Pt 2 - ਰਾਗ ਮਲਾਰ - ਬਾਣੀ ਸ਼ਬਦ, Part 2 - Raag Malar - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਅਰਜਨ ਦੇਵ ਜੀ -- SGGS 1266) ਮਲਾਰ ਮਹਲਾ ੫ ॥
ਸਗਲ ਬਿਧੀ ਜੁਰਿ ਆਹਰੁ ਕਰਿਆ ਤਜਿਓ ਸਗਲ ਅੰਦੇਸਾ ॥ ਕਾਰਜੁ ਸਗਲ ਅਰੰਭਿਓ ਘਰ ਕਾ ਠਾਕੁਰ ਕਾ ਭਾਰੋਸਾ ॥੧॥

ਸੁਨੀਐ ਬਾਜੈ ਬਾਜ ਸੁਹਾਵੀ ॥ ਭੋਰੁ ਭਇਆ ਮੈ ਪ੍ਰਿਅ ਮੁਖ ਪੇਖੇ ਗ੍ਰਿਹਿ ਮੰਗਲ ਸੁਹਲਾਵੀ ॥੧॥ ਰਹਾਉ ॥

ਮਨੂਆ ਲਾਇ ਸਵਾਰੇ ਥਾਨਾਂ ਪੂਛਉ ਸੰਤਾ ਜਾਏ ॥ ਖੋਜਤ ਖੋਜਤ ਮੈ ਪਾਹੁਨ ਮਿਲਿਓ ਭਗਤਿ ਕਰਉ ਨਿਵਿ ਪਾਏ ॥੨॥

ਜਬ ਪ੍ਰਿਅ ਆਇ ਬਸੇ ਗ੍ਰਿਹਿ ਆਸਨਿ ਤਬ ਹਮ ਮੰਗਲੁ ਗਾਇਆ ॥ ਮੀਤ ਸਾਜਨ ਮੇਰੇ ਭਏ ਸੁਹੇਲੇ ਪ੍ਰਭੁ ਪੂਰਾ ਗੁਰੂ ਮਿਲਾਇਆ ॥੩॥

ਸਖੀ ਸਹੇਲੀ ਭਏ ਅਨੰਦਾ ਗੁਰਿ ਕਾਰਜ ਹਮਰੇ ਪੂਰੇ ॥ ਕਹੁ ਨਾਨਕ ਵਰੁ ਮਿਲਿਆ ਸੁਖਦਾਤਾ ਛੋਡਿ ਨ ਜਾਈ ਦੂਰੇ ॥੪॥੩॥

(ਗੁਰੂ ਅਰਜਨ ਦੇਵ ਜੀ -- SGGS 1267) ਮਲਾਰ ਮਹਲਾ ੫ ॥
ਰਾਜ ਤੇ ਕੀਟ ਕੀਟ ਤੇ ਸੁਰਪਤਿ ਕਰਿ ਦੋਖ ਜਠਰ ਕਉ ਭਰਤੇ ॥ ਕ੍ਰਿਪਾ ਨਿਧਿ ਛੋਡਿ ਆਨ ਕਉ ਪੂਜਹਿ ਆਤਮ ਘਾਤੀ ਹਰਤੇ ॥੧॥

ਹਰਿ ਬਿਸਰਤ ਤੇ ਦੁਖਿ ਦੁਖਿ ਮਰਤੇ ॥ ਅਨਿਕ ਬਾਰ ਭ੍ਰਮਹਿ ਬਹੁ ਜੋਨੀ ਟੇਕ ਨ ਕਾਹੂ ਧਰਤੇ ॥੧॥ ਰਹਾਉ ॥

ਤਿਆਗਿ ਸੁਆਮੀ ਆਨ ਕਉ ਚਿਤਵਤ ਮੂੜ ਮੁਗਧ ਖਲ ਖਰ ਤੇ ॥ ਕਾਗਰ ਨਾਵ ਲੰਘਹਿ ਕਤ ਸਾਗਰੁ ਬ੍ਰਿਥਾ ਕਥਤ ਹਮ ਤਰਤੇ ॥੨॥

ਸਿਵ ਬਿਰੰਚਿ ਅਸੁਰ ਸੁਰ ਜੇਤੇ ਕਾਲ ਅਗਨਿ ਮਹਿ ਜਰਤੇ ॥ ਨਾਨਕ ਸਰਨਿ ਚਰਨ ਕਮਲਨ ਕੀ ਤੁਮ੍ਹ੍ਹ ਨ ਡਾਰਹੁ ਪ੍ਰਭ ਕਰਤੇ ॥੩॥੪॥

(ਗੁਰੂ ਅਰਜਨ ਦੇਵ ਜੀ -- SGGS 1267) ਰਾਗੁ ਮਲਾਰ ਮਹਲਾ ੫ ਦੁਪਦੇ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਪ੍ਰਭ ਮੇਰੇ ਓਇ ਬੈਰਾਗੀ ਤਿਆਗੀ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਉ ਪ੍ਰੀਤਿ ਹਮਾਰੀ ਲਾਗੀ ॥੧॥ ਰਹਾਉ ॥

ਉਨ ਕੈ ਸੰਗਿ ਮੋਹਿ ਪ੍ਰਭੁ ਚਿਤਿ ਆਵੈ ਸੰਤ ਪ੍ਰਸਾਦਿ ਮੋਹਿ ਜਾਗੀ ॥ ਸੁਨਿ ਉਪਦੇਸੁ ਭਏ ਮਨ ਨਿਰਮਲ ਗੁਨ ਗਾਏ ਰੰਗਿ ਰਾਂਗੀ ॥੧॥

ਇਹੁ ਮਨੁ ਦੇਇ ਕੀਏ ਸੰਤ ਮੀਤਾ ਕ੍ਰਿਪਾਲ ਭਏ ਬਡਭਾਗੀਂ ॥ ਮਹਾ ਸੁਖੁ ਪਾਇਆ ਬਰਨਿ ਨ ਸਾਕਉ ਰੇਨੁ ਨਾਨਕ ਜਨ ਪਾਗੀ ॥੨॥੧॥੫॥

(ਗੁਰੂ ਅਰਜਨ ਦੇਵ ਜੀ -- SGGS 1267) ਮਲਾਰ ਮਹਲਾ ੫ ॥
ਮਾਈ ਮੋਹਿ ਪ੍ਰੀਤਮੁ ਦੇਹੁ ਮਿਲਾਈ ॥ ਸਗਲ ਸਹੇਲੀ ਸੁਖ ਭਰਿ ਸੂਤੀ ਜਿਹ ਘਰਿ ਲਾਲੁ ਬਸਾਈ ॥੧॥ ਰਹਾਉ ॥

ਮੋਹਿ ਅਵਗਨ ਪ੍ਰਭੁ ਸਦਾ ਦਇਆਲਾ ਮੋਹਿ ਨਿਰਗੁਨਿ ਕਿਆ ਚਤੁਰਾਈ ॥ ਕਰਉ ਬਰਾਬਰਿ ਜੋ ਪ੍ਰਿਅ ਸੰਗਿ ਰਾਤੀਂ ਇਹ ਹਉਮੈ ਕੀ ਢੀਠਾਈ ॥੧॥

ਭਈ ਨਿਮਾਣੀ ਸਰਨਿ ਇਕ ਤਾਕੀ ਗੁਰ ਸਤਿਗੁਰ ਪੁਰਖ ਸੁਖਦਾਈ ॥ ਏਕ ਨਿਮਖ ਮਹਿ ਮੇਰਾ ਸਭੁ ਦੁਖੁ ਕਾਟਿਆ ਨਾਨਕ ਸੁਖਿ ਰੈਨਿ ਬਿਹਾਈ ॥੨॥੨॥੬॥

(ਗੁਰੂ ਅਰਜਨ ਦੇਵ ਜੀ -- SGGS 1267) ਮਲਾਰ ਮਹਲਾ ੫ ॥
ਬਰਸੁ ਮੇਘ ਜੀ ਤਿਲੁ ਬਿਲਮੁ ਨ ਲਾਉ ॥ ਬਰਸੁ ਪਿਆਰੇ ਮਨਹਿ ਸਧਾਰੇ ਹੋਇ ਅਨਦੁ ਸਦਾ ਮਨਿ ਚਾਉ ॥੧॥ ਰਹਾਉ ॥

ਹਮ ਤੇਰੀ ਧਰ ਸੁਆਮੀਆ ਮੇਰੇ ਤੂ ਕਿਉ ਮਨਹੁ ਬਿਸਾਰੇ ॥ ਇਸਤ੍ਰੀ ਰੂਪ ਚੇਰੀ ਕੀ ਨਿਆਈ ਸੋਭ ਨਹੀ ਬਿਨੁ ਭਰਤਾਰੇ ॥੧॥

ਬਿਨਉ ਸੁਨਿਓ ਜਬ ਠਾਕੁਰ ਮੇਰੈ ਬੇਗਿ ਆਇਓ ਕਿਰਪਾ ਧਾਰੇ ॥ ਕਹੁ ਨਾਨਕ ਮੇਰੋ ਬਨਿਓ ਸੁਹਾਗੋ ਪਤਿ ਸੋਭਾ ਭਲੇ ਅਚਾਰੇ ॥੨॥੩॥੭॥

(ਗੁਰੂ ਅਰਜਨ ਦੇਵ ਜੀ -- SGGS 1268) ਮਲਾਰ ਮਹਲਾ ੫ ॥
ਪ੍ਰੀਤਮ ਸਾਚਾ ਨਾਮੁ ਧਿਆਇ ॥ ਦੂਖ ਦਰਦ ਬਿਨਸੈ ਭਵ ਸਾਗਰੁ ਗੁਰ ਕੀ ਮੂਰਤਿ ਰਿਦੈ ਬਸਾਇ ॥੧॥ ਰਹਾਉ ॥

ਦੁਸਮਨ ਹਤੇ ਦੋਖੀ ਸਭਿ ਵਿਆਪੇ ਹਰਿ ਸਰਣਾਈ ਆਇਆ ॥ ਰਾਖਨਹਾਰੈ ਹਾਥ ਦੇ ਰਾਖਿਓ ਨਾਮੁ ਪਦਾਰਥੁ ਪਾਇਆ ॥੧॥

ਕਰਿ ਕਿਰਪਾ ਕਿਲਵਿਖ ਸਭਿ ਕਾਟੇ ਨਾਮੁ ਨਿਰਮਲੁ ਮਨਿ ਦੀਆ ॥ ਗੁਣ ਨਿਧਾਨੁ ਨਾਨਕ ਮਨਿ ਵਸਿਆ ਬਾਹੁੜਿ ਦੂਖ ਨ ਥੀਆ ॥੨॥੪॥੮॥

(ਗੁਰੂ ਅਰਜਨ ਦੇਵ ਜੀ -- SGGS 1268) ਮਲਾਰ ਮਹਲਾ ੫ ॥
ਪ੍ਰਭ ਮੇਰੇ ਪ੍ਰੀਤਮ ਪ੍ਰਾਨ ਪਿਆਰੇ ॥ ਪ੍ਰੇਮ ਭਗਤਿ ਅਪਨੋ ਨਾਮੁ ਦੀਜੈ ਦਇਆਲ ਅਨੁਗ੍ਰਹੁ ਧਾਰੇ ॥੧॥ ਰਹਾਉ ॥

ਸਿਮਰਉ ਚਰਨ ਤੁਹਾਰੇ ਪ੍ਰੀਤਮ ਰਿਦੈ ਤੁਹਾਰੀ ਆਸਾ ॥ ਸੰਤ ਜਨਾ ਪਹਿ ਕਰਉ ਬੇਨਤੀ ਮਨਿ ਦਰਸਨ ਕੀ ਪਿਆਸਾ ॥੧॥

ਬਿਛੁਰਤ ਮਰਨੁ ਜੀਵਨੁ ਹਰਿ ਮਿਲਤੇ ਜਨ ਕਉ ਦਰਸਨੁ ਦੀਜੈ ॥ ਨਾਮ ਅਧਾਰੁ ਜੀਵਨ ਧਨੁ ਨਾਨਕ ਪ੍ਰਭ ਮੇਰੇ ਕਿਰਪਾ ਕੀਜੈ ॥੨॥੫॥੯॥

(ਗੁਰੂ ਅਰਜਨ ਦੇਵ ਜੀ -- SGGS 1268) ਮਲਾਰ ਮਹਲਾ ੫ ॥
ਅਬ ਅਪਨੇ ਪ੍ਰੀਤਮ ਸਿਉ ਬਨਿ ਆਈ ॥ ਰਾਜਾ ਰਾਮੁ ਰਮਤ ਸੁਖੁ ਪਾਇਓ ਬਰਸੁ ਮੇਘ ਸੁਖਦਾਈ ॥੧॥ ਰਹਾਉ ॥

ਇਕੁ ਪਲੁ ਬਿਸਰਤ ਨਹੀ ਸੁਖ ਸਾਗਰੁ ਨਾਮੁ ਨਵੈ ਨਿਧਿ ਪਾਈ ॥ ਉਦੌਤੁ ਭਇਓ ਪੂਰਨ ਭਾਵੀ ਕੋ ਭੇਟੇ ਸੰਤ ਸਹਾਈ ॥੧॥

ਸੁਖ ਉਪਜੇ ਦੁਖ ਸਗਲ ਬਿਨਾਸੇ ਪਾਰਬ੍ਰਹਮ ਲਿਵ ਲਾਈ ॥ ਤਰਿਓ ਸੰਸਾਰੁ ਕਠਿਨ ਭੈ ਸਾਗਰੁ ਹਰਿ ਨਾਨਕ ਚਰਨ ਧਿਆਈ ॥੨॥੬॥੧੦॥

(ਗੁਰੂ ਅਰਜਨ ਦੇਵ ਜੀ -- SGGS 1268) ਮਲਾਰ ਮਹਲਾ ੫ ॥
ਘਨਿਹਰ ਬਰਸਿ ਸਗਲ ਜਗੁ ਛਾਇਆ ॥ ਭਏ ਕ੍ਰਿਪਾਲ ਪ੍ਰੀਤਮ ਪ੍ਰਭ ਮੇਰੇ ਅਨਦ ਮੰਗਲ ਸੁਖ ਪਾਇਆ ॥੧॥ ਰਹਾਉ ॥

ਮਿਟੇ ਕਲੇਸ ਤ੍ਰਿਸਨ ਸਭ ਬੂਝੀ ਪਾਰਬ੍ਰਹਮੁ ਮਨਿ ਧਿਆਇਆ ॥ ਸਾਧਸੰਗਿ ਜਨਮ ਮਰਨ ਨਿਵਾਰੇ ਬਹੁਰਿ ਨ ਕਤਹੂ ਧਾਇਆ ॥੧॥

ਮਨੁ ਤਨੁ ਨਾਮਿ ਨਿਰੰਜਨਿ ਰਾਤਉ ਚਰਨ ਕਮਲ ਲਿਵ ਲਾਇਆ ॥ ਅੰਗੀਕਾਰੁ ਕੀਓ ਪ੍ਰਭਿ ਅਪਨੈ ਨਾਨਕ ਦਾਸ ਸਰਣਾਇਆ ॥੨॥੭॥੧੧॥

(ਗੁਰੂ ਅਰਜਨ ਦੇਵ ਜੀ -- SGGS 1268) ਮਲਾਰ ਮਹਲਾ ੫ ॥
ਬਿਛੁਰਤ ਕਿਉ ਜੀਵੇ ਓਇ ਜੀਵਨ ॥ ਚਿਤਹਿ ਉਲਾਸ ਆਸ ਮਿਲਬੇ ਕੀ ਚਰਨ ਕਮਲ ਰਸ ਪੀਵਨ ॥੧॥ ਰਹਾਉ ॥

ਜਿਨ ਕਉ ਪਿਆਸ ਤੁਮਾਰੀ ਪ੍ਰੀਤਮ ਤਿਨ ਕਉ ਅੰਤਰੁ ਨਾਹੀ ॥ ਜਿਨ ਕਉ ਬਿਸਰੈ ਮੇਰੋ ਰਾਮੁ ਪਿਆਰਾ ਸੇ ਮੂਏ ਮਰਿ ਜਾਂਹੀਂ ॥੧॥

ਮਨਿ ਤਨਿ ਰਵਿ ਰਹਿਆ ਜਗਦੀਸੁਰ ਪੇਖਤ ਸਦਾ ਹਜੂਰੇ ॥ ਨਾਨਕ ਰਵਿ ਰਹਿਓ ਸਭ ਅੰਤਰਿ ਸਰਬ ਰਹਿਆ ਭਰਪੂਰੇ ॥੨॥੮॥੧੨॥

(ਗੁਰੂ ਅਰਜਨ ਦੇਵ ਜੀ -- SGGS 1269) ਮਲਾਰ ਮਹਲਾ ੫ ॥
ਹਰਿ ਕੈ ਭਜਨਿ ਕਉਨ ਕਉਨ ਨ ਤਾਰੇ ॥ ਖਗ ਤਨ ਮੀਨ ਤਨ ਮ੍ਰਿਗ ਤਨ ਬਰਾਹ ਤਨ ਸਾਧੂ ਸੰਗਿ ਉਧਾਰੇ ॥੧॥ ਰਹਾਉ ॥

ਦੇਵ ਕੁਲ ਦੈਤ ਕੁਲ ਜਖੵ ਕਿੰਨਰ ਨਰ ਸਾਗਰ ਉਤਰੇ ਪਾਰੇ ॥ ਜੋ ਜੋ ਭਜਨੁ ਕਰੈ ਸਾਧੂ ਸੰਗਿ ਤਾ ਕੇ ਦੂਖ ਬਿਦਾਰੇ ॥੧॥

ਕਾਮ ਕਰੋਧ ਮਹਾ ਬਿਖਿਆ ਰਸ ਇਨ ਤੇ ਭਏ ਨਿਰਾਰੇ ॥ ਦੀਨ ਦਇਆਲ ਜਪਹਿ ਕਰੁਣਾ ਮੈ ਨਾਨਕ ਸਦ ਬਲਿਹਾਰੇ ॥੨॥੯॥੧੩॥

(ਗੁਰੂ ਅਰਜਨ ਦੇਵ ਜੀ -- SGGS 1269) ਮਲਾਰ ਮਹਲਾ ੫ ॥
ਆਜੁ ਮੈ ਬੈਸਿਓ ਹਰਿ ਹਾਟ ॥ ਨਾਮੁ ਰਾਸਿ ਸਾਝੀ ਕਰਿ ਜਨ ਸਿਉ ਜਾਂਉ ਨ ਜਮ ਕੈ ਘਾਟ ॥੧॥ ਰਹਾਉ ॥

ਧਾਰਿ ਅਨੁਗ੍ਰਹੁ ਪਾਰਬ੍ਰਹਮਿ ਰਾਖੇ ਭ੍ਰਮ ਕੇ ਖੁਲ੍ਹ੍ਹੇ ਕਪਾਟ ॥ ਬੇਸੁਮਾਰ ਸਾਹੁ ਪ੍ਰਭੁ ਪਾਇਆ ਲਾਹਾ ਚਰਨ ਨਿਧਿ ਖਾਟ ॥੧॥

ਸਰਨਿ ਗਹੀ ਅਚੁਤ ਅਬਿਨਾਸੀ ਕਿਲਬਿਖ ਕਾਢੇ ਹੈ ਛਾਂਟਿ ॥ ਕਲਿ ਕਲੇਸ ਮਿਟੇ ਦਾਸ ਨਾਨਕ ਬਹੁਰਿ ਨ ਜੋਨੀ ਮਾਟ ॥੨॥੧੦॥੧੪॥

(ਗੁਰੂ ਅਰਜਨ ਦੇਵ ਜੀ -- SGGS 1269) ਮਲਾਰ ਮਹਲਾ ੫ ॥
ਬਹੁ ਬਿਧਿ ਮਾਇਆ ਮੋਹ ਹਿਰਾਨੋ ॥ ਕੋਟਿ ਮਧੇ ਕੋਊ ਬਿਰਲਾ ਸੇਵਕੁ ਪੂਰਨ ਭਗਤੁ ਚਿਰਾਨੋ ॥੧॥ ਰਹਾਉ ॥

ਇਤ ਉਤ ਡੋਲਿ ਡੋਲਿ ਸ੍ਰਮੁ ਪਾਇਓ ਤਨੁ ਧਨੁ ਹੋਤ ਬਿਰਾਨੋ ॥ ਲੋਗ ਦੁਰਾਇ ਕਰਤ ਠਗਿਆਈ ਹੋਤੌ ਸੰਗਿ ਨ ਜਾਨੋ ॥੧॥

ਮ੍ਰਿਗ ਪੰਖੀ ਮੀਨ ਦੀਨ ਨੀਚ ਇਹ ਸੰਕਟ ਫਿਰਿ ਆਨੋ ॥ ਕਹੁ ਨਾਨਕ ਪਾਹਨ ਪ੍ਰਭ ਤਾਰਹੁ ਸਾਧਸੰਗਤਿ ਸੁਖ ਮਾਨੋ ॥੨॥੧੧॥੧੫॥

(ਗੁਰੂ ਅਰਜਨ ਦੇਵ ਜੀ -- SGGS 1269) ਮਲਾਰ ਮਹਲਾ ੫ ॥
ਦੁਸਟ ਮੁਏ ਬਿਖੁ ਖਾਈ ਰੀ ਮਾਈ ॥ ਜਿਸ ਕੇ ਜੀਅ ਤਿਨ ਹੀ ਰਖਿ ਲੀਨੇ ਮੇਰੇ ਪ੍ਰਭ ਕਉ ਕਿਰਪਾ ਆਈ ॥੧॥ ਰਹਾਉ ॥

ਅੰਤਰਜਾਮੀ ਸਭ ਮਹਿ ਵਰਤੈ ਤਾਂ ਭਉ ਕੈਸਾ ਭਾਈ ॥ ਸੰਗਿ ਸਹਾਈ ਛੋਡਿ ਨ ਜਾਈ ਪ੍ਰਭੁ ਦੀਸੈ ਸਭਨੀ ਠਾਈਂ ॥੧॥

ਅਨਾਥਾ ਨਾਥੁ ਦੀਨ ਦੁਖ ਭੰਜਨ ਆਪਿ ਲੀਏ ਲੜਿ ਲਾਈ ॥ ਹਰਿ ਕੀ ਓਟ ਜੀਵਹਿ ਦਾਸ ਤੇਰੇ ਨਾਨਕ ਪ੍ਰਭ ਸਰਣਾਈ ॥੨॥੧੨॥੧੬॥

(ਗੁਰੂ ਅਰਜਨ ਦੇਵ ਜੀ -- SGGS 1269) ਮਲਾਰ ਮਹਲਾ ੫ ॥
ਮਨ ਮੇਰੇ ਹਰਿ ਕੇ ਚਰਨ ਰਵੀਜੈ ॥ ਦਰਸ ਪਿਆਸ ਮੇਰੋ ਮਨੁ ਮੋਹਿਓ ਹਰਿ ਪੰਖ ਲਗਾਇ ਮਿਲੀਜੈ ॥੧॥ ਰਹਾਉ ॥

ਖੋਜਤ ਖੋਜਤ ਮਾਰਗੁ ਪਾਇਓ ਸਾਧੂ ਸੇਵ ਕਰੀਜੈ ॥ ਧਾਰਿ ਅਨੁਗ੍ਰਹੁ ਸੁਆਮੀ ਮੇਰੇ ਨਾਮੁ ਮਹਾ ਰਸੁ ਪੀਜੈ ॥੧॥

ਤ੍ਰਾਹਿ ਤ੍ਰਾਹਿ ਕਰਿ ਸਰਨੀ ਆਏ ਜਲਤਉ ਕਿਰਪਾ ਕੀਜੈ ॥ ਕਰੁ ਗਹਿ ਲੇਹੁ ਦਾਸ ਅਪੁਨੇ ਕਉ ਨਾਨਕ ਅਪੁਨੋ ਕੀਜੈ ॥੨॥੧੩॥੧੭॥

(ਗੁਰੂ ਅਰਜਨ ਦੇਵ ਜੀ -- SGGS 1270) ਮਲਾਰ ਮਃ ੫ ॥
ਪ੍ਰਭ ਕੋ ਭਗਤਿ ਬਛਲੁ ਬਿਰਦਾਇਓ ॥ ਨਿੰਦਕ ਮਾਰਿ ਚਰਨ ਤਲ ਦੀਨੇ ਅਪੁਨੋ ਜਸੁ ਵਰਤਾਇਓ ॥੧॥ ਰਹਾਉ ॥

ਜੈ ਜੈ ਕਾਰੁ ਕੀਨੋ ਸਭ ਜਗ ਮਹਿ ਦਇਆ ਜੀਅਨ ਮਹਿ ਪਾਇਓ ॥ ਕੰਠਿ ਲਾਇ ਅਪੁਨੋ ਦਾਸੁ ਰਾਖਿਓ ਤਾਤੀ ਵਾਉ ਨ ਲਾਇਓ ॥੧॥

ਅੰਗੀਕਾਰੁ ਕੀਓ ਮੇਰੇ ਸੁਆਮੀ ਭ੍ਰਮੁ ਭਉ ਮੇਟਿ ਸੁਖਾਇਓ ॥ ਮਹਾ ਅਨੰਦ ਕਰਹੁ ਦਾਸ ਹਰਿ ਕੇ ਨਾਨਕ ਬਿਸ੍ਵਾਸੁ ਮਨਿ ਆਇਓ ॥੨॥੧੪॥੧੮॥

(ਗੁਰੂ ਅਰਜਨ ਦੇਵ ਜੀ -- SGGS 1270) ਰਾਗੁ ਮਲਾਰ ਮਹਲਾ ੫ ਚਉਪਦੇ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਗੁਰਮੁਖਿ ਦੀਸੈ ਬ੍ਰਹਮ ਪਸਾਰੁ ॥ ਗੁਰਮੁਖਿ ਤ੍ਰੈ ਗੁਣੀਆਂ ਬਿਸਥਾਰੁ ॥ ਗੁਰਮੁਖਿ ਨਾਦ ਬੇਦ ਬੀਚਾਰੁ ॥ ਬਿਨੁ ਗੁਰ ਪੂਰੇ ਘੋਰ ਅੰਧਾਰੁ ॥੧॥

ਮੇਰੇ ਮਨ ਗੁਰੁ ਗੁਰੁ ਕਰਤ ਸਦਾ ਸੁਖੁ ਪਾਈਐ ॥ ਗੁਰ ਉਪਦੇਸਿ ਹਰਿ ਹਿਰਦੈ ਵਸਿਓ ਸਾਸਿ ਗਿਰਾਸਿ ਅਪਣਾ ਖਸਮੁ ਧਿਆਈਐ ॥੧॥ ਰਹਾਉ ॥

ਗੁਰ ਕੇ ਚਰਣ ਵਿਟਹੁ ਬਲਿ ਜਾਉ ॥ ਗੁਰ ਕੇ ਗੁਣ ਅਨਦਿਨੁ ਨਿਤ ਗਾਉ ॥ ਗੁਰ ਕੀ ਧੂੜਿ ਕਰਉ ਇਸਨਾਨੁ ॥ ਸਾਚੀ ਦਰਗਹ ਪਾਈਐ ਮਾਨੁ ॥੨॥

ਗੁਰੁ ਬੋਹਿਥੁ ਭਵਜਲ ਤਾਰਣਹਾਰੁ ॥ ਗੁਰਿ ਭੇਟਿਐ ਨ ਹੋਇ ਜੋਨਿ ਅਉਤਾਰੁ ॥ ਗੁਰ ਕੀ ਸੇਵਾ ਸੋ ਜਨੁ ਪਾਏ ॥ ਜਾ ਕਉ ਕਰਮਿ ਲਿਖਿਆ ਧੁਰਿ ਆਏ ॥੩॥

ਗੁਰੁ ਮੇਰੀ ਜੀਵਨਿ ਗੁਰੁ ਆਧਾਰੁ ॥ ਗੁਰੁ ਮੇਰੀ ਵਰਤਣਿ ਗੁਰੁ ਪਰਵਾਰੁ ॥ ਗੁਰੁ ਮੇਰਾ ਖਸਮੁ ਸਤਿਗੁਰ ਸਰਣਾਈ ॥ ਨਾਨਕ ਗੁਰੁ ਪਾਰਬ੍ਰਹਮੁ ਜਾ ਕੀ ਕੀਮ ਨ ਪਾਈ ॥੪॥੧॥੧੯॥

(ਗੁਰੂ ਅਰਜਨ ਦੇਵ ਜੀ -- SGGS 1270) ਮਲਾਰ ਮਹਲਾ ੫ ॥
ਗੁਰ ਕੇ ਚਰਨ ਹਿਰਦੈ ਵਸਾਏ ॥ ਕਰਿ ਕਿਰਪਾ ਪ੍ਰਭਿ ਆਪਿ ਮਿਲਾਏ ॥ ਅਪਨੇ ਸੇਵਕ ਕਉ ਲਏ ਪ੍ਰਭੁ ਲਾਇ ॥ ਤਾ ਕੀ ਕੀਮਤਿ ਕਹੀ ਨ ਜਾਇ ॥੧॥

ਕਰਿ ਕਿਰਪਾ ਪੂਰਨ ਸੁਖਦਾਤੇ ॥ ਤੁਮ੍ਹ੍ਹਰੀ ਕ੍ਰਿਪਾ ਤੇ ਤੂੰ ਚਿਤਿ ਆਵਹਿ ਆਠ ਪਹਰ ਤੇਰੈ ਰੰਗਿ ਰਾਤੇ ॥੧॥ ਰਹਾਉ ॥

ਗਾਵਣੁ ਸੁਨਣੁ ਸਭੁ ਤੇਰਾ ਭਾਣਾ ॥ ਹੁਕਮੁ ਬੂਝੈ ਸੋ ਸਾਚਿ ਸਮਾਣਾ ॥ ਜਪਿ ਜਪਿ ਜੀਵਹਿ ਤੇਰਾ ਨਾਂਉ ॥ ਤੁਝ ਬਿਨੁ ਦੂਜਾ ਨਾਹੀ ਥਾਉ ॥੨॥

ਦੁਖ ਸੁਖ ਕਰਤੇ ਹੁਕਮੁ ਰਜਾਇ ॥ ਭਾਣੈ ਬਖਸ ਭਾਣੈ ਦੇਇ ਸਜਾਇ ॥ ਦੁਹਾਂ ਸਿਰਿਆਂ ਕਾ ਕਰਤਾ ਆਪਿ ॥ ਕੁਰਬਾਣੁ ਜਾਂਈ ਤੇਰੇ ਪਰਤਾਪ ॥੩॥

ਤੇਰੀ ਕੀਮਤਿ ਤੂਹੈ ਜਾਣਹਿ ॥ ਤੂ ਆਪੇ ਬੂਝਹਿ ਸੁਣਿ ਆਪਿ ਵਖਾਣਹਿ ॥ ਸੇਈ ਭਗਤ ਜੋ ਤੁਧੁ ਭਾਣੇ ॥ ਨਾਨਕ ਤਿਨ ਕੈ ਸਦ ਕੁਰਬਾਣੇ ॥੪॥੨॥੨੦॥

(ਗੁਰੂ ਅਰਜਨ ਦੇਵ ਜੀ -- SGGS 1271) ਮਲਾਰ ਮਹਲਾ ੫ ॥
ਪਰਮੇਸਰੁ ਹੋਆ ਦਇਆਲੁ ॥ ਮੇਘੁ ਵਰਸੈ ਅੰਮ੍ਰਿਤ ਧਾਰ ॥ ਸਗਲੇ ਜੀਅ ਜੰਤ ਤ੍ਰਿਪਤਾਸੇ ॥ ਕਾਰਜ ਆਏ ਪੂਰੇ ਰਾਸੇ ॥੧॥

ਸਦਾ ਸਦਾ ਮਨ ਨਾਮੁ ਸਮ੍ਹ੍ਹਾਲਿ ॥ ਗੁਰ ਪੂਰੇ ਕੀ ਸੇਵਾ ਪਾਇਆ ਐਥੈ ਓਥੈ ਨਿਬਹੈ ਨਾਲਿ ॥੧॥ ਰਹਾਉ ॥

ਦੁਖੁ ਭੰਨਾ ਭੈ ਭੰਜਨਹਾਰ ॥ ਆਪਣਿਆ ਜੀਆ ਕੀ ਕੀਤੀ ਸਾਰ ॥ ਰਾਖਨਹਾਰ ਸਦਾ ਮਿਹਰਵਾਨ ॥ ਸਦਾ ਸਦਾ ਜਾਈਐ ਕੁਰਬਾਨ ॥੨॥

ਕਾਲੁ ਗਵਾਇਆ ਕਰਤੈ ਆਪਿ ॥ ਸਦਾ ਸਦਾ ਮਨ ਤਿਸ ਨੋ ਜਾਪਿ ॥ ਦ੍ਰਿਸਟਿ ਧਾਰਿ ਰਾਖੇ ਸਭਿ ਜੰਤ ॥ ਗੁਣ ਗਾਵਹੁ ਨਿਤ ਨਿਤ ਭਗਵੰਤ ॥੩॥

ਏਕੋ ਕਰਤਾ ਆਪੇ ਆਪ ॥ ਹਰਿ ਕੇ ਭਗਤ ਜਾਣਹਿ ਪਰਤਾਪ ॥ ਨਾਵੈ ਕੀ ਪੈਜ ਰਖਦਾ ਆਇਆ ॥ ਨਾਨਕੁ ਬੋਲੈ ਤਿਸ ਕਾ ਬੋਲਾਇਆ ॥੪॥੩॥੨੧॥

(ਗੁਰੂ ਅਰਜਨ ਦੇਵ ਜੀ -- SGGS 1271) ਮਲਾਰ ਮਹਲਾ ੫ ॥
ਗੁਰ ਸਰਣਾਈ ਸਗਲ ਨਿਧਾਨ ॥ ਸਾਚੀ ਦਰਗਹਿ ਪਾਈਐ ਮਾਨੁ ॥ ਭ੍ਰਮੁ ਭਉ ਦੂਖੁ ਦਰਦੁ ਸਭੁ ਜਾਇ ॥ ਸਾਧਸੰਗਿ ਸਦ ਹਰਿ ਗੁਣ ਗਾਇ ॥੧॥

ਮਨ ਮੇਰੇ ਗੁਰੁ ਪੂਰਾ ਸਾਲਾਹਿ ॥ ਨਾਮੁ ਨਿਧਾਨੁ ਜਪਹੁ ਦਿਨੁ ਰਾਤੀ ਮਨ ਚਿੰਦੇ ਫਲ ਪਾਇ ॥੧॥ ਰਹਾਉ ॥

ਸਤਿਗੁਰ ਜੇਵਡੁ ਅਵਰੁ ਨ ਕੋਇ ॥ ਗੁਰੁ ਪਾਰਬ੍ਰਹਮੁ ਪਰਮੇਸਰੁ ਸੋਇ ॥ ਜਨਮ ਮਰਣ ਦੂਖ ਤੇ ਰਾਖੈ ॥ ਮਾਇਆ ਬਿਖੁ ਫਿਰਿ ਬਹੁੜਿ ਨ ਚਾਖੈ ॥੨॥

ਗੁਰ ਕੀ ਮਹਿਮਾ ਕਥਨੁ ਨ ਜਾਇ ॥ ਗੁਰੁ ਪਰਮੇਸਰੁ ਸਾਚੈ ਨਾਇ ॥ ਸਚੁ ਸੰਜਮੁ ਕਰਣੀ ਸਭੁ ਸਾਚੀ ॥ ਸੋ ਮਨੁ ਨਿਰਮਲੁ ਜੋ ਗੁਰ ਸੰਗਿ ਰਾਚੀ ॥੩॥

ਗੁਰੁ ਪੂਰਾ ਪਾਈਐ ਵਡ ਭਾਗਿ ॥ ਕਾਮੁ ਕ੍ਰੋਧੁ ਲੋਭੁ ਮਨ ਤੇ ਤਿਆਗਿ ॥ ਕਰਿ ਕਿਰਪਾ ਗੁਰ ਚਰਣ ਨਿਵਾਸਿ ॥ ਨਾਨਕ ਕੀ ਪ੍ਰਭ ਸਚੁ ਅਰਦਾਸਿ ॥੪॥੪॥੨੨॥

(ਗੁਰੂ ਅਰਜਨ ਦੇਵ ਜੀ -- SGGS 1271) ਰਾਗੁ ਮਲਾਰ ਮਹਲਾ ੫ ਪੜਤਾਲ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਗੁਰ ਮਨਾਰਿ ਪ੍ਰਿਅ ਦਇਆਰ ਸਿਉ ਰੰਗੁ ਕੀਆ ॥ ਕੀਨੋ ਰੀ ਸਗਲ ਸੀਂਗਾਰ ॥ ਤਜਿਓ ਰੀ ਸਗਲ ਬਿਕਾਰ ॥ ਧਾਵਤੋ ਅਸਥਿਰੁ ਥੀਆ ॥੧॥ ਰਹਾਉ ॥

ਐਸੇ ਰੇ ਮਨ ਪਾਇ ਕੈ ਆਪੁ ਗਵਾਇ ਕੈ ਕਰਿ ਸਾਧਨ ਸਿਉ ਸੰਗੁ ॥ ਬਾਜੇ ਬਜਹਿ ਮ੍ਰਿਦੰਗ ਅਨਾਹਦ ਕੋਕਿਲ ਰੀ ਰਾਮ ਨਾਮੁ ਬੋਲੈ ਮਧੁਰ ਬੈਨ ਅਤਿ ਸੁਹੀਆ ॥੧॥

ਐਸੀ ਤੇਰੇ ਦਰਸਨ ਕੀ ਸੋਭ ਅਤਿ ਅਪਾਰ ਪ੍ਰਿਅ ਅਮੋਘ ਤੈਸੇ ਹੀ ਸੰਗਿ ਸੰਤ ਬਨੇ ॥ ਭਵ ਉਤਾਰ ਨਾਮ ਭਨੇ ॥ ਰਮ ਰਾਮ ਰਾਮ ਮਾਲ ॥ ਮਨਿ ਫੇਰਤੇ ਹਰਿ ਸੰਗਿ ਸੰਗੀਆ ॥ ਜਨ ਨਾਨਕ ਪ੍ਰਿਉ ਪ੍ਰੀਤਮੁ ਥੀਆ ॥੨॥੧॥੨੩॥

(ਗੁਰੂ ਅਰਜਨ ਦੇਵ ਜੀ -- SGGS 1272) ਮਲਾਰ ਮਹਲਾ ੫ ॥
ਮਨੁ ਘਨੈ ਭ੍ਰਮੈ ਬਨੈ ॥ ਉਮਕਿ ਤਰਸਿ ਚਾਲੈ ॥ ਪ੍ਰਭ ਮਿਲਬੇ ਕੀ ਚਾਹ ॥੧॥ ਰਹਾਉ ॥

ਤ੍ਰੈ ਗੁਨ ਮਾਈ ਮੋਹਿ ਆਈ ਕਹੰਉ ਬੇਦਨ ਕਾਹਿ ॥੧॥

ਆਨ ਉਪਾਵ ਸਗਰ ਕੀਏ ਨਹਿ ਦੂਖ ਸਾਕਹਿ ਲਾਹਿ ॥ ਭਜੁ ਸਰਨਿ ਸਾਧੂ ਨਾਨਕਾ ਮਿਲੁ ਗੁਨ ਗੋਬਿੰਦਹਿ ਗਾਹਿ ॥੨॥੨॥੨੪॥

(ਗੁਰੂ ਅਰਜਨ ਦੇਵ ਜੀ -- SGGS 1272) ਮਲਾਰ ਮਹਲਾ ੫ ॥
ਪ੍ਰਿਅ ਕੀ ਸੋਭ ਸੁਹਾਵਨੀ ਨੀਕੀ ॥ ਹਾਹਾ ਹੂਹੂ ਗੰਧ੍ਰਬ ਅਪਸਰਾ ਅਨੰਦ ਮੰਗਲ ਰਸ ਗਾਵਨੀ ਨੀਕੀ ॥੧॥ ਰਹਾਉ ॥

ਧੁਨਿਤ ਲਲਿਤ ਗੁਨਗੵ ਅਨਿਕ ਭਾਂਤਿ ਬਹੁ ਬਿਧਿ ਰੂਪ ਦਿਖਾਵਨੀ ਨੀਕੀ ॥੧॥

ਗਿਰਿ ਤਰ ਥਲ ਜਲ ਭਵਨ ਭਰਪੁਰਿ ਘਟਿ ਘਟਿ ਲਾਲਨ ਛਾਵਨੀ ਨੀਕੀ ॥ ਸਾਧਸੰਗਿ ਰਾਮਈਆ ਰਸੁ ਪਾਇਓ ਨਾਨਕ ਜਾ ਕੈ ਭਾਵਨੀ ਨੀਕੀ ॥੨॥੩॥੨੫॥

(ਗੁਰੂ ਅਰਜਨ ਦੇਵ ਜੀ -- SGGS 1272) ਮਲਾਰ ਮਹਲਾ ੫ ॥
ਗੁਰ ਪ੍ਰੀਤਿ ਪਿਆਰੇ ਚਰਨ ਕਮਲ ਰਿਦ ਅੰਤਰਿ ਧਾਰੇ ॥੧॥ ਰਹਾਉ ॥

ਦਰਸੁ ਸਫਲਿਓ ਦਰਸੁ ਪੇਖਿਓ ਗਏ ਕਿਲਬਿਖ ਗਏ ॥ ਮਨ ਨਿਰਮਲ ਉਜੀਆਰੇ ॥੧॥

ਬਿਸਮ ਬਿਸਮੈ ਬਿਸਮ ਭਈ ॥ ਅਘ ਕੋਟਿ ਹਰਤੇ ਨਾਮ ਲਈ ॥ ਗੁਰ ਚਰਨ ਮਸਤਕੁ ਡਾਰਿ ਪਹੀ ॥ ਪ੍ਰਭ ਏਕ ਤੂੰਹੀ ਏਕ ਤੁਹੀ ॥ ਭਗਤ ਟੇਕ ਤੁਹਾਰੇ ॥ ਜਨ ਨਾਨਕ ਸਰਨਿ ਦੁਆਰੇ ॥੨॥੪॥੨੬॥

(ਗੁਰੂ ਅਰਜਨ ਦੇਵ ਜੀ -- SGGS 1272) ਮਲਾਰ ਮਹਲਾ ੫ ॥
ਬਰਸੁ ਸਰਸੁ ਆਗਿਆ ॥ ਹੋਹਿ ਆਨੰਦ ਸਗਲ ਭਾਗ ॥੧॥ ਰਹਾਉ ॥

ਸੰਤ ਸੰਗੇ ਮਨੁ ਪਰਫੜੈ ਮਿਲਿ ਮੇਘ ਧਰ ਸੁਹਾਗ ॥੧॥

ਘਨਘੋਰ ਪ੍ਰੀਤਿ ਮੋਰ ॥ ਚਿਤੁ ਚਾਤ੍ਰਿਕ ਬੂੰਦ ਓਰ ॥ ਐਸੋ ਹਰਿ ਸੰਗੇ ਮਨ ਮੋਹ ॥ ਤਿਆਗਿ ਮਾਇਆ ਧੋਹ ॥ ਮਿਲਿ ਸੰਤ ਨਾਨਕ ਜਾਗਿਆ ॥੨॥੫॥੨੭॥

(ਗੁਰੂ ਅਰਜਨ ਦੇਵ ਜੀ -- SGGS 1272) ਮਲਾਰ ਮਹਲਾ ੫ ॥
ਗੁਨ ਗੋੁਪਾਲ ਗਾਉ ਨੀਤ ॥ ਰਾਮ ਨਾਮ ਧਾਰਿ ਚੀਤ ॥੧॥ ਰਹਾਉ ॥

ਛੋਡਿ ਮਾਨੁ ਤਜਿ ਗੁਮਾਨੁ ਮਿਲਿ ਸਾਧੂਆ ਕੈ ਸੰਗਿ ॥ ਹਰਿ ਸਿਮਰਿ ਏਕ ਰੰਗਿ ਮਿਟਿ ਜਾਂਹਿ ਦੋਖ ਮੀਤ ॥੧॥

ਪਾਰਬ੍ਰਹਮ ਭਏ ਦਇਆਲ ॥ ਬਿਨਸਿ ਗਏ ਬਿਖੈ ਜੰਜਾਲ ॥ ਸਾਧ ਜਨਾਂ ਕੈ ਚਰਨ ਲਾਗਿ ॥ ਨਾਨਕ ਗਾਵੈ ਗੋਬਿੰਦ ਨੀਤ ॥੨॥੬॥੨੮॥

(ਗੁਰੂ ਅਰਜਨ ਦੇਵ ਜੀ -- SGGS 1272) ਮਲਾਰ ਮਹਲਾ ੫ ॥
ਘਨੁ ਗਰਜਤ ਗੋਬਿੰਦ ਰੂਪ ॥ ਗੁਨ ਗਾਵਤ ਸੁਖ ਚੈਨ ॥੧॥ ਰਹਾਉ ॥

ਹਰਿ ਚਰਨ ਸਰਨ ਤਰਨ ਸਾਗਰ ਧੁਨਿ ਅਨਹਤਾ ਰਸ ਬੈਨ ॥੧॥

ਪਥਿਕ ਪਿਆਸ ਚਿਤ ਸਰੋਵਰ ਆਤਮ ਜਲੁ ਲੈਨ ॥ ਹਰਿ ਦਰਸ ਪ੍ਰੇਮ ਜਨ ਨਾਨਕ ਕਰਿ ਕਿਰਪਾ ਪ੍ਰਭ ਦੈਨ ॥੨॥੭॥੨੯॥

(ਗੁਰੂ ਅਰਜਨ ਦੇਵ ਜੀ -- SGGS 1273) ਮਲਾਰ ਮਹਲਾ ੫ ॥
ਹੇ ਗੋਬਿੰਦ ਹੇ ਗੋਪਾਲ ਹੇ ਦਇਆਲ ਲਾਲ ॥੧॥ ਰਹਾਉ ॥

ਪ੍ਰਾਨ ਨਾਥ ਅਨਾਥ ਸਖੇ ਦੀਨ ਦਰਦ ਨਿਵਾਰ ॥੧॥

ਹੇ ਸਮ੍ਰਥ ਅਗਮ ਪੂਰਨ ਮੋਹਿ ਮਇਆ ਧਾਰਿ ॥੨॥

ਅੰਧ ਕੂਪ ਮਹਾ ਭਇਆਨ ਨਾਨਕ ਪਾਰਿ ਉਤਾਰ ॥੩॥੮॥੩੦॥

(ਗੁਰੂ ਨਾਨਕ ਦੇਵ ਜੀ -- SGGS 1273) ਮਲਾਰ ਮਹਲਾ ੧ ਅਸਟਪਦੀਆ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਚਕਵੀ ਨੈਨ ਨੀਂਦ ਨਹਿ ਚਾਹੈ ਬਿਨੁ ਪਿਰ ਨੀਂਦ ਨ ਪਾਈ ॥ ਸੂਰੁ ਚਰ੍ਹੈ ਪ੍ਰਿਉ ਦੇਖੈ ਨੈਨੀ ਨਿਵਿ ਨਿਵਿ ਲਾਗੈ ਪਾਂਈ ॥੧॥

ਪਿਰ ਭਾਵੈ ਪ੍ਰੇਮੁ ਸਖਾਈ ॥ ਤਿਸੁ ਬਿਨੁ ਘੜੀ ਨਹੀ ਜਗਿ ਜੀਵਾ ਐਸੀ ਪਿਆਸ ਤਿਸਾਈ ॥੧॥ ਰਹਾਉ ॥

ਸਰਵਰਿ ਕਮਲੁ ਕਿਰਣਿ ਆਕਾਸੀ ਬਿਗਸੈ ਸਹਜਿ ਸੁਭਾਈ ॥ ਪ੍ਰੀਤਮ ਪ੍ਰੀਤਿ ਬਨੀ ਅਭ ਐਸੀ ਜੋਤੀ ਜੋਤਿ ਮਿਲਾਈ ॥੨॥

ਚਾਤ੍ਰਿਕੁ ਜਲ ਬਿਨੁ ਪ੍ਰਿਉ ਪ੍ਰਿਉ ਟੇਰੈ ਬਿਲਪ ਕਰੈ ਬਿਲਲਾਈ ॥ ਘਨਹਰ ਘੋਰ ਦਸੌ ਦਿਸਿ ਬਰਸੈ ਬਿਨੁ ਜਲ ਪਿਆਸ ਨ ਜਾਈ ॥੩॥

ਮੀਨ ਨਿਵਾਸ ਉਪਜੈ ਜਲ ਹੀ ਤੇ ਸੁਖ ਦੁਖ ਪੁਰਬਿ ਕਮਾਈ ॥ ਖਿਨੁ ਤਿਲੁ ਰਹਿ ਨ ਸਕੈ ਪਲੁ ਜਲ ਬਿਨੁ ਮਰਨੁ ਜੀਵਨੁ ਤਿਸੁ ਤਾਂਈ ॥੪॥

ਧਨ ਵਾਂਢੀ ਪਿਰੁ ਦੇਸ ਨਿਵਾਸੀ ਸਚੇ ਗੁਰ ਪਹਿ ਸਬਦੁ ਪਠਾਈਂ ॥ ਗੁਣ ਸੰਗ੍ਰਹਿ ਪ੍ਰਭੁ ਰਿਦੈ ਨਿਵਾਸੀ ਭਗਤਿ ਰਤੀ ਹਰਖਾਈ ॥੫॥

ਪ੍ਰਿਉ ਪ੍ਰਿਉ ਕਰੈ ਸਭੈ ਹੈ ਜੇਤੀ ਗੁਰ ਭਾਵੈ ਪ੍ਰਿਉ ਪਾਈਂ ॥ ਪ੍ਰਿਉ ਨਾਲੇ ਸਦ ਹੀ ਸਚਿ ਸੰਗੇ ਨਦਰੀ ਮੇਲਿ ਮਿਲਾਈ ॥੬॥

ਸਭ ਮਹਿ ਜੀਉ ਜੀਉ ਹੈ ਸੋਈ ਘਟਿ ਘਟਿ ਰਹਿਆ ਸਮਾਈ ॥ ਗੁਰ ਪਰਸਾਦਿ ਘਰ ਹੀ ਪਰਗਾਸਿਆ ਸਹਜੇ ਸਹਜਿ ਸਮਾਈ ॥੭॥

ਅਪਨਾ ਕਾਜੁ ਸਵਾਰਹੁ ਆਪੇ ਸੁਖਦਾਤੇ ਗੋਸਾਂਈਂ ॥ ਗੁਰ ਪਰਸਾਦਿ ਘਰ ਹੀ ਪਿਰੁ ਪਾਇਆ ਤਉ ਨਾਨਕ ਤਪਤਿ ਬੁਝਾਈ ॥੮॥੧॥

(ਗੁਰੂ ਨਾਨਕ ਦੇਵ ਜੀ -- SGGS 1273) ਮਲਾਰ ਮਹਲਾ ੧ ॥
ਜਾਗਤੁ ਜਾਗਿ ਰਹੈ ਗੁਰ ਸੇਵਾ ਬਿਨੁ ਹਰਿ ਮੈ ਕੋ ਨਾਹੀ ॥ ਅਨਿਕ ਜਤਨ ਕਰਿ ਰਹਣੁ ਨ ਪਾਵੈ ਆਚੁ ਕਾਚੁ ਢਰਿ ਪਾਂਹੀ ॥੧॥

ਇਸੁ ਤਨ ਧਨ ਕਾ ਕਹਹੁ ਗਰਬੁ ਕੈਸਾ ॥ ਬਿਨਸਤ ਬਾਰ ਨ ਲਾਗੈ ਬਵਰੇ ਹਉਮੈ ਗਰਬਿ ਖਪੈ ਜਗੁ ਐਸਾ ॥੧॥ ਰਹਾਉ ॥

ਜੈ ਜਗਦੀਸ ਪ੍ਰਭੂ ਰਖਵਾਰੇ ਰਾਖੈ ਪਰਖੈ ਸੋਈ ॥ ਜੇਤੀ ਹੈ ਤੇਤੀ ਤੁਝ ਹੀ ਤੇ ਤੁਮ੍ਹ੍ਹ ਸਰਿ ਅਵਰੁ ਨ ਕੋਈ ॥੨॥

ਜੀਅ ਉਪਾਇ ਜੁਗਤਿ ਵਸਿ ਕੀਨੀ ਆਪੇ ਗੁਰਮੁਖਿ ਅੰਜਨੁ ॥ ਅਮਰੁ ਅਨਾਥ ਸਰਬ ਸਿਰਿ ਮੋਰਾ ਕਾਲ ਬਿਕਾਲ ਭਰਮ ਭੈ ਖੰਜਨੁ ॥੩॥

ਕਾਗਦ ਕੋਟੁ ਇਹੁ ਜਗੁ ਹੈ ਬਪੁਰੋ ਰੰਗਨਿ ਚਿਹਨ ਚਤੁਰਾਈ ॥ ਨਾਨੑੀ ਸੀ ਬੂੰਦ ਪਵਨੁ ਪਤਿ ਖੋਵੈ ਜਨਮਿ ਮਰੈ ਖਿਨੁ ਤਾਈਂ ॥੪॥

ਨਦੀ ਉਪਕੰਠਿ ਜੈਸੇ ਘਰੁ ਤਰਵਰੁ ਸਰਪਨਿ ਘਰੁ ਘਰ ਮਾਹੀ ॥ ਉਲਟੀ ਨਦੀ ਕਹਾਂ ਘਰੁ ਤਰਵਰੁ ਸਰਪਨਿ ਡਸੈ ਦੂਜਾ ਮਨ ਮਾਂਹੀ ॥੫॥

ਗਾਰੁੜ ਗੁਰ ਗਿਆਨੁ ਧਿਆਨੁ ਗੁਰ ਬਚਨੀ ਬਿਖਿਆ ਗੁਰਮਤਿ ਜਾਰੀ ॥ ਮਨ ਤਨ ਹੇਂਵ ਭਏ ਸਚੁ ਪਾਇਆ ਹਰਿ ਕੀ ਭਗਤਿ ਨਿਰਾਰੀ ॥੬॥

ਜੇਤੀ ਹੈ ਤੇਤੀ ਤੁਧੁ ਜਾਚੈ ਤੂ ਸਰਬ ਜੀਆਂ ਦਇਆਲਾ ॥ ਤੁਮ੍ਹ੍ਹਰੀ ਸਰਣਿ ਪਰੇ ਪਤਿ ਰਾਖਹੁ ਸਾਚੁ ਮਿਲੈ ਗੋਪਾਲਾ ॥੭॥

ਬਾਧੀ ਧੰਧਿ ਅੰਧ ਨਹੀ ਸੂਝੈ ਬਧਿਕ ਕਰਮ ਕਮਾਵੈ ॥ ਸਤਿਗੁਰ ਮਿਲੈ ਤ ਸੂਝਸਿ ਬੂਝਸਿ ਸਚ ਮਨਿ ਗਿਆਨੁ ਸਮਾਵੈ ॥੮॥

ਨਿਰਗੁਣ ਦੇਹ ਸਾਚ ਬਿਨੁ ਕਾਚੀ ਮੈ ਪੂਛਉ ਗੁਰੁ ਅਪਨਾ ॥ ਨਾਨਕ ਸੋ ਪ੍ਰਭੁ ਪ੍ਰਭੂ ਦਿਖਾਵੈ ਬਿਨੁ ਸਾਚੇ ਜਗੁ ਸੁਪਨਾ ॥੯॥੨॥

(ਗੁਰੂ ਨਾਨਕ ਦੇਵ ਜੀ -- SGGS 1274) ਮਲਾਰ ਮਹਲਾ ੧ ॥
ਚਾਤ੍ਰਿਕ ਮੀਨ ਜਲ ਹੀ ਤੇ ਸੁਖੁ ਪਾਵਹਿ ਸਾਰਿੰਗ ਸਬਦਿ ਸੁਹਾਈ ॥੧॥

ਰੈਨਿ ਬਬੀਹਾ ਬੋਲਿਓ ਮੇਰੀ ਮਾਈ ॥੧॥ ਰਹਾਉ ॥

ਪ੍ਰਿਅ ਸਿਉ ਪ੍ਰੀਤਿ ਨ ਉਲਟੈ ਕਬਹੂ ਜੋ ਤੈ ਭਾਵੈ ਸਾਈ ॥੨॥

ਨੀਦ ਗਈ ਹਉਮੈ ਤਨਿ ਥਾਕੀ ਸਚ ਮਤਿ ਰਿਦੈ ਸਮਾਈ ॥੩॥

ਰੂਖੀਂ ਬਿਰਖੀਂ ਊਡਉ ਭੂਖਾ ਪੀਵਾ ਨਾਮੁ ਸੁਭਾਈ ॥੪॥

ਲੋਚਨ ਤਾਰ ਲਲਤਾ ਬਿਲਲਾਤੀ ਦਰਸਨ ਪਿਆਸ ਰਜਾਈ ॥੫॥

ਪ੍ਰਿਅ ਬਿਨੁ ਸੀਗਾਰੁ ਕਰੀ ਤੇਤਾ ਤਨੁ ਤਾਪੈ ਕਾਪਰੁ ਅੰਗਿ ਨ ਸੁਹਾਈ ॥੬॥

ਅਪਨੇ ਪਿਆਰੇ ਬਿਨੁ ਇਕੁ ਖਿਨੁ ਰਹਿ ਨ ਸਕਂਉ ਬਿਨ ਮਿਲੇ ਨੀਂਦ ਨ ਪਾਈ ॥੭॥

ਪਿਰੁ ਨਜੀਕਿ ਨ ਬੂਝੈ ਬਪੁੜੀ ਸਤਿਗੁਰਿ ਦੀਆ ਦਿਖਾਈ ॥੮॥

ਸਹਜਿ ਮਿਲਿਆ ਤਬ ਹੀ ਸੁਖੁ ਪਾਇਆ ਤ੍ਰਿਸਨਾ ਸਬਦਿ ਬੁਝਾਈ ॥੯॥

ਕਹੁ ਨਾਨਕ ਤੁਝ ਤੇ ਮਨੁ ਮਾਨਿਆ ਕੀਮਤਿ ਕਹਨੁ ਨ ਜਾਈ ॥੧੦॥੩॥

(ਗੁਰੂ ਨਾਨਕ ਦੇਵ ਜੀ -- SGGS 1274) ਮਲਾਰ ਮਹਲਾ ੧ ਅਸਟਪਦੀਆ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਅਖਲੀ ਊਂਡੀ ਜਲੁ ਭਰ ਨਾਲਿ ॥ ਡੂਗਰੁ ਊਚਉ ਗੜੁ ਪਾਤਾਲਿ ॥ ਸਾਗਰੁ ਸੀਤਲੁ ਗੁਰ ਸਬਦ ਵੀਚਾਰਿ ॥ ਮਾਰਗੁ ਮੁਕਤਾ ਹਉਮੈ ਮਾਰਿ ॥੧॥

ਮੈ ਅੰਧੁਲੇ ਨਾਵੈ ਕੀ ਜੋਤਿ ॥ ਨਾਮ ਅਧਾਰਿ ਚਲਾ ਗੁਰ ਕੈ ਭੈ ਭੇਤਿ ॥੧॥ ਰਹਾਉ ॥

ਸਤਿਗੁਰ ਸਬਦੀ ਪਾਧਰੁ ਜਾਣਿ ॥ ਗੁਰ ਕੈ ਤਕੀਐ ਸਾਚੈ ਤਾਣਿ ॥ ਨਾਮੁ ਸਮ੍ਹ੍ਹਾਲਸਿ ਰੂੜ੍ਹ੍ਹੀ ਬਾਣਿ ॥ ਥੈਂ ਭਾਵੈ ਦਰੁ ਲਹਸਿ ਪਿਰਾਣਿ ॥੨॥

ਊਡਾਂ ਬੈਸਾ ਏਕ ਲਿਵ ਤਾਰ ॥ ਗੁਰ ਕੈ ਸਬਦਿ ਨਾਮ ਆਧਾਰ ॥ ਨਾ ਜਲੁ ਡੂੰਗਰੁ ਨ ਊਚੀ ਧਾਰ ॥ ਨਿਜ ਘਰਿ ਵਾਸਾ ਤਹ ਮਗੁ ਨ ਚਾਲਣਹਾਰ ॥੩॥

ਜਿਤੁ ਘਰਿ ਵਸਹਿ ਤੂਹੈ ਬਿਧਿ ਜਾਣਹਿ ਬੀਜਉ ਮਹਲੁ ਨ ਜਾਪੈ ॥ ਸਤਿਗੁਰ ਬਾਝਹੁ ਸਮਝ ਨ ਹੋਵੀ ਸਭੁ ਜਗੁ ਦਬਿਆ ਛਾਪੈ ॥ ਕਰਣ ਪਲਾਵ ਕਰੈ ਬਿਲਲਾਤਉ ਬਿਨੁ ਗੁਰ ਨਾਮੁ ਨ ਜਾਪੈ ॥ ਪਲ ਪੰਕਜ ਮਹਿ ਨਾਮੁ ਛਡਾਏ ਜੇ ਗੁਰ ਸਬਦੁ ਸਿਞਾਪੈ ॥੪॥

ਇਕਿ ਮੂਰਖ ਅੰਧੇ ਮੁਗਧ ਗਵਾਰ ॥ ਇਕਿ ਸਤਿਗੁਰ ਕੈ ਭੈ ਨਾਮ ਅਧਾਰ ॥ ਸਾਚੀ ਬਾਣੀ ਮੀਠੀ ਅੰਮ੍ਰਿਤ ਧਾਰ ॥ ਜਿਨਿ ਪੀਤੀ ਤਿਸੁ ਮੋਖ ਦੁਆਰ ॥੫॥

ਨਾਮੁ ਭੈ ਭਾਇ ਰਿਦੈ ਵਸਾਹੀ ਗੁਰ ਕਰਣੀ ਸਚੁ ਬਾਣੀ ॥ ਇੰਦੁ ਵਰਸੈ ਧਰਤਿ ਸੁਹਾਵੀ ਘਟਿ ਘਟਿ ਜੋਤਿ ਸਮਾਣੀ ॥ ਕਾਲਰਿ ਬੀਜਸਿ ਦੁਰਮਤਿ ਐਸੀ ਨਿਗੁਰੇ ਕੀ ਨੀਸਾਣੀ ॥ ਸਤਿਗੁਰ ਬਾਝਹੁ ਘੋਰ ਅੰਧਾਰਾ ਡੂਬਿ ਮੁਏ ਬਿਨੁ ਪਾਣੀ ॥੬॥

ਜੋ ਕਿਛੁ ਕੀਨੋ ਸੁ ਪ੍ਰਭੂ ਰਜਾਇ ॥ ਜੋ ਧੁਰਿ ਲਿਖਿਆ ਸੁ ਮੇਟਣਾ ਨ ਜਾਇ ॥ ਹੁਕਮੇ ਬਾਧਾ ਕਾਰ ਕਮਾਇ ॥ ਏਕ ਸਬਦਿ ਰਾਚੈ ਸਚਿ ਸਮਾਇ ॥੭॥

ਚਹੁ ਦਿਸਿ ਹੁਕਮੁ ਵਰਤੈ ਪ੍ਰਭ ਤੇਰਾ ਚਹੁ ਦਿਸਿ ਨਾਮ ਪਤਾਲੰ ॥ ਸਭ ਮਹਿ ਸਬਦੁ ਵਰਤੈ ਪ੍ਰਭ ਸਾਚਾ ਕਰਮਿ ਮਿਲੈ ਬੈਆਲੰ ॥ ਜਾਂਮਣੁ ਮਰਣਾ ਦੀਸੈ ਸਿਰਿ ਊਭੌ ਖੁਧਿਆ ਨਿਦ੍ਰਾ ਕਾਲੰ ॥ ਨਾਨਕ ਨਾਮੁ ਮਿਲੈ ਮਨਿ ਭਾਵੈ ਸਾਚੀ ਨਦਰਿ ਰਸਾਲੰ ॥੮॥੧॥੪॥

(ਗੁਰੂ ਨਾਨਕ ਦੇਵ ਜੀ -- SGGS 1275) ਮਲਾਰ ਮਹਲਾ ੧ ॥
ਮਰਣ ਮੁਕਤਿ ਗਤਿ ਸਾਰ ਨ ਜਾਨੈ ॥ ਕੰਠੇ ਬੈਠੀ ਗੁਰ ਸਬਦਿ ਪਛਾਨੈ ॥੧॥

ਤੂ ਕੈਸੇ ਆੜਿ ਫਾਥੀ ਜਾਲਿ ॥ ਅਲਖੁ ਨ ਜਾਚਹਿ ਰਿਦੈ ਸਮ੍ਹ੍ਹਾਲਿ ॥੧॥ ਰਹਾਉ ॥

ਏਕ ਜੀਅ ਕੈ ਜੀਆ ਖਾਹੀ ॥ ਜਲਿ ਤਰਤੀ ਬੂਡੀ ਜਲ ਮਾਹੀ ॥੨॥

ਸਰਬ ਜੀਅ ਕੀਏ ਪ੍ਰਤਪਾਨੀ ॥ ਜਬ ਪਕੜੀ ਤਬ ਹੀ ਪਛੁਤਾਨੀ ॥੩॥

ਜਬ ਗਲਿ ਫਾਸ ਪੜੀ ਅਤਿ ਭਾਰੀ ॥ ਊਡਿ ਨ ਸਾਕੈ ਪੰਖ ਪਸਾਰੀ ॥੪॥

ਰਸਿ ਚੂਗਹਿ ਮਨਮੁਖਿ ਗਾਵਾਰਿ ॥ ਫਾਥੀ ਛੂਟਹਿ ਗੁਣ ਗਿਆਨ ਬੀਚਾਰਿ ॥੫॥

ਸਤਿਗੁਰੁ ਸੇਵਿ ਤੂਟੈ ਜਮਕਾਲੁ ॥ ਹਿਰਦੈ ਸਾਚਾ ਸਬਦੁ ਸਮ੍ਹ੍ਹਾਲੁ ॥੬॥

ਗੁਰਮਤਿ ਸਾਚੀ ਸਬਦੁ ਹੈ ਸਾਰੁ ॥ ਹਰਿ ਕਾ ਨਾਮੁ ਰਖੈ ਉਰਿ ਧਾਰਿ ॥੭॥

ਸੇ ਦੁਖ ਆਗੈ ਜਿ ਭੋਗ ਬਿਲਾਸੇ ॥ ਨਾਨਕ ਮੁਕਤਿ ਨਹੀ ਬਿਨੁ ਨਾਵੈ ਸਾਚੇ ॥੮॥੨॥੫॥

(ਗੁਰੂ ਅਮਰਦਾਸ ਜੀ -- SGGS 1276) ਮਲਾਰ ਮਹਲਾ ੩ ਅਸਟਪਦੀਆ ਘਰੁ ੧ ॥
ੴ ਸਤਿਗੁਰ ਪ੍ਰਸਾਦਿ ॥
ਕਰਮੁ ਹੋਵੈ ਤਾ ਸਤਿਗੁਰੁ ਪਾਈਐ ਵਿਣੁ ਕਰਮੈ ਪਾਇਆ ਨ ਜਾਇ ॥ ਸਤਿਗੁਰੁ ਮਿਲਿਐ ਕੰਚਨੁ ਹੋਈਐ ਜਾਂ ਹਰਿ ਕੀ ਹੋਇ ਰਜਾਇ ॥੧॥

ਮਨ ਮੇਰੇ ਹਰਿ ਹਰਿ ਨਾਮਿ ਚਿਤੁ ਲਾਇ ॥ ਸਤਿਗੁਰ ਤੇ ਹਰਿ ਪਾਈਐ ਸਾਚਾ ਹਰਿ ਸਿਉ ਰਹੈ ਸਮਾਇ ॥੧॥ ਰਹਾਉ ॥

ਸਤਿਗੁਰ ਤੇ ਗਿਆਨੁ ਊਪਜੈ ਤਾਂ ਇਹ ਸੰਸਾ ਜਾਇ ॥ ਸਤਿਗੁਰ ਤੇ ਹਰਿ ਬੁਝੀਐ ਗਰਭ ਜੋਨੀ ਨਹ ਪਾਇ ॥੨॥

ਗੁਰ ਪਰਸਾਦੀ ਜੀਵਤ ਮਰੈ ਮਰਿ ਜੀਵੈ ਸਬਦੁ ਕਮਾਇ ॥ ਮੁਕਤਿ ਦੁਆਰਾ ਸੋਈ ਪਾਏ ਜਿ ਵਿਚਹੁ ਆਪੁ ਗਵਾਇ ॥੩॥

ਗੁਰ ਪਰਸਾਦੀ ਸਿਵ ਘਰਿ ਜੰਮੈ ਵਿਚਹੁ ਸਕਤਿ ਗਵਾਇ ॥ ਅਚਰੁ ਚਰੈ ਬਿਬੇਕ ਬੁਧਿ ਪਾਏ ਪੁਰਖੈ ਪੁਰਖੁ ਮਿਲਾਇ ॥੪॥

ਧਾਤੁਰ ਬਾਜੀ ਸੰਸਾਰੁ ਅਚੇਤੁ ਹੈ ਚਲੈ ਮੂਲੁ ਗਵਾਇ ॥ ਲਾਹਾ ਹਰਿ ਸਤਸੰਗਤਿ ਪਾਈਐ ਕਰਮੀ ਪਲੈ ਪਾਇ ॥੫॥

ਸਤਿਗੁਰ ਵਿਣੁ ਕਿਨੈ ਨ ਪਾਇਆ ਮਨਿ ਵੇਖਹੁ ਰਿਦੈ ਬੀਚਾਰਿ ॥ ਵਡਭਾਗੀ ਗੁਰੁ ਪਾਇਆ ਭਵਜਲੁ ਉਤਰੇ ਪਾਰਿ ॥੬॥

ਹਰਿ ਨਾਮਾਂ ਹਰਿ ਟੇਕ ਹੈ ਹਰਿ ਹਰਿ ਨਾਮੁ ਅਧਾਰੁ ॥ ਕ੍ਰਿਪਾ ਕਰਹੁ ਗੁਰੁ ਮੇਲਹੁ ਹਰਿ ਜੀਉ ਪਾਵਉ ਮੋਖ ਦੁਆਰੁ ॥੭॥

ਮਸਤਕਿ ਲਿਲਾਟਿ ਲਿਖਿਆ ਧੁਰਿ ਠਾਕੁਰਿ ਮੇਟਣਾ ਨ ਜਾਇ ॥ ਨਾਨਕ ਸੇ ਜਨ ਪੂਰਨ ਹੋਏ ਜਿਨ ਹਰਿ ਭਾਣਾ ਭਾਇ ॥੮॥੧॥

(ਗੁਰੂ ਅਮਰਦਾਸ ਜੀ -- SGGS 1276) ਮਲਾਰ ਮਹਲਾ ੩ ॥
ਬੇਦ ਬਾਣੀ ਜਗੁ ਵਰਤਦਾ ਤ੍ਰੈ ਗੁਣ ਕਰੇ ਬੀਚਾਰੁ ॥ ਬਿਨੁ ਨਾਵੈ ਜਮ ਡੰਡੁ ਸਹੈ ਮਰਿ ਜਨਮੈ ਵਾਰੋ ਵਾਰ ॥ ਸਤਿਗੁਰ ਭੇਟੇ ਮੁਕਤਿ ਹੋਇ ਪਾਏ ਮੋਖ ਦੁਆਰੁ ॥੧॥

ਮਨ ਰੇ ਸਤਿਗੁਰੁ ਸੇਵਿ ਸਮਾਇ ॥ ਵਡੈ ਭਾਗਿ ਗੁਰੁ ਪੂਰਾ ਪਾਇਆ ਹਰਿ ਹਰਿ ਨਾਮੁ ਧਿਆਇ ॥੧॥ ਰਹਾਉ ॥

ਹਰਿ ਆਪਣੈ ਭਾਣੈ ਸ੍ਰਿਸਟਿ ਉਪਾਈ ਹਰਿ ਆਪੇ ਦੇਇ ਅਧਾਰੁ ॥ ਹਰਿ ਆਪਣੈ ਭਾਣੈ ਮਨੁ ਨਿਰਮਲੁ ਕੀਆ ਹਰਿ ਸਿਉ ਲਾਗਾ ਪਿਆਰੁ ॥ ਹਰਿ ਕੈ ਭਾਣੈ ਸਤਿਗੁਰੁ ਭੇਟਿਆ ਸਭੁ ਜਨਮੁ ਸਵਾਰਣਹਾਰੁ ॥੨॥

ਵਾਹੁ ਵਾਹੁ ਬਾਣੀ ਸਤਿ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਕਰਿ ਪ੍ਰਭੁ ਸਾਲਾਹੀਐ ਤਿਸੁ ਜੇਵਡੁ ਅਵਰੁ ਨ ਕੋਇ ॥ ਆਪੇ ਬਖਸੇ ਮੇਲਿ ਲਏ ਕਰਮਿ ਪਰਾਪਤਿ ਹੋਇ ॥੩॥

ਸਾਚਾ ਸਾਹਿਬੁ ਮਾਹਰੋ ਸਤਿਗੁਰਿ ਦੀਆ ਦਿਖਾਇ ॥ ਅੰਮ੍ਰਿਤੁ ਵਰਸੈ ਮਨੁ ਸੰਤੋਖੀਐ ਸਚਿ ਰਹੈ ਲਿਵ ਲਾਇ ॥ ਹਰਿ ਕੈ ਨਾਇ ਸਦਾ ਹਰੀਆਵਲੀ ਫਿਰਿ ਸੁਕੈ ਨਾ ਕੁਮਲਾਇ ॥੪॥

ਬਿਨੁ ਸਤਿਗੁਰ ਕਿਨੈ ਨ ਪਾਇਓ ਮਨਿ ਵੇਖਹੁ ਕੋ ਪਤੀਆਇ ॥ ਹਰਿ ਕਿਰਪਾ ਤੇ ਸਤਿਗੁਰੁ ਪਾਈਐ ਭੇਟੈ ਸਹਜਿ ਸੁਭਾਇ ॥ ਮਨਮੁਖ ਭਰਮਿ ਭੁਲਾਇਆ ਬਿਨੁ ਭਾਗਾ ਹਰਿ ਧਨੁ ਨ ਪਾਇ ॥੫॥

ਤ੍ਰੈ ਗੁਣ ਸਭਾ ਧਾਤੁ ਹੈ ਪੜਿ ਪੜਿ ਕਰਹਿ ਵੀਚਾਰੁ ॥ ਮੁਕਤਿ ਕਦੇ ਨ ਹੋਵਈ ਨਹੁ ਪਾਇਨੑਿ ਮੋਖ ਦੁਆਰੁ ॥ ਬਿਨੁ ਸਤਿਗੁਰ ਬੰਧਨ ਨ ਤੁਟਹੀ ਨਾਮਿ ਨ ਲਗੈ ਪਿਆਰੁ ॥੬॥

ਪੜਿ ਪੜਿ ਪੰਡਿਤ ਮੋਨੀ ਥਕੇ ਬੇਦਾਂ ਕਾ ਅਭਿਆਸੁ ॥ ਹਰਿ ਨਾਮੁ ਚਿਤਿ ਨ ਆਵਈ ਨਹ ਨਿਜ ਘਰਿ ਹੋਵੈ ਵਾਸੁ ॥ ਜਮਕਾਲੁ ਸਿਰਹੁ ਨ ਉਤਰੈ ਅੰਤਰਿ ਕਪਟ ਵਿਣਾਸੁ ॥੭॥

ਹਰਿ ਨਾਵੈ ਨੋ ਸਭੁ ਕੋ ਪਰਤਾਪਦਾ ਵਿਣੁ ਭਾਗਾਂ ਪਾਇਆ ਨ ਜਾਇ ॥ ਨਦਰਿ ਕਰੇ ਗੁਰੁ ਭੇਟੀਐ ਹਰਿ ਨਾਮੁ ਵਸੈ ਮਨਿ ਆਇ ॥ ਨਾਨਕ ਨਾਮੇ ਹੀ ਪਤਿ ਊਪਜੈ ਹਰਿ ਸਿਉ ਰਹਾਂ ਸਮਾਇ ॥੮॥੨॥

(ਗੁਰੂ ਅਮਰਦਾਸ ਜੀ -- SGGS 1277) ਮਲਾਰ ਮਹਲਾ ੩ ਅਸਟਪਦੀ ਘਰੁ ੨ ॥
ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਕ੍ਰਿਪਾ ਕਰੇ ਗੁਰ ਕੀ ਕਾਰੈ ਲਾਏ ॥ ਦੁਖੁ ਪਲ੍ਹ੍ਹਰਿ ਹਰਿ ਨਾਮੁ ਵਸਾਏ ॥ ਸਾਚੀ ਗਤਿ ਸਾਚੈ ਚਿਤੁ ਲਾਏ ॥ ਗੁਰ ਕੀ ਬਾਣੀ ਸਬਦਿ ਸੁਣਾਏ ॥੧॥

ਮਨ ਮੇਰੇ ਹਰਿ ਹਰਿ ਸੇਵਿ ਨਿਧਾਨੁ ॥ ਗੁਰ ਕਿਰਪਾ ਤੇ ਹਰਿ ਧਨੁ ਪਾਈਐ ਅਨਦਿਨੁ ਲਾਗੈ ਸਹਜਿ ਧਿਆਨੁ ॥੧॥ ਰਹਾਉ ॥

ਬਿਨੁ ਪਿਰ ਕਾਮਣਿ ਕਰੇ ਸੀਂਗਾਰੁ ॥ ਦੁਹਚਾਰਣੀ ਕਹੀਐ ਨਿਤ ਹੋਇ ਖੁਆਰੁ ॥ ਮਨਮੁਖ ਕਾ ਇਹੁ ਬਾਦਿ ਆਚਾਰੁ ॥ ਬਹੁ ਕਰਮ ਦ੍ਰਿੜਾਵਹਿ ਨਾਮੁ ਵਿਸਾਰਿ ॥੨॥

ਗੁਰਮੁਖਿ ਕਾਮਣਿ ਬਣਿਆ ਸੀਗਾਰੁ ॥ ਸਬਦੇ ਪਿਰੁ ਰਾਖਿਆ ਉਰ ਧਾਰਿ ॥ ਏਕੁ ਪਛਾਣੈ ਹਉਮੈ ਮਾਰਿ ॥ ਸੋਭਾਵੰਤੀ ਕਹੀਐ ਨਾਰਿ ॥੩॥

ਬਿਨੁ ਗੁਰ ਦਾਤੇ ਕਿਨੈ ਨ ਪਾਇਆ ॥ ਮਨਮੁਖ ਲੋਭਿ ਦੂਜੈ ਲੋਭਾਇਆ ॥ ਐਸੇ ਗਿਆਨੀ ਬੂਝਹੁ ਕੋਇ ॥ ਬਿਨੁ ਗੁਰ ਭੇਟੇ ਮੁਕਤਿ ਨ ਹੋਇ ॥੪॥

ਕਹਿ ਕਹਿ ਕਹਣੁ ਕਹੈ ਸਭੁ ਕੋਇ ॥ ਬਿਨੁ ਮਨ ਮੂਏ ਭਗਤਿ ਨ ਹੋਇ ॥ ਗਿਆਨ ਮਤੀ ਕਮਲ ਪਰਗਾਸੁ ॥ ਤਿਤੁ ਘਟਿ ਨਾਮੈ ਨਾਮਿ ਨਿਵਾਸੁ ॥੫॥

ਹਉਮੈ ਭਗਤਿ ਕਰੇ ਸਭੁ ਕੋਇ ॥ ਨਾ ਮਨੁ ਭੀਜੈ ਨਾ ਸੁਖੁ ਹੋਇ ॥ ਕਹਿ ਕਹਿ ਕਹਣੁ ਆਪੁ ਜਾਣਾਏ ॥ ਬਿਰਥੀ ਭਗਤਿ ਸਭੁ ਜਨਮੁ ਗਵਾਏ ॥੬॥

ਸੇ ਭਗਤ ਸਤਿਗੁਰ ਮਨਿ ਭਾਏ ॥ ਅਨਦਿਨੁ ਨਾਮਿ ਰਹੇ ਲਿਵ ਲਾਏ ॥ ਸਦ ਹੀ ਨਾਮੁ ਵੇਖਹਿ ਹਜੂਰਿ ॥ ਗੁਰ ਕੈ ਸਬਦਿ ਰਹਿਆ ਭਰਪੂਰਿ ॥੭॥

ਆਪੇ ਬਖਸੇ ਦੇਇ ਪਿਆਰੁ ॥ ਹਉਮੈ ਰੋਗੁ ਵਡਾ ਸੰਸਾਰਿ ॥ ਗੁਰ ਕਿਰਪਾ ਤੇ ਏਹੁ ਰੋਗੁ ਜਾਇ ॥ ਨਾਨਕ ਸਾਚੇ ਸਾਚਿ ਸਮਾਇ ॥੮॥੧॥੩॥੫॥੮॥

(ਗੁਰੂ ਅਰਜਨ ਦੇਵ ਜੀ -- SGGS 1278) ਰਾਗੁ ਮਲਾਰ ਛੰਤ ਮਹਲਾ ੫ ॥
ੴ ਸਤਿਗੁਰ ਪ੍ਰਸਾਦਿ ॥
ਪ੍ਰੀਤਮ ਪ੍ਰੇਮ ਭਗਤਿ ਕੇ ਦਾਤੇ ॥ ਅਪਨੇ ਜਨ ਸੰਗਿ ਰਾਤੇ ॥ ਜਨ ਸੰਗਿ ਰਾਤੇ ਦਿਨਸੁ ਰਾਤੇ ਇਕ ਨਿਮਖ ਮਨਹੁ ਨ ਵੀਸਰੈ ॥ ਗੋਪਾਲ ਗੁਣ ਨਿਧਿ ਸਦਾ ਸੰਗੇ ਸਰਬ ਗੁਣ ਜਗਦੀਸਰੈ ॥ ਮਨੁ ਮੋਹਿ ਲੀਨਾ ਚਰਨ ਸੰਗੇ ਨਾਮ ਰਸਿ ਜਨ ਮਾਤੇ ॥ ਨਾਨਕ ਪ੍ਰੀਤਮ ਕ੍ਰਿਪਾਲ ਸਦਹੂੰ ਕਿਨੈ ਕੋਟਿ ਮਧੇ ਜਾਤੇ ॥੧॥

ਪ੍ਰੀਤਮ ਤੇਰੀ ਗਤਿ ਅਗਮ ਅਪਾਰੇ ॥ ਮਹਾ ਪਤਿਤ ਤੁਮ੍ਹ੍ਹ ਤਾਰੇ ॥ ਪਤਿਤ ਪਾਵਨ ਭਗਤਿ ਵਛਲ ਕ੍ਰਿਪਾ ਸਿੰਧੁ ਸੁਆਮੀਆ ॥ ਸੰਤਸੰਗੇ ਭਜੁ ਨਿਸੰਗੇ ਰਂਉ ਸਦਾ ਅੰਤਰਜਾਮੀਆ ॥ ਕੋਟਿ ਜਨਮ ਭ੍ਰਮੰਤ ਜੋਨੀ ਤੇ ਨਾਮ ਸਿਮਰਤ ਤਾਰੇ ॥ ਨਾਨਕ ਦਰਸ ਪਿਆਸ ਹਰਿ ਜੀਉ ਆਪਿ ਲੇਹੁ ਸਮ੍ਹ੍ਹਾਰੇ ॥੨॥

ਹਰਿ ਚਰਨ ਕਮਲ ਮਨੁ ਲੀਨਾ ॥ ਪ੍ਰਭ ਜਲ ਜਨ ਤੇਰੇ ਮੀਨਾ ॥ ਜਲ ਮੀਨ ਪ੍ਰਭ ਜੀਉ ਏਕ ਤੂਹੈ ਭਿੰਨ ਆਨ ਨ ਜਾਨੀਐ ॥ ਗਹਿ ਭੁਜਾ ਲੇਵਹੁ ਨਾਮੁ ਦੇਵਹੁ ਤਉ ਪ੍ਰਸਾਦੀ ਮਾਨੀਐ ॥ ਭਜੁ ਸਾਧਸੰਗੇ ਏਕ ਰੰਗੇ ਕ੍ਰਿਪਾਲ ਗੋਬਿਦ ਦੀਨਾ ॥ ਅਨਾਥ ਨੀਚ ਸਰਣਾਇ ਨਾਨਕ ਕਰਿ ਮਇਆ ਅਪੁਨਾ ਕੀਨਾ ॥੩॥

ਆਪਸ ਕਉ ਆਪੁ ਮਿਲਾਇਆ ॥ ਭ੍ਰਮ ਭੰਜਨ ਹਰਿ ਰਾਇਆ ॥ ਆਚਰਜ ਸੁਆਮੀ ਅੰਤਰਜਾਮੀ ਮਿਲੇ ਗੁਣ ਨਿਧਿ ਪਿਆਰਿਆ ॥ ਮਹਾ ਮੰਗਲ ਸੂਖ ਉਪਜੇ ਗੋਬਿੰਦ ਗੁਣ ਨਿਤ ਸਾਰਿਆ ॥ ਮਿਲਿ ਸੰਗਿ ਸੋਹੇ ਦੇਖਿ ਮੋਹੇ ਪੁਰਬਿ ਲਿਖਿਆ ਪਾਇਆ ॥ ਬਿਨਵੰਤਿ ਨਾਨਕ ਸਰਨਿ ਤਿਨ ਕੀ ਜਿਨੑੀ ਹਰਿ ਹਰਿ ਧਿਆਇਆ ॥੪॥੧॥

(ਗੁਰੂ ਨਾਨਕ ਦੇਵ ਜੀ -- SGGS 1278) ਵਾਰ ਮਲਾਰ ਕੀ ਮਹਲਾ ੧
ਰਾਣੇ ਕੈਲਾਸ ਤਥਾ ਮਾਲਦੇ ਕੀ ਧੁਨਿ ॥
ੴ ਸਤਿਗੁਰ ਪ੍ਰਸਾਦਿ ॥
(ਗੁਰੂ ਅਮਰਦਾਸ ਜੀ -- SGGS 1278) ਸਲੋਕ ਮਹਲਾ ੩ ॥
ਗੁਰਿ ਮਿਲਿਐ ਮਨੁ ਰਹਸੀਐ ਜਿਉ ਵੁਠੈ ਧਰਣਿ ਸੀਗਾਰੁ ॥ ਸਭ ਦਿਸੈ ਹਰੀਆਵਲੀ ਸਰ ਭਰੇ ਸੁਭਰ ਤਾਲ ॥ ਅੰਦਰੁ ਰਚੈ ਸਚ ਰੰਗਿ ਜਿਉ ਮੰਜੀਠੈ ਲਾਲੁ ॥ ਕਮਲੁ ਵਿਗਸੈ ਸਚੁ ਮਨਿ ਗੁਰ ਕੈ ਸਬਦਿ ਨਿਹਾਲੁ ॥ ਮਨਮੁਖ ਦੂਜੀ ਤਰਫ ਹੈ ਵੇਖਹੁ ਨਦਰਿ ਨਿਹਾਲਿ ॥ ਫਾਹੀ ਫਾਥੇ ਮਿਰਗ ਜਿਉ ਸਿਰਿ ਦੀਸੈ ਜਮਕਾਲੁ ॥ ਖੁਧਿਆ ਤ੍ਰਿਸਨਾ ਨਿੰਦਾ ਬੁਰੀ ਕਾਮੁ ਕ੍ਰੋਧੁ ਵਿਕਰਾਲੁ ॥ ਏਨੀ ਅਖੀ ਨਦਰਿ ਨ ਆਵਈ ਜਿਚਰੁ ਸਬਦਿ ਨ ਕਰੇ ਬੀਚਾਰੁ ॥ ਤੁਧੁ ਭਾਵੈ ਸੰਤੋਖੀਆਂ ਚੂਕੈ ਆਲ ਜੰਜਾਲੁ ॥ ਮੂਲੁ ਰਹੈ ਗੁਰੁ ਸੇਵਿਐ ਗੁਰ ਪਉੜੀ ਬੋਹਿਥੁ ॥ ਨਾਨਕ ਲਗੀ ਤਤੁ ਲੈ ਤੂੰ ਸਚਾ ਮਨਿ ਸਚੁ ॥੧॥

(ਗੁਰੂ ਨਾਨਕ ਦੇਵ ਜੀ -- SGGS 1279) ਮਹਲਾ ੧ ॥
ਹੇਕੋ ਪਾਧਰੁ ਹੇਕੁ ਦਰੁ ਗੁਰ ਪਉੜੀ ਨਿਜ ਥਾਨੁ ॥ ਰੂੜਉ ਠਾਕੁਰੁ ਨਾਨਕਾ ਸਭਿ ਸੁਖ ਸਾਚਉ ਨਾਮੁ ॥੨॥

(ਗੁਰੂ ਨਾਨਕ ਦੇਵ ਜੀ -- SGGS 1279) ਪਉੜੀ ॥
ਆਪੀਨੑੈ ਆਪੁ ਸਾਜਿ ਆਪੁ ਪਛਾਣਿਆ ॥ ਅੰਬਰੁ ਧਰਤਿ ਵਿਛੋੜਿ ਚੰਦੋਆ ਤਾਣਿਆ ॥ ਵਿਣੁ ਥੰਮ੍ਹ੍ਹਾ ਗਗਨੁ ਰਹਾਇ ਸਬਦੁ ਨੀਸਾਣਿਆ ॥ ਸੂਰਜੁ ਚੰਦੁ ਉਪਾਇ ਜੋਤਿ ਸਮਾਣਿਆ ॥ ਕੀਏ ਰਾਤਿ ਦਿਨੰਤੁ ਚੋਜ ਵਿਡਾਣਿਆ ॥ ਤੀਰਥ ਧਰਮ ਵੀਚਾਰ ਨਾਵਣ ਪੁਰਬਾਣਿਆ ॥ ਤੁਧੁ ਸਰਿ ਅਵਰੁ ਨ ਕੋਇ ਕਿ ਆਖਿ ਵਖਾਣਿਆ ॥ ਸਚੈ ਤਖਤਿ ਨਿਵਾਸੁ ਹੋਰ ਆਵਣ ਜਾਣਿਆ ॥੧॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates