ਰਾਗ ਸੂਹੀ - ਬਾਣੀ ਸ਼ਬਦ, Raag Suhi - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਨਾਨਕ ਦੇਵ ਜੀ -- SGGS 728) ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਰਾਗੁ ਸੂਹੀ ਮਹਲਾ ੧ ਚਉਪਦੇ ਘਰੁ ੧
ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥ ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਾਸ ਜਮਾਵਹੁ ॥੧॥

ਜਪਹੁ ਤ ਏਕੋ ਨਾਮਾ ॥ ਅਵਰਿ ਨਿਰਾਫਲ ਕਾਮਾ ॥੧॥ ਰਹਾਉ ॥

ਇਹੁ ਮਨੁ ਈਟੀ ਹਾਥਿ ਕਰਹੁ ਫੁਨਿ ਨੇਤ੍ਰਉ ਨੀਦ ਨ ਆਵੈ ॥ ਰਸਨਾ ਨਾਮੁ ਜਪਹੁ ਤਬ ਮਥੀਐ ਇਨ ਬਿਧਿ ਅੰਮ੍ਰਿਤੁ ਪਾਵਹੁ ॥੨॥

ਮਨੁ ਸੰਪਟੁ ਜਿਤੁ ਸਤ ਸਰਿ ਨਾਵਣੁ ਭਾਵਨ ਪਾਤੀ ਤ੍ਰਿਪਤਿ ਕਰੇ ॥ ਪੂਜਾ ਪ੍ਰਾਣ ਸੇਵਕੁ ਜੇ ਸੇਵੇ ਇਨੑ ਬਿਧਿ ਸਾਹਿਬੁ ਰਵਤੁ ਰਹੈ ॥੩॥

ਕਹਦੇ ਕਹਹਿ ਕਹੇ ਕਹਿ ਜਾਵਹਿ ਤੁਮ ਸਰਿ ਅਵਰੁ ਨ ਕੋਈ ॥ ਭਗਤਿ ਹੀਣੁ ਨਾਨਕੁ ਜਨੁ ਜੰਪੈ ਹਉ ਸਾਲਾਹੀ ਸਚਾ ਸੋਈ ॥੪॥੧॥

(ਗੁਰੂ ਨਾਨਕ ਦੇਵ ਜੀ -- SGGS 728) ਸੂਹੀ ਮਹਲਾ ੧ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਅੰਤਰਿ ਵਸੈ ਨ ਬਾਹਰਿ ਜਾਇ ॥ ਅੰਮ੍ਰਿਤੁ ਛੋਡਿ ਕਾਹੇ ਬਿਖੁ ਖਾਇ ॥੧॥

ਐਸਾ ਗਿਆਨੁ ਜਪਹੁ ਮਨ ਮੇਰੇ ॥ ਹੋਵਹੁ ਚਾਕਰ ਸਾਚੇ ਕੇਰੇ ॥੧॥ ਰਹਾਉ ॥

ਗਿਆਨੁ ਧਿਆਨੁ ਸਭੁ ਕੋਈ ਰਵੈ ॥ ਬਾਂਧਨਿ ਬਾਂਧਿਆ ਸਭੁ ਜਗੁ ਭਵੈ ॥੨॥

ਸੇਵਾ ਕਰੇ ਸੁ ਚਾਕਰੁ ਹੋਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸੋਇ ॥੩॥

ਹਮ ਨਹੀ ਚੰਗੇ ਬੁਰਾ ਨਹੀ ਕੋਇ ॥ ਪ੍ਰਣਵਤਿ ਨਾਨਕੁ ਤਾਰੇ ਸੋਇ ॥੪॥੧॥੨॥

(ਗੁਰੂ ਨਾਨਕ ਦੇਵ ਜੀ -- SGGS 729) ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥

ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨੑਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥

ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੑੀ ਵਿਚਹੁ ਸਖਣੀਆਹਾ ॥੨॥

ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨੑਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨੑਿ ॥੩॥

ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨੑਿ ॥ ਸੇ ਫਲ ਕੰਮਿ ਨ ਆਵਨੑੀ ਤੇ ਗੁਣ ਮੈ ਤਨਿ ਹੰਨੑਿ ॥੪॥

ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥

ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥

(ਗੁਰੂ ਨਾਨਕ ਦੇਵ ਜੀ -- SGGS 729) ਸੂਹੀ ਮਹਲਾ ੧ ॥
ਜਪ ਤਪ ਕਾ ਬੰਧੁ ਬੇੜੁਲਾ ਜਿਤੁ ਲੰਘਹਿ ਵਹੇਲਾ ॥ ਨਾ ਸਰਵਰੁ ਨਾ ਊਛਲੈ ਐਸਾ ਪੰਥੁ ਸੁਹੇਲਾ ॥੧॥

ਤੇਰਾ ਏਕੋ ਨਾਮੁ ਮੰਜੀਠੜਾ ਰਤਾ ਮੇਰਾ ਚੋਲਾ ਸਦ ਰੰਗ ਢੋਲਾ ॥੧॥ ਰਹਾਉ ॥

ਸਾਜਨ ਚਲੇ ਪਿਆਰਿਆ ਕਿਉ ਮੇਲਾ ਹੋਈ ॥ ਜੇ ਗੁਣ ਹੋਵਹਿ ਗੰਠੜੀਐ ਮੇਲੇਗਾ ਸੋਈ ॥੨॥

ਮਿਲਿਆ ਹੋਇ ਨ ਵੀਛੁੜੈ ਜੇ ਮਿਲਿਆ ਹੋਈ ॥ ਆਵਾ ਗਉਣੁ ਨਿਵਾਰਿਆ ਹੈ ਸਾਚਾ ਸੋਈ ॥੩॥

ਹਉਮੈ ਮਾਰਿ ਨਿਵਾਰਿਆ ਸੀਤਾ ਹੈ ਚੋਲਾ ॥ ਗੁਰ ਬਚਨੀ ਫਲੁ ਪਾਇਆ ਸਹ ਕੇ ਅੰਮ੍ਰਿਤ ਬੋਲਾ ॥੪॥

ਨਾਨਕੁ ਕਹੈ ਸਹੇਲੀਹੋ ਸਹੁ ਖਰਾ ਪਿਆਰਾ ॥ ਹਮ ਸਹ ਕੇਰੀਆ ਦਾਸੀਆ ਸਾਚਾ ਖਸਮੁ ਹਮਾਰਾ ॥੫॥੨॥੪॥

(ਗੁਰੂ ਨਾਨਕ ਦੇਵ ਜੀ -- SGGS 729) ਸੂਹੀ ਮਹਲਾ ੧ ॥
ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥ ਸੂਖੀ ਕਰੈ ਪਸਾਉ ਦੂਖ ਵਿਸਾਰਸੀ ॥ ਸਹਸਾ ਮੂਲੇ ਨਾਹਿ ਸਰਪਰ ਤਾਰਸੀ ॥੧॥

ਤਿਨੑਾ ਮਿਲਿਆ ਗੁਰੁ ਆਇ ਜਿਨ ਕਉ ਲੀਖਿਆ ॥ ਅੰਮ੍ਰਿਤੁ ਹਰਿ ਕਾ ਨਾਉ ਦੇਵੈ ਦੀਖਿਆ ॥ ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥੨॥

ਜਾ ਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ ॥ ਦਰਿ ਦਰਵਾਣੀ ਨਾਹਿ ਮੂਲੇ ਪੁਛ ਤਿਸੁ ॥ ਛੁਟੈ ਤਾ ਕੈ ਬੋਲਿ ਸਾਹਿਬ ਨਦਰਿ ਜਿਸੁ ॥੩॥

ਘਲੇ ਆਣੇ ਆਪਿ ਜਿਸੁ ਨਾਹੀ ਦੂਜਾ ਮਤੈ ਕੋਇ ॥ ਢਾਹਿ ਉਸਾਰੇ ਸਾਜਿ ਜਾਣੈ ਸਭ ਸੋਇ ॥ ਨਾਉ ਨਾਨਕ ਬਖਸੀਸ ਨਦਰੀ ਕਰਮੁ ਹੋਇ ॥੪॥੩॥੫॥

(ਗੁਰੂ ਨਾਨਕ ਦੇਵ ਜੀ -- SGGS 730) ਸੂਹੀ ਮਹਲਾ ੧ ॥
ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥ ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥ ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥ ਏਤੁ ਦੁਆਰੈ ਧੋਇ ਹਛਾ ਹੋਇਸੀ ॥ ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥ ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥ ਜੇਹੇ ਕਰਮ ਕਮਾਇ ਤੇਹਾ ਹੋਇਸੀ ॥ ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥ ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ ॥ ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥ ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥੧॥੪॥੬॥

(ਗੁਰੂ ਨਾਨਕ ਦੇਵ ਜੀ -- SGGS 730) ਸੂਹੀ ਮਹਲਾ ੧ ॥
ਜੋਗੀ ਹੋਵੈ ਜੋਗਵੈ ਭੋਗੀ ਹੋਵੈ ਖਾਇ ॥ ਤਪੀਆ ਹੋਵੈ ਤਪੁ ਕਰੇ ਤੀਰਥਿ ਮਲਿ ਮਲਿ ਨਾਇ ॥੧॥

ਤੇਰਾ ਸਦੜਾ ਸੁਣੀਜੈ ਭਾਈ ਜੇ ਕੋ ਬਹੈ ਅਲਾਇ ॥੧॥ ਰਹਾਉ ॥

ਜੈਸਾ ਬੀਜੈ ਸੋ ਲੁਣੇ ਜੋ ਖਟੇ ਸੋੁ ਖਾਇ ॥ ਅਗੈ ਪੁਛ ਨ ਹੋਵਈ ਜੇ ਸਣੁ ਨੀਸਾਣੈ ਜਾਇ ॥੨॥

ਤੈਸੋ ਜੈਸਾ ਕਾਢੀਐ ਜੈਸੀ ਕਾਰ ਕਮਾਇ ॥ ਜੋ ਦਮੁ ਚਿਤਿ ਨ ਆਵਈ ਸੋ ਦਮੁ ਬਿਰਥਾ ਜਾਇ ॥੩॥

ਇਹੁ ਤਨੁ ਵੇਚੀ ਬੈ ਕਰੀ ਜੇ ਕੋ ਲਏ ਵਿਕਾਇ ॥ ਨਾਨਕ ਕੰਮਿ ਨ ਆਵਈ ਜਿਤੁ ਤਨਿ ਨਾਹੀ ਸਚਾ ਨਾਉ ॥੪॥੫॥੭॥

(ਗੁਰੂ ਨਾਨਕ ਦੇਵ ਜੀ -- SGGS 730) ਸੂਹੀ ਮਹਲਾ ੧ ਘਰੁ ੭
ੴ ਸਤਿਗੁਰ ਪ੍ਰਸਾਦਿ ॥
ਜੋਗੁ ਨ ਖਿੰਥਾ ਜੋਗੁ ਨ ਡੰਡੈ ਜੋਗੁ ਨ ਭਸਮ ਚੜਾਈਐ ॥ ਜੋਗੁ ਨ ਮੁੰਦੀ ਮੂੰਡਿ ਮੁਡਾਇਐ ਜੋਗੁ ਨ ਸਿੰਙੀ ਵਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੧॥

ਗਲੀ ਜੋਗੁ ਨ ਹੋਈ ॥ ਏਕ ਦ੍ਰਿਸਟਿ ਕਰਿ ਸਮਸਰਿ ਜਾਣੈ ਜੋਗੀ ਕਹੀਐ ਸੋਈ ॥੧॥ ਰਹਾਉ ॥

ਜੋਗੁ ਨ ਬਾਹਰਿ ਮੜੀ ਮਸਾਣੀ ਜੋਗੁ ਨ ਤਾੜੀ ਲਾਈਐ ॥ ਜੋਗੁ ਨ ਦੇਸਿ ਦਿਸੰਤਰਿ ਭਵਿਐ ਜੋਗੁ ਨ ਤੀਰਥਿ ਨਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੨॥

ਸਤਿਗੁਰੁ ਭੇਟੈ ਤਾ ਸਹਸਾ ਤੂਟੈ ਧਾਵਤੁ ਵਰਜਿ ਰਹਾਈਐ ॥ ਨਿਝਰੁ ਝਰੈ ਸਹਜ ਧੁਨਿ ਲਾਗੈ ਘਰ ਹੀ ਪਰਚਾ ਪਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੩॥

ਨਾਨਕ ਜੀਵਤਿਆ ਮਰਿ ਰਹੀਐ ਐਸਾ ਜੋਗੁ ਕਮਾਈਐ ॥ ਵਾਜੇ ਬਾਝਹੁ ਸਿੰਙੀ ਵਾਜੈ ਤਉ ਨਿਰਭਉ ਪਦੁ ਪਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਤਉ ਪਾਈਐ ॥੪॥੧॥੮॥

(ਗੁਰੂ ਨਾਨਕ ਦੇਵ ਜੀ -- SGGS 730) ਸੂਹੀ ਮਹਲਾ ੧ ॥
ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥

ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥

ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥

ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥

ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥ ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥

(ਗੁਰੂ ਰਾਮਦਾਸ ਜੀ -- SGGS 731) ਰਾਗੁ ਸੂਹੀ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥ ਸਭਿ ਇਛਾ ਮਨਿ ਤਨਿ ਪੂਰੀਆ ਸਭੁ ਚੂਕਾ ਡਰੁ ਜਮ ਕੇ ॥੧॥

ਮੇਰੇ ਮਨ ਗੁਣ ਗਾਵਹੁ ਰਾਮ ਨਾਮ ਹਰਿ ਕੇ ॥ ਗੁਰਿ ਤੁਠੈ ਮਨੁ ਪਰਬੋਧਿਆ ਹਰਿ ਪੀਆ ਰਸੁ ਗਟਕੇ ॥੧॥ ਰਹਾਉ ॥

ਸਤਸੰਗਤਿ ਊਤਮ ਸਤਿਗੁਰ ਕੇਰੀ ਗੁਨ ਗਾਵੈ ਹਰਿ ਪ੍ਰਭ ਕੇ ॥ ਹਰਿ ਕਿਰਪਾ ਧਾਰਿ ਮੇਲਹੁ ਸਤਸੰਗਤਿ ਹਮ ਧੋਵਹ ਪਗ ਜਨ ਕੇ ॥੨॥

ਰਾਮ ਨਾਮੁ ਸਭੁ ਹੈ ਰਾਮ ਨਾਮਾ ਰਸੁ ਗੁਰਮਤਿ ਰਸੁ ਰਸਕੇ ॥ ਹਰਿ ਅੰਮ੍ਰਿਤੁ ਹਰਿ ਜਲੁ ਪਾਇਆ ਸਭ ਲਾਥੀ ਤਿਸ ਤਿਸ ਕੇ ॥੩॥

ਹਮਰੀ ਜਾਤਿ ਪਾਤਿ ਗੁਰੁ ਸਤਿਗੁਰੁ ਹਮ ਵੇਚਿਓ ਸਿਰੁ ਗੁਰ ਕੇ ॥ ਜਨ ਨਾਨਕ ਨਾਮੁ ਪਰਿਓ ਗੁਰ ਚੇਲਾ ਗੁਰ ਰਾਖਹੁ ਲਾਜ ਜਨ ਕੇ ॥੪॥੧॥

(ਗੁਰੂ ਰਾਮਦਾਸ ਜੀ -- SGGS 731) ਸੂਹੀ ਮਹਲਾ ੪ ॥
ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥

ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥

ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥

ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥

ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥

(ਗੁਰੂ ਰਾਮਦਾਸ ਜੀ -- SGGS 731) ਸੂਹੀ ਮਹਲਾ ੪ ॥
ਹਰਿ ਨਾਮਾ ਹਰਿ ਰੰਙੁ ਹੈ ਹਰਿ ਰੰਙੁ ਮਜੀਠੈ ਰੰਙੁ ॥ ਗੁਰਿ ਤੁਠੈ ਹਰਿ ਰੰਗੁ ਚਾੜਿਆ ਫਿਰਿ ਬਹੁੜਿ ਨ ਹੋਵੀ ਭੰਙੁ ॥੧॥

ਮੇਰੇ ਮਨ ਹਰਿ ਰਾਮ ਨਾਮਿ ਕਰਿ ਰੰਙੁ ॥ ਗੁਰਿ ਤੁਠੈ ਹਰਿ ਉਪਦੇਸਿਆ ਹਰਿ ਭੇਟਿਆ ਰਾਉ ਨਿਸੰਙੁ ॥੧॥ ਰਹਾਉ ॥

ਮੁੰਧ ਇਆਣੀ ਮਨਮੁਖੀ ਫਿਰਿ ਆਵਣ ਜਾਣਾ ਅੰਙੁ ॥ ਹਰਿ ਪ੍ਰਭੁ ਚਿਤਿ ਨ ਆਇਓ ਮਨਿ ਦੂਜਾ ਭਾਉ ਸਹਲੰਙੁ ॥੨॥

ਹਮ ਮੈਲੁ ਭਰੇ ਦੁਹਚਾਰੀਆ ਹਰਿ ਰਾਖਹੁ ਅੰਗੀ ਅੰਙੁ ॥ ਗੁਰਿ ਅੰਮ੍ਰਿਤ ਸਰਿ ਨਵਲਾਇਆ ਸਭਿ ਲਾਥੇ ਕਿਲਵਿਖ ਪੰਙੁ ॥੩॥

ਹਰਿ ਦੀਨਾ ਦੀਨ ਦਇਆਲ ਪ੍ਰਭੁ ਸਤਸੰਗਤਿ ਮੇਲਹੁ ਸੰਙੁ ॥ ਮਿਲਿ ਸੰਗਤਿ ਹਰਿ ਰੰਗੁ ਪਾਇਆ ਜਨ ਨਾਨਕ ਮਨਿ ਤਨਿ ਰੰਙੁ ॥੪॥੩॥

(ਗੁਰੂ ਰਾਮਦਾਸ ਜੀ -- SGGS 732) ਸੂਹੀ ਮਹਲਾ ੪ ॥
ਹਰਿ ਹਰਿ ਕਰਹਿ ਨਿਤ ਕਪਟੁ ਕਮਾਵਹਿ ਹਿਰਦਾ ਸੁਧੁ ਨ ਹੋਈ ॥ ਅਨਦਿਨੁ ਕਰਮ ਕਰਹਿ ਬਹੁਤੇਰੇ ਸੁਪਨੈ ਸੁਖੁ ਨ ਹੋਈ ॥੧॥

ਗਿਆਨੀ ਗੁਰ ਬਿਨੁ ਭਗਤਿ ਨ ਹੋਈ ॥ ਕੋਰੈ ਰੰਗੁ ਕਦੇ ਨ ਚੜੈ ਜੇ ਲੋਚੈ ਸਭੁ ਕੋਈ ॥੧॥ ਰਹਾਉ ॥

ਜਪੁ ਤਪ ਸੰਜਮ ਵਰਤ ਕਰੇ ਪੂਜਾ ਮਨਮੁਖ ਰੋਗੁ ਨ ਜਾਈ ॥ ਅੰਤਰਿ ਰੋਗੁ ਮਹਾ ਅਭਿਮਾਨਾ ਦੂਜੈ ਭਾਇ ਖੁਆਈ ॥੨॥

ਬਾਹਰਿ ਭੇਖ ਬਹੁਤੁ ਚਤੁਰਾਈ ਮਨੂਆ ਦਹ ਦਿਸਿ ਧਾਵੈ ॥ ਹਉਮੈ ਬਿਆਪਿਆ ਸਬਦੁ ਨ ਚੀਨੑੈ ਫਿਰਿ ਫਿਰਿ ਜੂਨੀ ਆਵੈ ॥੩॥

ਨਾਨਕ ਨਦਰਿ ਕਰੇ ਸੋ ਬੂਝੈ ਸੋ ਜਨੁ ਨਾਮੁ ਧਿਆਏ ॥ ਗੁਰ ਪਰਸਾਦੀ ਏਕੋ ਬੂਝੈ ਏਕਸੁ ਮਾਹਿ ਸਮਾਏ ॥੪॥੪॥

(ਗੁਰੂ ਰਾਮਦਾਸ ਜੀ -- SGGS 732) ਸੂਹੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥

ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥ ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥

ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥ ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥

ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥ ਸਤਸੰਗਤਿ ਮਿਲਿ ਹਰਿ ਰਸੁ ਪਾਈ ॥੩॥

ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥ ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥੪॥੧॥੫॥

(ਗੁਰੂ ਰਾਮਦਾਸ ਜੀ -- SGGS 732) ਸੂਹੀ ਮਹਲਾ ੪ ॥
ਹਰਿ ਕ੍ਰਿਪਾ ਕਰੇ ਮਨਿ ਹਰਿ ਰੰਗੁ ਲਾਏ ॥ ਗੁਰਮੁਖਿ ਹਰਿ ਹਰਿ ਨਾਮਿ ਸਮਾਏ ॥੧॥

ਹਰਿ ਰੰਗਿ ਰਾਤਾ ਮਨੁ ਰੰਗ ਮਾਣੇ ॥ ਸਦਾ ਅਨੰਦਿ ਰਹੈ ਦਿਨ ਰਾਤੀ ਪੂਰੇ ਗੁਰ ਕੈ ਸਬਦਿ ਸਮਾਣੇ ॥੧॥ ਰਹਾਉ ॥

ਹਰਿ ਰੰਗ ਕਉ ਲੋਚੈ ਸਭੁ ਕੋਈ ॥ ਗੁਰਮੁਖਿ ਰੰਗੁ ਚਲੂਲਾ ਹੋਈ ॥੨॥

ਮਨਮੁਖਿ ਮੁਗਧੁ ਨਰੁ ਕੋਰਾ ਹੋਇ ॥ ਜੇ ਸਉ ਲੋਚੈ ਰੰਗੁ ਨ ਹੋਵੈ ਕੋਇ ॥੩॥

ਨਦਰਿ ਕਰੇ ਤਾ ਸਤਿਗੁਰੁ ਪਾਵੈ ॥ ਨਾਨਕ ਹਰਿ ਰਸਿ ਹਰਿ ਰੰਗਿ ਸਮਾਵੈ ॥੪॥੨॥੬॥

(ਗੁਰੂ ਰਾਮਦਾਸ ਜੀ -- SGGS 733) ਸੂਹੀ ਮਹਲਾ ੪ ॥
ਜਿਹਵਾ ਹਰਿ ਰਸਿ ਰਹੀ ਅਘਾਇ ॥ ਗੁਰਮੁਖਿ ਪੀਵੈ ਸਹਜਿ ਸਮਾਇ ॥੧॥

ਹਰਿ ਰਸੁ ਜਨ ਚਾਖਹੁ ਜੇ ਭਾਈ ॥ ਤਉ ਕਤ ਅਨਤ ਸਾਦਿ ਲੋਭਾਈ ॥੧॥ ਰਹਾਉ ॥

ਗੁਰਮਤਿ ਰਸੁ ਰਾਖਹੁ ਉਰ ਧਾਰਿ ॥ ਹਰਿ ਰਸਿ ਰਾਤੇ ਰੰਗਿ ਮੁਰਾਰਿ ॥੨॥

ਮਨਮੁਖਿ ਹਰਿ ਰਸੁ ਚਾਖਿਆ ਨ ਜਾਇ ॥ ਹਉਮੈ ਕਰੈ ਬਹੁਤੀ ਮਿਲੈ ਸਜਾਇ ॥੩॥

ਨਦਰਿ ਕਰੇ ਤਾ ਹਰਿ ਰਸੁ ਪਾਵੈ ॥ ਨਾਨਕ ਹਰਿ ਰਸਿ ਹਰਿ ਗੁਣ ਗਾਵੈ ॥੪॥੩॥੭॥

(ਗੁਰੂ ਰਾਮਦਾਸ ਜੀ -- SGGS 733) ਸੂਹੀ ਮਹਲਾ ੪ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥

ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥

ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥

ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥

ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥

(ਗੁਰੂ ਰਾਮਦਾਸ ਜੀ -- SGGS 733) ਸੂਹੀ ਮਹਲਾ ੪ ॥
ਤਿਨੑੀ ਅੰਤਰਿ ਹਰਿ ਆਰਾਧਿਆ ਜਿਨ ਕਉ ਧੁਰਿ ਲਿਖਿਆ ਲਿਖਤੁ ਲਿਲਾਰਾ ॥ ਤਿਨ ਕੀ ਬਖੀਲੀ ਕੋਈ ਕਿਆ ਕਰੇ ਜਿਨ ਕਾ ਅੰਗੁ ਕਰੇ ਮੇਰਾ ਹਰਿ ਕਰਤਾਰਾ ॥੧॥

ਹਰਿ ਹਰਿ ਧਿਆਇ ਮਨ ਮੇਰੇ ਮਨ ਧਿਆਇ ਹਰਿ ਜਨਮ ਜਨਮ ਕੇ ਸਭਿ ਦੂਖ ਨਿਵਾਰਣਹਾਰਾ ॥੧॥ ਰਹਾਉ ॥

ਧੁਰਿ ਭਗਤ ਜਨਾ ਕਉ ਬਖਸਿਆ ਹਰਿ ਅੰਮ੍ਰਿਤ ਭਗਤਿ ਭੰਡਾਰਾ ॥ ਮੂਰਖੁ ਹੋਵੈ ਸੁ ਉਨ ਕੀ ਰੀਸ ਕਰੇ ਤਿਸੁ ਹਲਤਿ ਪਲਤਿ ਮੁਹੁ ਕਾਰਾ ॥੨॥

ਸੇ ਭਗਤ ਸੇ ਸੇਵਕਾ ਜਿਨਾ ਹਰਿ ਨਾਮੁ ਪਿਆਰਾ ॥ ਤਿਨ ਕੀ ਸੇਵਾ ਤੇ ਹਰਿ ਪਾਈਐ ਸਿਰਿ ਨਿੰਦਕ ਕੈ ਪਵੈ ਛਾਰਾ ॥੩॥

ਜਿਸੁ ਘਰਿ ਵਿਰਤੀ ਸੋਈ ਜਾਣੈ ਜਗਤ ਗੁਰ ਨਾਨਕ ਪੂਛਿ ਕਰਹੁ ਬੀਚਾਰਾ ॥ ਚਹੁ ਪੀੜੀ ਆਦਿ ਜੁਗਾਦਿ ਬਖੀਲੀ ਕਿਨੈ ਨ ਪਾਇਓ ਹਰਿ ਸੇਵਕ ਭਾਇ ਨਿਸਤਾਰਾ ॥੪॥੨॥੯॥

(ਗੁਰੂ ਰਾਮਦਾਸ ਜੀ -- SGGS 733) ਸੂਹੀ ਮਹਲਾ ੪ ॥
ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥ ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਧਿ ਲਇਆ ਨ ਜਾਈ ॥੧॥

ਹਰਿ ਧਨੁ ਸੰਚੀਐ ਭਾਈ ॥ ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥੧॥ ਰਹਾਉ ॥

ਸਤਸੰਗਤੀ ਸੰਗਿ ਹਰਿ ਧਨੁ ਖਟੀਐ ਹੋਰ ਥੈ ਹੋਰਤੁ ਉਪਾਇ ਹਰਿ ਧਨੁ ਕਿਤੈ ਨ ਪਾਈ ॥ ਹਰਿ ਰਤਨੈ ਕਾ ਵਾਪਾਰੀਆ ਹਰਿ ਰਤਨ ਧਨੁ ਵਿਹਾਝੇ ਕਚੈ ਕੇ ਵਾਪਾਰੀਏ ਵਾਕਿ ਹਰਿ ਧਨੁ ਲਇਆ ਨ ਜਾਈ ॥੨॥

ਹਰਿ ਧਨੁ ਰਤਨੁ ਜਵੇਹਰੁ ਮਾਣਕੁ ਹਰਿ ਧਨੈ ਨਾਲਿ ਅੰਮ੍ਰਿਤ ਵੇਲੈ ਵਤੈ ਹਰਿ ਭਗਤੀ ਹਰਿ ਲਿਵ ਲਾਈ ॥ ਹਰਿ ਧਨੁ ਅੰਮ੍ਰਿਤ ਵੇਲੈ ਵਤੈ ਕਾ ਬੀਜਿਆ ਭਗਤ ਖਾਇ ਖਰਚਿ ਰਹੇ ਨਿਖੁਟੈ ਨਾਹੀ ॥ ਹਲਤਿ ਪਲਤਿ ਹਰਿ ਧਨੈ ਕੀ ਭਗਤਾ ਕਉ ਮਿਲੀ ਵਡਿਆਈ ॥੩॥

ਹਰਿ ਧਨੁ ਨਿਰਭਉ ਸਦਾ ਸਦਾ ਅਸਥਿਰੁ ਹੈ ਸਾਚਾ ਇਹੁ ਹਰਿ ਧਨੁ ਅਗਨੀ ਤਸਕਰੈ ਪਾਣੀਐ ਜਮਦੂਤੈ ਕਿਸੈ ਕਾ ਗਵਾਇਆ ਨ ਜਾਈ ॥ ਹਰਿ ਧਨ ਕਉ ਉਚਕਾ ਨੇੜਿ ਨ ਆਵਈ ਜਮੁ ਜਾਗਾਤੀ ਡੰਡੁ ਨ ਲਗਾਈ ॥੪॥

ਸਾਕਤੀ ਪਾਪ ਕਰਿ ਕੈ ਬਿਖਿਆ ਧਨੁ ਸੰਚਿਆ ਤਿਨਾ ਇਕ ਵਿਖ ਨਾਲਿ ਨ ਜਾਈ ॥ ਹਲਤੈ ਵਿਚਿ ਸਾਕਤ ਦੁਹੇਲੇ ਭਏ ਹਥਹੁ ਛੁੜਕਿ ਗਇਆ ਅਗੈ ਪਲਤਿ ਸਾਕਤੁ ਹਰਿ ਦਰਗਹ ਢੋਈ ਨ ਪਾਈ ॥੫॥

ਇਸੁ ਹਰਿ ਧਨ ਕਾ ਸਾਹੁ ਹਰਿ ਆਪਿ ਹੈ ਸੰਤਹੁ ਜਿਸ ਨੋ ਦੇਇ ਸੁ ਹਰਿ ਧਨੁ ਲਦਿ ਚਲਾਈ ॥ ਇਸੁ ਹਰਿ ਧਨੈ ਕਾ ਤੋਟਾ ਕਦੇ ਨ ਆਵਈ ਜਨ ਨਾਨਕ ਕਉ ਗੁਰਿ ਸੋਝੀ ਪਾਈ ॥੬॥੩॥੧੦॥

(ਗੁਰੂ ਰਾਮਦਾਸ ਜੀ -- SGGS 734) ਸੂਹੀ ਮਹਲਾ ੪ ॥
ਜਿਸ ਨੋ ਹਰਿ ਸੁਪ੍ਰਸੰਨੁ ਹੋਇ ਸੋ ਹਰਿ ਗੁਣਾ ਰਵੈ ਸੋ ਭਗਤੁ ਸੋ ਪਰਵਾਨੁ ॥ ਤਿਸ ਕੀ ਮਹਿਮਾ ਕਿਆ ਵਰਨੀਐ ਜਿਸ ਕੈ ਹਿਰਦੈ ਵਸਿਆ ਹਰਿ ਪੁਰਖੁ ਭਗਵਾਨੁ ॥੧॥

ਗੋਵਿੰਦ ਗੁਣ ਗਾਈਐ ਜੀਉ ਲਾਇ ਸਤਿਗੁਰੂ ਨਾਲਿ ਧਿਆਨੁ ॥੧॥ ਰਹਾਉ ॥

ਸੋ ਸਤਿਗੁਰੂ ਸਾ ਸੇਵਾ ਸਤਿਗੁਰ ਕੀ ਸਫਲ ਹੈ ਜਿਸ ਤੇ ਪਾਈਐ ਪਰਮ ਨਿਧਾਨੁ ॥ ਜੋ ਦੂਜੈ ਭਾਇ ਸਾਕਤ ਕਾਮਨਾ ਅਰਥਿ ਦੁਰਗੰਧ ਸਰੇਵਦੇ ਸੋ ਨਿਹਫਲ ਸਭੁ ਅਗਿਆਨੁ ॥੨॥

ਜਿਸ ਨੋ ਪਰਤੀਤਿ ਹੋਵੈ ਤਿਸ ਕਾ ਗਾਵਿਆ ਥਾਇ ਪਵੈ ਸੋ ਪਾਵੈ ਦਰਗਹ ਮਾਨੁ ॥ ਜੋ ਬਿਨੁ ਪਰਤੀਤੀ ਕਪਟੀ ਕੂੜੀ ਕੂੜੀ ਅਖੀ ਮੀਟਦੇ ਉਨ ਕਾ ਉਤਰਿ ਜਾਇਗਾ ਝੂਠੁ ਗੁਮਾਨੁ ॥੩॥

ਜੇਤਾ ਜੀਉ ਪਿੰਡੁ ਸਭੁ ਤੇਰਾ ਤੂੰ ਅੰਤਰਜਾਮੀ ਪੁਰਖੁ ਭਗਵਾਨੁ ॥ ਦਾਸਨਿ ਦਾਸੁ ਕਹੈ ਜਨੁ ਨਾਨਕੁ ਜੇਹਾ ਤੂੰ ਕਰਾਇਹਿ ਤੇਹਾ ਹਉ ਕਰੀ ਵਖਿਆਨੁ ॥੪॥੪॥੧੧॥

(ਗੁਰੂ ਰਾਮਦਾਸ ਜੀ -- SGGS 735) ਸੂਹੀ ਮਹਲਾ ੪ ਘਰੁ ੭
ੴ ਸਤਿਗੁਰ ਪ੍ਰਸਾਦਿ ॥
ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥

ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥

ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥

ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥

ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥

(ਗੁਰੂ ਰਾਮਦਾਸ ਜੀ -- SGGS 735) ਸੂਹੀ ਮਹਲਾ ੪ ॥
ਤੂੰ ਕਰਤਾ ਸਭੁ ਕਿਛੁ ਆਪੇ ਜਾਣਹਿ ਕਿਆ ਤੁਧੁ ਪਹਿ ਆਖਿ ਸੁਣਾਈਐ ॥ ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ ਜੇਹਾ ਕੋ ਕਰੇ ਤੇਹਾ ਕੋ ਪਾਈਐ ॥੧॥

ਮੇਰੇ ਸਾਹਿਬ ਤੂੰ ਅੰਤਰ ਕੀ ਬਿਧਿ ਜਾਣਹਿ ॥ ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ ਤੁਧੁ ਭਾਵੈ ਤਿਵੈ ਬੁਲਾਵਹਿ ॥੧॥ ਰਹਾਉ ॥

ਸਭੁ ਮੋਹੁ ਮਾਇਆ ਸਰੀਰੁ ਹਰਿ ਕੀਆ ਵਿਚਿ ਦੇਹੀ ਮਾਨੁਖ ਭਗਤਿ ਕਰਾਈ ॥ ਇਕਨਾ ਸਤਿਗੁਰੁ ਮੇਲਿ ਸੁਖੁ ਦੇਵਹਿ ਇਕਿ ਮਨਮੁਖਿ ਧੰਧੁ ਪਿਟਾਈ ॥੨॥

ਸਭੁ ਕੋ ਤੇਰਾ ਤੂੰ ਸਭਨਾ ਕਾ ਮੇਰੇ ਕਰਤੇ ਤੁਧੁ ਸਭਨਾ ਸਿਰਿ ਲਿਖਿਆ ਲੇਖੁ ॥ ਜੇਹੀ ਤੂੰ ਨਦਰਿ ਕਰਹਿ ਤੇਹਾ ਕੋ ਹੋਵੈ ਬਿਨੁ ਨਦਰੀ ਨਾਹੀ ਕੋ ਭੇਖੁ ॥੩॥

ਤੇਰੀ ਵਡਿਆਈ ਤੂੰਹੈ ਜਾਣਹਿ ਸਭ ਤੁਧਨੋ ਨਿਤ ਧਿਆਏ ॥ ਜਿਸ ਨੋ ਤੁਧੁ ਭਾਵੈ ਤਿਸ ਨੋ ਤੂੰ ਮੇਲਹਿ ਜਨ ਨਾਨਕ ਸੋ ਥਾਇ ਪਾਏ ॥੪॥੨॥੧੩॥

(ਗੁਰੂ ਰਾਮਦਾਸ ਜੀ -- SGGS 735) ਸੂਹੀ ਮਹਲਾ ੪ ॥
ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥

ਮੇਰੇ ਰਾਮ ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥

ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥ ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥

ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥ ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥

ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥੪॥੩॥੧੪॥

(ਗੁਰੂ ਰਾਮਦਾਸ ਜੀ -- SGGS 736) ਸੂਹੀ ਮਹਲਾ ੪ ॥
ਕੀਤਾ ਕਰਣਾ ਸਰਬ ਰਜਾਈ ਕਿਛੁ ਕੀਚੈ ਜੇ ਕਰਿ ਸਕੀਐ ॥ ਆਪਣਾ ਕੀਤਾ ਕਿਛੂ ਨ ਹੋਵੈ ਜਿਉ ਹਰਿ ਭਾਵੈ ਤਿਉ ਰਖੀਐ ॥੧॥

ਮੇਰੇ ਹਰਿ ਜੀਉ ਸਭੁ ਕੋ ਤੇਰੈ ਵਸਿ ॥ ਅਸਾ ਜੋਰੁ ਨਾਹੀ ਜੇ ਕਿਛੁ ਕਰਿ ਹਮ ਸਾਕਹ ਜਿਉ ਭਾਵੈ ਤਿਵੈ ਬਖਸਿ ॥੧॥ ਰਹਾਉ ॥

ਸਭੁ ਜੀਉ ਪਿੰਡੁ ਦੀਆ ਤੁਧੁ ਆਪੇ ਤੁਧੁ ਆਪੇ ਕਾਰੈ ਲਾਇਆ ॥ ਜੇਹਾ ਤੂੰ ਹੁਕਮੁ ਕਰਹਿ ਤੇਹੇ ਕੋ ਕਰਮ ਕਮਾਵੈ ਜੇਹਾ ਤੁਧੁ ਧੁਰਿ ਲਿਖਿ ਪਾਇਆ ॥੨॥

ਪੰਚ ਤਤੁ ਕਰਿ ਤੁਧੁ ਸ੍ਰਿਸਟਿ ਸਭ ਸਾਜੀ ਕੋਈ ਛੇਵਾ ਕਰਿਉ ਜੇ ਕਿਛੁ ਕੀਤਾ ਹੋਵੈ ॥ ਇਕਨਾ ਸਤਿਗੁਰੁ ਮੇਲਿ ਤੂੰ ਬੁਝਾਵਹਿ ਇਕਿ ਮਨਮੁਖਿ ਕਰਹਿ ਸਿ ਰੋਵੈ ॥੩॥

ਹਰਿ ਕੀ ਵਡਿਆਈ ਹਉ ਆਖਿ ਨ ਸਾਕਾ ਹਉ ਮੂਰਖੁ ਮੁਗਧੁ ਨੀਚਾਣੁ ॥ ਜਨ ਨਾਨਕ ਕਉ ਹਰਿ ਬਖਸਿ ਲੈ ਮੇਰੇ ਸੁਆਮੀ ਸਰਣਾਗਤਿ ਪਇਆ ਅਜਾਣੁ ॥੪॥੪॥੧੫॥੨੪॥

(ਗੁਰੂ ਅਰਜਨ ਦੇਵ ਜੀ -- SGGS 736) ਰਾਗੁ ਸੂਹੀ ਮਹਲਾ ੫ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਬਾਜੀਗਰਿ ਜੈਸੇ ਬਾਜੀ ਪਾਈ ॥ ਨਾਨਾ ਰੂਪ ਭੇਖ ਦਿਖਲਾਈ ॥ ਸਾਂਗੁ ਉਤਾਰਿ ਥੰਮ੍ਹ੍ਹਿਓ ਪਾਸਾਰਾ ॥ ਤਬ ਏਕੋ ਏਕੰਕਾਰਾ ॥੧॥

ਕਵਨ ਰੂਪ ਦ੍ਰਿਸਟਿਓ ਬਿਨਸਾਇਓ ॥ ਕਤਹਿ ਗਇਓ ਉਹੁ ਕਤ ਤੇ ਆਇਓ ॥੧॥ ਰਹਾਉ ॥

ਜਲ ਤੇ ਊਠਹਿ ਅਨਿਕ ਤਰੰਗਾ ॥ ਕਨਿਕ ਭੂਖਨ ਕੀਨੇ ਬਹੁ ਰੰਗਾ ॥ ਬੀਜੁ ਬੀਜਿ ਦੇਖਿਓ ਬਹੁ ਪਰਕਾਰਾ ॥ ਫਲ ਪਾਕੇ ਤੇ ਏਕੰਕਾਰਾ ॥੨॥

ਸਹਸ ਘਟਾ ਮਹਿ ਏਕੁ ਆਕਾਸੁ ॥ ਘਟ ਫੂਟੇ ਤੇ ਓਹੀ ਪ੍ਰਗਾਸੁ ॥ ਭਰਮ ਲੋਭ ਮੋਹ ਮਾਇਆ ਵਿਕਾਰ ॥ ਭ੍ਰਮ ਛੂਟੇ ਤੇ ਏਕੰਕਾਰ ॥੩॥

ਓਹੁ ਅਬਿਨਾਸੀ ਬਿਨਸਤ ਨਾਹੀ ॥ ਨਾ ਕੋ ਆਵੈ ਨਾ ਕੋ ਜਾਹੀ ॥ ਗੁਰਿ ਪੂਰੈ ਹਉਮੈ ਮਲੁ ਧੋਈ ॥ ਕਹੁ ਨਾਨਕ ਮੇਰੀ ਪਰਮ ਗਤਿ ਹੋਈ ॥੪॥੧॥

(ਗੁਰੂ ਅਰਜਨ ਦੇਵ ਜੀ -- SGGS 736) ਸੂਹੀ ਮਹਲਾ ੫ ॥
ਕੀਤਾ ਲੋੜਹਿ ਸੋ ਪ੍ਰਭ ਹੋਇ ॥ ਤੁਝ ਬਿਨੁ ਦੂਜਾ ਨਾਹੀ ਕੋਇ ॥ ਜੋ ਜਨੁ ਸੇਵੇ ਤਿਸੁ ਪੂਰਨ ਕਾਜ ॥ ਦਾਸ ਅਪੁਨੇ ਕੀ ਰਾਖਹੁ ਲਾਜ ॥੧॥

ਤੇਰੀ ਸਰਣਿ ਪੂਰਨ ਦਇਆਲਾ ॥ ਤੁਝ ਬਿਨੁ ਕਵਨੁ ਕਰੇ ਪ੍ਰਤਿਪਾਲਾ ॥੧॥ ਰਹਾਉ ॥

ਜਲਿ ਥਲਿ ਮਹੀਅਲਿ ਰਹਿਆ ਭਰਪੂਰਿ ॥ ਨਿਕਟਿ ਵਸੈ ਨਾਹੀ ਪ੍ਰਭੁ ਦੂਰਿ ॥ ਲੋਕ ਪਤੀਆਰੈ ਕਛੂ ਨ ਪਾਈਐ ॥ ਸਾਚਿ ਲਗੈ ਤਾ ਹਉਮੈ ਜਾਈਐ ॥੨॥

ਜਿਸ ਨੋ ਲਾਇ ਲਏ ਸੋ ਲਾਗੈ ॥ ਗਿਆਨ ਰਤਨੁ ਅੰਤਰਿ ਤਿਸੁ ਜਾਗੈ ॥ ਦੁਰਮਤਿ ਜਾਇ ਪਰਮ ਪਦੁ ਪਾਏ ॥ ਗੁਰ ਪਰਸਾਦੀ ਨਾਮੁ ਧਿਆਏ ॥੩॥

ਦੁਇ ਕਰ ਜੋੜਿ ਕਰਉ ਅਰਦਾਸਿ ॥ ਤੁਧੁ ਭਾਵੈ ਤਾ ਆਣਹਿ ਰਾਸਿ ॥ ਕਰਿ ਕਿਰਪਾ ਅਪਨੀ ਭਗਤੀ ਲਾਇ ॥ ਜਨ ਨਾਨਕ ਪ੍ਰਭੁ ਸਦਾ ਧਿਆਇ ॥੪॥੨॥

(ਗੁਰੂ ਅਰਜਨ ਦੇਵ ਜੀ -- SGGS 737) ਸੂਹੀ ਮਹਲਾ ੫ ॥
ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥

ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥

ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥

ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥

ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥

(ਗੁਰੂ ਅਰਜਨ ਦੇਵ ਜੀ -- SGGS 737) ਸੂਹੀ ਮਹਲਾ ੫ ॥
ਗ੍ਰਿਹੁ ਵਸਿ ਗੁਰਿ ਕੀਨਾ ਹਉ ਘਰ ਕੀ ਨਾਰਿ ॥ ਦਸ ਦਾਸੀ ਕਰਿ ਦੀਨੀ ਭਤਾਰਿ ॥ ਸਗਲ ਸਮਗ੍ਰੀ ਮੈ ਘਰ ਕੀ ਜੋੜੀ ॥ ਆਸ ਪਿਆਸੀ ਪਿਰ ਕਉ ਲੋੜੀ ॥੧॥

ਕਵਨ ਕਹਾ ਗੁਨ ਕੰਤ ਪਿਆਰੇ ॥ ਸੁਘੜ ਸਰੂਪ ਦਇਆਲ ਮੁਰਾਰੇ ॥੧॥ ਰਹਾਉ ॥

ਸਤੁ ਸੀਗਾਰੁ ਭਉ ਅੰਜਨੁ ਪਾਇਆ ॥ ਅੰਮ੍ਰਿਤ ਨਾਮੁ ਤੰਬੋਲੁ ਮੁਖਿ ਖਾਇਆ ॥ ਕੰਗਨ ਬਸਤ੍ਰ ਗਹਨੇ ਬਨੇ ਸੁਹਾਵੇ ॥ ਧਨ ਸਭ ਸੁਖ ਪਾਵੈ ਜਾਂ ਪਿਰੁ ਘਰਿ ਆਵੈ ॥੨॥

ਗੁਣ ਕਾਮਣ ਕਰਿ ਕੰਤੁ ਰੀਝਾਇਆ ॥ ਵਸਿ ਕਰਿ ਲੀਨਾ ਗੁਰਿ ਭਰਮੁ ਚੁਕਾਇਆ ॥ ਸਭ ਤੇ ਊਚਾ ਮੰਦਰੁ ਮੇਰਾ ॥ ਸਭ ਕਾਮਣਿ ਤਿਆਗੀ ਪ੍ਰਿਉ ਪ੍ਰੀਤਮੁ ਮੇਰਾ ॥੩॥

ਪ੍ਰਗਟਿਆ ਸੂਰੁ ਜੋਤਿ ਉਜੀਆਰਾ ॥ ਸੇਜ ਵਿਛਾਈ ਸਰਧ ਅਪਾਰਾ ॥ ਨਵ ਰੰਗ ਲਾਲੁ ਸੇਜ ਰਾਵਣ ਆਇਆ ॥ ਜਨ ਨਾਨਕ ਪਿਰ ਧਨ ਮਿਲਿ ਸੁਖੁ ਪਾਇਆ ॥੪॥੪॥

(ਗੁਰੂ ਅਰਜਨ ਦੇਵ ਜੀ -- SGGS 737) ਸੂਹੀ ਮਹਲਾ ੫ ॥
ਉਮਕਿਓ ਹੀਉ ਮਿਲਨ ਪ੍ਰਭ ਤਾਈ ॥ ਖੋਜਤ ਚਰਿਓ ਦੇਖਉ ਪ੍ਰਿਅ ਜਾਈ ॥ ਸੁਨਤ ਸਦੇਸਰੋ ਪ੍ਰਿਅ ਗ੍ਰਿਹਿ ਸੇਜ ਵਿਛਾਈ ॥ ਭ੍ਰਮਿ ਭ੍ਰਮਿ ਆਇਓ ਤਉ ਨਦਰਿ ਨ ਪਾਈ ॥੧॥

ਕਿਨ ਬਿਧਿ ਹੀਅਰੋ ਧੀਰੈ ਨਿਮਾਨੋ ॥ ਮਿਲੁ ਸਾਜਨ ਹਉ ਤੁਝੁ ਕੁਰਬਾਨੋ ॥੧॥ ਰਹਾਉ ॥

ਏਕਾ ਸੇਜ ਵਿਛੀ ਧਨ ਕੰਤਾ ॥ ਧਨ ਸੂਤੀ ਪਿਰੁ ਸਦ ਜਾਗੰਤਾ ॥ ਪੀਓ ਮਦਰੋ ਧਨ ਮਤਵੰਤਾ ॥ ਧਨ ਜਾਗੈ ਜੇ ਪਿਰੁ ਬੋਲੰਤਾ ॥੨॥

ਭਈ ਨਿਰਾਸੀ ਬਹੁਤੁ ਦਿਨ ਲਾਗੇ ॥ ਦੇਸ ਦਿਸੰਤਰ ਮੈ ਸਗਲੇ ਝਾਗੇ ॥ ਖਿਨੁ ਰਹਨੁ ਨ ਪਾਵਉ ਬਿਨੁ ਪਗ ਪਾਗੇ ॥ ਹੋਇ ਕ੍ਰਿਪਾਲੁ ਪ੍ਰਭ ਮਿਲਹ ਸਭਾਗੇ ॥੩॥

ਭਇਓ ਕ੍ਰਿਪਾਲੁ ਸਤਸੰਗਿ ਮਿਲਾਇਆ ॥ ਬੂਝੀ ਤਪਤਿ ਘਰਹਿ ਪਿਰੁ ਪਾਇਆ ॥ ਸਗਲ ਸੀਗਾਰ ਹੁਣਿ ਮੁਝਹਿ ਸੁਹਾਇਆ ॥ ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥੪॥

ਜਹ ਦੇਖਾ ਤਹ ਪਿਰੁ ਹੈ ਭਾਈ ॥ ਖੋਲ੍ਹ੍ਹਿਓ ਕਪਾਟੁ ਤਾ ਮਨੁ ਠਹਰਾਈ ॥੧॥ ਰਹਾਉ ਦੂਜਾ ॥੫॥

(ਗੁਰੂ ਅਰਜਨ ਦੇਵ ਜੀ -- SGGS 738) ਸੂਹੀ ਮਹਲਾ ੫ ॥
ਕਿਆ ਗੁਣ ਤੇਰੇ ਸਾਰਿ ਸਮ੍ਹ੍ਹਾਲੀ ਮੋਹਿ ਨਿਰਗੁਨ ਕੇ ਦਾਤਾਰੇ ॥ ਬੈ ਖਰੀਦੁ ਕਿਆ ਕਰੇ ਚਤੁਰਾਈ ਇਹੁ ਜੀਉ ਪਿੰਡੁ ਸਭੁ ਥਾਰੇ ॥੧॥

ਲਾਲ ਰੰਗੀਲੇ ਪ੍ਰੀਤਮ ਮਨਮੋਹਨ ਤੇਰੇ ਦਰਸਨ ਕਉ ਹਮ ਬਾਰੇ ॥੧॥ ਰਹਾਉ ॥

ਪ੍ਰਭੁ ਦਾਤਾ ਮੋਹਿ ਦੀਨੁ ਭੇਖਾਰੀ ਤੁਮ੍ਹ੍ਹ ਸਦਾ ਸਦਾ ਉਪਕਾਰੇ ॥ ਸੋ ਕਿਛੁ ਨਾਹੀ ਜਿ ਮੈ ਤੇ ਹੋਵੈ ਮੇਰੇ ਠਾਕੁਰ ਅਗਮ ਅਪਾਰੇ ॥੨॥

ਕਿਆ ਸੇਵ ਕਮਾਵਉ ਕਿਆ ਕਹਿ ਰੀਝਾਵਉ ਬਿਧਿ ਕਿਤੁ ਪਾਵਉ ਦਰਸਾਰੇ ॥ ਮਿਤਿ ਨਹੀ ਪਾਈਐ ਅੰਤੁ ਨ ਲਹੀਐ ਮਨੁ ਤਰਸੈ ਚਰਨਾਰੇ ॥੩॥

ਪਾਵਉ ਦਾਨੁ ਢੀਠੁ ਹੋਇ ਮਾਗਉ ਮੁਖਿ ਲਾਗੈ ਸੰਤ ਰੇਨਾਰੇ ॥ ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਪ੍ਰਭਿ ਹਾਥ ਦੇਇ ਨਿਸਤਾਰੇ ॥੪॥੬॥

(ਗੁਰੂ ਅਰਜਨ ਦੇਵ ਜੀ -- SGGS 738) ਸੂਹੀ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਸੇਵਾ ਥੋਰੀ ਮਾਗਨੁ ਬਹੁਤਾ ॥ ਮਹਲੁ ਨ ਪਾਵੈ ਕਹਤੋ ਪਹੁਤਾ ॥੧॥

ਜੋ ਪ੍ਰਿਅ ਮਾਨੇ ਤਿਨ ਕੀ ਰੀਸਾ ॥ ਕੂੜੇ ਮੂਰਖ ਕੀ ਹਾਠੀਸਾ ॥੧॥ ਰਹਾਉ ॥

ਭੇਖ ਦਿਖਾਵੈ ਸਚੁ ਨ ਕਮਾਵੈ ॥ ਕਹਤੋ ਮਹਲੀ ਨਿਕਟਿ ਨ ਆਵੈ ॥੨॥

ਅਤੀਤੁ ਸਦਾਏ ਮਾਇਆ ਕਾ ਮਾਤਾ ॥ ਮਨਿ ਨਹੀ ਪ੍ਰੀਤਿ ਕਹੈ ਮੁਖਿ ਰਾਤਾ ॥੩॥

ਕਹੁ ਨਾਨਕ ਪ੍ਰਭ ਬਿਨਉ ਸੁਨੀਜੈ ॥ ਕੁਚਲੁ ਕਠੋਰੁ ਕਾਮੀ ਮੁਕਤੁ ਕੀਜੈ ॥੪॥

ਦਰਸਨ ਦੇਖੇ ਕੀ ਵਡਿਆਈ ॥ ਤੁਮ੍ਹ੍ਹ ਸੁਖਦਾਤੇ ਪੁਰਖ ਸੁਭਾਈ ॥੧॥ ਰਹਾਉ ਦੂਜਾ ॥੧॥੭॥

(ਗੁਰੂ ਅਰਜਨ ਦੇਵ ਜੀ -- SGGS 738) ਸੂਹੀ ਮਹਲਾ ੫ ॥
ਬੁਰੇ ਕਾਮ ਕਉ ਊਠਿ ਖਲੋਇਆ ॥ ਨਾਮ ਕੀ ਬੇਲਾ ਪੈ ਪੈ ਸੋਇਆ ॥੧॥

ਅਉਸਰੁ ਅਪਨਾ ਬੂਝੈ ਨ ਇਆਨਾ ॥ ਮਾਇਆ ਮੋਹ ਰੰਗਿ ਲਪਟਾਨਾ ॥੧॥ ਰਹਾਉ ॥

ਲੋਭ ਲਹਰਿ ਕਉ ਬਿਗਸਿ ਫੂਲਿ ਬੈਠਾ ॥ ਸਾਧ ਜਨਾ ਕਾ ਦਰਸੁ ਨ ਡੀਠਾ ॥੨॥

ਕਬਹੂ ਨ ਸਮਝੈ ਅਗਿਆਨੁ ਗਵਾਰਾ ॥ ਬਹੁਰਿ ਬਹੁਰਿ ਲਪਟਿਓ ਜੰਜਾਰਾ ॥੧॥ ਰਹਾਉ ॥

ਬਿਖੈ ਨਾਦ ਕਰਨ ਸੁਣਿ ਭੀਨਾ ॥ ਹਰਿ ਜਸੁ ਸੁਨਤ ਆਲਸੁ ਮਨਿ ਕੀਨਾ ॥੩॥

ਦ੍ਰਿਸਟਿ ਨਾਹੀ ਰੇ ਪੇਖਤ ਅੰਧੇ ॥ ਛੋਡਿ ਜਾਹਿ ਝੂਠੇ ਸਭਿ ਧੰਧੇ ॥੧॥ ਰਹਾਉ ॥

ਕਹੁ ਨਾਨਕ ਪ੍ਰਭ ਬਖਸ ਕਰੀਜੈ ॥ ਕਰਿ ਕਿਰਪਾ ਮੋਹਿ ਸਾਧਸੰਗੁ ਦੀਜੈ ॥੪॥

ਤਉ ਕਿਛੁ ਪਾਈਐ ਜਉ ਹੋਈਐ ਰੇਨਾ ॥ ਜਿਸਹਿ ਬੁਝਾਏ ਤਿਸੁ ਨਾਮੁ ਲੈਨਾ ॥੧॥ ਰਹਾਉ ॥੨॥੮॥

(ਗੁਰੂ ਅਰਜਨ ਦੇਵ ਜੀ -- SGGS 739) ਸੂਹੀ ਮਹਲਾ ੫ ॥
ਘਰ ਮਹਿ ਠਾਕੁਰੁ ਨਦਰਿ ਨ ਆਵੈ ॥ ਗਲ ਮਹਿ ਪਾਹਣੁ ਲੈ ਲਟਕਾਵੈ ॥੧॥

ਭਰਮੇ ਭੂਲਾ ਸਾਕਤੁ ਫਿਰਤਾ ॥ ਨੀਰੁ ਬਿਰੋਲੈ ਖਪਿ ਖਪਿ ਮਰਤਾ ॥੧॥ ਰਹਾਉ ॥

ਜਿਸੁ ਪਾਹਣ ਕਉ ਠਾਕੁਰੁ ਕਹਤਾ ॥ ਓਹੁ ਪਾਹਣੁ ਲੈ ਉਸ ਕਉ ਡੁਬਤਾ ॥੨॥

ਗੁਨਹਗਾਰ ਲੂਣ ਹਰਾਮੀ ॥ ਪਾਹਣ ਨਾਵ ਨ ਪਾਰਗਿਰਾਮੀ ॥੩॥

ਗੁਰ ਮਿਲਿ ਨਾਨਕ ਠਾਕੁਰੁ ਜਾਤਾ ॥ ਜਲਿ ਥਲਿ ਮਹੀਅਲਿ ਪੂਰਨ ਬਿਧਾਤਾ ॥੪॥੩॥੯॥

(ਗੁਰੂ ਅਰਜਨ ਦੇਵ ਜੀ -- SGGS 739) ਸੂਹੀ ਮਹਲਾ ੫ ॥
ਲਾਲਨੁ ਰਾਵਿਆ ਕਵਨ ਗਤੀ ਰੀ ॥ ਸਖੀ ਬਤਾਵਹੁ ਮੁਝਹਿ ਮਤੀ ਰੀ ॥੧॥

ਸੂਹਬ ਸੂਹਬ ਸੂਹਵੀ ॥ ਅਪਨੇ ਪ੍ਰੀਤਮ ਕੈ ਰੰਗਿ ਰਤੀ ॥੧॥ ਰਹਾਉ ॥

ਪਾਵ ਮਲੋਵਉ ਸੰਗਿ ਨੈਨ ਭਤੀਰੀ ॥ ਜਹਾ ਪਠਾਵਹੁ ਜਾਂਉ ਤਤੀ ਰੀ ॥੨॥

ਜਪ ਤਪ ਸੰਜਮ ਦੇਉ ਜਤੀ ਰੀ ॥ ਇਕ ਨਿਮਖ ਮਿਲਾਵਹੁ ਮੋਹਿ ਪ੍ਰਾਨਪਤੀ ਰੀ ॥੩॥

ਮਾਣੁ ਤਾਣੁ ਅਹੰਬੁਧਿ ਹਤੀ ਰੀ ॥ ਸਾ ਨਾਨਕ ਸੋਹਾਗਵਤੀ ਰੀ ॥੪॥੪॥੧੦॥

(ਗੁਰੂ ਅਰਜਨ ਦੇਵ ਜੀ -- SGGS 739) ਸੂਹੀ ਮਹਲਾ ੫ ॥
ਤੂੰ ਜੀਵਨੁ ਤੂੰ ਪ੍ਰਾਨ ਅਧਾਰਾ ॥ ਤੁਝ ਹੀ ਪੇਖਿ ਪੇਖਿ ਮਨੁ ਸਾਧਾਰਾ ॥੧॥

ਤੂੰ ਸਾਜਨੁ ਤੂੰ ਪ੍ਰੀਤਮੁ ਮੇਰਾ ॥ ਚਿਤਹਿ ਨ ਬਿਸਰਹਿ ਕਾਹੂ ਬੇਰਾ ॥੧॥ ਰਹਾਉ ॥

ਬੈ ਖਰੀਦੁ ਹਉ ਦਾਸਰੋ ਤੇਰਾ ॥ ਤੂੰ ਭਾਰੋ ਠਾਕੁਰੁ ਗੁਣੀ ਗਹੇਰਾ ॥੨॥

ਕੋਟਿ ਦਾਸ ਜਾ ਕੈ ਦਰਬਾਰੇ ॥ ਨਿਮਖ ਨਿਮਖ ਵਸੈ ਤਿਨੑ ਨਾਲੇ ॥੩॥

ਹਉ ਕਿਛੁ ਨਾਹੀ ਸਭੁ ਕਿਛੁ ਤੇਰਾ ॥ ਓਤਿ ਪੋਤਿ ਨਾਨਕ ਸੰਗਿ ਬਸੇਰਾ ॥੪॥੫॥੧੧॥

(ਗੁਰੂ ਅਰਜਨ ਦੇਵ ਜੀ -- SGGS 739) ਸੂਹੀ ਮਹਲਾ ੫ ॥
ਸੂਖ ਮਹਲ ਜਾ ਕੇ ਊਚ ਦੁਆਰੇ ॥ ਤਾ ਮਹਿ ਵਾਸਹਿ ਭਗਤ ਪਿਆਰੇ ॥੧॥

ਸਹਜ ਕਥਾ ਪ੍ਰਭ ਕੀ ਅਤਿ ਮੀਠੀ ॥ ਵਿਰਲੈ ਕਾਹੂ ਨੇਤ੍ਰਹੁ ਡੀਠੀ ॥੧॥ ਰਹਾਉ ॥

ਤਹ ਗੀਤ ਨਾਦ ਅਖਾਰੇ ਸੰਗਾ ॥ ਊਹਾ ਸੰਤ ਕਰਹਿ ਹਰਿ ਰੰਗਾ ॥੨॥

ਤਹ ਮਰਣੁ ਨ ਜੀਵਣੁ ਸੋਗੁ ਨ ਹਰਖਾ ॥ ਸਾਚ ਨਾਮ ਕੀ ਅੰਮ੍ਰਿਤ ਵਰਖਾ ॥੩॥

ਗੁਹਜ ਕਥਾ ਇਹ ਗੁਰ ਤੇ ਜਾਣੀ ॥ ਨਾਨਕੁ ਬੋਲੈ ਹਰਿ ਹਰਿ ਬਾਣੀ ॥੪॥੬॥੧੨॥

(ਗੁਰੂ ਅਰਜਨ ਦੇਵ ਜੀ -- SGGS 739) ਸੂਹੀ ਮਹਲਾ ੫ ॥
ਜਾ ਕੈ ਦਰਸਿ ਪਾਪ ਕੋਟਿ ਉਤਾਰੇ ॥ ਭੇਟਤ ਸੰਗਿ ਇਹੁ ਭਵਜਲੁ ਤਾਰੇ ॥੧॥

ਓਇ ਸਾਜਨ ਓਇ ਮੀਤ ਪਿਆਰੇ ॥ ਜੋ ਹਮ ਕਉ ਹਰਿ ਨਾਮੁ ਚਿਤਾਰੇ ॥੧॥ ਰਹਾਉ ॥

ਜਾ ਕਾ ਸਬਦੁ ਸੁਨਤ ਸੁਖ ਸਾਰੇ ॥ ਜਾ ਕੀ ਟਹਲ ਜਮਦੂਤ ਬਿਦਾਰੇ ॥੨॥

ਜਾ ਕੀ ਧੀਰਕ ਇਸੁ ਮਨਹਿ ਸਧਾਰੇ ॥ ਜਾ ਕੈ ਸਿਮਰਣਿ ਮੁਖ ਉਜਲਾਰੇ ॥੩॥

ਪ੍ਰਭ ਕੇ ਸੇਵਕ ਪ੍ਰਭਿ ਆਪਿ ਸਵਾਰੇ ॥ ਸਰਣਿ ਨਾਨਕ ਤਿਨੑ ਸਦ ਬਲਿਹਾਰੇ ॥੪॥੭॥੧੩॥

(ਗੁਰੂ ਅਰਜਨ ਦੇਵ ਜੀ -- SGGS 740) ਸੂਹੀ ਮਹਲਾ ੫ ॥
ਰਹਣੁ ਨ ਪਾਵਹਿ ਸੁਰਿ ਨਰ ਦੇਵਾ ॥ ਊਠਿ ਸਿਧਾਰੇ ਕਰਿ ਮੁਨਿ ਜਨ ਸੇਵਾ ॥੧॥

ਜੀਵਤ ਪੇਖੇ ਜਿਨੑੀ ਹਰਿ ਹਰਿ ਧਿਆਇਆ ॥ ਸਾਧਸੰਗਿ ਤਿਨੑੀ ਦਰਸਨੁ ਪਾਇਆ ॥੧॥ ਰਹਾਉ ॥

ਬਾਦਿਸਾਹ ਸਾਹ ਵਾਪਾਰੀ ਮਰਨਾ ॥ ਜੋ ਦੀਸੈ ਸੋ ਕਾਲਹਿ ਖਰਨਾ ॥੨॥

ਕੂੜੈ ਮੋਹਿ ਲਪਟਿ ਲਪਟਾਨਾ ॥ ਛੋਡਿ ਚਲਿਆ ਤਾ ਫਿਰਿ ਪਛੁਤਾਨਾ ॥੩॥

ਕ੍ਰਿਪਾ ਨਿਧਾਨ ਨਾਨਕ ਕਉ ਕਰਹੁ ਦਾਤਿ ॥ ਨਾਮੁ ਤੇਰਾ ਜਪੀ ਦਿਨੁ ਰਾਤਿ ॥੪॥੮॥੧੪॥

(ਗੁਰੂ ਅਰਜਨ ਦੇਵ ਜੀ -- SGGS 740) ਸੂਹੀ ਮਹਲਾ ੫ ॥
ਘਟ ਘਟ ਅੰਤਰਿ ਤੁਮਹਿ ਬਸਾਰੇ ॥ ਸਗਲ ਸਮਗ੍ਰੀ ਸੂਤਿ ਤੁਮਾਰੇ ॥੧॥

ਤੂੰ ਪ੍ਰੀਤਮ ਤੂੰ ਪ੍ਰਾਨ ਅਧਾਰੇ ॥ ਤੁਮ ਹੀ ਪੇਖਿ ਪੇਖਿ ਮਨੁ ਬਿਗਸਾਰੇ ॥੧॥ ਰਹਾਉ ॥

ਅਨਿਕ ਜੋਨਿ ਭ੍ਰਮਿ ਭ੍ਰਮਿ ਭ੍ਰਮਿ ਹਾਰੇ ॥ ਓਟ ਗਹੀ ਅਬ ਸਾਧ ਸੰਗਾਰੇ ॥੨॥

ਅਗਮ ਅਗੋਚਰੁ ਅਲਖ ਅਪਾਰੇ ॥ ਨਾਨਕੁ ਸਿਮਰੈ ਦਿਨੁ ਰੈਨਾਰੇ ॥੩॥੯॥੧੫॥

(ਗੁਰੂ ਅਰਜਨ ਦੇਵ ਜੀ -- SGGS 740) ਸੂਹੀ ਮਹਲਾ ੫ ॥
ਕਵਨ ਕਾਜ ਮਾਇਆ ਵਡਿਆਈ ॥ ਜਾ ਕਉ ਬਿਨਸਤ ਬਾਰ ਨ ਕਾਈ ॥੧॥

ਇਹੁ ਸੁਪਨਾ ਸੋਵਤ ਨਹੀ ਜਾਨੈ ॥ ਅਚੇਤ ਬਿਵਸਥਾ ਮਹਿ ਲਪਟਾਨੈ ॥੧॥ ਰਹਾਉ ॥

ਮਹਾ ਮੋਹਿ ਮੋਹਿਓ ਗਾਵਾਰਾ ॥ ਪੇਖਤ ਪੇਖਤ ਊਠਿ ਸਿਧਾਰਾ ॥੨॥

ਊਚ ਤੇ ਊਚ ਤਾ ਕਾ ਦਰਬਾਰਾ ॥ ਕਈ ਜੰਤ ਬਿਨਾਹਿ ਉਪਾਰਾ ॥੩॥

ਦੂਸਰ ਹੋਆ ਨਾ ਕੋ ਹੋਈ ॥ ਜਪਿ ਨਾਨਕ ਪ੍ਰਭ ਏਕੋ ਸੋਈ ॥੪॥੧੦॥੧੬॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates