Pt 2 - ਰਾਗ ਮਾਝ - ਬਾਣੀ ਸ਼ਬਦ, Part 2 - Raag Majh - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਅਰਜਨ ਦੇਵ ਜੀ -- SGGS 106) ਮਾਝ ਮਹਲਾ ੫ ॥
ਪਾਰਬ੍ਰਹਮਿ ਪ੍ਰਭਿ ਮੇਘੁ ਪਠਾਇਆ ॥ ਜਲਿ ਥਲਿ ਮਹੀਅਲਿ ਦਹ ਦਿਸਿ ਵਰਸਾਇਆ ॥ ਸਾਂਤਿ ਭਈ ਬੁਝੀ ਸਭ ਤ੍ਰਿਸਨਾ ਅਨਦੁ ਭਇਆ ਸਭ ਠਾਈ ਜੀਉ ॥੧॥

ਸੁਖਦਾਤਾ ਦੁਖ ਭੰਜਨਹਾਰਾ ॥ ਆਪੇ ਬਖਸਿ ਕਰੇ ਜੀਅ ਸਾਰਾ ॥ ਅਪਨੇ ਕੀਤੇ ਨੋ ਆਪਿ ਪ੍ਰਤਿਪਾਲੇ ਪਇ ਪੈਰੀ ਤਿਸਹਿ ਮਨਾਈ ਜੀਉ ॥੨॥

ਜਾ ਕੀ ਸਰਣਿ ਪਇਆ ਗਤਿ ਪਾਈਐ ॥ ਸਾਸਿ ਸਾਸਿ ਹਰਿ ਨਾਮੁ ਧਿਆਈਐ ॥ ਤਿਸੁ ਬਿਨੁ ਹੋਰੁ ਨ ਦੂਜਾ ਠਾਕੁਰੁ ਸਭ ਤਿਸੈ ਕੀਆ ਜਾਈ ਜੀਉ ॥੩॥

ਤੇਰਾ ਮਾਣੁ ਤਾਣੁ ਪ੍ਰਭ ਤੇਰਾ ॥ ਤੂੰ ਸਚਾ ਸਾਹਿਬੁ ਗੁਣੀ ਗਹੇਰਾ ॥ ਨਾਨਕੁ ਦਾਸੁ ਕਹੈ ਬੇਨੰਤੀ ਆਠ ਪਹਰ ਤੁਧੁ ਧਿਆਈ ਜੀਉ ॥੪॥੩੪॥੪੧॥

(ਗੁਰੂ ਅਰਜਨ ਦੇਵ ਜੀ -- SGGS 106) ਮਾਝ ਮਹਲਾ ੫ ॥
ਸਭੇ ਸੁਖ ਭਏ ਪ੍ਰਭ ਤੁਠੇ ॥ ਗੁਰ ਪੂਰੇ ਕੇ ਚਰਣ ਮਨਿ ਵੁਠੇ ॥ ਸਹਜ ਸਮਾਧਿ ਲਗੀ ਲਿਵ ਅੰਤਰਿ ਸੋ ਰਸੁ ਸੋਈ ਜਾਣੈ ਜੀਉ ॥੧॥

ਅਗਮ ਅਗੋਚਰੁ ਸਾਹਿਬੁ ਮੇਰਾ ॥ ਘਟ ਘਟ ਅੰਤਰਿ ਵਰਤੈ ਨੇਰਾ ॥ ਸਦਾ ਅਲਿਪਤੁ ਜੀਆ ਕਾ ਦਾਤਾ ਕੋ ਵਿਰਲਾ ਆਪੁ ਪਛਾਣੈ ਜੀਉ ॥੨॥

ਪ੍ਰਭ ਮਿਲਣੈ ਕੀ ਏਹ ਨੀਸਾਣੀ ॥ ਮਨਿ ਇਕੋ ਸਚਾ ਹੁਕਮੁ ਪਛਾਣੀ ॥ ਸਹਜਿ ਸੰਤੋਖਿ ਸਦਾ ਤ੍ਰਿਪਤਾਸੇ ਅਨਦੁ ਖਸਮ ਕੈ ਭਾਣੈ ਜੀਉ ॥੩॥

ਹਥੀ ਦਿਤੀ ਪ੍ਰਭਿ ਦੇਵਣਹਾਰੈ ॥ ਜਨਮ ਮਰਣ ਰੋਗ ਸਭਿ ਨਿਵਾਰੇ ॥ ਨਾਨਕ ਦਾਸ ਕੀਏ ਪ੍ਰਭਿ ਅਪੁਨੇ ਹਰਿ ਕੀਰਤਨਿ ਰੰਗ ਮਾਣੇ ਜੀਉ ॥੪॥੩੫॥੪੨॥

(ਗੁਰੂ ਅਰਜਨ ਦੇਵ ਜੀ -- SGGS 107) ਮਾਝ ਮਹਲਾ ੫ ॥
ਕੀਨੀ ਦਇਆ ਗੋਪਾਲ ਗੁਸਾਈ ॥ ਗੁਰ ਕੇ ਚਰਣ ਵਸੇ ਮਨ ਮਾਹੀ ॥ ਅੰਗੀਕਾਰੁ ਕੀਆ ਤਿਨਿ ਕਰਤੈ ਦੁਖ ਕਾ ਡੇਰਾ ਢਾਹਿਆ ਜੀਉ ॥੧॥

ਮਨਿ ਤਨਿ ਵਸਿਆ ਸਚਾ ਸੋਈ ॥ ਬਿਖੜਾ ਥਾਨੁ ਨ ਦਿਸੈ ਕੋਈ ॥ ਦੂਤ ਦੁਸਮਣ ਸਭਿ ਸਜਣ ਹੋਏ ਏਕੋ ਸੁਆਮੀ ਆਹਿਆ ਜੀਉ ॥੨॥

ਜੋ ਕਿਛੁ ਕਰੇ ਸੁ ਆਪੇ ਆਪੈ ॥ ਬੁਧਿ ਸਿਆਣਪ ਕਿਛੂ ਨ ਜਾਪੈ ॥ ਆਪਣਿਆ ਸੰਤਾ ਨੋ ਆਪਿ ਸਹਾਈ ਪ੍ਰਭਿ ਭਰਮ ਭੁਲਾਵਾ ਲਾਹਿਆ ਜੀਉ ॥੩॥

ਚਰਣ ਕਮਲ ਜਨ ਕਾ ਆਧਾਰੋ ॥ ਆਠ ਪਹਰ ਰਾਮ ਨਾਮੁ ਵਾਪਾਰੋ ॥ ਸਹਜ ਅਨੰਦ ਗਾਵਹਿ ਗੁਣ ਗੋਵਿੰਦ ਪ੍ਰਭ ਨਾਨਕ ਸਰਬ ਸਮਾਹਿਆ ਜੀਉ ॥੪॥੩੬॥੪੩॥

(ਗੁਰੂ ਅਰਜਨ ਦੇਵ ਜੀ -- SGGS 107) ਮਾਝ ਮਹਲਾ ੫ ॥
ਸੋ ਸਚੁ ਮੰਦਰੁ ਜਿਤੁ ਸਚੁ ਧਿਆਈਐ ॥ ਸੋ ਰਿਦਾ ਸੁਹੇਲਾ ਜਿਤੁ ਹਰਿ ਗੁਣ ਗਾਈਐ ॥ ਸਾ ਧਰਤਿ ਸੁਹਾਵੀ ਜਿਤੁ ਵਸਹਿ ਹਰਿ ਜਨ ਸਚੇ ਨਾਮ ਵਿਟਹੁ ਕੁਰਬਾਣੋ ਜੀਉ ॥੧॥

ਸਚੁ ਵਡਾਈ ਕੀਮ ਨ ਪਾਈ ॥ ਕੁਦਰਤਿ ਕਰਮੁ ਨ ਕਹਣਾ ਜਾਈ ॥ ਧਿਆਇ ਧਿਆਇ ਜੀਵਹਿ ਜਨ ਤੇਰੇ ਸਚੁ ਸਬਦੁ ਮਨਿ ਮਾਣੋ ਜੀਉ ॥੨॥

ਸਚੁ ਸਾਲਾਹਣੁ ਵਡਭਾਗੀ ਪਾਈਐ ॥ ਗੁਰ ਪਰਸਾਦੀ ਹਰਿ ਗੁਣ ਗਾਈਐ ॥ ਰੰਗਿ ਰਤੇ ਤੇਰੈ ਤੁਧੁ ਭਾਵਹਿ ਸਚੁ ਨਾਮੁ ਨੀਸਾਣੋ ਜੀਉ ॥੩॥

ਸਚੇ ਅੰਤੁ ਨ ਜਾਣੈ ਕੋਈ ॥ ਥਾਨਿ ਥਨੰਤਰਿ ਸਚਾ ਸੋਈ ॥ ਨਾਨਕ ਸਚੁ ਧਿਆਈਐ ਸਦ ਹੀ ਅੰਤਰਜਾਮੀ ਜਾਣੋ ਜੀਉ ॥੪॥੩੭॥੪੪॥

(ਗੁਰੂ ਅਰਜਨ ਦੇਵ ਜੀ -- SGGS 107) ਮਾਝ ਮਹਲਾ ੫ ॥
ਰੈਣਿ ਸੁਹਾਵੜੀ ਦਿਨਸੁ ਸੁਹੇਲਾ ॥ ਜਪਿ ਅੰਮ੍ਰਿਤ ਨਾਮੁ ਸੰਤਸੰਗਿ ਮੇਲਾ ॥ ਘੜੀ ਮੂਰਤ ਸਿਮਰਤ ਪਲ ਵੰਞਹਿ ਜੀਵਣੁ ਸਫਲੁ ਤਿਥਾਈ ਜੀਉ ॥੧॥

ਸਿਮਰਤ ਨਾਮੁ ਦੋਖ ਸਭਿ ਲਾਥੇ ॥ ਅੰਤਰਿ ਬਾਹਰਿ ਹਰਿ ਪ੍ਰਭੁ ਸਾਥੇ ॥ ਭੈ ਭਉ ਭਰਮੁ ਖੋਇਆ ਗੁਰਿ ਪੂਰੈ ਦੇਖਾ ਸਭਨੀ ਜਾਈ ਜੀਉ ॥੨॥

ਪ੍ਰਭੁ ਸਮਰਥੁ ਵਡ ਊਚ ਅਪਾਰਾ ॥ ਨਉ ਨਿਧਿ ਨਾਮੁ ਭਰੇ ਭੰਡਾਰਾ ॥ ਆਦਿ ਅੰਤਿ ਮਧਿ ਪ੍ਰਭੁ ਸੋਈ ਦੂਜਾ ਲਵੈ ਨ ਲਾਈ ਜੀਉ ॥੩॥

ਕਰਿ ਕਿਰਪਾ ਮੇਰੇ ਦੀਨ ਦਇਆਲਾ ॥ ਜਾਚਿਕੁ ਜਾਚੈ ਸਾਧ ਰਵਾਲਾ ॥ ਦੇਹਿ ਦਾਨੁ ਨਾਨਕੁ ਜਨੁ ਮਾਗੈ ਸਦਾ ਸਦਾ ਹਰਿ ਧਿਆਈ ਜੀਉ ॥੪॥੩੮॥੪੫॥

(ਗੁਰੂ ਅਰਜਨ ਦੇਵ ਜੀ -- SGGS 107) ਮਾਝ ਮਹਲਾ ੫ ॥
ਐਥੈ ਤੂੰਹੈ ਆਗੈ ਆਪੇ ॥ ਜੀਅ ਜੰਤ੍ਰ ਸਭਿ ਤੇਰੇ ਥਾਪੇ ॥ ਤੁਧੁ ਬਿਨੁ ਅਵਰੁ ਨ ਕੋਈ ਕਰਤੇ ਮੈ ਧਰ ਓਟ ਤੁਮਾਰੀ ਜੀਉ ॥੧॥

ਰਸਨਾ ਜਪਿ ਜਪਿ ਜੀਵੈ ਸੁਆਮੀ ॥ ਪਾਰਬ੍ਰਹਮ ਪ੍ਰਭ ਅੰਤਰਜਾਮੀ ॥ ਜਿਨਿ ਸੇਵਿਆ ਤਿਨ ਹੀ ਸੁਖੁ ਪਾਇਆ ਸੋ ਜਨਮੁ ਨ ਜੂਐ ਹਾਰੀ ਜੀਉ ॥੨॥

ਨਾਮੁ ਅਵਖਧੁ ਜਿਨਿ ਜਨ ਤੇਰੈ ਪਾਇਆ ॥ ਜਨਮ ਜਨਮ ਕਾ ਰੋਗੁ ਗਵਾਇਆ ॥ ਹਰਿ ਕੀਰਤਨੁ ਗਾਵਹੁ ਦਿਨੁ ਰਾਤੀ ਸਫਲ ਏਹਾ ਹੈ ਕਾਰੀ ਜੀਉ ॥੩॥

ਦ੍ਰਿਸਟਿ ਧਾਰਿ ਅਪਨਾ ਦਾਸੁ ਸਵਾਰਿਆ ॥ ਘਟ ਘਟ ਅੰਤਰਿ ਪਾਰਬ੍ਰਹਮੁ ਨਮਸਕਾਰਿਆ ॥ ਇਕਸੁ ਵਿਣੁ ਹੋਰੁ ਦੂਜਾ ਨਾਹੀ ਬਾਬਾ ਨਾਨਕ ਇਹ ਮਤਿ ਸਾਰੀ ਜੀਉ ॥੪॥੩੯॥੪੬॥

(ਗੁਰੂ ਅਰਜਨ ਦੇਵ ਜੀ -- SGGS 108) ਮਾਝ ਮਹਲਾ ੫ ॥
ਮਨੁ ਤਨੁ ਰਤਾ ਰਾਮ ਪਿਆਰੇ ॥ ਸਰਬਸੁ ਦੀਜੈ ਅਪਨਾ ਵਾਰੇ ॥ ਆਠ ਪਹਰ ਗੋਵਿੰਦ ਗੁਣ ਗਾਈਐ ਬਿਸਰੁ ਨ ਕੋਈ ਸਾਸਾ ਜੀਉ ॥੧॥

ਸੋਈ ਸਾਜਨ ਮੀਤੁ ਪਿਆਰਾ ॥ ਰਾਮ ਨਾਮੁ ਸਾਧਸੰਗਿ ਬੀਚਾਰਾ ॥ ਸਾਧੂ ਸੰਗਿ ਤਰੀਜੈ ਸਾਗਰੁ ਕਟੀਐ ਜਮ ਕੀ ਫਾਸਾ ਜੀਉ ॥੨॥

ਚਾਰਿ ਪਦਾਰਥ ਹਰਿ ਕੀ ਸੇਵਾ ॥ ਪਾਰਜਾਤੁ ਜਪਿ ਅਲਖ ਅਭੇਵਾ ॥ ਕਾਮੁ ਕ੍ਰੋਧੁ ਕਿਲਬਿਖ ਗੁਰਿ ਕਾਟੇ ਪੂਰਨ ਹੋਈ ਆਸਾ ਜੀਉ ॥੩॥

ਪੂਰਨ ਭਾਗ ਭਏ ਜਿਸੁ ਪ੍ਰਾਣੀ ॥ ਸਾਧਸੰਗਿ ਮਿਲੇ ਸਾਰੰਗਪਾਣੀ ॥ ਨਾਨਕ ਨਾਮੁ ਵਸਿਆ ਜਿਸੁ ਅੰਤਰਿ ਪਰਵਾਣੁ ਗਿਰਸਤ ਉਦਾਸਾ ਜੀਉ ॥੪॥੪੦॥੪੭॥

(ਗੁਰੂ ਅਰਜਨ ਦੇਵ ਜੀ -- SGGS 108) ਮਾਝ ਮਹਲਾ ੫ ॥
ਸਿਮਰਤ ਨਾਮੁ ਰਿਦੈ ਸੁਖੁ ਪਾਇਆ ॥ ਕਰਿ ਕਿਰਪਾ ਭਗਤੀਂ ਪ੍ਰਗਟਾਇਆ ॥ ਸੰਤਸੰਗਿ ਮਿਲਿ ਹਰਿ ਹਰਿ ਜਪਿਆ ਬਿਨਸੇ ਆਲਸ ਰੋਗਾ ਜੀਉ ॥੧॥

ਜਾ ਕੈ ਗ੍ਰਿਹਿ ਨਵ ਨਿਧਿ ਹਰਿ ਭਾਈ ॥ ਤਿਸੁ ਮਿਲਿਆ ਜਿਸੁ ਪੁਰਬ ਕਮਾਈ ॥ ਗਿਆਨ ਧਿਆਨ ਪੂਰਨ ਪਰਮੇਸੁਰ ਪ੍ਰਭੁ ਸਭਨਾ ਗਲਾ ਜੋਗਾ ਜੀਉ ॥੨॥

ਖਿਨ ਮਹਿ ਥਾਪਿ ਉਥਾਪਨਹਾਰਾ ॥ ਆਪਿ ਇਕੰਤੀ ਆਪਿ ਪਸਾਰਾ ॥ ਲੇਪੁ ਨਹੀ ਜਗਜੀਵਨ ਦਾਤੇ ਦਰਸਨ ਡਿਠੇ ਲਹਨਿ ਵਿਜੋਗਾ ਜੀਉ ॥੩॥

ਅੰਚਲਿ ਲਾਇ ਸਭ ਸਿਸਟਿ ਤਰਾਈ ॥ ਆਪਣਾ ਨਾਉ ਆਪਿ ਜਪਾਈ ॥ ਗੁਰ ਬੋਹਿਥੁ ਪਾਇਆ ਕਿਰਪਾ ਤੇ ਨਾਨਕ ਧੁਰਿ ਸੰਜੋਗਾ ਜੀਉ ॥੪॥੪੧॥੪੮॥

(ਗੁਰੂ ਅਰਜਨ ਦੇਵ ਜੀ -- SGGS 108) ਮਾਝ ਮਹਲਾ ੫ ॥
ਸੋਈ ਕਰਣਾ ਜਿ ਆਪਿ ਕਰਾਏ ॥ ਜਿਥੈ ਰਖੈ ਸਾ ਭਲੀ ਜਾਏ ॥ ਸੋਈ ਸਿਆਣਾ ਸੋ ਪਤਿਵੰਤਾ ਹੁਕਮੁ ਲਗੈ ਜਿਸੁ ਮੀਠਾ ਜੀਉ ॥੧॥

ਸਭ ਪਰੋਈ ਇਕਤੁ ਧਾਗੈ ॥ ਜਿਸੁ ਲਾਇ ਲਏ ਸੋ ਚਰਣੀ ਲਾਗੈ ॥ ਊਂਧ ਕਵਲੁ ਜਿਸੁ ਹੋਇ ਪ੍ਰਗਾਸਾ ਤਿਨਿ ਸਰਬ ਨਿਰੰਜਨੁ ਡੀਠਾ ਜੀਉ ॥੨॥

ਤੇਰੀ ਮਹਿਮਾ ਤੂੰਹੈ ਜਾਣਹਿ ॥ ਅਪਣਾ ਆਪੁ ਤੂੰ ਆਪਿ ਪਛਾਣਹਿ ॥ ਹਉ ਬਲਿਹਾਰੀ ਸੰਤਨ ਤੇਰੇ ਜਿਨਿ ਕਾਮੁ ਕ੍ਰੋਧੁ ਲੋਭੁ ਪੀਠਾ ਜੀਉ ॥੩॥

ਤੂੰ ਨਿਰਵੈਰੁ ਸੰਤ ਤੇਰੇ ਨਿਰਮਲ ॥ ਜਿਨ ਦੇਖੇ ਸਭ ਉਤਰਹਿ ਕਲਮਲ ॥ ਨਾਨਕ ਨਾਮੁ ਧਿਆਇ ਧਿਆਇ ਜੀਵੈ ਬਿਨਸਿਆ ਭ੍ਰਮੁ ਭਉ ਧੀਠਾ ਜੀਉ ॥੪॥੪੨॥੪੯॥

(ਗੁਰੂ ਅਰਜਨ ਦੇਵ ਜੀ -- SGGS 109) ਮਾਂਝ ਮਹਲਾ ੫ ॥
ਝੂਠਾ ਮੰਗਣੁ ਜੇ ਕੋਈ ਮਾਗੈ ॥ ਤਿਸ ਕਉ ਮਰਤੇ ਘੜੀ ਨ ਲਾਗੈ ॥ ਪਾਰਬ੍ਰਹਮੁ ਜੋ ਸਦ ਹੀ ਸੇਵੈ ਸੋ ਗੁਰ ਮਿਲਿ ਨਿਹਚਲੁ ਕਹਣਾ ॥੧॥

ਪ੍ਰੇਮ ਭਗਤਿ ਜਿਸ ਕੈ ਮਨਿ ਲਾਗੀ ॥ ਗੁਣ ਗਾਵੈ ਅਨਦਿਨੁ ਨਿਤਿ ਜਾਗੀ ॥ ਬਾਹ ਪਕੜਿ ਤਿਸੁ ਸੁਆਮੀ ਮੇਲੈ ਜਿਸ ਕੈ ਮਸਤਕਿ ਲਹਣਾ ॥੨॥

ਚਰਨ ਕਮਲ ਭਗਤਾਂ ਮਨਿ ਵੁਠੇ ॥ ਵਿਣੁ ਪਰਮੇਸਰ ਸਗਲੇ ਮੁਠੇ ॥ ਸੰਤ ਜਨਾਂ ਕੀ ਧੂੜਿ ਨਿਤ ਬਾਂਛਹਿ ਨਾਮੁ ਸਚੇ ਕਾ ਗਹਣਾ ॥੩॥

ਊਠਤ ਬੈਠਤ ਹਰਿ ਹਰਿ ਗਾਈਐ ॥ ਜਿਸੁ ਸਿਮਰਤ ਵਰੁ ਨਿਹਚਲੁ ਪਾਈਐ ॥ ਨਾਨਕ ਕਉ ਪ੍ਰਭ ਹੋਇ ਦਇਆਲਾ ਤੇਰਾ ਕੀਤਾ ਸਹਣਾ ॥੪॥੪੩॥੫੦॥

(ਗੁਰੂ ਨਾਨਕ ਦੇਵ ਜੀ -- SGGS 109) ਰਾਗੁ ਮਾਝ ਅਸਟਪਦੀਆ ਮਹਲਾ ੧ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸਬਦਿ ਰੰਗਾਏ ਹੁਕਮਿ ਸਬਾਏ ॥ ਸਚੀ ਦਰਗਹ ਮਹਲਿ ਬੁਲਾਏ ॥ ਸਚੇ ਦੀਨ ਦਇਆਲ ਮੇਰੇ ਸਾਹਿਬਾ ਸਚੇ ਮਨੁ ਪਤੀਆਵਣਿਆ ॥੧॥

ਹਉ ਵਾਰੀ ਜੀਉ ਵਾਰੀ ਸਬਦਿ ਸੁਹਾਵਣਿਆ ॥ ਅੰਮ੍ਰਿਤ ਨਾਮੁ ਸਦਾ ਸੁਖਦਾਤਾ ਗੁਰਮਤੀ ਮੰਨਿ ਵਸਾਵਣਿਆ ॥੧॥ ਰਹਾਉ ॥

ਨਾ ਕੋ ਮੇਰਾ ਹਉ ਕਿਸੁ ਕੇਰਾ ॥ ਸਾਚਾ ਠਾਕੁਰੁ ਤ੍ਰਿਭਵਣਿ ਮੇਰਾ ॥ ਹਉਮੈ ਕਰਿ ਕਰਿ ਜਾਇ ਘਣੇਰੀ ਕਰਿ ਅਵਗਣ ਪਛੋਤਾਵਣਿਆ ॥੨॥

ਹੁਕਮੁ ਪਛਾਣੈ ਸੁ ਹਰਿ ਗੁਣ ਵਖਾਣੈ ॥ ਗੁਰ ਕੈ ਸਬਦਿ ਨਾਮਿ ਨੀਸਾਣੈ ॥ ਸਭਨਾ ਕਾ ਦਰਿ ਲੇਖਾ ਸਚੈ ਛੂਟਸਿ ਨਾਮਿ ਸੁਹਾਵਣਿਆ ॥੩॥

ਮਨਮੁਖੁ ਭੂਲਾ ਠਉਰੁ ਨ ਪਾਏ ॥ ਜਮ ਦਰਿ ਬਧਾ ਚੋਟਾ ਖਾਏ ॥ ਬਿਨੁ ਨਾਵੈ ਕੋ ਸੰਗਿ ਨ ਸਾਥੀ ਮੁਕਤੇ ਨਾਮੁ ਧਿਆਵਣਿਆ ॥੪॥

ਸਾਕਤ ਕੂੜੇ ਸਚੁ ਨ ਭਾਵੈ ॥ ਦੁਬਿਧਾ ਬਾਧਾ ਆਵੈ ਜਾਵੈ ॥ ਲਿਖਿਆ ਲੇਖੁ ਨ ਮੇਟੈ ਕੋਈ ਗੁਰਮੁਖਿ ਮੁਕਤਿ ਕਰਾਵਣਿਆ ॥੫॥

ਪੇਈਅੜੈ ਪਿਰੁ ਜਾਤੋ ਨਾਹੀ ॥ ਝੂਠਿ ਵਿਛੁੰਨੀ ਰੋਵੈ ਧਾਹੀ ॥ ਅਵਗਣਿ ਮੁਠੀ ਮਹਲੁ ਨ ਪਾਏ ਅਵਗਣ ਗੁਣਿ ਬਖਸਾਵਣਿਆ ॥੬॥

ਪੇਈਅੜੈ ਜਿਨਿ ਜਾਤਾ ਪਿਆਰਾ ॥ ਗੁਰਮੁਖਿ ਬੂਝੈ ਤਤੁ ਬੀਚਾਰਾ ॥ ਆਵਣੁ ਜਾਣਾ ਠਾਕਿ ਰਹਾਏ ਸਚੈ ਨਾਮਿ ਸਮਾਵਣਿਆ ॥੭॥

ਗੁਰਮੁਖਿ ਬੂਝੈ ਅਕਥੁ ਕਹਾਵੈ ॥ ਸਚੇ ਠਾਕੁਰ ਸਾਚੋ ਭਾਵੈ ॥ ਨਾਨਕ ਸਚੁ ਕਹੈ ਬੇਨੰਤੀ ਸਚੁ ਮਿਲੈ ਗੁਣ ਗਾਵਣਿਆ ॥੮॥੧॥

(ਗੁਰੂ ਅਮਰਦਾਸ ਜੀ -- SGGS 109) ਮਾਝ ਮਹਲਾ ੩ ਘਰੁ ੧ ॥
ਕਰਮੁ ਹੋਵੈ ਸਤਿਗੁਰੂ ਮਿਲਾਏ ॥ ਸੇਵਾ ਸੁਰਤਿ ਸਬਦਿ ਚਿਤੁ ਲਾਏ ॥ ਹਉਮੈ ਮਾਰਿ ਸਦਾ ਸੁਖੁ ਪਾਇਆ ਮਾਇਆ ਮੋਹੁ ਚੁਕਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਸਤਿਗੁਰ ਕੈ ਬਲਿਹਾਰਣਿਆ ॥ ਗੁਰਮਤੀ ਪਰਗਾਸੁ ਹੋਆ ਜੀ ਅਨਦਿਨੁ ਹਰਿ ਗੁਣ ਗਾਵਣਿਆ ॥੧॥ ਰਹਾਉ ॥

ਤਨੁ ਮਨੁ ਖੋਜੇ ਤਾ ਨਾਉ ਪਾਏ ॥ ਧਾਵਤੁ ਰਾਖੈ ਠਾਕਿ ਰਹਾਏ ॥ ਗੁਰ ਕੀ ਬਾਣੀ ਅਨਦਿਨੁ ਗਾਵੈ ਸਹਜੇ ਭਗਤਿ ਕਰਾਵਣਿਆ ॥੨॥

ਇਸੁ ਕਾਇਆ ਅੰਦਰਿ ਵਸਤੁ ਅਸੰਖਾ ॥ ਗੁਰਮੁਖਿ ਸਾਚੁ ਮਿਲੈ ਤਾ ਵੇਖਾ ॥ ਨਉ ਦਰਵਾਜੇ ਦਸਵੈ ਮੁਕਤਾ ਅਨਹਦ ਸਬਦੁ ਵਜਾਵਣਿਆ ॥੩॥

ਸਚਾ ਸਾਹਿਬੁ ਸਚੀ ਨਾਈ ॥ ਗੁਰ ਪਰਸਾਦੀ ਮੰਨਿ ਵਸਾਈ ॥ ਅਨਦਿਨੁ ਸਦਾ ਰਹੈ ਰੰਗਿ ਰਾਤਾ ਦਰਿ ਸਚੈ ਸੋਝੀ ਪਾਵਣਿਆ ॥੪॥

ਪਾਪ ਪੁੰਨ ਕੀ ਸਾਰ ਨ ਜਾਣੀ ॥ ਦੂਜੈ ਲਾਗੀ ਭਰਮਿ ਭੁਲਾਣੀ ॥ ਅਗਿਆਨੀ ਅੰਧਾ ਮਗੁ ਨ ਜਾਣੈ ਫਿਰਿ ਫਿਰਿ ਆਵਣ ਜਾਵਣਿਆ ॥੫॥

ਗੁਰ ਸੇਵਾ ਤੇ ਸਦਾ ਸੁਖੁ ਪਾਇਆ ॥ ਹਉਮੈ ਮੇਰਾ ਠਾਕਿ ਰਹਾਇਆ ॥ ਗੁਰ ਸਾਖੀ ਮਿਟਿਆ ਅੰਧਿਆਰਾ ਬਜਰ ਕਪਾਟ ਖੁਲਾਵਣਿਆ ॥੬॥

ਹਉਮੈ ਮਾਰਿ ਮੰਨਿ ਵਸਾਇਆ ॥ ਗੁਰ ਚਰਣੀ ਸਦਾ ਚਿਤੁ ਲਾਇਆ ॥ ਗੁਰ ਕਿਰਪਾ ਤੇ ਮਨੁ ਤਨੁ ਨਿਰਮਲੁ ਨਿਰਮਲ ਨਾਮੁ ਧਿਆਵਣਿਆ ॥੭॥

ਜੀਵਣੁ ਮਰਣਾ ਸਭੁ ਤੁਧੈ ਤਾਈ ॥ ਜਿਸੁ ਬਖਸੇ ਤਿਸੁ ਦੇ ਵਡਿਆਈ ॥ ਨਾਨਕ ਨਾਮੁ ਧਿਆਇ ਸਦਾ ਤੂੰ ਜੰਮਣੁ ਮਰਣੁ ਸਵਾਰਣਿਆ ॥੮॥੧॥੨॥

(ਗੁਰੂ ਅਮਰਦਾਸ ਜੀ -- SGGS 110) ਮਾਝ ਮਹਲਾ ੩ ॥
ਮੇਰਾ ਪ੍ਰਭੁ ਨਿਰਮਲੁ ਅਗਮ ਅਪਾਰਾ ॥ ਬਿਨੁ ਤਕੜੀ ਤੋਲੈ ਸੰਸਾਰਾ ॥ ਗੁਰਮੁਖਿ ਹੋਵੈ ਸੋਈ ਬੂਝੈ ਗੁਣ ਕਹਿ ਗੁਣੀ ਸਮਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਹਰਿ ਕਾ ਨਾਮੁ ਮੰਨਿ ਵਸਾਵਣਿਆ ॥ ਜੋ ਸਚਿ ਲਾਗੇ ਸੇ ਅਨਦਿਨੁ ਜਾਗੇ ਦਰਿ ਸਚੈ ਸੋਭਾ ਪਾਵਣਿਆ ॥੧॥ ਰਹਾਉ ॥

ਆਪਿ ਸੁਣੈ ਤੈ ਆਪੇ ਵੇਖੈ ॥ ਜਿਸ ਨੋ ਨਦਰਿ ਕਰੇ ਸੋਈ ਜਨੁ ਲੇਖੈ ॥ ਆਪੇ ਲਾਇ ਲਏ ਸੋ ਲਾਗੈ ਗੁਰਮੁਖਿ ਸਚੁ ਕਮਾਵਣਿਆ ॥੨॥

ਜਿਸੁ ਆਪਿ ਭੁਲਾਏ ਸੁ ਕਿਥੈ ਹਥੁ ਪਾਏ ॥ ਪੂਰਬਿ ਲਿਖਿਆ ਸੁ ਮੇਟਣਾ ਨ ਜਾਏ ॥ ਜਿਨ ਸਤਿਗੁਰੁ ਮਿਲਿਆ ਸੇ ਵਡਭਾਗੀ ਪੂਰੈ ਕਰਮਿ ਮਿਲਾਵਣਿਆ ॥੩॥

ਪੇਈਅੜੈ ਧਨ ਅਨਦਿਨੁ ਸੁਤੀ ॥ ਕੰਤਿ ਵਿਸਾਰੀ ਅਵਗਣਿ ਮੁਤੀ ॥ ਅਨਦਿਨੁ ਸਦਾ ਫਿਰੈ ਬਿਲਲਾਦੀ ਬਿਨੁ ਪਿਰ ਨੀਦ ਨ ਪਾਵਣਿਆ ॥੪॥

ਪੇਈਅੜੈ ਸੁਖਦਾਤਾ ਜਾਤਾ ॥ ਹਉਮੈ ਮਾਰਿ ਗੁਰ ਸਬਦਿ ਪਛਾਤਾ ॥ ਸੇਜ ਸੁਹਾਵੀ ਸਦਾ ਪਿਰੁ ਰਾਵੇ ਸਚੁ ਸੀਗਾਰੁ ਬਣਾਵਣਿਆ ॥੫॥

ਲਖ ਚਉਰਾਸੀਹ ਜੀਅ ਉਪਾਏ ॥ ਜਿਸ ਨੋ ਨਦਰਿ ਕਰੇ ਤਿਸੁ ਗੁਰੂ ਮਿਲਾਏ ॥ ਕਿਲਬਿਖ ਕਾਟਿ ਸਦਾ ਜਨ ਨਿਰਮਲ ਦਰਿ ਸਚੈ ਨਾਮਿ ਸੁਹਾਵਣਿਆ ॥੬॥

ਲੇਖਾ ਮਾਗੈ ਤਾ ਕਿਨਿ ਦੀਐ ॥ ਸੁਖੁ ਨਾਹੀ ਫੁਨਿ ਦੂਐ ਤੀਐ ॥ ਆਪੇ ਬਖਸਿ ਲਏ ਪ੍ਰਭੁ ਸਾਚਾ ਆਪੇ ਬਖਸਿ ਮਿਲਾਵਣਿਆ ॥੭॥

ਆਪਿ ਕਰੇ ਤੈ ਆਪਿ ਕਰਾਏ ॥ ਪੂਰੇ ਗੁਰ ਕੈ ਸਬਦਿ ਮਿਲਾਏ ॥ ਨਾਨਕ ਨਾਮੁ ਮਿਲੈ ਵਡਿਆਈ ਆਪੇ ਮੇਲਿ ਮਿਲਾਵਣਿਆ ॥੮॥੨॥੩॥

(ਗੁਰੂ ਅਮਰਦਾਸ ਜੀ -- SGGS 111) ਮਾਝ ਮਹਲਾ ੩ ॥
ਇਕੋ ਆਪਿ ਫਿਰੈ ਪਰਛੰਨਾ ॥ ਗੁਰਮੁਖਿ ਵੇਖਾ ਤਾ ਇਹੁ ਮਨੁ ਭਿੰਨਾ ॥ ਤ੍ਰਿਸਨਾ ਤਜਿ ਸਹਜ ਸੁਖੁ ਪਾਇਆ ਏਕੋ ਮੰਨਿ ਵਸਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਇਕਸੁ ਸਿਉ ਚਿਤੁ ਲਾਵਣਿਆ ॥ ਗੁਰਮਤੀ ਮਨੁ ਇਕਤੁ ਘਰਿ ਆਇਆ ਸਚੈ ਰੰਗਿ ਰੰਗਾਵਣਿਆ ॥੧॥ ਰਹਾਉ ॥

ਇਹੁ ਜਗੁ ਭੂਲਾ ਤੈਂ ਆਪਿ ਭੁਲਾਇਆ ॥ ਇਕੁ ਵਿਸਾਰਿ ਦੂਜੈ ਲੋਭਾਇਆ ॥ ਅਨਦਿਨੁ ਸਦਾ ਫਿਰੈ ਭ੍ਰਮਿ ਭੂਲਾ ਬਿਨੁ ਨਾਵੈ ਦੁਖੁ ਪਾਵਣਿਆ ॥੨॥

ਜੋ ਰੰਗਿ ਰਾਤੇ ਕਰਮ ਬਿਧਾਤੇ ॥ ਗੁਰ ਸੇਵਾ ਤੇ ਜੁਗ ਚਾਰੇ ਜਾਤੇ ॥ ਜਿਸ ਨੋ ਆਪਿ ਦੇਇ ਵਡਿਆਈ ਹਰਿ ਕੈ ਨਾਮਿ ਸਮਾਵਣਿਆ ॥੩॥

ਮਾਇਆ ਮੋਹਿ ਹਰਿ ਚੇਤੈ ਨਾਹੀ ॥ ਜਮਪੁਰਿ ਬਧਾ ਦੁਖ ਸਹਾਹੀ ॥ ਅੰਨਾ ਬੋਲਾ ਕਿਛੁ ਨਦਰਿ ਨ ਆਵੈ ਮਨਮੁਖ ਪਾਪਿ ਪਚਾਵਣਿਆ ॥੪॥

ਇਕਿ ਰੰਗਿ ਰਾਤੇ ਜੋ ਤੁਧੁ ਆਪਿ ਲਿਵ ਲਾਏ ॥ ਭਾਇ ਭਗਤਿ ਤੇਰੈ ਮਨਿ ਭਾਏ ॥ ਸਤਿਗੁਰੁ ਸੇਵਨਿ ਸਦਾ ਸੁਖਦਾਤਾ ਸਭ ਇਛਾ ਆਪਿ ਪੁਜਾਵਣਿਆ ॥੫॥

ਹਰਿ ਜੀਉ ਤੇਰੀ ਸਦਾ ਸਰਣਾਈ ॥ ਆਪੇ ਬਖਸਿਹਿ ਦੇ ਵਡਿਆਈ ॥ ਜਮਕਾਲੁ ਤਿਸੁ ਨੇੜਿ ਨ ਆਵੈ ਜੋ ਹਰਿ ਹਰਿ ਨਾਮੁ ਧਿਆਵਣਿਆ ॥੬॥

ਅਨਦਿਨੁ ਰਾਤੇ ਜੋ ਹਰਿ ਭਾਏ ॥ ਮੇਰੈ ਪ੍ਰਭਿ ਮੇਲੇ ਮੇਲਿ ਮਿਲਾਏ ॥ ਸਦਾ ਸਦਾ ਸਚੇ ਤੇਰੀ ਸਰਣਾਈ ਤੂੰ ਆਪੇ ਸਚੁ ਬੁਝਾਵਣਿਆ ॥੭॥

ਜਿਨ ਸਚੁ ਜਾਤਾ ਸੇ ਸਚਿ ਸਮਾਣੇ ॥ ਹਰਿ ਗੁਣ ਗਾਵਹਿ ਸਚੁ ਵਖਾਣੇ ॥ ਨਾਨਕ ਨਾਮਿ ਰਤੇ ਬੈਰਾਗੀ ਨਿਜ ਘਰਿ ਤਾੜੀ ਲਾਵਣਿਆ ॥੮॥੩॥੪॥

(ਗੁਰੂ ਅਮਰਦਾਸ ਜੀ -- SGGS 111) ਮਾਝ ਮਹਲਾ ੩ ॥
ਸਬਦਿ ਮਰੈ ਸੁ ਮੁਆ ਜਾਪੈ ॥ ਕਾਲੁ ਨ ਚਾਪੈ ਦੁਖੁ ਨ ਸੰਤਾਪੈ ॥ ਜੋਤੀ ਵਿਚਿ ਮਿਲਿ ਜੋਤਿ ਸਮਾਣੀ ਸੁਣਿ ਮਨ ਸਚਿ ਸਮਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਹਰਿ ਕੈ ਨਾਇ ਸੋਭਾ ਪਾਵਣਿਆ ॥ ਸਤਿਗੁਰੁ ਸੇਵਿ ਸਚਿ ਚਿਤੁ ਲਾਇਆ ਗੁਰਮਤੀ ਸਹਜਿ ਸਮਾਵਣਿਆ ॥੧॥ ਰਹਾਉ ॥

ਕਾਇਆ ਕਚੀ ਕਚਾ ਚੀਰੁ ਹੰਢਾਏ ॥ ਦੂਜੈ ਲਾਗੀ ਮਹਲੁ ਨ ਪਾਏ ॥ ਅਨਦਿਨੁ ਜਲਦੀ ਫਿਰੈ ਦਿਨੁ ਰਾਤੀ ਬਿਨੁ ਪਿਰ ਬਹੁ ਦੁਖੁ ਪਾਵਣਿਆ ॥੨॥

ਦੇਹੀ ਜਾਤਿ ਨ ਆਗੈ ਜਾਏ ॥ ਜਿਥੈ ਲੇਖਾ ਮੰਗੀਐ ਤਿਥੈ ਛੁਟੈ ਸਚੁ ਕਮਾਏ ॥ ਸਤਿਗੁਰੁ ਸੇਵਨਿ ਸੇ ਧਨਵੰਤੇ ਐਥੈ ਓਥੈ ਨਾਮਿ ਸਮਾਵਣਿਆ ॥੩॥

ਭੈ ਭਾਇ ਸੀਗਾਰੁ ਬਣਾਏ ॥ ਗੁਰ ਪਰਸਾਦੀ ਮਹਲੁ ਘਰੁ ਪਾਏ ॥ ਅਨਦਿਨੁ ਸਦਾ ਰਵੈ ਦਿਨੁ ਰਾਤੀ ਮਜੀਠੈ ਰੰਗੁ ਬਣਾਵਣਿਆ ॥੪॥

ਸਭਨਾ ਪਿਰੁ ਵਸੈ ਸਦਾ ਨਾਲੇ ॥ ਗੁਰ ਪਰਸਾਦੀ ਕੋ ਨਦਰਿ ਨਿਹਾਲੇ ॥ ਮੇਰਾ ਪ੍ਰਭੁ ਅਤਿ ਊਚੋ ਊਚਾ ਕਰਿ ਕਿਰਪਾ ਆਪਿ ਮਿਲਾਵਣਿਆ ॥੫॥

ਮਾਇਆ ਮੋਹਿ ਇਹੁ ਜਗੁ ਸੁਤਾ ॥ ਨਾਮੁ ਵਿਸਾਰਿ ਅੰਤਿ ਵਿਗੁਤਾ ॥ ਜਿਸ ਤੇ ਸੁਤਾ ਸੋ ਜਾਗਾਏ ਗੁਰਮਤਿ ਸੋਝੀ ਪਾਵਣਿਆ ॥੬॥

ਅਪਿਉ ਪੀਐ ਸੋ ਭਰਮੁ ਗਵਾਏ ॥ ਗੁਰ ਪਰਸਾਦਿ ਮੁਕਤਿ ਗਤਿ ਪਾਏ ॥ ਭਗਤੀ ਰਤਾ ਸਦਾ ਬੈਰਾਗੀ ਆਪੁ ਮਾਰਿ ਮਿਲਾਵਣਿਆ ॥੭॥

ਆਪਿ ਉਪਾਏ ਧੰਧੈ ਲਾਏ ॥ ਲਖ ਚਉਰਾਸੀ ਰਿਜਕੁ ਆਪਿ ਅਪੜਾਏ ॥ ਨਾਨਕ ਨਾਮੁ ਧਿਆਇ ਸਚਿ ਰਾਤੇ ਜੋ ਤਿਸੁ ਭਾਵੈ ਸੁ ਕਾਰ ਕਰਾਵਣਿਆ ॥੮॥੪॥੫॥

(ਗੁਰੂ ਅਮਰਦਾਸ ਜੀ -- SGGS 112) ਮਾਝ ਮਹਲਾ ੩ ॥
ਅੰਦਰਿ ਹੀਰਾ ਲਾਲੁ ਬਣਾਇਆ ॥ ਗੁਰ ਕੈ ਸਬਦਿ ਪਰਖਿ ਪਰਖਾਇਆ ॥ ਜਿਨ ਸਚੁ ਪਲੈ ਸਚੁ ਵਖਾਣਹਿ ਸਚੁ ਕਸਵਟੀ ਲਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਗੁਰ ਕੀ ਬਾਣੀ ਮੰਨਿ ਵਸਾਵਣਿਆ ॥ ਅੰਜਨ ਮਾਹਿ ਨਿਰੰਜਨੁ ਪਾਇਆ ਜੋਤੀ ਜੋਤਿ ਮਿਲਾਵਣਿਆ ॥੧॥ ਰਹਾਉ ॥

ਇਸੁ ਕਾਇਆ ਅੰਦਰਿ ਬਹੁਤੁ ਪਸਾਰਾ ॥ ਨਾਮੁ ਨਿਰੰਜਨੁ ਅਤਿ ਅਗਮ ਅਪਾਰਾ ॥ ਗੁਰਮੁਖਿ ਹੋਵੈ ਸੋਈ ਪਾਏ ਆਪੇ ਬਖਸਿ ਮਿਲਾਵਣਿਆ ॥੨॥

ਮੇਰਾ ਠਾਕੁਰੁ ਸਚੁ ਦ੍ਰਿੜਾਏ ॥ ਗੁਰ ਪਰਸਾਦੀ ਸਚਿ ਚਿਤੁ ਲਾਏ ॥ ਸਚੋ ਸਚੁ ਵਰਤੈ ਸਭਨੀ ਥਾਈ ਸਚੇ ਸਚਿ ਸਮਾਵਣਿਆ ॥੩॥

ਵੇਪਰਵਾਹੁ ਸਚੁ ਮੇਰਾ ਪਿਆਰਾ ॥ ਕਿਲਵਿਖ ਅਵਗਣ ਕਾਟਣਹਾਰਾ ॥ ਪ੍ਰੇਮ ਪ੍ਰੀਤਿ ਸਦਾ ਧਿਆਈਐ ਭੈ ਭਾਇ ਭਗਤਿ ਦ੍ਰਿੜਾਵਣਿਆ ॥੪॥

ਤੇਰੀ ਭਗਤਿ ਸਚੀ ਜੇ ਸਚੇ ਭਾਵੈ ॥ ਆਪੇ ਦੇਇ ਨ ਪਛੋਤਾਵੈ ॥ ਸਭਨਾ ਜੀਆ ਕਾ ਏਕੋ ਦਾਤਾ ਸਬਦੇ ਮਾਰਿ ਜੀਵਾਵਣਿਆ ॥੫॥

ਹਰਿ ਤੁਧੁ ਬਾਝਹੁ ਮੈ ਕੋਈ ਨਾਹੀ ॥ ਹਰਿ ਤੁਧੈ ਸੇਵੀ ਤੈ ਤੁਧੁ ਸਾਲਾਹੀ ॥ ਆਪੇ ਮੇਲਿ ਲੈਹੁ ਪ੍ਰਭ ਸਾਚੇ ਪੂਰੈ ਕਰਮਿ ਤੂੰ ਪਾਵਣਿਆ ॥੬॥

ਮੈ ਹੋਰੁ ਨ ਕੋਈ ਤੁਧੈ ਜੇਹਾ ॥ ਤੇਰੀ ਨਦਰੀ ਸੀਝਸਿ ਦੇਹਾ ॥ ਅਨਦਿਨੁ ਸਾਰਿ ਸਮਾਲਿ ਹਰਿ ਰਾਖਹਿ ਗੁਰਮੁਖਿ ਸਹਜਿ ਸਮਾਵਣਿਆ ॥੭॥

ਤੁਧੁ ਜੇਵਡੁ ਮੈ ਹੋਰੁ ਨ ਕੋਈ ॥ ਤੁਧੁ ਆਪੇ ਸਿਰਜੀ ਆਪੇ ਗੋਈ ॥ ਤੂੰ ਆਪੇ ਹੀ ਘੜਿ ਭੰਨਿ ਸਵਾਰਹਿ ਨਾਨਕ ਨਾਮਿ ਸੁਹਾਵਣਿਆ ॥੮॥੫॥੬॥

(ਗੁਰੂ ਅਮਰਦਾਸ ਜੀ -- SGGS 113) ਮਾਝ ਮਹਲਾ ੩ ॥
ਸਭ ਘਟ ਆਪੇ ਭੋਗਣਹਾਰਾ ॥ ਅਲਖੁ ਵਰਤੈ ਅਗਮ ਅਪਾਰਾ ॥ ਗੁਰ ਕੈ ਸਬਦਿ ਮੇਰਾ ਹਰਿ ਪ੍ਰਭੁ ਧਿਆਈਐ ਸਹਜੇ ਸਚਿ ਸਮਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਗੁਰ ਸਬਦੁ ਮੰਨਿ ਵਸਾਵਣਿਆ ॥ ਸਬਦੁ ਸੂਝੈ ਤਾ ਮਨ ਸਿਉ ਲੂਝੈ ਮਨਸਾ ਮਾਰਿ ਸਮਾਵਣਿਆ ॥੧॥ ਰਹਾਉ ॥

ਪੰਚ ਦੂਤ ਮੁਹਹਿ ਸੰਸਾਰਾ ॥ ਮਨਮੁਖ ਅੰਧੇ ਸੁਧਿ ਨ ਸਾਰਾ ॥ ਗੁਰਮੁਖਿ ਹੋਵੈ ਸੁ ਅਪਣਾ ਘਰੁ ਰਾਖੈ ਪੰਚ ਦੂਤ ਸਬਦਿ ਪਚਾਵਣਿਆ ॥੨॥

ਇਕਿ ਗੁਰਮੁਖਿ ਸਦਾ ਸਚੈ ਰੰਗਿ ਰਾਤੇ ॥ ਸਹਜੇ ਪ੍ਰਭੁ ਸੇਵਹਿ ਅਨਦਿਨੁ ਮਾਤੇ ॥ ਮਿਲਿ ਪ੍ਰੀਤਮ ਸਚੇ ਗੁਣ ਗਾਵਹਿ ਹਰਿ ਦਰਿ ਸੋਭਾ ਪਾਵਣਿਆ ॥੩॥

ਏਕਮ ਏਕੈ ਆਪੁ ਉਪਾਇਆ ॥ ਦੁਬਿਧਾ ਦੂਜਾ ਤ੍ਰਿਬਿਧਿ ਮਾਇਆ ॥ ਚਉਥੀ ਪਉੜੀ ਗੁਰਮੁਖਿ ਊਚੀ ਸਚੋ ਸਚੁ ਕਮਾਵਣਿਆ ॥੪॥

ਸਭੁ ਹੈ ਸਚਾ ਜੇ ਸਚੇ ਭਾਵੈ ॥ ਜਿਨਿ ਸਚੁ ਜਾਤਾ ਸੋ ਸਹਜਿ ਸਮਾਵੈ ॥ ਗੁਰਮੁਖਿ ਕਰਣੀ ਸਚੇ ਸੇਵਹਿ ਸਾਚੇ ਜਾਇ ਸਮਾਵਣਿਆ ॥੫॥

ਸਚੇ ਬਾਝਹੁ ਕੋ ਅਵਰੁ ਨ ਦੂਆ ॥ ਦੂਜੈ ਲਾਗਿ ਜਗੁ ਖਪਿ ਖਪਿ ਮੂਆ ॥ ਗੁਰਮੁਖਿ ਹੋਵੈ ਸੁ ਏਕੋ ਜਾਣੈ ਏਕੋ ਸੇਵਿ ਸੁਖੁ ਪਾਵਣਿਆ ॥੬॥

ਜੀਅ ਜੰਤ ਸਭਿ ਸਰਣਿ ਤੁਮਾਰੀ ॥ ਆਪੇ ਧਰਿ ਦੇਖਹਿ ਕਚੀ ਪਕੀ ਸਾਰੀ ॥ ਅਨਦਿਨੁ ਆਪੇ ਕਾਰ ਕਰਾਏ ਆਪੇ ਮੇਲਿ ਮਿਲਾਵਣਿਆ ॥੭॥

ਤੂੰ ਆਪੇ ਮੇਲਹਿ ਵੇਖਹਿ ਹਦੂਰਿ ॥ ਸਭ ਮਹਿ ਆਪਿ ਰਹਿਆ ਭਰਪੂਰਿ ॥ ਨਾਨਕ ਆਪੇ ਆਪਿ ਵਰਤੈ ਗੁਰਮੁਖਿ ਸੋਝੀ ਪਾਵਣਿਆ ॥੮॥੬॥੭॥

(ਗੁਰੂ ਅਮਰਦਾਸ ਜੀ -- SGGS 113) ਮਾਝ ਮਹਲਾ ੩ ॥
ਅੰਮ੍ਰਿਤ ਬਾਣੀ ਗੁਰ ਕੀ ਮੀਠੀ ॥ ਗੁਰਮੁਖਿ ਵਿਰਲੈ ਕਿਨੈ ਚਖਿ ਡੀਠੀ ॥ ਅੰਤਰਿ ਪਰਗਾਸੁ ਮਹਾ ਰਸੁ ਪੀਵੈ ਦਰਿ ਸਚੈ ਸਬਦੁ ਵਜਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਗੁਰ ਚਰਣੀ ਚਿਤੁ ਲਾਵਣਿਆ ॥ ਸਤਿਗੁਰੁ ਹੈ ਅੰਮ੍ਰਿਤ ਸਰੁ ਸਾਚਾ ਮਨੁ ਨਾਵੈ ਮੈਲੁ ਚੁਕਾਵਣਿਆ ॥੧॥ ਰਹਾਉ ॥

ਤੇਰਾ ਸਚੇ ਕਿਨੈ ਅੰਤੁ ਨ ਪਾਇਆ ॥ ਗੁਰ ਪਰਸਾਦਿ ਕਿਨੈ ਵਿਰਲੈ ਚਿਤੁ ਲਾਇਆ ॥ ਤੁਧੁ ਸਾਲਾਹਿ ਨ ਰਜਾ ਕਬਹੂੰ ਸਚੇ ਨਾਵੈ ਕੀ ਭੁਖ ਲਾਵਣਿਆ ॥੨॥

ਏਕੋ ਵੇਖਾ ਅਵਰੁ ਨ ਬੀਆ ॥ ਗੁਰ ਪਰਸਾਦੀ ਅੰਮ੍ਰਿਤੁ ਪੀਆ ॥ ਗੁਰ ਕੈ ਸਬਦਿ ਤਿਖਾ ਨਿਵਾਰੀ ਸਹਜੇ ਸੂਖਿ ਸਮਾਵਣਿਆ ॥੩॥

ਰਤਨੁ ਪਦਾਰਥੁ ਪਲਰਿ ਤਿਆਗੈ ॥ ਮਨਮੁਖੁ ਅੰਧਾ ਦੂਜੈ ਭਾਇ ਲਾਗੈ ॥ ਜੋ ਬੀਜੈ ਸੋਈ ਫਲੁ ਪਾਏ ਸੁਪਨੈ ਸੁਖੁ ਨ ਪਾਵਣਿਆ ॥੪॥

ਅਪਨੀ ਕਿਰਪਾ ਕਰੇ ਸੋਈ ਜਨੁ ਪਾਏ ॥ ਗੁਰ ਕਾ ਸਬਦੁ ਮੰਨਿ ਵਸਾਏ ॥ ਅਨਦਿਨੁ ਸਦਾ ਰਹੈ ਭੈ ਅੰਦਰਿ ਭੈ ਮਾਰਿ ਭਰਮੁ ਚੁਕਾਵਣਿਆ ॥੫॥

ਭਰਮੁ ਚੁਕਾਇਆ ਸਦਾ ਸੁਖੁ ਪਾਇਆ ॥ ਗੁਰ ਪਰਸਾਦਿ ਪਰਮ ਪਦੁ ਪਾਇਆ ॥ ਅੰਤਰੁ ਨਿਰਮਲੁ ਨਿਰਮਲ ਬਾਣੀ ਹਰਿ ਗੁਣ ਸਹਜੇ ਗਾਵਣਿਆ ॥੬॥

ਸਿਮ੍ਰਿਤਿ ਸਾਸਤ ਬੇਦ ਵਖਾਣੈ ॥ ਭਰਮੇ ਭੂਲਾ ਤਤੁ ਨ ਜਾਣੈ ॥ ਬਿਨੁ ਸਤਿਗੁਰ ਸੇਵੇ ਸੁਖੁ ਨ ਪਾਏ ਦੁਖੋ ਦੁਖੁ ਕਮਾਵਣਿਆ ॥੭॥

ਆਪਿ ਕਰੇ ਕਿਸੁ ਆਖੈ ਕੋਈ ॥ ਆਖਣਿ ਜਾਈਐ ਜੇ ਭੂਲਾ ਹੋਈ ॥ ਨਾਨਕ ਆਪੇ ਕਰੇ ਕਰਾਏ ਨਾਮੇ ਨਾਮਿ ਸਮਾਵਣਿਆ ॥੮॥੭॥੮॥

(ਗੁਰੂ ਅਮਰਦਾਸ ਜੀ -- SGGS 114) ਮਾਝ ਮਹਲਾ ੩ ॥
ਆਪੇ ਰੰਗੇ ਸਹਜਿ ਸੁਭਾਏ ॥ ਗੁਰ ਕੈ ਸਬਦਿ ਹਰਿ ਰੰਗੁ ਚੜਾਏ ॥ ਮਨੁ ਤਨੁ ਰਤਾ ਰਸਨਾ ਰੰਗਿ ਚਲੂਲੀ ਭੈ ਭਾਇ ਰੰਗੁ ਚੜਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਨਿਰਭਉ ਮੰਨਿ ਵਸਾਵਣਿਆ ॥ ਗੁਰ ਕਿਰਪਾ ਤੇ ਹਰਿ ਨਿਰਭਉ ਧਿਆਇਆ ਬਿਖੁ ਭਉਜਲੁ ਸਬਦਿ ਤਰਾਵਣਿਆ ॥੧॥ ਰਹਾਉ ॥

ਮਨਮੁਖ ਮੁਗਧ ਕਰਹਿ ਚਤੁਰਾਈ ॥ ਨਾਤਾ ਧੋਤਾ ਥਾਇ ਨ ਪਾਈ ॥ ਜੇਹਾ ਆਇਆ ਤੇਹਾ ਜਾਸੀ ਕਰਿ ਅਵਗਣ ਪਛੋਤਾਵਣਿਆ ॥੨॥

ਮਨਮੁਖ ਅੰਧੇ ਕਿਛੂ ਨ ਸੂਝੈ ॥ ਮਰਣੁ ਲਿਖਾਇ ਆਏ ਨਹੀ ਬੂਝੈ ॥ ਮਨਮੁਖ ਕਰਮ ਕਰੇ ਨਹੀ ਪਾਏ ਬਿਨੁ ਨਾਵੈ ਜਨਮੁ ਗਵਾਵਣਿਆ ॥੩॥

ਸਚੁ ਕਰਣੀ ਸਬਦੁ ਹੈ ਸਾਰੁ ॥ ਪੂਰੈ ਗੁਰਿ ਪਾਈਐ ਮੋਖ ਦੁਆਰੁ ॥ ਅਨਦਿਨੁ ਬਾਣੀ ਸਬਦਿ ਸੁਣਾਏ ਸਚਿ ਰਾਤੇ ਰੰਗਿ ਰੰਗਾਵਣਿਆ ॥੪॥

ਰਸਨਾ ਹਰਿ ਰਸਿ ਰਾਤੀ ਰੰਗੁ ਲਾਏ ॥ ਮਨੁ ਤਨੁ ਮੋਹਿਆ ਸਹਜਿ ਸੁਭਾਏ ॥ ਸਹਜੇ ਪ੍ਰੀਤਮੁ ਪਿਆਰਾ ਪਾਇਆ ਸਹਜੇ ਸਹਜਿ ਮਿਲਾਵਣਿਆ ॥੫॥

ਜਿਸੁ ਅੰਦਰਿ ਰੰਗੁ ਸੋਈ ਗੁਣ ਗਾਵੈ ॥ ਗੁਰ ਕੈ ਸਬਦਿ ਸਹਜੇ ਸੁਖਿ ਸਮਾਵੈ ॥ ਹਉ ਬਲਿਹਾਰੀ ਸਦਾ ਤਿਨ ਵਿਟਹੁ ਗੁਰ ਸੇਵਾ ਚਿਤੁ ਲਾਵਣਿਆ ॥੬॥

ਸਚਾ ਸਚੋ ਸਚਿ ਪਤੀਜੈ ॥ ਗੁਰ ਪਰਸਾਦੀ ਅੰਦਰੁ ਭੀਜੈ ॥ ਬੈਸਿ ਸੁਥਾਨਿ ਹਰਿ ਗੁਣ ਗਾਵਹਿ ਆਪੇ ਕਰਿ ਸਤਿ ਮਨਾਵਣਿਆ ॥੭॥

ਜਿਸ ਨੋ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਹਉਮੈ ਜਾਏ ॥ ਨਾਨਕ ਨਾਮੁ ਵਸੈ ਮਨ ਅੰਤਰਿ ਦਰਿ ਸਚੈ ਸੋਭਾ ਪਾਵਣਿਆ ॥੮॥੮॥੯॥

(ਗੁਰੂ ਅਮਰਦਾਸ ਜੀ -- SGGS 114) ਮਾਝ ਮਹਲਾ ੩ ॥
ਸਤਿਗੁਰੁ ਸੇਵਿਐ ਵਡੀ ਵਡਿਆਈ ॥ ਹਰਿ ਜੀ ਅਚਿੰਤੁ ਵਸੈ ਮਨਿ ਆਈ ॥ ਹਰਿ ਜੀਉ ਸਫਲਿਓ ਬਿਰਖੁ ਹੈ ਅੰਮ੍ਰਿਤੁ ਜਿਨਿ ਪੀਤਾ ਤਿਸੁ ਤਿਖਾ ਲਹਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਸਚੁ ਸੰਗਤਿ ਮੇਲਿ ਮਿਲਾਵਣਿਆ ॥ ਹਰਿ ਸਤਸੰਗਤਿ ਆਪੇ ਮੇਲੈ ਗੁਰ ਸਬਦੀ ਹਰਿ ਗੁਣ ਗਾਵਣਿਆ ॥੧॥ ਰਹਾਉ ॥

ਸਤਿਗੁਰੁ ਸੇਵੀ ਸਬਦਿ ਸੁਹਾਇਆ ॥ ਜਿਨਿ ਹਰਿ ਕਾ ਨਾਮੁ ਮੰਨਿ ਵਸਾਇਆ ॥ ਹਰਿ ਨਿਰਮਲੁ ਹਉਮੈ ਮੈਲੁ ਗਵਾਏ ਦਰਿ ਸਚੈ ਸੋਭਾ ਪਾਵਣਿਆ ॥੨॥

ਬਿਨੁ ਗੁਰ ਨਾਮੁ ਨ ਪਾਇਆ ਜਾਇ ॥ ਸਿਧ ਸਾਧਿਕ ਰਹੇ ਬਿਲਲਾਇ ॥ ਬਿਨੁ ਗੁਰ ਸੇਵੇ ਸੁਖੁ ਨ ਹੋਵੀ ਪੂਰੈ ਭਾਗਿ ਗੁਰੁ ਪਾਵਣਿਆ ॥੩॥

ਇਹੁ ਮਨੁ ਆਰਸੀ ਕੋਈ ਗੁਰਮੁਖਿ ਵੇਖੈ ॥ ਮੋਰਚਾ ਨ ਲਾਗੈ ਜਾ ਹਉਮੈ ਸੋਖੈ ॥ ਅਨਹਤ ਬਾਣੀ ਨਿਰਮਲ ਸਬਦੁ ਵਜਾਏ ਗੁਰ ਸਬਦੀ ਸਚਿ ਸਮਾਵਣਿਆ ॥੪॥

ਬਿਨੁ ਸਤਿਗੁਰ ਕਿਹੁ ਨ ਦੇਖਿਆ ਜਾਇ ॥ ਗੁਰਿ ਕਿਰਪਾ ਕਰਿ ਆਪੁ ਦਿਤਾ ਦਿਖਾਇ ॥ ਆਪੇ ਆਪਿ ਆਪਿ ਮਿਲਿ ਰਹਿਆ ਸਹਜੇ ਸਹਜਿ ਸਮਾਵਣਿਆ ॥੫॥

ਗੁਰਮੁਖਿ ਹੋਵੈ ਸੁ ਇਕਸੁ ਸਿਉ ਲਿਵ ਲਾਏ ॥ ਦੂਜਾ ਭਰਮੁ ਗੁਰ ਸਬਦਿ ਜਲਾਏ ॥ ਕਾਇਆ ਅੰਦਰਿ ਵਣਜੁ ਕਰੇ ਵਾਪਾਰਾ ਨਾਮੁ ਨਿਧਾਨੁ ਸਚੁ ਪਾਵਣਿਆ ॥੬॥

ਗੁਰਮੁਖਿ ਕਰਣੀ ਹਰਿ ਕੀਰਤਿ ਸਾਰੁ ॥ ਗੁਰਮੁਖਿ ਪਾਏ ਮੋਖ ਦੁਆਰੁ ॥ ਅਨਦਿਨੁ ਰੰਗਿ ਰਤਾ ਗੁਣ ਗਾਵੈ ਅੰਦਰਿ ਮਹਲਿ ਬੁਲਾਵਣਿਆ ॥੭॥

ਸਤਿਗੁਰੁ ਦਾਤਾ ਮਿਲੈ ਮਿਲਾਇਆ ॥ ਪੂਰੈ ਭਾਗਿ ਮਨਿ ਸਬਦੁ ਵਸਾਇਆ ॥ ਨਾਨਕ ਨਾਮੁ ਮਿਲੈ ਵਡਿਆਈ ਹਰਿ ਸਚੇ ਕੇ ਗੁਣ ਗਾਵਣਿਆ ॥੮॥੯॥੧੦॥

(ਗੁਰੂ ਅਮਰਦਾਸ ਜੀ -- SGGS 115) ਮਾਝ ਮਹਲਾ ੩ ॥
ਆਪੁ ਵੰਞਾਏ ਤਾ ਸਭ ਕਿਛੁ ਪਾਏ ॥ ਗੁਰ ਸਬਦੀ ਸਚੀ ਲਿਵ ਲਾਏ ॥ ਸਚੁ ਵਣੰਜਹਿ ਸਚੁ ਸੰਘਰਹਿ ਸਚੁ ਵਾਪਾਰੁ ਕਰਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਹਰਿ ਗੁਣ ਅਨਦਿਨੁ ਗਾਵਣਿਆ ॥ ਹਉ ਤੇਰਾ ਤੂੰ ਠਾਕੁਰੁ ਮੇਰਾ ਸਬਦਿ ਵਡਿਆਈ ਦੇਵਣਿਆ ॥੧॥ ਰਹਾਉ ॥

ਵੇਲਾ ਵਖਤ ਸਭਿ ਸੁਹਾਇਆ ॥ ਜਿਤੁ ਸਚਾ ਮੇਰੇ ਮਨਿ ਭਾਇਆ ॥ ਸਚੇ ਸੇਵਿਐ ਸਚੁ ਵਡਿਆਈ ਗੁਰ ਕਿਰਪਾ ਤੇ ਸਚੁ ਪਾਵਣਿਆ ॥੨॥

ਭਾਉ ਭੋਜਨੁ ਸਤਿਗੁਰਿ ਤੁਠੈ ਪਾਏ ॥ ਅਨ ਰਸੁ ਚੂਕੈ ਹਰਿ ਰਸੁ ਮੰਨਿ ਵਸਾਏ ॥ ਸਚੁ ਸੰਤੋਖੁ ਸਹਜ ਸੁਖੁ ਬਾਣੀ ਪੂਰੇ ਗੁਰ ਤੇ ਪਾਵਣਿਆ ॥੩॥

ਸਤਿਗੁਰੁ ਨ ਸੇਵਹਿ ਮੂਰਖ ਅੰਧ ਗਵਾਰਾ ॥ ਫਿਰਿ ਓਇ ਕਿਥਹੁ ਪਾਇਨਿ ਮੋਖ ਦੁਆਰਾ ॥ ਮਰਿ ਮਰਿ ਜੰਮਹਿ ਫਿਰਿ ਫਿਰਿ ਆਵਹਿ ਜਮ ਦਰਿ ਚੋਟਾ ਖਾਵਣਿਆ ॥੪॥

ਸਬਦੈ ਸਾਦੁ ਜਾਣਹਿ ਤਾ ਆਪੁ ਪਛਾਣਹਿ ॥ ਨਿਰਮਲ ਬਾਣੀ ਸਬਦਿ ਵਖਾਣਹਿ ॥ ਸਚੇ ਸੇਵਿ ਸਦਾ ਸੁਖੁ ਪਾਇਨਿ ਨਉ ਨਿਧਿ ਨਾਮੁ ਮੰਨਿ ਵਸਾਵਣਿਆ ॥੫॥

ਸੋ ਥਾਨੁ ਸੁਹਾਇਆ ਜੋ ਹਰਿ ਮਨਿ ਭਾਇਆ ॥ ਸਤਸੰਗਤਿ ਬਹਿ ਹਰਿ ਗੁਣ ਗਾਇਆ ॥ ਅਨਦਿਨੁ ਹਰਿ ਸਾਲਾਹਹਿ ਸਾਚਾ ਨਿਰਮਲ ਨਾਦੁ ਵਜਾਵਣਿਆ ॥੬॥

ਮਨਮੁਖ ਖੋਟੀ ਰਾਸਿ ਖੋਟਾ ਪਾਸਾਰਾ ॥ ਕੂੜੁ ਕਮਾਵਨਿ ਦੁਖੁ ਲਾਗੈ ਭਾਰਾ ॥ ਭਰਮੇ ਭੂਲੇ ਫਿਰਨਿ ਦਿਨ ਰਾਤੀ ਮਰਿ ਜਨਮਹਿ ਜਨਮੁ ਗਵਾਵਣਿਆ ॥੭॥

ਸਚਾ ਸਾਹਿਬੁ ਮੈ ਅਤਿ ਪਿਆਰਾ ॥ ਪੂਰੇ ਗੁਰ ਕੈ ਸਬਦਿ ਅਧਾਰਾ ॥ ਨਾਨਕ ਨਾਮਿ ਮਿਲੈ ਵਡਿਆਈ ਦੁਖੁ ਸੁਖੁ ਸਮ ਕਰਿ ਜਾਨਣਿਆ ॥੮॥੧੦॥੧੧॥

(ਗੁਰੂ ਅਮਰਦਾਸ ਜੀ -- SGGS 116) ਮਾਝ ਮਹਲਾ ੩ ॥
ਤੇਰੀਆ ਖਾਣੀ ਤੇਰੀਆ ਬਾਣੀ ॥ ਬਿਨੁ ਨਾਵੈ ਸਭ ਭਰਮਿ ਭੁਲਾਣੀ ॥ ਗੁਰ ਸੇਵਾ ਤੇ ਹਰਿ ਨਾਮੁ ਪਾਇਆ ਬਿਨੁ ਸਤਿਗੁਰ ਕੋਇ ਨ ਪਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਹਰਿ ਸੇਤੀ ਚਿਤੁ ਲਾਵਣਿਆ ॥ ਹਰਿ ਸਚਾ ਗੁਰ ਭਗਤੀ ਪਾਈਐ ਸਹਜੇ ਮੰਨਿ ਵਸਾਵਣਿਆ ॥੧॥ ਰਹਾਉ ॥

ਸਤਿਗੁਰੁ ਸੇਵੇ ਤਾ ਸਭ ਕਿਛੁ ਪਾਏ ॥ ਜੇਹੀ ਮਨਸਾ ਕਰਿ ਲਾਗੈ ਤੇਹਾ ਫਲੁ ਪਾਏ ॥ ਸਤਿਗੁਰੁ ਦਾਤਾ ਸਭਨਾ ਵਥੂ ਕਾ ਪੂਰੈ ਭਾਗਿ ਮਿਲਾਵਣਿਆ ॥੨॥

ਇਹੁ ਮਨੁ ਮੈਲਾ ਇਕੁ ਨ ਧਿਆਏ ॥ ਅੰਤਰਿ ਮੈਲੁ ਲਾਗੀ ਬਹੁ ਦੂਜੈ ਭਾਏ ॥ ਤਟਿ ਤੀਰਥਿ ਦਿਸੰਤਰਿ ਭਵੈ ਅਹੰਕਾਰੀ ਹੋਰੁ ਵਧੇਰੈ ਹਉਮੈ ਮਲੁ ਲਾਵਣਿਆ ॥੩॥

ਸਤਿਗੁਰੁ ਸੇਵੇ ਤਾ ਮਲੁ ਜਾਏ ॥ ਜੀਵਤੁ ਮਰੈ ਹਰਿ ਸਿਉ ਚਿਤੁ ਲਾਏ ॥ ਹਰਿ ਨਿਰਮਲੁ ਸਚੁ ਮੈਲੁ ਨ ਲਾਗੈ ਸਚਿ ਲਾਗੈ ਮੈਲੁ ਗਵਾਵਣਿਆ ॥੪॥

ਬਾਝੁ ਗੁਰੂ ਹੈ ਅੰਧ ਗੁਬਾਰਾ ॥ ਅਗਿਆਨੀ ਅੰਧਾ ਅੰਧੁ ਅੰਧਾਰਾ ॥ ਬਿਸਟਾ ਕੇ ਕੀੜੇ ਬਿਸਟਾ ਕਮਾਵਹਿ ਫਿਰਿ ਬਿਸਟਾ ਮਾਹਿ ਪਚਾਵਣਿਆ ॥੫॥

ਮੁਕਤੇ ਸੇਵੇ ਮੁਕਤਾ ਹੋਵੈ ॥ ਹਉਮੈ ਮਮਤਾ ਸਬਦੇ ਖੋਵੈ ॥ ਅਨਦਿਨੁ ਹਰਿ ਜੀਉ ਸਚਾ ਸੇਵੀ ਪੂਰੈ ਭਾਗਿ ਗੁਰੁ ਪਾਵਣਿਆ ॥੬॥

ਆਪੇ ਬਖਸੇ ਮੇਲਿ ਮਿਲਾਏ ॥ ਪੂਰੇ ਗੁਰ ਤੇ ਨਾਮੁ ਨਿਧਿ ਪਾਏ ॥ ਸਚੈ ਨਾਮਿ ਸਦਾ ਮਨੁ ਸਚਾ ਸਚੁ ਸੇਵੇ ਦੁਖੁ ਗਵਾਵਣਿਆ ॥੭॥

ਸਦਾ ਹਜੂਰਿ ਦੂਰਿ ਨ ਜਾਣਹੁ ॥ ਗੁਰ ਸਬਦੀ ਹਰਿ ਅੰਤਰਿ ਪਛਾਣਹੁ ॥ ਨਾਨਕ ਨਾਮਿ ਮਿਲੈ ਵਡਿਆਈ ਪੂਰੇ ਗੁਰ ਤੇ ਪਾਵਣਿਆ ॥੮॥੧੧॥੧੨॥

(ਗੁਰੂ ਅਮਰਦਾਸ ਜੀ -- SGGS 116) ਮਾਝ ਮਹਲਾ ੩ ॥
ਐਥੈ ਸਾਚੇ ਸੁ ਆਗੈ ਸਾਚੇ ॥ ਮਨੁ ਸਚਾ ਸਚੈ ਸਬਦਿ ਰਾਚੇ ॥ ਸਚਾ ਸੇਵਹਿ ਸਚੁ ਕਮਾਵਹਿ ਸਚੋ ਸਚੁ ਕਮਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਸਚਾ ਨਾਮੁ ਮੰਨਿ ਵਸਾਵਣਿਆ ॥ ਸਚੇ ਸੇਵਹਿ ਸਚਿ ਸਮਾਵਹਿ ਸਚੇ ਕੇ ਗੁਣ ਗਾਵਣਿਆ ॥੧॥ ਰਹਾਉ ॥

ਪੰਡਿਤ ਪੜਹਿ ਸਾਦੁ ਨ ਪਾਵਹਿ ॥ ਦੂਜੈ ਭਾਇ ਮਾਇਆ ਮਨੁ ਭਰਮਾਵਹਿ ॥ ਮਾਇਆ ਮੋਹਿ ਸਭ ਸੁਧਿ ਗਵਾਈ ਕਰਿ ਅਵਗਣ ਪਛੋਤਾਵਣਿਆ ॥੨॥

ਸਤਿਗੁਰੁ ਮਿਲੈ ਤਾ ਤਤੁ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਸਬਦਿ ਮਰੈ ਮਨੁ ਮਾਰੈ ਅਪੁਨਾ ਮੁਕਤੀ ਕਾ ਦਰੁ ਪਾਵਣਿਆ ॥੩॥

ਕਿਲਵਿਖ ਕਾਟੈ ਕ੍ਰੋਧੁ ਨਿਵਾਰੇ ॥ ਗੁਰ ਕਾ ਸਬਦੁ ਰਖੈ ਉਰ ਧਾਰੇ ॥ ਸਚਿ ਰਤੇ ਸਦਾ ਬੈਰਾਗੀ ਹਉਮੈ ਮਾਰਿ ਮਿਲਾਵਣਿਆ ॥੪॥

ਅੰਤਰਿ ਰਤਨੁ ਮਿਲੈ ਮਿਲਾਇਆ ॥ ਤ੍ਰਿਬਿਧਿ ਮਨਸਾ ਤ੍ਰਿਬਿਧਿ ਮਾਇਆ ॥ ਪੜਿ ਪੜਿ ਪੰਡਿਤ ਮੋਨੀ ਥਕੇ ਚਉਥੇ ਪਦ ਕੀ ਸਾਰ ਨ ਪਾਵਣਿਆ ॥੫॥

ਆਪੇ ਰੰਗੇ ਰੰਗੁ ਚੜਾਏ ॥ ਸੇ ਜਨ ਰਾਤੇ ਗੁਰ ਸਬਦਿ ਰੰਗਾਏ ॥ ਹਰਿ ਰੰਗੁ ਚੜਿਆ ਅਤਿ ਅਪਾਰਾ ਹਰਿ ਰਸਿ ਰਸਿ ਗੁਣ ਗਾਵਣਿਆ ॥੬॥

ਗੁਰਮੁਖਿ ਰਿਧਿ ਸਿਧਿ ਸਚੁ ਸੰਜਮੁ ਸੋਈ ॥ ਗੁਰਮੁਖਿ ਗਿਆਨੁ ਨਾਮਿ ਮੁਕਤਿ ਹੋਈ ॥ ਗੁਰਮੁਖਿ ਕਾਰ ਸਚੁ ਕਮਾਵਹਿ ਸਚੇ ਸਚਿ ਸਮਾਵਣਿਆ ॥੭॥

ਗੁਰਮੁਖਿ ਥਾਪੇ ਥਾਪਿ ਉਥਾਪੇ ॥ ਗੁਰਮੁਖਿ ਜਾਤਿ ਪਤਿ ਸਭੁ ਆਪੇ ॥ ਨਾਨਕ ਗੁਰਮੁਖਿ ਨਾਮੁ ਧਿਆਏ ਨਾਮੇ ਨਾਮਿ ਸਮਾਵਣਿਆ ॥੮॥੧੨॥੧੩॥

(ਗੁਰੂ ਅਮਰਦਾਸ ਜੀ -- SGGS 117) ਮਾਝ ਮਹਲਾ ੩ ॥
ਉਤਪਤਿ ਪਰਲਉ ਸਬਦੇ ਹੋਵੈ ॥ ਸਬਦੇ ਹੀ ਫਿਰਿ ਓਪਤਿ ਹੋਵੈ ॥ ਗੁਰਮੁਖਿ ਵਰਤੈ ਸਭੁ ਆਪੇ ਸਚਾ ਗੁਰਮੁਖਿ ਉਪਾਇ ਸਮਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਗੁਰੁ ਪੂਰਾ ਮੰਨਿ ਵਸਾਵਣਿਆ ॥ ਗੁਰ ਤੇ ਸਾਤਿ ਭਗਤਿ ਕਰੇ ਦਿਨੁ ਰਾਤੀ ਗੁਣ ਕਹਿ ਗੁਣੀ ਸਮਾਵਣਿਆ ॥੧॥ ਰਹਾਉ ॥

ਗੁਰਮੁਖਿ ਧਰਤੀ ਗੁਰਮੁਖਿ ਪਾਣੀ ॥ ਗੁਰਮੁਖਿ ਪਵਣੁ ਬੈਸੰਤਰੁ ਖੇਲੈ ਵਿਡਾਣੀ ॥ ਸੋ ਨਿਗੁਰਾ ਜੋ ਮਰਿ ਮਰਿ ਜੰਮੈ ਨਿਗੁਰੇ ਆਵਣ ਜਾਵਣਿਆ ॥੨॥

ਤਿਨਿ ਕਰਤੈ ਇਕੁ ਖੇਲੁ ਰਚਾਇਆ ॥ ਕਾਇਆ ਸਰੀਰੈ ਵਿਚਿ ਸਭੁ ਕਿਛੁ ਪਾਇਆ ॥ ਸਬਦਿ ਭੇਦਿ ਕੋਈ ਮਹਲੁ ਪਾਏ ਮਹਲੇ ਮਹਲਿ ਬੁਲਾਵਣਿਆ ॥੩॥

ਸਚਾ ਸਾਹੁ ਸਚੇ ਵਣਜਾਰੇ ॥ ਸਚੁ ਵਣੰਜਹਿ ਗੁਰ ਹੇਤਿ ਅਪਾਰੇ ॥ ਸਚੁ ਵਿਹਾਝਹਿ ਸਚੁ ਕਮਾਵਹਿ ਸਚੋ ਸਚੁ ਕਮਾਵਣਿਆ ॥੪॥

ਬਿਨੁ ਰਾਸੀ ਕੋ ਵਥੁ ਕਿਉ ਪਾਏ ॥ ਮਨਮੁਖ ਭੂਲੇ ਲੋਕ ਸਬਾਏ ॥ ਬਿਨੁ ਰਾਸੀ ਸਭ ਖਾਲੀ ਚਲੇ ਖਾਲੀ ਜਾਇ ਦੁਖੁ ਪਾਵਣਿਆ ॥੫॥

ਇਕਿ ਸਚੁ ਵਣੰਜਹਿ ਗੁਰ ਸਬਦਿ ਪਿਆਰੇ ॥ ਆਪਿ ਤਰਹਿ ਸਗਲੇ ਕੁਲ ਤਾਰੇ ॥ ਆਏ ਸੇ ਪਰਵਾਣੁ ਹੋਏ ਮਿਲਿ ਪ੍ਰੀਤਮ ਸੁਖੁ ਪਾਵਣਿਆ ॥੬॥

ਅੰਤਰਿ ਵਸਤੁ ਮੂੜਾ ਬਾਹਰੁ ਭਾਲੇ ॥ ਮਨਮੁਖ ਅੰਧੇ ਫਿਰਹਿ ਬੇਤਾਲੇ ॥ ਜਿਥੈ ਵਥੁ ਹੋਵੈ ਤਿਥਹੁ ਕੋਇ ਨ ਪਾਵੈ ਮਨਮੁਖ ਭਰਮਿ ਭੁਲਾਵਣਿਆ ॥੭॥

ਆਪੇ ਦੇਵੈ ਸਬਦਿ ਬੁਲਾਏ ॥ ਮਹਲੀ ਮਹਲਿ ਸਹਜ ਸੁਖੁ ਪਾਏ ॥ ਨਾਨਕ ਨਾਮਿ ਮਿਲੈ ਵਡਿਆਈ ਆਪੇ ਸੁਣਿ ਸੁਣਿ ਧਿਆਵਣਿਆ ॥੮॥੧੩॥੧੪॥

(ਗੁਰੂ ਅਮਰਦਾਸ ਜੀ -- SGGS 117) ਮਾਝ ਮਹਲਾ ੩ ॥
ਸਤਿਗੁਰ ਸਾਚੀ ਸਿਖ ਸੁਣਾਈ ॥ ਹਰਿ ਚੇਤਹੁ ਅੰਤਿ ਹੋਇ ਸਖਾਈ ॥ ਹਰਿ ਅਗਮੁ ਅਗੋਚਰੁ ਅਨਾਥੁ ਅਜੋਨੀ ਸਤਿਗੁਰ ਕੈ ਭਾਇ ਪਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਆਪੁ ਨਿਵਾਰਣਿਆ ॥ ਆਪੁ ਗਵਾਏ ਤਾ ਹਰਿ ਪਾਏ ਹਰਿ ਸਿਉ ਸਹਜਿ ਸਮਾਵਣਿਆ ॥੧॥ ਰਹਾਉ ॥

ਪੂਰਬਿ ਲਿਖਿਆ ਸੁ ਕਰਮੁ ਕਮਾਇਆ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ॥ ਬਿਨੁ ਭਾਗਾ ਗੁਰੁ ਪਾਈਐ ਨਾਹੀ ਸਬਦੈ ਮੇਲਿ ਮਿਲਾਵਣਿਆ ॥੨॥

ਗੁਰਮੁਖਿ ਅਲਿਪਤੁ ਰਹੈ ਸੰਸਾਰੇ ॥ ਗੁਰ ਕੈ ਤਕੀਐ ਨਾਮਿ ਅਧਾਰੇ ॥ ਗੁਰਮੁਖਿ ਜੋਰੁ ਕਰੇ ਕਿਆ ਤਿਸ ਨੋ ਆਪੇ ਖਪਿ ਦੁਖੁ ਪਾਵਣਿਆ ॥੩॥

ਮਨਮੁਖਿ ਅੰਧੇ ਸੁਧਿ ਨ ਕਾਈ ॥ ਆਤਮ ਘਾਤੀ ਹੈ ਜਗਤ ਕਸਾਈ ॥ ਨਿੰਦਾ ਕਰਿ ਕਰਿ ਬਹੁ ਭਾਰੁ ਉਠਾਵੈ ਬਿਨੁ ਮਜੂਰੀ ਭਾਰੁ ਪਹੁਚਾਵਣਿਆ ॥੪॥

ਇਹੁ ਜਗੁ ਵਾੜੀ ਮੇਰਾ ਪ੍ਰਭੁ ਮਾਲੀ ॥ ਸਦਾ ਸਮਾਲੇ ਕੋ ਨਾਹੀ ਖਾਲੀ ॥ ਜੇਹੀ ਵਾਸਨਾ ਪਾਏ ਤੇਹੀ ਵਰਤੈ ਵਾਸੂ ਵਾਸੁ ਜਣਾਵਣਿਆ ॥੫॥

ਮਨਮੁਖੁ ਰੋਗੀ ਹੈ ਸੰਸਾਰਾ ॥ ਸੁਖਦਾਤਾ ਵਿਸਰਿਆ ਅਗਮ ਅਪਾਰਾ ॥ ਦੁਖੀਏ ਨਿਤਿ ਫਿਰਹਿ ਬਿਲਲਾਦੇ ਬਿਨੁ ਗੁਰ ਸਾਂਤਿ ਨ ਪਾਵਣਿਆ ॥੬॥

ਜਿਨਿ ਕੀਤੇ ਸੋਈ ਬਿਧਿ ਜਾਣੈ ॥ ਆਪਿ ਕਰੇ ਤਾ ਹੁਕਮਿ ਪਛਾਣੈ ॥ ਜੇਹਾ ਅੰਦਰਿ ਪਾਏ ਤੇਹਾ ਵਰਤੈ ਆਪੇ ਬਾਹਰਿ ਪਾਵਣਿਆ ॥੭॥

ਤਿਸੁ ਬਾਝਹੁ ਸਚੇ ਮੈ ਹੋਰੁ ਨ ਕੋਈ ॥ ਜਿਸੁ ਲਾਇ ਲਏ ਸੋ ਨਿਰਮਲੁ ਹੋਈ ॥ ਨਾਨਕ ਨਾਮੁ ਵਸੈ ਘਟ ਅੰਤਰਿ ਜਿਸੁ ਦੇਵੈ ਸੋ ਪਾਵਣਿਆ ॥੮॥੧੪॥੧੫॥

(ਗੁਰੂ ਅਮਰਦਾਸ ਜੀ -- SGGS 118) ਮਾਝ ਮਹਲਾ ੩ ॥
ਅੰਮ੍ਰਿਤ ਨਾਮੁ ਮੰਨਿ ਵਸਾਏ ॥ ਹਉਮੈ ਮੇਰਾ ਸਭੁ ਦੁਖੁ ਗਵਾਏ ॥ ਅੰਮ੍ਰਿਤ ਬਾਣੀ ਸਦਾ ਸਲਾਹੇ ਅੰਮ੍ਰਿਤਿ ਅੰਮ੍ਰਿਤੁ ਪਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਅੰਮ੍ਰਿਤ ਬਾਣੀ ਮੰਨਿ ਵਸਾਵਣਿਆ ॥ ਅੰਮ੍ਰਿਤ ਬਾਣੀ ਮੰਨਿ ਵਸਾਏ ਅੰਮ੍ਰਿਤੁ ਨਾਮੁ ਧਿਆਵਣਿਆ ॥੧॥ ਰਹਾਉ ॥

ਅੰਮ੍ਰਿਤੁ ਬੋਲੈ ਸਦਾ ਮੁਖਿ ਵੈਣੀ ॥ ਅੰਮ੍ਰਿਤੁ ਵੇਖੈ ਪਰਖੈ ਸਦਾ ਨੈਣੀ ॥ ਅੰਮ੍ਰਿਤ ਕਥਾ ਕਹੈ ਸਦਾ ਦਿਨੁ ਰਾਤੀ ਅਵਰਾ ਆਖਿ ਸੁਨਾਵਣਿਆ ॥੨॥

ਅੰਮ੍ਰਿਤ ਰੰਗਿ ਰਤਾ ਲਿਵ ਲਾਏ ॥ ਅੰਮ੍ਰਿਤੁ ਗੁਰ ਪਰਸਾਦੀ ਪਾਏ ॥ ਅੰਮ੍ਰਿਤੁ ਰਸਨਾ ਬੋਲੈ ਦਿਨੁ ਰਾਤੀ ਮਨਿ ਤਨਿ ਅੰਮ੍ਰਿਤੁ ਪੀਆਵਣਿਆ ॥੩॥

ਸੋ ਕਿਛੁ ਕਰੈ ਜੁ ਚਿਤਿ ਨ ਹੋਈ ॥ ਤਿਸ ਦਾ ਹੁਕਮੁ ਮੇਟਿ ਨ ਸਕੈ ਕੋਈ ॥ ਹੁਕਮੇ ਵਰਤੈ ਅੰਮ੍ਰਿਤ ਬਾਣੀ ਹੁਕਮੇ ਅੰਮ੍ਰਿਤੁ ਪੀਆਵਣਿਆ ॥੪॥

ਅਜਬ ਕੰਮ ਕਰਤੇ ਹਰਿ ਕੇਰੇ ॥ ਇਹੁ ਮਨੁ ਭੂਲਾ ਜਾਂਦਾ ਫੇਰੇ ॥ ਅੰਮ੍ਰਿਤ ਬਾਣੀ ਸਿਉ ਚਿਤੁ ਲਾਏ ਅੰਮ੍ਰਿਤ ਸਬਦਿ ਵਜਾਵਣਿਆ ॥੫॥

ਖੋਟੇ ਖਰੇ ਤੁਧੁ ਆਪਿ ਉਪਾਏ ॥ ਤੁਧੁ ਆਪੇ ਪਰਖੇ ਲੋਕ ਸਬਾਏ ॥ ਖਰੇ ਪਰਖਿ ਖਜਾਨੈ ਪਾਇਹਿ ਖੋਟੇ ਭਰਮਿ ਭੁਲਾਵਣਿਆ ॥੬॥

ਕਿਉ ਕਰਿ ਵੇਖਾ ਕਿਉ ਸਾਲਾਹੀ ॥ ਗੁਰ ਪਰਸਾਦੀ ਸਬਦਿ ਸਲਾਹੀ ॥ ਤੇਰੇ ਭਾਣੇ ਵਿਚਿ ਅੰਮ੍ਰਿਤੁ ਵਸੈ ਤੂੰ ਭਾਣੈ ਅੰਮ੍ਰਿਤੁ ਪੀਆਵਣਿਆ ॥੭॥

ਅੰਮ੍ਰਿਤ ਸਬਦੁ ਅੰਮ੍ਰਿਤ ਹਰਿ ਬਾਣੀ ॥ ਸਤਿਗੁਰਿ ਸੇਵਿਐ ਰਿਦੈ ਸਮਾਣੀ ॥ ਨਾਨਕ ਅੰਮ੍ਰਿਤ ਨਾਮੁ ਸਦਾ ਸੁਖਦਾਤਾ ਪੀ ਅੰਮ੍ਰਿਤੁ ਸਭ ਭੁਖ ਲਹਿ ਜਾਵਣਿਆ ॥੮॥੧੫॥੧੬॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates