਨੀ ਜਗਤਿ ਰਹੀ ਲਪਟਾਇ ॥ ਇਸ ਕੀ ਸੇਵਾ ਜੋ ਕਰੇ ਤਿਸ ਹੀ ਕਉ ਫਿਰਿ ਖਾਇ ॥ ਗੁਰਮੁਖਿ ਕੋਈ ਗਾਰੜੂ ਤਿਨਿ ਮਲਿ ਦਲਿ ਲਾਈ ਪਾਇ ॥ ਨਾਨਕ ਸੇਈ ਉਬਰੇ ਜਿ ਸਚਿ ਰਹੇ ਲਿਵ ਲਾਇ ॥੨॥

(ਗੁਰੂ ਅਮਰਦਾਸ ਜੀ -- SGGS 510) ਪਉੜੀ ॥
ਢਾਢੀ ਕਰੇ ਪੁਕਾਰ ਪ੍ਰਭੂ ਸੁਣਾਇਸੀ ॥ ਅੰਦਰਿ ਧੀਰਕ ਹੋਇ ਪੂਰਾ ਪਾਇਸੀ ॥ ਜੋ ਧੁਰਿ ਲਿਖਿਆ ਲੇਖੁ ਸੇ ਕਰਮ ਕਮਾਇਸੀ ॥ ਜਾ ਹੋਵੈ ਖਸਮੁ ਦਇਆਲੁ ਤਾ ਮਹਲੁ ਘਰੁ ਪਾਇਸੀ ॥ ਸੋ ਪ੍ਰਭੁ ਮੇਰਾ ਅਤਿ ਵਡਾ ਗੁਰਮੁਖਿ ਮੇਲਾਇਸੀ ॥੫॥

(ਗੁਰੂ ਅਮਰਦਾਸ ਜੀ -- SGGS 510) ਸਲੋਕ ਮਃ ੩ ॥
ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥ ਨਾਨਕ ਹੁਕਮੁ ਨ ਮੰਨਈ ਤਾ ਘਰ ਹੀ ਅੰਦਰਿ ਦੂਰਿ ॥ ਹੁਕਮੁ ਭੀ ਤਿਨੑਾ ਮਨਾਇਸੀ ਜਿਨੑ ਕਉ ਨਦਰਿ ਕਰੇਇ ॥ ਹੁਕਮੁ ਮੰਨਿ ਸੁਖੁ ਪਾਇਆ ਪ੍ਰੇਮ ਸੁਹਾਗਣਿ ਹੋਇ ॥੧॥

(ਗੁਰੂ ਅਮਰਦਾਸ ਜੀ -- SGGS 510) ਮਃ ੩ ॥
ਰੈਣਿ ਸਬਾਈ ਜਲਿ ਮੁਈ ਕੰਤ ਨ ਲਾਇਓ ਭਾਉ ॥ ਨਾਨਕ ਸੁਖਿ ਵਸਨਿ ਸੋੁਹਾਗਣੀ ਜਿਨੑ ਪਿਆਰਾ ਪੁਰਖੁ ਹਰਿ ਰਾਉ ॥੨॥

(ਗੁਰੂ ਅਮਰਦਾਸ ਜੀ -- SGGS 510) ਪਉੜੀ ॥
ਸਭੁ ਜਗੁ ਫਿਰਿ ਮੈ ਦੇਖਿਆ ਹਰਿ ਇਕੋ ਦਾਤਾ ॥ ਉਪਾਇ ਕਿਤੈ ਨ ਪਾਈਐ ਹਰਿ ਕਰਮ ਬਿਧਾਤਾ ॥ ਗੁਰ ਸਬਦੀ ਹਰਿ ਮਨਿ ਵਸੈ ਹਰਿ ਸਹਜੇ ਜਾਤਾ ॥ ਅੰਦਰਹੁ ਤ੍ਰਿਸਨਾ ਅਗਨਿ ਬੁਝੀ ਹਰਿ ਅੰਮ੍ਰਿਤ ਸਰਿ ਨਾਤਾ ॥ ਵਡੀ ਵਡਿਆਈ ਵਡੇ ਕੀ ਗੁਰਮੁਖਿ ਬੋਲਾਤਾ ॥੬॥

(ਗੁਰੂ ਅਮਰਦਾਸ ਜੀ -- SGGS 510) ਸਲੋਕੁ ਮਃ ੩ ॥
ਕਾਇਆ ਹੰਸ ਕਿਆ ਪ੍ਰੀਤਿ ਹੈ ਜਿ ਪਇਆ ਹੀ ਛਡਿ ਜਾਇ ॥ ਏਸ ਨੋ ਕੂੜੁ ਬੋਲਿ ਕਿ ਖਵਾਲੀਐ ਜਿ ਚਲਦਿਆ ਨਾਲਿ ਨ ਜਾਇ ॥ ਕਾਇਆ ਮਿਟੀ ਅੰਧੁ ਹੈ ਪਉਣੈ ਪੁਛਹੁ ਜਾਇ ॥ ਹਉ ਤਾ ਮਾਇਆ ਮੋਹਿਆ ਫਿਰਿ ਫਿਰਿ ਆਵਾ ਜਾਇ ॥ ਨਾਨਕ ਹੁਕਮੁ ਨ ਜਾਤੋ ਖਸਮ ਕਾ ਜਿ ਰਹਾ ਸਚਿ ਸਮਾਇ ॥੧॥

(ਗੁਰੂ ਅਮਰਦਾਸ ਜੀ -- SGGS 511) ਮਃ ੩ ॥
ਏਕੋ ਨਿਹਚਲ ਨਾਮ ਧਨੁ ਹੋਰੁ ਧਨੁ ਆਵੈ ਜਾਇ ॥ ਇਸੁ ਧਨ ਕਉ ਤਸਕਰੁ ਜੋਹਿ ਨ ਸਕਈ ਨਾ ਓਚਕਾ ਲੈ ਜਾਇ ॥ ਇਹੁ ਹਰਿ ਧਨੁ ਜੀਐ ਸੇਤੀ ਰਵਿ ਰਹਿਆ ਜੀਐ ਨਾਲੇ ਜਾਇ ॥ ਪੂਰੇ ਗੁਰ ਤੇ ਪਾਈਐ ਮਨਮੁਖਿ ਪਲੈ ਨ ਪਾਇ ॥ ਧਨੁ ਵਾਪਾਰੀ ਨਾਨਕਾ ਜਿਨੑਾ ਨਾਮ ਧਨੁ ਖਟਿਆ ਆਇ ॥੨॥

(ਗੁਰੂ ਅਮਰਦਾਸ ਜੀ -- SGGS 511) ਪਉੜੀ ॥
ਮੇਰਾ ਸਾਹਿਬੁ ਅਤਿ ਵਡਾ ਸਚੁ ਗਹਿਰ ਗੰਭੀਰਾ ॥ ਸਭੁ ਜਗੁ ਤਿਸ ਕੈ ਵਸਿ ਹੈ ਸਭੁ ਤਿਸ ਕਾ ਚੀਰਾ ॥ ਗੁਰ ਪਰਸਾਦੀ ਪਾਈਐ ਨਿਹਚਲੁ ਧਨੁ ਧੀਰਾ ॥ ਕਿਰਪਾ ਤੇ ਹਰਿ ਮਨਿ ਵਸੈ ਭੇਟੈ ਗੁਰੁ ਸੂਰਾ ॥ ਗੁਣਵੰਤੀ ਸਾਲਾਹਿਆ ਸਦਾ ਥਿਰੁ ਨਿਹਚਲੁ ਹਰਿ ਪੂਰਾ ॥੭॥

(ਗੁਰੂ ਅਮਰਦਾਸ ਜੀ -- SGGS 511) ਸਲੋਕੁ ਮਃ ੩ ॥
ਧ੍ਰਿਗੁ ਤਿਨੑਾ ਦਾ ਜੀਵਿਆ ਜੋ ਹਰਿ ਸੁਖੁ ਪਰਹਰਿ ਤਿਆਗਦੇ ਦੁਖੁ ਹਉਮੈ ਪਾਪ ਕਮਾਇ ॥ ਮਨਮੁਖ ਅਗਿਆਨੀ ਮਾਇਆ ਮੋਹਿ ਵਿਆਪੇ ਤਿਨੑ ਬੂਝ ਨ ਕਾਈ ਪਾਇ ॥ ਹਲਤਿ ਪਲਤਿ ਓਇ ਸੁਖੁ ਨ ਪਾਵਹਿ ਅੰਤਿ ਗਏ ਪਛੁਤਾਇ ॥ ਗੁਰ ਪਰਸਾਦੀ ਕੋ ਨਾਮੁ ਧਿਆਏ ਤਿਸੁ ਹਉਮੈ ਵਿਚਹੁ ਜਾਇ ॥ ਨਾਨਕ ਜਿਸੁ ਪੂਰਬਿ ਹੋਵੈ ਲਿਖਿਆ ਸੋ ਗੁਰ ਚਰਣੀ ਆਇ ਪਾਇ ॥੧॥

(ਗੁਰੂ ਅਮਰਦਾਸ ਜੀ -- SGGS 511) ਮਃ ੩ ॥
ਮਨਮੁਖੁ ਊਧਾ ਕਉਲੁ ਹੈ ਨਾ ਤਿਸੁ ਭਗਤਿ ਨ ਨਾਉ ॥ ਸਕਤੀ ਅੰਦਰਿ ਵਰਤਦਾ ਕੂੜੁ ਤਿਸ ਕਾ ਹੈ ਉਪਾਉ ॥ ਤਿਸ ਕਾ ਅੰਦਰੁ ਚਿਤੁ ਨ ਭਿਜਈ ਮੁਖਿ ਫੀਕਾ ਆਲਾਉ ॥ ਓਇ ਧਰਮਿ ਰਲਾਏ ਨਾ ਰਲਨੑਿ ਓਨਾ ਅੰਦਰਿ ਕੂੜੁ ਸੁਆਉ ॥ ਨਾਨਕ ਕਰਤੈ ਬਣਤ ਬਣਾਈ ਮਨਮੁਖ ਕੂੜੁ ਬੋਲਿ ਬੋਲਿ ਡੁਬੇ ਗੁਰਮੁਖਿ ਤਰੇ ਜਪਿ ਹਰਿ ਨਾਉ ॥੨॥

(ਗੁਰੂ ਅਮਰਦਾਸ ਜੀ -- SGGS 511) ਪਉੜੀ ॥
ਬਿਨੁ ਬੂਝੇ ਵਡਾ ਫੇਰੁ ਪਇਆ ਫਿਰਿ ਆਵੈ ਜਾਈ ॥ ਸਤਿਗੁਰ ਕੀ ਸੇਵਾ ਨ ਕੀਤੀਆ ਅੰਤਿ ਗਇਆ ਪਛੁਤਾਈ ॥ ਆਪਣੀ ਕਿਰਪਾ ਕਰੇ ਗੁਰੁ ਪਾਈਐ ਵਿਚਹੁ ਆਪੁ ਗਵਾਈ ॥ ਤ੍ਰਿਸਨਾ ਭੁਖ ਵਿਚਹੁ ਉਤਰੈ ਸੁਖੁ ਵਸੈ ਮਨਿ ਆਈ ॥ ਸਦਾ ਸਦਾ ਸਾਲਾਹੀਐ ਹਿਰਦੈ ਲਿਵ ਲਾਈ ॥੮॥

(ਗੁਰੂ ਅਮਰਦਾਸ ਜੀ -- SGGS 511) ਸਲੋਕੁ ਮਃ ੩ ॥
ਜਿ ਸਤਿਗੁਰੁ ਸੇਵੇ ਆਪਣਾ ਤਿਸ ਨੋ ਪੂਜੇ ਸਭੁ ਕੋਇ ॥ ਸਭਨਾ ਉਪਾਵਾ ਸਿਰਿ ਉਪਾਉ ਹੈ ਹਰਿ ਨਾਮੁ ਪਰਾਪਤਿ ਹੋਇ ॥ ਅੰਤਰਿ ਸੀਤਲ ਸਾਤਿ ਵਸੈ ਜਪਿ ਹਿਰਦੈ ਸਦਾ ਸੁਖੁ ਹੋਇ ॥ ਅੰਮ੍ਰਿਤੁ ਖਾਣਾ ਅੰਮ੍ਰਿਤੁ ਪੈਨਣਾ ਨਾਨਕ ਨਾਮੁ ਵਡਾਈ ਹੋਇ ॥੧॥

(ਗੁਰੂ ਅਮਰਦਾਸ ਜੀ -- SGGS 511) ਮਃ ੩ ॥
ਏ ਮਨ ਗੁਰ ਕੀ ਸਿਖ ਸੁਣਿ ਹਰਿ ਪਾਵਹਿ ਗੁਣੀ ਨਿਧਾਨੁ ॥ ਹਰਿ ਸੁਖਦਾਤਾ ਮਨਿ ਵਸੈ ਹਉਮੈ ਜਾਇ ਗੁਮਾਨੁ ॥ ਨਾਨਕ ਨਦਰੀ ਪਾਈਐ ਤਾ ਅਨਦਿਨੁ ਲਾਗੈ ਧਿਆਨੁ ॥੨॥

(ਗੁਰੂ ਅਮਰਦਾਸ ਜੀ -- SGGS 512) ਪਉੜੀ ॥
ਸਤੁ ਸੰਤੋਖੁ ਸਭੁ ਸਚੁ ਹੈ ਗੁਰਮੁਖਿ ਪਵਿਤਾ ॥ ਅੰਦਰਹੁ ਕਪਟੁ ਵਿਕਾਰੁ ਗਇਆ ਮਨੁ ਸਹਜੇ ਜਿਤਾ ॥ ਤਹ ਜੋਤਿ ਪ੍ਰਗਾਸੁ ਅਨੰਦ ਰਸੁ ਅਗਿਆਨੁ ਗਵਿਤਾ ॥ ਅਨਦਿਨੁ ਹਰਿ ਕੇ ਗੁਣ ਰਵੈ ਗੁਣ ਪਰਗਟੁ ਕਿਤਾ ॥ ਸਭਨਾ ਦਾਤਾ ਏਕੁ ਹੈ ਇਕੋ ਹਰਿ ਮਿਤਾ ॥੯॥

(ਗੁਰੂ ਅਮਰਦਾਸ ਜੀ -- SGGS 512) ਸਲੋਕੁ ਮਃ ੩ ॥
ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਕਹੀਐ ਜਿ ਅਨਦਿਨੁ ਹਰਿ ਲਿਵ ਲਾਏ ॥ ਸਤਿਗੁਰ ਪੁਛੈ ਸਚੁ ਸੰਜਮੁ ਕਮਾਵੈ ਹਉਮੈ ਰੋਗੁ ਤਿਸੁ ਜਾਏ ॥ ਹਰਿ ਗੁਣ ਗਾਵੈ ਗੁਣ ਸੰਗ੍ਰਹੈ ਜੋਤੀ ਜੋਤਿ ਮਿਲਾਏ ॥ ਇਸੁ ਜੁਗ ਮਹਿ ਕੋ ਵਿਰਲਾ ਬ੍ਰਹਮ ਗਿਆਨੀ ਜਿ ਹਉਮੈ ਮੇਟਿ ਸਮਾਏ ॥ ਨਾਨਕ ਤਿਸ ਨੋ ਮਿਲਿਆ ਸਦਾ ਸੁਖੁ ਪਾਈਐ ਜਿ ਅਨਦਿਨੁ ਹਰਿ ਨਾਮੁ ਧਿਆਏ ॥੧॥

(ਗੁਰੂ ਅਮਰਦਾਸ ਜੀ -- SGGS 512) ਮਃ ੩ ॥
ਅੰਤਰਿ ਕਪਟੁ ਮਨਮੁਖ ਅਗਿਆਨੀ ਰਸਨਾ ਝੂਠੁ ਬੋਲਾਇ ॥ ਕਪਟਿ ਕੀਤੈ ਹਰਿ ਪੁਰਖੁ ਨ ਭੀਜੈ ਨਿਤ ਵੇਖੈ ਸੁਣੈ ਸੁਭਾਇ ॥ ਦੂਜੈ ਭਾਇ ਜਾਇ ਜਗੁ ਪਰਬੋਧੈ ਬਿਖੁ ਮਾਇਆ ਮੋਹ ਸੁਆਇ ॥ ਇਤੁ ਕਮਾਣੈ ਸਦਾ ਦੁਖੁ ਪਾਵੈ ਜੰਮੈ ਮਰੈ ਫਿਰਿ ਆਵੈ ਜਾਇ ॥ ਸਹਸਾ ਮੂਲਿ ਨ ਚੁਕਈ ਵਿਚਿ ਵਿਸਟਾ ਪਚੈ ਪਚਾਇ ॥ ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ ਤਿਸੁ ਗੁਰ ਕੀ ਸਿਖ ਸੁਣਾਇ ॥ ਹਰਿ ਨਾਮੁ ਧਿਆਵੈ ਹਰਿ ਨਾਮੋ ਗਾਵੈ ਹਰਿ ਨਾਮੋ ਅੰਤਿ ਛਡਾਇ ॥੨॥

(ਗੁਰੂ ਅਮਰਦਾਸ ਜੀ -- SGGS 512) ਪਉੜੀ ॥
ਜਿਨਾ ਹੁਕਮੁ ਮਨਾਇਓਨੁ ਤੇ ਪੂਰੇ ਸੰਸਾਰਿ ॥ ਸਾਹਿਬੁ ਸੇਵਨੑਿ ਆਪਣਾ ਪੂਰੈ ਸਬਦਿ ਵੀਚਾਰਿ ॥ ਹਰਿ ਕੀ ਸੇਵਾ ਚਾਕਰੀ ਸਚੈ ਸਬਦਿ ਪਿਆਰਿ ॥ ਹਰਿ ਕਾ ਮਹਲੁ ਤਿਨੑੀ ਪਾਇਆ ਜਿਨੑ ਹਉਮੈ ਵਿਚਹੁ ਮਾਰਿ ॥ ਨਾਨਕ ਗੁਰਮੁਖਿ ਮਿਲਿ ਰਹੇ ਜਪਿ ਹਰਿ ਨਾਮਾ ਉਰ ਧਾਰਿ ॥੧੦॥

(ਗੁਰੂ ਅਮਰਦਾਸ ਜੀ -- SGGS 512) ਸਲੋਕੁ ਮਃ ੩ ॥
ਗੁਰਮੁਖਿ ਧਿਆਨ ਸਹਜ ਧੁਨਿ ਉਪਜੈ ਸਚਿ ਨਾਮਿ ਚਿਤੁ ਲਾਇਆ ॥ ਗੁਰਮੁਖਿ ਅਨਦਿਨੁ ਰਹੈ ਰੰਗਿ ਰਾਤਾ ਹਰਿ ਕਾ ਨਾਮੁ ਮਨਿ ਭਾਇਆ ॥ ਗੁਰਮੁਖਿ ਹਰਿ ਵੇਖਹਿ ਗੁਰਮੁਖਿ ਹਰਿ ਬੋਲਹਿ ਗੁਰਮੁਖਿ ਹਰਿ ਸਹਜਿ ਰੰਗੁ ਲਾਇਆ ॥ ਨਾਨਕ ਗੁਰਮੁਖਿ ਗਿਆਨੁ ਪਰਾਪਤਿ ਹੋਵੈ ਤਿਮਰ ਅਗਿਆਨੁ ਅਧੇਰੁ ਚੁਕਾਇਆ ॥ ਜਿਸ ਨੋ ਕਰਮੁ ਹੋਵੈ ਧੁਰਿ ਪੂਰਾ ਤਿਨਿ ਗੁਰਮੁਖਿ ਹਰਿ ਨਾਮੁ ਧਿਆਇਆ ॥੧॥

(ਗੁਰੂ ਅਮਰਦਾਸ ਜੀ -- SGGS 512) ਮਃ ੩ ॥
ਸਤਿਗੁਰੁ ਜਿਨਾ ਨ ਸੇਵਿਓ ਸਬਦਿ ਨ ਲਗੋ ਪਿਆਰੁ ॥ ਸਹਜੇ ਨਾਮੁ ਨ ਧਿਆਇਆ ਕਿਤੁ ਆਇਆ ਸੰਸਾਰਿ ॥ ਫਿਰਿ ਫਿਰਿ ਜੂਨੀ ਪਾਈਐ ਵਿਸਟਾ ਸਦਾ ਖੁਆਰੁ ॥ ਕੂੜੈ ਲਾਲਚਿ ਲਗਿਆ ਨਾ ਉਰਵਾਰੁ ਨ ਪਾਰੁ ॥ ਨਾਨਕ ਗੁਰਮੁਖਿ ਉਬਰੇ ਜਿ ਆਪਿ ਮੇਲੇ ਕਰਤਾਰਿ ॥੨॥

(ਗੁਰੂ ਅਮਰਦਾਸ ਜੀ -- SGGS 513) ਪਉੜੀ ॥
ਭਗਤ ਸਚੈ ਦਰਿ ਸੋਹਦੇ ਸਚੈ ਸਬਦਿ ਰਹਾਏ ॥ ਹਰਿ ਕੀ ਪ੍ਰੀਤਿ ਤਿਨ ਊਪਜੀ ਹਰਿ ਪ੍ਰੇਮ ਕਸਾਏ ॥ ਹਰਿ ਰੰਗਿ ਰਹਹਿ ਸਦਾ ਰੰਗਿ ਰਾਤੇ ਰਸਨਾ ਹਰਿ ਰਸੁ ਪਿਆਏ ॥ ਸਫਲੁ ਜਨਮੁ ਜਿਨੑੀ ਗੁਰਮੁਖਿ ਜਾਤਾ ਹਰਿ ਜੀਉ ਰਿਦੈ ਵਸਾਏ ॥ ਬਾਝੁ ਗੁਰੂ ਫਿਰੈ ਬਿਲਲਾਦੀ ਦੂਜੈ ਭਾਇ ਖੁਆਏ ॥੧੧॥

(ਗੁਰੂ ਅਮਰਦਾਸ ਜੀ -- SGGS 513) ਸਲੋਕੁ ਮਃ ੩ ॥
ਕਲਿਜੁਗ ਮਹਿ ਨਾਮੁ ਨਿਧਾਨੁ ਭਗਤੀ ਖਟਿਆ ਹਰਿ ਉਤਮ ਪਦੁ ਪਾਇਆ ॥ ਸਤਿਗੁਰ ਸੇਵਿ ਹਰਿ ਨਾਮੁ ਮਨਿ ਵਸਾਇਆ ਅਨਦਿਨੁ ਨਾਮੁ ਧਿਆਇਆ ॥ ਵਿਚੇ ਗ੍ਰਿਹ ਗੁਰ ਬਚਨਿ ਉਦਾਸੀ ਹਉਮੈ ਮੋਹੁ ਜਲਾਇਆ ॥ ਆਪਿ ਤਰਿਆ ਕੁਲ ਜਗਤੁ ਤਰਾਇਆ ਧੰਨੁ ਜਣੇਦੀ ਮਾਇਆ ॥ ਐਸਾ ਸਤਿਗੁਰੁ ਸੋਈ ਪਾਏ ਜਿਸੁ ਧੁਰਿ ਮਸਤਕਿ ਹਰਿ ਲਿਖਿ ਪਾਇਆ ॥ ਜਨ ਨਾਨਕ ਬਲਿਹਾਰੀ ਗੁਰ ਆਪਣੇ ਵਿਟਹੁ ਜਿਨਿ ਭ੍ਰਮਿ ਭੁਲਾ ਮਾਰਗਿ ਪਾਇਆ ॥੧॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates