ਰਾਗ ਮਾਲੀ ਗਉੜਾ - ਬਾਣੀ ਸ਼ਬਦ, Raag Mali Gaura - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਰਾਮਦਾਸ ਜੀ -- SGGS 984) ਰਾਗੁ ਮਾਲੀ ਗਉੜਾ ਮਹਲਾ ੪
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਅਨਿਕ ਜਤਨ ਕਰਿ ਰਹੇ ਹਰਿ ਅੰਤੁ ਨਾਹੀ ਪਾਇਆ ॥ ਹਰਿ ਅਗਮ ਅਗਮ ਅਗਾਧਿ ਬੋਧਿ ਆਦੇਸੁ ਹਰਿ ਪ੍ਰਭ ਰਾਇਆ ॥੧॥ ਰਹਾਉ ॥

ਕਾਮੁ ਕ੍ਰੋਧੁ ਲੋਭੁ ਮੋਹੁ ਨਿਤ ਝਗਰਤੇ ਝਗਰਾਇਆ ॥ ਹਮ ਰਾਖੁ ਰਾਖੁ ਦੀਨ ਤੇਰੇ ਹਰਿ ਸਰਨਿ ਹਰਿ ਪ੍ਰਭ ਆਇਆ ॥੧॥

ਸਰਣਾਗਤੀ ਪ੍ਰਭ ਪਾਲਤੇ ਹਰਿ ਭਗਤਿ ਵਛਲੁ ਨਾਇਆ ॥ ਪ੍ਰਹਿਲਾਦੁ ਜਨੁ ਹਰਨਾਖਿ ਪਕਰਿਆ ਹਰਿ ਰਾਖਿ ਲੀਓ ਤਰਾਇਆ ॥੨॥

ਹਰਿ ਚੇਤਿ ਰੇ ਮਨ ਮਹਲੁ ਪਾਵਣ ਸਭ ਦੂਖ ਭੰਜਨੁ ਰਾਇਆ ॥ ਭਉ ਜਨਮ ਮਰਨ ਨਿਵਾਰਿ ਠਾਕੁਰ ਹਰਿ ਗੁਰਮਤੀ ਪ੍ਰਭੁ ਪਾਇਆ ॥੩॥

ਹਰਿ ਪਤਿਤ ਪਾਵਨ ਨਾਮੁ ਸੁਆਮੀ ਭਉ ਭਗਤ ਭੰਜਨੁ ਗਾਇਆ ॥ ਹਰਿ ਹਾਰੁ ਹਰਿ ਉਰਿ ਧਾਰਿਓ ਜਨ ਨਾਨਕ ਨਾਮਿ ਸਮਾਇਆ ॥੪॥੧॥

(ਗੁਰੂ ਰਾਮਦਾਸ ਜੀ -- SGGS 984) ਮਾਲੀ ਗਉੜਾ ਮਹਲਾ ੪ ॥
ਜਪਿ ਮਨ ਰਾਮ ਨਾਮੁ ਸੁਖਦਾਤਾ ॥ ਸਤਸੰਗਤਿ ਮਿਲਿ ਹਰਿ ਸਾਦੁ ਆਇਆ ਗੁਰਮੁਖਿ ਬ੍ਰਹਮੁ ਪਛਾਤਾ ॥੧॥ ਰਹਾਉ ॥

ਵਡਭਾਗੀ ਗੁਰ ਦਰਸਨੁ ਪਾਇਆ ਗੁਰਿ ਮਿਲਿਐ ਹਰਿ ਪ੍ਰਭੁ ਜਾਤਾ ॥ ਦੁਰਮਤਿ ਮੈਲੁ ਗਈ ਸਭ ਨੀਕਰਿ ਹਰਿ ਅੰਮ੍ਰਿਤਿ ਹਰਿ ਸਰਿ ਨਾਤਾ ॥੧॥

ਧਨੁ ਧਨੁ ਸਾਧ ਜਿਨੑੀ ਹਰਿ ਪ੍ਰਭੁ ਪਾਇਆ ਤਿਨੑ ਪੂਛਉ ਹਰਿ ਕੀ ਬਾਤਾ ॥ ਪਾਇ ਲਗਉ ਨਿਤ ਕਰਉ ਜੁਦਰੀਆ ਹਰਿ ਮੇਲਹੁ ਕਰਮਿ ਬਿਧਾਤਾ ॥੨॥

ਲਿਲਾਟ ਲਿਖੇ ਪਾਇਆ ਗੁਰੁ ਸਾਧੂ ਗੁਰ ਬਚਨੀ ਮਨੁ ਤਨੁ ਰਾਤਾ ॥ ਹਰਿ ਪ੍ਰਭ ਆਇ ਮਿਲੇ ਸੁਖੁ ਪਾਇਆ ਸਭ ਕਿਲਵਿਖ ਪਾਪ ਗਵਾਤਾ ॥੩॥

ਰਾਮ ਰਸਾਇਣੁ ਜਿਨੑ ਗੁਰਮਤਿ ਪਾਇਆ ਤਿਨੑ ਕੀ ਊਤਮ ਬਾਤਾ ॥ ਤਿਨ ਕੀ ਪੰਕ ਪਾਈਐ ਵਡਭਾਗੀ ਜਨ ਨਾਨਕੁ ਚਰਨਿ ਪਰਾਤਾ ॥੪॥੨॥

(ਗੁਰੂ ਰਾਮਦਾਸ ਜੀ -- SGGS 985) ਮਾਲੀ ਗਉੜਾ ਮਹਲਾ ੪ ॥
ਸਭਿ ਸਿਧ ਸਾਧਿਕ ਮੁਨਿ ਜਨਾ ਮਨਿ ਭਾਵਨੀ ਹਰਿ ਧਿਆਇਓ ॥ ਅਪਰੰਪਰੋ ਪਾਰਬ੍ਰਹਮੁ ਸੁਆਮੀ ਹਰਿ ਅਲਖੁ ਗੁਰੂ ਲਖਾਇਓ ॥੧॥ ਰਹਾਉ ॥

ਹਮ ਨੀਚ ਮਧਿਮ ਕਰਮ ਕੀਏ ਨਹੀ ਚੇਤਿਓ ਹਰਿ ਰਾਇਓ ॥ ਹਰਿ ਆਨਿ ਮੇਲਿਓ ਸਤਿਗੁਰੂ ਖਿਨੁ ਬੰਧ ਮੁਕਤਿ ਕਰਾਇਓ ॥੧॥

ਪ੍ਰਭਿ ਮਸਤਕੇ ਧੁਰਿ ਲੀਖਿਆ ਗੁਰਮਤੀ ਹਰਿ ਲਿਵ ਲਾਇਓ ॥ ਪੰਚ ਸਬਦ ਦਰਗਹ ਬਾਜਿਆ ਹਰਿ ਮਿਲਿਓ ਮੰਗਲੁ ਗਾਇਓ ॥੨॥

ਪਤਿਤ ਪਾਵਨੁ ਨਾਮੁ ਨਰਹਰਿ ਮੰਦਭਾਗੀਆਂ ਨਹੀ ਭਾਇਓ ॥ ਤੇ ਗਰਭ ਜੋਨੀ ਗਾਲੀਅਹਿ ਜਿਉ ਲੋਨੁ ਜਲਹਿ ਗਲਾਇਓ ॥੩॥

ਮਤਿ ਦੇਹਿ ਹਰਿ ਪ੍ਰਭ ਅਗਮ ਠਾਕੁਰ ਗੁਰ ਚਰਨ ਮਨੁ ਮੈ ਲਾਇਓ ॥ ਹਰਿ ਰਾਮ ਨਾਮੈ ਰਹਉ ਲਾਗੋ ਜਨ ਨਾਨਕ ਨਾਮਿ ਸਮਾਇਓ ॥੪॥੩॥

(ਗੁਰੂ ਰਾਮਦਾਸ ਜੀ -- SGGS 985) ਮਾਲੀ ਗਉੜਾ ਮਹਲਾ ੪ ॥
ਮੇਰਾ ਮਨੁ ਰਾਮ ਨਾਮਿ ਰਸਿ ਲਾਗਾ ॥ ਕਮਲ ਪ੍ਰਗਾਸੁ ਭਇਆ ਗੁਰੁ ਪਾਇਆ ਹਰਿ ਜਪਿਓ ਭ੍ਰਮੁ ਭਉ ਭਾਗਾ ॥੧॥ ਰਹਾਉ ॥

ਭੈ ਭਾਇ ਭਗਤਿ ਲਾਗੋ ਮੇਰਾ ਹੀਅਰਾ ਮਨੁ ਸੋਇਓ ਗੁਰਮਤਿ ਜਾਗਾ ॥ ਕਿਲਬਿਖ ਖੀਨ ਭਏ ਸਾਂਤਿ ਆਈ ਹਰਿ ਉਰ ਧਾਰਿਓ ਵਡਭਾਗਾ ॥੧॥

ਮਨਮੁਖੁ ਰੰਗੁ ਕਸੁੰਭੁ ਹੈ ਕਚੂਆ ਜਿਉ ਕੁਸਮ ਚਾਰਿ ਦਿਨ ਚਾਗਾ ॥ ਖਿਨ ਮਹਿ ਬਿਨਸਿ ਜਾਇ ਪਰਤਾਪੈ ਡੰਡੁ ਧਰਮ ਰਾਇ ਕਾ ਲਾਗਾ ॥੨॥

ਸਤਸੰਗਤਿ ਪ੍ਰੀਤਿ ਸਾਧ ਅਤਿ ਗੂੜੀ ਜਿਉ ਰੰਗੁ ਮਜੀਠ ਬਹੁ ਲਾਗਾ ॥ ਕਾਇਆ ਕਾਪਰੁ ਚੀਰ ਬਹੁ ਫਾਰੇ ਹਰਿ ਰੰਗੁ ਨ ਲਹੈ ਸਭਾਗਾ ॥੩॥

ਹਰਿ ਚਾਰ੍ਹਿਓ ਰੰਗੁ ਮਿਲੈ ਗੁਰੁ ਸੋਭਾ ਹਰਿ ਰੰਗਿ ਚਲੂਲੈ ਰਾਂਗਾ ॥ ਜਨ ਨਾਨਕੁ ਤਿਨ ਕੇ ਚਰਨ ਪਖਾਰੈ ਜੋ ਹਰਿ ਚਰਨੀ ਜਨੁ ਲਾਗਾ ॥੪॥੪॥

(ਗੁਰੂ ਰਾਮਦਾਸ ਜੀ -- SGGS 985) ਮਾਲੀ ਗਉੜਾ ਮਹਲਾ ੪ ॥
ਮੇਰੇ ਮਨ ਭਜੁ ਹਰਿ ਹਰਿ ਨਾਮੁ ਗੁਪਾਲਾ ॥ ਮੇਰਾ ਮਨੁ ਤਨੁ ਲੀਨੁ ਭਇਆ ਰਾਮ ਨਾਮੈ ਮਤਿ ਗੁਰਮਤਿ ਰਾਮ ਰਸਾਲਾ ॥੧॥ ਰਹਾਉ ॥

ਗੁਰਮਤਿ ਨਾਮੁ ਧਿਆਈਐ ਹਰਿ ਹਰਿ ਮਨਿ ਜਪੀਐ ਹਰਿ ਜਪਮਾਲਾ ॥ ਜਿਨੑ ਕੈ ਮਸਤਕਿ ਲੀਖਿਆ ਹਰਿ ਮਿਲਿਆ ਹਰਿ ਬਨਮਾਲਾ ॥੧॥

ਜਿਨੑ ਹਰਿ ਨਾਮੁ ਧਿਆਇਆ ਤਿਨੑ ਚੂਕੇ ਸਰਬ ਜੰਜਾਲਾ ॥ ਤਿਨੑ ਜਮੁ ਨੇੜਿ ਨ ਆਵਈ ਗੁਰਿ ਰਾਖੇ ਹਰਿ ਰਖਵਾਲਾ ॥੨॥

ਹਮ ਬਾਰਿਕ ਕਿਛੂ ਨ ਜਾਣਹੂ ਹਰਿ ਮਾਤ ਪਿਤਾ ਪ੍ਰਤਿਪਾਲਾ ॥ ਕਰੁ ਮਾਇਆ ਅਗਨਿ ਨਿਤ ਮੇਲਤੇ ਗੁਰਿ ਰਾਖੇ ਦੀਨ ਦਇਆਲਾ ॥੩॥

ਬਹੁ ਮੈਲੇ ਨਿਰਮਲ ਹੋਇਆ ਸਭ ਕਿਲਬਿਖ ਹਰਿ ਜਸਿ ਜਾਲਾ ॥ ਮਨਿ ਅਨਦੁ ਭਇਆ ਗੁਰੁ ਪਾਇਆ ਜਨ ਨਾਨਕ ਸਬਦਿ ਨਿਹਾਲਾ ॥੪॥੫॥

(ਗੁਰੂ ਰਾਮਦਾਸ ਜੀ -- SGGS 985) ਮਾਲੀ ਗਉੜਾ ਮਹਲਾ ੪ ॥
ਮੇਰੇ ਮਨ ਹਰਿ ਭਜੁ ਸਭ ਕਿਲਬਿਖ ਕਾਟ ॥ ਹਰਿ ਹਰਿ ਉਰ ਧਾਰਿਓ ਗੁਰਿ ਪੂਰੈ ਮੇਰਾ ਸੀਸੁ ਕੀਜੈ ਗੁਰ ਵਾਟ ॥੧॥ ਰਹਾਉ ॥

ਮੇਰੇ ਹਰਿ ਪ੍ਰਭ ਕੀ ਮੈ ਬਾਤ ਸੁਨਾਵੈ ਤਿਸੁ ਮਨੁ ਦੇਵਉ ਕਟਿ ਕਾਟ ॥ ਹਰਿ ਸਾਜਨੁ ਮੇਲਿਓ ਗੁਰਿ ਪੂਰੈ ਗੁਰ ਬਚਨਿ ਬਿਕਾਨੋ ਹਟਿ ਹਾਟ ॥੧॥

ਮਕਰ ਪ੍ਰਾਗਿ ਦਾਨੁ ਬਹੁ ਕੀਆ ਸਰੀਰੁ ਦੀਓ ਅਧ ਕਾਟਿ ॥ ਬਿਨੁ ਹਰਿ ਨਾਮ ਕੋ ਮੁਕਤਿ ਨ ਪਾਵੈ ਬਹੁ ਕੰਚਨੁ ਦੀਜੈ ਕਟਿ ਕਾਟ ॥੨॥

ਹਰਿ ਕੀਰਤਿ ਗੁਰਮਤਿ ਜਸੁ ਗਾਇਓ ਮਨਿ ਉਘਰੇ ਕਪਟ ਕਪਾਟ ॥ ਤ੍ਰਿਕੁਟੀ ਫੋਰਿ ਭਰਮੁ ਭਉ ਭਾਗਾ ਲਜ ਭਾਨੀ ਮਟੁਕੀ ਮਾਟ ॥੩॥

ਕਲਜੁਗਿ ਗੁਰੁ ਪੂਰਾ ਤਿਨ ਪਾਇਆ ਜਿਨ ਧੁਰਿ ਮਸਤਕਿ ਲਿਖੇ ਲਿਲਾਟ ॥ ਜਨ ਨਾਨਕ ਰਸੁ ਅੰਮ੍ਰਿਤੁ ਪੀਆ ਸਭ ਲਾਥੀ ਭੂਖ ਤਿਖਾਟ ॥੪॥੬॥ ਛਕਾ ੧ ॥

(ਗੁਰੂ ਅਰਜਨ ਦੇਵ ਜੀ -- SGGS 986) ਮਾਲੀ ਗਉੜਾ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਰੇ ਮਨ ਟਹਲ ਹਰਿ ਸੁਖ ਸਾਰ ॥ ਅਵਰ ਟਹਲਾ ਝੂਠੀਆ ਨਿਤ ਕਰੈ ਜਮੁ ਸਿਰਿ ਮਾਰ ॥੧॥ ਰਹਾਉ ॥

ਜਿਨਾ ਮਸਤਕਿ ਲੀਖਿਆ ਤੇ ਮਿਲੇ ਸੰਗਾਰ ॥ ਸੰਸਾਰੁ ਭਉਜਲੁ ਤਾਰਿਆ ਹਰਿ ਸੰਤ ਪੁਰਖ ਅਪਾਰ ॥੧॥

ਨਿਤ ਚਰਨ ਸੇਵਹੁ ਸਾਧ ਕੇ ਤਜਿ ਲੋਭ ਮੋਹ ਬਿਕਾਰ ॥ ਸਭ ਤਜਹੁ ਦੂਜੀ ਆਸੜੀ ਰਖੁ ਆਸ ਇਕ ਨਿਰੰਕਾਰ ॥੨॥

ਇਕਿ ਭਰਮਿ ਭੂਲੇ ਸਾਕਤਾ ਬਿਨੁ ਗੁਰ ਅੰਧ ਅੰਧਾਰ ॥ ਧੁਰਿ ਹੋਵਨਾ ਸੁ ਹੋਇਆ ਕੋ ਨ ਮੇਟਣਹਾਰ ॥੩॥

ਅਗਮ ਰੂਪੁ ਗੋਬਿੰਦ ਕਾ ਅਨਿਕ ਨਾਮ ਅਪਾਰ ॥ ਧਨੁ ਧੰਨੁ ਤੇ ਜਨ ਨਾਨਕਾ ਜਿਨ ਹਰਿ ਨਾਮਾ ਉਰਿ ਧਾਰ ॥੪॥੧॥

(ਗੁਰੂ ਅਰਜਨ ਦੇਵ ਜੀ -- SGGS 986) ਮਾਲੀ ਗਉੜਾ ਮਹਲਾ ੫ ॥
ਰਾਮ ਨਾਮ ਕਉ ਨਮਸਕਾਰ ॥ ਜਾਸੁ ਜਪਤ ਹੋਵਤ ਉਧਾਰ ॥੧॥ ਰਹਾਉ ॥

ਜਾ ਕੈ ਸਿਮਰਨਿ ਮਿਟਹਿ ਧੰਧ ॥ ਜਾ ਕੈ ਸਿਮਰਨਿ ਛੂਟਹਿ ਬੰਧ ॥ ਜਾ ਕੈ ਸਿਮਰਨਿ ਮੂਰਖ ਚਤੁਰ ॥ ਜਾ ਕੈ ਸਿਮਰਨਿ ਕੁਲਹ ਉਧਰ ॥੧॥

ਜਾ ਕੈ ਸਿਮਰਨਿ ਭਉ ਦੁਖ ਹਰੈ ॥ ਜਾ ਕੈ ਸਿਮਰਨਿ ਅਪਦਾ ਟਰੈ ॥ ਜਾ ਕੈ ਸਿਮਰਨਿ ਮੁਚਤ ਪਾਪ ॥ ਜਾ ਕੈ ਸਿਮਰਨਿ ਨਹੀ ਸੰਤਾਪ ॥੨॥

ਜਾ ਕੈ ਸਿਮਰਨਿ ਰਿਦ ਬਿਗਾਸ ॥ ਜਾ ਕੈ ਸਿਮਰਨਿ ਕਵਲਾ ਦਾਸਿ ॥ ਜਾ ਕੈ ਸਿਮਰਨਿ ਨਿਧਿ ਨਿਧਾਨ ॥ ਜਾ ਕੈ ਸਿਮਰਨਿ ਤਰੇ ਨਿਦਾਨ ॥੩॥

ਪਤਿਤ ਪਾਵਨੁ ਨਾਮੁ ਹਰੀ ॥ ਕੋਟਿ ਭਗਤ ਉਧਾਰੁ ਕਰੀ ॥ ਹਰਿ ਦਾਸ ਦਾਸਾ ਦੀਨੁ ਸਰਨ ॥ ਨਾਨਕ ਮਾਥਾ ਸੰਤ ਚਰਨ ॥੪॥੨॥

(ਗੁਰੂ ਅਰਜਨ ਦੇਵ ਜੀ -- SGGS 986) ਮਾਲੀ ਗਉੜਾ ਮਹਲਾ ੫ ॥
ਐਸੋ ਸਹਾਈ ਹਰਿ ਕੋ ਨਾਮ ॥ ਸਾਧਸੰਗਤਿ ਭਜੁ ਪੂਰਨ ਕਾਮ ॥੧॥ ਰਹਾਉ ॥

ਬੂਡਤ ਕਉ ਜੈਸੇ ਬੇੜੀ ਮਿਲਤ ॥ ਬੂਝਤ ਦੀਪਕ ਮਿਲਤ ਤਿਲਤ ॥ ਜਲਤ ਅਗਨੀ ਮਿਲਤ ਨੀਰ ॥ ਜੈਸੇ ਬਾਰਿਕ ਮੁਖਹਿ ਖੀਰ ॥੧॥

ਜੈਸੇ ਰਣ ਮਹਿ ਸਖਾ ਭ੍ਰਾਤ ॥ ਜੈਸੇ ਭੂਖੇ ਭੋਜਨ ਮਾਤ ॥ ਜੈਸੇ ਕਿਰਖਹਿ ਬਰਸ ਮੇਘ ॥ ਜੈਸੇ ਪਾਲਨ ਸਰਨਿ ਸੇਂਘ ॥੨॥

ਗਰੁੜ ਮੁਖਿ ਨਹੀ ਸਰਪ ਤ੍ਰਾਸ ॥ ਸੂਆ ਪਿੰਜਰਿ ਨਹੀ ਖਾਇ ਬਿਲਾਸੁ ॥ ਜੈਸੋ ਆਂਡੋ ਹਿਰਦੇ ਮਾਹਿ ॥ ਜੈਸੋ ਦਾਨੋ ਚਕੀ ਦਰਾਹਿ ॥੩॥

ਬਹੁਤੁ ਓਪਮਾ ਥੋਰ ਕਹੀ ॥ ਹਰਿ ਅਗਮ ਅਗਮ ਅਗਾਧਿ ਤੁਹੀ ॥ ਊਚ ਮੂਚੌ ਬਹੁ ਅਪਾਰ ॥ ਸਿਮਰਤ ਨਾਨਕ ਤਰੇ ਸਾਰ ॥੪॥੩॥

(ਗੁਰੂ ਅਰਜਨ ਦੇਵ ਜੀ -- SGGS 987) ਮਾਲੀ ਗਉੜਾ ਮਹਲਾ ੫ ॥
ਇਹੀ ਹਮਾਰੈ ਸਫਲ ਕਾਜ ॥ ਅਪੁਨੇ ਦਾਸ ਕਉ ਲੇਹੁ ਨਿਵਾਜਿ ॥੧॥ ਰਹਾਉ ॥

ਚਰਨ ਸੰਤਹ ਮਾਥ ਮੋਰ ॥ ਨੈਨਿ ਦਰਸੁ ਪੇਖਉ ਨਿਸਿ ਭੋਰ ॥ ਹਸਤ ਹਮਰੇ ਸੰਤ ਟਹਲ ॥ ਪ੍ਰਾਨ ਮਨੁ ਧਨੁ ਸੰਤ ਬਹਲ ॥੧॥

ਸੰਤਸੰਗਿ ਮੇਰੇ ਮਨ ਕੀ ਪ੍ਰੀਤਿ ॥ ਸੰਤ ਗੁਨ ਬਸਹਿ ਮੇਰੈ ਚੀਤਿ ॥ ਸੰਤ ਆਗਿਆ ਮਨਹਿ ਮੀਠ ॥ ਮੇਰਾ ਕਮਲੁ ਬਿਗਸੈ ਸੰਤ ਡੀਠ ॥੨॥

ਸੰਤਸੰਗਿ ਮੇਰਾ ਹੋਇ ਨਿਵਾਸੁ ॥ ਸੰਤਨ ਕੀ ਮੋਹਿ ਬਹੁਤੁ ਪਿਆਸ ॥ ਸੰਤ ਬਚਨ ਮੇਰੇ ਮਨਹਿ ਮੰਤ ॥ ਸੰਤ ਪ੍ਰਸਾਦਿ ਮੇਰੇ ਬਿਖੈ ਹੰਤ ॥੩॥

ਮੁਕਤਿ ਜੁਗਤਿ ਏਹਾ ਨਿਧਾਨ ॥ ਪ੍ਰਭ ਦਇਆਲ ਮੋਹਿ ਦੇਵਹੁ ਦਾਨ ॥ ਨਾਨਕ ਕਉ ਪ੍ਰਭ ਦਇਆ ਧਾਰਿ ॥ ਚਰਨ ਸੰਤਨ ਕੇ ਮੇਰੇ ਰਿਦੇ ਮਝਾਰਿ ॥੪॥੪॥

(ਗੁਰੂ ਅਰਜਨ ਦੇਵ ਜੀ -- SGGS 987) ਮਾਲੀ ਗਉੜਾ ਮਹਲਾ ੫ ॥
ਸਭ ਕੈ ਸੰਗੀ ਨਾਹੀ ਦੂਰਿ ॥ ਕਰਨ ਕਰਾਵਨ ਹਾਜਰਾ ਹਜੂਰਿ ॥੧॥ ਰਹਾਉ ॥

ਸੁਨਤ ਜੀਓ ਜਾਸੁ ਨਾਮੁ ॥ ਦੁਖ ਬਿਨਸੇ ਸੁਖ ਕੀਓ ਬਿਸ੍ਰਾਮੁ ॥ ਸਗਲ ਨਿਧਿ ਹਰਿ ਹਰਿ ਹਰੇ ॥ ਮੁਨਿ ਜਨ ਤਾ ਕੀ ਸੇਵ ਕਰੇ ॥੧॥

ਜਾ ਕੈ ਘਰਿ ਸਗਲੇ ਸਮਾਹਿ ॥ ਜਿਸ ਤੇ ਬਿਰਥਾ ਕੋਇ ਨਾਹਿ ॥ ਜੀਅ ਜੰਤ੍ਰ ਕਰੇ ਪ੍ਰਤਿਪਾਲ ॥ ਸਦਾ ਸਦਾ ਸੇਵਹੁ ਕਿਰਪਾਲ ॥੨॥

ਸਦਾ ਧਰਮੁ ਜਾ ਕੈ ਦੀਬਾਣਿ ॥ ਬੇਮੁਹਤਾਜ ਨਹੀ ਕਿਛੁ ਕਾਣਿ ॥ ਸਭ ਕਿਛੁ ਕਰਨਾ ਆਪਨ ਆਪਿ ॥ ਰੇ ਮਨ ਮੇਰੇ ਤੂ ਤਾ ਕਉ ਜਾਪਿ ॥੩॥

ਸਾਧਸੰਗਤਿ ਕਉ ਹਉ ਬਲਿਹਾਰ ॥ ਜਾਸੁ ਮਿਲਿ ਹੋਵੈ ਉਧਾਰੁ ॥ ਨਾਮ ਸੰਗਿ ਮਨ ਤਨਹਿ ਰਾਤ ॥ ਨਾਨਕ ਕਉ ਪ੍ਰਭਿ ਕਰੀ ਦਾਤਿ ॥੪॥੫॥

(ਗੁਰੂ ਅਰਜਨ ਦੇਵ ਜੀ -- SGGS 987) ਮਾਲੀ ਗਉੜਾ ਮਹਲਾ ੫ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਹਰਿ ਸਮਰਥ ਕੀ ਸਰਨਾ ॥ ਜੀਉ ਪਿੰਡੁ ਧਨੁ ਰਾਸਿ ਮੇਰੀ ਪ੍ਰਭ ਏਕ ਕਾਰਨ ਕਰਨਾ ॥੧॥ ਰਹਾਉ ॥

ਸਿਮਰਿ ਸਿਮਰਿ ਸਦਾ ਸੁਖੁ ਪਾਈਐ ਜੀਵਣੈ ਕਾ ਮੂਲੁ ॥ ਰਵਿ ਰਹਿਆ ਸਰਬਤ ਠਾਈ ਸੂਖਮੋ ਅਸਥੂਲ ॥੧॥

ਆਲ ਜਾਲ ਬਿਕਾਰ ਤਜਿ ਸਭਿ ਹਰਿ ਗੁਨਾ ਨਿਤਿ ਗਾਉ ॥ ਕਰ ਜੋੜਿ ਨਾਨਕੁ ਦਾਨੁ ਮਾਂਗੈ ਦੇਹੁ ਅਪਨਾ ਨਾਉ ॥੨॥੧॥੬॥

(ਗੁਰੂ ਅਰਜਨ ਦੇਵ ਜੀ -- SGGS 988) ਮਾਲੀ ਗਉੜਾ ਮਹਲਾ ੫ ॥
ਪ੍ਰਭ ਸਮਰਥ ਦੇਵ ਅਪਾਰ ॥ ਕਉਨੁ ਜਾਨੈ ਚਲਿਤ ਤੇਰੇ ਕਿਛੁ ਅੰਤੁ ਨਾਹੀ ਪਾਰ ॥੧॥ ਰਹਾਉ ॥

ਇਕ ਖਿਨਹਿ ਥਾਪਿ ਉਥਾਪਦਾ ਘੜਿ ਭੰਨਿ ਕਰਨੈਹਾਰੁ ॥ ਜੇਤ ਕੀਨ ਉਪਾਰਜਨਾ ਪ੍ਰਭੁ ਦਾਨੁ ਦੇਇ ਦਾਤਾਰ ॥੧॥

ਹਰਿ ਸਰਨਿ ਆਇਓ ਦਾਸੁ ਤੇਰਾ ਪ੍ਰਭ ਊਚ ਅਗਮ ਮੁਰਾਰ ॥ ਕਢਿ ਲੇਹੁ ਭਉਜਲ ਬਿਖਮ ਤੇ ਜਨੁ ਨਾਨਕੁ ਸਦ ਬਲਿਹਾਰ ॥੨॥੨॥੭॥

(ਗੁਰੂ ਅਰਜਨ ਦੇਵ ਜੀ -- SGGS 988) ਮਾਲੀ ਗਉੜਾ ਮਹਲਾ ੫ ॥
ਮਨਿ ਤਨਿ ਬਸਿ ਰਹੇ ਗੋਪਾਲ ॥ ਦੀਨ ਬਾਂਧਵ ਭਗਤਿ ਵਛਲ ਸਦਾ ਸਦਾ ਕ੍ਰਿਪਾਲ ॥੧॥ ਰਹਾਉ ॥

ਆਦਿ ਅੰਤੇ ਮਧਿ ਤੂਹੈ ਪ੍ਰਭ ਬਿਨਾ ਨਾਹੀ ਕੋਇ ॥ ਪੂਰਿ ਰਹਿਆ ਸਗਲ ਮੰਡਲ ਏਕੁ ਸੁਆਮੀ ਸੋਇ ॥੧॥

ਕਰਨਿ ਹਰਿ ਜਸੁ ਨੇਤ੍ਰ ਦਰਸਨੁ ਰਸਨਿ ਹਰਿ ਗੁਨ ਗਾਉ ॥ ਬਲਿਹਾਰਿ ਜਾਏ ਸਦਾ ਨਾਨਕੁ ਦੇਹੁ ਅਪਣਾ ਨਾਉ ॥੨॥੩॥੮॥੬॥੧੪॥

(ਭਗਤ ਨਾਮਦੇਵ ਜੀ -- SGGS 988) ਮਾਲੀ ਗਉੜਾ ਬਾਣੀ ਭਗਤ ਨਾਮਦੇਵ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਧਨਿ ਧੰਨਿ ਓ ਰਾਮ ਬੇਨੁ ਬਾਜੈ ॥ ਮਧੁਰ ਮਧੁਰ ਧੁਨਿ ਅਨਹਤ ਗਾਜੈ ॥੧॥ ਰਹਾਉ ॥

ਧਨਿ ਧਨਿ ਮੇਘਾ ਰੋਮਾਵਲੀ ॥ ਧਨਿ ਧਨਿ ਕ੍ਰਿਸਨ ਓਢੈ ਕਾਂਬਲੀ ॥੧॥

ਧਨਿ ਧਨਿ ਤੂ ਮਾਤਾ ਦੇਵਕੀ ॥ ਜਿਹ ਗ੍ਰਿਹ ਰਮਈਆ ਕਵਲਾਪਤੀ ॥੨॥

ਧਨਿ ਧਨਿ ਬਨ ਖੰਡ ਬਿੰਦ੍ਰਾਬਨਾ ॥ ਜਹ ਖੇਲੈ ਸ੍ਰੀ ਨਾਰਾਇਨਾ ॥੩॥

ਬੇਨੁ ਬਜਾਵੈ ਗੋਧਨੁ ਚਰੈ ॥ ਨਾਮੇ ਕਾ ਸੁਆਮੀ ਆਨਦ ਕਰੈ ॥੪॥੧॥

(ਭਗਤ ਨਾਮਦੇਵ ਜੀ -- SGGS 988) ਮੇਰੋ ਬਾਪੁ ਮਾਧਉ ਤੂ ਧਨੁ ਕੇਸੌ ਸਾਂਵਲੀਓ ਬੀਠੁਲਾਇ ॥੧॥ ਰਹਾਉ ॥

ਕਰ ਧਰੇ ਚਕ੍ਰ ਬੈਕੁੰਠ ਤੇ ਆਏ ਗਜ ਹਸਤੀ ਕੇ ਪ੍ਰਾਨ ਉਧਾਰੀਅਲੇ ॥ ਦੁਹਸਾਸਨ ਕੀ ਸਭਾ ਦ੍ਰੋਪਤੀ ਅੰਬਰ ਲੇਤ ਉਬਾਰੀਅਲੇ ॥੧॥

ਗੋਤਮ ਨਾਰਿ ਅਹਲਿਆ ਤਾਰੀ ਪਾਵਨ ਕੇਤਕ ਤਾਰੀਅਲੇ ॥ ਐਸਾ ਅਧਮੁ ਅਜਾਤਿ ਨਾਮਦੇਉ ਤਉ ਸਰਨਾਗਤਿ ਆਈਅਲੇ ॥੨॥੨॥

(ਭਗਤ ਨਾਮਦੇਵ ਜੀ -- SGGS 988) ਸਭੈ ਘਟ ਰਾਮੁ ਬੋਲੈ ਰਾਮਾ ਬੋਲੈ ॥ ਰਾਮ ਬਿਨਾ ਕੋ ਬੋਲੈ ਰੇ ॥੧॥ ਰਹਾਉ ॥

ਏਕਲ ਮਾਟੀ ਕੁੰਜਰ ਚੀਟੀ ਭਾਜਨ ਹੈਂ ਬਹੁ ਨਾਨਾ ਰੇ ॥ ਅਸਥਾਵਰ ਜੰਗਮ ਕੀਟ ਪਤੰਗਮ ਘਟਿ ਘਟਿ ਰਾਮੁ ਸਮਾਨਾ ਰੇ ॥੧॥

ਏਕਲ ਚਿੰਤਾ ਰਾਖੁ ਅਨੰਤਾ ਅਉਰ ਤਜਹੁ ਸਭ ਆਸਾ ਰੇ ॥ ਪ੍ਰਣਵੈ ਨਾਮਾ ਭਏ ਨਿਹਕਾਮਾ ਕੋ ਠਾਕੁਰੁ ਕੋ ਦਾਸਾ ਰੇ ॥੨॥੩॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates