ਰਾਗ ਮਾਝ - ਬਾਣੀ ਸ਼ਬਦ, Raag Majh - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਰਾਮਦਾਸ ਜੀ -- SGGS 94) ਰਾਗੁ ਮਾਝ ਚਉਪਦੇ ਘਰੁ ੧ ਮਹਲਾ ੪
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਹਰਿ ਹਰਿ ਨਾਮੁ ਮੈ ਹਰਿ ਮਨਿ ਭਾਇਆ ॥ ਵਡਭਾਗੀ ਹਰਿ ਨਾਮੁ ਧਿਆਇਆ ॥ ਗੁਰਿ ਪੂਰੈ ਹਰਿ ਨਾਮ ਸਿਧਿ ਪਾਈ ਕੋ ਵਿਰਲਾ ਗੁਰਮਤਿ ਚਲੈ ਜੀਉ ॥੧॥

ਮੈ ਹਰਿ ਹਰਿ ਖਰਚੁ ਲਇਆ ਬੰਨਿ ਪਲੈ ॥ ਮੇਰਾ ਪ੍ਰਾਣ ਸਖਾਈ ਸਦਾ ਨਾਲਿ ਚਲੈ ॥ ਗੁਰਿ ਪੂਰੈ ਹਰਿ ਨਾਮੁ ਦਿੜਾਇਆ ਹਰਿ ਨਿਹਚਲੁ ਹਰਿ ਧਨੁ ਪਲੈ ਜੀਉ ॥੨॥

ਹਰਿ ਹਰਿ ਸਜਣੁ ਮੇਰਾ ਪ੍ਰੀਤਮੁ ਰਾਇਆ ॥ ਕੋਈ ਆਣਿ ਮਿਲਾਵੈ ਮੇਰੇ ਪ੍ਰਾਣ ਜੀਵਾਇਆ ॥ ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥

ਸਤਿਗੁਰੁ ਮਿਤ੍ਰੁ ਮੇਰਾ ਬਾਲ ਸਖਾਈ ॥ ਹਉ ਰਹਿ ਨ ਸਕਾ ਬਿਨੁ ਦੇਖੇ ਮੇਰੀ ਮਾਈ ॥ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਜਨ ਨਾਨਕ ਹਰਿ ਧਨੁ ਪਲੈ ਜੀਉ ॥੪॥੧॥

(ਗੁਰੂ ਰਾਮਦਾਸ ਜੀ -- SGGS 94) ਮਾਝ ਮਹਲਾ ੪ ॥
ਮਧੁਸੂਦਨ ਮੇਰੇ ਮਨ ਤਨ ਪ੍ਰਾਨਾ ॥ ਹਉ ਹਰਿ ਬਿਨੁ ਦੂਜਾ ਅਵਰੁ ਨ ਜਾਨਾ ॥ ਕੋਈ ਸਜਣੁ ਸੰਤੁ ਮਿਲੈ ਵਡਭਾਗੀ ਮੈ ਹਰਿ ਪ੍ਰਭੁ ਪਿਆਰਾ ਦਸੈ ਜੀਉ ॥੧॥

ਹਉ ਮਨੁ ਤਨੁ ਖੋਜੀ ਭਾਲਿ ਭਾਲਾਈ ॥ ਕਿਉ ਪਿਆਰਾ ਪ੍ਰੀਤਮੁ ਮਿਲੈ ਮੇਰੀ ਮਾਈ ॥ ਮਿਲਿ ਸਤਸੰਗਤਿ ਖੋਜੁ ਦਸਾਈ ਵਿਚਿ ਸੰਗਤਿ ਹਰਿ ਪ੍ਰਭੁ ਵਸੈ ਜੀਉ ॥੨॥

ਮੇਰਾ ਪਿਆਰਾ ਪ੍ਰੀਤਮੁ ਸਤਿਗੁਰੁ ਰਖਵਾਲਾ ॥ ਹਮ ਬਾਰਿਕ ਦੀਨ ਕਰਹੁ ਪ੍ਰਤਿਪਾਲਾ ॥ ਮੇਰਾ ਮਾਤ ਪਿਤਾ ਗੁਰੁ ਸਤਿਗੁਰੁ ਪੂਰਾ ਗੁਰ ਜਲ ਮਿਲਿ ਕਮਲੁ ਵਿਗਸੈ ਜੀਉ ॥੩॥

ਮੈ ਬਿਨੁ ਗੁਰ ਦੇਖੇ ਨੀਦ ਨ ਆਵੈ ॥ ਮੇਰੇ ਮਨ ਤਨਿ ਵੇਦਨ ਗੁਰ ਬਿਰਹੁ ਲਗਾਵੈ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਜਨ ਨਾਨਕ ਗੁਰ ਮਿਲਿ ਰਹਸੈ ਜੀਉ ॥੪॥੨॥

(ਗੁਰੂ ਰਾਮਦਾਸ ਜੀ -- SGGS 95) ਮਾਝ ਮਹਲਾ ੪ ॥
ਹਰਿ ਗੁਣ ਪੜੀਐ ਹਰਿ ਗੁਣ ਗੁਣੀਐ ॥ ਹਰਿ ਹਰਿ ਨਾਮ ਕਥਾ ਨਿਤ ਸੁਣੀਐ ॥ ਮਿਲਿ ਸਤਸੰਗਤਿ ਹਰਿ ਗੁਣ ਗਾਏ ਜਗੁ ਭਉਜਲੁ ਦੁਤਰੁ ਤਰੀਐ ਜੀਉ ॥੧॥

ਆਉ ਸਖੀ ਹਰਿ ਮੇਲੁ ਕਰੇਹਾ ॥ ਮੇਰੇ ਪ੍ਰੀਤਮ ਕਾ ਮੈ ਦੇਇ ਸਨੇਹਾ ॥ ਮੇਰਾ ਮਿਤ੍ਰੁ ਸਖਾ ਸੋ ਪ੍ਰੀਤਮੁ ਭਾਈ ਮੈ ਦਸੇ ਹਰਿ ਨਰਹਰੀਐ ਜੀਉ ॥੨॥

ਮੇਰੀ ਬੇਦਨ ਹਰਿ ਗੁਰੁ ਪੂਰਾ ਜਾਣੈ ॥ ਹਉ ਰਹਿ ਨ ਸਕਾ ਬਿਨੁ ਨਾਮ ਵਖਾਣੇ ॥ ਮੈ ਅਉਖਧੁ ਮੰਤ੍ਰੁ ਦੀਜੈ ਗੁਰ ਪੂਰੇ ਮੈ ਹਰਿ ਹਰਿ ਨਾਮਿ ਉਧਰੀਐ ਜੀਉ ॥੩॥

ਹਮ ਚਾਤ੍ਰਿਕ ਦੀਨ ਸਤਿਗੁਰ ਸਰਣਾਈ ॥ ਹਰਿ ਹਰਿ ਨਾਮੁ ਬੂੰਦ ਮੁਖਿ ਪਾਈ ॥ ਹਰਿ ਜਲਨਿਧਿ ਹਮ ਜਲ ਕੇ ਮੀਨੇ ਜਨ ਨਾਨਕ ਜਲ ਬਿਨੁ ਮਰੀਐ ਜੀਉ ॥੪॥੩॥

(ਗੁਰੂ ਰਾਮਦਾਸ ਜੀ -- SGGS 95) ਮਾਝ ਮਹਲਾ ੪ ॥
ਹਰਿ ਜਨ ਸੰਤ ਮਿਲਹੁ ਮੇਰੇ ਭਾਈ ॥ ਮੇਰਾ ਹਰਿ ਪ੍ਰਭੁ ਦਸਹੁ ਮੈ ਭੁਖ ਲਗਾਈ ॥ ਮੇਰੀ ਸਰਧਾ ਪੂਰਿ ਜਗਜੀਵਨ ਦਾਤੇ ਮਿਲਿ ਹਰਿ ਦਰਸਨਿ ਮਨੁ ਭੀਜੈ ਜੀਉ ॥੧॥

ਮਿਲਿ ਸਤਸੰਗਿ ਬੋਲੀ ਹਰਿ ਬਾਣੀ ॥ ਹਰਿ ਹਰਿ ਕਥਾ ਮੇਰੈ ਮਨਿ ਭਾਣੀ ॥ ਹਰਿ ਹਰਿ ਅੰਮ੍ਰਿਤੁ ਹਰਿ ਮਨਿ ਭਾਵੈ ਮਿਲਿ ਸਤਿਗੁਰ ਅੰਮ੍ਰਿਤੁ ਪੀਜੈ ਜੀਉ ॥੨॥

ਵਡਭਾਗੀ ਹਰਿ ਸੰਗਤਿ ਪਾਵਹਿ ॥ ਭਾਗਹੀਨ ਭ੍ਰਮਿ ਚੋਟਾ ਖਾਵਹਿ ॥ ਬਿਨੁ ਭਾਗਾ ਸਤਸੰਗੁ ਨ ਲਭੈ ਬਿਨੁ ਸੰਗਤਿ ਮੈਲੁ ਭਰੀਜੈ ਜੀਉ ॥੩॥

ਮੈ ਆਇ ਮਿਲਹੁ ਜਗਜੀਵਨ ਪਿਆਰੇ ॥ ਹਰਿ ਹਰਿ ਨਾਮੁ ਦਇਆ ਮਨਿ ਧਾਰੇ ॥ ਗੁਰਮਤਿ ਨਾਮੁ ਮੀਠਾ ਮਨਿ ਭਾਇਆ ਜਨ ਨਾਨਕ ਨਾਮਿ ਮਨੁ ਭੀਜੈ ਜੀਉ ॥੪॥੪॥

(ਗੁਰੂ ਰਾਮਦਾਸ ਜੀ -- SGGS 95) ਮਾਝ ਮਹਲਾ ੪ ॥
ਹਰਿ ਗੁਰ ਗਿਆਨੁ ਹਰਿ ਰਸੁ ਹਰਿ ਪਾਇਆ ॥ ਮਨੁ ਹਰਿ ਰੰਗਿ ਰਾਤਾ ਹਰਿ ਰਸੁ ਪੀਆਇਆ ॥ ਹਰਿ ਹਰਿ ਨਾਮੁ ਮੁਖਿ ਹਰਿ ਹਰਿ ਬੋਲੀ ਮਨੁ ਹਰਿ ਰਸਿ ਟੁਲਿ ਟੁਲਿ ਪਉਦਾ ਜੀਉ ॥੧॥

ਆਵਹੁ ਸੰਤ ਮੈ ਗਲਿ ਮੇਲਾਈਐ ॥ ਮੇਰੇ ਪ੍ਰੀਤਮ ਕੀ ਮੈ ਕਥਾ ਸੁਣਾਈਐ ॥ ਹਰਿ ਕੇ ਸੰਤ ਮਿਲਹੁ ਮਨੁ ਦੇਵਾ ਜੋ ਗੁਰਬਾਣੀ ਮੁਖਿ ਚਉਦਾ ਜੀਉ ॥੨॥

ਵਡਭਾਗੀ ਹਰਿ ਸੰਤੁ ਮਿਲਾਇਆ ॥ ਗੁਰਿ ਪੂਰੈ ਹਰਿ ਰਸੁ ਮੁਖਿ ਪਾਇਆ ॥ ਭਾਗਹੀਨ ਸਤਿਗੁਰੁ ਨਹੀ ਪਾਇਆ ਮਨਮੁਖੁ ਗਰਭ ਜੂਨੀ ਨਿਤਿ ਪਉਦਾ ਜੀਉ ॥੩॥

ਆਪਿ ਦਇਆਲਿ ਦਇਆ ਪ੍ਰਭਿ ਧਾਰੀ ॥ ਮਲੁ ਹਉਮੈ ਬਿਖਿਆ ਸਭ ਨਿਵਾਰੀ ॥ ਨਾਨਕ ਹਟ ਪਟਣ ਵਿਚਿ ਕਾਂਇਆ ਹਰਿ ਲੈਂਦੇ ਗੁਰਮੁਖਿ ਸਉਦਾ ਜੀਉ ॥੪॥੫॥

(ਗੁਰੂ ਰਾਮਦਾਸ ਜੀ -- SGGS 95) ਮਾਝ ਮਹਲਾ ੪ ॥
ਹਉ ਗੁਣ ਗੋਵਿੰਦ ਹਰਿ ਨਾਮੁ ਧਿਆਈ ॥ ਮਿਲਿ ਸੰਗਤਿ ਮਨਿ ਨਾਮੁ ਵਸਾਈ ॥ ਹਰਿ ਪ੍ਰਭ ਅਗਮ ਅਗੋਚਰ ਸੁਆਮੀ ਮਿਲਿ ਸਤਿਗੁਰ ਹਰਿ ਰਸੁ ਕੀਚੈ ਜੀਉ ॥੧॥

ਧਨੁ ਧਨੁ ਹਰਿ ਜਨ ਜਿਨਿ ਹਰਿ ਪ੍ਰਭੁ ਜਾਤਾ ॥ ਜਾਇ ਪੁਛਾ ਜਨ ਹਰਿ ਕੀ ਬਾਤਾ ॥ ਪਾਵ ਮਲੋਵਾ ਮਲਿ ਮਲਿ ਧੋਵਾ ਮਿਲਿ ਹਰਿ ਜਨ ਹਰਿ ਰਸੁ ਪੀਚੈ ਜੀਉ ॥੨॥

ਸਤਿਗੁਰ ਦਾਤੈ ਨਾਮੁ ਦਿੜਾਇਆ ॥ ਵਡਭਾਗੀ ਗੁਰ ਦਰਸਨੁ ਪਾਇਆ ॥ ਅੰਮ੍ਰਿਤ ਰਸੁ ਸਚੁ ਅੰਮ੍ਰਿਤੁ ਬੋਲੀ ਗੁਰਿ ਪੂਰੈ ਅੰਮ੍ਰਿਤੁ ਲੀਚੈ ਜੀਉ ॥੩॥

ਹਰਿ ਸਤਸੰਗਤਿ ਸਤ ਪੁਰਖੁ ਮਿਲਾਈਐ ॥ ਮਿਲਿ ਸਤਸੰਗਤਿ ਹਰਿ ਨਾਮੁ ਧਿਆਈਐ ॥ ਨਾਨਕ ਹਰਿ ਕਥਾ ਸੁਣੀ ਮੁਖਿ ਬੋਲੀ ਗੁਰਮਤਿ ਹਰਿ ਨਾਮਿ ਪਰੀਚੈ ਜੀਉ ॥੪॥੬॥

(ਗੁਰੂ ਰਾਮਦਾਸ ਜੀ -- SGGS 96) ਮਾਝ ਮਹਲਾ ੪ ॥
ਆਵਹੁ ਭੈਣੇ ਤੁਸੀ ਮਿਲਹੁ ਪਿਆਰੀਆ ॥ ਜੋ ਮੇਰਾ ਪ੍ਰੀਤਮੁ ਦਸੇ ਤਿਸ ਕੈ ਹਉ ਵਾਰੀਆ ॥ ਮਿਲਿ ਸਤਸੰਗਤਿ ਲਧਾ ਹਰਿ ਸਜਣੁ ਹਉ ਸਤਿਗੁਰ ਵਿਟਹੁ ਘੁਮਾਈਆ ਜੀਉ ॥੧॥

ਜਹ ਜਹ ਦੇਖਾ ਤਹ ਤਹ ਸੁਆਮੀ ॥ ਤੂ ਘਟਿ ਘਟਿ ਰਵਿਆ ਅੰਤਰਜਾਮੀ ॥ ਗੁਰਿ ਪੂਰੈ ਹਰਿ ਨਾਲਿ ਦਿਖਾਲਿਆ ਹਉ ਸਤਿਗੁਰ ਵਿਟਹੁ ਸਦ ਵਾਰਿਆ ਜੀਉ ॥੨॥

ਏਕੋ ਪਵਣੁ ਮਾਟੀ ਸਭ ਏਕਾ ਸਭ ਏਕਾ ਜੋਤਿ ਸਬਾਈਆ ॥ ਸਭ ਇਕਾ ਜੋਤਿ ਵਰਤੈ ਭਿਨਿ ਭਿਨਿ ਨ ਰਲਈ ਕਿਸੈ ਦੀ ਰਲਾਈਆ ॥ ਗੁਰ ਪਰਸਾਦੀ ਇਕੁ ਨਦਰੀ ਆਇਆ ਹਉ ਸਤਿਗੁਰ ਵਿਟਹੁ ਵਤਾਇਆ ਜੀਉ ॥੩॥

ਜਨੁ ਨਾਨਕੁ ਬੋਲੈ ਅੰਮ੍ਰਿਤ ਬਾਣੀ ॥ ਗੁਰਸਿਖਾਂ ਕੈ ਮਨਿ ਪਿਆਰੀ ਭਾਣੀ ॥ ਉਪਦੇਸੁ ਕਰੇ ਗੁਰੁ ਸਤਿਗੁਰੁ ਪੂਰਾ ਗੁਰੁ ਸਤਿਗੁਰੁ ਪਰਉਪਕਾਰੀਆ ਜੀਉ ॥੪॥੭॥

ਸਤ ਚਉਪਦੇ ਮਹਲੇ ਚਉਥੇ ਕੇ ॥

(ਗੁਰੂ ਅਰਜਨ ਦੇਵ ਜੀ -- SGGS 96) ਮਾਝ ਮਹਲਾ ੫ ਚਉਪਦੇ ਘਰੁ ੧ ॥
ਮੇਰਾ ਮਨੁ ਲੋਚੈ ਗੁਰ ਦਰਸਨ ਤਾਈ ॥ ਬਿਲਪ ਕਰੇ ਚਾਤ੍ਰਿਕ ਕੀ ਨਿਆਈ ॥ ਤ੍ਰਿਖਾ ਨ ਉਤਰੈ ਸਾਂਤਿ ਨ ਆਵੈ ਬਿਨੁ ਦਰਸਨ ਸੰਤ ਪਿਆਰੇ ਜੀਉ ॥੧॥

ਹਉ ਘੋਲੀ ਜੀਉ ਘੋਲਿ ਘੁਮਾਈ ਗੁਰ ਦਰਸਨ ਸੰਤ ਪਿਆਰੇ ਜੀਉ ॥੧॥ ਰਹਾਉ ॥

ਤੇਰਾ ਮੁਖੁ ਸੁਹਾਵਾ ਜੀਉ ਸਹਜ ਧੁਨਿ ਬਾਣੀ ॥ ਚਿਰੁ ਹੋਆ ਦੇਖੇ ਸਾਰਿੰਗਪਾਣੀ ॥ ਧੰਨੁ ਸੁ ਦੇਸੁ ਜਹਾ ਤੂੰ ਵਸਿਆ ਮੇਰੇ ਸਜਣ ਮੀਤ ਮੁਰਾਰੇ ਜੀਉ ॥੨॥

ਹਉ ਘੋਲੀ ਹਉ ਘੋਲਿ ਘੁਮਾਈ ਗੁਰ ਸਜਣ ਮੀਤ ਮੁਰਾਰੇ ਜੀਉ ॥੧॥ ਰਹਾਉ ॥

ਇਕ ਘੜੀ ਨ ਮਿਲਤੇ ਤਾ ਕਲਿਜੁਗੁ ਹੋਤਾ ॥ ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ ॥ ਮੋਹਿ ਰੈਣਿ ਨ ਵਿਹਾਵੈ ਨੀਦ ਨ ਆਵੈ ਬਿਨੁ ਦੇਖੇ ਗੁਰ ਦਰਬਾਰੇ ਜੀਉ ॥੩॥

ਹਉ ਘੋਲੀ ਜੀਉ ਘੋਲਿ ਘੁਮਾਈ ਤਿਸੁ ਸਚੇ ਗੁਰ ਦਰਬਾਰੇ ਜੀਉ ॥੧॥ ਰਹਾਉ ॥

ਭਾਗੁ ਹੋਆ ਗੁਰਿ ਸੰਤੁ ਮਿਲਾਇਆ ॥ ਪ੍ਰਭੁ ਅਬਿਨਾਸੀ ਘਰ ਮਹਿ ਪਾਇਆ ॥ ਸੇਵ ਕਰੀ ਪਲੁ ਚਸਾ ਨ ਵਿਛੁੜਾ ਜਨ ਨਾਨਕ ਦਾਸ ਤੁਮਾਰੇ ਜੀਉ ॥੪॥

ਹਉ ਘੋਲੀ ਜੀਉ ਘੋਲਿ ਘੁਮਾਈ ਜਨ ਨਾਨਕ ਦਾਸ ਤੁਮਾਰੇ ਜੀਉ ॥ ਰਹਾਉ ॥੧॥੮॥

(ਗੁਰੂ ਅਰਜਨ ਦੇਵ ਜੀ -- SGGS 97) ਰਾਗੁ ਮਾਝ ਮਹਲਾ ੫ ॥
ਸਾ ਰੁਤਿ ਸੁਹਾਵੀ ਜਿਤੁ ਤੁਧੁ ਸਮਾਲੀ ॥ ਸੋ ਕੰਮੁ ਸੁਹੇਲਾ ਜੋ ਤੇਰੀ ਘਾਲੀ ॥ ਸੋ ਰਿਦਾ ਸੁਹੇਲਾ ਜਿਤੁ ਰਿਦੈ ਤੂੰ ਵੁਠਾ ਸਭਨਾ ਕੇ ਦਾਤਾਰਾ ਜੀਉ ॥੧॥

ਤੂੰ ਸਾਝਾ ਸਾਹਿਬੁ ਬਾਪੁ ਹਮਾਰਾ ॥ ਨਉ ਨਿਧਿ ਤੇਰੈ ਅਖੁਟ ਭੰਡਾਰਾ ॥ ਜਿਸੁ ਤੂੰ ਦੇਹਿ ਸੁ ਤ੍ਰਿਪਤਿ ਅਘਾਵੈ ਸੋਈ ਭਗਤੁ ਤੁਮਾਰਾ ਜੀਉ ॥੨॥

ਸਭੁ ਕੋ ਆਸੈ ਤੇਰੀ ਬੈਠਾ ॥ ਘਟ ਘਟ ਅੰਤਰਿ ਤੂੰਹੈ ਵੁਠਾ ॥ ਸਭੇ ਸਾਝੀਵਾਲ ਸਦਾਇਨਿ ਤੂੰ ਕਿਸੈ ਨ ਦਿਸਹਿ ਬਾਹਰਾ ਜੀਉ ॥੩॥

ਤੂੰ ਆਪੇ ਗੁਰਮੁਖਿ ਮੁਕਤਿ ਕਰਾਇਹਿ ॥ ਤੂੰ ਆਪੇ ਮਨਮੁਖਿ ਜਨਮਿ ਭਵਾਇਹਿ ॥ ਨਾਨਕ ਦਾਸ ਤੇਰੈ ਬਲਿਹਾਰੈ ਸਭੁ ਤੇਰਾ ਖੇਲੁ ਦਸਾਹਰਾ ਜੀਉ ॥੪॥੨॥੯॥

(ਗੁਰੂ ਅਰਜਨ ਦੇਵ ਜੀ -- SGGS 97) ਮਾਝ ਮਹਲਾ ੫ ॥
ਅਨਹਦੁ ਵਾਜੈ ਸਹਜਿ ਸੁਹੇਲਾ ॥ ਸਬਦਿ ਅਨੰਦ ਕਰੇ ਸਦ ਕੇਲਾ ॥ ਸਹਜ ਗੁਫਾ ਮਹਿ ਤਾੜੀ ਲਾਈ ਆਸਣੁ ਊਚ ਸਵਾਰਿਆ ਜੀਉ ॥੧॥

ਫਿਰਿ ਘਿਰਿ ਅਪੁਨੇ ਗ੍ਰਿਹ ਮਹਿ ਆਇਆ ॥ ਜੋ ਲੋੜੀਦਾ ਸੋਈ ਪਾਇਆ ॥ ਤ੍ਰਿਪਤਿ ਅਘਾਇ ਰਹਿਆ ਹੈ ਸੰਤਹੁ ਗੁਰਿ ਅਨਭਉ ਪੁਰਖੁ ਦਿਖਾਰਿਆ ਜੀਉ ॥੨॥

ਆਪੇ ਰਾਜਨੁ ਆਪੇ ਲੋਗਾ ॥ ਆਪਿ ਨਿਰਬਾਣੀ ਆਪੇ ਭੋਗਾ ॥ ਆਪੇ ਤਖਤਿ ਬਹੈ ਸਚੁ ਨਿਆਈ ਸਭ ਚੂਕੀ ਕੂਕ ਪੁਕਾਰਿਆ ਜੀਉ ॥੩॥

ਜੇਹਾ ਡਿਠਾ ਮੈ ਤੇਹੋ ਕਹਿਆ ॥ ਤਿਸੁ ਰਸੁ ਆਇਆ ਜਿਨਿ ਭੇਦੁ ਲਹਿਆ ॥ ਜੋਤੀ ਜੋਤਿ ਮਿਲੀ ਸੁਖੁ ਪਾਇਆ ਜਨ ਨਾਨਕ ਇਕੁ ਪਸਾਰਿਆ ਜੀਉ ॥੪॥੩॥੧੦॥

(ਗੁਰੂ ਅਰਜਨ ਦੇਵ ਜੀ -- SGGS 97) ਮਾਝ ਮਹਲਾ ੫ ॥
ਜਿਤੁ ਘਰਿ ਪਿਰਿ ਸੋਹਾਗੁ ਬਣਾਇਆ ॥ ਤਿਤੁ ਘਰਿ ਸਖੀਏ ਮੰਗਲੁ ਗਾਇਆ ॥ ਅਨਦ ਬਿਨੋਦ ਤਿਤੈ ਘਰਿ ਸੋਹਹਿ ਜੋ ਧਨ ਕੰਤਿ ਸਿਗਾਰੀ ਜੀਉ ॥੧॥

ਸਾ ਗੁਣਵੰਤੀ ਸਾ ਵਡਭਾਗਣਿ ॥ ਪੁਤ੍ਰਵੰਤੀ ਸੀਲਵੰਤਿ ਸੋਹਾਗਣਿ ॥ ਰੂਪਵੰਤਿ ਸਾ ਸੁਘੜਿ ਬਿਚਖਣਿ ਜੋ ਧਨ ਕੰਤ ਪਿਆਰੀ ਜੀਉ ॥੨॥

ਅਚਾਰਵੰਤਿ ਸਾਈ ਪਰਧਾਨੇ ॥ ਸਭ ਸਿੰਗਾਰ ਬਣੇ ਤਿਸੁ ਗਿਆਨੇ ॥ ਸਾ ਕੁਲਵੰਤੀ ਸਾ ਸਭਰਾਈ ਜੋ ਪਿਰਿ ਕੈ ਰੰਗਿ ਸਵਾਰੀ ਜੀਉ ॥੩॥

ਮਹਿਮਾ ਤਿਸ ਕੀ ਕਹਣੁ ਨ ਜਾਏ ॥ ਜੋ ਪਿਰਿ ਮੇਲਿ ਲਈ ਅੰਗਿ ਲਾਏ ॥ ਥਿਰੁ ਸੁਹਾਗੁ ਵਰੁ ਅਗਮੁ ਅਗੋਚਰੁ ਜਨ ਨਾਨਕ ਪ੍ਰੇਮ ਸਾਧਾਰੀ ਜੀਉ ॥੪॥੪॥੧੧॥

(ਗੁਰੂ ਅਰਜਨ ਦੇਵ ਜੀ -- SGGS 98) ਮਾਝ ਮਹਲਾ ੫ ॥
ਖੋਜਤ ਖੋਜਤ ਦਰਸਨ ਚਾਹੇ ॥ ਭਾਤਿ ਭਾਤਿ ਬਨ ਬਨ ਅਵਗਾਹੇ ॥ ਨਿਰਗੁਣੁ ਸਰਗੁਣੁ ਹਰਿ ਹਰਿ ਮੇਰਾ ਕੋਈ ਹੈ ਜੀਉ ਆਣਿ ਮਿਲਾਵੈ ਜੀਉ ॥੧॥

ਖਟੁ ਸਾਸਤ ਬਿਚਰਤ ਮੁਖਿ ਗਿਆਨਾ ॥ ਪੂਜਾ ਤਿਲਕੁ ਤੀਰਥ ਇਸਨਾਨਾ ॥ ਨਿਵਲੀ ਕਰਮ ਆਸਨ ਚਉਰਾਸੀਹ ਇਨ ਮਹਿ ਸਾਂਤਿ ਨ ਆਵੈ ਜੀਉ ॥੨॥

ਅਨਿਕ ਬਰਖ ਕੀਏ ਜਪ ਤਾਪਾ ॥ ਗਵਨੁ ਕੀਆ ਧਰਤੀ ਭਰਮਾਤਾ ॥ ਇਕੁ ਖਿਨੁ ਹਿਰਦੈ ਸਾਂਤਿ ਨ ਆਵੈ ਜੋਗੀ ਬਹੁੜਿ ਬਹੁੜਿ ਉਠਿ ਧਾਵੈ ਜੀਉ ॥੩॥

ਕਰਿ ਕਿਰਪਾ ਮੋਹਿ ਸਾਧੁ ਮਿਲਾਇਆ ॥ ਮਨੁ ਤਨੁ ਸੀਤਲੁ ਧੀਰਜੁ ਪਾਇਆ ॥ ਪ੍ਰਭੁ ਅਬਿਨਾਸੀ ਬਸਿਆ ਘਟ ਭੀਤਰਿ ਹਰਿ ਮੰਗਲੁ ਨਾਨਕੁ ਗਾਵੈ ਜੀਉ ॥੪॥੫॥੧੨॥

(ਗੁਰੂ ਅਰਜਨ ਦੇਵ ਜੀ -- SGGS 98) ਮਾਝ ਮਹਲਾ ੫ ॥
ਪਾਰਬ੍ਰਹਮ ਅਪਰੰਪਰ ਦੇਵਾ ॥ ਅਗਮ ਅਗੋਚਰ ਅਲਖ ਅਭੇਵਾ ॥ ਦੀਨ ਦਇਆਲ ਗੋਪਾਲ ਗੋਬਿੰਦਾ ਹਰਿ ਧਿਆਵਹੁ ਗੁਰਮੁਖਿ ਗਾਤੀ ਜੀਉ ॥੧॥

ਗੁਰਮੁਖਿ ਮਧੁਸੂਦਨੁ ਨਿਸਤਾਰੇ ॥ ਗੁਰਮੁਖਿ ਸੰਗੀ ਕ੍ਰਿਸਨ ਮੁਰਾਰੇ ॥ ਦਇਆਲ ਦਮੋਦਰੁ ਗੁਰਮੁਖਿ ਪਾਈਐ ਹੋਰਤੁ ਕਿਤੈ ਨ ਭਾਤੀ ਜੀਉ ॥੨॥

ਨਿਰਹਾਰੀ ਕੇਸਵ ਨਿਰਵੈਰਾ ॥ ਕੋਟਿ ਜਨਾ ਜਾ ਕੇ ਪੂਜਹਿ ਪੈਰਾ ॥ ਗੁਰਮੁਖਿ ਹਿਰਦੈ ਜਾ ਕੈ ਹਰਿ ਹਰਿ ਸੋਈ ਭਗਤੁ ਇਕਾਤੀ ਜੀਉ ॥੩॥

ਅਮੋਘ ਦਰਸਨ ਬੇਅੰਤ ਅਪਾਰਾ ॥ ਵਡ ਸਮਰਥੁ ਸਦਾ ਦਾਤਾਰਾ ॥ ਗੁਰਮੁਖਿ ਨਾਮੁ ਜਪੀਐ ਤਿਤੁ ਤਰੀਐ ਗਤਿ ਨਾਨਕ ਵਿਰਲੀ ਜਾਤੀ ਜੀਉ ॥੪॥੬॥੧੩॥

(ਗੁਰੂ ਅਰਜਨ ਦੇਵ ਜੀ -- SGGS 98) ਮਾਝ ਮਹਲਾ ੫ ॥
ਕਹਿਆ ਕਰਣਾ ਦਿਤਾ ਲੈਣਾ ॥ ਗਰੀਬਾ ਅਨਾਥਾ ਤੇਰਾ ਮਾਣਾ ॥ ਸਭ ਕਿਛੁ ਤੂੰਹੈ ਤੂੰਹੈ ਮੇਰੇ ਪਿਆਰੇ ਤੇਰੀ ਕੁਦਰਤਿ ਕਉ ਬਲਿ ਜਾਈ ਜੀਉ ॥੧॥

ਭਾਣੈ ਉਝੜ ਭਾਣੈ ਰਾਹਾ ॥ ਭਾਣੈ ਹਰਿ ਗੁਣ ਗੁਰਮੁਖਿ ਗਾਵਾਹਾ ॥ ਭਾਣੈ ਭਰਮਿ ਭਵੈ ਬਹੁ ਜੂਨੀ ਸਭ ਕਿਛੁ ਤਿਸੈ ਰਜਾਈ ਜੀਉ ॥੨॥

ਨਾ ਕੋ ਮੂਰਖੁ ਨਾ ਕੋ ਸਿਆਣਾ ॥ ਵਰਤੈ ਸਭ ਕਿਛੁ ਤੇਰਾ ਭਾਣਾ ॥ ਅਗਮ ਅਗੋਚਰ ਬੇਅੰਤ ਅਥਾਹਾ ਤੇਰੀ ਕੀਮਤਿ ਕਹਣੁ ਨ ਜਾਈ ਜੀਉ ॥੩॥

ਖਾਕੁ ਸੰਤਨ ਕੀ ਦੇਹੁ ਪਿਆਰੇ ॥ ਆਇ ਪਇਆ ਹਰਿ ਤੇਰੈ ਦੁਆਰੈ ॥ ਦਰਸਨੁ ਪੇਖਤ ਮਨੁ ਆਘਾਵੈ ਨਾਨਕ ਮਿਲਣੁ ਸੁਭਾਈ ਜੀਉ ॥੪॥੭॥੧੪॥

(ਗੁਰੂ ਅਰਜਨ ਦੇਵ ਜੀ -- SGGS 98) ਮਾਝ ਮਹਲਾ ੫ ॥
ਦੁਖੁ ਤਦੇ ਜਾ ਵਿਸਰਿ ਜਾਵੈ ॥ ਭੁਖ ਵਿਆਪੈ ਬਹੁ ਬਿਧਿ ਧਾਵੈ ॥ ਸਿਮਰਤ ਨਾਮੁ ਸਦਾ ਸੁਹੇਲਾ ਜਿਸੁ ਦੇਵੈ ਦੀਨ ਦਇਆਲਾ ਜੀਉ ॥੧॥

ਸਤਿਗੁਰੁ ਮੇਰਾ ਵਡ ਸਮਰਥਾ ॥ ਜੀਇ ਸਮਾਲੀ ਤਾ ਸਭੁ ਦੁਖੁ ਲਥਾ ॥ ਚਿੰਤਾ ਰੋਗੁ ਗਈ ਹਉ ਪੀੜਾ ਆਪਿ ਕਰੇ ਪ੍ਰਤਿਪਾਲਾ ਜੀਉ ॥੨॥

ਬਾਰਿਕ ਵਾਂਗੀ ਹਉ ਸਭ ਕਿਛੁ ਮੰਗਾ ॥ ਦੇਦੇ ਤੋਟਿ ਨਾਹੀ ਪ੍ਰਭ ਰੰਗਾ ॥ ਪੈਰੀ ਪੈ ਪੈ ਬਹੁਤੁ ਮਨਾਈ ਦੀਨ ਦਇਆਲ ਗੋਪਾਲਾ ਜੀਉ ॥੩॥

ਹਉ ਬਲਿਹਾਰੀ ਸਤਿਗੁਰ ਪੂਰੇ ॥ ਜਿਨਿ ਬੰਧਨ ਕਾਟੇ ਸਗਲੇ ਮੇਰੇ ॥ ਹਿਰਦੈ ਨਾਮੁ ਦੇ ਨਿਰਮਲ ਕੀਏ ਨਾਨਕ ਰੰਗਿ ਰਸਾਲਾ ਜੀਉ ॥੪॥੮॥੧੫॥

(ਗੁਰੂ ਅਰਜਨ ਦੇਵ ਜੀ -- SGGS 99) ਮਾਝ ਮਹਲਾ ੫ ॥
ਲਾਲ ਗੋਪਾਲ ਦਇਆਲ ਰੰਗੀਲੇ ॥ ਗਹਿਰ ਗੰਭੀਰ ਬੇਅੰਤ ਗੋਵਿੰਦੇ ॥ ਊਚ ਅਥਾਹ ਬੇਅੰਤ ਸੁਆਮੀ ਸਿਮਰਿ ਸਿਮਰਿ ਹਉ ਜੀਵਾਂ ਜੀਉ ॥੧॥

ਦੁਖ ਭੰਜਨ ਨਿਧਾਨ ਅਮੋਲੇ ॥ ਨਿਰਭਉ ਨਿਰਵੈਰ ਅਥਾਹ ਅਤੋਲੇ ॥ ਅਕਾਲ ਮੂਰਤਿ ਅਜੂਨੀ ਸੰਭੌ ਮਨ ਸਿਮਰਤ ਠੰਢਾ ਥੀਵਾਂ ਜੀਉ ॥੨॥

ਸਦਾ ਸੰਗੀ ਹਰਿ ਰੰਗ ਗੋਪਾਲਾ ॥ ਊਚ ਨੀਚ ਕਰੇ ਪ੍ਰਤਿਪਾਲਾ ॥ ਨਾਮੁ ਰਸਾਇਣੁ ਮਨੁ ਤ੍ਰਿਪਤਾਇਣੁ ਗੁਰਮੁਖਿ ਅੰਮ੍ਰਿਤੁ ਪੀਵਾਂ ਜੀਉ ॥੩॥

ਦੁਖਿ ਸੁਖਿ ਪਿਆਰੇ ਤੁਧੁ ਧਿਆਈ ॥ ਏਹ ਸੁਮਤਿ ਗੁਰੂ ਤੇ ਪਾਈ ॥ ਨਾਨਕ ਕੀ ਧਰ ਤੂੰਹੈ ਠਾਕੁਰ ਹਰਿ ਰੰਗਿ ਪਾਰਿ ਪਰੀਵਾਂ ਜੀਉ ॥੪॥੯॥੧੬॥

(ਗੁਰੂ ਅਰਜਨ ਦੇਵ ਜੀ -- SGGS 99) ਮਾਝ ਮਹਲਾ ੫ ॥
ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ॥ ਸਫਲੁ ਦਰਸਨੁ ਨੇਤ੍ਰ ਪੇਖਤ ਤਰਿਆ ॥ ਧੰਨੁ ਮੂਰਤ ਚਸੇ ਪਲ ਘੜੀਆ ਧੰਨਿ ਸੁ ਓਇ ਸੰਜੋਗਾ ਜੀਉ ॥੧॥

ਉਦਮੁ ਕਰਤ ਮਨੁ ਨਿਰਮਲੁ ਹੋਆ ॥ ਹਰਿ ਮਾਰਗਿ ਚਲਤ ਭ੍ਰਮੁ ਸਗਲਾ ਖੋਇਆ ॥ ਨਾਮੁ ਨਿਧਾਨੁ ਸਤਿਗੁਰੂ ਸੁਣਾਇਆ ਮਿਟਿ ਗਏ ਸਗਲੇ ਰੋਗਾ ਜੀਉ ॥੨॥

ਅੰਤਰਿ ਬਾਹਰਿ ਤੇਰੀ ਬਾਣੀ ॥ ਤੁਧੁ ਆਪਿ ਕਥੀ ਤੈ ਆਪਿ ਵਖਾਣੀ ॥ ਗੁਰਿ ਕਹਿਆ ਸਭੁ ਏਕੋ ਏਕੋ ਅਵਰੁ ਨ ਕੋਈ ਹੋਇਗਾ ਜੀਉ ॥੩॥

ਅੰਮ੍ਰਿਤ ਰਸੁ ਹਰਿ ਗੁਰ ਤੇ ਪੀਆ ॥ ਹਰਿ ਪੈਨਣੁ ਨਾਮੁ ਭੋਜਨੁ ਥੀਆ ॥ ਨਾਮਿ ਰੰਗ ਨਾਮਿ ਚੋਜ ਤਮਾਸੇ ਨਾਉ ਨਾਨਕ ਕੀਨੇ ਭੋਗਾ ਜੀਉ ॥੪॥੧੦॥੧੭॥

(ਗੁਰੂ ਅਰਜਨ ਦੇਵ ਜੀ -- SGGS 99) ਮਾਝ ਮਹਲਾ ੫ ॥
ਸਗਲ ਸੰਤਨ ਪਹਿ ਵਸਤੁ ਇਕ ਮਾਂਗਉ ॥ ਕਰਉ ਬਿਨੰਤੀ ਮਾਨੁ ਤਿਆਗਉ ॥ ਵਾਰਿ ਵਾਰਿ ਜਾਈ ਲਖ ਵਰੀਆ ਦੇਹੁ ਸੰਤਨ ਕੀ ਧੂਰਾ ਜੀਉ ॥੧॥

ਤੁਮ ਦਾਤੇ ਤੁਮ ਪੁਰਖ ਬਿਧਾਤੇ ॥ ਤੁਮ ਸਮਰਥ ਸਦਾ ਸੁਖਦਾਤੇ ॥ ਸਭ ਕੋ ਤੁਮ ਹੀ ਤੇ ਵਰਸਾਵੈ ਅਉਸਰੁ ਕਰਹੁ ਹਮਾਰਾ ਪੂਰਾ ਜੀਉ ॥੨॥

ਦਰਸਨਿ ਤੇਰੈ ਭਵਨ ਪੁਨੀਤਾ ॥ ਆਤਮ ਗੜੁ ਬਿਖਮੁ ਤਿਨਾ ਹੀ ਜੀਤਾ ॥ ਤੁਮ ਦਾਤੇ ਤੁਮ ਪੁਰਖ ਬਿਧਾਤੇ ਤੁਧੁ ਜੇਵਡੁ ਅਵਰੁ ਨ ਸੂਰਾ ਜੀਉ ॥੩॥

ਰੇਨੁ ਸੰਤਨ ਕੀ ਮੇਰੈ ਮੁਖਿ ਲਾਗੀ ॥ ਦੁਰਮਤਿ ਬਿਨਸੀ ਕੁਬੁਧਿ ਅਭਾਗੀ ॥ ਸਚ ਘਰਿ ਬੈਸਿ ਰਹੇ ਗੁਣ ਗਾਏ ਨਾਨਕ ਬਿਨਸੇ ਕੂਰਾ ਜੀਉ ॥੪॥੧੧॥੧੮॥

(ਗੁਰੂ ਅਰਜਨ ਦੇਵ ਜੀ -- SGGS 100) ਮਾਝ ਮਹਲਾ ੫ ॥
ਵਿਸਰੁ ਨਾਹੀ ਏਵਡ ਦਾਤੇ ॥ ਕਰਿ ਕਿਰਪਾ ਭਗਤਨ ਸੰਗਿ ਰਾਤੇ ॥ ਦਿਨਸੁ ਰੈਣਿ ਜਿਉ ਤੁਧੁ ਧਿਆਈ ਏਹੁ ਦਾਨੁ ਮੋਹਿ ਕਰਣਾ ਜੀਉ ॥੧॥

ਮਾਟੀ ਅੰਧੀ ਸੁਰਤਿ ਸਮਾਈ ॥ ਸਭ ਕਿਛੁ ਦੀਆ ਭਲੀਆ ਜਾਈ ॥ ਅਨਦ ਬਿਨੋਦ ਚੋਜ ਤਮਾਸੇ ਤੁਧੁ ਭਾਵੈ ਸੋ ਹੋਣਾ ਜੀਉ ॥੨॥

ਜਿਸ ਦਾ ਦਿਤਾ ਸਭੁ ਕਿਛੁ ਲੈਣਾ ॥ ਛਤੀਹ ਅੰਮ੍ਰਿਤ ਭੋਜਨੁ ਖਾਣਾ ॥ ਸੇਜ ਸੁਖਾਲੀ ਸੀਤਲੁ ਪਵਣਾ ਸਹਜ ਕੇਲ ਰੰਗ ਕਰਣਾ ਜੀਉ ॥੩॥

ਸਾ ਬੁਧਿ ਦੀਜੈ ਜਿਤੁ ਵਿਸਰਹਿ ਨਾਹੀ ॥ ਸਾ ਮਤਿ ਦੀਜੈ ਜਿਤੁ ਤੁਧੁ ਧਿਆਈ ॥ ਸਾਸ ਸਾਸ ਤੇਰੇ ਗੁਣ ਗਾਵਾ ਓਟ ਨਾਨਕ ਗੁਰ ਚਰਣਾ ਜੀਉ ॥੪॥੧੨॥੧੯॥

(ਗੁਰੂ ਅਰਜਨ ਦੇਵ ਜੀ -- SGGS 100) ਮਾਝ ਮਹਲਾ ੫ ॥
ਸਿਫਤਿ ਸਾਲਾਹਣੁ ਤੇਰਾ ਹੁਕਮੁ ਰਜਾਈ ॥ ਸੋ ਗਿਆਨੁ ਧਿਆਨੁ ਜੋ ਤੁਧੁ ਭਾਈ ॥ ਸੋਈ ਜਪੁ ਜੋ ਪ੍ਰਭ ਜੀਉ ਭਾਵੈ ਭਾਣੈ ਪੂਰ ਗਿਆਨਾ ਜੀਉ ॥੧॥

ਅੰਮ੍ਰਿਤੁ ਨਾਮੁ ਤੇਰਾ ਸੋਈ ਗਾਵੈ ॥ ਜੋ ਸਾਹਿਬ ਤੇਰੈ ਮਨਿ ਭਾਵੈ ॥ ਤੂੰ ਸੰਤਨ ਕਾ ਸੰਤ ਤੁਮਾਰੇ ਸੰਤ ਸਾਹਿਬ ਮਨੁ ਮਾਨਾ ਜੀਉ ॥੨॥

ਤੂੰ ਸੰਤਨ ਕੀ ਕਰਹਿ ਪ੍ਰਤਿਪਾਲਾ ॥ ਸੰਤ ਖੇਲਹਿ ਤੁਮ ਸੰਗਿ ਗੋਪਾਲਾ ॥ ਅਪੁਨੇ ਸੰਤ ਤੁਧੁ ਖਰੇ ਪਿਆਰੇ ਤੂ ਸੰਤਨ ਕੇ ਪ੍ਰਾਨਾ ਜੀਉ ॥੩॥

ਉਨ ਸੰਤਨ ਕੈ ਮੇਰਾ ਮਨੁ ਕੁਰਬਾਨੇ ॥ ਜਿਨ ਤੂੰ ਜਾਤਾ ਜੋ ਤੁਧੁ ਮਨਿ ਭਾਨੇ ॥ ਤਿਨ ਕੈ ਸੰਗਿ ਸਦਾ ਸੁਖੁ ਪਾਇਆ ਹਰਿ ਰਸ ਨਾਨਕ ਤ੍ਰਿਪਤਿ ਅਘਾਨਾ ਜੀਉ ॥੪॥੧੩॥੨੦॥

(ਗੁਰੂ ਅਰਜਨ ਦੇਵ ਜੀ -- SGGS 100) ਮਾਝ ਮਹਲਾ ੫ ॥
ਤੂੰ ਜਲਨਿਧਿ ਹਮ ਮੀਨ ਤੁਮਾਰੇ ॥ ਤੇਰਾ ਨਾਮੁ ਬੂੰਦ ਹਮ ਚਾਤ੍ਰਿਕ ਤਿਖਹਾਰੇ ॥ ਤੁਮਰੀ ਆਸ ਪਿਆਸਾ ਤੁਮਰੀ ਤੁਮ ਹੀ ਸੰਗਿ ਮਨੁ ਲੀਨਾ ਜੀਉ ॥੧॥

ਜਿਉ ਬਾਰਿਕੁ ਪੀ ਖੀਰੁ ਅਘਾਵੈ ॥ ਜਿਉ ਨਿਰਧਨੁ ਧਨੁ ਦੇਖਿ ਸੁਖੁ ਪਾਵੈ ॥ ਤ੍ਰਿਖਾਵੰਤ ਜਲੁ ਪੀਵਤ ਠੰਢਾ ਤਿਉ ਹਰਿ ਸੰਗਿ ਇਹੁ ਮਨੁ ਭੀਨਾ ਜੀਉ ॥੨॥

ਜਿਉ ਅੰਧਿਆਰੈ ਦੀਪਕੁ ਪਰਗਾਸਾ ॥ ਭਰਤਾ ਚਿਤਵਤ ਪੂਰਨ ਆਸਾ ॥ ਮਿਲਿ ਪ੍ਰੀਤਮ ਜਿਉ ਹੋਤ ਅਨੰਦਾ ਤਿਉ ਹਰਿ ਰੰਗਿ ਮਨੁ ਰੰਗੀਨਾ ਜੀਉ ॥੩॥

ਸੰਤਨ ਮੋ ਕਉ ਹਰਿ ਮਾਰਗਿ ਪਾਇਆ ॥ ਸਾਧ ਕ੍ਰਿਪਾਲਿ ਹਰਿ ਸੰਗਿ ਗਿਝਾਇਆ ॥ ਹਰਿ ਹਮਰਾ ਹਮ ਹਰਿ ਕੇ ਦਾਸੇ ਨਾਨਕ ਸਬਦੁ ਗੁਰੂ ਸਚੁ ਦੀਨਾ ਜੀਉ ॥੪॥੧੪॥੨੧॥

(ਗੁਰੂ ਅਰਜਨ ਦੇਵ ਜੀ -- SGGS 100) ਮਾਝ ਮਹਲਾ ੫ ॥
ਅੰਮ੍ਰਿਤ ਨਾਮੁ ਸਦਾ ਨਿਰਮਲੀਆ ॥ ਸੁਖਦਾਈ ਦੂਖ ਬਿਡਾਰਨ ਹਰੀਆ ॥ ਅਵਰਿ ਸਾਦ ਚਖਿ ਸਗਲੇ ਦੇਖੇ ਮਨ ਹਰਿ ਰਸੁ ਸਭ ਤੇ ਮੀਠਾ ਜੀਉ ॥੧॥

ਜੋ ਜੋ ਪੀਵੈ ਸੋ ਤ੍ਰਿਪਤਾਵੈ ॥ ਅਮਰੁ ਹੋਵੈ ਜੋ ਨਾਮ ਰਸੁ ਪਾਵੈ ॥ ਨਾਮ ਨਿਧਾਨ ਤਿਸਹਿ ਪਰਾਪਤਿ ਜਿਸੁ ਸਬਦੁ ਗੁਰੂ ਮਨਿ ਵੂਠਾ ਜੀਉ ॥੨॥

ਜਿਨਿ ਹਰਿ ਰਸੁ ਪਾਇਆ ਸੋ ਤ੍ਰਿਪਤਿ ਅਘਾਨਾ ॥ ਜਿਨਿ ਹਰਿ ਸਾਦੁ ਪਾਇਆ ਸੋ ਨਾਹਿ ਡੁਲਾਨਾ ॥ ਤਿਸਹਿ ਪਰਾਪਤਿ ਹਰਿ ਹਰਿ ਨਾਮਾ ਜਿਸੁ ਮਸਤਕਿ ਭਾਗੀਠਾ ਜੀਉ ॥੩॥

ਹਰਿ ਇਕਸੁ ਹਥਿ ਆਇਆ ਵਰਸਾਣੇ ਬਹੁਤੇਰੇ ॥ ਤਿਸੁ ਲਗਿ ਮੁਕਤੁ ਭਏ ਘਣੇਰੇ ॥ ਨਾਮੁ ਨਿਧਾਨਾ ਗੁਰਮੁਖਿ ਪਾਈਐ ਕਹੁ ਨਾਨਕ ਵਿਰਲੀ ਡੀਠਾ ਜੀਉ ॥੪॥੧੫॥੨੨॥

(ਗੁਰੂ ਅਰਜਨ ਦੇਵ ਜੀ -- SGGS 101) ਮਾਝ ਮਹਲਾ ੫ ॥
ਨਿਧਿ ਸਿਧਿ ਰਿਧਿ ਹਰਿ ਹਰਿ ਹਰਿ ਮੇਰੈ ॥ ਜਨਮੁ ਪਦਾਰਥੁ ਗਹਿਰ ਗੰਭੀਰੈ ॥ ਲਾਖ ਕੋਟ ਖੁਸੀਆ ਰੰਗ ਰਾਵੈ ਜੋ ਗੁਰ ਲਾਗਾ ਪਾਈ ਜੀਉ ॥੧॥

ਦਰਸਨੁ ਪੇਖਤ ਭਏ ਪੁਨੀਤਾ ॥ ਸਗਲ ਉਧਾਰੇ ਭਾਈ ਮੀਤਾ ॥ ਅਗਮ ਅਗੋਚਰੁ ਸੁਆਮੀ ਅਪੁਨਾ ਗੁਰ ਕਿਰਪਾ ਤੇ ਸਚੁ ਧਿਆਈ ਜੀਉ ॥੨॥

ਜਾ ਕਉ ਖੋਜਹਿ ਸਰਬ ਉਪਾਏ ॥ ਵਡਭਾਗੀ ਦਰਸਨੁ ਕੋ ਵਿਰਲਾ ਪਾਏ ॥ ਊਚ ਅਪਾਰ ਅਗੋਚਰ ਥਾਨਾ ਓਹੁ ਮਹਲੁ ਗੁਰੂ ਦੇਖਾਈ ਜੀਉ ॥੩॥

ਗਹਿਰ ਗੰਭੀਰ ਅੰਮ੍ਰਿਤ ਨਾਮੁ ਤੇਰਾ ॥ ਮੁਕਤਿ ਭਇਆ ਜਿਸੁ ਰਿਦੈ ਵਸੇਰਾ ॥ ਗੁਰਿ ਬੰਧਨ ਤਿਨ ਕੇ ਸਗਲੇ ਕਾਟੇ ਜਨ ਨਾਨਕ ਸਹਜਿ ਸਮਾਈ ਜੀਉ ॥੪॥੧੬॥੨੩॥

(ਗੁਰੂ ਅਰਜਨ ਦੇਵ ਜੀ -- SGGS 101) ਮਾਝ ਮਹਲਾ ੫ ॥
ਪ੍ਰਭ ਕਿਰਪਾ ਤੇ ਹਰਿ ਹਰਿ ਧਿਆਵਉ ॥ ਪ੍ਰਭੂ ਦਇਆ ਤੇ ਮੰਗਲੁ ਗਾਵਉ ॥ ਊਠਤ ਬੈਠਤ ਸੋਵਤ ਜਾਗਤ ਹਰਿ ਧਿਆਈਐ ਸਗਲ ਅਵਰਦਾ ਜੀਉ ॥੧॥

ਨਾਮੁ ਅਉਖਧੁ ਮੋ ਕਉ ਸਾਧੂ ਦੀਆ ॥ ਕਿਲਬਿਖ ਕਾਟੇ ਨਿਰਮਲੁ ਥੀਆ ॥ ਅਨਦੁ ਭਇਆ ਨਿਕਸੀ ਸਭ ਪੀਰਾ ਸਗਲ ਬਿਨਾਸੇ ਦਰਦਾ ਜੀਉ ॥੨॥

ਜਿਸ ਕਾ ਅੰਗੁ ਕਰੇ ਮੇਰਾ ਪਿਆਰਾ ॥ ਸੋ ਮੁਕਤਾ ਸਾਗਰ ਸੰਸਾਰਾ ॥ ਸਤਿ ਕਰੇ ਜਿਨਿ ਗੁਰੂ ਪਛਾਤਾ ਸੋ ਕਾਹੇ ਕਉ ਡਰਦਾ ਜੀਉ ॥੩॥

ਜਬ ਤੇ ਸਾਧੂ ਸੰਗਤਿ ਪਾਏ ॥ ਗੁਰ ਭੇਟਤ ਹਉ ਗਈ ਬਲਾਏ ॥ ਸਾਸਿ ਸਾਸਿ ਹਰਿ ਗਾਵੈ ਨਾਨਕੁ ਸਤਿਗੁਰ ਢਾਕਿ ਲੀਆ ਮੇਰਾ ਪੜਦਾ ਜੀਉ ॥੪॥੧੭॥੨੪॥

(ਗੁਰੂ ਅਰਜਨ ਦੇਵ ਜੀ -- SGGS 101) ਮਾਝ ਮਹਲਾ ੫ ॥
ਓਤਿ ਪੋਤਿ ਸੇਵਕ ਸੰਗਿ ਰਾਤਾ ॥ ਪ੍ਰਭ ਪ੍ਰਤਿਪਾਲੇ ਸੇਵਕ ਸੁਖਦਾਤਾ ॥ ਪਾਣੀ ਪਖਾ ਪੀਸਉ ਸੇਵਕ ਕੈ ਠਾਕੁਰ ਹੀ ਕਾ ਆਹਰੁ ਜੀਉ ॥੧॥

ਕਾਟਿ ਸਿਲਕ ਪ੍ਰਭਿ ਸੇਵਾ ਲਾਇਆ ॥ ਹੁਕਮੁ ਸਾਹਿਬ ਕਾ ਸੇਵਕ ਮਨਿ ਭਾਇਆ ॥ ਸੋਈ ਕਮਾਵੈ ਜੋ ਸਾਹਿਬ ਭਾਵੈ ਸੇਵਕੁ ਅੰਤਰਿ ਬਾਹਰਿ ਮਾਹਰੁ ਜੀਉ ॥੨॥

ਤੂੰ ਦਾਨਾ ਠਾਕੁਰੁ ਸਭ ਬਿਧਿ ਜਾਨਹਿ ॥ ਠਾਕੁਰ ਕੇ ਸੇਵਕ ਹਰਿ ਰੰਗ ਮਾਣਹਿ ॥ ਜੋ ਕਿਛੁ ਠਾਕੁਰ ਕਾ ਸੋ ਸੇਵਕ ਕਾ ਸੇਵਕੁ ਠਾਕੁਰ ਹੀ ਸੰਗਿ ਜਾਹਰੁ ਜੀਉ ॥੩॥

ਅਪੁਨੈ ਠਾਕੁਰਿ ਜੋ ਪਹਿਰਾਇਆ ॥ ਬਹੁਰਿ ਨ ਲੇਖਾ ਪੁਛਿ ਬੁਲਾਇਆ ॥ ਤਿਸੁ ਸੇਵਕ ਕੈ ਨਾਨਕ ਕੁਰਬਾਣੀ ਸੋ ਗਹਿਰ ਗਭੀਰਾ ਗਉਹਰੁ ਜੀਉ ॥੪॥੧੮॥੨੫॥

(ਗੁਰੂ ਅਰਜਨ ਦੇਵ ਜੀ -- SGGS 102) ਮਾਝ ਮਹਲਾ ੫ ॥
ਸਭ ਕਿਛੁ ਘਰ ਮਹਿ ਬਾਹਰਿ ਨਾਹੀ ॥ ਬਾਹਰਿ ਟੋਲੈ ਸੋ ਭਰਮਿ ਭੁਲਾਹੀ ॥ ਗੁਰ ਪਰਸਾਦੀ ਜਿਨੀ ਅੰਤਰਿ ਪਾਇਆ ਸੋ ਅੰਤਰਿ ਬਾਹਰਿ ਸੁਹੇਲਾ ਜੀਉ ॥੧॥

ਝਿਮਿ ਝਿਮਿ ਵਰਸੈ ਅੰਮ੍ਰਿਤ ਧਾਰਾ ॥ ਮਨੁ ਪੀਵੈ ਸੁਨਿ ਸਬਦੁ ਬੀਚਾਰਾ ॥ ਅਨਦ ਬਿਨੋਦ ਕਰੇ ਦਿਨ ਰਾਤੀ ਸਦਾ ਸਦਾ ਹਰਿ ਕੇਲਾ ਜੀਉ ॥੨॥

ਜਨਮ ਜਨਮ ਕਾ ਵਿਛੁੜਿਆ ਮਿਲਿਆ ॥ ਸਾਧ ਕ੍ਰਿਪਾ ਤੇ ਸੂਕਾ ਹਰਿਆ ॥ ਸੁਮਤਿ ਪਾਏ ਨਾਮੁ ਧਿਆਏ ਗੁਰਮੁਖਿ ਹੋਏ ਮੇਲਾ ਜੀਉ ॥੩॥

ਜਲ ਤਰੰਗੁ ਜਿਉ ਜਲਹਿ ਸਮਾਇਆ ॥ ਤਿਉ ਜੋਤੀ ਸੰਗਿ ਜੋਤਿ ਮਿਲਾਇਆ ॥ ਕਹੁ ਨਾਨਕ ਭ੍ਰਮ ਕਟੇ ਕਿਵਾੜਾ ਬਹੁੜਿ ਨ ਹੋਈਐ ਜਉਲਾ ਜੀਉ ॥੪॥੧੯॥੨੬॥

(ਗੁਰੂ ਅਰਜਨ ਦੇਵ ਜੀ -- SGGS 102) ਮਾਝ ਮਹਲਾ ੫ ॥
ਤਿਸੁ ਕੁਰਬਾਣੀ ਜਿਨਿ ਤੂੰ ਸੁਣਿਆ ॥ ਤਿਸੁ ਬਲਿਹਾਰੀ ਜਿਨਿ ਰਸਨਾ ਭਣਿਆ ॥ ਵਾਰਿ ਵਾਰਿ ਜਾਈ ਤਿਸੁ ਵਿਟਹੁ ਜੋ ਮਨਿ ਤਨਿ ਤੁਧੁ ਆਰਾਧੇ ਜੀਉ ॥੧॥

ਤਿਸੁ ਚਰਣ ਪਖਾਲੀ ਜੋ ਤੇਰੈ ਮਾਰਗਿ ਚਾਲੈ ॥ ਨੈਨ ਨਿਹਾਲੀ ਤਿਸੁ ਪੁਰਖ ਦਇਆਲੈ ॥ ਮਨੁ ਦੇਵਾ ਤਿਸੁ ਅਪੁਨੇ ਸਾਜਨ ਜਿਨਿ ਗੁਰ ਮਿਲਿ ਸੋ ਪ੍ਰਭੁ ਲਾਧੇ ਜੀਉ ॥੨॥

ਸੇ ਵਡਭਾਗੀ ਜਿਨਿ ਤੁਮ ਜਾਣੇ ॥ ਸਭ ਕੈ ਮਧੇ ਅਲਿਪਤ ਨਿਰਬਾਣੇ ॥ ਸਾਧ ਕੈ ਸੰਗਿ ਉਨਿ ਭਉਜਲੁ ਤਰਿਆ ਸਗਲ ਦੂਤ ਉਨਿ ਸਾਧੇ ਜੀਉ ॥੩॥

ਤਿਨ ਕੀ ਸਰਣਿ ਪਰਿਆ ਮਨੁ ਮੇਰਾ ॥ ਮਾਣੁ ਤਾਣੁ ਤਜਿ ਮੋਹੁ ਅੰਧੇਰਾ ॥ ਨਾਮੁ ਦਾਨੁ ਦੀਜੈ ਨਾਨਕ ਕਉ ਤਿਸੁ ਪ੍ਰਭ ਅਗਮ ਅਗਾਧੇ ਜੀਉ ॥੪॥੨੦॥੨੭॥

(ਗੁਰੂ ਅਰਜਨ ਦੇਵ ਜੀ -- SGGS 102) ਮਾਝ ਮਹਲਾ ੫ ॥
ਤੂੰ ਪੇਡੁ ਸਾਖ ਤੇਰੀ ਫੂਲੀ ॥ ਤੂੰ ਸੂਖਮੁ ਹੋਆ ਅਸਥੂਲੀ ॥ ਤੂੰ ਜਲਨਿਧਿ ਤੂੰ ਫੇਨੁ ਬੁਦਬੁਦਾ ਤੁਧੁ ਬਿਨੁ ਅਵਰੁ ਨ ਭਾਲੀਐ ਜੀਉ ॥੧॥

ਤੂੰ ਸੂਤੁ ਮਣੀਏ ਭੀ ਤੂੰਹੈ ॥ ਤੂੰ ਗੰਠੀ ਮੇਰੁ ਸਿਰਿ ਤੂੰਹੈ ॥ ਆਦਿ ਮਧਿ ਅੰਤਿ ਪ੍ਰਭੁ ਸੋਈ ਅਵਰੁ ਨ ਕੋਇ ਦਿਖਾਲੀਐ ਜੀਉ ॥੨॥

ਤੂੰ ਨਿਰਗੁਣੁ ਸਰਗੁਣੁ ਸੁਖਦਾਤਾ ॥ ਤੂੰ ਨਿਰਬਾਣੁ ਰਸੀਆ ਰੰਗਿ ਰਾਤਾ ॥ ਅਪਣੇ ਕਰਤਬ ਆਪੇ ਜਾਣਹਿ ਆਪੇ ਤੁਧੁ ਸਮਾਲੀਐ ਜੀਉ ॥੩॥

ਤੂੰ ਠਾਕੁਰੁ ਸੇਵਕੁ ਫੁਨਿ ਆਪੇ ॥ ਤੂੰ ਗੁਪਤੁ ਪਰਗਟੁ ਪ੍ਰਭ ਆਪੇ ॥ ਨਾਨਕ ਦਾਸੁ ਸਦਾ ਗੁਣ ਗਾਵੈ ਇਕ ਭੋਰੀ ਨਦਰਿ ਨਿਹਾਲੀਐ ਜੀਉ ॥੪॥੨੧॥੨੮॥

(ਗੁਰੂ ਅਰਜਨ ਦੇਵ ਜੀ -- SGGS 103) ਮਾਝ ਮਹਲਾ ੫ ॥
ਸਫਲ ਸੁ ਬਾਣੀ ਜਿਤੁ ਨਾਮੁ ਵਖਾਣੀ ॥ ਗੁਰ ਪਰਸਾਦਿ ਕਿਨੈ ਵਿਰਲੈ ਜਾਣੀ ॥ ਧੰਨੁ ਸੁ ਵੇਲਾ ਜਿਤੁ ਹਰਿ ਗਾਵਤ ਸੁਨਣਾ ਆਏ ਤੇ ਪਰਵਾਨਾ ਜੀਉ ॥੧॥

ਸੇ ਨੇਤ੍ਰ ਪਰਵਾਣੁ ਜਿਨੀ ਦਰਸਨੁ ਪੇਖਾ ॥ ਸੇ ਕਰ ਭਲੇ ਜਿਨੀ ਹਰਿ ਜਸੁ ਲੇਖਾ ॥ ਸੇ ਚਰਣ ਸੁਹਾਵੇ ਜੋ ਹਰਿ ਮਾਰਗਿ ਚਲੇ ਹਉ ਬਲਿ ਤਿਨ ਸੰਗਿ ਪਛਾਣਾ ਜੀਉ ॥੨॥

ਸੁਣਿ ਸਾਜਨ ਮੇਰੇ ਮੀਤ ਪਿਆਰੇ ॥ ਸਾਧਸੰਗਿ ਖਿਨ ਮਾਹਿ ਉਧਾਰੇ ॥ ਕਿਲਵਿਖ ਕਾਟਿ ਹੋਆ ਮਨੁ ਨਿਰਮਲੁ ਮਿਟਿ ਗਏ ਆਵਣ ਜਾਣਾ ਜੀਉ ॥੩॥

ਦੁਇ ਕਰ ਜੋੜਿ ਇਕੁ ਬਿਨਉ ਕਰੀਜੈ ॥ ਕਰਿ ਕਿਰਪਾ ਡੁਬਦਾ ਪਥਰੁ ਲੀਜੈ ॥ ਨਾਨਕ ਕਉ ਪ੍ਰਭ ਭਏ ਕ੍ਰਿਪਾਲਾ ਪ੍ਰਭ ਨਾਨਕ ਮਨਿ ਭਾਣਾ ਜੀਉ ॥੪॥੨੨॥੨੯॥

(ਗੁਰੂ ਅਰਜਨ ਦੇਵ ਜੀ -- SGGS 103) ਮਾਝ ਮਹਲਾ ੫ ॥
ਅੰਮ੍ਰਿਤ ਬਾਣੀ ਹਰਿ ਹਰਿ ਤੇਰੀ ॥ ਸੁਣਿ ਸੁਣਿ ਹੋਵੈ ਪਰਮ ਗਤਿ ਮੇਰੀ ॥ ਜਲਨਿ ਬੁਝੀ ਸੀਤਲੁ ਹੋਇ ਮਨੂਆ ਸਤਿਗੁਰ ਕਾ ਦਰਸਨੁ ਪਾਏ ਜੀਉ ॥੧॥

ਸੂਖੁ ਭਇਆ ਦੁਖੁ ਦੂਰਿ ਪਰਾਨਾ ॥ ਸੰਤ ਰਸਨ ਹਰਿ ਨਾਮੁ ਵਖਾਨਾ ॥ ਜਲ ਥਲ ਨੀਰਿ ਭਰੇ ਸਰ ਸੁਭਰ ਬਿਰਥਾ ਕੋਇ ਨ ਜਾਏ ਜੀਉ ॥੨॥

ਦਇਆ ਧਾਰੀ ਤਿਨਿ ਸਿਰਜਨਹਾਰੇ ॥ ਜੀਅ ਜੰਤ ਸਗਲੇ ਪ੍ਰਤਿਪਾਰੇ ॥ ਮਿਹਰਵਾਨ ਕਿਰਪਾਲ ਦਇਆਲਾ ਸਗਲੇ ਤ੍ਰਿਪਤਿ ਅਘਾਏ ਜੀਉ ॥੩॥

ਵਣੁ ਤ੍ਰਿਣੁ ਤ੍ਰਿਭਵਣੁ ਕੀਤੋਨੁ ਹਰਿਆ ॥ ਕਰਣਹਾਰਿ ਖਿਨ ਭੀਤਰਿ ਕਰਿਆ ॥ ਗੁਰਮੁਖਿ ਨਾਨਕ ਤਿਸੈ ਅਰਾਧੇ ਮਨ ਕੀ ਆਸ ਪੁਜਾਏ ਜੀਉ ॥੪॥੨੩॥੩੦॥

(ਗੁਰੂ ਅਰਜਨ ਦੇਵ ਜੀ -- SGGS 103) ਮਾਝ ਮਹਲਾ ੫ ॥
ਤੂੰ ਮੇਰਾ ਪਿਤਾ ਤੂੰਹੈ ਮੇਰਾ ਮਾਤਾ ॥ ਤੂੰ ਮੇਰਾ ਬੰਧਪੁ ਤੂੰ ਮੇਰਾ ਭ੍ਰਾਤਾ ॥ ਤੂੰ ਮੇਰਾ ਰਾਖਾ ਸਭਨੀ ਥਾਈ ਤਾ ਭਉ ਕੇਹਾ ਕਾੜਾ ਜੀਉ ॥੧॥

ਤੁਮਰੀ ਕ੍ਰਿਪਾ ਤੇ ਤੁਧੁ ਪਛਾਣਾ ॥ ਤੂੰ ਮੇਰੀ ਓਟ ਤੂੰਹੈ ਮੇਰਾ ਮਾਣਾ ॥ ਤੁਝ ਬਿਨੁ ਦੂਜਾ ਅਵਰੁ ਨ ਕੋਈ ਸਭੁ ਤੇਰਾ ਖੇਲੁ ਅਖਾੜਾ ਜੀਉ ॥੨॥

ਜੀਅ ਜੰਤ ਸਭਿ ਤੁਧੁ ਉਪਾਏ ॥ ਜਿਤੁ ਜਿਤੁ ਭਾਣਾ ਤਿਤੁ ਤਿਤੁ ਲਾਏ ॥ ਸਭ ਕਿਛੁ ਕੀਤਾ ਤੇਰਾ ਹੋਵੈ ਨਾਹੀ ਕਿਛੁ ਅਸਾੜਾ ਜੀਉ ॥੩॥

ਨਾਮੁ ਧਿਆਇ ਮਹਾ ਸੁਖੁ ਪਾਇਆ ॥ ਹਰਿ ਗੁਣ ਗਾਇ ਮੇਰਾ ਮਨੁ ਸੀਤਲਾਇਆ ॥ ਗੁਰਿ ਪੂਰੈ ਵਜੀ ਵਾਧਾਈ ਨਾਨਕ ਜਿਤਾ ਬਿਖਾੜਾ ਜੀਉ ॥੪॥੨੪॥੩੧॥

(ਗੁਰੂ ਅਰਜਨ ਦੇਵ ਜੀ -- SGGS 103) ਮਾਝ ਮਹਲਾ ੫ ॥
ਜੀਅ ਪ੍ਰਾਣ ਪ੍ਰਭ ਮਨਹਿ ਅਧਾਰਾ ॥ ਭਗਤ ਜੀਵਹਿ ਗੁਣ ਗਾਇ ਅਪਾਰਾ ॥ ਗੁਣ ਨਿਧਾਨ ਅੰਮ੍ਰਿਤੁ ਹਰਿ ਨਾਮਾ ਹਰਿ ਧਿਆਇ ਧਿਆਇ ਸੁਖੁ ਪਾਇਆ ਜੀਉ ॥੧॥

ਮਨਸਾ ਧਾਰਿ ਜੋ ਘਰ ਤੇ ਆਵੈ ॥ ਸਾਧਸੰਗਿ ਜਨਮੁ ਮਰਣੁ ਮਿਟਾਵੈ ॥ ਆਸ ਮਨੋਰਥੁ ਪੂਰਨੁ ਹੋਵੈ ਭੇਟਤ ਗੁਰ ਦਰਸਾਇਆ ਜੀਉ ॥੨॥

ਅਗਮ ਅਗੋਚਰ ਕਿਛੁ ਮਿਤਿ ਨਹੀ ਜਾਨੀ ॥ ਸਾਧਿਕ ਸਿਧ ਧਿਆਵਹਿ ਗਿਆਨੀ ॥ ਖੁਦੀ ਮਿਟੀ ਚੂਕਾ ਭੋਲਾਵਾ ਗੁਰਿ ਮਨ ਹੀ ਮਹਿ ਪ੍ਰਗਟਾਇਆ ਜੀਉ ॥੩॥

ਅਨਦ ਮੰਗਲ ਕਲਿਆਣ ਨਿਧਾਨਾ ॥ ਸੂਖ ਸਹਜ ਹਰਿ ਨਾਮੁ ਵਖਾਨਾ ॥ ਹੋਇ ਕ੍ਰਿਪਾਲੁ ਸੁਆਮੀ ਅਪਨਾ ਨਾਉ ਨਾਨਕ ਘਰ ਮਹਿ ਆਇਆ ਜੀਉ ॥੪॥੨੫॥੩੨॥

(ਗੁਰੂ ਅਰਜਨ ਦੇਵ ਜੀ -- SGGS 104) ਮਾਝ ਮਹਲਾ ੫ ॥
ਸੁਣਿ ਸੁਣਿ ਜੀਵਾ ਸੋਇ ਤੁਮਾਰੀ ॥ ਤੂੰ ਪ੍ਰੀਤਮੁ ਠਾਕੁਰੁ ਅਤਿ ਭਾਰੀ ॥ ਤੁਮਰੇ ਕਰਤਬ ਤੁਮ ਹੀ ਜਾਣਹੁ ਤੁਮਰੀ ਓਟ ਗੋੁਪਾਲਾ ਜੀਉ ॥੧॥

ਗੁਣ ਗਾਵਤ ਮਨੁ ਹਰਿਆ ਹੋਵੈ ॥ ਕਥਾ ਸੁਣਤ ਮਲੁ ਸਗਲੀ ਖੋਵੈ ॥ ਭੇਟਤ ਸੰਗਿ ਸਾਧ ਸੰਤਨ ਕੈ ਸਦਾ ਜਪਉ ਦਇਆਲਾ ਜੀਉ ॥੨॥

ਪ੍ਰਭੁ ਅਪੁਨਾ ਸਾਸਿ ਸਾਸਿ ਸਮਾਰਉ ॥ ਇਹ ਮਤਿ ਗੁਰ ਪ੍ਰਸਾਦਿ ਮਨਿ ਧਾਰਉ ॥ ਤੁਮਰੀ ਕ੍ਰਿਪਾ ਤੇ ਹੋਇ ਪ੍ਰਗਾਸਾ ਸਰਬ ਮਇਆ ਪ੍ਰਤਿਪਾਲਾ ਜੀਉ ॥੩॥

ਸਤਿ ਸਤਿ ਸਤਿ ਪ੍ਰਭੁ ਸੋਈ ॥ ਸਦਾ ਸਦਾ ਸਦ ਆਪੇ ਹੋਈ ॥ ਚਲਿਤ ਤੁਮਾਰੇ ਪ੍ਰਗਟ ਪਿਆਰੇ ਦੇਖਿ ਨਾਨਕ ਭਏ ਨਿਹਾਲਾ ਜੀਉ ॥੪॥੨੬॥੩੩॥

(ਗੁਰੂ ਅਰਜਨ ਦੇਵ ਜੀ -- SGGS 104) ਮਾਝ ਮਹਲਾ ੫ ॥
ਹੁਕਮੀ ਵਰਸਣ ਲਾਗੇ ਮੇਹਾ ॥ ਸਾਜਨ ਸੰਤ ਮਿਲਿ ਨਾਮੁ ਜਪੇਹਾ ॥ ਸੀਤਲ ਸਾਂਤਿ ਸਹਜ ਸੁਖੁ ਪਾਇਆ ਠਾਢਿ ਪਾਈ ਪ੍ਰਭਿ ਆਪੇ ਜੀਉ ॥੧॥

ਸਭੁ ਕਿਛੁ ਬਹੁਤੋ ਬਹੁਤੁ ਉਪਾਇਆ ॥ ਕਰਿ ਕਿਰਪਾ ਪ੍ਰਭਿ ਸਗਲ ਰਜਾਇਆ ॥ ਦਾਤਿ ਕਰਹੁ ਮੇਰੇ ਦਾਤਾਰਾ ਜੀਅ ਜੰਤ ਸਭਿ ਧ੍ਰਾਪੇ ਜੀਉ ॥੨॥

ਸਚਾ ਸਾਹਿਬੁ ਸਚੀ ਨਾਈ ॥ ਗੁਰ ਪਰਸਾਦਿ ਤਿਸੁ ਸਦਾ ਧਿਆਈ ॥ ਜਨਮ ਮਰਣ ਭੈ ਕਾਟੇ ਮੋਹਾ ਬਿਨਸੇ ਸੋਗ ਸੰਤਾਪੇ ਜੀਉ ॥੩॥

ਸਾਸਿ ਸਾਸਿ ਨਾਨਕੁ ਸਾਲਾਹੇ ॥ ਸਿਮਰਤ ਨਾਮੁ ਕਾਟੇ ਸਭਿ ਫਾਹੇ ॥ ਪੂਰਨ ਆਸ ਕਰੀ ਖਿਨ ਭੀਤਰਿ ਹਰਿ ਹਰਿ ਹਰਿ ਗੁਣ ਜਾਪੇ ਜੀਉ ॥੪॥੨੭॥੩੪॥

(ਗੁਰੂ ਅਰਜਨ ਦੇਵ ਜੀ -- SGGS 104) ਮਾਝ ਮਹਲਾ ੫ ॥
ਆਉ ਸਾਜਨ ਸੰਤ ਮੀਤ ਪਿਆਰੇ ॥ ਮਿਲਿ ਗਾਵਹ ਗੁਣ ਅਗਮ ਅਪਾਰੇ ॥ ਗਾਵਤ ਸੁਣਤ ਸਭੇ ਹੀ ਮੁਕਤੇ ਸੋ ਧਿਆਈਐ ਜਿਨਿ ਹਮ ਕੀਏ ਜੀਉ ॥੧॥

ਜਨਮ ਜਨਮ ਕੇ ਕਿਲਬਿਖ ਜਾਵਹਿ ॥ ਮਨਿ ਚਿੰਦੇ ਸੇਈ ਫਲ ਪਾਵਹਿ ॥ ਸਿਮਰਿ ਸਾਹਿਬੁ ਸੋ ਸਚੁ ਸੁਆਮੀ ਰਿਜਕੁ ਸਭਸੁ ਕਉ ਦੀਏ ਜੀਉ ॥੨॥

ਨਾਮੁ ਜਪਤ ਸਰਬ ਸੁਖੁ ਪਾਈਐ ॥ ਸਭੁ ਭਉ ਬਿਨਸੈ ਹਰਿ ਹਰਿ ਧਿਆਈਐ ॥ ਜਿਨਿ ਸੇਵਿਆ ਸੋ ਪਾਰਗਿਰਾਮੀ ਕਾਰਜ ਸਗਲੇ ਥੀਏ ਜੀਉ ॥੩॥

ਆਇ ਪਇਆ ਤੇਰੀ ਸਰਣਾਈ ॥ ਜਿਉ ਭਾਵੈ ਤਿਉ ਲੈਹਿ ਮਿਲਾਈ ॥ ਕਰਿ ਕਿਰਪਾ ਪ੍ਰਭੁ ਭਗਤੀ ਲਾਵਹੁ ਸਚੁ ਨਾਨਕ ਅੰਮ੍ਰਿਤੁ ਪੀਏ ਜੀਉ ॥੪॥੨੮॥੩੫॥

(ਗੁਰੂ ਅਰਜਨ ਦੇਵ ਜੀ -- SGGS 105) ਮਾਝ ਮਹਲਾ ੫ ॥
ਭਏ ਕ੍ਰਿਪਾਲ ਗੋਵਿੰਦ ਗੁਸਾਈ ॥ ਮੇਘੁ ਵਰਸੈ ਸਭਨੀ ਥਾਈ ॥ ਦੀਨ ਦਇਆਲ ਸਦਾ ਕਿਰਪਾਲਾ ਠਾਢਿ ਪਾਈ ਕਰਤਾਰੇ ਜੀਉ ॥੧॥

ਅਪੁਨੇ ਜੀਅ ਜੰਤ ਪ੍ਰਤਿਪਾਰੇ ॥ ਜਿਉ ਬਾਰਿਕ ਮਾਤਾ ਸੰਮਾਰੇ ॥ ਦੁਖ ਭੰਜਨ ਸੁਖ ਸਾਗਰ ਸੁਆਮੀ ਦੇਤ ਸਗਲ ਆਹਾਰੇ ਜੀਉ ॥੨॥

ਜਲਿ ਥਲਿ ਪੂਰਿ ਰਹਿਆ ਮਿਹਰਵਾਨਾ ॥ ਸਦ ਬਲਿਹਾਰਿ ਜਾਈਐ ਕੁਰਬਾਨਾ ॥ ਰੈਣਿ ਦਿਨਸੁ ਤਿਸੁ ਸਦਾ ਧਿਆਈ ਜਿ ਖਿਨ ਮਹਿ ਸਗਲ ਉਧਾਰੇ ਜੀਉ ॥੩॥

ਰਾਖਿ ਲੀਏ ਸਗਲੇ ਪ੍ਰਭਿ ਆਪੇ ॥ ਉਤਰਿ ਗਏ ਸਭ ਸੋਗ ਸੰਤਾਪੇ ॥ ਨਾਮੁ ਜਪਤ ਮਨੁ ਤਨੁ ਹਰੀਆਵਲੁ ਪ੍ਰਭ ਨਾਨਕ ਨਦਰਿ ਨਿਹਾਰੇ ਜੀਉ ॥੪॥੨੯॥੩੬॥

(ਗੁਰੂ ਅਰਜਨ ਦੇਵ ਜੀ -- SGGS 105) ਮਾਝ ਮਹਲਾ ੫ ॥
ਜਿਥੈ ਨਾਮੁ ਜਪੀਐ ਪ੍ਰਭ ਪਿਆਰੇ ॥ ਸੇ ਅਸਥਲ ਸੋਇਨ ਚਉਬਾਰੇ ॥ ਜਿਥੈ ਨਾਮੁ ਨ ਜਪੀਐ ਮੇਰੇ ਗੋਇਦਾ ਸੇਈ ਨਗਰ ਉਜਾੜੀ ਜੀਉ ॥੧॥

ਹਰਿ ਰੁਖੀ ਰੋਟੀ ਖਾਇ ਸਮਾਲੇ ॥ ਹਰਿ ਅੰਤਰਿ ਬਾਹਰਿ ਨਦਰਿ ਨਿਹਾਲੇ ॥ ਖਾਇ ਖਾਇ ਕਰੇ ਬਦਫੈਲੀ ਜਾਣੁ ਵਿਸੂ ਕੀ ਵਾੜੀ ਜੀਉ ॥੨॥

ਸੰਤਾ ਸੇਤੀ ਰੰਗੁ ਨ ਲਾਏ ॥ ਸਾਕਤ ਸੰਗਿ ਵਿਕਰਮ ਕਮਾਏ ॥ ਦੁਲਭ ਦੇਹ ਖੋਈ ਅਗਿਆਨੀ ਜੜ ਅਪੁਣੀ ਆਪਿ ਉਪਾੜੀ ਜੀਉ ॥੩॥

ਤੇਰੀ ਸਰਣਿ ਮੇਰੇ ਦੀਨ ਦਇਆਲਾ ॥ ਸੁਖ ਸਾਗਰ ਮੇਰੇ ਗੁਰ ਗੋਪਾਲਾ ॥ ਕਰਿ ਕਿਰਪਾ ਨਾਨਕੁ ਗੁਣ ਗਾਵੈ ਰਾਖਹੁ ਸਰਮ ਅਸਾੜੀ ਜੀਉ ॥੪॥੩੦॥੩੭॥

(ਗੁਰੂ ਅਰਜਨ ਦੇਵ ਜੀ -- SGGS 105) ਮਾਝ ਮਹਲਾ ੫ ॥
ਚਰਣ ਠਾਕੁਰ ਕੇ ਰਿਦੈ ਸਮਾਣੇ ॥ ਕਲਿ ਕਲੇਸ ਸਭ ਦੂਰਿ ਪਇਆਣੇ ॥ ਸਾਂਤਿ ਸੂਖ ਸਹਜ ਧੁਨਿ ਉਪਜੀ ਸਾਧੂ ਸੰਗਿ ਨਿਵਾਸਾ ਜੀਉ ॥੧॥

ਲਾਗੀ ਪ੍ਰੀਤਿ ਨ ਤੂਟੈ ਮੂਲੇ ॥ ਹਰਿ ਅੰਤਰਿ ਬਾਹਰਿ ਰਹਿਆ ਭਰਪੂਰੇ ॥ ਸਿਮਰਿ ਸਿਮਰਿ ਸਿਮਰਿ ਗੁਣ ਗਾਵਾ ਕਾਟੀ ਜਮ ਕੀ ਫਾਸਾ ਜੀਉ ॥੨॥

ਅੰਮ੍ਰਿਤੁ ਵਰਖੈ ਅਨਹਦ ਬਾਣੀ ॥ ਮਨ ਤਨ ਅੰਤਰਿ ਸਾਂਤਿ ਸਮਾਣੀ ॥ ਤ੍ਰਿਪਤਿ ਅਘਾਇ ਰਹੇ ਜਨ ਤੇਰੇ ਸਤਿਗੁਰਿ ਕੀਆ ਦਿਲਾਸਾ ਜੀਉ ॥੩॥

ਜਿਸ ਕਾ ਸਾ ਤਿਸ ਤੇ ਫਲੁ ਪਾਇਆ ॥ ਕਰਿ ਕਿਰਪਾ ਪ੍ਰਭ ਸੰਗਿ ਮਿਲਾਇਆ ॥ ਆਵਣ ਜਾਣ ਰਹੇ ਵਡਭਾਗੀ ਨਾਨਕ ਪੂਰਨ ਆਸਾ ਜੀਉ ॥੪॥੩੧॥੩੮॥

(ਗੁਰੂ ਅਰਜਨ ਦੇਵ ਜੀ -- SGGS 105) ਮਾਝ ਮਹਲਾ ੫ ॥
ਮੀਹੁ ਪਇਆ ਪਰਮੇਸਰਿ ਪਾਇਆ ॥ ਜੀਅ ਜੰਤ ਸਭਿ ਸੁਖੀ ਵਸਾਇਆ ॥ ਗਇਆ ਕਲੇਸੁ ਭਇਆ ਸੁਖੁ ਸਾਚਾ ਹਰਿ ਹਰਿ ਨਾਮੁ ਸਮਾਲੀ ਜੀਉ ॥੧॥

ਜਿਸ ਕੇ ਸੇ ਤਿਨ ਹੀ ਪ੍ਰਤਿਪਾਰੇ ॥ ਪਾਰਬ੍ਰਹਮ ਪ੍ਰਭ ਭਏ ਰਖਵਾਰੇ ॥ ਸੁਣੀ ਬੇਨੰਤੀ ਠਾਕੁਰਿ ਮੇਰੈ ਪੂਰਨ ਹੋਈ ਘਾਲੀ ਜੀਉ ॥੨॥

ਸਰਬ ਜੀਆ ਕਉ ਦੇਵਣਹਾਰਾ ॥ ਗੁਰ ਪਰਸਾਦੀ ਨਦਰਿ ਨਿਹਾਰਾ ॥ ਜਲ ਥਲ ਮਹੀਅਲ ਸਭਿ ਤ੍ਰਿਪਤਾਣੇ ਸਾਧੂ ਚਰਨ ਪਖਾਲੀ ਜੀਉ ॥੩॥

ਮਨ ਕੀ ਇਛ ਪੁਜਾਵਣਹਾਰਾ ॥ ਸਦਾ ਸਦਾ ਜਾਈ ਬਲਿਹਾਰਾ ॥ ਨਾਨਕ ਦਾਨੁ ਕੀਆ ਦੁਖ ਭੰਜਨਿ ਰਤੇ ਰੰਗਿ ਰਸਾਲੀ ਜੀਉ ॥੪॥੩੨॥੩੯॥

(ਗੁਰੂ ਅਰਜਨ ਦੇਵ ਜੀ -- SGGS 106) ਮਾਝ ਮਹਲਾ ੫ ॥
ਮਨੁ ਤਨੁ ਤੇਰਾ ਧਨੁ ਭੀ ਤੇਰਾ ॥ ਤੂੰ ਠਾਕੁਰੁ ਸੁਆਮੀ ਪ੍ਰਭੁ ਮੇਰਾ ॥ ਜੀਉ ਪਿੰਡੁ ਸਭੁ ਰਾਸਿ ਤੁਮਾਰੀ ਤੇਰਾ ਜੋਰੁ ਗੋਪਾਲਾ ਜੀਉ ॥੧॥

ਸਦਾ ਸਦਾ ਤੂੰਹੈ ਸੁਖਦਾਈ ॥ ਨਿਵਿ ਨਿਵਿ ਲਾਗਾ ਤੇਰੀ ਪਾਈ ॥ ਕਾਰ ਕਮਾਵਾ ਜੇ ਤੁਧੁ ਭਾਵਾ ਜਾ ਤੂੰ ਦੇਹਿ ਦਇਆਲਾ ਜੀਉ ॥੨॥

ਪ੍ਰਭ ਤੁਮ ਤੇ ਲਹਣਾ ਤੂੰ ਮੇਰਾ ਗਹਣਾ ॥ ਜੋ ਤੂੰ ਦੇਹਿ ਸੋਈ ਸੁਖੁ ਸਹਣਾ ॥ ਜਿਥੈ ਰਖਹਿ ਬੈਕੁੰਠੁ ਤਿਥਾਈ ਤੂੰ ਸਭਨਾ ਕੇ ਪ੍ਰਤਿਪਾਲਾ ਜੀਉ ॥੩॥

ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ॥ ਆਠ ਪਹਰ ਤੇਰੇ ਗੁਣ ਗਾਇਆ ॥ ਸਗਲ ਮਨੋਰਥ ਪੂਰਨ ਹੋਏ ਕਦੇ ਨ ਹੋਇ ਦੁਖਾਲਾ ਜੀਉ ॥੪॥੩੩॥੪੦॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates