Pt 3 - ਰਾਗ ਗੂਜਰੀ - ਬਾਣੀ ਸ਼ਬਦ, Part 3 - Raag Gujri - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਅਮਰਦਾਸ ਜੀ -- SGGS 513) ਮਃ ੩ ॥
ਤ੍ਰੈ ਗੁਣ ਮਾਇਆ ਵੇਖਿ ਭੁਲੇ ਜਿਉ ਦੇਖਿ ਦੀਪਕਿ ਪਤੰਗ ਪਚਾਇਆ ॥ ਪੰਡਿਤ ਭੁਲਿ ਭੁਲਿ ਮਾਇਆ ਵੇਖਹਿ ਦਿਖਾ ਕਿਨੈ ਕਿਹੁ ਆਣਿ ਚੜਾਇਆ ॥ ਦੂਜੈ ਭਾਇ ਪੜਹਿ ਨਿਤ ਬਿਖਿਆ ਨਾਵਹੁ ਦਯਿ ਖੁਆਇਆ ॥ ਜੋਗੀ ਜੰਗਮ ਸੰਨਿਆਸੀ ਭੁਲੇ ਓਨੑਾ ਅਹੰਕਾਰੁ ਬਹੁ ਗਰਬੁ ਵਧਾਇਆ ॥ ਛਾਦਨੁ ਭੋਜਨੁ ਨ ਲੈਹੀ ਸਤ ਭਿਖਿਆ ਮਨਹਠਿ ਜਨਮੁ ਗਵਾਇਆ ॥ ਏਤੜਿਆ ਵਿਚਹੁ ਸੋ ਜਨੁ ਸਮਧਾ ਜਿਨਿ ਗੁਰਮੁਖਿ ਨਾਮੁ ਧਿਆਇਆ ॥ ਜਨ ਨਾਨਕ ਕਿਸ ਨੋ ਆਖਿ ਸੁਣਾਈਐ ਜਾ ਕਰਦੇ ਸਭਿ ਕਰਾਇਆ ॥੨॥

(ਗੁਰੂ ਅਮਰਦਾਸ ਜੀ -- SGGS 513) ਪਉੜੀ ॥
ਮਾਇਆ ਮੋਹੁ ਪਰੇਤੁ ਹੈ ਕਾਮੁ ਕ੍ਰੋਧੁ ਅਹੰਕਾਰਾ ॥ ਏਹ ਜਮ ਕੀ ਸਿਰਕਾਰ ਹੈ ਏਨੑਾ ਉਪਰਿ ਜਮ ਕਾ ਡੰਡੁ ਕਰਾਰਾ ॥ ਮਨਮੁਖ ਜਮ ਮਗਿ ਪਾਈਅਨੑਿ ਜਿਨੑ ਦੂਜਾ ਭਾਉ ਪਿਆਰਾ ॥ ਜਮ ਪੁਰਿ ਬਧੇ ਮਾਰੀਅਨਿ ਕੋ ਸੁਣੈ ਨ ਪੂਕਾਰਾ ॥ ਜਿਸ ਨੋ ਕ੍ਰਿਪਾ ਕਰੇ ਤਿਸੁ ਗੁਰੁ ਮਿਲੈ ਗੁਰਮੁਖਿ ਨਿਸਤਾਰਾ ॥੧੨॥

(ਗੁਰੂ ਅਮਰਦਾਸ ਜੀ -- SGGS 513) ਸਲੋਕੁ ਮਃ ੩ ॥
ਹਉਮੈ ਮਮਤਾ ਮੋਹਣੀ ਮਨਮੁਖਾ ਨੋ ਗਈ ਖਾਇ ॥ ਜੋ ਮੋਹਿ ਦੂਜੈ ਚਿਤੁ ਲਾਇਦੇ ਤਿਨਾ ਵਿਆਪਿ ਰਹੀ ਲਪਟਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਏਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥੧॥

(ਗੁਰੂ ਅਮਰਦਾਸ ਜੀ -- SGGS 513) ਮਃ ੩ ॥
ਇਹੁ ਮਨੁ ਕੇਤੜਿਆ ਜੁਗ ਭਰਮਿਆ ਥਿਰੁ ਰਹੈ ਨ ਆਵੈ ਜਾਇ ॥ ਹਰਿ ਭਾਣਾ ਤਾ ਭਰਮਾਇਅਨੁ ਕਰਿ ਪਰਪੰਚੁ ਖੇਲੁ ਉਪਾਇ ॥ ਜਾ ਹਰਿ ਬਖਸੇ ਤਾ ਗੁਰ ਮਿਲੈ ਅਸਥਿਰੁ ਰਹੈ ਸਮਾਇ ॥ ਨਾਨਕ ਮਨ ਹੀ ਤੇ ਮਨੁ ਮਾਨਿਆ ਨਾ ਕਿਛੁ ਮਰੈ ਨ ਜਾਇ ॥੨॥

(ਗੁਰੂ ਅਮਰਦਾਸ ਜੀ -- SGGS 514) ਪਉੜੀ ॥
ਕਾਇਆ ਕੋਟੁ ਅਪਾਰੁ ਹੈ ਮਿਲਣਾ ਸੰਜੋਗੀ ॥ ਕਾਇਆ ਅੰਦਰਿ ਆਪਿ ਵਸਿ ਰਹਿਆ ਆਪੇ ਰਸ ਭੋਗੀ ॥ ਆਪਿ ਅਤੀਤੁ ਅਲਿਪਤੁ ਹੈ ਨਿਰਜੋਗੁ ਹਰਿ ਜੋਗੀ ॥ ਜੋ ਤਿਸੁ ਭਾਵੈ ਸੋ ਕਰੇ ਹਰਿ ਕਰੇ ਸੁ ਹੋਗੀ ॥ ਹਰਿ ਗੁਰਮੁਖਿ ਨਾਮੁ ਧਿਆਈਐ ਲਹਿ ਜਾਹਿ ਵਿਜੋਗੀ ॥੧੩॥

(ਗੁਰੂ ਅਮਰਦਾਸ ਜੀ -- SGGS 514) ਸਲੋਕੁ ਮਃ ੩ ॥
ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥

(ਗੁਰੂ ਅਮਰਦਾਸ ਜੀ -- SGGS 514) ਮਃ ੩ ॥
ਵਾਹੁ ਵਾਹੁ ਕਰਤੀ ਰਸਨਾ ਸਬਦਿ ਸੁਹਾਈ ॥ ਪੂਰੈ ਸਬਦਿ ਪ੍ਰਭੁ ਮਿਲਿਆ ਆਈ ॥ ਵਡਭਾਗੀਆ ਵਾਹੁ ਵਾਹੁ ਮੁਹਹੁ ਕਢਾਈ ॥ ਵਾਹੁ ਵਾਹੁ ਕਰਹਿ ਸੇਈ ਜਨ ਸੋਹਣੇ ਤਿਨੑ ਕਉ ਪਰਜਾ ਪੂਜਣ ਆਈ ॥ ਵਾਹੁ ਵਾਹੁ ਕਰਮਿ ਪਰਾਪਤਿ ਹੋਵੈ ਨਾਨਕ ਦਰਿ ਸਚੈ ਸੋਭਾ ਪਾਈ ॥੨॥

(ਗੁਰੂ ਅਮਰਦਾਸ ਜੀ -- SGGS 514) ਪਉੜੀ ॥
ਬਜਰ ਕਪਾਟ ਕਾਇਆ ਗੜ੍ਹ੍ਹ ਭੀਤਰਿ ਕੂੜੁ ਕੁਸਤੁ ਅਭਿਮਾਨੀ ॥ ਭਰਮਿ ਭੂਲੇ ਨਦਰਿ ਨ ਆਵਨੀ ਮਨਮੁਖ ਅੰਧ ਅਗਿਆਨੀ ॥ ਉਪਾਇ ਕਿਤੈ ਨ ਲਭਨੀ ਕਰਿ ਭੇਖ ਥਕੇ ਭੇਖਵਾਨੀ ॥ ਗੁਰ ਸਬਦੀ ਖੋਲਾਈਅਨੑਿ ਹਰਿ ਨਾਮੁ ਜਪਾਨੀ ॥ ਹਰਿ ਜੀਉ ਅੰਮ੍ਰਿਤ ਬਿਰਖੁ ਹੈ ਜਿਨ ਪੀਆ ਤੇ ਤ੍ਰਿਪਤਾਨੀ ॥੧੪॥

(ਗੁਰੂ ਅਮਰਦਾਸ ਜੀ -- SGGS 514) ਸਲੋਕੁ ਮਃ ੩ ॥
ਵਾਹੁ ਵਾਹੁ ਕਰਤਿਆ ਰੈਣਿ ਸੁਖਿ ਵਿਹਾਇ ॥ ਵਾਹੁ ਵਾਹੁ ਕਰਤਿਆ ਸਦਾ ਅਨੰਦੁ ਹੋਵੈ ਮੇਰੀ ਮਾਇ ॥ ਵਾਹੁ ਵਾਹੁ ਕਰਤਿਆ ਹਰਿ ਸਿਉ ਲਿਵ ਲਾਇ ॥ ਵਾਹੁ ਵਾਹੁ ਕਰਮੀ ਬੋਲੈ ਬੋਲਾਇ ॥ ਵਾਹੁ ਵਾਹੁ ਕਰਤਿਆ ਸੋਭਾ ਪਾਇ ॥ ਨਾਨਕ ਵਾਹੁ ਵਾਹੁ ਸਤਿ ਰਜਾਇ ॥੧॥

(ਗੁਰੂ ਅਮਰਦਾਸ ਜੀ -- SGGS 514) ਮਃ ੩ ॥
ਵਾਹੁ ਵਾਹੁ ਬਾਣੀ ਸਚੁ ਹੈ ਗੁਰਮੁਖਿ ਲਧੀ ਭਾਲਿ ॥ ਵਾਹੁ ਵਾਹੁ ਸਬਦੇ ਉਚਰੈ ਵਾਹੁ ਵਾਹੁ ਹਿਰਦੈ ਨਾਲਿ ॥ ਵਾਹੁ ਵਾਹੁ ਕਰਤਿਆ ਹਰਿ ਪਾਇਆ ਸਹਜੇ ਗੁਰਮੁਖਿ ਭਾਲਿ ॥ ਸੇ ਵਡਭਾਗੀ ਨਾਨਕਾ ਹਰਿ ਹਰਿ ਰਿਦੈ ਸਮਾਲਿ ॥੨॥

(ਗੁਰੂ ਅਮਰਦਾਸ ਜੀ -- SGGS 514) ਪਉੜੀ ॥
ਏ ਮਨਾ ਅਤਿ ਲੋਭੀਆ ਨਿਤ ਲੋਭੇ ਰਾਤਾ ॥ ਮਾਇਆ ਮਨਸਾ ਮੋਹਣੀ ਦਹ ਦਿਸ ਫਿਰਾਤਾ ॥ ਅਗੈ ਨਾਉ ਜਾਤਿ ਨ ਜਾਇਸੀ ਮਨਮੁਖਿ ਦੁਖੁ ਖਾਤਾ ॥ ਰਸਨਾ ਹਰਿ ਰਸੁ ਨ ਚਖਿਓ ਫੀਕਾ ਬੋਲਾਤਾ ॥ ਜਿਨਾ ਗੁਰਮੁਖਿ ਅੰਮ੍ਰਿਤੁ ਚਾਖਿਆ ਸੇ ਜਨ ਤ੍ਰਿਪਤਾਤਾ ॥੧੫॥

(ਗੁਰੂ ਅਮਰਦਾਸ ਜੀ -- SGGS 514) ਸਲੋਕੁ ਮਃ ੩ ॥
ਵਾਹੁ ਵਾਹੁ ਤਿਸ ਨੋ ਆਖੀਐ ਜਿ ਸਚਾ ਗਹਿਰ ਗੰਭੀਰੁ ॥ ਵਾਹੁ ਵਾਹੁ ਤਿਸ ਨੋ ਆਖੀਐ ਜਿ ਗੁਣਦਾਤਾ ਮਤਿ ਧੀਰੁ ॥ ਵਾਹੁ ਵਾਹੁ ਤਿਸ ਨੋ ਆਖੀਐ ਜਿ ਸਭ ਮਹਿ ਰਹਿਆ ਸਮਾਇ ॥ ਵਾਹੁ ਵਾਹੁ ਤਿਸ ਨੋ ਆਖੀਐ ਜਿ ਦੇਦਾ ਰਿਜਕੁ ਸਬਾਹਿ ॥ ਨਾਨਕ ਵਾਹੁ ਵਾਹੁ ਇਕੋ ਕਰਿ ਸਾਲਾਹੀਐ ਜਿ ਸਤਿਗੁਰ ਦੀਆ ਦਿਖਾਇ ॥੧॥

(ਗੁਰੂ ਅਮਰਦਾਸ ਜੀ -- SGGS 515) ਮਃ ੩ ॥
ਵਾਹੁ ਵਾਹੁ ਗੁਰਮੁਖ ਸਦਾ ਕਰਹਿ ਮਨਮੁਖ ਮਰਹਿ ਬਿਖੁ ਖਾਇ ॥ ਓਨਾ ਵਾਹੁ ਵਾਹੁ ਨ ਭਾਵਈ ਦੁਖੇ ਦੁਖਿ ਵਿਹਾਇ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਵਾਹੁ ਵਾਹੁ ਕਰਹਿ ਲਿਵ ਲਾਇ ॥ ਨਾਨਕ ਵਾਹੁ ਵਾਹੁ ਕਰਹਿ ਸੇ ਜਨ ਨਿਰਮਲੇ ਤ੍ਰਿਭਵਣ ਸੋਝੀ ਪਾਇ ॥੨॥

(ਗੁਰੂ ਅਮਰਦਾਸ ਜੀ -- SGGS 515) ਪਉੜੀ ॥
ਹਰਿ ਕੈ ਭਾਣੈ ਗੁਰੁ ਮਿਲੈ ਸੇਵਾ ਭਗਤਿ ਬਨੀਜੈ ॥ ਹਰਿ ਕੈ ਭਾਣੈ ਹਰਿ ਮਨਿ ਵਸੈ ਸਹਜੇ ਰਸੁ ਪੀਜੈ ॥ ਹਰਿ ਕੈ ਭਾਣੈ ਸੁਖੁ ਪਾਈਐ ਹਰਿ ਲਾਹਾ ਨਿਤ ਲੀਜੈ ॥ ਹਰਿ ਕੈ ਤਖਤਿ ਬਹਾਲੀਐ ਨਿਜ ਘਰਿ ਸਦਾ ਵਸੀਜੈ ॥ ਹਰਿ ਕਾ ਭਾਣਾ ਤਿਨੀ ਮੰਨਿਆ ਜਿਨਾ ਗੁਰੂ ਮਿਲੀਜੈ ॥੧੬॥

(ਗੁਰੂ ਅਮਰਦਾਸ ਜੀ -- SGGS 515) ਸਲੋਕੁ ਮਃ ੩ ॥
ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨੑ ਕਉ ਆਪੇ ਦੇਇ ਬੁਝਾਇ ॥ ਵਾਹੁ ਵਾਹੁ ਕਰਤਿਆ ਮਨੁ ਨਿਰਮਲੁ ਹੋਵੈ ਹਉਮੈ ਵਿਚਹੁ ਜਾਇ ॥ ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲੁ ਪਾਇ ॥ ਵਾਹੁ ਵਾਹੁ ਕਰਹਿ ਸੇ ਜਨ ਸੋਹਣੇ ਹਰਿ ਤਿਨੑ ਕੈ ਸੰਗਿ ਮਿਲਾਇ ॥ ਵਾਹੁ ਵਾਹੁ ਹਿਰਦੈ ਉਚਰਾ ਮੁਖਹੁ ਭੀ ਵਾਹੁ ਵਾਹੁ ਕਰੇਉ ॥ ਨਾਨਕ ਵਾਹੁ ਵਾਹੁ ਜੋ ਕਰਹਿ ਹਉ ਤਨੁ ਮਨੁ ਤਿਨੑ ਕਉ ਦੇਉ ॥੧॥

(ਗੁਰੂ ਅਮਰਦਾਸ ਜੀ -- SGGS 515) ਮਃ ੩ ॥
ਵਾਹੁ ਵਾਹੁ ਸਾਹਿਬੁ ਸਚੁ ਹੈ ਅੰਮ੍ਰਿਤੁ ਜਾ ਕਾ ਨਾਉ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਹਉ ਤਿਨ ਬਲਿਹਾਰੈ ਜਾਉ ॥ ਵਾਹੁ ਵਾਹੁ ਗੁਣੀ ਨਿਧਾਨੁ ਹੈ ਜਿਸ ਨੋ ਦੇਇ ਸੁ ਖਾਇ ॥ ਵਾਹੁ ਵਾਹੁ ਜਲਿ ਥਲਿ ਭਰਪੂਰੁ ਹੈ ਗੁਰਮੁਖਿ ਪਾਇਆ ਜਾਇ ॥ ਵਾਹੁ ਵਾਹੁ ਗੁਰਸਿਖ ਨਿਤ ਸਭ ਕਰਹੁ ਗੁਰ ਪੂਰੇ ਵਾਹੁ ਵਾਹੁ ਭਾਵੈ ॥ ਨਾਨਕ ਵਾਹੁ ਵਾਹੁ ਜੋ ਮਨਿ ਚਿਤਿ ਕਰੇ ਤਿਸੁ ਜਮਕੰਕਰੁ ਨੇੜਿ ਨ ਆਵੈ ॥੨॥

(ਗੁਰੂ ਅਮਰਦਾਸ ਜੀ -- SGGS 515) ਪਉੜੀ ॥
ਹਰਿ ਜੀਉ ਸਚਾ ਸਚੁ ਹੈ ਸਚੀ ਗੁਰਬਾਣੀ ॥ ਸਤਿਗੁਰ ਤੇ ਸਚੁ ਪਛਾਣੀਐ ਸਚਿ ਸਹਜਿ ਸਮਾਣੀ ॥ ਅਨਦਿਨੁ ਜਾਗਹਿ ਨਾ ਸਵਹਿ ਜਾਗਤ ਰੈਣਿ ਵਿਹਾਣੀ ॥ ਗੁਰਮਤੀ ਹਰਿ ਰਸੁ ਚਾਖਿਆ ਸੇ ਪੁੰਨ ਪਰਾਣੀ ॥ ਬਿਨੁ ਗੁਰ ਕਿਨੈ ਨ ਪਾਇਓ ਪਚਿ ਮੁਏ ਅਜਾਣੀ ॥੧੭॥

(ਗੁਰੂ ਅਮਰਦਾਸ ਜੀ -- SGGS 515) ਸਲੋਕੁ ਮਃ ੩ ॥
ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥ ਵਾਹੁ ਵਾਹੁ ਅਗਮ ਅਥਾਹੁ ਹੈ ਵਾਹੁ ਵਾਹੁ ਸਚਾ ਸੋਇ ॥ ਵਾਹੁ ਵਾਹੁ ਵੇਪਰਵਾਹੁ ਹੈ ਵਾਹੁ ਵਾਹੁ ਕਰੇ ਸੁ ਹੋਇ ॥ ਵਾਹੁ ਵਾਹੁ ਅੰਮ੍ਰਿਤ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ ਵਾਹੁ ਵਾਹੁ ਕਰਮੀ ਪਾਈਐ ਆਪਿ ਦਇਆ ਕਰਿ ਦੇਇ ॥ ਨਾਨਕ ਵਾਹੁ ਵਾਹੁ ਗੁਰਮੁਖਿ ਪਾਈਐ ਅਨਦਿਨੁ ਨਾਮੁ ਲਏਇ ॥੧॥

(ਗੁਰੂ ਅਮਰਦਾਸ ਜੀ -- SGGS 516) ਮਃ ੩ ॥
ਬਿਨੁ ਸਤਿਗੁਰ ਸੇਵੇ ਸਾਤਿ ਨ ਆਵਈ ਦੂਜੀ ਨਾਹੀ ਜਾਇ ॥ ਜੇ ਬਹੁਤੇਰਾ ਲੋਚੀਐ ਵਿਣੁ ਕਰਮੈ ਨ ਪਾਇਆ ਜਾਇ ॥ ਜਿਨੑਾ ਅੰਤਰਿ ਲੋਭ ਵਿਕਾਰੁ ਹੈ ਦੂਜੈ ਭਾਇ ਖੁਆਇ ॥ ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ ॥ ਜਿਨੑਾ ਸਤਿਗੁਰ ਸਿਉ ਚਿਤੁ ਲਾਇਆ ਸੁ ਖਾਲੀ ਕੋਈ ਨਾਹਿ ॥ ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ ਸਹਾਹਿ ॥ ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥੨॥

(ਗੁਰੂ ਅਮਰਦਾਸ ਜੀ -- SGGS 516) ਪਉੜੀ ॥
ਢਾਢੀ ਤਿਸ ਨੋ ਆਖੀਐ ਜਿ ਖਸਮੈ ਧਰੇ ਪਿਆਰੁ ॥ ਦਰਿ ਖੜਾ ਸੇਵਾ ਕਰੇ ਗੁਰ ਸਬਦੀ ਵੀਚਾਰੁ ॥ ਢਾਢੀ ਦਰੁ ਘਰੁ ਪਾਇਸੀ ਸਚੁ ਰਖੈ ਉਰ ਧਾਰਿ ॥ ਢਾਢੀ ਕਾ ਮਹਲੁ ਅਗਲਾ ਹਰਿ ਕੈ ਨਾਇ ਪਿਆਰਿ ॥ ਢਾਢੀ ਕੀ ਸੇਵਾ ਚਾਕਰੀ ਹਰਿ ਜਪਿ ਹਰਿ ਨਿਸਤਾਰਿ ॥੧੮॥

(ਗੁਰੂ ਅਮਰਦਾਸ ਜੀ -- SGGS 516) ਸਲੋਕੁ ਮਃ ੩ ॥
ਗੂਜਰੀ ਜਾਤਿ ਗਵਾਰਿ ਜਾ ਸਹੁ ਪਾਏ ਆਪਣਾ ॥ ਗੁਰ ਕੈ ਸਬਦਿ ਵੀਚਾਰਿ ਅਨਦਿਨੁ ਹਰਿ ਜਪੁ ਜਾਪਣਾ ॥ ਜਿਸੁ ਸਤਿਗੁਰੁ ਮਿਲੈ ਤਿਸੁ ਭਉ ਪਵੈ ਸਾ ਕੁਲਵੰਤੀ ਨਾਰਿ ॥ ਸਾ ਹੁਕਮੁ ਪਛਾਣੈ ਕੰਤ ਕਾ ਜਿਸ ਨੋ ਕ੍ਰਿਪਾ ਕੀਤੀ ਕਰਤਾਰਿ ॥ ਓਹ ਕੁਚਜੀ ਕੁਲਖਣੀ ਪਰਹਰਿ ਛੋਡੀ ਭਤਾਰਿ ॥ ਭੈ ਪਇਐ ਮਲੁ ਕਟੀਐ ਨਿਰਮਲ ਹੋਵੈ ਸਰੀਰੁ ॥ ਅੰਤਰਿ ਪਰਗਾਸੁ ਮਤਿ ਊਤਮ ਹੋਵੈ ਹਰਿ ਜਪਿ ਗੁਣੀ ਗਹੀਰੁ ॥ ਭੈ ਵਿਚਿ ਬੈਸੈ ਭੈ ਰਹੈ ਭੈ ਵਿਚਿ ਕਮਾਵੈ ਕਾਰ ॥ ਐਥੈ ਸੁਖੁ ਵਡਿਆਈਆ ਦਰਗਹ ਮੋਖ ਦੁਆਰ ॥ ਭੈ ਤੇ ਨਿਰਭਉ ਪਾਈਐ ਮਿਲਿ ਜੋਤੀ ਜੋਤਿ ਅਪਾਰ ॥ ਨਾਨਕ ਖਸਮੈ ਭਾਵੈ ਸਾ ਭਲੀ ਜਿਸ ਨੋ ਆਪੇ ਬਖਸੇ ਕਰਤਾਰੁ ॥੧॥

(ਗੁਰੂ ਅਮਰਦਾਸ ਜੀ -- SGGS 516) ਮਃ ੩ ॥
ਸਦਾ ਸਦਾ ਸਾਲਾਹੀਐ ਸਚੇ ਕਉ ਬਲਿ ਜਾਉ ॥ ਨਾਨਕ ਏਕੁ ਛੋਡਿ ਦੂਜੈ ਲਗੈ ਸਾ ਜਿਹਵਾ ਜਲਿ ਜਾਉ ॥੨॥

(ਗੁਰੂ ਅਮਰਦਾਸ ਜੀ -- SGGS 516) ਪਉੜੀ ॥
ਅੰਸਾ ਅਉਤਾਰੁ ਉਪਾਇਓਨੁ ਭਾਉ ਦੂਜਾ ਕੀਆ ॥ ਜਿਉ ਰਾਜੇ ਰਾਜੁ ਕਮਾਵਦੇ ਦੁਖ ਸੁਖ ਭਿੜੀਆ ॥ ਈਸਰੁ ਬ੍ਰਹਮਾ ਸੇਵਦੇ ਅੰਤੁ ਤਿਨੑੀ ਨ ਲਹੀਆ ॥ ਨਿਰਭਉ ਨਿਰੰਕਾਰੁ ਅਲਖੁ ਹੈ ਗੁਰਮੁਖਿ ਪ੍ਰਗਟੀਆ ॥ ਤਿਥੈ ਸੋਗੁ ਵਿਜੋਗੁ ਨ ਵਿਆਪਈ ਅਸਥਿਰੁ ਜਗਿ ਥੀਆ ॥੧੯॥

(ਗੁਰੂ ਅਮਰਦਾਸ ਜੀ -- SGGS 516) ਸਲੋਕੁ ਮਃ ੩ ॥
ਏਹੁ ਸਭੁ ਕਿਛੁ ਆਵਣ ਜਾਣੁ ਹੈ ਜੇਤਾ ਹੈ ਆਕਾਰੁ ॥ ਜਿਨਿ ਏਹੁ ਲੇਖਾ ਲਿਖਿਆ ਸੋ ਹੋਆ ਪਰਵਾਣੁ ॥ ਨਾਨਕ ਜੇ ਕੋ ਆਪੁ ਗਣਾਇਦਾ ਸੋ ਮੂਰਖੁ ਗਾਵਾਰੁ ॥੧॥

(ਗੁਰੂ ਅਮਰਦਾਸ ਜੀ -- SGGS 516) ਮਃ ੩ ॥
ਮਨੁ ਕੁੰਚਰੁ ਪੀਲਕੁ ਗੁਰੂ ਗਿਆਨੁ ਕੁੰਡਾ ਜਹ ਖਿੰਚੇ ਤਹ ਜਾਇ ॥ ਨਾਨਕ ਹਸਤੀ ਕੁੰਡੇ ਬਾਹਰਾ ਫਿਰਿ ਫਿਰਿ ਉਝੜਿ ਪਾਇ ॥੨॥

(ਗੁਰੂ ਅਮਰਦਾਸ ਜੀ -- SGGS 516) ਪਉੜੀ ॥
ਤਿਸੁ ਆਗੈ ਅਰਦਾਸਿ ਜਿਨਿ ਉਪਾਇਆ ॥ ਸਤਿਗੁਰੁ ਅਪਣਾ ਸੇਵਿ ਸਭ ਫਲ ਪਾਇਆ ॥ ਅੰਮ੍ਰਿਤ ਹਰਿ ਕਾ ਨਾਉ ਸਦਾ ਧਿਆਇਆ ॥ ਸੰਤ ਜਨਾ ਕੈ ਸੰਗਿ ਦੁਖੁ ਮਿਟਾਇਆ ॥ ਨਾਨਕ ਭਏ ਅਚਿੰਤੁ ਹਰਿ ਧਨੁ ਨਿਹਚਲਾਇਆ ॥੨੦॥

(ਗੁਰੂ ਅਮਰਦਾਸ ਜੀ -- SGGS 517) ਸਲੋਕ ਮਃ ੩ ॥
ਖੇਤਿ ਮਿਆਲਾ ਉਚੀਆ ਘਰੁ ਉਚਾ ਨਿਰਣਉ ॥ ਮਹਲ ਭਗਤੀ ਘਰਿ ਸਰੈ ਸਜਣ ਪਾਹੁਣਿਅਉ ॥ ਬਰਸਨਾ ਤ ਬਰਸੁ ਘਨਾ ਬਹੁੜਿ ਬਰਸਹਿ ਕਾਹਿ ॥ ਨਾਨਕ ਤਿਨੑ ਬਲਿਹਾਰਣੈ ਜਿਨੑ ਗੁਰਮੁਖਿ ਪਾਇਆ ਮਨ ਮਾਹਿ ॥੧॥

(ਗੁਰੂ ਅਮਰਦਾਸ ਜੀ -- SGGS 517) ਮਃ ੩ ॥
ਮਿਠਾ ਸੋ ਜੋ ਭਾਵਦਾ ਸਜਣੁ ਸੋ ਜਿ ਰਾਸਿ ॥ ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੨॥

(ਗੁਰੂ ਅਮਰਦਾਸ ਜੀ -- SGGS 517) ਪਉੜੀ ॥
ਪ੍ਰਭ ਪਾਸਿ ਜਨ ਕੀ ਅਰਦਾਸਿ ਤੂ ਸਚਾ ਸਾਂਈ ॥ ਤੂ ਰਖਵਾਲਾ ਸਦਾ ਸਦਾ ਹਉ ਤੁਧੁ ਧਿਆਈ ॥ ਜੀਅ ਜੰਤ ਸਭਿ ਤੇਰਿਆ ਤੂ ਰਹਿਆ ਸਮਾਈ ॥ ਜੋ ਦਾਸ ਤੇਰੇ ਕੀ ਨਿੰਦਾ ਕਰੇ ਤਿਸੁ ਮਾਰਿ ਪਚਾਈ ॥ ਚਿੰਤਾ ਛਡਿ ਅਚਿੰਤੁ ਰਹੁ ਨਾਨਕ ਲਗਿ ਪਾਈ ॥੨੧॥

(ਗੁਰੂ ਅਮਰਦਾਸ ਜੀ -- SGGS 517) ਸਲੋਕ ਮਃ ੩ ॥
ਆਸਾ ਕਰਤਾ ਜਗੁ ਮੁਆ ਆਸਾ ਮਰੈ ਨ ਜਾਇ ॥ ਨਾਨਕ ਆਸਾ ਪੂਰੀਆ ਸਚੇ ਸਿਉ ਚਿਤੁ ਲਾਇ ॥੧॥

(ਗੁਰੂ ਅਮਰਦਾਸ ਜੀ -- SGGS 517) ਮਃ ੩ ॥
ਆਸਾ ਮਨਸਾ ਮਰਿ ਜਾਇਸੀ ਜਿਨਿ ਕੀਤੀ ਸੋ ਲੈ ਜਾਇ ॥ ਨਾਨਕ ਨਿਹਚਲੁ ਕੋ ਨਹੀ ਬਾਝਹੁ ਹਰਿ ਕੈ ਨਾਇ ॥੨॥

(ਗੁਰੂ ਅਮਰਦਾਸ ਜੀ -- SGGS 517) ਪਉੜੀ ॥
ਆਪੇ ਜਗਤੁ ਉਪਾਇਓਨੁ ਕਰਿ ਪੂਰਾ ਥਾਟੁ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਹੀ ਹਰਿ ਹਾਟੁ ॥ ਆਪੇ ਸਾਗਰੁ ਆਪੇ ਬੋਹਿਥਾ ਆਪੇ ਹੀ ਖੇਵਾਟੁ ॥ ਆਪੇ ਗੁਰੁ ਚੇਲਾ ਹੈ ਆਪੇ ਆਪੇ ਦਸੇ ਘਾਟੁ ॥ ਜਨ ਨਾਨਕ ਨਾਮੁ ਧਿਆਇ ਤੂ ਸਭਿ ਕਿਲਵਿਖ ਕਾਟੁ ॥੨੨॥੧॥ ਸੁਧੁ

(ਗੁਰੂ ਅਰਜਨ ਦੇਵ ਜੀ -- SGGS 517) ਰਾਗੁ ਗੂਜਰੀ ਵਾਰ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਸਲੋਕੁ ਮਃ ੫ ॥
ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥ ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ ॥ ਸਤਿਗੁਰ ਸੇਤੀ ਰਤਿਆ ਦਰਗਹ ਪਾਈਐ ਠਾਉ ॥ ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ ਵਥੁ ਦੇਇ ॥ ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥੧॥

(ਗੁਰੂ ਅਰਜਨ ਦੇਵ ਜੀ -- SGGS 517) ਮਃ ੫ ॥
ਰਖੇ ਰਖਣਹਾਰਿ ਆਪਿ ਉਬਾਰਿਅਨੁ ॥ ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥ ਹੋਆ ਆਪਿ ਦਇਆਲੁ ਮਨਹੁ ਨ ਵਿਸਾਰਿਅਨੁ ॥ ਸਾਧ ਜਨਾ ਕੈ ਸੰਗਿ ਭਵਜਲੁ ਤਾਰਿਅਨੁ ॥ ਸਾਕਤ ਨਿੰਦਕ ਦੁਸਟ ਖਿਨ ਮਾਹਿ ਬਿਦਾਰਿਅਨੁ ॥ ਤਿਸੁ ਸਾਹਿਬ ਕੀ ਟੇਕ ਨਾਨਕ ਮਨੈ ਮਾਹਿ ॥ ਜਿਸੁ ਸਿਮਰਤ ਸੁਖੁ ਹੋਇ ਸਗਲੇ ਦੂਖ ਜਾਹਿ ॥੨॥

(ਗੁਰੂ ਅਰਜਨ ਦੇਵ ਜੀ -- SGGS 518) ਪਉੜੀ ॥
ਅਕੁਲ ਨਿਰੰਜਨ ਪੁਰਖੁ ਅਗਮੁ ਅਪਾਰੀਐ ॥ ਸਚੋ ਸਚਾ ਸਚੁ ਸਚੁ ਨਿਹਾਰੀਐ ॥ ਕੂੜੁ ਨ ਜਾਪੈ ਕਿਛੁ ਤੇਰੀ ਧਾਰੀਐ ॥ ਸਭਸੈ ਦੇ ਦਾਤਾਰੁ ਜੇਤ ਉਪਾਰੀਐ ॥ ਇਕਤੁ ਸੂਤਿ ਪਰੋਇ ਜੋਤਿ ਸੰਜਾਰੀਐ ॥ ਹੁਕਮੇ ਭਵਜਲ ਮੰਝਿ ਹੁਕਮੇ ਤਾਰੀਐ ॥ ਪ੍ਰਭ ਜੀਉ ਤੁਧੁ ਧਿਆਏ ਸੋਇ ਜਿਸੁ ਭਾਗੁ ਮਥਾਰੀਐ ॥ ਤੇਰੀ ਗਤਿ ਮਿਤਿ ਲਖੀ ਨ ਜਾਇ ਹਉ ਤੁਧੁ ਬਲਿਹਾਰੀਐ ॥੧॥

(ਗੁਰੂ ਅਰਜਨ ਦੇਵ ਜੀ -- SGGS 518) ਸਲੋਕੁ ਮਃ ੫ ॥
ਜਾ ਤੂੰ ਤੁਸਹਿ ਮਿਹਰਵਾਨ ਅਚਿੰਤੁ ਵਸਹਿ ਮਨ ਮਾਹਿ ॥ ਜਾ ਤੂੰ ਤੁਸਹਿ ਮਿਹਰਵਾਨ ਨਉ ਨਿਧਿ ਘਰ ਮਹਿ ਪਾਹਿ ॥ ਜਾ ਤੂੰ ਤੁਸਹਿ ਮਿਹਰਵਾਨ ਤਾ ਗੁਰ ਕਾ ਮੰਤ੍ਰੁ ਕਮਾਹਿ ॥ ਜਾ ਤੂੰ ਤੁਸਹਿ ਮਿਹਰਵਾਨ ਤਾ ਨਾਨਕ ਸਚਿ ਸਮਾਹਿ ॥੧॥

(ਗੁਰੂ ਅਰਜਨ ਦੇਵ ਜੀ -- SGGS 518) ਮਃ ੫ ॥
ਕਿਤੀ ਬੈਹਨੑਿ ਬੈਹਣੇ ਮੁਚੁ ਵਜਾਇਨਿ ਵਜ ॥ ਨਾਨਕ ਸਚੇ ਨਾਮ ਵਿਣੁ ਕਿਸੈ ਨ ਰਹੀਆ ਲਜ ॥੨॥

(ਗੁਰੂ ਅਰਜਨ ਦੇਵ ਜੀ -- SGGS 518) ਪਉੜੀ ॥
ਤੁਧੁ ਧਿਆਇਨੑਿ ਬੇਦ ਕਤੇਬਾ ਸਣੁ ਖੜੇ ॥ ਗਣਤੀ ਗਣੀ ਨ ਜਾਇ ਤੇਰੈ ਦਰਿ ਪੜੇ ॥ ਬ੍ਰਹਮੇ ਤੁਧੁ ਧਿਆਇਨੑਿ ਇੰਦ੍ਰ ਇੰਦ੍ਰਾਸਣਾ ॥ ਸੰਕਰ ਬਿਸਨ ਅਵਤਾਰ ਹਰਿ ਜਸੁ ਮੁਖਿ ਭਣਾ ॥ ਪੀਰ ਪਿਕਾਬਰ ਸੇਖ ਮਸਾਇਕ ਅਉਲੀਏ ॥ ਓਤਿ ਪੋਤਿ ਨਿਰੰਕਾਰ ਘਟਿ ਘਟਿ ਮਉਲੀਏ ॥ ਕੂੜਹੁ ਕਰੇ ਵਿਣਾਸੁ ਧਰਮੇ ਤਗੀਐ ॥ ਜਿਤੁ ਜਿਤੁ ਲਾਇਹਿ ਆਪਿ ਤਿਤੁ ਤਿਤੁ ਲਗੀਐ ॥੨॥

(ਗੁਰੂ ਅਰਜਨ ਦੇਵ ਜੀ -- SGGS 518) ਸਲੋਕੁ ਮਃ ੫ ॥
ਚੰਗਿਆਈਂ ਆਲਕੁ ਕਰੇ ਬੁਰਿਆਈਂ ਹੋਇ ਸੇਰੁ ॥ ਨਾਨਕ ਅਜੁ ਕਲਿ ਆਵਸੀ ਗਾਫਲ ਫਾਹੀ ਪੇਰੁ ॥੧॥

(ਗੁਰੂ ਅਰਜਨ ਦੇਵ ਜੀ -- SGGS 518) ਮਃ ੫ ॥
ਕਿਤੀਆ ਕੁਢੰਗ ਗੁਝਾ ਥੀਐ ਨ ਹਿਤੁ ॥ ਨਾਨਕ ਤੈ ਸਹਿ ਢਕਿਆ ਮਨ ਮਹਿ ਸਚਾ ਮਿਤੁ ॥੨॥

(ਗੁਰੂ ਅਰਜਨ ਦੇਵ ਜੀ -- SGGS 518) ਪਉੜੀ ॥
ਹਉ ਮਾਗਉ ਤੁਝੈ ਦਇਆਲ ਕਰਿ ਦਾਸਾ ਗੋਲਿਆ ॥ ਨਉ ਨਿਧਿ ਪਾਈ ਰਾਜੁ ਜੀਵਾ ਬੋਲਿਆ ॥ ਅੰਮ੍ਰਿਤ ਨਾਮੁ ਨਿਧਾਨੁ ਦਾਸਾ ਘਰਿ ਘਣਾ ॥ ਤਿਨ ਕੈ ਸੰਗਿ ਨਿਹਾਲੁ ਸ੍ਰਵਣੀ ਜਸੁ ਸੁਣਾ ॥ ਕਮਾਵਾ ਤਿਨ ਕੀ ਕਾਰ ਸਰੀਰੁ ਪਵਿਤੁ ਹੋਇ ॥ ਪਖਾ ਪਾਣੀ ਪੀਸਿ ਬਿਗਸਾ ਪੈਰ ਧੋਇ ॥ ਆਪਹੁ ਕਛੂ ਨ ਹੋਇ ਪ੍ਰਭ ਨਦਰਿ ਨਿਹਾਲੀਐ ॥ ਮੋਹਿ ਨਿਰਗੁਣ ਦਿਚੈ ਥਾਉ ਸੰਤ ਧਰਮ ਸਾਲੀਐ ॥੩॥

(ਗੁਰੂ ਅਰਜਨ ਦੇਵ ਜੀ -- SGGS 518) ਸਲੋਕ ਮਃ ੫ ॥
ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥

(ਗੁਰੂ ਅਰਜਨ ਦੇਵ ਜੀ -- SGGS 518) ਮਃ ੫ ॥
ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥

(ਗੁਰੂ ਅਰਜਨ ਦੇਵ ਜੀ -- SGGS 518) ਪਉੜੀ ॥
ਨਿਤ ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥ ਜਿਸ ਨੋ ਕਰੇ ਰਹੰਮ ਤਿਸੁ ਨ ਵਿਸਾਰਦਾ ॥ ਆਪਿ ਉਪਾਵਣਹਾਰ ਆਪੇ ਹੀ ਮਾਰਦਾ ॥ ਸਭੁ ਕਿਛੁ ਜਾਣੈ ਜਾਣੁ ਬੁਝਿ ਵੀਚਾਰਦਾ ॥ ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ ॥ ਜਿਸ ਨੋ ਲਾਇ ਸਚਿ ਤਿਸਹਿ ਉਧਾਰਦਾ ॥ ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ ॥ ਸਦਾ ਅਭਗੁ ਦੀਬਾਣੁ ਹੈ ਹਉ ਤਿਸੁ ਨਮਸਕਾਰਦਾ ॥੪॥

(ਗੁਰੂ ਅਰਜਨ ਦੇਵ ਜੀ -- SGGS 519) ਸਲੋਕ ਮਃ ੫ ॥
ਕਾਮੁ ਕ੍ਰੋਧੁ ਲੋਭੁ ਛੋਡੀਐ ਦੀਜੈ ਅਗਨਿ ਜਲਾਇ ॥ ਜੀਵਦਿਆ ਨਿਤ ਜਾਪੀਐ ਨਾਨਕ ਸਾਚਾ ਨਾਉ ॥੧॥

(ਗੁਰੂ ਅਰਜਨ ਦੇਵ ਜੀ -- SGGS 519) ਮਃ ੫ ॥
ਸਿਮਰਤ ਸਿਮਰਤ ਪ੍ਰਭੁ ਆਪਣਾ ਸਭ ਫਲ ਪਾਏ ਆਹਿ ॥ ਨਾਨਕ ਨਾਮੁ ਅਰਾਧਿਆ ਗੁਰ ਪੂਰੈ ਦੀਆ ਮਿਲਾਇ ॥੨॥

(ਗੁਰੂ ਅਰਜਨ ਦੇਵ ਜੀ -- SGGS 519) ਪਉੜੀ ॥
ਸੋ ਮੁਕਤਾ ਸੰਸਾਰਿ ਜਿ ਗੁਰਿ ਉਪਦੇਸਿਆ ॥ ਤਿਸ ਕੀ ਗਈ ਬਲਾਇ ਮਿਟੇ ਅੰਦੇਸਿਆ ॥ ਤਿਸ ਕਾ ਦਰਸਨੁ ਦੇਖਿ ਜਗਤੁ ਨਿਹਾਲੁ ਹੋਇ ॥ ਜਨ ਕੈ ਸੰਗਿ ਨਿਹਾਲੁ ਪਾਪਾ ਮੈਲੁ ਧੋਇ ॥ ਅੰਮ੍ਰਿਤੁ ਸਾਚਾ ਨਾਉ ਓਥੈ ਜਾਪੀਐ ॥ ਮਨ ਕਉ ਹੋਇ ਸੰਤੋਖੁ ਭੁਖਾ ਧ੍ਰਾਪੀਐ ॥ ਜਿਸੁ ਘਟਿ ਵਸਿਆ ਨਾਉ ਤਿਸੁ ਬੰਧਨ ਕਾਟੀਐ ॥ ਗੁਰ ਪਰਸਾਦਿ ਕਿਨੈ ਵਿਰਲੈ ਹਰਿ ਧਨੁ ਖਾਟੀਐ ॥੫॥

(ਗੁਰੂ ਅਰਜਨ ਦੇਵ ਜੀ -- SGGS 519) ਸਲੋਕ ਮਃ ੫ ॥
ਮਨ ਮਹਿ ਚਿਤਵਉ ਚਿਤਵਨੀ ਉਦਮੁ ਕਰਉ ਉਠਿ ਨੀਤ ॥ ਹਰਿ ਕੀਰਤਨ ਕਾ ਆਹਰੋ ਹਰਿ ਦੇਹੁ ਨਾਨਕ ਕੇ ਮੀਤ ॥੧॥

(ਗੁਰੂ ਅਰਜਨ ਦੇਵ ਜੀ -- SGGS 519) ਮਃ ੫ ॥
ਦ੍ਰਿਸਟਿ ਧਾਰਿ ਪ੍ਰਭਿ ਰਾਖਿਆ ਮਨੁ ਤਨੁ ਰਤਾ ਮੂਲਿ ॥ ਨਾਨਕ ਜੋ ਪ੍ਰਭ ਭਾਣੀਆ ਮਰਉ ਵਿਚਾਰੀ ਸੂਲਿ ॥੨॥

(ਗੁਰੂ ਅਰਜਨ ਦੇਵ ਜੀ -- SGGS 519) ਪਉੜੀ ॥
ਜੀਅ ਕੀ ਬਿਰਥਾ ਹੋਇ ਸੁ ਗੁਰ ਪਹਿ ਅਰਦਾਸਿ ਕਰਿ ॥ ਛੋਡਿ ਸਿਆਣਪ ਸਗਲ ਮਨੁ ਤਨੁ ਅਰਪਿ ਧਰਿ ॥ ਪੂਜਹੁ ਗੁਰ ਕੇ ਪੈਰ ਦੁਰਮਤਿ ਜਾਇ ਜਰਿ ॥ ਸਾਧ ਜਨਾ ਕੈ ਸੰਗਿ ਭਵਜਲੁ ਬਿਖਮੁ ਤਰਿ ॥ ਸੇਵਹੁ ਸਤਿਗੁਰ ਦੇਵ ਅਗੈ ਨ ਮਰਹੁ ਡਰਿ ॥ ਖਿਨ ਮਹਿ ਕਰੇ ਨਿਹਾਲੁ ਊਣੇ ਸੁਭਰ ਭਰਿ ॥ ਮਨ ਕਉ ਹੋਇ ਸੰਤੋਖੁ ਧਿਆਈਐ ਸਦਾ ਹਰਿ ॥ ਸੋ ਲਗਾ ਸਤਿਗੁਰ ਸੇਵ ਜਾ ਕਉ ਕਰਮੁ ਧੁਰਿ ॥੬॥

(ਗੁਰੂ ਅਰਜਨ ਦੇਵ ਜੀ -- SGGS 519) ਸਲੋਕ ਮਃ ੫ ॥
ਲਗੜੀ ਸੁਥਾਨਿ ਜੋੜਣਹਾਰੈ ਜੋੜੀਆ ॥ ਨਾਨਕ ਲਹਰੀ ਲਖ ਸੈ ਆਨ ਡੁਬਣ ਦੇਇ ਨ ਮਾ ਪਿਰੀ ॥੧॥

(ਗੁਰੂ ਅਰਜਨ ਦੇਵ ਜੀ -- SGGS 519) ਮਃ ੫ ॥
ਬਨਿ ਭੀਹਾਵਲੈ ਹਿਕੁ ਸਾਥੀ ਲਧਮੁ ਦੁਖ ਹਰਤਾ ਹਰਿ ਨਾਮਾ ॥ ਬਲਿ ਬਲਿ ਜਾਈ ਸੰਤ ਪਿਆਰੇ ਨਾਨਕ ਪੂਰਨ ਕਾਮਾਂ ॥੨॥

(ਗੁਰੂ ਅਰਜਨ ਦੇਵ ਜੀ -- SGGS 519) ਪਉੜੀ ॥
ਪਾਈਅਨਿ ਸਭਿ ਨਿਧਾਨ ਤੇਰੈ ਰੰਗਿ ਰਤਿਆ ॥ ਨ ਹੋਵੀ ਪਛੋਤਾਉ ਤੁਧ ਨੋ ਜਪਤਿਆ ॥ ਪਹੁਚਿ ਨ ਸਕੈ ਕੋਇ ਤੇਰੀ ਟੇਕ ਜਨ ॥ ਗੁਰ ਪੂਰੇ ਵਾਹੁ ਵਾਹੁ ਸੁਖ ਲਹਾ ਚਿਤਾਰਿ ਮਨ ॥ ਗੁਰ ਪਹਿ ਸਿਫਤਿ ਭੰਡਾਰੁ ਕਰਮੀ ਪਾਈਐ ॥ ਸਤਿਗੁਰ ਨਦਰਿ ਨਿਹਾਲ ਬਹੁੜਿ ਨ ਧਾਈਐ ॥ ਰਖੈ ਆਪਿ ਦਇਆਲੁ ਕਰਿ ਦਾਸਾ ਆਪਣੇ ॥ ਹਰਿ ਹਰਿ ਹਰਿ ਹਰਿ ਨਾਮੁ ਜੀਵਾ ਸੁਣਿ ਸੁਣੇ ॥੭॥

(ਗੁਰੂ ਅਰਜਨ ਦੇਵ ਜੀ -- SGGS 520) ਸਲੋਕ ਮਃ ੫ ॥
ਪ੍ਰੇਮ ਪਟੋਲਾ ਤੈ ਸਹਿ ਦਿਤਾ ਢਕਣ ਕੂ ਪਤਿ ਮੇਰੀ ॥ ਦਾਨਾ ਬੀਨਾ ਸਾਈ ਮੈਡਾ ਨਾਨਕ ਸਾਰ ਨ ਜਾਣਾ ਤੇਰੀ ॥੧॥

(ਗੁਰੂ ਅਰਜਨ ਦੇਵ ਜੀ -- SGGS 520) ਮਃ ੫ ॥
ਤੈਡੈ ਸਿਮਰਣਿ ਹਭੁ ਕਿਛੁ ਲਧਮੁ ਬਿਖਮੁ ਨ ਡਿਠਮੁ ਕੋਈ ॥ ਜਿਸੁ ਪਤਿ ਰਖੈ ਸਚਾ ਸਾਹਿਬੁ ਨਾਨਕ ਮੇਟਿ ਨ ਸਕੈ ਕੋਈ ॥੨॥

(ਗੁਰੂ ਅਰਜਨ ਦੇਵ ਜੀ -- SGGS 520) ਪਉੜੀ ॥
ਹੋਵੈ ਸੁਖੁ ਘਣਾ ਦਯਿ ਧਿਆਇਐ ॥ ਵੰਞੈ ਰੋਗਾ ਘਾਣਿ ਹਰਿ ਗੁਣ ਗਾਇਐ ॥ ਅੰਦਰਿ ਵਰਤੈ ਠਾਢਿ ਪ੍ਰਭਿ ਚਿਤਿ ਆਇਐ ॥ ਪੂਰਨ ਹੋਵੈ ਆਸ ਨਾਇ ਮੰਨਿ ਵਸਾਇਐ ॥ ਕੋਇ ਨ ਲਗੈ ਬਿਘਨੁ ਆਪੁ ਗਵਾਇਐ ॥ ਗਿਆਨ ਪਦਾਰਥੁ ਮਤਿ ਗੁਰ ਤੇ ਪਾਇਐ ॥ ਤਿਨਿ ਪਾਏ ਸਭੇ ਥੋਕ ਜਿਸੁ ਆਪਿ ਦਿਵਾਇਐ ॥ ਤੂੰ ਸਭਨਾ ਕਾ ਖਸਮੁ ਸਭ ਤੇਰੀ ਛਾਇਐ ॥੮॥

(ਗੁਰੂ ਅਰਜਨ ਦੇਵ ਜੀ -- SGGS 520) ਸਲੋਕ ਮਃ ੫ ॥
ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥

(ਗੁਰੂ ਅਰਜਨ ਦੇਵ ਜੀ -- SGGS 520) ਮਃ ੫ ॥
ਜਿਨੑਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥

(ਗੁਰੂ ਅਰਜਨ ਦੇਵ ਜੀ -- SGGS 520) ਪਉੜੀ ॥
ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨੑਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨੑਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥

(ਗੁਰੂ ਅਰਜਨ ਦੇਵ ਜੀ -- SGGS 520) ਸਲੋਕ ਮਃ ੫ ॥
ਬਾਰਿ ਵਿਡਾਨੜੈ ਹੁੰਮਸ ਧੁੰਮਸ ਕੂਕਾ ਪਈਆ ਰਾਹੀ ॥ ਤਉ ਸਹ ਸੇਤੀ ਲਗੜੀ ਡੋਰੀ ਨਾਨਕ ਅਨਦ ਸੇਤੀ ਬਨੁ ਗਾਹੀ ॥੧॥

(ਗੁਰੂ ਅਰਜਨ ਦੇਵ ਜੀ -- SGGS 520) ਮਃ ੫ ॥
ਸਚੀ ਬੈਸਕ ਤਿਨੑਾ ਸੰਗਿ ਜਿਨ ਸੰਗਿ ਜਪੀਐ ਨਾਉ ॥ ਤਿਨੑ ਸੰਗਿ ਸੰਗੁ ਨ ਕੀਚਈ ਨਾਨਕ ਜਿਨਾ ਆਪਣਾ ਸੁਆਉ ॥੨॥

(ਗੁਰੂ ਅਰਜਨ ਦੇਵ ਜੀ -- SGGS 520) ਪਉੜੀ ॥
ਸਾ ਵੇਲਾ ਪਰਵਾਣੁ ਜਿਤੁ ਸਤਿਗੁਰੁ ਭੇਟਿਆ ॥ ਹੋਆ ਸਾਧੂ ਸੰਗੁ ਫਿਰਿ ਦੂਖ ਨ ਤੇਟਿਆ ॥ ਪਾਇਆ ਨਿਹਚਲੁ ਥਾਨੁ ਫਿਰਿ ਗਰਭਿ ਨ ਲੇਟਿਆ ॥ ਨਦਰੀ ਆਇਆ ਇਕੁ ਸਗਲ ਬ੍ਰਹਮੇਟਿਆ ॥ ਤਤੁ ਗਿਆਨੁ ਲਾਇ ਧਿਆਨੁ ਦ੍ਰਿਸਟਿ ਸਮੇਟਿਆ ॥ ਸਭੋ ਜਪੀਐ ਜਾਪੁ ਜਿ ਮੁਖਹੁ ਬੋਲੇਟਿਆ ॥ ਹੁਕਮੇ ਬੁਝਿ ਨਿਹਾਲੁ ਸੁਖਿ ਸੁਖੇਟਿਆ ॥ ਪਰਖਿ ਖਜਾਨੈ ਪਾਏ ਸੇ ਬਹੁੜਿ ਨ ਖੋਟਿਆ ॥੧੦॥

(ਗੁਰੂ ਅਰਜਨ ਦੇਵ ਜੀ -- SGGS 520) ਸਲੋਕੁ ਮਃ ੫ ॥
ਵਿਛੋਹੇ ਜੰਬੂਰ ਖਵੇ ਨ ਵੰਞਨਿ ਗਾਖੜੇ ॥ ਜੇ ਸੋ ਧਣੀ ਮਿਲੰਨਿ ਨਾਨਕ ਸੁਖ ਸੰਬੂਹ ਸਚੁ ॥੧॥

(ਗੁਰੂ ਅਰਜਨ ਦੇਵ ਜੀ -- SGGS 521) ਮਃ ੫ ॥
ਜਿਮੀ ਵਸੰਦੀ ਪਾਣੀਐ ਈਧਣੁ ਰਖੈ ਭਾਹਿ ॥ ਨਾਨਕ ਸੋ ਸਹੁ ਆਹਿ ਜਾ ਕੈ ਆਢਲਿ ਹਭੁ ਕੋ ॥੨॥

(ਗੁਰੂ ਅਰਜਨ ਦੇਵ ਜੀ -- SGGS 521) ਪਉੜੀ ॥
ਤੇਰੇ ਕੀਤੇ ਕੰਮ ਤੁਧੈ ਹੀ ਗੋਚਰੇ ॥ ਸੋਈ ਵਰਤੈ ਜਗਿ ਜਿ ਕੀਆ ਤੁਧੁ ਧੁਰੇ ॥ ਬਿਸਮੁ ਭਏ ਬਿਸਮਾਦ ਦੇਖਿ ਕੁਦਰਤਿ ਤੇਰੀਆ ॥ ਸਰਣਿ ਪਰੇ ਤੇਰੀ ਦਾਸ ਕਰਿ ਗਤਿ ਹੋਇ ਮੇਰੀਆ ॥ ਤੇਰੈ ਹਥਿ ਨਿਧਾਨੁ ਭਾਵੈ ਤਿਸੁ ਦੇਹਿ ॥ ਜਿਸ ਨੋ ਹੋਇ ਦਇਆਲੁ ਹਰਿ ਨਾਮੁ ਸੇਇ ਲੇਹਿ ॥ ਅਗਮ ਅਗੋਚਰ ਬੇਅੰਤ ਅੰਤੁ ਨ ਪਾਈਐ ॥ ਜਿਸ ਨੋ ਹੋਹਿ ਕ੍ਰਿਪਾਲੁ ਸੁ ਨਾਮੁ ਧਿਆਈਐ ॥੧੧॥

(ਗੁਰੂ ਅਰਜਨ ਦੇਵ ਜੀ -- SGGS 521) ਸਲੋਕ ਮਃ ੫ ॥
ਕੜਛੀਆ ਫਿਰੰਨੑਿ ਸੁਆਉ ਨ ਜਾਣਨੑਿ ਸੁਞੀਆ ॥ ਸੇਈ ਮੁਖ ਦਿਸੰਨੑਿ ਨਾਨਕ ਰਤੇ ਪ੍ਰੇਮ ਰਸਿ ॥੧॥

(ਗੁਰੂ ਅਰਜਨ ਦੇਵ ਜੀ -- SGGS 521) ਮਃ ੫ ॥
ਖੋਜੀ ਲਧਮੁ ਖੋਜੁ ਛਡੀਆ ਉਜਾੜਿ ॥ ਤੈ ਸਹਿ ਦਿਤੀ ਵਾੜਿ ਨਾਨਕ ਖੇਤੁ ਨ ਛਿਜਈ ॥੨॥

(ਗੁਰੂ ਅਰਜਨ ਦੇਵ ਜੀ -- SGGS 521) ਪਉੜੀ ॥
ਆਰਾਧਿਹੁ ਸਚਾ ਸੋਇ ਸਭੁ ਕਿਛੁ ਜਿਸੁ ਪਾਸਿ ॥ ਦੁਹਾ ਸਿਰਿਆ ਖਸਮੁ ਆਪਿ ਖਿਨ ਮਹਿ ਕਰੇ ਰਾਸਿ ॥ ਤਿਆਗਹੁ ਸਗਲ ਉਪਾਵ ਤਿਸ ਕੀ ਓਟ ਗਹੁ ॥ ਪਉ ਸਰਣਾਈ ਭਜਿ ਸੁਖੀ ਹੂੰ ਸੁਖ ਲਹੁ ॥ ਕਰਮ ਧਰਮ ਤਤੁ ਗਿਆਨੁ ਸੰਤਾ ਸੰਗੁ ਹੋਇ ॥ ਜਪੀਐ ਅੰਮ੍ਰਿਤ ਨਾਮੁ ਬਿਘਨੁ ਨ ਲਗੈ ਕੋਇ ॥ ਜਿਸ ਨੋ ਆਪਿ ਦਇਆਲੁ ਤਿਸੁ ਮਨਿ ਵੁਠਿਆ ॥ ਪਾਈਅਨੑਿ ਸਭਿ ਨਿਧਾਨ ਸਾਹਿਬਿ ਤੁਠਿਆ ॥੧੨॥

(ਗੁਰੂ ਅਰਜਨ ਦੇਵ ਜੀ -- SGGS 521) ਸਲੋਕ ਮਃ ੫ ॥
ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥ ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥੧॥

(ਗੁਰੂ ਅਰਜਨ ਦੇਵ ਜੀ -- SGGS 521) ਮਃ ੫ ॥
ਪਾਪੜਿਆ ਪਛਾੜਿ ਬਾਣੁ ਸਚਾਵਾ ਸੰਨੑਿ ਕੈ ॥ ਗੁਰ ਮੰਤ੍ਰੜਾ ਚਿਤਾਰਿ ਨਾਨਕ ਦੁਖੁ ਨ ਥੀਵਈ ॥੨॥

(ਗੁਰੂ ਅਰਜਨ ਦੇਵ ਜੀ -- SGGS 521) ਪਉੜੀ ॥
ਵਾਹੁ ਵਾਹੁ ਸਿਰਜਣਹਾਰ ਪਾਈਅਨੁ ਠਾਢਿ ਆਪਿ ॥ ਜੀਅ ਜੰਤ ਮਿਹਰਵਾਨੁ ਤਿਸ ਨੋ ਸਦਾ ਜਾਪਿ ॥ ਦਇਆ ਧਾਰੀ ਸਮਰਥਿ ਚੁਕੇ ਬਿਲ ਬਿਲਾਪ ॥ ਨਠੇ ਤਾਪ ਦੁਖ ਰੋਗ ਪੂਰੇ ਗੁਰ ਪ੍ਰਤਾਪਿ ॥ ਕੀਤੀਅਨੁ ਆਪਣੀ ਰਖ ਗਰੀਬ ਨਿਵਾਜਿ ਥਾਪਿ ॥ ਆਪੇ ਲਇਅਨੁ ਛਡਾਇ ਬੰਧਨ ਸਗਲ ਕਾਪਿ ॥ ਤਿਸਨ ਬੁਝੀ ਆਸ ਪੁੰਨੀ ਮਨ ਸੰਤੋਖਿ ਧ੍ਰਾਪਿ ॥ ਵਡੀ ਹੂੰ ਵਡਾ ਅਪਾਰ ਖਸਮੁ ਜਿਸੁ ਲੇਪੁ ਨ ਪੁੰਨਿ ਪਾਪਿ ॥੧੩॥

(ਗੁਰੂ ਅਰਜਨ ਦੇਵ ਜੀ -- SGGS 521) ਸਲੋਕ ਮਃ ੫ ॥
ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥ ਨਾਨਕ ਪ੍ਰੀਤਿ ਲਗੀ ਤਿਨ ਰਾਮ ਸਿਉ ਭੇਟਤ ਸਾਧ ਸੰਗਾਤ ॥੧॥

(ਗੁਰੂ ਅਰਜਨ ਦੇਵ ਜੀ -- SGGS 521) ਮਃ ੫ ॥
ਰਾਮੁ ਰਮਹੁ ਬਡਭਾਗੀਹੋ ਜਲਿ ਥਲਿ ਮਹੀਅਲਿ ਸੋਇ ॥ ਨਾਨਕ ਨਾਮਿ ਅਰਾਧਿਐ ਬਿਘਨੁ ਨ ਲਾਗੈ ਕੋਇ ॥੨॥

(ਗੁਰੂ ਅਰਜਨ ਦੇਵ ਜੀ -- SGGS 521) ਪਉੜੀ ॥
ਭਗਤਾ ਕਾ ਬੋਲਿਆ ਪਰਵਾਣੁ ਹੈ ਦਰਗਹ ਪਵੈ ਥਾਇ ॥ ਭਗਤਾ ਤੇਰੀ ਟੇਕ ਰਤੇ ਸਚਿ ਨਾਇ ॥ ਜਿਸ ਨੋ ਹੋਇ ਕ੍ਰਿਪਾਲੁ ਤਿਸ ਕਾ ਦੂਖੁ ਜਾਇ ॥ ਭਗਤ ਤੇਰੇ ਦਇਆਲ ਓਨੑਾ ਮਿਹਰ ਪਾਇ ॥ ਦੂਖੁ ਦਰਦੁ ਵਡ ਰੋਗੁ ਨ ਪੋਹੇ ਤਿਸੁ ਮਾਇ ॥ ਭਗਤਾ ਏਹੁ ਅਧਾਰੁ ਗੁਣ ਗੋਵਿੰਦ ਗਾਇ ॥ ਸਦਾ ਸਦਾ ਦਿਨੁ ਰੈਣਿ ਇਕੋ ਇਕੁ ਧਿਆਇ ॥ ਪੀਵਤਿ ਅੰਮ੍ਰਿਤ ਨਾਮੁ ਜਨ ਨਾਮੇ ਰਹੇ ਅਘਾਇ ॥੧੪॥

(ਗੁਰੂ ਅਰਜਨ ਦੇਵ ਜੀ -- SGGS 522) ਸਲੋਕ ਮਃ ੫ ॥
ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥ ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥੧॥

(ਗੁਰੂ ਅਰਜਨ ਦੇਵ ਜੀ -- SGGS 522) ਮਃ ੫ ॥
ਪਿਰੀ ਮਿਲਾਵਾ ਜਾ ਥੀਐ ਸਾਈ ਸੁਹਾਵੀ ਰੁਤਿ ॥ ਘੜੀ ਮੁਹਤੁ ਨਹ ਵੀਸਰੈ ਨਾਨਕ ਰਵੀਐ ਨਿਤ ॥੨॥

(ਗੁਰੂ ਅਰਜਨ ਦੇਵ ਜੀ -- SGGS 522) ਪਉੜੀ ॥
ਸੂਰਬੀਰ ਵਰੀਆਮ ਕਿਨੈ ਨ ਹੋੜੀਐ ॥ ਫਉਜ ਸਤਾਣੀ ਹਾਠ ਪੰਚਾ ਜੋੜੀਐ ॥ ਦਸ ਨਾਰੀ ਅਉਧੂਤ ਦੇਨਿ ਚਮੋੜੀਐ ॥ ਜਿਣਿ ਜਿਣਿ ਲੈਨੑਿ ਰਲਾਇ ਏਹੋ ਏਨਾ ਲੋੜੀਐ ॥ ਤ੍ਰੈ ਗੁਣ ਇਨ ਕੈ ਵਸਿ ਕਿਨੈ ਨ ਮੋੜੀਐ ॥ ਭਰਮੁ ਕੋਟੁ ਮਾਇਆ ਖਾਈ ਕਹੁ ਕਿਤੁ ਬਿਧਿ ਤੋੜੀਐ ॥ ਗੁਰੁ ਪੂਰਾ ਆਰਾਧਿ ਬਿਖਮ ਦਲੁ ਫੋੜੀਐ ॥ ਹਉ ਤਿਸੁ ਅਗੈ ਦਿਨੁ ਰਾਤਿ ਰਹਾ ਕਰ ਜੋੜੀਐ ॥੧੫॥

(ਗੁਰੂ ਅਰਜਨ ਦੇਵ ਜੀ -- SGGS 522) ਸਲੋਕ ਮਃ ੫ ॥
ਕਿਲਵਿਖ ਸਭੇ ਉਤਰਨਿ ਨੀਤ ਨੀਤ ਗੁਣ ਗਾਉ ॥ ਕੋਟਿ ਕਲੇਸਾ ਊਪਜਹਿ ਨਾਨਕ ਬਿਸਰੈ ਨਾਉ ॥੧॥

(ਗੁਰੂ ਅਰਜਨ ਦੇਵ ਜੀ -- SGGS 522) ਮਃ ੫ ॥
ਨਾਨਕ ਸਤਿਗੁਰਿ ਭੇਟਿਐ ਪੂਰੀ ਹੋਵੈ ਜੁਗਤਿ ॥ ਹਸੰਦਿਆ ਖੇਲੰਦਿਆ ਪੈਨੰਦਿਆ ਖਾਵੰਦਿਆ ਵਿਚੇ ਹੋਵੈ ਮੁਕਤਿ ॥੨॥

(ਗੁਰੂ ਅਰਜਨ ਦੇਵ ਜੀ -- SGGS 522) ਪਉੜੀ ॥
ਸੋ ਸਤਿਗੁਰੁ ਧਨੁ ਧੰਨੁ ਜਿਨਿ ਭਰਮ ਗੜੁ ਤੋੜਿਆ ॥ ਸੋ ਸਤਿਗੁਰੁ ਵਾਹੁ ਵਾਹੁ ਜਿਨਿ ਹਰਿ ਸਿਉ ਜੋੜਿਆ ॥ ਨਾਮੁ ਨਿਧਾਨੁ ਅਖੁਟੁ ਗੁਰੁ ਦੇਇ ਦਾਰੂਓ ॥ ਮਹਾ ਰੋਗੁ ਬਿਕਰਾਲ ਤਿਨੈ ਬਿਦਾਰੂਓ ॥ ਪਾਇਆ ਨਾਮੁ ਨਿਧਾਨੁ ਬਹੁਤੁ ਖਜਾਨਿਆ ॥ ਜਿਤਾ ਜਨਮੁ ਅਪਾਰੁ ਆਪੁ ਪਛਾਨਿਆ ॥ ਮਹਿਮਾ ਕਹੀ ਨ ਜਾਇ ਗੁਰ ਸਮਰਥ ਦੇਵ ॥ ਗੁਰ ਪਾਰਬ੍ਰਹਮ ਪਰਮੇਸੁਰ ਅਪਰੰਪਰ ਅਲਖ ਅਭੇਵ ॥੧੬॥

(ਗੁਰੂ ਅਰਜਨ ਦੇਵ ਜੀ -- SGGS 522) ਸਲੋਕੁ ਮਃ ੫ ॥
ਉਦਮੁ ਕਰੇਦਿਆ ਜੀਉ ਤੂੰ ਕਮਾਵਦਿਆ ਸੁਖ ਭੁੰਚੁ ॥ ਧਿਆਇਦਿਆ ਤੂੰ ਪ੍ਰਭੂ ਮਿਲੁ ਨਾਨਕ ਉਤਰੀ ਚਿੰਤ ॥੧॥

(ਗੁਰੂ ਅਰਜਨ ਦੇਵ ਜੀ -- SGGS 522) ਮਃ ੫ ॥
ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੨॥

(ਗੁਰੂ ਅਰਜਨ ਦੇਵ ਜੀ -- SGGS 522) ਪਉੜੀ ॥
ਤੇਰਾ ਕੀਤਾ ਹੋਇ ਤ ਕਾਹੇ ਡਰਪੀਐ ॥ ਜਿਸੁ ਮਿਲਿ ਜਪੀਐ ਨਾਉ ਤਿਸੁ ਜੀਉ ਅਰਪੀਐ ॥ ਆਇਐ ਚਿਤਿ ਨਿਹਾਲੁ ਸਾਹਿਬ ਬੇਸੁਮਾਰ ॥ ਤਿਸ ਨੋ ਪੋਹੇ ਕਵਣੁ ਜਿਸੁ ਵਲਿ ਨਿਰੰਕਾਰ ॥ ਸਭੁ ਕਿਛੁ ਤਿਸ ਕੈ ਵਸਿ ਨ ਕੋਈ ਬਾਹਰਾ ॥ ਸੋ ਭਗਤਾ ਮਨਿ ਵੁਠਾ ਸਚਿ ਸਮਾਹਰਾ ॥ ਤੇਰੇ ਦਾਸ ਧਿਆਇਨਿ ਤੁਧੁ ਤੂੰ ਰਖਣ ਵਾਲਿਆ ॥ ਸਿਰਿ ਸਭਨਾ ਸਮਰਥੁ ਨਦਰਿ ਨਿਹਾਲਿਆ ॥੧੭॥

(ਗੁਰੂ ਅਰਜਨ ਦੇਵ ਜੀ -- SGGS 523) ਸਲੋਕ ਮਃ ੫ ॥
ਕਾਮ ਕ੍ਰੋਧ ਮਦ ਲੋਭ ਮੋਹ ਦੁਸਟ ਬਾਸਨਾ ਨਿਵਾਰਿ ॥ ਰਾਖਿ ਲੇਹੁ ਪ੍ਰਭ ਆਪਣੇ ਨਾਨਕ ਸਦ ਬਲਿਹਾਰਿ ॥੧॥

(ਗੁਰੂ ਅਰਜਨ ਦੇਵ ਜੀ -- SGGS 523) ਮਃ ੫ ॥
ਖਾਂਦਿਆ ਖਾਂਦਿਆ ਮੁਹੁ ਘਠਾ ਪੈਨੰਦਿਆ ਸਭੁ ਅੰਗੁ ॥ ਨਾਨਕ ਧ੍ਰਿਗੁ ਤਿਨਾ ਦਾ ਜੀਵਿਆ ਜਿਨ ਸਚਿ ਨ ਲਗੋ ਰੰਗੁ ॥੨॥

(ਗੁਰੂ ਅਰਜਨ ਦੇਵ ਜੀ -- SGGS 523) ਪਉੜੀ ॥
ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ ॥ ਜਹ ਜਹ ਰਖਹਿ ਆਪਿ ਤਹ ਜਾਇ ਖੜੋਵਣਾ ॥ ਨਾਮ ਤੇਰੈ ਕੈ ਰੰਗਿ ਦੁਰਮਤਿ ਧੋਵਣਾ ॥ ਜਪਿ ਜਪਿ ਤੁਧੁ ਨਿਰੰਕਾਰ ਭਰਮੁ ਭਉ ਖੋਵਣਾ ॥ ਜੋ ਤੇਰੈ ਰੰਗਿ ਰਤੇ ਸੇ ਜੋਨਿ ਨ ਜੋਵਣਾ ॥ ਅੰਤਰਿ ਬਾਹਰਿ ਇਕੁ ਨੈਣ ਅਲੋਵਣਾ ॥ ਜਿਨੑੀ ਪਛਾਤਾ ਹੁਕਮੁ ਤਿਨੑ ਕਦੇ ਨ ਰੋਵਣਾ ॥ ਨਾਉ ਨਾਨਕ ਬਖਸੀਸ ਮਨ ਮਾਹਿ ਪਰੋਵਣਾ ॥੧੮॥

(ਗੁਰੂ ਅਰਜਨ ਦੇਵ ਜੀ -- SGGS 523) ਸਲੋਕ ਮਃ ੫ ॥
ਜੀਵਦਿਆ ਨ ਚੇਤਿਓ ਮੁਆ ਰਲੰਦੜੋ ਖਾਕ ॥ ਨਾਨਕ ਦੁਨੀਆ ਸੰਗਿ ਗੁਦਾਰਿਆ ਸਾਕਤ ਮੂੜ ਨਪਾਕ ॥੧॥

(ਗੁਰੂ ਅਰਜਨ ਦੇਵ ਜੀ -- SGGS 523) ਮਃ ੫ ॥
ਜੀਵੰਦਿਆ ਹਰਿ ਚੇਤਿਆ ਮਰੰਦਿਆ ਹਰਿ ਰੰਗਿ ॥ ਜਨਮੁ ਪਦਾਰਥੁ ਤਾਰਿਆ ਨਾਨਕ ਸਾਧੂ ਸੰਗਿ ॥੨॥

(ਗੁਰੂ ਅਰਜਨ ਦੇਵ ਜੀ -- SGGS 523) ਪਉੜੀ ॥
ਆਦਿ ਜੁਗਾਦੀ ਆਪਿ ਰਖਣ ਵਾਲਿਆ ॥ ਸਚੁ ਨਾਮੁ ਕਰਤਾਰੁ ਸਚੁ ਪਸਾਰਿਆ ॥ ਊਣਾ ਕਹੀ ਨ ਹੋਇ ਘਟੇ ਘਟਿ ਸਾਰਿਆ ॥ ਮਿਹਰਵਾਨ ਸਮਰਥ ਆਪੇ ਹੀ ਘਾਲਿਆ ॥ ਜਿਨੑ ਮਨਿ ਵੁਠਾ ਆਪਿ ਸੇ ਸਦਾ ਸੁਖਾਲਿਆ ॥ ਆਪੇ ਰਚਨੁ ਰਚਾਇ ਆਪੇ ਹੀ ਪਾਲਿਆ ॥ ਸਭੁ ਕਿਛੁ ਆਪੇ ਆਪਿ ਬੇਅੰਤ ਅਪਾਰਿਆ ॥ ਗੁਰ ਪੂਰੇ ਕੀ ਟੇਕ ਨਾਨਕ ਸੰਮ੍ਹ੍ਹਾਲਿਆ ॥੧੯॥

(ਗੁਰੂ ਅਰਜਨ ਦੇਵ ਜੀ -- SGGS 523) ਸਲੋਕ ਮਃ ੫ ॥
ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥ ਸਤਿਗੁਰਿ ਦਿਤਾ ਹਰਿ ਨਾਮੁ ਅੰਮ੍ਰਿਤੁ ਚਖਿਆ ॥ ਸਾਧਾ ਸੰਗੁ ਅਪਾਰੁ ਅਨਦਿਨੁ ਹਰਿ ਗੁਣ ਰਵੈ ॥ ਪਾਏ ਮਨੋਰਥ ਸਭਿ ਜੋਨੀ ਨਹ ਭਵੈ ॥ ਸਭੁ ਕਿਛੁ ਕਰਤੇ ਹਥਿ ਕਾਰਣੁ ਜੋ ਕਰੈ ॥ ਨਾਨਕੁ ਮੰਗੈ ਦਾਨੁ ਸੰਤਾ ਧੂਰਿ ਤਰੈ ॥੧॥

(ਗੁਰੂ ਅਰਜਨ ਦੇਵ ਜੀ -- SGGS 523) ਮਃ ੫ ॥
ਤਿਸ ਨੋ ਮੰਨਿ ਵਸਾਇ ਜਿਨਿ ਉਪਾਇਆ ॥ ਜਿਨਿ ਜਨਿ ਧਿਆਇਆ ਖਸਮੁ ਤਿਨਿ ਸੁਖੁ ਪਾਇਆ ॥ ਸਫਲੁ ਜਨਮੁ ਪਰਵਾਨੁ ਗੁਰਮੁਖਿ ਆਇਆ ॥ ਹੁਕਮੈ ਬੁਝਿ ਨਿਹਾਲੁ ਖਸਮਿ ਫੁਰਮਾਇਆ ॥ ਜਿਸੁ ਹੋਆ ਆਪਿ ਕ੍ਰਿਪਾਲੁ ਸੁ ਨਹ ਭਰਮਾਇਆ ॥ ਜੋ ਜੋ ਦਿਤਾ ਖਸਮਿ ਸੋਈ ਸੁਖੁ ਪਾਇਆ ॥ ਨਾਨਕ ਜਿਸਹਿ ਦਇਆਲੁ ਬੁਝਾਏ ਹੁਕਮੁ ਮਿਤ ॥ ਜਿਸਹਿ ਭੁਲਾਏ ਆਪਿ ਮਰਿ ਮਰਿ ਜਮਹਿ ਨਿਤ ॥੨॥

(ਗੁਰੂ ਅਰਜਨ ਦੇਵ ਜੀ -- SGGS 523) ਪਉੜੀ ॥
ਨਿੰਦਕ ਮਾਰੇ ਤਤਕਾਲਿ ਖਿਨੁ ਟਿਕਣ ਨ ਦਿਤੇ ॥ ਪ੍ਰਭ ਦਾਸ ਕਾ ਦੁਖੁ ਨ ਖਵਿ ਸਕਹਿ ਫੜਿ ਜੋਨੀ ਜੁਤੇ ॥ ਮਥੇ ਵਾਲਿ ਪਛਾੜਿਅਨੁ ਜਮ ਮਾਰਗਿ ਮੁਤੇ ॥ ਦੁਖਿ ਲਗੈ ਬਿਲਲਾਣਿਆ ਨਰਕਿ ਘੋਰਿ ਸੁਤੇ ॥ ਕੰਠਿ ਲਾਇ ਦਾਸ ਰਖਿਅਨੁ ਨਾਨਕ ਹਰਿ ਸਤੇ ॥੨੦॥

(ਗੁਰੂ ਅਰਜਨ ਦੇਵ ਜੀ -- SGGS 524) ਸਲੋਕ ਮਃ ੫ ॥
ਰਾਮੁ ਜਪਹੁ ਵਡਭਾਗੀਹੋ ਜਲਿ ਥਲਿ ਪੂਰਨੁ ਸੋਇ ॥ ਨਾਨਕ ਨਾਮਿ ਧਿਆਇਐ ਬਿਘਨੁ ਨ ਲਾਗੈ ਕੋਇ ॥੧॥

(ਗੁਰੂ ਅਰਜਨ ਦੇਵ ਜੀ -- SGGS 524) ਮਃ ੫ ॥
ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥ ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥੨॥

(ਗੁਰੂ ਅਰਜਨ ਦੇਵ ਜੀ -- SGGS 524) ਪਉੜੀ ॥
ਸਿਮਰਿ ਸਿਮਰਿ ਦਾਤਾਰੁ ਮਨੋਰਥ ਪੂਰਿਆ ॥ ਇਛ ਪੁੰਨੀ ਮਨਿ ਆਸ ਗਏ ਵਿਸੂਰਿਆ ॥ ਪਾਇਆ ਨਾਮੁ ਨਿਧਾਨੁ ਜਿਸ ਨੋ ਭਾਲਦਾ ॥ ਜੋਤਿ ਮਿਲੀ ਸੰਗਿ ਜੋਤਿ ਰਹਿਆ ਘਾਲਦਾ ॥ ਸੂਖ ਸਹਜ ਆਨੰਦ ਵੁਠੇ ਤਿਤੁ ਘਰਿ ॥ ਆਵਣ ਜਾਣ ਰਹੇ ਜਨਮੁ ਨ ਤਹਾ ਮਰਿ ॥ ਸਾਹਿਬੁ ਸੇਵਕੁ ਇਕੁ ਇਕੁ ਦ੍ਰਿਸਟਾਇਆ ॥ ਗੁਰ ਪ੍ਰਸਾਦਿ ਨਾਨਕ ਸਚਿ ਸਮਾਇਆ ॥੨੧॥੧॥੨॥ ਸੁਧੁ


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates