Pt 10 - ਰਾਗ ਮਾਰੂ - ਬਾਣੀ ਸ਼ਬਦ, Part 10 - Raag Maru - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਅਰਜਨ ਦੇਵ ਜੀ -- SGGS 1102) ਮਃ ੫ ॥
ਮੁਆ ਜੀਵੰਦਾ ਪੇਖੁ ਜੀਵੰਦੇ ਮਰਿ ਜਾਨਿ ॥ ਜਿਨੑਾ ਮੁਹਬਤਿ ਇਕ ਸਿਉ ਤੇ ਮਾਣਸ ਪਰਧਾਨ ॥੨॥

(ਗੁਰੂ ਅਰਜਨ ਦੇਵ ਜੀ -- SGGS 1102) ਮਃ ੫ ॥
ਜਿਸੁ ਮਨਿ ਵਸੈ ਪਾਰਬ੍ਰਹਮੁ ਨਿਕਟਿ ਨ ਆਵੈ ਪੀਰ ॥ ਭੁਖ ਤਿਖ ਤਿਸੁ ਨ ਵਿਆਪਈ ਜਮੁ ਨਹੀ ਆਵੈ ਨੀਰ ॥੩॥

(ਗੁਰੂ ਅਰਜਨ ਦੇਵ ਜੀ -- SGGS 1102) ਪਉੜੀ ॥
ਕੀਮਤਿ ਕਹਣੁ ਨ ਜਾਈਐ ਸਚੁ ਸਾਹ ਅਡੋਲੈ ॥ ਸਿਧ ਸਾਧਿਕ ਗਿਆਨੀ ਧਿਆਨੀਆ ਕਉਣੁ ਤੁਧੁਨੋ ਤੋਲੈ ॥ ਭੰਨਣ ਘੜਣ ਸਮਰਥੁ ਹੈ ਓਪਤਿ ਸਭ ਪਰਲੈ ॥ ਕਰਣ ਕਾਰਣ ਸਮਰਥੁ ਹੈ ਘਟਿ ਘਟਿ ਸਭ ਬੋਲੈ ॥ ਰਿਜਕੁ ਸਮਾਹੇ ਸਭਸੈ ਕਿਆ ਮਾਣਸੁ ਡੋਲੈ ॥ ਗਹਿਰ ਗਭੀਰੁ ਅਥਾਹੁ ਤੂ ਗੁਣ ਗਿਆਨ ਅਮੋਲੈ ॥ ਸੋਈ ਕੰਮੁ ਕਮਾਵਣਾ ਕੀਆ ਧੁਰਿ ਮਉਲੈ ॥ ਤੁਧਹੁ ਬਾਹਰਿ ਕਿਛੁ ਨਹੀ ਨਾਨਕੁ ਗੁਣ ਬੋਲੈ ॥੨੩॥੧॥੨॥

(ਭਗਤ ਕਬੀਰ ਜੀ -- SGGS 1102) ਰਾਗੁ ਮਾਰੂ ਬਾਣੀ ਕਬੀਰ ਜੀਉ ਕੀ
ੴ ਸਤਿਗੁਰ ਪ੍ਰਸਾਦਿ ॥
ਪਡੀਆ ਕਵਨ ਕੁਮਤਿ ਤੁਮ ਲਾਗੇ ॥ ਬੂਡਹੁਗੇ ਪਰਵਾਰ ਸਕਲ ਸਿਉ ਰਾਮੁ ਨ ਜਪਹੁ ਅਭਾਗੇ ॥੧॥ ਰਹਾਉ ॥

ਬੇਦ ਪੁਰਾਨ ਪੜੇ ਕਾ ਕਿਆ ਗੁਨੁ ਖਰ ਚੰਦਨ ਜਸ ਭਾਰਾ ॥ ਰਾਮ ਨਾਮ ਕੀ ਗਤਿ ਨਹੀ ਜਾਨੀ ਕੈਸੇ ਉਤਰਸਿ ਪਾਰਾ ॥੧॥

ਜੀਅ ਬਧਹੁ ਸੁ ਧਰਮੁ ਕਰਿ ਥਾਪਹੁ ਅਧਰਮੁ ਕਹਹੁ ਕਤ ਭਾਈ ॥ ਆਪਸ ਕਉ ਮੁਨਿਵਰ ਕਰਿ ਥਾਪਹੁ ਕਾ ਕਉ ਕਹਹੁ ਕਸਾਈ ॥੨॥

ਮਨ ਕੇ ਅੰਧੇ ਆਪਿ ਨ ਬੂਝਹੁ ਕਾਹਿ ਬੁਝਾਵਹੁ ਭਾਈ ॥ ਮਾਇਆ ਕਾਰਨ ਬਿਦਿਆ ਬੇਚਹੁ ਜਨਮੁ ਅਬਿਰਥਾ ਜਾਈ ॥੩॥

ਨਾਰਦ ਬਚਨ ਬਿਆਸੁ ਕਹਤ ਹੈ ਸੁਕ ਕਉ ਪੂਛਹੁ ਜਾਈ ॥ ਕਹਿ ਕਬੀਰ ਰਾਮੈ ਰਮਿ ਛੂਟਹੁ ਨਾਹਿ ਤ ਬੂਡੇ ਭਾਈ ॥੪॥੧॥

(ਭਗਤ ਕਬੀਰ ਜੀ -- SGGS 1103) ਬਨਹਿ ਬਸੇ ਕਿਉ ਪਾਈਐ ਜਉ ਲਉ ਮਨਹੁ ਨ ਤਜਹਿ ਬਿਕਾਰ ॥ ਜਿਹ ਘਰੁ ਬਨੁ ਸਮਸਰਿ ਕੀਆ ਤੇ ਪੂਰੇ ਸੰਸਾਰ ॥੧॥

ਸਾਰ ਸੁਖੁ ਪਾਈਐ ਰਾਮਾ ॥ ਰੰਗਿ ਰਵਹੁ ਆਤਮੈ ਰਾਮ ॥੧॥ ਰਹਾਉ ॥

ਜਟਾ ਭਸਮ ਲੇਪਨ ਕੀਆ ਕਹਾ ਗੁਫਾ ਮਹਿ ਬਾਸੁ ॥ ਮਨੁ ਜੀਤੇ ਜਗੁ ਜੀਤਿਆ ਜਾਂ ਤੇ ਬਿਖਿਆ ਤੇ ਹੋਇ ਉਦਾਸੁ ॥੨॥

ਅੰਜਨੁ ਦੇਇ ਸਭੈ ਕੋਈ ਟੁਕੁ ਚਾਹਨ ਮਾਹਿ ਬਿਡਾਨੁ ॥ ਗਿਆਨ ਅੰਜਨੁ ਜਿਹ ਪਾਇਆ ਤੇ ਲੋਇਨ ਪਰਵਾਨੁ ॥੩॥

ਕਹਿ ਕਬੀਰ ਅਬ ਜਾਨਿਆ ਗੁਰਿ ਗਿਆਨੁ ਦੀਆ ਸਮਝਾਇ ॥ ਅੰਤਰਗਤਿ ਹਰਿ ਭੇਟਿਆ ਅਬ ਮੇਰਾ ਮਨੁ ਕਤਹੂ ਨ ਜਾਇ ॥੪॥੨॥

(ਭਗਤ ਕਬੀਰ ਜੀ -- SGGS 1103) ਰਿਧਿ ਸਿਧਿ ਜਾ ਕਉ ਫੁਰੀ ਤਬ ਕਾਹੂ ਸਿਉ ਕਿਆ ਕਾਜ ॥ ਤੇਰੇ ਕਹਨੇ ਕੀ ਗਤਿ ਕਿਆ ਕਹਉ ਮੈ ਬੋਲਤ ਹੀ ਬਡ ਲਾਜ ॥੧॥

ਰਾਮੁ ਜਿਹ ਪਾਇਆ ਰਾਮ ॥ ਤੇ ਭਵਹਿ ਨ ਬਾਰੈ ਬਾਰ ॥੧॥ ਰਹਾਉ ॥

ਝੂਠਾ ਜਗੁ ਡਹਕੈ ਘਨਾ ਦਿਨ ਦੁਇ ਬਰਤਨ ਕੀ ਆਸ ॥ ਰਾਮ ਉਦਕੁ ਜਿਹ ਜਨ ਪੀਆ ਤਿਹਿ ਬਹੁਰਿ ਨ ਭਈ ਪਿਆਸ ॥੨॥

ਗੁਰ ਪ੍ਰਸਾਦਿ ਜਿਹ ਬੂਝਿਆ ਆਸਾ ਤੇ ਭਇਆ ਨਿਰਾਸੁ ॥ ਸਭੁ ਸਚੁ ਨਦਰੀ ਆਇਆ ਜਉ ਆਤਮ ਭਇਆ ਉਦਾਸੁ ॥੩॥

ਰਾਮ ਨਾਮ ਰਸੁ ਚਾਖਿਆ ਹਰਿ ਨਾਮਾ ਹਰ ਤਾਰਿ ॥ ਕਹੁ ਕਬੀਰ ਕੰਚਨੁ ਭਇਆ ਭ੍ਰਮੁ ਗਇਆ ਸਮੁਦ੍ਰੈ ਪਾਰਿ ॥੪॥੩॥

(ਭਗਤ ਕਬੀਰ ਜੀ -- SGGS 1103) ਉਦਕ ਸਮੁੰਦ ਸਲਲ ਕੀ ਸਾਖਿਆ ਨਦੀ ਤਰੰਗ ਸਮਾਵਹਿਗੇ ॥ ਸੁੰਨਹਿ ਸੁੰਨੁ ਮਿਲਿਆ ਸਮਦਰਸੀ ਪਵਨ ਰੂਪ ਹੋਇ ਜਾਵਹਿਗੇ ॥੧॥

ਬਹੁਰਿ ਹਮ ਕਾਹੇ ਆਵਹਿਗੇ ॥ ਆਵਨ ਜਾਨਾ ਹੁਕਮੁ ਤਿਸੈ ਕਾ ਹੁਕਮੈ ਬੁਝਿ ਸਮਾਵਹਿਗੇ ॥੧॥ ਰਹਾਉ ॥

ਜਬ ਚੂਕੈ ਪੰਚ ਧਾਤੁ ਕੀ ਰਚਨਾ ਐਸੇ ਭਰਮੁ ਚੁਕਾਵਹਿਗੇ ॥ ਦਰਸਨੁ ਛੋਡਿ ਭਏ ਸਮਦਰਸੀ ਏਕੋ ਨਾਮੁ ਧਿਆਵਹਿਗੇ ॥੨॥

ਜਿਤ ਹਮ ਲਾਏ ਤਿਤ ਹੀ ਲਾਗੇ ਤੈਸੇ ਕਰਮ ਕਮਾਵਹਿਗੇ ॥ ਹਰਿ ਜੀ ਕ੍ਰਿਪਾ ਕਰੇ ਜਉ ਅਪਨੀ ਤੌ ਗੁਰ ਕੇ ਸਬਦਿ ਸਮਾਵਹਿਗੇ ॥੩॥

ਜੀਵਤ ਮਰਹੁ ਮਰਹੁ ਫੁਨਿ ਜੀਵਹੁ ਪੁਨਰਪਿ ਜਨਮੁ ਨ ਹੋਈ ॥ ਕਹੁ ਕਬੀਰ ਜੋ ਨਾਮਿ ਸਮਾਨੇ ਸੁੰਨ ਰਹਿਆ ਲਿਵ ਸੋਈ ॥੪॥੪॥

(ਭਗਤ ਕਬੀਰ ਜੀ -- SGGS 1104) ਜਉ ਤੁਮ੍ਹ੍ਹ ਮੋ ਕਉ ਦੂਰਿ ਕਰਤ ਹਉ ਤਉ ਤੁਮ ਮੁਕਤਿ ਬਤਾਵਹੁ ॥ ਏਕ ਅਨੇਕ ਹੋਇ ਰਹਿਓ ਸਗਲ ਮਹਿ ਅਬ ਕੈਸੇ ਭਰਮਾਵਹੁ ॥੧॥

ਰਾਮ ਮੋ ਕਉ ਤਾਰਿ ਕਹਾਂ ਲੈ ਜਈ ਹੈ ॥ ਸੋਧਉ ਮੁਕਤਿ ਕਹਾ ਦੇਉ ਕੈਸੀ ਕਰਿ ਪ੍ਰਸਾਦੁ ਮੋਹਿ ਪਾਈ ਹੈ ॥੧॥ ਰਹਾਉ ॥

ਤਾਰਨ ਤਰਨੁ ਤਬੈ ਲਗੁ ਕਹੀਐ ਜਬ ਲਗੁ ਤਤੁ ਨ ਜਾਨਿਆ ॥ ਅਬ ਤਉ ਬਿਮਲ ਭਏ ਘਟ ਹੀ ਮਹਿ ਕਹਿ ਕਬੀਰ ਮਨੁ ਮਾਨਿਆ ॥੨॥੫॥

(ਭਗਤ ਕਬੀਰ ਜੀ -- SGGS 1104) ਜਿਨਿ ਗੜ ਕੋਟ ਕੀਏ ਕੰਚਨ ਕੇ ਛੋਡਿ ਗਇਆ ਸੋ ਰਾਵਨੁ ॥੧॥

ਕਾਹੇ ਕੀਜਤੁ ਹੈ ਮਨਿ ਭਾਵਨੁ ॥ ਜਬ ਜਮੁ ਆਇ ਕੇਸ ਤੇ ਪਕਰੈ ਤਹ ਹਰਿ ਕੋ ਨਾਮੁ ਛਡਾਵਨ ॥੧॥ ਰਹਾਉ ॥

ਕਾਲੁ ਅਕਾਲੁ ਖਸਮ ਕਾ ਕੀਨੑਾ ਇਹੁ ਪਰਪੰਚੁ ਬਧਾਵਨੁ ॥ ਕਹਿ ਕਬੀਰ ਤੇ ਅੰਤੇ ਮੁਕਤੇ ਜਿਨੑ ਹਿਰਦੈ ਰਾਮ ਰਸਾਇਨੁ ॥੨॥੬॥

(ਭਗਤ ਕਬੀਰ ਜੀ -- SGGS 1104) ਦੇਹੀ ਗਾਵਾ ਜੀਉ ਧਰ ਮਹਤਉ ਬਸਹਿ ਪੰਚ ਕਿਰਸਾਨਾ ॥ ਨੈਨੂ ਨਕਟੂ ਸ੍ਰਵਨੂ ਰਸਪਤਿ ਇੰਦ੍ਰੀ ਕਹਿਆ ਨ ਮਾਨਾ ॥੧॥

ਬਾਬਾ ਅਬ ਨ ਬਸਉ ਇਹ ਗਾਉ ॥ ਘਰੀ ਘਰੀ ਕਾ ਲੇਖਾ ਮਾਗੈ ਕਾਇਥੁ ਚੇਤੂ ਨਾਉ ॥੧॥ ਰਹਾਉ ॥

ਧਰਮ ਰਾਇ ਜਬ ਲੇਖਾ ਮਾਗੈ ਬਾਕੀ ਨਿਕਸੀ ਭਾਰੀ ॥ ਪੰਚ ਕ੍ਰਿਸਾਨਵਾ ਭਾਗਿ ਗਏ ਲੈ ਬਾਧਿਓ ਜੀਉ ਦਰਬਾਰੀ ॥੨॥

ਕਹੈ ਕਬੀਰੁ ਸੁਨਹੁ ਰੇ ਸੰਤਹੁ ਖੇਤ ਹੀ ਕਰਹੁ ਨਿਬੇਰਾ ॥ ਅਬ ਕੀ ਬਾਰ ਬਖਸਿ ਬੰਦੇ ਕਉ ਬਹੁਰਿ ਨ ਭਉਜਲਿ ਫੇਰਾ ॥੩॥੭॥

(ਭਗਤ ਕਬੀਰ ਜੀ -- SGGS 1104) ਰਾਗੁ ਮਾਰੂ ਬਾਣੀ ਕਬੀਰ ਜੀਉ ਕੀ
ੴ ਸਤਿਗੁਰ ਪ੍ਰਸਾਦਿ ॥
ਅਨਭਉ ਕਿਨੈ ਨ ਦੇਖਿਆ ਬੈਰਾਗੀਅੜੇ ॥ ਬਿਨੁ ਭੈ ਅਨਭਉ ਹੋਇ ਵਣਾਹੰਬੈ ॥੧॥

ਸਹੁ ਹਦੂਰਿ ਦੇਖੈ ਤਾਂ ਭਉ ਪਵੈ ਬੈਰਾਗੀਅੜੇ ॥ ਹੁਕਮੈ ਬੂਝੈ ਤ ਨਿਰਭਉ ਹੋਇ ਵਣਾਹੰਬੈ ॥੨॥

ਹਰਿ ਪਾਖੰਡੁ ਨ ਕੀਜਈ ਬੈਰਾਗੀਅੜੇ ॥ ਪਾਖੰਡਿ ਰਤਾ ਸਭੁ ਲੋਕੁ ਵਣਾਹੰਬੈ ॥੩॥

ਤ੍ਰਿਸਨਾ ਪਾਸੁ ਨ ਛੋਡਈ ਬੈਰਾਗੀਅੜੇ ॥ ਮਮਤਾ ਜਾਲਿਆ ਪਿੰਡੁ ਵਣਾਹੰਬੈ ॥੪॥

ਚਿੰਤਾ ਜਾਲਿ ਤਨੁ ਜਾਲਿਆ ਬੈਰਾਗੀਅੜੇ ॥ ਜੇ ਮਨੁ ਮਿਰਤਕੁ ਹੋਇ ਵਣਾਹੰਬੈ ॥੫॥

ਸਤਿਗੁਰ ਬਿਨੁ ਬੈਰਾਗੁ ਨ ਹੋਵਈ ਬੈਰਾਗੀਅੜੇ ॥ ਜੇ ਲੋਚੈ ਸਭੁ ਕੋਇ ਵਣਾਹੰਬੈ ॥੬॥

ਕਰਮੁ ਹੋਵੈ ਸਤਿਗੁਰੁ ਮਿਲੈ ਬੈਰਾਗੀਅੜੇ ॥ ਸਹਜੇ ਪਾਵੈ ਸੋਇ ਵਣਾਹੰਬੈ ॥੭॥

ਕਹੁ ਕਬੀਰ ਇਕ ਬੇਨਤੀ ਬੈਰਾਗੀਅੜੇ ॥ ਮੋ ਕਉ ਭਉਜਲੁ ਪਾਰਿ ਉਤਾਰਿ ਵਣਾਹੰਬੈ ॥੮॥੧॥੮॥

(ਭਗਤ ਕਬੀਰ ਜੀ -- SGGS 1105) ਰਾਜਨ ਕਉਨੁ ਤੁਮਾਰੈ ਆਵੈ ॥ ਐਸੋ ਭਾਉ ਬਿਦਰ ਕੋ ਦੇਖਿਓ ਓਹੁ ਗਰੀਬੁ ਮੋਹਿ ਭਾਵੈ ॥੧॥ ਰਹਾਉ ॥

ਹਸਤੀ ਦੇਖਿ ਭਰਮ ਤੇ ਭੂਲਾ ਸ੍ਰੀ ਭਗਵਾਨੁ ਨ ਜਾਨਿਆ ॥ ਤੁਮਰੋ ਦੂਧੁ ਬਿਦਰ ਕੋ ਪਾਨੑੋ ਅੰਮ੍ਰਿਤੁ ਕਰਿ ਮੈ ਮਾਨਿਆ ॥੧॥

ਖੀਰ ਸਮਾਨਿ ਸਾਗੁ ਮੈ ਪਾਇਆ ਗੁਨ ਗਾਵਤ ਰੈਨਿ ਬਿਹਾਨੀ ॥ ਕਬੀਰ ਕੋ ਠਾਕੁਰੁ ਅਨਦ ਬਿਨੋਦੀ ਜਾਤਿ ਨ ਕਾਹੂ ਕੀ ਮਾਨੀ ॥੨॥੯॥

(ਭਗਤ ਕਬੀਰ ਜੀ -- SGGS 1105) ਸਲੋਕ ਕਬੀਰ ॥
ਗਗਨ ਦਮਾਮਾ ਬਾਜਿਓ ਪਰਿਓ ਨੀਸਾਨੈ ਘਾਉ ॥ ਖੇਤੁ ਜੁ ਮਾਂਡਿਓ ਸੂਰਮਾ ਅਬ ਜੂਝਨ ਕੋ ਦਾਉ ॥੧॥

ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ॥ ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ ॥੨॥੨॥

(ਭਗਤ ਨਾਮਦੇਵ ਜੀ -- SGGS 1105) ਕਬੀਰ ਕਾ ਸਬਦੁ ਰਾਗੁ ਮਾਰੂ ਬਾਣੀ ਨਾਮਦੇਉ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਚਾਰਿ ਮੁਕਤਿ ਚਾਰੈ ਸਿਧਿ ਮਿਲਿ ਕੈ ਦੂਲਹ ਪ੍ਰਭ ਕੀ ਸਰਨਿ ਪਰਿਓ ॥ ਮੁਕਤਿ ਭਇਓ ਚਉਹੂੰ ਜੁਗ ਜਾਨਿਓ ਜਸੁ ਕੀਰਤਿ ਮਾਥੈ ਛਤ੍ਰੁ ਧਰਿਓ ॥੧॥

ਰਾਜਾ ਰਾਮ ਜਪਤ ਕੋ ਕੋ ਨ ਤਰਿਓ ॥ ਗੁਰ ਉਪਦੇਸਿ ਸਾਧ ਕੀ ਸੰਗਤਿ ਭਗਤੁ ਭਗਤੁ ਤਾ ਕੋ ਨਾਮੁ ਪਰਿਓ ॥੧॥ ਰਹਾਉ ॥

ਸੰਖ ਚਕ੍ਰ ਮਾਲਾ ਤਿਲਕੁ ਬਿਰਾਜਿਤ ਦੇਖਿ ਪ੍ਰਤਾਪੁ ਜਮੁ ਡਰਿਓ ॥ ਨਿਰਭਉ ਭਏ ਰਾਮ ਬਲ ਗਰਜਿਤ ਜਨਮ ਮਰਨ ਸੰਤਾਪ ਹਿਰਿਓ ॥੨॥

ਅੰਬਰੀਕ ਕਉ ਦੀਓ ਅਭੈ ਪਦੁ ਰਾਜੁ ਭਭੀਖਨ ਅਧਿਕ ਕਰਿਓ ॥ ਨਉ ਨਿਧਿ ਠਾਕੁਰਿ ਦਈ ਸੁਦਾਮੈ ਧ੍ਰੂਅ ਅਟਲੁ ਅਜਹੂ ਨ ਟਰਿਓ ॥੩॥

ਭਗਤ ਹੇਤਿ ਮਾਰਿਓ ਹਰਨਾਖਸੁ ਨਰਸਿੰਘ ਰੂਪ ਹੋਇ ਦੇਹ ਧਰਿਓ ॥ ਨਾਮਾ ਕਹੈ ਭਗਤਿ ਬਸਿ ਕੇਸਵ ਅਜਹੂੰ ਬਲਿ ਕੇ ਦੁਆਰ ਖਰੋ ॥੪॥੧॥

(ਭਗਤ ਕਬੀਰ ਜੀ -- SGGS 1105) ਮਾਰੂ ਕਬੀਰ ਜੀਉ ॥
ਦੀਨੁ ਬਿਸਾਰਿਓ ਰੇ ਦਿਵਾਨੇ ਦੀਨੁ ਬਿਸਾਰਿਓ ਰੇ ॥ ਪੇਟੁ ਭਰਿਓ ਪਸੂਆ ਜਿਉ ਸੋਇਓ ਮਨੁਖੁ ਜਨਮੁ ਹੈ ਹਾਰਿਓ ॥੧॥ ਰਹਾਉ ॥

ਸਾਧਸੰਗਤਿ ਕਬਹੂ ਨਹੀ ਕੀਨੀ ਰਚਿਓ ਧੰਧੈ ਝੂਠ ॥ ਸੁਆਨ ਸੂਕਰ ਬਾਇਸ ਜਿਵੈ ਭਟਕਤੁ ਚਾਲਿਓ ਊਠਿ ॥੧॥

ਆਪਸ ਕਉ ਦੀਰਘੁ ਕਰਿ ਜਾਨੈ ਅਉਰਨ ਕਉ ਲਗ ਮਾਤ ॥ ਮਨਸਾ ਬਾਚਾ ਕਰਮਨਾ ਮੈ ਦੇਖੇ ਦੋਜਕ ਜਾਤ ॥੨॥

ਕਾਮੀ ਕ੍ਰੋਧੀ ਚਾਤੁਰੀ ਬਾਜੀਗਰ ਬੇਕਾਮ ॥ ਨਿੰਦਾ ਕਰਤੇ ਜਨਮੁ ਸਿਰਾਨੋ ਕਬਹੂ ਨ ਸਿਮਰਿਓ ਰਾਮੁ ॥੩॥

ਕਹਿ ਕਬੀਰ ਚੇਤੈ ਨਹੀ ਮੂਰਖੁ ਮੁਗਧੁ ਗਵਾਰੁ ॥ ਰਾਮੁ ਨਾਮੁ ਜਾਨਿਓ ਨਹੀ ਕੈਸੇ ਉਤਰਸਿ ਪਾਰਿ ॥੪॥੧॥

(ਭਗਤ ਜੈਦੇਵ ਜੀ -- SGGS 1106) ਰਾਗੁ ਮਾਰੂ ਬਾਣੀ ਜੈਦੇਉ ਜੀਉ ਕੀ
ੴ ਸਤਿਗੁਰ ਪ੍ਰਸਾਦਿ ॥
ਚੰਦ ਸਤ ਭੇਦਿਆ ਨਾਦ ਸਤ ਪੂਰਿਆ ਸੂਰ ਸਤ ਖੋੜਸਾ ਦਤੁ ਕੀਆ ॥ ਅਬਲ ਬਲੁ ਤੋੜਿਆ ਅਚਲ ਚਲੁ ਥਪਿਆ ਅਘੜੁ ਘੜਿਆ ਤਹਾ ਅਪਿਉ ਪੀਆ ॥੧॥

ਮਨ ਆਦਿ ਗੁਣ ਆਦਿ ਵਖਾਣਿਆ ॥ ਤੇਰੀ ਦੁਬਿਧਾ ਦ੍ਰਿਸਟਿ ਸੰਮਾਨਿਆ ॥੧॥ ਰਹਾਉ ॥

ਅਰਧਿ ਕਉ ਅਰਧਿਆ ਸਰਧਿ ਕਉ ਸਰਧਿਆ ਸਲਲ ਕਉ ਸਲਲਿ ਸੰਮਾਨਿ ਆਇਆ ॥ ਬਦਤਿ ਜੈਦੇਉ ਜੈਦੇਵ ਕਉ ਰੰਮਿਆ ਬ੍ਰਹਮੁ ਨਿਰਬਾਣੁ ਲਿਵ ਲੀਣੁ ਪਾਇਆ ॥੨॥੧॥

(ਭਗਤ ਕਬੀਰ ਜੀ -- SGGS 1106) ਕਬੀਰੁ ॥ ਮਾਰੂ ॥
ਰਾਮੁ ਸਿਮਰੁ ਪਛੁਤਾਹਿਗਾ ਮਨ ॥ ਪਾਪੀ ਜੀਅਰਾ ਲੋਭੁ ਕਰਤੁ ਹੈ ਆਜੁ ਕਾਲਿ ਉਠਿ ਜਾਹਿਗਾ ॥੧॥ ਰਹਾਉ ॥

ਲਾਲਚ ਲਾਗੇ ਜਨਮੁ ਗਵਾਇਆ ਮਾਇਆ ਭਰਮ ਭੁਲਾਹਿਗਾ ॥ ਧਨ ਜੋਬਨ ਕਾ ਗਰਬੁ ਨ ਕੀਜੈ ਕਾਗਦ ਜਿਉ ਗਲਿ ਜਾਹਿਗਾ ॥੧॥

ਜਉ ਜਮੁ ਆਇ ਕੇਸ ਗਹਿ ਪਟਕੈ ਤਾ ਦਿਨ ਕਿਛੁ ਨ ਬਸਾਹਿਗਾ ॥ ਸਿਮਰਨੁ ਭਜਨੁ ਦਇਆ ਨਹੀ ਕੀਨੀ ਤਉ ਮੁਖਿ ਚੋਟਾ ਖਾਹਿਗਾ ॥੨॥

ਧਰਮ ਰਾਇ ਜਬ ਲੇਖਾ ਮਾਗੈ ਕਿਆ ਮੁਖੁ ਲੈ ਕੈ ਜਾਹਿਗਾ ॥ ਕਹਤੁ ਕਬੀਰੁ ਸੁਨਹੁ ਰੇ ਸੰਤਹੁ ਸਾਧਸੰਗਤਿ ਤਰਿ ਜਾਂਹਿਗਾ ॥੩॥੧॥

(ਭਗਤ ਰਵਿਦਾਸ ਜੀ -- SGGS 1106) ਰਾਗੁ ਮਾਰੂ ਬਾਣੀ ਰਵਿਦਾਸ ਜੀਉ ਕੀ
ੴ ਸਤਿਗੁਰ ਪ੍ਰਸਾਦਿ ॥
ਐਸੀ ਲਾਲ ਤੁਝ ਬਿਨੁ ਕਉਨੁ ਕਰੈ ॥ ਗਰੀਬ ਨਿਵਾਜੁ ਗੁਸਈਆ ਮੇਰਾ ਮਾਥੈ ਛਤ੍ਰੁ ਧਰੈ ॥੧॥ ਰਹਾਉ ॥

ਜਾ ਕੀ ਛੋਤਿ ਜਗਤ ਕਉ ਲਾਗੈ ਤਾ ਪਰ ਤੁਹੀਂ ਢਰੈ ॥ ਨੀਚਹ ਊਚ ਕਰੈ ਮੇਰਾ ਗੋਬਿੰਦੁ ਕਾਹੂ ਤੇ ਨ ਡਰੈ ॥੧॥

ਨਾਮਦੇਵ ਕਬੀਰੁ ਤਿਲੋਚਨੁ ਸਧਨਾ ਸੈਨੁ ਤਰੈ ॥ ਕਹਿ ਰਵਿਦਾਸੁ ਸੁਨਹੁ ਰੇ ਸੰਤਹੁ ਹਰਿ ਜੀਉ ਤੇ ਸਭੈ ਸਰੈ ॥੨॥੧॥

(ਭਗਤ ਰਵਿਦਾਸ ਜੀ -- SGGS 1106) ਮਾਰੂ ॥
ਸੁਖ ਸਾਗਰ ਸੁਰਿਤਰੁ ਚਿੰਤਾਮਨਿ ਕਾਮਧੇਨ ਬਸਿ ਜਾ ਕੇ ਰੇ ॥ ਚਾਰਿ ਪਦਾਰਥ ਅਸਟ ਮਹਾ ਸਿਧਿ ਨਵ ਨਿਧਿ ਕਰ ਤਲ ਤਾ ਕੈ ॥੧॥

ਹਰਿ ਹਰਿ ਹਰਿ ਨ ਜਪਸਿ ਰਸਨਾ ॥ ਅਵਰ ਸਭ ਛਾਡਿ ਬਚਨ ਰਚਨਾ ॥੧॥ ਰਹਾਉ ॥

ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਛਰ ਮਾਹੀ ॥ ਬਿਆਸ ਬੀਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥

ਸਹਜ ਸਮਾਧਿ ਉਪਾਧਿ ਰਹਤ ਹੋਇ ਬਡੇ ਭਾਗਿ ਲਿਵ ਲਾਗੀ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਜਨਮ ਮਰਨ ਭੈ ਭਾਗੀ ॥੩॥੨॥੧੫॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates