ਰਾਗ ਮਲਾਰ - ਬਾਣੀ ਸ਼ਬਦ, Raag Malar - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਨਾਨਕ ਦੇਵ ਜੀ -- SGGS 1254) ਰਾਗੁ ਮਲਾਰ ਚਉਪਦੇ ਮਹਲਾ ੧ ਘਰੁ ੧
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਖਾਣਾ ਪੀਣਾ ਹਸਣਾ ਸਉਣਾ ਵਿਸਰਿ ਗਇਆ ਹੈ ਮਰਣਾ ॥ ਖਸਮੁ ਵਿਸਾਰਿ ਖੁਆਰੀ ਕੀਨੀ ਧ੍ਰਿਗੁ ਜੀਵਣੁ ਨਹੀ ਰਹਣਾ ॥੧॥

ਪ੍ਰਾਣੀ ਏਕੋ ਨਾਮੁ ਧਿਆਵਹੁ ॥ ਅਪਨੀ ਪਤਿ ਸੇਤੀ ਘਰਿ ਜਾਵਹੁ ॥੧॥ ਰਹਾਉ ॥

ਤੁਧਨੋ ਸੇਵਹਿ ਤੁਝੁ ਕਿਆ ਦੇਵਹਿ ਮਾਂਗਹਿ ਲੇਵਹਿ ਰਹਹਿ ਨਹੀ ॥ ਤੂ ਦਾਤਾ ਜੀਆ ਸਭਨਾ ਕਾ ਜੀਆ ਅੰਦਰਿ ਜੀਉ ਤੁਹੀ ॥੨॥

ਗੁਰਮੁਖਿ ਧਿਆਵਹਿ ਸਿ ਅੰਮ੍ਰਿਤੁ ਪਾਵਹਿ ਸੇਈ ਸੂਚੇ ਹੋਹੀ ॥ ਅਹਿਨਿਸਿ ਨਾਮੁ ਜਪਹੁ ਰੇ ਪ੍ਰਾਣੀ ਮੈਲੇ ਹਛੇ ਹੋਹੀ ॥੩॥

ਜੇਹੀ ਰੁਤਿ ਕਾਇਆ ਸੁਖੁ ਤੇਹਾ ਤੇਹੋ ਜੇਹੀ ਦੇਹੀ ॥ ਨਾਨਕ ਰੁਤਿ ਸੁਹਾਵੀ ਸਾਈ ਬਿਨੁ ਨਾਵੈ ਰੁਤਿ ਕੇਹੀ ॥੪॥੧॥

(ਗੁਰੂ ਨਾਨਕ ਦੇਵ ਜੀ -- SGGS 1254) ਮਲਾਰ ਮਹਲਾ ੧ ॥
ਕਰਉ ਬਿਨਉ ਗੁਰ ਅਪਨੇ ਪ੍ਰੀਤਮ ਹਰਿ ਵਰੁ ਆਣਿ ਮਿਲਾਵੈ ॥ ਸੁਣਿ ਘਨ ਘੋਰ ਸੀਤਲੁ ਮਨੁ ਮੋਰਾ ਲਾਲ ਰਤੀ ਗੁਣ ਗਾਵੈ ॥੧॥

ਬਰਸੁ ਘਨਾ ਮੇਰਾ ਮਨੁ ਭੀਨਾ ॥ ਅੰਮ੍ਰਿਤ ਬੂੰਦ ਸੁਹਾਨੀ ਹੀਅਰੈ ਗੁਰਿ ਮੋਹੀ ਮਨੁ ਹਰਿ ਰਸਿ ਲੀਨਾ ॥੧॥ ਰਹਾਉ ॥

ਸਹਜਿ ਸੁਖੀ ਵਰ ਕਾਮਣਿ ਪਿਆਰੀ ਜਿਸੁ ਗੁਰ ਬਚਨੀ ਮਨੁ ਮਾਨਿਆ ॥ ਹਰਿ ਵਰਿ ਨਾਰਿ ਭਈ ਸੋਹਾਗਣਿ ਮਨਿ ਤਨਿ ਪ੍ਰੇਮੁ ਸੁਖਾਨਿਆ ॥੨॥

ਅਵਗਣ ਤਿਆਗਿ ਭਈ ਬੈਰਾਗਨਿ ਅਸਥਿਰੁ ਵਰੁ ਸੋਹਾਗੁ ਹਰੀ ॥ ਸੋਗੁ ਵਿਜੋਗੁ ਤਿਸੁ ਕਦੇ ਨ ਵਿਆਪੈ ਹਰਿ ਪ੍ਰਭਿ ਅਪਣੀ ਕਿਰਪਾ ਕਰੀ ॥੩॥

ਆਵਣ ਜਾਣੁ ਨਹੀ ਮਨੁ ਨਿਹਚਲੁ ਪੂਰੇ ਗੁਰ ਕੀ ਓਟ ਗਹੀ ॥ ਨਾਨਕ ਰਾਮ ਨਾਮੁ ਜਪਿ ਗੁਰਮੁਖਿ ਧਨੁ ਸੋਹਾਗਣਿ ਸਚੁ ਸਹੀ ॥੪॥੨॥

(ਗੁਰੂ ਨਾਨਕ ਦੇਵ ਜੀ -- SGGS 1254) ਮਲਾਰ ਮਹਲਾ ੧ ॥
ਸਾਚੀ ਸੁਰਤਿ ਨਾਮਿ ਨਹੀ ਤ੍ਰਿਪਤੇ ਹਉਮੈ ਕਰਤ ਗਵਾਇਆ ॥ ਪਰ ਧਨ ਪਰ ਨਾਰੀ ਰਤੁ ਨਿੰਦਾ ਬਿਖੁ ਖਾਈ ਦੁਖੁ ਪਾਇਆ ॥ ਸਬਦੁ ਚੀਨਿ ਭੈ ਕਪਟ ਨ ਛੂਟੇ ਮਨਿ ਮੁਖਿ ਮਾਇਆ ਮਾਇਆ ॥ ਅਜਗਰਿ ਭਾਰਿ ਲਦੇ ਅਤਿ ਭਾਰੀ ਮਰਿ ਜਨਮੇ ਜਨਮੁ ਗਵਾਇਆ ॥੧॥

ਮਨਿ ਭਾਵੈ ਸਬਦੁ ਸੁਹਾਇਆ ॥ ਭ੍ਰਮਿ ਭ੍ਰਮਿ ਜੋਨਿ ਭੇਖ ਬਹੁ ਕੀਨੑੇ ਗੁਰਿ ਰਾਖੇ ਸਚੁ ਪਾਇਆ ॥੧॥ ਰਹਾਉ ॥

ਤੀਰਥਿ ਤੇਜੁ ਨਿਵਾਰਿ ਨ ਨੑਾਤੇ ਹਰਿ ਕਾ ਨਾਮੁ ਨ ਭਾਇਆ ॥ ਰਤਨ ਪਦਾਰਥੁ ਪਰਹਰਿ ਤਿਆਗਿਆ ਜਤ ਕੋ ਤਤ ਹੀ ਆਇਆ ॥ ਬਿਸਟਾ ਕੀਟ ਭਏ ਉਤ ਹੀ ਤੇ ਉਤ ਹੀ ਮਾਹਿ ਸਮਾਇਆ ॥ ਅਧਿਕ ਸੁਆਦ ਰੋਗ ਅਧਿਕਾਈ ਬਿਨੁ ਗੁਰ ਸਹਜੁ ਨ ਪਾਇਆ ॥੨॥

ਸੇਵਾ ਸੁਰਤਿ ਰਹਸਿ ਗੁਣ ਗਾਵਾ ਗੁਰਮੁਖਿ ਗਿਆਨੁ ਬੀਚਾਰਾ ॥ ਖੋਜੀ ਉਪਜੈ ਬਾਦੀ ਬਿਨਸੈ ਹਉ ਬਲਿ ਬਲਿ ਗੁਰ ਕਰਤਾਰਾ ॥ ਹਮ ਨੀਚ ਹੋੁਤੇ ਹੀਣਮਤਿ ਝੂਠੇ ਤੂ ਸਬਦਿ ਸਵਾਰਣਹਾਰਾ ॥ ਆਤਮ ਚੀਨਿ ਤਹਾ ਤੂ ਤਾਰਣ ਸਚੁ ਤਾਰੇ ਤਾਰਣਹਾਰਾ ॥੩॥

ਬੈਸਿ ਸੁਥਾਨਿ ਕਹਾਂ ਗੁਣ ਤੇਰੇ ਕਿਆ ਕਿਆ ਕਥਉ ਅਪਾਰਾ ॥ ਅਲਖੁ ਨ ਲਖੀਐ ਅਗਮੁ ਅਜੋਨੀ ਤੂੰ ਨਾਥਾਂ ਨਾਥਣਹਾਰਾ ॥ ਕਿਸੁ ਪਹਿ ਦੇਖਿ ਕਹਉ ਤੂ ਕੈਸਾ ਸਭਿ ਜਾਚਕ ਤੂ ਦਾਤਾਰਾ ॥ ਭਗਤਿਹੀਣੁ ਨਾਨਕੁ ਦਰਿ ਦੇਖਹੁ ਇਕੁ ਨਾਮੁ ਮਿਲੈ ਉਰਿ ਧਾਰਾ ॥੪॥੩॥

(ਗੁਰੂ ਨਾਨਕ ਦੇਵ ਜੀ -- SGGS 1255) ਮਲਾਰ ਮਹਲਾ ੧ ॥
ਜਿਨਿ ਧਨ ਪਿਰ ਕਾ ਸਾਦੁ ਨ ਜਾਨਿਆ ਸਾ ਬਿਲਖ ਬਦਨ ਕੁਮਲਾਨੀ ॥ ਭਈ ਨਿਰਾਸੀ ਕਰਮ ਕੀ ਫਾਸੀ ਬਿਨੁ ਗੁਰ ਭਰਮਿ ਭੁਲਾਨੀ ॥੧॥

ਬਰਸੁ ਘਨਾ ਮੇਰਾ ਪਿਰੁ ਘਰਿ ਆਇਆ ॥ ਬਲਿ ਜਾਵਾਂ ਗੁਰ ਅਪਨੇ ਪ੍ਰੀਤਮ ਜਿਨਿ ਹਰਿ ਪ੍ਰਭੁ ਆਣਿ ਮਿਲਾਇਆ ॥੧॥ ਰਹਾਉ ॥

ਨਉਤਨ ਪ੍ਰੀਤਿ ਸਦਾ ਠਾਕੁਰ ਸਿਉ ਅਨਦਿਨੁ ਭਗਤਿ ਸੁਹਾਵੀ ॥ ਮੁਕਤਿ ਭਏ ਗੁਰਿ ਦਰਸੁ ਦਿਖਾਇਆ ਜੁਗਿ ਜੁਗਿ ਭਗਤਿ ਸੁਭਾਵੀ ॥੨॥

ਹਮ ਥਾਰੇ ਤ੍ਰਿਭਵਣ ਜਗੁ ਤੁਮਰਾ ਤੂ ਮੇਰਾ ਹਉ ਤੇਰਾ ॥ ਸਤਿਗੁਰਿ ਮਿਲਿਐ ਨਿਰੰਜਨੁ ਪਾਇਆ ਬਹੁਰਿ ਨ ਭਵਜਲਿ ਫੇਰਾ ॥੩॥

ਅਪੁਨੇ ਪਿਰ ਹਰਿ ਦੇਖਿ ਵਿਗਾਸੀ ਤਉ ਧਨ ਸਾਚੁ ਸੀਗਾਰੋ ॥ ਅਕੁਲ ਨਿਰੰਜਨ ਸਿਉ ਸਚਿ ਸਾਚੀ ਗੁਰਮਤਿ ਨਾਮੁ ਅਧਾਰੋ ॥੪॥

ਮੁਕਤਿ ਭਈ ਬੰਧਨ ਗੁਰਿ ਖੋਲ੍ਹ੍ਹੇ ਸਬਦਿ ਸੁਰਤਿ ਪਤਿ ਪਾਈ ॥ ਨਾਨਕ ਰਾਮ ਨਾਮੁ ਰਿਦ ਅੰਤਰਿ ਗੁਰਮੁਖਿ ਮੇਲਿ ਮਿਲਾਈ ॥੫॥੪॥

(ਗੁਰੂ ਨਾਨਕ ਦੇਵ ਜੀ -- SGGS 1255) ਮਹਲਾ ੧ ਮਲਾਰ ॥
ਪਰ ਦਾਰਾ ਪਰ ਧਨੁ ਪਰ ਲੋਭਾ ਹਉਮੈ ਬਿਖੈ ਬਿਕਾਰ ॥ ਦੁਸਟ ਭਾਉ ਤਜਿ ਨਿੰਦ ਪਰਾਈ ਕਾਮੁ ਕ੍ਰੋਧੁ ਚੰਡਾਰ ॥੧॥

ਮਹਲ ਮਹਿ ਬੈਠੇ ਅਗਮ ਅਪਾਰ ॥ ਭੀਤਰਿ ਅੰਮ੍ਰਿਤੁ ਸੋਈ ਜਨੁ ਪਾਵੈ ਜਿਸੁ ਗੁਰ ਕਾ ਸਬਦੁ ਰਤਨੁ ਆਚਾਰ ॥੧॥ ਰਹਾਉ ॥

ਦੁਖ ਸੁਖ ਦੋਊ ਸਮ ਕਰਿ ਜਾਨੈ ਬੁਰਾ ਭਲਾ ਸੰਸਾਰ ॥ ਸੁਧਿ ਬੁਧਿ ਸੁਰਤਿ ਨਾਮਿ ਹਰਿ ਪਾਈਐ ਸਤਸੰਗਤਿ ਗੁਰ ਪਿਆਰ ॥੨॥

ਅਹਿਨਿਸਿ ਲਾਹਾ ਹਰਿ ਨਾਮੁ ਪਰਾਪਤਿ ਗੁਰੁ ਦਾਤਾ ਦੇਵਣਹਾਰੁ ॥ ਗੁਰਮੁਖਿ ਸਿਖ ਸੋਈ ਜਨੁ ਪਾਏ ਜਿਸ ਨੋ ਨਦਰਿ ਕਰੇ ਕਰਤਾਰੁ ॥੩॥

ਕਾਇਆ ਮਹਲੁ ਮੰਦਰੁ ਘਰੁ ਹਰਿ ਕਾ ਤਿਸੁ ਮਹਿ ਰਾਖੀ ਜੋਤਿ ਅਪਾਰ ॥ ਨਾਨਕ ਗੁਰਮੁਖਿ ਮਹਲਿ ਬੁਲਾਈਐ ਹਰਿ ਮੇਲੇ ਮੇਲਣਹਾਰ ॥੪॥੫॥

(ਗੁਰੂ ਨਾਨਕ ਦੇਵ ਜੀ -- SGGS 1256) ਮਲਾਰ ਮਹਲਾ ੧ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਪਵਣੈ ਪਾਣੀ ਜਾਣੈ ਜਾਤਿ ॥ ਕਾਇਆਂ ਅਗਨਿ ਕਰੇ ਨਿਭਰਾਂਤਿ ॥ ਜੰਮਹਿ ਜੀਅ ਜਾਣੈ ਜੇ ਥਾਉ ॥ ਸੁਰਤਾ ਪੰਡਿਤੁ ਤਾ ਕਾ ਨਾਉ ॥੧॥

ਗੁਣ ਗੋਬਿੰਦ ਨ ਜਾਣੀਅਹਿ ਮਾਇ ॥ ਅਣਡੀਠਾ ਕਿਛੁ ਕਹਣੁ ਨ ਜਾਇ ॥ ਕਿਆ ਕਰਿ ਆਖਿ ਵਖਾਣੀਐ ਮਾਇ ॥੧॥ ਰਹਾਉ ॥

ਊਪਰਿ ਦਰਿ ਅਸਮਾਨਿ ਪਇਆਲਿ ॥ ਕਿਉ ਕਰਿ ਕਹੀਐ ਦੇਹੁ ਵੀਚਾਰਿ ॥ ਬਿਨੁ ਜਿਹਵਾ ਜੋ ਜਪੈ ਹਿਆਇ ॥ ਕੋਈ ਜਾਣੈ ਕੈਸਾ ਨਾਉ ॥੨॥

ਕਥਨੀ ਬਦਨੀ ਰਹੈ ਨਿਭਰਾਂਤਿ ॥ ਸੋ ਬੂਝੈ ਹੋਵੈ ਜਿਸੁ ਦਾਤਿ ॥ ਅਹਿਨਿਸਿ ਅੰਤਰਿ ਰਹੈ ਲਿਵ ਲਾਇ ॥ ਸੋਈ ਪੁਰਖੁ ਜਿ ਸਚਿ ਸਮਾਇ ॥੩॥

ਜਾਤਿ ਕੁਲੀਨੁ ਸੇਵਕੁ ਜੇ ਹੋਇ ॥ ਤਾ ਕਾ ਕਹਣਾ ਕਹਹੁ ਨ ਕੋਇ ॥ ਵਿਚਿ ਸਨਾਤੀਂ ਸੇਵਕੁ ਹੋਇ ॥ ਨਾਨਕ ਪਣ੍ਹੀਆ ਪਹਿਰੈ ਸੋਇ ॥੪॥੧॥੬॥

(ਗੁਰੂ ਨਾਨਕ ਦੇਵ ਜੀ -- SGGS 1256) ਮਲਾਰ ਮਹਲਾ ੧ ॥
ਦੁਖੁ ਵੇਛੋੜਾ ਇਕੁ ਦੁਖੁ ਭੂਖ ॥ ਇਕੁ ਦੁਖੁ ਸਕਤਵਾਰ ਜਮਦੂਤ ॥ ਇਕੁ ਦੁਖੁ ਰੋਗੁ ਲਗੈ ਤਨਿ ਧਾਇ ॥ ਵੈਦ ਨ ਭੋਲੇ ਦਾਰੂ ਲਾਇ ॥੧॥

ਵੈਦ ਨ ਭੋਲੇ ਦਾਰੂ ਲਾਇ ॥ ਦਰਦੁ ਹੋਵੈ ਦੁਖੁ ਰਹੈ ਸਰੀਰ ॥ ਐਸਾ ਦਾਰੂ ਲਗੈ ਨ ਬੀਰ ॥੧॥ ਰਹਾਉ ॥

ਖਸਮੁ ਵਿਸਾਰਿ ਕੀਏ ਰਸ ਭੋਗ ॥ ਤਾਂ ਤਨਿ ਉਠਿ ਖਲੋਏ ਰੋਗ ॥ ਮਨ ਅੰਧੇ ਕਉ ਮਿਲੈ ਸਜਾਇ ॥ ਵੈਦ ਨ ਭੋਲੇ ਦਾਰੂ ਲਾਇ ॥੨॥

ਚੰਦਨ ਕਾ ਫਲੁ ਚੰਦਨ ਵਾਸੁ ॥ ਮਾਣਸ ਕਾ ਫਲੁ ਘਟ ਮਹਿ ਸਾਸੁ ॥ ਸਾਸਿ ਗਇਐ ਕਾਇਆ ਢਲਿ ਪਾਇ ॥ ਤਾ ਕੈ ਪਾਛੈ ਕੋਇ ਨ ਖਾਇ ॥੩॥

ਕੰਚਨ ਕਾਇਆ ਨਿਰਮਲ ਹੰਸੁ ॥ ਜਿਸੁ ਮਹਿ ਨਾਮੁ ਨਿਰੰਜਨ ਅੰਸੁ ॥ ਦੂਖ ਰੋਗ ਸਭਿ ਗਇਆ ਗਵਾਇ ॥ ਨਾਨਕ ਛੂਟਸਿ ਸਾਚੈ ਨਾਇ ॥੪॥੨॥੭॥

(ਗੁਰੂ ਨਾਨਕ ਦੇਵ ਜੀ -- SGGS 1256) ਮਲਾਰ ਮਹਲਾ ੧ ॥
ਦੁਖ ਮਹੁਰਾ ਮਾਰਣ ਹਰਿ ਨਾਮੁ ॥ ਸਿਲਾ ਸੰਤੋਖ ਪੀਸਣੁ ਹਥਿ ਦਾਨੁ ॥ ਨਿਤ ਨਿਤ ਲੇਹੁ ਨ ਛੀਜੈ ਦੇਹ ॥ ਅੰਤ ਕਾਲਿ ਜਮੁ ਮਾਰੈ ਠੇਹ ॥੧॥

ਐਸਾ ਦਾਰੂ ਖਾਹਿ ਗਵਾਰ ॥ ਜਿਤੁ ਖਾਧੈ ਤੇਰੇ ਜਾਹਿ ਵਿਕਾਰ ॥੧॥ ਰਹਾਉ ॥

ਰਾਜੁ ਮਾਲੁ ਜੋਬਨੁ ਸਭੁ ਛਾਂਵ ॥ ਰਥਿ ਫਿਰੰਦੈ ਦੀਸਹਿ ਥਾਵ ॥ ਦੇਹ ਨ ਨਾਉ ਨ ਹੋਵੈ ਜਾਤਿ ॥ ਓਥੈ ਦਿਹੁ ਐਥੈ ਸਭ ਰਾਤਿ ॥੨॥

ਸਾਦ ਕਰਿ ਸਮਧਾਂ ਤ੍ਰਿਸਨਾ ਘਿਉ ਤੇਲੁ ॥ ਕਾਮੁ ਕ੍ਰੋਧੁ ਅਗਨੀ ਸਿਉ ਮੇਲੁ ॥ ਹੋਮ ਜਗ ਅਰੁ ਪਾਠ ਪੁਰਾਣ ॥ ਜੋ ਤਿਸੁ ਭਾਵੈ ਸੋ ਪਰਵਾਣ ॥੩॥

ਤਪੁ ਕਾਗਦੁ ਤੇਰਾ ਨਾਮੁ ਨੀਸਾਨੁ ॥ ਜਿਨ ਕਉ ਲਿਖਿਆ ਏਹੁ ਨਿਧਾਨੁ ॥ ਸੇ ਧਨਵੰਤ ਦਿਸਹਿ ਘਰਿ ਜਾਇ ॥ ਨਾਨਕ ਜਨਨੀ ਧੰਨੀ ਮਾਇ ॥੪॥੩॥੮॥

(ਗੁਰੂ ਨਾਨਕ ਦੇਵ ਜੀ -- SGGS 1257) ਮਲਾਰ ਮਹਲਾ ੧ ॥
ਬਾਗੇ ਕਾਪੜ ਬੋਲੈ ਬੈਣ ॥ ਲੰਮਾ ਨਕੁ ਕਾਲੇ ਤੇਰੇ ਨੈਣ ॥ ਕਬਹੂੰ ਸਾਹਿਬੁ ਦੇਖਿਆ ਭੈਣ ॥੧॥

ਊਡਾਂ ਊਡਿ ਚੜਾਂ ਅਸਮਾਨਿ ॥ ਸਾਹਿਬ ਸੰਮ੍ਰਿਥ ਤੇਰੈ ਤਾਣਿ ॥ ਜਲਿ ਥਲਿ ਡੂੰਗਰਿ ਦੇਖਾਂ ਤੀਰ ॥ ਥਾਨ ਥਨੰਤਰਿ ਸਾਹਿਬੁ ਬੀਰ ॥੨॥

ਜਿਨਿ ਤਨੁ ਸਾਜਿ ਦੀਏ ਨਾਲਿ ਖੰਭ ॥ ਅਤਿ ਤ੍ਰਿਸਨਾ ਉਡਣੈ ਕੀ ਡੰਝ ॥ ਨਦਰਿ ਕਰੇ ਤਾਂ ਬੰਧਾਂ ਧੀਰ ॥ ਜਿਉ ਵੇਖਾਲੇ ਤਿਉ ਵੇਖਾਂ ਬੀਰ ॥੩॥

ਨ ਇਹੁ ਤਨੁ ਜਾਇਗਾ ਨ ਜਾਹਿਗੇ ਖੰਭ ॥ ਪਉਣੈ ਪਾਣੀ ਅਗਨੀ ਕਾ ਸਨਬੰਧ ॥ ਨਾਨਕ ਕਰਮੁ ਹੋਵੈ ਜਪੀਐ ਕਰਿ ਗੁਰੁ ਪੀਰੁ ॥ ਸਚਿ ਸਮਾਵੈ ਏਹੁ ਸਰੀਰੁ ॥੪॥੪॥੯॥

(ਗੁਰੂ ਅਮਰਦਾਸ ਜੀ -- SGGS 1257) ਮਲਾਰ ਮਹਲਾ ੩ ਚਉਪਦੇ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਨਿਰੰਕਾਰੁ ਆਕਾਰੁ ਹੈ ਆਪੇ ਆਪੇ ਭਰਮਿ ਭੁਲਾਏ ॥ ਕਰਿ ਕਰਿ ਕਰਤਾ ਆਪੇ ਵੇਖੈ ਜਿਤੁ ਭਾਵੈ ਤਿਤੁ ਲਾਏ ॥ ਸੇਵਕ ਕਉ ਏਹਾ ਵਡਿਆਈ ਜਾ ਕਉ ਹੁਕਮੁ ਮਨਾਏ ॥੧॥

ਆਪਣਾ ਭਾਣਾ ਆਪੇ ਜਾਣੈ ਗੁਰ ਕਿਰਪਾ ਤੇ ਲਹੀਐ ॥ ਏਹਾ ਸਕਤਿ ਸਿਵੈ ਘਰਿ ਆਵੈ ਜੀਵਦਿਆ ਮਰਿ ਰਹੀਐ ॥੧॥ ਰਹਾਉ ॥

ਵੇਦ ਪੜੈ ਪੜਿ ਵਾਦੁ ਵਖਾਣੈ ਬ੍ਰਹਮਾ ਬਿਸਨੁ ਮਹੇਸਾ ॥ ਏਹ ਤ੍ਰਿਗੁਣ ਮਾਇਆ ਜਿਨਿ ਜਗਤੁ ਭੁਲਾਇਆ ਜਨਮ ਮਰਣ ਕਾ ਸਹਸਾ ॥ ਗੁਰ ਪਰਸਾਦੀ ਏਕੋ ਜਾਣੈ ਚੂਕੈ ਮਨਹੁ ਅੰਦੇਸਾ ॥੨॥

ਹਮ ਦੀਨ ਮੂਰਖ ਅਵੀਚਾਰੀ ਤੁਮ ਚਿੰਤਾ ਕਰਹੁ ਹਮਾਰੀ ॥ ਹੋਹੁ ਦਇਆਲ ਕਰਿ ਦਾਸੁ ਦਾਸਾ ਕਾ ਸੇਵਾ ਕਰੀ ਤੁਮਾਰੀ ॥ ਏਕੁ ਨਿਧਾਨੁ ਦੇਹਿ ਤੂ ਅਪਣਾ ਅਹਿਨਿਸਿ ਨਾਮੁ ਵਖਾਣੀ ॥੩॥

ਕਹਤ ਨਾਨਕੁ ਗੁਰ ਪਰਸਾਦੀ ਬੂਝਹੁ ਕੋਈ ਐਸਾ ਕਰੇ ਵੀਚਾਰਾ ॥ ਜਿਉ ਜਲ ਊਪਰਿ ਫੇਨੁ ਬੁਦਬੁਦਾ ਤੈਸਾ ਇਹੁ ਸੰਸਾਰਾ ॥ ਜਿਸ ਤੇ ਹੋਆ ਤਿਸਹਿ ਸਮਾਣਾ ਚੂਕਿ ਗਇਆ ਪਾਸਾਰਾ ॥੪॥੧॥

(ਗੁਰੂ ਅਮਰਦਾਸ ਜੀ -- SGGS 1258) ਮਲਾਰ ਮਹਲਾ ੩ ॥
ਜਿਨੀ ਹੁਕਮੁ ਪਛਾਣਿਆ ਸੇ ਮੇਲੇ ਹਉਮੈ ਸਬਦਿ ਜਲਾਇ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਸਚਿ ਰਹੇ ਲਿਵ ਲਾਇ ॥ ਸਦਾ ਸਚੁ ਹਰਿ ਵੇਖਦੇ ਗੁਰ ਕੈ ਸਬਦਿ ਸੁਭਾਇ ॥੧॥

ਮਨ ਰੇ ਹੁਕਮੁ ਮੰਨਿ ਸੁਖੁ ਹੋਇ ॥ ਪ੍ਰਭ ਭਾਣਾ ਅਪਣਾ ਭਾਵਦਾ ਜਿਸੁ ਬਖਸੇ ਤਿਸੁ ਬਿਘਨੁ ਨ ਕੋਇ ॥੧॥ ਰਹਾਉ ॥

ਤ੍ਰੈ ਗੁਣ ਸਭਾ ਧਾਤੁ ਹੈ ਨਾ ਹਰਿ ਭਗਤਿ ਨ ਭਾਇ ॥ ਗਤਿ ਮੁਕਤਿ ਕਦੇ ਨ ਹੋਵਈ ਹਉਮੈ ਕਰਮ ਕਮਾਹਿ ॥ ਸਾਹਿਬ ਭਾਵੈ ਸੋ ਥੀਐ ਪਇਐ ਕਿਰਤਿ ਫਿਰਾਹਿ ॥੨॥

ਸਤਿਗੁਰ ਭੇਟਿਐ ਮਨੁ ਮਰਿ ਰਹੈ ਹਰਿ ਨਾਮੁ ਵਸੈ ਮਨਿ ਆਇ ॥ ਤਿਸ ਕੀ ਕੀਮਤਿ ਨਾ ਪਵੈ ਕਹਣਾ ਕਿਛੂ ਨ ਜਾਇ ॥ ਚਉਥੈ ਪਦਿ ਵਾਸਾ ਹੋਇਆ ਸਚੈ ਰਹੈ ਸਮਾਇ ॥੩॥

ਮੇਰਾ ਹਰਿ ਪ੍ਰਭੁ ਅਗਮੁ ਅਗੋਚਰੁ ਹੈ ਕੀਮਤਿ ਕਹਣੁ ਨ ਜਾਇ ॥ ਗੁਰ ਪਰਸਾਦੀ ਬੁਝੀਐ ਸਬਦੇ ਕਾਰ ਕਮਾਇ ॥ ਨਾਨਕ ਨਾਮੁ ਸਲਾਹਿ ਤੂ ਹਰਿ ਹਰਿ ਦਰਿ ਸੋਭਾ ਪਾਇ ॥੪॥੨॥

(ਗੁਰੂ ਅਮਰਦਾਸ ਜੀ -- SGGS 1258) ਮਲਾਰ ਮਹਲਾ ੩ ॥
ਗੁਰਮੁਖਿ ਕੋਈ ਵਿਰਲਾ ਬੂਝੈ ਜਿਸ ਨੋ ਨਦਰਿ ਕਰੇਇ ॥ ਗੁਰ ਬਿਨੁ ਦਾਤਾ ਕੋਈ ਨਾਹੀ ਬਖਸੇ ਨਦਰਿ ਕਰੇਇ ॥ ਗੁਰ ਮਿਲਿਐ ਸਾਂਤਿ ਊਪਜੈ ਅਨਦਿਨੁ ਨਾਮੁ ਲਏਇ ॥੧॥

ਮੇਰੇ ਮਨ ਹਰਿ ਅੰਮ੍ਰਿਤ ਨਾਮੁ ਧਿਆਇ ॥ ਸਤਿਗੁਰੁ ਪੁਰਖੁ ਮਿਲੈ ਨਾਉ ਪਾਈਐ ਹਰਿ ਨਾਮੇ ਸਦਾ ਸਮਾਇ ॥੧॥ ਰਹਾਉ ॥

ਮਨਮੁਖ ਸਦਾ ਵਿਛੁੜੇ ਫਿਰਹਿ ਕੋਇ ਨ ਕਿਸ ਹੀ ਨਾਲਿ ॥ ਹਉਮੈ ਵਡਾ ਰੋਗੁ ਹੈ ਸਿਰਿ ਮਾਰੇ ਜਮਕਾਲਿ ॥ ਗੁਰਮਤਿ ਸਤਸੰਗਤਿ ਨ ਵਿਛੁੜਹਿ ਅਨਦਿਨੁ ਨਾਮੁ ਸਮ੍ਹ੍ਹਾਲਿ ॥੨॥

ਸਭਨਾ ਕਰਤਾ ਏਕੁ ਤੂ ਨਿਤ ਕਰਿ ਦੇਖਹਿ ਵੀਚਾਰੁ ॥ ਇਕਿ ਗੁਰਮੁਖਿ ਆਪਿ ਮਿਲਾਇਆ ਬਖਸੇ ਭਗਤਿ ਭੰਡਾਰ ॥ ਤੂ ਆਪੇ ਸਭੁ ਕਿਛੁ ਜਾਣਦਾ ਕਿਸੁ ਆਗੈ ਕਰੀ ਪੂਕਾਰ ॥੩॥

ਹਰਿ ਹਰਿ ਨਾਮੁ ਅੰਮ੍ਰਿਤੁ ਹੈ ਨਦਰੀ ਪਾਇਆ ਜਾਇ ॥ ਅਨਦਿਨੁ ਹਰਿ ਹਰਿ ਉਚਰੈ ਗੁਰ ਕੈ ਸਹਜਿ ਸੁਭਾਇ ॥ ਨਾਨਕ ਨਾਮੁ ਨਿਧਾਨੁ ਹੈ ਨਾਮੇ ਹੀ ਚਿਤੁ ਲਾਇ ॥੪॥੩॥

(ਗੁਰੂ ਅਮਰਦਾਸ ਜੀ -- SGGS 1258) ਮਲਾਰ ਮਹਲਾ ੩ ॥
ਗੁਰੁ ਸਾਲਾਹੀ ਸਦਾ ਸੁਖਦਾਤਾ ਪ੍ਰਭੁ ਨਾਰਾਇਣੁ ਸੋਈ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਵਡੀ ਵਡਿਆਈ ਹੋਈ ॥ ਅਨਦਿਨੁ ਗੁਣ ਗਾਵੈ ਨਿਤ ਸਾਚੇ ਸਚਿ ਸਮਾਵੈ ਸੋਈ ॥੧॥

ਮਨ ਰੇ ਗੁਰਮੁਖਿ ਰਿਦੈ ਵੀਚਾਰਿ ॥ ਤਜਿ ਕੂੜੁ ਕੁਟੰਬੁ ਹਉਮੈ ਬਿਖੁ ਤ੍ਰਿਸਨਾ ਚਲਣੁ ਰਿਦੈ ਸਮ੍ਹ੍ਹਾਲਿ ॥੧॥ ਰਹਾਉ ॥

ਸਤਿਗੁਰੁ ਦਾਤਾ ਰਾਮ ਨਾਮ ਕਾ ਹੋਰੁ ਦਾਤਾ ਕੋਈ ਨਾਹੀ ॥ ਜੀਅ ਦਾਨੁ ਦੇਇ ਤ੍ਰਿਪਤਾਸੇ ਸਚੈ ਨਾਮਿ ਸਮਾਹੀ ॥ ਅਨਦਿਨੁ ਹਰਿ ਰਵਿਆ ਰਿਦ ਅੰਤਰਿ ਸਹਜਿ ਸਮਾਧਿ ਲਗਾਹੀ ॥੨॥

ਸਤਿਗੁਰ ਸਬਦੀ ਇਹੁ ਮਨੁ ਭੇਦਿਆ ਹਿਰਦੈ ਸਾਚੀ ਬਾਣੀ ॥ ਮੇਰਾ ਪ੍ਰਭੁ ਅਲਖੁ ਨ ਜਾਈ ਲਖਿਆ ਗੁਰਮੁਖਿ ਅਕਥ ਕਹਾਣੀ ॥ ਆਪੇ ਦਇਆ ਕਰੇ ਸੁਖਦਾਤਾ ਜਪੀਐ ਸਾਰਿੰਗਪਾਣੀ ॥੩॥

ਆਵਣ ਜਾਣਾ ਬਹੁੜਿ ਨ ਹੋਵੈ ਗੁਰਮੁਖਿ ਸਹਜਿ ਧਿਆਇਆ ॥ ਮਨ ਹੀ ਤੇ ਮਨੁ ਮਿਲਿਆ ਸੁਆਮੀ ਮਨ ਹੀ ਮੰਨੁ ਸਮਾਇਆ ॥ ਸਾਚੇ ਹੀ ਸਚੁ ਸਾਚਿ ਪਤੀਜੈ ਵਿਚਹੁ ਆਪੁ ਗਵਾਇਆ ॥੪॥

ਏਕੋ ਏਕੁ ਵਸੈ ਮਨਿ ਸੁਆਮੀ ਦੂਜਾ ਅਵਰੁ ਨ ਕੋਈ ॥ ਏਕੋੁ ਨਾਮੁ ਅੰਮ੍ਰਿਤੁ ਹੈ ਮੀਠਾ ਜਗਿ ਨਿਰਮਲ ਸਚੁ ਸੋਈ ॥ ਨਾਨਕ ਨਾਮੁ ਪ੍ਰਭੂ ਤੇ ਪਾਈਐ ਜਿਨ ਕਉ ਧੁਰਿ ਲਿਖਿਆ ਹੋਈ ॥੫॥੪॥

(ਗੁਰੂ ਅਮਰਦਾਸ ਜੀ -- SGGS 1259) ਮਲਾਰ ਮਹਲਾ ੩ ॥
ਗਣ ਗੰਧਰਬ ਨਾਮੇ ਸਭਿ ਉਧਰੇ ਗੁਰ ਕਾ ਸਬਦੁ ਵੀਚਾਰਿ ॥ ਹਉਮੈ ਮਾਰਿ ਸਦ ਮੰਨਿ ਵਸਾਇਆ ਹਰਿ ਰਾਖਿਆ ਉਰਿ ਧਾਰਿ ॥ ਜਿਸਹਿ ਬੁਝਾਏ ਸੋਈ ਬੂਝੈ ਜਿਸ ਨੋ ਆਪੇ ਲਏ ਮਿਲਾਇ ॥ ਅਨਦਿਨੁ ਬਾਣੀ ਸਬਦੇ ਗਾਂਵੈ ਸਾਚਿ ਰਹੈ ਲਿਵ ਲਾਇ ॥੧॥

ਮਨ ਮੇਰੇ ਖਿਨੁ ਖਿਨੁ ਨਾਮੁ ਸਮ੍ਹ੍ਹਾਲਿ ॥ ਗੁਰ ਕੀ ਦਾਤਿ ਸਬਦ ਸੁਖੁ ਅੰਤਰਿ ਸਦਾ ਨਿਬਹੈ ਤੇਰੈ ਨਾਲਿ ॥੧॥ ਰਹਾਉ ॥

ਮਨਮੁਖ ਪਾਖੰਡੁ ਕਦੇ ਨ ਚੂਕੈ ਦੂਜੈ ਭਾਇ ਦੁਖੁ ਪਾਏ ॥ ਨਾਮੁ ਵਿਸਾਰਿ ਬਿਖਿਆ ਮਨਿ ਰਾਤੇ ਬਿਰਥਾ ਜਨਮੁ ਗਵਾਏ ॥ ਇਹ ਵੇਲਾ ਫਿਰਿ ਹਥਿ ਨ ਆਵੈ ਅਨਦਿਨੁ ਸਦਾ ਪਛੁਤਾਏ ॥ ਮਰਿ ਮਰਿ ਜਨਮੈ ਕਦੇ ਨ ਬੂਝੈ ਵਿਸਟਾ ਮਾਹਿ ਸਮਾਏ ॥੨॥

ਗੁਰਮੁਖਿ ਨਾਮਿ ਰਤੇ ਸੇ ਉਧਰੇ ਗੁਰ ਕਾ ਸਬਦੁ ਵੀਚਾਰਿ ॥ ਜੀਵਨ ਮੁਕਤਿ ਹਰਿ ਨਾਮੁ ਧਿਆਇਆ ਹਰਿ ਰਾਖਿਆ ਉਰਿ ਧਾਰਿ ॥ ਮਨੁ ਤਨੁ ਨਿਰਮਲੁ ਨਿਰਮਲ ਮਤਿ ਊਤਮ ਊਤਮ ਬਾਣੀ ਹੋਈ ॥ ਏਕੋ ਪੁਰਖੁ ਏਕੁ ਪ੍ਰਭੁ ਜਾਤਾ ਦੂਜਾ ਅਵਰੁ ਨ ਕੋਈ ॥੩॥

ਆਪੇ ਕਰੇ ਕਰਾਏ ਪ੍ਰਭੁ ਆਪੇ ਆਪੇ ਨਦਰਿ ਕਰੇਇ ॥ ਮਨੁ ਤਨੁ ਰਾਤਾ ਗੁਰ ਕੀ ਬਾਣੀ ਸੇਵਾ ਸੁਰਤਿ ਸਮੇਇ ॥ ਅੰਤਰਿ ਵਸਿਆ ਅਲਖ ਅਭੇਵਾ ਗੁਰਮੁਖਿ ਹੋਇ ਲਖਾਇ ॥ ਨਾਨਕ ਜਿਸੁ ਭਾਵੈ ਤਿਸੁ ਆਪੇ ਦੇਵੈ ਭਾਵੈ ਤਿਵੈ ਚਲਾਇ ॥੪॥੫॥

(ਗੁਰੂ ਅਮਰਦਾਸ ਜੀ -- SGGS 1259) ਮਲਾਰ ਮਹਲਾ ੩ ਦੁਤੁਕੇ ॥
ਸਤਿਗੁਰ ਤੇ ਪਾਵੈ ਘਰੁ ਦਰੁ ਮਹਲੁ ਸੁ ਥਾਨੁ ॥ ਗੁਰ ਸਬਦੀ ਚੂਕੈ ਅਭਿਮਾਨੁ ॥੧॥

ਜਿਨ ਕਉ ਲਿਲਾਟਿ ਲਿਖਿਆ ਧੁਰਿ ਨਾਮੁ ॥ ਅਨਦਿਨੁ ਨਾਮੁ ਸਦਾ ਸਦਾ ਧਿਆਵਹਿ ਸਾਚੀ ਦਰਗਹ ਪਾਵਹਿ ਮਾਨੁ ॥੧॥ ਰਹਾਉ ॥

ਮਨ ਕੀ ਬਿਧਿ ਸਤਿਗੁਰ ਤੇ ਜਾਣੈ ਅਨਦਿਨੁ ਲਾਗੈ ਸਦ ਹਰਿ ਸਿਉ ਧਿਆਨੁ ॥ ਗੁਰ ਸਬਦਿ ਰਤੇ ਸਦਾ ਬੈਰਾਗੀ ਹਰਿ ਦਰਗਹ ਸਾਚੀ ਪਾਵਹਿ ਮਾਨੁ ॥੨॥

ਇਹੁ ਮਨੁ ਖੇਲੈ ਹੁਕਮ ਕਾ ਬਾਧਾ ਇਕ ਖਿਨ ਮਹਿ ਦਹ ਦਿਸ ਫਿਰਿ ਆਵੈ ॥ ਜਾਂ ਆਪੇ ਨਦਰਿ ਕਰੇ ਹਰਿ ਪ੍ਰਭੁ ਸਾਚਾ ਤਾਂ ਇਹੁ ਮਨੁ ਗੁਰਮੁਖਿ ਤਤਕਾਲ ਵਸਿ ਆਵੈ ॥੩॥

ਇਸੁ ਮਨ ਕੀ ਬਿਧਿ ਮਨ ਹੂ ਜਾਣੈ ਬੂਝੈ ਸਬਦਿ ਵੀਚਾਰਿ ॥ ਨਾਨਕ ਨਾਮੁ ਧਿਆਇ ਸਦਾ ਤੂ ਭਵ ਸਾਗਰੁ ਜਿਤੁ ਪਾਵਹਿ ਪਾਰਿ ॥੪॥੬॥

(ਗੁਰੂ ਅਮਰਦਾਸ ਜੀ -- SGGS 1260) ਮਲਾਰ ਮਹਲਾ ੩ ॥
ਜੀਉ ਪਿੰਡੁ ਪ੍ਰਾਣ ਸਭਿ ਤਿਸ ਕੇ ਘਟਿ ਘਟਿ ਰਹਿਆ ਸਮਾਈ ॥ ਏਕਸੁ ਬਿਨੁ ਮੈ ਅਵਰੁ ਨ ਜਾਣਾ ਸਤਿਗੁਰਿ ਦੀਆ ਬੁਝਾਈ ॥੧॥

ਮਨ ਮੇਰੇ ਨਾਮਿ ਰਹਉ ਲਿਵ ਲਾਈ ॥ ਅਦਿਸਟੁ ਅਗੋਚਰੁ ਅਪਰੰਪਰੁ ਕਰਤਾ ਗੁਰ ਕੈ ਸਬਦਿ ਹਰਿ ਧਿਆਈ ॥੧॥ ਰਹਾਉ ॥

ਮਨੁ ਤਨੁ ਭੀਜੈ ਏਕ ਲਿਵ ਲਾਗੈ ਸਹਜੇ ਰਹੇ ਸਮਾਈ ॥ ਗੁਰ ਪਰਸਾਦੀ ਭ੍ਰਮੁ ਭਉ ਭਾਗੈ ਏਕ ਨਾਮਿ ਲਿਵ ਲਾਈ ॥੨॥

ਗੁਰ ਬਚਨੀ ਸਚੁ ਕਾਰ ਕਮਾਵੈ ਗਤਿ ਮਤਿ ਤਬ ਹੀ ਪਾਈ ॥ ਕੋਟਿ ਮਧੇ ਕਿਸਹਿ ਬੁਝਾਏ ਤਿਨਿ ਰਾਮ ਨਾਮਿ ਲਿਵ ਲਾਈ ॥੩॥

ਜਹ ਜਹ ਦੇਖਾ ਤਹ ਏਕੋ ਸੋਈ ਇਹ ਗੁਰਮਤਿ ਬੁਧਿ ਪਾਈ ॥ ਮਨੁ ਤਨੁ ਪ੍ਰਾਨ ਧਰੀਂ ਤਿਸੁ ਆਗੈ ਨਾਨਕ ਆਪੁ ਗਵਾਈ ॥੪॥੭॥

(ਗੁਰੂ ਅਮਰਦਾਸ ਜੀ -- SGGS 1260) ਮਲਾਰ ਮਹਲਾ ੩ ॥
ਮੇਰਾ ਪ੍ਰਭੁ ਸਾਚਾ ਦੂਖ ਨਿਵਾਰਣੁ ਸਬਦੇ ਪਾਇਆ ਜਾਈ ॥ ਭਗਤੀ ਰਾਤੇ ਸਦ ਬੈਰਾਗੀ ਦਰਿ ਸਾਚੈ ਪਤਿ ਪਾਈ ॥੧॥

ਮਨ ਰੇ ਮਨ ਸਿਉ ਰਹਉ ਸਮਾਈ ॥ ਗੁਰਮੁਖਿ ਰਾਮ ਨਾਮਿ ਮਨੁ ਭੀਜੈ ਹਰਿ ਸੇਤੀ ਲਿਵ ਲਾਈ ॥੧॥ ਰਹਾਉ ॥

ਮੇਰਾ ਪ੍ਰਭੁ ਅਤਿ ਅਗਮ ਅਗੋਚਰੁ ਗੁਰਮਤਿ ਦੇਇ ਬੁਝਾਈ ॥ ਸਚੁ ਸੰਜਮੁ ਕਰਣੀ ਹਰਿ ਕੀਰਤਿ ਹਰਿ ਸੇਤੀ ਲਿਵ ਲਾਈ ॥੨॥

ਆਪੇ ਸਬਦੁ ਸਚੁ ਸਾਖੀ ਆਪੇ ਜਿਨੑ ਜੋਤੀ ਜੋਤਿ ਮਿਲਾਈ ॥ ਦੇਹੀ ਕਾਚੀ ਪਉਣੁ ਵਜਾਏ ਗੁਰਮੁਖਿ ਅੰਮ੍ਰਿਤੁ ਪਾਈ ॥੩॥

ਆਪੇ ਸਾਜੇ ਸਭ ਕਾਰੈ ਲਾਏ ਸੋ ਸਚੁ ਰਹਿਆ ਸਮਾਈ ॥ ਨਾਨਕ ਨਾਮ ਬਿਨਾ ਕੋਈ ਕਿਛੁ ਨਾਹੀ ਨਾਮੇ ਦੇਇ ਵਡਾਈ ॥੪॥੮॥

(ਗੁਰੂ ਅਮਰਦਾਸ ਜੀ -- SGGS 1260) ਮਲਾਰ ਮਹਲਾ ੩ ॥
ਹਉਮੈ ਬਿਖੁ ਮਨੁ ਮੋਹਿਆ ਲਦਿਆ ਅਜਗਰ ਭਾਰੀ ॥ ਗਰੁੜੁ ਸਬਦੁ ਮੁਖਿ ਪਾਇਆ ਹਉਮੈ ਬਿਖੁ ਹਰਿ ਮਾਰੀ ॥੧॥

ਮਨ ਰੇ ਹਉਮੈ ਮੋਹੁ ਦੁਖੁ ਭਾਰੀ ॥ ਇਹੁ ਭਵਜਲੁ ਜਗਤੁ ਨ ਜਾਈ ਤਰਣਾ ਗੁਰਮੁਖਿ ਤਰੁ ਹਰਿ ਤਾਰੀ ॥੧॥ ਰਹਾਉ ॥

ਤ੍ਰੈ ਗੁਣ ਮਾਇਆ ਮੋਹੁ ਪਸਾਰਾ ਸਭ ਵਰਤੈ ਆਕਾਰੀ ॥ ਤੁਰੀਆ ਗੁਣੁ ਸਤਸੰਗਤਿ ਪਾਈਐ ਨਦਰੀ ਪਾਰਿ ਉਤਾਰੀ ॥੨॥

ਚੰਦਨ ਗੰਧ ਸੁਗੰਧ ਹੈ ਬਹੁ ਬਾਸਨਾ ਬਹਕਾਰਿ ॥ ਹਰਿ ਜਨ ਕਰਣੀ ਊਤਮ ਹੈ ਹਰਿ ਕੀਰਤਿ ਜਗਿ ਬਿਸਥਾਰਿ ॥੩॥

ਕ੍ਰਿਪਾ ਕ੍ਰਿਪਾ ਕਰਿ ਠਾਕੁਰ ਮੇਰੇ ਹਰਿ ਹਰਿ ਹਰਿ ਉਰ ਧਾਰਿ ॥ ਨਾਨਕ ਸਤਿਗੁਰੁ ਪੂਰਾ ਪਾਇਆ ਮਨਿ ਜਪਿਆ ਨਾਮੁ ਮੁਰਾਰਿ ॥੪॥੯॥

(ਗੁਰੂ ਅਮਰਦਾਸ ਜੀ -- SGGS 1261) ਮਲਾਰ ਮਹਲਾ ੩ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਇਹੁ ਮਨੁ ਗਿਰਹੀ ਕਿ ਇਹੁ ਮਨੁ ਉਦਾਸੀ ॥ ਕਿ ਇਹੁ ਮਨੁ ਅਵਰਨੁ ਸਦਾ ਅਵਿਨਾਸੀ ॥ ਕਿ ਇਹੁ ਮਨੁ ਚੰਚਲੁ ਕਿ ਇਹੁ ਮਨੁ ਬੈਰਾਗੀ ॥ ਇਸੁ ਮਨ ਕਉ ਮਮਤਾ ਕਿਥਹੁ ਲਾਗੀ ॥੧॥

ਪੰਡਿਤ ਇਸੁ ਮਨ ਕਾ ਕਰਹੁ ਬੀਚਾਰੁ ॥ ਅਵਰੁ ਕਿ ਬਹੁਤਾ ਪੜਹਿ ਉਠਾਵਹਿ ਭਾਰੁ ॥੧॥ ਰਹਾਉ ॥

ਮਾਇਆ ਮਮਤਾ ਕਰਤੈ ਲਾਈ ॥ ਏਹੁ ਹੁਕਮੁ ਕਰਿ ਸ੍ਰਿਸਟਿ ਉਪਾਈ ॥ ਗੁਰ ਪਰਸਾਦੀ ਬੂਝਹੁ ਭਾਈ ॥ ਸਦਾ ਰਹਹੁ ਹਰਿ ਕੀ ਸਰਣਾਈ ॥੨॥

ਸੋ ਪੰਡਿਤੁ ਜੋ ਤਿਹਾਂ ਗੁਣਾ ਕੀ ਪੰਡ ਉਤਾਰੈ ॥ ਅਨਦਿਨੁ ਏਕੋ ਨਾਮੁ ਵਖਾਣੈ ॥ ਸਤਿਗੁਰ ਕੀ ਓਹੁ ਦੀਖਿਆ ਲੇਇ ॥ ਸਤਿਗੁਰ ਆਗੈ ਸੀਸੁ ਧਰੇਇ ॥ ਸਦਾ ਅਲਗੁ ਰਹੈ ਨਿਰਬਾਣੁ ॥ ਸੋ ਪੰਡਿਤੁ ਦਰਗਹ ਪਰਵਾਣੁ ॥੩॥

ਸਭਨਾਂ ਮਹਿ ਏਕੋ ਏਕੁ ਵਖਾਣੈ ॥ ਜਾਂ ਏਕੋ ਵੇਖੈ ਤਾਂ ਏਕੋ ਜਾਣੈ ॥ ਜਾ ਕਉ ਬਖਸੇ ਮੇਲੇ ਸੋਇ ॥ ਐਥੈ ਓਥੈ ਸਦਾ ਸੁਖੁ ਹੋਇ ॥੪॥

ਕਹਤ ਨਾਨਕੁ ਕਵਨ ਬਿਧਿ ਕਰੇ ਕਿਆ ਕੋਇ ॥ ਸੋਈ ਮੁਕਤਿ ਜਾ ਕਉ ਕਿਰਪਾ ਹੋਇ ॥ ਅਨਦਿਨੁ ਹਰਿ ਗੁਣ ਗਾਵੈ ਸੋਇ ॥ ਸਾਸਤ੍ਰ ਬੇਦ ਕੀ ਫਿਰਿ ਕੂਕ ਨ ਹੋਇ ॥੫॥੧॥੧੦॥

(ਗੁਰੂ ਅਮਰਦਾਸ ਜੀ -- SGGS 1261) ਮਲਾਰ ਮਹਲਾ ੩ ॥
ਭ੍ਰਮਿ ਭ੍ਰਮਿ ਜੋਨਿ ਮਨਮੁਖ ਭਰਮਾਈ ॥ ਜਮਕਾਲੁ ਮਾਰੇ ਨਿਤ ਪਤਿ ਗਵਾਈ ॥ ਸਤਿਗੁਰ ਸੇਵਾ ਜਮ ਕੀ ਕਾਣਿ ਚੁਕਾਈ ॥ ਹਰਿ ਪ੍ਰਭੁ ਮਿਲਿਆ ਮਹਲੁ ਘਰੁ ਪਾਈ ॥੧॥

ਪ੍ਰਾਣੀ ਗੁਰਮੁਖਿ ਨਾਮੁ ਧਿਆਇ ॥ ਜਨਮੁ ਪਦਾਰਥੁ ਦੁਬਿਧਾ ਖੋਇਆ ਕਉਡੀ ਬਦਲੈ ਜਾਇ ॥੧॥ ਰਹਾਉ ॥

ਕਰਿ ਕਿਰਪਾ ਗੁਰਮੁਖਿ ਲਗੈ ਪਿਆਰੁ ॥ ਅੰਤਰਿ ਭਗਤਿ ਹਰਿ ਹਰਿ ਉਰਿ ਧਾਰੁ ॥ ਭਵਜਲੁ ਸਬਦਿ ਲੰਘਾਵਣਹਾਰੁ ॥ ਦਰਿ ਸਾਚੈ ਦਿਸੈ ਸਚਿਆਰੁ ॥੨॥

ਬਹੁ ਕਰਮ ਕਰੇ ਸਤਿਗੁਰੁ ਨਹੀ ਪਾਇਆ ॥ ਬਿਨੁ ਗੁਰ ਭਰਮਿ ਭੂਲੇ ਬਹੁ ਮਾਇਆ ॥ ਹਉਮੈ ਮਮਤਾ ਬਹੁ ਮੋਹੁ ਵਧਾਇਆ ॥ ਦੂਜੈ ਭਾਇ ਮਨਮੁਖਿ ਦੁਖੁ ਪਾਇਆ ॥੩॥

ਆਪੇ ਕਰਤਾ ਅਗਮ ਅਥਾਹਾ ॥ ਗੁਰ ਸਬਦੀ ਜਪੀਐ ਸਚੁ ਲਾਹਾ ॥ ਹਾਜਰੁ ਹਜੂਰਿ ਹਰਿ ਵੇਪਰਵਾਹਾ ॥ ਨਾਨਕ ਗੁਰਮੁਖਿ ਨਾਮਿ ਸਮਾਹਾ ॥੪॥੨॥੧੧॥

(ਗੁਰੂ ਅਮਰਦਾਸ ਜੀ -- SGGS 1262) ਮਲਾਰ ਮਹਲਾ ੩ ॥
ਜੀਵਤ ਮੁਕਤ ਗੁਰਮਤੀ ਲਾਗੇ ॥ ਹਰਿ ਕੀ ਭਗਤਿ ਅਨਦਿਨੁ ਸਦ ਜਾਗੇ ॥ ਸਤਿਗੁਰੁ ਸੇਵਹਿ ਆਪੁ ਗਵਾਇ ॥ ਹਉ ਤਿਨ ਜਨ ਕੇ ਸਦ ਲਾਗਉ ਪਾਇ ॥੧॥

ਹਉ ਜੀਵਾਂ ਸਦਾ ਹਰਿ ਕੇ ਗੁਣ ਗਾਈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਹਰਿ ਕੈ ਨਾਮਿ ਮੁਕਤਿ ਗਤਿ ਪਾਈ ॥੧॥ ਰਹਾਉ ॥

ਮਾਇਆ ਮੋਹੁ ਅਗਿਆਨੁ ਗੁਬਾਰੁ ॥ ਮਨਮੁਖ ਮੋਹੇ ਮੁਗਧ ਗਵਾਰ ॥ ਅਨਦਿਨੁ ਧੰਧਾ ਕਰਤ ਵਿਹਾਇ ॥ ਮਰਿ ਮਰਿ ਜੰਮਹਿ ਮਿਲੈ ਸਜਾਇ ॥੨॥

ਗੁਰਮੁਖਿ ਰਾਮ ਨਾਮਿ ਲਿਵ ਲਾਈ ॥ ਕੂੜੈ ਲਾਲਚਿ ਨਾ ਲਪਟਾਈ ॥ ਜੋ ਕਿਛੁ ਹੋਵੈ ਸਹਜਿ ਸੁਭਾਇ ॥ ਹਰਿ ਰਸੁ ਪੀਵੈ ਰਸਨ ਰਸਾਇ ॥੩॥

ਕੋਟਿ ਮਧੇ ਕਿਸਹਿ ਬੁਝਾਈ ॥ ਆਪੇ ਬਖਸੇ ਦੇ ਵਡਿਆਈ ॥ ਜੋ ਧੁਰਿ ਮਿਲਿਆ ਸੁ ਵਿਛੁੜਿ ਨ ਜਾਈ ॥ ਨਾਨਕ ਹਰਿ ਹਰਿ ਨਾਮਿ ਸਮਾਈ ॥੪॥੩॥੧੨॥

(ਗੁਰੂ ਅਮਰਦਾਸ ਜੀ -- SGGS 1262) ਮਲਾਰ ਮਹਲਾ ੩ ॥
ਰਸਨਾ ਨਾਮੁ ਸਭੁ ਕੋਈ ਕਹੈ ॥ ਸਤਿਗੁਰੁ ਸੇਵੇ ਤਾ ਨਾਮੁ ਲਹੈ ॥ ਬੰਧਨ ਤੋੜੇ ਮੁਕਤਿ ਘਰਿ ਰਹੈ ॥ ਗੁਰ ਸਬਦੀ ਅਸਥਿਰੁ ਘਰਿ ਬਹੈ ॥੧॥

ਮੇਰੇ ਮਨ ਕਾਹੇ ਰੋਸੁ ਕਰੀਜੈ ॥ ਲਾਹਾ ਕਲਜੁਗਿ ਰਾਮ ਨਾਮੁ ਹੈ ਗੁਰਮਤਿ ਅਨਦਿਨੁ ਹਿਰਦੈ ਰਵੀਜੈ ॥੧॥ ਰਹਾਉ ॥

ਬਾਬੀਹਾ ਖਿਨੁ ਖਿਨੁ ਬਿਲਲਾਇ ॥ ਬਿਨੁ ਪਿਰ ਦੇਖੇ ਨੀਂਦ ਨ ਪਾਇ ॥ ਇਹੁ ਵੇਛੋੜਾ ਸਹਿਆ ਨ ਜਾਇ ॥ ਸਤਿਗੁਰੁ ਮਿਲੈ ਤਾਂ ਮਿਲੈ ਸੁਭਾਇ ॥੨॥

ਨਾਮਹੀਣੁ ਬਿਨਸੈ ਦੁਖੁ ਪਾਇ ॥ ਤ੍ਰਿਸਨਾ ਜਲਿਆ ਭੂਖ ਨ ਜਾਇ ॥ ਵਿਣੁ ਭਾਗਾ ਨਾਮੁ ਨ ਪਾਇਆ ਜਾਇ ॥ ਬਹੁ ਬਿਧਿ ਥਾਕਾ ਕਰਮ ਕਮਾਇ ॥੩॥

ਤ੍ਰੈ ਗੁਣ ਬਾਣੀ ਬੇਦ ਬੀਚਾਰੁ ॥ ਬਿਖਿਆ ਮੈਲੁ ਬਿਖਿਆ ਵਾਪਾਰੁ ॥ ਮਰਿ ਜਨਮਹਿ ਫਿਰਿ ਹੋਹਿ ਖੁਆਰੁ ॥ ਗੁਰਮੁਖਿ ਤੁਰੀਆ ਗੁਣੁ ਉਰਿ ਧਾਰੁ ॥੪॥

ਗੁਰੁ ਮਾਨੈ ਮਾਨੈ ਸਭੁ ਕੋਇ ॥ ਗੁਰ ਬਚਨੀ ਮਨੁ ਸੀਤਲੁ ਹੋਇ ॥ ਚਹੁ ਜੁਗਿ ਸੋਭਾ ਨਿਰਮਲ ਜਨੁ ਸੋਇ ॥ ਨਾਨਕ ਗੁਰਮੁਖਿ ਵਿਰਲਾ ਕੋਇ ॥੫॥੪॥੧੩॥੯॥੧੩॥੨੨॥

(ਗੁਰੂ ਰਾਮਦਾਸ ਜੀ -- SGGS 1262) ਰਾਗੁ ਮਲਾਰ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਅਨਦਿਨੁ ਹਰਿ ਹਰਿ ਧਿਆਇਓ ਹਿਰਦੈ ਮਤਿ ਗੁਰਮਤਿ ਦੂਖ ਵਿਸਾਰੀ ॥ ਸਭ ਆਸਾ ਮਨਸਾ ਬੰਧਨ ਤੂਟੇ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥

ਨੈਨੀ ਹਰਿ ਹਰਿ ਲਾਗੀ ਤਾਰੀ ॥ ਸਤਿਗੁਰੁ ਦੇਖਿ ਮੇਰਾ ਮਨੁ ਬਿਗਸਿਓ ਜਨੁ ਹਰਿ ਭੇਟਿਓ ਬਨਵਾਰੀ ॥੧॥ ਰਹਾਉ ॥

ਜਿਨਿ ਐਸਾ ਨਾਮੁ ਵਿਸਾਰਿਆ ਮੇਰਾ ਹਰਿ ਹਰਿ ਤਿਸ ਕੈ ਕੁਲਿ ਲਾਗੀ ਗਾਰੀ ॥ ਹਰਿ ਤਿਸ ਕੈ ਕੁਲਿ ਪਰਸੂਤਿ ਨ ਕਰੀਅਹੁ ਤਿਸੁ ਬਿਧਵਾ ਕਰਿ ਮਹਤਾਰੀ ॥੨॥

ਹਰਿ ਹਰਿ ਆਨਿ ਮਿਲਾਵਹੁ ਗੁਰੁ ਸਾਧੂ ਜਿਸੁ ਅਹਿਨਿਸਿ ਹਰਿ ਉਰਿ ਧਾਰੀ ॥ ਗੁਰਿ ਡੀਠੈ ਗੁਰ ਕਾ ਸਿਖੁ ਬਿਗਸੈ ਜਿਉ ਬਾਰਿਕੁ ਦੇਖਿ ਮਹਤਾਰੀ ॥੩॥

ਧਨ ਪਿਰ ਕਾ ਇਕ ਹੀ ਸੰਗਿ ਵਾਸਾ ਵਿਚਿ ਹਉਮੈ ਭੀਤਿ ਕਰਾਰੀ ॥ ਗੁਰਿ ਪੂਰੈ ਹਉਮੈ ਭੀਤਿ ਤੋਰੀ ਜਨ ਨਾਨਕ ਮਿਲੇ ਬਨਵਾਰੀ ॥੪॥੧॥

(ਗੁਰੂ ਰਾਮਦਾਸ ਜੀ -- SGGS 1263) ਮਲਾਰ ਮਹਲਾ ੪ ॥
ਗੰਗਾ ਜਮੁਨਾ ਗੋਦਾਵਰੀ ਸਰਸੁਤੀ ਤੇ ਕਰਹਿ ਉਦਮੁ ਧੂਰਿ ਸਾਧੂ ਕੀ ਤਾਈ ॥ ਕਿਲਵਿਖ ਮੈਲੁ ਭਰੇ ਪਰੇ ਹਮਰੈ ਵਿਚਿ ਹਮਰੀ ਮੈਲੁ ਸਾਧੂ ਕੀ ਧੂਰਿ ਗਵਾਈ ॥੧॥

ਤੀਰਥਿ ਅਠਸਠਿ ਮਜਨੁ ਨਾਈ ॥ ਸਤਸੰਗਤਿ ਕੀ ਧੂਰਿ ਪਰੀ ਉਡਿ ਨੇਤ੍ਰੀ ਸਭ ਦੁਰਮਤਿ ਮੈਲੁ ਗਵਾਈ ॥੧॥ ਰਹਾਉ ॥

ਜਾਹਰਨਵੀ ਤਪੈ ਭਾਗੀਰਥਿ ਆਣੀ ਕੇਦਾਰੁ ਥਾਪਿਓ ਮਹਸਾਈ ॥ ਕਾਂਸੀ ਕ੍ਰਿਸਨੁ ਚਰਾਵਤ ਗਾਊ ਮਿਲਿ ਹਰਿ ਜਨ ਸੋਭਾ ਪਾਈ ॥੨॥

ਜਿਤਨੇ ਤੀਰਥ ਦੇਵੀ ਥਾਪੇ ਸਭਿ ਤਿਤਨੇ ਲੋਚਹਿ ਧੂਰਿ ਸਾਧੂ ਕੀ ਤਾਈ ॥ ਹਰਿ ਕਾ ਸੰਤੁ ਮਿਲੈ ਗੁਰ ਸਾਧੂ ਲੈ ਤਿਸ ਕੀ ਧੂਰਿ ਮੁਖਿ ਲਾਈ ॥੩॥

ਜਿਤਨੀ ਸ੍ਰਿਸਟਿ ਤੁਮਰੀ ਮੇਰੇ ਸੁਆਮੀ ਸਭ ਤਿਤਨੀ ਲੋਚੈ ਧੂਰਿ ਸਾਧੂ ਕੀ ਤਾਈ ॥ ਨਾਨਕ ਲਿਲਾਟਿ ਹੋਵੈ ਜਿਸੁ ਲਿਖਿਆ ਤਿਸੁ ਸਾਧੂ ਧੂਰਿ ਦੇ ਹਰਿ ਪਾਰਿ ਲੰਘਾਈ ॥੪॥੨॥

(ਗੁਰੂ ਰਾਮਦਾਸ ਜੀ -- SGGS 1263) ਮਲਾਰ ਮਹਲਾ ੪ ॥
ਤਿਸੁ ਜਨ ਕਉ ਹਰਿ ਮੀਠ ਲਗਾਨਾ ਜਿਸੁ ਹਰਿ ਹਰਿ ਕ੍ਰਿਪਾ ਕਰੈ ॥ ਤਿਸ ਕੀ ਭੂਖ ਦੂਖ ਸਭਿ ਉਤਰੈ ਜੋ ਹਰਿ ਗੁਣ ਹਰਿ ਉਚਰੈ ॥੧॥

ਜਪਿ ਮਨ ਹਰਿ ਹਰਿ ਹਰਿ ਨਿਸਤਰੈ ॥ ਗੁਰ ਕੇ ਬਚਨ ਕਰਨ ਸੁਨਿ ਧਿਆਵੈ ਭਵ ਸਾਗਰੁ ਪਾਰਿ ਪਰੈ ॥੧॥ ਰਹਾਉ ॥

ਤਿਸੁ ਜਨ ਕੇ ਹਮ ਹਾਟਿ ਬਿਹਾਝੇ ਜਿਸੁ ਹਰਿ ਹਰਿ ਕ੍ਰਿਪਾ ਕਰੈ ॥ ਹਰਿ ਜਨ ਕਉ ਮਿਲਿਆਂ ਸੁਖੁ ਪਾਈਐ ਸਭ ਦੁਰਮਤਿ ਮੈਲੁ ਹਰੈ ॥੨॥

ਹਰਿ ਜਨ ਕਉ ਹਰਿ ਭੂਖ ਲਗਾਨੀ ਜਨੁ ਤ੍ਰਿਪਤੈ ਜਾ ਹਰਿ ਗੁਨ ਬਿਚਰੈ ॥ ਹਰਿ ਕਾ ਜਨੁ ਹਰਿ ਜਲ ਕਾ ਮੀਨਾ ਹਰਿ ਬਿਸਰਤ ਫੂਟਿ ਮਰੈ ॥੩॥

ਜਿਨਿ ਏਹ ਪ੍ਰੀਤਿ ਲਾਈ ਸੋ ਜਾਨੈ ਕੈ ਜਾਨੈ ਜਿਸੁ ਮਨਿ ਧਰੈ ॥ ਜਨੁ ਨਾਨਕੁ ਹਰਿ ਦੇਖਿ ਸੁਖੁ ਪਾਵੈ ਸਭ ਤਨ ਕੀ ਭੂਖ ਟਰੈ ॥੪॥੩॥

(ਗੁਰੂ ਰਾਮਦਾਸ ਜੀ -- SGGS 1263) ਮਲਾਰ ਮਹਲਾ ੪ ॥
ਜਿਤਨੇ ਜੀਅ ਜੰਤ ਪ੍ਰਭਿ ਕੀਨੇ ਤਿਤਨੇ ਸਿਰਿ ਕਾਰ ਲਿਖਾਵੈ ॥ ਹਰਿ ਜਨ ਕਉ ਹਰਿ ਦੀਨੑ ਵਡਾਈ ਹਰਿ ਜਨੁ ਹਰਿ ਕਾਰੈ ਲਾਵੈ ॥੧॥

ਸਤਿਗੁਰੁ ਹਰਿ ਹਰਿ ਨਾਮੁ ਦ੍ਰਿੜਾਵੈ ॥ ਹਰਿ ਬੋਲਹੁ ਗੁਰ ਕੇ ਸਿਖ ਮੇਰੇ ਭਾਈ ਹਰਿ ਭਉਜਲੁ ਜਗਤੁ ਤਰਾਵੈ ॥੧॥ ਰਹਾਉ ॥

ਜੋ ਗੁਰ ਕਉ ਜਨੁ ਪੂਜੇ ਸੇਵੇ ਸੋ ਜਨੁ ਮੇਰੇ ਹਰਿ ਪ੍ਰਭ ਭਾਵੈ ॥ ਹਰਿ ਕੀ ਸੇਵਾ ਸਤਿਗੁਰੁ ਪੂਜਹੁ ਕਰਿ ਕਿਰਪਾ ਆਪਿ ਤਰਾਵੈ ॥੨॥

ਭਰਮਿ ਭੂਲੇ ਅਗਿਆਨੀ ਅੰਧੁਲੇ ਭ੍ਰਮਿ ਭ੍ਰਮਿ ਫੂਲ ਤੋਰਾਵੈ ॥ ਨਿਰਜੀਉ ਪੂਜਹਿ ਮੜਾ ਸਰੇਵਹਿ ਸਭ ਬਿਰਥੀ ਘਾਲ ਗਵਾਵੈ ॥੩॥

ਬ੍ਰਹਮੁ ਬਿੰਦੇ ਸੋ ਸਤਿਗੁਰੁ ਕਹੀਐ ਹਰਿ ਹਰਿ ਕਥਾ ਸੁਣਾਵੈ ॥ ਤਿਸੁ ਗੁਰ ਕਉ ਛਾਦਨ ਭੋਜਨ ਪਾਟ ਪਟੰਬਰ ਬਹੁ ਬਿਧਿ ਸਤਿ ਕਰਿ ਮੁਖਿ ਸੰਚਹੁ ਤਿਸੁ ਪੁੰਨ ਕੀ ਫਿਰਿ ਤੋਟਿ ਨ ਆਵੈ ॥੪॥

ਸਤਿਗੁਰੁ ਦੇਉ ਪਰਤਖਿ ਹਰਿ ਮੂਰਤਿ ਜੋ ਅੰਮ੍ਰਿਤ ਬਚਨ ਸੁਣਾਵੈ ॥ ਨਾਨਕ ਭਾਗ ਭਲੇ ਤਿਸੁ ਜਨ ਕੇ ਜੋ ਹਰਿ ਚਰਣੀ ਚਿਤੁ ਲਾਵੈ ॥੫॥੪॥

(ਗੁਰੂ ਰਾਮਦਾਸ ਜੀ -- SGGS 1264) ਮਲਾਰ ਮਹਲਾ ੪ ॥
ਜਿਨੑ ਕੈ ਹੀਅਰੈ ਬਸਿਓ ਮੇਰਾ ਸਤਿਗੁਰੁ ਤੇ ਸੰਤ ਭਲੇ ਭਲ ਭਾਂਤਿ ॥ ਤਿਨੑ ਦੇਖੇ ਮੇਰਾ ਮਨੁ ਬਿਗਸੈ ਹਉ ਤਿਨ ਕੈ ਸਦ ਬਲਿ ਜਾਂਤ ॥੧॥

ਗਿਆਨੀ ਹਰਿ ਬੋਲਹੁ ਦਿਨੁ ਰਾਤਿ ॥ ਤਿਨੑ ਕੀ ਤ੍ਰਿਸਨਾ ਭੂਖ ਸਭ ਉਤਰੀ ਜੋ ਗੁਰਮਤਿ ਰਾਮ ਰਸੁ ਖਾਂਤਿ ॥੧॥ ਰਹਾਉ ॥

ਹਰਿ ਕੇ ਦਾਸ ਸਾਧ ਸਖਾ ਜਨ ਜਿਨ ਮਿਲਿਆ ਲਹਿ ਜਾਇ ਭਰਾਂਤਿ ॥ ਜਿਉ ਜਲ ਦੁਧ ਭਿੰਨ ਭਿੰਨ ਕਾਢੈ ਚੁਣਿ ਹੰਸੁਲਾ ਤਿਉ ਦੇਹੀ ਤੇ ਚੁਣਿ ਕਾਢੈ ਸਾਧੂ ਹਉਮੈ ਤਾਤਿ ॥੨॥

ਜਿਨ ਕੈ ਪ੍ਰੀਤਿ ਨਾਹੀ ਹਰਿ ਹਿਰਦੈ ਤੇ ਕਪਟੀ ਨਰ ਨਿਤ ਕਪਟੁ ਕਮਾਂਤਿ ॥ ਤਿਨ ਕਉ ਕਿਆ ਕੋਈ ਦੇਇ ਖਵਾਲੈ ਓਇ ਆਪਿ ਬੀਜਿ ਆਪੇ ਹੀ ਖਾਂਤਿ ॥੩॥

ਹਰਿ ਕਾ ਚਿਹਨੁ ਸੋਈ ਹਰਿ ਜਨ ਕਾ ਹਰਿ ਆਪੇ ਜਨ ਮਹਿ ਆਪੁ ਰਖਾਂਤਿ ॥ ਧਨੁ ਧੰਨੁ ਗੁਰੂ ਨਾਨਕੁ ਸਮਦਰਸੀ ਜਿਨਿ ਨਿੰਦਾ ਉਸਤਤਿ ਤਰੀ ਤਰਾਂਤਿ ॥੪॥੫॥

(ਗੁਰੂ ਰਾਮਦਾਸ ਜੀ -- SGGS 1264) ਮਲਾਰ ਮਹਲਾ ੪ ॥
ਅਗਮੁ ਅਗੋਚਰੁ ਨਾਮੁ ਹਰਿ ਊਤਮੁ ਹਰਿ ਕਿਰਪਾ ਤੇ ਜਪਿ ਲਇਆ ॥ ਸਤਸੰਗਤਿ ਸਾਧ ਪਾਈ ਵਡਭਾਗੀ ਸੰਗਿ ਸਾਧੂ ਪਾਰਿ ਪਇਆ ॥੧॥

ਮੇਰੈ ਮਨਿ ਅਨਦਿਨੁ ਅਨਦੁ ਭਇਆ ॥ ਗੁਰ ਪਰਸਾਦਿ ਨਾਮੁ ਹਰਿ ਜਪਿਆ ਮੇਰੇ ਮਨ ਕਾ ਭ੍ਰਮੁ ਭਉ ਗਇਆ ॥੧॥ ਰਹਾਉ ॥

ਜਿਨ ਹਰਿ ਗਾਇਆ ਜਿਨ ਹਰਿ ਜਪਿਆ ਤਿਨ ਸੰਗਤਿ ਹਰਿ ਮੇਲਹੁ ਕਰਿ ਮਇਆ ॥ ਤਿਨ ਕਾ ਦਰਸੁ ਦੇਖਿ ਸੁਖੁ ਪਾਇਆ ਦੁਖੁ ਹਉਮੈ ਰੋਗੁ ਗਇਆ ॥੨॥

ਜੋ ਅਨਦਿਨੁ ਹਿਰਦੈ ਨਾਮੁ ਧਿਆਵਹਿ ਸਭੁ ਜਨਮੁ ਤਿਨਾ ਕਾ ਸਫਲੁ ਭਇਆ ॥ ਓਇ ਆਪਿ ਤਰੇ ਸ੍ਰਿਸਟਿ ਸਭ ਤਾਰੀ ਸਭੁ ਕੁਲੁ ਭੀ ਪਾਰਿ ਪਇਆ ॥੩॥

ਤੁਧੁ ਆਪੇ ਆਪਿ ਉਪਾਇਆ ਸਭੁ ਜਗੁ ਤੁਧੁ ਆਪੇ ਵਸਿ ਕਰਿ ਲਇਆ ॥ ਜਨ ਨਾਨਕ ਕਉ ਪ੍ਰਭਿ ਕਿਰਪਾ ਧਾਰੀ ਬਿਖੁ ਡੁਬਦਾ ਕਾਢਿ ਲਇਆ ॥੪॥੬॥

(ਗੁਰੂ ਰਾਮਦਾਸ ਜੀ -- SGGS 1265) ਮਲਾਰ ਮਹਲਾ ੪ ॥
ਗੁਰ ਪਰਸਾਦੀ ਅੰਮ੍ਰਿਤੁ ਨਹੀ ਪੀਆ ਤ੍ਰਿਸਨਾ ਭੂਖ ਨ ਜਾਈ ॥ ਮਨਮੁਖ ਮੂੜ੍ਹ੍ਹ ਜਲਤ ਅਹੰਕਾਰੀ ਹਉਮੈ ਵਿਚਿ ਦੁਖੁ ਪਾਈ ॥ ਆਵਤ ਜਾਤ ਬਿਰਥਾ ਜਨਮੁ ਗਵਾਇਆ ਦੁਖਿ ਲਾਗੈ ਪਛੁਤਾਈ ॥ ਜਿਸ ਤੇ ਉਪਜੇ ਤਿਸਹਿ ਨ ਚੇਤਹਿ ਧ੍ਰਿਗੁ ਜੀਵਣੁ ਧ੍ਰਿਗੁ ਖਾਈ ॥੧॥

ਪ੍ਰਾਣੀ ਗੁਰਮੁਖਿ ਨਾਮੁ ਧਿਆਈ ॥ ਹਰਿ ਹਰਿ ਕ੍ਰਿਪਾ ਕਰੇ ਗੁਰੁ ਮੇਲੇ ਹਰਿ ਹਰਿ ਨਾਮਿ ਸਮਾਈ ॥੧॥ ਰਹਾਉ ॥

ਮਨਮੁਖ ਜਨਮੁ ਭਇਆ ਹੈ ਬਿਰਥਾ ਆਵਤ ਜਾਤ ਲਜਾਈ ॥ ਕਾਮਿ ਕ੍ਰੋਧਿ ਡੂਬੇ ਅਭਿਮਾਨੀ ਹਉਮੈ ਵਿਚਿ ਜਲਿ ਜਾਈ ॥ ਤਿਨ ਸਿਧਿ ਨ ਬੁਧਿ ਭਈ ਮਤਿ ਮਧਿਮ ਲੋਭ ਲਹਰਿ ਦੁਖੁ ਪਾਈ ॥ ਗੁਰ ਬਿਹੂਨ ਮਹਾ ਦੁਖੁ ਪਾਇਆ ਜਮ ਪਕਰੇ ਬਿਲਲਾਈ ॥੨॥

ਹਰਿ ਕਾ ਨਾਮੁ ਅਗੋਚਰੁ ਪਾਇਆ ਗੁਰਮੁਖਿ ਸਹਜਿ ਸੁਭਾਈ ॥ ਨਾਮੁ ਨਿਧਾਨੁ ਵਸਿਆ ਘਟ ਅੰਤਰਿ ਰਸਨਾ ਹਰਿ ਗੁਣ ਗਾਈ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਏਕ ਸਬਦਿ ਲਿਵ ਲਾਈ ॥ ਨਾਮੁ ਪਦਾਰਥੁ ਸਹਜੇ ਪਾਇਆ ਇਹ ਸਤਿਗੁਰ ਕੀ ਵਡਿਆਈ ॥੩॥

ਸਤਿਗੁਰ ਤੇ ਹਰਿ ਹਰਿ ਮਨਿ ਵਸਿਆ ਸਤਿਗੁਰ ਕਉ ਸਦ ਬਲਿ ਜਾਈ ॥ ਮਨੁ ਤਨੁ ਅਰਪਿ ਰਖਉ ਸਭੁ ਆਗੈ ਗੁਰ ਚਰਣੀ ਚਿਤੁ ਲਾਈ ॥ ਅਪਣੀ ਕ੍ਰਿਪਾ ਕਰਹੁ ਗੁਰ ਪੂਰੇ ਆਪੇ ਲੈਹੁ ਮਿਲਾਈ ॥ ਹਮ ਲੋਹ ਗੁਰ ਨਾਵ ਬੋਹਿਥਾ ਨਾਨਕ ਪਾਰਿ ਲੰਘਾਈ ॥੪॥੭॥

(ਗੁਰੂ ਰਾਮਦਾਸ ਜੀ -- SGGS 1265) ਮਲਾਰ ਮਹਲਾ ੪ ਪੜਤਾਲ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਹਰਿ ਜਨ ਬੋਲਤ ਸ੍ਰੀਰਾਮ ਨਾਮਾ ਮਿਲਿ ਸਾਧਸੰਗਤਿ ਹਰਿ ਤੋਰ ॥੧॥ ਰਹਾਉ ॥

ਹਰਿ ਧਨੁ ਬਨਜਹੁ ਹਰਿ ਧਨੁ ਸੰਚਹੁ ਜਿਸੁ ਲਾਗਤ ਹੈ ਨਹੀ ਚੋਰ ॥੧॥

ਚਾਤ੍ਰਿਕ ਮੋਰ ਬੋਲਤ ਦਿਨੁ ਰਾਤੀ ਸੁਨਿ ਘਨਿਹਰ ਕੀ ਘੋਰ ॥੨॥

ਜੋ ਬੋਲਤ ਹੈ ਮ੍ਰਿਗ ਮੀਨ ਪੰਖੇਰੂ ਸੁ ਬਿਨੁ ਹਰਿ ਜਾਪਤ ਹੈ ਨਹੀ ਹੋਰ ॥੩॥

ਨਾਨਕ ਜਨ ਹਰਿ ਕੀਰਤਿ ਗਾਈ ਛੂਟਿ ਗਇਓ ਜਮ ਕਾ ਸਭ ਸੋਰ ॥੪॥੧॥੮॥

(ਗੁਰੂ ਰਾਮਦਾਸ ਜੀ -- SGGS 1265) ਮਲਾਰ ਮਹਲਾ ੪ ॥
ਰਾਮ ਰਾਮ ਬੋਲਿ ਬੋਲਿ ਖੋਜਤੇ ਬਡਭਾਗੀ ॥ ਹਰਿ ਕਾ ਪੰਥੁ ਕੋਊ ਬਤਾਵੈ ਹਉ ਤਾ ਕੈ ਪਾਇ ਲਾਗੀ ॥੧॥ ਰਹਾਉ ॥

ਹਰਿ ਹਮਾਰੋ ਮੀਤੁ ਸਖਾਈ ਹਮ ਹਰਿ ਸਿਉ ਪ੍ਰੀਤਿ ਲਾਗੀ ॥ ਹਰਿ ਹਮ ਗਾਵਹਿ ਹਰਿ ਹਮ ਬੋਲਹਿ ਅਉਰੁ ਦੁਤੀਆ ਪ੍ਰੀਤਿ ਹਮ ਤਿਆਗੀ ॥੧॥

ਮਨਮੋਹਨ ਮੋਰੋ ਪ੍ਰੀਤਮ ਰਾਮੁ ਹਰਿ ਪਰਮਾਨੰਦੁ ਬੈਰਾਗੀ ॥ ਹਰਿ ਦੇਖੇ ਜੀਵਤ ਹੈ ਨਾਨਕੁ ਇਕ ਨਿਮਖ ਪਲੋ ਮੁਖਿ ਲਾਗੀ ॥੨॥੨॥੯॥੯॥੧੩॥੯॥੩੧॥

(ਗੁਰੂ ਅਰਜਨ ਦੇਵ ਜੀ -- SGGS 1266) ਰਾਗੁ ਮਲਾਰ ਮਹਲਾ ੫ ਚਉਪਦੇ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਕਿਆ ਤੂ ਸੋਚਹਿ ਕਿਆ ਤੂ ਚਿਤਵਹਿ ਕਿਆ ਤੂੰ ਕਰਹਿ ਉਪਾਏ ॥ ਤਾ ਕਉ ਕਹਹੁ ਪਰਵਾਹ ਕਾਹੂ ਕੀ ਜਿਹ ਗੋਪਾਲ ਸਹਾਏ ॥੧॥

ਬਰਸੈ ਮੇਘੁ ਸਖੀ ਘਰਿ ਪਾਹੁਨ ਆਏ ॥ ਮੋਹਿ ਦੀਨ ਕ੍ਰਿਪਾ ਨਿਧਿ ਠਾਕੁਰ ਨਵ ਨਿਧਿ ਨਾਮਿ ਸਮਾਏ ॥੧॥ ਰਹਾਉ ॥

ਅਨਿਕ ਪ੍ਰਕਾਰ ਭੋਜਨ ਬਹੁ ਕੀਏ ਬਹੁ ਬਿੰਜਨ ਮਿਸਟਾਏ ॥ ਕਰੀ ਪਾਕਸਾਲ ਸੋਚ ਪਵਿਤ੍ਰਾ ਹੁਣਿ ਲਾਵਹੁ ਭੋਗੁ ਹਰਿ ਰਾਏ ॥੨॥

ਦੁਸਟ ਬਿਦਾਰੇ ਸਾਜਨ ਰਹਸੇ ਇਹਿ ਮੰਦਿਰ ਘਰ ਅਪਨਾਏ ॥ ਜਉ ਗ੍ਰਿਹਿ ਲਾਲੁ ਰੰਗੀਓ ਆਇਆ ਤਉ ਮੈ ਸਭਿ ਸੁਖ ਪਾਏ ॥੩॥

ਸੰਤ ਸਭਾ ਓਟ ਗੁਰ ਪੂਰੇ ਧੁਰਿ ਮਸਤਕਿ ਲੇਖੁ ਲਿਖਾਏ ॥ ਜਨ ਨਾਨਕ ਕੰਤੁ ਰੰਗੀਲਾ ਪਾਇਆ ਫਿਰਿ ਦੂਖੁ ਨ ਲਾਗੈ ਆਏ ॥੪॥੧॥

(ਗੁਰੂ ਅਰਜਨ ਦੇਵ ਜੀ -- SGGS 1266) ਮਲਾਰ ਮਹਲਾ ੫ ॥
ਖੀਰ ਅਧਾਰਿ ਬਾਰਿਕੁ ਜਬ ਹੋਤਾ ਬਿਨੁ ਖੀਰੈ ਰਹਨੁ ਨ ਜਾਈ ॥ ਸਾਰਿ ਸਮ੍ਹ੍ਹਾਲਿ ਮਾਤਾ ਮੁਖਿ ਨੀਰੈ ਤਬ ਓਹੁ ਤ੍ਰਿਪਤਿ ਅਘਾਈ ॥੧॥

ਹਮ ਬਾਰਿਕ ਪਿਤਾ ਪ੍ਰਭੁ ਦਾਤਾ ॥ ਭੂਲਹਿ ਬਾਰਿਕ ਅਨਿਕ ਲਖ ਬਰੀਆ ਅਨ ਠਉਰ ਨਾਹੀ ਜਹ ਜਾਤਾ ॥੧॥ ਰਹਾਉ ॥

ਚੰਚਲ ਮਤਿ ਬਾਰਿਕ ਬਪੁਰੇ ਕੀ ਸਰਪ ਅਗਨਿ ਕਰ ਮੇਲੈ ॥ ਮਾਤਾ ਪਿਤਾ ਕੰਠਿ ਲਾਇ ਰਾਖੈ ਅਨਦ ਸਹਜਿ ਤਬ ਖੇਲੈ ॥੨॥

ਜਿਸ ਕਾ ਪਿਤਾ ਤੂ ਹੈ ਮੇਰੇ ਸੁਆਮੀ ਤਿਸੁ ਬਾਰਿਕ ਭੂਖ ਕੈਸੀ ॥ ਨਵ ਨਿਧਿ ਨਾਮੁ ਨਿਧਾਨੁ ਗ੍ਰਿਹਿ ਤੇਰੈ ਮਨਿ ਬਾਂਛੈ ਸੋ ਲੈਸੀ ॥੩॥

ਪਿਤਾ ਕ੍ਰਿਪਾਲਿ ਆਗਿਆ ਇਹ ਦੀਨੀ ਬਾਰਿਕੁ ਮੁਖਿ ਮਾਂਗੈ ਸੋ ਦੇਨਾ ॥ ਨਾਨਕ ਬਾਰਿਕੁ ਦਰਸੁ ਪ੍ਰਭ ਚਾਹੈ ਮੋਹਿ ਹ੍ਰਿਦੈ ਬਸਹਿ ਨਿਤ ਚਰਨਾ ॥੪॥੨॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates