ਰਾਗ ਮਾਰੂ - ਬਾਣੀ ਸ਼ਬਦ, Raag Maru - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਨਾਨਕ ਦੇਵ ਜੀ -- SGGS 989) ਰਾਗੁ ਮਾਰੂ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਸਲੋਕੁ ॥
ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥

ਸਬਦ ॥
ਪਿਛਹੁ ਰਾਤੀ ਸਦੜਾ ਨਾਮੁ ਖਸਮ ਕਾ ਲੇਹਿ ॥ ਖੇਮੇ ਛਤ੍ਰ ਸਰਾਇਚੇ ਦਿਸਨਿ ਰਥ ਪੀੜੇ ॥ ਜਿਨੀ ਤੇਰਾ ਨਾਮੁ ਧਿਆਇਆ ਤਿਨ ਕਉ ਸਦਿ ਮਿਲੇ ॥੧॥

ਬਾਬਾ ਮੈ ਕਰਮਹੀਣ ਕੂੜਿਆਰ ॥ ਨਾਮੁ ਨ ਪਾਇਆ ਤੇਰਾ ਅੰਧਾ ਭਰਮਿ ਭੂਲਾ ਮਨੁ ਮੇਰਾ ॥੧॥ ਰਹਾਉ ॥

ਸਾਦ ਕੀਤੇ ਦੁਖ ਪਰਫੁੜੇ ਪੂਰਬਿ ਲਿਖੇ ਮਾਇ ॥ ਸੁਖ ਥੋੜੇ ਦੁਖ ਅਗਲੇ ਦੂਖੇ ਦੂਖਿ ਵਿਹਾਇ ॥੨॥

ਵਿਛੁੜਿਆ ਕਾ ਕਿਆ ਵੀਛੁੜੈ ਮਿਲਿਆ ਕਾ ਕਿਆ ਮੇਲੁ ॥ ਸਾਹਿਬੁ ਸੋ ਸਾਲਾਹੀਐ ਜਿਨਿ ਕਰਿ ਦੇਖਿਆ ਖੇਲੁ ॥੩॥

ਸੰਜੋਗੀ ਮੇਲਾਵੜਾ ਇਨਿ ਤਨਿ ਕੀਤੇ ਭੋਗ ॥ ਵਿਜੋਗੀ ਮਿਲਿ ਵਿਛੁੜੇ ਨਾਨਕ ਭੀ ਸੰਜੋਗ ॥੪॥੧॥

(ਗੁਰੂ ਨਾਨਕ ਦੇਵ ਜੀ -- SGGS 989) ਮਾਰੂ ਮਹਲਾ ੧ ॥
ਮਿਲਿ ਮਾਤ ਪਿਤਾ ਪਿੰਡੁ ਕਮਾਇਆ ॥ ਤਿਨਿ ਕਰਤੈ ਲੇਖੁ ਲਿਖਾਇਆ ॥ ਲਿਖੁ ਦਾਤਿ ਜੋਤਿ ਵਡਿਆਈ ॥ ਮਿਲਿ ਮਾਇਆ ਸੁਰਤਿ ਗਵਾਈ ॥੧॥

ਮੂਰਖ ਮਨ ਕਾਹੇ ਕਰਸਹਿ ਮਾਣਾ ॥ ਉਠਿ ਚਲਣਾ ਖਸਮੈ ਭਾਣਾ ॥੧॥ ਰਹਾਉ ॥

ਤਜਿ ਸਾਦ ਸਹਜ ਸੁਖੁ ਹੋਈ ॥ ਘਰ ਛਡਣੇ ਰਹੈ ਨ ਕੋਈ ॥ ਕਿਛੁ ਖਾਜੈ ਕਿਛੁ ਧਰਿ ਜਾਈਐ ॥ ਜੇ ਬਾਹੁੜਿ ਦੁਨੀਆ ਆਈਐ ॥੨॥

ਸਜੁ ਕਾਇਆ ਪਟੁ ਹਢਾਏ ॥ ਫੁਰਮਾਇਸਿ ਬਹੁਤੁ ਚਲਾਏ ॥ ਕਰਿ ਸੇਜ ਸੁਖਾਲੀ ਸੋਵੈ ॥ ਹਥੀ ਪਉਦੀ ਕਾਹੇ ਰੋਵੈ ॥੩॥

ਘਰ ਘੁੰਮਣਵਾਣੀ ਭਾਈ ॥ ਪਾਪ ਪਥਰ ਤਰਣੁ ਨ ਜਾਈ ॥ ਭਉ ਬੇੜਾ ਜੀਉ ਚੜਾਊ ॥ ਕਹੁ ਨਾਨਕ ਦੇਵੈ ਕਾਹੂ ॥੪॥੨॥

(ਗੁਰੂ ਨਾਨਕ ਦੇਵ ਜੀ -- SGGS 990) ਮਾਰੂ ਮਹਲਾ ੧ ਘਰੁ ੧ ॥
ਕਰਣੀ ਕਾਗਦੁ ਮਨੁ ਮਸਵਾਣੀ ਬੁਰਾ ਭਲਾ ਦੁਇ ਲੇਖ ਪਏ ॥ ਜਿਉ ਜਿਉ ਕਿਰਤੁ ਚਲਾਏ ਤਿਉ ਚਲੀਐ ਤਉ ਗੁਣ ਨਾਹੀ ਅੰਤੁ ਹਰੇ ॥੧॥

ਚਿਤ ਚੇਤਸਿ ਕੀ ਨਹੀ ਬਾਵਰਿਆ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥

ਜਾਲੀ ਰੈਨਿ ਜਾਲੁ ਦਿਨੁ ਹੂਆ ਜੇਤੀ ਘੜੀ ਫਾਹੀ ਤੇਤੀ ॥ ਰਸਿ ਰਸਿ ਚੋਗ ਚੁਗਹਿ ਨਿਤ ਫਾਸਹਿ ਛੂਟਸਿ ਮੂੜੇ ਕਵਨ ਗੁਣੀ ॥੨॥

ਕਾਇਆ ਆਰਣੁ ਮਨੁ ਵਿਚਿ ਲੋਹਾ ਪੰਚ ਅਗਨਿ ਤਿਤੁ ਲਾਗਿ ਰਹੀ ॥ ਕੋਇਲੇ ਪਾਪ ਪੜੇ ਤਿਸੁ ਊਪਰਿ ਮਨੁ ਜਲਿਆ ਸੰਨੑੀ ਚਿੰਤ ਭਈ ॥੩॥

ਭਇਆ ਮਨੂਰੁ ਕੰਚਨੁ ਫਿਰਿ ਹੋਵੈ ਜੇ ਗੁਰੁ ਮਿਲੈ ਤਿਨੇਹਾ ॥ ਏਕੁ ਨਾਮੁ ਅੰਮ੍ਰਿਤੁ ਓਹੁ ਦੇਵੈ ਤਉ ਨਾਨਕ ਤ੍ਰਿਸਟਸਿ ਦੇਹਾ ॥੪॥੩॥

(ਗੁਰੂ ਨਾਨਕ ਦੇਵ ਜੀ -- SGGS 990) ਮਾਰੂ ਮਹਲਾ ੧ ॥
ਬਿਮਲ ਮਝਾਰਿ ਬਸਸਿ ਨਿਰਮਲ ਜਲ ਪਦਮਨਿ ਜਾਵਲ ਰੇ ॥ ਪਦਮਨਿ ਜਾਵਲ ਜਲ ਰਸ ਸੰਗਤਿ ਸੰਗਿ ਦੋਖ ਨਹੀ ਰੇ ॥੧॥

ਦਾਦਰ ਤੂ ਕਬਹਿ ਨ ਜਾਨਸਿ ਰੇ ॥ ਭਖਸਿ ਸਿਬਾਲੁ ਬਸਸਿ ਨਿਰਮਲ ਜਲ ਅੰਮ੍ਰਿਤੁ ਨ ਲਖਸਿ ਰੇ ॥੧॥ ਰਹਾਉ ॥

ਬਸੁ ਜਲ ਨਿਤ ਨ ਵਸਤ ਅਲੀਅਲ ਮੇਰ ਚਚਾ ਗੁਨ ਰੇ ॥ ਚੰਦ ਕੁਮੁਦਨੀ ਦੂਰਹੁ ਨਿਵਸਸਿ ਅਨਭਉ ਕਾਰਨਿ ਰੇ ॥੨॥

ਅੰਮ੍ਰਿਤ ਖੰਡੁ ਦੂਧਿ ਮਧੁ ਸੰਚਸਿ ਤੂ ਬਨ ਚਾਤੁਰ ਰੇ ॥ ਅਪਨਾ ਆਪੁ ਤੂ ਕਬਹੁ ਨ ਛੋਡਸਿ ਪਿਸਨ ਪ੍ਰੀਤਿ ਜਿਉ ਰੇ ॥੩॥

ਪੰਡਿਤ ਸੰਗਿ ਵਸਹਿ ਜਨ ਮੂਰਖ ਆਗਮ ਸਾਸ ਸੁਨੇ ॥ ਅਪਨਾ ਆਪੁ ਤੂ ਕਬਹੁ ਨ ਛੋਡਸਿ ਸੁਆਨ ਪੂਛਿ ਜਿਉ ਰੇ ॥੪॥

ਇਕਿ ਪਾਖੰਡੀ ਨਾਮਿ ਨ ਰਾਚਹਿ ਇਕਿ ਹਰਿ ਹਰਿ ਚਰਣੀ ਰੇ ॥ ਪੂਰਬਿ ਲਿਖਿਆ ਪਾਵਸਿ ਨਾਨਕ ਰਸਨਾ ਨਾਮੁ ਜਪਿ ਰੇ ॥੫॥੪॥

(ਗੁਰੂ ਨਾਨਕ ਦੇਵ ਜੀ -- SGGS 990) ਮਾਰੂ ਮਹਲਾ ੧ ॥
ਸਲੋਕੁ ॥
ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਨੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਨਾਨਕ ਜਿਸੁ ਮਸਤਕਿ ਭਾਗ ॥੧॥

ਸਬਦੁ ॥
ਸਖੀ ਸਹੇਲੀ ਗਰਬਿ ਗਹੇਲੀ ॥ ਸੁਣਿ ਸਹ ਕੀ ਇਕ ਬਾਤ ਸੁਹੇਲੀ ॥੧॥

ਜੋ ਮੈ ਬੇਦਨ ਸਾ ਕਿਸੁ ਆਖਾ ਮਾਈ ॥ ਹਰਿ ਬਿਨੁ ਜੀਉ ਨ ਰਹੈ ਕੈਸੇ ਰਾਖਾ ਮਾਈ ॥੧॥ ਰਹਾਉ ॥

ਹਉ ਦੋਹਾਗਣਿ ਖਰੀ ਰੰਞਾਣੀ ॥ ਗਇਆ ਸੁ ਜੋਬਨੁ ਧਨ ਪਛੁਤਾਣੀ ॥੨॥

ਤੂ ਦਾਨਾ ਸਾਹਿਬੁ ਸਿਰਿ ਮੇਰਾ ॥ ਖਿਜਮਤਿ ਕਰੀ ਜਨੁ ਬੰਦਾ ਤੇਰਾ ॥੩॥

ਭਣਤਿ ਨਾਨਕੁ ਅੰਦੇਸਾ ਏਹੀ ॥ ਬਿਨੁ ਦਰਸਨ ਕੈਸੇ ਰਵਉ ਸਨੇਹੀ ॥੪॥੫॥

(ਗੁਰੂ ਨਾਨਕ ਦੇਵ ਜੀ -- SGGS 991) ਮਾਰੂ ਮਹਲਾ ੧ ॥
ਮੁਲ ਖਰੀਦੀ ਲਾਲਾ ਗੋਲਾ ਮੇਰਾ ਨਾਉ ਸਭਾਗਾ ॥ ਗੁਰ ਕੀ ਬਚਨੀ ਹਾਟਿ ਬਿਕਾਨਾ ਜਿਤੁ ਲਾਇਆ ਤਿਤੁ ਲਾਗਾ ॥੧॥

ਤੇਰੇ ਲਾਲੇ ਕਿਆ ਚਤੁਰਾਈ ॥ ਸਾਹਿਬ ਕਾ ਹੁਕਮੁ ਨ ਕਰਣਾ ਜਾਈ ॥੧॥ ਰਹਾਉ ॥

ਮਾ ਲਾਲੀ ਪਿਉ ਲਾਲਾ ਮੇਰਾ ਹਉ ਲਾਲੇ ਕਾ ਜਾਇਆ ॥ ਲਾਲੀ ਨਾਚੈ ਲਾਲਾ ਗਾਵੈ ਭਗਤਿ ਕਰਉ ਤੇਰੀ ਰਾਇਆ ॥੨॥

ਪੀਅਹਿ ਤ ਪਾਣੀ ਆਣੀ ਮੀਰਾ ਖਾਹਿ ਤ ਪੀਸਣ ਜਾਉ ॥ ਪਖਾ ਫੇਰੀ ਪੈਰ ਮਲੋਵਾ ਜਪਤ ਰਹਾ ਤੇਰਾ ਨਾਉ ॥੩॥

ਲੂਣ ਹਰਾਮੀ ਨਾਨਕੁ ਲਾਲਾ ਬਖਸਿਹਿ ਤੁਧੁ ਵਡਿਆਈ ॥ ਆਦਿ ਜੁਗਾਦਿ ਦਇਆਪਤਿ ਦਾਤਾ ਤੁਧੁ ਵਿਣੁ ਮੁਕਤਿ ਨ ਪਾਈ ॥੪॥੬॥

(ਗੁਰੂ ਨਾਨਕ ਦੇਵ ਜੀ -- SGGS 991) ਮਾਰੂ ਮਹਲਾ ੧ ॥
ਕੋਈ ਆਖੈ ਭੂਤਨਾ ਕੋ ਕਹੈ ਬੇਤਾਲਾ ॥ ਕੋਈ ਆਖੈ ਆਦਮੀ ਨਾਨਕੁ ਵੇਚਾਰਾ ॥੧॥

ਭਇਆ ਦਿਵਾਨਾ ਸਾਹ ਕਾ ਨਾਨਕੁ ਬਉਰਾਨਾ ॥ ਹਉ ਹਰਿ ਬਿਨੁ ਅਵਰੁ ਨ ਜਾਨਾ ॥੧॥ ਰਹਾਉ ॥

ਤਉ ਦੇਵਾਨਾ ਜਾਣੀਐ ਜਾ ਭੈ ਦੇਵਾਨਾ ਹੋਇ ॥ ਏਕੀ ਸਾਹਿਬ ਬਾਹਰਾ ਦੂਜਾ ਅਵਰੁ ਨ ਜਾਣੈ ਕੋਇ ॥੨॥

ਤਉ ਦੇਵਾਨਾ ਜਾਣੀਐ ਜਾ ਏਕਾ ਕਾਰ ਕਮਾਇ ॥ ਹੁਕਮੁ ਪਛਾਣੈ ਖਸਮ ਕਾ ਦੂਜੀ ਅਵਰ ਸਿਆਣਪ ਕਾਇ ॥੩॥

ਤਉ ਦੇਵਾਨਾ ਜਾਣੀਐ ਜਾ ਸਾਹਿਬ ਧਰੇ ਪਿਆਰੁ ॥ ਮੰਦਾ ਜਾਣੈ ਆਪ ਕਉ ਅਵਰੁ ਭਲਾ ਸੰਸਾਰੁ ॥੪॥੭॥

(ਗੁਰੂ ਨਾਨਕ ਦੇਵ ਜੀ -- SGGS 991) ਮਾਰੂ ਮਹਲਾ ੧ ॥
ਇਹੁ ਧਨੁ ਸਰਬ ਰਹਿਆ ਭਰਪੂਰਿ ॥ ਮਨਮੁਖ ਫਿਰਹਿ ਸਿ ਜਾਣਹਿ ਦੂਰਿ ॥੧॥

ਸੋ ਧਨੁ ਵਖਰੁ ਨਾਮੁ ਰਿਦੈ ਹਮਾਰੈ ॥ ਜਿਸੁ ਤੂ ਦੇਹਿ ਤਿਸੈ ਨਿਸਤਾਰੈ ॥੧॥ ਰਹਾਉ ॥

ਨ ਇਹੁ ਧਨੁ ਜਲੈ ਨ ਤਸਕਰੁ ਲੈ ਜਾਇ ॥ ਨ ਇਹੁ ਧਨੁ ਡੂਬੈ ਨ ਇਸੁ ਧਨ ਕਉ ਮਿਲੈ ਸਜਾਇ ॥੨॥

ਇਸੁ ਧਨ ਕੀ ਦੇਖਹੁ ਵਡਿਆਈ ॥ ਸਹਜੇ ਮਾਤੇ ਅਨਦਿਨੁ ਜਾਈ ॥੩॥

ਇਕ ਬਾਤ ਅਨੂਪ ਸੁਨਹੁ ਨਰ ਭਾਈ ॥ ਇਸੁ ਧਨ ਬਿਨੁ ਕਹਹੁ ਕਿਨੈ ਪਰਮ ਗਤਿ ਪਾਈ ॥੪॥

ਭਣਤਿ ਨਾਨਕੁ ਅਕਥ ਕੀ ਕਥਾ ਸੁਣਾਏ ॥ ਸਤਿਗੁਰੁ ਮਿਲੈ ਤ ਇਹੁ ਧਨੁ ਪਾਏ ॥੫॥੮॥

(ਗੁਰੂ ਨਾਨਕ ਦੇਵ ਜੀ -- SGGS 991) ਮਾਰੂ ਮਹਲਾ ੧ ॥
ਸੂਰ ਸਰੁ ਸੋਸਿ ਲੈ ਸੋਮ ਸਰੁ ਪੋਖਿ ਲੈ ਜੁਗਤਿ ਕਰਿ ਮਰਤੁ ਸੁ ਸਨਬੰਧੁ ਕੀਜੈ ॥ ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥੧॥

ਮੂੜੇ ਕਾਇਚੇ ਭਰਮਿ ਭੁਲਾ ॥ ਨਹ ਚੀਨਿਆ ਪਰਮਾਨੰਦੁ ਬੈਰਾਗੀ ॥੧॥ ਰਹਾਉ ॥

ਅਜਰ ਗਹੁ ਜਾਰਿ ਲੈ ਅਮਰ ਗਹੁ ਮਾਰਿ ਲੈ ਭ੍ਰਾਤਿ ਤਜਿ ਛੋਡਿ ਤਉ ਅਪਿਉ ਪੀਜੈ ॥ ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥੨॥

ਭਣਤਿ ਨਾਨਕੁ ਜਨੋ ਰਵੈ ਜੇ ਹਰਿ ਮਨੋ ਮਨ ਪਵਨ ਸਿਉ ਅੰਮ੍ਰਿਤੁ ਪੀਜੈ ॥ ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥੩॥੯॥

(ਗੁਰੂ ਨਾਨਕ ਦੇਵ ਜੀ -- SGGS 992) ਮਾਰੂ ਮਹਲਾ ੧ ॥
ਮਾਇਆ ਮੁਈ ਨ ਮਨੁ ਮੁਆ ਸਰੁ ਲਹਰੀ ਮੈ ਮਤੁ ॥ ਬੋਹਿਥੁ ਜਲ ਸਿਰਿ ਤਰਿ ਟਿਕੈ ਸਾਚਾ ਵਖਰੁ ਜਿਤੁ ॥ ਮਾਣਕੁ ਮਨ ਮਹਿ ਮਨੁ ਮਾਰਸੀ ਸਚਿ ਨ ਲਾਗੈ ਕਤੁ ॥ ਰਾਜਾ ਤਖਤਿ ਟਿਕੈ ਗੁਣੀ ਭੈ ਪੰਚਾਇਣ ਰਤੁ ॥੧॥

ਬਾਬਾ ਸਾਚਾ ਸਾਹਿਬੁ ਦੂਰਿ ਨ ਦੇਖੁ ॥ ਸਰਬ ਜੋਤਿ ਜਗਜੀਵਨਾ ਸਿਰਿ ਸਿਰਿ ਸਾਚਾ ਲੇਖੁ ॥੧॥ ਰਹਾਉ ॥

ਬ੍ਰਹਮਾ ਬਿਸਨੁ ਰਿਖੀ ਮੁਨੀ ਸੰਕਰੁ ਇੰਦੁ ਤਪੈ ਭੇਖਾਰੀ ॥ ਮਾਨੈ ਹੁਕਮੁ ਸੋਹੈ ਦਰਿ ਸਾਚੈ ਆਕੀ ਮਰਹਿ ਅਫਾਰੀ ॥ ਜੰਗਮ ਜੋਧ ਜਤੀ ਸੰਨਿਆਸੀ ਗੁਰਿ ਪੂਰੈ ਵੀਚਾਰੀ ॥ ਬਿਨੁ ਸੇਵਾ ਫਲੁ ਕਬਹੁ ਨ ਪਾਵਸਿ ਸੇਵਾ ਕਰਣੀ ਸਾਰੀ ॥੨॥

ਨਿਧਨਿਆ ਧਨੁ ਨਿਗੁਰਿਆ ਗੁਰੁ ਨਿੰਮਾਣਿਆ ਤੂ ਮਾਣੁ ॥ ਅੰਧੁਲੈ ਮਾਣਕੁ ਗੁਰੁ ਪਕੜਿਆ ਨਿਤਾਣਿਆ ਤੂ ਤਾਣੁ ॥ ਹੋਮ ਜਪਾ ਨਹੀ ਜਾਣਿਆ ਗੁਰਮਤੀ ਸਾਚੁ ਪਛਾਣੁ ॥ ਨਾਮ ਬਿਨਾ ਨਾਹੀ ਦਰਿ ਢੋਈ ਝੂਠਾ ਆਵਣ ਜਾਣੁ ॥੩॥

ਸਾਚਾ ਨਾਮੁ ਸਲਾਹੀਐ ਸਾਚੇ ਤੇ ਤ੍ਰਿਪਤਿ ਹੋਇ ॥ ਗਿਆਨ ਰਤਨਿ ਮਨੁ ਮਾਜੀਐ ਬਹੁੜਿ ਨ ਮੈਲਾ ਹੋਇ ॥ ਜਬ ਲਗੁ ਸਾਹਿਬੁ ਮਨਿ ਵਸੈ ਤਬ ਲਗੁ ਬਿਘਨੁ ਨ ਹੋਇ ॥ ਨਾਨਕ ਸਿਰੁ ਦੇ ਛੁਟੀਐ ਮਨਿ ਤਨਿ ਸਾਚਾ ਸੋਇ ॥੪॥੧੦॥

(ਗੁਰੂ ਨਾਨਕ ਦੇਵ ਜੀ -- SGGS 992) ਮਾਰੂ ਮਹਲਾ ੧ ॥
ਜੋਗੀ ਜੁਗਤਿ ਨਾਮੁ ਨਿਰਮਾਇਲੁ ਤਾ ਕੈ ਮੈਲੁ ਨ ਰਾਤੀ ॥ ਪ੍ਰੀਤਮ ਨਾਥੁ ਸਦਾ ਸਚੁ ਸੰਗੇ ਜਨਮ ਮਰਣ ਗਤਿ ਬੀਤੀ ॥੧॥

ਗੁਸਾਈ ਤੇਰਾ ਕਹਾ ਨਾਮੁ ਕੈਸੇ ਜਾਤੀ ॥ ਜਾ ਤਉ ਭੀਤਰਿ ਮਹਲਿ ਬੁਲਾਵਹਿ ਪੂਛਉ ਬਾਤ ਨਿਰੰਤੀ ॥੧॥ ਰਹਾਉ ॥

ਬ੍ਰਹਮਣੁ ਬ੍ਰਹਮ ਗਿਆਨ ਇਸਨਾਨੀ ਹਰਿ ਗੁਣ ਪੂਜੇ ਪਾਤੀ ॥ ਏਕੋ ਨਾਮੁ ਏਕੁ ਨਾਰਾਇਣੁ ਤ੍ਰਿਭਵਣ ਏਕਾ ਜੋਤੀ ॥੨॥

ਜਿਹਵਾ ਡੰਡੀ ਇਹੁ ਘਟੁ ਛਾਬਾ ਤੋਲਉ ਨਾਮੁ ਅਜਾਚੀ ॥ ਏਕੋ ਹਾਟੁ ਸਾਹੁ ਸਭਨਾ ਸਿਰਿ ਵਣਜਾਰੇ ਇਕ ਭਾਤੀ ॥੩॥

ਦੋਵੈ ਸਿਰੇ ਸਤਿਗੁਰੂ ਨਿਬੇੜੇ ਸੋ ਬੂਝੈ ਜਿਸੁ ਏਕ ਲਿਵ ਲਾਗੀ ਜੀਅਹੁ ਰਹੈ ਨਿਭਰਾਤੀ ॥ ਸਬਦੁ ਵਸਾਏ ਭਰਮੁ ਚੁਕਾਏ ਸਦਾ ਸੇਵਕੁ ਦਿਨੁ ਰਾਤੀ ॥੪॥

ਊਪਰਿ ਗਗਨੁ ਗਗਨ ਪਰਿ ਗੋਰਖੁ ਤਾ ਕਾ ਅਗਮੁ ਗੁਰੂ ਪੁਨਿ ਵਾਸੀ ॥ ਗੁਰ ਬਚਨੀ ਬਾਹਰਿ ਘਰਿ ਏਕੋ ਨਾਨਕੁ ਭਇਆ ਉਦਾਸੀ ॥੫॥੧੧॥

(ਗੁਰੂ ਨਾਨਕ ਦੇਵ ਜੀ -- SGGS 993) ਰਾਗੁ ਮਾਰੂ ਮਹਲਾ ੧ ਘਰੁ ੫
ੴ ਸਤਿਗੁਰ ਪ੍ਰਸਾਦਿ ॥
ਅਹਿਨਿਸਿ ਜਾਗੈ ਨੀਦ ਨ ਸੋਵੈ ॥ ਸੋ ਜਾਣੈ ਜਿਸੁ ਵੇਦਨ ਹੋਵੈ ॥ ਪ੍ਰੇਮ ਕੇ ਕਾਨ ਲਗੇ ਤਨ ਭੀਤਰਿ ਵੈਦੁ ਕਿ ਜਾਣੈ ਕਾਰੀ ਜੀਉ ॥੧॥

ਜਿਸ ਨੋ ਸਾਚਾ ਸਿਫਤੀ ਲਾਏ ॥ ਗੁਰਮੁਖਿ ਵਿਰਲੇ ਕਿਸੈ ਬੁਝਾਏ ॥ ਅੰਮ੍ਰਿਤ ਕੀ ਸਾਰ ਸੋਈ ਜਾਣੈ ਜਿ ਅੰਮ੍ਰਿਤ ਕਾ ਵਾਪਾਰੀ ਜੀਉ ॥੧॥ ਰਹਾਉ ॥

ਪਿਰ ਸੇਤੀ ਧਨ ਪ੍ਰੇਮੁ ਰਚਾਏ ॥ ਗੁਰ ਕੈ ਸਬਦਿ ਤਥਾ ਚਿਤੁ ਲਾਏ ॥ ਸਹਜ ਸੇਤੀ ਧਨ ਖਰੀ ਸੁਹੇਲੀ ਤ੍ਰਿਸਨਾ ਤਿਖਾ ਨਿਵਾਰੀ ਜੀਉ ॥੨॥

ਸਹਸਾ ਤੋੜੇ ਭਰਮੁ ਚੁਕਾਏ ॥ ਸਹਜੇ ਸਿਫਤੀ ਧਣਖੁ ਚੜਾਏ ॥ ਗੁਰ ਕੈ ਸਬਦਿ ਮਰੈ ਮਨੁ ਮਾਰੇ ਸੁੰਦਰਿ ਜੋਗਾਧਾਰੀ ਜੀਉ ॥੩॥

ਹਉਮੈ ਜਲਿਆ ਮਨਹੁ ਵਿਸਾਰੇ ॥ ਜਮ ਪੁਰਿ ਵਜਹਿ ਖੜਗ ਕਰਾਰੇ ॥ ਅਬ ਕੈ ਕਹਿਐ ਨਾਮੁ ਨ ਮਿਲਈ ਤੂ ਸਹੁ ਜੀਅੜੇ ਭਾਰੀ ਜੀਉ ॥੪॥

ਮਾਇਆ ਮਮਤਾ ਪਵਹਿ ਖਿਆਲੀ ॥ ਜਮ ਪੁਰਿ ਫਾਸਹਿਗਾ ਜਮ ਜਾਲੀ ॥ ਹੇਤ ਕੇ ਬੰਧਨ ਤੋੜਿ ਨ ਸਾਕਹਿ ਤਾ ਜਮੁ ਕਰੇ ਖੁਆਰੀ ਜੀਉ ॥੫॥

ਨਾ ਹਉ ਕਰਤਾ ਨਾ ਮੈ ਕੀਆ ॥ ਅੰਮ੍ਰਿਤੁ ਨਾਮੁ ਸਤਿਗੁਰਿ ਦੀਆ ॥ ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ਨਾਨਕ ਸਰਣਿ ਤੁਮਾਰੀ ਜੀਉ ॥੬॥੧॥੧੨॥

(ਗੁਰੂ ਅਮਰਦਾਸ ਜੀ -- SGGS 993) ਮਾਰੂ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਜਹ ਬੈਸਾਲਹਿ ਤਹ ਬੈਸਾ ਸੁਆਮੀ ਜਹ ਭੇਜਹਿ ਤਹ ਜਾਵਾ ॥ ਸਭ ਨਗਰੀ ਮਹਿ ਏਕੋ ਰਾਜਾ ਸਭੇ ਪਵਿਤੁ ਹਹਿ ਥਾਵਾ ॥੧॥

ਬਾਬਾ ਦੇਹਿ ਵਸਾ ਸਚ ਗਾਵਾ ॥ ਜਾ ਤੇ ਸਹਜੇ ਸਹਜਿ ਸਮਾਵਾ ॥੧॥ ਰਹਾਉ ॥

ਬੁਰਾ ਭਲਾ ਕਿਛੁ ਆਪਸ ਤੇ ਜਾਨਿਆ ਏਈ ਸਗਲ ਵਿਕਾਰਾ ॥ ਇਹੁ ਫੁਰਮਾਇਆ ਖਸਮ ਕਾ ਹੋਆ ਵਰਤੈ ਇਹੁ ਸੰਸਾਰਾ ॥੨॥

ਇੰਦ੍ਰੀ ਧਾਤੁ ਸਬਲ ਕਹੀਅਤ ਹੈ ਇੰਦ੍ਰੀ ਕਿਸ ਤੇ ਹੋਈ ॥ ਆਪੇ ਖੇਲ ਕਰੈ ਸਭਿ ਕਰਤਾ ਐਸਾ ਬੂਝੈ ਕੋਈ ॥੩॥

ਗੁਰ ਪਰਸਾਦੀ ਏਕ ਲਿਵ ਲਾਗੀ ਦੁਬਿਧਾ ਤਦੇ ਬਿਨਾਸੀ ॥ ਜੋ ਤਿਸੁ ਭਾਣਾ ਸੋ ਸਤਿ ਕਰਿ ਮਾਨਿਆ ਕਾਟੀ ਜਮ ਕੀ ਫਾਸੀ ॥੪॥

ਭਣਤਿ ਨਾਨਕੁ ਲੇਖਾ ਮਾਗੈ ਕਵਨਾ ਜਾ ਚੂਕਾ ਮਨਿ ਅਭਿਮਾਨਾ ॥ ਤਾਸੁ ਤਾਸੁ ਧਰਮ ਰਾਇ ਜਪਤੁ ਹੈ ਪਏ ਸਚੇ ਕੀ ਸਰਨਾ ॥੫॥੧॥

(ਗੁਰੂ ਅਮਰਦਾਸ ਜੀ -- SGGS 993) ਮਾਰੂ ਮਹਲਾ ੩ ॥
ਆਵਣ ਜਾਣਾ ਨਾ ਥੀਐ ਨਿਜ ਘਰਿ ਵਾਸਾ ਹੋਇ ॥ ਸਚੁ ਖਜਾਨਾ ਬਖਸਿਆ ਆਪੇ ਜਾਣੈ ਸੋਇ ॥੧॥

ਏ ਮਨ ਹਰਿ ਜੀਉ ਚੇਤਿ ਤੂ ਮਨਹੁ ਤਜਿ ਵਿਕਾਰ ॥ ਗੁਰ ਕੈ ਸਬਦਿ ਧਿਆਇ ਤੂ ਸਚਿ ਲਗੀ ਪਿਆਰੁ ॥੧॥ ਰਹਾਉ ॥

ਐਥੈ ਨਾਵਹੁ ਭੁਲਿਆ ਫਿਰਿ ਹਥੁ ਕਿਥਾਊ ਨ ਪਾਇ ॥ ਜੋਨੀ ਸਭਿ ਭਵਾਈਅਨਿ ਬਿਸਟਾ ਮਾਹਿ ਸਮਾਇ ॥੨॥

ਵਡਭਾਗੀ ਗੁਰੁ ਪਾਇਆ ਪੂਰਬਿ ਲਿਖਿਆ ਮਾਇ ॥ ਅਨਦਿਨੁ ਸਚੀ ਭਗਤਿ ਕਰਿ ਸਚਾ ਲਏ ਮਿਲਾਇ ॥੩॥

ਆਪੇ ਸ੍ਰਿਸਟਿ ਸਭ ਸਾਜੀਅਨੁ ਆਪੇ ਨਦਰਿ ਕਰੇਇ ॥ ਨਾਨਕ ਨਾਮਿ ਵਡਿਆਈਆ ਜੈ ਭਾਵੈ ਤੈ ਦੇਇ ॥੪॥੨॥

(ਗੁਰੂ ਅਮਰਦਾਸ ਜੀ -- SGGS 994) ਮਾਰੂ ਮਹਲਾ ੩ ॥
ਪਿਛਲੇ ਗੁਨਹ ਬਖਸਾਇ ਜੀਉ ਅਬ ਤੂ ਮਾਰਗਿ ਪਾਇ ॥ ਹਰਿ ਕੀ ਚਰਣੀ ਲਾਗਿ ਰਹਾ ਵਿਚਹੁ ਆਪੁ ਗਵਾਇ ॥੧॥

ਮੇਰੇ ਮਨ ਗੁਰਮੁਖਿ ਨਾਮੁ ਹਰਿ ਧਿਆਇ ॥ ਸਦਾ ਹਰਿ ਚਰਣੀ ਲਾਗਿ ਰਹਾ ਇਕ ਮਨਿ ਏਕੈ ਭਾਇ ॥੧॥ ਰਹਾਉ ॥

ਨਾ ਮੈ ਜਾਤਿ ਨ ਪਤਿ ਹੈ ਨਾ ਮੈ ਥੇਹੁ ਨ ਥਾਉ ॥ ਸਬਦਿ ਭੇਦਿ ਭ੍ਰਮੁ ਕਟਿਆ ਗੁਰਿ ਨਾਮੁ ਦੀਆ ਸਮਝਾਇ ॥੨॥

ਇਹੁ ਮਨੁ ਲਾਲਚ ਕਰਦਾ ਫਿਰੈ ਲਾਲਚਿ ਲਾਗਾ ਜਾਇ ॥ ਧੰਧੈ ਕੂੜਿ ਵਿਆਪਿਆ ਜਮ ਪੁਰਿ ਚੋਟਾ ਖਾਇ ॥੩॥

ਨਾਨਕ ਸਭੁ ਕਿਛੁ ਆਪੇ ਆਪਿ ਹੈ ਦੂਜਾ ਨਾਹੀ ਕੋਇ ॥ ਭਗਤਿ ਖਜਾਨਾ ਬਖਸਿਓਨੁ ਗੁਰਮੁਖਾ ਸੁਖੁ ਹੋਇ ॥੪॥੩॥

(ਗੁਰੂ ਅਮਰਦਾਸ ਜੀ -- SGGS 994) ਮਾਰੂ ਮਹਲਾ ੩ ॥
ਸਚਿ ਰਤੇ ਸੇ ਟੋਲਿ ਲਹੁ ਸੇ ਵਿਰਲੇ ਸੰਸਾਰਿ ॥ ਤਿਨ ਮਿਲਿਆ ਮੁਖੁ ਉਜਲਾ ਜਪਿ ਨਾਮੁ ਮੁਰਾਰਿ ॥੧॥

ਬਾਬਾ ਸਾਚਾ ਸਾਹਿਬੁ ਰਿਦੈ ਸਮਾਲਿ ॥ ਸਤਿਗੁਰੁ ਅਪਨਾ ਪੁਛਿ ਦੇਖੁ ਲੇਹੁ ਵਖਰੁ ਭਾਲਿ ॥੧॥ ਰਹਾਉ ॥

ਇਕੁ ਸਚਾ ਸਭ ਸੇਵਦੀ ਧੁਰਿ ਭਾਗਿ ਮਿਲਾਵਾ ਹੋਇ ॥ ਗੁਰਮੁਖਿ ਮਿਲੇ ਸੇ ਨ ਵਿਛੁੜਹਿ ਪਾਵਹਿ ਸਚੁ ਸੋਇ ॥੨॥

ਇਕਿ ਭਗਤੀ ਸਾਰ ਨ ਜਾਣਨੀ ਮਨਮੁਖ ਭਰਮਿ ਭੁਲਾਇ ॥ ਓਨਾ ਵਿਚਿ ਆਪਿ ਵਰਤਦਾ ਕਰਣਾ ਕਿਛੂ ਨ ਜਾਇ ॥੩॥

ਜਿਸੁ ਨਾਲਿ ਜੋਰੁ ਨ ਚਲਈ ਖਲੇ ਕੀਚੈ ਅਰਦਾਸਿ ॥ ਨਾਨਕ ਗੁਰਮੁਖਿ ਨਾਮੁ ਮਨਿ ਵਸੈ ਤਾ ਸੁਣਿ ਕਰੇ ਸਾਬਾਸਿ ॥੪॥੪॥

(ਗੁਰੂ ਅਮਰਦਾਸ ਜੀ -- SGGS 994) ਮਾਰੂ ਮਹਲਾ ੩ ॥
ਮਾਰੂ ਤੇ ਸੀਤਲੁ ਕਰੇ ਮਨੂਰਹੁ ਕੰਚਨੁ ਹੋਇ ॥ ਸੋ ਸਾਚਾ ਸਾਲਾਹੀਐ ਤਿਸੁ ਜੇਵਡੁ ਅਵਰੁ ਨ ਕੋਇ ॥੧॥

ਮੇਰੇ ਮਨ ਅਨਦਿਨੁ ਧਿਆਇ ਹਰਿ ਨਾਉ ॥ ਸਤਿਗੁਰ ਕੈ ਬਚਨਿ ਅਰਾਧਿ ਤੂ ਅਨਦਿਨੁ ਗੁਣ ਗਾਉ ॥੧॥ ਰਹਾਉ ॥

ਗੁਰਮੁਖਿ ਏਕੋ ਜਾਣੀਐ ਜਾ ਸਤਿਗੁਰੁ ਦੇਇ ਬੁਝਾਇ ॥ ਸੋ ਸਤਿਗੁਰੁ ਸਾਲਾਹੀਐ ਜਿਦੂ ਏਹ ਸੋਝੀ ਪਾਇ ॥੨॥

ਸਤਿਗੁਰੁ ਛੋਡਿ ਦੂਜੈ ਲਗੇ ਕਿਆ ਕਰਨਿ ਅਗੈ ਜਾਇ ॥ ਜਮ ਪੁਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੩॥

ਮੇਰਾ ਪ੍ਰਭੁ ਵੇਪਰਵਾਹੁ ਹੈ ਨਾ ਤਿਸੁ ਤਿਲੁ ਨ ਤਮਾਇ ॥ ਨਾਨਕ ਤਿਸੁ ਸਰਣਾਈ ਭਜਿ ਪਉ ਆਪੇ ਬਖਸਿ ਮਿਲਾਇ ॥੪॥੫॥

(ਗੁਰੂ ਰਾਮਦਾਸ ਜੀ -- SGGS 995) ਮਾਰੂ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਜਪਿਓ ਨਾਮੁ ਸੁਕ ਜਨਕ ਗੁਰ ਬਚਨੀ ਹਰਿ ਹਰਿ ਸਰਣਿ ਪਰੇ ॥ ਦਾਲਦੁ ਭੰਜਿ ਸੁਦਾਮੇ ਮਿਲਿਓ ਭਗਤੀ ਭਾਇ ਤਰੇ ॥ ਭਗਤਿ ਵਛਲੁ ਹਰਿ ਨਾਮੁ ਕ੍ਰਿਤਾਰਥੁ ਗੁਰਮੁਖਿ ਕ੍ਰਿਪਾ ਕਰੇ ॥੧॥

ਮੇਰੇ ਮਨ ਨਾਮੁ ਜਪਤ ਉਧਰੇ ॥ ਧ੍ਰੂ ਪ੍ਰਹਿਲਾਦੁ ਬਿਦਰੁ ਦਾਸੀ ਸੁਤੁ ਗੁਰਮੁਖਿ ਨਾਮਿ ਤਰੇ ॥੧॥ ਰਹਾਉ ॥

ਕਲਜੁਗਿ ਨਾਮੁ ਪ੍ਰਧਾਨੁ ਪਦਾਰਥੁ ਭਗਤ ਜਨਾ ਉਧਰੇ ॥ ਨਾਮਾ ਜੈਦੇਉ ਕਬੀਰੁ ਤ੍ਰਿਲੋਚਨੁ ਸਭਿ ਦੋਖ ਗਏ ਚਮਰੇ ॥ ਗੁਰਮੁਖਿ ਨਾਮਿ ਲਗੇ ਸੇ ਉਧਰੇ ਸਭਿ ਕਿਲਬਿਖ ਪਾਪ ਟਰੇ ॥੨॥

ਜੋ ਜੋ ਨਾਮੁ ਜਪੈ ਅਪਰਾਧੀ ਸਭਿ ਤਿਨ ਕੇ ਦੋਖ ਪਰਹਰੇ ॥ ਬੇਸੁਆ ਰਵਤ ਅਜਾਮਲੁ ਉਧਰਿਓ ਮੁਖਿ ਬੋਲੈ ਨਾਰਾਇਣੁ ਨਰਹਰੇ ॥ ਨਾਮੁ ਜਪਤ ਉਗ੍ਰਸੈਣਿ ਗਤਿ ਪਾਈ ਤੋੜਿ ਬੰਧਨ ਮੁਕਤਿ ਕਰੇ ॥੩॥

ਜਨ ਕਉ ਆਪਿ ਅਨੁਗ੍ਰਹੁ ਕੀਆ ਹਰਿ ਅੰਗੀਕਾਰੁ ਕਰੇ ॥ ਸੇਵਕ ਪੈਜ ਰਖੈ ਮੇਰਾ ਗੋਵਿਦੁ ਸਰਣਿ ਪਰੇ ਉਧਰੇ ॥ ਜਨ ਨਾਨਕ ਹਰਿ ਕਿਰਪਾ ਧਾਰੀ ਉਰ ਧਰਿਓ ਨਾਮੁ ਹਰੇ ॥੪॥੧॥

(ਗੁਰੂ ਰਾਮਦਾਸ ਜੀ -- SGGS 995) ਮਾਰੂ ਮਹਲਾ ੪ ॥
ਸਿਧ ਸਮਾਧਿ ਜਪਿਓ ਲਿਵ ਲਾਈ ਸਾਧਿਕ ਮੁਨਿ ਜਪਿਆ ॥ ਜਤੀ ਸਤੀ ਸੰਤੋਖੀ ਧਿਆਇਆ ਮੁਖਿ ਇੰਦ੍ਰਾਦਿਕ ਰਵਿਆ ॥ ਸਰਣਿ ਪਰੇ ਜਪਿਓ ਤੇ ਭਾਏ ਗੁਰਮੁਖਿ ਪਾਰਿ ਪਇਆ ॥੧॥

ਮੇਰੇ ਮਨ ਨਾਮੁ ਜਪਤ ਤਰਿਆ ॥ ਧੰਨਾ ਜਟੁ ਬਾਲਮੀਕੁ ਬਟਵਾਰਾ ਗੁਰਮੁਖਿ ਪਾਰਿ ਪਇਆ ॥੧॥ ਰਹਾਉ ॥

ਸੁਰਿ ਨਰ ਗਣ ਗੰਧਰਬੇ ਜਪਿਓ ਰਿਖਿ ਬਪੁਰੈ ਹਰਿ ਗਾਇਆ ॥ ਸੰਕਰਿ ਬ੍ਰਹਮੈ ਦੇਵੀ ਜਪਿਓ ਮੁਖਿ ਹਰਿ ਹਰਿ ਨਾਮੁ ਜਪਿਆ ॥ ਹਰਿ ਹਰਿ ਨਾਮਿ ਜਿਨਾ ਮਨੁ ਭੀਨਾ ਤੇ ਗੁਰਮੁਖਿ ਪਾਰਿ ਪਇਆ ॥੨॥

ਕੋਟਿ ਕੋਟਿ ਤੇਤੀਸ ਧਿਆਇਓ ਹਰਿ ਜਪਤਿਆ ਅੰਤੁ ਨ ਪਾਇਆ ॥ ਬੇਦ ਪੁਰਾਣ ਸਿਮ੍ਰਿਤਿ ਹਰਿ ਜਪਿਆ ਮੁਖਿ ਪੰਡਿਤ ਹਰਿ ਗਾਇਆ ॥ ਨਾਮੁ ਰਸਾਲੁ ਜਿਨਾ ਮਨਿ ਵਸਿਆ ਤੇ ਗੁਰਮੁਖਿ ਪਾਰਿ ਪਇਆ ॥੩॥

ਅਨਤ ਤਰੰਗੀ ਨਾਮੁ ਜਿਨ ਜਪਿਆ ਮੈ ਗਣਤ ਨ ਕਰਿ ਸਕਿਆ ॥ ਗੋਬਿਦੁ ਕ੍ਰਿਪਾ ਕਰੇ ਥਾਇ ਪਾਏ ਜੋ ਹਰਿ ਪ੍ਰਭ ਮਨਿ ਭਾਇਆ ॥ ਗੁਰਿ ਧਾਰਿ ਕ੍ਰਿਪਾ ਹਰਿ ਨਾਮੁ ਦ੍ਰਿੜਾਇਓ ਜਨ ਨਾਨਕ ਨਾਮੁ ਲਇਆ ॥੪॥੨॥

(ਗੁਰੂ ਰਾਮਦਾਸ ਜੀ -- SGGS 996) ਮਾਰੂ ਮਹਲਾ ੪ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਨਾਮੁ ਨਿਧਾਨੁ ਲੈ ਗੁਰਮਤਿ ਹਰਿ ਪਤਿ ਪਾਇ ॥ ਹਲਤਿ ਪਲਤਿ ਨਾਲਿ ਚਲਦਾ ਹਰਿ ਅੰਤੇ ਲਏ ਛਡਾਇ ॥ ਜਿਥੈ ਅਵਘਟ ਗਲੀਆ ਭੀੜੀਆ ਤਿਥੈ ਹਰਿ ਹਰਿ ਮੁਕਤਿ ਕਰਾਇ ॥੧॥

ਮੇਰੇ ਸਤਿਗੁਰਾ ਮੈ ਹਰਿ ਹਰਿ ਨਾਮੁ ਦ੍ਰਿੜਾਇ ॥ ਮੇਰਾ ਮਾਤ ਪਿਤਾ ਸੁਤ ਬੰਧਪੋ ਮੈ ਹਰਿ ਬਿਨੁ ਅਵਰੁ ਨ ਮਾਇ ॥੧॥ ਰਹਾਉ ॥

ਮੈ ਹਰਿ ਬਿਰਹੀ ਹਰਿ ਨਾਮੁ ਹੈ ਕੋਈ ਆਣਿ ਮਿਲਾਵੈ ਮਾਇ ॥ ਤਿਸੁ ਆਗੈ ਮੈ ਜੋਦੜੀ ਮੇਰਾ ਪ੍ਰੀਤਮੁ ਦੇਇ ਮਿਲਾਇ ॥ ਸਤਿਗੁਰੁ ਪੁਰਖੁ ਦਇਆਲ ਪ੍ਰਭੁ ਹਰਿ ਮੇਲੇ ਢਿਲ ਨ ਪਾਇ ॥੨॥

ਜਿਨ ਹਰਿ ਹਰਿ ਨਾਮੁ ਨ ਚੇਤਿਓ ਸੇ ਭਾਗਹੀਣ ਮਰਿ ਜਾਇ ॥ ਓਇ ਫਿਰਿ ਫਿਰਿ ਜੋਨਿ ਭਵਾਈਅਹਿ ਮਰਿ ਜੰਮਹਿ ਆਵੈ ਜਾਇ ॥ ਓਇ ਜਮ ਦਰਿ ਬਧੇ ਮਾਰੀਅਹਿ ਹਰਿ ਦਰਗਹ ਮਿਲੈ ਸਜਾਇ ॥੩॥

ਤੂ ਪ੍ਰਭੁ ਹਮ ਸਰਣਾਗਤੀ ਮੋ ਕਉ ਮੇਲਿ ਲੈਹੁ ਹਰਿ ਰਾਇ ॥ ਹਰਿ ਧਾਰਿ ਕ੍ਰਿਪਾ ਜਗਜੀਵਨਾ ਗੁਰ ਸਤਿਗੁਰ ਕੀ ਸਰਣਾਇ ॥ ਹਰਿ ਜੀਉ ਆਪਿ ਦਇਆਲੁ ਹੋਇ ਜਨ ਨਾਨਕ ਹਰਿ ਮੇਲਾਇ ॥੪॥੧॥੩॥

(ਗੁਰੂ ਰਾਮਦਾਸ ਜੀ -- SGGS 996) ਮਾਰੂ ਮਹਲਾ ੪ ॥
ਹਉ ਪੂੰਜੀ ਨਾਮੁ ਦਸਾਇਦਾ ਕੋ ਦਸੇ ਹਰਿ ਧਨੁ ਰਾਸਿ ॥ ਹਉ ਤਿਸੁ ਵਿਟਹੁ ਖਨ ਖੰਨੀਐ ਮੈ ਮੇਲੇ ਹਰਿ ਪ੍ਰਭ ਪਾਸਿ ॥ ਮੈ ਅੰਤਰਿ ਪ੍ਰੇਮੁ ਪਿਰੰਮ ਕਾ ਕਿਉ ਸਜਣੁ ਮਿਲੈ ਮਿਲਾਸਿ ॥੧॥

ਮਨ ਪਿਆਰਿਆ ਮਿਤ੍ਰਾ ਮੈ ਹਰਿ ਹਰਿ ਨਾਮੁ ਧਨੁ ਰਾਸਿ ॥ ਗੁਰਿ ਪੂਰੈ ਨਾਮੁ ਦ੍ਰਿੜਾਇਆ ਹਰਿ ਧੀਰਕ ਹਰਿ ਸਾਬਾਸਿ ॥੧॥ ਰਹਾਉ ॥

ਹਰਿ ਹਰਿ ਆਪਿ ਮਿਲਾਇ ਗੁਰੁ ਮੈ ਦਸੇ ਹਰਿ ਧਨੁ ਰਾਸਿ ॥ ਬਿਨੁ ਗੁਰ ਪ੍ਰੇਮੁ ਨ ਲਭਈ ਜਨ ਵੇਖਹੁ ਮਨਿ ਨਿਰਜਾਸਿ ॥ ਹਰਿ ਗੁਰ ਵਿਚਿ ਆਪੁ ਰਖਿਆ ਹਰਿ ਮੇਲੇ ਗੁਰ ਸਾਬਾਸਿ ॥੨॥

ਸਾਗਰ ਭਗਤਿ ਭੰਡਾਰ ਹਰਿ ਪੂਰੇ ਸਤਿਗੁਰ ਪਾਸਿ ॥ ਸਤਿਗੁਰੁ ਤੁਠਾ ਖੋਲਿ ਦੇਇ ਮੁਖਿ ਗੁਰਮੁਖਿ ਹਰਿ ਪਰਗਾਸਿ ॥ ਮਨਮੁਖਿ ਭਾਗ ਵਿਹੂਣਿਆ ਤਿਖ ਮੁਈਆ ਕੰਧੀ ਪਾਸਿ ॥੩॥

ਗੁਰੁ ਦਾਤਾ ਦਾਤਾਰੁ ਹੈ ਹਉ ਮਾਗਉ ਦਾਨੁ ਗੁਰ ਪਾਸਿ ॥ ਚਿਰੀ ਵਿਛੁੰਨਾ ਮੇਲਿ ਪ੍ਰਭ ਮੈ ਮਨਿ ਤਨਿ ਵਡੜੀ ਆਸ ॥ ਗੁਰ ਭਾਵੈ ਸੁਣਿ ਬੇਨਤੀ ਜਨ ਨਾਨਕ ਕੀ ਅਰਦਾਸਿ ॥੪॥੨॥੪॥

(ਗੁਰੂ ਰਾਮਦਾਸ ਜੀ -- SGGS 996) ਮਾਰੂ ਮਹਲਾ ੪ ॥
ਹਰਿ ਹਰਿ ਕਥਾ ਸੁਣਾਇ ਪ੍ਰਭ ਗੁਰਮਤਿ ਹਰਿ ਰਿਦੈ ਸਮਾਣੀ ॥ ਜਪਿ ਹਰਿ ਹਰਿ ਕਥਾ ਵਡਭਾਗੀਆ ਹਰਿ ਉਤਮ ਪਦੁ ਨਿਰਬਾਣੀ ॥ ਗੁਰਮੁਖਾ ਮਨਿ ਪਰਤੀਤਿ ਹੈ ਗੁਰਿ ਪੂਰੈ ਨਾਮਿ ਸਮਾਣੀ ॥੧॥

ਮਨ ਮੇਰੇ ਮੈ ਹਰਿ ਹਰਿ ਕਥਾ ਮਨਿ ਭਾਣੀ ॥ ਹਰਿ ਹਰਿ ਕਥਾ ਨਿਤ ਸਦਾ ਕਰਿ ਗੁਰਮੁਖਿ ਅਕਥ ਕਹਾਣੀ ॥੧॥ ਰਹਾਉ ॥

ਮੈ ਮਨੁ ਤਨੁ ਖੋਜਿ ਢੰਢੋਲਿਆ ਕਿਉ ਪਾਈਐ ਅਕਥ ਕਹਾਣੀ ॥ ਸੰਤ ਜਨਾ ਮਿਲਿ ਪਾਇਆ ਸੁਣਿ ਅਕਥ ਕਥਾ ਮਨਿ ਭਾਣੀ ॥ ਮੇਰੈ ਮਨਿ ਤਨਿ ਨਾਮੁ ਅਧਾਰੁ ਹਰਿ ਮੈ ਮੇਲੇ ਪੁਰਖੁ ਸੁਜਾਣੀ ॥੨॥

ਗੁਰ ਪੁਰਖੈ ਪੁਰਖੁ ਮਿਲਾਇ ਪ੍ਰਭ ਮਿਲਿ ਸੁਰਤੀ ਸੁਰਤਿ ਸਮਾਣੀ ॥ ਵਡਭਾਗੀ ਗੁਰੁ ਸੇਵਿਆ ਹਰਿ ਪਾਇਆ ਸੁਘੜ ਸੁਜਾਣੀ ॥ ਮਨਮੁਖ ਭਾਗ ਵਿਹੂਣਿਆ ਤਿਨ ਦੁਖੀ ਰੈਣਿ ਵਿਹਾਣੀ ॥੩॥

ਹਮ ਜਾਚਿਕ ਦੀਨ ਪ੍ਰਭ ਤੇਰਿਆ ਮੁਖਿ ਦੀਜੈ ਅੰਮ੍ਰਿਤ ਬਾਣੀ ॥ ਸਤਿਗੁਰੁ ਮੇਰਾ ਮਿਤ੍ਰੁ ਪ੍ਰਭ ਹਰਿ ਮੇਲਹੁ ਸੁਘੜ ਸੁਜਾਣੀ ॥ ਜਨ ਨਾਨਕ ਸਰਣਾਗਤੀ ਕਰਿ ਕਿਰਪਾ ਨਾਮਿ ਸਮਾਣੀ ॥੪॥੩॥੫॥

(ਗੁਰੂ ਰਾਮਦਾਸ ਜੀ -- SGGS 997) ਮਾਰੂ ਮਹਲਾ ੪ ॥
ਹਰਿ ਭਾਉ ਲਗਾ ਬੈਰਾਗੀਆ ਵਡਭਾਗੀ ਹਰਿ ਮਨਿ ਰਾਖੁ ॥ ਮਿਲਿ ਸੰਗਤਿ ਸਰਧਾ ਊਪਜੈ ਗੁਰ ਸਬਦੀ ਹਰਿ ਰਸੁ ਚਾਖੁ ॥ ਸਭੁ ਮਨੁ ਤਨੁ ਹਰਿਆ ਹੋਇਆ ਗੁਰਬਾਣੀ ਹਰਿ ਗੁਣ ਭਾਖੁ ॥੧॥

ਮਨ ਪਿਆਰਿਆ ਮਿਤ੍ਰਾ ਹਰਿ ਹਰਿ ਨਾਮ ਰਸੁ ਚਾਖੁ ॥ ਗੁਰਿ ਪੂਰੈ ਹਰਿ ਪਾਇਆ ਹਲਤਿ ਪਲਤਿ ਪਤਿ ਰਾਖੁ ॥੧॥ ਰਹਾਉ ॥

ਹਰਿ ਹਰਿ ਨਾਮੁ ਧਿਆਈਐ ਹਰਿ ਕੀਰਤਿ ਗੁਰਮੁਖਿ ਚਾਖੁ ॥ ਤਨੁ ਧਰਤੀ ਹਰਿ ਬੀਜੀਐ ਵਿਚਿ ਸੰਗਤਿ ਹਰਿ ਪ੍ਰਭ ਰਾਖੁ ॥ ਅੰਮ੍ਰਿਤੁ ਹਰਿ ਹਰਿ ਨਾਮੁ ਹੈ ਗੁਰਿ ਪੂਰੈ ਹਰਿ ਰਸੁ ਚਾਖੁ ॥੨॥

ਮਨਮੁਖ ਤ੍ਰਿਸਨਾ ਭਰਿ ਰਹੇ ਮਨਿ ਆਸਾ ਦਹ ਦਿਸ ਬਹੁ ਲਾਖੁ ॥ ਬਿਨੁ ਨਾਵੈ ਧ੍ਰਿਗੁ ਜੀਵਦੇ ਵਿਚਿ ਬਿਸਟਾ ਮਨਮੁਖ ਰਾਖੁ ॥ ਓਇ ਆਵਹਿ ਜਾਹਿ ਭਵਾਈਅਹਿ ਬਹੁ ਜੋਨੀ ਦੁਰਗੰਧ ਭਾਖੁ ॥੩॥

ਤ੍ਰਾਹਿ ਤ੍ਰਾਹਿ ਸਰਣਾਗਤੀ ਹਰਿ ਦਇਆ ਧਾਰਿ ਪ੍ਰਭ ਰਾਖੁ ॥ ਸੰਤਸੰਗਤਿ ਮੇਲਾਪੁ ਕਰਿ ਹਰਿ ਨਾਮੁ ਮਿਲੈ ਪਤਿ ਸਾਖੁ ॥ ਹਰਿ ਹਰਿ ਨਾਮੁ ਧਨੁ ਪਾਇਆ ਜਨ ਨਾਨਕ ਗੁਰਮਤਿ ਭਾਖੁ ॥੪॥੪॥੬॥

(ਗੁਰੂ ਰਾਮਦਾਸ ਜੀ -- SGGS 997) ਮਾਰੂ ਮਹਲਾ ੪ ਘਰੁ ੫
ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਭਗਤਿ ਭਰੇ ਭੰਡਾਰਾ ॥ ਗੁਰਮੁਖਿ ਰਾਮੁ ਕਰੇ ਨਿਸਤਾਰਾ ॥ ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ ਸੋ ਹਰਿ ਕੇ ਗੁਣ ਗਾਵੈ ਜੀਉ ॥੧॥

ਹਰਿ ਹਰਿ ਕ੍ਰਿਪਾ ਕਰੇ ਬਨਵਾਲੀ ॥ ਹਰਿ ਹਿਰਦੈ ਸਦਾ ਸਦਾ ਸਮਾਲੀ ॥ ਹਰਿ ਹਰਿ ਨਾਮੁ ਜਪਹੁ ਮੇਰੇ ਜੀਅੜੇ ਜਪਿ ਹਰਿ ਹਰਿ ਨਾਮੁ ਛਡਾਵੈ ਜੀਉ ॥੧॥ ਰਹਾਉ ॥

ਸੁਖ ਸਾਗਰੁ ਅੰਮ੍ਰਿਤੁ ਹਰਿ ਨਾਉ ॥ ਮੰਗਤ ਜਨੁ ਜਾਚੈ ਹਰਿ ਦੇਹੁ ਪਸਾਉ ॥ ਹਰਿ ਸਤਿ ਸਤਿ ਸਦਾ ਹਰਿ ਸਤਿ ਹਰਿ ਸਤਿ ਮੇਰੈ ਮਨਿ ਭਾਵੈ ਜੀਉ ॥੨॥

ਨਵੇ ਛਿਦ੍ਰ ਸ੍ਰਵਹਿ ਅਪਵਿਤ੍ਰਾ ॥ ਬੋਲਿ ਹਰਿ ਨਾਮ ਪਵਿਤ੍ਰ ਸਭਿ ਕਿਤਾ ॥ ਜੇ ਹਰਿ ਸੁਪ੍ਰਸੰਨੁ ਹੋਵੈ ਮੇਰਾ ਸੁਆਮੀ ਹਰਿ ਸਿਮਰਤ ਮਲੁ ਲਹਿ ਜਾਵੈ ਜੀਉ ॥੩॥

ਮਾਇਆ ਮੋਹੁ ਬਿਖਮੁ ਹੈ ਭਾਰੀ ॥ ਕਿਉ ਤਰੀਐ ਦੁਤਰੁ ਸੰਸਾਰੀ ॥ ਸਤਿਗੁਰੁ ਬੋਹਿਥੁ ਦੇਇ ਪ੍ਰਭੁ ਸਾਚਾ ਜਪਿ ਹਰਿ ਹਰਿ ਪਾਰਿ ਲੰਘਾਵੈ ਜੀਉ ॥੪॥

ਤੂ ਸਰਬਤ੍ਰ ਤੇਰਾ ਸਭੁ ਕੋਈ ॥ ਜੋ ਤੂ ਕਰਹਿ ਸੋਈ ਪ੍ਰਭ ਹੋਈ ॥ ਜਨੁ ਨਾਨਕੁ ਗੁਣ ਗਾਵੈ ਬੇਚਾਰਾ ਹਰਿ ਭਾਵੈ ਹਰਿ ਥਾਇ ਪਾਵੈ ਜੀਉ ॥੫॥੧॥੭॥

(ਗੁਰੂ ਰਾਮਦਾਸ ਜੀ -- SGGS 998) ਮਾਰੂ ਮਹਲਾ ੪ ॥
ਹਰਿ ਹਰਿ ਨਾਮੁ ਜਪਹੁ ਮਨ ਮੇਰੇ ॥ ਸਭਿ ਕਿਲਵਿਖ ਕਾਟੈ ਹਰਿ ਤੇਰੇ ॥ ਹਰਿ ਧਨੁ ਰਾਖਹੁ ਹਰਿ ਧਨੁ ਸੰਚਹੁ ਹਰਿ ਚਲਦਿਆ ਨਾਲਿ ਸਖਾਈ ਜੀਉ ॥੧॥

ਜਿਸ ਨੋ ਕ੍ਰਿਪਾ ਕਰੇ ਸੋ ਧਿਆਵੈ ॥ ਨਿਤ ਹਰਿ ਜਪੁ ਜਾਪੈ ਜਪਿ ਹਰਿ ਸੁਖੁ ਪਾਵੈ ॥ ਗੁਰ ਪਰਸਾਦੀ ਹਰਿ ਰਸੁ ਆਵੈ ਜਪਿ ਹਰਿ ਹਰਿ ਪਾਰਿ ਲੰਘਾਈ ਜੀਉ ॥੧॥ ਰਹਾਉ ॥

ਨਿਰਭਉ ਨਿਰੰਕਾਰੁ ਸਤਿ ਨਾਮੁ ॥ ਜਗ ਮਹਿ ਸ੍ਰੇਸਟੁ ਊਤਮ ਕਾਮੁ ॥ ਦੁਸਮਨ ਦੂਤ ਜਮਕਾਲੁ ਠੇਹ ਮਾਰਉ ਹਰਿ ਸੇਵਕ ਨੇੜਿ ਨ ਜਾਈ ਜੀਉ ॥੨॥

ਜਿਸੁ ਉਪਰਿ ਹਰਿ ਕਾ ਮਨੁ ਮਾਨਿਆ ॥ ਸੋ ਸੇਵਕੁ ਚਹੁ ਜੁਗ ਚਹੁ ਕੁੰਟ ਜਾਨਿਆ ॥ ਜੇ ਉਸ ਕਾ ਬੁਰਾ ਕਹੈ ਕੋਈ ਪਾਪੀ ਤਿਸੁ ਜਮਕੰਕਰੁ ਖਾਈ ਜੀਉ ॥੩॥

ਸਭ ਮਹਿ ਏਕੁ ਨਿਰੰਜਨ ਕਰਤਾ ॥ ਸਭਿ ਕਰਿ ਕਰਿ ਵੇਖੈ ਅਪਣੇ ਚਲਤਾ ॥ ਜਿਸੁ ਹਰਿ ਰਾਖੈ ਤਿਸੁ ਕਉਣੁ ਮਾਰੈ ਜਿਸੁ ਕਰਤਾ ਆਪਿ ਛਡਾਈ ਜੀਉ ॥੪॥

ਹਉ ਅਨਦਿਨੁ ਨਾਮੁ ਲਈ ਕਰਤਾਰੇ ॥ ਜਿਨਿ ਸੇਵਕ ਭਗਤ ਸਭੇ ਨਿਸਤਾਰੇ ॥ ਦਸ ਅਠ ਚਾਰਿ ਵੇਦ ਸਭਿ ਪੂਛਹੁ ਜਨ ਨਾਨਕ ਨਾਮੁ ਛਡਾਈ ਜੀਉ ॥੫॥੨॥੮॥

(ਗੁਰੂ ਅਰਜਨ ਦੇਵ ਜੀ -- SGGS 998) ਮਾਰੂ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਡਰਪੈ ਧਰਤਿ ਅਕਾਸੁ ਨਖੵਤ੍ਰਾ ਸਿਰ ਊਪਰਿ ਅਮਰੁ ਕਰਾਰਾ ॥ ਪਉਣੁ ਪਾਣੀ ਬੈਸੰਤਰੁ ਡਰਪੈ ਡਰਪੈ ਇੰਦ੍ਰੁ ਬਿਚਾਰਾ ॥੧॥

ਏਕਾ ਨਿਰਭਉ ਬਾਤ ਸੁਨੀ ॥ ਸੋ ਸੁਖੀਆ ਸੋ ਸਦਾ ਸੁਹੇਲਾ ਜੋ ਗੁਰ ਮਿਲਿ ਗਾਇ ਗੁਨੀ ॥੧॥ ਰਹਾਉ ॥

ਦੇਹਧਾਰ ਅਰੁ ਦੇਵਾ ਡਰਪਹਿ ਸਿਧ ਸਾਧਿਕ ਡਰਿ ਮੁਇਆ ॥ ਲਖ ਚਉਰਾਸੀਹ ਮਰਿ ਮਰਿ ਜਨਮੇ ਫਿਰਿ ਫਿਰਿ ਜੋਨੀ ਜੋਇਆ ॥੨॥

ਰਾਜਸੁ ਸਾਤਕੁ ਤਾਮਸੁ ਡਰਪਹਿ ਕੇਤੇ ਰੂਪ ਉਪਾਇਆ ॥ ਛਲ ਬਪੁਰੀ ਇਹ ਕਉਲਾ ਡਰਪੈ ਅਤਿ ਡਰਪੈ ਧਰਮ ਰਾਇਆ ॥੩॥

ਸਗਲ ਸਮਗ੍ਰੀ ਡਰਹਿ ਬਿਆਪੀ ਬਿਨੁ ਡਰ ਕਰਣੈਹਾਰਾ ॥ ਕਹੁ ਨਾਨਕ ਭਗਤਨ ਕਾ ਸੰਗੀ ਭਗਤ ਸੋਹਹਿ ਦਰਬਾਰਾ ॥੪॥੧॥

(ਗੁਰੂ ਅਰਜਨ ਦੇਵ ਜੀ -- SGGS 999) ਮਾਰੂ ਮਹਲਾ ੫ ॥
ਪਾਂਚ ਬਰਖ ਕੋ ਅਨਾਥੁ ਧ੍ਰੂ ਬਾਰਿਕੁ ਹਰਿ ਸਿਮਰਤ ਅਮਰ ਅਟਾਰੇ ॥ ਪੁਤ੍ਰ ਹੇਤਿ ਨਾਰਾਇਣੁ ਕਹਿਓ ਜਮਕੰਕਰ ਮਾਰਿ ਬਿਦਾਰੇ ॥੧॥

ਮੇਰੇ ਠਾਕੁਰ ਕੇਤੇ ਅਗਨਤ ਉਧਾਰੇ ॥ ਮੋਹਿ ਦੀਨ ਅਲਪ ਮਤਿ ਨਿਰਗੁਣ ਪਰਿਓ ਸਰਣਿ ਦੁਆਰੇ ॥੧॥ ਰਹਾਉ ॥

ਬਾਲਮੀਕੁ ਸੁਪਚਾਰੋ ਤਰਿਓ ਬਧਿਕ ਤਰੇ ਬਿਚਾਰੇ ॥ ਏਕ ਨਿਮਖ ਮਨ ਮਾਹਿ ਅਰਾਧਿਓ ਗਜਪਤਿ ਪਾਰਿ ਉਤਾਰੇ ॥੨॥

ਕੀਨੀ ਰਖਿਆ ਭਗਤ ਪ੍ਰਹਿਲਾਦੈ ਹਰਨਾਖਸ ਨਖਹਿ ਬਿਦਾਰੇ ॥ ਬਿਦਰੁ ਦਾਸੀ ਸੁਤੁ ਭਇਓ ਪੁਨੀਤਾ ਸਗਲੇ ਕੁਲ ਉਜਾਰੇ ॥੩॥

ਕਵਨ ਪਰਾਧ ਬਤਾਵਉ ਅਪੁਨੇ ਮਿਥਿਆ ਮੋਹ ਮਗਨਾਰੇ ॥ ਆਇਓ ਸਾਮ ਨਾਨਕ ਓਟ ਹਰਿ ਕੀ ਲੀਜੈ ਭੁਜਾ ਪਸਾਰੇ ॥੪॥੨॥

(ਗੁਰੂ ਅਰਜਨ ਦੇਵ ਜੀ -- SGGS 999) ਮਾਰੂ ਮਹਲਾ ੫ ॥
ਵਿਤ ਨਵਿਤ ਭ੍ਰਮਿਓ ਬਹੁ ਭਾਤੀ ਅਨਿਕ ਜਤਨ ਕਰਿ ਧਾਏ ॥ ਜੋ ਜੋ ਕਰਮ ਕੀਏ ਹਉ ਹਉਮੈ ਤੇ ਤੇ ਭਏ ਅਜਾਏ ॥੧॥

ਅਵਰ ਦਿਨ ਕਾਹੂ ਕਾਜ ਨ ਲਾਏ ॥ ਸੋ ਦਿਨੁ ਮੋ ਕਉ ਦੀਜੈ ਪ੍ਰਭ ਜੀਉ ਜਾ ਦਿਨ ਹਰਿ ਜਸੁ ਗਾਏ ॥੧॥ ਰਹਾਉ ॥

ਪੁਤ੍ਰ ਕਲਤ੍ਰ ਗ੍ਰਿਹ ਦੇਖਿ ਪਸਾਰਾ ਇਸ ਹੀ ਮਹਿ ਉਰਝਾਏ ॥ ਮਾਇਆ ਮਦ ਚਾਖਿ ਭਏ ਉਦਮਾਤੇ ਹਰਿ ਹਰਿ ਕਬਹੁ ਨ ਗਾਏ ॥੨॥

ਇਹ ਬਿਧਿ ਖੋਜੀ ਬਹੁ ਪਰਕਾਰਾ ਬਿਨੁ ਸੰਤਨ ਨਹੀ ਪਾਏ ॥ ਤੁਮ ਦਾਤਾਰ ਵਡੇ ਪ੍ਰਭ ਸੰਮ੍ਰਥ ਮਾਗਨ ਕਉ ਦਾਨੁ ਆਏ ॥੩॥

ਤਿਆਗਿਓ ਸਗਲਾ ਮਾਨੁ ਮਹਤਾ ਦਾਸ ਰੇਣ ਸਰਣਾਏ ॥ ਕਹੁ ਨਾਨਕ ਹਰਿ ਮਿਲਿ ਭਏ ਏਕੈ ਮਹਾ ਅਨੰਦ ਸੁਖ ਪਾਏ ॥੪॥੩॥

(ਗੁਰੂ ਅਰਜਨ ਦੇਵ ਜੀ -- SGGS 999) ਮਾਰੂ ਮਹਲਾ ੫ ॥
ਕਵਨ ਥਾਨ ਧੀਰਿਓ ਹੈ ਨਾਮਾ ਕਵਨ ਬਸਤੁ ਅਹੰਕਾਰਾ ॥ ਕਵਨ ਚਿਹਨ ਸੁਨਿ ਊਪਰਿ ਛੋਹਿਓ ਮੁਖ ਤੇ ਸੁਨਿ ਕਰਿ ਗਾਰਾ ॥੧॥

ਸੁਨਹੁ ਰੇ ਤੂ ਕਉਨੁ ਕਹਾ ਤੇ ਆਇਓ ॥ ਏਤੀ ਨ ਜਾਨਉ ਕੇਤੀਕ ਮੁਦਤਿ ਚਲਤੇ ਖਬਰਿ ਨ ਪਾਇਓ ॥੧॥ ਰਹਾਉ ॥

ਸਹਨ ਸੀਲ ਪਵਨ ਅਰੁ ਪਾਣੀ ਬਸੁਧਾ ਖਿਮਾ ਨਿਭਰਾਤੇ ॥ ਪੰਚ ਤਤ ਮਿਲਿ ਭਇਓ ਸੰਜੋਗਾ ਇਨ ਮਹਿ ਕਵਨ ਦੁਰਾਤੇ ॥੨॥

ਜਿਨਿ ਰਚਿ ਰਚਿਆ ਪੁਰਖਿ ਬਿਧਾਤੈ ਨਾਲੇ ਹਉਮੈ ਪਾਈ ॥ ਜਨਮ ਮਰਣੁ ਉਸ ਹੀ ਕਉ ਹੈ ਰੇ ਓਹਾ ਆਵੈ ਜਾਈ ॥੩॥

ਬਰਨੁ ਚਿਹਨੁ ਨਾਹੀ ਕਿਛੁ ਰਚਨਾ ਮਿਥਿਆ ਸਗਲ ਪਸਾਰਾ ॥ ਭਣਤਿ ਨਾਨਕੁ ਜਬ ਖੇਲੁ ਉਝਾਰੈ ਤਬ ਏਕੈ ਏਕੰਕਾਰਾ ॥੪॥੪॥

(ਗੁਰੂ ਅਰਜਨ ਦੇਵ ਜੀ -- SGGS 1000) ਮਾਰੂ ਮਹਲਾ ੫ ॥
ਮਾਨ ਮੋਹ ਅਰੁ ਲੋਭ ਵਿਕਾਰਾ ਬੀਓ ਚੀਤਿ ਨ ਘਾਲਿਓ ॥ ਨਾਮ ਰਤਨੁ ਗੁਣਾ ਹਰਿ ਬਣਜੇ ਲਾਦਿ ਵਖਰੁ ਲੈ ਚਾਲਿਓ ॥੧॥

ਸੇਵਕ ਕੀ ਓੜਕਿ ਨਿਬਹੀ ਪ੍ਰੀਤਿ ॥ ਜੀਵਤ ਸਾਹਿਬੁ ਸੇਵਿਓ ਅਪਨਾ ਚਲਤੇ ਰਾਖਿਓ ਚੀਤਿ ॥੧॥ ਰਹਾਉ ॥

ਜੈਸੀ ਆਗਿਆ ਕੀਨੀ ਠਾਕੁਰਿ ਤਿਸ ਤੇ ਮੁਖੁ ਨਹੀ ਮੋਰਿਓ ॥ ਸਹਜੁ ਅਨੰਦੁ ਰਖਿਓ ਗ੍ਰਿਹ ਭੀਤਰਿ ਉਠਿ ਉਆਹੂ ਕਉ ਦਉਰਿਓ ॥੨॥

ਆਗਿਆ ਮਹਿ ਭੂਖ ਸੋਈ ਕਰਿ ਸੂਖਾ ਸੋਗ ਹਰਖ ਨਹੀ ਜਾਨਿਓ ॥ ਜੋ ਜੋ ਹੁਕਮੁ ਭਇਓ ਸਾਹਿਬ ਕਾ ਸੋ ਮਾਥੈ ਲੇ ਮਾਨਿਓ ॥੩॥

ਭਇਓ ਕ੍ਰਿਪਾਲੁ ਠਾਕੁਰੁ ਸੇਵਕ ਕਉ ਸਵਰੇ ਹਲਤ ਪਲਾਤਾ ॥ ਧੰਨੁ ਸੇਵਕੁ ਸਫਲੁ ਓਹੁ ਆਇਆ ਜਿਨਿ ਨਾਨਕ ਖਸਮੁ ਪਛਾਤਾ ॥੪॥੫॥

(ਗੁਰੂ ਅਰਜਨ ਦੇਵ ਜੀ -- SGGS 1000) ਮਾਰੂ ਮਹਲਾ ੫ ॥
ਖੁਲਿਆ ਕਰਮੁ ਕ੍ਰਿਪਾ ਭਈ ਠਾਕੁਰ ਕੀਰਤਨੁ ਹਰਿ ਹਰਿ ਗਾਈ ॥ ਸ੍ਰਮੁ ਥਾਕਾ ਪਾਏ ਬਿਸ੍ਰਾਮਾ ਮਿਟਿ ਗਈ ਸਗਲੀ ਧਾਈ ॥੧॥

ਅਬ ਮੋਹਿ ਜੀਵਨ ਪਦਵੀ ਪਾਈ ॥ ਚੀਤਿ ਆਇਓ ਮਨਿ ਪੁਰਖੁ ਬਿਧਾਤਾ ਸੰਤਨ ਕੀ ਸਰਣਾਈ ॥੧॥ ਰਹਾਉ ॥

ਕਾਮੁ ਕ੍ਰੋਧੁ ਲੋਭੁ ਮੋਹੁ ਨਿਵਾਰੇ ਨਿਵਰੇ ਸਗਲ ਬੈਰਾਈ ॥ ਸਦ ਹਜੂਰਿ ਹਾਜਰੁ ਹੈ ਨਾਜਰੁ ਕਤਹਿ ਨ ਭਇਓ ਦੂਰਾਈ ॥੨॥

ਸੁਖ ਸੀਤਲ ਸਰਧਾ ਸਭ ਪੂਰੀ ਹੋਏ ਸੰਤ ਸਹਾਈ ॥ ਪਾਵਨ ਪਤਿਤ ਕੀਏ ਖਿਨ ਭੀਤਰਿ ਮਹਿਮਾ ਕਥਨੁ ਨ ਜਾਈ ॥੩॥

ਨਿਰਭਉ ਭਏ ਸਗਲ ਭੈ ਖੋਏ ਗੋਬਿਦ ਚਰਣ ਓਟਾਈ ॥ ਨਾਨਕੁ ਜਸੁ ਗਾਵੈ ਠਾਕੁਰ ਕਾ ਰੈਣਿ ਦਿਨਸੁ ਲਿਵ ਲਾਈ ॥੪॥੬॥

(ਗੁਰੂ ਅਰਜਨ ਦੇਵ ਜੀ -- SGGS 1000) ਮਾਰੂ ਮਹਲਾ ੫ ॥
ਜੋ ਸਮਰਥੁ ਸਰਬ ਗੁਣ ਨਾਇਕੁ ਤਿਸ ਕਉ ਕਬਹੁ ਨ ਗਾਵਸਿ ਰੇ ॥ ਛੋਡਿ ਜਾਇ ਖਿਨ ਭੀਤਰਿ ਤਾ ਕਉ ਉਆ ਕਉ ਫਿਰਿ ਫਿਰਿ ਧਾਵਸਿ ਰੇ ॥੧॥

ਅਪੁਨੇ ਪ੍ਰਭ ਕਉ ਕਿਉ ਨ ਸਮਾਰਸਿ ਰੇ ॥ ਬੈਰੀ ਸੰਗਿ ਰੰਗ ਰਸਿ ਰਚਿਆ ਤਿਸੁ ਸਿਉ ਜੀਅਰਾ ਜਾਰਸਿ ਰੇ ॥੧॥ ਰਹਾਉ ॥

ਜਾ ਕੈ ਨਾਮਿ ਸੁਨਿਐ ਜਮੁ ਛੋਡੈ ਤਾ ਕੀ ਸਰਣਿ ਨ ਪਾਵਸਿ ਰੇ ॥ ਕਾਢਿ ਦੇਇ ਸਿਆਲ ਬਪੁਰੇ ਕਉ ਤਾ ਕੀ ਓਟ ਟਿਕਾਵਸਿ ਰੇ ॥੨॥

ਜਿਸ ਕਾ ਜਾਸੁ ਸੁਨਤ ਭਵ ਤਰੀਐ ਤਾ ਸਿਉ ਰੰਗੁ ਨ ਲਾਵਸਿ ਰੇ ॥ ਥੋਰੀ ਬਾਤ ਅਲਪ ਸੁਪਨੇ ਕੀ ਬਹੁਰਿ ਬਹੁਰਿ ਅਟਕਾਵਸਿ ਰੇ ॥੩॥

ਭਇਓ ਪ੍ਰਸਾਦੁ ਕ੍ਰਿਪਾ ਨਿਧਿ ਠਾਕੁਰ ਸੰਤਸੰਗਿ ਪਤਿ ਪਾਈ ॥ ਕਹੁ ਨਾਨਕ ਤ੍ਰੈ ਗੁਣ ਭ੍ਰਮੁ ਛੂਟਾ ਜਉ ਪ੍ਰਭ ਭਏ ਸਹਾਈ ॥੪॥੭॥

(ਗੁਰੂ ਅਰਜਨ ਦੇਵ ਜੀ -- SGGS 1000) ਮਾਰੂ ਮਹਲਾ ੫ ॥
ਅੰਤਰਜਾਮੀ ਸਭ ਬਿਧਿ ਜਾਨੈ ਤਿਸ ਤੇ ਕਹਾ ਦੁਲਾਰਿਓ ॥ ਹਸਤ ਪਾਵ ਝਰੇ ਖਿਨ ਭੀਤਰਿ ਅਗਨਿ ਸੰਗਿ ਲੈ ਜਾਰਿਓ ॥੧॥

ਮੂੜੇ ਤੈ ਮਨ ਤੇ ਰਾਮੁ ਬਿਸਾਰਿਓ ॥ ਲੂਣੁ ਖਾਇ ਕਰਹਿ ਹਰਾਮਖੋਰੀ ਪੇਖਤ ਨੈਨ ਬਿਦਾਰਿਓ ॥੧॥ ਰਹਾਉ ॥

ਅਸਾਧ ਰੋਗੁ ਉਪਜਿਓ ਤਨ ਭੀਤਰਿ ਟਰਤ ਨ ਕਾਹੂ ਟਾਰਿਓ ॥ ਪ੍ਰਭ ਬਿਸਰਤ ਮਹਾ ਦੁਖੁ ਪਾਇਓ ਇਹੁ ਨਾਨਕ ਤਤੁ ਬੀਚਾਰਿਓ ॥੨॥੮॥

(ਗੁਰੂ ਅਰਜਨ ਦੇਵ ਜੀ -- SGGS 1001) ਮਾਰੂ ਮਹਲਾ ੫ ॥
ਚਰਨ ਕਮਲ ਪ੍ਰਭ ਰਾਖੇ ਚੀਤਿ ॥ ਹਰਿ ਗੁਣ ਗਾਵਹ ਨੀਤਾ ਨੀਤ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਊ ॥ ਆਦਿ ਮਧਿ ਅੰਤਿ ਹੈ ਸੋਊ ॥੧॥

ਸੰਤਨ ਕੀ ਓਟ ਆਪੇ ਆਪਿ ॥੧॥ ਰਹਾਉ ॥

ਜਾ ਕੈ ਵਸਿ ਹੈ ਸਗਲ ਸੰਸਾਰੁ ॥ ਆਪੇ ਆਪਿ ਆਪਿ ਨਿਰੰਕਾਰੁ ॥ ਨਾਨਕ ਗਹਿਓ ਸਾਚਾ ਸੋਇ ॥ ਸੁਖੁ ਪਾਇਆ ਫਿਰਿ ਦੂਖੁ ਨ ਹੋਇ ॥੨॥੯॥

(ਗੁਰੂ ਅਰਜਨ ਦੇਵ ਜੀ -- SGGS 1001) ਮਾਰੂ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਪ੍ਰਾਨ ਸੁਖਦਾਤਾ ਜੀਅ ਸੁਖਦਾਤਾ ਤੁਮ ਕਾਹੇ ਬਿਸਾਰਿਓ ਅਗਿਆਨਥ ॥ ਹੋਛਾ ਮਦੁ ਚਾਖਿ ਹੋਏ ਤੁਮ ਬਾਵਰ ਦੁਲਭ ਜਨਮੁ ਅਕਾਰਥ ॥੧॥

ਰੇ ਨਰ ਐਸੀ ਕਰਹਿ ਇਆਨਥ ॥ ਤਜਿ ਸਾਰੰਗਧਰ ਭ੍ਰਮਿ ਤੂ ਭੂਲਾ ਮੋਹਿ ਲਪਟਿਓ ਦਾਸੀ ਸੰਗਿ ਸਾਨਥ ॥੧॥ ਰਹਾਉ ॥

ਧਰਣੀਧਰੁ ਤਿਆਗਿ ਨੀਚ ਕੁਲ ਸੇਵਹਿ ਹਉ ਹਉ ਕਰਤ ਬਿਹਾਵਥ ॥ ਫੋਕਟ ਕਰਮ ਕਰਹਿ ਅਗਿਆਨੀ ਮਨਮੁਖਿ ਅੰਧ ਕਹਾਵਥ ॥੨॥

ਸਤਿ ਹੋਤਾ ਅਸਤਿ ਕਰਿ ਮਾਨਿਆ ਜੋ ਬਿਨਸਤ ਸੋ ਨਿਹਚਲੁ ਜਾਨਥ ॥ ਪਰ ਕੀ ਕਉ ਅਪਨੀ ਕਰਿ ਪਕਰੀ ਐਸੇ ਭੂਲ ਭੁਲਾਨਥ ॥੩॥

ਖਤ੍ਰੀ ਬ੍ਰਾਹਮਣ ਸੂਦ ਵੈਸ ਸਭ ਏਕੈ ਨਾਮਿ ਤਰਾਨਥ ॥ ਗੁਰੁ ਨਾਨਕੁ ਉਪਦੇਸੁ ਕਹਤੁ ਹੈ ਜੋ ਸੁਨੈ ਸੋ ਪਾਰਿ ਪਰਾਨਥ ॥੪॥੧॥੧੦॥

(ਗੁਰੂ ਅਰਜਨ ਦੇਵ ਜੀ -- SGGS 1001) ਮਾਰੂ ਮਹਲਾ ੫ ॥
ਗੁਪਤੁ ਕਰਤਾ ਸੰਗਿ ਸੋ ਪ੍ਰਭੁ ਡਹਕਾਵਏ ਮਨੁਖਾਇ ॥ ਬਿਸਾਰਿ ਹਰਿ ਜੀਉ ਬਿਖੈ ਭੋਗਹਿ ਤਪਤ ਥੰਮ ਗਲਿ ਲਾਇ ॥੧॥

ਰੇ ਨਰ ਕਾਇ ਪਰ ਗ੍ਰਿਹਿ ਜਾਇ ॥ ਕੁਚਲ ਕਠੋਰ ਕਾਮਿ ਗਰਧਭ ਤੁਮ ਨਹੀ ਸੁਨਿਓ ਧਰਮ ਰਾਇ ॥੧॥ ਰਹਾਉ ॥

ਬਿਕਾਰ ਪਾਥਰ ਗਲਹਿ ਬਾਧੇ ਨਿੰਦ ਪੋਟ ਸਿਰਾਇ ॥ ਮਹਾ ਸਾਗਰੁ ਸਮੁਦੁ ਲੰਘਨਾ ਪਾਰਿ ਨ ਪਰਨਾ ਜਾਇ ॥੨॥

ਕਾਮਿ ਕ੍ਰੋਧਿ ਲੋਭਿ ਮੋਹਿ ਬਿਆਪਿਓ ਨੇਤ੍ਰ ਰਖੇ ਫਿਰਾਇ ॥ ਸੀਸੁ ਉਠਾਵਨ ਨ ਕਬਹੂ ਮਿਲਈ ਮਹਾ ਦੁਤਰ ਮਾਇ ॥੩॥

ਸੂਰੁ ਮੁਕਤਾ ਸਸੀ ਮੁਕਤਾ ਬ੍ਰਹਮ ਗਿਆਨੀ ਅਲਿਪਾਇ ॥ ਸੁਭਾਵਤ ਜੈਸੇ ਬੈਸੰਤਰ ਅਲਿਪਤ ਸਦਾ ਨਿਰਮਲਾਇ ॥੪॥

ਜਿਸੁ ਕਰਮੁ ਖੁਲਿਆ ਤਿਸੁ ਲਹਿਆ ਪੜਦਾ ਜਿਨਿ ਗੁਰ ਪਹਿ ਮੰਨਿਆ ਸੁਭਾਇ ॥ ਗੁਰਿ ਮੰਤ੍ਰੁ ਅਵਖਧੁ ਨਾਮੁ ਦੀਨਾ ਜਨ ਨਾਨਕ ਸੰਕਟ ਜੋਨਿ ਨ ਪਾਇ ॥੫॥੨॥

ਰੇ ਨਰ ਇਨ ਬਿਧਿ ਪਾਰਿ ਪਰਾਇ ॥ ਧਿਆਇ ਹਰਿ ਜੀਉ ਹੋਇ ਮਿਰਤਕੁ ਤਿਆਗਿ ਦੂਜਾ ਭਾਉ ॥ ਰਹਾਉ ਦੂਜਾ ॥੨॥੧੧॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates