Pt 7 - ਰਾਗ ਮਾਰੂ - ਬਾਣੀ ਸ਼ਬਦ, Part 7 - Raag Maru - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਅਮਰਦਾਸ ਜੀ -- SGGS 1067) ਮਾਰੂ ਮਹਲਾ ੩ ॥
ਅਗਮ ਅਗੋਚਰ ਵੇਪਰਵਾਹੇ ॥ ਆਪੇ ਮਿਹਰਵਾਨ ਅਗਮ ਅਥਾਹੇ ॥ ਅਪੜਿ ਕੋਇ ਨ ਸਕੈ ਤਿਸ ਨੋ ਗੁਰ ਸਬਦੀ ਮੇਲਾਇਆ ॥੧॥

ਤੁਧੁਨੋ ਸੇਵਹਿ ਜੋ ਤੁਧੁ ਭਾਵਹਿ ॥ ਗੁਰ ਕੈ ਸਬਦੇ ਸਚਿ ਸਮਾਵਹਿ ॥ ਅਨਦਿਨੁ ਗੁਣ ਰਵਹਿ ਦਿਨੁ ਰਾਤੀ ਰਸਨਾ ਹਰਿ ਰਸੁ ਭਾਇਆ ॥੨॥

ਸਬਦਿ ਮਰਹਿ ਸੇ ਮਰਣੁ ਸਵਾਰਹਿ ॥ ਹਰਿ ਕੇ ਗੁਣ ਹਿਰਦੈ ਉਰ ਧਾਰਹਿ ॥ ਜਨਮੁ ਸਫਲੁ ਹਰਿ ਚਰਣੀ ਲਾਗੇ ਦੂਜਾ ਭਾਉ ਚੁਕਾਇਆ ॥੩॥

ਹਰਿ ਜੀਉ ਮੇਲੇ ਆਪਿ ਮਿਲਾਏ ॥ ਗੁਰ ਕੈ ਸਬਦੇ ਆਪੁ ਗਵਾਏ ॥ ਅਨਦਿਨੁ ਸਦਾ ਹਰਿ ਭਗਤੀ ਰਾਤੇ ਇਸੁ ਜਗ ਮਹਿ ਲਾਹਾ ਪਾਇਆ ॥੪॥

ਤੇਰੇ ਗੁਣ ਕਹਾ ਮੈ ਕਹਣੁ ਨ ਜਾਈ ॥ ਅੰਤੁ ਨ ਪਾਰਾ ਕੀਮਤਿ ਨਹੀ ਪਾਈ ॥ ਆਪੇ ਦਇਆ ਕਰੇ ਸੁਖਦਾਤਾ ਗੁਣ ਮਹਿ ਗੁਣੀ ਸਮਾਇਆ ॥੫॥

ਇਸੁ ਜਗ ਮਹਿ ਮੋਹੁ ਹੈ ਪਾਸਾਰਾ ॥ ਮਨਮੁਖੁ ਅਗਿਆਨੀ ਅੰਧੁ ਅੰਧਾਰਾ ॥ ਧੰਧੈ ਧਾਵਤੁ ਜਨਮੁ ਗਵਾਇਆ ਬਿਨੁ ਨਾਵੈ ਦੁਖੁ ਪਾਇਆ ॥੬॥

ਕਰਮੁ ਹੋਵੈ ਤਾ ਸਤਿਗੁਰੁ ਪਾਏ ॥ ਹਉਮੈ ਮੈਲੁ ਸਬਦਿ ਜਲਾਏ ॥ ਮਨੁ ਨਿਰਮਲੁ ਗਿਆਨੁ ਰਤਨੁ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥੭॥

ਤੇਰੇ ਨਾਮ ਅਨੇਕ ਕੀਮਤਿ ਨਹੀ ਪਾਈ ॥ ਸਚੁ ਨਾਮੁ ਹਰਿ ਹਿਰਦੈ ਵਸਾਈ ॥ ਕੀਮਤਿ ਕਉਣੁ ਕਰੇ ਪ੍ਰਭ ਤੇਰੀ ਤੂ ਆਪੇ ਸਹਜਿ ਸਮਾਇਆ ॥੮॥

ਨਾਮੁ ਅਮੋਲਕੁ ਅਗਮ ਅਪਾਰਾ ॥ ਨਾ ਕੋ ਹੋਆ ਤੋਲਣਹਾਰਾ ॥ ਆਪੇ ਤੋਲੇ ਤੋਲਿ ਤੋਲਾਏ ਗੁਰ ਸਬਦੀ ਮੇਲਿ ਤੋਲਾਇਆ ॥੯॥

ਸੇਵਕ ਸੇਵਹਿ ਕਰਹਿ ਅਰਦਾਸਿ ॥ ਤੂ ਆਪੇ ਮੇਲਿ ਬਹਾਲਹਿ ਪਾਸਿ ॥ ਸਭਨਾ ਜੀਆ ਕਾ ਸੁਖਦਾਤਾ ਪੂਰੈ ਕਰਮਿ ਧਿਆਇਆ ॥੧੦॥

ਜਤੁ ਸਤੁ ਸੰਜਮੁ ਜਿ ਸਚੁ ਕਮਾਵੈ ॥ ਇਹੁ ਮਨੁ ਨਿਰਮਲੁ ਜਿ ਹਰਿ ਗੁਣ ਗਾਵੈ ॥ ਇਸੁ ਬਿਖੁ ਮਹਿ ਅੰਮ੍ਰਿਤੁ ਪਰਾਪਤਿ ਹੋਵੈ ਹਰਿ ਜੀਉ ਮੇਰੇ ਭਾਇਆ ॥੧੧॥

ਜਿਸ ਨੋ ਬੁਝਾਏ ਸੋਈ ਬੂਝੈ ॥ ਹਰਿ ਗੁਣ ਗਾਵੈ ਅੰਦਰੁ ਸੂਝੈ ॥ ਹਉਮੈ ਮੇਰਾ ਠਾਕਿ ਰਹਾਏ ਸਹਜੇ ਹੀ ਸਚੁ ਪਾਇਆ ॥੧੨॥

ਬਿਨੁ ਕਰਮਾ ਹੋਰ ਫਿਰੈ ਘਨੇਰੀ ॥ ਮਰਿ ਮਰਿ ਜੰਮੈ ਚੁਕੈ ਨ ਫੇਰੀ ॥ ਬਿਖੁ ਕਾ ਰਾਤਾ ਬਿਖੁ ਕਮਾਵੈ ਸੁਖੁ ਨ ਕਬਹੂ ਪਾਇਆ ॥੧੩॥

ਬਹੁਤੇ ਭੇਖ ਕਰੇ ਭੇਖਧਾਰੀ ॥ ਬਿਨੁ ਸਬਦੈ ਹਉਮੈ ਕਿਨੈ ਨ ਮਾਰੀ ॥ ਜੀਵਤੁ ਮਰੈ ਤਾ ਮੁਕਤਿ ਪਾਏ ਸਚੈ ਨਾਇ ਸਮਾਇਆ ॥੧੪॥

ਅਗਿਆਨੁ ਤ੍ਰਿਸਨਾ ਇਸੁ ਤਨਹਿ ਜਲਾਏ ॥ ਤਿਸ ਦੀ ਬੂਝੈ ਜਿ ਗੁਰ ਸਬਦੁ ਕਮਾਏ ॥ ਤਨੁ ਮਨੁ ਸੀਤਲੁ ਕ੍ਰੋਧੁ ਨਿਵਾਰੇ ਹਉਮੈ ਮਾਰਿ ਸਮਾਇਆ ॥੧੫॥

ਸਚਾ ਸਾਹਿਬੁ ਸਚੀ ਵਡਿਆਈ ॥ ਗੁਰ ਪਰਸਾਦੀ ਵਿਰਲੈ ਪਾਈ ॥ ਨਾਨਕੁ ਏਕ ਕਹੈ ਬੇਨੰਤੀ ਨਾਮੇ ਨਾਮਿ ਸਮਾਇਆ ॥੧੬॥੧॥੨੩॥

(ਗੁਰੂ ਅਮਰਦਾਸ ਜੀ -- SGGS 1068) ਮਾਰੂ ਮਹਲਾ ੩ ॥
ਨਦਰੀ ਭਗਤਾ ਲੈਹੁ ਮਿਲਾਏ ॥ ਭਗਤ ਸਲਾਹਨਿ ਸਦਾ ਲਿਵ ਲਾਏ ॥ ਤਉ ਸਰਣਾਈ ਉਬਰਹਿ ਕਰਤੇ ਆਪੇ ਮੇਲਿ ਮਿਲਾਇਆ ॥੧॥

ਪੂਰੈ ਸਬਦਿ ਭਗਤਿ ਸੁਹਾਈ ॥ ਅੰਤਰਿ ਸੁਖੁ ਤੇਰੈ ਮਨਿ ਭਾਈ ॥ ਮਨੁ ਤਨੁ ਸਚੀ ਭਗਤੀ ਰਾਤਾ ਸਚੇ ਸਿਉ ਚਿਤੁ ਲਾਇਆ ॥੨॥

ਹਉਮੈ ਵਿਚਿ ਸਦ ਜਲੈ ਸਰੀਰਾ ॥ ਕਰਮੁ ਹੋਵੈ ਭੇਟੇ ਗੁਰੁ ਪੂਰਾ ॥ ਅੰਤਰਿ ਅਗਿਆਨੁ ਸਬਦਿ ਬੁਝਾਏ ਸਤਿਗੁਰ ਤੇ ਸੁਖੁ ਪਾਇਆ ॥੩॥

ਮਨਮੁਖੁ ਅੰਧਾ ਅੰਧੁ ਕਮਾਏ ॥ ਬਹੁ ਸੰਕਟ ਜੋਨੀ ਭਰਮਾਏ ॥ ਜਮ ਕਾ ਜੇਵੜਾ ਕਦੇ ਨ ਕਾਟੈ ਅੰਤੇ ਬਹੁ ਦੁਖੁ ਪਾਇਆ ॥੪॥

ਆਵਣ ਜਾਣਾ ਸਬਦਿ ਨਿਵਾਰੇ ॥ ਸਚੁ ਨਾਮੁ ਰਖੈ ਉਰ ਧਾਰੇ ॥ ਗੁਰ ਕੈ ਸਬਦਿ ਮਰੈ ਮਨੁ ਮਾਰੇ ਹਉਮੈ ਜਾਇ ਸਮਾਇਆ ॥੫॥

ਆਵਣ ਜਾਣੈ ਪਰਜ ਵਿਗੋਈ ॥ ਬਿਨੁ ਸਤਿਗੁਰ ਥਿਰੁ ਕੋਇ ਨ ਹੋਈ ॥ ਅੰਤਰਿ ਜੋਤਿ ਸਬਦਿ ਸੁਖੁ ਵਸਿਆ ਜੋਤੀ ਜੋਤਿ ਮਿਲਾਇਆ ॥੬॥

ਪੰਚ ਦੂਤ ਚਿਤਵਹਿ ਵਿਕਾਰਾ ॥ ਮਾਇਆ ਮੋਹ ਕਾ ਏਹੁ ਪਸਾਰਾ ॥ ਸਤਿਗੁਰੁ ਸੇਵੇ ਤਾ ਮੁਕਤੁ ਹੋਵੈ ਪੰਚ ਦੂਤ ਵਸਿ ਆਇਆ ॥੭॥

ਬਾਝੁ ਗੁਰੂ ਹੈ ਮੋਹੁ ਗੁਬਾਰਾ ॥ ਫਿਰਿ ਫਿਰਿ ਡੁਬੈ ਵਾਰੋ ਵਾਰਾ ॥ ਸਤਿਗੁਰ ਭੇਟੇ ਸਚੁ ਦ੍ਰਿੜਾਏ ਸਚੁ ਨਾਮੁ ਮਨਿ ਭਾਇਆ ॥੮॥

ਸਾਚਾ ਦਰੁ ਸਾਚਾ ਦਰਵਾਰਾ ॥ ਸਚੇ ਸੇਵਹਿ ਸਬਦਿ ਪਿਆਰਾ ॥ ਸਚੀ ਧੁਨਿ ਸਚੇ ਗੁਣ ਗਾਵਾ ਸਚੇ ਮਾਹਿ ਸਮਾਇਆ ॥੯॥

ਘਰੈ ਅੰਦਰਿ ਕੋ ਘਰੁ ਪਾਏ ॥ ਗੁਰ ਕੈ ਸਬਦੇ ਸਹਜਿ ਸੁਭਾਏ ॥ ਓਥੈ ਸੋਗੁ ਵਿਜੋਗੁ ਨ ਵਿਆਪੈ ਸਹਜੇ ਸਹਜਿ ਸਮਾਇਆ ॥੧੦॥

ਦੂਜੈ ਭਾਇ ਦੁਸਟਾ ਕਾ ਵਾਸਾ ॥ ਭਉਦੇ ਫਿਰਹਿ ਬਹੁ ਮੋਹ ਪਿਆਸਾ ॥ ਕੁਸੰਗਤਿ ਬਹਹਿ ਸਦਾ ਦੁਖੁ ਪਾਵਹਿ ਦੁਖੋ ਦੁਖੁ ਕਮਾਇਆ ॥੧੧॥

ਸਤਿਗੁਰ ਬਾਝਹੁ ਸੰਗਤਿ ਨ ਹੋਈ ॥ ਬਿਨੁ ਸਬਦੇ ਪਾਰੁ ਨ ਪਾਏ ਕੋਈ ॥ ਸਹਜੇ ਗੁਣ ਰਵਹਿ ਦਿਨੁ ਰਾਤੀ ਜੋਤੀ ਜੋਤਿ ਮਿਲਾਇਆ ॥੧੨॥

ਕਾਇਆ ਬਿਰਖੁ ਪੰਖੀ ਵਿਚਿ ਵਾਸਾ ॥ ਅੰਮ੍ਰਿਤੁ ਚੁਗਹਿ ਗੁਰ ਸਬਦਿ ਨਿਵਾਸਾ ॥ ਉਡਹਿ ਨ ਮੂਲੇ ਨ ਆਵਹਿ ਨ ਜਾਹੀ ਨਿਜ ਘਰਿ ਵਾਸਾ ਪਾਇਆ ॥੧੩॥

ਕਾਇਆ ਸੋਧਹਿ ਸਬਦੁ ਵੀਚਾਰਹਿ ॥ ਮੋਹ ਠਗਉਰੀ ਭਰਮੁ ਨਿਵਾਰਹਿ ॥ ਆਪੇ ਕ੍ਰਿਪਾ ਕਰੇ ਸੁਖਦਾਤਾ ਆਪੇ ਮੇਲਿ ਮਿਲਾਇਆ ॥੧੪॥

ਸਦ ਹੀ ਨੇੜੈ ਦੂਰਿ ਨ ਜਾਣਹੁ ॥ ਗੁਰ ਕੈ ਸਬਦਿ ਨਜੀਕਿ ਪਛਾਣਹੁ ॥ ਬਿਗਸੈ ਕਮਲੁ ਕਿਰਣਿ ਪਰਗਾਸੈ ਪਰਗਟੁ ਕਰਿ ਦੇਖਾਇਆ ॥੧੫॥

ਆਪੇ ਕਰਤਾ ਸਚਾ ਸੋਈ ॥ ਆਪੇ ਮਾਰਿ ਜੀਵਾਲੇ ਅਵਰੁ ਨ ਕੋਈ ॥ ਨਾਨਕ ਨਾਮੁ ਮਿਲੈ ਵਡਿਆਈ ਆਪੁ ਗਵਾਇ ਸੁਖੁ ਪਾਇਆ ॥੧੬॥੨॥੨੪॥

(ਗੁਰੂ ਰਾਮਦਾਸ ਜੀ -- SGGS 1069) ਮਾਰੂ ਸੋਲਹੇ ਮਹਲਾ ੪
ੴ ਸਤਿਗੁਰ ਪ੍ਰਸਾਦਿ ॥
ਸਚਾ ਆਪਿ ਸਵਾਰਣਹਾਰਾ ॥ ਅਵਰ ਨ ਸੂਝਸਿ ਬੀਜੀ ਕਾਰਾ ॥ ਗੁਰਮੁਖਿ ਸਚੁ ਵਸੈ ਘਟ ਅੰਤਰਿ ਸਹਜੇ ਸਚਿ ਸਮਾਈ ਹੇ ॥੧॥

ਸਭਨਾ ਸਚੁ ਵਸੈ ਮਨ ਮਾਹੀ ॥ ਗੁਰ ਪਰਸਾਦੀ ਸਹਜਿ ਸਮਾਹੀ ॥ ਗੁਰੁ ਗੁਰੁ ਕਰਤ ਸਦਾ ਸੁਖੁ ਪਾਇਆ ਗੁਰ ਚਰਣੀ ਚਿਤੁ ਲਾਈ ਹੇ ॥੨॥

ਸਤਿਗੁਰੁ ਹੈ ਗਿਆਨੁ ਸਤਿਗੁਰੁ ਹੈ ਪੂਜਾ ॥ ਸਤਿਗੁਰੁ ਸੇਵੀ ਅਵਰੁ ਨ ਦੂਜਾ ॥ ਸਤਿਗੁਰ ਤੇ ਨਾਮੁ ਰਤਨ ਧਨੁ ਪਾਇਆ ਸਤਿਗੁਰ ਕੀ ਸੇਵਾ ਭਾਈ ਹੇ ॥੩॥

ਬਿਨੁ ਸਤਿਗੁਰ ਜੋ ਦੂਜੈ ਲਾਗੇ ॥ ਆਵਹਿ ਜਾਹਿ ਭ੍ਰਮਿ ਮਰਹਿ ਅਭਾਗੇ ॥ ਨਾਨਕ ਤਿਨ ਕੀ ਫਿਰਿ ਗਤਿ ਹੋਵੈ ਜਿ ਗੁਰਮੁਖਿ ਰਹਹਿ ਸਰਣਾਈ ਹੇ ॥੪॥

ਗੁਰਮੁਖਿ ਪ੍ਰੀਤਿ ਸਦਾ ਹੈ ਸਾਚੀ ॥ ਸਤਿਗੁਰ ਤੇ ਮਾਗਉ ਨਾਮੁ ਅਜਾਚੀ ॥ ਹੋਹੁ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਰਖਿ ਲੇਵਹੁ ਗੁਰ ਸਰਣਾਈ ਹੇ ॥੫॥

ਅੰਮ੍ਰਿਤ ਰਸੁ ਸਤਿਗੁਰੂ ਚੁਆਇਆ ॥ ਦਸਵੈ ਦੁਆਰਿ ਪ੍ਰਗਟੁ ਹੋਇ ਆਇਆ ॥ ਤਹ ਅਨਹਦ ਸਬਦ ਵਜਹਿ ਧੁਨਿ ਬਾਣੀ ਸਹਜੇ ਸਹਜਿ ਸਮਾਈ ਹੇ ॥੬॥

ਜਿਨ ਕਉ ਕਰਤੈ ਧੁਰਿ ਲਿਖਿ ਪਾਈ ॥ ਅਨਦਿਨੁ ਗੁਰੁ ਗੁਰੁ ਕਰਤ ਵਿਹਾਈ ॥ ਬਿਨੁ ਸਤਿਗੁਰ ਕੋ ਸੀਝੈ ਨਾਹੀ ਗੁਰ ਚਰਣੀ ਚਿਤੁ ਲਾਈ ਹੇ ॥੭॥

ਜਿਸੁ ਭਾਵੈ ਤਿਸੁ ਆਪੇ ਦੇਇ ॥ ਗੁਰਮੁਖਿ ਨਾਮੁ ਪਦਾਰਥੁ ਲੇਇ ॥ ਆਪੇ ਕ੍ਰਿਪਾ ਕਰੇ ਨਾਮੁ ਦੇਵੈ ਨਾਨਕ ਨਾਮਿ ਸਮਾਈ ਹੇ ॥੮॥

ਗਿਆਨ ਰਤਨੁ ਮਨਿ ਪਰਗਟੁ ਭਇਆ ॥ ਨਾਮੁ ਪਦਾਰਥੁ ਸਹਜੇ ਲਇਆ ॥ ਏਹ ਵਡਿਆਈ ਗੁਰ ਤੇ ਪਾਈ ਸਤਿਗੁਰ ਕਉ ਸਦ ਬਲਿ ਜਾਈ ਹੇ ॥੯॥

ਪ੍ਰਗਟਿਆ ਸੂਰੁ ਨਿਸਿ ਮਿਟਿਆ ਅੰਧਿਆਰਾ ॥ ਅਗਿਆਨੁ ਮਿਟਿਆ ਗੁਰ ਰਤਨਿ ਅਪਾਰਾ ॥ ਸਤਿਗੁਰ ਗਿਆਨੁ ਰਤਨੁ ਅਤਿ ਭਾਰੀ ਕਰਮਿ ਮਿਲੈ ਸੁਖੁ ਪਾਈ ਹੇ ॥੧੦॥

ਗੁਰਮੁਖਿ ਨਾਮੁ ਪ੍ਰਗਟੀ ਹੈ ਸੋਇ ॥ ਚਹੁ ਜੁਗਿ ਨਿਰਮਲੁ ਹਛਾ ਲੋਇ ॥ ਨਾਮੇ ਨਾਮਿ ਰਤੇ ਸੁਖੁ ਪਾਇਆ ਨਾਮਿ ਰਹਿਆ ਲਿਵ ਲਾਈ ਹੇ ॥੧੧॥

ਗੁਰਮੁਖਿ ਨਾਮੁ ਪਰਾਪਤਿ ਹੋਵੈ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਨਾਮਿ ਸਮਾਇ ਸਮਾਵੈ ਨਾਨਕ ਨਾਮੁ ਧਿਆਈ ਹੇ ॥੧੨॥

ਭਗਤਾ ਮੁਖਿ ਅੰਮ੍ਰਿਤ ਹੈ ਬਾਣੀ ॥ ਗੁਰਮੁਖਿ ਹਰਿ ਨਾਮੁ ਆਖਿ ਵਖਾਣੀ ॥ ਹਰਿ ਹਰਿ ਕਰਤ ਸਦਾ ਮਨੁ ਬਿਗਸੈ ਹਰਿ ਚਰਣੀ ਮਨੁ ਲਾਈ ਹੇ ॥੧੩॥

ਹਮ ਮੂਰਖ ਅਗਿਆਨ ਗਿਆਨੁ ਕਿਛੁ ਨਾਹੀ ॥ ਸਤਿਗੁਰ ਤੇ ਸਮਝ ਪੜੀ ਮਨ ਮਾਹੀ ॥ ਹੋਹੁ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਸਤਿਗੁਰ ਕੀ ਸੇਵਾ ਲਾਈ ਹੇ ॥੧੪॥

ਜਿਨਿ ਸਤਿਗੁਰੁ ਜਾਤਾ ਤਿਨਿ ਏਕੁ ਪਛਾਤਾ ॥ ਸਰਬੇ ਰਵਿ ਰਹਿਆ ਸੁਖਦਾਤਾ ॥ ਆਤਮੁ ਚੀਨਿ ਪਰਮ ਪਦੁ ਪਾਇਆ ਸੇਵਾ ਸੁਰਤਿ ਸਮਾਈ ਹੇ ॥੧੫॥

ਜਿਨ ਕਉ ਆਦਿ ਮਿਲੀ ਵਡਿਆਈ ॥ ਸਤਿਗੁਰੁ ਮਨਿ ਵਸਿਆ ਲਿਵ ਲਾਈ ॥ ਆਪਿ ਮਿਲਿਆ ਜਗਜੀਵਨੁ ਦਾਤਾ ਨਾਨਕ ਅੰਕਿ ਸਮਾਈ ਹੇ ॥੧੬॥੧॥

(ਗੁਰੂ ਰਾਮਦਾਸ ਜੀ -- SGGS 1070) ਮਾਰੂ ਮਹਲਾ ੪ ॥
ਹਰਿ ਅਗਮ ਅਗੋਚਰੁ ਸਦਾ ਅਬਿਨਾਸੀ ॥ ਸਰਬੇ ਰਵਿ ਰਹਿਆ ਘਟ ਵਾਸੀ ॥ ਤਿਸੁ ਬਿਨੁ ਅਵਰੁ ਨ ਕੋਈ ਦਾਤਾ ਹਰਿ ਤਿਸਹਿ ਸਰੇਵਹੁ ਪ੍ਰਾਣੀ ਹੇ ॥੧॥

ਜਾ ਕਉ ਰਾਖੈ ਹਰਿ ਰਾਖਣਹਾਰਾ ॥ ਤਾ ਕਉ ਕੋਇ ਨ ਸਾਕਸਿ ਮਾਰਾ ॥ ਸੋ ਐਸਾ ਹਰਿ ਸੇਵਹੁ ਸੰਤਹੁ ਜਾ ਕੀ ਊਤਮ ਬਾਣੀ ਹੇ ॥੨॥

ਜਾ ਜਾਪੈ ਕਿਛੁ ਕਿਥਾਊ ਨਾਹੀ ॥ ਤਾ ਕਰਤਾ ਭਰਪੂਰਿ ਸਮਾਹੀ ॥ ਸੂਕੇ ਤੇ ਫੁਨਿ ਹਰਿਆ ਕੀਤੋਨੁ ਹਰਿ ਧਿਆਵਹੁ ਚੋਜ ਵਿਡਾਣੀ ਹੇ ॥੩॥

ਜੋ ਜੀਆ ਕੀ ਵੇਦਨ ਜਾਣੈ ॥ ਤਿਸੁ ਸਾਹਿਬ ਕੈ ਹਉ ਕੁਰਬਾਣੈ ॥ ਤਿਸੁ ਆਗੈ ਜਨ ਕਰਿ ਬੇਨੰਤੀ ਜੋ ਸਰਬ ਸੁਖਾ ਕਾ ਦਾਣੀ ਹੇ ॥੪॥

ਜੋ ਜੀਐ ਕੀ ਸਾਰ ਨ ਜਾਣੈ ॥ ਤਿਸੁ ਸਿਉ ਕਿਛੁ ਨ ਕਹੀਐ ਅਜਾਣੈ ॥ ਮੂਰਖ ਸਿਉ ਨਹ ਲੂਝੁ ਪਰਾਣੀ ਹਰਿ ਜਪੀਐ ਪਦੁ ਨਿਰਬਾਣੀ ਹੇ ॥੫॥

ਨਾ ਕਰਿ ਚਿੰਤ ਚਿੰਤਾ ਹੈ ਕਰਤੇ ॥ ਹਰਿ ਦੇਵੈ ਜਲਿ ਥਲਿ ਜੰਤਾ ਸਭਤੈ ॥ ਅਚਿੰਤ ਦਾਨੁ ਦੇਇ ਪ੍ਰਭੁ ਮੇਰਾ ਵਿਚਿ ਪਾਥਰ ਕੀਟ ਪਖਾਣੀ ਹੇ ॥੬॥

ਨਾ ਕਰਿ ਆਸ ਮੀਤ ਸੁਤ ਭਾਈ ॥ ਨਾ ਕਰਿ ਆਸ ਕਿਸੈ ਸਾਹ ਬਿਉਹਾਰ ਕੀ ਪਰਾਈ ॥ ਬਿਨੁ ਹਰਿ ਨਾਵੈ ਕੋ ਬੇਲੀ ਨਾਹੀ ਹਰਿ ਜਪੀਐ ਸਾਰੰਗਪਾਣੀ ਹੇ ॥੭॥

ਅਨਦਿਨੁ ਨਾਮੁ ਜਪਹੁ ਬਨਵਾਰੀ ॥ ਸਭ ਆਸਾ ਮਨਸਾ ਪੂਰੈ ਥਾਰੀ ॥ ਜਨ ਨਾਨਕ ਨਾਮੁ ਜਪਹੁ ਭਵ ਖੰਡਨੁ ਸੁਖਿ ਸਹਜੇ ਰੈਣਿ ਵਿਹਾਣੀ ਹੇ ॥੮॥

ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ ਸਹਜੇ ਹੀ ਹਰਿ ਨਾਮਿ ਸਮਾਇਆ ॥ ਜੋ ਸਰਣਿ ਪਰੈ ਤਿਸ ਕੀ ਪਤਿ ਰਾਖੈ ਜਾਇ ਪੂਛਹੁ ਵੇਦ ਪੁਰਾਣੀ ਹੇ ॥੯॥

ਜਿਸੁ ਹਰਿ ਸੇਵਾ ਲਾਏ ਸੋਈ ਜਨੁ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਵਿਚੇ ਗ੍ਰਿਹ ਸਦਾ ਰਹੈ ਉਦਾਸੀ ਜਿਉ ਕਮਲੁ ਰਹੈ ਵਿਚਿ ਪਾਣੀ ਹੇ ॥੧੦॥

ਵਿਚਿ ਹਉਮੈ ਸੇਵਾ ਥਾਇ ਨ ਪਾਏ ॥ ਜਨਮਿ ਮਰੈ ਫਿਰਿ ਆਵੈ ਜਾਏ ॥ ਸੋ ਤਪੁ ਪੂਰਾ ਸਾਈ ਸੇਵਾ ਜੋ ਹਰਿ ਮੇਰੇ ਮਨਿ ਭਾਣੀ ਹੇ ॥੧੧॥

ਹਉ ਕਿਆ ਗੁਣ ਤੇਰੇ ਆਖਾ ਸੁਆਮੀ ॥ ਤੂ ਸਰਬ ਜੀਆ ਕਾ ਅੰਤਰਜਾਮੀ ॥ ਹਉ ਮਾਗਉ ਦਾਨੁ ਤੁਝੈ ਪਹਿ ਕਰਤੇ ਹਰਿ ਅਨਦਿਨੁ ਨਾਮੁ ਵਖਾਣੀ ਹੇ ॥੧੨॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ ॥ ਕਿਸ ਹੀ ਜੋਰੁ ਦੀਬਾਨ ਮਾਇਆ ਕਾ ॥ ਮੈ ਹਰਿ ਬਿਨੁ ਟੇਕ ਧਰ ਅਵਰ ਨ ਕਾਈ ਤੂ ਕਰਤੇ ਰਾਖੁ ਮੈ ਨਿਮਾਣੀ ਹੇ ॥੧੩॥

ਨਿਮਾਣੇ ਮਾਣੁ ਕਰਹਿ ਤੁਧੁ ਭਾਵੈ ॥ ਹੋਰ ਕੇਤੀ ਝਖਿ ਝਖਿ ਆਵੈ ਜਾਵੈ ॥ ਜਿਨ ਕਾ ਪਖੁ ਕਰਹਿ ਤੂ ਸੁਆਮੀ ਤਿਨ ਕੀ ਊਪਰਿ ਗਲ ਤੁਧੁ ਆਣੀ ਹੇ ॥੧੪॥

ਹਰਿ ਹਰਿ ਨਾਮੁ ਜਿਨੀ ਸਦਾ ਧਿਆਇਆ ॥ ਤਿਨੀ ਗੁਰ ਪਰਸਾਦਿ ਪਰਮ ਪਦੁ ਪਾਇਆ ॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ਬਿਨੁ ਸੇਵਾ ਪਛੋਤਾਣੀ ਹੇ ॥੧੫॥

ਤੂ ਸਭ ਮਹਿ ਵਰਤਹਿ ਹਰਿ ਜਗੰਨਾਥੁ ॥ ਸੋ ਹਰਿ ਜਪੈ ਜਿਸੁ ਗੁਰ ਮਸਤਕਿ ਹਾਥੁ ॥ ਹਰਿ ਕੀ ਸਰਣਿ ਪਇਆ ਹਰਿ ਜਾਪੀ ਜਨੁ ਨਾਨਕੁ ਦਾਸੁ ਦਸਾਣੀ ਹੇ ॥੧੬॥੨॥

(ਗੁਰੂ ਅਰਜਨ ਦੇਵ ਜੀ -- SGGS 1071) ਮਾਰੂ ਸੋਲਹੇ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਕਲਾ ਉਪਾਇ ਧਰੀ ਜਿਨਿ ਧਰਣਾ ॥ ਗਗਨੁ ਰਹਾਇਆ ਹੁਕਮੇ ਚਰਣਾ ॥ ਅਗਨਿ ਉਪਾਇ ਈਧਨ ਮਹਿ ਬਾਧੀ ਸੋ ਪ੍ਰਭੁ ਰਾਖੈ ਭਾਈ ਹੇ ॥੧॥

ਜੀਅ ਜੰਤ ਕਉ ਰਿਜਕੁ ਸੰਬਾਹੇ ॥ ਕਰਣ ਕਾਰਣ ਸਮਰਥ ਆਪਾਹੇ ॥ ਖਿਨ ਮਹਿ ਥਾਪਿ ਉਥਾਪਨਹਾਰਾ ਸੋਈ ਤੇਰਾ ਸਹਾਈ ਹੇ ॥੨॥

ਮਾਤ ਗਰਭ ਮਹਿ ਜਿਨਿ ਪ੍ਰਤਿਪਾਲਿਆ ॥ ਸਾਸਿ ਗ੍ਰਾਸਿ ਹੋਇ ਸੰਗਿ ਸਮਾਲਿਆ ॥ ਸਦਾ ਸਦਾ ਜਪੀਐ ਸੋ ਪ੍ਰੀਤਮੁ ਵਡੀ ਜਿਸੁ ਵਡਿਆਈ ਹੇ ॥੩॥

ਸੁਲਤਾਨ ਖਾਨ ਕਰੇ ਖਿਨ ਕੀਰੇ ॥ ਗਰੀਬ ਨਿਵਾਜਿ ਕਰੇ ਪ੍ਰਭੁ ਮੀਰੇ ॥ ਗਰਬ ਨਿਵਾਰਣ ਸਰਬ ਸਧਾਰਣ ਕਿਛੁ ਕੀਮਤਿ ਕਹੀ ਨ ਜਾਈ ਹੇ ॥੪॥

ਸੋ ਪਤਿਵੰਤਾ ਸੋ ਧਨਵੰਤਾ ॥ ਜਿਸੁ ਮਨਿ ਵਸਿਆ ਹਰਿ ਭਗਵੰਤਾ ॥ ਮਾਤ ਪਿਤਾ ਸੁਤ ਬੰਧਪ ਭਾਈ ਜਿਨਿ ਇਹ ਸ੍ਰਿਸਟਿ ਉਪਾਈ ਹੇ ॥੫॥

ਪ੍ਰਭ ਆਏ ਸਰਣਾ ਭਉ ਨਹੀ ਕਰਣਾ ॥ ਸਾਧਸੰਗਤਿ ਨਿਹਚਉ ਹੈ ਤਰਣਾ ॥ ਮਨ ਬਚ ਕਰਮ ਅਰਾਧੇ ਕਰਤਾ ਤਿਸੁ ਨਾਹੀ ਕਦੇ ਸਜਾਈ ਹੇ ॥੬॥

ਗੁਣ ਨਿਧਾਨ ਮਨ ਤਨ ਮਹਿ ਰਵਿਆ ॥ ਜਨਮ ਮਰਣ ਕੀ ਜੋਨਿ ਨ ਭਵਿਆ ॥ ਦੂਖ ਬਿਨਾਸ ਕੀਆ ਸੁਖਿ ਡੇਰਾ ਜਾ ਤ੍ਰਿਪਤਿ ਰਹੇ ਆਘਾਈ ਹੇ ॥੭॥

ਮੀਤੁ ਹਮਾਰਾ ਸੋਈ ਸੁਆਮੀ ॥ ਥਾਨ ਥਨੰਤਰਿ ਅੰਤਰਜਾਮੀ ॥ ਸਿਮਰਿ ਸਿਮਰਿ ਪੂਰਨ ਪਰਮੇਸੁਰ ਚਿੰਤਾ ਗਣਤ ਮਿਟਾਈ ਹੇ ॥੮॥

ਹਰਿ ਕਾ ਨਾਮੁ ਕੋਟਿ ਲਖ ਬਾਹਾ ॥ ਹਰਿ ਜਸੁ ਕੀਰਤਨੁ ਸੰਗਿ ਧਨੁ ਤਾਹਾ ॥ ਗਿਆਨ ਖੜਗੁ ਕਰਿ ਕਿਰਪਾ ਦੀਨਾ ਦੂਤ ਮਾਰੇ ਕਰਿ ਧਾਈ ਹੇ ॥੯॥

ਹਰਿ ਕਾ ਜਾਪੁ ਜਪਹੁ ਜਪੁ ਜਪਨੇ ॥ ਜੀਤਿ ਆਵਹੁ ਵਸਹੁ ਘਰਿ ਅਪਨੇ ॥ ਲਖ ਚਉਰਾਸੀਹ ਨਰਕ ਨ ਦੇਖਹੁ ਰਸਕਿ ਰਸਕਿ ਗੁਣ ਗਾਈ ਹੇ ॥੧੦॥

ਖੰਡ ਬ੍ਰਹਮੰਡ ਉਧਾਰਣਹਾਰਾ ॥ ਊਚ ਅਥਾਹ ਅਗੰਮ ਅਪਾਰਾ ॥ ਜਿਸ ਨੋ ਕ੍ਰਿਪਾ ਕਰੇ ਪ੍ਰਭੁ ਅਪਨੀ ਸੋ ਜਨੁ ਤਿਸਹਿ ਧਿਆਈ ਹੇ ॥੧੧॥

ਬੰਧਨ ਤੋੜਿ ਲੀਏ ਪ੍ਰਭਿ ਮੋਲੇ ॥ ਕਰਿ ਕਿਰਪਾ ਕੀਨੇ ਘਰ ਗੋਲੇ ॥ ਅਨਹਦ ਰੁਣ ਝੁਣਕਾਰੁ ਸਹਜ ਧੁਨਿ ਸਾਚੀ ਕਾਰ ਕਮਾਈ ਹੇ ॥੧੨॥

ਮਨਿ ਪਰਤੀਤਿ ਬਨੀ ਪ੍ਰਭ ਤੇਰੀ ॥ ਬਿਨਸਿ ਗਈ ਹਉਮੈ ਮਤਿ ਮੇਰੀ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਜਗ ਮਹਿ ਸੋਭ ਸੁਹਾਈ ਹੇ ॥੧੩॥

ਜੈ ਜੈ ਕਾਰੁ ਜਪਹੁ ਜਗਦੀਸੈ ॥ ਬਲਿ ਬਲਿ ਜਾਈ ਪ੍ਰਭ ਅਪੁਨੇ ਈਸੈ ॥ ਤਿਸੁ ਬਿਨੁ ਦੂਜਾ ਅਵਰੁ ਨ ਦੀਸੈ ਏਕਾ ਜਗਤਿ ਸਬਾਈ ਹੇ ॥੧੪॥

ਸਤਿ ਸਤਿ ਸਤਿ ਪ੍ਰਭੁ ਜਾਤਾ ॥ ਗੁਰ ਪਰਸਾਦਿ ਸਦਾ ਮਨੁ ਰਾਤਾ ॥ ਸਿਮਰਿ ਸਿਮਰਿ ਜੀਵਹਿ ਜਨ ਤੇਰੇ ਏਕੰਕਾਰਿ ਸਮਾਈ ਹੇ ॥੧੫॥

ਭਗਤ ਜਨਾ ਕਾ ਪ੍ਰੀਤਮੁ ਪਿਆਰਾ ॥ ਸਭੈ ਉਧਾਰਣੁ ਖਸਮੁ ਹਮਾਰਾ ॥ ਸਿਮਰਿ ਨਾਮੁ ਪੁੰਨੀ ਸਭ ਇਛਾ ਜਨ ਨਾਨਕ ਪੈਜ ਰਖਾਈ ਹੇ ॥੧੬॥੧॥

(ਗੁਰੂ ਅਰਜਨ ਦੇਵ ਜੀ -- SGGS 1072) ਮਾਰੂ ਸੋਲਹੇ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਸੰਗੀ ਜੋਗੀ ਨਾਰਿ ਲਪਟਾਣੀ ॥ ਉਰਝਿ ਰਹੀ ਰੰਗ ਰਸ ਮਾਣੀ ॥ ਕਿਰਤ ਸੰਜੋਗੀ ਭਏ ਇਕਤ੍ਰਾ ਕਰਤੇ ਭੋਗ ਬਿਲਾਸਾ ਹੇ ॥੧॥

ਜੋ ਪਿਰੁ ਕਰੈ ਸੁ ਧਨ ਤਤੁ ਮਾਨੈ ॥ ਪਿਰੁ ਧਨਹਿ ਸੀਗਾਰਿ ਰਖੈ ਸੰਗਾਨੈ ॥ ਮਿਲਿ ਏਕਤ੍ਰ ਵਸਹਿ ਦਿਨੁ ਰਾਤੀ ਪ੍ਰਿਉ ਦੇ ਧਨਹਿ ਦਿਲਾਸਾ ਹੇ ॥੨॥

ਧਨ ਮਾਗੈ ਪ੍ਰਿਉ ਬਹੁ ਬਿਧਿ ਧਾਵੈ ॥ ਜੋ ਪਾਵੈ ਸੋ ਆਣਿ ਦਿਖਾਵੈ ॥ ਏਕ ਵਸਤੁ ਕਉ ਪਹੁਚਿ ਨ ਸਾਕੈ ਧਨ ਰਹਤੀ ਭੂਖ ਪਿਆਸਾ ਹੇ ॥੩॥

ਧਨ ਕਰੈ ਬਿਨਉ ਦੋਊ ਕਰ ਜੋਰੈ ॥ ਪ੍ਰਿਅ ਪਰਦੇਸਿ ਨ ਜਾਹੁ ਵਸਹੁ ਘਰਿ ਮੋਰੈ ॥ ਐਸਾ ਬਣਜੁ ਕਰਹੁ ਗ੍ਰਿਹ ਭੀਤਰਿ ਜਿਤੁ ਉਤਰੈ ਭੂਖ ਪਿਆਸਾ ਹੇ ॥੪॥

ਸਗਲੇ ਕਰਮ ਧਰਮ ਜੁਗ ਸਾਧਾ ॥ ਬਿਨੁ ਹਰਿ ਰਸ ਸੁਖੁ ਤਿਲੁ ਨਹੀ ਲਾਧਾ ॥ ਭਈ ਕ੍ਰਿਪਾ ਨਾਨਕ ਸਤਸੰਗੇ ਤਉ ਧਨ ਪਿਰ ਅਨੰਦ ਉਲਾਸਾ ਹੇ ॥੫॥

ਧਨ ਅੰਧੀ ਪਿਰੁ ਚਪਲੁ ਸਿਆਨਾ ॥ ਪੰਚ ਤਤੁ ਕਾ ਰਚਨੁ ਰਚਾਨਾ ॥ ਜਿਸੁ ਵਖਰ ਕਉ ਤੁਮ ਆਏ ਹਹੁ ਸੋ ਪਾਇਓ ਸਤਿਗੁਰ ਪਾਸਾ ਹੇ ॥੬॥

ਧਨ ਕਹੈ ਤੂ ਵਸੁ ਮੈ ਨਾਲੇ ॥ ਪ੍ਰਿਅ ਸੁਖਵਾਸੀ ਬਾਲ ਗੁਪਾਲੇ ॥ ਤੁਝੈ ਬਿਨਾ ਹਉ ਕਿਤ ਹੀ ਨ ਲੇਖੈ ਵਚਨੁ ਦੇਹਿ ਛੋਡਿ ਨ ਜਾਸਾ ਹੇ ॥੭॥

ਪਿਰਿ ਕਹਿਆ ਹਉ ਹੁਕਮੀ ਬੰਦਾ ॥ ਓਹੁ ਭਾਰੋ ਠਾਕੁਰੁ ਜਿਸੁ ਕਾਣਿ ਨ ਛੰਦਾ ॥ ਜਿਚਰੁ ਰਾਖੈ ਤਿਚਰੁ ਤੁਮ ਸੰਗਿ ਰਹਣਾ ਜਾ ਸਦੇ ਤ ਊਠਿ ਸਿਧਾਸਾ ਹੇ ॥੮॥

ਜਉ ਪ੍ਰਿਅ ਬਚਨ ਕਹੇ ਧਨ ਸਾਚੇ ॥ ਧਨ ਕਛੂ ਨ ਸਮਝੈ ਚੰਚਲਿ ਕਾਚੇ ॥ ਬਹੁਰਿ ਬਹੁਰਿ ਪਿਰ ਹੀ ਸੰਗੁ ਮਾਗੈ ਓਹੁ ਬਾਤ ਜਾਨੈ ਕਰਿ ਹਾਸਾ ਹੇ ॥੯॥

ਆਈ ਆਗਿਆ ਪਿਰਹੁ ਬੁਲਾਇਆ ॥ ਨਾ ਧਨ ਪੁਛੀ ਨ ਮਤਾ ਪਕਾਇਆ ॥ ਊਠਿ ਸਿਧਾਇਓ ਛੂਟਰਿ ਮਾਟੀ ਦੇਖੁ ਨਾਨਕ ਮਿਥਨ ਮੋਹਾਸਾ ਹੇ ॥੧੦॥

ਰੇ ਮਨ ਲੋਭੀ ਸੁਣਿ ਮਨ ਮੇਰੇ ॥ ਸਤਿਗੁਰੁ ਸੇਵਿ ਦਿਨੁ ਰਾਤਿ ਸਦੇਰੇ ॥ ਬਿਨੁ ਸਤਿਗੁਰ ਪਚਿ ਮੂਏ ਸਾਕਤ ਨਿਗੁਰੇ ਗਲਿ ਜਮ ਫਾਸਾ ਹੇ ॥੧੧॥

ਮਨਮੁਖਿ ਆਵੈ ਮਨਮੁਖਿ ਜਾਵੈ ॥ ਮਨਮੁਖਿ ਫਿਰਿ ਫਿਰਿ ਚੋਟਾ ਖਾਵੈ ॥ ਜਿਤਨੇ ਨਰਕ ਸੇ ਮਨਮੁਖਿ ਭੋਗੈ ਗੁਰਮੁਖਿ ਲੇਪੁ ਨ ਮਾਸਾ ਹੇ ॥੧੨॥

ਗੁਰਮੁਖਿ ਸੋਇ ਜਿ ਹਰਿ ਜੀਉ ਭਾਇਆ ॥ ਤਿਸੁ ਕਉਣੁ ਮਿਟਾਵੈ ਜਿ ਪ੍ਰਭਿ ਪਹਿਰਾਇਆ ॥ ਸਦਾ ਅਨੰਦੁ ਕਰੇ ਆਨੰਦੀ ਜਿਸੁ ਸਿਰਪਾਉ ਪਇਆ ਗਲਿ ਖਾਸਾ ਹੇ ॥੧੩॥

ਹਉ ਬਲਿਹਾਰੀ ਸਤਿਗੁਰ ਪੂਰੇ ॥ ਸਰਣਿ ਕੇ ਦਾਤੇ ਬਚਨ ਕੇ ਸੂਰੇ ॥ ਐਸਾ ਪ੍ਰਭੁ ਮਿਲਿਆ ਸੁਖਦਾਤਾ ਵਿਛੁੜਿ ਨ ਕਤ ਹੀ ਜਾਸਾ ਹੇ ॥੧੪॥

ਗੁਣ ਨਿਧਾਨ ਕਿਛੁ ਕੀਮ ਨ ਪਾਈ ॥ ਘਟਿ ਘਟਿ ਪੂਰਿ ਰਹਿਓ ਸਭ ਠਾਈ ॥ ਨਾਨਕ ਸਰਣਿ ਦੀਨ ਦੁਖ ਭੰਜਨ ਹਉ ਰੇਣ ਤੇਰੇ ਜੋ ਦਾਸਾ ਹੇ ॥੧੫॥੧॥੨॥

(ਗੁਰੂ ਅਰਜਨ ਦੇਵ ਜੀ -- SGGS 1073) ਮਾਰੂ ਸੋਲਹੇ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਕਰੈ ਅਨੰਦੁ ਅਨੰਦੀ ਮੇਰਾ ॥ ਘਟਿ ਘਟਿ ਪੂਰਨੁ ਸਿਰ ਸਿਰਹਿ ਨਿਬੇਰਾ ॥ ਸਿਰਿ ਸਾਹਾ ਕੈ ਸਚਾ ਸਾਹਿਬੁ ਅਵਰੁ ਨਾਹੀ ਕੋ ਦੂਜਾ ਹੇ ॥੧॥

ਹਰਖਵੰਤ ਆਨੰਤ ਦਇਆਲਾ ॥ ਪ੍ਰਗਟਿ ਰਹਿਓ ਪ੍ਰਭੁ ਸਰਬ ਉਜਾਲਾ ॥ ਰੂਪ ਕਰੇ ਕਰਿ ਵੇਖੈ ਵਿਗਸੈ ਆਪੇ ਹੀ ਆਪਿ ਪੂਜਾ ਹੇ ॥੨॥

ਆਪੇ ਕੁਦਰਤਿ ਕਰੇ ਵੀਚਾਰਾ ॥ ਆਪੇ ਹੀ ਸਚੁ ਕਰੇ ਪਸਾਰਾ ॥ ਆਪੇ ਖੇਲ ਖਿਲਾਵੈ ਦਿਨੁ ਰਾਤੀ ਆਪੇ ਸੁਣਿ ਸੁਣਿ ਭੀਜਾ ਹੇ ॥੩॥

ਸਾਚਾ ਤਖਤੁ ਸਚੀ ਪਾਤਿਸਾਹੀ ॥ ਸਚੁ ਖਜੀਨਾ ਸਾਚਾ ਸਾਹੀ ॥ ਆਪੇ ਸਚੁ ਧਾਰਿਓ ਸਭੁ ਸਾਚਾ ਸਚੇ ਸਚਿ ਵਰਤੀਜਾ ਹੇ ॥੪॥

ਸਚੁ ਤਪਾਵਸੁ ਸਚੇ ਕੇਰਾ ॥ ਸਾਚਾ ਥਾਨੁ ਸਦਾ ਪ੍ਰਭ ਤੇਰਾ ॥ ਸਚੀ ਕੁਦਰਤਿ ਸਚੀ ਬਾਣੀ ਸਚੁ ਸਾਹਿਬ ਸੁਖੁ ਕੀਜਾ ਹੇ ॥੫॥

ਏਕੋ ਆਪਿ ਤੂਹੈ ਵਡ ਰਾਜਾ ॥ ਹੁਕਮਿ ਸਚੇ ਕੈ ਪੂਰੇ ਕਾਜਾ ॥ ਅੰਤਰਿ ਬਾਹਰਿ ਸਭੁ ਕਿਛੁ ਜਾਣੈ ਆਪੇ ਹੀ ਆਪਿ ਪਤੀਜਾ ਹੇ ॥੬॥

ਤੂ ਵਡ ਰਸੀਆ ਤੂ ਵਡ ਭੋਗੀ ॥ ਤੂ ਨਿਰਬਾਣੁ ਤੂਹੈ ਹੀ ਜੋਗੀ ॥ ਸਰਬ ਸੂਖ ਸਹਜ ਘਰਿ ਤੇਰੈ ਅਮਿਉ ਤੇਰੀ ਦ੍ਰਿਸਟੀਜਾ ਹੇ ॥੭॥

ਤੇਰੀ ਦਾਤਿ ਤੁਝੈ ਤੇ ਹੋਵੈ ॥ ਦੇਹਿ ਦਾਨੁ ਸਭਸੈ ਜੰਤ ਲੋਐ ॥ ਤੋਟਿ ਨ ਆਵੈ ਪੂਰ ਭੰਡਾਰੈ ਤ੍ਰਿਪਤਿ ਰਹੇ ਆਘੀਜਾ ਹੇ ॥੮॥

ਜਾਚਹਿ ਸਿਧ ਸਾਧਿਕ ਬਨਵਾਸੀ ॥ ਜਾਚਹਿ ਜਤੀ ਸਤੀ ਸੁਖਵਾਸੀ ॥ ਇਕੁ ਦਾਤਾਰੁ ਸਗਲ ਹੈ ਜਾਚਿਕ ਦੇਹਿ ਦਾਨੁ ਸ੍ਰਿਸਟੀਜਾ ਹੇ ॥੯॥

ਕਰਹਿ ਭਗਤਿ ਅਰੁ ਰੰਗ ਅਪਾਰਾ ॥ ਖਿਨ ਮਹਿ ਥਾਪਿ ਉਥਾਪਨਹਾਰਾ ॥ ਭਾਰੋ ਤੋਲੁ ਬੇਅੰਤ ਸੁਆਮੀ ਹੁਕਮੁ ਮੰਨਿ ਭਗਤੀਜਾ ਹੇ ॥੧੦॥

ਜਿਸੁ ਦੇਹਿ ਦਰਸੁ ਸੋਈ ਤੁਧੁ ਜਾਣੈ ॥ ਓਹੁ ਗੁਰ ਕੈ ਸਬਦਿ ਸਦਾ ਰੰਗ ਮਾਣੈ ॥ ਚਤੁਰੁ ਸਰੂਪੁ ਸਿਆਣਾ ਸੋਈ ਜੋ ਮਨਿ ਤੇਰੈ ਭਾਵੀਜਾ ਹੇ ॥੧੧॥

ਜਿਸੁ ਚੀਤਿ ਆਵਹਿ ਸੋ ਵੇਪਰਵਾਹਾ ॥ ਜਿਸੁ ਚੀਤਿ ਆਵਹਿ ਸੋ ਸਾਚਾ ਸਾਹਾ ॥ ਜਿਸੁ ਚੀਤਿ ਆਵਹਿ ਤਿਸੁ ਭਉ ਕੇਹਾ ਅਵਰੁ ਕਹਾ ਕਿਛੁ ਕੀਜਾ ਹੇ ॥੧੨॥

ਤ੍ਰਿਸਨਾ ਬੂਝੀ ਅੰਤਰੁ ਠੰਢਾ ॥ ਗੁਰਿ ਪੂਰੈ ਲੈ ਤੂਟਾ ਗੰਢਾ ॥ ਸੁਰਤਿ ਸਬਦੁ ਰਿਦ ਅੰਤਰਿ ਜਾਗੀ ਅਮਿਉ ਝੋਲਿ ਝੋਲਿ ਪੀਜਾ ਹੇ ॥੧੩॥

ਮਰੈ ਨਾਹੀ ਸਦ ਸਦ ਹੀ ਜੀਵੈ ॥ ਅਮਰੁ ਭਇਆ ਅਬਿਨਾਸੀ ਥੀਵੈ ॥ ਨਾ ਕੋ ਆਵੈ ਨਾ ਕੋ ਜਾਵੈ ਗੁਰਿ ਦੂਰਿ ਕੀਆ ਭਰਮੀਜਾ ਹੇ ॥੧੪॥

ਪੂਰੇ ਗੁਰ ਕੀ ਪੂਰੀ ਬਾਣੀ ॥ ਪੂਰੈ ਲਾਗਾ ਪੂਰੇ ਮਾਹਿ ਸਮਾਣੀ ॥ ਚੜੈ ਸਵਾਇਆ ਨਿਤ ਨਿਤ ਰੰਗਾ ਘਟੈ ਨਾਹੀ ਤੋਲੀਜਾ ਹੇ ॥੧੫॥

ਬਾਰਹਾ ਕੰਚਨੁ ਸੁਧੁ ਕਰਾਇਆ ॥ ਨਦਰਿ ਸਰਾਫ ਵੰਨੀ ਸਚੜਾਇਆ ॥ ਪਰਖਿ ਖਜਾਨੈ ਪਾਇਆ ਸਰਾਫੀ ਫਿਰਿ ਨਾਹੀ ਤਾਈਜਾ ਹੇ ॥੧੬॥

ਅੰਮ੍ਰਿਤ ਨਾਮੁ ਤੁਮਾਰਾ ਸੁਆਮੀ ॥ ਨਾਨਕ ਦਾਸ ਸਦਾ ਕੁਰਬਾਨੀ ॥ ਸੰਤਸੰਗਿ ਮਹਾ ਸੁਖੁ ਪਾਇਆ ਦੇਖਿ ਦਰਸਨੁ ਇਹੁ ਮਨੁ ਭੀਜਾ ਹੇ ॥੧੭॥੧॥੩॥

(ਗੁਰੂ ਅਰਜਨ ਦੇਵ ਜੀ -- SGGS 1074) ਮਾਰੂ ਮਹਲਾ ੫ ਸੋਲਹੇ
ੴ ਸਤਿਗੁਰ ਪ੍ਰਸਾਦਿ ॥
ਗੁਰੁ ਗੋਪਾਲੁ ਗੁਰੁ ਗੋਵਿੰਦਾ ॥ ਗੁਰੁ ਦਇਆਲੁ ਸਦਾ ਬਖਸਿੰਦਾ ॥ ਗੁਰੁ ਸਾਸਤ ਸਿਮ੍ਰਿਤਿ ਖਟੁ ਕਰਮਾ ਗੁਰੁ ਪਵਿਤ੍ਰੁ ਅਸਥਾਨਾ ਹੇ ॥੧॥

ਗੁਰੁ ਸਿਮਰਤ ਸਭਿ ਕਿਲਵਿਖ ਨਾਸਹਿ ॥ ਗੁਰੁ ਸਿਮਰਤ ਜਮ ਸੰਗਿ ਨ ਫਾਸਹਿ ॥ ਗੁਰੁ ਸਿਮਰਤ ਮਨੁ ਨਿਰਮਲੁ ਹੋਵੈ ਗੁਰੁ ਕਾਟੇ ਅਪਮਾਨਾ ਹੇ ॥੨॥

ਗੁਰ ਕਾ ਸੇਵਕੁ ਨਰਕਿ ਨ ਜਾਏ ॥ ਗੁਰ ਕਾ ਸੇਵਕੁ ਪਾਰਬ੍ਰਹਮੁ ਧਿਆਏ ॥ ਗੁਰ ਕਾ ਸੇਵਕੁ ਸਾਧਸੰਗੁ ਪਾਏ ਗੁਰੁ ਕਰਦਾ ਨਿਤ ਜੀਅ ਦਾਨਾ ਹੇ ॥੩॥

ਗੁਰ ਦੁਆਰੈ ਹਰਿ ਕੀਰਤਨੁ ਸੁਣੀਐ ॥ ਸਤਿਗੁਰੁ ਭੇਟਿ ਹਰਿ ਜਸੁ ਮੁਖਿ ਭਣੀਐ ॥ ਕਲਿ ਕਲੇਸ ਮਿਟਾਏ ਸਤਿਗੁਰੁ ਹਰਿ ਦਰਗਹ ਦੇਵੈ ਮਾਨਾਂ ਹੇ ॥੪॥

ਅਗਮੁ ਅਗੋਚਰੁ ਗੁਰੂ ਦਿਖਾਇਆ ॥ ਭੂਲਾ ਮਾਰਗਿ ਸਤਿਗੁਰਿ ਪਾਇਆ ॥ ਗੁਰ ਸੇਵਕ ਕਉ ਬਿਘਨੁ ਨ ਭਗਤੀ ਹਰਿ ਪੂਰ ਦ੍ਰਿੜ੍ਹ੍ਹਾਇਆ ਗਿਆਨਾਂ ਹੇ ॥੫॥

ਗੁਰਿ ਦ੍ਰਿਸਟਾਇਆ ਸਭਨੀ ਠਾਂਈ ॥ ਜਲਿ ਥਲਿ ਪੂਰਿ ਰਹਿਆ ਗੋਸਾਈ ॥ ਊਚ ਊਨ ਸਭ ਏਕ ਸਮਾਨਾਂ ਮਨਿ ਲਾਗਾ ਸਹਜਿ ਧਿਆਨਾ ਹੇ ॥੬॥

ਗੁਰਿ ਮਿਲਿਐ ਸਭ ਤ੍ਰਿਸਨ ਬੁਝਾਈ ॥ ਗੁਰਿ ਮਿਲਿਐ ਨਹ ਜੋਹੈ ਮਾਈ ॥ ਸਤੁ ਸੰਤੋਖੁ ਦੀਆ ਗੁਰਿ ਪੂਰੈ ਨਾਮੁ ਅੰਮ੍ਰਿਤੁ ਪੀ ਪਾਨਾਂ ਹੇ ॥੭॥

ਗੁਰ ਕੀ ਬਾਣੀ ਸਭ ਮਾਹਿ ਸਮਾਣੀ ॥ ਆਪਿ ਸੁਣੀ ਤੈ ਆਪਿ ਵਖਾਣੀ ॥ ਜਿਨਿ ਜਿਨਿ ਜਪੀ ਤੇਈ ਸਭਿ ਨਿਸਤ੍ਰੇ ਤਿਨ ਪਾਇਆ ਨਿਹਚਲ ਥਾਨਾਂ ਹੇ ॥੮॥

ਸਤਿਗੁਰ ਕੀ ਮਹਿਮਾ ਸਤਿਗੁਰੁ ਜਾਣੈ ॥ ਜੋ ਕਿਛੁ ਕਰੇ ਸੁ ਆਪਣ ਭਾਣੈ ॥ ਸਾਧੂ ਧੂਰਿ ਜਾਚਹਿ ਜਨ ਤੇਰੇ ਨਾਨਕ ਸਦ ਕੁਰਬਾਨਾਂ ਹੇ ॥੯॥੧॥੪॥

(ਗੁਰੂ ਅਰਜਨ ਦੇਵ ਜੀ -- SGGS 1075) ਮਾਰੂ ਸੋਲਹੇ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਆਦਿ ਨਿਰੰਜਨੁ ਪ੍ਰਭੁ ਨਿਰੰਕਾਰਾ ॥ ਸਭ ਮਹਿ ਵਰਤੈ ਆਪਿ ਨਿਰਾਰਾ ॥ ਵਰਨੁ ਜਾਤਿ ਚਿਹਨੁ ਨਹੀ ਕੋਈ ਸਭ ਹੁਕਮੇ ਸ੍ਰਿਸਟਿ ਉਪਾਇਦਾ ॥੧॥

ਲਖ ਚਉਰਾਸੀਹ ਜੋਨਿ ਸਬਾਈ ॥ ਮਾਣਸ ਕਉ ਪ੍ਰਭਿ ਦੀਈ ਵਡਿਆਈ ॥ ਇਸੁ ਪਉੜੀ ਤੇ ਜੋ ਨਰੁ ਚੂਕੈ ਸੋ ਆਇ ਜਾਇ ਦੁਖੁ ਪਾਇਦਾ ॥੨॥

ਕੀਤਾ ਹੋਵੈ ਤਿਸੁ ਕਿਆ ਕਹੀਐ ॥ ਗੁਰਮੁਖਿ ਨਾਮੁ ਪਦਾਰਥੁ ਲਹੀਐ ॥ ਜਿਸੁ ਆਪਿ ਭੁਲਾਏ ਸੋਈ ਭੂਲੈ ਸੋ ਬੂਝੈ ਜਿਸਹਿ ਬੁਝਾਇਦਾ ॥੩॥

ਹਰਖ ਸੋਗ ਕਾ ਨਗਰੁ ਇਹੁ ਕੀਆ ॥ ਸੇ ਉਬਰੇ ਜੋ ਸਤਿਗੁਰ ਸਰਣੀਆ ॥ ਤ੍ਰਿਹਾ ਗੁਣਾ ਤੇ ਰਹੈ ਨਿਰਾਰਾ ਸੋ ਗੁਰਮੁਖਿ ਸੋਭਾ ਪਾਇਦਾ ॥੪॥

ਅਨਿਕ ਕਰਮ ਕੀਏ ਬਹੁਤੇਰੇ ॥ ਜੋ ਕੀਜੈ ਸੋ ਬੰਧਨੁ ਪੈਰੇ ॥ ਕੁਰੁਤਾ ਬੀਜੁ ਬੀਜੇ ਨਹੀ ਜੰਮੈ ਸਭੁ ਲਾਹਾ ਮੂਲੁ ਗਵਾਇਦਾ ॥੫॥

ਕਲਜੁਗ ਮਹਿ ਕੀਰਤਨੁ ਪਰਧਾਨਾ ॥ ਗੁਰਮੁਖਿ ਜਪੀਐ ਲਾਇ ਧਿਆਨਾ ॥ ਆਪਿ ਤਰੈ ਸਗਲੇ ਕੁਲ ਤਾਰੇ ਹਰਿ ਦਰਗਹ ਪਤਿ ਸਿਉ ਜਾਇਦਾ ॥੬॥

ਖੰਡ ਪਤਾਲ ਦੀਪ ਸਭਿ ਲੋਆ ॥ ਸਭਿ ਕਾਲੈ ਵਸਿ ਆਪਿ ਪ੍ਰਭਿ ਕੀਆ ॥ ਨਿਹਚਲੁ ਏਕੁ ਆਪਿ ਅਬਿਨਾਸੀ ਸੋ ਨਿਹਚਲੁ ਜੋ ਤਿਸਹਿ ਧਿਆਇਦਾ ॥੭॥

ਹਰਿ ਕਾ ਸੇਵਕੁ ਸੋ ਹਰਿ ਜੇਹਾ ॥ ਭੇਦੁ ਨ ਜਾਣਹੁ ਮਾਣਸ ਦੇਹਾ ॥ ਜਿਉ ਜਲ ਤਰੰਗ ਉਠਹਿ ਬਹੁ ਭਾਤੀ ਫਿਰਿ ਸਲਲੈ ਸਲਲ ਸਮਾਇਦਾ ॥੮॥

ਇਕੁ ਜਾਚਿਕੁ ਮੰਗੈ ਦਾਨੁ ਦੁਆਰੈ ॥ ਜਾ ਪ੍ਰਭ ਭਾਵੈ ਤਾ ਕਿਰਪਾ ਧਾਰੈ ॥ ਦੇਹੁ ਦਰਸੁ ਜਿਤੁ ਮਨੁ ਤ੍ਰਿਪਤਾਸੈ ਹਰਿ ਕੀਰਤਨਿ ਮਨੁ ਠਹਰਾਇਦਾ ॥੯॥

ਰੂੜੋ ਠਾਕੁਰੁ ਕਿਤੈ ਵਸਿ ਨ ਆਵੈ ॥ ਹਰਿ ਸੋ ਕਿਛੁ ਕਰੇ ਜਿ ਹਰਿ ਕਿਆ ਸੰਤਾ ਭਾਵੈ ॥ ਕੀਤਾ ਲੋੜਨਿ ਸੋਈ ਕਰਾਇਨਿ ਦਰਿ ਫੇਰੁ ਨ ਕੋਈ ਪਾਇਦਾ ॥੧੦॥

ਜਿਥੈ ਅਉਘਟੁ ਆਇ ਬਨਤੁ ਹੈ ਪ੍ਰਾਣੀ ॥ ਤਿਥੈ ਹਰਿ ਧਿਆਈਐ ਸਾਰਿੰਗਪਾਣੀ ॥ ਜਿਥੈ ਪੁਤ੍ਰੁ ਕਲਤ੍ਰੁ ਨ ਬੇਲੀ ਕੋਈ ਤਿਥੈ ਹਰਿ ਆਪਿ ਛਡਾਇਦਾ ॥੧੧॥

ਵਡਾ ਸਾਹਿਬੁ ਅਗਮ ਅਥਾਹਾ ॥ ਕਿਉ ਮਿਲੀਐ ਪ੍ਰਭ ਵੇਪਰਵਾਹਾ ॥ ਕਾਟਿ ਸਿਲਕ ਜਿਸੁ ਮਾਰਗਿ ਪਾਏ ਸੋ ਵਿਚਿ ਸੰਗਤਿ ਵਾਸਾ ਪਾਇਦਾ ॥੧੨॥

ਹੁਕਮੁ ਬੂਝੈ ਸੋ ਸੇਵਕੁ ਕਹੀਐ ॥ ਬੁਰਾ ਭਲਾ ਦੁਇ ਸਮਸਰਿ ਸਹੀਐ ॥ ਹਉਮੈ ਜਾਇ ਤ ਏਕੋ ਬੂਝੈ ਸੋ ਗੁਰਮੁਖਿ ਸਹਜਿ ਸਮਾਇਦਾ ॥੧੩॥

ਹਰਿ ਕੇ ਭਗਤ ਸਦਾ ਸੁਖਵਾਸੀ ॥ ਬਾਲ ਸੁਭਾਇ ਅਤੀਤ ਉਦਾਸੀ ॥ ਅਨਿਕ ਰੰਗ ਕਰਹਿ ਬਹੁ ਭਾਤੀ ਜਿਉ ਪਿਤਾ ਪੂਤੁ ਲਾਡਾਇਦਾ ॥੧੪॥

ਅਗਮ ਅਗੋਚਰੁ ਕੀਮਤਿ ਨਹੀ ਪਾਈ ॥ ਤਾ ਮਿਲੀਐ ਜਾ ਲਏ ਮਿਲਾਈ ॥ ਗੁਰਮੁਖਿ ਪ੍ਰਗਟੁ ਭਇਆ ਤਿਨ ਜਨ ਕਉ ਜਿਨ ਧੁਰਿ ਮਸਤਕਿ ਲੇਖੁ ਲਿਖਾਇਦਾ ॥੧੫॥

ਤੂ ਆਪੇ ਕਰਤਾ ਕਾਰਣ ਕਰਣਾ ॥ ਸ੍ਰਿਸਟਿ ਉਪਾਇ ਧਰੀ ਸਭ ਧਰਣਾ ॥ ਜਨ ਨਾਨਕੁ ਸਰਣਿ ਪਇਆ ਹਰਿ ਦੁਆਰੈ ਹਰਿ ਭਾਵੈ ਲਾਜ ਰਖਾਇਦਾ ॥੧੬॥੧॥੫॥

(ਗੁਰੂ ਅਰਜਨ ਦੇਵ ਜੀ -- SGGS 1076) ਮਾਰੂ ਸੋਲਹੇ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਜੋ ਦੀਸੈ ਸੋ ਏਕੋ ਤੂਹੈ ॥ ਬਾਣੀ ਤੇਰੀ ਸ੍ਰਵਣਿ ਸੁਣੀਐ ॥ ਦੂਜੀ ਅਵਰ ਨ ਜਾਪਸਿ ਕਾਈ ਸਗਲ ਤੁਮਾਰੀ ਧਾਰਣਾ ॥੧॥

ਆਪਿ ਚਿਤਾਰੇ ਅਪਣਾ ਕੀਆ ॥ ਆਪੇ ਆਪਿ ਆਪਿ ਪ੍ਰਭੁ ਥੀਆ ॥ ਆਪਿ ਉਪਾਇ ਰਚਿਓਨੁ ਪਸਾਰਾ ਆਪੇ ਘਟਿ ਘਟਿ ਸਾਰਣਾ ॥੨॥

ਇਕਿ ਉਪਾਏ ਵਡ ਦਰਵਾਰੀ ॥ ਇਕਿ ਉਦਾਸੀ ਇਕਿ ਘਰ ਬਾਰੀ ॥ ਇਕਿ ਭੂਖੇ ਇਕਿ ਤ੍ਰਿਪਤਿ ਅਘਾਏ ਸਭਸੈ ਤੇਰਾ ਪਾਰਣਾ ॥੩॥

ਆਪੇ ਸਤਿ ਸਤਿ ਸਤਿ ਸਾਚਾ ॥ ਓਤਿ ਪੋਤਿ ਭਗਤਨ ਸੰਗਿ ਰਾਚਾ ॥ ਆਪੇ ਗੁਪਤੁ ਆਪੇ ਹੈ ਪਰਗਟੁ ਅਪਣਾ ਆਪੁ ਪਸਾਰਣਾ ॥੪॥

ਸਦਾ ਸਦਾ ਸਦ ਹੋਵਣਹਾਰਾ ॥ ਊਚਾ ਅਗਮੁ ਅਥਾਹੁ ਅਪਾਰਾ ॥ ਊਣੇ ਭਰੇ ਭਰੇ ਭਰਿ ਊਣੇ ਏਹਿ ਚਲਤ ਸੁਆਮੀ ਕੇ ਕਾਰਣਾ ॥੫॥

ਮੁਖਿ ਸਾਲਾਹੀ ਸਚੇ ਸਾਹਾ ॥ ਨੈਣੀ ਪੇਖਾ ਅਗਮ ਅਥਾਹਾ ॥ ਕਰਨੀ ਸੁਣਿ ਸੁਣਿ ਮਨੁ ਤਨੁ ਹਰਿਆ ਮੇਰੇ ਸਾਹਿਬ ਸਗਲ ਉਧਾਰਣਾ ॥੬॥

ਕਰਿ ਕਰਿ ਵੇਖਹਿ ਕੀਤਾ ਅਪਣਾ ॥ ਜੀਅ ਜੰਤ ਸੋਈ ਹੈ ਜਪਣਾ ॥ ਅਪਣੀ ਕੁਦਰਤਿ ਆਪੇ ਜਾਣੈ ਨਦਰੀ ਨਦਰਿ ਨਿਹਾਲਣਾ ॥੭॥

ਸੰਤ ਸਭਾ ਜਹ ਬੈਸਹਿ ਪ੍ਰਭ ਪਾਸੇ ॥ ਅਨੰਦ ਮੰਗਲ ਹਰਿ ਚਲਤ ਤਮਾਸੇ ॥ ਗੁਣ ਗਾਵਹਿ ਅਨਹਦ ਧੁਨਿ ਬਾਣੀ ਤਹ ਨਾਨਕ ਦਾਸੁ ਚਿਤਾਰਣਾ ॥੮॥

ਆਵਣੁ ਜਾਣਾ ਸਭੁ ਚਲਤੁ ਤੁਮਾਰਾ ॥ ਕਰਿ ਕਰਿ ਦੇਖੈ ਖੇਲੁ ਅਪਾਰਾ ॥ ਆਪਿ ਉਪਾਏ ਉਪਾਵਣਹਾਰਾ ਅਪਣਾ ਕੀਆ ਪਾਲਣਾ ॥੯॥

ਸੁਣਿ ਸੁਣਿ ਜੀਵਾ ਸੋਇ ਤੁਮਾਰੀ ॥ ਸਦਾ ਸਦਾ ਜਾਈ ਬਲਿਹਾਰੀ ॥ ਦੁਇ ਕਰ ਜੋੜਿ ਸਿਮਰਉ ਦਿਨੁ ਰਾਤੀ ਮੇਰੇ ਸੁਆਮੀ ਅਗਮ ਅਪਾਰਣਾ ॥੧੦॥

ਤੁਧੁ ਬਿਨੁ ਦੂਜੇ ਕਿਸੁ ਸਾਲਾਹੀ ॥ ਏਕੋ ਏਕੁ ਜਪੀ ਮਨ ਮਾਹੀ ॥ ਹੁਕਮੁ ਬੂਝਿ ਜਨ ਭਏ ਨਿਹਾਲਾ ਇਹ ਭਗਤਾ ਕੀ ਘਾਲਣਾ ॥੧੧॥

ਗੁਰ ਉਪਦੇਸਿ ਜਪੀਐ ਮਨਿ ਸਾਚਾ ॥ ਗੁਰ ਉਪਦੇਸਿ ਰਾਮ ਰੰਗਿ ਰਾਚਾ ॥ ਗੁਰ ਉਪਦੇਸਿ ਤੁਟਹਿ ਸਭਿ ਬੰਧਨ ਇਹੁ ਭਰਮੁ ਮੋਹੁ ਪਰਜਾਲਣਾ ॥੧੨॥

ਜਹ ਰਾਖੈ ਸੋਈ ਸੁਖ ਥਾਨਾ ॥ ਸਹਜੇ ਹੋਇ ਸੋਈ ਭਲ ਮਾਨਾ ॥ ਬਿਨਸੇ ਬੈਰ ਨਾਹੀ ਕੋ ਬੈਰੀ ਸਭੁ ਏਕੋ ਹੈ ਭਾਲਣਾ ॥੧੩॥

ਡਰ ਚੂਕੇ ਬਿਨਸੇ ਅੰਧਿਆਰੇ ॥ ਪ੍ਰਗਟ ਭਏ ਪ੍ਰਭ ਪੁਰਖ ਨਿਰਾਰੇ ॥ ਆਪੁ ਛੋਡਿ ਪਏ ਸਰਣਾਈ ਜਿਸ ਕਾ ਸਾ ਤਿਸੁ ਘਾਲਣਾ ॥੧੪॥

ਐਸਾ ਕੋ ਵਡਭਾਗੀ ਆਇਆ ॥ ਆਠ ਪਹਰ ਜਿਨਿ ਖਸਮੁ ਧਿਆਇਆ ॥ ਤਿਸੁ ਜਨ ਕੈ ਸੰਗਿ ਤਰੈ ਸਭੁ ਕੋਈ ਸੋ ਪਰਵਾਰ ਸਧਾਰਣਾ ॥੧੫॥

ਇਹ ਬਖਸੀਸ ਖਸਮ ਤੇ ਪਾਵਾ ॥ ਆਠ ਪਹਰ ਕਰ ਜੋੜਿ ਧਿਆਵਾ ॥ ਨਾਮੁ ਜਪੀ ਨਾਮਿ ਸਹਜਿ ਸਮਾਵਾ ਨਾਮੁ ਨਾਨਕ ਮਿਲੈ ਉਚਾਰਣਾ ॥੧੬॥੧॥੬॥

(ਗੁਰੂ ਅਰਜਨ ਦੇਵ ਜੀ -- SGGS 1077) ਮਾਰੂ ਮਹਲਾ ੫ ॥
ਸੂਰਤਿ ਦੇਖਿ ਨ ਭੂਲੁ ਗਵਾਰਾ ॥ ਮਿਥਨ ਮੋਹਾਰਾ ਝੂਠੁ ਪਸਾਰਾ ॥ ਜਗ ਮਹਿ ਕੋਈ ਰਹਣੁ ਨ ਪਾਏ ਨਿਹਚਲੁ ਏਕੁ ਨਾਰਾਇਣਾ ॥੧॥

ਗੁਰ ਪੂਰੇ ਕੀ ਪਉ ਸਰਣਾਈ ॥ ਮੋਹੁ ਸੋਗੁ ਸਭੁ ਭਰਮੁ ਮਿਟਾਈ ॥ ਏਕੋ ਮੰਤ੍ਰੁ ਦ੍ਰਿੜਾਏ ਅਉਖਧੁ ਸਚੁ ਨਾਮੁ ਰਿਦ ਗਾਇਣਾ ॥੨॥

ਜਿਸੁ ਨਾਮੈ ਕਉ ਤਰਸਹਿ ਬਹੁ ਦੇਵਾ ॥ ਸਗਲ ਭਗਤ ਜਾ ਕੀ ਕਰਦੇ ਸੇਵਾ ॥ ਅਨਾਥਾ ਨਾਥੁ ਦੀਨ ਦੁਖ ਭੰਜਨੁ ਸੋ ਗੁਰ ਪੂਰੇ ਤੇ ਪਾਇਣਾ ॥੩॥

ਹੋਰੁ ਦੁਆਰਾ ਕੋਇ ਨ ਸੂਝੈ ॥ ਤ੍ਰਿਭਵਣ ਧਾਵੈ ਤਾ ਕਿਛੂ ਨ ਬੂਝੈ ॥ ਸਤਿਗੁਰੁ ਸਾਹੁ ਭੰਡਾਰੁ ਨਾਮ ਜਿਸੁ ਇਹੁ ਰਤਨੁ ਤਿਸੈ ਤੇ ਪਾਇਣਾ ॥੪॥

ਜਾ ਕੀ ਧੂਰਿ ਕਰੇ ਪੁਨੀਤਾ ॥ ਸੁਰਿ ਨਰ ਦੇਵ ਨ ਪਾਵਹਿ ਮੀਤਾ ॥ ਸਤਿ ਪੁਰਖੁ ਸਤਿਗੁਰੁ ਪਰਮੇਸਰੁ ਜਿਸੁ ਭੇਟਤ ਪਾਰਿ ਪਰਾਇਣਾ ॥੫॥

ਪਾਰਜਾਤੁ ਲੋੜਹਿ ਮਨ ਪਿਆਰੇ ॥ ਕਾਮਧੇਨੁ ਸੋਹੀ ਦਰਬਾਰੇ ॥ ਤ੍ਰਿਪਤਿ ਸੰਤੋਖੁ ਸੇਵਾ ਗੁਰ ਪੂਰੇ ਨਾਮੁ ਕਮਾਇ ਰਸਾਇਣਾ ॥੬॥

ਗੁਰ ਕੈ ਸਬਦਿ ਮਰਹਿ ਪੰਚ ਧਾਤੂ ॥ ਭੈ ਪਾਰਬ੍ਰਹਮ ਹੋਵਹਿ ਨਿਰਮਲਾ ਤੂ ॥ ਪਾਰਸੁ ਜਬ ਭੇਟੈ ਗੁਰੁ ਪੂਰਾ ਤਾ ਪਾਰਸੁ ਪਰਸਿ ਦਿਖਾਇਣਾ ॥੭॥

ਕਈ ਬੈਕੁੰਠ ਨਾਹੀ ਲਵੈ ਲਾਗੇ ॥ ਮੁਕਤਿ ਬਪੁੜੀ ਭੀ ਗਿਆਨੀ ਤਿਆਗੇ ॥ ਏਕੰਕਾਰੁ ਸਤਿਗੁਰ ਤੇ ਪਾਈਐ ਹਉ ਬਲਿ ਬਲਿ ਗੁਰ ਦਰਸਾਇਣਾ ॥੮॥

ਗੁਰ ਕੀ ਸੇਵ ਨ ਜਾਣੈ ਕੋਈ ॥ ਗੁਰੁ ਪਾਰਬ੍ਰਹਮੁ ਅਗੋਚਰੁ ਸੋਈ ॥ ਜਿਸ ਨੋ ਲਾਇ ਲਏ ਸੋ ਸੇਵਕੁ ਜਿਸੁ ਵਡਭਾਗ ਮਥਾਇਣਾ ॥੯॥

ਗੁਰ ਕੀ ਮਹਿਮਾ ਬੇਦ ਨ ਜਾਣਹਿ ॥ ਤੁਛ ਮਾਤ ਸੁਣਿ ਸੁਣਿ ਵਖਾਣਹਿ ॥ ਪਾਰਬ੍ਰਹਮ ਅਪਰੰਪਰ ਸਤਿਗੁਰ ਜਿਸੁ ਸਿਮਰਤ ਮਨੁ ਸੀਤਲਾਇਣਾ ॥੧੦॥

ਜਾ ਕੀ ਸੋਇ ਸੁਣੀ ਮਨੁ ਜੀਵੈ ॥ ਰਿਦੈ ਵਸੈ ਤਾ ਠੰਢਾ ਥੀਵੈ ॥ ਗੁਰੁ ਮੁਖਹੁ ਅਲਾਏ ਤਾ ਸੋਭਾ ਪਾਏ ਤਿਸੁ ਜਮ ਕੈ ਪੰਥਿ ਨ ਪਾਇਣਾ ॥੧੧॥

ਸੰਤਨ ਕੀ ਸਰਣਾਈ ਪੜਿਆ ॥ ਜੀਉ ਪ੍ਰਾਣ ਧਨੁ ਆਗੈ ਧਰਿਆ ॥ ਸੇਵਾ ਸੁਰਤਿ ਨ ਜਾਣਾ ਕਾਈ ਤੁਮ ਕਰਹੁ ਦਇਆ ਕਿਰਮਾਇਣਾ ॥੧੨॥

ਨਿਰਗੁਣ ਕਉ ਸੰਗਿ ਲੇਹੁ ਰਲਾਏ ॥ ਕਰਿ ਕਿਰਪਾ ਮੋਹਿ ਟਹਲੈ ਲਾਏ ॥ ਪਖਾ ਫੇਰਉ ਪੀਸਉ ਸੰਤ ਆਗੈ ਚਰਣ ਧੋਇ ਸੁਖੁ ਪਾਇਣਾ ॥੧੩॥

ਬਹੁਤੁ ਦੁਆਰੇ ਭ੍ਰਮਿ ਭ੍ਰਮਿ ਆਇਆ ॥ ਤੁਮਰੀ ਕ੍ਰਿਪਾ ਤੇ ਤੁਮ ਸਰਣਾਇਆ ॥ ਸਦਾ ਸਦਾ ਸੰਤਹ ਸੰਗਿ ਰਾਖਹੁ ਏਹੁ ਨਾਮ ਦਾਨੁ ਦੇਵਾਇਣਾ ॥੧੪॥

ਭਏ ਕ੍ਰਿਪਾਲ ਗੁਸਾਈ ਮੇਰੇ ॥ ਦਰਸਨੁ ਪਾਇਆ ਸਤਿਗੁਰ ਪੂਰੇ ॥ ਸੂਖ ਸਹਜ ਸਦਾ ਆਨੰਦਾ ਨਾਨਕ ਦਾਸ ਦਸਾਇਣਾ ॥੧੫॥੨॥੭॥

(ਗੁਰੂ ਅਰਜਨ ਦੇਵ ਜੀ -- SGGS 1078) ਮਾਰੂ ਸੋਲਹੇ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਸਿਮਰੈ ਧਰਤੀ ਅਰੁ ਆਕਾਸਾ ॥ ਸਿਮਰਹਿ ਚੰਦ ਸੂਰਜ ਗੁਣਤਾਸਾ ॥ ਪਉਣ ਪਾਣੀ ਬੈਸੰਤਰ ਸਿਮਰਹਿ ਸਿਮਰੈ ਸਗਲ ਉਪਾਰਜਨਾ ॥੧॥

ਸਿਮਰਹਿ ਖੰਡ ਦੀਪ ਸਭਿ ਲੋਆ ॥ ਸਿਮਰਹਿ ਪਾਤਾਲ ਪੁਰੀਆ ਸਚੁ ਸੋਆ ॥ ਸਿਮਰਹਿ ਖਾਣੀ ਸਿਮਰਹਿ ਬਾਣੀ ਸਿਮਰਹਿ ਸਗਲੇ ਹਰਿ ਜਨਾ ॥੨॥

ਸਿਮਰਹਿ ਬ੍ਰਹਮੇ ਬਿਸਨ ਮਹੇਸਾ ॥ ਸਿਮਰਹਿ ਦੇਵਤੇ ਕੋੜਿ ਤੇਤੀਸਾ ॥ ਸਿਮਰਹਿ ਜਖੵਿ ਦੈਤ ਸਭਿ ਸਿਮਰਹਿ ਅਗਨਤੁ ਨ ਜਾਈ ਜਸੁ ਗਨਾ ॥੩॥

ਸਿਮਰਹਿ ਪਸੁ ਪੰਖੀ ਸਭਿ ਭੂਤਾ ॥ ਸਿਮਰਹਿ ਬਨ ਪਰਬਤ ਅਉਧੂਤਾ ॥ ਲਤਾ ਬਲੀ ਸਾਖ ਸਭ ਸਿਮਰਹਿ ਰਵਿ ਰਹਿਆ ਸੁਆਮੀ ਸਭ ਮਨਾ ॥੪॥

ਸਿਮਰਹਿ ਥੂਲ ਸੂਖਮ ਸਭਿ ਜੰਤਾ ॥ ਸਿਮਰਹਿ ਸਿਧ ਸਾਧਿਕ ਹਰਿ ਮੰਤਾ ॥ ਗੁਪਤ ਪ੍ਰਗਟ ਸਿਮਰਹਿ ਪ੍ਰਭ ਮੇਰੇ ਸਗਲ ਭਵਨ ਕਾ ਪ੍ਰਭ ਧਨਾ ॥੫॥

ਸਿਮਰਹਿ ਨਰ ਨਾਰੀ ਆਸਰਮਾ ॥ ਸਿਮਰਹਿ ਜਾਤਿ ਜੋਤਿ ਸਭਿ ਵਰਨਾ ॥ ਸਿਮਰਹਿ ਗੁਣੀ ਚਤੁਰ ਸਭਿ ਬੇਤੇ ਸਿਮਰਹਿ ਰੈਣੀ ਅਰੁ ਦਿਨਾ ॥੬॥

ਸਿਮਰਹਿ ਘੜੀ ਮੂਰਤ ਪਲ ਨਿਮਖਾ ॥ ਸਿਮਰੈ ਕਾਲੁ ਅਕਾਲੁ ਸੁਚਿ ਸੋਚਾ ॥ ਸਿਮਰਹਿ ਸਉਣ ਸਾਸਤ੍ਰ ਸੰਜੋਗਾ ਅਲਖੁ ਨ ਲਖੀਐ ਇਕੁ ਖਿਨਾ ॥੭॥

ਕਰਨ ਕਰਾਵਨਹਾਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ਕਰਿ ਕਿਰਪਾ ਜਿਸੁ ਭਗਤੀ ਲਾਵਹੁ ਜਨਮੁ ਪਦਾਰਥੁ ਸੋ ਜਿਨਾ ॥੮॥

ਜਾ ਕੈ ਮਨਿ ਵੂਠਾ ਪ੍ਰਭੁ ਅਪਨਾ ॥ ਪੂਰੈ ਕਰਮਿ ਗੁਰ ਕਾ ਜਪੁ ਜਪਨਾ ॥ ਸਰਬ ਨਿਰੰਤਰਿ ਸੋ ਪ੍ਰਭੁ ਜਾਤਾ ਬਹੁੜਿ ਨ ਜੋਨੀ ਭਰਮਿ ਰੁਨਾ ॥੯॥

ਗੁਰ ਕਾ ਸਬਦੁ ਵਸੈ ਮਨਿ ਜਾ ਕੈ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥ ਸੂਖ ਸਹਜ ਆਨੰਦ ਨਾਮ ਰਸੁ ਅਨਹਦ ਬਾਣੀ ਸਹਜ ਧੁਨਾ ॥੧੦॥

ਸੋ ਧਨਵੰਤਾ ਜਿਨਿ ਪ੍ਰਭੁ ਧਿਆਇਆ ॥ ਸੋ ਪਤਿਵੰਤਾ ਜਿਨਿ ਸਾਧਸੰਗੁ ਪਾਇਆ ॥ ਪਾਰਬ੍ਰਹਮੁ ਜਾ ਕੈ ਮਨਿ ਵੂਠਾ ਸੋ ਪੂਰ ਕਰੰਮਾ ਨਾ ਛਿਨਾ ॥੧੧॥

ਜਲਿ ਥਲਿ ਮਹੀਅਲਿ ਸੁਆਮੀ ਸੋਈ ॥ ਅਵਰੁ ਨ ਕਹੀਐ ਦੂਜਾ ਕੋਈ ॥ ਗੁਰ ਗਿਆਨ ਅੰਜਨਿ ਕਾਟਿਓ ਭ੍ਰਮੁ ਸਗਲਾ ਅਵਰੁ ਨ ਦੀਸੈ ਏਕ ਬਿਨਾ ॥੧੨॥

ਊਚੇ ਤੇ ਊਚਾ ਦਰਬਾਰਾ ॥ ਕਹਣੁ ਨ ਜਾਈ ਅੰਤੁ ਨ ਪਾਰਾ ॥ ਗਹਿਰ ਗੰਭੀਰ ਅਥਾਹ ਸੁਆਮੀ ਅਤੁਲੁ ਨ ਜਾਈ ਕਿਆ ਮਿਨਾ ॥੧੩॥

ਤੂ ਕਰਤਾ ਤੇਰਾ ਸਭੁ ਕੀਆ ॥ ਤੁਝੁ ਬਿਨੁ ਅਵਰੁ ਨ ਕੋਈ ਬੀਆ ॥ ਆਦਿ ਮਧਿ ਅੰਤਿ ਪ੍ਰਭੁ ਤੂਹੈ ਸਗਲ ਪਸਾਰਾ ਤੁਮ ਤਨਾ ॥੧੪॥

ਜਮਦੂਤੁ ਤਿਸੁ ਨਿਕਟਿ ਨ ਆਵੈ ॥ ਸਾਧਸੰਗਿ ਹਰਿ ਕੀਰਤਨੁ ਗਾਵੈ ॥ ਸਗਲ ਮਨੋਰਥ ਤਾ ਕੇ ਪੂਰਨ ਜੋ ਸ੍ਰਵਣੀ ਪ੍ਰਭ ਕਾ ਜਸੁ ਸੁਨਾ ॥੧੫॥

ਤੂ ਸਭਨਾ ਕਾ ਸਭੁ ਕੋ ਤੇਰਾ ॥ ਸਾਚੇ ਸਾਹਿਬ ਗਹਿਰ ਗੰਭੀਰਾ ॥ ਕਹੁ ਨਾਨਕ ਸੇਈ ਜਨ ਊਤਮ ਜੋ ਭਾਵਹਿ ਸੁਆਮੀ ਤੁਮ ਮਨਾ ॥੧੬॥੧॥੮॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates