Pt 3 - ਰਾਗ ਰਾਮਕਲੀ - ਬਾਣੀ ਸ਼ਬਦ, Part 3 - Raag Ramkali - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਅਰਜਨ ਦੇਵ ਜੀ -- SGGS 901) ਰਾਗੁ ਰਾਮਕਲੀ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਗਾਵਹੁ ਰਾਮ ਕੇ ਗੁਣ ਗੀਤ ॥ ਨਾਮੁ ਜਪਤ ਪਰਮ ਸੁਖੁ ਪਾਈਐ ਆਵਾ ਗਉਣੁ ਮਿਟੈ ਮੇਰੇ ਮੀਤ ॥੧॥ ਰਹਾਉ ॥

ਗੁਣ ਗਾਵਤ ਹੋਵਤ ਪਰਗਾਸੁ ॥ ਚਰਨ ਕਮਲ ਮਹਿ ਹੋਇ ਨਿਵਾਸੁ ॥੧॥

ਸੰਤਸੰਗਤਿ ਮਹਿ ਹੋਇ ਉਧਾਰੁ ॥ ਨਾਨਕ ਭਵਜਲੁ ਉਤਰਸਿ ਪਾਰਿ ॥੨॥੧॥੫੭॥

(ਗੁਰੂ ਅਰਜਨ ਦੇਵ ਜੀ -- SGGS 901) ਰਾਮਕਲੀ ਮਹਲਾ ੫ ॥
ਗੁਰੁ ਪੂਰਾ ਮੇਰਾ ਗੁਰੁ ਪੂਰਾ ॥ ਰਾਮ ਨਾਮੁ ਜਪਿ ਸਦਾ ਸੁਹੇਲੇ ਸਗਲ ਬਿਨਾਸੇ ਰੋਗ ਕੂਰਾ ॥੧॥ ਰਹਾਉ ॥

ਏਕੁ ਅਰਾਧਹੁ ਸਾਚਾ ਸੋਇ ॥ ਜਾ ਕੀ ਸਰਨਿ ਸਦਾ ਸੁਖੁ ਹੋਇ ॥੧॥

ਨੀਦ ਸੁਹੇਲੀ ਨਾਮ ਕੀ ਲਾਗੀ ਭੂਖ ॥ ਹਰਿ ਸਿਮਰਤ ਬਿਨਸੇ ਸਭ ਦੂਖ ॥੨॥

ਸਹਜਿ ਅਨੰਦ ਕਰਹੁ ਮੇਰੇ ਭਾਈ ॥ ਗੁਰਿ ਪੂਰੈ ਸਭ ਚਿੰਤ ਮਿਟਾਈ ॥੩॥

ਆਠ ਪਹਰ ਪ੍ਰਭ ਕਾ ਜਪੁ ਜਾਪਿ ॥ ਨਾਨਕ ਰਾਖਾ ਹੋਆ ਆਪਿ ॥੪॥੨॥੫੮॥

(ਗੁਰੂ ਅਰਜਨ ਦੇਵ ਜੀ -- SGGS 901) ਰਾਗੁ ਰਾਮਕਲੀ ਮਹਲਾ ੫ ਪੜਤਾਲ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਨਰਨਰਹ ਨਮਸਕਾਰੰ ॥ ਜਲਨ ਥਲਨ ਬਸੁਧ ਗਗਨ ਏਕ ਏਕੰਕਾਰੰ ॥੧॥ ਰਹਾਉ ॥

ਹਰਨ ਧਰਨ ਪੁਨ ਪੁਨਹ ਕਰਨ ॥ ਨਹ ਗਿਰਹ ਨਿਰੰਹਾਰੰ ॥੧॥

ਗੰਭੀਰ ਧੀਰ ਨਾਮ ਹੀਰ ਊਚ ਮੂਚ ਅਪਾਰੰ ॥ ਕਰਨ ਕੇਲ ਗੁਣ ਅਮੋਲ ਨਾਨਕ ਬਲਿਹਾਰੰ ॥੨॥੧॥੫੯॥

(ਗੁਰੂ ਅਰਜਨ ਦੇਵ ਜੀ -- SGGS 901) ਰਾਮਕਲੀ ਮਹਲਾ ੫ ॥
ਰੂਪ ਰੰਗ ਸੁਗੰਧ ਭੋਗ ਤਿਆਗਿ ਚਲੇ ਮਾਇਆ ਛਲੇ ਕਨਿਕ ਕਾਮਿਨੀ ॥੧॥ ਰਹਾਉ ॥

ਭੰਡਾਰ ਦਰਬ ਅਰਬ ਖਰਬ ਪੇਖਿ ਲੀਲਾ ਮਨੁ ਸਧਾਰੈ ॥ ਨਹ ਸੰਗਿ ਗਾਮਨੀ ॥੧॥

ਸੁਤ ਕਲਤ੍ਰ ਭ੍ਰਾਤ ਮੀਤ ਉਰਝਿ ਪਰਿਓ ਭਰਮਿ ਮੋਹਿਓ ਇਹ ਬਿਰਖ ਛਾਮਨੀ ॥ ਚਰਨ ਕਮਲ ਸਰਨ ਨਾਨਕ ਸੁਖੁ ਸੰਤ ਭਾਵਨੀ ॥੨॥੨॥੬੦॥

(ਗੁਰੂ ਤੇਗ ਬਹਾਦਰ ਜੀ -- SGGS 901) ੴ ਸਤਿਗੁਰ ਪ੍ਰਸਾਦਿ ॥
ਰਾਗੁ ਰਾਮਕਲੀ ਮਹਲਾ ੯ ਤਿਪਦੇ ॥
ਰੇ ਮਨ ਓਟ ਲੇਹੁ ਹਰਿ ਨਾਮਾ ॥ ਜਾ ਕੈ ਸਿਮਰਨਿ ਦੁਰਮਤਿ ਨਾਸੈ ਪਾਵਹਿ ਪਦੁ ਨਿਰਬਾਨਾ ॥੧॥ ਰਹਾਉ ॥

ਬਡਭਾਗੀ ਤਿਹ ਜਨ ਕਉ ਜਾਨਹੁ ਜੋ ਹਰਿ ਕੇ ਗੁਨ ਗਾਵੈ ॥ ਜਨਮ ਜਨਮ ਕੇ ਪਾਪ ਖੋਇ ਕੈ ਫੁਨਿ ਬੈਕੁੰਠਿ ਸਿਧਾਵੈ ॥੧॥

ਅਜਾਮਲ ਕਉ ਅੰਤ ਕਾਲ ਮਹਿ ਨਾਰਾਇਨ ਸੁਧਿ ਆਈ ॥ ਜਾਂ ਗਤਿ ਕਉ ਜੋਗੀਸੁਰ ਬਾਛਤ ਸੋ ਗਤਿ ਛਿਨ ਮਹਿ ਪਾਈ ॥੨॥

ਨਾਹਿਨ ਗੁਨੁ ਨਾਹਿਨ ਕਛੁ ਬਿਦਿਆ ਧਰਮੁ ਕਉਨੁ ਗਜਿ ਕੀਨਾ ॥ ਨਾਨਕ ਬਿਰਦੁ ਰਾਮ ਕਾ ਦੇਖਹੁ ਅਭੈ ਦਾਨੁ ਤਿਹ ਦੀਨਾ ॥੩॥੧॥

(ਗੁਰੂ ਤੇਗ ਬਹਾਦਰ ਜੀ -- SGGS 902) ਰਾਮਕਲੀ ਮਹਲਾ ੯ ॥
ਸਾਧੋ ਕਉਨ ਜੁਗਤਿ ਅਬ ਕੀਜੈ ॥ ਜਾ ਤੇ ਦੁਰਮਤਿ ਸਗਲ ਬਿਨਾਸੈ ਰਾਮ ਭਗਤਿ ਮਨੁ ਭੀਜੈ ॥੧॥ ਰਹਾਉ ॥

ਮਨੁ ਮਾਇਆ ਮਹਿ ਉਰਝਿ ਰਹਿਓ ਹੈ ਬੂਝੈ ਨਹ ਕਛੁ ਗਿਆਨਾ ॥ ਕਉਨੁ ਨਾਮੁ ਜਗੁ ਜਾ ਕੈ ਸਿਮਰੈ ਪਾਵੈ ਪਦੁ ਨਿਰਬਾਨਾ ॥੧॥

ਭਏ ਦਇਆਲ ਕ੍ਰਿਪਾਲ ਸੰਤ ਜਨ ਤਬ ਇਹ ਬਾਤ ਬਤਾਈ ॥ ਸਰਬ ਧਰਮ ਮਾਨੋ ਤਿਹ ਕੀਏ ਜਿਹ ਪ੍ਰਭ ਕੀਰਤਿ ਗਾਈ ॥੨॥

ਰਾਮ ਨਾਮੁ ਨਰੁ ਨਿਸਿ ਬਾਸੁਰ ਮਹਿ ਨਿਮਖ ਏਕ ਉਰਿ ਧਾਰੈ ॥ ਜਮ ਕੋ ਤ੍ਰਾਸੁ ਮਿਟੈ ਨਾਨਕ ਤਿਹ ਅਪੁਨੋ ਜਨਮੁ ਸਵਾਰੈ ॥੩॥੨॥

(ਗੁਰੂ ਤੇਗ ਬਹਾਦਰ ਜੀ -- SGGS 902) ਰਾਮਕਲੀ ਮਹਲਾ ੯ ॥
ਪ੍ਰਾਨੀ ਨਾਰਾਇਨ ਸੁਧਿ ਲੇਹਿ ॥ ਛਿਨੁ ਛਿਨੁ ਅਉਧ ਘਟੈ ਨਿਸਿ ਬਾਸੁਰ ਬ੍ਰਿਥਾ ਜਾਤੁ ਹੈ ਦੇਹ ॥੧॥ ਰਹਾਉ ॥

ਤਰਨਾਪੋ ਬਿਖਿਅਨ ਸਿਉ ਖੋਇਓ ਬਾਲਪਨੁ ਅਗਿਆਨਾ ॥ ਬਿਰਧਿ ਭਇਓ ਅਜਹੂ ਨਹੀ ਸਮਝੈ ਕਉਨ ਕੁਮਤਿ ਉਰਝਾਨਾ ॥੧॥

ਮਾਨਸ ਜਨਮੁ ਦੀਓ ਜਿਹ ਠਾਕੁਰਿ ਸੋ ਤੈ ਕਿਉ ਬਿਸਰਾਇਓ ॥ ਮੁਕਤੁ ਹੋਤ ਨਰ ਜਾ ਕੈ ਸਿਮਰੈ ਨਿਮਖ ਨ ਤਾ ਕਉ ਗਾਇਓ ॥੨॥

ਮਾਇਆ ਕੋ ਮਦੁ ਕਹਾ ਕਰਤੁ ਹੈ ਸੰਗਿ ਨ ਕਾਹੂ ਜਾਈ ॥ ਨਾਨਕੁ ਕਹਤੁ ਚੇਤਿ ਚਿੰਤਾਮਨਿ ਹੋਇ ਹੈ ਅੰਤਿ ਸਹਾਈ ॥੩॥੩॥੮੧॥

(ਗੁਰੂ ਨਾਨਕ ਦੇਵ ਜੀ -- SGGS 902) ਰਾਮਕਲੀ ਮਹਲਾ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਸੋਈ ਚੰਦੁ ਚੜਹਿ ਸੇ ਤਾਰੇ ਸੋਈ ਦਿਨੀਅਰੁ ਤਪਤ ਰਹੈ ॥ ਸਾ ਧਰਤੀ ਸੋ ਪਉਣੁ ਝੁਲਾਰੇ ਜੁਗ ਜੀਅ ਖੇਲੇ ਥਾਵ ਕੈਸੇ ॥੧॥

ਜੀਵਨ ਤਲਬ ਨਿਵਾਰਿ ॥ ਹੋਵੈ ਪਰਵਾਣਾ ਕਰਹਿ ਧਿਙਾਣਾ ਕਲਿ ਲਖਣ ਵੀਚਾਰਿ ॥੧॥ ਰਹਾਉ ॥

ਕਿਤੈ ਦੇਸਿ ਨ ਆਇਆ ਸੁਣੀਐ ਤੀਰਥ ਪਾਸਿ ਨ ਬੈਠਾ ॥ ਦਾਤਾ ਦਾਨੁ ਕਰੇ ਤਹ ਨਾਹੀ ਮਹਲ ਉਸਾਰਿ ਨ ਬੈਠਾ ॥੨॥

ਜੇ ਕੋ ਸਤੁ ਕਰੇ ਸੋ ਛੀਜੈ ਤਪ ਘਰਿ ਤਪੁ ਨ ਹੋਈ ॥ ਜੇ ਕੋ ਨਾਉ ਲਏ ਬਦਨਾਵੀ ਕਲਿ ਕੇ ਲਖਣ ਏਈ ॥੩॥

ਜਿਸੁ ਸਿਕਦਾਰੀ ਤਿਸਹਿ ਖੁਆਰੀ ਚਾਕਰ ਕੇਹੇ ਡਰਣਾ ॥ ਜਾ ਸਿਕਦਾਰੈ ਪਵੈ ਜੰਜੀਰੀ ਤਾ ਚਾਕਰ ਹਥਹੁ ਮਰਣਾ ॥੪॥

ਆਖੁ ਗੁਣਾ ਕਲਿ ਆਈਐ ॥ ਤਿਹੁ ਜੁਗ ਕੇਰਾ ਰਹਿਆ ਤਪਾਵਸੁ ਜੇ ਗੁਣ ਦੇਹਿ ਤ ਪਾਈਐ ॥੧॥ ਰਹਾਉ ॥

ਕਲਿ ਕਲਵਾਲੀ ਸਰਾ ਨਿਬੇੜੀ ਕਾਜੀ ਕ੍ਰਿਸਨਾ ਹੋਆ ॥ ਬਾਣੀ ਬ੍ਰਹਮਾ ਬੇਦੁ ਅਥਰਬਣੁ ਕਰਣੀ ਕੀਰਤਿ ਲਹਿਆ ॥੫॥

ਪਤਿ ਵਿਣੁ ਪੂਜਾ ਸਤ ਵਿਣੁ ਸੰਜਮੁ ਜਤ ਵਿਣੁ ਕਾਹੇ ਜਨੇਊ ॥ ਨਾਵਹੁ ਧੋਵਹੁ ਤਿਲਕੁ ਚੜਾਵਹੁ ਸੁਚ ਵਿਣੁ ਸੋਚ ਨ ਹੋਈ ॥੬॥

ਕਲਿ ਪਰਵਾਣੁ ਕਤੇਬ ਕੁਰਾਣੁ ॥ ਪੋਥੀ ਪੰਡਿਤ ਰਹੇ ਪੁਰਾਣ ॥ ਨਾਨਕ ਨਾਉ ਭਇਆ ਰਹਮਾਣੁ ॥ ਕਰਿ ਕਰਤਾ ਤੂ ਏਕੋ ਜਾਣੁ ॥੭॥

ਨਾਨਕ ਨਾਮੁ ਮਿਲੈ ਵਡਿਆਈ ਏਦੂ ਉਪਰਿ ਕਰਮੁ ਨਹੀ ॥ ਜੇ ਘਰਿ ਹੋਦੈ ਮੰਗਣਿ ਜਾਈਐ ਫਿਰਿ ਓਲਾਮਾ ਮਿਲੈ ਤਹੀ ॥੮॥੧॥

(ਗੁਰੂ ਨਾਨਕ ਦੇਵ ਜੀ -- SGGS 903) ਰਾਮਕਲੀ ਮਹਲਾ ੧ ॥
ਜਗੁ ਪਰਬੋਧਹਿ ਮੜੀ ਬਧਾਵਹਿ ॥ ਆਸਣੁ ਤਿਆਗਿ ਕਾਹੇ ਸਚੁ ਪਾਵਹਿ ॥ ਮਮਤਾ ਮੋਹੁ ਕਾਮਣਿ ਹਿਤਕਾਰੀ ॥ ਨਾ ਅਉਧੂਤੀ ਨਾ ਸੰਸਾਰੀ ॥੧॥

ਜੋਗੀ ਬੈਸਿ ਰਹਹੁ ਦੁਬਿਧਾ ਦੁਖੁ ਭਾਗੈ ॥ ਘਰਿ ਘਰਿ ਮਾਗਤ ਲਾਜ ਨ ਲਾਗੈ ॥੧॥ ਰਹਾਉ ॥

ਗਾਵਹਿ ਗੀਤ ਨ ਚੀਨਹਿ ਆਪੁ ॥ ਕਿਉ ਲਾਗੀ ਨਿਵਰੈ ਪਰਤਾਪੁ ॥ ਗੁਰ ਕੈ ਸਬਦਿ ਰਚੈ ਮਨ ਭਾਇ ॥ ਭਿਖਿਆ ਸਹਜ ਵੀਚਾਰੀ ਖਾਇ ॥੨॥

ਭਸਮ ਚੜਾਇ ਕਰਹਿ ਪਾਖੰਡੁ ॥ ਮਾਇਆ ਮੋਹਿ ਸਹਹਿ ਜਮ ਡੰਡੁ ॥ ਫੂਟੈ ਖਾਪਰੁ ਭੀਖ ਨ ਭਾਇ ॥ ਬੰਧਨਿ ਬਾਧਿਆ ਆਵੈ ਜਾਇ ॥੩॥

ਬਿੰਦੁ ਨ ਰਾਖਹਿ ਜਤੀ ਕਹਾਵਹਿ ॥ ਮਾਈ ਮਾਗਤ ਤ੍ਰੈ ਲੋਭਾਵਹਿ ॥ ਨਿਰਦਇਆ ਨਹੀ ਜੋਤਿ ਉਜਾਲਾ ॥ ਬੂਡਤ ਬੂਡੇ ਸਰਬ ਜੰਜਾਲਾ ॥੪॥

ਭੇਖ ਕਰਹਿ ਖਿੰਥਾ ਬਹੁ ਥਟੂਆ ॥ ਝੂਠੋ ਖੇਲੁ ਖੇਲੈ ਬਹੁ ਨਟੂਆ ॥ ਅੰਤਰਿ ਅਗਨਿ ਚਿੰਤਾ ਬਹੁ ਜਾਰੇ ॥ ਵਿਣੁ ਕਰਮਾ ਕੈਸੇ ਉਤਰਸਿ ਪਾਰੇ ॥੫॥

ਮੁੰਦ੍ਰਾ ਫਟਕ ਬਨਾਈ ਕਾਨਿ ॥ ਮੁਕਤਿ ਨਹੀ ਬਿਦਿਆ ਬਿਗਿਆਨਿ ॥ ਜਿਹਵਾ ਇੰਦ੍ਰੀ ਸਾਦਿ ਲੋੁਭਾਨਾ ॥ ਪਸੂ ਭਏ ਨਹੀ ਮਿਟੈ ਨੀਸਾਨਾ ॥੬॥

ਤ੍ਰਿਬਿਧਿ ਲੋਗਾ ਤ੍ਰਿਬਿਧਿ ਜੋਗਾ ॥ ਸਬਦੁ ਵੀਚਾਰੈ ਚੂਕਸਿ ਸੋਗਾ ॥ ਊਜਲੁ ਸਾਚੁ ਸੁ ਸਬਦੁ ਹੋਇ ॥ ਜੋਗੀ ਜੁਗਤਿ ਵੀਚਾਰੇ ਸੋਇ ॥੭॥

ਤੁਝ ਪਹਿ ਨਉ ਨਿਧਿ ਤੂ ਕਰਣੈ ਜੋਗੁ ॥ ਥਾਪਿ ਉਥਾਪੇ ਕਰੇ ਸੁ ਹੋਗੁ ॥ ਜਤੁ ਸਤੁ ਸੰਜਮੁ ਸਚੁ ਸੁਚੀਤੁ ॥ ਨਾਨਕ ਜੋਗੀ ਤ੍ਰਿਭਵਣ ਮੀਤੁ ॥੮॥੨॥

(ਗੁਰੂ ਨਾਨਕ ਦੇਵ ਜੀ -- SGGS 903) ਰਾਮਕਲੀ ਮਹਲਾ ੧ ॥
ਖਟੁ ਮਟੁ ਦੇਹੀ ਮਨੁ ਬੈਰਾਗੀ ॥ ਸੁਰਤਿ ਸਬਦੁ ਧੁਨਿ ਅੰਤਰਿ ਜਾਗੀ ॥ ਵਾਜੈ ਅਨਹਦੁ ਮੇਰਾ ਮਨੁ ਲੀਣਾ ॥ ਗੁਰ ਬਚਨੀ ਸਚਿ ਨਾਮਿ ਪਤੀਣਾ ॥੧॥

ਪ੍ਰਾਣੀ ਰਾਮ ਭਗਤਿ ਸੁਖੁ ਪਾਈਐ ॥ ਗੁਰਮੁਖਿ ਹਰਿ ਹਰਿ ਮੀਠਾ ਲਾਗੈ ਹਰਿ ਹਰਿ ਨਾਮਿ ਸਮਾਈਐ ॥੧॥ ਰਹਾਉ ॥

ਮਾਇਆ ਮੋਹੁ ਬਿਵਰਜਿ ਸਮਾਏ ॥ ਸਤਿਗੁਰੁ ਭੇਟੈ ਮੇਲਿ ਮਿਲਾਏ ॥ ਨਾਮੁ ਰਤਨੁ ਨਿਰਮੋਲਕੁ ਹੀਰਾ ॥ ਤਿਤੁ ਰਾਤਾ ਮੇਰਾ ਮਨੁ ਧੀਰਾ ॥੨॥

ਹਉਮੈ ਮਮਤਾ ਰੋਗੁ ਨ ਲਾਗੈ ॥ ਰਾਮ ਭਗਤਿ ਜਮ ਕਾ ਭਉ ਭਾਗੈ ॥ ਜਮੁ ਜੰਦਾਰੁ ਨ ਲਾਗੈ ਮੋਹਿ ॥ ਨਿਰਮਲ ਨਾਮੁ ਰਿਦੈ ਹਰਿ ਸੋਹਿ ॥੩॥

ਸਬਦੁ ਬੀਚਾਰਿ ਭਏ ਨਿਰੰਕਾਰੀ ॥ ਗੁਰਮਤਿ ਜਾਗੇ ਦੁਰਮਤਿ ਪਰਹਾਰੀ ॥ ਅਨਦਿਨੁ ਜਾਗਿ ਰਹੇ ਲਿਵ ਲਾਈ ॥ ਜੀਵਨ ਮੁਕਤਿ ਗਤਿ ਅੰਤਰਿ ਪਾਈ ॥੪॥

ਅਲਿਪਤ ਗੁਫਾ ਮਹਿ ਰਹਹਿ ਨਿਰਾਰੇ ॥ ਤਸਕਰ ਪੰਚ ਸਬਦਿ ਸੰਘਾਰੇ ॥ ਪਰ ਘਰ ਜਾਇ ਨ ਮਨੁ ਡੋਲਾਏ ॥ ਸਹਜ ਨਿਰੰਤਰਿ ਰਹਉ ਸਮਾਏ ॥੫॥

ਗੁਰਮੁਖਿ ਜਾਗਿ ਰਹੇ ਅਉਧੂਤਾ ॥ ਸਦ ਬੈਰਾਗੀ ਤਤੁ ਪਰੋਤਾ ॥ ਜਗੁ ਸੂਤਾ ਮਰਿ ਆਵੈ ਜਾਇ ॥ ਬਿਨੁ ਗੁਰ ਸਬਦ ਨ ਸੋਝੀ ਪਾਇ ॥੬॥

ਅਨਹਦ ਸਬਦੁ ਵਜੈ ਦਿਨੁ ਰਾਤੀ ॥ ਅਵਿਗਤ ਕੀ ਗਤਿ ਗੁਰਮੁਖਿ ਜਾਤੀ ॥ ਤਉ ਜਾਨੀ ਜਾ ਸਬਦਿ ਪਛਾਨੀ ॥ ਏਕੋ ਰਵਿ ਰਹਿਆ ਨਿਰਬਾਨੀ ॥੭॥

ਸੁੰਨ ਸਮਾਧਿ ਸਹਜਿ ਮਨੁ ਰਾਤਾ ॥ ਤਜਿ ਹਉ ਲੋਭਾ ਏਕੋ ਜਾਤਾ ॥ ਗੁਰ ਚੇਲੇ ਅਪਨਾ ਮਨੁ ਮਾਨਿਆ ॥ ਨਾਨਕ ਦੂਜਾ ਮੇਟਿ ਸਮਾਨਿਆ ॥੮॥੩॥

(ਗੁਰੂ ਨਾਨਕ ਦੇਵ ਜੀ -- SGGS 904) ਰਾਮਕਲੀ ਮਹਲਾ ੧ ॥
ਸਾਹਾ ਗਣਹਿ ਨ ਕਰਹਿ ਬੀਚਾਰੁ ॥ ਸਾਹੇ ਊਪਰਿ ਏਕੰਕਾਰੁ ॥ ਜਿਸੁ ਗੁਰੁ ਮਿਲੈ ਸੋਈ ਬਿਧਿ ਜਾਣੈ ॥ ਗੁਰਮਤਿ ਹੋਇ ਤ ਹੁਕਮੁ ਪਛਾਣੈ ॥੧॥

ਝੂਠੁ ਨ ਬੋਲਿ ਪਾਡੇ ਸਚੁ ਕਹੀਐ ॥ ਹਉਮੈ ਜਾਇ ਸਬਦਿ ਘਰੁ ਲਹੀਐ ॥੧॥ ਰਹਾਉ ॥

ਗਣਿ ਗਣਿ ਜੋਤਕੁ ਕਾਂਡੀ ਕੀਨੀ ॥ ਪੜੈ ਸੁਣਾਵੈ ਤਤੁ ਨ ਚੀਨੀ ॥ ਸਭਸੈ ਊਪਰਿ ਗੁਰ ਸਬਦੁ ਬੀਚਾਰੁ ॥ ਹੋਰ ਕਥਨੀ ਬਦਉ ਨ ਸਗਲੀ ਛਾਰੁ ॥੨॥

ਨਾਵਹਿ ਧੋਵਹਿ ਪੂਜਹਿ ਸੈਲਾ ॥ ਬਿਨੁ ਹਰਿ ਰਾਤੇ ਮੈਲੋ ਮੈਲਾ ॥ ਗਰਬੁ ਨਿਵਾਰਿ ਮਿਲੈ ਪ੍ਰਭੁ ਸਾਰਥਿ ॥ ਮੁਕਤਿ ਪ੍ਰਾਨ ਜਪਿ ਹਰਿ ਕਿਰਤਾਰਥਿ ॥੩॥

ਵਾਚੈ ਵਾਦੁ ਨ ਬੇਦੁ ਬੀਚਾਰੈ ॥ ਆਪਿ ਡੁਬੈ ਕਿਉ ਪਿਤਰਾ ਤਾਰੈ ॥ ਘਟਿ ਘਟਿ ਬ੍ਰਹਮੁ ਚੀਨੈ ਜਨੁ ਕੋਇ ॥ ਸਤਿਗੁਰੁ ਮਿਲੈ ਤ ਸੋਝੀ ਹੋਇ ॥੪॥

ਗਣਤ ਗਣੀਐ ਸਹਸਾ ਦੁਖੁ ਜੀਐ ॥ ਗੁਰ ਕੀ ਸਰਣਿ ਪਵੈ ਸੁਖੁ ਥੀਐ ॥ ਕਰਿ ਅਪਰਾਧ ਸਰਣਿ ਹਮ ਆਇਆ ॥ ਗੁਰ ਹਰਿ ਭੇਟੇ ਪੁਰਬਿ ਕਮਾਇਆ ॥੫॥

ਗੁਰ ਸਰਣਿ ਨ ਆਈਐ ਬ੍ਰਹਮੁ ਨ ਪਾਈਐ ॥ ਭਰਮਿ ਭੁਲਾਈਐ ਜਨਮਿ ਮਰਿ ਆਈਐ ॥ ਜਮ ਦਰਿ ਬਾਧਉ ਮਰੈ ਬਿਕਾਰੁ ॥ ਨਾ ਰਿਦੈ ਨਾਮੁ ਨ ਸਬਦੁ ਅਚਾਰੁ ॥੬॥

ਇਕਿ ਪਾਧੇ ਪੰਡਿਤ ਮਿਸਰ ਕਹਾਵਹਿ ॥ ਦੁਬਿਧਾ ਰਾਤੇ ਮਹਲੁ ਨ ਪਾਵਹਿ ॥ ਜਿਸੁ ਗੁਰ ਪਰਸਾਦੀ ਨਾਮੁ ਅਧਾਰੁ ॥ ਕੋਟਿ ਮਧੇ ਕੋ ਜਨੁ ਆਪਾਰੁ ॥੭॥

ਏਕੁ ਬੁਰਾ ਭਲਾ ਸਚੁ ਏਕੈ ॥ ਬੂਝੁ ਗਿਆਨੀ ਸਤਗੁਰ ਕੀ ਟੇਕੈ ॥ ਗੁਰਮੁਖਿ ਵਿਰਲੀ ਏਕੋ ਜਾਣਿਆ ॥ ਆਵਣੁ ਜਾਣਾ ਮੇਟਿ ਸਮਾਣਿਆ ॥੮॥

ਜਿਨ ਕੈ ਹਿਰਦੈ ਏਕੰਕਾਰੁ ॥ ਸਰਬ ਗੁਣੀ ਸਾਚਾ ਬੀਚਾਰੁ ॥ ਗੁਰ ਕੈ ਭਾਣੈ ਕਰਮ ਕਮਾਵੈ ॥ ਨਾਨਕ ਸਾਚੇ ਸਾਚਿ ਸਮਾਵੈ ॥੯॥੪॥

(ਗੁਰੂ ਨਾਨਕ ਦੇਵ ਜੀ -- SGGS 905) ਰਾਮਕਲੀ ਮਹਲਾ ੧ ॥
ਹਠੁ ਨਿਗ੍ਰਹੁ ਕਰਿ ਕਾਇਆ ਛੀਜੈ ॥ ਵਰਤੁ ਤਪਨੁ ਕਰਿ ਮਨੁ ਨਹੀ ਭੀਜੈ ॥ ਰਾਮ ਨਾਮ ਸਰਿ ਅਵਰੁ ਨ ਪੂਜੈ ॥੧॥

ਗੁਰੁ ਸੇਵਿ ਮਨਾ ਹਰਿ ਜਨ ਸੰਗੁ ਕੀਜੈ ॥ ਜਮੁ ਜੰਦਾਰੁ ਜੋਹਿ ਨਹੀ ਸਾਕੈ ਸਰਪਨਿ ਡਸਿ ਨ ਸਕੈ ਹਰਿ ਕਾ ਰਸੁ ਪੀਜੈ ॥੧॥ ਰਹਾਉ ॥

ਵਾਦੁ ਪੜੈ ਰਾਗੀ ਜਗੁ ਭੀਜੈ ॥ ਤ੍ਰੈ ਗੁਣ ਬਿਖਿਆ ਜਨਮਿ ਮਰੀਜੈ ॥ ਰਾਮ ਨਾਮ ਬਿਨੁ ਦੂਖੁ ਸਹੀਜੈ ॥੨॥

ਚਾੜਸਿ ਪਵਨੁ ਸਿੰਘਾਸਨੁ ਭੀਜੈ ॥ ਨਿਉਲੀ ਕਰਮ ਖਟੁ ਕਰਮ ਕਰੀਜੈ ॥ ਰਾਮ ਨਾਮ ਬਿਨੁ ਬਿਰਥਾ ਸਾਸੁ ਲੀਜੈ ॥੩॥

ਅੰਤਰਿ ਪੰਚ ਅਗਨਿ ਕਿਉ ਧੀਰਜੁ ਧੀਜੈ ॥ ਅੰਤਰਿ ਚੋਰੁ ਕਿਉ ਸਾਦੁ ਲਹੀਜੈ ॥ ਗੁਰਮੁਖਿ ਹੋਇ ਕਾਇਆ ਗੜੁ ਲੀਜੈ ॥੪॥

ਅੰਤਰਿ ਮੈਲੁ ਤੀਰਥ ਭਰਮੀਜੈ ॥ ਮਨੁ ਨਹੀ ਸੂਚਾ ਕਿਆ ਸੋਚ ਕਰੀਜੈ ॥ ਕਿਰਤੁ ਪਇਆ ਦੋਸੁ ਕਾ ਕਉ ਦੀਜੈ ॥੫॥

ਅੰਨੁ ਨ ਖਾਹਿ ਦੇਹੀ ਦੁਖੁ ਦੀਜੈ ॥ ਬਿਨੁ ਗੁਰ ਗਿਆਨ ਤ੍ਰਿਪਤਿ ਨਹੀ ਥੀਜੈ ॥ ਮਨਮੁਖਿ ਜਨਮੈ ਜਨਮਿ ਮਰੀਜੈ ॥੬॥

ਸਤਿਗੁਰ ਪੂਛਿ ਸੰਗਤਿ ਜਨ ਕੀਜੈ ॥ ਮਨੁ ਹਰਿ ਰਾਚੈ ਨਹੀ ਜਨਮਿ ਮਰੀਜੈ ॥ ਰਾਮ ਨਾਮ ਬਿਨੁ ਕਿਆ ਕਰਮੁ ਕੀਜੈ ॥੭॥

ਊਂਦਰ ਦੂੰਦਰ ਪਾਸਿ ਧਰੀਜੈ ॥ ਧੁਰ ਕੀ ਸੇਵਾ ਰਾਮੁ ਰਵੀਜੈ ॥ ਨਾਨਕ ਨਾਮੁ ਮਿਲੈ ਕਿਰਪਾ ਪ੍ਰਭ ਕੀਜੈ ॥੮॥੫॥

(ਗੁਰੂ ਨਾਨਕ ਦੇਵ ਜੀ -- SGGS 905) ਰਾਮਕਲੀ ਮਹਲਾ ੧ ॥
ਅੰਤਰਿ ਉਤਭੁਜੁ ਅਵਰੁ ਨ ਕੋਈ ॥ ਜੋ ਕਹੀਐ ਸੋ ਪ੍ਰਭ ਤੇ ਹੋਈ ॥ ਜੁਗਹ ਜੁਗੰਤਰਿ ਸਾਹਿਬੁ ਸਚੁ ਸੋਈ ॥ ਉਤਪਤਿ ਪਰਲਉ ਅਵਰੁ ਨ ਕੋਈ ॥੧॥

ਐਸਾ ਮੇਰਾ ਠਾਕੁਰੁ ਗਹਿਰ ਗੰਭੀਰੁ ॥ ਜਿਨਿ ਜਪਿਆ ਤਿਨ ਹੀ ਸੁਖੁ ਪਾਇਆ ਹਰਿ ਕੈ ਨਾਮਿ ਨ ਲਗੈ ਜਮ ਤੀਰੁ ॥੧॥ ਰਹਾਉ ॥

ਨਾਮੁ ਰਤਨੁ ਹੀਰਾ ਨਿਰਮੋਲੁ ॥ ਸਾਚਾ ਸਾਹਿਬੁ ਅਮਰੁ ਅਤੋਲੁ ॥ ਜਿਹਵਾ ਸੂਚੀ ਸਾਚਾ ਬੋਲੁ ॥ ਘਰਿ ਦਰਿ ਸਾਚਾ ਨਾਹੀ ਰੋਲੁ ॥੨॥

ਇਕਿ ਬਨ ਮਹਿ ਬੈਸਹਿ ਡੂਗਰਿ ਅਸਥਾਨੁ ॥ ਨਾਮੁ ਬਿਸਾਰਿ ਪਚਹਿ ਅਭਿਮਾਨੁ ॥ ਨਾਮ ਬਿਨਾ ਕਿਆ ਗਿਆਨ ਧਿਆਨੁ ॥ ਗੁਰਮੁਖਿ ਪਾਵਹਿ ਦਰਗਹਿ ਮਾਨੁ ॥੩॥

ਹਠੁ ਅਹੰਕਾਰੁ ਕਰੈ ਨਹੀ ਪਾਵੈ ॥ ਪਾਠ ਪੜੈ ਲੇ ਲੋਕ ਸੁਣਾਵੈ ॥ ਤੀਰਥਿ ਭਰਮਸਿ ਬਿਆਧਿ ਨ ਜਾਵੈ ॥ ਨਾਮ ਬਿਨਾ ਕੈਸੇ ਸੁਖੁ ਪਾਵੈ ॥੪॥

ਜਤਨ ਕਰੈ ਬਿੰਦੁ ਕਿਵੈ ਨ ਰਹਾਈ ॥ ਮਨੂਆ ਡੋਲੈ ਨਰਕੇ ਪਾਈ ॥ ਜਮ ਪੁਰਿ ਬਾਧੋ ਲਹੈ ਸਜਾਈ ॥ ਬਿਨੁ ਨਾਵੈ ਜੀਉ ਜਲਿ ਬਲਿ ਜਾਈ ॥੫॥

ਸਿਧ ਸਾਧਿਕ ਕੇਤੇ ਮੁਨਿ ਦੇਵਾ ॥ ਹਠਿ ਨਿਗ੍ਰਹਿ ਨ ਤ੍ਰਿਪਤਾਵਹਿ ਭੇਵਾ ॥ ਸਬਦੁ ਵੀਚਾਰਿ ਗਹਹਿ ਗੁਰ ਸੇਵਾ ॥ ਮਨਿ ਤਨਿ ਨਿਰਮਲ ਅਭਿਮਾਨ ਅਭੇਵਾ ॥੬॥

ਕਰਮਿ ਮਿਲੈ ਪਾਵੈ ਸਚੁ ਨਾਉ ॥ ਤੁਮ ਸਰਣਾਗਤਿ ਰਹਉ ਸੁਭਾਉ ॥ ਤੁਮ ਤੇ ਉਪਜਿਓ ਭਗਤੀ ਭਾਉ ॥ ਜਪੁ ਜਾਪਉ ਗੁਰਮੁਖਿ ਹਰਿ ਨਾਉ ॥੭॥

ਹਉਮੈ ਗਰਬੁ ਜਾਇ ਮਨ ਭੀਨੈ ॥ ਝੂਠਿ ਨ ਪਾਵਸਿ ਪਾਖੰਡਿ ਕੀਨੈ ॥ ਬਿਨੁ ਗੁਰ ਸਬਦ ਨਹੀ ਘਰੁ ਬਾਰੁ ॥ ਨਾਨਕ ਗੁਰਮੁਖਿ ਤਤੁ ਬੀਚਾਰੁ ॥੮॥੬॥

(ਗੁਰੂ ਨਾਨਕ ਦੇਵ ਜੀ -- SGGS 906) ਰਾਮਕਲੀ ਮਹਲਾ ੧ ॥
ਜਿਉ ਆਇਆ ਤਿਉ ਜਾਵਹਿ ਬਉਰੇ ਜਿਉ ਜਨਮੇ ਤਿਉ ਮਰਣੁ ਭਇਆ ॥ ਜਿਉ ਰਸ ਭੋਗ ਕੀਏ ਤੇਤਾ ਦੁਖੁ ਲਾਗੈ ਨਾਮੁ ਵਿਸਾਰਿ ਭਵਜਲਿ ਪਇਆ ॥੧॥

ਤਨੁ ਧਨੁ ਦੇਖਤ ਗਰਬਿ ਗਇਆ ॥ ਕਨਿਕ ਕਾਮਨੀ ਸਿਉ ਹੇਤੁ ਵਧਾਇਹਿ ਕੀ ਨਾਮੁ ਵਿਸਾਰਹਿ ਭਰਮਿ ਗਇਆ ॥੧॥ ਰਹਾਉ ॥

ਜਤੁ ਸਤੁ ਸੰਜਮੁ ਸੀਲੁ ਨ ਰਾਖਿਆ ਪ੍ਰੇਤ ਪਿੰਜਰ ਮਹਿ ਕਾਸਟੁ ਭਇਆ ॥ ਪੁੰਨੁ ਦਾਨੁ ਇਸਨਾਨੁ ਨ ਸੰਜਮੁ ਸਾਧਸੰਗਤਿ ਬਿਨੁ ਬਾਦਿ ਜਇਆ ॥੨॥

ਲਾਲਚਿ ਲਾਗੈ ਨਾਮੁ ਬਿਸਾਰਿਓ ਆਵਤ ਜਾਵਤ ਜਨਮੁ ਗਇਆ ॥ ਜਾ ਜਮੁ ਧਾਇ ਕੇਸ ਗਹਿ ਮਾਰੈ ਸੁਰਤਿ ਨਹੀ ਮੁਖਿ ਕਾਲ ਗਇਆ ॥੩॥

ਅਹਿਨਿਸਿ ਨਿੰਦਾ ਤਾਤਿ ਪਰਾਈ ਹਿਰਦੈ ਨਾਮੁ ਨ ਸਰਬ ਦਇਆ ॥ ਬਿਨੁ ਗੁਰ ਸਬਦ ਨ ਗਤਿ ਪਤਿ ਪਾਵਹਿ ਰਾਮ ਨਾਮ ਬਿਨੁ ਨਰਕਿ ਗਇਆ ॥੪॥

ਖਿਨ ਮਹਿ ਵੇਸ ਕਰਹਿ ਨਟੂਆ ਜਿਉ ਮੋਹ ਪਾਪ ਮਹਿ ਗਲਤੁ ਗਇਆ ॥ ਇਤ ਉਤ ਮਾਇਆ ਦੇਖਿ ਪਸਾਰੀ ਮੋਹ ਮਾਇਆ ਕੈ ਮਗਨੁ ਭਇਆ ॥੫॥

ਕਰਹਿ ਬਿਕਾਰ ਵਿਥਾਰ ਘਨੇਰੇ ਸੁਰਤਿ ਸਬਦ ਬਿਨੁ ਭਰਮਿ ਪਇਆ ॥ ਹਉਮੈ ਰੋਗੁ ਮਹਾ ਦੁਖੁ ਲਾਗਾ ਗੁਰਮਤਿ ਲੇਵਹੁ ਰੋਗੁ ਗਇਆ ॥੬॥

ਸੁਖ ਸੰਪਤਿ ਕਉ ਆਵਤ ਦੇਖੈ ਸਾਕਤ ਮਨਿ ਅਭਿਮਾਨੁ ਭਇਆ ॥ ਜਿਸ ਕਾ ਇਹੁ ਤਨੁ ਧਨੁ ਸੋ ਫਿਰਿ ਲੇਵੈ ਅੰਤਰਿ ਸਹਸਾ ਦੂਖੁ ਪਇਆ ॥੭॥

ਅੰਤਿ ਕਾਲਿ ਕਿਛੁ ਸਾਥਿ ਨ ਚਾਲੈ ਜੋ ਦੀਸੈ ਸਭੁ ਤਿਸਹਿ ਮਇਆ ॥ ਆਦਿ ਪੁਰਖੁ ਅਪਰੰਪਰੁ ਸੋ ਪ੍ਰਭੁ ਹਰਿ ਨਾਮੁ ਰਿਦੈ ਲੈ ਪਾਰਿ ਪਇਆ ॥੮॥

ਮੂਏ ਕਉ ਰੋਵਹਿ ਕਿਸਹਿ ਸੁਣਾਵਹਿ ਭੈ ਸਾਗਰ ਅਸਰਾਲਿ ਪਇਆ ॥ ਦੇਖਿ ਕੁਟੰਬੁ ਮਾਇਆ ਗ੍ਰਿਹ ਮੰਦਰੁ ਸਾਕਤੁ ਜੰਜਾਲਿ ਪਰਾਲਿ ਪਇਆ ॥੯॥

ਜਾ ਆਏ ਤਾ ਤਿਨਹਿ ਪਠਾਏ ਚਾਲੇ ਤਿਨੈ ਬੁਲਾਇ ਲਇਆ ॥ ਜੋ ਕਿਛੁ ਕਰਣਾ ਸੋ ਕਰਿ ਰਹਿਆ ਬਖਸਣਹਾਰੈ ਬਖਸਿ ਲਇਆ ॥੧੦॥

ਜਿਨਿ ਏਹੁ ਚਾਖਿਆ ਰਾਮ ਰਸਾਇਣੁ ਤਿਨ ਕੀ ਸੰਗਤਿ ਖੋਜੁ ਭਇਆ ॥ ਰਿਧਿ ਸਿਧਿ ਬੁਧਿ ਗਿਆਨੁ ਗੁਰੂ ਤੇ ਪਾਇਆ ਮੁਕਤਿ ਪਦਾਰਥੁ ਸਰਣਿ ਪਇਆ ॥੧੧॥

ਦੁਖੁ ਸੁਖੁ ਗੁਰਮੁਖਿ ਸਮ ਕਰਿ ਜਾਣਾ ਹਰਖ ਸੋਗ ਤੇ ਬਿਰਕਤੁ ਭਇਆ ॥ ਆਪੁ ਮਾਰਿ ਗੁਰਮੁਖਿ ਹਰਿ ਪਾਏ ਨਾਨਕ ਸਹਜਿ ਸਮਾਇ ਲਇਆ ॥੧੨॥੭॥

(ਗੁਰੂ ਨਾਨਕ ਦੇਵ ਜੀ -- SGGS 907) ਰਾਮਕਲੀ ਮਹਲਾ ੧ ॥
ਅਉਹਠਿ ਹਸਤ ਮੜੀ ਘਰੁ ਛਾਇਆ ਧਰਣਿ ਗਗਨ ਕਲ ਧਾਰੀ ॥੧॥

ਗੁਰਮੁਖਿ ਕੇਤੀ ਸਬਦਿ ਉਧਾਰੀ ਸੰਤਹੁ ॥੧॥ ਰਹਾਉ ॥

ਮਮਤਾ ਮਾਰਿ ਹਉਮੈ ਸੋਖੈ ਤ੍ਰਿਭਵਣਿ ਜੋਤਿ ਤੁਮਾਰੀ ॥੨॥

ਮਨਸਾ ਮਾਰਿ ਮਨੈ ਮਹਿ ਰਾਖੈ ਸਤਿਗੁਰ ਸਬਦਿ ਵੀਚਾਰੀ ॥੩॥

ਸਿੰਙੀ ਸੁਰਤਿ ਅਨਾਹਦਿ ਵਾਜੈ ਘਟਿ ਘਟਿ ਜੋਤਿ ਤੁਮਾਰੀ ॥੪॥

ਪਰਪੰਚ ਬੇਣੁ ਤਹੀ ਮਨੁ ਰਾਖਿਆ ਬ੍ਰਹਮ ਅਗਨਿ ਪਰਜਾਰੀ ॥੫॥

ਪੰਚ ਤਤੁ ਮਿਲਿ ਅਹਿਨਿਸਿ ਦੀਪਕੁ ਨਿਰਮਲ ਜੋਤਿ ਅਪਾਰੀ ॥੬॥

ਰਵਿ ਸਸਿ ਲਉਕੇ ਇਹੁ ਤਨੁ ਕਿੰਗੁਰੀ ਵਾਜੈ ਸਬਦੁ ਨਿਰਾਰੀ ॥੭॥

ਸਿਵ ਨਗਰੀ ਮਹਿ ਆਸਣੁ ਅਉਧੂ ਅਲਖੁ ਅਗੰਮੁ ਅਪਾਰੀ ॥੮॥

ਕਾਇਆ ਨਗਰੀ ਇਹੁ ਮਨੁ ਰਾਜਾ ਪੰਚ ਵਸਹਿ ਵੀਚਾਰੀ ॥੯॥

ਸਬਦਿ ਰਵੈ ਆਸਣਿ ਘਰਿ ਰਾਜਾ ਅਦਲੁ ਕਰੇ ਗੁਣਕਾਰੀ ॥੧੦॥

ਕਾਲੁ ਬਿਕਾਲੁ ਕਹੇ ਕਹਿ ਬਪੁਰੇ ਜੀਵਤ ਮੂਆ ਮਨੁ ਮਾਰੀ ॥੧੧॥

ਬ੍ਰਹਮਾ ਬਿਸਨੁ ਮਹੇਸ ਇਕ ਮੂਰਤਿ ਆਪੇ ਕਰਤਾ ਕਾਰੀ ॥੧੨॥

ਕਾਇਆ ਸੋਧਿ ਤਰੈ ਭਵ ਸਾਗਰੁ ਆਤਮ ਤਤੁ ਵੀਚਾਰੀ ॥੧੩॥

ਗੁਰ ਸੇਵਾ ਤੇ ਸਦਾ ਸੁਖੁ ਪਾਇਆ ਅੰਤਰਿ ਸਬਦੁ ਰਵਿਆ ਗੁਣਕਾਰੀ ॥੧੪॥

ਆਪੇ ਮੇਲਿ ਲਏ ਗੁਣਦਾਤਾ ਹਉਮੈ ਤ੍ਰਿਸਨਾ ਮਾਰੀ ॥੧੫॥

ਤ੍ਰੈ ਗੁਣ ਮੇਟੇ ਚਉਥੈ ਵਰਤੈ ਏਹਾ ਭਗਤਿ ਨਿਰਾਰੀ ॥੧੬॥

ਗੁਰਮੁਖਿ ਜੋਗ ਸਬਦਿ ਆਤਮੁ ਚੀਨੈ ਹਿਰਦੈ ਏਕੁ ਮੁਰਾਰੀ ॥੧੭॥

ਮਨੂਆ ਅਸਥਿਰੁ ਸਬਦੇ ਰਾਤਾ ਏਹਾ ਕਰਣੀ ਸਾਰੀ ॥੧੮॥

ਬੇਦੁ ਬਾਦੁ ਨ ਪਾਖੰਡੁ ਅਉਧੂ ਗੁਰਮੁਖਿ ਸਬਦਿ ਬੀਚਾਰੀ ॥੧੯॥

ਗੁਰਮੁਖਿ ਜੋਗੁ ਕਮਾਵੈ ਅਉਧੂ ਜਤੁ ਸਤੁ ਸਬਦਿ ਵੀਚਾਰੀ ॥੨੦॥

ਸਬਦਿ ਮਰੈ ਮਨੁ ਮਾਰੇ ਅਉਧੂ ਜੋਗ ਜੁਗਤਿ ਵੀਚਾਰੀ ॥੨੧॥

ਮਾਇਆ ਮੋਹੁ ਭਵਜਲੁ ਹੈ ਅਵਧੂ ਸਬਦਿ ਤਰੈ ਕੁਲ ਤਾਰੀ ॥੨੨॥

ਸਬਦਿ ਸੂਰ ਜੁਗ ਚਾਰੇ ਅਉਧੂ ਬਾਣੀ ਭਗਤਿ ਵੀਚਾਰੀ ॥੨੩॥

ਏਹੁ ਮਨੁ ਮਾਇਆ ਮੋਹਿਆ ਅਉਧੂ ਨਿਕਸੈ ਸਬਦਿ ਵੀਚਾਰੀ ॥੨੪॥

ਆਪੇ ਬਖਸੇ ਮੇਲਿ ਮਿਲਾਏ ਨਾਨਕ ਸਰਣਿ ਤੁਮਾਰੀ ॥੨੫॥੯॥

(ਗੁਰੂ ਅਮਰਦਾਸ ਜੀ -- SGGS 908) ਰਾਮਕਲੀ ਮਹਲਾ ੩ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਸਰਮੈ ਦੀਆ ਮੁੰਦ੍ਰਾ ਕੰਨੀ ਪਾਇ ਜੋਗੀ ਖਿੰਥਾ ਕਰਿ ਤੂ ਦਇਆ ॥ ਆਵਣੁ ਜਾਣੁ ਬਿਭੂਤਿ ਲਾਇ ਜੋਗੀ ਤਾ ਤੀਨਿ ਭਵਣ ਜਿਣਿ ਲਇਆ ॥੧॥

ਐਸੀ ਕਿੰਗੁਰੀ ਵਜਾਇ ਜੋਗੀ ॥ ਜਿਤੁ ਕਿੰਗੁਰੀ ਅਨਹਦੁ ਵਾਜੈ ਹਰਿ ਸਿਉ ਰਹੈ ਲਿਵ ਲਾਇ ॥੧॥ ਰਹਾਉ ॥

ਸਤੁ ਸੰਤੋਖੁ ਪਤੁ ਕਰਿ ਝੋਲੀ ਜੋਗੀ ਅੰਮ੍ਰਿਤ ਨਾਮੁ ਭੁਗਤਿ ਪਾਈ ॥ ਧਿਆਨ ਕਾ ਕਰਿ ਡੰਡਾ ਜੋਗੀ ਸਿੰਙੀ ਸੁਰਤਿ ਵਜਾਈ ॥੨॥

ਮਨੁ ਦ੍ਰਿੜੁ ਕਰਿ ਆਸਣਿ ਬੈਸੁ ਜੋਗੀ ਤਾ ਤੇਰੀ ਕਲਪਣਾ ਜਾਈ ॥ ਕਾਇਆ ਨਗਰੀ ਮਹਿ ਮੰਗਣਿ ਚੜਹਿ ਜੋਗੀ ਤਾ ਨਾਮੁ ਪਲੈ ਪਾਈ ॥੩॥

ਇਤੁ ਕਿੰਗੁਰੀ ਧਿਆਨੁ ਨ ਲਾਗੈ ਜੋਗੀ ਨਾ ਸਚੁ ਪਲੈ ਪਾਇ ॥ ਇਤੁ ਕਿੰਗੁਰੀ ਸਾਂਤਿ ਨ ਆਵੈ ਜੋਗੀ ਅਭਿਮਾਨੁ ਨ ਵਿਚਹੁ ਜਾਇ ॥੪॥

ਭਉ ਭਾਉ ਦੁਇ ਪਤ ਲਾਇ ਜੋਗੀ ਇਹੁ ਸਰੀਰੁ ਕਰਿ ਡੰਡੀ ॥ ਗੁਰਮੁਖਿ ਹੋਵਹਿ ਤਾ ਤੰਤੀ ਵਾਜੈ ਇਨ ਬਿਧਿ ਤ੍ਰਿਸਨਾ ਖੰਡੀ ॥੫॥

ਹੁਕਮੁ ਬੁਝੈ ਸੋ ਜੋਗੀ ਕਹੀਐ ਏਕਸ ਸਿਉ ਚਿਤੁ ਲਾਏ ॥ ਸਹਸਾ ਤੂਟੈ ਨਿਰਮਲੁ ਹੋਵੈ ਜੋਗ ਜੁਗਤਿ ਇਵ ਪਾਏ ॥੬॥

ਨਦਰੀ ਆਵਦਾ ਸਭੁ ਕਿਛੁ ਬਿਨਸੈ ਹਰਿ ਸੇਤੀ ਚਿਤੁ ਲਾਇ ॥ ਸਤਿਗੁਰ ਨਾਲਿ ਤੇਰੀ ਭਾਵਨੀ ਲਾਗੈ ਤਾ ਇਹ ਸੋਝੀ ਪਾਇ ॥੭॥

ਏਹੁ ਜੋਗੁ ਨ ਹੋਵੈ ਜੋਗੀ ਜਿ ਕੁਟੰਬੁ ਛੋਡਿ ਪਰਭਵਣੁ ਕਰਹਿ ॥ ਗ੍ਰਿਹ ਸਰੀਰ ਮਹਿ ਹਰਿ ਹਰਿ ਨਾਮੁ ਗੁਰ ਪਰਸਾਦੀ ਅਪਣਾ ਹਰਿ ਪ੍ਰਭੁ ਲਹਹਿ ॥੮॥

ਇਹੁ ਜਗਤੁ ਮਿਟੀ ਕਾ ਪੁਤਲਾ ਜੋਗੀ ਇਸੁ ਮਹਿ ਰੋਗੁ ਵਡਾ ਤ੍ਰਿਸਨਾ ਮਾਇਆ ॥ ਅਨੇਕ ਜਤਨ ਭੇਖ ਕਰੇ ਜੋਗੀ ਰੋਗੁ ਨ ਜਾਇ ਗਵਾਇਆ ॥੯॥

ਹਰਿ ਕਾ ਨਾਮੁ ਅਉਖਧੁ ਹੈ ਜੋਗੀ ਜਿਸ ਨੋ ਮੰਨਿ ਵਸਾਏ ॥ ਗੁਰਮੁਖਿ ਹੋਵੈ ਸੋਈ ਬੂਝੈ ਜੋਗ ਜੁਗਤਿ ਸੋ ਪਾਏ ॥੧੦॥

ਜੋਗੈ ਕਾ ਮਾਰਗੁ ਬਿਖਮੁ ਹੈ ਜੋਗੀ ਜਿਸ ਨੋ ਨਦਰਿ ਕਰੇ ਸੋ ਪਾਏ ॥ ਅੰਤਰਿ ਬਾਹਰਿ ਏਕੋ ਵੇਖੈ ਵਿਚਹੁ ਭਰਮੁ ਚੁਕਾਏ ॥੧੧॥

ਵਿਣੁ ਵਜਾਈ ਕਿੰਗੁਰੀ ਵਾਜੈ ਜੋਗੀ ਸਾ ਕਿੰਗੁਰੀ ਵਜਾਇ ॥ ਕਹੈ ਨਾਨਕੁ ਮੁਕਤਿ ਹੋਵਹਿ ਜੋਗੀ ਸਾਚੇ ਰਹਹਿ ਸਮਾਇ ॥੧੨॥੧॥੧੦॥

(ਗੁਰੂ ਅਮਰਦਾਸ ਜੀ -- SGGS 909) ਰਾਮਕਲੀ ਮਹਲਾ ੩ ॥
ਭਗਤਿ ਖਜਾਨਾ ਗੁਰਮੁਖਿ ਜਾਤਾ ਸਤਿਗੁਰਿ ਬੂਝਿ ਬੁਝਾਈ ॥੧॥

ਸੰਤਹੁ ਗੁਰਮੁਖਿ ਦੇਇ ਵਡਿਆਈ ॥੧॥ ਰਹਾਉ ॥

ਸਚਿ ਰਹਹੁ ਸਦਾ ਸਹਜੁ ਸੁਖੁ ਉਪਜੈ ਕਾਮੁ ਕ੍ਰੋਧੁ ਵਿਚਹੁ ਜਾਈ ॥੨॥

ਆਪੁ ਛੋਡਿ ਨਾਮ ਲਿਵ ਲਾਗੀ ਮਮਤਾ ਸਬਦਿ ਜਲਾਈ ॥੩॥

ਜਿਸ ਤੇ ਉਪਜੈ ਤਿਸ ਤੇ ਬਿਨਸੈ ਅੰਤੇ ਨਾਮੁ ਸਖਾਈ ॥੪॥

ਸਦਾ ਹਜੂਰਿ ਦੂਰਿ ਨਹ ਦੇਖਹੁ ਰਚਨਾ ਜਿਨਿ ਰਚਾਈ ॥੫॥

ਸਚਾ ਸਬਦੁ ਰਵੈ ਘਟ ਅੰਤਰਿ ਸਚੇ ਸਿਉ ਲਿਵ ਲਾਈ ॥੬॥

ਸਤਸੰਗਤਿ ਮਹਿ ਨਾਮੁ ਨਿਰਮੋਲਕੁ ਵਡੈ ਭਾਗਿ ਪਾਇਆ ਜਾਈ ॥੭॥

ਭਰਮਿ ਨ ਭੂਲਹੁ ਸਤਿਗੁਰੁ ਸੇਵਹੁ ਮਨੁ ਰਾਖਹੁ ਇਕ ਠਾਈ ॥੮॥

ਬਿਨੁ ਨਾਵੈ ਸਭ ਭੂਲੀ ਫਿਰਦੀ ਬਿਰਥਾ ਜਨਮੁ ਗਵਾਈ ॥੯॥

ਜੋਗੀ ਜੁਗਤਿ ਗਵਾਈ ਹੰਢੈ ਪਾਖੰਡਿ ਜੋਗੁ ਨ ਪਾਈ ॥੧੦॥

ਸਿਵ ਨਗਰੀ ਮਹਿ ਆਸਣਿ ਬੈਸੈ ਗੁਰ ਸਬਦੀ ਜੋਗੁ ਪਾਈ ॥੧੧॥

ਧਾਤੁਰ ਬਾਜੀ ਸਬਦਿ ਨਿਵਾਰੇ ਨਾਮੁ ਵਸੈ ਮਨਿ ਆਈ ॥੧੨॥

ਏਹੁ ਸਰੀਰੁ ਸਰਵਰੁ ਹੈ ਸੰਤਹੁ ਇਸਨਾਨੁ ਕਰੇ ਲਿਵ ਲਾਈ ॥੧੩॥

ਨਾਮਿ ਇਸਨਾਨੁ ਕਰਹਿ ਸੇ ਜਨ ਨਿਰਮਲ ਸਬਦੇ ਮੈਲੁ ਗਵਾਈ ॥੧੪॥

ਤ੍ਰੈ ਗੁਣ ਅਚੇਤ ਨਾਮੁ ਚੇਤਹਿ ਨਾਹੀ ਬਿਨੁ ਨਾਵੈ ਬਿਨਸਿ ਜਾਈ ॥੧੫॥

ਬ੍ਰਹਮਾ ਬਿਸਨੁ ਮਹੇਸੁ ਤ੍ਰੈ ਮੂਰਤਿ ਤ੍ਰਿਗੁਣਿ ਭਰਮਿ ਭੁਲਾਈ ॥੧੬॥

ਗੁਰ ਪਰਸਾਦੀ ਤ੍ਰਿਕੁਟੀ ਛੂਟੈ ਚਉਥੈ ਪਦਿ ਲਿਵ ਲਾਈ ॥੧੭॥

ਪੰਡਿਤ ਪੜਹਿ ਪੜਿ ਵਾਦੁ ਵਖਾਣਹਿ ਤਿੰਨਾ ਬੂਝ ਨ ਪਾਈ ॥੧੮॥

ਬਿਖਿਆ ਮਾਤੇ ਭਰਮਿ ਭੁਲਾਏ ਉਪਦੇਸੁ ਕਹਹਿ ਕਿਸੁ ਭਾਈ ॥੧੯॥

ਭਗਤ ਜਨਾ ਕੀ ਊਤਮ ਬਾਣੀ ਜੁਗਿ ਜੁਗਿ ਰਹੀ ਸਮਾਈ ॥੨੦॥

ਬਾਣੀ ਲਾਗੈ ਸੋ ਗਤਿ ਪਾਏ ਸਬਦੇ ਸਚਿ ਸਮਾਈ ॥੨੧॥

ਕਾਇਆ ਨਗਰੀ ਸਬਦੇ ਖੋਜੇ ਨਾਮੁ ਨਵੰ ਨਿਧਿ ਪਾਈ ॥੨੨॥

ਮਨਸਾ ਮਾਰਿ ਮਨੁ ਸਹਜਿ ਸਮਾਣਾ ਬਿਨੁ ਰਸਨਾ ਉਸਤਤਿ ਕਰਾਈ ॥੨੩॥

ਲੋਇਣ ਦੇਖਿ ਰਹੇ ਬਿਸਮਾਦੀ ਚਿਤੁ ਅਦਿਸਟਿ ਲਗਾਈ ॥੨੪॥

ਅਦਿਸਟੁ ਸਦਾ ਰਹੈ ਨਿਰਾਲਮੁ ਜੋਤੀ ਜੋਤਿ ਮਿਲਾਈ ॥੨੫॥

ਹਉ ਗੁਰੁ ਸਾਲਾਹੀ ਸਦਾ ਆਪਣਾ ਜਿਨਿ ਸਾਚੀ ਬੂਝ ਬੁਝਾਈ ॥੨੬॥

ਨਾਨਕੁ ਏਕ ਕਹੈ ਬੇਨੰਤੀ ਨਾਵਹੁ ਗਤਿ ਪਤਿ ਪਾਈ ॥੨੭॥੨॥੧੧॥

(ਗੁਰੂ ਅਮਰਦਾਸ ਜੀ -- SGGS 910) ਰਾਮਕਲੀ ਮਹਲਾ ੩ ॥
ਹਰਿ ਕੀ ਪੂਜਾ ਦੁਲੰਭ ਹੈ ਸੰਤਹੁ ਕਹਣਾ ਕਛੂ ਨ ਜਾਈ ॥੧॥

ਸੰਤਹੁ ਗੁਰਮੁਖਿ ਪੂਰਾ ਪਾਈ ॥ ਨਾਮੋ ਪੂਜ ਕਰਾਈ ॥੧॥ ਰਹਾਉ ॥

ਹਰਿ ਬਿਨੁ ਸਭੁ ਕਿਛੁ ਮੈਲਾ ਸੰਤਹੁ ਕਿਆ ਹਉ ਪੂਜ ਚੜਾਈ ॥੨॥

ਹਰਿ ਸਾਚੇ ਭਾਵੈ ਸਾ ਪੂਜਾ ਹੋਵੈ ਭਾਣਾ ਮਨਿ ਵਸਾਈ ॥੩॥

ਪੂਜਾ ਕਰੈ ਸਭੁ ਲੋਕੁ ਸੰਤਹੁ ਮਨਮੁਖਿ ਥਾਇ ਨ ਪਾਈ ॥੪॥

ਸਬਦਿ ਮਰੈ ਮਨੁ ਨਿਰਮਲੁ ਸੰਤਹੁ ਏਹ ਪੂਜਾ ਥਾਇ ਪਾਈ ॥੫॥

ਪਵਿਤ ਪਾਵਨ ਸੇ ਜਨ ਸਾਚੇ ਏਕ ਸਬਦਿ ਲਿਵ ਲਾਈ ॥੬॥

ਬਿਨੁ ਨਾਵੈ ਹੋਰ ਪੂਜ ਨ ਹੋਵੀ ਭਰਮਿ ਭੁਲੀ ਲੋਕਾਈ ॥੭॥

ਗੁਰਮੁਖਿ ਆਪੁ ਪਛਾਣੈ ਸੰਤਹੁ ਰਾਮ ਨਾਮਿ ਲਿਵ ਲਾਈ ॥੮॥

ਆਪੇ ਨਿਰਮਲੁ ਪੂਜ ਕਰਾਏ ਗੁਰ ਸਬਦੀ ਥਾਇ ਪਾਈ ॥੯॥

ਪੂਜਾ ਕਰਹਿ ਪਰੁ ਬਿਧਿ ਨਹੀ ਜਾਣਹਿ ਦੂਜੈ ਭਾਇ ਮਲੁ ਲਾਈ ॥੧੦॥

ਗੁਰਮੁਖਿ ਹੋਵੈ ਸੁ ਪੂਜਾ ਜਾਣੈ ਭਾਣਾ ਮਨਿ ਵਸਾਈ ॥੧੧॥

ਭਾਣੇ ਤੇ ਸਭਿ ਸੁਖ ਪਾਵੈ ਸੰਤਹੁ ਅੰਤੇ ਨਾਮੁ ਸਖਾਈ ॥੧੨॥

ਅਪਣਾ ਆਪੁ ਨ ਪਛਾਣਹਿ ਸੰਤਹੁ ਕੂੜਿ ਕਰਹਿ ਵਡਿਆਈ ॥੧੩॥

ਪਾਖੰਡਿ ਕੀਨੈ ਜਮੁ ਨਹੀ ਛੋਡੈ ਲੈ ਜਾਸੀ ਪਤਿ ਗਵਾਈ ॥੧੪॥

ਜਿਨ ਅੰਤਰਿ ਸਬਦੁ ਆਪੁ ਪਛਾਣਹਿ ਗਤਿ ਮਿਤਿ ਤਿਨ ਹੀ ਪਾਈ ॥੧੫॥

ਏਹੁ ਮਨੂਆ ਸੁੰਨ ਸਮਾਧਿ ਲਗਾਵੈ ਜੋਤੀ ਜੋਤਿ ਮਿਲਾਈ ॥੧੬॥

ਸੁਣਿ ਸੁਣਿ ਗੁਰਮੁਖਿ ਨਾਮੁ ਵਖਾਣਹਿ ਸਤਸੰਗਤਿ ਮੇਲਾਈ ॥੧੭॥

ਗੁਰਮੁਖਿ ਗਾਵੈ ਆਪੁ ਗਵਾਵੈ ਦਰਿ ਸਾਚੈ ਸੋਭਾ ਪਾਈ ॥੧੮॥

ਸਾਚੀ ਬਾਣੀ ਸਚੁ ਵਖਾਣੈ ਸਚਿ ਨਾਮਿ ਲਿਵ ਲਾਈ ॥੧੯॥

ਭੈ ਭੰਜਨੁ ਅਤਿ ਪਾਪ ਨਿਖੰਜਨੁ ਮੇਰਾ ਪ੍ਰਭੁ ਅੰਤਿ ਸਖਾਈ ॥੨੦॥

ਸਭੁ ਕਿਛੁ ਆਪੇ ਆਪਿ ਵਰਤੈ ਨਾਨਕ ਨਾਮਿ ਵਡਿਆਈ ॥੨੧॥੩॥੧੨॥

(ਗੁਰੂ ਅਮਰਦਾਸ ਜੀ -- SGGS 910) ਰਾਮਕਲੀ ਮਹਲਾ ੩ ॥
ਹਮ ਕੁਚਲ ਕੁਚੀਲ ਅਤਿ ਅਭਿਮਾਨੀ ਮਿਲਿ ਸਬਦੇ ਮੈਲੁ ਉਤਾਰੀ ॥੧॥

ਸੰਤਹੁ ਗੁਰਮੁਖਿ ਨਾਮਿ ਨਿਸਤਾਰੀ ॥ ਸਚਾ ਨਾਮੁ ਵਸਿਆ ਘਟ ਅੰਤਰਿ ਕਰਤੈ ਆਪਿ ਸਵਾਰੀ ॥੧॥ ਰਹਾਉ ॥

ਪਾਰਸ ਪਰਸੇ ਫਿਰਿ ਪਾਰਸੁ ਹੋਏ ਹਰਿ ਜੀਉ ਅਪਣੀ ਕਿਰਪਾ ਧਾਰੀ ॥੨॥

ਇਕਿ ਭੇਖ ਕਰਹਿ ਫਿਰਹਿ ਅਭਿਮਾਨੀ ਤਿਨ ਜੂਐ ਬਾਜੀ ਹਾਰੀ ॥੩॥

ਇਕਿ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਉਰਿ ਧਾਰੀ ॥੪॥

ਅਨਦਿਨੁ ਰਾਤੇ ਸਹਜੇ ਮਾਤੇ ਸਹਜੇ ਹਉਮੈ ਮਾਰੀ ॥੫॥

ਭੈ ਬਿਨੁ ਭਗਤਿ ਨ ਹੋਈ ਕਬ ਹੀ ਭੈ ਭਾਇ ਭਗਤਿ ਸਵਾਰੀ ॥੬॥

ਮਾਇਆ ਮੋਹੁ ਸਬਦਿ ਜਲਾਇਆ ਗਿਆਨਿ ਤਤਿ ਬੀਚਾਰੀ ॥੭॥

ਆਪੇ ਆਪਿ ਕਰਾਏ ਕਰਤਾ ਆਪੇ ਬਖਸਿ ਭੰਡਾਰੀ ॥੮॥

ਤਿਸ ਕਿਆ ਗੁਣਾ ਕਾ ਅੰਤੁ ਨ ਪਾਇਆ ਹਉ ਗਾਵਾ ਸਬਦਿ ਵੀਚਾਰੀ ॥੯॥

ਹਰਿ ਜੀਉ ਜਪੀ ਹਰਿ ਜੀਉ ਸਾਲਾਹੀ ਵਿਚਹੁ ਆਪੁ ਨਿਵਾਰੀ ॥੧੦॥

ਨਾਮੁ ਪਦਾਰਥੁ ਗੁਰ ਤੇ ਪਾਇਆ ਅਖੁਟ ਸਚੇ ਭੰਡਾਰੀ ॥੧੧॥

ਅਪਣਿਆ ਭਗਤਾ ਨੋ ਆਪੇ ਤੁਠਾ ਅਪਣੀ ਕਿਰਪਾ ਕਰਿ ਕਲ ਧਾਰੀ ॥੧੨॥

ਤਿਨ ਸਾਚੇ ਨਾਮ ਕੀ ਸਦਾ ਭੁਖ ਲਾਗੀ ਗਾਵਨਿ ਸਬਦਿ ਵੀਚਾਰੀ ॥੧੩॥

ਜੀਉ ਪਿੰਡੁ ਸਭੁ ਕਿਛੁ ਹੈ ਤਿਸ ਕਾ ਆਖਣੁ ਬਿਖਮੁ ਬੀਚਾਰੀ ॥੧੪॥

ਸਬਦਿ ਲਗੇ ਸੇਈ ਜਨ ਨਿਸਤਰੇ ਭਉਜਲੁ ਪਾਰਿ ਉਤਾਰੀ ॥੧੫॥

ਬਿਨੁ ਹਰਿ ਸਾਚੇ ਕੋ ਪਾਰਿ ਨ ਪਾਵੈ ਬੂਝੈ ਕੋ ਵੀਚਾਰੀ ॥੧੬॥

ਜੋ ਧੁਰਿ ਲਿਖਿਆ ਸੋਈ ਪਾਇਆ ਮਿਲਿ ਹਰਿ ਸਬਦਿ ਸਵਾਰੀ ॥੧੭॥

ਕਾਇਆ ਕੰਚਨੁ ਸਬਦੇ ਰਾਤੀ ਸਾਚੈ ਨਾਇ ਪਿਆਰੀ ॥੧੮॥

ਕਾਇਆ ਅੰਮ੍ਰਿਤਿ ਰਹੀ ਭਰਪੂਰੇ ਪਾਈਐ ਸਬਦਿ ਵੀਚਾਰੀ ॥੧੯॥

ਜੋ ਪ੍ਰਭੁ ਖੋਜਹਿ ਸੇਈ ਪਾਵਹਿ ਹੋਰਿ ਫੂਟਿ ਮੂਏ ਅਹੰਕਾਰੀ ॥੨੦॥

ਬਾਦੀ ਬਿਨਸਹਿ ਸੇਵਕ ਸੇਵਹਿ ਗੁਰ ਕੈ ਹੇਤਿ ਪਿਆਰੀ ॥੨੧॥

ਸੋ ਜੋਗੀ ਤਤੁ ਗਿਆਨੁ ਬੀਚਾਰੇ ਹਉਮੈ ਤ੍ਰਿਸਨਾ ਮਾਰੀ ॥੨੨॥

ਸਤਿਗੁਰੁ ਦਾਤਾ ਤਿਨੈ ਪਛਾਤਾ ਜਿਸ ਨੋ ਕ੍ਰਿਪਾ ਤੁਮਾਰੀ ॥੨੩॥

ਸਤਿਗੁਰੁ ਨ ਸੇਵਹਿ ਮਾਇਆ ਲਾਗੇ ਡੂਬਿ ਮੂਏ ਅਹੰਕਾਰੀ ॥੨੪॥

ਜਿਚਰੁ ਅੰਦਰਿ ਸਾਸੁ ਤਿਚਰੁ ਸੇਵਾ ਕੀਚੈ ਜਾਇ ਮਿਲੀਐ ਰਾਮ ਮੁਰਾਰੀ ॥੨੫॥

ਅਨਦਿਨੁ ਜਾਗਤ ਰਹੈ ਦਿਨੁ ਰਾਤੀ ਅਪਨੇ ਪ੍ਰਿਅ ਪ੍ਰੀਤਿ ਪਿਆਰੀ ॥੨੬॥

ਤਨੁ ਮਨੁ ਵਾਰੀ ਵਾਰਿ ਘੁਮਾਈ ਅਪਨੇ ਗੁਰ ਵਿਟਹੁ ਬਲਿਹਾਰੀ ॥੨੭॥

ਮਾਇਆ ਮੋਹੁ ਬਿਨਸਿ ਜਾਇਗਾ ਉਬਰੇ ਸਬਦਿ ਵੀਚਾਰੀ ॥੨੮॥

ਆਪਿ ਜਗਾਏ ਸੇਈ ਜਾਗੇ ਗੁਰ ਕੈ ਸਬਦਿ ਵੀਚਾਰੀ ॥੨੯॥

ਨਾਨਕ ਸੇਈ ਮੂਏ ਜਿ ਨਾਮੁ ਨ ਚੇਤਹਿ ਭਗਤ ਜੀਵੇ ਵੀਚਾਰੀ ॥੩੦॥੪॥੧੩॥

(ਗੁਰੂ ਅਮਰਦਾਸ ਜੀ -- SGGS 911) ਰਾਮਕਲੀ ਮਹਲਾ ੩ ॥
ਨਾਮੁ ਖਜਾਨਾ ਗੁਰ ਤੇ ਪਾਇਆ ਤ੍ਰਿਪਤਿ ਰਹੇ ਆਘਾਈ ॥੧॥

ਸੰਤਹੁ ਗੁਰਮੁਖਿ ਮੁਕਤਿ ਗਤਿ ਪਾਈ ॥ ਏਕੁ ਨਾਮੁ ਵਸਿਆ ਘਟ ਅੰਤਰਿ ਪੂਰੇ ਕੀ ਵਡਿਆਈ ॥੧॥ ਰਹਾਉ ॥

ਆਪੇ ਕਰਤਾ ਆਪੇ ਭੁਗਤਾ ਦੇਦਾ ਰਿਜਕੁ ਸਬਾਈ ॥੨॥

ਜੋ ਕਿਛੁ ਕਰਣਾ ਸੋ ਕਰਿ ਰਹਿਆ ਅਵਰੁ ਨ ਕਰਣਾ ਜਾਈ ॥੩॥

ਆਪੇ ਸਾਜੇ ਸ੍ਰਿਸਟਿ ਉਪਾਏ ਸਿਰਿ ਸਿਰਿ ਧੰਧੈ ਲਾਈ ॥੪॥

ਤਿਸਹਿ ਸਰੇਵਹੁ ਤਾ ਸੁਖੁ ਪਾਵਹੁ ਸਤਿਗੁਰਿ ਮੇਲਿ ਮਿਲਾਈ ॥੫॥

ਆਪਣਾ ਆਪੁ ਆਪਿ ਉਪਾਏ ਅਲਖੁ ਨ ਲਖਣਾ ਜਾਈ ॥੬॥

ਆਪੇ ਮਾਰਿ ਜੀਵਾਲੇ ਆਪੇ ਤਿਸ ਨੋ ਤਿਲੁ ਨ ਤਮਾਈ ॥੭॥

ਇਕਿ ਦਾਤੇ ਇਕਿ ਮੰਗਤੇ ਕੀਤੇ ਆਪੇ ਭਗਤਿ ਕਰਾਈ ॥੮॥

ਸੇ ਵਡਭਾਗੀ ਜਿਨੀ ਏਕੋ ਜਾਤਾ ਸਚੇ ਰਹੇ ਸਮਾਈ ॥੯॥

ਆਪਿ ਸਰੂਪੁ ਸਿਆਣਾ ਆਪੇ ਕੀਮਤਿ ਕਹਣੁ ਨ ਜਾਈ ॥੧੦॥

ਆਪੇ ਦੁਖੁ ਸੁਖੁ ਪਾਏ ਅੰਤਰਿ ਆਪੇ ਭਰਮਿ ਭੁਲਾਈ ॥੧੧॥

ਵਡਾ ਦਾਤਾ ਗੁਰਮੁਖਿ ਜਾਤਾ ਨਿਗੁਰੀ ਅੰਧ ਫਿਰੈ ਲੋਕਾਈ ॥੧੨॥

ਜਿਨੀ ਚਾਖਿਆ ਤਿਨਾ ਸਾਦੁ ਆਇਆ ਸਤਿਗੁਰਿ ਬੂਝ ਬੁਝਾਈ ॥੧੩॥

ਇਕਨਾ ਨਾਵਹੁ ਆਪਿ ਭੁਲਾਏ ਇਕਨਾ ਗੁਰਮੁਖਿ ਦੇਇ ਬੁਝਾਈ ॥੧੪॥

ਸਦਾ ਸਦਾ ਸਾਲਾਹਿਹੁ ਸੰਤਹੁ ਤਿਸ ਦੀ ਵਡੀ ਵਡਿਆਈ ॥੧੫॥

ਤਿਸੁ ਬਿਨੁ ਅਵਰੁ ਨ ਕੋਈ ਰਾਜਾ ਕਰਿ ਤਪਾਵਸੁ ਬਣਤ ਬਣਾਈ ॥੧੬॥

ਨਿਆਉ ਤਿਸੈ ਕਾ ਹੈ ਸਦ ਸਾਚਾ ਵਿਰਲੇ ਹੁਕਮੁ ਮਨਾਈ ॥੧੭॥

ਤਿਸ ਨੋ ਪ੍ਰਾਣੀ ਸਦਾ ਧਿਆਵਹੁ ਜਿਨਿ ਗੁਰਮੁਖਿ ਬਣਤ ਬਣਾਈ ॥੧੮॥

ਸਤਿਗੁਰ ਭੇਟੈ ਸੋ ਜਨੁ ਸੀਝੈ ਜਿਸੁ ਹਿਰਦੈ ਨਾਮੁ ਵਸਾਈ ॥੧੯॥

ਸਚਾ ਆਪਿ ਸਦਾ ਹੈ ਸਾਚਾ ਬਾਣੀ ਸਬਦਿ ਸੁਣਾਈ ॥੨੦॥

ਨਾਨਕ ਸੁਣਿ ਵੇਖਿ ਰਹਿਆ ਵਿਸਮਾਦੁ ਮੇਰਾ ਪ੍ਰਭੁ ਰਵਿਆ ਸ੍ਰਬ ਥਾਈ ॥੨੧॥੫॥੧੪॥

(ਗੁਰੂ ਅਰਜਨ ਦੇਵ ਜੀ -- SGGS 912) ਰਾਮਕਲੀ ਮਹਲਾ ੫ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਕਿਨਹੀ ਕੀਆ ਪਰਵਿਰਤਿ ਪਸਾਰਾ ॥ ਕਿਨਹੀ ਕੀਆ ਪੂਜਾ ਬਿਸਥਾਰਾ ॥ ਕਿਨਹੀ ਨਿਵਲ ਭੁਇਅੰਗਮ ਸਾਧੇ ॥ ਮੋਹਿ ਦੀਨ ਹਰਿ ਹਰਿ ਆਰਾਧੇ ॥੧॥

ਤੇਰਾ ਭਰੋਸਾ ਪਿਆਰੇ ॥ ਆਨ ਨ ਜਾਨਾ ਵੇਸਾ ॥੧॥ ਰਹਾਉ ॥

ਕਿਨਹੀ ਗ੍ਰਿਹੁ ਤਜਿ ਵਣ ਖੰਡਿ ਪਾਇਆ ॥ ਕਿਨਹੀ ਮੋਨਿ ਅਉਧੂਤੁ ਸਦਾਇਆ ॥ ਕੋਈ ਕਹਤਉ ਅਨੰਨਿ ਭਗਉਤੀ ॥ ਮੋਹਿ ਦੀਨ ਹਰਿ ਹਰਿ ਓਟ ਲੀਤੀ ॥੨॥

ਕਿਨਹੀ ਕਹਿਆ ਹਉ ਤੀਰਥ ਵਾਸੀ ॥ ਕੋਈ ਅੰਨੁ ਤਜਿ ਭਇਆ ਉਦਾਸੀ ॥ ਕਿਨਹੀ ਭਵਨੁ ਸਭ ਧਰਤੀ ਕਰਿਆ ॥ ਮੋਹਿ ਦੀਨ ਹਰਿ ਹਰਿ ਦਰਿ ਪਰਿਆ ॥੩॥

ਕਿਨਹੀ ਕਹਿਆ ਮੈ ਕੁਲਹਿ ਵਡਿਆਈ ॥ ਕਿਨਹੀ ਕਹਿਆ ਬਾਹ ਬਹੁ ਭਾਈ ॥ ਕੋਈ ਕਹੈ ਮੈ ਧਨਹਿ ਪਸਾਰਾ ॥ ਮੋਹਿ ਦੀਨ ਹਰਿ ਹਰਿ ਆਧਾਰਾ ॥੪॥

ਕਿਨਹੀ ਘੂਘਰ ਨਿਰਤਿ ਕਰਾਈ ॥ ਕਿਨਹੂ ਵਰਤ ਨੇਮ ਮਾਲਾ ਪਾਈ ॥ ਕਿਨਹੀ ਤਿਲਕੁ ਗੋਪੀ ਚੰਦਨ ਲਾਇਆ ॥ ਮੋਹਿ ਦੀਨ ਹਰਿ ਹਰਿ ਹਰਿ ਧਿਆਇਆ ॥੫॥

ਕਿਨਹੀ ਸਿਧ ਬਹੁ ਚੇਟਕ ਲਾਏ ॥ ਕਿਨਹੀ ਭੇਖ ਬਹੁ ਥਾਟ ਬਨਾਏ ॥ ਕਿਨਹੀ ਤੰਤ ਮੰਤ ਬਹੁ ਖੇਵਾ ॥ ਮੋਹਿ ਦੀਨ ਹਰਿ ਹਰਿ ਹਰਿ ਸੇਵਾ ॥੬॥

ਕੋਈ ਚਤੁਰੁ ਕਹਾਵੈ ਪੰਡਿਤ ॥ ਕੋ ਖਟੁ ਕਰਮ ਸਹਿਤ ਸਿਉ ਮੰਡਿਤ ॥ ਕੋਈ ਕਰੈ ਆਚਾਰ ਸੁਕਰਣੀ ॥ ਮੋਹਿ ਦੀਨ ਹਰਿ ਹਰਿ ਹਰਿ ਸਰਣੀ ॥੭॥

ਸਗਲੇ ਕਰਮ ਧਰਮ ਜੁਗ ਸੋਧੇ ॥ ਬਿਨੁ ਨਾਵੈ ਇਹੁ ਮਨੁ ਨ ਪ੍ਰਬੋਧੇ ॥ ਕਹੁ ਨਾਨਕ ਜਉ ਸਾਧਸੰਗੁ ਪਾਇਆ ॥ ਬੂਝੀ ਤ੍ਰਿਸਨਾ ਮਹਾ ਸੀਤਲਾਇਆ ॥੮॥੧॥

(ਗੁਰੂ ਅਰਜਨ ਦੇਵ ਜੀ -- SGGS 913) ਰਾਮਕਲੀ ਮਹਲਾ ੫ ॥
ਇਸੁ ਪਾਨੀ ਤੇ ਜਿਨਿ ਤੂ ਘਰਿਆ ॥ ਮਾਟੀ ਕਾ ਲੇ ਦੇਹੁਰਾ ਕਰਿਆ ॥ ਉਕਤਿ ਜੋਤਿ ਲੈ ਸੁਰਤਿ ਪਰੀਖਿਆ ॥ ਮਾਤ ਗਰਭ ਮਹਿ ਜਿਨਿ ਤੂ ਰਾਖਿਆ ॥੧॥

ਰਾਖਨਹਾਰੁ ਸਮ੍ਹਾਰਿ ਜਨਾ ॥ ਸਗਲੇ ਛੋਡਿ ਬੀਚਾਰ ਮਨਾ ॥੧॥ ਰਹਾਉ ॥

ਜਿਨਿ ਦੀਏ ਤੁਧੁ ਬਾਪ ਮਹਤਾਰੀ ॥ ਜਿਨਿ ਦੀਏ ਭ੍ਰਾਤ ਪੁਤ ਹਾਰੀ ॥ ਜਿਨਿ ਦੀਏ ਤੁਧੁ ਬਨਿਤਾ ਅਰੁ ਮੀਤਾ ॥ ਤਿਸੁ ਠਾਕੁਰ ਕਉ ਰਖਿ ਲੇਹੁ ਚੀਤਾ ॥੨॥

ਜਿਨਿ ਦੀਆ ਤੁਧੁ ਪਵਨੁ ਅਮੋਲਾ ॥ ਜਿਨਿ ਦੀਆ ਤੁਧੁ ਨੀਰੁ ਨਿਰਮੋਲਾ ॥ ਜਿਨਿ ਦੀਆ ਤੁਧੁ ਪਾਵਕੁ ਬਲਨਾ ॥ ਤਿਸੁ ਠਾਕੁਰ ਕੀ ਰਹੁ ਮਨ ਸਰਨਾ ॥੩॥

ਛਤੀਹ ਅੰਮ੍ਰਿਤ ਜਿਨਿ ਭੋਜਨ ਦੀਏ ॥ ਅੰਤਰਿ ਥਾਨ ਠਹਰਾਵਨ ਕਉ ਕੀਏ ॥ ਬਸੁਧਾ ਦੀਓ ਬਰਤਨਿ ਬਲਨਾ ॥ ਤਿਸੁ ਠਾਕੁਰ ਕੇ ਚਿਤਿ ਰਖੁ ਚਰਨਾ ॥੪॥

ਪੇਖਨ ਕਉ ਨੇਤ੍ਰ ਸੁਨਨ ਕਉ ਕਰਨਾ ॥ ਹਸਤ ਕਮਾਵਨ ਬਾਸਨ ਰਸਨਾ ॥ ਚਰਨ ਚਲਨ ਕਉ ਸਿਰੁ ਕੀਨੋ ਮੇਰਾ ॥ ਮਨ ਤਿਸੁ ਠਾਕੁਰ ਕੇ ਪੂਜਹੁ ਪੈਰਾ ॥੫॥

ਅਪਵਿਤ੍ਰ ਪਵਿਤ੍ਰੁ ਜਿਨਿ ਤੂ ਕਰਿਆ ॥ ਸਗਲ ਜੋਨਿ ਮਹਿ ਤੂ ਸਿਰਿ ਧਰਿਆ ॥ ਅਬ ਤੂ ਸੀਝੁ ਭਾਵੈ ਨਹੀ ਸੀਝੈ ॥ ਕਾਰਜੁ ਸਵਰੈ ਮਨ ਪ੍ਰਭੁ ਧਿਆਈਜੈ ॥੬॥

ਈਹਾ ਊਹਾ ਏਕੈ ਓਹੀ ॥ ਜਤ ਕਤ ਦੇਖੀਐ ਤਤ ਤਤ ਤੋਹੀ ॥ ਤਿਸੁ ਸੇਵਤ ਮਨਿ ਆਲਸੁ ਕਰੈ ॥ ਜਿਸੁ ਵਿਸਰਿਐ ਇਕ ਨਿਮਖ ਨ ਸਰੈ ॥੭॥

ਹਮ ਅਪਰਾਧੀ ਨਿਰਗੁਨੀਆਰੇ ॥ ਨਾ ਕਿਛੁ ਸੇਵਾ ਨਾ ਕਰਮਾਰੇ ॥ ਗੁਰੁ ਬੋਹਿਥੁ ਵਡਭਾਗੀ ਮਿਲਿਆ ॥ ਨਾਨਕ ਦਾਸ ਸੰਗਿ ਪਾਥਰ ਤਰਿਆ ॥੮॥੨॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates