Pt 5 - ਰਾਗ ਰਾਮਕਲੀ - ਬਾਣੀ ਸ਼ਬਦ, Part 5 - Raag Ramkali - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਅਰਜਨ ਦੇਵ ਜੀ -- SGGS 926) ਰਾਮਕਲੀ ਮਹਲਾ ੫ ਛੰਤ ॥
ਸਲੋਕੁ ॥
ਚਰਨ ਕਮਲ ਸਰਣਾਗਤੀ ਅਨਦ ਮੰਗਲ ਗੁਣ ਗਾਮ ॥ ਨਾਨਕ ਪ੍ਰਭੁ ਆਰਾਧੀਐ ਬਿਪਤਿ ਨਿਵਾਰਣ ਰਾਮ ॥੧॥

(ਗੁਰੂ ਅਰਜਨ ਦੇਵ ਜੀ -- SGGS 926) ਛੰਤੁ ॥
ਪ੍ਰਭ ਬਿਪਤਿ ਨਿਵਾਰਣੋ ਤਿਸੁ ਬਿਨੁ ਅਵਰੁ ਨ ਕੋਇ ਜੀਉ ॥ ਸਦਾ ਸਦਾ ਹਰਿ ਸਿਮਰੀਐ ਜਲਿ ਥਲਿ ਮਹੀਅਲਿ ਸੋਇ ਜੀਉ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਇਕ ਨਿਮਖ ਮਨਹੁ ਨ ਵੀਸਰੈ ॥ ਗੁਰ ਚਰਨ ਲਾਗੇ ਦਿਨ ਸਭਾਗੇ ਸਰਬ ਗੁਣ ਜਗਦੀਸਰੈ ॥ ਕਰਿ ਸੇਵ ਸੇਵਕ ਦਿਨਸੁ ਰੈਣੀ ਤਿਸੁ ਭਾਵੈ ਸੋ ਹੋਇ ਜੀਉ ॥ ਬਲਿ ਜਾਇ ਨਾਨਕੁ ਸੁਖਹ ਦਾਤੇ ਪਰਗਾਸੁ ਮਨਿ ਤਨਿ ਹੋਇ ਜੀਉ ॥੧॥

(ਗੁਰੂ ਅਰਜਨ ਦੇਵ ਜੀ -- SGGS 926) ਸਲੋਕੁ ॥
ਹਰਿ ਸਿਮਰਤ ਮਨੁ ਤਨੁ ਸੁਖੀ ਬਿਨਸੀ ਦੁਤੀਆ ਸੋਚ ॥ ਨਾਨਕ ਟੇਕ ਗੋੁਪਾਲ ਕੀ ਗੋਵਿੰਦ ਸੰਕਟ ਮੋਚ ॥੧॥

(ਗੁਰੂ ਅਰਜਨ ਦੇਵ ਜੀ -- SGGS 926) ਛੰਤੁ ॥
ਭੈ ਸੰਕਟ ਕਾਟੇ ਨਾਰਾਇਣ ਦਇਆਲ ਜੀਉ ॥ ਹਰਿ ਗੁਣ ਆਨੰਦ ਗਾਏ ਪ੍ਰਭ ਦੀਨਾ ਨਾਥ ਪ੍ਰਤਿਪਾਲ ਜੀਉ ॥ ਪ੍ਰਤਿਪਾਲ ਅਚੁਤ ਪੁਰਖੁ ਏਕੋ ਤਿਸਹਿ ਸਿਉ ਰੰਗੁ ਲਾਗਾ ॥ ਕਰ ਚਰਨ ਮਸਤਕੁ ਮੇਲਿ ਲੀਨੇ ਸਦਾ ਅਨਦਿਨੁ ਜਾਗਾ ॥ ਜੀਉ ਪਿੰਡੁ ਗ੍ਰਿਹੁ ਥਾਨੁ ਤਿਸ ਕਾ ਤਨੁ ਜੋਬਨੁ ਧਨੁ ਮਾਲੁ ਜੀਉ ॥ ਸਦ ਸਦਾ ਬਲਿ ਜਾਇ ਨਾਨਕੁ ਸਰਬ ਜੀਆ ਪ੍ਰਤਿਪਾਲ ਜੀਉ ॥੨॥

(ਗੁਰੂ ਅਰਜਨ ਦੇਵ ਜੀ -- SGGS 926) ਸਲੋਕੁ ॥
ਰਸਨਾ ਉਚਰੈ ਹਰਿ ਹਰੇ ਗੁਣ ਗੋਵਿੰਦ ਵਖਿਆਨ ॥ ਨਾਨਕ ਪਕੜੀ ਟੇਕ ਏਕ ਪਰਮੇਸਰੁ ਰਖੈ ਨਿਦਾਨ ॥੧॥

(ਗੁਰੂ ਅਰਜਨ ਦੇਵ ਜੀ -- SGGS 926) ਛੰਤੁ ॥
ਸੋ ਸੁਆਮੀ ਪ੍ਰਭੁ ਰਖਕੋ ਅੰਚਲਿ ਤਾ ਕੈ ਲਾਗੁ ਜੀਉ ॥ ਭਜੁ ਸਾਧੂ ਸੰਗਿ ਦਇਆਲ ਦੇਵ ਮਨ ਕੀ ਮਤਿ ਤਿਆਗੁ ਜੀਉ ॥ ਇਕ ਓਟ ਕੀਜੈ ਜੀਉ ਦੀਜੈ ਆਸ ਇਕ ਧਰਣੀਧਰੈ ॥ ਸਾਧਸੰਗੇ ਹਰਿ ਨਾਮ ਰੰਗੇ ਸੰਸਾਰੁ ਸਾਗਰੁ ਸਭੁ ਤਰੈ ॥ ਜਨਮ ਮਰਣ ਬਿਕਾਰ ਛੂਟੇ ਫਿਰਿ ਨ ਲਾਗੈ ਦਾਗੁ ਜੀਉ ॥ ਬਲਿ ਜਾਇ ਨਾਨਕੁ ਪੁਰਖ ਪੂਰਨ ਥਿਰੁ ਜਾ ਕਾ ਸੋਹਾਗੁ ਜੀਉ ॥੩॥

(ਗੁਰੂ ਅਰਜਨ ਦੇਵ ਜੀ -- SGGS 927) ਸਲੋਕੁ ॥
ਧਰਮ ਅਰਥ ਅਰੁ ਕਾਮ ਮੋਖ ਮੁਕਤਿ ਪਦਾਰਥ ਨਾਥ ॥ ਸਗਲ ਮਨੋਰਥ ਪੂਰਿਆ ਨਾਨਕ ਲਿਖਿਆ ਮਾਥ ॥੧॥

(ਗੁਰੂ ਅਰਜਨ ਦੇਵ ਜੀ -- SGGS 927) ਛੰਤੁ ॥
ਸਗਲ ਇਛ ਮੇਰੀ ਪੁੰਨੀਆ ਮਿਲਿਆ ਨਿਰੰਜਨ ਰਾਇ ਜੀਉ ॥ ਅਨਦੁ ਭਇਆ ਵਡਭਾਗੀਹੋ ਗ੍ਰਿਹਿ ਪ੍ਰਗਟੇ ਪ੍ਰਭ ਆਇ ਜੀਉ ॥ ਗ੍ਰਿਹਿ ਲਾਲ ਆਏ ਪੁਰਬਿ ਕਮਾਏ ਤਾ ਕੀ ਉਪਮਾ ਕਿਆ ਗਣਾ ॥ ਬੇਅੰਤ ਪੂਰਨ ਸੁਖ ਸਹਜ ਦਾਤਾ ਕਵਨ ਰਸਨਾ ਗੁਣ ਭਣਾ ॥ ਆਪੇ ਮਿਲਾਏ ਗਹਿ ਕੰਠਿ ਲਾਏ ਤਿਸੁ ਬਿਨਾ ਨਹੀ ਜਾਇ ਜੀਉ ॥ ਬਲਿ ਜਾਇ ਨਾਨਕੁ ਸਦਾ ਕਰਤੇ ਸਭ ਮਹਿ ਰਹਿਆ ਸਮਾਇ ਜੀਉ ॥੪॥੪॥

(ਗੁਰੂ ਅਰਜਨ ਦੇਵ ਜੀ -- SGGS 927) ਰਾਗੁ ਰਾਮਕਲੀ ਮਹਲਾ ੫ ॥
ਰਣ ਝੁੰਝਨੜਾ ਗਾਉ ਸਖੀ ਹਰਿ ਏਕੁ ਧਿਆਵਹੁ ॥ ਸਤਿਗੁਰੁ ਤੁਮ ਸੇਵਿ ਸਖੀ ਮਨਿ ਚਿੰਦਿਅੜਾ ਫਲੁ ਪਾਵਹੁ ॥ (ਗੁਰੂ ਅਰਜਨ ਦੇਵ ਜੀ -- SGGS 927) ਰਾਮਕਲੀ ਮਹਲਾ ੫ ਰੁਤੀ ਸਲੋਕੁ
ੴ ਸਤਿਗੁਰ ਪ੍ਰਸਾਦਿ ॥
ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥

ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥

(ਗੁਰੂ ਅਰਜਨ ਦੇਵ ਜੀ -- SGGS 927) ਛੰਤੁ ॥
ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥ ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥ ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥ ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥ ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥

(ਗੁਰੂ ਅਰਜਨ ਦੇਵ ਜੀ -- SGGS 927) ਸਲੋਕ ॥
ਉਦਮੁ ਅਗਮੁ ਅਗੋਚਰੋ ਚਰਨ ਕਮਲ ਨਮਸਕਾਰ ॥ ਕਥਨੀ ਸਾ ਤੁਧੁ ਭਾਵਸੀ ਨਾਨਕ ਨਾਮ ਅਧਾਰ ॥੧॥

ਸੰਤ ਸਰਣਿ ਸਾਜਨ ਪਰਹੁ ਸੁਆਮੀ ਸਿਮਰਿ ਅਨੰਤ ॥ ਸੂਕੇ ਤੇ ਹਰਿਆ ਥੀਆ ਨਾਨਕ ਜਪਿ ਭਗਵੰਤ ॥੨॥

(ਗੁਰੂ ਅਰਜਨ ਦੇਵ ਜੀ -- SGGS 927) ਛੰਤੁ ॥
ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸੁ ਜੀਉ ॥ ਹਰਿ ਜੀਉ ਨਾਹੁ ਮਿਲਿਆ ਮਉਲਿਆ ਮਨੁ ਤਨੁ ਸਾਸੁ ਜੀਉ ॥ ਘਰਿ ਨਾਹੁ ਨਿਹਚਲੁ ਅਨਦੁ ਸਖੀਏ ਚਰਨ ਕਮਲ ਪ੍ਰਫੁਲਿਆ ॥ ਸੁੰਦਰੁ ਸੁਘੜੁ ਸੁਜਾਣੁ ਬੇਤਾ ਗੁਣ ਗੋਵਿੰਦ ਅਮੁਲਿਆ ॥ ਵਡਭਾਗਿ ਪਾਇਆ ਦੁਖੁ ਗਵਾਇਆ ਭਈ ਪੂਰਨ ਆਸ ਜੀਉ ॥ ਬਿਨਵੰਤਿ ਨਾਨਕ ਸਰਣਿ ਤੇਰੀ ਮਿਟੀ ਜਮ ਕੀ ਤ੍ਰਾਸ ਜੀਉ ॥੨॥

(ਗੁਰੂ ਅਰਜਨ ਦੇਵ ਜੀ -- SGGS 928) ਸਲੋਕ ॥
ਸਾਧਸੰਗਤਿ ਬਿਨੁ ਭ੍ਰਮਿ ਮੁਈ ਕਰਤੀ ਕਰਮ ਅਨੇਕ ॥ ਕੋਮਲ ਬੰਧਨ ਬਾਧੀਆ ਨਾਨਕ ਕਰਮਹਿ ਲੇਖ ॥੧॥

ਜੋ ਭਾਣੇ ਸੇ ਮੇਲਿਆ ਵਿਛੋੜੇ ਭੀ ਆਪਿ ॥ ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪੁ ॥੨॥

(ਗੁਰੂ ਅਰਜਨ ਦੇਵ ਜੀ -- SGGS 928) ਛੰਤੁ ॥
ਗ੍ਰੀਖਮ ਰੁਤਿ ਅਤਿ ਗਾਖੜੀ ਜੇਠ ਅਖਾੜੈ ਘਾਮ ਜੀਉ ॥ ਪ੍ਰੇਮ ਬਿਛੋਹੁ ਦੁਹਾਗਣੀ ਦ੍ਰਿਸਟਿ ਨ ਕਰੀ ਰਾਮ ਜੀਉ ॥ ਨਹ ਦ੍ਰਿਸਟਿ ਆਵੈ ਮਰਤ ਹਾਵੈ ਮਹਾ ਗਾਰਬਿ ਮੁਠੀਆ ॥ ਜਲ ਬਾਝੁ ਮਛੁਲੀ ਤੜਫੜਾਵੈ ਸੰਗਿ ਮਾਇਆ ਰੁਠੀਆ ॥ ਕਰਿ ਪਾਪ ਜੋਨੀ ਭੈ ਭੀਤ ਹੋਈ ਦੇਇ ਸਾਸਨ ਜਾਮ ਜੀਉ ॥ ਬਿਨਵੰਤਿ ਨਾਨਕ ਓਟ ਤੇਰੀ ਰਾਖੁ ਪੂਰਨ ਕਾਮ ਜੀਉ ॥੩॥

(ਗੁਰੂ ਅਰਜਨ ਦੇਵ ਜੀ -- SGGS 928) ਸਲੋਕ ॥
ਸਰਧਾ ਲਾਗੀ ਸੰਗਿ ਪ੍ਰੀਤਮੈ ਇਕੁ ਤਿਲੁ ਰਹਣੁ ਨ ਜਾਇ ॥ ਮਨ ਤਨ ਅੰਤਰਿ ਰਵਿ ਰਹੇ ਨਾਨਕ ਸਹਜਿ ਸੁਭਾਇ ॥੧॥

ਕਰੁ ਗਹਿ ਲੀਨੀ ਸਾਜਨਹਿ ਜਨਮ ਜਨਮ ਕੇ ਮੀਤ ॥ ਚਰਨਹ ਦਾਸੀ ਕਰਿ ਲਈ ਨਾਨਕ ਪ੍ਰਭ ਹਿਤ ਚੀਤ ॥੨॥

(ਗੁਰੂ ਅਰਜਨ ਦੇਵ ਜੀ -- SGGS 928) ਛੰਤੁ ॥
ਰੁਤਿ ਬਰਸੁ ਸੁਹੇਲੀਆ ਸਾਵਣ ਭਾਦਵੇ ਆਨੰਦ ਜੀਉ ॥ ਘਣ ਉਨਵਿ ਵੁਠੇ ਜਲ ਥਲ ਪੂਰਿਆ ਮਕਰੰਦ ਜੀਉ ॥ ਪ੍ਰਭੁ ਪੂਰਿ ਰਹਿਆ ਸਰਬ ਠਾਈ ਹਰਿ ਨਾਮ ਨਵ ਨਿਧਿ ਗ੍ਰਿਹ ਭਰੇ ॥ ਸਿਮਰਿ ਸੁਆਮੀ ਅੰਤਰਜਾਮੀ ਕੁਲ ਸਮੂਹਾ ਸਭਿ ਤਰੇ ॥ ਪ੍ਰਿਅ ਰੰਗਿ ਜਾਗੇ ਨਹ ਛਿਦ੍ਰ ਲਾਗੇ ਕ੍ਰਿਪਾਲੁ ਸਦ ਬਖਸਿੰਦੁ ਜੀਉ ॥ ਬਿਨਵੰਤਿ ਨਾਨਕ ਹਰਿ ਕੰਤੁ ਪਾਇਆ ਸਦਾ ਮਨਿ ਭਾਵੰਦੁ ਜੀਉ ॥੪॥

(ਗੁਰੂ ਅਰਜਨ ਦੇਵ ਜੀ -- SGGS 928) ਸਲੋਕ ॥
ਆਸ ਪਿਆਸੀ ਮੈ ਫਿਰਉ ਕਬ ਪੇਖਉ ਗੋਪਾਲ ॥ ਹੈ ਕੋਈ ਸਾਜਨੁ ਸੰਤ ਜਨੁ ਨਾਨਕ ਪ੍ਰਭ ਮੇਲਣਹਾਰ ॥੧॥

ਬਿਨੁ ਮਿਲਬੇ ਸਾਂਤਿ ਨ ਊਪਜੈ ਤਿਲੁ ਪਲੁ ਰਹਣੁ ਨ ਜਾਇ ॥ ਹਰਿ ਸਾਧਹ ਸਰਣਾਗਤੀ ਨਾਨਕ ਆਸ ਪੁਜਾਇ ॥੨॥

(ਗੁਰੂ ਅਰਜਨ ਦੇਵ ਜੀ -- SGGS 928) ਛੰਤੁ ॥
ਰੁਤਿ ਸਰਦ ਅਡੰਬਰੋ ਅਸੂ ਕਤਕੇ ਹਰਿ ਪਿਆਸ ਜੀਉ ॥ ਖੋਜੰਤੀ ਦਰਸਨੁ ਫਿਰਤ ਕਬ ਮਿਲੀਐ ਗੁਣਤਾਸ ਜੀਉ ॥ ਬਿਨੁ ਕੰਤ ਪਿਆਰੇ ਨਹ ਸੂਖ ਸਾਰੇ ਹਾਰ ਕੰਙਣ ਧ੍ਰਿਗੁ ਬਨਾ ॥ ਸੁੰਦਰਿ ਸੁਜਾਣਿ ਚਤੁਰਿ ਬੇਤੀ ਸਾਸ ਬਿਨੁ ਜੈਸੇ ਤਨਾ ॥ ਈਤ ਉਤ ਦਹ ਦਿਸ ਅਲੋਕਨ ਮਨਿ ਮਿਲਨ ਕੀ ਪ੍ਰਭ ਪਿਆਸ ਜੀਉ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮੇਲਹੁ ਪ੍ਰਭ ਗੁਣਤਾਸ ਜੀਉ ॥੫॥

(ਗੁਰੂ ਅਰਜਨ ਦੇਵ ਜੀ -- SGGS 928) ਸਲੋਕ ॥
ਜਲਣਿ ਬੁਝੀ ਸੀਤਲ ਭਏ ਮਨਿ ਤਨਿ ਉਪਜੀ ਸਾਂਤਿ ॥ ਨਾਨਕ ਪ੍ਰਭ ਪੂਰਨ ਮਿਲੇ ਦੁਤੀਆ ਬਿਨਸੀ ਭ੍ਰਾਂਤਿ ॥੧॥

ਸਾਧ ਪਠਾਏ ਆਪਿ ਹਰਿ ਹਮ ਤੁਮ ਤੇ ਨਾਹੀ ਦੂਰਿ ॥ ਨਾਨਕ ਭ੍ਰਮ ਭੈ ਮਿਟਿ ਗਏ ਰਮਣ ਰਾਮ ਭਰਪੂਰਿ ॥੨॥

(ਗੁਰੂ ਅਰਜਨ ਦੇਵ ਜੀ -- SGGS 929) ਛੰਤੁ ॥
ਰੁਤਿ ਸਿਸੀਅਰ ਸੀਤਲ ਹਰਿ ਪ੍ਰਗਟੇ ਮੰਘਰ ਪੋਹਿ ਜੀਉ ॥ ਜਲਨਿ ਬੁਝੀ ਦਰਸੁ ਪਾਇਆ ਬਿਨਸੇ ਮਾਇਆ ਧ੍ਰੋਹ ਜੀਉ ॥ ਸਭਿ ਕਾਮ ਪੂਰੇ ਮਿਲਿ ਹਜੂਰੇ ਹਰਿ ਚਰਣ ਸੇਵਕਿ ਸੇਵਿਆ ॥ ਹਾਰ ਡੋਰ ਸੀਗਾਰ ਸਭਿ ਰਸ ਗੁਣ ਗਾਉ ਅਲਖ ਅਭੇਵਿਆ ॥ ਭਾਉ ਭਗਤਿ ਗੋਵਿੰਦ ਬਾਂਛਤ ਜਮੁ ਨ ਸਾਕੈ ਜੋਹਿ ਜੀਉ ॥ ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੀ ਤਹ ਨ ਪ੍ਰੇਮ ਬਿਛੋਹ ਜੀਉ ॥੬॥

(ਗੁਰੂ ਅਰਜਨ ਦੇਵ ਜੀ -- SGGS 929) ਸਲੋਕ ॥
ਹਰਿ ਧਨੁ ਪਾਇਆ ਸੋਹਾਗਣੀ ਡੋਲਤ ਨਾਹੀ ਚੀਤ ॥ ਸੰਤ ਸੰਜੋਗੀ ਨਾਨਕਾ ਗ੍ਰਿਹਿ ਪ੍ਰਗਟੇ ਪ੍ਰਭ ਮੀਤ ॥੧॥

ਨਾਦ ਬਿਨੋਦ ਅਨੰਦ ਕੋਡ ਪ੍ਰਿਅ ਪ੍ਰੀਤਮ ਸੰਗਿ ਬਨੇ ॥ ਮਨ ਬਾਂਛਤ ਫਲ ਪਾਇਆ ਹਰਿ ਨਾਨਕ ਨਾਮ ਭਨੇ ॥੨॥

(ਗੁਰੂ ਅਰਜਨ ਦੇਵ ਜੀ -- SGGS 929) ਛੰਤੁ ॥
ਹਿਮਕਰ ਰੁਤਿ ਮਨਿ ਭਾਵਤੀ ਮਾਘੁ ਫਗਣੁ ਗੁਣਵੰਤ ਜੀਉ ॥ ਸਖੀ ਸਹੇਲੀ ਗਾਉ ਮੰਗਲੋ ਗ੍ਰਿਹਿ ਆਏ ਹਰਿ ਕੰਤ ਜੀਉ ॥ ਗ੍ਰਿਹਿ ਲਾਲ ਆਏ ਮਨਿ ਧਿਆਏ ਸੇਜ ਸੁੰਦਰਿ ਸੋਹੀਆ ॥ ਵਣੁ ਤ੍ਰਿਣੁ ਤ੍ਰਿਭਵਣ ਭਏ ਹਰਿਆ ਦੇਖਿ ਦਰਸਨ ਮੋਹੀਆ ॥ ਮਿਲੇ ਸੁਆਮੀ ਇਛ ਪੁੰਨੀ ਮਨਿ ਜਪਿਆ ਨਿਰਮਲ ਮੰਤ ਜੀਉ ॥ ਬਿਨਵੰਤਿ ਨਾਨਕ ਨਿਤ ਕਰਹੁ ਰਲੀਆ ਹਰਿ ਮਿਲੇ ਸ੍ਰੀਧਰ ਕੰਤ ਜੀਉ ॥੭॥

(ਗੁਰੂ ਅਰਜਨ ਦੇਵ ਜੀ -- SGGS 929) ਸਲੋਕ ॥
ਸੰਤ ਸਹਾਈ ਜੀਅ ਕੇ ਭਵਜਲ ਤਾਰਣਹਾਰ ॥ ਸਭ ਤੇ ਊਚੇ ਜਾਣੀਅਹਿ ਨਾਨਕ ਨਾਮ ਪਿਆਰ ॥੧॥

ਜਿਨ ਜਾਨਿਆ ਸੇਈ ਤਰੇ ਸੇ ਸੂਰੇ ਸੇ ਬੀਰ ॥ ਨਾਨਕ ਤਿਨ ਬਲਿਹਾਰਣੈ ਹਰਿ ਜਪਿ ਉਤਰੇ ਤੀਰ ॥੨॥

(ਗੁਰੂ ਅਰਜਨ ਦੇਵ ਜੀ -- SGGS 929) ਛੰਤੁ ॥
ਚਰਣ ਬਿਰਾਜਿਤ ਸਭ ਊਪਰੇ ਮਿਟਿਆ ਸਗਲ ਕਲੇਸੁ ਜੀਉ ॥ ਆਵਣ ਜਾਵਣ ਦੁਖ ਹਰੇ ਹਰਿ ਭਗਤਿ ਕੀਆ ਪਰਵੇਸੁ ਜੀਉ ॥ ਹਰਿ ਰੰਗਿ ਰਾਤੇ ਸਹਜਿ ਮਾਤੇ ਤਿਲੁ ਨ ਮਨ ਤੇ ਬੀਸਰੈ ॥ ਤਜਿ ਆਪੁ ਸਰਣੀ ਪਰੇ ਚਰਨੀ ਸਰਬ ਗੁਣ ਜਗਦੀਸਰੈ ॥ ਗੋਵਿੰਦ ਗੁਣ ਨਿਧਿ ਸ੍ਰੀਰੰਗ ਸੁਆਮੀ ਆਦਿ ਕਉ ਆਦੇਸੁ ਜੀਉ ॥ ਬਿਨਵੰਤਿ ਨਾਨਕ ਮਇਆ ਧਾਰਹੁ ਜੁਗੁ ਜੁਗੋ ਇਕ ਵੇਸੁ ਜੀਉ ॥੮॥੧॥੬॥੮॥

(ਗੁਰੂ ਨਾਨਕ ਦੇਵ ਜੀ -- SGGS 938) ਰਾਮਕਲੀ ਮਹਲਾ ੧ ਸਿਧ ਗੋਸਟਿ
ੴ ਸਤਿਗੁਰ ਪ੍ਰਸਾਦਿ ॥
ਸਿਧ ਸਭਾ ਕਰਿ ਆਸਣਿ ਬੈਠੇ ਸੰਤ ਸਭਾ ਜੈਕਾਰੋ ॥ ਤਿਸੁ ਆਗੈ ਰਹਰਾਸਿ ਹਮਾਰੀ ਸਾਚਾ ਅਪਰ ਅਪਾਰੋ ॥ ਮਸਤਕੁ ਕਾਟਿ ਧਰੀ ਤਿਸੁ ਆਗੈ ਤਨੁ ਮਨੁ ਆਗੈ ਦੇਉ ॥ ਨਾਨਕ ਸੰਤੁ ਮਿਲੈ ਸਚੁ ਪਾਈਐ ਸਹਜ ਭਾਇ ਜਸੁ ਲੇਉ ॥੧॥

(ਗੁਰੂ ਨਾਨਕ ਦੇਵ ਜੀ -- SGGS 938) ਕਿਆ ਭਵੀਐ ਸਚਿ ਸੂਚਾ ਹੋਇ ॥ ਸਾਚ ਸਬਦ ਬਿਨੁ ਮੁਕਤਿ ਨ ਕੋਇ ॥੧॥ ਰਹਾਉ ॥

(ਗੁਰੂ ਨਾਨਕ ਦੇਵ ਜੀ -- SGGS 938) ਕਵਨ ਤੁਮੇ ਕਿਆ ਨਾਉ ਤੁਮਾਰਾ ਕਉਨੁ ਮਾਰਗੁ ਕਉਨੁ ਸੁਆਓ ॥ ਸਾਚੁ ਕਹਉ ਅਰਦਾਸਿ ਹਮਾਰੀ ਹਉ ਸੰਤ ਜਨਾ ਬਲਿ ਜਾਓ ॥ ਕਹ ਬੈਸਹੁ ਕਹ ਰਹੀਐ ਬਾਲੇ ਕਹ ਆਵਹੁ ਕਹ ਜਾਹੋ ॥ ਨਾਨਕੁ ਬੋਲੈ ਸੁਣਿ ਬੈਰਾਗੀ ਕਿਆ ਤੁਮਾਰਾ ਰਾਹੋ ॥੨॥

(ਗੁਰੂ ਨਾਨਕ ਦੇਵ ਜੀ -- SGGS 938) ਘਟਿ ਘਟਿ ਬੈਸਿ ਨਿਰੰਤਰਿ ਰਹੀਐ ਚਾਲਹਿ ਸਤਿਗੁਰ ਭਾਏ ॥ ਸਹਜੇ ਆਏ ਹੁਕਮਿ ਸਿਧਾਏ ਨਾਨਕ ਸਦਾ ਰਜਾਏ ॥ ਆਸਣਿ ਬੈਸਣਿ ਥਿਰੁ ਨਾਰਾਇਣੁ ਐਸੀ ਗੁਰਮਤਿ ਪਾਏ ॥ ਗੁਰਮੁਖਿ ਬੂਝੈ ਆਪੁ ਪਛਾਣੈ ਸਚੇ ਸਚਿ ਸਮਾਏ ॥੩॥

(ਗੁਰੂ ਨਾਨਕ ਦੇਵ ਜੀ -- SGGS 938) ਦੁਨੀਆ ਸਾਗਰੁ ਦੁਤਰੁ ਕਹੀਐ ਕਿਉ ਕਰਿ ਪਾਈਐ ਪਾਰੋ ॥ ਚਰਪਟੁ ਬੋਲੈ ਅਉਧੂ ਨਾਨਕ ਦੇਹੁ ਸਚਾ ਬੀਚਾਰੋ ॥ ਆਪੇ ਆਖੈ ਆਪੇ ਸਮਝੈ ਤਿਸੁ ਕਿਆ ਉਤਰੁ ਦੀਜੈ ॥ ਸਾਚੁ ਕਹਹੁ ਤੁਮ ਪਾਰਗਰਾਮੀ ਤੁਝੁ ਕਿਆ ਬੈਸਣੁ ਦੀਜੈ ॥੪॥

(ਗੁਰੂ ਨਾਨਕ ਦੇਵ ਜੀ -- SGGS 938) ਜੈਸੇ ਜਲ ਮਹਿ ਕਮਲੁ ਨਿਰਾਲਮੁ ਮੁਰਗਾਈ ਨੈ ਸਾਣੇ ॥ ਸੁਰਤਿ ਸਬਦਿ ਭਵ ਸਾਗਰੁ ਤਰੀਐ ਨਾਨਕ ਨਾਮੁ ਵਖਾਣੇ ॥ ਰਹਹਿ ਇਕਾਂਤਿ ਏਕੋ ਮਨਿ ਵਸਿਆ ਆਸਾ ਮਾਹਿ ਨਿਰਾਸੋ ॥ ਅਗਮੁ ਅਗੋਚਰੁ ਦੇਖਿ ਦਿਖਾਏ ਨਾਨਕੁ ਤਾ ਕਾ ਦਾਸੋ ॥੫॥

(ਗੁਰੂ ਨਾਨਕ ਦੇਵ ਜੀ -- SGGS 938) ਸੁਣਿ ਸੁਆਮੀ ਅਰਦਾਸਿ ਹਮਾਰੀ ਪੂਛਉ ਸਾਚੁ ਬੀਚਾਰੋ ॥ ਰੋਸੁ ਨ ਕੀਜੈ ਉਤਰੁ ਦੀਜੈ ਕਿਉ ਪਾਈਐ ਗੁਰ ਦੁਆਰੋ ॥ ਇਹੁ ਮਨੁ ਚਲਤਉ ਸਚ ਘਰਿ ਬੈਸੈ ਨਾਨਕ ਨਾਮੁ ਅਧਾਰੋ ॥ ਆਪੇ ਮੇਲਿ ਮਿਲਾਏ ਕਰਤਾ ਲਾਗੈ ਸਾਚਿ ਪਿਆਰੋ ॥੬॥

(ਗੁਰੂ ਨਾਨਕ ਦੇਵ ਜੀ -- SGGS 938) ਹਾਟੀ ਬਾਟੀ ਰਹਹਿ ਨਿਰਾਲੇ ਰੂਖਿ ਬਿਰਖਿ ਉਦਿਆਨੇ ॥ ਕੰਦ ਮੂਲੁ ਅਹਾਰੋ ਖਾਈਐ ਅਉਧੂ ਬੋਲੈ ਗਿਆਨੇ ॥ ਤੀਰਥਿ ਨਾਈਐ ਸੁਖੁ ਫਲੁ ਪਾਈਐ ਮੈਲੁ ਨ ਲਾਗੈ ਕਾਈ ॥ ਗੋਰਖ ਪੂਤੁ ਲੋਹਾਰੀਪਾ ਬੋਲੈ ਜੋਗ ਜੁਗਤਿ ਬਿਧਿ ਸਾਈ ॥੭॥

(ਗੁਰੂ ਨਾਨਕ ਦੇਵ ਜੀ -- SGGS 939) ਹਾਟੀ ਬਾਟੀ ਨੀਦ ਨ ਆਵੈ ਪਰ ਘਰਿ ਚਿਤੁ ਨ ਡੋੁਲਾਈ ॥ ਬਿਨੁ ਨਾਵੈ ਮਨੁ ਟੇਕ ਨ ਟਿਕਈ ਨਾਨਕ ਭੂਖ ਨ ਜਾਈ ॥ ਹਾਟੁ ਪਟਣੁ ਘਰੁ ਗੁਰੂ ਦਿਖਾਇਆ ਸਹਜੇ ਸਚੁ ਵਾਪਾਰੋ ॥ ਖੰਡਿਤ ਨਿਦ੍ਰਾ ਅਲਪ ਅਹਾਰੰ ਨਾਨਕ ਤਤੁ ਬੀਚਾਰੋ ॥੮॥

(ਗੁਰੂ ਨਾਨਕ ਦੇਵ ਜੀ -- SGGS 939) ਦਰਸਨੁ ਭੇਖ ਕਰਹੁ ਜੋਗਿੰਦ੍ਰਾ ਮੁੰਦ੍ਰਾ ਝੋਲੀ ਖਿੰਥਾ ॥ ਬਾਰਹ ਅੰਤਰਿ ਏਕੁ ਸਰੇਵਹੁ ਖਟੁ ਦਰਸਨ ਇਕ ਪੰਥਾ ॥ ਇਨ ਬਿਧਿ ਮਨੁ ਸਮਝਾਈਐ ਪੁਰਖਾ ਬਾਹੁੜਿ ਚੋਟ ਨ ਖਾਈਐ ॥ ਨਾਨਕੁ ਬੋਲੈ ਗੁਰਮੁਖਿ ਬੂਝੈ ਜੋਗ ਜੁਗਤਿ ਇਵ ਪਾਈਐ ॥੯॥

(ਗੁਰੂ ਨਾਨਕ ਦੇਵ ਜੀ -- SGGS 939) ਅੰਤਰਿ ਸਬਦੁ ਨਿਰੰਤਰਿ ਮੁਦ੍ਰਾ ਹਉਮੈ ਮਮਤਾ ਦੂਰਿ ਕਰੀ ॥ ਕਾਮੁ ਕ੍ਰੋਧੁ ਅਹੰਕਾਰੁ ਨਿਵਾਰੈ ਗੁਰ ਕੈ ਸਬਦਿ ਸੁ ਸਮਝ ਪਰੀ ॥ ਖਿੰਥਾ ਝੋਲੀ ਭਰਿਪੁਰਿ ਰਹਿਆ ਨਾਨਕ ਤਾਰੈ ਏਕੁ ਹਰੀ ॥ ਸਾਚਾ ਸਾਹਿਬੁ ਸਾਚੀ ਨਾਈ ਪਰਖੈ ਗੁਰ ਕੀ ਬਾਤ ਖਰੀ ॥੧੦॥

(ਗੁਰੂ ਨਾਨਕ ਦੇਵ ਜੀ -- SGGS 939) ਊਂਧਉ ਖਪਰੁ ਪੰਚ ਭੂ ਟੋਪੀ ॥ ਕਾਂਇਆ ਕੜਾਸਣੁ ਮਨੁ ਜਾਗੋਟੀ ॥ ਸਤੁ ਸੰਤੋਖੁ ਸੰਜਮੁ ਹੈ ਨਾਲਿ ॥ ਨਾਨਕ ਗੁਰਮੁਖਿ ਨਾਮੁ ਸਮਾਲਿ ॥੧੧॥

(ਗੁਰੂ ਨਾਨਕ ਦੇਵ ਜੀ -- SGGS 939) ਕਵਨੁ ਸੁ ਗੁਪਤਾ ਕਵਨੁ ਸੁ ਮੁਕਤਾ ॥ ਕਵਨੁ ਸੁ ਅੰਤਰਿ ਬਾਹਰਿ ਜੁਗਤਾ ॥ ਕਵਨੁ ਸੁ ਆਵੈ ਕਵਨੁ ਸੁ ਜਾਇ ॥ ਕਵਨੁ ਸੁ ਤ੍ਰਿਭਵਣਿ ਰਹਿਆ ਸਮਾਇ ॥੧੨॥

(ਗੁਰੂ ਨਾਨਕ ਦੇਵ ਜੀ -- SGGS 939) ਘਟਿ ਘਟਿ ਗੁਪਤਾ ਗੁਰਮੁਖਿ ਮੁਕਤਾ ॥ ਅੰਤਰਿ ਬਾਹਰਿ ਸਬਦਿ ਸੁ ਜੁਗਤਾ ॥ ਮਨਮੁਖਿ ਬਿਨਸੈ ਆਵੈ ਜਾਇ ॥ ਨਾਨਕ ਗੁਰਮੁਖਿ ਸਾਚਿ ਸਮਾਇ ॥੧੩॥

(ਗੁਰੂ ਨਾਨਕ ਦੇਵ ਜੀ -- SGGS 939) ਕਿਉ ਕਰਿ ਬਾਧਾ ਸਰਪਨਿ ਖਾਧਾ ॥ ਕਿਉ ਕਰਿ ਖੋਇਆ ਕਿਉ ਕਰਿ ਲਾਧਾ ॥ ਕਿਉ ਕਰਿ ਨਿਰਮਲੁ ਕਿਉ ਕਰਿ ਅੰਧਿਆਰਾ ॥ ਇਹੁ ਤਤੁ ਬੀਚਾਰੈ ਸੁ ਗੁਰੂ ਹਮਾਰਾ ॥੧੪॥

(ਗੁਰੂ ਨਾਨਕ ਦੇਵ ਜੀ -- SGGS 939) ਦੁਰਮਤਿ ਬਾਧਾ ਸਰਪਨਿ ਖਾਧਾ ॥ ਮਨਮੁਖਿ ਖੋਇਆ ਗੁਰਮੁਖਿ ਲਾਧਾ ॥ ਸਤਿਗੁਰੁ ਮਿਲੈ ਅੰਧੇਰਾ ਜਾਇ ॥ ਨਾਨਕ ਹਉਮੈ ਮੇਟਿ ਸਮਾਇ ॥੧੫॥

(ਗੁਰੂ ਨਾਨਕ ਦੇਵ ਜੀ -- SGGS 939) ਸੁੰਨ ਨਿਰੰਤਰਿ ਦੀਜੈ ਬੰਧੁ ॥ ਉਡੈ ਨ ਹੰਸਾ ਪੜੈ ਨ ਕੰਧੁ ॥ ਸਹਜ ਗੁਫਾ ਘਰੁ ਜਾਣੈ ਸਾਚਾ ॥ ਨਾਨਕ ਸਾਚੇ ਭਾਵੈ ਸਾਚਾ ॥੧੬॥

(ਗੁਰੂ ਨਾਨਕ ਦੇਵ ਜੀ -- SGGS 939) ਕਿਸੁ ਕਾਰਣਿ ਗ੍ਰਿਹੁ ਤਜਿਓ ਉਦਾਸੀ ॥ ਕਿਸੁ ਕਾਰਣਿ ਇਹੁ ਭੇਖੁ ਨਿਵਾਸੀ ॥ ਕਿਸੁ ਵਖਰ ਕੇ ਤੁਮ ਵਣਜਾਰੇ ॥ ਕਿਉ ਕਰਿ ਸਾਥੁ ਲੰਘਾਵਹੁ ਪਾਰੇ ॥੧੭॥

(ਗੁਰੂ ਨਾਨਕ ਦੇਵ ਜੀ -- SGGS 939) ਗੁਰਮੁਖਿ ਖੋਜਤ ਭਏ ਉਦਾਸੀ ॥ ਦਰਸਨ ਕੈ ਤਾਈ ਭੇਖ ਨਿਵਾਸੀ ॥ ਸਾਚ ਵਖਰ ਕੇ ਹਮ ਵਣਜਾਰੇ ॥ ਨਾਨਕ ਗੁਰਮੁਖਿ ਉਤਰਸਿ ਪਾਰੇ ॥੧੮॥

(ਗੁਰੂ ਨਾਨਕ ਦੇਵ ਜੀ -- SGGS 939) ਕਿਤੁ ਬਿਧਿ ਪੁਰਖਾ ਜਨਮੁ ਵਟਾਇਆ ॥ ਕਾਹੇ ਕਉ ਤੁਝੁ ਇਹੁ ਮਨੁ ਲਾਇਆ ॥ ਕਿਤੁ ਬਿਧਿ ਆਸਾ ਮਨਸਾ ਖਾਈ ॥ ਕਿਤੁ ਬਿਧਿ ਜੋਤਿ ਨਿਰੰਤਰਿ ਪਾਈ ॥ ਬਿਨੁ ਦੰਤਾ ਕਿਉ ਖਾਈਐ ਸਾਰੁ ॥ ਨਾਨਕ ਸਾਚਾ ਕਰਹੁ ਬੀਚਾਰੁ ॥੧੯॥

(ਗੁਰੂ ਨਾਨਕ ਦੇਵ ਜੀ -- SGGS 940) ਸਤਿਗੁਰ ਕੈ ਜਨਮੇ ਗਵਨੁ ਮਿਟਾਇਆ ॥ ਅਨਹਤਿ ਰਾਤੇ ਇਹੁ ਮਨੁ ਲਾਇਆ ॥ ਮਨਸਾ ਆਸਾ ਸਬਦਿ ਜਲਾਈ ॥ ਗੁਰਮੁਖਿ ਜੋਤਿ ਨਿਰੰਤਰਿ ਪਾਈ ॥ ਤ੍ਰੈ ਗੁਣ ਮੇਟੇ ਖਾਈਐ ਸਾਰੁ ॥ ਨਾਨਕ ਤਾਰੇ ਤਾਰਣਹਾਰੁ ॥੨੦॥

(ਗੁਰੂ ਨਾਨਕ ਦੇਵ ਜੀ -- SGGS 940) ਆਦਿ ਕਉ ਕਵਨੁ ਬੀਚਾਰੁ ਕਥੀਅਲੇ ਸੁੰਨ ਕਹਾ ਘਰ ਵਾਸੋ ॥ ਗਿਆਨ ਕੀ ਮੁਦ੍ਰਾ ਕਵਨ ਕਥੀਅਲੇ ਘਟਿ ਘਟਿ ਕਵਨ ਨਿਵਾਸੋ ॥ ਕਾਲ ਕਾ ਠੀਗਾ ਕਿਉ ਜਲਾਈਅਲੇ ਕਿਉ ਨਿਰਭਉ ਘਰਿ ਜਾਈਐ ॥ ਸਹਜ ਸੰਤੋਖ ਕਾ ਆਸਣੁ ਜਾਣੈ ਕਿਉ ਛੇਦੇ ਬੈਰਾਈਐ ॥ ਗੁਰ ਕੈ ਸਬਦਿ ਹਉਮੈ ਬਿਖੁ ਮਾਰੈ ਤਾ ਨਿਜ ਘਰਿ ਹੋਵੈ ਵਾਸੋ ॥ ਜਿਨਿ ਰਚਿ ਰਚਿਆ ਤਿਸੁ ਸਬਦਿ ਪਛਾਣੈ ਨਾਨਕੁ ਤਾ ਕਾ ਦਾਸੋ ॥੨੧॥

(ਗੁਰੂ ਨਾਨਕ ਦੇਵ ਜੀ -- SGGS 940) ਕਹਾ ਤੇ ਆਵੈ ਕਹਾ ਇਹੁ ਜਾਵੈ ਕਹਾ ਇਹੁ ਰਹੈ ਸਮਾਈ ॥ ਏਸੁ ਸਬਦ ਕਉ ਜੋ ਅਰਥਾਵੈ ਤਿਸੁ ਗੁਰ ਤਿਲੁ ਨ ਤਮਾਈ ॥ ਕਿਉ ਤਤੈ ਅਵਿਗਤੈ ਪਾਵੈ ਗੁਰਮੁਖਿ ਲਗੈ ਪਿਆਰੋ ॥ ਆਪੇ ਸੁਰਤਾ ਆਪੇ ਕਰਤਾ ਕਹੁ ਨਾਨਕ ਬੀਚਾਰੋ ॥ ਹੁਕਮੇ ਆਵੈ ਹੁਕਮੇ ਜਾਵੈ ਹੁਕਮੇ ਰਹੈ ਸਮਾਈ ॥ ਪੂਰੇ ਗੁਰ ਤੇ ਸਾਚੁ ਕਮਾਵੈ ਗਤਿ ਮਿਤਿ ਸਬਦੇ ਪਾਈ ॥੨੨॥

(ਗੁਰੂ ਨਾਨਕ ਦੇਵ ਜੀ -- SGGS 940) ਆਦਿ ਕਉ ਬਿਸਮਾਦੁ ਬੀਚਾਰੁ ਕਥੀਅਲੇ ਸੁੰਨ ਨਿਰੰਤਰਿ ਵਾਸੁ ਲੀਆ ॥ ਅਕਲਪਤ ਮੁਦ੍ਰਾ ਗੁਰ ਗਿਆਨੁ ਬੀਚਾਰੀਅਲੇ ਘਟਿ ਘਟਿ ਸਾਚਾ ਸਰਬ ਜੀਆ ॥ ਗੁਰ ਬਚਨੀ ਅਵਿਗਤਿ ਸਮਾਈਐ ਤਤੁ ਨਿਰੰਜਨੁ ਸਹਜਿ ਲਹੈ ॥ ਨਾਨਕ ਦੂਜੀ ਕਾਰ ਨ ਕਰਣੀ ਸੇਵੈ ਸਿਖੁ ਸੁ ਖੋਜਿ ਲਹੈ ॥ ਹੁਕਮੁ ਬਿਸਮਾਦੁ ਹੁਕਮਿ ਪਛਾਣੈ ਜੀਅ ਜੁਗਤਿ ਸਚੁ ਜਾਣੈ ਸੋਈ ॥ ਆਪੁ ਮੇਟਿ ਨਿਰਾਲਮੁ ਹੋਵੈ ਅੰਤਰਿ ਸਾਚੁ ਜੋਗੀ ਕਹੀਐ ਸੋਈ ॥੨੩॥

(ਗੁਰੂ ਨਾਨਕ ਦੇਵ ਜੀ -- SGGS 940) ਅਵਿਗਤੋ ਨਿਰਮਾਇਲੁ ਉਪਜੇ ਨਿਰਗੁਣ ਤੇ ਸਰਗੁਣੁ ਥੀਆ ॥ ਸਤਿਗੁਰ ਪਰਚੈ ਪਰਮ ਪਦੁ ਪਾਈਐ ਸਾਚੈ ਸਬਦਿ ਸਮਾਇ ਲੀਆ ॥ ਏਕੇ ਕਉ ਸਚੁ ਏਕਾ ਜਾਣੈ ਹਉਮੈ ਦੂਜਾ ਦੂਰਿ ਕੀਆ ॥ ਸੋ ਜੋਗੀ ਗੁਰ ਸਬਦੁ ਪਛਾਣੈ ਅੰਤਰਿ ਕਮਲੁ ਪ੍ਰਗਾਸੁ ਥੀਆ ॥ ਜੀਵਤੁ ਮਰੈ ਤਾ ਸਭੁ ਕਿਛੁ ਸੂਝੈ ਅੰਤਰਿ ਜਾਣੈ ਸਰਬ ਦਇਆ ॥ ਨਾਨਕ ਤਾ ਕਉ ਮਿਲੈ ਵਡਾਈ ਆਪੁ ਪਛਾਣੈ ਸਰਬ ਜੀਆ ॥੨੪॥

(ਗੁਰੂ ਨਾਨਕ ਦੇਵ ਜੀ -- SGGS 940) ਸਾਚੌ ਉਪਜੈ ਸਾਚਿ ਸਮਾਵੈ ਸਾਚੇ ਸੂਚੇ ਏਕ ਮਇਆ ॥ ਝੂਠੇ ਆਵਹਿ ਠਵਰ ਨ ਪਾਵਹਿ ਦੂਜੈ ਆਵਾ ਗਉਣੁ ਭਇਆ ॥ ਆਵਾ ਗਉਣੁ ਮਿਟੈ ਗੁਰ ਸਬਦੀ ਆਪੇ ਪਰਖੈ ਬਖਸਿ ਲਇਆ ॥ ਏਕਾ ਬੇਦਨ ਦੂਜੈ ਬਿਆਪੀ ਨਾਮੁ ਰਸਾਇਣੁ ਵੀਸਰਿਆ ॥ ਸੋ ਬੂਝੈ ਜਿਸੁ ਆਪਿ ਬੁਝਾਏ ਗੁਰ ਕੈ ਸਬਦਿ ਸੁ ਮੁਕਤੁ ਭਇਆ ॥ ਨਾਨਕ ਤਾਰੇ ਤਾਰਣਹਾਰਾ ਹਉਮੈ ਦੂਜਾ ਪਰਹਰਿਆ ॥੨੫॥

(ਗੁਰੂ ਨਾਨਕ ਦੇਵ ਜੀ -- SGGS 941) ਮਨਮੁਖਿ ਭੂਲੈ ਜਮ ਕੀ ਕਾਣਿ ॥ ਪਰ ਘਰੁ ਜੋਹੈ ਹਾਣੇ ਹਾਣਿ ॥ ਮਨਮੁਖਿ ਭਰਮਿ ਭਵੈ ਬੇਬਾਣਿ ॥ ਵੇਮਾਰਗਿ ਮੂਸੈ ਮੰਤ੍ਰਿ ਮਸਾਣਿ ॥ ਸਬਦੁ ਨ ਚੀਨੈ ਲਵੈ ਕੁਬਾਣਿ ॥ ਨਾਨਕ ਸਾਚਿ ਰਤੇ ਸੁਖੁ ਜਾਣਿ ॥੨੬॥

(ਗੁਰੂ ਨਾਨਕ ਦੇਵ ਜੀ -- SGGS 941) ਗੁਰਮੁਖਿ ਸਾਚੇ ਕਾ ਭਉ ਪਾਵੈ ॥ ਗੁਰਮੁਖਿ ਬਾਣੀ ਅਘੜੁ ਘੜਾਵੈ ॥ ਗੁਰਮੁਖਿ ਨਿਰਮਲ ਹਰਿ ਗੁਣ ਗਾਵੈ ॥ ਗੁਰਮੁਖਿ ਪਵਿਤ੍ਰੁ ਪਰਮ ਪਦੁ ਪਾਵੈ ॥ ਗੁਰਮੁਖਿ ਰੋਮਿ ਰੋਮਿ ਹਰਿ ਧਿਆਵੈ ॥ ਨਾਨਕ ਗੁਰਮੁਖਿ ਸਾਚਿ ਸਮਾਵੈ ॥੨੭॥

(ਗੁਰੂ ਨਾਨਕ ਦੇਵ ਜੀ -- SGGS 941) ਗੁਰਮੁਖਿ ਪਰਚੈ ਬੇਦ ਬੀਚਾਰੀ ॥ ਗੁਰਮੁਖਿ ਪਰਚੈ ਤਰੀਐ ਤਾਰੀ ॥ ਗੁਰਮੁਖਿ ਪਰਚੈ ਸੁ ਸਬਦਿ ਗਿਆਨੀ ॥ ਗੁਰਮੁਖਿ ਪਰਚੈ ਅੰਤਰ ਬਿਧਿ ਜਾਨੀ ॥ ਗੁਰਮੁਖਿ ਪਾਈਐ ਅਲਖ ਅਪਾਰੁ ॥ ਨਾਨਕ ਗੁਰਮੁਖਿ ਮੁਕਤਿ ਦੁਆਰੁ ॥੨੮॥

(ਗੁਰੂ ਨਾਨਕ ਦੇਵ ਜੀ -- SGGS 941) ਗੁਰਮੁਖਿ ਅਕਥੁ ਕਥੈ ਬੀਚਾਰਿ ॥ ਗੁਰਮੁਖਿ ਨਿਬਹੈ ਸਪਰਵਾਰਿ ॥ ਗੁਰਮੁਖਿ ਜਪੀਐ ਅੰਤਰਿ ਪਿਆਰਿ ॥ ਗੁਰਮੁਖਿ ਪਾਈਐ ਸਬਦਿ ਅਚਾਰਿ ॥ ਸਬਦਿ ਭੇਦਿ ਜਾਣੈ ਜਾਣਾਈ ॥ ਨਾਨਕ ਹਉਮੈ ਜਾਲਿ ਸਮਾਈ ॥੨੯॥

(ਗੁਰੂ ਨਾਨਕ ਦੇਵ ਜੀ -- SGGS 941) ਗੁਰਮੁਖਿ ਧਰਤੀ ਸਾਚੈ ਸਾਜੀ ॥ ਤਿਸ ਮਹਿ ਓਪਤਿ ਖਪਤਿ ਸੁ ਬਾਜੀ ॥ ਗੁਰ ਕੈ ਸਬਦਿ ਰਪੈ ਰੰਗੁ ਲਾਇ ॥ ਸਾਚਿ ਰਤਉ ਪਤਿ ਸਿਉ ਘਰਿ ਜਾਇ ॥ ਸਾਚ ਸਬਦ ਬਿਨੁ ਪਤਿ ਨਹੀ ਪਾਵੈ ॥ ਨਾਨਕ ਬਿਨੁ ਨਾਵੈ ਕਿਉ ਸਾਚਿ ਸਮਾਵੈ ॥੩੦॥

(ਗੁਰੂ ਨਾਨਕ ਦੇਵ ਜੀ -- SGGS 941) ਗੁਰਮੁਖਿ ਅਸਟ ਸਿਧੀ ਸਭਿ ਬੁਧੀ ॥ ਗੁਰਮੁਖਿ ਭਵਜਲੁ ਤਰੀਐ ਸਚ ਸੁਧੀ ॥ ਗੁਰਮੁਖਿ ਸਰ ਅਪਸਰ ਬਿਧਿ ਜਾਣੈ ॥ ਗੁਰਮੁਖਿ ਪਰਵਿਰਤਿ ਨਰਵਿਰਤਿ ਪਛਾਣੈ ॥ ਗੁਰਮੁਖਿ ਤਾਰੇ ਪਾਰਿ ਉਤਾਰੇ ॥ ਨਾਨਕ ਗੁਰਮੁਖਿ ਸਬਦਿ ਨਿਸਤਾਰੇ ॥੩੧॥

(ਗੁਰੂ ਨਾਨਕ ਦੇਵ ਜੀ -- SGGS 941) ਨਾਮੇ ਰਾਤੇ ਹਉਮੈ ਜਾਇ ॥ ਨਾਮਿ ਰਤੇ ਸਚਿ ਰਹੇ ਸਮਾਇ ॥ ਨਾਮਿ ਰਤੇ ਜੋਗ ਜੁਗਤਿ ਬੀਚਾਰੁ ॥ ਨਾਮਿ ਰਤੇ ਪਾਵਹਿ ਮੋਖ ਦੁਆਰੁ ॥ ਨਾਮਿ ਰਤੇ ਤ੍ਰਿਭਵਣ ਸੋਝੀ ਹੋਇ ॥ ਨਾਨਕ ਨਾਮਿ ਰਤੇ ਸਦਾ ਸੁਖੁ ਹੋਇ ॥੩੨॥

(ਗੁਰੂ ਨਾਨਕ ਦੇਵ ਜੀ -- SGGS 941) ਨਾਮਿ ਰਤੇ ਸਿਧ ਗੋਸਟਿ ਹੋਇ ॥ ਨਾਮਿ ਰਤੇ ਸਦਾ ਤਪੁ ਹੋਇ ॥ ਨਾਮਿ ਰਤੇ ਸਚੁ ਕਰਣੀ ਸਾਰੁ ॥ ਨਾਮਿ ਰਤੇ ਗੁਣ ਗਿਆਨ ਬੀਚਾਰੁ ॥ ਬਿਨੁ ਨਾਵੈ ਬੋਲੈ ਸਭੁ ਵੇਕਾਰੁ ॥ ਨਾਨਕ ਨਾਮਿ ਰਤੇ ਤਿਨ ਕਉ ਜੈਕਾਰੁ ॥੩੩॥

(ਗੁਰੂ ਨਾਨਕ ਦੇਵ ਜੀ -- SGGS 941) ਪੂਰੇ ਗੁਰ ਤੇ ਨਾਮੁ ਪਾਇਆ ਜਾਇ ॥ ਜੋਗ ਜੁਗਤਿ ਸਚਿ ਰਹੈ ਸਮਾਇ ॥ ਬਾਰਹ ਮਹਿ ਜੋਗੀ ਭਰਮਾਏ ਸੰਨਿਆਸੀ ਛਿਅ ਚਾਰਿ ॥ ਗੁਰ ਕੈ ਸਬਦਿ ਜੋ ਮਰਿ ਜੀਵੈ ਸੋ ਪਾਏ ਮੋਖ ਦੁਆਰੁ ॥ ਬਿਨੁ ਸਬਦੈ ਸਭਿ ਦੂਜੈ ਲਾਗੇ ਦੇਖਹੁ ਰਿਦੈ ਬੀਚਾਰਿ ॥ ਨਾਨਕ ਵਡੇ ਸੇ ਵਡਭਾਗੀ ਜਿਨੀ ਸਚੁ ਰਖਿਆ ਉਰ ਧਾਰਿ ॥੩੪॥

(ਗੁਰੂ ਨਾਨਕ ਦੇਵ ਜੀ -- SGGS 942) ਗੁਰਮੁਖਿ ਰਤਨੁ ਲਹੈ ਲਿਵ ਲਾਇ ॥ ਗੁਰਮੁਖਿ ਪਰਖੈ ਰਤਨੁ ਸੁਭਾਇ ॥ ਗੁਰਮੁਖਿ ਸਾਚੀ ਕਾਰ ਕਮਾਇ ॥ ਗੁਰਮੁਖਿ ਸਾਚੇ ਮਨੁ ਪਤੀਆਇ ॥ ਗੁਰਮੁਖਿ ਅਲਖੁ ਲਖਾਏ ਤਿਸੁ ਭਾਵੈ ॥ ਨਾਨਕ ਗੁਰਮੁਖਿ ਚੋਟ ਨ ਖਾਵੈ ॥੩੫॥

(ਗੁਰੂ ਨਾਨਕ ਦੇਵ ਜੀ -- SGGS 942) ਗੁਰਮੁਖਿ ਨਾਮੁ ਦਾਨੁ ਇਸਨਾਨੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਪਾਵੈ ਦਰਗਹ ਮਾਨੁ ॥ ਗੁਰਮੁਖਿ ਭਉ ਭੰਜਨੁ ਪਰਧਾਨੁ ॥ ਗੁਰਮੁਖਿ ਕਰਣੀ ਕਾਰ ਕਰਾਏ ॥ ਨਾਨਕ ਗੁਰਮੁਖਿ ਮੇਲਿ ਮਿਲਾਏ ॥੩੬॥

(ਗੁਰੂ ਨਾਨਕ ਦੇਵ ਜੀ -- SGGS 942) ਗੁਰਮੁਖਿ ਸਾਸਤ੍ਰ ਸਿਮ੍ਰਿਤਿ ਬੇਦ ॥ ਗੁਰਮੁਖਿ ਪਾਵੈ ਘਟਿ ਘਟਿ ਭੇਦ ॥ ਗੁਰਮੁਖਿ ਵੈਰ ਵਿਰੋਧ ਗਵਾਵੈ ॥ ਗੁਰਮੁਖਿ ਸਗਲੀ ਗਣਤ ਮਿਟਾਵੈ ॥ ਗੁਰਮੁਖਿ ਰਾਮ ਨਾਮ ਰੰਗਿ ਰਾਤਾ ॥ ਨਾਨਕ ਗੁਰਮੁਖਿ ਖਸਮੁ ਪਛਾਤਾ ॥੩੭॥

(ਗੁਰੂ ਨਾਨਕ ਦੇਵ ਜੀ -- SGGS 942) ਬਿਨੁ ਗੁਰ ਭਰਮੈ ਆਵੈ ਜਾਇ ॥ ਬਿਨੁ ਗੁਰ ਘਾਲ ਨ ਪਵਈ ਥਾਇ ॥ ਬਿਨੁ ਗੁਰ ਮਨੂਆ ਅਤਿ ਡੋਲਾਇ ॥ ਬਿਨੁ ਗੁਰ ਤ੍ਰਿਪਤਿ ਨਹੀ ਬਿਖੁ ਖਾਇ ॥ ਬਿਨੁ ਗੁਰ ਬਿਸੀਅਰੁ ਡਸੈ ਮਰਿ ਵਾਟ ॥ ਨਾਨਕ ਗੁਰ ਬਿਨੁ ਘਾਟੇ ਘਾਟ ॥੩੮॥

(ਗੁਰੂ ਨਾਨਕ ਦੇਵ ਜੀ -- SGGS 942) ਜਿਸੁ ਗੁਰੁ ਮਿਲੈ ਤਿਸੁ ਪਾਰਿ ਉਤਾਰੈ ॥ ਅਵਗਣ ਮੇਟੈ ਗੁਣਿ ਨਿਸਤਾਰੈ ॥ ਮੁਕਤਿ ਮਹਾ ਸੁਖ ਗੁਰ ਸਬਦੁ ਬੀਚਾਰਿ ॥ ਗੁਰਮੁਖਿ ਕਦੇ ਨ ਆਵੈ ਹਾਰਿ ॥ ਤਨੁ ਹਟੜੀ ਇਹੁ ਮਨੁ ਵਣਜਾਰਾ ॥ ਨਾਨਕ ਸਹਜੇ ਸਚੁ ਵਾਪਾਰਾ ॥੩੯॥

(ਗੁਰੂ ਨਾਨਕ ਦੇਵ ਜੀ -- SGGS 942) ਗੁਰਮੁਖਿ ਬਾਂਧਿਓ ਸੇਤੁ ਬਿਧਾਤੈ ॥ ਲੰਕਾ ਲੂਟੀ ਦੈਤ ਸੰਤਾਪੈ ॥ ਰਾਮਚੰਦਿ ਮਾਰਿਓ ਅਹਿ ਰਾਵਣੁ ॥ ਭੇਦੁ ਬਭੀਖਣ ਗੁਰਮੁਖਿ ਪਰਚਾਇਣੁ ॥ ਗੁਰਮੁਖਿ ਸਾਇਰਿ ਪਾਹਣ ਤਾਰੇ ॥ ਗੁਰਮੁਖਿ ਕੋਟਿ ਤੇਤੀਸ ਉਧਾਰੇ ॥੪੦॥

(ਗੁਰੂ ਨਾਨਕ ਦੇਵ ਜੀ -- SGGS 942) ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਦਰਗਹ ਸਿਫਤਿ ਸਮਾਇ ॥ ਨਾਨਕ ਗੁਰਮੁਖਿ ਬੰਧੁ ਨ ਪਾਇ ॥੪੧॥

(ਗੁਰੂ ਨਾਨਕ ਦੇਵ ਜੀ -- SGGS 942) ਗੁਰਮੁਖਿ ਨਾਮੁ ਨਿਰੰਜਨ ਪਾਏ ॥ ਗੁਰਮੁਖਿ ਹਉਮੈ ਸਬਦਿ ਜਲਾਏ ॥ ਗੁਰਮੁਖਿ ਸਾਚੇ ਕੇ ਗੁਣ ਗਾਏ ॥ ਗੁਰਮੁਖਿ ਸਾਚੈ ਰਹੈ ਸਮਾਏ ॥ ਗੁਰਮੁਖਿ ਸਾਚਿ ਨਾਮਿ ਪਤਿ ਊਤਮ ਹੋਇ ॥ ਨਾਨਕ ਗੁਰਮੁਖਿ ਸਗਲ ਭਵਣ ਕੀ ਸੋਝੀ ਹੋਇ ॥੪੨॥

(ਗੁਰੂ ਨਾਨਕ ਦੇਵ ਜੀ -- SGGS 942) ਕਵਣ ਮੂਲੁ ਕਵਣ ਮਤਿ ਵੇਲਾ ॥ ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ ॥ ਕਵਣ ਕਥਾ ਲੇ ਰਹਹੁ ਨਿਰਾਲੇ ॥ ਬੋਲੈ ਨਾਨਕੁ ਸੁਣਹੁ ਤੁਮ ਬਾਲੇ ॥ ਏਸੁ ਕਥਾ ਕਾ ਦੇਇ ਬੀਚਾਰੁ ॥ ਭਵਜਲੁ ਸਬਦਿ ਲੰਘਾਵਣਹਾਰੁ ॥੪੩॥

(ਗੁਰੂ ਨਾਨਕ ਦੇਵ ਜੀ -- SGGS 943) ਪਵਨ ਅਰੰਭੁ ਸਤਿਗੁਰ ਮਤਿ ਵੇਲਾ ॥ ਸਬਦੁ ਗੁਰੂ ਸੁਰਤਿ ਧੁਨਿ ਚੇਲਾ ॥ ਅਕਥ ਕਥਾ ਲੇ ਰਹਉ ਨਿਰਾਲਾ ॥ ਨਾਨਕ ਜੁਗਿ ਜੁਗਿ ਗੁਰ ਗੋਪਾਲਾ ॥ ਏਕੁ ਸਬਦੁ ਜਿਤੁ ਕਥਾ ਵੀਚਾਰੀ ॥ ਗੁਰਮੁਖਿ ਹਉਮੈ ਅਗਨਿ ਨਿਵਾਰੀ ॥੪੪॥

(ਗੁਰੂ ਨਾਨਕ ਦੇਵ ਜੀ -- SGGS 943) ਮੈਣ ਕੇ ਦੰਤ ਕਿਉ ਖਾਈਐ ਸਾਰੁ ॥ ਜਿਤੁ ਗਰਬੁ ਜਾਇ ਸੁ ਕਵਣੁ ਆਹਾਰੁ ॥ ਹਿਵੈ ਕਾ ਘਰੁ ਮੰਦਰੁ ਅਗਨਿ ਪਿਰਾਹਨੁ ॥ ਕਵਨ ਗੁਫਾ ਜਿਤੁ ਰਹੈ ਅਵਾਹਨੁ ॥ ਇਤ ਉਤ ਕਿਸ ਕਉ ਜਾਣਿ ਸਮਾਵੈ ॥ ਕਵਨ ਧਿਆਨੁ ਮਨੁ ਮਨਹਿ ਸਮਾਵੈ ॥੪੫॥

(ਗੁਰੂ ਨਾਨਕ ਦੇਵ ਜੀ -- SGGS 943) ਹਉ ਹਉ ਮੈ ਮੈ ਵਿਚਹੁ ਖੋਵੈ ॥ ਦੂਜਾ ਮੇਟੈ ਏਕੋ ਹੋਵੈ ॥ ਜਗੁ ਕਰੜਾ ਮਨਮੁਖੁ ਗਾਵਾਰੁ ॥ ਸਬਦੁ ਕਮਾਈਐ ਖਾਈਐ ਸਾਰੁ ॥ ਅੰਤਰਿ ਬਾਹਰਿ ਏਕੋ ਜਾਣੈ ॥ ਨਾਨਕ ਅਗਨਿ ਮਰੈ ਸਤਿਗੁਰ ਕੈ ਭਾਣੈ ॥੪੬॥

(ਗੁਰੂ ਨਾਨਕ ਦੇਵ ਜੀ -- SGGS 943) ਸਚ ਭੈ ਰਾਤਾ ਗਰਬੁ ਨਿਵਾਰੈ ॥ ਏਕੋ ਜਾਤਾ ਸਬਦੁ ਵੀਚਾਰੈ ॥ ਸਬਦੁ ਵਸੈ ਸਚੁ ਅੰਤਰਿ ਹੀਆ ॥ ਤਨੁ ਮਨੁ ਸੀਤਲੁ ਰੰਗਿ ਰੰਗੀਆ ॥ ਕਾਮੁ ਕ੍ਰੋਧੁ ਬਿਖੁ ਅਗਨਿ ਨਿਵਾਰੇ ॥ ਨਾਨਕ ਨਦਰੀ ਨਦਰਿ ਪਿਆਰੇ ॥੪੭॥

(ਗੁਰੂ ਨਾਨਕ ਦੇਵ ਜੀ -- SGGS 943) ਕਵਨ ਮੁਖਿ ਚੰਦੁ ਹਿਵੈ ਘਰੁ ਛਾਇਆ ॥ ਕਵਨ ਮੁਖਿ ਸੂਰਜੁ ਤਪੈ ਤਪਾਇਆ ॥ ਕਵਨ ਮੁਖਿ ਕਾਲੁ ਜੋਹਤ ਨਿਤ ਰਹੈ ॥ ਕਵਨ ਬੁਧਿ ਗੁਰਮੁਖਿ ਪਤਿ ਰਹੈ ॥ ਕਵਨੁ ਜੋਧੁ ਜੋ ਕਾਲੁ ਸੰਘਾਰੈ ॥ ਬੋਲੈ ਬਾਣੀ ਨਾਨਕੁ ਬੀਚਾਰੈ ॥੪੮॥

(ਗੁਰੂ ਨਾਨਕ ਦੇਵ ਜੀ -- SGGS 943) ਸਬਦੁ ਭਾਖਤ ਸਸਿ ਜੋਤਿ ਅਪਾਰਾ ॥ ਸਸਿ ਘਰਿ ਸੂਰੁ ਵਸੈ ਮਿਟੈ ਅੰਧਿਆਰਾ ॥ ਸੁਖੁ ਦੁਖੁ ਸਮ ਕਰਿ ਨਾਮੁ ਅਧਾਰਾ ॥ ਆਪੇ ਪਾਰਿ ਉਤਾਰਣਹਾਰਾ ॥ ਗੁਰ ਪਰਚੈ ਮਨੁ ਸਾਚਿ ਸਮਾਇ ॥ ਪ੍ਰਣਵਤਿ ਨਾਨਕੁ ਕਾਲੁ ਨ ਖਾਇ ॥੪੯॥

(ਗੁਰੂ ਨਾਨਕ ਦੇਵ ਜੀ -- SGGS 943) ਨਾਮ ਤਤੁ ਸਭ ਹੀ ਸਿਰਿ ਜਾਪੈ ॥ ਬਿਨੁ ਨਾਵੈ ਦੁਖੁ ਕਾਲੁ ਸੰਤਾਪੈ ॥ ਤਤੋ ਤਤੁ ਮਿਲੈ ਮਨੁ ਮਾਨੈ ॥ ਦੂਜਾ ਜਾਇ ਇਕਤੁ ਘਰਿ ਆਨੈ ॥ ਬੋਲੈ ਪਵਨਾ ਗਗਨੁ ਗਰਜੈ ॥ ਨਾਨਕ ਨਿਹਚਲੁ ਮਿਲਣੁ ਸਹਜੈ ॥੫੦॥

(ਗੁਰੂ ਨਾਨਕ ਦੇਵ ਜੀ -- SGGS 943) ਅੰਤਰਿ ਸੁੰਨੰ ਬਾਹਰਿ ਸੁੰਨੰ ਤ੍ਰਿਭਵਣ ਸੁੰਨ ਮਸੁੰਨੰ ॥ ਚਉਥੇ ਸੁੰਨੈ ਜੋ ਨਰੁ ਜਾਣੈ ਤਾ ਕਉ ਪਾਪੁ ਨ ਪੁੰਨੰ ॥ ਘਟਿ ਘਟਿ ਸੁੰਨ ਕਾ ਜਾਣੈ ਭੇਉ ॥ ਆਦਿ ਪੁਰਖੁ ਨਿਰੰਜਨ ਦੇਉ ॥ ਜੋ ਜਨੁ ਨਾਮ ਨਿਰੰਜਨ ਰਾਤਾ ॥ ਨਾਨਕ ਸੋਈ ਪੁਰਖੁ ਬਿਧਾਤਾ ॥੫੧॥

(ਗੁਰੂ ਨਾਨਕ ਦੇਵ ਜੀ -- SGGS 943) ਸੁੰਨੋ ਸੁੰਨੁ ਕਹੈ ਸਭੁ ਕੋਈ ॥ ਅਨਹਤ ਸੁੰਨੁ ਕਹਾ ਤੇ ਹੋਈ ॥ ਅਨਹਤ ਸੁੰਨਿ ਰਤੇ ਸੇ ਕੈਸੇ ॥ ਜਿਸ ਤੇ ਉਪਜੇ ਤਿਸ ਹੀ ਜੈਸੇ ॥ ਓਇ ਜਨਮਿ ਨ ਮਰਹਿ ਨ ਆਵਹਿ ਜਾਹਿ ॥ ਨਾਨਕ ਗੁਰਮੁਖਿ ਮਨੁ ਸਮਝਾਹਿ ॥੫੨॥

(ਗੁਰੂ ਨਾਨਕ ਦੇਵ ਜੀ -- SGGS 943) ਨਉ ਸਰ ਸੁਭਰ ਦਸਵੈ ਪੂਰੇ ॥ ਤਹ ਅਨਹਤ ਸੁੰਨ ਵਜਾਵਹਿ ਤੂਰੇ ॥ ਸਾਚੈ ਰਾਚੇ ਦੇਖਿ ਹਜੂਰੇ ॥ ਘਟਿ ਘਟਿ ਸਾਚੁ ਰਹਿਆ ਭਰਪੂਰੇ ॥ ਗੁਪਤੀ ਬਾਣੀ ਪਰਗਟੁ ਹੋਇ ॥ ਨਾਨਕ ਪਰਖਿ ਲਏ ਸਚੁ ਸੋਇ ॥੫੩॥

(ਗੁਰੂ ਨਾਨਕ ਦੇਵ ਜੀ -- SGGS 944) ਸਹਜ ਭਾਇ ਮਿਲੀਐ ਸੁਖੁ ਹੋਵੈ ॥ ਗੁਰਮੁਖਿ ਜਾਗੈ ਨੀਦ ਨ ਸੋਵੈ ॥ ਸੁੰਨ ਸਬਦੁ ਅਪਰੰਪਰਿ ਧਾਰੈ ॥ ਕਹਤੇ ਮੁਕਤੁ ਸਬਦਿ ਨਿਸਤਾਰੈ ॥ ਗੁਰ ਕੀ ਦੀਖਿਆ ਸੇ ਸਚਿ ਰਾਤੇ ॥ ਨਾਨਕ ਆਪੁ ਗਵਾਇ ਮਿਲਣ ਨਹੀ ਭ੍ਰਾਤੇ ॥੫੪॥

(ਗੁਰੂ ਨਾਨਕ ਦੇਵ ਜੀ -- SGGS 944) ਕੁਬੁਧਿ ਚਵਾਵੈ ਸੋ ਕਿਤੁ ਠਾਇ ॥ ਕਿਉ ਤਤੁ ਨ ਬੂਝੈ ਚੋਟਾ ਖਾਇ ॥ ਜਮ ਦਰਿ ਬਾਧੇ ਕੋਇ ਨ ਰਾਖੈ ॥ ਬਿਨੁ ਸਬਦੈ ਨਾਹੀ ਪਤਿ ਸਾਖੈ ॥ ਕਿਉ ਕਰਿ ਬੂਝੈ ਪਾਵੈ ਪਾਰੁ ॥ ਨਾਨਕ ਮਨਮੁਖਿ ਨ ਬੁਝੈ ਗਵਾਰੁ ॥੫੫॥

(ਗੁਰੂ ਨਾਨਕ ਦੇਵ ਜੀ -- SGGS 944) ਕੁਬੁਧਿ ਮਿਟੈ ਗੁਰ ਸਬਦੁ ਬੀਚਾਰਿ ॥ ਸਤਿਗੁਰੁ ਭੇਟੈ ਮੋਖ ਦੁਆਰ ॥ ਤਤੁ ਨ ਚੀਨੈ ਮਨਮੁਖੁ ਜਲਿ ਜਾਇ ॥ ਦੁਰਮਤਿ ਵਿਛੁੜਿ ਚੋਟਾ ਖਾਇ ॥ ਮਾਨੈ ਹੁਕਮੁ ਸਭੇ ਗੁਣ ਗਿਆਨ ॥ ਨਾਨਕ ਦਰਗਹ ਪਾਵੈ ਮਾਨੁ ॥੫੬॥

(ਗੁਰੂ ਨਾਨਕ ਦੇਵ ਜੀ -- SGGS 944) ਸਾਚੁ ਵਖਰੁ ਧਨੁ ਪਲੈ ਹੋਇ ॥ ਆਪਿ ਤਰੈ ਤਾਰੇ ਭੀ ਸੋਇ ॥ ਸਹਜਿ ਰਤਾ ਬੂਝੈ ਪਤਿ ਹੋਇ ॥ ਤਾ ਕੀ ਕੀਮਤਿ ਕਰੈ ਨ ਕੋਇ ॥ ਜਹ ਦੇਖਾ ਤਹ ਰਹਿਆ ਸਮਾਇ ॥ ਨਾਨਕ ਪਾਰਿ ਪਰੈ ਸਚ ਭਾਇ ॥੫੭॥

(ਗੁਰੂ ਨਾਨਕ ਦੇਵ ਜੀ -- SGGS 944) ਸੁ ਸਬਦ ਕਾ ਕਹਾ ਵਾਸੁ ਕਥੀਅਲੇ ਜਿਤੁ ਤਰੀਐ ਭਵਜਲੁ ਸੰਸਾਰੋ ॥ ਤ੍ਰੈ ਸਤ ਅੰਗੁਲ ਵਾਈ ਕਹੀਐ ਤਿਸੁ ਕਹੁ ਕਵਨੁ ਅਧਾਰੋ ॥ ਬੋਲੈ ਖੇਲੈ ਅਸਥਿਰੁ ਹੋਵੈ ਕਿਉ ਕਰਿ ਅਲਖੁ ਲਖਾਏ ॥ ਸੁਣਿ ਸੁਆਮੀ ਸਚੁ ਨਾਨਕੁ ਪ੍ਰਣਵੈ ਅਪਣੇ ਮਨ ਸਮਝਾਏ ॥ ਗੁਰਮੁਖਿ ਸਬਦੇ ਸਚਿ ਲਿਵ ਲਾਗੈ ਕਰਿ ਨਦਰੀ ਮੇਲਿ ਮਿਲਾਏ ॥ ਆਪੇ ਦਾਨਾ ਆਪੇ ਬੀਨਾ ਪੂਰੈ ਭਾਗਿ ਸਮਾਏ ॥੫੮॥

(ਗੁਰੂ ਨਾਨਕ ਦੇਵ ਜੀ -- SGGS 944) ਸੁ ਸਬਦ ਕਉ ਨਿਰੰਤਰਿ ਵਾਸੁ ਅਲਖੰ ਜਹ ਦੇਖਾ ਤਹ ਸੋਈ ॥ ਪਵਨ ਕਾ ਵਾਸਾ ਸੁੰਨ ਨਿਵਾਸਾ ਅਕਲ ਕਲਾ ਧਰ ਸੋਈ ॥ ਨਦਰਿ ਕਰੇ ਸਬਦੁ ਘਟ ਮਹਿ ਵਸੈ ਵਿਚਹੁ ਭਰਮੁ ਗਵਾਏ ॥ ਤਨੁ ਮਨੁ ਨਿਰਮਲੁ ਨਿਰਮਲ ਬਾਣੀ ਨਾਮੋੁ ਮੰਨਿ ਵਸਾਏ ॥ ਸਬਦਿ ਗੁਰੂ ਭਵਸਾਗਰੁ ਤਰੀਐ ਇਤ ਉਤ ਏਕੋ ਜਾਣੈ ॥ ਚਿਹਨੁ ਵਰਨੁ ਨਹੀ ਛਾਇਆ ਮਾਇਆ ਨਾਨਕ ਸਬਦੁ ਪਛਾਣੈ ॥੫੯॥

(ਗੁਰੂ ਨਾਨਕ ਦੇਵ ਜੀ -- SGGS 944) ਤ੍ਰੈ ਸਤ ਅੰਗੁਲ ਵਾਈ ਅਉਧੂ ਸੁੰਨ ਸਚੁ ਆਹਾਰੋ ॥ ਗੁਰਮੁਖਿ ਬੋਲੈ ਤਤੁ ਬਿਰੋਲੈ ਚੀਨੈ ਅਲਖ ਅਪਾਰੋ ॥ ਤ੍ਰੈ ਗੁਣ ਮੇਟੈ ਸਬਦੁ ਵਸਾਏ ਤਾ ਮਨਿ ਚੂਕੈ ਅਹੰਕਾਰੋ ॥ ਅੰਤਰਿ ਬਾਹਰਿ ਏਕੋ ਜਾਣੈ ਤਾ ਹਰਿ ਨਾਮਿ ਲਗੈ ਪਿਆਰੋ ॥ ਸੁਖਮਨਾ ਇੜਾ ਪਿੰਗੁਲਾ ਬੂਝੈ ਜਾ ਆਪੇ ਅਲਖੁ ਲਖਾਏ ॥ ਨਾਨਕ ਤਿਹੁ ਤੇ ਊਪਰਿ ਸਾਚਾ ਸਤਿਗੁਰ ਸਬਦਿ ਸਮਾਏ ॥੬੦॥

(ਗੁਰੂ ਨਾਨਕ ਦੇਵ ਜੀ -- SGGS 944) ਮਨ ਕਾ ਜੀਉ ਪਵਨੁ ਕਥੀਅਲੇ ਪਵਨੁ ਕਹਾ ਰਸੁ ਖਾਈ ॥ ਗਿਆਨ ਕੀ ਮੁਦ੍ਰਾ ਕਵਨ ਅਉਧੂ ਸਿਧ ਕੀ ਕਵਨ ਕਮਾਈ ॥ ਬਿਨੁ ਸਬਦੈ ਰਸੁ ਨ ਆਵੈ ਅਉਧੂ ਹਉਮੈ ਪਿਆਸ ਨ ਜਾਈ ॥ ਸਬਦਿ ਰਤੇ ਅੰਮ੍ਰਿਤ ਰਸੁ ਪਾਇਆ ਸਾਚੇ ਰਹੇ ਅਘਾਈ ॥ ਕਵਨ ਬੁਧਿ ਜਿਤੁ ਅਸਥਿਰੁ ਰਹੀਐ ਕਿਤੁ ਭੋਜਨਿ ਤ੍ਰਿਪਤਾਸੈ ॥ ਨਾਨਕ ਦੁਖੁ ਸੁਖੁ ਸਮ ਕਰਿ ਜਾਪੈ ਸਤਿਗੁਰ ਤੇ ਕਾਲੁ ਨ ਗ੍ਰਾਸੈ ॥੬੧॥

(ਗੁਰੂ ਨਾਨਕ ਦੇਵ ਜੀ -- SGGS 945) ਰੰਗਿ ਨ ਰਾਤਾ ਰਸਿ ਨਹੀ ਮਾਤਾ ॥ ਬਿਨੁ ਗੁਰ ਸਬਦੈ ਜਲਿ ਬਲਿ ਤਾਤਾ ॥ ਬਿੰਦੁ ਨ ਰਾਖਿਆ ਸਬਦੁ ਨ ਭਾਖਿਆ ॥ ਪਵਨੁ ਨ ਸਾਧਿਆ ਸਚੁ ਨ ਅਰਾਧਿਆ ॥ ਅਕਥ ਕਥਾ ਲੇ ਸਮ ਕਰਿ ਰਹੈ ॥ ਤਉ ਨਾਨਕ ਆਤਮ ਰਾਮ ਕਉ ਲਹੈ ॥੬੨॥

(ਗੁਰੂ ਨਾਨਕ ਦੇਵ ਜੀ -- SGGS 945) ਗੁਰ ਪਰਸਾਦੀ ਰੰਗੇ ਰਾਤਾ ॥ ਅੰਮ੍ਰਿਤੁ ਪੀਆ ਸਾਚੇ ਮਾਤਾ ॥ ਗੁਰ ਵੀਚਾਰੀ ਅਗਨਿ ਨਿਵਾਰੀ ॥ ਅਪਿਉ ਪੀਓ ਆਤਮ ਸੁਖੁ ਧਾਰੀ ॥ ਸਚੁ ਅਰਾਧਿਆ ਗੁਰਮੁਖਿ ਤਰੁ ਤਾਰੀ ॥ ਨਾਨਕ ਬੂਝੈ ਕੋ ਵੀਚਾਰੀ ॥੬੩॥

(ਗੁਰੂ ਨਾਨਕ ਦੇਵ ਜੀ -- SGGS 945) ਇਹੁ ਮਨੁ ਮੈਗਲੁ ਕਹਾ ਬਸੀਅਲੇ ਕਹਾ ਬਸੈ ਇਹੁ ਪਵਨਾ ॥ ਕਹਾ ਬਸੈ ਸੁ ਸਬਦੁ ਅਉਧੂ ਤਾ ਕਉ ਚੂਕੈ ਮਨ ਕਾ ਭਵਨਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਤਾ ਨਿਜ ਘਰਿ ਵਾਸਾ ਇਹੁ ਮਨੁ ਪਾਏ ॥ ਆਪੈ ਆਪੁ ਖਾਇ ਤਾ ਨਿਰਮਲੁ ਹੋਵੈ ਧਾਵਤੁ ਵਰਜਿ ਰਹਾਏ ॥ ਕਿਉ ਮੂਲੁ ਪਛਾਣੈ ਆਤਮੁ ਜਾਣੈ ਕਿਉ ਸਸਿ ਘਰਿ ਸੂਰੁ ਸਮਾਵੈ ॥ ਗੁਰਮੁਖਿ ਹਉਮੈ ਵਿਚਹੁ ਖੋਵੈ ਤਉ ਨਾਨਕ ਸਹਜਿ ਸਮਾਵੈ ॥੬੪॥

(ਗੁਰੂ ਨਾਨਕ ਦੇਵ ਜੀ -- SGGS 945) ਇਹੁ ਮਨੁ ਨਿਹਚਲੁ ਹਿਰਦੈ ਵਸੀਅਲੇ ਗੁਰਮੁਖਿ ਮੂਲੁ ਪਛਾਣਿ ਰਹੈ ॥ ਨਾਭਿ ਪਵਨੁ ਘਰਿ ਆਸਣਿ ਬੈਸੈ ਗੁਰਮੁਖਿ ਖੋਜਤ ਤਤੁ ਲਹੈ ॥ ਸੁ ਸਬਦੁ ਨਿਰੰਤਰਿ ਨਿਜ ਘਰਿ ਆਛੈ ਤ੍ਰਿਭਵਣ ਜੋਤਿ ਸੁ ਸਬਦਿ ਲਹੈ ॥ ਖਾਵੈ ਦੂਖ ਭੂਖ ਸਾਚੇ ਕੀ ਸਾਚੇ ਹੀ ਤ੍ਰਿਪਤਾਸਿ ਰਹੈ ॥ ਅਨਹਦ ਬਾਣੀ ਗੁਰਮੁਖਿ ਜਾਣੀ ਬਿਰਲੋ ਕੋ ਅਰਥਾਵੈ ॥ ਨਾਨਕੁ ਆਖੈ ਸਚੁ ਸੁਭਾਖੈ ਸਚਿ ਰਪੈ ਰੰਗੁ ਕਬਹੂ ਨ ਜਾਵੈ ॥੬੫॥

(ਗੁਰੂ ਨਾਨਕ ਦੇਵ ਜੀ -- SGGS 945) ਜਾ ਇਹੁ ਹਿਰਦਾ ਦੇਹ ਨ ਹੋਤੀ ਤਉ ਮਨੁ ਕੈਠੈ ਰਹਤਾ ॥ ਨਾਭਿ ਕਮਲ ਅਸਥੰਭੁ ਨ ਹੋਤੋ ਤਾ ਪਵਨੁ ਕਵਨ ਘਰਿ ਸਹਤਾ ॥ ਰੂਪੁ ਨ ਹੋਤੋ ਰੇਖ ਨ ਕਾਈ ਤਾ ਸਬਦਿ ਕਹਾ ਲਿਵ ਲਾਈ ॥ ਰਕਤੁ ਬਿੰਦੁ ਕੀ ਮੜੀ ਨ ਹੋਤੀ ਮਿਤਿ ਕੀਮਤਿ ਨਹੀ ਪਾਈ ॥ ਵਰਨੁ ਭੇਖੁ ਅਸਰੂਪੁ ਨ ਜਾਪੀ ਕਿਉ ਕਰਿ ਜਾਪਸਿ ਸਾਚਾ ॥ ਨਾਨਕ ਨਾਮਿ ਰਤੇ ਬੈਰਾਗੀ ਇਬ ਤਬ ਸਾਚੋ ਸਾਚਾ ॥੬੬॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates