Pt 2 - ਰਾਗ ਪ੍ਰਭਾਤੀ - ਬਾਣੀ ਸ਼ਬਦ, Part 2 - Raag Parbhati - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਅਰਜਨ ਦੇਵ ਜੀ -- SGGS 1341) ਪ੍ਰਭਾਤੀ ਮਹਲਾ ੫ ॥
ਗੁਰੁ ਗੁਰੁ ਕਰਤ ਸਦਾ ਸੁਖੁ ਪਾਇਆ ॥ ਦੀਨ ਦਇਆਲ ਭਏ ਕਿਰਪਾਲਾ ਅਪਣਾ ਨਾਮੁ ਆਪਿ ਜਪਾਇਆ ॥੧॥ ਰਹਾਉ ॥

ਸੰਤਸੰਗਤਿ ਮਿਲਿ ਭਇਆ ਪ੍ਰਗਾਸ ॥ ਹਰਿ ਹਰਿ ਜਪਤ ਪੂਰਨ ਭਈ ਆਸ ॥੧॥

ਸਰਬ ਕਲਿਆਣ ਸੂਖ ਮਨਿ ਵੂਠੇ ॥ ਹਰਿ ਗੁਣ ਗਾਏ ਗੁਰ ਨਾਨਕ ਤੂਠੇ ॥੨॥੧੨॥

(ਗੁਰੂ ਅਰਜਨ ਦੇਵ ਜੀ -- SGGS 1341) ਪ੍ਰਭਾਤੀ ਮਹਲਾ ੫ ॥
ਚਰਨ ਕਮਲ ਸਰਨਿ ਟੇਕ ॥ ਊਚ ਮੂਚ ਬੇਅੰਤੁ ਠਾਕੁਰੁ ਸਰਬ ਊਪਰਿ ਤੁਹੀ ਏਕ ॥੧॥ ਰਹਾਉ ॥

ਪ੍ਰਾਨ ਅਧਾਰ ਦੁਖ ਬਿਦਾਰ ਦੈਨਹਾਰ ਬੁਧਿ ਬਿਬੇਕ ॥੧॥

ਨਮਸਕਾਰ ਰਖਨਹਾਰ ਮਨਿ ਅਰਾਧਿ ਪ੍ਰਭੂ ਮੇਕ ॥ ਸੰਤ ਰੇਨੁ ਕਰਉ ਮਜਨੁ ਨਾਨਕ ਪਾਵੈ ਸੁਖ ਅਨੇਕ ॥੨॥੨॥੧੫॥

(ਗੁਰੂ ਨਾਨਕ ਦੇਵ ਜੀ -- SGGS 1342) ਪ੍ਰਭਾਤੀ ਮਹਲਾ ੧ ॥
ਮਾਇਆ ਮੋਹਿ ਸਗਲ ਜਗੁ ਛਾਇਆ ॥ ਕਾਮਣਿ ਦੇਖਿ ਕਾਮਿ ਲੋਭਾਇਆ ॥ ਸੁਤ ਕੰਚਨ ਸਿਉ ਹੇਤੁ ਵਧਾਇਆ ॥ ਸਭੁ ਕਿਛੁ ਅਪਨਾ ਇਕੁ ਰਾਮੁ ਪਰਾਇਆ ॥੧॥

ਐਸਾ ਜਾਪੁ ਜਪਉ ਜਪਮਾਲੀ ॥ ਦੁਖ ਸੁਖ ਪਰਹਰਿ ਭਗਤਿ ਨਿਰਾਲੀ ॥੧॥ ਰਹਾਉ ॥

ਗੁਣ ਨਿਧਾਨ ਤੇਰਾ ਅੰਤੁ ਨ ਪਾਇਆ ॥ ਸਾਚ ਸਬਦਿ ਤੁਝ ਮਾਹਿ ਸਮਾਇਆ ॥ ਆਵਾ ਗਉਣੁ ਤੁਧੁ ਆਪਿ ਰਚਾਇਆ ॥ ਸੇਈ ਭਗਤ ਜਿਨ ਸਚਿ ਚਿਤੁ ਲਾਇਆ ॥੨॥

ਗਿਆਨੁ ਧਿਆਨੁ ਨਰਹਰਿ ਨਿਰਬਾਣੀ ॥ ਬਿਨੁ ਸਤਿਗੁਰ ਭੇਟੇ ਕੋਇ ਨ ਜਾਣੀ ॥ ਸਗਲ ਸਰੋਵਰ ਜੋਤਿ ਸਮਾਣੀ ॥ ਆਨਦ ਰੂਪ ਵਿਟਹੁ ਕੁਰਬਾਣੀ ॥੩॥

ਭਾਉ ਭਗਤਿ ਗੁਰਮਤੀ ਪਾਏ ॥ ਹਉਮੈ ਵਿਚਹੁ ਸਬਦਿ ਜਲਾਏ ॥ ਧਾਵਤੁ ਰਾਖੈ ਠਾਕਿ ਰਹਾਏ ॥ ਸਚਾ ਨਾਮੁ ਮੰਨਿ ਵਸਾਏ ॥੪॥

ਬਿਸਮ ਬਿਨੋਦ ਰਹੇ ਪਰਮਾਦੀ ॥ ਗੁਰਮਤਿ ਮਾਨਿਆ ਏਕ ਲਿਵ ਲਾਗੀ ॥ ਦੇਖਿ ਨਿਵਾਰਿਆ ਜਲ ਮਹਿ ਆਗੀ ॥ ਸੋ ਬੂਝੈ ਹੋਵੈ ਵਡਭਾਗੀ ॥੫॥

ਸਤਿਗੁਰੁ ਸੇਵੇ ਭਰਮੁ ਚੁਕਾਏ ॥ ਅਨਦਿਨੁ ਜਾਗੈ ਸਚਿ ਲਿਵ ਲਾਏ ॥ ਏਕੋ ਜਾਣੈ ਅਵਰੁ ਨ ਕੋਇ ॥ ਸੁਖਦਾਤਾ ਸੇਵੇ ਨਿਰਮਲੁ ਹੋਇ ॥੬॥

ਸੇਵਾ ਸੁਰਤਿ ਸਬਦਿ ਵੀਚਾਰਿ ॥ ਜਪੁ ਤਪੁ ਸੰਜਮੁ ਹਉਮੈ ਮਾਰਿ ॥ ਜੀਵਨ ਮੁਕਤੁ ਜਾ ਸਬਦੁ ਸੁਣਾਏ ॥ ਸਚੀ ਰਹਤ ਸਚਾ ਸੁਖੁ ਪਾਏ ॥੭॥

ਸੁਖਦਾਤਾ ਦੁਖੁ ਮੇਟਣਹਾਰਾ ॥ ਅਵਰੁ ਨ ਸੂਝਸਿ ਬੀਜੀ ਕਾਰਾ ॥ ਤਨੁ ਮਨੁ ਧਨੁ ਹਰਿ ਆਗੈ ਰਾਖਿਆ ॥ ਨਾਨਕੁ ਕਹੈ ਮਹਾ ਰਸੁ ਚਾਖਿਆ ॥੮॥੨॥

(ਗੁਰੂ ਨਾਨਕ ਦੇਵ ਜੀ -- SGGS 1343) ਪ੍ਰਭਾਤੀ ਮਹਲਾ ੧ ॥
ਨਿਵਲੀ ਕਰਮ ਭੁਅੰਗਮ ਭਾਠੀ ਰੇਚਕ ਪੂਰਕ ਕੁੰਭ ਕਰੈ ॥ ਬਿਨੁ ਸਤਿਗੁਰ ਕਿਛੁ ਸੋਝੀ ਨਾਹੀ ਭਰਮੇ ਭੂਲਾ ਬੂਡਿ ਮਰੈ ॥ ਅੰਧਾ ਭਰਿਆ ਭਰਿ ਭਰਿ ਧੋਵੈ ਅੰਤਰ ਕੀ ਮਲੁ ਕਦੇ ਨ ਲਹੈ ॥ ਨਾਮ ਬਿਨਾ ਫੋਕਟ ਸਭਿ ਕਰਮਾ ਜਿਉ ਬਾਜੀਗਰੁ ਭਰਮਿ ਭੁਲੈ ॥੧॥

ਖਟੁ ਕਰਮ ਨਾਮੁ ਨਿਰੰਜਨੁ ਸੋਈ ॥ ਤੂ ਗੁਣ ਸਾਗਰੁ ਅਵਗੁਣ ਮੋਹੀ ॥੧॥ ਰਹਾਉ ॥

ਮਾਇਆ ਧੰਧਾ ਧਾਵਣੀ ਦੁਰਮਤਿ ਕਾਰ ਬਿਕਾਰ ॥ ਮੂਰਖੁ ਆਪੁ ਗਣਾਇਦਾ ਬੂਝਿ ਨ ਸਕੈ ਕਾਰ ॥ ਮਨਸਾ ਮਾਇਆ ਮੋਹਣੀ ਮਨਮੁਖ ਬੋਲ ਖੁਆਰ ॥ ਮਜਨੁ ਝੂਠਾ ਚੰਡਾਲ ਕਾ ਫੋਕਟ ਚਾਰ ਸੀਂਗਾਰ ॥੨॥

ਝੂਠੀ ਮਨ ਕੀ ਮਤਿ ਹੈ ਕਰਣੀ ਬਾਦਿ ਬਿਬਾਦੁ ॥ ਝੂਠੇ ਵਿਚਿ ਅਹੰਕਰਣੁ ਹੈ ਖਸਮ ਨ ਪਾਵੈ ਸਾਦੁ ॥ ਬਿਨੁ ਨਾਵੈ ਹੋਰੁ ਕਮਾਵਣਾ ਫਿਕਾ ਆਵੈ ਸਾਦੁ ॥ ਦੁਸਟੀ ਸਭਾ ਵਿਗੁਚੀਐ ਬਿਖੁ ਵਾਤੀ ਜੀਵਣ ਬਾਦਿ ॥੩॥

ਏ ਭ੍ਰਮਿ ਭੂਲੇ ਮਰਹੁ ਨ ਕੋਈ ॥ ਸਤਿਗੁਰੁ ਸੇਵਿ ਸਦਾ ਸੁਖੁ ਹੋਈ ॥ ਬਿਨੁ ਸਤਿਗੁਰ ਮੁਕਤਿ ਕਿਨੈ ਨ ਪਾਈ ॥ ਆਵਹਿ ਜਾਂਹਿ ਮਰਹਿ ਮਰਿ ਜਾਈ ॥੪॥

ਏਹੁ ਸਰੀਰੁ ਹੈ ਤ੍ਰੈ ਗੁਣ ਧਾਤੁ ॥ ਇਸ ਨੋ ਵਿਆਪੈ ਸੋਗ ਸੰਤਾਪੁ ॥ ਸੋ ਸੇਵਹੁ ਜਿਸੁ ਮਾਈ ਨ ਬਾਪੁ ॥ ਵਿਚਹੁ ਚੂਕੈ ਤਿਸਨਾ ਅਰੁ ਆਪੁ ॥੫॥

ਜਹ ਜਹ ਦੇਖਾ ਤਹ ਤਹ ਸੋਈ ॥ ਬਿਨੁ ਸਤਿਗੁਰ ਭੇਟੇ ਮੁਕਤਿ ਨ ਹੋਈ ॥ ਹਿਰਦੈ ਸਚੁ ਏਹ ਕਰਣੀ ਸਾਰੁ ॥ ਹੋਰੁ ਸਭੁ ਪਾਖੰਡੁ ਪੂਜ ਖੁਆਰੁ ॥੬॥

ਦੁਬਿਧਾ ਚੂਕੈ ਤਾਂ ਸਬਦੁ ਪਛਾਣੁ ॥ ਘਰਿ ਬਾਹਰਿ ਏਕੋ ਕਰਿ ਜਾਣੁ ॥ ਏਹਾ ਮਤਿ ਸਬਦੁ ਹੈ ਸਾਰੁ ॥ ਵਿਚਿ ਦੁਬਿਧਾ ਮਾਥੈ ਪਵੈ ਛਾਰੁ ॥੭॥

ਕਰਣੀ ਕੀਰਤਿ ਗੁਰਮਤਿ ਸਾਰੁ ॥ ਸੰਤ ਸਭਾ ਗੁਣ ਗਿਆਨੁ ਬੀਚਾਰੁ ॥ ਮਨੁ ਮਾਰੇ ਜੀਵਤ ਮਰਿ ਜਾਣੁ ॥ ਨਾਨਕ ਨਦਰੀ ਨਦਰਿ ਪਛਾਣੁ ॥੮॥੩॥

(ਗੁਰੂ ਨਾਨਕ ਦੇਵ ਜੀ -- SGGS 1344) ਪ੍ਰਭਾਤੀ ਮਹਲਾ ੧ ॥
ਆਖਣਾ ਸੁਨਣਾ ਨਾਮੁ ਅਧਾਰੁ ॥ ਧੰਧਾ ਛੁਟਕਿ ਗਇਆ ਵੇਕਾਰੁ ॥ ਜਿਉ ਮਨਮੁਖਿ ਦੂਜੈ ਪਤਿ ਖੋਈ ॥ ਬਿਨੁ ਨਾਵੈ ਮੈ ਅਵਰੁ ਨ ਕੋਈ ॥੧॥

ਸੁਣਿ ਮਨ ਅੰਧੇ ਮੂਰਖ ਗਵਾਰ ॥ ਆਵਤ ਜਾਤ ਲਾਜ ਨਹੀ ਲਾਗੈ ਬਿਨੁ ਗੁਰ ਬੂਡੈ ਬਾਰੋ ਬਾਰ ॥੧॥ ਰਹਾਉ ॥

ਇਸੁ ਮਨ ਮਾਇਆ ਮੋਹਿ ਬਿਨਾਸੁ ॥ ਧੁਰਿ ਹੁਕਮੁ ਲਿਖਿਆ ਤਾਂ ਕਹੀਐ ਕਾਸੁ ॥ ਗੁਰਮੁਖਿ ਵਿਰਲਾ ਚੀਨੑੈ ਕੋਈ ॥ ਨਾਮ ਬਿਹੂਨਾ ਮੁਕਤਿ ਨ ਹੋਈ ॥੨॥

ਭ੍ਰਮਿ ਭ੍ਰਮਿ ਡੋਲੈ ਲਖ ਚਉਰਾਸੀ ॥ ਬਿਨੁ ਗੁਰ ਬੂਝੇ ਜਮ ਕੀ ਫਾਸੀ ॥ ਇਹੁ ਮਨੂਆ ਖਿਨੁ ਖਿਨੁ ਊਭਿ ਪਇਆਲਿ ॥ ਗੁਰਮੁਖਿ ਛੂਟੈ ਨਾਮੁ ਸਮ੍ਹ੍ਹਾਲਿ ॥੩॥

ਆਪੇ ਸਦੇ ਢਿਲ ਨ ਹੋਇ ॥ ਸਬਦਿ ਮਰੈ ਸਹਿਲਾ ਜੀਵੈ ਸੋਇ ॥ ਬਿਨੁ ਗੁਰ ਸੋਝੀ ਕਿਸੈ ਨ ਹੋਇ ॥ ਆਪੇ ਕਰੈ ਕਰਾਵੈ ਸੋਇ ॥੪॥

ਝਗੜੁ ਚੁਕਾਵੈ ਹਰਿ ਗੁਣ ਗਾਵੈ ॥ ਪੂਰਾ ਸਤਿਗੁਰੁ ਸਹਜਿ ਸਮਾਵੈ ॥ ਇਹੁ ਮਨੁ ਡੋਲਤ ਤਉ ਠਹਰਾਵੈ ॥ ਸਚੁ ਕਰਣੀ ਕਰਿ ਕਾਰ ਕਮਾਵੈ ॥੫॥

ਅੰਤਰਿ ਜੂਠਾ ਕਿਉ ਸੁਚਿ ਹੋਇ ॥ ਸਬਦੀ ਧੋਵੈ ਵਿਰਲਾ ਕੋਇ ॥ ਗੁਰਮੁਖਿ ਕੋਈ ਸਚੁ ਕਮਾਵੈ ॥ ਆਵਣੁ ਜਾਣਾ ਠਾਕਿ ਰਹਾਵੈ ॥੬॥

ਭਉ ਖਾਣਾ ਪੀਣਾ ਸੁਖੁ ਸਾਰੁ ॥ ਹਰਿ ਜਨ ਸੰਗਤਿ ਪਾਵੈ ਪਾਰੁ ॥ ਸਚੁ ਬੋਲੈ ਬੋਲਾਵੈ ਪਿਆਰੁ ॥ ਗੁਰ ਕਾ ਸਬਦੁ ਕਰਣੀ ਹੈ ਸਾਰੁ ॥੭॥

ਹਰਿ ਜਸੁ ਕਰਮੁ ਧਰਮੁ ਪਤਿ ਪੂਜਾ ॥ ਕਾਮ ਕ੍ਰੋਧ ਅਗਨੀ ਮਹਿ ਭੂੰਜਾ ॥ ਹਰਿ ਰਸੁ ਚਾਖਿਆ ਤਉ ਮਨੁ ਭੀਜਾ ॥ ਪ੍ਰਣਵਤਿ ਨਾਨਕੁ ਅਵਰੁ ਨ ਦੂਜਾ ॥੮॥੫॥

(ਗੁਰੂ ਨਾਨਕ ਦੇਵ ਜੀ -- SGGS 1345) ਪ੍ਰਭਾਤੀ ਮਹਲਾ ੧ ॥
ਰਾਮ ਨਾਮੁ ਜਪਿ ਅੰਤਰਿ ਪੂਜਾ ॥ ਗੁਰ ਸਬਦੁ ਵੀਚਾਰਿ ਅਵਰੁ ਨਹੀ ਦੂਜਾ ॥੧॥

ਏਕੋ ਰਵਿ ਰਹਿਆ ਸਭ ਠਾਈ ॥ ਅਵਰੁ ਨ ਦੀਸੈ ਕਿਸੁ ਪੂਜ ਚੜਾਈ ॥੧॥ ਰਹਾਉ ॥

ਮਨੁ ਤਨੁ ਆਗੈ ਜੀਅੜਾ ਤੁਝ ਪਾਸਿ ॥ ਜਿਉ ਭਾਵੈ ਤਿਉ ਰਖਹੁ ਅਰਦਾਸਿ ॥੨॥

ਸਚੁ ਜਿਹਵਾ ਹਰਿ ਰਸਨ ਰਸਾਈ ॥ ਗੁਰਮਤਿ ਛੂਟਸਿ ਪ੍ਰਭ ਸਰਣਾਈ ॥੩॥

ਕਰਮ ਧਰਮ ਪ੍ਰਭਿ ਮੇਰੈ ਕੀਏ ॥ ਨਾਮੁ ਵਡਾਈ ਸਿਰਿ ਕਰਮਾਂ ਕੀਏ ॥੪॥

ਸਤਿਗੁਰ ਕੈ ਵਸਿ ਚਾਰਿ ਪਦਾਰਥ ॥ ਤੀਨਿ ਸਮਾਏ ਏਕ ਕ੍ਰਿਤਾਰਥ ॥੫॥

ਸਤਿਗੁਰਿ ਦੀਏ ਮੁਕਤਿ ਧਿਆਨਾਂ ॥ ਹਰਿ ਪਦੁ ਚੀਨੑਿ ਭਏ ਪਰਧਾਨਾ ॥੬॥

ਮਨੁ ਤਨੁ ਸੀਤਲੁ ਗੁਰਿ ਬੂਝ ਬੁਝਾਈ ॥ ਪ੍ਰਭੁ ਨਿਵਾਜੇ ਕਿਨਿ ਕੀਮਤਿ ਪਾਈ ॥੭॥

ਕਹੁ ਨਾਨਕ ਗੁਰਿ ਬੂਝ ਬੁਝਾਈ ॥ ਨਾਮ ਬਿਨਾ ਗਤਿ ਕਿਨੈ ਨ ਪਾਈ ॥੮॥੬॥

(ਗੁਰੂ ਨਾਨਕ ਦੇਵ ਜੀ -- SGGS 1345) ਪ੍ਰਭਾਤੀ ਮਹਲਾ ੧ ॥
ਇਕਿ ਧੁਰਿ ਬਖਸਿ ਲਏ ਗੁਰਿ ਪੂਰੈ ਸਚੀ ਬਣਤ ਬਣਾਈ ॥ ਹਰਿ ਰੰਗ ਰਾਤੇ ਸਦਾ ਰੰਗੁ ਸਾਚਾ ਦੁਖ ਬਿਸਰੇ ਪਤਿ ਪਾਈ ॥੧॥

ਝੂਠੀ ਦੁਰਮਤਿ ਕੀ ਚਤੁਰਾਈ ॥ ਬਿਨਸਤ ਬਾਰ ਨ ਲਾਗੈ ਕਾਈ ॥੧॥ ਰਹਾਉ ॥

ਮਨਮੁਖ ਕਉ ਦੁਖੁ ਦਰਦੁ ਵਿਆਪਸਿ ਮਨਮੁਖਿ ਦੁਖੁ ਨ ਜਾਈ ॥ ਸੁਖ ਦੁਖ ਦਾਤਾ ਗੁਰਮੁਖਿ ਜਾਤਾ ਮੇਲਿ ਲਏ ਸਰਣਾਈ ॥੨॥

ਮਨਮੁਖ ਤੇ ਅਭ ਭਗਤਿ ਨ ਹੋਵਸਿ ਹਉਮੈ ਪਚਹਿ ਦਿਵਾਨੇ ॥ ਇਹੁ ਮਨੂਆ ਖਿਨੁ ਊਭਿ ਪਇਆਲੀ ਜਬ ਲਗਿ ਸਬਦ ਨ ਜਾਨੇ ॥੩॥

ਭੂਖ ਪਿਆਸਾ ਜਗੁ ਭਇਆ ਤਿਪਤਿ ਨਹੀ ਬਿਨੁ ਸਤਿਗੁਰ ਪਾਏ ॥ ਸਹਜੈ ਸਹਜੁ ਮਿਲੈ ਸੁਖੁ ਪਾਈਐ ਦਰਗਹ ਪੈਧਾ ਜਾਏ ॥੪॥

ਦਰਗਹ ਦਾਨਾ ਬੀਨਾ ਇਕੁ ਆਪੇ ਨਿਰਮਲ ਗੁਰ ਕੀ ਬਾਣੀ ॥ ਆਪੇ ਸੁਰਤਾ ਸਚੁ ਵੀਚਾਰਸਿ ਆਪੇ ਬੂਝੈ ਪਦੁ ਨਿਰਬਾਣੀ ॥੫॥

ਜਲੁ ਤਰੰਗ ਅਗਨੀ ਪਵਨੈ ਫੁਨਿ ਤ੍ਰੈ ਮਿਲਿ ਜਗਤੁ ਉਪਾਇਆ ॥ ਐਸਾ ਬਲੁ ਛਲੁ ਤਿਨ ਕਉ ਦੀਆ ਹੁਕਮੀ ਠਾਕਿ ਰਹਾਇਆ ॥੬॥

ਐਸੇ ਜਨ ਵਿਰਲੇ ਜਗ ਅੰਦਰਿ ਪਰਖਿ ਖਜਾਨੈ ਪਾਇਆ ॥ ਜਾਤਿ ਵਰਨ ਤੇ ਭਏ ਅਤੀਤਾ ਮਮਤਾ ਲੋਭੁ ਚੁਕਾਇਆ ॥੭॥

ਨਾਮਿ ਰਤੇ ਤੀਰਥ ਸੇ ਨਿਰਮਲ ਦੁਖੁ ਹਉਮੈ ਮੈਲੁ ਚੁਕਾਇਆ ॥ ਨਾਨਕੁ ਤਿਨ ਕੇ ਚਰਨ ਪਖਾਲੈ ਜਿਨਾ ਗੁਰਮੁਖਿ ਸਾਚਾ ਭਾਇਆ ॥੮॥੭॥

(ਗੁਰੂ ਅਮਰਦਾਸ ਜੀ -- SGGS 1346) ਪ੍ਰਭਾਤੀ ਮਹਲਾ ੩ ॥
ਭੈ ਭਾਇ ਜਾਗੇ ਸੇ ਜਨ ਜਾਗ੍ਰਣ ਕਰਹਿ ਹਉਮੈ ਮੈਲੁ ਉਤਾਰਿ ॥ ਸਦਾ ਜਾਗਹਿ ਘਰੁ ਅਪਣਾ ਰਾਖਹਿ ਪੰਚ ਤਸਕਰ ਕਾਢਹਿ ਮਾਰਿ ॥੧॥

ਮਨ ਮੇਰੇ ਗੁਰਮੁਖਿ ਨਾਮੁ ਧਿਆਇ ॥ ਜਿਤੁ ਮਾਰਗਿ ਹਰਿ ਪਾਈਐ ਮਨ ਸੇਈ ਕਰਮ ਕਮਾਇ ॥੧॥ ਰਹਾਉ ॥

ਗੁਰਮੁਖਿ ਸਹਜ ਧੁਨਿ ਊਪਜੈ ਦੁਖੁ ਹਉਮੈ ਵਿਚਹੁ ਜਾਇ ॥ ਹਰਿ ਨਾਮਾ ਹਰਿ ਮਨਿ ਵਸੈ ਸਹਜੇ ਹਰਿ ਗੁਣ ਗਾਇ ॥੨॥

ਗੁਰਮਤੀ ਮੁਖ ਸੋਹਣੇ ਹਰਿ ਰਾਖਿਆ ਉਰਿ ਧਾਰਿ ॥ ਐਥੈ ਓਥੈ ਸੁਖੁ ਘਣਾ ਜਪਿ ਹਰਿ ਹਰਿ ਉਤਰੇ ਪਾਰਿ ॥੩॥

ਹਉਮੈ ਵਿਚਿ ਜਾਗ੍ਰਣੁ ਨ ਹੋਵਈ ਹਰਿ ਭਗਤਿ ਨ ਪਵਈ ਥਾਇ ॥ ਮਨਮੁਖ ਦਰਿ ਢੋਈ ਨਾ ਲਹਹਿ ਭਾਇ ਦੂਜੈ ਕਰਮ ਕਮਾਇ ॥੪॥

ਧ੍ਰਿਗੁ ਖਾਣਾ ਧ੍ਰਿਗੁ ਪੈਨੑਣਾ ਜਿਨੑਾ ਦੂਜੈ ਭਾਇ ਪਿਆਰੁ ॥ ਬਿਸਟਾ ਕੇ ਕੀੜੇ ਬਿਸਟਾ ਰਾਤੇ ਮਰਿ ਜੰਮਹਿ ਹੋਹਿ ਖੁਆਰੁ ॥੫॥

ਜਿਨ ਕਉ ਸਤਿਗੁਰੁ ਭੇਟਿਆ ਤਿਨਾ ਵਿਟਹੁ ਬਲਿ ਜਾਉ ॥ ਤਿਨ ਕੀ ਸੰਗਤਿ ਮਿਲਿ ਰਹਾਂ ਸਚੇ ਸਚਿ ਸਮਾਉ ॥੬॥

ਪੂਰੈ ਭਾਗਿ ਗੁਰੁ ਪਾਈਐ ਉਪਾਇ ਕਿਤੈ ਨ ਪਾਇਆ ਜਾਇ ॥ ਸਤਿਗੁਰ ਤੇ ਸਹਜੁ ਊਪਜੈ ਹਉਮੈ ਸਬਦਿ ਜਲਾਇ ॥੭॥

ਹਰਿ ਸਰਣਾਈ ਭਜੁ ਮਨ ਮੇਰੇ ਸਭ ਕਿਛੁ ਕਰਣੈ ਜੋਗੁ ॥ ਨਾਨਕ ਨਾਮੁ ਨ ਵੀਸਰੈ ਜੋ ਕਿਛੁ ਕਰੈ ਸੁ ਹੋਗੁ ॥੮॥੨॥੭॥੨॥੯॥

(ਗੁਰੂ ਅਰਜਨ ਦੇਵ ਜੀ -- SGGS 1347) ਪ੍ਰਭਾਤੀ ਮਹਲਾ ੫ ॥
ਮਨ ਮਹਿ ਕ੍ਰੋਧੁ ਮਹਾ ਅਹੰਕਾਰਾ ॥ ਪੂਜਾ ਕਰਹਿ ਬਹੁਤੁ ਬਿਸਥਾਰਾ ॥ ਕਰਿ ਇਸਨਾਨੁ ਤਨਿ ਚਕ੍ਰ ਬਣਾਏ ॥ ਅੰਤਰ ਕੀ ਮਲੁ ਕਬ ਹੀ ਨ ਜਾਏ ॥੧॥

ਇਤੁ ਸੰਜਮਿ ਪ੍ਰਭੁ ਕਿਨ ਹੀ ਨ ਪਾਇਆ ॥ ਭਗਉਤੀ ਮੁਦ੍ਰਾ ਮਨੁ ਮੋਹਿਆ ਮਾਇਆ ॥੧॥ ਰਹਾਉ ॥

ਪਾਪ ਕਰਹਿ ਪੰਚਾਂ ਕੇ ਬਸਿ ਰੇ ॥ ਤੀਰਥਿ ਨਾਇ ਕਹਹਿ ਸਭਿ ਉਤਰੇ ॥ ਬਹੁਰਿ ਕਮਾਵਹਿ ਹੋਇ ਨਿਸੰਕ ॥ ਜਮ ਪੁਰਿ ਬਾਂਧਿ ਖਰੇ ਕਾਲੰਕ ॥੨॥

ਘੂਘਰ ਬਾਧਿ ਬਜਾਵਹਿ ਤਾਲਾ ॥ ਅੰਤਰਿ ਕਪਟੁ ਫਿਰਹਿ ਬੇਤਾਲਾ ॥ ਵਰਮੀ ਮਾਰੀ ਸਾਪੁ ਨ ਮੂਆ ॥ ਪ੍ਰਭੁ ਸਭ ਕਿਛੁ ਜਾਨੈ ਜਿਨਿ ਤੂ ਕੀਆ ॥੩॥

ਪੂੰਅਰ ਤਾਪ ਗੇਰੀ ਕੇ ਬਸਤ੍ਰਾ ॥ ਅਪਦਾ ਕਾ ਮਾਰਿਆ ਗ੍ਰਿਹ ਤੇ ਨਸਤਾ ॥ ਦੇਸੁ ਛੋਡਿ ਪਰਦੇਸਹਿ ਧਾਇਆ ॥ ਪੰਚ ਚੰਡਾਲ ਨਾਲੇ ਲੈ ਆਇਆ ॥੪॥

ਕਾਨ ਫਰਾਇ ਹਿਰਾਏ ਟੂਕਾ ॥ ਘਰਿ ਘਰਿ ਮਾਂਗੈ ਤ੍ਰਿਪਤਾਵਨ ਤੇ ਚੂਕਾ ॥ ਬਨਿਤਾ ਛੋਡਿ ਬਦ ਨਦਰਿ ਪਰ ਨਾਰੀ ॥ ਵੇਸਿ ਨ ਪਾਈਐ ਮਹਾ ਦੁਖਿਆਰੀ ॥੫॥

ਬੋਲੈ ਨਾਹੀ ਹੋਇ ਬੈਠਾ ਮੋਨੀ ॥ ਅੰਤਰਿ ਕਲਪ ਭਵਾਈਐ ਜੋਨੀ ॥ ਅੰਨ ਤੇ ਰਹਤਾ ਦੁਖੁ ਦੇਹੀ ਸਹਤਾ ॥ ਹੁਕਮੁ ਨ ਬੂਝੈ ਵਿਆਪਿਆ ਮਮਤਾ ॥੬॥

ਬਿਨੁ ਸਤਿਗੁਰ ਕਿਨੈ ਨ ਪਾਈ ਪਰਮ ਗਤੇ ॥ ਪੂਛਹੁ ਸਗਲ ਬੇਦ ਸਿੰਮ੍ਰਿਤੇ ॥ ਮਨਮੁਖ ਕਰਮ ਕਰੈ ਅਜਾਈ ॥ ਜਿਉ ਬਾਲੂ ਘਰ ਠਉਰ ਨ ਠਾਈ ॥੭॥

ਜਿਸ ਨੋ ਭਏ ਗੋੁਬਿੰਦ ਦਇਆਲਾ ॥ ਗੁਰ ਕਾ ਬਚਨੁ ਤਿਨਿ ਬਾਧਿਓ ਪਾਲਾ ॥ ਕੋਟਿ ਮਧੇ ਕੋਈ ਸੰਤੁ ਦਿਖਾਇਆ ॥ ਨਾਨਕੁ ਤਿਨ ਕੈ ਸੰਗਿ ਤਰਾਇਆ ॥੮॥

ਜੇ ਹੋਵੈ ਭਾਗੁ ਤਾ ਦਰਸਨੁ ਪਾਈਐ ॥ ਆਪਿ ਤਰੈ ਸਭੁ ਕੁਟੰਬੁ ਤਰਾਈਐ ॥੧॥ ਰਹਾਉ ਦੂਜਾ ॥੨॥

(ਗੁਰੂ ਅਰਜਨ ਦੇਵ ਜੀ -- SGGS 1348) ਪ੍ਰਭਾਤੀ ਮਹਲਾ ੫ ॥
ਸਿਮਰਤ ਨਾਮੁ ਕਿਲਬਿਖ ਸਭਿ ਕਾਟੇ ॥ ਧਰਮ ਰਾਇ ਕੇ ਕਾਗਰ ਫਾਟੇ ॥ ਸਾਧਸੰਗਤਿ ਮਿਲਿ ਹਰਿ ਰਸੁ ਪਾਇਆ ॥ ਪਾਰਬ੍ਰਹਮੁ ਰਿਦ ਮਾਹਿ ਸਮਾਇਆ ॥੧॥

ਰਾਮ ਰਮਤ ਹਰਿ ਹਰਿ ਸੁਖੁ ਪਾਇਆ ॥ ਤੇਰੇ ਦਾਸ ਚਰਨ ਸਰਨਾਇਆ ॥੧॥ ਰਹਾਉ ॥

ਚੂਕਾ ਗਉਣੁ ਮਿਟਿਆ ਅੰਧਿਆਰੁ ॥ ਗੁਰਿ ਦਿਖਲਾਇਆ ਮੁਕਤਿ ਦੁਆਰੁ ॥ ਹਰਿ ਪ੍ਰੇਮ ਭਗਤਿ ਮਨੁ ਤਨੁ ਸਦ ਰਾਤਾ ॥ ਪ੍ਰਭੂ ਜਨਾਇਆ ਤਬ ਹੀ ਜਾਤਾ ॥੨॥

ਘਟਿ ਘਟਿ ਅੰਤਰਿ ਰਵਿਆ ਸੋਇ ॥ ਤਿਸੁ ਬਿਨੁ ਬੀਜੋ ਨਾਹੀ ਕੋਇ ॥ ਬੈਰ ਬਿਰੋਧ ਛੇਦੇ ਭੈ ਭਰਮਾਂ ॥ ਪ੍ਰਭਿ ਪੁੰਨਿ ਆਤਮੈ ਕੀਨੇ ਧਰਮਾ ॥੩॥

ਮਹਾ ਤਰੰਗ ਤੇ ਕਾਂਢੈ ਲਾਗਾ ॥ ਜਨਮ ਜਨਮ ਕਾ ਟੂਟਾ ਗਾਂਢਾ ॥ ਜਪੁ ਤਪੁ ਸੰਜਮੁ ਨਾਮੁ ਸਮ੍ਹ੍ਹਾਲਿਆ ॥ ਅਪੁਨੈ ਠਾਕੁਰਿ ਨਦਰਿ ਨਿਹਾਲਿਆ ॥੪॥

ਮੰਗਲ ਸੂਖ ਕਲਿਆਣ ਤਿਥਾਈਂ ॥ ਜਹ ਸੇਵਕ ਗੋਪਾਲ ਗੁਸਾਈ ॥ ਪ੍ਰਭ ਸੁਪ੍ਰਸੰਨ ਭਏ ਗੋਪਾਲ ॥ ਜਨਮ ਜਨਮ ਕੇ ਮਿਟੇ ਬਿਤਾਲ ॥੫॥

ਹੋਮ ਜਗ ਉਰਧ ਤਪ ਪੂਜਾ ॥ ਕੋਟਿ ਤੀਰਥ ਇਸਨਾਨੁ ਕਰੀਜਾ ॥ ਚਰਨ ਕਮਲ ਨਿਮਖ ਰਿਦੈ ਧਾਰੇ ॥ ਗੋਬਿੰਦ ਜਪਤ ਸਭਿ ਕਾਰਜ ਸਾਰੇ ॥੬॥

ਊਚੇ ਤੇ ਊਚਾ ਪ੍ਰਭ ਥਾਨੁ ॥ ਹਰਿ ਜਨ ਲਾਵਹਿ ਸਹਜਿ ਧਿਆਨੁ ॥ ਦਾਸ ਦਾਸਨ ਕੀ ਬਾਂਛਉ ਧੂਰਿ ॥ ਸਰਬ ਕਲਾ ਪ੍ਰੀਤਮ ਭਰਪੂਰਿ ॥੭॥

ਮਾਤ ਪਿਤਾ ਹਰਿ ਪ੍ਰੀਤਮੁ ਨੇਰਾ ॥ ਮੀਤ ਸਾਜਨ ਭਰਵਾਸਾ ਤੇਰਾ ॥ ਕਰੁ ਗਹਿ ਲੀਨੇ ਅਪੁਨੇ ਦਾਸ ॥ ਜਪਿ ਜੀਵੈ ਨਾਨਕੁ ਗੁਣਤਾਸ ॥੮॥੩॥੨॥੭॥੧੨॥

(ਭਗਤ ਕਬੀਰ ਜੀ -- SGGS 1349) ਪ੍ਰਭਾਤੀ ॥
ਅਲਹੁ ਏਕੁ ਮਸੀਤਿ ਬਸਤੁ ਹੈ ਅਵਰੁ ਮੁਲਖੁ ਕਿਸੁ ਕੇਰਾ ॥ ਹਿੰਦੂ ਮੂਰਤਿ ਨਾਮ ਨਿਵਾਸੀ ਦੁਹ ਮਹਿ ਤਤੁ ਨ ਹੇਰਾ ॥੧॥

ਅਲਹ ਰਾਮ ਜੀਵਉ ਤੇਰੇ ਨਾਈ ॥ ਤੂ ਕਰਿ ਮਿਹਰਾਮਤਿ ਸਾਈ ॥੧॥ ਰਹਾਉ ॥

ਦਖਨ ਦੇਸਿ ਹਰੀ ਕਾ ਬਾਸਾ ਪਛਿਮਿ ਅਲਹ ਮੁਕਾਮਾ ॥ ਦਿਲ ਮਹਿ ਖੋਜਿ ਦਿਲੈ ਦਿਲਿ ਖੋਜਹੁ ਏਹੀ ਠਉਰ ਮੁਕਾਮਾ ॥੨॥

ਬ੍ਰਹਮਨ ਗਿਆਸ ਕਰਹਿ ਚਉਬੀਸਾ ਕਾਜੀ ਮਹ ਰਮਜਾਨਾ ॥ ਗਿਆਰਹ ਮਾਸ ਪਾਸ ਕੈ ਰਾਖੇ ਏਕੈ ਮਾਹਿ ਨਿਧਾਨਾ ॥੩॥

ਕਹਾ ਉਡੀਸੇ ਮਜਨੁ ਕੀਆ ਕਿਆ ਮਸੀਤਿ ਸਿਰੁ ਨਾਂਏਂ ॥ ਦਿਲ ਮਹਿ ਕਪਟੁ ਨਿਵਾਜ ਗੁਜਾਰੈ ਕਿਆ ਹਜ ਕਾਬੈ ਜਾਂਏਂ ॥੪॥

ਏਤੇ ਅਉਰਤ ਮਰਦਾ ਸਾਜੇ ਏ ਸਭ ਰੂਪ ਤੁਮ੍ਹ੍ਹਾਰੇ ॥ ਕਬੀਰੁ ਪੂੰਗਰਾ ਰਾਮ ਅਲਹ ਕਾ ਸਭ ਗੁਰ ਪੀਰ ਹਮਾਰੇ ॥੫॥

ਕਹਤੁ ਕਬੀਰੁ ਸੁਨਹੁ ਨਰ ਨਰਵੈ ਪਰਹੁ ਏਕ ਕੀ ਸਰਨਾ ॥ ਕੇਵਲ ਨਾਮੁ ਜਪਹੁ ਰੇ ਪ੍ਰਾਨੀ ਤਬ ਹੀ ਨਿਹਚੈ ਤਰਨਾ ॥੬॥੨॥

(ਭਗਤ ਕਬੀਰ ਜੀ -- SGGS 1349) ਪ੍ਰਭਾਤੀ ॥
ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ॥ ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ ਭਲੇ ਕੋ ਮੰਦੇ ॥੧॥

ਲੋਗਾ ਭਰਮਿ ਨ ਭੂਲਹੁ ਭਾਈ ॥ ਖਾਲਿਕੁ ਖਲਕ ਖਲਕ ਮਹਿ ਖਾਲਿਕੁ ਪੂਰਿ ਰਹਿਓ ਸ੍ਰਬ ਠਾਂਈ ॥੧॥ ਰਹਾਉ ॥

ਮਾਟੀ ਏਕ ਅਨੇਕ ਭਾਂਤਿ ਕਰਿ ਸਾਜੀ ਸਾਜਨਹਾਰੈ ॥ ਨਾ ਕਛੁ ਪੋਚ ਮਾਟੀ ਕੇ ਭਾਂਡੇ ਨਾ ਕਛੁ ਪੋਚ ਕੁੰਭਾਰੈ ॥੨॥

ਸਭ ਮਹਿ ਸਚਾ ਏਕੋ ਸੋਈ ਤਿਸ ਕਾ ਕੀਆ ਸਭੁ ਕਛੁ ਹੋਈ ॥ ਹੁਕਮੁ ਪਛਾਨੈ ਸੁ ਏਕੋ ਜਾਨੈ ਬੰਦਾ ਕਹੀਐ ਸੋਈ ॥੩॥

ਅਲਹੁ ਅਲਖੁ ਨ ਜਾਈ ਲਖਿਆ ਗੁਰਿ ਗੁੜੁ ਦੀਨਾ ਮੀਠਾ ॥ ਕਹਿ ਕਬੀਰ ਮੇਰੀ ਸੰਕਾ ਨਾਸੀ ਸਰਬ ਨਿਰੰਜਨੁ ਡੀਠਾ ॥੪॥੩॥

(ਭਗਤ ਕਬੀਰ ਜੀ -- SGGS 1350) ਪ੍ਰਭਾਤੀ ॥
ਬੇਦ ਕਤੇਬ ਕਹਹੁ ਮਤ ਝੂਠੇ ਝੂਠਾ ਜੋ ਨ ਬਿਚਾਰੈ ॥ ਜਉ ਸਭ ਮਹਿ ਏਕੁ ਖੁਦਾਇ ਕਹਤ ਹਉ ਤਉ ਕਿਉ ਮੁਰਗੀ ਮਾਰੈ ॥੧॥

ਮੁਲਾਂ ਕਹਹੁ ਨਿਆਉ ਖੁਦਾਈ ॥ ਤੇਰੇ ਮਨ ਕਾ ਭਰਮੁ ਨ ਜਾਈ ॥੧॥ ਰਹਾਉ ॥

ਪਕਰਿ ਜੀਉ ਆਨਿਆ ਦੇਹ ਬਿਨਾਸੀ ਮਾਟੀ ਕਉ ਬਿਸਮਿਲਿ ਕੀਆ ॥ ਜੋਤਿ ਸਰੂਪ ਅਨਾਹਤ ਲਾਗੀ ਕਹੁ ਹਲਾਲੁ ਕਿਆ ਕੀਆ ॥੨॥

ਕਿਆ ਉਜੂ ਪਾਕੁ ਕੀਆ ਮੁਹੁ ਧੋਇਆ ਕਿਆ ਮਸੀਤਿ ਸਿਰੁ ਲਾਇਆ ॥ ਜਉ ਦਿਲ ਮਹਿ ਕਪਟੁ ਨਿਵਾਜ ਗੁਜਾਰਹੁ ਕਿਆ ਹਜ ਕਾਬੈ ਜਾਇਆ ॥੩॥

ਤੂੰ ਨਾਪਾਕੁ ਪਾਕੁ ਨਹੀ ਸੂਝਿਆ ਤਿਸ ਕਾ ਮਰਮੁ ਨ ਜਾਨਿਆ ॥ ਕਹਿ ਕਬੀਰ ਭਿਸਤਿ ਤੇ ਚੂਕਾ ਦੋਜਕ ਸਿਉ ਮਨੁ ਮਾਨਿਆ ॥੪॥੪॥

(ਭਗਤ ਕਬੀਰ ਜੀ -- SGGS 1350) ਪ੍ਰਭਾਤੀ ॥
ਸੁੰਨ ਸੰਧਿਆ ਤੇਰੀ ਦੇਵ ਦੇਵਾਕਰ ਅਧਪਤਿ ਆਦਿ ਸਮਾਈ ॥ ਸਿਧ ਸਮਾਧਿ ਅੰਤੁ ਨਹੀ ਪਾਇਆ ਲਾਗਿ ਰਹੇ ਸਰਨਾਈ ॥੧॥

ਲੇਹੁ ਆਰਤੀ ਹੋ ਪੁਰਖ ਨਿਰੰਜਨ ਸਤਿਗੁਰ ਪੂਜਹੁ ਭਾਈ ॥ ਠਾਢਾ ਬ੍ਰਹਮਾ ਨਿਗਮ ਬੀਚਾਰੈ ਅਲਖੁ ਨ ਲਖਿਆ ਜਾਈ ॥੧॥ ਰਹਾਉ ॥

ਤਤੁ ਤੇਲੁ ਨਾਮੁ ਕੀਆ ਬਾਤੀ ਦੀਪਕੁ ਦੇਹ ਉਜੵਾਰਾ ॥ ਜੋਤਿ ਲਾਇ ਜਗਦੀਸ ਜਗਾਇਆ ਬੂਝੈ ਬੂਝਨਹਾਰਾ ॥੨॥

ਪੰਚੇ ਸਬਦ ਅਨਾਹਦ ਬਾਜੇ ਸੰਗੇ ਸਾਰਿੰਗਪਾਨੀ ॥ ਕਬੀਰ ਦਾਸ ਤੇਰੀ ਆਰਤੀ ਕੀਨੀ ਨਿਰੰਕਾਰ ਨਿਰਬਾਨੀ ॥੩॥੫॥

(ਭਗਤ ਨਾਮਦੇਵ ਜੀ -- SGGS 1350) ਪ੍ਰਭਾਤੀ ਬਾਣੀ ਭਗਤ ਨਾਮਦੇਵ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਮਨ ਕੀ ਬਿਰਥਾ ਮਨੁ ਹੀ ਜਾਨੈ ਕੈ ਬੂਝਲ ਆਗੈ ਕਹੀਐ ॥ ਅੰਤਰਜਾਮੀ ਰਾਮੁ ਰਵਾਂਈ ਮੈ ਡਰੁ ਕੈਸੇ ਚਹੀਐ ॥੧॥

ਬੇਧੀਅਲੇ ਗੋਪਾਲ ਗੋੁਸਾਈ ॥ ਮੇਰਾ ਪ੍ਰਭੁ ਰਵਿਆ ਸਰਬੇ ਠਾਈ ॥੧॥ ਰਹਾਉ ॥

ਮਾਨੈ ਹਾਟੁ ਮਾਨੈ ਪਾਟੁ ਮਾਨੈ ਹੈ ਪਾਸਾਰੀ ॥ ਮਾਨੈ ਬਾਸੈ ਨਾਨਾ ਭੇਦੀ ਭਰਮਤੁ ਹੈ ਸੰਸਾਰੀ ॥੨॥

ਗੁਰ ਕੈ ਸਬਦਿ ਏਹੁ ਮਨੁ ਰਾਤਾ ਦੁਬਿਧਾ ਸਹਜਿ ਸਮਾਣੀ ॥ ਸਭੋ ਹੁਕਮੁ ਹੁਕਮੁ ਹੈ ਆਪੇ ਨਿਰਭਉ ਸਮਤੁ ਬੀਚਾਰੀ ॥੩॥

ਜੋ ਜਨ ਜਾਨਿ ਭਜਹਿ ਪੁਰਖੋਤਮੁ ਤਾ ਚੀ ਅਬਿਗਤੁ ਬਾਣੀ ॥ ਨਾਮਾ ਕਹੈ ਜਗਜੀਵਨੁ ਪਾਇਆ ਹਿਰਦੈ ਅਲਖ ਬਿਡਾਣੀ ॥੪॥੧॥

(ਭਗਤ ਨਾਮਦੇਵ ਜੀ -- SGGS 1351) ਪ੍ਰਭਾਤੀ ॥
ਆਦਿ ਜੁਗਾਦਿ ਜੁਗਾਦਿ ਜੁਗੋ ਜੁਗੁ ਤਾ ਕਾ ਅੰਤੁ ਨ ਜਾਨਿਆ ॥ ਸਰਬ ਨਿਰੰਤਰਿ ਰਾਮੁ ਰਹਿਆ ਰਵਿ ਐਸਾ ਰੂਪੁ ਬਖਾਨਿਆ ॥੧॥

ਗੋਬਿਦੁ ਗਾਜੈ ਸਬਦੁ ਬਾਜੈ ॥ ਆਨਦ ਰੂਪੀ ਮੇਰੋ ਰਾਮਈਆ ॥੧॥ ਰਹਾਉ ॥

ਬਾਵਨ ਬੀਖੂ ਬਾਨੈ ਬੀਖੇ ਬਾਸੁ ਤੇ ਸੁਖ ਲਾਗਿਲਾ ॥ ਸਰਬੇ ਆਦਿ ਪਰਮਲਾਦਿ ਕਾਸਟ ਚੰਦਨੁ ਭੈਇਲਾ ॥੨॥

ਤੁਮ੍ਹ੍ਹ ਚੇ ਪਾਰਸੁ ਹਮ ਚੇ ਲੋਹਾ ਸੰਗੇ ਕੰਚਨੁ ਭੈਇਲਾ ॥ ਤੂ ਦਇਆਲੁ ਰਤਨੁ ਲਾਲੁ ਨਾਮਾ ਸਾਚਿ ਸਮਾਇਲਾ ॥੩॥੨॥

(ਭਗਤ ਨਾਮਦੇਵ ਜੀ -- SGGS 1351) ਪ੍ਰਭਾਤੀ ॥
ਅਕੁਲ ਪੁਰਖ ਇਕੁ ਚਲਿਤੁ ਉਪਾਇਆ ॥ ਘਟਿ ਘਟਿ ਅੰਤਰਿ ਬ੍ਰਹਮੁ ਲੁਕਾਇਆ ॥੧॥

ਜੀਅ ਕੀ ਜੋਤਿ ਨ ਜਾਨੈ ਕੋਈ ॥ ਤੈ ਮੈ ਕੀਆ ਸੁ ਮਾਲੂਮੁ ਹੋਈ ॥੧॥ ਰਹਾਉ ॥

ਜਿਉ ਪ੍ਰਗਾਸਿਆ ਮਾਟੀ ਕੁੰਭੇਉ ॥ ਆਪ ਹੀ ਕਰਤਾ ਬੀਠੁਲੁ ਦੇਉ ॥੨॥

ਜੀਅ ਕਾ ਬੰਧਨੁ ਕਰਮੁ ਬਿਆਪੈ ॥ ਜੋ ਕਿਛੁ ਕੀਆ ਸੁ ਆਪੈ ਆਪੈ ॥੩॥

ਪ੍ਰਣਵਤਿ ਨਾਮਦੇਉ ਇਹੁ ਜੀਉ ਚਿਤਵੈ ਸੁ ਲਹੈ ॥ ਅਮਰੁ ਹੋਇ ਸਦ ਆਕੁਲ ਰਹੈ ॥੪॥੩॥

(ਭਗਤ ਬੇਣੀ ਜੀ -- SGGS 1351) ਪ੍ਰਭਾਤੀ ਭਗਤ ਬੇਣੀ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਤਨਿ ਚੰਦਨੁ ਮਸਤਕਿ ਪਾਤੀ ॥ ਰਿਦ ਅੰਤਰਿ ਕਰ ਤਲ ਕਾਤੀ ॥ ਠਗ ਦਿਸਟਿ ਬਗਾ ਲਿਵ ਲਾਗਾ ॥ ਦੇਖਿ ਬੈਸਨੋ ਪ੍ਰਾਨ ਮੁਖ ਭਾਗਾ ॥੧॥

ਕਲਿ ਭਗਵਤ ਬੰਦ ਚਿਰਾਂਮੰ ॥ ਕ੍ਰੂਰ ਦਿਸਟਿ ਰਤਾ ਨਿਸਿ ਬਾਦੰ ॥੧॥ ਰਹਾਉ ॥

ਨਿਤਪ੍ਰਤਿ ਇਸਨਾਨੁ ਸਰੀਰੰ ॥ ਦੁਇ ਧੋਤੀ ਕਰਮ ਮੁਖਿ ਖੀਰੰ ॥ ਰਿਦੈ ਛੁਰੀ ਸੰਧਿਆਨੀ ॥ ਪਰ ਦਰਬੁ ਹਿਰਨ ਕੀ ਬਾਨੀ ॥੨॥

ਸਿਲ ਪੂਜਸਿ ਚਕ੍ਰ ਗਣੇਸੰ ॥ ਨਿਸਿ ਜਾਗਸਿ ਭਗਤਿ ਪ੍ਰਵੇਸੰ ॥ ਪਗ ਨਾਚਸਿ ਚਿਤੁ ਅਕਰਮੰ ॥ ਏ ਲੰਪਟ ਨਾਚ ਅਧਰਮੰ ॥੩॥

ਮ੍ਰਿਗ ਆਸਣੁ ਤੁਲਸੀ ਮਾਲਾ ॥ ਕਰ ਊਜਲ ਤਿਲਕੁ ਕਪਾਲਾ ॥ ਰਿਦੈ ਕੂੜੁ ਕੰਠਿ ਰੁਦ੍ਰਾਖੰ ॥ ਰੇ ਲੰਪਟ ਕ੍ਰਿਸਨੁ ਅਭਾਖੰ ॥੪॥

ਜਿਨਿ ਆਤਮ ਤਤੁ ਨ ਚੀਨੑਿਆ ॥ ਸਭ ਫੋਕਟ ਧਰਮ ਅਬੀਨਿਆ ॥ ਕਹੁ ਬੇਣੀ ਗੁਰਮੁਖਿ ਧਿਆਵੈ ॥ ਬਿਨੁ ਸਤਿਗੁਰ ਬਾਟ ਨ ਪਾਵੈ ॥੫॥੧॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates