ਰਾਗ ਪ੍ਰਭਾਤੀ - ਬਾਣੀ ਸ਼ਬਦ, Raag Parbhati - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਨਾਨਕ ਦੇਵ ਜੀ -- SGGS 1327) ਪ੍ਰਭਾਤੀ ਮਹਲਾ ੧ ॥
ਤੇਰਾ ਨਾਮੁ ਰਤਨੁ ਕਰਮੁ ਚਾਨਣੁ ਸੁਰਤਿ ਤਿਥੈ ਲੋਇ ॥ ਅੰਧੇਰੁ ਅੰਧੀ ਵਾਪਰੈ ਸਗਲ ਲੀਜੈ ਖੋਇ ॥੧॥

ਇਹੁ ਸੰਸਾਰੁ ਸਗਲ ਬਿਕਾਰੁ ॥ ਤੇਰਾ ਨਾਮੁ ਦਾਰੂ ਅਵਰੁ ਨਾਸਤਿ ਕਰਣਹਾਰੁ ਅਪਾਰੁ ॥੧॥ ਰਹਾਉ ॥

ਪਾਤਾਲ ਪੁਰੀਆ ਏਕ ਭਾਰ ਹੋਵਹਿ ਲਾਖ ਕਰੋੜਿ ॥ ਤੇਰੇ ਲਾਲ ਕੀਮਤਿ ਤਾ ਪਵੈ ਜਾਂ ਸਿਰੈ ਹੋਵਹਿ ਹੋਰਿ ॥੨॥

ਦੂਖਾ ਤੇ ਸੁਖ ਊਪਜਹਿ ਸੂਖੀ ਹੋਵਹਿ ਦੂਖ ॥ ਜਿਤੁ ਮੁਖਿ ਤੂ ਸਾਲਾਹੀਅਹਿ ਤਿਤੁ ਮੁਖਿ ਕੈਸੀ ਭੂਖ ॥੩॥

ਨਾਨਕ ਮੂਰਖੁ ਏਕੁ ਤੂ ਅਵਰੁ ਭਲਾ ਸੈਸਾਰੁ ॥ ਜਿਤੁ ਤਨਿ ਨਾਮੁ ਨ ਊਪਜੈ ਸੇ ਤਨ ਹੋਹਿ ਖੁਆਰ ॥੪॥੨॥

(ਗੁਰੂ ਨਾਨਕ ਦੇਵ ਜੀ -- SGGS 1328) ਪ੍ਰਭਾਤੀ ਮਹਲਾ ੧ ॥
ਜੈ ਕਾਰਣਿ ਬੇਦ ਬ੍ਰਹਮੈ ਉਚਰੇ ਸੰਕਰਿ ਛੋਡੀ ਮਾਇਆ ॥ ਜੈ ਕਾਰਣਿ ਸਿਧ ਭਏ ਉਦਾਸੀ ਦੇਵੀ ਮਰਮੁ ਨ ਪਾਇਆ ॥੧॥

ਬਾਬਾ ਮਨਿ ਸਾਚਾ ਮੁਖਿ ਸਾਚਾ ਕਹੀਐ ਤਰੀਐ ਸਾਚਾ ਹੋਈ ॥ ਦੁਸਮਨੁ ਦੂਖੁ ਨ ਆਵੈ ਨੇੜੈ ਹਰਿ ਮਤਿ ਪਾਵੈ ਕੋਈ ॥੧॥ ਰਹਾਉ ॥

ਅਗਨਿ ਬਿੰਬ ਪਵਣੈ ਕੀ ਬਾਣੀ ਤੀਨਿ ਨਾਮ ਕੇ ਦਾਸਾ ॥ ਤੇ ਤਸਕਰ ਜੋ ਨਾਮੁ ਨ ਲੇਵਹਿ ਵਾਸਹਿ ਕੋਟ ਪੰਚਾਸਾ ॥੨॥

ਜੇ ਕੋ ਏਕ ਕਰੈ ਚੰਗਿਆਈ ਮਨਿ ਚਿਤਿ ਬਹੁਤੁ ਬਫਾਵੈ ॥ ਏਤੇ ਗੁਣ ਏਤੀਆ ਚੰਗਿਆਈਆ ਦੇਇ ਨ ਪਛੋਤਾਵੈ ॥੩॥

ਤੁਧੁ ਸਾਲਾਹਨਿ ਤਿਨ ਧਨੁ ਪਲੈ ਨਾਨਕ ਕਾ ਧਨੁ ਸੋਈ ॥ ਜੇ ਕੋ ਜੀਉ ਕਹੈ ਓਨਾ ਕਉ ਜਮ ਕੀ ਤਲਬ ਨ ਹੋਈ ॥੪॥੩॥

(ਗੁਰੂ ਨਾਨਕ ਦੇਵ ਜੀ -- SGGS 1328) ਪ੍ਰਭਾਤੀ ਮਹਲਾ ੧ ॥
ਜਾ ਕੈ ਰੂਪੁ ਨਾਹੀ ਜਾਤਿ ਨਾਹੀ ਨਾਹੀ ਮੁਖੁ ਮਾਸਾ ॥ ਸਤਿਗੁਰਿ ਮਿਲੇ ਨਿਰੰਜਨੁ ਪਾਇਆ ਤੇਰੈ ਨਾਮਿ ਹੈ ਨਿਵਾਸਾ ॥੧॥

ਅਉਧੂ ਸਹਜੇ ਤਤੁ ਬੀਚਾਰਿ ॥ ਜਾ ਤੇ ਫਿਰਿ ਨ ਆਵਹੁ ਸੈਸਾਰਿ ॥੧॥ ਰਹਾਉ ॥

ਜਾ ਕੈ ਕਰਮੁ ਨਾਹੀ ਧਰਮੁ ਨਾਹੀ ਨਾਹੀ ਸੁਚਿ ਮਾਲਾ ॥ ਸਿਵ ਜੋਤਿ ਕੰਨਹੁ ਬੁਧਿ ਪਾਈ ਸਤਿਗੁਰੂ ਰਖਵਾਲਾ ॥੨॥

ਜਾ ਕੈ ਬਰਤੁ ਨਾਹੀ ਨੇਮੁ ਨਾਹੀ ਨਾਹੀ ਬਕਬਾਈ ॥ ਗਤਿ ਅਵਗਤਿ ਕੀ ਚਿੰਤ ਨਾਹੀ ਸਤਿਗੁਰੂ ਫੁਰਮਾਈ ॥੩॥

ਜਾ ਕੈ ਆਸ ਨਾਹੀ ਨਿਰਾਸ ਨਾਹੀ ਚਿਤਿ ਸੁਰਤਿ ਸਮਝਾਈ ॥ ਤੰਤ ਕਉ ਪਰਮ ਤੰਤੁ ਮਿਲਿਆ ਨਾਨਕਾ ਬੁਧਿ ਪਾਈ ॥੪॥੪॥

(ਗੁਰੂ ਨਾਨਕ ਦੇਵ ਜੀ -- SGGS 1328) ਪ੍ਰਭਾਤੀ ਮਹਲਾ ੧ ॥
ਤਾ ਕਾ ਕਹਿਆ ਦਰਿ ਪਰਵਾਣੁ ॥ ਬਿਖੁ ਅੰਮ੍ਰਿਤੁ ਦੁਇ ਸਮ ਕਰਿ ਜਾਣੁ ॥੧॥

ਕਿਆ ਕਹੀਐ ਸਰਬੇ ਰਹਿਆ ਸਮਾਇ ॥ ਜੋ ਕਿਛੁ ਵਰਤੈ ਸਭ ਤੇਰੀ ਰਜਾਇ ॥੧॥ ਰਹਾਉ ॥

ਪ੍ਰਗਟੀ ਜੋਤਿ ਚੂਕਾ ਅਭਿਮਾਨੁ ॥ ਸਤਿਗੁਰਿ ਦੀਆ ਅੰਮ੍ਰਿਤ ਨਾਮੁ ॥੨॥

ਕਲਿ ਮਹਿ ਆਇਆ ਸੋ ਜਨੁ ਜਾਣੁ ॥ ਸਾਚੀ ਦਰਗਹ ਪਾਵੈ ਮਾਣੁ ॥੩॥

ਕਹਣਾ ਸੁਨਣਾ ਅਕਥ ਘਰਿ ਜਾਇ ॥ ਕਥਨੀ ਬਦਨੀ ਨਾਨਕ ਜਲਿ ਜਾਇ ॥੪॥੫॥

(ਗੁਰੂ ਨਾਨਕ ਦੇਵ ਜੀ -- SGGS 1328) ਪ੍ਰਭਾਤੀ ਮਹਲਾ ੧ ॥
ਅੰਮ੍ਰਿਤੁ ਨੀਰੁ ਗਿਆਨਿ ਮਨ ਮਜਨੁ ਅਠਸਠਿ ਤੀਰਥ ਸੰਗਿ ਗਹੇ ॥ ਗੁਰ ਉਪਦੇਸਿ ਜਵਾਹਰ ਮਾਣਕ ਸੇਵੇ ਸਿਖੁ ਸੋੁ ਖੋਜਿ ਲਹੈ ॥੧॥

ਗੁਰ ਸਮਾਨਿ ਤੀਰਥੁ ਨਹੀ ਕੋਇ ॥ ਸਰੁ ਸੰਤੋਖੁ ਤਾਸੁ ਗੁਰੁ ਹੋਇ ॥੧॥ ਰਹਾਉ ॥

ਗੁਰੁ ਦਰੀਆਉ ਸਦਾ ਜਲੁ ਨਿਰਮਲੁ ਮਿਲਿਆ ਦੁਰਮਤਿ ਮੈਲੁ ਹਰੈ ॥ ਸਤਿਗੁਰਿ ਪਾਇਐ ਪੂਰਾ ਨਾਵਣੁ ਪਸੂ ਪਰੇਤਹੁ ਦੇਵ ਕਰੈ ॥੨॥

ਰਤਾ ਸਚਿ ਨਾਮਿ ਤਲ ਹੀਅਲੁ ਸੋ ਗੁਰੁ ਪਰਮਲੁ ਕਹੀਐ ॥ ਜਾ ਕੀ ਵਾਸੁ ਬਨਾਸਪਤਿ ਸਉਰੈ ਤਾਸੁ ਚਰਣ ਲਿਵ ਰਹੀਐ ॥੩॥

ਗੁਰਮੁਖਿ ਜੀਅ ਪ੍ਰਾਨ ਉਪਜਹਿ ਗੁਰਮੁਖਿ ਸਿਵ ਘਰਿ ਜਾਈਐ ॥ ਗੁਰਮੁਖਿ ਨਾਨਕ ਸਚਿ ਸਮਾਈਐ ਗੁਰਮੁਖਿ ਨਿਜ ਪਦੁ ਪਾਈਐ ॥੪॥੬॥

(ਗੁਰੂ ਨਾਨਕ ਦੇਵ ਜੀ -- SGGS 1329) ਪ੍ਰਭਾਤੀ ਮਹਲਾ ੧ ॥
ਗੁਰ ਪਰਸਾਦੀ ਵਿਦਿਆ ਵੀਚਾਰੈ ਪੜਿ ਪੜਿ ਪਾਵੈ ਮਾਨੁ ॥ ਆਪਾ ਮਧੇ ਆਪੁ ਪਰਗਾਸਿਆ ਪਾਇਆ ਅੰਮ੍ਰਿਤੁ ਨਾਮੁ ॥੧॥

ਕਰਤਾ ਤੂ ਮੇਰਾ ਜਜਮਾਨੁ ॥ ਇਕ ਦਖਿਣਾ ਹਉ ਤੈ ਪਹਿ ਮਾਗਉ ਦੇਹਿ ਆਪਣਾ ਨਾਮੁ ॥੧॥ ਰਹਾਉ ॥

ਪੰਚ ਤਸਕਰ ਧਾਵਤ ਰਾਖੇ ਚੂਕਾ ਮਨਿ ਅਭਿਮਾਨੁ ॥ ਦਿਸਟਿ ਬਿਕਾਰੀ ਦੁਰਮਤਿ ਭਾਗੀ ਐਸਾ ਬ੍ਰਹਮ ਗਿਆਨੁ ॥੨॥

ਜਤੁ ਸਤੁ ਚਾਵਲ ਦਇਆ ਕਣਕ ਕਰਿ ਪ੍ਰਾਪਤਿ ਪਾਤੀ ਧਾਨੁ ॥ ਦੂਧੁ ਕਰਮੁ ਸੰਤੋਖੁ ਘੀਉ ਕਰਿ ਐਸਾ ਮਾਂਗਉ ਦਾਨੁ ॥੩॥

ਖਿਮਾ ਧੀਰਜੁ ਕਰਿ ਗਊ ਲਵੇਰੀ ਸਹਜੇ ਬਛਰਾ ਖੀਰੁ ਪੀਐ ॥ ਸਿਫਤਿ ਸਰਮ ਕਾ ਕਪੜਾ ਮਾਂਗਉ ਹਰਿ ਗੁਣ ਨਾਨਕ ਰਵਤੁ ਰਹੈ ॥੪॥੭॥

(ਗੁਰੂ ਨਾਨਕ ਦੇਵ ਜੀ -- SGGS 1329) ਪ੍ਰਭਾਤੀ ਮਹਲਾ ੧ ॥
ਆਵਤੁ ਕਿਨੈ ਨ ਰਾਖਿਆ ਜਾਵਤੁ ਕਿਉ ਰਾਖਿਆ ਜਾਇ ॥ ਜਿਸ ਤੇ ਹੋਆ ਸੋਈ ਪਰੁ ਜਾਣੈ ਜਾਂ ਉਸ ਹੀ ਮਾਹਿ ਸਮਾਇ ॥੧॥

ਤੂਹੈ ਹੈ ਵਾਹੁ ਤੇਰੀ ਰਜਾਇ ॥ ਜੋ ਕਿਛੁ ਕਰਹਿ ਸੋਈ ਪਰੁ ਹੋਇਬਾ ਅਵਰੁ ਨ ਕਰਣਾ ਜਾਇ ॥੧॥ ਰਹਾਉ ॥

ਜੈਸੇ ਹਰਹਟ ਕੀ ਮਾਲਾ ਟਿੰਡ ਲਗਤ ਹੈ ਇਕ ਸਖਨੀ ਹੋਰ ਫੇਰ ਭਰੀਅਤ ਹੈ ॥ ਤੈਸੋ ਹੀ ਇਹੁ ਖੇਲੁ ਖਸਮ ਕਾ ਜਿਉ ਉਸ ਕੀ ਵਡਿਆਈ ॥੨॥

ਸੁਰਤੀ ਕੈ ਮਾਰਗਿ ਚਲਿ ਕੈ ਉਲਟੀ ਨਦਰਿ ਪ੍ਰਗਾਸੀ ॥ ਮਨਿ ਵੀਚਾਰਿ ਦੇਖੁ ਬ੍ਰਹਮ ਗਿਆਨੀ ਕਉਨੁ ਗਿਰਹੀ ਕਉਨੁ ਉਦਾਸੀ ॥੩॥

ਜਿਸ ਕੀ ਆਸਾ ਤਿਸ ਹੀ ਸਉਪਿ ਕੈ ਏਹੁ ਰਹਿਆ ਨਿਰਬਾਣੁ ॥ ਜਿਸ ਤੇ ਹੋਆ ਸੋਈ ਕਰਿ ਮਾਨਿਆ ਨਾਨਕ ਗਿਰਹੀ ਉਦਾਸੀ ਸੋ ਪਰਵਾਣੁ ॥੪॥੮॥

(ਗੁਰੂ ਨਾਨਕ ਦੇਵ ਜੀ -- SGGS 1329) ਪ੍ਰਭਾਤੀ ਮਹਲਾ ੧ ॥
ਦਿਸਟਿ ਬਿਕਾਰੀ ਬੰਧਨਿ ਬਾਂਧੈ ਹਉ ਤਿਸ ਕੈ ਬਲਿ ਜਾਈ ॥ ਪਾਪ ਪੁੰਨ ਕੀ ਸਾਰ ਨ ਜਾਣੈ ਭੂਲਾ ਫਿਰੈ ਅਜਾਈ ॥੧॥

ਬੋਲਹੁ ਸਚੁ ਨਾਮੁ ਕਰਤਾਰ ॥ ਫੁਨਿ ਬਹੁੜਿ ਨ ਆਵਣ ਵਾਰ ॥੧॥ ਰਹਾਉ ॥

ਊਚਾ ਤੇ ਫੁਨਿ ਨੀਚੁ ਕਰਤੁ ਹੈ ਨੀਚ ਕਰੈ ਸੁਲਤਾਨੁ ॥ ਜਿਨੀ ਜਾਣੁ ਸੁਜਾਣਿਆ ਜਗਿ ਤੇ ਪੂਰੇ ਪਰਵਾਣੁ ॥੨॥

ਤਾ ਕਉ ਸਮਝਾਵਣ ਜਾਈਐ ਜੇ ਕੋ ਭੂਲਾ ਹੋਈ ॥ ਆਪੇ ਖੇਲ ਕਰੇ ਸਭ ਕਰਤਾ ਐਸਾ ਬੂਝੈ ਕੋਈ ॥੩॥

ਨਾਉ ਪ੍ਰਭਾਤੈ ਸਬਦਿ ਧਿਆਈਐ ਛੋਡਹੁ ਦੁਨੀ ਪਰੀਤਾ ॥ ਪ੍ਰਣਵਤਿ ਨਾਨਕ ਦਾਸਨਿ ਦਾਸਾ ਜਗਿ ਹਾਰਿਆ ਤਿਨਿ ਜੀਤਾ ॥੪॥੯॥

(ਗੁਰੂ ਨਾਨਕ ਦੇਵ ਜੀ -- SGGS 1330) ਪ੍ਰਭਾਤੀ ਮਹਲਾ ੧ ॥
ਮਨੁ ਮਾਇਆ ਮਨੁ ਧਾਇਆ ਮਨੁ ਪੰਖੀ ਆਕਾਸਿ ॥ ਤਸਕਰ ਸਬਦਿ ਨਿਵਾਰਿਆ ਨਗਰੁ ਵੁਠਾ ਸਾਬਾਸਿ ॥ ਜਾ ਤੂ ਰਾਖਹਿ ਰਾਖਿ ਲੈਹਿ ਸਾਬਤੁ ਹੋਵੈ ਰਾਸਿ ॥੧॥

ਐਸਾ ਨਾਮੁ ਰਤਨੁ ਨਿਧਿ ਮੇਰੈ ॥ ਗੁਰਮਤਿ ਦੇਹਿ ਲਗਉ ਪਗਿ ਤੇਰੈ ॥੧॥ ਰਹਾਉ ॥

ਮਨੁ ਜੋਗੀ ਮਨੁ ਭੋਗੀਆ ਮਨੁ ਮੂਰਖੁ ਗਾਵਾਰੁ ॥ ਮਨੁ ਦਾਤਾ ਮਨੁ ਮੰਗਤਾ ਮਨ ਸਿਰਿ ਗੁਰੁ ਕਰਤਾਰੁ ॥ ਪੰਚ ਮਾਰਿ ਸੁਖੁ ਪਾਇਆ ਐਸਾ ਬ੍ਰਹਮੁ ਵੀਚਾਰੁ ॥੨॥

ਘਟਿ ਘਟਿ ਏਕੁ ਵਖਾਣੀਐ ਕਹਉ ਨ ਦੇਖਿਆ ਜਾਇ ॥ ਖੋਟੋ ਪੂਠੋ ਰਾਲੀਐ ਬਿਨੁ ਨਾਵੈ ਪਤਿ ਜਾਇ ॥ ਜਾ ਤੂ ਮੇਲਹਿ ਤਾ ਮਿਲਿ ਰਹਾਂ ਜਾਂ ਤੇਰੀ ਹੋਇ ਰਜਾਇ ॥੩॥

ਜਾਤਿ ਜਨਮੁ ਨਹ ਪੂਛੀਐ ਸਚ ਘਰੁ ਲੇਹੁ ਬਤਾਇ ॥ ਸਾ ਜਾਤਿ ਸਾ ਪਤਿ ਹੈ ਜੇਹੇ ਕਰਮ ਕਮਾਇ ॥ ਜਨਮ ਮਰਨ ਦੁਖੁ ਕਾਟੀਐ ਨਾਨਕ ਛੂਟਸਿ ਨਾਇ ॥੪॥੧੦॥

(ਗੁਰੂ ਨਾਨਕ ਦੇਵ ਜੀ -- SGGS 1330) ਪ੍ਰਭਾਤੀ ਮਹਲਾ ੧ ॥
ਜਾਗਤੁ ਬਿਗਸੈ ਮੂਠੋ ਅੰਧਾ ॥ ਗਲਿ ਫਾਹੀ ਸਿਰਿ ਮਾਰੇ ਧੰਧਾ ॥ ਆਸਾ ਆਵੈ ਮਨਸਾ ਜਾਇ ॥ ਉਰਝੀ ਤਾਣੀ ਕਿਛੁ ਨ ਬਸਾਇ ॥੧॥

ਜਾਗਸਿ ਜੀਵਣ ਜਾਗਣਹਾਰਾ ॥ ਸੁਖ ਸਾਗਰ ਅੰਮ੍ਰਿਤ ਭੰਡਾਰਾ ॥੧॥ ਰਹਾਉ ॥

ਕਹਿਓ ਨ ਬੂਝੈ ਅੰਧੁ ਨ ਸੂਝੈ ਭੋਂਡੀ ਕਾਰ ਕਮਾਈ ॥ ਆਪੇ ਪ੍ਰੀਤਿ ਪ੍ਰੇਮ ਪਰਮੇਸੁਰੁ ਕਰਮੀ ਮਿਲੈ ਵਡਾਈ ॥੨॥

ਦਿਨੁ ਦਿਨੁ ਆਵੈ ਤਿਲੁ ਤਿਲੁ ਛੀਜੈ ਮਾਇਆ ਮੋਹੁ ਘਟਾਈ ॥ ਬਿਨੁ ਗੁਰ ਬੂਡੋ ਠਉਰ ਨ ਪਾਵੈ ਜਬ ਲਗ ਦੂਜੀ ਰਾਈ ॥੩॥

ਅਹਿਨਿਸਿ ਜੀਆ ਦੇਖਿ ਸਮ੍ਹ੍ਹਾਲੈ ਸੁਖੁ ਦੁਖੁ ਪੁਰਬਿ ਕਮਾਈ ॥ ਕਰਮਹੀਣੁ ਸਚੁ ਭੀਖਿਆ ਮਾਂਗੈ ਨਾਨਕ ਮਿਲੈ ਵਡਾਈ ॥੪॥੧੧॥

(ਗੁਰੂ ਨਾਨਕ ਦੇਵ ਜੀ -- SGGS 1330) ਪ੍ਰਭਾਤੀ ਮਹਲਾ ੧ ॥
ਮਸਟਿ ਕਰਉ ਮੂਰਖੁ ਜਗਿ ਕਹੀਆ ॥ ਅਧਿਕ ਬਕਉ ਤੇਰੀ ਲਿਵ ਰਹੀਆ ॥ ਭੂਲ ਚੂਕ ਤੇਰੈ ਦਰਬਾਰਿ ॥ ਨਾਮ ਬਿਨਾ ਕੈਸੇ ਆਚਾਰ ॥੧॥

ਐਸੇ ਝੂਠਿ ਮੁਠੇ ਸੰਸਾਰਾ ॥ ਨਿੰਦਕੁ ਨਿੰਦੈ ਮੁਝੈ ਪਿਆਰਾ ॥੧॥ ਰਹਾਉ ॥

ਜਿਸੁ ਨਿੰਦਹਿ ਸੋਈ ਬਿਧਿ ਜਾਣੈ ॥ ਗੁਰ ਕੈ ਸਬਦੇ ਦਰਿ ਨੀਸਾਣੈ ॥ ਕਾਰਣ ਨਾਮੁ ਅੰਤਰਗਤਿ ਜਾਣੈ ॥ ਜਿਸ ਨੋ ਨਦਰਿ ਕਰੇ ਸੋਈ ਬਿਧਿ ਜਾਣੈ ॥੨॥

ਮੈ ਮੈਲੌ ਊਜਲੁ ਸਚੁ ਸੋਇ ॥ ਊਤਮੁ ਆਖਿ ਨ ਊਚਾ ਹੋਇ ॥ ਮਨਮੁਖੁ ਖੂਲ੍ਹ੍ਹਿ ਮਹਾ ਬਿਖੁ ਖਾਇ ॥ ਗੁਰਮੁਖਿ ਹੋਇ ਸੁ ਰਾਚੈ ਨਾਇ ॥੩॥

ਅੰਧੌ ਬੋਲੌ ਮੁਗਧੁ ਗਵਾਰੁ ॥ ਹੀਣੌ ਨੀਚੁ ਬੁਰੌ ਬੁਰਿਆਰੁ ॥ ਨੀਧਨ ਕੌ ਧਨੁ ਨਾਮੁ ਪਿਆਰੁ ॥ ਇਹੁ ਧਨੁ ਸਾਰੁ ਹੋਰੁ ਬਿਖਿਆ ਛਾਰੁ ॥੪॥

ਉਸਤਤਿ ਨਿੰਦਾ ਸਬਦੁ ਵੀਚਾਰੁ ॥ ਜੋ ਦੇਵੈ ਤਿਸ ਕਉ ਜੈਕਾਰੁ ॥ ਤੂ ਬਖਸਹਿ ਜਾਤਿ ਪਤਿ ਹੋਇ ॥ ਨਾਨਕੁ ਕਹੈ ਕਹਾਵੈ ਸੋਇ ॥੫॥੧੨॥

(ਗੁਰੂ ਨਾਨਕ ਦੇਵ ਜੀ -- SGGS 1331) ਪ੍ਰਭਾਤੀ ਮਹਲਾ ੧ ॥
ਖਾਇਆ ਮੈਲੁ ਵਧਾਇਆ ਪੈਧੈ ਘਰ ਕੀ ਹਾਣਿ ॥ ਬਕਿ ਬਕਿ ਵਾਦੁ ਚਲਾਇਆ ਬਿਨੁ ਨਾਵੈ ਬਿਖੁ ਜਾਣਿ ॥੧॥

ਬਾਬਾ ਐਸਾ ਬਿਖਮ ਜਾਲਿ ਮਨੁ ਵਾਸਿਆ ॥ ਬਿਬਲੁ ਝਾਗਿ ਸਹਜਿ ਪਰਗਾਸਿਆ ॥੧॥ ਰਹਾਉ ॥

ਬਿਖੁ ਖਾਣਾ ਬਿਖੁ ਬੋਲਣਾ ਬਿਖੁ ਕੀ ਕਾਰ ਕਮਾਇ ॥ ਜਮ ਦਰਿ ਬਾਧੇ ਮਾਰੀਅਹਿ ਛੂਟਸਿ ਸਾਚੈ ਨਾਇ ॥੨॥

ਜਿਵ ਆਇਆ ਤਿਵ ਜਾਇਸੀ ਕੀਆ ਲਿਖਿ ਲੈ ਜਾਇ ॥ ਮਨਮੁਖਿ ਮੂਲੁ ਗਵਾਇਆ ਦਰਗਹ ਮਿਲੈ ਸਜਾਇ ॥੩॥

ਜਗੁ ਖੋਟੌ ਸਚੁ ਨਿਰਮਲੌ ਗੁਰ ਸਬਦੀਂ ਵੀਚਾਰਿ ॥ ਤੇ ਨਰ ਵਿਰਲੇ ਜਾਣੀਅਹਿ ਜਿਨ ਅੰਤਰਿ ਗਿਆਨੁ ਮੁਰਾਰਿ ॥੪॥

ਅਜਰੁ ਜਰੈ ਨੀਝਰੁ ਝਰੈ ਅਮਰ ਅਨੰਦ ਸਰੂਪ ॥ ਨਾਨਕੁ ਜਲ ਕੌ ਮੀਨੁ ਸੈ ਥੇ ਭਾਵੈ ਰਾਖਹੁ ਪ੍ਰੀਤਿ ॥੫॥੧੩॥

(ਗੁਰੂ ਨਾਨਕ ਦੇਵ ਜੀ -- SGGS 1331) ਪ੍ਰਭਾਤੀ ਮਹਲਾ ੧ ॥
ਗੀਤ ਨਾਦ ਹਰਖ ਚਤੁਰਾਈ ॥ ਰਹਸ ਰੰਗ ਫੁਰਮਾਇਸਿ ਕਾਈ ॥ ਪੈਨੑਣੁ ਖਾਣਾ ਚੀਤਿ ਨ ਪਾਈ ॥ ਸਾਚੁ ਸਹਜੁ ਸੁਖੁ ਨਾਮਿ ਵਸਾਈ ॥੧॥

ਕਿਆ ਜਾਨਾਂ ਕਿਆ ਕਰੈ ਕਰਾਵੈ ॥ ਨਾਮ ਬਿਨਾ ਤਨਿ ਕਿਛੁ ਨ ਸੁਖਾਵੈ ॥੧॥ ਰਹਾਉ ॥

ਜੋਗ ਬਿਨੋਦ ਸ੍ਵਾਦ ਆਨੰਦਾ ॥ ਮਤਿ ਸਤ ਭਾਇ ਭਗਤਿ ਗੋਬਿੰਦਾ ॥ ਕੀਰਤਿ ਕਰਮ ਕਾਰ ਨਿਜ ਸੰਦਾ ॥ ਅੰਤਰਿ ਰਵਤੌ ਰਾਜ ਰਵਿੰਦਾ ॥੨॥

ਪ੍ਰਿਉ ਪ੍ਰਿਉ ਪ੍ਰੀਤਿ ਪ੍ਰੇਮਿ ਉਰ ਧਾਰੀ ॥ ਦੀਨਾ ਨਾਥੁ ਪੀਉ ਬਨਵਾਰੀ ॥ ਅਨਦਿਨੁ ਨਾਮੁ ਦਾਨੁ ਬ੍ਰਤਕਾਰੀ ॥ ਤ੍ਰਿਪਤਿ ਤਰੰਗ ਤਤੁ ਬੀਚਾਰੀ ॥੩॥

ਅਕਥੌ ਕਥਉ ਕਿਆ ਮੈ ਜੋਰੁ ॥ ਭਗਤਿ ਕਰੀ ਕਰਾਇਹਿ ਮੋਰ ॥ ਅੰਤਰਿ ਵਸੈ ਚੂਕੈ ਮੈ ਮੋਰ ॥ ਕਿਸੁ ਸੇਵੀ ਦੂਜਾ ਨਹੀ ਹੋਰੁ ॥੪॥

ਗੁਰ ਕਾ ਸਬਦੁ ਮਹਾ ਰਸੁ ਮੀਠਾ ॥ ਐਸਾ ਅੰਮ੍ਰਿਤੁ ਅੰਤਰਿ ਡੀਠਾ ॥ ਜਿਨਿ ਚਾਖਿਆ ਪੂਰਾ ਪਦੁ ਹੋਇ ॥ ਨਾਨਕ ਧ੍ਰਾਪਿਓ ਤਨਿ ਸੁਖੁ ਹੋਇ ॥੫॥੧੪॥

(ਗੁਰੂ ਨਾਨਕ ਦੇਵ ਜੀ -- SGGS 1331) ਪ੍ਰਭਾਤੀ ਮਹਲਾ ੧ ॥
ਅੰਤਰਿ ਦੇਖਿ ਸਬਦਿ ਮਨੁ ਮਾਨਿਆ ਅਵਰੁ ਨ ਰਾਂਗਨਹਾਰਾ ॥ ਅਹਿਨਿਸਿ ਜੀਆ ਦੇਖਿ ਸਮਾਲੇ ਤਿਸ ਹੀ ਕੀ ਸਰਕਾਰਾ ॥੧॥

ਮੇਰਾ ਪ੍ਰਭੁ ਰਾਂਗਿ ਘਣੌ ਅਤਿ ਰੂੜੌ ॥ ਦੀਨ ਦਇਆਲੁ ਪ੍ਰੀਤਮ ਮਨਮੋਹਨੁ ਅਤਿ ਰਸ ਲਾਲ ਸਗੂੜੌ ॥੧॥ ਰਹਾਉ ॥

ਊਪਰਿ ਕੂਪੁ ਗਗਨ ਪਨਿਹਾਰੀ ਅੰਮ੍ਰਿਤੁ ਪੀਵਣਹਾਰਾ ॥ ਜਿਸ ਕੀ ਰਚਨਾ ਸੋ ਬਿਧਿ ਜਾਣੈ ਗੁਰਮੁਖਿ ਗਿਆਨੁ ਵੀਚਾਰਾ ॥੨॥

ਪਸਰੀ ਕਿਰਣਿ ਰਸਿ ਕਮਲ ਬਿਗਾਸੇ ਸਸਿ ਘਰਿ ਸੂਰੁ ਸਮਾਇਆ ॥ ਕਾਲੁ ਬਿਧੁੰਸਿ ਮਨਸਾ ਮਨਿ ਮਾਰੀ ਗੁਰ ਪ੍ਰਸਾਦਿ ਪ੍ਰਭੁ ਪਾਇਆ ॥੩॥

ਅਤਿ ਰਸਿ ਰੰਗਿ ਚਲੂਲੈ ਰਾਤੀ ਦੂਜਾ ਰੰਗੁ ਨ ਕੋਈ ॥ ਨਾਨਕ ਰਸਨਿ ਰਸਾਏ ਰਾਤੇ ਰਵਿ ਰਹਿਆ ਪ੍ਰਭੁ ਸੋਈ ॥੪॥੧੫॥

(ਗੁਰੂ ਨਾਨਕ ਦੇਵ ਜੀ -- SGGS 1332) ਪ੍ਰਭਾਤੀ ਮਹਲਾ ੧ ॥
ਬਾਰਹ ਮਹਿ ਰਾਵਲ ਖਪਿ ਜਾਵਹਿ ਚਹੁ ਛਿਅ ਮਹਿ ਸੰਨਿਆਸੀ ॥ ਜੋਗੀ ਕਾਪੜੀਆ ਸਿਰਖੂਥੇ ਬਿਨੁ ਸਬਦੈ ਗਲਿ ਫਾਸੀ ॥੧॥

ਸਬਦਿ ਰਤੇ ਪੂਰੇ ਬੈਰਾਗੀ ॥ ਅਉਹਠਿ ਹਸਤ ਮਹਿ ਭੀਖਿਆ ਜਾਚੀ ਏਕ ਭਾਇ ਲਿਵ ਲਾਗੀ ॥੧॥ ਰਹਾਉ ॥

ਬ੍ਰਹਮਣ ਵਾਦੁ ਪੜਹਿ ਕਰਿ ਕਿਰਿਆ ਕਰਣੀ ਕਰਮ ਕਰਾਏ ॥ ਬਿਨੁ ਬੂਝੇ ਕਿਛੁ ਸੂਝੈ ਨਾਹੀ ਮਨਮੁਖੁ ਵਿਛੁੜਿ ਦੁਖੁ ਪਾਏ ॥੨॥

ਸਬਦਿ ਮਿਲੇ ਸੇ ਸੂਚਾਚਾਰੀ ਸਾਚੀ ਦਰਗਹ ਮਾਨੇ ॥ ਅਨਦਿਨੁ ਨਾਮਿ ਰਤਨਿ ਲਿਵ ਲਾਗੇ ਜੁਗਿ ਜੁਗਿ ਸਾਚਿ ਸਮਾਨੇ ॥੩॥

ਸਗਲੇ ਕਰਮ ਧਰਮ ਸੁਚਿ ਸੰਜਮ ਜਪ ਤਪ ਤੀਰਥ ਸਬਦਿ ਵਸੇ ॥ ਨਾਨਕ ਸਤਿਗੁਰ ਮਿਲੈ ਮਿਲਾਇਆ ਦੂਖ ਪਰਾਛਤ ਕਾਲ ਨਸੇ ॥੪॥੧੬॥

(ਗੁਰੂ ਨਾਨਕ ਦੇਵ ਜੀ -- SGGS 1332) ਪ੍ਰਭਾਤੀ ਮਹਲਾ ੧ ॥
ਸੰਤਾ ਕੀ ਰੇਣੁ ਸਾਧ ਜਨ ਸੰਗਤਿ ਹਰਿ ਕੀਰਤਿ ਤਰੁ ਤਾਰੀ ॥ ਕਹਾ ਕਰੈ ਬਪੁਰਾ ਜਮੁ ਡਰਪੈ ਗੁਰਮੁਖਿ ਰਿਦੈ ਮੁਰਾਰੀ ॥੧॥

ਜਲਿ ਜਾਉ ਜੀਵਨੁ ਨਾਮ ਬਿਨਾ ॥ ਹਰਿ ਜਪਿ ਜਾਪੁ ਜਪਉ ਜਪਮਾਲੀ ਗੁਰਮੁਖਿ ਆਵੈ ਸਾਦੁ ਮਨਾ ॥੧॥ ਰਹਾਉ ॥

ਗੁਰ ਉਪਦੇਸ ਸਾਚੁ ਸੁਖੁ ਜਾ ਕਉ ਕਿਆ ਤਿਸੁ ਉਪਮਾ ਕਹੀਐ ॥ ਲਾਲ ਜਵੇਹਰ ਰਤਨ ਪਦਾਰਥ ਖੋਜਤ ਗੁਰਮੁਖਿ ਲਹੀਐ ॥੨॥

ਚੀਨੈ ਗਿਆਨੁ ਧਿਆਨੁ ਧਨੁ ਸਾਚੌ ਏਕ ਸਬਦਿ ਲਿਵ ਲਾਵੈ ॥ ਨਿਰਾਲੰਬੁ ਨਿਰਹਾਰੁ ਨਿਹਕੇਵਲੁ ਨਿਰਭਉ ਤਾੜੀ ਲਾਵੈ ॥੩॥

ਸਾਇਰ ਸਪਤ ਭਰੇ ਜਲ ਨਿਰਮਲਿ ਉਲਟੀ ਨਾਵ ਤਰਾਵੈ ॥ ਬਾਹਰਿ ਜਾਤੌ ਠਾਕਿ ਰਹਾਵੈ ਗੁਰਮੁਖਿ ਸਹਜਿ ਸਮਾਵੈ ॥੪॥

ਸੋ ਗਿਰਹੀ ਸੋ ਦਾਸੁ ਉਦਾਸੀ ਜਿਨਿ ਗੁਰਮੁਖਿ ਆਪੁ ਪਛਾਨਿਆ ॥ ਨਾਨਕੁ ਕਹੈ ਅਵਰੁ ਨਹੀ ਦੂਜਾ ਸਾਚ ਸਬਦਿ ਮਨੁ ਮਾਨਿਆ ॥੫॥੧੭॥

(ਗੁਰੂ ਅਮਰਦਾਸ ਜੀ -- SGGS 1332) ਰਾਗੁ ਪ੍ਰਭਾਤੀ ਮਹਲਾ ੩ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਗੁਰਮੁਖਿ ਵਿਰਲਾ ਕੋਈ ਬੂਝੈ ਸਬਦੇ ਰਹਿਆ ਸਮਾਈ ॥ ਨਾਮਿ ਰਤੇ ਸਦਾ ਸੁਖੁ ਪਾਵੈ ਸਾਚਿ ਰਹੈ ਲਿਵ ਲਾਈ ॥੧॥

ਹਰਿ ਹਰਿ ਨਾਮੁ ਜਪਹੁ ਜਨ ਭਾਈ ॥ ਗੁਰ ਪ੍ਰਸਾਦਿ ਮਨੁ ਅਸਥਿਰੁ ਹੋਵੈ ਅਨਦਿਨੁ ਹਰਿ ਰਸਿ ਰਹਿਆ ਅਘਾਈ ॥੧॥ ਰਹਾਉ ॥

ਅਨਦਿਨੁ ਭਗਤਿ ਕਰਹੁ ਦਿਨੁ ਰਾਤੀ ਇਸੁ ਜੁਗ ਕਾ ਲਾਹਾ ਭਾਈ ॥ ਸਦਾ ਜਨ ਨਿਰਮਲ ਮੈਲੁ ਨ ਲਾਗੈ ਸਚਿ ਨਾਮਿ ਚਿਤੁ ਲਾਈ ॥੨॥

ਸੁਖੁ ਸੀਗਾਰੁ ਸਤਿਗੁਰੂ ਦਿਖਾਇਆ ਨਾਮਿ ਵਡੀ ਵਡਿਆਈ ॥ ਅਖੁਟ ਭੰਡਾਰ ਭਰੇ ਕਦੇ ਤੋਟਿ ਨ ਆਵੈ ਸਦਾ ਹਰਿ ਸੇਵਹੁ ਭਾਈ ॥੩॥

ਆਪੇ ਕਰਤਾ ਜਿਸ ਨੋ ਦੇਵੈ ਤਿਸੁ ਵਸੈ ਮਨਿ ਆਈ ॥ ਨਾਨਕ ਨਾਮੁ ਧਿਆਇ ਸਦਾ ਤੂ ਸਤਿਗੁਰਿ ਦੀਆ ਦਿਖਾਈ ॥੪॥੧॥

(ਗੁਰੂ ਅਮਰਦਾਸ ਜੀ -- SGGS 1333) ਪ੍ਰਭਾਤੀ ਮਹਲਾ ੩ ॥
ਨਿਰਗੁਣੀਆਰੇ ਕਉ ਬਖਸਿ ਲੈ ਸੁਆਮੀ ਆਪੇ ਲੈਹੁ ਮਿਲਾਈ ॥ ਤੂ ਬਿਅੰਤੁ ਤੇਰਾ ਅੰਤੁ ਨ ਪਾਇਆ ਸਬਦੇ ਦੇਹੁ ਬੁਝਾਈ ॥੧॥

ਹਰਿ ਜੀਉ ਤੁਧੁ ਵਿਟਹੁ ਬਲਿ ਜਾਈ ॥ ਤਨੁ ਮਨੁ ਅਰਪੀ ਤੁਧੁ ਆਗੈ ਰਾਖਉ ਸਦਾ ਰਹਾਂ ਸਰਣਾਈ ॥੧॥ ਰਹਾਉ ॥

ਆਪਣੇ ਭਾਣੇ ਵਿਚਿ ਸਦਾ ਰਖੁ ਸੁਆਮੀ ਹਰਿ ਨਾਮੋ ਦੇਹਿ ਵਡਿਆਈ ॥ ਪੂਰੇ ਗੁਰ ਤੇ ਭਾਣਾ ਜਾਪੈ ਅਨਦਿਨੁ ਸਹਜਿ ਸਮਾਈ ॥੨॥

ਤੇਰੈ ਭਾਣੈ ਭਗਤਿ ਜੇ ਤੁਧੁ ਭਾਵੈ ਆਪੇ ਬਖਸਿ ਮਿਲਾਈ ॥ ਤੇਰੈ ਭਾਣੈ ਸਦਾ ਸੁਖੁ ਪਾਇਆ ਗੁਰਿ ਤ੍ਰਿਸਨਾ ਅਗਨਿ ਬੁਝਾਈ ॥੩॥

ਜੋ ਤੂ ਕਰਹਿ ਸੁ ਹੋਵੈ ਕਰਤੇ ਅਵਰੁ ਨ ਕਰਣਾ ਜਾਈ ॥ ਨਾਨਕ ਨਾਵੈ ਜੇਵਡੁ ਅਵਰੁ ਨ ਦਾਤਾ ਪੂਰੇ ਗੁਰ ਤੇ ਪਾਈ ॥੪॥੨॥

(ਗੁਰੂ ਅਮਰਦਾਸ ਜੀ -- SGGS 1333) ਪ੍ਰਭਾਤੀ ਮਹਲਾ ੩ ॥
ਗੁਰਮੁਖਿ ਹਰਿ ਸਾਲਾਹਿਆ ਜਿੰਨਾ ਤਿਨ ਸਲਾਹਿ ਹਰਿ ਜਾਤਾ ॥ ਵਿਚਹੁ ਭਰਮੁ ਗਇਆ ਹੈ ਦੂਜਾ ਗੁਰ ਕੈ ਸਬਦਿ ਪਛਾਤਾ ॥੧॥

ਹਰਿ ਜੀਉ ਤੂ ਮੇਰਾ ਇਕੁ ਸੋਈ ॥ ਤੁਧੁ ਜਪੀ ਤੁਧੈ ਸਾਲਾਹੀ ਗਤਿ ਮਤਿ ਤੁਝ ਤੇ ਹੋਈ ॥੧॥ ਰਹਾਉ ॥

ਗੁਰਮੁਖਿ ਸਾਲਾਹਨਿ ਸੇ ਸਾਦੁ ਪਾਇਨਿ ਮੀਠਾ ਅੰਮ੍ਰਿਤੁ ਸਾਰੁ ॥ ਸਦਾ ਮੀਠਾ ਕਦੇ ਨ ਫੀਕਾ ਗੁਰ ਸਬਦੀ ਵੀਚਾਰੁ ॥੨॥

ਜਿਨਿ ਮੀਠਾ ਲਾਇਆ ਸੋਈ ਜਾਣੈ ਤਿਸੁ ਵਿਟਹੁ ਬਲਿ ਜਾਈ ॥ ਸਬਦਿ ਸਲਾਹੀ ਸਦਾ ਸੁਖਦਾਤਾ ਵਿਚਹੁ ਆਪੁ ਗਵਾਈ ॥੩॥

ਸਤਿਗੁਰੁ ਮੇਰਾ ਸਦਾ ਹੈ ਦਾਤਾ ਜੋ ਇਛੈ ਸੋ ਫਲੁ ਪਾਏ ॥ ਨਾਨਕ ਨਾਮੁ ਮਿਲੈ ਵਡਿਆਈ ਗੁਰ ਸਬਦੀ ਸਚੁ ਪਾਏ ॥੪॥੩॥

(ਗੁਰੂ ਅਮਰਦਾਸ ਜੀ -- SGGS 1333) ਪ੍ਰਭਾਤੀ ਮਹਲਾ ੩ ॥
ਜੋ ਤੇਰੀ ਸਰਣਾਈ ਹਰਿ ਜੀਉ ਤਿਨ ਤੂ ਰਾਖਨ ਜੋਗੁ ॥ ਤੁਧੁ ਜੇਵਡੁ ਮੈ ਅਵਰੁ ਨ ਸੂਝੈ ਨਾ ਕੋ ਹੋਆ ਨ ਹੋਗੁ ॥੧॥

ਹਰਿ ਜੀਉ ਸਦਾ ਤੇਰੀ ਸਰਣਾਈ ॥ ਜਿਉ ਭਾਵੈ ਤਿਉ ਰਾਖਹੁ ਮੇਰੇ ਸੁਆਮੀ ਏਹ ਤੇਰੀ ਵਡਿਆਈ ॥੧॥ ਰਹਾਉ ॥

ਜੋ ਤੇਰੀ ਸਰਣਾਈ ਹਰਿ ਜੀਉ ਤਿਨ ਕੀ ਕਰਹਿ ਪ੍ਰਤਿਪਾਲ ॥ ਆਪਿ ਕ੍ਰਿਪਾ ਕਰਿ ਰਾਖਹੁ ਹਰਿ ਜੀਉ ਪੋਹਿ ਨ ਸਕੈ ਜਮਕਾਲੁ ॥੨॥

ਤੇਰੀ ਸਰਣਾਈ ਸਚੀ ਹਰਿ ਜੀਉ ਨਾ ਓਹ ਘਟੈ ਨ ਜਾਇ ॥ ਜੋ ਹਰਿ ਛੋਡਿ ਦੂਜੈ ਭਾਇ ਲਾਗੈ ਓਹੁ ਜੰਮੈ ਤੈ ਮਰਿ ਜਾਇ ॥੩॥

ਜੋ ਤੇਰੀ ਸਰਣਾਈ ਹਰਿ ਜੀਉ ਤਿਨਾ ਦੂਖ ਭੂਖ ਕਿਛੁ ਨਾਹਿ ॥ ਨਾਨਕ ਨਾਮੁ ਸਲਾਹਿ ਸਦਾ ਤੂ ਸਚੈ ਸਬਦਿ ਸਮਾਹਿ ॥੪॥੪॥

(ਗੁਰੂ ਅਮਰਦਾਸ ਜੀ -- SGGS 1334) ਪ੍ਰਭਾਤੀ ਮਹਲਾ ੩ ॥
ਗੁਰਮੁਖਿ ਹਰਿ ਜੀਉ ਸਦਾ ਧਿਆਵਹੁ ਜਬ ਲਗੁ ਜੀਅ ਪਰਾਨ ॥ ਗੁਰ ਸਬਦੀ ਮਨੁ ਨਿਰਮਲੁ ਹੋਆ ਚੂਕਾ ਮਨਿ ਅਭਿਮਾਨੁ ॥ ਸਫਲੁ ਜਨਮੁ ਤਿਸੁ ਪ੍ਰਾਨੀ ਕੇਰਾ ਹਰਿ ਕੈ ਨਾਮਿ ਸਮਾਨ ॥੧॥

ਮੇਰੇ ਮਨ ਗੁਰ ਕੀ ਸਿਖ ਸੁਣੀਜੈ ॥ ਹਰਿ ਕਾ ਨਾਮੁ ਸਦਾ ਸੁਖਦਾਤਾ ਸਹਜੇ ਹਰਿ ਰਸੁ ਪੀਜੈ ॥੧॥ ਰਹਾਉ ॥

ਮੂਲੁ ਪਛਾਣਨਿ ਤਿਨ ਨਿਜ ਘਰਿ ਵਾਸਾ ਸਹਜੇ ਹੀ ਸੁਖੁ ਹੋਈ ॥ ਗੁਰ ਕੈ ਸਬਦਿ ਕਮਲੁ ਪਰਗਾਸਿਆ ਹਉਮੈ ਦੁਰਮਤਿ ਖੋਈ ॥ ਸਭਨਾ ਮਹਿ ਏਕੋ ਸਚੁ ਵਰਤੈ ਵਿਰਲਾ ਬੂਝੈ ਕੋਈ ॥੨॥

ਗੁਰਮਤੀ ਮਨੁ ਨਿਰਮਲੁ ਹੋਆ ਅੰਮ੍ਰਿਤੁ ਤਤੁ ਵਖਾਨੈ ॥ ਹਰਿ ਕਾ ਨਾਮੁ ਸਦਾ ਮਨਿ ਵਸਿਆ ਵਿਚਿ ਮਨ ਹੀ ਮਨੁ ਮਾਨੈ ॥ ਸਦ ਬਲਿਹਾਰੀ ਗੁਰ ਅਪੁਨੇ ਵਿਟਹੁ ਜਿਤੁ ਆਤਮ ਰਾਮੁ ਪਛਾਨੈ ॥੩॥

ਮਾਨਸ ਜਨਮਿ ਸਤਿਗੁਰੂ ਨ ਸੇਵਿਆ ਬਿਰਥਾ ਜਨਮੁ ਗਵਾਇਆ ॥ ਨਦਰਿ ਕਰੇ ਤਾਂ ਸਤਿਗੁਰੁ ਮੇਲੇ ਸਹਜੇ ਸਹਜਿ ਸਮਾਇਆ ॥ ਨਾਨਕ ਨਾਮੁ ਮਿਲੈ ਵਡਿਆਈ ਪੂਰੈ ਭਾਗਿ ਧਿਆਇਆ ॥੪॥੫॥

(ਗੁਰੂ ਅਮਰਦਾਸ ਜੀ -- SGGS 1334) ਪ੍ਰਭਾਤੀ ਮਹਲਾ ੩ ॥
ਆਪੇ ਭਾਂਤਿ ਬਣਾਏ ਬਹੁ ਰੰਗੀ ਸਿਸਟਿ ਉਪਾਇ ਪ੍ਰਭਿ ਖੇਲੁ ਕੀਆ ॥ ਕਰਿ ਕਰਿ ਵੇਖੈ ਕਰੇ ਕਰਾਏ ਸਰਬ ਜੀਆ ਨੋ ਰਿਜਕੁ ਦੀਆ ॥੧॥

ਕਲੀ ਕਾਲ ਮਹਿ ਰਵਿਆ ਰਾਮੁ ॥ ਘਟਿ ਘਟਿ ਪੂਰਿ ਰਹਿਆ ਪ੍ਰਭੁ ਏਕੋ ਗੁਰਮੁਖਿ ਪਰਗਟੁ ਹਰਿ ਹਰਿ ਨਾਮੁ ॥੧॥ ਰਹਾਉ ॥

ਗੁਪਤਾ ਨਾਮੁ ਵਰਤੈ ਵਿਚਿ ਕਲਜੁਗਿ ਘਟਿ ਘਟਿ ਹਰਿ ਭਰਪੂਰਿ ਰਹਿਆ ॥ ਨਾਮੁ ਰਤਨੁ ਤਿਨਾ ਹਿਰਦੈ ਪ੍ਰਗਟਿਆ ਜੋ ਗੁਰ ਸਰਣਾਈ ਭਜਿ ਪਇਆ ॥੨॥

ਇੰਦ੍ਰੀ ਪੰਚ ਪੰਚੇ ਵਸਿ ਆਣੈ ਖਿਮਾ ਸੰਤੋਖੁ ਗੁਰਮਤਿ ਪਾਵੈ ॥ ਸੋ ਧਨੁ ਧਨੁ ਹਰਿ ਜਨੁ ਵਡ ਪੂਰਾ ਜੋ ਭੈ ਬੈਰਾਗਿ ਹਰਿ ਗੁਣ ਗਾਵੈ ॥੩॥

ਗੁਰ ਤੇ ਮੁਹੁ ਫੇਰੇ ਜੇ ਕੋਈ ਗੁਰ ਕਾ ਕਹਿਆ ਨ ਚਿਤਿ ਧਰੈ ॥ ਕਰਿ ਆਚਾਰ ਬਹੁ ਸੰਪਉ ਸੰਚੈ ਜੋ ਕਿਛੁ ਕਰੈ ਸੁ ਨਰਕਿ ਪਰੈ ॥੪॥

ਏਕੋ ਸਬਦੁ ਏਕੋ ਪ੍ਰਭੁ ਵਰਤੈ ਸਭ ਏਕਸੁ ਤੇ ਉਤਪਤਿ ਚਲੈ ॥ ਨਾਨਕ ਗੁਰਮੁਖਿ ਮੇਲਿ ਮਿਲਾਏ ਗੁਰਮੁਖਿ ਹਰਿ ਹਰਿ ਜਾਇ ਰਲੈ ॥੫॥੬॥

(ਗੁਰੂ ਅਮਰਦਾਸ ਜੀ -- SGGS 1334) ਪ੍ਰਭਾਤੀ ਮਹਲਾ ੩ ॥
ਮੇਰੇ ਮਨ ਗੁਰੁ ਅਪਣਾ ਸਾਲਾਹਿ ॥ ਪੂਰਾ ਭਾਗੁ ਹੋਵੈ ਮੁਖਿ ਮਸਤਕਿ ਸਦਾ ਹਰਿ ਕੇ ਗੁਣ ਗਾਹਿ ॥੧॥ ਰਹਾਉ ॥

ਅੰਮ੍ਰਿਤ ਨਾਮੁ ਭੋਜਨੁ ਹਰਿ ਦੇਇ ॥ ਕੋਟਿ ਮਧੇ ਕੋਈ ਵਿਰਲਾ ਲੇਇ ॥ ਜਿਸ ਨੋ ਅਪਣੀ ਨਦਰਿ ਕਰੇਇ ॥੧॥

ਗੁਰ ਕੇ ਚਰਣ ਮਨ ਮਾਹਿ ਵਸਾਇ ॥ ਦੁਖੁ ਅਨੑੇਰਾ ਅੰਦਰਹੁ ਜਾਇ ॥ ਆਪੇ ਸਾਚਾ ਲਏ ਮਿਲਾਇ ॥੨॥

ਗੁਰ ਕੀ ਬਾਣੀ ਸਿਉ ਲਾਇ ਪਿਆਰੁ ॥ ਐਥੈ ਓਥੈ ਏਹੁ ਅਧਾਰੁ ॥ ਆਪੇ ਦੇਵੈ ਸਿਰਜਨਹਾਰੁ ॥੩॥

ਸਚਾ ਮਨਾਏ ਅਪਣਾ ਭਾਣਾ ॥ ਸੋਈ ਭਗਤੁ ਸੁਘੜੁ ਸੋੁਜਾਣਾ ॥ ਨਾਨਕੁ ਤਿਸ ਕੈ ਸਦ ਕੁਰਬਾਣਾ ॥੪॥੭॥੧੭॥੭॥੨੪॥

(ਗੁਰੂ ਰਾਮਦਾਸ ਜੀ -- SGGS 1335) ਪ੍ਰਭਾਤੀ ਮਹਲਾ ੪ ॥
ਉਗਵੈ ਸੂਰੁ ਗੁਰਮੁਖਿ ਹਰਿ ਬੋਲਹਿ ਸਭ ਰੈਨਿ ਸਮ੍ਹ੍ਹਾਲਹਿ ਹਰਿ ਗਾਲ ॥ ਹਮਰੈ ਪ੍ਰਭਿ ਹਮ ਲੋਚ ਲਗਾਈ ਹਮ ਕਰਹ ਪ੍ਰਭੂ ਹਰਿ ਭਾਲ ॥੧॥

ਮੇਰਾ ਮਨੁ ਸਾਧੂ ਧੂਰਿ ਰਵਾਲ ॥ ਹਰਿ ਹਰਿ ਨਾਮੁ ਦ੍ਰਿੜਾਇਓ ਗੁਰਿ ਮੀਠਾ ਗੁਰ ਪਗ ਝਾਰਹ ਹਮ ਬਾਲ ॥੧॥ ਰਹਾਉ ॥

ਸਾਕਤ ਕਉ ਦਿਨੁ ਰੈਨਿ ਅੰਧਾਰੀ ਮੋਹਿ ਫਾਥੇ ਮਾਇਆ ਜਾਲ ॥ ਖਿਨੁ ਪਲੁ ਹਰਿ ਪ੍ਰਭੁ ਰਿਦੈ ਨ ਵਸਿਓ ਰਿਨਿ ਬਾਧੇ ਬਹੁ ਬਿਧਿ ਬਾਲ ॥੨॥

ਸਤਸੰਗਤਿ ਮਿਲਿ ਮਤਿ ਬੁਧਿ ਪਾਈ ਹਉ ਛੂਟੇ ਮਮਤਾ ਜਾਲ ॥ ਹਰਿ ਨਾਮਾ ਹਰਿ ਮੀਠ ਲਗਾਨਾ ਗੁਰਿ ਕੀਏ ਸਬਦਿ ਨਿਹਾਲ ॥੩॥

ਹਮ ਬਾਰਿਕ ਗੁਰ ਅਗਮ ਗੁਸਾਈ ਗੁਰ ਕਰਿ ਕਿਰਪਾ ਪ੍ਰਤਿਪਾਲ ॥ ਬਿਖੁ ਭਉਜਲ ਡੁਬਦੇ ਕਾਢਿ ਲੇਹੁ ਪ੍ਰਭ ਗੁਰ ਨਾਨਕ ਬਾਲ ਗੁਪਾਲ ॥੪॥੨॥

(ਗੁਰੂ ਰਾਮਦਾਸ ਜੀ -- SGGS 1335) ਪ੍ਰਭਾਤੀ ਮਹਲਾ ੪ ॥
ਇਕੁ ਖਿਨੁ ਹਰਿ ਪ੍ਰਭਿ ਕਿਰਪਾ ਧਾਰੀ ਗੁਨ ਗਾਏ ਰਸਕ ਰਸੀਕ ॥ ਗਾਵਤ ਸੁਨਤ ਦੋਊ ਭਏ ਮੁਕਤੇ ਜਿਨਾ ਗੁਰਮੁਖਿ ਖਿਨੁ ਹਰਿ ਪੀਕ ॥੧॥

ਮੇਰੈ ਮਨਿ ਹਰਿ ਹਰਿ ਰਾਮ ਨਾਮੁ ਰਸੁ ਟੀਕ ॥ ਗੁਰਮੁਖਿ ਨਾਮੁ ਸੀਤਲ ਜਲੁ ਪਾਇਆ ਹਰਿ ਹਰਿ ਨਾਮੁ ਪੀਆ ਰਸੁ ਝੀਕ ॥੧॥ ਰਹਾਉ ॥

ਜਿਨ ਹਰਿ ਹਿਰਦੈ ਪ੍ਰੀਤਿ ਲਗਾਨੀ ਤਿਨਾ ਮਸਤਕਿ ਊਜਲ ਟੀਕ ॥ ਹਰਿ ਜਨ ਸੋਭਾ ਸਭ ਜਗ ਊਪਰਿ ਜਿਉ ਵਿਚਿ ਉਡਵਾ ਸਸਿ ਕੀਕ ॥੨॥

ਜਿਨ ਹਰਿ ਹਿਰਦੈ ਨਾਮੁ ਨ ਵਸਿਓ ਤਿਨ ਸਭਿ ਕਾਰਜ ਫੀਕ ॥ ਜੈਸੇ ਸੀਗਾਰੁ ਕਰੈ ਦੇਹ ਮਾਨੁਖ ਨਾਮ ਬਿਨਾ ਨਕਟੇ ਨਕ ਕੀਕ ॥੩॥

ਘਟਿ ਘਟਿ ਰਮਈਆ ਰਮਤ ਰਾਮ ਰਾਇ ਸਭ ਵਰਤੈ ਸਭ ਮਹਿ ਈਕ ॥ ਜਨ ਨਾਨਕ ਕਉ ਹਰਿ ਕਿਰਪਾ ਧਾਰੀ ਗੁਰ ਬਚਨ ਧਿਆਇਓ ਘਰੀ ਮੀਕ ॥੪॥੩॥

(ਗੁਰੂ ਰਾਮਦਾਸ ਜੀ -- SGGS 1336) ਪ੍ਰਭਾਤੀ ਮਹਲਾ ੪ ॥
ਅਗਮ ਦਇਆਲ ਕ੍ਰਿਪਾ ਪ੍ਰਭਿ ਧਾਰੀ ਮੁਖਿ ਹਰਿ ਹਰਿ ਨਾਮੁ ਹਮ ਕਹੇ ॥ ਪਤਿਤ ਪਾਵਨ ਹਰਿ ਨਾਮੁ ਧਿਆਇਓ ਸਭਿ ਕਿਲਬਿਖ ਪਾਪ ਲਹੇ ॥੧॥

ਜਪਿ ਮਨ ਰਾਮ ਨਾਮੁ ਰਵਿ ਰਹੇ ॥ ਦੀਨ ਦਇਆਲੁ ਦੁਖ ਭੰਜਨੁ ਗਾਇਓ ਗੁਰਮਤਿ ਨਾਮੁ ਪਦਾਰਥੁ ਲਹੇ ॥੧॥ ਰਹਾਉ ॥

ਕਾਇਆ ਨਗਰਿ ਨਗਰਿ ਹਰਿ ਬਸਿਓ ਮਤਿ ਗੁਰਮਤਿ ਹਰਿ ਹਰਿ ਸਹੇ ॥ ਸਰੀਰਿ ਸਰੋਵਰਿ ਨਾਮੁ ਹਰਿ ਪ੍ਰਗਟਿਓ ਘਰਿ ਮੰਦਰਿ ਹਰਿ ਪ੍ਰਭੁ ਲਹੇ ॥੨॥

ਜੋ ਨਰ ਭਰਮਿ ਭਰਮਿ ਉਦਿਆਨੇ ਤੇ ਸਾਕਤ ਮੂੜ ਮੁਹੇ ॥ ਜਿਉ ਮ੍ਰਿਗ ਨਾਭਿ ਬਸੈ ਬਾਸੁ ਬਸਨਾ ਭ੍ਰਮਿ ਭ੍ਰਮਿਓ ਝਾਰ ਗਹੇ ॥੩॥

ਤੁਮ ਵਡ ਅਗਮ ਅਗਾਧਿ ਬੋਧਿ ਪ੍ਰਭ ਮਤਿ ਦੇਵਹੁ ਹਰਿ ਪ੍ਰਭ ਲਹੇ ॥ ਜਨ ਨਾਨਕ ਕਉ ਗੁਰਿ ਹਾਥੁ ਸਿਰਿ ਧਰਿਓ ਹਰਿ ਰਾਮ ਨਾਮਿ ਰਵਿ ਰਹੇ ॥੪॥੪॥

(ਗੁਰੂ ਰਾਮਦਾਸ ਜੀ -- SGGS 1336) ਪ੍ਰਭਾਤੀ ਮਹਲਾ ੪ ॥
ਮਨਿ ਲਾਗੀ ਪ੍ਰੀਤਿ ਰਾਮ ਨਾਮ ਹਰਿ ਹਰਿ ਜਪਿਓ ਹਰਿ ਪ੍ਰਭੁ ਵਡਫਾ ॥ ਸਤਿਗੁਰ ਬਚਨ ਸੁਖਾਨੇ ਹੀਅਰੈ ਹਰਿ ਧਾਰੀ ਹਰਿ ਪ੍ਰਭ ਕ੍ਰਿਪਫਾ ॥੧॥

ਮੇਰੇ ਮਨ ਭਜੁ ਰਾਮ ਨਾਮ ਹਰਿ ਨਿਮਖਫਾ ॥ ਹਰਿ ਹਰਿ ਦਾਨੁ ਦੀਓ ਗੁਰਿ ਪੂਰੈ ਹਰਿ ਨਾਮਾ ਮਨਿ ਤਨਿ ਬਸਫਾ ॥੧॥ ਰਹਾਉ ॥

ਕਾਇਆ ਨਗਰਿ ਵਸਿਓ ਘਰਿ ਮੰਦਰਿ ਜਪਿ ਸੋਭਾ ਗੁਰਮੁਖਿ ਕਰਪਫਾ ॥ ਹਲਤਿ ਪਲਤਿ ਜਨ ਭਏ ਸੁਹੇਲੇ ਮੁਖ ਊਜਲ ਗੁਰਮੁਖਿ ਤਰਫਾ ॥੨॥

ਅਨਭਉ ਹਰਿ ਹਰਿ ਹਰਿ ਲਿਵ ਲਾਗੀ ਹਰਿ ਉਰ ਧਾਰਿਓ ਗੁਰਿ ਨਿਮਖਫਾ ॥ ਕੋਟਿ ਕੋਟਿ ਕੇ ਦੋਖ ਸਭ ਜਨ ਕੇ ਹਰਿ ਦੂਰਿ ਕੀਏ ਇਕ ਪਲਫਾ ॥੩॥

ਤੁਮਰੇ ਜਨ ਤੁਮ ਹੀ ਤੇ ਜਾਨੇ ਪ੍ਰਭ ਜਾਨਿਓ ਜਨ ਤੇ ਮੁਖਫਾ ॥ ਹਰਿ ਹਰਿ ਆਪੁ ਧਰਿਓ ਹਰਿ ਜਨ ਮਹਿ ਜਨ ਨਾਨਕੁ ਹਰਿ ਪ੍ਰਭੁ ਇਕਫਾ ॥੪॥੫॥

(ਗੁਰੂ ਰਾਮਦਾਸ ਜੀ -- SGGS 1337) ਪ੍ਰਭਾਤੀ ਮਹਲਾ ੪ ॥
ਗੁਰ ਸਤਿਗੁਰਿ ਨਾਮੁ ਦ੍ਰਿੜਾਇਓ ਹਰਿ ਹਰਿ ਹਮ ਮੁਏ ਜੀਵੇ ਹਰਿ ਜਪਿਭਾ ॥ ਧਨੁ ਧੰਨੁ ਗੁਰੂ ਗੁਰੁ ਸਤਿਗੁਰੁ ਪੂਰਾ ਬਿਖੁ ਡੁਬਦੇ ਬਾਹ ਦੇਇ ਕਢਿਭਾ ॥੧॥

ਜਪਿ ਮਨ ਰਾਮ ਨਾਮੁ ਅਰਧਾਂਭਾ ॥ ਉਪਜੰਪਿ ਉਪਾਇ ਨ ਪਾਈਐ ਕਤਹੂ ਗੁਰਿ ਪੂਰੈ ਹਰਿ ਪ੍ਰਭੁ ਲਾਭਾ ॥੧॥ ਰਹਾਉ ॥

ਰਾਮ ਨਾਮੁ ਰਸੁ ਰਾਮ ਰਸਾਇਣੁ ਰਸੁ ਪੀਆ ਗੁਰਮਤਿ ਰਸਭਾ ॥ ਲੋਹ ਮਨੂਰ ਕੰਚਨੁ ਮਿਲਿ ਸੰਗਤਿ ਹਰਿ ਉਰ ਧਾਰਿਓ ਗੁਰਿ ਹਰਿਭਾ ॥੨॥

ਹਉਮੈ ਬਿਖਿਆ ਨਿਤ ਲੋਭਿ ਲੁਭਾਨੇ ਪੁਤ ਕਲਤ ਮੋਹਿ ਲੁਭਿਭਾ ॥ ਤਿਨ ਪਗ ਸੰਤ ਨ ਸੇਵੇ ਕਬਹੂ ਤੇ ਮਨਮੁਖ ਭੂੰਭਰ ਭਰਭਾ ॥੩॥

ਤੁਮਰੇ ਗੁਨ ਤੁਮ ਹੀ ਪ੍ਰਭ ਜਾਨਹੁ ਹਮ ਪਰੇ ਹਾਰਿ ਤੁਮ ਸਰਨਭਾ ॥ ਜਿਉ ਜਾਨਹੁ ਤਿਉ ਰਾਖਹੁ ਸੁਆਮੀ ਜਨ ਨਾਨਕੁ ਦਾਸੁ ਤੁਮਨਭਾ ॥੪॥੬॥ ਛਕਾ ੧ ॥

(ਗੁਰੂ ਅਰਜਨ ਦੇਵ ਜੀ -- SGGS 1338) ਪ੍ਰਭਾਤੀ ਮਹਲਾ ੫ ॥
ਪ੍ਰਭ ਕੀ ਸੇਵਾ ਜਨ ਕੀ ਸੋਭਾ ॥ ਕਾਮ ਕ੍ਰੋਧ ਮਿਟੇ ਤਿਸੁ ਲੋਭਾ ॥ ਨਾਮੁ ਤੇਰਾ ਜਨ ਕੈ ਭੰਡਾਰਿ ॥ ਗੁਨ ਗਾਵਹਿ ਪ੍ਰਭ ਦਰਸ ਪਿਆਰਿ ॥੧॥

ਤੁਮਰੀ ਭਗਤਿ ਪ੍ਰਭ ਤੁਮਹਿ ਜਨਾਈ ॥ ਕਾਟਿ ਜੇਵਰੀ ਜਨ ਲੀਏ ਛਡਾਈ ॥੧॥ ਰਹਾਉ ॥

ਜੋ ਜਨੁ ਰਾਤਾ ਪ੍ਰਭ ਕੈ ਰੰਗਿ ॥ ਤਿਨਿ ਸੁਖੁ ਪਾਇਆ ਪ੍ਰਭ ਕੈ ਸੰਗਿ ॥ ਜਿਸੁ ਰਸੁ ਆਇਆ ਸੋਈ ਜਾਨੈ ॥ ਪੇਖਿ ਪੇਖਿ ਮਨ ਮਹਿ ਹੈਰਾਨੈ ॥੨॥

ਸੋ ਸੁਖੀਆ ਸਭ ਤੇ ਊਤਮੁ ਸੋਇ ॥ ਜਾ ਕੈ ਹ੍ਰਿਦੈ ਵਸਿਆ ਪ੍ਰਭੁ ਸੋਇ ॥ ਸੋਈ ਨਿਹਚਲੁ ਆਵੈ ਨ ਜਾਇ ॥ ਅਨਦਿਨੁ ਪ੍ਰਭ ਕੇ ਹਰਿ ਗੁਣ ਗਾਇ ॥੩॥

ਤਾ ਕਉ ਕਰਹੁ ਸਗਲ ਨਮਸਕਾਰੁ ॥ ਜਾ ਕੈ ਮਨਿ ਪੂਰਨੁ ਨਿਰੰਕਾਰੁ ॥ ਕਰਿ ਕਿਰਪਾ ਮੋਹਿ ਠਾਕੁਰ ਦੇਵਾ ॥ ਨਾਨਕੁ ਉਧਰੈ ਜਨ ਕੀ ਸੇਵਾ ॥੪॥੨॥

(ਗੁਰੂ ਅਰਜਨ ਦੇਵ ਜੀ -- SGGS 1338) ਪ੍ਰਭਾਤੀ ਮਹਲਾ ੫ ॥
ਗੁਨ ਗਾਵਤ ਮਨਿ ਹੋਇ ਅਨੰਦ ॥ ਆਠ ਪਹਰ ਸਿਮਰਉ ਭਗਵੰਤ ॥ ਜਾ ਕੈ ਸਿਮਰਨਿ ਕਲਮਲ ਜਾਹਿ ॥ ਤਿਸੁ ਗੁਰ ਕੀ ਹਮ ਚਰਨੀ ਪਾਹਿ ॥੧॥

ਸੁਮਤਿ ਦੇਵਹੁ ਸੰਤ ਪਿਆਰੇ ॥ ਸਿਮਰਉ ਨਾਮੁ ਮੋਹਿ ਨਿਸਤਾਰੇ ॥੧॥ ਰਹਾਉ ॥

ਜਿਨਿ ਗੁਰਿ ਕਹਿਆ ਮਾਰਗੁ ਸੀਧਾ ॥ ਸਗਲ ਤਿਆਗਿ ਨਾਮਿ ਹਰਿ ਗੀਧਾ ॥ ਤਿਸੁ ਗੁਰ ਕੈ ਸਦਾ ਬਲਿ ਜਾਈਐ ॥ ਹਰਿ ਸਿਮਰਨੁ ਜਿਸੁ ਗੁਰ ਤੇ ਪਾਈਐ ॥੨॥

ਬੂਡਤ ਪ੍ਰਾਨੀ ਜਿਨਿ ਗੁਰਹਿ ਤਰਾਇਆ ॥ ਜਿਸੁ ਪ੍ਰਸਾਦਿ ਮੋਹੈ ਨਹੀ ਮਾਇਆ ॥ ਹਲਤੁ ਪਲਤੁ ਜਿਨਿ ਗੁਰਹਿ ਸਵਾਰਿਆ ॥ ਤਿਸੁ ਗੁਰ ਊਪਰਿ ਸਦਾ ਹਉ ਵਾਰਿਆ ॥੩॥

ਮਹਾ ਮੁਗਧ ਤੇ ਕੀਆ ਗਿਆਨੀ ॥ ਗੁਰ ਪੂਰੇ ਕੀ ਅਕਥ ਕਹਾਨੀ ॥ ਪਾਰਬ੍ਰਹਮ ਨਾਨਕ ਗੁਰਦੇਵ ॥ ਵਡੈ ਭਾਗਿ ਪਾਈਐ ਹਰਿ ਸੇਵ ॥੪॥੩॥

(ਗੁਰੂ ਅਰਜਨ ਦੇਵ ਜੀ -- SGGS 1338) ਪ੍ਰਭਾਤੀ ਮਹਲਾ ੫ ॥
ਸਗਲੇ ਦੂਖ ਮਿਟੇ ਸੁਖ ਦੀਏ ਅਪਨਾ ਨਾਮੁ ਜਪਾਇਆ ॥ ਕਰਿ ਕਿਰਪਾ ਅਪਨੀ ਸੇਵਾ ਲਾਏ ਸਗਲਾ ਦੁਰਤੁ ਮਿਟਾਇਆ ॥੧॥

ਹਮ ਬਾਰਿਕ ਸਰਨਿ ਪ੍ਰਭ ਦਇਆਲ ॥ ਅਵਗਣ ਕਾਟਿ ਕੀਏ ਪ੍ਰਭਿ ਅਪੁਨੇ ਰਾਖਿ ਲੀਏ ਮੇਰੈ ਗੁਰ ਗੋਪਾਲਿ ॥੧॥ ਰਹਾਉ ॥

ਤਾਪ ਪਾਪ ਬਿਨਸੇ ਖਿਨ ਭੀਤਰਿ ਭਏ ਕ੍ਰਿਪਾਲ ਗੁਸਾਈ ॥ ਸਾਸਿ ਸਾਸਿ ਪਾਰਬ੍ਰਹਮੁ ਅਰਾਧੀ ਅਪੁਨੇ ਸਤਿਗੁਰ ਕੈ ਬਲਿ ਜਾਈ ॥੨॥

ਅਗਮ ਅਗੋਚਰੁ ਬਿਅੰਤੁ ਸੁਆਮੀ ਤਾ ਕਾ ਅੰਤੁ ਨ ਪਾਈਐ ॥ ਲਾਹਾ ਖਾਟਿ ਹੋਈਐ ਧਨਵੰਤਾ ਅਪੁਨਾ ਪ੍ਰਭੂ ਧਿਆਈਐ ॥੩॥

ਆਠ ਪਹਰ ਪਾਰਬ੍ਰਹਮੁ ਧਿਆਈ ਸਦਾ ਸਦਾ ਗੁਨ ਗਾਇਆ ॥ ਕਹੁ ਨਾਨਕ ਮੇਰੇ ਪੂਰੇ ਮਨੋਰਥ ਪਾਰਬ੍ਰਹਮੁ ਗੁਰੁ ਪਾਇਆ ॥੪॥੪॥

(ਗੁਰੂ ਅਰਜਨ ਦੇਵ ਜੀ -- SGGS 1339) ਪ੍ਰਭਾਤੀ ਮਹਲਾ ੫ ॥
ਸਿਮਰਤ ਨਾਮੁ ਕਿਲਬਿਖ ਸਭਿ ਨਾਸੇ ॥ ਸਚੁ ਨਾਮੁ ਗੁਰਿ ਦੀਨੀ ਰਾਸੇ ॥ ਪ੍ਰਭ ਕੀ ਦਰਗਹ ਸੋਭਾਵੰਤੇ ॥ ਸੇਵਕ ਸੇਵਿ ਸਦਾ ਸੋਹੰਤੇ ॥੧॥

ਹਰਿ ਹਰਿ ਨਾਮੁ ਜਪਹੁ ਮੇਰੇ ਭਾਈ ॥ ਸਗਲੇ ਰੋਗ ਦੋਖ ਸਭਿ ਬਿਨਸਹਿ ਅਗਿਆਨੁ ਅੰਧੇਰਾ ਮਨ ਤੇ ਜਾਈ ॥੧॥ ਰਹਾਉ ॥

ਜਨਮ ਮਰਨ ਗੁਰਿ ਰਾਖੇ ਮੀਤ ॥ ਹਰਿ ਕੇ ਨਾਮ ਸਿਉ ਲਾਗੀ ਪ੍ਰੀਤਿ ॥ ਕੋਟਿ ਜਨਮ ਕੇ ਗਏ ਕਲੇਸ ॥ ਜੋ ਤਿਸੁ ਭਾਵੈ ਸੋ ਭਲ ਹੋਸ ॥੨॥

ਤਿਸੁ ਗੁਰ ਕਉ ਹਉ ਸਦ ਬਲਿ ਜਾਈ ॥ ਜਿਸੁ ਪ੍ਰਸਾਦਿ ਹਰਿ ਨਾਮੁ ਧਿਆਈ ॥ ਐਸਾ ਗੁਰੁ ਪਾਈਐ ਵਡਭਾਗੀ ॥ ਜਿਸੁ ਮਿਲਤੇ ਰਾਮ ਲਿਵ ਲਾਗੀ ॥੩॥

ਕਰਿ ਕਿਰਪਾ ਪਾਰਬ੍ਰਹਮ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ਆਠ ਪਹਰ ਅਪੁਨੀ ਲਿਵ ਲਾਇ ॥ ਜਨੁ ਨਾਨਕੁ ਪ੍ਰਭ ਕੀ ਸਰਨਾਇ ॥੪॥੫॥

(ਗੁਰੂ ਅਰਜਨ ਦੇਵ ਜੀ -- SGGS 1339) ਪ੍ਰਭਾਤੀ ਮਹਲਾ ੫ ॥
ਕਰਿ ਕਿਰਪਾ ਅਪੁਨੇ ਪ੍ਰਭਿ ਕੀਏ ॥ ਹਰਿ ਕਾ ਨਾਮੁ ਜਪਨ ਕਉ ਦੀਏ ॥ ਆਠ ਪਹਰ ਗੁਨ ਗਾਇ ਗੁਬਿੰਦ ॥ ਭੈ ਬਿਨਸੇ ਉਤਰੀ ਸਭ ਚਿੰਦ ॥੧॥

ਉਬਰੇ ਸਤਿਗੁਰ ਚਰਨੀ ਲਾਗਿ ॥ ਜੋ ਗੁਰੁ ਕਹੈ ਸੋਈ ਭਲ ਮੀਠਾ ਮਨ ਕੀ ਮਤਿ ਤਿਆਗਿ ॥੧॥ ਰਹਾਉ ॥

ਮਨਿ ਤਨਿ ਵਸਿਆ ਹਰਿ ਪ੍ਰਭੁ ਸੋਈ ॥ ਕਲਿ ਕਲੇਸ ਕਿਛੁ ਬਿਘਨੁ ਨ ਹੋਈ ॥ ਸਦਾ ਸਦਾ ਪ੍ਰਭੁ ਜੀਅ ਕੈ ਸੰਗਿ ॥ ਉਤਰੀ ਮੈਲੁ ਨਾਮ ਕੈ ਰੰਗਿ ॥੨॥

ਚਰਨ ਕਮਲ ਸਿਉ ਲਾਗੋ ਪਿਆਰੁ ॥ ਬਿਨਸੇ ਕਾਮ ਕ੍ਰੋਧ ਅਹੰਕਾਰ ॥ ਪ੍ਰਭ ਮਿਲਨ ਕਾ ਮਾਰਗੁ ਜਾਨਾਂ ॥ ਭਾਇ ਭਗਤਿ ਹਰਿ ਸਿਉ ਮਨੁ ਮਾਨਾਂ ॥੩॥

ਸੁਣਿ ਸਜਣ ਸੰਤ ਮੀਤ ਸੁਹੇਲੇ ॥ ਨਾਮੁ ਰਤਨੁ ਹਰਿ ਅਗਹ ਅਤੋਲੇ ॥ ਸਦਾ ਸਦਾ ਪ੍ਰਭੁ ਗੁਣ ਨਿਧਿ ਗਾਈਐ ॥ ਕਹੁ ਨਾਨਕ ਵਡਭਾਗੀ ਪਾਈਐ ॥੪॥੬॥

(ਗੁਰੂ ਅਰਜਨ ਦੇਵ ਜੀ -- SGGS 1339) ਪ੍ਰਭਾਤੀ ਮਹਲਾ ੫ ॥
ਸੇ ਧਨਵੰਤ ਸੇਈ ਸਚੁ ਸਾਹਾ ॥ ਹਰਿ ਕੀ ਦਰਗਹ ਨਾਮੁ ਵਿਸਾਹਾ ॥੧॥

ਹਰਿ ਹਰਿ ਨਾਮੁ ਜਪਹੁ ਮਨ ਮੀਤ ॥ ਗੁਰੁ ਪੂਰਾ ਪਾਈਐ ਵਡਭਾਗੀ ਨਿਰਮਲ ਪੂਰਨ ਰੀਤਿ ॥੧॥ ਰਹਾਉ ॥

ਪਾਇਆ ਲਾਭੁ ਵਜੀ ਵਾਧਾਈ ॥ ਸੰਤ ਪ੍ਰਸਾਦਿ ਹਰਿ ਕੇ ਗੁਨ ਗਾਈ ॥੨॥

ਸਫਲ ਜਨਮੁ ਜੀਵਨ ਪਰਵਾਣੁ ॥ ਗੁਰ ਪਰਸਾਦੀ ਹਰਿ ਰੰਗੁ ਮਾਣੁ ॥੩॥

ਬਿਨਸੇ ਕਾਮ ਕ੍ਰੋਧ ਅਹੰਕਾਰ ॥ ਨਾਨਕ ਗੁਰਮੁਖਿ ਉਤਰਹਿ ਪਾਰਿ ॥੪॥੭॥

(ਗੁਰੂ ਅਰਜਨ ਦੇਵ ਜੀ -- SGGS 1339) ਪ੍ਰਭਾਤੀ ਮਹਲਾ ੫ ॥
ਗੁਰੁ ਪੂਰਾ ਪੂਰੀ ਤਾ ਕੀ ਕਲਾ ॥ ਗੁਰ ਕਾ ਸਬਦੁ ਸਦਾ ਸਦ ਅਟਲਾ ॥ ਗੁਰ ਕੀ ਬਾਣੀ ਜਿਸੁ ਮਨਿ ਵਸੈ ॥ ਦੂਖੁ ਦਰਦੁ ਸਭੁ ਤਾ ਕਾ ਨਸੈ ॥੧॥

ਹਰਿ ਰੰਗਿ ਰਾਤਾ ਮਨੁ ਰਾਮ ਗੁਨ ਗਾਵੈ ॥ ਮੁਕਤੋੁ ਸਾਧੂ ਧੂਰੀ ਨਾਵੈ ॥੧॥ ਰਹਾਉ ॥

ਗੁਰ ਪਰਸਾਦੀ ਉਤਰੇ ਪਾਰਿ ॥ ਭਉ ਭਰਮੁ ਬਿਨਸੇ ਬਿਕਾਰ ॥ ਮਨ ਤਨ ਅੰਤਰਿ ਬਸੇ ਗੁਰ ਚਰਨਾ ॥ ਨਿਰਭੈ ਸਾਧ ਪਰੇ ਹਰਿ ਸਰਨਾ ॥੨॥

ਅਨਦ ਸਹਜ ਰਸ ਸੂਖ ਘਨੇਰੇ ॥ ਦੁਸਮਨੁ ਦੂਖੁ ਨ ਆਵੈ ਨੇਰੇ ॥ ਗੁਰਿ ਪੂਰੈ ਅਪੁਨੇ ਕਰਿ ਰਾਖੇ ॥ ਹਰਿ ਨਾਮੁ ਜਪਤ ਕਿਲਬਿਖ ਸਭਿ ਲਾਥੇ ॥੩॥

ਸੰਤ ਸਾਜਨ ਸਿਖ ਭਏ ਸੁਹੇਲੇ ॥ ਗੁਰਿ ਪੂਰੈ ਪ੍ਰਭ ਸਿਉ ਲੈ ਮੇਲੇ ॥ ਜਨਮ ਮਰਨ ਦੁਖ ਫਾਹਾ ਕਾਟਿਆ ॥ ਕਹੁ ਨਾਨਕ ਗੁਰਿ ਪੜਦਾ ਢਾਕਿਆ ॥੪॥੮॥

(ਗੁਰੂ ਅਰਜਨ ਦੇਵ ਜੀ -- SGGS 1340) ਪ੍ਰਭਾਤੀ ਮਹਲਾ ੫ ॥
ਸਤਿਗੁਰਿ ਪੂਰੈ ਨਾਮੁ ਦੀਆ ॥ ਅਨਦ ਮੰਗਲ ਕਲਿਆਣ ਸਦਾ ਸੁਖੁ ਕਾਰਜੁ ਸਗਲਾ ਰਾਸਿ ਥੀਆ ॥੧॥ ਰਹਾਉ ॥

ਚਰਨ ਕਮਲ ਗੁਰ ਕੇ ਮਨਿ ਵੂਠੇ ॥ ਦੂਖ ਦਰਦ ਭ੍ਰਮ ਬਿਨਸੇ ਝੂਠੇ ॥੧॥

ਨਿਤ ਉਠਿ ਗਾਵਹੁ ਪ੍ਰਭ ਕੀ ਬਾਣੀ ॥ ਆਠ ਪਹਰ ਹਰਿ ਸਿਮਰਹੁ ਪ੍ਰਾਣੀ ॥੨॥

ਘਰਿ ਬਾਹਰਿ ਪ੍ਰਭੁ ਸਭਨੀ ਥਾਈ ॥ ਸੰਗਿ ਸਹਾਈ ਜਹ ਹਉ ਜਾਈ ॥੩॥

ਦੁਇ ਕਰ ਜੋੜਿ ਕਰੀ ਅਰਦਾਸਿ ॥ ਸਦਾ ਜਪੇ ਨਾਨਕੁ ਗੁਣਤਾਸੁ ॥੪॥੯॥

(ਗੁਰੂ ਅਰਜਨ ਦੇਵ ਜੀ -- SGGS 1340) ਪ੍ਰਭਾਤੀ ਮਹਲਾ ੫ ॥
ਪਾਰਬ੍ਰਹਮੁ ਪ੍ਰਭੁ ਸੁਘੜ ਸੁਜਾਣੁ ॥ ਗੁਰੁ ਪੂਰਾ ਪਾਈਐ ਵਡਭਾਗੀ ਦਰਸਨ ਕਉ ਜਾਈਐ ਕੁਰਬਾਣੁ ॥੧॥ ਰਹਾਉ ॥

ਕਿਲਬਿਖ ਮੇਟੇ ਸਬਦਿ ਸੰਤੋਖੁ ॥ ਨਾਮੁ ਅਰਾਧਨ ਹੋਆ ਜੋਗੁ ॥ ਸਾਧਸੰਗਿ ਹੋਆ ਪਰਗਾਸੁ ॥ ਚਰਨ ਕਮਲ ਮਨ ਮਾਹਿ ਨਿਵਾਸੁ ॥੧॥

ਜਿਨਿ ਕੀਆ ਤਿਨਿ ਲੀਆ ਰਾਖਿ ॥ ਪ੍ਰਭੁ ਪੂਰਾ ਅਨਾਥ ਕਾ ਨਾਥੁ ॥ ਜਿਸਹਿ ਨਿਵਾਜੇ ਕਿਰਪਾ ਧਾਰਿ ॥ ਪੂਰਨ ਕਰਮ ਤਾ ਕੇ ਆਚਾਰ ॥੨॥

ਗੁਣ ਗਾਵੈ ਨਿਤ ਨਿਤ ਨਿਤ ਨਵੇ ॥ ਲਖ ਚਉਰਾਸੀਹ ਜੋਨਿ ਨ ਭਵੇ ॥ ਈਹਾਂ ਊਹਾਂ ਚਰਣ ਪੂਜਾਰੇ ॥ ਮੁਖੁ ਊਜਲੁ ਸਾਚੇ ਦਰਬਾਰੇ ॥੩॥

ਜਿਸੁ ਮਸਤਕਿ ਗੁਰਿ ਧਰਿਆ ਹਾਥੁ ॥ ਕੋਟਿ ਮਧੇ ਕੋ ਵਿਰਲਾ ਦਾਸੁ ॥ ਜਲਿ ਥਲਿ ਮਹੀਅਲਿ ਪੇਖੈ ਭਰਪੂਰਿ ॥ ਨਾਨਕ ਉਧਰਸਿ ਤਿਸੁ ਜਨ ਕੀ ਧੂਰਿ ॥੪॥੧੦॥

(ਗੁਰੂ ਅਰਜਨ ਦੇਵ ਜੀ -- SGGS 1340) ਪ੍ਰਭਾਤੀ ਮਹਲਾ ੫ ॥
ਕੁਰਬਾਣੁ ਜਾਈ ਗੁਰ ਪੂਰੇ ਅਪਨੇ ॥ ਜਿਸੁ ਪ੍ਰਸਾਦਿ ਹਰਿ ਹਰਿ ਜਪੁ ਜਪਨੇ ॥੧॥ ਰਹਾਉ ॥

ਅੰਮ੍ਰਿਤ ਬਾਣੀ ਸੁਣਤ ਨਿਹਾਲ ॥ ਬਿਨਸਿ ਗਏ ਬਿਖਿਆ ਜੰਜਾਲ ॥੧॥

ਸਾਚ ਸਬਦ ਸਿਉ ਲਾਗੀ ਪ੍ਰੀਤਿ ॥ ਹਰਿ ਪ੍ਰਭੁ ਅਪੁਨਾ ਆਇਆ ਚੀਤਿ ॥੨॥

ਨਾਮੁ ਜਪਤ ਹੋਆ ਪਰਗਾਸੁ ॥ ਗੁਰ ਸਬਦੇ ਕੀਨਾ ਰਿਦੈ ਨਿਵਾਸੁ ॥੩॥

ਗੁਰ ਸਮਰਥ ਸਦਾ ਦਇਆਲ ॥ ਹਰਿ ਜਪਿ ਜਪਿ ਨਾਨਕ ਭਏ ਨਿਹਾਲ ॥੪॥੧੧॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates