ਰਾਗ ਸਿਰੀਰਾਗੁ - ਬਾਣੀ ਸ਼ਬਦ, Raag Sri - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਨਾਨਕ ਦੇਵ ਜੀ -- SGGS 14) ੴ ਸਤਿਗੁਰ ਪ੍ਰਸਾਦਿ ॥
ਰਾਗੁ ਸਿਰੀਰਾਗੁ ਮਹਲਾ ਪਹਿਲਾ ੧ ਘਰੁ ੧ ॥
ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ ॥ ਕਸਤੂਰਿ ਕੁੰਗੂ ਅਗਰਿ ਚੰਦਨਿ ਲੀਪਿ ਆਵੈ ਚਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੧॥

ਹਰਿ ਬਿਨੁ ਜੀਉ ਜਲਿ ਬਲਿ ਜਾਉ ॥ ਮੈ ਆਪਣਾ ਗੁਰੁ ਪੂਛਿ ਦੇਖਿਆ ਅਵਰੁ ਨਾਹੀ ਥਾਉ ॥੧॥ ਰਹਾਉ ॥

ਧਰਤੀ ਤ ਹੀਰੇ ਲਾਲ ਜੜਤੀ ਪਲਘਿ ਲਾਲ ਜੜਾਉ ॥ ਮੋਹਣੀ ਮੁਖਿ ਮਣੀ ਸੋਹੈ ਕਰੇ ਰੰਗਿ ਪਸਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੨॥

ਸਿਧੁ ਹੋਵਾ ਸਿਧਿ ਲਾਈ ਰਿਧਿ ਆਖਾ ਆਉ ॥ ਗੁਪਤੁ ਪਰਗਟੁ ਹੋਇ ਬੈਸਾ ਲੋਕੁ ਰਾਖੈ ਭਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੩॥

ਸੁਲਤਾਨੁ ਹੋਵਾ ਮੇਲਿ ਲਸਕਰ ਤਖਤਿ ਰਾਖਾ ਪਾਉ ॥ ਹੁਕਮੁ ਹਾਸਲੁ ਕਰੀ ਬੈਠਾ ਨਾਨਕਾ ਸਭ ਵਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੪॥੧॥

(ਗੁਰੂ ਨਾਨਕ ਦੇਵ ਜੀ -- SGGS 14) ਸਿਰੀਰਾਗੁ ਮਹਲਾ ੧ ॥
ਕੋਟਿ ਕੋਟੀ ਮੇਰੀ ਆਰਜਾ ਪਵਣੁ ਪੀਅਣੁ ਅਪਿਆਉ ॥ ਚੰਦੁ ਸੂਰਜੁ ਦੁਇ ਗੁਫੈ ਨ ਦੇਖਾ ਸੁਪਨੈ ਸਉਣ ਨ ਥਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੧॥

ਸਾਚਾ ਨਿਰੰਕਾਰੁ ਨਿਜ ਥਾਇ ॥ ਸੁਣਿ ਸੁਣਿ ਆਖਣੁ ਆਖਣਾ ਜੇ ਭਾਵੈ ਕਰੇ ਤਮਾਇ ॥੧॥ ਰਹਾਉ ॥

ਕੁਸਾ ਕਟੀਆ ਵਾਰ ਵਾਰ ਪੀਸਣਿ ਪੀਸਾ ਪਾਇ ॥ ਅਗੀ ਸੇਤੀ ਜਾਲੀਆ ਭਸਮ ਸੇਤੀ ਰਲਿ ਜਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੨॥

ਪੰਖੀ ਹੋਇ ਕੈ ਜੇ ਭਵਾ ਸੈ ਅਸਮਾਨੀ ਜਾਉ ॥ ਨਦਰੀ ਕਿਸੈ ਨ ਆਵਊ ਨਾ ਕਿਛੁ ਪੀਆ ਨ ਖਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੩॥

ਨਾਨਕ ਕਾਗਦ ਲਖ ਮਣਾ ਪੜਿ ਪੜਿ ਕੀਚੈ ਭਾਉ ॥ ਮਸੂ ਤੋਟਿ ਨ ਆਵਈ ਲੇਖਣਿ ਪਉਣੁ ਚਲਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੪॥੨॥

(ਗੁਰੂ ਨਾਨਕ ਦੇਵ ਜੀ -- SGGS 15) ਸਿਰੀਰਾਗੁ ਮਹਲਾ ੧ ॥
ਲੇਖੈ ਬੋਲਣੁ ਬੋਲਣਾ ਲੇਖੈ ਖਾਣਾ ਖਾਉ ॥ ਲੇਖੈ ਵਾਟ ਚਲਾਈਆ ਲੇਖੈ ਸੁਣਿ ਵੇਖਾਉ ॥ ਲੇਖੈ ਸਾਹ ਲਵਾਈਅਹਿ ਪੜੇ ਕਿ ਪੁਛਣ ਜਾਉ ॥੧॥

ਬਾਬਾ ਮਾਇਆ ਰਚਨਾ ਧੋਹੁ ॥ ਅੰਧੈ ਨਾਮੁ ਵਿਸਾਰਿਆ ਨਾ ਤਿਸੁ ਏਹ ਨ ਓਹੁ ॥੧॥ ਰਹਾਉ ॥

ਜੀਵਣ ਮਰਣਾ ਜਾਇ ਕੈ ਏਥੈ ਖਾਜੈ ਕਾਲਿ ॥ ਜਿਥੈ ਬਹਿ ਸਮਝਾਈਐ ਤਿਥੈ ਕੋਇ ਨ ਚਲਿਓ ਨਾਲਿ ॥ ਰੋਵਣ ਵਾਲੇ ਜੇਤੜੇ ਸਭਿ ਬੰਨਹਿ ਪੰਡ ਪਰਾਲਿ ॥੨॥

ਸਭੁ ਕੋ ਆਖੈ ਬਹੁਤੁ ਬਹੁਤੁ ਘਟਿ ਨ ਆਖੈ ਕੋਇ ॥ ਕੀਮਤਿ ਕਿਨੈ ਨ ਪਾਈਆ ਕਹਣਿ ਨ ਵਡਾ ਹੋਇ ॥ ਸਾਚਾ ਸਾਹਬੁ ਏਕੁ ਤੂ ਹੋਰਿ ਜੀਆ ਕੇਤੇ ਲੋਅ ॥੩॥

ਨੀਚਾ ਅੰਦਰਿ ਨੀਚ ਜਾਤਿ ਨੀਚੀ ਹੂ ਅਤਿ ਨੀਚੁ ॥ ਨਾਨਕੁ ਤਿਨ ਕੈ ਸੰਗਿ ਸਾਥਿ ਵਡਿਆ ਸਿਉ ਕਿਆ ਰੀਸ ॥ ਜਿਥੈ ਨੀਚ ਸਮਾਲੀਅਨਿ ਤਿਥੈ ਨਦਰਿ ਤੇਰੀ ਬਖਸੀਸ ॥੪॥੩॥

(ਗੁਰੂ ਨਾਨਕ ਦੇਵ ਜੀ -- SGGS 15) ਸਿਰੀਰਾਗੁ ਮਹਲਾ ੧ ॥
ਲਬੁ ਕੁਤਾ ਕੂੜੁ ਚੂਹੜਾ ਠਗਿ ਖਾਧਾ ਮੁਰਦਾਰੁ ॥ ਪਰ ਨਿੰਦਾ ਪਰ ਮਲੁ ਮੁਖ ਸੁਧੀ ਅਗਨਿ ਕ੍ਰੋਧੁ ਚੰਡਾਲੁ ॥ ਰਸ ਕਸ ਆਪੁ ਸਲਾਹਣਾ ਏ ਕਰਮ ਮੇਰੇ ਕਰਤਾਰ ॥੧॥

ਬਾਬਾ ਬੋਲੀਐ ਪਤਿ ਹੋਇ ॥ ਊਤਮ ਸੇ ਦਰਿ ਊਤਮ ਕਹੀਅਹਿ ਨੀਚ ਕਰਮ ਬਹਿ ਰੋਇ ॥੧॥ ਰਹਾਉ ॥

ਰਸੁ ਸੁਇਨਾ ਰਸੁ ਰੁਪਾ ਕਾਮਣਿ ਰਸੁ ਪਰਮਲ ਕੀ ਵਾਸੁ ॥ ਰਸੁ ਘੋੜੇ ਰਸੁ ਸੇਜਾ ਮੰਦਰ ਰਸੁ ਮੀਠਾ ਰਸੁ ਮਾਸੁ ॥ ਏਤੇ ਰਸ ਸਰੀਰ ਕੇ ਕੈ ਘਟਿ ਨਾਮ ਨਿਵਾਸੁ ॥੨॥

ਜਿਤੁ ਬੋਲਿਐ ਪਤਿ ਪਾਈਐ ਸੋ ਬੋਲਿਆ ਪਰਵਾਣੁ ॥ ਫਿਕਾ ਬੋਲਿ ਵਿਗੁਚਣਾ ਸੁਣਿ ਮੂਰਖ ਮਨ ਅਜਾਣ ॥ ਜੋ ਤਿਸੁ ਭਾਵਹਿ ਸੇ ਭਲੇ ਹੋਰਿ ਕਿ ਕਹਣ ਵਖਾਣ ॥੩॥

ਤਿਨ ਮਤਿ ਤਿਨ ਪਤਿ ਤਿਨ ਧਨੁ ਪਲੈ ਜਿਨ ਹਿਰਦੈ ਰਹਿਆ ਸਮਾਇ ॥ ਤਿਨ ਕਾ ਕਿਆ ਸਾਲਾਹਣਾ ਅਵਰ ਸੁਆਲਿਉ ਕਾਇ ॥ ਨਾਨਕ ਨਦਰੀ ਬਾਹਰੇ ਰਾਚਹਿ ਦਾਨਿ ਨ ਨਾਇ ॥੪॥੪॥

(ਗੁਰੂ ਨਾਨਕ ਦੇਵ ਜੀ -- SGGS 15) ਸਿਰੀਰਾਗੁ ਮਹਲਾ ੧ ॥
ਅਮਲੁ ਗਲੋਲਾ ਕੂੜ ਕਾ ਦਿਤਾ ਦੇਵਣਹਾਰਿ ॥ ਮਤੀ ਮਰਣੁ ਵਿਸਾਰਿਆ ਖੁਸੀ ਕੀਤੀ ਦਿਨ ਚਾਰਿ ॥ ਸਚੁ ਮਿਲਿਆ ਤਿਨ ਸੋਫੀਆ ਰਾਖਣ ਕਉ ਦਰਵਾਰੁ ॥੧॥

ਨਾਨਕ ਸਾਚੇ ਕਉ ਸਚੁ ਜਾਣੁ ॥ ਜਿਤੁ ਸੇਵਿਐ ਸੁਖੁ ਪਾਈਐ ਤੇਰੀ ਦਰਗਹ ਚਲੈ ਮਾਣੁ ॥੧॥ ਰਹਾਉ ॥

ਸਚੁ ਸਰਾ ਗੁੜ ਬਾਹਰਾ ਜਿਸੁ ਵਿਚਿ ਸਚਾ ਨਾਉ ॥ ਸੁਣਹਿ ਵਖਾਣਹਿ ਜੇਤੜੇ ਹਉ ਤਿਨ ਬਲਿਹਾਰੈ ਜਾਉ ॥ ਤਾ ਮਨੁ ਖੀਵਾ ਜਾਣੀਐ ਜਾ ਮਹਲੀ ਪਾਏ ਥਾਉ ॥੨॥

ਨਾਉ ਨੀਰੁ ਚੰਗਿਆਈਆ ਸਤੁ ਪਰਮਲੁ ਤਨਿ ਵਾਸੁ ॥ ਤਾ ਮੁਖੁ ਹੋਵੈ ਉਜਲਾ ਲਖ ਦਾਤੀ ਇਕ ਦਾਤਿ ॥ ਦੂਖ ਤਿਸੈ ਪਹਿ ਆਖੀਅਹਿ ਸੂਖ ਜਿਸੈ ਹੀ ਪਾਸਿ ॥੩॥

ਸੋ ਕਿਉ ਮਨਹੁ ਵਿਸਾਰੀਐ ਜਾ ਕੇ ਜੀਅ ਪਰਾਣ ॥ ਤਿਸੁ ਵਿਣੁ ਸਭੁ ਅਪਵਿਤ੍ਰੁ ਹੈ ਜੇਤਾ ਪੈਨਣੁ ਖਾਣੁ ॥ ਹੋਰਿ ਗਲਾਂ ਸਭਿ ਕੂੜੀਆ ਤੁਧੁ ਭਾਵੈ ਪਰਵਾਣੁ ॥੪॥੫॥

(ਗੁਰੂ ਨਾਨਕ ਦੇਵ ਜੀ -- SGGS 16) ਸਿਰੀਰਾਗੁ ਮਹਲੁ ੧ ॥
ਜਾਲਿ ਮੋਹੁ ਘਸਿ ਮਸੁ ਕਰਿ ਮਤਿ ਕਾਗਦੁ ਕਰਿ ਸਾਰੁ ॥ ਭਾਉ ਕਲਮ ਕਰਿ ਚਿਤੁ ਲੇਖਾਰੀ ਗੁਰ ਪੁਛਿ ਲਿਖੁ ਬੀਚਾਰੁ ॥ ਲਿਖੁ ਨਾਮੁ ਸਾਲਾਹ ਲਿਖੁ ਲਿਖੁ ਅੰਤੁ ਨ ਪਾਰਾਵਾਰੁ ॥੧॥

ਬਾਬਾ ਏਹੁ ਲੇਖਾ ਲਿਖਿ ਜਾਣੁ ॥ ਜਿਥੈ ਲੇਖਾ ਮੰਗੀਐ ਤਿਥੈ ਹੋਇ ਸਚਾ ਨੀਸਾਣੁ ॥੧॥ ਰਹਾਉ ॥

ਜਿਥੈ ਮਿਲਹਿ ਵਡਿਆਈਆ ਸਦ ਖੁਸੀਆ ਸਦ ਚਾਉ ॥ ਤਿਨ ਮੁਖਿ ਟਿਕੇ ਨਿਕਲਹਿ ਜਿਨ ਮਨਿ ਸਚਾ ਨਾਉ ॥ ਕਰਮਿ ਮਿਲੈ ਤਾ ਪਾਈਐ ਨਾਹੀ ਗਲੀ ਵਾਉ ਦੁਆਉ ॥੨॥

ਇਕਿ ਆਵਹਿ ਇਕਿ ਜਾਹਿ ਉਠਿ ਰਖੀਅਹਿ ਨਾਵ ਸਲਾਰ ॥ ਇਕਿ ਉਪਾਏ ਮੰਗਤੇ ਇਕਨਾ ਵਡੇ ਦਰਵਾਰ ॥ ਅਗੈ ਗਇਆ ਜਾਣੀਐ ਵਿਣੁ ਨਾਵੈ ਵੇਕਾਰ ॥੩॥

ਭੈ ਤੇਰੈ ਡਰੁ ਅਗਲਾ ਖਪਿ ਖਪਿ ਛਿਜੈ ਦੇਹ ॥ ਨਾਵ ਜਿਨਾ ਸੁਲਤਾਨ ਖਾਨ ਹੋਦੇ ਡਿਠੇ ਖੇਹ ॥ ਨਾਨਕ ਉਠੀ ਚਲਿਆ ਸਭਿ ਕੂੜੇ ਤੁਟੇ ਨੇਹ ॥੪॥੬॥

(ਗੁਰੂ ਨਾਨਕ ਦੇਵ ਜੀ -- SGGS 16) ਸਿਰੀਰਾਗੁ ਮਹਲਾ ੧ ॥
ਸਭਿ ਰਸ ਮਿਠੇ ਮੰਨਿਐ ਸੁਣਿਐ ਸਾਲੋਣੇ ॥ ਖਟ ਤੁਰਸੀ ਮੁਖਿ ਬੋਲਣਾ ਮਾਰਣ ਨਾਦ ਕੀਏ ॥ ਛਤੀਹ ਅੰਮ੍ਰਿਤ ਭਾਉ ਏਕੁ ਜਾ ਕਉ ਨਦਰਿ ਕਰੇਇ ॥੧॥

ਬਾਬਾ ਹੋਰੁ ਖਾਣਾ ਖੁਸੀ ਖੁਆਰੁ ॥ ਜਿਤੁ ਖਾਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥

ਰਤਾ ਪੈਨਣੁ ਮਨੁ ਰਤਾ ਸੁਪੇਦੀ ਸਤੁ ਦਾਨੁ ॥ ਨੀਲੀ ਸਿਆਹੀ ਕਦਾ ਕਰਣੀ ਪਹਿਰਣੁ ਪੈਰ ਧਿਆਨੁ ॥ ਕਮਰਬੰਦੁ ਸੰਤੋਖ ਕਾ ਧਨੁ ਜੋਬਨੁ ਤੇਰਾ ਨਾਮੁ ॥੨॥

ਬਾਬਾ ਹੋਰੁ ਪੈਨਣੁ ਖੁਸੀ ਖੁਆਰੁ ॥ ਜਿਤੁ ਪੈਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥

ਘੋੜੇ ਪਾਖਰ ਸੁਇਨੇ ਸਾਖਤਿ ਬੂਝਣੁ ਤੇਰੀ ਵਾਟ ॥ ਤਰਕਸ ਤੀਰ ਕਮਾਣ ਸਾਂਗ ਤੇਗਬੰਦ ਗੁਣ ਧਾਤੁ ॥ ਵਾਜਾ ਨੇਜਾ ਪਤਿ ਸਿਉ ਪਰਗਟੁ ਕਰਮੁ ਤੇਰਾ ਮੇਰੀ ਜਾਤਿ ॥੩॥

ਬਾਬਾ ਹੋਰੁ ਚੜਣਾ ਖੁਸੀ ਖੁਆਰੁ ॥ ਜਿਤੁ ਚੜਿਐ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥

ਘਰ ਮੰਦਰ ਖੁਸੀ ਨਾਮ ਕੀ ਨਦਰਿ ਤੇਰੀ ਪਰਵਾਰੁ ॥ ਹੁਕਮੁ ਸੋਈ ਤੁਧੁ ਭਾਵਸੀ ਹੋਰੁ ਆਖਣੁ ਬਹੁਤੁ ਅਪਾਰੁ ॥ ਨਾਨਕ ਸਚਾ ਪਾਤਿਸਾਹੁ ਪੂਛਿ ਨ ਕਰੇ ਬੀਚਾਰੁ ॥੪॥

ਬਾਬਾ ਹੋਰੁ ਸਉਣਾ ਖੁਸੀ ਖੁਆਰੁ ॥ ਜਿਤੁ ਸੁਤੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥੪॥੭॥

(ਗੁਰੂ ਨਾਨਕ ਦੇਵ ਜੀ -- SGGS 17) ਸਿਰੀਰਾਗੁ ਮਹਲਾ ੧ ॥
ਕੁੰਗੂ ਕੀ ਕਾਂਇਆ ਰਤਨਾ ਕੀ ਲਲਿਤਾ ਅਗਰਿ ਵਾਸੁ ਤਨਿ ਸਾਸੁ ॥ ਅਠਸਠਿ ਤੀਰਥ ਕਾ ਮੁਖਿ ਟਿਕਾ ਤਿਤੁ ਘਟਿ ਮਤਿ ਵਿਗਾਸੁ ॥ ਓਤੁ ਮਤੀ ਸਾਲਾਹਣਾ ਸਚੁ ਨਾਮੁ ਗੁਣਤਾਸੁ ॥੧॥

ਬਾਬਾ ਹੋਰ ਮਤਿ ਹੋਰ ਹੋਰ ॥ ਜੇ ਸਉ ਵੇਰ ਕਮਾਈਐ ਕੂੜੈ ਕੂੜਾ ਜੋਰੁ ॥੧॥ ਰਹਾਉ ॥

ਪੂਜ ਲਗੈ ਪੀਰੁ ਆਖੀਐ ਸਭੁ ਮਿਲੈ ਸੰਸਾਰੁ ॥ ਨਾਉ ਸਦਾਏ ਆਪਣਾ ਹੋਵੈ ਸਿਧੁ ਸੁਮਾਰੁ ॥ ਜਾ ਪਤਿ ਲੇਖੈ ਨਾ ਪਵੈ ਸਭਾ ਪੂਜ ਖੁਆਰੁ ॥੨॥

ਜਿਨ ਕਉ ਸਤਿਗੁਰਿ ਥਾਪਿਆ ਤਿਨ ਮੇਟਿ ਨ ਸਕੈ ਕੋਇ ॥ ਓਨਾ ਅੰਦਰਿ ਨਾਮੁ ਨਿਧਾਨੁ ਹੈ ਨਾਮੋ ਪਰਗਟੁ ਹੋਇ ॥ ਨਾਉ ਪੂਜੀਐ ਨਾਉ ਮੰਨੀਐ ਅਖੰਡੁ ਸਦਾ ਸਚੁ ਸੋਇ ॥੩॥

ਖੇਹੂ ਖੇਹ ਰਲਾਈਐ ਤਾ ਜੀਉ ਕੇਹਾ ਹੋਇ ॥ ਜਲੀਆ ਸਭਿ ਸਿਆਣਪਾ ਉਠੀ ਚਲਿਆ ਰੋਇ ॥ ਨਾਨਕ ਨਾਮਿ ਵਿਸਾਰਿਐ ਦਰਿ ਗਇਆ ਕਿਆ ਹੋਇ ॥੪॥੮॥

(ਗੁਰੂ ਨਾਨਕ ਦੇਵ ਜੀ -- SGGS 17) ਸਿਰੀਰਾਗੁ ਮਹਲਾ ੧ ॥
ਗੁਣਵੰਤੀ ਗੁਣ ਵੀਥਰੈ ਅਉਗੁਣਵੰਤੀ ਝੂਰਿ ॥ ਜੇ ਲੋੜਹਿ ਵਰੁ ਕਾਮਣੀ ਨਹ ਮਿਲੀਐ ਪਿਰ ਕੂਰਿ ॥ ਨਾ ਬੇੜੀ ਨਾ ਤੁਲਹੜਾ ਨਾ ਪਾਈਐ ਪਿਰੁ ਦੂਰਿ ॥੧॥

ਮੇਰੇ ਠਾਕੁਰ ਪੂਰੈ ਤਖਤਿ ਅਡੋਲੁ ॥ ਗੁਰਮੁਖਿ ਪੂਰਾ ਜੇ ਕਰੇ ਪਾਈਐ ਸਾਚੁ ਅਤੋਲੁ ॥੧॥ ਰਹਾਉ ॥

ਪ੍ਰਭੁ ਹਰਿਮੰਦਰੁ ਸੋਹਣਾ ਤਿਸੁ ਮਹਿ ਮਾਣਕ ਲਾਲ ॥ ਮੋਤੀ ਹੀਰਾ ਨਿਰਮਲਾ ਕੰਚਨ ਕੋਟ ਰੀਸਾਲ ॥ ਬਿਨੁ ਪਉੜੀ ਗੜਿ ਕਿਉ ਚੜਉ ਗੁਰ ਹਰਿ ਧਿਆਨ ਨਿਹਾਲ ॥੨॥

ਗੁਰੁ ਪਉੜੀ ਬੇੜੀ ਗੁਰੂ ਗੁਰੁ ਤੁਲਹਾ ਹਰਿ ਨਾਉ ॥ ਗੁਰੁ ਸਰੁ ਸਾਗਰੁ ਬੋਹਿਥੋ ਗੁਰੁ ਤੀਰਥੁ ਦਰੀਆਉ ॥ ਜੇ ਤਿਸੁ ਭਾਵੈ ਊਜਲੀ ਸਤ ਸਰਿ ਨਾਵਣ ਜਾਉ ॥੩॥

ਪੂਰੋ ਪੂਰੋ ਆਖੀਐ ਪੂਰੈ ਤਖਤਿ ਨਿਵਾਸ ॥ ਪੂਰੈ ਥਾਨਿ ਸੁਹਾਵਣੈ ਪੂਰੈ ਆਸ ਨਿਰਾਸ ॥ ਨਾਨਕ ਪੂਰਾ ਜੇ ਮਿਲੈ ਕਿਉ ਘਾਟੈ ਗੁਣ ਤਾਸ ॥੪॥੯॥

(ਗੁਰੂ ਨਾਨਕ ਦੇਵ ਜੀ -- SGGS 17) ਸਿਰੀਰਾਗੁ ਮਹਲਾ ੧ ॥
ਆਵਹੁ ਭੈਣੇ ਗਲਿ ਮਿਲਹ ਅੰਕਿ ਸਹੇਲੜੀਆਹ ॥ ਮਿਲਿ ਕੈ ਕਰਹ ਕਹਾਣੀਆ ਸੰਮ੍ਰਥ ਕੰਤ ਕੀਆਹ ॥ ਸਾਚੇ ਸਾਹਿਬ ਸਭਿ ਗੁਣ ਅਉਗਣ ਸਭਿ ਅਸਾਹ ॥੧॥

ਕਰਤਾ ਸਭੁ ਕੋ ਤੇਰੈ ਜੋਰਿ ॥ ਏਕੁ ਸਬਦੁ ਬੀਚਾਰੀਐ ਜਾ ਤੂ ਤਾ ਕਿਆ ਹੋਰਿ ॥੧॥ ਰਹਾਉ ॥

ਜਾਇ ਪੁਛਹੁ ਸੋਹਾਗਣੀ ਤੁਸੀ ਰਾਵਿਆ ਕਿਨੀ ਗੁਣੀਂ ॥ ਸਹਜਿ ਸੰਤੋਖਿ ਸੀਗਾਰੀਆ ਮਿਠਾ ਬੋਲਣੀ ॥ ਪਿਰੁ ਰੀਸਾਲੂ ਤਾ ਮਿਲੈ ਜਾ ਗੁਰ ਕਾ ਸਬਦੁ ਸੁਣੀ ॥੨॥

ਕੇਤੀਆ ਤੇਰੀਆ ਕੁਦਰਤੀ ਕੇਵਡ ਤੇਰੀ ਦਾਤਿ ॥ ਕੇਤੇ ਤੇਰੇ ਜੀਅ ਜੰਤ ਸਿਫਤਿ ਕਰਹਿ ਦਿਨੁ ਰਾਤਿ ॥ ਕੇਤੇ ਤੇਰੇ ਰੂਪ ਰੰਗ ਕੇਤੇ ਜਾਤਿ ਅਜਾਤਿ ॥੩॥

ਸਚੁ ਮਿਲੈ ਸਚੁ ਊਪਜੈ ਸਚ ਮਹਿ ਸਾਚਿ ਸਮਾਇ ॥ ਸੁਰਤਿ ਹੋਵੈ ਪਤਿ ਊਗਵੈ ਗੁਰਬਚਨੀ ਭਉ ਖਾਇ ॥ ਨਾਨਕ ਸਚਾ ਪਾਤਿਸਾਹੁ ਆਪੇ ਲਏ ਮਿਲਾਇ ॥੪॥੧੦॥

(ਗੁਰੂ ਨਾਨਕ ਦੇਵ ਜੀ -- SGGS 18) ਸਿਰੀਰਾਗੁ ਮਹਲਾ ੧ ॥
ਭਲੀ ਸਰੀ ਜਿ ਉਬਰੀ ਹਉਮੈ ਮੁਈ ਘਰਾਹੁ ॥ ਦੂਤ ਲਗੇ ਫਿਰਿ ਚਾਕਰੀ ਸਤਿਗੁਰ ਕਾ ਵੇਸਾਹੁ ॥ ਕਲਪ ਤਿਆਗੀ ਬਾਦਿ ਹੈ ਸਚਾ ਵੇਪਰਵਾਹੁ ॥੧॥

ਮਨ ਰੇ ਸਚੁ ਮਿਲੈ ਭਉ ਜਾਇ ॥ ਭੈ ਬਿਨੁ ਨਿਰਭਉ ਕਿਉ ਥੀਐ ਗੁਰਮੁਖਿ ਸਬਦਿ ਸਮਾਇ ॥੧॥ ਰਹਾਉ ॥

ਕੇਤਾ ਆਖਣੁ ਆਖੀਐ ਆਖਣਿ ਤੋਟਿ ਨ ਹੋਇ ॥ ਮੰਗਣ ਵਾਲੇ ਕੇਤੜੇ ਦਾਤਾ ਏਕੋ ਸੋਇ ॥ ਜਿਸ ਕੇ ਜੀਅ ਪਰਾਣ ਹੈ ਮਨਿ ਵਸਿਐ ਸੁਖੁ ਹੋਇ ॥੨॥

ਜਗੁ ਸੁਪਨਾ ਬਾਜੀ ਬਨੀ ਖਿਨ ਮਹਿ ਖੇਲੁ ਖੇਲਾਇ ॥ ਸੰਜੋਗੀ ਮਿਲਿ ਏਕਸੇ ਵਿਜੋਗੀ ਉਠਿ ਜਾਇ ॥ ਜੋ ਤਿਸੁ ਭਾਣਾ ਸੋ ਥੀਐ ਅਵਰੁ ਨ ਕਰਣਾ ਜਾਇ ॥੩॥

ਗੁਰਮੁਖਿ ਵਸਤੁ ਵੇਸਾਹੀਐ ਸਚੁ ਵਖਰੁ ਸਚੁ ਰਾਸਿ ॥ ਜਿਨੀ ਸਚੁ ਵਣੰਜਿਆ ਗੁਰ ਪੂਰੇ ਸਾਬਾਸਿ ॥ ਨਾਨਕ ਵਸਤੁ ਪਛਾਣਸੀ ਸਚੁ ਸਉਦਾ ਜਿਸੁ ਪਾਸਿ ॥੪॥੧੧॥

(ਗੁਰੂ ਨਾਨਕ ਦੇਵ ਜੀ -- SGGS 18) ਸਿਰੀਰਾਗੁ ਮਹਲੁ ੧ ॥
ਧਾਤੁ ਮਿਲੈ ਫੁਨਿ ਧਾਤੁ ਕਉ ਸਿਫਤੀ ਸਿਫਤਿ ਸਮਾਇ ॥ ਲਾਲੁ ਗੁਲਾਲੁ ਗਹਬਰਾ ਸਚਾ ਰੰਗੁ ਚੜਾਉ ॥ ਸਚੁ ਮਿਲੈ ਸੰਤੋਖੀਆ ਹਰਿ ਜਪਿ ਏਕੈ ਭਾਇ ॥੧॥

ਭਾਈ ਰੇ ਸੰਤ ਜਨਾ ਕੀ ਰੇਣੁ ॥ ਸੰਤ ਸਭਾ ਗੁਰੁ ਪਾਈਐ ਮੁਕਤਿ ਪਦਾਰਥੁ ਧੇਣੁ ॥੧॥ ਰਹਾਉ ॥

ਊਚਉ ਥਾਨੁ ਸੁਹਾਵਣਾ ਊਪਰਿ ਮਹਲੁ ਮੁਰਾਰਿ ॥ ਸਚੁ ਕਰਣੀ ਦੇ ਪਾਈਐ ਦਰੁ ਘਰੁ ਮਹਲੁ ਪਿਆਰਿ ॥ ਗੁਰਮੁਖਿ ਮਨੁ ਸਮਝਾਈਐ ਆਤਮ ਰਾਮੁ ਬੀਚਾਰਿ ॥੨॥

ਤ੍ਰਿਬਿਧਿ ਕਰਮ ਕਮਾਈਅਹਿ ਆਸ ਅੰਦੇਸਾ ਹੋਇ ॥ ਕਿਉ ਗੁਰ ਬਿਨੁ ਤ੍ਰਿਕੁਟੀ ਛੁਟਸੀ ਸਹਜਿ ਮਿਲਿਐ ਸੁਖੁ ਹੋਇ ॥ ਨਿਜ ਘਰਿ ਮਹਲੁ ਪਛਾਣੀਐ ਨਦਰਿ ਕਰੇ ਮਲੁ ਧੋਇ ॥੩॥

ਬਿਨੁ ਗੁਰ ਮੈਲੁ ਨ ਉਤਰੈ ਬਿਨੁ ਹਰਿ ਕਿਉ ਘਰ ਵਾਸੁ ॥ ਏਕੋ ਸਬਦੁ ਵੀਚਾਰੀਐ ਅਵਰ ਤਿਆਗੈ ਆਸ ॥ ਨਾਨਕ ਦੇਖਿ ਦਿਖਾਈਐ ਹਉ ਸਦ ਬਲਿਹਾਰੈ ਜਾਸੁ ॥੪॥੧੨॥

(ਗੁਰੂ ਨਾਨਕ ਦੇਵ ਜੀ -- SGGS 18) ਸਿਰੀਰਾਗੁ ਮਹਲਾ ੧ ॥
ਧ੍ਰਿਗੁ ਜੀਵਣੁ ਦੋਹਾਗਣੀ ਮੁਠੀ ਦੂਜੈ ਭਾਇ ॥ ਕਲਰ ਕੇਰੀ ਕੰਧ ਜਿਉ ਅਹਿਨਿਸਿ ਕਿਰਿ ਢਹਿ ਪਾਇ ॥ ਬਿਨੁ ਸਬਦੈ ਸੁਖੁ ਨਾ ਥੀਐ ਪਿਰ ਬਿਨੁ ਦੂਖੁ ਨ ਜਾਇ ॥੧॥

ਮੁੰਧੇ ਪਿਰ ਬਿਨੁ ਕਿਆ ਸੀਗਾਰੁ ॥ ਦਰਿ ਘਰਿ ਢੋਈ ਨ ਲਹੈ ਦਰਗਹ ਝੂਠੁ ਖੁਆਰੁ ॥੧॥ ਰਹਾਉ ॥

ਆਪਿ ਸੁਜਾਣੁ ਨ ਭੁਲਈ ਸਚਾ ਵਡ ਕਿਰਸਾਣੁ ॥ ਪਹਿਲਾ ਧਰਤੀ ਸਾਧਿ ਕੈ ਸਚੁ ਨਾਮੁ ਦੇ ਦਾਣੁ ॥ ਨਉ ਨਿਧਿ ਉਪਜੈ ਨਾਮੁ ਏਕੁ ਕਰਮਿ ਪਵੈ ਨੀਸਾਣੁ ॥੨॥

ਗੁਰ ਕਉ ਜਾਣਿ ਨ ਜਾਣਈ ਕਿਆ ਤਿਸੁ ਚਜੁ ਅਚਾਰੁ ॥ ਅੰਧੁਲੈ ਨਾਮੁ ਵਿਸਾਰਿਆ ਮਨਮੁਖਿ ਅੰਧ ਗੁਬਾਰੁ ॥ ਆਵਣੁ ਜਾਣੁ ਨ ਚੁਕਈ ਮਰਿ ਜਨਮੈ ਹੋਇ ਖੁਆਰੁ ॥੩॥

ਚੰਦਨੁ ਮੋਲਿ ਅਣਾਇਆ ਕੁੰਗੂ ਮਾਂਗ ਸੰਧੂਰੁ ॥ ਚੋਆ ਚੰਦਨੁ ਬਹੁ ਘਣਾ ਪਾਨਾ ਨਾਲਿ ਕਪੂਰੁ ॥ ਜੇ ਧਨ ਕੰਤਿ ਨ ਭਾਵਈ ਤ ਸਭਿ ਅਡੰਬਰ ਕੂੜੁ ॥੪॥

ਸਭਿ ਰਸ ਭੋਗਣ ਬਾਦਿ ਹਹਿ ਸਭਿ ਸੀਗਾਰ ਵਿਕਾਰ ॥ ਜਬ ਲਗੁ ਸਬਦਿ ਨ ਭੇਦੀਐ ਕਿਉ ਸੋਹੈ ਗੁਰਦੁਆਰਿ ॥ ਨਾਨਕ ਧੰਨੁ ਸੁਹਾਗਣੀ ਜਿਨ ਸਹ ਨਾਲਿ ਪਿਆਰੁ ॥੫॥੧੩॥

(ਗੁਰੂ ਨਾਨਕ ਦੇਵ ਜੀ -- SGGS 19) ਸਿਰੀਰਾਗੁ ਮਹਲਾ ੧ ॥
ਸੁੰਞੀ ਦੇਹ ਡਰਾਵਣੀ ਜਾ ਜੀਉ ਵਿਚਹੁ ਜਾਇ ॥ ਭਾਹਿ ਬਲੰਦੀ ਵਿਝਵੀ ਧੂਉ ਨ ਨਿਕਸਿਓ ਕਾਇ ॥ ਪੰਚੇ ਰੁੰਨੇ ਦੁਖਿ ਭਰੇ ਬਿਨਸੇ ਦੂਜੈ ਭਾਇ ॥੧॥

ਮੂੜੇ ਰਾਮੁ ਜਪਹੁ ਗੁਣ ਸਾਰਿ ॥ ਹਉਮੈ ਮਮਤਾ ਮੋਹਣੀ ਸਭ ਮੁਠੀ ਅਹੰਕਾਰਿ ॥੧॥ ਰਹਾਉ ॥

ਜਿਨੀ ਨਾਮੁ ਵਿਸਾਰਿਆ ਦੂਜੀ ਕਾਰੈ ਲਗਿ ॥ ਦੁਬਿਧਾ ਲਾਗੇ ਪਚਿ ਮੁਏ ਅੰਤਰਿ ਤ੍ਰਿਸਨਾ ਅਗਿ ॥ ਗੁਰਿ ਰਾਖੇ ਸੇ ਉਬਰੇ ਹੋਰਿ ਮੁਠੀ ਧੰਧੈ ਠਗਿ ॥੨॥

ਮੁਈ ਪਰੀਤਿ ਪਿਆਰੁ ਗਇਆ ਮੁਆ ਵੈਰੁ ਵਿਰੋਧੁ ॥ ਧੰਧਾ ਥਕਾ ਹਉ ਮੁਈ ਮਮਤਾ ਮਾਇਆ ਕ੍ਰੋਧੁ ॥ ਕਰਮਿ ਮਿਲੈ ਸਚੁ ਪਾਈਐ ਗੁਰਮੁਖਿ ਸਦਾ ਨਿਰੋਧੁ ॥੩॥

ਸਚੀ ਕਾਰੈ ਸਚੁ ਮਿਲੈ ਗੁਰਮਤਿ ਪਲੈ ਪਾਇ ॥ ਸੋ ਨਰੁ ਜੰਮੈ ਨਾ ਮਰੈ ਨਾ ਆਵੈ ਨਾ ਜਾਇ ॥ ਨਾਨਕ ਦਰਿ ਪਰਧਾਨੁ ਸੋ ਦਰਗਹਿ ਪੈਧਾ ਜਾਇ ॥੪॥੧੪॥

(ਗੁਰੂ ਨਾਨਕ ਦੇਵ ਜੀ -- SGGS 19) ਸਿਰੀਰਾਗੁ ਮਹਲ ੧ ॥
ਤਨੁ ਜਲਿ ਬਲਿ ਮਾਟੀ ਭਇਆ ਮਨੁ ਮਾਇਆ ਮੋਹਿ ਮਨੂਰੁ ॥ ਅਉਗਣ ਫਿਰਿ ਲਾਗੂ ਭਏ ਕੂਰਿ ਵਜਾਵੈ ਤੂਰੁ ॥ ਬਿਨੁ ਸਬਦੈ ਭਰਮਾਈਐ ਦੁਬਿਧਾ ਡੋਬੇ ਪੂਰੁ ॥੧॥

ਮਨ ਰੇ ਸਬਦਿ ਤਰਹੁ ਚਿਤੁ ਲਾਇ ॥ ਜਿਨਿ ਗੁਰਮੁਖਿ ਨਾਮੁ ਨ ਬੂਝਿਆ ਮਰਿ ਜਨਮੈ ਆਵੈ ਜਾਇ ॥੧॥ ਰਹਾਉ ॥

ਤਨੁ ਸੂਚਾ ਸੋ ਆਖੀਐ ਜਿਸੁ ਮਹਿ ਸਾਚਾ ਨਾਉ ॥ ਭੈ ਸਚਿ ਰਾਤੀ ਦੇਹੁਰੀ ਜਿਹਵਾ ਸਚੁ ਸੁਆਉ ॥ ਸਚੀ ਨਦਰਿ ਨਿਹਾਲੀਐ ਬਹੁੜਿ ਨ ਪਾਵੈ ਤਾਉ ॥੨॥

ਸਾਚੇ ਤੇ ਪਵਨਾ ਭਇਆ ਪਵਨੈ ਤੇ ਜਲੁ ਹੋਇ ॥ ਜਲ ਤੇ ਤ੍ਰਿਭਵਣੁ ਸਾਜਿਆ ਘਟਿ ਘਟਿ ਜੋਤਿ ਸਮੋਇ ॥ ਨਿਰਮਲੁ ਮੈਲਾ ਨਾ ਥੀਐ ਸਬਦਿ ਰਤੇ ਪਤਿ ਹੋਇ ॥੩॥

ਇਹੁ ਮਨੁ ਸਾਚਿ ਸੰਤੋਖਿਆ ਨਦਰਿ ਕਰੇ ਤਿਸੁ ਮਾਹਿ ॥ ਪੰਚ ਭੂਤ ਸਚਿ ਭੈ ਰਤੇ ਜੋਤਿ ਸਚੀ ਮਨ ਮਾਹਿ ॥ ਨਾਨਕ ਅਉਗਣ ਵੀਸਰੇ ਗੁਰਿ ਰਾਖੇ ਪਤਿ ਤਾਹਿ ॥੪॥੧੫॥

(ਗੁਰੂ ਨਾਨਕ ਦੇਵ ਜੀ -- SGGS 20) ਸਿਰੀਰਾਗੁ ਮਹਲਾ ੧ ॥
ਨਾਨਕ ਬੇੜੀ ਸਚ ਕੀ ਤਰੀਐ ਗੁਰ ਵੀਚਾਰਿ ॥ ਇਕਿ ਆਵਹਿ ਇਕਿ ਜਾਵਹੀ ਪੂਰਿ ਭਰੇ ਅਹੰਕਾਰਿ ॥ ਮਨਹਠਿ ਮਤੀ ਬੂਡੀਐ ਗੁਰਮੁਖਿ ਸਚੁ ਸੁ ਤਾਰਿ ॥੧॥

ਗੁਰ ਬਿਨੁ ਕਿਉ ਤਰੀਐ ਸੁਖੁ ਹੋਇ ॥ ਜਿਉ ਭਾਵੈ ਤਿਉ ਰਾਖੁ ਤੂ ਮੈ ਅਵਰੁ ਨ ਦੂਜਾ ਕੋਇ ॥੧॥ ਰਹਾਉ ॥

ਆਗੈ ਦੇਖਉ ਡਉ ਜਲੈ ਪਾਛੈ ਹਰਿਓ ਅੰਗੂਰੁ ॥ ਜਿਸ ਤੇ ਉਪਜੈ ਤਿਸ ਤੇ ਬਿਨਸੈ ਘਟਿ ਘਟਿ ਸਚੁ ਭਰਪੂਰਿ ॥ ਆਪੇ ਮੇਲਿ ਮਿਲਾਵਹੀ ਸਾਚੈ ਮਹਲਿ ਹਦੂਰਿ ॥੨॥

ਸਾਹਿ ਸਾਹਿ ਤੁਝੁ ਸੰਮਲਾ ਕਦੇ ਨ ਵਿਸਾਰੇਉ ॥ ਜਿਉ ਜਿਉ ਸਾਹਬੁ ਮਨਿ ਵਸੈ ਗੁਰਮੁਖਿ ਅੰਮ੍ਰਿਤੁ ਪੇਉ ॥ ਮਨੁ ਤਨੁ ਤੇਰਾ ਤੂ ਧਣੀ ਗਰਬੁ ਨਿਵਾਰਿ ਸਮੇਉ ॥੩॥

ਜਿਨਿ ਏਹੁ ਜਗਤੁ ਉਪਾਇਆ ਤ੍ਰਿਭਵਣੁ ਕਰਿ ਆਕਾਰੁ ॥ ਗੁਰਮੁਖਿ ਚਾਨਣੁ ਜਾਣੀਐ ਮਨਮੁਖਿ ਮੁਗਧੁ ਗੁਬਾਰੁ ॥ ਘਟਿ ਘਟਿ ਜੋਤਿ ਨਿਰੰਤਰੀ ਬੂਝੈ ਗੁਰਮਤਿ ਸਾਰੁ ॥੪॥

ਗੁਰਮੁਖਿ ਜਿਨੀ ਜਾਣਿਆ ਤਿਨ ਕੀਚੈ ਸਾਬਾਸਿ ॥ ਸਚੇ ਸੇਤੀ ਰਲਿ ਮਿਲੇ ਸਚੇ ਗੁਣ ਪਰਗਾਸਿ ॥ ਨਾਨਕ ਨਾਮਿ ਸੰਤੋਖੀਆ ਜੀਉ ਪਿੰਡੁ ਪ੍ਰਭ ਪਾਸਿ ॥੫॥੧੬॥

(ਗੁਰੂ ਨਾਨਕ ਦੇਵ ਜੀ -- SGGS 20) ਸਿਰੀਰਾਗੁ ਮਹਲਾ ੧ ॥
ਸੁਣਿ ਮਨ ਮਿਤ੍ਰ ਪਿਆਰਿਆ ਮਿਲੁ ਵੇਲਾ ਹੈ ਏਹ ॥ ਜਬ ਲਗੁ ਜੋਬਨਿ ਸਾਸੁ ਹੈ ਤਬ ਲਗੁ ਇਹੁ ਤਨੁ ਦੇਹ ॥ ਬਿਨੁ ਗੁਣ ਕਾਮਿ ਨ ਆਵਈ ਢਹਿ ਢੇਰੀ ਤਨੁ ਖੇਹ ॥੧॥

ਮੇਰੇ ਮਨ ਲੈ ਲਾਹਾ ਘਰਿ ਜਾਹਿ ॥ ਗੁਰਮੁਖਿ ਨਾਮੁ ਸਲਾਹੀਐ ਹਉਮੈ ਨਿਵਰੀ ਭਾਹਿ ॥੧॥ ਰਹਾਉ ॥

ਸੁਣਿ ਸੁਣਿ ਗੰਢਣੁ ਗੰਢੀਐ ਲਿਖਿ ਪੜਿ ਬੁਝਹਿ ਭਾਰੁ ॥ ਤ੍ਰਿਸਨਾ ਅਹਿਨਿਸਿ ਅਗਲੀ ਹਉਮੈ ਰੋਗੁ ਵਿਕਾਰੁ ॥ ਓਹੁ ਵੇਪਰਵਾਹੁ ਅਤੋਲਵਾ ਗੁਰਮਤਿ ਕੀਮਤਿ ਸਾਰੁ ॥੨॥

ਲਖ ਸਿਆਣਪ ਜੇ ਕਰੀ ਲਖ ਸਿਉ ਪ੍ਰੀਤਿ ਮਿਲਾਪੁ ॥ ਬਿਨੁ ਸੰਗਤਿ ਸਾਧ ਨ ਧ੍ਰਾਪੀਆ ਬਿਨੁ ਨਾਵੈ ਦੂਖ ਸੰਤਾਪੁ ॥ ਹਰਿ ਜਪਿ ਜੀਅਰੇ ਛੁਟੀਐ ਗੁਰਮੁਖਿ ਚੀਨੈ ਆਪੁ ॥੩॥

ਤਨੁ ਮਨੁ ਗੁਰ ਪਹਿ ਵੇਚਿਆ ਮਨੁ ਦੀਆ ਸਿਰੁ ਨਾਲਿ ॥ ਤ੍ਰਿਭਵਣੁ ਖੋਜਿ ਢੰਢੋਲਿਆ ਗੁਰਮੁਖਿ ਖੋਜਿ ਨਿਹਾਲਿ ॥ ਸਤਗੁਰਿ ਮੇਲਿ ਮਿਲਾਇਆ ਨਾਨਕ ਸੋ ਪ੍ਰਭੁ ਨਾਲਿ ॥੪॥੧੭॥

(ਗੁਰੂ ਨਾਨਕ ਦੇਵ ਜੀ -- SGGS 20) ਸਿਰੀਰਾਗੁ ਮਹਲਾ ੧ ॥
ਮਰਣੈ ਕੀ ਚਿੰਤਾ ਨਹੀ ਜੀਵਣ ਕੀ ਨਹੀ ਆਸ ॥ ਤੂ ਸਰਬ ਜੀਆ ਪ੍ਰਤਿਪਾਲਹੀ ਲੇਖੈ ਸਾਸ ਗਿਰਾਸ ॥ ਅੰਤਰਿ ਗੁਰਮੁਖਿ ਤੂ ਵਸਹਿ ਜਿਉ ਭਾਵੈ ਤਿਉ ਨਿਰਜਾਸਿ ॥੧॥

ਜੀਅਰੇ ਰਾਮ ਜਪਤ ਮਨੁ ਮਾਨੁ ॥ ਅੰਤਰਿ ਲਾਗੀ ਜਲਿ ਬੁਝੀ ਪਾਇਆ ਗੁਰਮੁਖਿ ਗਿਆਨੁ ॥੧॥ ਰਹਾਉ ॥

ਅੰਤਰ ਕੀ ਗਤਿ ਜਾਣੀਐ ਗੁਰ ਮਿਲੀਐ ਸੰਕ ਉਤਾਰਿ ॥ ਮੁਇਆ ਜਿਤੁ ਘਰਿ ਜਾਈਐ ਤਿਤੁ ਜੀਵਦਿਆ ਮਰੁ ਮਾਰਿ ॥ ਅਨਹਦ ਸਬਦਿ ਸੁਹਾਵਣੇ ਪਾਈਐ ਗੁਰ ਵੀਚਾਰਿ ॥੨॥

ਅਨਹਦ ਬਾਣੀ ਪਾਈਐ ਤਹ ਹਉਮੈ ਹੋਇ ਬਿਨਾਸੁ ॥ ਸਤਗੁਰੁ ਸੇਵੇ ਆਪਣਾ ਹਉ ਸਦ ਕੁਰਬਾਣੈ ਤਾਸੁ ॥ ਖੜਿ ਦਰਗਹ ਪੈਨਾਈਐ ਮੁਖਿ ਹਰਿ ਨਾਮ ਨਿਵਾਸੁ ॥੩॥

ਜਹ ਦੇਖਾ ਤਹ ਰਵਿ ਰਹੇ ਸਿਵ ਸਕਤੀ ਕਾ ਮੇਲੁ ॥ ਤ੍ਰਿਹੁ ਗੁਣ ਬੰਧੀ ਦੇਹੁਰੀ ਜੋ ਆਇਆ ਜਗਿ ਸੋ ਖੇਲੁ ॥ ਵਿਜੋਗੀ ਦੁਖਿ ਵਿਛੁੜੇ ਮਨਮੁਖਿ ਲਹਹਿ ਨ ਮੇਲੁ ॥੪॥

ਮਨੁ ਬੈਰਾਗੀ ਘਰਿ ਵਸੈ ਸਚ ਭੈ ਰਾਤਾ ਹੋਇ ॥ ਗਿਆਨ ਮਹਾਰਸੁ ਭੋਗਵੈ ਬਾਹੁੜਿ ਭੂਖ ਨ ਹੋਇ ॥ ਨਾਨਕ ਇਹੁ ਮਨੁ ਮਾਰਿ ਮਿਲੁ ਭੀ ਫਿਰਿ ਦੁਖੁ ਨ ਹੋਇ ॥੫॥੧੮॥

(ਗੁਰੂ ਨਾਨਕ ਦੇਵ ਜੀ -- SGGS 21) ਸਿਰੀਰਾਗੁ ਮਹਲਾ ੧ ॥
ਏਹੁ ਮਨੋ ਮੂਰਖੁ ਲੋਭੀਆ ਲੋਭੇ ਲਗਾ ਲੋੁਭਾਨੁ ॥ ਸਬਦਿ ਨ ਭੀਜੈ ਸਾਕਤਾ ਦੁਰਮਤਿ ਆਵਨੁ ਜਾਨੁ ॥ ਸਾਧੂ ਸਤਗੁਰੁ ਜੇ ਮਿਲੈ ਤਾ ਪਾਈਐ ਗੁਣੀ ਨਿਧਾਨੁ ॥੧॥

ਮਨ ਰੇ ਹਉਮੈ ਛੋਡਿ ਗੁਮਾਨੁ ॥ ਹਰਿ ਗੁਰੁ ਸਰਵਰੁ ਸੇਵਿ ਤੂ ਪਾਵਹਿ ਦਰਗਹ ਮਾਨੁ ॥੧॥ ਰਹਾਉ ॥

ਰਾਮ ਨਾਮੁ ਜਪਿ ਦਿਨਸੁ ਰਾਤਿ ਗੁਰਮੁਖਿ ਹਰਿ ਧਨੁ ਜਾਨੁ ॥ ਸਭਿ ਸੁਖ ਹਰਿ ਰਸ ਭੋਗਣੇ ਸੰਤ ਸਭਾ ਮਿਲਿ ਗਿਆਨੁ ॥ ਨਿਤਿ ਅਹਿਨਿਸਿ ਹਰਿ ਪ੍ਰਭੁ ਸੇਵਿਆ ਸਤਗੁਰਿ ਦੀਆ ਨਾਮੁ ॥੨॥

ਕੂਕਰ ਕੂੜੁ ਕਮਾਈਐ ਗੁਰ ਨਿੰਦਾ ਪਚੈ ਪਚਾਨੁ ॥ ਭਰਮੇ ਭੂਲਾ ਦੁਖੁ ਘਣੋ ਜਮੁ ਮਾਰਿ ਕਰੈ ਖੁਲਹਾਨੁ ॥ ਮਨਮੁਖਿ ਸੁਖੁ ਨ ਪਾਈਐ ਗੁਰਮੁਖਿ ਸੁਖੁ ਸੁਭਾਨੁ ॥੩॥

ਐਥੈ ਧੰਧੁ ਪਿਟਾਈਐ ਸਚੁ ਲਿਖਤੁ ਪਰਵਾਨੁ ॥ ਹਰਿ ਸਜਣੁ ਗੁਰੁ ਸੇਵਦਾ ਗੁਰ ਕਰਣੀ ਪਰਧਾਨੁ ॥ ਨਾਨਕ ਨਾਮੁ ਨ ਵੀਸਰੈ ਕਰਮਿ ਸਚੈ ਨੀਸਾਣੁ ॥੪॥੧੯॥

(ਗੁਰੂ ਨਾਨਕ ਦੇਵ ਜੀ -- SGGS 21) ਸਿਰੀਰਾਗੁ ਮਹਲਾ ੧ ॥
ਇਕੁ ਤਿਲੁ ਪਿਆਰਾ ਵੀਸਰੈ ਰੋਗੁ ਵਡਾ ਮਨ ਮਾਹਿ ॥ ਕਿਉ ਦਰਗਹ ਪਤਿ ਪਾਈਐ ਜਾ ਹਰਿ ਨ ਵਸੈ ਮਨ ਮਾਹਿ ॥ ਗੁਰਿ ਮਿਲਿਐ ਸੁਖੁ ਪਾਈਐ ਅਗਨਿ ਮਰੈ ਗੁਣ ਮਾਹਿ ॥੧॥

ਮਨ ਰੇ ਅਹਿਨਿਸਿ ਹਰਿ ਗੁਣ ਸਾਰਿ ॥ ਜਿਨ ਖਿਨੁ ਪਲੁ ਨਾਮੁ ਨ ਵੀਸਰੈ ਤੇ ਜਨ ਵਿਰਲੇ ਸੰਸਾਰਿ ॥੧॥ ਰਹਾਉ ॥

ਜੋਤੀ ਜੋਤਿ ਮਿਲਾਈਐ ਸੁਰਤੀ ਸੁਰਤਿ ਸੰਜੋਗੁ ॥ ਹਿੰਸਾ ਹਉਮੈ ਗਤੁ ਗਏ ਨਾਹੀ ਸਹਸਾ ਸੋਗੁ ॥ ਗੁਰਮੁਖਿ ਜਿਸੁ ਹਰਿ ਮਨਿ ਵਸੈ ਤਿਸੁ ਮੇਲੇ ਗੁਰੁ ਸੰਜੋਗੁ ॥੨॥

ਕਾਇਆ ਕਾਮਣਿ ਜੇ ਕਰੀ ਭੋਗੇ ਭੋਗਣਹਾਰੁ ॥ ਤਿਸੁ ਸਿਉ ਨੇਹੁ ਨ ਕੀਜਈ ਜੋ ਦੀਸੈ ਚਲਣਹਾਰੁ ॥ ਗੁਰਮੁਖਿ ਰਵਹਿ ਸੋਹਾਗਣੀ ਸੋ ਪ੍ਰਭੁ ਸੇਜ ਭਤਾਰੁ ॥੩॥

ਚਾਰੇ ਅਗਨਿ ਨਿਵਾਰਿ ਮਰੁ ਗੁਰਮੁਖਿ ਹਰਿ ਜਲੁ ਪਾਇ ॥ ਅੰਤਰਿ ਕਮਲੁ ਪ੍ਰਗਾਸਿਆ ਅੰਮ੍ਰਿਤੁ ਭਰਿਆ ਅਘਾਇ ॥ ਨਾਨਕ ਸਤਗੁਰੁ ਮੀਤੁ ਕਰਿ ਸਚੁ ਪਾਵਹਿ ਦਰਗਹ ਜਾਇ ॥੪॥੨੦॥

(ਗੁਰੂ ਨਾਨਕ ਦੇਵ ਜੀ -- SGGS 22) ਸਿਰੀਰਾਗੁ ਮਹਲਾ ੧ ॥
ਹਰਿ ਹਰਿ ਜਪਹੁ ਪਿਆਰਿਆ ਗੁਰਮਤਿ ਲੇ ਹਰਿ ਬੋਲਿ ॥ ਮਨੁ ਸਚ ਕਸਵਟੀ ਲਾਈਐ ਤੁਲੀਐ ਪੂਰੈ ਤੋਲਿ ॥ ਕੀਮਤਿ ਕਿਨੈ ਨ ਪਾਈਐ ਰਿਦ ਮਾਣਕ ਮੋਲਿ ਅਮੋਲਿ ॥੧॥

ਭਾਈ ਰੇ ਹਰਿ ਹੀਰਾ ਗੁਰ ਮਾਹਿ ॥ ਸਤਸੰਗਤਿ ਸਤਗੁਰੁ ਪਾਈਐ ਅਹਿਨਿਸਿ ਸਬਦਿ ਸਲਾਹਿ ॥੧॥ ਰਹਾਉ ॥

ਸਚੁ ਵਖਰੁ ਧਨੁ ਰਾਸਿ ਲੈ ਪਾਈਐ ਗੁਰ ਪਰਗਾਸਿ ॥ ਜਿਉ ਅਗਨਿ ਮਰੈ ਜਲਿ ਪਾਇਐ ਤਿਉ ਤ੍ਰਿਸਨਾ ਦਾਸਨਿ ਦਾਸਿ ॥ ਜਮ ਜੰਦਾਰੁ ਨ ਲਗਈ ਇਉ ਭਉਜਲੁ ਤਰੈ ਤਰਾਸਿ ॥੨॥

ਗੁਰਮੁਖਿ ਕੂੜੁ ਨ ਭਾਵਈ ਸਚਿ ਰਤੇ ਸਚ ਭਾਇ ॥ ਸਾਕਤ ਸਚੁ ਨ ਭਾਵਈ ਕੂੜੈ ਕੂੜੀ ਪਾਂਇ ॥ ਸਚਿ ਰਤੇ ਗੁਰਿ ਮੇਲਿਐ ਸਚੇ ਸਚਿ ਸਮਾਇ ॥੩॥

ਮਨ ਮਹਿ ਮਾਣਕੁ ਲਾਲੁ ਨਾਮੁ ਰਤਨੁ ਪਦਾਰਥੁ ਹੀਰੁ ॥ ਸਚੁ ਵਖਰੁ ਧਨੁ ਨਾਮੁ ਹੈ ਘਟਿ ਘਟਿ ਗਹਿਰ ਗੰਭੀਰੁ ॥ ਨਾਨਕ ਗੁਰਮੁਖਿ ਪਾਈਐ ਦਇਆ ਕਰੇ ਹਰਿ ਹੀਰੁ ॥੪॥੨੧॥

(ਗੁਰੂ ਨਾਨਕ ਦੇਵ ਜੀ -- SGGS 22) ਸਿਰੀਰਾਗੁ ਮਹਲਾ ੧ ॥
ਭਰਮੇ ਭਾਹਿ ਨ ਵਿਝਵੈ ਜੇ ਭਵੈ ਦਿਸੰਤਰ ਦੇਸੁ ॥ ਅੰਤਰਿ ਮੈਲੁ ਨ ਉਤਰੈ ਧ੍ਰਿਗੁ ਜੀਵਣੁ ਧ੍ਰਿਗੁ ਵੇਸੁ ॥ ਹੋਰੁ ਕਿਤੈ ਭਗਤਿ ਨ ਹੋਵਈ ਬਿਨੁ ਸਤਿਗੁਰ ਕੇ ਉਪਦੇਸ ॥੧॥

ਮਨ ਰੇ ਗੁਰਮੁਖਿ ਅਗਨਿ ਨਿਵਾਰਿ ॥ ਗੁਰ ਕਾ ਕਹਿਆ ਮਨਿ ਵਸੈ ਹਉਮੈ ਤ੍ਰਿਸਨਾ ਮਾਰਿ ॥੧॥ ਰਹਾਉ ॥

ਮਨੁ ਮਾਣਕੁ ਨਿਰਮੋਲੁ ਹੈ ਰਾਮ ਨਾਮਿ ਪਤਿ ਪਾਇ ॥ ਮਿਲਿ ਸਤਸੰਗਤਿ ਹਰਿ ਪਾਈਐ ਗੁਰਮੁਖਿ ਹਰਿ ਲਿਵ ਲਾਇ ॥ ਆਪੁ ਗਇਆ ਸੁਖੁ ਪਾਇਆ ਮਿਲਿ ਸਲਲੈ ਸਲਲ ਸਮਾਇ ॥੨॥

ਜਿਨਿ ਹਰਿ ਹਰਿ ਨਾਮੁ ਨ ਚੇਤਿਓ ਸੁ ਅਉਗੁਣਿ ਆਵੈ ਜਾਇ ॥ ਜਿਸੁ ਸਤਗੁਰੁ ਪੁਰਖੁ ਨ ਭੇਟਿਓ ਸੁ ਭਉਜਲਿ ਪਚੈ ਪਚਾਇ ॥ ਇਹੁ ਮਾਣਕੁ ਜੀਉ ਨਿਰਮੋਲੁ ਹੈ ਇਉ ਕਉਡੀ ਬਦਲੈ ਜਾਇ ॥੩॥

ਜਿੰਨਾ ਸਤਗੁਰੁ ਰਸਿ ਮਿਲੈ ਸੇ ਪੂਰੇ ਪੁਰਖ ਸੁਜਾਣ ॥ ਗੁਰ ਮਿਲਿ ਭਉਜਲੁ ਲੰਘੀਐ ਦਰਗਹ ਪਤਿ ਪਰਵਾਣੁ ॥ ਨਾਨਕ ਤੇ ਮੁਖ ਉਜਲੇ ਧੁਨਿ ਉਪਜੈ ਸਬਦੁ ਨੀਸਾਣੁ ॥੪॥੨੨॥

(ਗੁਰੂ ਨਾਨਕ ਦੇਵ ਜੀ -- SGGS 22) ਸਿਰੀਰਾਗੁ ਮਹਲਾ ੧ ॥
ਵਣਜੁ ਕਰਹੁ ਵਣਜਾਰਿਹੋ ਵਖਰੁ ਲੇਹੁ ਸਮਾਲਿ ॥ ਤੈਸੀ ਵਸਤੁ ਵਿਸਾਹੀਐ ਜੈਸੀ ਨਿਬਹੈ ਨਾਲਿ ॥ ਅਗੈ ਸਾਹੁ ਸੁਜਾਣੁ ਹੈ ਲੈਸੀ ਵਸਤੁ ਸਮਾਲਿ ॥੧॥

ਭਾਈ ਰੇ ਰਾਮੁ ਕਹਹੁ ਚਿਤੁ ਲਾਇ ॥ ਹਰਿ ਜਸੁ ਵਖਰੁ ਲੈ ਚਲਹੁ ਸਹੁ ਦੇਖੈ ਪਤੀਆਇ ॥੧॥ ਰਹਾਉ ॥

ਜਿਨਾ ਰਾਸਿ ਨ ਸਚੁ ਹੈ ਕਿਉ ਤਿਨਾ ਸੁਖੁ ਹੋਇ ॥ ਖੋਟੈ ਵਣਜਿ ਵਣੰਜਿਐ ਮਨੁ ਤਨੁ ਖੋਟਾ ਹੋਇ ॥ ਫਾਹੀ ਫਾਥੇ ਮਿਰਗ ਜਿਉ ਦੂਖੁ ਘਣੋ ਨਿਤ ਰੋਇ ॥੨॥

ਖੋਟੇ ਪੋਤੈ ਨਾ ਪਵਹਿ ਤਿਨ ਹਰਿ ਗੁਰ ਦਰਸੁ ਨ ਹੋਇ ॥ ਖੋਟੇ ਜਾਤਿ ਨ ਪਤਿ ਹੈ ਖੋਟਿ ਨ ਸੀਝਸਿ ਕੋਇ ॥ ਖੋਟੇ ਖੋਟੁ ਕਮਾਵਣਾ ਆਇ ਗਇਆ ਪਤਿ ਖੋਇ ॥੩॥

ਨਾਨਕ ਮਨੁ ਸਮਝਾਈਐ ਗੁਰ ਕੈ ਸਬਦਿ ਸਾਲਾਹ ॥ ਰਾਮ ਨਾਮ ਰੰਗਿ ਰਤਿਆ ਭਾਰੁ ਨ ਭਰਮੁ ਤਿਨਾਹ ॥ ਹਰਿ ਜਪਿ ਲਾਹਾ ਅਗਲਾ ਨਿਰਭਉ ਹਰਿ ਮਨ ਮਾਹ ॥੪॥੨੩॥

(ਗੁਰੂ ਨਾਨਕ ਦੇਵ ਜੀ -- SGGS 23) ਸਿਰੀਰਾਗੁ ਮਹਲਾ ੧ ਘਰੁ ੨ ॥
ਧਨੁ ਜੋਬਨੁ ਅਰੁ ਫੁਲੜਾ ਨਾਠੀਅੜੇ ਦਿਨ ਚਾਰਿ ॥ ਪਬਣਿ ਕੇਰੇ ਪਤ ਜਿਉ ਢਲਿ ਢੁਲਿ ਜੁੰਮਣਹਾਰ ॥੧॥

ਰੰਗੁ ਮਾਣਿ ਲੈ ਪਿਆਰਿਆ ਜਾ ਜੋਬਨੁ ਨਉ ਹੁਲਾ ॥ ਦਿਨ ਥੋੜੜੇ ਥਕੇ ਭਇਆ ਪੁਰਾਣਾ ਚੋਲਾ ॥੧॥ ਰਹਾਉ ॥

ਸਜਣ ਮੇਰੇ ਰੰਗੁਲੇ ਜਾਇ ਸੁਤੇ ਜੀਰਾਣਿ ॥ ਹੰ ਭੀ ਵੰਞਾ ਡੁਮਣੀ ਰੋਵਾ ਝੀਣੀ ਬਾਣਿ ॥੨॥

ਕੀ ਨ ਸੁਣੇਹੀ ਗੋਰੀਏ ਆਪਣ ਕੰਨੀ ਸੋਇ ॥ ਲਗੀ ਆਵਹਿ ਸਾਹੁਰੈ ਨਿਤ ਨ ਪੇਈਆ ਹੋਇ ॥੩॥

ਨਾਨਕ ਸੁਤੀ ਪੇਈਐ ਜਾਣੁ ਵਿਰਤੀ ਸੰਨਿ ॥ ਗੁਣਾ ਗਵਾਈ ਗੰਠੜੀ ਅਵਗਣ ਚਲੀ ਬੰਨਿ ॥੪॥੨੪॥

(ਗੁਰੂ ਨਾਨਕ ਦੇਵ ਜੀ -- SGGS 23) ਸਿਰੀਰਾਗੁ ਮਹਲਾ ੧ ਘਰੁ ਦੂਜਾ ੨ ॥
ਆਪੇ ਰਸੀਆ ਆਪਿ ਰਸੁ ਆਪੇ ਰਾਵਣਹਾਰੁ ॥ ਆਪੇ ਹੋਵੈ ਚੋਲੜਾ ਆਪੇ ਸੇਜ ਭਤਾਰੁ ॥੧॥

ਰੰਗਿ ਰਤਾ ਮੇਰਾ ਸਾਹਿਬੁ ਰਵਿ ਰਹਿਆ ਭਰਪੂਰਿ ॥੧॥ ਰਹਾਉ ॥

ਆਪੇ ਮਾਛੀ ਮਛੁਲੀ ਆਪੇ ਪਾਣੀ ਜਾਲੁ ॥ ਆਪੇ ਜਾਲ ਮਣਕੜਾ ਆਪੇ ਅੰਦਰਿ ਲਾਲੁ ॥੨॥

ਆਪੇ ਬਹੁ ਬਿਧਿ ਰੰਗੁਲਾ ਸਖੀਏ ਮੇਰਾ ਲਾਲੁ ॥ ਨਿਤ ਰਵੈ ਸੋਹਾਗਣੀ ਦੇਖੁ ਹਮਾਰਾ ਹਾਲੁ ॥੩॥

ਪ੍ਰਣਵੈ ਨਾਨਕੁ ਬੇਨਤੀ ਤੂ ਸਰਵਰੁ ਤੂ ਹੰਸੁ ॥ ਕਉਲੁ ਤੂ ਹੈ ਕਵੀਆ ਤੂ ਹੈ ਆਪੇ ਵੇਖਿ ਵਿਗਸੁ ॥੪॥੨੫॥

(ਗੁਰੂ ਨਾਨਕ ਦੇਵ ਜੀ -- SGGS 23) ਸਿਰੀਰਾਗੁ ਮਹਲਾ ੧ ਘਰੁ ੩ ॥
ਇਹੁ ਤਨੁ ਧਰਤੀ ਬੀਜੁ ਕਰਮਾ ਕਰੋ ਸਲਿਲ ਆਪਾਉ ਸਾਰਿੰਗਪਾਣੀ ॥ ਮਨੁ ਕਿਰਸਾਣੁ ਹਰਿ ਰਿਦੈ ਜੰਮਾਇ ਲੈ ਇਉ ਪਾਵਸਿ ਪਦੁ ਨਿਰਬਾਣੀ ॥੧॥

ਕਾਹੇ ਗਰਬਸਿ ਮੂੜੇ ਮਾਇਆ ॥ ਪਿਤ ਸੁਤੋ ਸਗਲ ਕਾਲਤ੍ਰ ਮਾਤਾ ਤੇਰੇ ਹੋਹਿ ਨ ਅੰਤਿ ਸਖਾਇਆ ॥ ਰਹਾਉ ॥

ਬਿਖੈ ਬਿਕਾਰ ਦੁਸਟ ਕਿਰਖਾ ਕਰੇ ਇਨ ਤਜਿ ਆਤਮੈ ਹੋਇ ਧਿਆਈ ॥ ਜਪੁ ਤਪੁ ਸੰਜਮੁ ਹੋਹਿ ਜਬ ਰਾਖੇ ਕਮਲੁ ਬਿਗਸੈ ਮਧੁ ਆਸ੍ਰਮਾਈ ॥੨॥

ਬੀਸ ਸਪਤਾਹਰੋ ਬਾਸਰੋ ਸੰਗ੍ਰਹੈ ਤੀਨਿ ਖੋੜਾ ਨਿਤ ਕਾਲੁ ਸਾਰੈ ॥ ਦਸ ਅਠਾਰ ਮੈ ਅਪਰੰਪਰੋ ਚੀਨੈ ਕਹੈ ਨਾਨਕੁ ਇਵ ਏਕੁ ਤਾਰੈ ॥੩॥੨੬॥

(ਗੁਰੂ ਨਾਨਕ ਦੇਵ ਜੀ -- SGGS 24) ਸਿਰੀਰਾਗੁ ਮਹਲਾ ੧ ਘਰੁ ੩ ॥
ਅਮਲੁ ਕਰਿ ਧਰਤੀ ਬੀਜੁ ਸਬਦੋ ਕਰਿ ਸਚ ਕੀ ਆਬ ਨਿਤ ਦੇਹਿ ਪਾਣੀ ॥ ਹੋਇ ਕਿਰਸਾਣੁ ਈਮਾਨੁ ਜੰਮਾਇ ਲੈ ਭਿਸਤੁ ਦੋਜਕੁ ਮੂੜੇ ਏਵ ਜਾਣੀ ॥੧॥

ਮਤੁ ਜਾਣ ਸਹਿ ਗਲੀ ਪਾਇਆ ॥ ਮਾਲ ਕੈ ਮਾਣੈ ਰੂਪ ਕੀ ਸੋਭਾ ਇਤੁ ਬਿਧੀ ਜਨਮੁ ਗਵਾਇਆ ॥੧॥ ਰਹਾਉ ॥

ਐਬ ਤਨਿ ਚਿਕੜੋ ਇਹੁ ਮਨੁ ਮੀਡਕੋ ਕਮਲ ਕੀ ਸਾਰ ਨਹੀ ਮੂਲਿ ਪਾਈ ॥ ਭਉਰੁ ਉਸਤਾਦੁ ਨਿਤ ਭਾਖਿਆ ਬੋਲੇ ਕਿਉ ਬੂਝੈ ਜਾ ਨਹ ਬੁਝਾਈ ॥੨॥

ਆਖਣੁ ਸੁਨਣਾ ਪਉਣ ਕੀ ਬਾਣੀ ਇਹੁ ਮਨੁ ਰਤਾ ਮਾਇਆ ॥ ਖਸਮ ਕੀ ਨਦਰਿ ਦਿਲਹਿ ਪਸਿੰਦੇ ਜਿਨੀ ਕਰਿ ਏਕੁ ਧਿਆਇਆ ॥੩॥

ਤੀਹ ਕਰਿ ਰਖੇ ਪੰਜ ਕਰਿ ਸਾਥੀ ਨਾਉ ਸੈਤਾਨੁ ਮਤੁ ਕਟਿ ਜਾਈ ॥ ਨਾਨਕੁ ਆਖੈ ਰਾਹਿ ਪੈ ਚਲਣਾ ਮਾਲੁ ਧਨੁ ਕਿਤ ਕੂ ਸੰਜਿਆਹੀ ॥੪॥੨੭॥

(ਗੁਰੂ ਨਾਨਕ ਦੇਵ ਜੀ -- SGGS 24) ਸਿਰੀਰਾਗੁ ਮਹਲਾ ੧ ਘਰੁ ੪ ॥
ਸੋਈ ਮਉਲਾ ਜਿਨਿ ਜਗੁ ਮਉਲਿਆ ਹਰਿਆ ਕੀਆ ਸੰਸਾਰੋ ॥ ਆਬ ਖਾਕੁ ਜਿਨਿ ਬੰਧਿ ਰਹਾਈ ਧੰਨੁ ਸਿਰਜਣਹਾਰੋ ॥੧॥

ਮਰਣਾ ਮੁਲਾ ਮਰਣਾ ॥ ਭੀ ਕਰਤਾਰਹੁ ਡਰਣਾ ॥੧॥ ਰਹਾਉ ॥

ਤਾ ਤੂ ਮੁਲਾ ਤਾ ਤੂ ਕਾਜੀ ਜਾਣਹਿ ਨਾਮੁ ਖੁਦਾਈ ॥ ਜੇ ਬਹੁਤੇਰਾ ਪੜਿਆ ਹੋਵਹਿ ਕੋ ਰਹੈ ਨ ਭਰੀਐ ਪਾਈ ॥੨॥

ਸੋਈ ਕਾਜੀ ਜਿਨਿ ਆਪੁ ਤਜਿਆ ਇਕੁ ਨਾਮੁ ਕੀਆ ਆਧਾਰੋ ॥ ਹੈ ਭੀ ਹੋਸੀ ਜਾਇ ਨ ਜਾਸੀ ਸਚਾ ਸਿਰਜਣਹਾਰੋ ॥੩॥

ਪੰਜ ਵਖਤ ਨਿਵਾਜ ਗੁਜਾਰਹਿ ਪੜਹਿ ਕਤੇਬ ਕੁਰਾਣਾ ॥ ਨਾਨਕੁ ਆਖੈ ਗੋਰ ਸਦੇਈ ਰਹਿਓ ਪੀਣਾ ਖਾਣਾ ॥੪॥੨੮॥

(ਗੁਰੂ ਨਾਨਕ ਦੇਵ ਜੀ -- SGGS 24) ਸਿਰੀਰਾਗੁ ਮਹਲਾ ੧ ਘਰੁ ੪ ॥
ਏਕੁ ਸੁਆਨੁ ਦੁਇ ਸੁਆਨੀ ਨਾਲਿ ॥ ਭਲਕੇ ਭਉਕਹਿ ਸਦਾ ਬਇਆਲਿ ॥ ਕੂੜੁ ਛੁਰਾ ਮੁਠਾ ਮੁਰਦਾਰੁ ॥ ਧਾਣਕ ਰੂਪਿ ਰਹਾ ਕਰਤਾਰ ॥੧॥

ਮੈ ਪਤਿ ਕੀ ਪੰਦਿ ਨ ਕਰਣੀ ਕੀ ਕਾਰ ॥ ਹਉ ਬਿਗੜੈ ਰੂਪਿ ਰਹਾ ਬਿਕਰਾਲ ॥ ਤੇਰਾ ਏਕੁ ਨਾਮੁ ਤਾਰੇ ਸੰਸਾਰੁ ॥ ਮੈ ਏਹਾ ਆਸ ਏਹੋ ਆਧਾਰੁ ॥੧॥ ਰਹਾਉ ॥

ਮੁਖਿ ਨਿੰਦਾ ਆਖਾ ਦਿਨੁ ਰਾਤਿ ॥ ਪਰ ਘਰੁ ਜੋਹੀ ਨੀਚ ਸਨਾਤਿ ॥ ਕਾਮੁ ਕ੍ਰੋਧੁ ਤਨਿ ਵਸਹਿ ਚੰਡਾਲ ॥ ਧਾਣਕ ਰੂਪਿ ਰਹਾ ਕਰਤਾਰ ॥੨॥

ਫਾਹੀ ਸੁਰਤਿ ਮਲੂਕੀ ਵੇਸੁ ॥ ਹਉ ਠਗਵਾੜਾ ਠਗੀ ਦੇਸੁ ॥ ਖਰਾ ਸਿਆਣਾ ਬਹੁਤਾ ਭਾਰੁ ॥ ਧਾਣਕ ਰੂਪਿ ਰਹਾ ਕਰਤਾਰ ॥੩॥

ਮੈ ਕੀਤਾ ਨ ਜਾਤਾ ਹਰਾਮਖੋਰੁ ॥ ਹਉ ਕਿਆ ਮੁਹੁ ਦੇਸਾ ਦੁਸਟੁ ਚੋਰੁ ॥ ਨਾਨਕੁ ਨੀਚੁ ਕਹੈ ਬੀਚਾਰੁ ॥ ਧਾਣਕ ਰੂਪਿ ਰਹਾ ਕਰਤਾਰ ॥੪॥੨੯॥

(ਗੁਰੂ ਨਾਨਕ ਦੇਵ ਜੀ -- SGGS 24) ਸਿਰੀਰਾਗੁ ਮਹਲਾ ੧ ਘਰੁ ੪ ॥
ਏਕਾ ਸੁਰਤਿ ਜੇਤੇ ਹੈ ਜੀਅ ॥ ਸੁਰਤਿ ਵਿਹੂਣਾ ਕੋਇ ਨ ਕੀਅ ॥ ਜੇਹੀ ਸੁਰਤਿ ਤੇਹਾ ਤਿਨ ਰਾਹੁ ॥ ਲੇਖਾ ਇਕੋ ਆਵਹੁ ਜਾਹੁ ॥੧॥

ਕਾਹੇ ਜੀਅ ਕਰਹਿ ਚਤੁਰਾਈ ॥ ਲੇਵੈ ਦੇਵੈ ਢਿਲ ਨ ਪਾਈ ॥੧॥ ਰਹਾਉ ॥

ਤੇਰੇ ਜੀਅ ਜੀਆ ਕਾ ਤੋਹਿ ॥ ਕਿਤ ਕਉ ਸਾਹਿਬ ਆਵਹਿ ਰੋਹਿ ॥ ਜੇ ਤੂ ਸਾਹਿਬ ਆਵਹਿ ਰੋਹਿ ॥ ਤੂ ਓਨਾ ਕਾ ਤੇਰੇ ਓਹਿ ॥੨॥

ਅਸੀ ਬੋਲਵਿਗਾੜ ਵਿਗਾੜਹ ਬੋਲ ॥ ਤੂ ਨਦਰੀ ਅੰਦਰਿ ਤੋਲਹਿ ਤੋਲ ॥ ਜਹ ਕਰਣੀ ਤਹ ਪੂਰੀ ਮਤਿ ॥ ਕਰਣੀ ਬਾਝਹੁ ਘਟੇ ਘਟਿ ॥੩॥

ਪ੍ਰਣਵਤਿ ਨਾਨਕ ਗਿਆਨੀ ਕੈਸਾ ਹੋਇ ॥ ਆਪੁ ਪਛਾਣੈ ਬੂਝੈ ਸੋਇ ॥ ਗੁਰ ਪਰਸਾਦਿ ਕਰੇ ਬੀਚਾਰੁ ॥ ਸੋ ਗਿਆਨੀ ਦਰਗਹ ਪਰਵਾਣੁ ॥੪॥੩੦॥

(ਗੁਰੂ ਨਾਨਕ ਦੇਵ ਜੀ -- SGGS 25) ਸਿਰੀਰਾਗੁ ਮਹਲਾ ੧ ਘਰੁ ੪ ॥
ਤੂ ਦਰੀਆਉ ਦਾਨਾ ਬੀਨਾ ਮੈ ਮਛੁਲੀ ਕੈਸੇ ਅੰਤੁ ਲਹਾ ॥ ਜਹ ਜਹ ਦੇਖਾ ਤਹ ਤਹ ਤੂ ਹੈ ਤੁਝ ਤੇ ਨਿਕਸੀ ਫੂਟਿ ਮਰਾ ॥੧॥

ਨ ਜਾਣਾ ਮੇਉ ਨ ਜਾਣਾ ਜਾਲੀ ॥ ਜਾ ਦੁਖੁ ਲਾਗੈ ਤਾ ਤੁਝੈ ਸਮਾਲੀ ॥੧॥ ਰਹਾਉ ॥

ਤੂ ਭਰਪੂਰਿ ਜਾਨਿਆ ਮੈ ਦੂਰਿ ॥ ਜੋ ਕਛੁ ਕਰੀ ਸੁ ਤੇਰੈ ਹਦੂਰਿ ॥ ਤੂ ਦੇਖਹਿ ਹਉ ਮੁਕਰਿ ਪਾਉ ॥ ਤੇਰੈ ਕੰਮਿ ਨ ਤੇਰੈ ਨਾਇ ॥੨॥

ਜੇਤਾ ਦੇਹਿ ਤੇਤਾ ਹਉ ਖਾਉ ॥ ਬਿਆ ਦਰੁ ਨਾਹੀ ਕੈ ਦਰਿ ਜਾਉ ॥ ਨਾਨਕੁ ਏਕ ਕਹੈ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੈ ਪਾਸਿ ॥੩॥

ਆਪੇ ਨੇੜੈ ਦੂਰਿ ਆਪੇ ਹੀ ਆਪੇ ਮੰਝਿ ਮਿਆਨੋੁ ॥ ਆਪੇ ਵੇਖੈ ਸੁਣੇ ਆਪੇ ਹੀ ਕੁਦਰਤਿ ਕਰੇ ਜਹਾਨੋੁ ॥ ਜੋ ਤਿਸੁ ਭਾਵੈ ਨਾਨਕਾ ਹੁਕਮੁ ਸੋਈ ਪਰਵਾਨੋੁ ॥੪॥੩੧॥

(ਗੁਰੂ ਨਾਨਕ ਦੇਵ ਜੀ -- SGGS 25) ਸਿਰੀਰਾਗੁ ਮਹਲਾ ੧ ਘਰੁ ੪ ॥
ਕੀਤਾ ਕਹਾ ਕਰੇ ਮਨਿ ਮਾਨੁ ॥ ਦੇਵਣਹਾਰੇ ਕੈ ਹਥਿ ਦਾਨੁ ॥ ਭਾਵੈ ਦੇਇ ਨ ਦੇਈ ਸੋਇ ॥ ਕੀਤੇ ਕੈ ਕਹਿਐ ਕਿਆ ਹੋਇ ॥੧॥

ਆਪੇ ਸਚੁ ਭਾਵੈ ਤਿਸੁ ਸਚੁ ॥ ਅੰਧਾ ਕਚਾ ਕਚੁ ਨਿਕਚੁ ॥੧॥ ਰਹਾਉ ॥

ਜਾ ਕੇ ਰੁਖ ਬਿਰਖ ਆਰਾਉ ॥ ਜੇਹੀ ਧਾਤੁ ਤੇਹਾ ਤਿਨ ਨਾਉ ॥ ਫੁਲੁ ਭਾਉ ਫਲੁ ਲਿਖਿਆ ਪਾਇ ॥ ਆਪਿ ਬੀਜਿ ਆਪੇ ਹੀ ਖਾਇ ॥੨॥

ਕਚੀ ਕੰਧ ਕਚਾ ਵਿਚਿ ਰਾਜੁ ॥ ਮਤਿ ਅਲੂਣੀ ਫਿਕਾ ਸਾਦੁ ॥ ਨਾਨਕ ਆਣੇ ਆਵੈ ਰਾਸਿ ॥ ਵਿਣੁ ਨਾਵੈ ਨਾਹੀ ਸਾਬਾਸਿ ॥੩॥੩੨॥

(ਗੁਰੂ ਨਾਨਕ ਦੇਵ ਜੀ -- SGGS 25) ਸਿਰੀਰਾਗੁ ਮਹਲਾ ੧ ਘਰੁ ੫ ॥
ਅਛਲ ਛਲਾਈ ਨਹ ਛਲੈ ਨਹ ਘਾਉ ਕਟਾਰਾ ਕਰਿ ਸਕੈ ॥ ਜਿਉ ਸਾਹਿਬੁ ਰਾਖੈ ਤਿਉ ਰਹੈ ਇਸੁ ਲੋਭੀ ਕਾ ਜੀਉ ਟਲ ਪਲੈ ॥੧॥

ਬਿਨੁ ਤੇਲ ਦੀਵਾ ਕਿਉ ਜਲੈ ॥੧॥ ਰਹਾਉ ॥

ਪੋਥੀ ਪੁਰਾਣ ਕਮਾਈਐ ॥ ਭਉ ਵਟੀ ਇਤੁ ਤਨਿ ਪਾਈਐ ॥ ਸਚੁ ਬੂਝਣੁ ਆਣਿ ਜਲਾਈਐ ॥੨॥

ਇਹੁ ਤੇਲੁ ਦੀਵਾ ਇਉ ਜਲੈ ॥ ਕਰਿ ਚਾਨਣੁ ਸਾਹਿਬ ਤਉ ਮਿਲੈ ॥੧॥ ਰਹਾਉ ॥

ਇਤੁ ਤਨਿ ਲਾਗੈ ਬਾਣੀਆ ॥ ਸੁਖੁ ਹੋਵੈ ਸੇਵ ਕਮਾਣੀਆ ॥ ਸਭ ਦੁਨੀਆ ਆਵਣ ਜਾਣੀਆ ॥੩॥

ਵਿਚਿ ਦੁਨੀਆ ਸੇਵ ਕਮਾਈਐ ॥ ਤਾ ਦਰਗਹ ਬੈਸਣੁ ਪਾਈਐ ॥ ਕਹੁ ਨਾਨਕ ਬਾਹ ਲੁਡਾਈਐ ॥੪॥੩੩॥

(ਗੁਰੂ ਅਮਰਦਾਸ ਜੀ -- SGGS 26) ਸਿਰੀਰਾਗੁ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਉ ਸਤਿਗੁਰੁ ਸੇਵੀ ਆਪਣਾ ਇਕ ਮਨਿ ਇਕ ਚਿਤਿ ਭਾਇ ॥ ਸਤਿਗੁਰੁ ਮਨ ਕਾਮਨਾ ਤੀਰਥੁ ਹੈ ਜਿਸ ਨੋ ਦੇਇ ਬੁਝਾਇ ॥ ਮਨ ਚਿੰਦਿਆ ਵਰੁ ਪਾਵਣਾ ਜੋ ਇਛੈ ਸੋ ਫਲੁ ਪਾਇ ॥ ਨਾਉ ਧਿਆਈਐ ਨਾਉ ਮੰਗੀਐ ਨਾਮੇ ਸਹਜਿ ਸਮਾਇ ॥੧॥

ਮਨ ਮੇਰੇ ਹਰਿ ਰਸੁ ਚਾਖੁ ਤਿਖ ਜਾਇ ॥ ਜਿਨੀ ਗੁਰਮੁਖਿ ਚਾਖਿਆ ਸਹਜੇ ਰਹੇ ਸਮਾਇ ॥੧॥ ਰਹਾਉ ॥

ਜਿਨੀ ਸਤਿਗੁਰੁ ਸੇਵਿਆ ਤਿਨੀ ਪਾਇਆ ਨਾਮੁ ਨਿਧਾਨੁ ॥ ਅੰਤਰਿ ਹਰਿ ਰਸੁ ਰਵਿ ਰਹਿਆ ਚੂਕਾ ਮਨਿ ਅਭਿਮਾਨੁ ॥ ਹਿਰਦੈ ਕਮਲੁ ਪ੍ਰਗਾਸਿਆ ਲਾਗਾ ਸਹਜਿ ਧਿਆਨੁ ॥ ਮਨੁ ਨਿਰਮਲੁ ਹਰਿ ਰਵਿ ਰਹਿਆ ਪਾਇਆ ਦਰਗਹਿ ਮਾਨੁ ॥੨॥

ਸਤਿਗੁਰੁ ਸੇਵਨਿ ਆਪਣਾ ਤੇ ਵਿਰਲੇ ਸੰਸਾਰਿ ॥ ਹਉਮੈ ਮਮਤਾ ਮਾਰਿ ਕੈ ਹਰਿ ਰਾਖਿਆ ਉਰ ਧਾਰਿ ॥ ਹਉ ਤਿਨ ਕੈ ਬਲਿਹਾਰਣੈ ਜਿਨਾ ਨਾਮੇ ਲਗਾ ਪਿਆਰੁ ॥ ਸੇਈ ਸੁਖੀਏ ਚਹੁ ਜੁਗੀ ਜਿਨਾ ਨਾਮੁ ਅਖੁਟੁ ਅਪਾਰੁ ॥੩॥

ਗੁਰ ਮਿਲਿਐ ਨਾਮੁ ਪਾਈਐ ਚੂਕੈ ਮੋਹ ਪਿਆਸ ॥ ਹਰਿ ਸੇਤੀ ਮਨੁ ਰਵਿ ਰਹਿਆ ਘਰ ਹੀ ਮਾਹਿ ਉਦਾਸੁ ॥ ਜਿਨਾ ਹਰਿ ਕਾ ਸਾਦੁ ਆਇਆ ਹਉ ਤਿਨ ਬਲਿਹਾਰੈ ਜਾਸੁ ॥ ਨਾਨਕ ਨਦਰੀ ਪਾਈਐ ਸਚੁ ਨਾਮੁ ਗੁਣਤਾਸੁ ॥੪॥੧॥੩੪॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates