ਰਾਗ ਕੇਦਾਰਾ - ਬਾਣੀ ਸ਼ਬਦ, Raag Kedara - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਰਾਮਦਾਸ ਜੀ -- SGGS 1118) ਕੇਦਾਰਾ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਮੇਰੇ ਮਨ ਰਾਮ ਨਾਮ ਨਿਤ ਗਾਵੀਐ ਰੇ ॥ ਅਗਮ ਅਗੋਚਰੁ ਨ ਜਾਈ ਹਰਿ ਲਖਿਆ ਗੁਰੁ ਪੂਰਾ ਮਿਲੈ ਲਖਾਵੀਐ ਰੇ ॥ ਰਹਾਉ ॥

ਜਿਸੁ ਆਪੇ ਕਿਰਪਾ ਕਰੇ ਮੇਰਾ ਸੁਆਮੀ ਤਿਸੁ ਜਨ ਕਉ ਹਰਿ ਲਿਵ ਲਾਵੀਐ ਰੇ ॥ ਸਭੁ ਕੋ ਭਗਤਿ ਕਰੇ ਹਰਿ ਕੇਰੀ ਹਰਿ ਭਾਵੈ ਸੋ ਥਾਇ ਪਾਵੀਐ ਰੇ ॥੧॥

ਹਰਿ ਹਰਿ ਨਾਮੁ ਅਮੋਲਕੁ ਹਰਿ ਪਹਿ ਹਰਿ ਦੇਵੈ ਤਾ ਨਾਮੁ ਧਿਆਵੀਐ ਰੇ ॥ ਜਿਸ ਨੋ ਨਾਮੁ ਦੇਇ ਮੇਰਾ ਸੁਆਮੀ ਤਿਸੁ ਲੇਖਾ ਸਭੁ ਛਡਾਵੀਐ ਰੇ ॥੨॥

ਹਰਿ ਨਾਮੁ ਅਰਾਧਹਿ ਸੇ ਧੰਨੁ ਜਨ ਕਹੀਅਹਿ ਤਿਨ ਮਸਤਕਿ ਭਾਗੁ ਧੁਰਿ ਲਿਖਿ ਪਾਵੀਐ ਰੇ ॥ ਤਿਨ ਦੇਖੇ ਮੇਰਾ ਮਨੁ ਬਿਗਸੈ ਜਿਉ ਸੁਤੁ ਮਿਲਿ ਮਾਤ ਗਲਿ ਲਾਵੀਐ ਰੇ ॥੩॥

ਹਮ ਬਾਰਿਕ ਹਰਿ ਪਿਤਾ ਪ੍ਰਭ ਮੇਰੇ ਮੋ ਕਉ ਦੇਹੁ ਮਤੀ ਜਿਤੁ ਹਰਿ ਪਾਵੀਐ ਰੇ ॥ ਜਿਉ ਬਛੁਰਾ ਦੇਖਿ ਗਊ ਸੁਖੁ ਮਾਨੈ ਤਿਉ ਨਾਨਕ ਹਰਿ ਗਲਿ ਲਾਵੀਐ ਰੇ ॥੪॥੧॥

(ਗੁਰੂ ਰਾਮਦਾਸ ਜੀ -- SGGS 1118) ਕੇਦਾਰਾ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਮੇਰੇ ਮਨ ਹਰਿ ਹਰਿ ਗੁਨ ਕਹੁ ਰੇ ॥ ਸਤਿਗੁਰੂ ਕੇ ਚਰਨ ਧੋਇ ਧੋਇ ਪੂਜਹੁ ਇਨ ਬਿਧਿ ਮੇਰਾ ਹਰਿ ਪ੍ਰਭੁ ਲਹੁ ਰੇ ॥ ਰਹਾਉ ॥

ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਬਿਖੈ ਰਸ ਇਨ ਸੰਗਤਿ ਤੇ ਤੂ ਰਹੁ ਰੇ ॥ ਮਿਲਿ ਸਤਸੰਗਤਿ ਕੀਜੈ ਹਰਿ ਗੋਸਟਿ ਸਾਧੂ ਸਿਉ ਗੋਸਟਿ ਹਰਿ ਪ੍ਰੇਮ ਰਸਾਇਣੁ ਰਾਮ ਨਾਮੁ ਰਸਾਇਣੁ ਹਰਿ ਰਾਮ ਨਾਮ ਰਾਮ ਰਮਹੁ ਰੇ ॥੧॥

ਅੰਤਰ ਕਾ ਅਭਿਮਾਨੁ ਜੋਰੁ ਤੂ ਕਿਛੁ ਕਿਛੁ ਕਿਛੁ ਜਾਨਤਾ ਇਹੁ ਦੂਰਿ ਕਰਹੁ ਆਪਨ ਗਹੁ ਰੇ ॥ ਜਨ ਨਾਨਕ ਕਉ ਹਰਿ ਦਇਆਲ ਹੋਹੁ ਸੁਆਮੀ ਹਰਿ ਸੰਤਨ ਕੀ ਧੂਰਿ ਕਰਿ ਹਰੇ ॥੨॥੧॥੨॥

(ਗੁਰੂ ਅਰਜਨ ਦੇਵ ਜੀ -- SGGS 1119) ਕੇਦਾਰਾ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਮਾਈ ਸੰਤਸੰਗਿ ਜਾਗੀ ॥ ਪ੍ਰਿਅ ਰੰਗ ਦੇਖੈ ਜਪਤੀ ਨਾਮੁ ਨਿਧਾਨੀ ॥ ਰਹਾਉ ॥

ਦਰਸਨ ਪਿਆਸ ਲੋਚਨ ਤਾਰ ਲਾਗੀ ॥ ਬਿਸਰੀ ਤਿਆਸ ਬਿਡਾਨੀ ॥੧॥

ਅਬ ਗੁਰੁ ਪਾਇਓ ਹੈ ਸਹਜ ਸੁਖਦਾਇਕ ਦਰਸਨੁ ਪੇਖਤ ਮਨੁ ਲਪਟਾਨੀ ॥ ਦੇਖਿ ਦਮੋਦਰ ਰਹਸੁ ਮਨਿ ਉਪਜਿਓ ਨਾਨਕ ਪ੍ਰਿਅ ਅੰਮ੍ਰਿਤ ਬਾਨੀ ॥੨॥੧॥

(ਗੁਰੂ ਅਰਜਨ ਦੇਵ ਜੀ -- SGGS 1119) ਕੇਦਾਰਾ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਦੀਨ ਬਿਨਉ ਸੁਨੁ ਦਇਆਲ ॥ ਪੰਚ ਦਾਸ ਤੀਨਿ ਦੋਖੀ ਏਕ ਮਨੁ ਅਨਾਥ ਨਾਥ ॥ ਰਾਖੁ ਹੋ ਕਿਰਪਾਲ ॥ ਰਹਾਉ ॥

ਅਨਿਕ ਜਤਨ ਗਵਨੁ ਕਰਉ ॥ ਖਟੁ ਕਰਮ ਜੁਗਤਿ ਧਿਆਨੁ ਧਰਉ ॥ ਉਪਾਵ ਸਗਲ ਕਰਿ ਹਾਰਿਓ ਨਹ ਨਹ ਹੁਟਹਿ ਬਿਕਰਾਲ ॥੧॥

ਸਰਣਿ ਬੰਦਨ ਕਰੁਣਾ ਪਤੇ ॥ ਭਵ ਹਰਣ ਹਰਿ ਹਰਿ ਹਰਿ ਹਰੇ ॥ ਏਕ ਤੂਹੀ ਦੀਨ ਦਇਆਲ ॥ ਪ੍ਰਭ ਚਰਨ ਨਾਨਕ ਆਸਰੋ ॥ ਉਧਰੇ ਭ੍ਰਮ ਮੋਹ ਸਾਗਰ ॥ ਲਗਿ ਸੰਤਨਾ ਪਗ ਪਾਲ ॥੨॥੧॥੨॥

(ਗੁਰੂ ਅਰਜਨ ਦੇਵ ਜੀ -- SGGS 1119) ਕੇਦਾਰਾ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਸਰਨੀ ਆਇਓ ਨਾਥ ਨਿਧਾਨ ॥ ਨਾਮ ਪ੍ਰੀਤਿ ਲਾਗੀ ਮਨ ਭੀਤਰਿ ਮਾਗਨ ਕਉ ਹਰਿ ਦਾਨ ॥੧॥ ਰਹਾਉ ॥

ਸੁਖਦਾਈ ਪੂਰਨ ਪਰਮੇਸੁਰ ਕਰਿ ਕਿਰਪਾ ਰਾਖਹੁ ਮਾਨ ॥ ਦੇਹੁ ਪ੍ਰੀਤਿ ਸਾਧੂ ਸੰਗਿ ਸੁਆਮੀ ਹਰਿ ਗੁਨ ਰਸਨ ਬਖਾਨ ॥੧॥

ਗੋਪਾਲ ਦਇਆਲ ਗੋਬਿਦ ਦਮੋਦਰ ਨਿਰਮਲ ਕਥਾ ਗਿਆਨ ॥ ਨਾਨਕ ਕਉ ਹਰਿ ਕੈ ਰੰਗਿ ਰਾਗਹੁ ਚਰਨ ਕਮਲ ਸੰਗਿ ਧਿਆਨ ॥੨॥੧॥੩॥

(ਗੁਰੂ ਅਰਜਨ ਦੇਵ ਜੀ -- SGGS 1119) ਕੇਦਾਰਾ ਮਹਲਾ ੫ ॥
ਹਰਿ ਕੇ ਦਰਸਨ ਕੋ ਮਨਿ ਚਾਉ ॥ ਕਰਿ ਕਿਰਪਾ ਸਤਸੰਗਿ ਮਿਲਾਵਹੁ ਤੁਮ ਦੇਵਹੁ ਅਪਨੋ ਨਾਉ ॥ ਰਹਾਉ ॥

ਕਰਉ ਸੇਵਾ ਸਤ ਪੁਰਖ ਪਿਆਰੇ ਜਤ ਸੁਨੀਐ ਤਤ ਮਨਿ ਰਹਸਾਉ ॥ ਵਾਰੀ ਫੇਰੀ ਸਦਾ ਘੁਮਾਈ ਕਵਨੁ ਅਨੂਪੁ ਤੇਰੋ ਠਾਉ ॥੧॥

ਸਰਬ ਪ੍ਰਤਿਪਾਲਹਿ ਸਗਲ ਸਮਾਲਹਿ ਸਗਲਿਆ ਤੇਰੀ ਛਾਉ ॥ ਨਾਨਕ ਕੇ ਪ੍ਰਭ ਪੁਰਖ ਬਿਧਾਤੇ ਘਟਿ ਘਟਿ ਤੁਝਹਿ ਦਿਖਾਉ ॥੨॥੨॥੪॥

(ਗੁਰੂ ਅਰਜਨ ਦੇਵ ਜੀ -- SGGS 1120) ਕੇਦਾਰਾ ਮਹਲਾ ੫ ॥
ਪ੍ਰਿਅ ਕੀ ਪ੍ਰੀਤਿ ਪਿਆਰੀ ॥ ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ ॥ ਰਹਾਉ ॥

ਓਇ ਦਿਨ ਪਹਰ ਮੂਰਤ ਪਲ ਕੈਸੇ ਓਇ ਪਲ ਘਰੀ ਕਿਹਾਰੀ ॥ ਖੂਲੇ ਕਪਟ ਧਪਟ ਬੁਝਿ ਤ੍ਰਿਸਨਾ ਜੀਵਉ ਪੇਖਿ ਦਰਸਾਰੀ ॥੧॥

ਕਉਨੁ ਸੁ ਜਤਨੁ ਉਪਾਉ ਕਿਨੇਹਾ ਸੇਵਾ ਕਉਨ ਬੀਚਾਰੀ ॥ ਮਾਨੁ ਅਭਿਮਾਨੁ ਮੋਹੁ ਤਜਿ ਨਾਨਕ ਸੰਤਹ ਸੰਗਿ ਉਧਾਰੀ ॥੨॥੩॥੫॥

(ਗੁਰੂ ਅਰਜਨ ਦੇਵ ਜੀ -- SGGS 1120) ਕੇਦਾਰਾ ਮਹਲਾ ੫ ॥
ਹਰਿ ਹਰਿ ਹਰਿ ਗੁਨ ਗਾਵਹੁ ॥ ਕਰਹੁ ਕ੍ਰਿਪਾ ਗੋਪਾਲ ਗੋਬਿਦੇ ਅਪਨਾ ਨਾਮੁ ਜਪਾਵਹੁ ॥ ਰਹਾਉ ॥

ਕਾਢਿ ਲੀਏ ਪ੍ਰਭ ਆਨ ਬਿਖੈ ਤੇ ਸਾਧਸੰਗਿ ਮਨੁ ਲਾਵਹੁ ॥ ਭ੍ਰਮੁ ਭਉ ਮੋਹੁ ਕਟਿਓ ਗੁਰ ਬਚਨੀ ਅਪਨਾ ਦਰਸੁ ਦਿਖਾਵਹੁ ॥੧॥

ਸਭ ਕੀ ਰੇਨ ਹੋਇ ਮਨੁ ਮੇਰਾ ਅਹੰਬੁਧਿ ਤਜਾਵਹੁ ॥ ਅਪਨੀ ਭਗਤਿ ਦੇਹਿ ਦਇਆਲਾ ਵਡਭਾਗੀ ਨਾਨਕ ਹਰਿ ਪਾਵਹੁ ॥੨॥੪॥੬॥

(ਗੁਰੂ ਅਰਜਨ ਦੇਵ ਜੀ -- SGGS 1120) ਕੇਦਾਰਾ ਮਹਲਾ ੫ ॥
ਹਰਿ ਬਿਨੁ ਜਨਮੁ ਅਕਾਰਥ ਜਾਤ ॥ ਤਜਿ ਗੋਪਾਲ ਆਨ ਰੰਗਿ ਰਾਚਤ ਮਿਥਿਆ ਪਹਿਰਤ ਖਾਤ ॥ ਰਹਾਉ ॥

ਧਨੁ ਜੋਬਨੁ ਸੰਪੈ ਸੁਖ ਭੋੁਗਵੈ ਸੰਗਿ ਨ ਨਿਬਹਤ ਮਾਤ ॥ ਮ੍ਰਿਗ ਤ੍ਰਿਸਨਾ ਦੇਖਿ ਰਚਿਓ ਬਾਵਰ ਦ੍ਰੁਮ ਛਾਇਆ ਰੰਗਿ ਰਾਤ ॥੧॥

ਮਾਨ ਮੋਹ ਮਹਾ ਮਦ ਮੋਹਤ ਕਾਮ ਕ੍ਰੋਧ ਕੈ ਖਾਤ ॥ ਕਰੁ ਗਹਿ ਲੇਹੁ ਦਾਸ ਨਾਨਕ ਕਉ ਪ੍ਰਭ ਜੀਉ ਹੋਇ ਸਹਾਤ ॥੨॥੫॥੭॥

(ਗੁਰੂ ਅਰਜਨ ਦੇਵ ਜੀ -- SGGS 1120) ਕੇਦਾਰਾ ਮਹਲਾ ੫ ॥
ਹਰਿ ਬਿਨੁ ਕੋਇ ਨ ਚਾਲਸਿ ਸਾਥ ॥ ਦੀਨਾ ਨਾਥ ਕਰੁਣਾਪਤਿ ਸੁਆਮੀ ਅਨਾਥਾ ਕੇ ਨਾਥ ॥ ਰਹਾਉ ॥

ਸੁਤ ਸੰਪਤਿ ਬਿਖਿਆ ਰਸ ਭੋੁਗਵਤ ਨਹ ਨਿਬਹਤ ਜਮ ਕੈ ਪਾਥ ॥ ਨਾਮੁ ਨਿਧਾਨੁ ਗਾਉ ਗੁਨ ਗੋਬਿੰਦ ਉਧਰੁ ਸਾਗਰ ਕੇ ਖਾਤ ॥੧॥

ਸਰਨਿ ਸਮਰਥ ਅਕਥ ਅਗੋਚਰ ਹਰਿ ਸਿਮਰਤ ਦੁਖ ਲਾਥ ॥ ਨਾਨਕ ਦੀਨ ਧੂਰਿ ਜਨ ਬਾਂਛਤ ਮਿਲੈ ਲਿਖਤ ਧੁਰਿ ਮਾਥ ॥੨॥੬॥੮॥

(ਗੁਰੂ ਅਰਜਨ ਦੇਵ ਜੀ -- SGGS 1120) ਕੇਦਾਰਾ ਮਹਲਾ ੫ ਘਰੁ ੫
ੴ ਸਤਿਗੁਰ ਪ੍ਰਸਾਦਿ ॥
ਬਿਸਰਤ ਨਾਹਿ ਮਨ ਤੇ ਹਰੀ ॥ ਅਬ ਇਹ ਪ੍ਰੀਤਿ ਮਹਾ ਪ੍ਰਬਲ ਭਈ ਆਨ ਬਿਖੈ ਜਰੀ ॥ ਰਹਾਉ ॥

ਬੂੰਦ ਕਹਾ ਤਿਆਗਿ ਚਾਤ੍ਰਿਕ ਮੀਨ ਰਹਤ ਨ ਘਰੀ ॥ ਗੁਨ ਗੋਪਾਲ ਉਚਾਰੁ ਰਸਨਾ ਟੇਵ ਏਹ ਪਰੀ ॥੧॥

ਮਹਾ ਨਾਦ ਕੁਰੰਕ ਮੋਹਿਓ ਬੇਧਿ ਤੀਖਨ ਸਰੀ ॥ ਪ੍ਰਭ ਚਰਨ ਕਮਲ ਰਸਾਲ ਨਾਨਕ ਗਾਠਿ ਬਾਧਿ ਧਰੀ ॥੨॥੧॥੯॥

(ਗੁਰੂ ਅਰਜਨ ਦੇਵ ਜੀ -- SGGS 1121) ਕੇਦਾਰਾ ਮਹਲਾ ੫ ॥
ਪ੍ਰੀਤਮ ਬਸਤ ਰਿਦ ਮਹਿ ਖੋਰ ॥ ਭਰਮ ਭੀਤਿ ਨਿਵਾਰਿ ਠਾਕੁਰ ਗਹਿ ਲੇਹੁ ਅਪਨੀ ਓਰ ॥੧॥ ਰਹਾਉ ॥

ਅਧਿਕ ਗਰਤ ਸੰਸਾਰ ਸਾਗਰ ਕਰਿ ਦਇਆ ਚਾਰਹੁ ਧੋਰ ॥ ਸੰਤਸੰਗਿ ਹਰਿ ਚਰਨ ਬੋਹਿਥ ਉਧਰਤੇ ਲੈ ਮੋਰ ॥੧॥

ਗਰਭ ਕੁੰਟ ਮਹਿ ਜਿਨਹਿ ਧਾਰਿਓ ਨਹੀ ਬਿਖੈ ਬਨ ਮਹਿ ਹੋਰ ॥ ਹਰਿ ਸਕਤ ਸਰਨ ਸਮਰਥ ਨਾਨਕ ਆਨ ਨਹੀ ਨਿਹੋਰ ॥੨॥੨॥੧੦॥

(ਗੁਰੂ ਅਰਜਨ ਦੇਵ ਜੀ -- SGGS 1121) ਕੇਦਾਰਾ ਮਹਲਾ ੫ ॥
ਰਸਨਾ ਰਾਮ ਰਾਮ ਬਖਾਨੁ ॥ ਗੁਨ ਗੋੁਪਾਲ ਉਚਾਰੁ ਦਿਨੁ ਰੈਨਿ ਭਏ ਕਲਮਲ ਹਾਨ ॥ ਰਹਾਉ ॥

ਤਿਆਗਿ ਚਲਨਾ ਸਗਲ ਸੰਪਤ ਕਾਲੁ ਸਿਰ ਪਰਿ ਜਾਨੁ ॥ ਮਿਥਨ ਮੋਹ ਦੁਰੰਤ ਆਸਾ ਝੂਠੁ ਸਰਪਰ ਮਾਨੁ ॥੧॥

ਸਤਿ ਪੁਰਖ ਅਕਾਲ ਮੂਰਤਿ ਰਿਦੈ ਧਾਰਹੁ ਧਿਆਨੁ ॥ ਨਾਮੁ ਨਿਧਾਨੁ ਲਾਭੁ ਨਾਨਕ ਬਸਤੁ ਇਹ ਪਰਵਾਨੁ ॥੨॥੩॥੧੧॥

(ਗੁਰੂ ਅਰਜਨ ਦੇਵ ਜੀ -- SGGS 1121) ਕੇਦਾਰਾ ਮਹਲਾ ੫ ॥
ਹਰਿ ਕੇ ਨਾਮ ਕੋ ਆਧਾਰੁ ॥ ਕਲਿ ਕਲੇਸ ਨ ਕਛੁ ਬਿਆਪੈ ਸੰਤਸੰਗਿ ਬਿਉਹਾਰੁ ॥ ਰਹਾਉ ॥

ਕਰਿ ਅਨੁਗ੍ਰਹੁ ਆਪਿ ਰਾਖਿਓ ਨਹ ਉਪਜਤਉ ਬੇਕਾਰੁ ॥ ਜਿਸੁ ਪਰਾਪਤਿ ਹੋਇ ਸਿਮਰੈ ਤਿਸੁ ਦਹਤ ਨਹ ਸੰਸਾਰੁ ॥੧॥

ਸੁਖ ਮੰਗਲ ਆਨੰਦ ਹਰਿ ਹਰਿ ਪ੍ਰਭ ਚਰਨ ਅੰਮ੍ਰਿਤ ਸਾਰੁ ॥ ਨਾਨਕ ਦਾਸ ਸਰਨਾਗਤੀ ਤੇਰੇ ਸੰਤਨਾ ਕੀ ਛਾਰੁ ॥੨॥੪॥੧੨॥

(ਗੁਰੂ ਅਰਜਨ ਦੇਵ ਜੀ -- SGGS 1121) ਕੇਦਾਰਾ ਮਹਲਾ ੫ ॥
ਹਰਿ ਕੇ ਨਾਮ ਬਿਨੁ ਧ੍ਰਿਗੁ ਸ੍ਰੋਤ ॥ ਜੀਵਨ ਰੂਪ ਬਿਸਾਰਿ ਜੀਵਹਿ ਤਿਹ ਕਤ ਜੀਵਨ ਹੋਤ ॥ ਰਹਾਉ ॥

ਖਾਤ ਪੀਤ ਅਨੇਕ ਬਿੰਜਨ ਜੈਸੇ ਭਾਰ ਬਾਹਕ ਖੋਤ ॥ ਆਠ ਪਹਰ ਮਹਾ ਸ੍ਰਮੁ ਪਾਇਆ ਜੈਸੇ ਬਿਰਖ ਜੰਤੀ ਜੋਤ ॥੧॥

ਤਜਿ ਗੋੁਪਾਲ ਜਿ ਆਨ ਲਾਗੇ ਸੇ ਬਹੁ ਪ੍ਰਕਾਰੀ ਰੋਤ ॥ ਕਰ ਜੋਰਿ ਨਾਨਕ ਦਾਨੁ ਮਾਗੈ ਹਰਿ ਰਖਉ ਕੰਠਿ ਪਰੋਤ ॥੨॥੫॥੧੩॥

(ਗੁਰੂ ਅਰਜਨ ਦੇਵ ਜੀ -- SGGS 1121) ਕੇਦਾਰਾ ਮਹਲਾ ੫ ॥
ਸੰਤਹ ਧੂਰਿ ਲੇ ਮੁਖਿ ਮਲੀ ॥ ਗੁਣਾ ਅਚੁਤ ਸਦਾ ਪੂਰਨ ਨਹ ਦੋਖ ਬਿਆਪਹਿ ਕਲੀ ॥ ਰਹਾਉ ॥

ਗੁਰ ਬਚਨਿ ਕਾਰਜ ਸਰਬ ਪੂਰਨ ਈਤ ਊਤ ਨ ਹਲੀ ॥ ਪ੍ਰਭ ਏਕ ਅਨਿਕ ਸਰਬਤ ਪੂਰਨ ਬਿਖੈ ਅਗਨਿ ਨ ਜਲੀ ॥੧॥

ਗਹਿ ਭੁਜਾ ਲੀਨੋ ਦਾਸੁ ਅਪਨੋ ਜੋਤਿ ਜੋਤੀ ਰਲੀ ॥ ਪ੍ਰਭ ਚਰਨ ਸਰਨ ਅਨਾਥੁ ਆਇਓ ਨਾਨਕ ਹਰਿ ਸੰਗਿ ਚਲੀ ॥੨॥੬॥੧੪॥

(ਗੁਰੂ ਅਰਜਨ ਦੇਵ ਜੀ -- SGGS 1121) ਕੇਦਾਰਾ ਮਹਲਾ ੫ ॥
ਹਰਿ ਕੇ ਨਾਮ ਕੀ ਮਨ ਰੁਚੈ ॥ ਕੋਟਿ ਸਾਂਤਿ ਅਨੰਦ ਪੂਰਨ ਜਲਤ ਛਾਤੀ ਬੁਝੈ ॥ ਰਹਾਉ ॥

ਸੰਤ ਮਾਰਗਿ ਚਲਤ ਪ੍ਰਾਨੀ ਪਤਿਤ ਉਧਰੇ ਮੁਚੈ ॥ ਰੇਨੁ ਜਨ ਕੀ ਲਗੀ ਮਸਤਕਿ ਅਨਿਕ ਤੀਰਥ ਸੁਚੈ ॥੧॥

ਚਰਨ ਕਮਲ ਧਿਆਨ ਭੀਤਰਿ ਘਟਿ ਘਟਹਿ ਸੁਆਮੀ ਸੁਝੈ ॥ ਸਰਨਿ ਦੇਵ ਅਪਾਰ ਨਾਨਕ ਬਹੁਰਿ ਜਮੁ ਨਹੀ ਲੁਝੈ ॥੨॥੭॥੧੫॥

(ਗੁਰੂ ਅਰਜਨ ਦੇਵ ਜੀ -- SGGS 1122) ਕੇਦਾਰਾ ਛੰਤ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਮਿਲੁ ਮੇਰੇ ਪ੍ਰੀਤਮ ਪਿਆਰਿਆ ॥ ਰਹਾਉ ॥

ਪੂਰਿ ਰਹਿਆ ਸਰਬਤ੍ਰ ਮੈ ਸੋ ਪੁਰਖੁ ਬਿਧਾਤਾ ॥ ਮਾਰਗੁ ਪ੍ਰਭ ਕਾ ਹਰਿ ਕੀਆ ਸੰਤਨ ਸੰਗਿ ਜਾਤਾ ॥ ਸੰਤਨ ਸੰਗਿ ਜਾਤਾ ਪੁਰਖੁ ਬਿਧਾਤਾ ਘਟਿ ਘਟਿ ਨਦਰਿ ਨਿਹਾਲਿਆ ॥ ਜੋ ਸਰਨੀ ਆਵੈ ਸਰਬ ਸੁਖ ਪਾਵੈ ਤਿਲੁ ਨਹੀ ਭੰਨੈ ਘਾਲਿਆ ॥ ਹਰਿ ਗੁਣ ਨਿਧਿ ਗਾਏ ਸਹਜ ਸੁਭਾਏ ਪ੍ਰੇਮ ਮਹਾ ਰਸ ਮਾਤਾ ॥ ਨਾਨਕ ਦਾਸ ਤੇਰੀ ਸਰਣਾਈ ਤੂ ਪੂਰਨ ਪੁਰਖੁ ਬਿਧਾਤਾ ॥੧॥

ਹਰਿ ਪ੍ਰੇਮ ਭਗਤਿ ਜਨ ਬੇਧਿਆ ਸੇ ਆਨ ਕਤ ਜਾਹੀ ॥ ਮੀਨੁ ਬਿਛੋਹਾ ਨਾ ਸਹੈ ਜਲ ਬਿਨੁ ਮਰਿ ਪਾਹੀ ॥ ਹਰਿ ਬਿਨੁ ਕਿਉ ਰਹੀਐ ਦੂਖ ਕਿਨਿ ਸਹੀਐ ਚਾਤ੍ਰਿਕ ਬੂੰਦ ਪਿਆਸਿਆ ॥ ਕਬ ਰੈਨਿ ਬਿਹਾਵੈ ਚਕਵੀ ਸੁਖੁ ਪਾਵੈ ਸੂਰਜ ਕਿਰਣਿ ਪ੍ਰਗਾਸਿਆ ॥ ਹਰਿ ਦਰਸਿ ਮਨੁ ਲਾਗਾ ਦਿਨਸੁ ਸਭਾਗਾ ਅਨਦਿਨੁ ਹਰਿ ਗੁਣ ਗਾਹੀ ॥ ਨਾਨਕ ਦਾਸੁ ਕਹੈ ਬੇਨੰਤੀ ਕਤ ਹਰਿ ਬਿਨੁ ਪ੍ਰਾਣ ਟਿਕਾਹੀ ॥੨॥

ਸਾਸ ਬਿਨਾ ਜਿਉ ਦੇਹੁਰੀ ਕਤ ਸੋਭਾ ਪਾਵੈ ॥ ਦਰਸ ਬਿਹੂਨਾ ਸਾਧ ਜਨੁ ਖਿਨੁ ਟਿਕਣੁ ਨ ਆਵੈ ॥ ਹਰਿ ਬਿਨੁ ਜੋ ਰਹਣਾ ਨਰਕੁ ਸੋ ਸਹਣਾ ਚਰਨ ਕਮਲ ਮਨੁ ਬੇਧਿਆ ॥ ਹਰਿ ਰਸਿਕ ਬੈਰਾਗੀ ਨਾਮਿ ਲਿਵ ਲਾਗੀ ਕਤਹੁ ਨ ਜਾਇ ਨਿਖੇਧਿਆ ॥ ਹਰਿ ਸਿਉ ਜਾਇ ਮਿਲਣਾ ਸਾਧਸੰਗਿ ਰਹਣਾ ਸੋ ਸੁਖੁ ਅੰਕਿ ਨ ਮਾਵੈ ॥ ਹੋਹੁ ਕ੍ਰਿਪਾਲ ਨਾਨਕ ਕੇ ਸੁਆਮੀ ਹਰਿ ਚਰਨਹ ਸੰਗਿ ਸਮਾਵੈ ॥੩॥

ਖੋਜਤ ਖੋਜਤ ਪ੍ਰਭ ਮਿਲੇ ਹਰਿ ਕਰੁਣਾ ਧਾਰੇ ॥ ਨਿਰਗੁਣੁ ਨੀਚੁ ਅਨਾਥੁ ਮੈ ਨਹੀ ਦੋਖ ਬੀਚਾਰੇ ॥ ਨਹੀ ਦੋਖ ਬੀਚਾਰੇ ਪੂਰਨ ਸੁਖ ਸਾਰੇ ਪਾਵਨ ਬਿਰਦੁ ਬਖਾਨਿਆ ॥ ਭਗਤਿ ਵਛਲੁ ਸੁਨਿ ਅੰਚਲੋੁ ਗਹਿਆ ਘਟਿ ਘਟਿ ਪੂਰ ਸਮਾਨਿਆ ॥ ਸੁਖ ਸਾਗਰੋੁ ਪਾਇਆ ਸਹਜ ਸੁਭਾਇਆ ਜਨਮ ਮਰਨ ਦੁਖ ਹਾਰੇ ॥ ਕਰੁ ਗਹਿ ਲੀਨੇ ਨਾਨਕ ਦਾਸ ਅਪਨੇ ਰਾਮ ਨਾਮ ਉਰਿ ਹਾਰੇ ॥੪॥੧॥

(ਭਗਤ ਕਬੀਰ ਜੀ -- SGGS 1123) ਰਾਗੁ ਕੇਦਾਰਾ ਬਾਣੀ ਕਬੀਰ ਜੀਉ ਕੀ
ੴ ਸਤਿਗੁਰ ਪ੍ਰਸਾਦਿ ॥
ਉਸਤਤਿ ਨਿੰਦਾ ਦੋਊ ਬਿਬਰਜਿਤ ਤਜਹੁ ਮਾਨੁ ਅਭਿਮਾਨਾ ॥ ਲੋਹਾ ਕੰਚਨੁ ਸਮ ਕਰਿ ਜਾਨਹਿ ਤੇ ਮੂਰਤਿ ਭਗਵਾਨਾ ॥੧॥

ਤੇਰਾ ਜਨੁ ਏਕੁ ਆਧੁ ਕੋਈ ॥ ਕਾਮੁ ਕ੍ਰੋਧੁ ਲੋਭੁ ਮੋਹੁ ਬਿਬਰਜਿਤ ਹਰਿ ਪਦੁ ਚੀਨੑੈ ਸੋਈ ॥੧॥ ਰਹਾਉ ॥

ਰਜ ਗੁਣ ਤਮ ਗੁਣ ਸਤ ਗੁਣ ਕਹੀਐ ਇਹ ਤੇਰੀ ਸਭ ਮਾਇਆ ॥ ਚਉਥੇ ਪਦ ਕਉ ਜੋ ਨਰੁ ਚੀਨੑੈ ਤਿਨੑ ਹੀ ਪਰਮ ਪਦੁ ਪਾਇਆ ॥੨॥

ਤੀਰਥ ਬਰਤ ਨੇਮ ਸੁਚਿ ਸੰਜਮ ਸਦਾ ਰਹੈ ਨਿਹਕਾਮਾ ॥ ਤ੍ਰਿਸਨਾ ਅਰੁ ਮਾਇਆ ਭ੍ਰਮੁ ਚੂਕਾ ਚਿਤਵਤ ਆਤਮ ਰਾਮਾ ॥੩॥

ਜਿਹ ਮੰਦਰਿ ਦੀਪਕੁ ਪਰਗਾਸਿਆ ਅੰਧਕਾਰੁ ਤਹ ਨਾਸਾ ॥ ਨਿਰਭਉ ਪੂਰਿ ਰਹੇ ਭ੍ਰਮੁ ਭਾਗਾ ਕਹਿ ਕਬੀਰ ਜਨ ਦਾਸਾ ॥੪॥੧॥

(ਭਗਤ ਕਬੀਰ ਜੀ -- SGGS 1123) ਕਿਨਹੀ ਬਨਜਿਆ ਕਾਂਸੀ ਤਾਂਬਾ ਕਿਨਹੀ ਲਉਗ ਸੁਪਾਰੀ ॥ ਸੰਤਹੁ ਬਨਜਿਆ ਨਾਮੁ ਗੋਬਿਦ ਕਾ ਐਸੀ ਖੇਪ ਹਮਾਰੀ ॥੧॥

ਹਰਿ ਕੇ ਨਾਮ ਕੇ ਬਿਆਪਾਰੀ ॥ ਹੀਰਾ ਹਾਥਿ ਚੜਿਆ ਨਿਰਮੋਲਕੁ ਛੂਟਿ ਗਈ ਸੰਸਾਰੀ ॥੧॥ ਰਹਾਉ ॥

ਸਾਚੇ ਲਾਏ ਤਉ ਸਚ ਲਾਗੇ ਸਾਚੇ ਕੇ ਬਿਉਹਾਰੀ ॥ ਸਾਚੀ ਬਸਤੁ ਕੇ ਭਾਰ ਚਲਾਏ ਪਹੁਚੇ ਜਾਇ ਭੰਡਾਰੀ ॥੨॥

ਆਪਹਿ ਰਤਨ ਜਵਾਹਰ ਮਾਨਿਕ ਆਪੈ ਹੈ ਪਾਸਾਰੀ ॥ ਆਪੈ ਦਹ ਦਿਸ ਆਪ ਚਲਾਵੈ ਨਿਹਚਲੁ ਹੈ ਬਿਆਪਾਰੀ ॥੩॥

ਮਨੁ ਕਰਿ ਬੈਲੁ ਸੁਰਤਿ ਕਰਿ ਪੈਡਾ ਗਿਆਨ ਗੋਨਿ ਭਰਿ ਡਾਰੀ ॥ ਕਹਤੁ ਕਬੀਰੁ ਸੁਨਹੁ ਰੇ ਸੰਤਹੁ ਨਿਬਹੀ ਖੇਪ ਹਮਾਰੀ ॥੪॥੨॥

(ਭਗਤ ਕਬੀਰ ਜੀ -- SGGS 1123) ਰੀ ਕਲਵਾਰਿ ਗਵਾਰਿ ਮੂਢ ਮਤਿ ਉਲਟੋ ਪਵਨੁ ਫਿਰਾਵਉ ॥ ਮਨੁ ਮਤਵਾਰ ਮੇਰ ਸਰ ਭਾਠੀ ਅੰਮ੍ਰਿਤ ਧਾਰ ਚੁਆਵਉ ॥੧॥

ਬੋਲਹੁ ਭਈਆ ਰਾਮ ਕੀ ਦੁਹਾਈ ॥ ਪੀਵਹੁ ਸੰਤ ਸਦਾ ਮਤਿ ਦੁਰਲਭ ਸਹਜੇ ਪਿਆਸ ਬੁਝਾਈ ॥੧॥ ਰਹਾਉ ॥

ਭੈ ਬਿਚਿ ਭਾਉ ਭਾਇ ਕੋਊ ਬੂਝਹਿ ਹਰਿ ਰਸੁ ਪਾਵੈ ਭਾਈ ॥ ਜੇਤੇ ਘਟ ਅੰਮ੍ਰਿਤੁ ਸਭ ਹੀ ਮਹਿ ਭਾਵੈ ਤਿਸਹਿ ਪੀਆਈ ॥੨॥

ਨਗਰੀ ਏਕੈ ਨਉ ਦਰਵਾਜੇ ਧਾਵਤੁ ਬਰਜਿ ਰਹਾਈ ॥ ਤ੍ਰਿਕੁਟੀ ਛੂਟੈ ਦਸਵਾ ਦਰੁ ਖੂਲ੍ਹ੍ਹੈ ਤਾ ਮਨੁ ਖੀਵਾ ਭਾਈ ॥੩॥

ਅਭੈ ਪਦ ਪੂਰਿ ਤਾਪ ਤਹ ਨਾਸੇ ਕਹਿ ਕਬੀਰ ਬੀਚਾਰੀ ॥ ਉਬਟ ਚਲੰਤੇ ਇਹੁ ਮਦੁ ਪਾਇਆ ਜੈਸੇ ਖੋਂਦ ਖੁਮਾਰੀ ॥੪॥੩॥

(ਭਗਤ ਕਬੀਰ ਜੀ -- SGGS 1123) ਕਾਮ ਕ੍ਰੋਧ ਤ੍ਰਿਸਨਾ ਕੇ ਲੀਨੇ ਗਤਿ ਨਹੀ ਏਕੈ ਜਾਨੀ ॥ ਫੂਟੀ ਆਖੈ ਕਛੂ ਨ ਸੂਝੈ ਬੂਡਿ ਮੂਏ ਬਿਨੁ ਪਾਨੀ ॥੧॥

ਚਲਤ ਕਤ ਟੇਢੇ ਟੇਢੇ ਟੇਢੇ ॥ ਅਸਤਿ ਚਰਮ ਬਿਸਟਾ ਕੇ ਮੂੰਦੇ ਦੁਰਗੰਧ ਹੀ ਕੇ ਬੇਢੇ ॥੧॥ ਰਹਾਉ ॥

ਰਾਮ ਨ ਜਪਹੁ ਕਵਨ ਭ੍ਰਮ ਭੂਲੇ ਤੁਮ ਤੇ ਕਾਲੁ ਨ ਦੂਰੇ ॥ ਅਨਿਕ ਜਤਨ ਕਰਿ ਇਹੁ ਤਨੁ ਰਾਖਹੁ ਰਹੈ ਅਵਸਥਾ ਪੂਰੇ ॥੨॥

ਆਪਨ ਕੀਆ ਕਛੂ ਨ ਹੋਵੈ ਕਿਆ ਕੋ ਕਰੈ ਪਰਾਨੀ ॥ ਜਾ ਤਿਸੁ ਭਾਵੈ ਸਤਿਗੁਰੁ ਭੇਟੈ ਏਕੋ ਨਾਮੁ ਬਖਾਨੀ ॥੩॥

ਬਲੂਆ ਕੇ ਘਰੂਆ ਮਹਿ ਬਸਤੇ ਫੁਲਵਤ ਦੇਹ ਅਇਆਨੇ ॥ ਕਹੁ ਕਬੀਰ ਜਿਹ ਰਾਮੁ ਨ ਚੇਤਿਓ ਬੂਡੇ ਬਹੁਤੁ ਸਿਆਨੇ ॥੪॥੪॥

(ਭਗਤ ਕਬੀਰ ਜੀ -- SGGS 1124) ਟੇਢੀ ਪਾਗ ਟੇਢੇ ਚਲੇ ਲਾਗੇ ਬੀਰੇ ਖਾਨ ॥ ਭਾਉ ਭਗਤਿ ਸਿਉ ਕਾਜੁ ਨ ਕਛੂਐ ਮੇਰੋ ਕਾਮੁ ਦੀਵਾਨ ॥੧॥

ਰਾਮੁ ਬਿਸਾਰਿਓ ਹੈ ਅਭਿਮਾਨਿ ॥ ਕਨਿਕ ਕਾਮਨੀ ਮਹਾ ਸੁੰਦਰੀ ਪੇਖਿ ਪੇਖਿ ਸਚੁ ਮਾਨਿ ॥੧॥ ਰਹਾਉ ॥

ਲਾਲਚ ਝੂਠ ਬਿਕਾਰ ਮਹਾ ਮਦ ਇਹ ਬਿਧਿ ਅਉਧ ਬਿਹਾਨਿ ॥ ਕਹਿ ਕਬੀਰ ਅੰਤ ਕੀ ਬੇਰ ਆਇ ਲਾਗੋ ਕਾਲੁ ਨਿਦਾਨਿ ॥੨॥੫॥

(ਭਗਤ ਕਬੀਰ ਜੀ -- SGGS 1124) ਚਾਰਿ ਦਿਨ ਅਪਨੀ ਨਉਬਤਿ ਚਲੇ ਬਜਾਇ ॥ ਇਤਨਕੁ ਖਟੀਆ ਗਠੀਆ ਮਟੀਆ ਸੰਗਿ ਨ ਕਛੁ ਲੈ ਜਾਇ ॥੧॥ ਰਹਾਉ ॥

ਦਿਹਰੀ ਬੈਠੀ ਮਿਹਰੀ ਰੋਵੈ ਦੁਆਰੈ ਲਉ ਸੰਗਿ ਮਾਇ ॥ ਮਰਹਟ ਲਗਿ ਸਭੁ ਲੋਗੁ ਕੁਟੰਬੁ ਮਿਲਿ ਹੰਸੁ ਇਕੇਲਾ ਜਾਇ ॥੧॥

ਵੈ ਸੁਤ ਵੈ ਬਿਤ ਵੈ ਪੁਰ ਪਾਟਨ ਬਹੁਰਿ ਨ ਦੇਖੈ ਆਇ ॥ ਕਹਤੁ ਕਬੀਰੁ ਰਾਮੁ ਕੀ ਨ ਸਿਮਰਹੁ ਜਨਮੁ ਅਕਾਰਥੁ ਜਾਇ ॥੨॥੬॥

(ਭਗਤ ਰਵਿਦਾਸ ਜੀ -- SGGS 1124) ਰਾਗੁ ਕੇਦਾਰਾ ਬਾਣੀ ਰਵਿਦਾਸ ਜੀਉ ਕੀ
ੴ ਸਤਿਗੁਰ ਪ੍ਰਸਾਦਿ ॥
ਖਟੁ ਕਰਮ ਕੁਲ ਸੰਜੁਗਤੁ ਹੈ ਹਰਿ ਭਗਤਿ ਹਿਰਦੈ ਨਾਹਿ ॥ ਚਰਨਾਰਬਿੰਦ ਨ ਕਥਾ ਭਾਵੈ ਸੁਪਚ ਤੁਲਿ ਸਮਾਨਿ ॥੧॥

ਰੇ ਚਿਤ ਚੇਤਿ ਚੇਤ ਅਚੇਤ ॥ ਕਾਹੇ ਨ ਬਾਲਮੀਕਹਿ ਦੇਖ ॥ ਕਿਸੁ ਜਾਤਿ ਤੇ ਕਿਹ ਪਦਹਿ ਅਮਰਿਓ ਰਾਮ ਭਗਤਿ ਬਿਸੇਖ ॥੧॥ ਰਹਾਉ ॥

ਸੁਆਨ ਸਤ੍ਰੁ ਅਜਾਤੁ ਸਭ ਤੇ ਕ੍ਰਿਸ੍ਨ ਲਾਵੈ ਹੇਤੁ ॥ ਲੋਗੁ ਬਪੁਰਾ ਕਿਆ ਸਰਾਹੈ ਤੀਨਿ ਲੋਕ ਪ੍ਰਵੇਸ ॥੨॥

ਅਜਾਮਲੁ ਪਿੰਗੁਲਾ ਲੁਭਤੁ ਕੁੰਚਰੁ ਗਏ ਹਰਿ ਕੈ ਪਾਸਿ ॥ ਐਸੇ ਦੁਰਮਤਿ ਨਿਸਤਰੇ ਤੂ ਕਿਉ ਨ ਤਰਹਿ ਰਵਿਦਾਸ ॥੩॥੧॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates