Pt 4 - ਰਾਗ ਸਿਰੀਰਾਗੁ - ਬਾਣੀ ਸ਼ਬਦ, Part 4 - Raag Sri - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਅਰਜਨ ਦੇਵ ਜੀ -- SGGS 50) ਸਿਰੀਰਾਗੁ ਮਹਲਾ ੫ ॥
ਤਿਚਰੁ ਵਸਹਿ ਸੁਹੇਲੜੀ ਜਿਚਰੁ ਸਾਥੀ ਨਾਲਿ ॥ ਜਾ ਸਾਥੀ ਉਠੀ ਚਲਿਆ ਤਾ ਧਨ ਖਾਕੂ ਰਾਲਿ ॥੧॥

ਮਨਿ ਬੈਰਾਗੁ ਭਇਆ ਦਰਸਨੁ ਦੇਖਣੈ ਕਾ ਚਾਉ ॥ ਧੰਨੁ ਸੁ ਤੇਰਾ ਥਾਨੁ ॥੧॥ ਰਹਾਉ ॥

ਜਿਚਰੁ ਵਸਿਆ ਕੰਤੁ ਘਰਿ ਜੀਉ ਜੀਉ ਸਭਿ ਕਹਾਤਿ ॥ ਜਾ ਉਠੀ ਚਲਸੀ ਕੰਤੜਾ ਤਾ ਕੋਇ ਨ ਪੁਛੈ ਤੇਰੀ ਬਾਤ ॥੨॥

ਪੇਈਅੜੈ ਸਹੁ ਸੇਵਿ ਤੂੰ ਸਾਹੁਰੜੈ ਸੁਖਿ ਵਸੁ ॥ ਗੁਰ ਮਿਲਿ ਚਜੁ ਅਚਾਰੁ ਸਿਖੁ ਤੁਧੁ ਕਦੇ ਨ ਲਗੈ ਦੁਖੁ ॥੩॥

ਸਭਨਾ ਸਾਹੁਰੈ ਵੰਞਣਾ ਸਭਿ ਮੁਕਲਾਵਣਹਾਰ ॥ ਨਾਨਕ ਧੰਨੁ ਸੋਹਾਗਣੀ ਜਿਨ ਸਹ ਨਾਲਿ ਪਿਆਰੁ ॥੪॥੨੩॥੯੩॥

(ਗੁਰੂ ਅਰਜਨ ਦੇਵ ਜੀ -- SGGS 51) ਸਿਰੀਰਾਗੁ ਮਹਲਾ ੫ ਘਰੁ ੬ ॥
ਕਰਣ ਕਾਰਣ ਏਕੁ ਓਹੀ ਜਿਨਿ ਕੀਆ ਆਕਾਰੁ ॥ ਤਿਸਹਿ ਧਿਆਵਹੁ ਮਨ ਮੇਰੇ ਸਰਬ ਕੋ ਆਧਾਰੁ ॥੧॥

ਗੁਰ ਕੇ ਚਰਨ ਮਨ ਮਹਿ ਧਿਆਇ ॥ ਛੋਡਿ ਸਗਲ ਸਿਆਣਪਾ ਸਾਚਿ ਸਬਦਿ ਲਿਵ ਲਾਇ ॥੧॥ ਰਹਾਉ ॥

ਦੁਖੁ ਕਲੇਸੁ ਨ ਭਉ ਬਿਆਪੈ ਗੁਰ ਮੰਤ੍ਰੁ ਹਿਰਦੈ ਹੋਇ ॥ ਕੋਟਿ ਜਤਨਾ ਕਰਿ ਰਹੇ ਗੁਰ ਬਿਨੁ ਤਰਿਓ ਨ ਕੋਇ ॥੨॥

ਦੇਖਿ ਦਰਸਨੁ ਮਨੁ ਸਾਧਾਰੈ ਪਾਪ ਸਗਲੇ ਜਾਹਿ ॥ ਹਉ ਤਿਨ ਕੈ ਬਲਿਹਾਰਣੈ ਜਿ ਗੁਰ ਕੀ ਪੈਰੀ ਪਾਹਿ ॥੩॥

ਸਾਧਸੰਗਤਿ ਮਨਿ ਵਸੈ ਸਾਚੁ ਹਰਿ ਕਾ ਨਾਉ ॥ ਸੇ ਵਡਭਾਗੀ ਨਾਨਕਾ ਜਿਨਾ ਮਨਿ ਇਹੁ ਭਾਉ ॥੪॥੨੪॥੯੪॥

(ਗੁਰੂ ਅਰਜਨ ਦੇਵ ਜੀ -- SGGS 51) ਸਿਰੀਰਾਗੁ ਮਹਲਾ ੫ ॥
ਸੰਚਿ ਹਰਿ ਧਨੁ ਪੂਜਿ ਸਤਿਗੁਰੁ ਛੋਡਿ ਸਗਲ ਵਿਕਾਰ ॥ ਜਿਨਿ ਤੂੰ ਸਾਜਿ ਸਵਾਰਿਆ ਹਰਿ ਸਿਮਰਿ ਹੋਇ ਉਧਾਰੁ ॥੧॥

ਜਪਿ ਮਨ ਨਾਮੁ ਏਕੁ ਅਪਾਰੁ ॥ ਪ੍ਰਾਨ ਮਨੁ ਤਨੁ ਜਿਨਹਿ ਦੀਆ ਰਿਦੇ ਕਾ ਆਧਾਰੁ ॥੧॥ ਰਹਾਉ ॥

ਕਾਮਿ ਕ੍ਰੋਧਿ ਅਹੰਕਾਰਿ ਮਾਤੇ ਵਿਆਪਿਆ ਸੰਸਾਰੁ ॥ ਪਉ ਸੰਤ ਸਰਣੀ ਲਾਗੁ ਚਰਣੀ ਮਿਟੈ ਦੂਖੁ ਅੰਧਾਰੁ ॥੨॥

ਸਤੁ ਸੰਤੋਖੁ ਦਇਆ ਕਮਾਵੈ ਏਹ ਕਰਣੀ ਸਾਰ ॥ ਆਪੁ ਛੋਡਿ ਸਭ ਹੋਇ ਰੇਣਾ ਜਿਸੁ ਦੇਇ ਪ੍ਰਭੁ ਨਿਰੰਕਾਰੁ ॥੩॥

ਜੋ ਦੀਸੈ ਸੋ ਸਗਲ ਤੂੰਹੈ ਪਸਰਿਆ ਪਾਸਾਰੁ ॥ ਕਹੁ ਨਾਨਕ ਗੁਰਿ ਭਰਮੁ ਕਾਟਿਆ ਸਗਲ ਬ੍ਰਹਮ ਬੀਚਾਰੁ ॥੪॥੨੫॥੯੫॥

(ਗੁਰੂ ਅਰਜਨ ਦੇਵ ਜੀ -- SGGS 51) ਸਿਰੀਰਾਗੁ ਮਹਲਾ ੫ ॥
ਦੁਕ੍ਰਿਤ ਸੁਕ੍ਰਿਤ ਮੰਧੇ ਸੰਸਾਰੁ ਸਗਲਾਣਾ ॥ ਦੁਹਹੂੰ ਤੇ ਰਹਤ ਭਗਤੁ ਹੈ ਕੋਈ ਵਿਰਲਾ ਜਾਣਾ ॥੧॥

ਠਾਕੁਰੁ ਸਰਬੇ ਸਮਾਣਾ ॥ ਕਿਆ ਕਹਉ ਸੁਣਉ ਸੁਆਮੀ ਤੂੰ ਵਡ ਪੁਰਖੁ ਸੁਜਾਣਾ ॥੧॥ ਰਹਾਉ ॥

ਮਾਨ ਅਭਿਮਾਨ ਮੰਧੇ ਸੋ ਸੇਵਕੁ ਨਾਹੀ ॥ ਤਤ ਸਮਦਰਸੀ ਸੰਤਹੁ ਕੋਈ ਕੋਟਿ ਮੰਧਾਹੀ ॥੨॥

ਕਹਨ ਕਹਾਵਨ ਇਹੁ ਕੀਰਤਿ ਕਰਲਾ ॥ ਕਥਨ ਕਹਨ ਤੇ ਮੁਕਤਾ ਗੁਰਮੁਖਿ ਕੋਈ ਵਿਰਲਾ ॥੩॥

ਗਤਿ ਅਵਿਗਤਿ ਕਛੁ ਨਦਰਿ ਨ ਆਇਆ ॥ ਸੰਤਨ ਕੀ ਰੇਣੁ ਨਾਨਕ ਦਾਨੁ ਪਾਇਆ ॥੪॥੨੬॥੯੬॥

(ਗੁਰੂ ਅਰਜਨ ਦੇਵ ਜੀ -- SGGS 51) ਸਿਰੀਰਾਗੁ ਮਹਲਾ ੫ ਘਰੁ ੭ ॥
ਤੇਰੈ ਭਰੋਸੈ ਪਿਆਰੇ ਮੈ ਲਾਡ ਲਡਾਇਆ ॥ ਭੂਲਹਿ ਚੂਕਹਿ ਬਾਰਿਕ ਤੂੰ ਹਰਿ ਪਿਤਾ ਮਾਇਆ ॥੧॥

ਸੁਹੇਲਾ ਕਹਨੁ ਕਹਾਵਨੁ ॥ ਤੇਰਾ ਬਿਖਮੁ ਭਾਵਨੁ ॥੧॥ ਰਹਾਉ ॥

ਹਉ ਮਾਣੁ ਤਾਣੁ ਕਰਉ ਤੇਰਾ ਹਉ ਜਾਨਉ ਆਪਾ ॥ ਸਭ ਹੀ ਮਧਿ ਸਭਹਿ ਤੇ ਬਾਹਰਿ ਬੇਮੁਹਤਾਜ ਬਾਪਾ ॥੨॥

ਪਿਤਾ ਹਉ ਜਾਨਉ ਨਾਹੀ ਤੇਰੀ ਕਵਨ ਜੁਗਤਾ ॥ ਬੰਧਨ ਮੁਕਤੁ ਸੰਤਹੁ ਮੇਰੀ ਰਾਖੈ ਮਮਤਾ ॥੩॥

ਭਏ ਕਿਰਪਾਲ ਠਾਕੁਰ ਰਹਿਓ ਆਵਣ ਜਾਣਾ ॥ ਗੁਰ ਮਿਲਿ ਨਾਨਕ ਪਾਰਬ੍ਰਹਮੁ ਪਛਾਣਾ ॥੪॥੨੭॥੯੭॥

(ਗੁਰੂ ਅਰਜਨ ਦੇਵ ਜੀ -- SGGS 52) ਸਿਰੀਰਾਗੁ ਮਹਲਾ ੫ ਘਰੁ ੧ ॥
ਸੰਤ ਜਨਾ ਮਿਲਿ ਭਾਈਆ ਕਟਿਅੜਾ ਜਮਕਾਲੁ ॥ ਸਚਾ ਸਾਹਿਬੁ ਮਨਿ ਵੁਠਾ ਹੋਆ ਖਸਮੁ ਦਇਆਲੁ ॥ ਪੂਰਾ ਸਤਿਗੁਰੁ ਭੇਟਿਆ ਬਿਨਸਿਆ ਸਭੁ ਜੰਜਾਲੁ ॥੧॥

ਮੇਰੇ ਸਤਿਗੁਰਾ ਹਉ ਤੁਧੁ ਵਿਟਹੁ ਕੁਰਬਾਣੁ ॥ ਤੇਰੇ ਦਰਸਨ ਕਉ ਬਲਿਹਾਰਣੈ ਤੁਸਿ ਦਿਤਾ ਅੰਮ੍ਰਿਤ ਨਾਮੁ ॥੧॥ ਰਹਾਉ ॥

ਜਿਨ ਤੂੰ ਸੇਵਿਆ ਭਾਉ ਕਰਿ ਸੇਈ ਪੁਰਖ ਸੁਜਾਨ ॥ ਤਿਨਾ ਪਿਛੈ ਛੁਟੀਐ ਜਿਨ ਅੰਦਰਿ ਨਾਮੁ ਨਿਧਾਨੁ ॥ ਗੁਰ ਜੇਵਡੁ ਦਾਤਾ ਕੋ ਨਹੀ ਜਿਨਿ ਦਿਤਾ ਆਤਮ ਦਾਨੁ ॥੨॥

ਆਏ ਸੇ ਪਰਵਾਣੁ ਹਹਿ ਜਿਨ ਗੁਰੁ ਮਿਲਿਆ ਸੁਭਾਇ ॥ ਸਚੇ ਸੇਤੀ ਰਤਿਆ ਦਰਗਹ ਬੈਸਣੁ ਜਾਇ ॥ ਕਰਤੇ ਹਥਿ ਵਡਿਆਈਆ ਪੂਰਬਿ ਲਿਖਿਆ ਪਾਇ ॥੩॥

ਸਚੁ ਕਰਤਾ ਸਚੁ ਕਰਣਹਾਰੁ ਸਚੁ ਸਾਹਿਬੁ ਸਚੁ ਟੇਕ ॥ ਸਚੋ ਸਚੁ ਵਖਾਣੀਐ ਸਚੋ ਬੁਧਿ ਬਿਬੇਕ ॥ ਸਰਬ ਨਿਰੰਤਰਿ ਰਵਿ ਰਹਿਆ ਜਪਿ ਨਾਨਕ ਜੀਵੈ ਏਕ ॥੪॥੨੮॥੯੮॥

(ਗੁਰੂ ਅਰਜਨ ਦੇਵ ਜੀ -- SGGS 52) ਸਿਰੀਰਾਗੁ ਮਹਲਾ ੫ ॥
ਗੁਰੁ ਪਰਮੇਸੁਰੁ ਪੂਜੀਐ ਮਨਿ ਤਨਿ ਲਾਇ ਪਿਆਰੁ ॥ ਸਤਿਗੁਰੁ ਦਾਤਾ ਜੀਅ ਕਾ ਸਭਸੈ ਦੇਇ ਅਧਾਰੁ ॥ ਸਤਿਗੁਰ ਬਚਨ ਕਮਾਵਣੇ ਸਚਾ ਏਹੁ ਵੀਚਾਰੁ ॥ ਬਿਨੁ ਸਾਧੂ ਸੰਗਤਿ ਰਤਿਆ ਮਾਇਆ ਮੋਹੁ ਸਭੁ ਛਾਰੁ ॥੧॥

ਮੇਰੇ ਸਾਜਨ ਹਰਿ ਹਰਿ ਨਾਮੁ ਸਮਾਲਿ ॥ ਸਾਧੂ ਸੰਗਤਿ ਮਨਿ ਵਸੈ ਪੂਰਨ ਹੋਵੈ ਘਾਲ ॥੧॥ ਰਹਾਉ ॥

ਗੁਰੁ ਸਮਰਥੁ ਅਪਾਰੁ ਗੁਰੁ ਵਡਭਾਗੀ ਦਰਸਨੁ ਹੋਇ ॥ ਗੁਰੁ ਅਗੋਚਰੁ ਨਿਰਮਲਾ ਗੁਰ ਜੇਵਡੁ ਅਵਰੁ ਨ ਕੋਇ ॥ ਗੁਰੁ ਕਰਤਾ ਗੁਰੁ ਕਰਣਹਾਰੁ ਗੁਰਮੁਖਿ ਸਚੀ ਸੋਇ ॥ ਗੁਰ ਤੇ ਬਾਹਰਿ ਕਿਛੁ ਨਹੀ ਗੁਰੁ ਕੀਤਾ ਲੋੜੇ ਸੁ ਹੋਇ ॥੨॥

ਗੁਰੁ ਤੀਰਥੁ ਗੁਰੁ ਪਾਰਜਾਤੁ ਗੁਰੁ ਮਨਸਾ ਪੂਰਣਹਾਰੁ ॥ ਗੁਰੁ ਦਾਤਾ ਹਰਿ ਨਾਮੁ ਦੇਇ ਉਧਰੈ ਸਭੁ ਸੰਸਾਰੁ ॥ ਗੁਰੁ ਸਮਰਥੁ ਗੁਰੁ ਨਿਰੰਕਾਰੁ ਗੁਰੁ ਊਚਾ ਅਗਮ ਅਪਾਰੁ ॥ ਗੁਰ ਕੀ ਮਹਿਮਾ ਅਗਮ ਹੈ ਕਿਆ ਕਥੇ ਕਥਨਹਾਰੁ ॥੩॥

ਜਿਤੜੇ ਫਲ ਮਨਿ ਬਾਛੀਅਹਿ ਤਿਤੜੇ ਸਤਿਗੁਰ ਪਾਸਿ ॥ ਪੂਰਬ ਲਿਖੇ ਪਾਵਣੇ ਸਾਚੁ ਨਾਮੁ ਦੇ ਰਾਸਿ ॥ ਸਤਿਗੁਰ ਸਰਣੀ ਆਇਆਂ ਬਾਹੁੜਿ ਨਹੀ ਬਿਨਾਸੁ ॥ ਹਰਿ ਨਾਨਕ ਕਦੇ ਨ ਵਿਸਰਉ ਏਹੁ ਜੀਉ ਪਿੰਡੁ ਤੇਰਾ ਸਾਸੁ ॥੪॥੨੯॥੯੯॥

(ਗੁਰੂ ਅਰਜਨ ਦੇਵ ਜੀ -- SGGS 52) ਸਿਰੀਰਾਗੁ ਮਹਲਾ ੫ ॥
ਸੰਤ ਜਨਹੁ ਸੁਣਿ ਭਾਈਹੋ ਛੂਟਨੁ ਸਾਚੈ ਨਾਇ ॥ ਗੁਰ ਕੇ ਚਰਣ ਸਰੇਵਣੇ ਤੀਰਥ ਹਰਿ ਕਾ ਨਾਉ ॥ ਆਗੈ ਦਰਗਹਿ ਮੰਨੀਅਹਿ ਮਿਲੈ ਨਿਥਾਵੇ ਥਾਉ ॥੧॥

ਭਾਈ ਰੇ ਸਾਚੀ ਸਤਿਗੁਰ ਸੇਵ ॥ ਸਤਿਗੁਰ ਤੁਠੈ ਪਾਈਐ ਪੂਰਨ ਅਲਖ ਅਭੇਵ ॥੧॥ ਰਹਾਉ ॥

ਸਤਿਗੁਰ ਵਿਟਹੁ ਵਾਰਿਆ ਜਿਨਿ ਦਿਤਾ ਸਚੁ ਨਾਉ ॥ ਅਨਦਿਨੁ ਸਚੁ ਸਲਾਹਣਾ ਸਚੇ ਕੇ ਗੁਣ ਗਾਉ ॥ ਸਚੁ ਖਾਣਾ ਸਚੁ ਪੈਨਣਾ ਸਚੇ ਸਚਾ ਨਾਉ ॥੨॥

ਸਾਸਿ ਗਿਰਾਸਿ ਨ ਵਿਸਰੈ ਸਫਲੁ ਮੂਰਤਿ ਗੁਰੁ ਆਪਿ ॥ ਗੁਰ ਜੇਵਡੁ ਅਵਰੁ ਨ ਦਿਸਈ ਆਠ ਪਹਰ ਤਿਸੁ ਜਾਪਿ ॥ ਨਦਰਿ ਕਰੇ ਤਾ ਪਾਈਐ ਸਚੁ ਨਾਮੁ ਗੁਣਤਾਸਿ ॥੩॥

ਗੁਰੁ ਪਰਮੇਸਰੁ ਏਕੁ ਹੈ ਸਭ ਮਹਿ ਰਹਿਆ ਸਮਾਇ ॥ ਜਿਨ ਕਉ ਪੂਰਬਿ ਲਿਖਿਆ ਸੇਈ ਨਾਮੁ ਧਿਆਇ ॥ ਨਾਨਕ ਗੁਰ ਸਰਣਾਗਤੀ ਮਰੈ ਨ ਆਵੈ ਜਾਇ ॥੪॥੩੦॥੧੦੦॥

(ਗੁਰੂ ਨਾਨਕ ਦੇਵ ਜੀ -- SGGS 53) ੴ ਸਤਿਗੁਰ ਪ੍ਰਸਾਦਿ ॥
ਸਿਰੀਰਾਗੁ ਮਹਲਾ ੧ ਘਰੁ ੧ ਅਸਟਪਦੀਆ ॥
ਆਖਿ ਆਖਿ ਮਨੁ ਵਾਵਣਾ ਜਿਉ ਜਿਉ ਜਾਪੈ ਵਾਇ ॥ ਜਿਸ ਨੋ ਵਾਇ ਸੁਣਾਈਐ ਸੋ ਕੇਵਡੁ ਕਿਤੁ ਥਾਇ ॥ ਆਖਣ ਵਾਲੇ ਜੇਤੜੇ ਸਭਿ ਆਖਿ ਰਹੇ ਲਿਵ ਲਾਇ ॥੧॥

ਬਾਬਾ ਅਲਹੁ ਅਗਮ ਅਪਾਰੁ ॥ ਪਾਕੀ ਨਾਈ ਪਾਕ ਥਾਇ ਸਚਾ ਪਰਵਦਿਗਾਰੁ ॥੧॥ ਰਹਾਉ ॥

ਤੇਰਾ ਹੁਕਮੁ ਨ ਜਾਪੀ ਕੇਤੜਾ ਲਿਖਿ ਨ ਜਾਣੈ ਕੋਇ ॥ ਜੇ ਸਉ ਸਾਇਰ ਮੇਲੀਅਹਿ ਤਿਲੁ ਨ ਪੁਜਾਵਹਿ ਰੋਇ ॥ ਕੀਮਤਿ ਕਿਨੈ ਨ ਪਾਈਆ ਸਭਿ ਸੁਣਿ ਸੁਣਿ ਆਖਹਿ ਸੋਇ ॥੨॥

ਪੀਰ ਪੈਕਾਮਰ ਸਾਲਕ ਸਾਦਕ ਸੁਹਦੇ ਅਉਰੁ ਸਹੀਦ ॥ ਸੇਖ ਮਸਾਇਕ ਕਾਜੀ ਮੁਲਾ ਦਰਿ ਦਰਵੇਸ ਰਸੀਦ ॥ ਬਰਕਤਿ ਤਿਨ ਕਉ ਅਗਲੀ ਪੜਦੇ ਰਹਨਿ ਦਰੂਦ ॥੩॥

ਪੁਛਿ ਨ ਸਾਜੇ ਪੁਛਿ ਨ ਢਾਹੇ ਪੁਛਿ ਨ ਦੇਵੈ ਲੇਇ ॥ ਆਪਣੀ ਕੁਦਰਤਿ ਆਪੇ ਜਾਣੈ ਆਪੇ ਕਰਣੁ ਕਰੇਇ ॥ ਸਭਨਾ ਵੇਖੈ ਨਦਰਿ ਕਰਿ ਜੈ ਭਾਵੈ ਤੈ ਦੇਇ ॥੪॥

ਥਾਵਾ ਨਾਵ ਨ ਜਾਣੀਅਹਿ ਨਾਵਾ ਕੇਵਡੁ ਨਾਉ ॥ ਜਿਥੈ ਵਸੈ ਮੇਰਾ ਪਾਤਿਸਾਹੁ ਸੋ ਕੇਵਡੁ ਹੈ ਥਾਉ ॥ ਅੰਬੜਿ ਕੋਇ ਨ ਸਕਈ ਹਉ ਕਿਸ ਨੋ ਪੁਛਣਿ ਜਾਉ ॥੫॥

ਵਰਨਾ ਵਰਨ ਨ ਭਾਵਨੀ ਜੇ ਕਿਸੈ ਵਡਾ ਕਰੇਇ ॥ ਵਡੇ ਹਥਿ ਵਡਿਆਈਆ ਜੈ ਭਾਵੈ ਤੈ ਦੇਇ ॥ ਹੁਕਮਿ ਸਵਾਰੇ ਆਪਣੈ ਚਸਾ ਨ ਢਿਲ ਕਰੇਇ ॥੬॥

ਸਭੁ ਕੋ ਆਖੈ ਬਹੁਤੁ ਬਹੁਤੁ ਲੈਣੈ ਕੈ ਵੀਚਾਰਿ ॥ ਕੇਵਡੁ ਦਾਤਾ ਆਖੀਐ ਦੇ ਕੈ ਰਹਿਆ ਸੁਮਾਰਿ ॥ ਨਾਨਕ ਤੋਟਿ ਨ ਆਵਈ ਤੇਰੇ ਜੁਗਹ ਜੁਗਹ ਭੰਡਾਰ ॥੭॥੧॥

(ਗੁਰੂ ਨਾਨਕ ਦੇਵ ਜੀ -- SGGS 53) ਮਹਲਾ ੧ ॥
ਸਭੇ ਕੰਤ ਮਹੇਲੀਆ ਸਗਲੀਆ ਕਰਹਿ ਸੀਗਾਰੁ ॥ ਗਣਤ ਗਣਾਵਣਿ ਆਈਆ ਸੂਹਾ ਵੇਸੁ ਵਿਕਾਰੁ ॥ ਪਾਖੰਡਿ ਪ੍ਰੇਮੁ ਨ ਪਾਈਐ ਖੋਟਾ ਪਾਜੁ ਖੁਆਰੁ ॥੧॥

ਹਰਿ ਜੀਉ ਇਉ ਪਿਰੁ ਰਾਵੈ ਨਾਰਿ ॥ ਤੁਧੁ ਭਾਵਨਿ ਸੋਹਾਗਣੀ ਅਪਣੀ ਕਿਰਪਾ ਲੈਹਿ ਸਵਾਰਿ ॥੧॥ ਰਹਾਉ ॥

ਗੁਰ ਸਬਦੀ ਸੀਗਾਰੀਆ ਤਨੁ ਮਨੁ ਪਿਰ ਕੈ ਪਾਸਿ ॥ ਦੁਇ ਕਰ ਜੋੜਿ ਖੜੀ ਤਕੈ ਸਚੁ ਕਹੈ ਅਰਦਾਸਿ ॥ ਲਾਲਿ ਰਤੀ ਸਚ ਭੈ ਵਸੀ ਭਾਇ ਰਤੀ ਰੰਗਿ ਰਾਸਿ ॥੨॥

ਪ੍ਰਿਅ ਕੀ ਚੇਰੀ ਕਾਂਢੀਐ ਲਾਲੀ ਮਾਨੈ ਨਾਉ ॥ ਸਾਚੀ ਪ੍ਰੀਤਿ ਨ ਤੁਟਈ ਸਾਚੇ ਮੇਲਿ ਮਿਲਾਉ ॥ ਸਬਦਿ ਰਤੀ ਮਨੁ ਵੇਧਿਆ ਹਉ ਸਦ ਬਲਿਹਾਰੈ ਜਾਉ ॥੩॥

ਸਾ ਧਨ ਰੰਡ ਨ ਬੈਸਈ ਜੇ ਸਤਿਗੁਰ ਮਾਹਿ ਸਮਾਇ ॥ ਪਿਰੁ ਰੀਸਾਲੂ ਨਉਤਨੋ ਸਾਚਉ ਮਰੈ ਨ ਜਾਇ ॥ ਨਿਤ ਰਵੈ ਸੋਹਾਗਣੀ ਸਾਚੀ ਨਦਰਿ ਰਜਾਇ ॥੪॥

ਸਾਚੁ ਧੜੀ ਧਨ ਮਾਡੀਐ ਕਾਪੜੁ ਪ੍ਰੇਮ ਸੀਗਾਰੁ ॥ ਚੰਦਨੁ ਚੀਤਿ ਵਸਾਇਆ ਮੰਦਰੁ ਦਸਵਾ ਦੁਆਰੁ ॥ ਦੀਪਕੁ ਸਬਦਿ ਵਿਗਾਸਿਆ ਰਾਮ ਨਾਮੁ ਉਰ ਹਾਰੁ ॥੫॥

ਨਾਰੀ ਅੰਦਰਿ ਸੋਹਣੀ ਮਸਤਕਿ ਮਣੀ ਪਿਆਰੁ ॥ ਸੋਭਾ ਸੁਰਤਿ ਸੁਹਾਵਣੀ ਸਾਚੈ ਪ੍ਰੇਮਿ ਅਪਾਰ ॥ ਬਿਨੁ ਪਿਰ ਪੁਰਖੁ ਨ ਜਾਣਈ ਸਾਚੇ ਗੁਰ ਕੈ ਹੇਤਿ ਪਿਆਰਿ ॥੬॥

ਨਿਸਿ ਅੰਧਿਆਰੀ ਸੁਤੀਏ ਕਿਉ ਪਿਰ ਬਿਨੁ ਰੈਣਿ ਵਿਹਾਇ ॥ ਅੰਕੁ ਜਲਉ ਤਨੁ ਜਾਲੀਅਉ ਮਨੁ ਧਨੁ ਜਲਿ ਬਲਿ ਜਾਇ ॥ ਜਾ ਧਨ ਕੰਤਿ ਨ ਰਾਵੀਆ ਤਾ ਬਿਰਥਾ ਜੋਬਨੁ ਜਾਇ ॥੭॥

ਸੇਜੈ ਕੰਤ ਮਹੇਲੜੀ ਸੂਤੀ ਬੂਝ ਨ ਪਾਇ ॥ ਹਉ ਸੁਤੀ ਪਿਰੁ ਜਾਗਣਾ ਕਿਸ ਕਉ ਪੂਛਉ ਜਾਇ ॥ ਸਤਿਗੁਰਿ ਮੇਲੀ ਭੈ ਵਸੀ ਨਾਨਕ ਪ੍ਰੇਮੁ ਸਖਾਇ ॥੮॥੨॥

(ਗੁਰੂ ਨਾਨਕ ਦੇਵ ਜੀ -- SGGS 54) ਸਿਰੀਰਾਗੁ ਮਹਲਾ ੧ ॥
ਆਪੇ ਗੁਣ ਆਪੇ ਕਥੈ ਆਪੇ ਸੁਣਿ ਵੀਚਾਰੁ ॥ ਆਪੇ ਰਤਨੁ ਪਰਖਿ ਤੂੰ ਆਪੇ ਮੋਲੁ ਅਪਾਰੁ ॥ ਸਾਚਉ ਮਾਨੁ ਮਹਤੁ ਤੂੰ ਆਪੇ ਦੇਵਣਹਾਰੁ ॥੧॥

ਹਰਿ ਜੀਉ ਤੂੰ ਕਰਤਾ ਕਰਤਾਰੁ ॥ ਜਿਉ ਭਾਵੈ ਤਿਉ ਰਾਖੁ ਤੂੰ ਹਰਿ ਨਾਮੁ ਮਿਲੈ ਆਚਾਰੁ ॥੧॥ ਰਹਾਉ ॥

ਆਪੇ ਹੀਰਾ ਨਿਰਮਲਾ ਆਪੇ ਰੰਗੁ ਮਜੀਠ ॥ ਆਪੇ ਮੋਤੀ ਊਜਲੋ ਆਪੇ ਭਗਤ ਬਸੀਠੁ ॥ ਗੁਰ ਕੈ ਸਬਦਿ ਸਲਾਹਣਾ ਘਟਿ ਘਟਿ ਡੀਠੁ ਅਡੀਠੁ ॥੨॥

ਆਪੇ ਸਾਗਰੁ ਬੋਹਿਥਾ ਆਪੇ ਪਾਰੁ ਅਪਾਰੁ ॥ ਸਾਚੀ ਵਾਟ ਸੁਜਾਣੁ ਤੂੰ ਸਬਦਿ ਲਘਾਵਣਹਾਰੁ ॥ ਨਿਡਰਿਆ ਡਰੁ ਜਾਣੀਐ ਬਾਝੁ ਗੁਰੂ ਗੁਬਾਰੁ ॥੩॥

ਅਸਥਿਰੁ ਕਰਤਾ ਦੇਖੀਐ ਹੋਰੁ ਕੇਤੀ ਆਵੈ ਜਾਇ ॥ ਆਪੇ ਨਿਰਮਲੁ ਏਕੁ ਤੂੰ ਹੋਰ ਬੰਧੀ ਧੰਧੈ ਪਾਇ ॥ ਗੁਰਿ ਰਾਖੇ ਸੇ ਉਬਰੇ ਸਾਚੇ ਸਿਉ ਲਿਵ ਲਾਇ ॥੪॥

ਹਰਿ ਜੀਉ ਸਬਦਿ ਪਛਾਣੀਐ ਸਾਚਿ ਰਤੇ ਗੁਰ ਵਾਕਿ ॥ ਤਿਤੁ ਤਨਿ ਮੈਲੁ ਨ ਲਗਈ ਸਚ ਘਰਿ ਜਿਸੁ ਓਤਾਕੁ ॥ ਨਦਰਿ ਕਰੇ ਸਚੁ ਪਾਈਐ ਬਿਨੁ ਨਾਵੈ ਕਿਆ ਸਾਕੁ ॥੫॥

ਜਿਨੀ ਸਚੁ ਪਛਾਣਿਆ ਸੇ ਸੁਖੀਏ ਜੁਗ ਚਾਰਿ ॥ ਹਉਮੈ ਤ੍ਰਿਸਨਾ ਮਾਰਿ ਕੈ ਸਚੁ ਰਖਿਆ ਉਰ ਧਾਰਿ ॥ ਜਗ ਮਹਿ ਲਾਹਾ ਏਕੁ ਨਾਮੁ ਪਾਈਐ ਗੁਰ ਵੀਚਾਰਿ ॥੬॥

ਸਾਚਉ ਵਖਰੁ ਲਾਦੀਐ ਲਾਭੁ ਸਦਾ ਸਚੁ ਰਾਸਿ ॥ ਸਾਚੀ ਦਰਗਹ ਬੈਸਈ ਭਗਤਿ ਸਚੀ ਅਰਦਾਸਿ ॥ ਪਤਿ ਸਿਉ ਲੇਖਾ ਨਿਬੜੈ ਰਾਮ ਨਾਮੁ ਪਰਗਾਸਿ ॥੭॥

ਊਚਾ ਊਚਉ ਆਖੀਐ ਕਹਉ ਨ ਦੇਖਿਆ ਜਾਇ ॥ ਜਹ ਦੇਖਾ ਤਹ ਏਕੁ ਤੂੰ ਸਤਿਗੁਰਿ ਦੀਆ ਦਿਖਾਇ ॥ ਜੋਤਿ ਨਿਰੰਤਰਿ ਜਾਣੀਐ ਨਾਨਕ ਸਹਜਿ ਸੁਭਾਇ ॥੮॥੩॥

(ਗੁਰੂ ਨਾਨਕ ਦੇਵ ਜੀ -- SGGS 55) ਸਿਰੀਰਾਗੁ ਮਹਲਾ ੧ ॥
ਮਛੁਲੀ ਜਾਲੁ ਨ ਜਾਣਿਆ ਸਰੁ ਖਾਰਾ ਅਸਗਾਹੁ ॥ ਅਤਿ ਸਿਆਣੀ ਸੋਹਣੀ ਕਿਉ ਕੀਤੋ ਵੇਸਾਹੁ ॥ ਕੀਤੇ ਕਾਰਣਿ ਪਾਕੜੀ ਕਾਲੁ ਨ ਟਲੈ ਸਿਰਾਹੁ ॥੧॥

ਭਾਈ ਰੇ ਇਉ ਸਿਰਿ ਜਾਣਹੁ ਕਾਲੁ ॥ ਜਿਉ ਮਛੀ ਤਿਉ ਮਾਣਸਾ ਪਵੈ ਅਚਿੰਤਾ ਜਾਲੁ ॥੧॥ ਰਹਾਉ ॥

ਸਭੁ ਜਗੁ ਬਾਧੋ ਕਾਲ ਕੋ ਬਿਨੁ ਗੁਰ ਕਾਲੁ ਅਫਾਰੁ ॥ ਸਚਿ ਰਤੇ ਸੇ ਉਬਰੇ ਦੁਬਿਧਾ ਛੋਡਿ ਵਿਕਾਰ ॥ ਹਉ ਤਿਨ ਕੈ ਬਲਿਹਾਰਣੈ ਦਰਿ ਸਚੈ ਸਚਿਆਰ ॥੨॥

ਸੀਚਾਨੇ ਜਿਉ ਪੰਖੀਆ ਜਾਲੀ ਬਧਿਕ ਹਾਥਿ ॥ ਗੁਰਿ ਰਾਖੇ ਸੇ ਉਬਰੇ ਹੋਰਿ ਫਾਥੇ ਚੋਗੈ ਸਾਥਿ ॥ ਬਿਨੁ ਨਾਵੈ ਚੁਣਿ ਸੁਟੀਅਹਿ ਕੋਇ ਨ ਸੰਗੀ ਸਾਥਿ ॥੩॥

ਸਚੋ ਸਚਾ ਆਖੀਐ ਸਚੇ ਸਚਾ ਥਾਨੁ ॥ ਜਿਨੀ ਸਚਾ ਮੰਨਿਆ ਤਿਨ ਮਨਿ ਸਚੁ ਧਿਆਨੁ ॥ ਮਨਿ ਮੁਖਿ ਸੂਚੇ ਜਾਣੀਅਹਿ ਗੁਰਮੁਖਿ ਜਿਨਾ ਗਿਆਨੁ ॥੪॥

ਸਤਿਗੁਰ ਅਗੈ ਅਰਦਾਸਿ ਕਰਿ ਸਾਜਨੁ ਦੇਇ ਮਿਲਾਇ ॥ ਸਾਜਨਿ ਮਿਲਿਐ ਸੁਖੁ ਪਾਇਆ ਜਮਦੂਤ ਮੁਏ ਬਿਖੁ ਖਾਇ ॥ ਨਾਵੈ ਅੰਦਰਿ ਹਉ ਵਸਾਂ ਨਾਉ ਵਸੈ ਮਨਿ ਆਇ ॥੫॥

ਬਾਝੁ ਗੁਰੂ ਗੁਬਾਰੁ ਹੈ ਬਿਨੁ ਸਬਦੈ ਬੂਝ ਨ ਪਾਇ ॥ ਗੁਰਮਤੀ ਪਰਗਾਸੁ ਹੋਇ ਸਚਿ ਰਹੈ ਲਿਵ ਲਾਇ ॥ ਤਿਥੈ ਕਾਲੁ ਨ ਸੰਚਰੈ ਜੋਤੀ ਜੋਤਿ ਸਮਾਇ ॥੬॥

ਤੂੰਹੈ ਸਾਜਨੁ ਤੂੰ ਸੁਜਾਣੁ ਤੂੰ ਆਪੇ ਮੇਲਣਹਾਰੁ ॥ ਗੁਰ ਸਬਦੀ ਸਾਲਾਹੀਐ ਅੰਤੁ ਨ ਪਾਰਾਵਾਰੁ ॥ ਤਿਥੈ ਕਾਲੁ ਨ ਅਪੜੈ ਜਿਥੈ ਗੁਰ ਕਾ ਸਬਦੁ ਅਪਾਰੁ ॥੭॥

ਹੁਕਮੀ ਸਭੇ ਊਪਜਹਿ ਹੁਕਮੀ ਕਾਰ ਕਮਾਹਿ ॥ ਹੁਕਮੀ ਕਾਲੈ ਵਸਿ ਹੈ ਹੁਕਮੀ ਸਾਚਿ ਸਮਾਹਿ ॥ ਨਾਨਕ ਜੋ ਤਿਸੁ ਭਾਵੈ ਸੋ ਥੀਐ ਇਨਾ ਜੰਤਾ ਵਸਿ ਕਿਛੁ ਨਾਹਿ ॥੮॥੪॥

(ਗੁਰੂ ਨਾਨਕ ਦੇਵ ਜੀ -- SGGS 55) ਸਿਰੀਰਾਗੁ ਮਹਲਾ ੧ ॥
ਮਨਿ ਜੂਠੈ ਤਨਿ ਜੂਠਿ ਹੈ ਜਿਹਵਾ ਜੂਠੀ ਹੋਇ ॥ ਮੁਖਿ ਝੂਠੈ ਝੂਠੁ ਬੋਲਣਾ ਕਿਉ ਕਰਿ ਸੂਚਾ ਹੋਇ ॥ ਬਿਨੁ ਅਭ ਸਬਦ ਨ ਮਾਂਜੀਐ ਸਾਚੇ ਤੇ ਸਚੁ ਹੋਇ ॥੧॥

ਮੁੰਧੇ ਗੁਣਹੀਣੀ ਸੁਖੁ ਕੇਹਿ ॥ ਪਿਰੁ ਰਲੀਆ ਰਸਿ ਮਾਣਸੀ ਸਾਚਿ ਸਬਦਿ ਸੁਖੁ ਨੇਹਿ ॥੧॥ ਰਹਾਉ ॥

ਪਿਰੁ ਪਰਦੇਸੀ ਜੇ ਥੀਐ ਧਨ ਵਾਂਢੀ ਝੂਰੇਇ ॥ ਜਿਉ ਜਲਿ ਥੋੜੈ ਮਛੁਲੀ ਕਰਣ ਪਲਾਵ ਕਰੇਇ ॥ ਪਿਰ ਭਾਵੈ ਸੁਖੁ ਪਾਈਐ ਜਾ ਆਪੇ ਨਦਰਿ ਕਰੇਇ ॥੨॥

ਪਿਰੁ ਸਾਲਾਹੀ ਆਪਣਾ ਸਖੀ ਸਹੇਲੀ ਨਾਲਿ ॥ ਤਨਿ ਸੋਹੈ ਮਨੁ ਮੋਹਿਆ ਰਤੀ ਰੰਗਿ ਨਿਹਾਲਿ ॥ ਸਬਦਿ ਸਵਾਰੀ ਸੋਹਣੀ ਪਿਰੁ ਰਾਵੇ ਗੁਣ ਨਾਲਿ ॥੩॥

ਕਾਮਣਿ ਕਾਮਿ ਨ ਆਵਈ ਖੋਟੀ ਅਵਗਣਿਆਰਿ ॥ ਨਾ ਸੁਖੁ ਪੇਈਐ ਸਾਹੁਰੈ ਝੂਠਿ ਜਲੀ ਵੇਕਾਰਿ ॥ ਆਵਣੁ ਵੰਞਣੁ ਡਾਖੜੋ ਛੋਡੀ ਕੰਤਿ ਵਿਸਾਰਿ ॥੪॥

ਪਿਰ ਕੀ ਨਾਰਿ ਸੁਹਾਵਣੀ ਮੁਤੀ ਸੋ ਕਿਤੁ ਸਾਦਿ ॥ ਪਿਰ ਕੈ ਕਾਮਿ ਨ ਆਵਈ ਬੋਲੇ ਫਾਦਿਲੁ ਬਾਦਿ ॥ ਦਰਿ ਘਰਿ ਢੋਈ ਨਾ ਲਹੈ ਛੂਟੀ ਦੂਜੈ ਸਾਦਿ ॥੫॥

ਪੰਡਿਤ ਵਾਚਹਿ ਪੋਥੀਆ ਨਾ ਬੂਝਹਿ ਵੀਚਾਰੁ ॥ ਅਨ ਕਉ ਮਤੀ ਦੇ ਚਲਹਿ ਮਾਇਆ ਕਾ ਵਾਪਾਰੁ ॥ ਕਥਨੀ ਝੂਠੀ ਜਗੁ ਭਵੈ ਰਹਣੀ ਸਬਦੁ ਸੁ ਸਾਰੁ ॥੬॥

ਕੇਤੇ ਪੰਡਿਤ ਜੋਤਕੀ ਬੇਦਾ ਕਰਹਿ ਬੀਚਾਰੁ ॥ ਵਾਦਿ ਵਿਰੋਧਿ ਸਲਾਹਣੇ ਵਾਦੇ ਆਵਣੁ ਜਾਣੁ ॥ ਬਿਨੁ ਗੁਰ ਕਰਮ ਨ ਛੁਟਸੀ ਕਹਿ ਸੁਣਿ ਆਖਿ ਵਖਾਣੁ ॥੭॥

ਸਭਿ ਗੁਣਵੰਤੀ ਆਖੀਅਹਿ ਮੈ ਗੁਣੁ ਨਾਹੀ ਕੋਇ ॥ ਹਰਿ ਵਰੁ ਨਾਰਿ ਸੁਹਾਵਣੀ ਮੈ ਭਾਵੈ ਪ੍ਰਭੁ ਸੋਇ ॥ ਨਾਨਕ ਸਬਦਿ ਮਿਲਾਵੜਾ ਨਾ ਵੇਛੋੜਾ ਹੋਇ ॥੮॥੫॥

(ਗੁਰੂ ਨਾਨਕ ਦੇਵ ਜੀ -- SGGS 56) ਸਿਰੀਰਾਗੁ ਮਹਲਾ ੧ ॥
ਜਪੁ ਤਪੁ ਸੰਜਮੁ ਸਾਧੀਐ ਤੀਰਥਿ ਕੀਚੈ ਵਾਸੁ ॥ ਪੁੰਨ ਦਾਨ ਚੰਗਿਆਈਆ ਬਿਨੁ ਸਾਚੇ ਕਿਆ ਤਾਸੁ ॥ ਜੇਹਾ ਰਾਧੇ ਤੇਹਾ ਲੁਣੈ ਬਿਨੁ ਗੁਣ ਜਨਮੁ ਵਿਣਾਸੁ ॥੧॥

ਮੁੰਧੇ ਗੁਣ ਦਾਸੀ ਸੁਖੁ ਹੋਇ ॥ ਅਵਗਣ ਤਿਆਗਿ ਸਮਾਈਐ ਗੁਰਮਤਿ ਪੂਰਾ ਸੋਇ ॥੧॥ ਰਹਾਉ ॥

ਵਿਣੁ ਰਾਸੀ ਵਾਪਾਰੀਆ ਤਕੇ ਕੁੰਡਾ ਚਾਰਿ ॥ ਮੂਲੁ ਨ ਬੁਝੈ ਆਪਣਾ ਵਸਤੁ ਰਹੀ ਘਰ ਬਾਰਿ ॥ ਵਿਣੁ ਵਖਰ ਦੁਖੁ ਅਗਲਾ ਕੂੜਿ ਮੁਠੀ ਕੂੜਿਆਰਿ ॥੨॥

ਲਾਹਾ ਅਹਿਨਿਸਿ ਨਉਤਨਾ ਪਰਖੇ ਰਤਨੁ ਵੀਚਾਰਿ ॥ ਵਸਤੁ ਲਹੈ ਘਰਿ ਆਪਣੈ ਚਲੈ ਕਾਰਜੁ ਸਾਰਿ ॥ ਵਣਜਾਰਿਆ ਸਿਉ ਵਣਜੁ ਕਰਿ ਗੁਰਮੁਖਿ ਬ੍ਰਹਮੁ ਬੀਚਾਰਿ ॥੩॥

ਸੰਤਾਂ ਸੰਗਤਿ ਪਾਈਐ ਜੇ ਮੇਲੇ ਮੇਲਣਹਾਰੁ ॥ ਮਿਲਿਆ ਹੋਇ ਨ ਵਿਛੁੜੈ ਜਿਸੁ ਅੰਤਰਿ ਜੋਤਿ ਅਪਾਰ ॥ ਸਚੈ ਆਸਣਿ ਸਚਿ ਰਹੈ ਸਚੈ ਪ੍ਰੇਮ ਪਿਆਰ ॥੪॥

ਜਿਨੀ ਆਪੁ ਪਛਾਣਿਆ ਘਰ ਮਹਿ ਮਹਲੁ ਸੁਥਾਇ ॥ ਸਚੇ ਸੇਤੀ ਰਤਿਆ ਸਚੋ ਪਲੈ ਪਾਇ ॥ ਤ੍ਰਿਭਵਣਿ ਸੋ ਪ੍ਰਭੁ ਜਾਣੀਐ ਸਾਚੋ ਸਾਚੈ ਨਾਇ ॥੫॥

ਸਾ ਧਨ ਖਰੀ ਸੁਹਾਵਣੀ ਜਿਨਿ ਪਿਰੁ ਜਾਤਾ ਸੰਗਿ ॥ ਮਹਲੀ ਮਹਲਿ ਬੁਲਾਈਐ ਸੋ ਪਿਰੁ ਰਾਵੇ ਰੰਗਿ ॥ ਸਚਿ ਸੁਹਾਗਣਿ ਸਾ ਭਲੀ ਪਿਰਿ ਮੋਹੀ ਗੁਣ ਸੰਗਿ ॥੬॥

ਭੂਲੀ ਭੂਲੀ ਥਲਿ ਚੜਾ ਥਲਿ ਚੜਿ ਡੂਗਰਿ ਜਾਉ ॥ ਬਨ ਮਹਿ ਭੂਲੀ ਜੇ ਫਿਰਾ ਬਿਨੁ ਗੁਰ ਬੂਝ ਨ ਪਾਉ ॥ ਨਾਵਹੁ ਭੂਲੀ ਜੇ ਫਿਰਾ ਫਿਰਿ ਫਿਰਿ ਆਵਉ ਜਾਉ ॥੭॥

ਪੁਛਹੁ ਜਾਇ ਪਧਾਊਆ ਚਲੇ ਚਾਕਰ ਹੋਇ ॥ ਰਾਜਨੁ ਜਾਣਹਿ ਆਪਣਾ ਦਰਿ ਘਰਿ ਠਾਕ ਨ ਹੋਇ ॥ ਨਾਨਕ ਏਕੋ ਰਵਿ ਰਹਿਆ ਦੂਜਾ ਅਵਰੁ ਨ ਕੋਇ ॥੮॥੬॥

(ਗੁਰੂ ਨਾਨਕ ਦੇਵ ਜੀ -- SGGS 57) ਸਿਰੀਰਾਗੁ ਮਹਲਾ ੧ ॥
ਗੁਰ ਤੇ ਨਿਰਮਲੁ ਜਾਣੀਐ ਨਿਰਮਲ ਦੇਹ ਸਰੀਰੁ ॥ ਨਿਰਮਲੁ ਸਾਚੋ ਮਨਿ ਵਸੈ ਸੋ ਜਾਣੈ ਅਭ ਪੀਰ ॥ ਸਹਜੈ ਤੇ ਸੁਖੁ ਅਗਲੋ ਨਾ ਲਾਗੈ ਜਮ ਤੀਰੁ ॥੧॥

ਭਾਈ ਰੇ ਮੈਲੁ ਨਾਹੀ ਨਿਰਮਲ ਜਲਿ ਨਾਇ ॥ ਨਿਰਮਲੁ ਸਾਚਾ ਏਕੁ ਤੂ ਹੋਰੁ ਮੈਲੁ ਭਰੀ ਸਭ ਜਾਇ ॥੧॥ ਰਹਾਉ ॥

ਹਰਿ ਕਾ ਮੰਦਰੁ ਸੋਹਣਾ ਕੀਆ ਕਰਣੈਹਾਰਿ ॥ ਰਵਿ ਸਸਿ ਦੀਪ ਅਨੂਪ ਜੋਤਿ ਤ੍ਰਿਭਵਣਿ ਜੋਤਿ ਅਪਾਰ ॥ ਹਾਟ ਪਟਣ ਗੜ ਕੋਠੜੀ ਸਚੁ ਸਉਦਾ ਵਾਪਾਰ ॥੨॥

ਗਿਆਨ ਅੰਜਨੁ ਭੈ ਭੰਜਨਾ ਦੇਖੁ ਨਿਰੰਜਨ ਭਾਇ ॥ ਗੁਪਤੁ ਪ੍ਰਗਟੁ ਸਭ ਜਾਣੀਐ ਜੇ ਮਨੁ ਰਾਖੈ ਠਾਇ ॥ ਐਸਾ ਸਤਿਗੁਰੁ ਜੇ ਮਿਲੈ ਤਾ ਸਹਜੇ ਲਏ ਮਿਲਾਇ ॥੩॥

ਕਸਿ ਕਸਵਟੀ ਲਾਈਐ ਪਰਖੇ ਹਿਤੁ ਚਿਤੁ ਲਾਇ ॥ ਖੋਟੇ ਠਉਰ ਨ ਪਾਇਨੀ ਖਰੇ ਖਜਾਨੈ ਪਾਇ ॥ ਆਸ ਅੰਦੇਸਾ ਦੂਰਿ ਕਰਿ ਇਉ ਮਲੁ ਜਾਇ ਸਮਾਇ ॥੪॥

ਸੁਖ ਕਉ ਮਾਗੈ ਸਭੁ ਕੋ ਦੁਖੁ ਨ ਮਾਗੈ ਕੋਇ ॥ ਸੁਖੈ ਕਉ ਦੁਖੁ ਅਗਲਾ ਮਨਮੁਖਿ ਬੂਝ ਨ ਹੋਇ ॥ ਸੁਖ ਦੁਖ ਸਮ ਕਰਿ ਜਾਣੀਅਹਿ ਸਬਦਿ ਭੇਦਿ ਸੁਖੁ ਹੋਇ ॥੫॥

ਬੇਦੁ ਪੁਕਾਰੇ ਵਾਚੀਐ ਬਾਣੀ ਬ੍ਰਹਮ ਬਿਆਸੁ ॥ ਮੁਨਿ ਜਨ ਸੇਵਕ ਸਾਧਿਕਾ ਨਾਮਿ ਰਤੇ ਗੁਣਤਾਸੁ ॥ ਸਚਿ ਰਤੇ ਸੇ ਜਿਣਿ ਗਏ ਹਉ ਸਦ ਬਲਿਹਾਰੈ ਜਾਸੁ ॥੬॥

ਚਹੁ ਜੁਗਿ ਮੈਲੇ ਮਲੁ ਭਰੇ ਜਿਨ ਮੁਖਿ ਨਾਮੁ ਨ ਹੋਇ ॥ ਭਗਤੀ ਭਾਇ ਵਿਹੂਣਿਆ ਮੁਹੁ ਕਾਲਾ ਪਤਿ ਖੋਇ ॥ ਜਿਨੀ ਨਾਮੁ ਵਿਸਾਰਿਆ ਅਵਗਣ ਮੁਠੀ ਰੋਇ ॥੭॥

ਖੋਜਤ ਖੋਜਤ ਪਾਇਆ ਡਰੁ ਕਰਿ ਮਿਲੈ ਮਿਲਾਇ ॥ ਆਪੁ ਪਛਾਣੈ ਘਰਿ ਵਸੈ ਹਉਮੈ ਤ੍ਰਿਸਨਾ ਜਾਇ ॥ ਨਾਨਕ ਨਿਰਮਲ ਊਜਲੇ ਜੋ ਰਾਤੇ ਹਰਿ ਨਾਇ ॥੮॥੭॥

(ਗੁਰੂ ਨਾਨਕ ਦੇਵ ਜੀ -- SGGS 57) ਸਿਰੀਰਾਗੁ ਮਹਲਾ ੧ ॥
ਸੁਣਿ ਮਨ ਭੂਲੇ ਬਾਵਰੇ ਗੁਰ ਕੀ ਚਰਣੀ ਲਾਗੁ ॥ ਹਰਿ ਜਪਿ ਨਾਮੁ ਧਿਆਇ ਤੂ ਜਮੁ ਡਰਪੈ ਦੁਖ ਭਾਗੁ ॥ ਦੂਖੁ ਘਣੋ ਦੋਹਾਗਣੀ ਕਿਉ ਥਿਰੁ ਰਹੈ ਸੁਹਾਗੁ ॥੧॥

ਭਾਈ ਰੇ ਅਵਰੁ ਨਾਹੀ ਮੈ ਥਾਉ ॥ ਮੈ ਧਨੁ ਨਾਮੁ ਨਿਧਾਨੁ ਹੈ ਗੁਰਿ ਦੀਆ ਬਲਿ ਜਾਉ ॥੧॥ ਰਹਾਉ ॥

ਗੁਰਮਤਿ ਪਤਿ ਸਾਬਾਸਿ ਤਿਸੁ ਤਿਸ ਕੈ ਸੰਗਿ ਮਿਲਾਉ ॥ ਤਿਸੁ ਬਿਨੁ ਘੜੀ ਨ ਜੀਵਊ ਬਿਨੁ ਨਾਵੈ ਮਰਿ ਜਾਉ ॥ ਮੈ ਅੰਧੁਲੇ ਨਾਮੁ ਨ ਵੀਸਰੈ ਟੇਕ ਟਿਕੀ ਘਰਿ ਜਾਉ ॥੨॥

ਗੁਰੂ ਜਿਨਾ ਕਾ ਅੰਧੁਲਾ ਚੇਲੇ ਨਾਹੀ ਠਾਉ ॥ ਬਿਨੁ ਸਤਿਗੁਰ ਨਾਉ ਨ ਪਾਈਐ ਬਿਨੁ ਨਾਵੈ ਕਿਆ ਸੁਆਉ ॥ ਆਇ ਗਇਆ ਪਛੁਤਾਵਣਾ ਜਿਉ ਸੁੰਞੈ ਘਰਿ ਕਾਉ ॥੩॥

ਬਿਨੁ ਨਾਵੈ ਦੁਖੁ ਦੇਹੁਰੀ ਜਿਉ ਕਲਰ ਕੀ ਭੀਤਿ ॥ ਤਬ ਲਗੁ ਮਹਲੁ ਨ ਪਾਈਐ ਜਬ ਲਗੁ ਸਾਚੁ ਨ ਚੀਤਿ ॥ ਸਬਦਿ ਰਪੈ ਘਰੁ ਪਾਈਐ ਨਿਰਬਾਣੀ ਪਦੁ ਨੀਤਿ ॥੪॥

ਹਉ ਗੁਰ ਪੂਛਉ ਆਪਣੇ ਗੁਰ ਪੁਛਿ ਕਾਰ ਕਮਾਉ ॥ ਸਬਦਿ ਸਲਾਹੀ ਮਨਿ ਵਸੈ ਹਉਮੈ ਦੁਖੁ ਜਲਿ ਜਾਉ ॥ ਸਹਜੇ ਹੋਇ ਮਿਲਾਵੜਾ ਸਾਚੇ ਸਾਚਿ ਮਿਲਾਉ ॥੫॥

ਸਬਦਿ ਰਤੇ ਸੇ ਨਿਰਮਲੇ ਤਜਿ ਕਾਮ ਕ੍ਰੋਧੁ ਅਹੰਕਾਰੁ ॥ ਨਾਮੁ ਸਲਾਹਨਿ ਸਦ ਸਦਾ ਹਰਿ ਰਾਖਹਿ ਉਰ ਧਾਰਿ ॥ ਸੋ ਕਿਉ ਮਨਹੁ ਵਿਸਾਰੀਐ ਸਭ ਜੀਆ ਕਾ ਆਧਾਰੁ ॥੬॥

ਸਬਦਿ ਮਰੈ ਸੋ ਮਰਿ ਰਹੈ ਫਿਰਿ ਮਰੈ ਨ ਦੂਜੀ ਵਾਰ ॥ ਸਬਦੈ ਹੀ ਤੇ ਪਾਈਐ ਹਰਿ ਨਾਮੇ ਲਗੈ ਪਿਆਰੁ ॥ ਬਿਨੁ ਸਬਦੈ ਜਗੁ ਭੂਲਾ ਫਿਰੈ ਮਰਿ ਜਨਮੈ ਵਾਰੋ ਵਾਰ ॥੭॥

ਸਭ ਸਾਲਾਹੈ ਆਪ ਕਉ ਵਡਹੁ ਵਡੇਰੀ ਹੋਇ ॥ ਗੁਰ ਬਿਨੁ ਆਪੁ ਨ ਚੀਨੀਐ ਕਹੇ ਸੁਣੇ ਕਿਆ ਹੋਇ ॥ ਨਾਨਕ ਸਬਦਿ ਪਛਾਣੀਐ ਹਉਮੈ ਕਰੈ ਨ ਕੋਇ ॥੮॥੮॥

(ਗੁਰੂ ਨਾਨਕ ਦੇਵ ਜੀ -- SGGS 58) ਸਿਰੀਰਾਗੁ ਮਹਲਾ ੧ ॥
ਬਿਨੁ ਪਿਰ ਧਨ ਸੀਗਾਰੀਐ ਜੋਬਨੁ ਬਾਦਿ ਖੁਆਰੁ ॥ ਨਾ ਮਾਣੇ ਸੁਖਿ ਸੇਜੜੀ ਬਿਨੁ ਪਿਰ ਬਾਦਿ ਸੀਗਾਰੁ ॥ ਦੂਖੁ ਘਣੋ ਦੋਹਾਗਣੀ ਨਾ ਘਰਿ ਸੇਜ ਭਤਾਰੁ ॥੧॥

ਮਨ ਰੇ ਰਾਮ ਜਪਹੁ ਸੁਖੁ ਹੋਇ ॥ ਬਿਨੁ ਗੁਰ ਪ੍ਰੇਮੁ ਨ ਪਾਈਐ ਸਬਦਿ ਮਿਲੈ ਰੰਗੁ ਹੋਇ ॥੧॥ ਰਹਾਉ ॥

ਗੁਰ ਸੇਵਾ ਸੁਖੁ ਪਾਈਐ ਹਰਿ ਵਰੁ ਸਹਜਿ ਸੀਗਾਰੁ ॥ ਸਚਿ ਮਾਣੇ ਪਿਰ ਸੇਜੜੀ ਗੂੜਾ ਹੇਤੁ ਪਿਆਰੁ ॥ ਗੁਰਮੁਖਿ ਜਾਣਿ ਸਿਞਾਣੀਐ ਗੁਰਿ ਮੇਲੀ ਗੁਣ ਚਾਰੁ ॥੨॥

ਸਚਿ ਮਿਲਹੁ ਵਰ ਕਾਮਣੀ ਪਿਰਿ ਮੋਹੀ ਰੰਗੁ ਲਾਇ ॥ ਮਨੁ ਤਨੁ ਸਾਚਿ ਵਿਗਸਿਆ ਕੀਮਤਿ ਕਹਣੁ ਨ ਜਾਇ ॥ ਹਰਿ ਵਰੁ ਘਰਿ ਸੋਹਾਗਣੀ ਨਿਰਮਲ ਸਾਚੈ ਨਾਇ ॥੩॥

ਮਨ ਮਹਿ ਮਨੂਆ ਜੇ ਮਰੈ ਤਾ ਪਿਰੁ ਰਾਵੈ ਨਾਰਿ ॥ ਇਕਤੁ ਤਾਗੈ ਰਲਿ ਮਿਲੈ ਗਲਿ ਮੋਤੀਅਨ ਕਾ ਹਾਰੁ ॥ ਸੰਤ ਸਭਾ ਸੁਖੁ ਊਪਜੈ ਗੁਰਮੁਖਿ ਨਾਮ ਅਧਾਰੁ ॥੪॥

ਖਿਨ ਮਹਿ ਉਪਜੈ ਖਿਨਿ ਖਪੈ ਖਿਨੁ ਆਵੈ ਖਿਨੁ ਜਾਇ ॥ ਸਬਦੁ ਪਛਾਣੈ ਰਵਿ ਰਹੈ ਨਾ ਤਿਸੁ ਕਾਲੁ ਸੰਤਾਇ ॥ ਸਾਹਿਬੁ ਅਤੁਲੁ ਨ ਤੋਲੀਐ ਕਥਨਿ ਨ ਪਾਇਆ ਜਾਇ ॥੫॥

ਵਾਪਾਰੀ ਵਣਜਾਰਿਆ ਆਏ ਵਜਹੁ ਲਿਖਾਇ ॥ ਕਾਰ ਕਮਾਵਹਿ ਸਚ ਕੀ ਲਾਹਾ ਮਿਲੈ ਰਜਾਇ ॥ ਪੂੰਜੀ ਸਾਚੀ ਗੁਰੁ ਮਿਲੈ ਨਾ ਤਿਸੁ ਤਿਲੁ ਨ ਤਮਾਇ ॥੬॥

ਗੁਰਮੁਖਿ ਤੋਲਿ ਤੋੁਲਾਇਸੀ ਸਚੁ ਤਰਾਜੀ ਤੋਲੁ ॥ ਆਸਾ ਮਨਸਾ ਮੋਹਣੀ ਗੁਰਿ ਠਾਕੀ ਸਚੁ ਬੋਲੁ ॥ ਆਪਿ ਤੁਲਾਏ ਤੋਲਸੀ ਪੂਰੇ ਪੂਰਾ ਤੋਲੁ ॥੭॥

ਕਥਨੈ ਕਹਣਿ ਨ ਛੁਟੀਐ ਨਾ ਪੜਿ ਪੁਸਤਕ ਭਾਰ ॥ ਕਾਇਆ ਸੋਚ ਨ ਪਾਈਐ ਬਿਨੁ ਹਰਿ ਭਗਤਿ ਪਿਆਰ ॥ ਨਾਨਕ ਨਾਮੁ ਨ ਵੀਸਰੈ ਮੇਲੇ ਗੁਰੁ ਕਰਤਾਰ ॥੮॥੯॥

(ਗੁਰੂ ਨਾਨਕ ਦੇਵ ਜੀ -- SGGS 59) ਸਿਰੀਰਾਗੁ ਮਹਲਾ ੧ ॥
ਸਤਿਗੁਰੁ ਪੂਰਾ ਜੇ ਮਿਲੈ ਪਾਈਐ ਰਤਨੁ ਬੀਚਾਰੁ ॥ ਮਨੁ ਦੀਜੈ ਗੁਰ ਆਪਣੇ ਪਾਈਐ ਸਰਬ ਪਿਆਰੁ ॥ ਮੁਕਤਿ ਪਦਾਰਥੁ ਪਾਈਐ ਅਵਗਣ ਮੇਟਣਹਾਰੁ ॥੧॥

ਭਾਈ ਰੇ ਗੁਰ ਬਿਨੁ ਗਿਆਨੁ ਨ ਹੋਇ ॥ ਪੂਛਹੁ ਬ੍ਰਹਮੇ ਨਾਰਦੈ ਬੇਦ ਬਿਆਸੈ ਕੋਇ ॥੧॥ ਰਹਾਉ ॥

ਗਿਆਨੁ ਧਿਆਨੁ ਧੁਨਿ ਜਾਣੀਐ ਅਕਥੁ ਕਹਾਵੈ ਸੋਇ ॥ ਸਫਲਿਓ ਬਿਰਖੁ ਹਰੀਆਵਲਾ ਛਾਵ ਘਣੇਰੀ ਹੋਇ ॥ ਲਾਲ ਜਵੇਹਰ ਮਾਣਕੀ ਗੁਰ ਭੰਡਾਰੈ ਸੋਇ ॥੨॥

ਗੁਰ ਭੰਡਾਰੈ ਪਾਈਐ ਨਿਰਮਲ ਨਾਮ ਪਿਆਰੁ ॥ ਸਾਚੋ ਵਖਰੁ ਸੰਚੀਐ ਪੂਰੈ ਕਰਮਿ ਅਪਾਰੁ ॥ ਸੁਖਦਾਤਾ ਦੁਖ ਮੇਟਣੋ ਸਤਿਗੁਰੁ ਅਸੁਰ ਸੰਘਾਰੁ ॥੩॥

ਭਵਜਲੁ ਬਿਖਮੁ ਡਰਾਵਣੋ ਨਾ ਕੰਧੀ ਨਾ ਪਾਰੁ ॥ ਨਾ ਬੇੜੀ ਨਾ ਤੁਲਹੜਾ ਨਾ ਤਿਸੁ ਵੰਝੁ ਮਲਾਰੁ ॥ ਸਤਿਗੁਰੁ ਭੈ ਕਾ ਬੋਹਿਥਾ ਨਦਰੀ ਪਾਰਿ ਉਤਾਰੁ ॥੪॥

ਇਕੁ ਤਿਲੁ ਪਿਆਰਾ ਵਿਸਰੈ ਦੁਖੁ ਲਾਗੈ ਸੁਖੁ ਜਾਇ ॥ ਜਿਹਵਾ ਜਲਉ ਜਲਾਵਣੀ ਨਾਮੁ ਨ ਜਪੈ ਰਸਾਇ ॥ ਘਟੁ ਬਿਨਸੈ ਦੁਖੁ ਅਗਲੋ ਜਮੁ ਪਕੜੈ ਪਛੁਤਾਇ ॥੫॥

ਮੇਰੀ ਮੇਰੀ ਕਰਿ ਗਏ ਤਨੁ ਧਨੁ ਕਲਤੁ ਨ ਸਾਥਿ ॥ ਬਿਨੁ ਨਾਵੈ ਧਨੁ ਬਾਦਿ ਹੈ ਭੂਲੋ ਮਾਰਗਿ ਆਥਿ ॥ ਸਾਚਉ ਸਾਹਿਬੁ ਸੇਵੀਐ ਗੁਰਮੁਖਿ ਅਕਥੋ ਕਾਥਿ ॥੬॥

ਆਵੈ ਜਾਇ ਭਵਾਈਐ ਪਇਐ ਕਿਰਤਿ ਕਮਾਇ ॥ ਪੂਰਬਿ ਲਿਖਿਆ ਕਿਉ ਮੇਟੀਐ ਲਿਖਿਆ ਲੇਖੁ ਰਜਾਇ ॥ ਬਿਨੁ ਹਰਿ ਨਾਮ ਨ ਛੁਟੀਐ ਗੁਰਮਤਿ ਮਿਲੈ ਮਿਲਾਇ ॥੭॥

ਤਿਸੁ ਬਿਨੁ ਮੇਰਾ ਕੋ ਨਹੀ ਜਿਸ ਕਾ ਜੀਉ ਪਰਾਨੁ ॥ ਹਉਮੈ ਮਮਤਾ ਜਲਿ ਬਲਉ ਲੋਭੁ ਜਲਉ ਅਭਿਮਾਨੁ ॥ ਨਾਨਕ ਸਬਦੁ ਵੀਚਾਰੀਐ ਪਾਈਐ ਗੁਣੀ ਨਿਧਾਨੁ ॥੮॥੧੦॥

(ਗੁਰੂ ਨਾਨਕ ਦੇਵ ਜੀ -- SGGS 59) ਸਿਰੀਰਾਗੁ ਮਹਲਾ ੧ ॥
ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਜਲ ਕਮਲੇਹਿ ॥ ਲਹਰੀ ਨਾਲਿ ਪਛਾੜੀਐ ਭੀ ਵਿਗਸੈ ਅਸਨੇਹਿ ॥ ਜਲ ਮਹਿ ਜੀਅ ਉਪਾਇ ਕੈ ਬਿਨੁ ਜਲ ਮਰਣੁ ਤਿਨੇਹਿ ॥੧॥

ਮਨ ਰੇ ਕਿਉ ਛੂਟਹਿ ਬਿਨੁ ਪਿਆਰ ॥ ਗੁਰਮੁਖਿ ਅੰਤਰਿ ਰਵਿ ਰਹਿਆ ਬਖਸੇ ਭਗਤਿ ਭੰਡਾਰ ॥੧॥ ਰਹਾਉ ॥

ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਮਛੁਲੀ ਨੀਰ ॥ ਜਿਉ ਅਧਿਕਉ ਤਿਉ ਸੁਖੁ ਘਣੋ ਮਨਿ ਤਨਿ ਸਾਂਤਿ ਸਰੀਰ ॥ ਬਿਨੁ ਜਲ ਘੜੀ ਨ ਜੀਵਈ ਪ੍ਰਭੁ ਜਾਣੈ ਅਭ ਪੀਰ ॥੨॥

ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਚਾਤ੍ਰਿਕ ਮੇਹ ॥ ਸਰ ਭਰਿ ਥਲ ਹਰੀਆਵਲੇ ਇਕ ਬੂੰਦ ਨ ਪਵਈ ਕੇਹ ॥ ਕਰਮਿ ਮਿਲੈ ਸੋ ਪਾਈਐ ਕਿਰਤੁ ਪਇਆ ਸਿਰਿ ਦੇਹ ॥੩॥

ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਜਲ ਦੁਧ ਹੋਇ ॥ ਆਵਟਣੁ ਆਪੇ ਖਵੈ ਦੁਧ ਕਉ ਖਪਣਿ ਨ ਦੇਇ ॥ ਆਪੇ ਮੇਲਿ ਵਿਛੁੰਨਿਆ ਸਚਿ ਵਡਿਆਈ ਦੇਇ ॥੪॥

ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਚਕਵੀ ਸੂਰ ॥ ਖਿਨੁ ਪਲੁ ਨੀਦ ਨ ਸੋਵਈ ਜਾਣੈ ਦੂਰਿ ਹਜੂਰਿ ॥ ਮਨਮੁਖਿ ਸੋਝੀ ਨਾ ਪਵੈ ਗੁਰਮੁਖਿ ਸਦਾ ਹਜੂਰਿ ॥੫॥

ਮਨਮੁਖਿ ਗਣਤ ਗਣਾਵਣੀ ਕਰਤਾ ਕਰੇ ਸੁ ਹੋਇ ॥ ਤਾ ਕੀ ਕੀਮਤਿ ਨਾ ਪਵੈ ਜੇ ਲੋਚੈ ਸਭੁ ਕੋਇ ॥ ਗੁਰਮਤਿ ਹੋਇ ਤ ਪਾਈਐ ਸਚਿ ਮਿਲੈ ਸੁਖੁ ਹੋਇ ॥੬॥

ਸਚਾ ਨੇਹੁ ਨ ਤੁਟਈ ਜੇ ਸਤਿਗੁਰੁ ਭੇਟੈ ਸੋਇ ॥ ਗਿਆਨ ਪਦਾਰਥੁ ਪਾਈਐ ਤ੍ਰਿਭਵਣ ਸੋਝੀ ਹੋਇ ॥ ਨਿਰਮਲੁ ਨਾਮੁ ਨ ਵੀਸਰੈ ਜੇ ਗੁਣ ਕਾ ਗਾਹਕੁ ਹੋਇ ॥੭॥

ਖੇਲਿ ਗਏ ਸੇ ਪੰਖਣੂੰ ਜੋ ਚੁਗਦੇ ਸਰ ਤਲਿ ॥ ਘੜੀ ਕਿ ਮੁਹਤਿ ਕਿ ਚਲਣਾ ਖੇਲਣੁ ਅਜੁ ਕਿ ਕਲਿ ॥ ਜਿਸੁ ਤੂੰ ਮੇਲਹਿ ਸੋ ਮਿਲੈ ਜਾਇ ਸਚਾ ਪਿੜੁ ਮਲਿ ॥੮॥

ਬਿਨੁ ਗੁਰ ਪ੍ਰੀਤਿ ਨ ਊਪਜੈ ਹਉਮੈ ਮੈਲੁ ਨ ਜਾਇ ॥ ਸੋਹੰ ਆਪੁ ਪਛਾਣੀਐ ਸਬਦਿ ਭੇਦਿ ਪਤੀਆਇ ॥ ਗੁਰਮੁਖਿ ਆਪੁ ਪਛਾਣੀਐ ਅਵਰ ਕਿ ਕਰੇ ਕਰਾਇ ॥੯॥

ਮਿਲਿਆ ਕਾ ਕਿਆ ਮੇਲੀਐ ਸਬਦਿ ਮਿਲੇ ਪਤੀਆਇ ॥ ਮਨਮੁਖਿ ਸੋਝੀ ਨਾ ਪਵੈ ਵੀਛੁੜਿ ਚੋਟਾ ਖਾਇ ॥ ਨਾਨਕ ਦਰੁ ਘਰੁ ਏਕੁ ਹੈ ਅਵਰੁ ਨ ਦੂਜੀ ਜਾਇ ॥੧੦॥੧੧॥

(ਗੁਰੂ ਨਾਨਕ ਦੇਵ ਜੀ -- SGGS 60) ਸਿਰੀਰਾਗੁ ਮਹਲਾ ੧ ॥
ਮਨਮੁਖਿ ਭੁਲੈ ਭੁਲਾਈਐ ਭੂਲੀ ਠਉਰ ਨ ਕਾਇ ॥ ਗੁਰ ਬਿਨੁ ਕੋ ਨ ਦਿਖਾਵਈ ਅੰਧੀ ਆਵੈ ਜਾਇ ॥ ਗਿਆਨ ਪਦਾਰਥੁ ਖੋਇਆ ਠਗਿਆ ਮੁਠਾ ਜਾਇ ॥੧॥

ਬਾਬਾ ਮਾਇਆ ਭਰਮਿ ਭੁਲਾਇ ॥ ਭਰਮਿ ਭੁਲੀ ਡੋਹਾਗਣੀ ਨਾ ਪਿਰ ਅੰਕਿ ਸਮਾਇ ॥੧॥ ਰਹਾਉ ॥

ਭੂਲੀ ਫਿਰੈ ਦਿਸੰਤਰੀ ਭੂਲੀ ਗ੍ਰਿਹੁ ਤਜਿ ਜਾਇ ॥ ਭੂਲੀ ਡੂੰਗਰਿ ਥਲਿ ਚੜੈ ਭਰਮੈ ਮਨੁ ਡੋਲਾਇ ॥ ਧੁਰਹੁ ਵਿਛੁੰਨੀ ਕਿਉ ਮਿਲੈ ਗਰਬਿ ਮੁਠੀ ਬਿਲਲਾਇ ॥੨॥

ਵਿਛੁੜਿਆ ਗੁਰੁ ਮੇਲਸੀ ਹਰਿ ਰਸਿ ਨਾਮ ਪਿਆਰਿ ॥ ਸਾਚਿ ਸਹਜਿ ਸੋਭਾ ਘਣੀ ਹਰਿ ਗੁਣ ਨਾਮ ਅਧਾਰਿ ॥ ਜਿਉ ਭਾਵੈ ਤਿਉ ਰਖੁ ਤੂੰ ਮੈ ਤੁਝ ਬਿਨੁ ਕਵਨੁ ਭਤਾਰੁ ॥੩॥

ਅਖਰ ਪੜਿ ਪੜਿ ਭੁਲੀਐ ਭੇਖੀ ਬਹੁਤੁ ਅਭਿਮਾਨੁ ॥ ਤੀਰਥ ਨਾਤਾ ਕਿਆ ਕਰੇ ਮਨ ਮਹਿ ਮੈਲੁ ਗੁਮਾਨੁ ॥ ਗੁਰ ਬਿਨੁ ਕਿਨਿ ਸਮਝਾਈਐ ਮਨੁ ਰਾਜਾ ਸੁਲਤਾਨੁ ॥੪॥

ਪ੍ਰੇਮ ਪਦਾਰਥੁ ਪਾਈਐ ਗੁਰਮੁਖਿ ਤਤੁ ਵੀਚਾਰੁ ॥ ਸਾ ਧਨ ਆਪੁ ਗਵਾਇਆ ਗੁਰ ਕੈ ਸਬਦਿ ਸੀਗਾਰੁ ॥ ਘਰ ਹੀ ਸੋ ਪਿਰੁ ਪਾਇਆ ਗੁਰ ਕੈ ਹੇਤਿ ਅਪਾਰੁ ॥੫॥

ਗੁਰ ਕੀ ਸੇਵਾ ਚਾਕਰੀ ਮਨੁ ਨਿਰਮਲੁ ਸੁਖੁ ਹੋਇ ॥ ਗੁਰ ਕਾ ਸਬਦੁ ਮਨਿ ਵਸਿਆ ਹਉਮੈ ਵਿਚਹੁ ਖੋਇ ॥ ਨਾਮੁ ਪਦਾਰਥੁ ਪਾਇਆ ਲਾਭੁ ਸਦਾ ਮਨਿ ਹੋਇ ॥੬॥

ਕਰਮਿ ਮਿਲੈ ਤਾ ਪਾਈਐ ਆਪਿ ਨ ਲਇਆ ਜਾਇ ॥ ਗੁਰ ਕੀ ਚਰਣੀ ਲਗਿ ਰਹੁ ਵਿਚਹੁ ਆਪੁ ਗਵਾਇ ॥ ਸਚੇ ਸੇਤੀ ਰਤਿਆ ਸਚੋ ਪਲੈ ਪਾਇ ॥੭॥

ਭੁਲਣ ਅੰਦਰਿ ਸਭੁ ਕੋ ਅਭੁਲੁ ਗੁਰੂ ਕਰਤਾਰੁ ॥ ਗੁਰਮਤਿ ਮਨੁ ਸਮਝਾਇਆ ਲਾਗਾ ਤਿਸੈ ਪਿਆਰੁ ॥ ਨਾਨਕ ਸਾਚੁ ਨ ਵੀਸਰੈ ਮੇਲੇ ਸਬਦੁ ਅਪਾਰੁ ॥੮॥੧੨॥

(ਗੁਰੂ ਨਾਨਕ ਦੇਵ ਜੀ -- SGGS 61) ਸਿਰੀਰਾਗੁ ਮਹਲਾ ੧ ॥
ਤ੍ਰਿਸਨਾ ਮਾਇਆ ਮੋਹਣੀ ਸੁਤ ਬੰਧਪ ਘਰ ਨਾਰਿ ॥ ਧਨਿ ਜੋਬਨਿ ਜਗੁ ਠਗਿਆ ਲਬਿ ਲੋਭਿ ਅਹੰਕਾਰਿ ॥ ਮੋਹ ਠਗਉਲੀ ਹਉ ਮੁਈ ਸਾ ਵਰਤੈ ਸੰਸਾਰਿ ॥੧॥

ਮੇਰੇ ਪ੍ਰੀਤਮਾ ਮੈ ਤੁਝ ਬਿਨੁ ਅਵਰੁ ਨ ਕੋਇ ॥ ਮੈ ਤੁਝ ਬਿਨੁ ਅਵਰੁ ਨ ਭਾਵਈ ਤੂੰ ਭਾਵਹਿ ਸੁਖੁ ਹੋਇ ॥੧॥ ਰਹਾਉ ॥

ਨਾਮੁ ਸਾਲਾਹੀ ਰੰਗ ਸਿਉ ਗੁਰ ਕੈ ਸਬਦਿ ਸੰਤੋਖੁ ॥ ਜੋ ਦੀਸੈ ਸੋ ਚਲਸੀ ਕੂੜਾ ਮੋਹੁ ਨ ਵੇਖੁ ॥ ਵਾਟ ਵਟਾਊ ਆਇਆ ਨਿਤ ਚਲਦਾ ਸਾਥੁ ਦੇਖੁ ॥੨॥

ਆਖਣਿ ਆਖਹਿ ਕੇਤੜੇ ਗੁਰ ਬਿਨੁ ਬੂਝ ਨ ਹੋਇ ॥ ਨਾਮੁ ਵਡਾਈ ਜੇ ਮਿਲੈ ਸਚਿ ਰਪੈ ਪਤਿ ਹੋਇ ॥ ਜੋ ਤੁਧੁ ਭਾਵਹਿ ਸੇ ਭਲੇ ਖੋਟਾ ਖਰਾ ਨ ਕੋਇ ॥੩॥

ਗੁਰ ਸਰਣਾਈ ਛੁਟੀਐ ਮਨਮੁਖ ਖੋਟੀ ਰਾਸਿ ॥ ਅਸਟ ਧਾਤੁ ਪਾਤਿਸਾਹ ਕੀ ਘੜੀਐ ਸਬਦਿ ਵਿਗਾਸਿ ॥ ਆਪੇ ਪਰਖੇ ਪਾਰਖੂ ਪਵੈ ਖਜਾਨੈ ਰਾਸਿ ॥੪॥

ਤੇਰੀ ਕੀਮਤਿ ਨਾ ਪਵੈ ਸਭ ਡਿਠੀ ਠੋਕਿ ਵਜਾਇ ॥ ਕਹਣੈ ਹਾਥ ਨ ਲਭਈ ਸਚਿ ਟਿਕੈ ਪਤਿ ਪਾਇ ॥ ਗੁਰਮਤਿ ਤੂੰ ਸਾਲਾਹਣਾ ਹੋਰੁ ਕੀਮਤਿ ਕਹਣੁ ਨ ਜਾਇ ॥੫॥

ਜਿਤੁ ਤਨਿ ਨਾਮੁ ਨ ਭਾਵਈ ਤਿਤੁ ਤਨਿ ਹਉਮੈ ਵਾਦੁ ॥ ਗੁਰ ਬਿਨੁ ਗਿਆਨੁ ਨ ਪਾਈਐ ਬਿਖਿਆ ਦੂਜਾ ਸਾਦੁ ॥ ਬਿਨੁ ਗੁਣ ਕਾਮਿ ਨ ਆਵਈ ਮਾਇਆ ਫੀਕਾ ਸਾਦੁ ॥੬॥

ਆਸਾ ਅੰਦਰਿ ਜੰਮਿਆ ਆਸਾ ਰਸ ਕਸ ਖਾਇ ॥ ਆਸਾ ਬੰਧਿ ਚਲਾਈਐ ਮੁਹੇ ਮੁਹਿ ਚੋਟਾ ਖਾਇ ॥ ਅਵਗਣਿ ਬਧਾ ਮਾਰੀਐ ਛੂਟੈ ਗੁਰਮਤਿ ਨਾਇ ॥੭॥

ਸਰਬੇ ਥਾਈ ਏਕੁ ਤੂੰ ਜਿਉ ਭਾਵੈ ਤਿਉ ਰਾਖੁ ॥ ਗੁਰਮਤਿ ਸਾਚਾ ਮਨਿ ਵਸੈ ਨਾਮੁ ਭਲੋ ਪਤਿ ਸਾਖੁ ॥ ਹਉਮੈ ਰੋਗੁ ਗਵਾਈਐ ਸਬਦਿ ਸਚੈ ਸਚੁ ਭਾਖੁ ॥੮॥

ਆਕਾਸੀ ਪਾਤਾਲਿ ਤੂੰ ਤ੍ਰਿਭਵਣਿ ਰਹਿਆ ਸਮਾਇ ॥ ਆਪੇ ਭਗਤੀ ਭਾਉ ਤੂੰ ਆਪੇ ਮਿਲਹਿ ਮਿਲਾਇ ॥ ਨਾਨਕ ਨਾਮੁ ਨ ਵੀਸਰੈ ਜਿਉ ਭਾਵੈ ਤਿਵੈ ਰਜਾਇ ॥੯॥੧੩॥

(ਗੁਰੂ ਨਾਨਕ ਦੇਵ ਜੀ -- SGGS 62) ਸਿਰੀਰਾਗੁ ਮਹਲਾ ੧ ॥
ਰਾਮ ਨਾਮਿ ਮਨੁ ਬੇਧਿਆ ਅਵਰੁ ਕਿ ਕਰੀ ਵੀਚਾਰੁ ॥ ਸਬਦ ਸੁਰਤਿ ਸੁਖੁ ਊਪਜੈ ਪ੍ਰਭ ਰਾਤਉ ਸੁਖ ਸਾਰੁ ॥ ਜਿਉ ਭਾਵੈ ਤਿਉ ਰਾਖੁ ਤੂੰ ਮੈ ਹਰਿ ਨਾਮੁ ਅਧਾਰੁ ॥੧॥

ਮਨ ਰੇ ਸਾਚੀ ਖਸਮ ਰਜਾਇ ॥ ਜਿਨਿ ਤਨੁ ਮਨੁ ਸਾਜਿ ਸੀਗਾਰਿਆ ਤਿਸੁ ਸੇਤੀ ਲਿਵ ਲਾਇ ॥੧॥ ਰਹਾਉ ॥

ਤਨੁ ਬੈਸੰਤਰਿ ਹੋਮੀਐ ਇਕ ਰਤੀ ਤੋਲਿ ਕਟਾਇ ॥ ਤਨੁ ਮਨੁ ਸਮਧਾ ਜੇ ਕਰੀ ਅਨਦਿਨੁ ਅਗਨਿ ਜਲਾਇ ॥ ਹਰਿ ਨਾਮੈ ਤੁਲਿ ਨ ਪੁਜਈ ਜੇ ਲਖ ਕੋਟੀ ਕਰਮ ਕਮਾਇ ॥੨॥

ਅਰਧ ਸਰੀਰੁ ਕਟਾਈਐ ਸਿਰਿ ਕਰਵਤੁ ਧਰਾਇ ॥ ਤਨੁ ਹੈਮੰਚਲਿ ਗਾਲੀਐ ਭੀ ਮਨ ਤੇ ਰੋਗੁ ਨ ਜਾਇ ॥ ਹਰਿ ਨਾਮੈ ਤੁਲਿ ਨ ਪੁਜਈ ਸਭ ਡਿਠੀ ਠੋਕਿ ਵਜਾਇ ॥੩॥

ਕੰਚਨ ਕੇ ਕੋਟ ਦਤੁ ਕਰੀ ਬਹੁ ਹੈਵਰ ਗੈਵਰ ਦਾਨੁ ॥ ਭੂਮਿ ਦਾਨੁ ਗਊਆ ਘਣੀ ਭੀ ਅੰਤਰਿ ਗਰਬੁ ਗੁਮਾਨੁ ॥ ਰਾਮ ਨਾਮਿ ਮਨੁ ਬੇਧਿਆ ਗੁਰਿ ਦੀਆ ਸਚੁ ਦਾਨੁ ॥੪॥

ਮਨਹਠ ਬੁਧੀ ਕੇਤੀਆ ਕੇਤੇ ਬੇਦ ਬੀਚਾਰ ॥ ਕੇਤੇ ਬੰਧਨ ਜੀਅ ਕੇ ਗੁਰਮੁਖਿ ਮੋਖ ਦੁਆਰ ॥ ਸਚਹੁ ਓਰੈ ਸਭੁ ਕੋ ਉਪਰਿ ਸਚੁ ਆਚਾਰੁ ॥੫॥

ਸਭੁ ਕੋ ਊਚਾ ਆਖੀਐ ਨੀਚੁ ਨ ਦੀਸੈ ਕੋਇ ॥ ਇਕਨੈ ਭਾਂਡੇ ਸਾਜਿਐ ਇਕੁ ਚਾਨਣੁ ਤਿਹੁ ਲੋਇ ॥ ਕਰਮਿ ਮਿਲੈ ਸਚੁ ਪਾਈਐ ਧੁਰਿ ਬਖਸ ਨ ਮੇਟੈ ਕੋਇ ॥੬॥

ਸਾਧੁ ਮਿਲੈ ਸਾਧੂ ਜਨੈ ਸੰਤੋਖੁ ਵਸੈ ਗੁਰ ਭਾਇ ॥ ਅਕਥ ਕਥਾ ਵੀਚਾਰੀਐ ਜੇ ਸਤਿਗੁਰ ਮਾਹਿ ਸਮਾਇ ॥ ਪੀ ਅੰਮ੍ਰਿਤੁ ਸੰਤੋਖਿਆ ਦਰਗਹਿ ਪੈਧਾ ਜਾਇ ॥੭॥

ਘਟਿ ਘਟਿ ਵਾਜੈ ਕਿੰਗੁਰੀ ਅਨਦਿਨੁ ਸਬਦਿ ਸੁਭਾਇ ॥ ਵਿਰਲੇ ਕਉ ਸੋਝੀ ਪਈ ਗੁਰਮੁਖਿ ਮਨੁ ਸਮਝਾਇ ॥ ਨਾਨਕ ਨਾਮੁ ਨ ਵੀਸਰੈ ਛੂਟੈ ਸਬਦੁ ਕਮਾਇ ॥੮॥੧੪॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates