Pt 5 - ਰਾਗ ਸੂਹੀ - ਬਾਣੀ ਸ਼ਬਦ, Part 5 - Raag Suhi - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਅਰਜਨ ਦੇਵ ਜੀ -- SGGS 780) ਸੂਹੀ ਮਹਲਾ ੫ ॥
ਕਰਿ ਕਿਰਪਾ ਮੇਰੇ ਪ੍ਰੀਤਮ ਸੁਆਮੀ ਨੇਤ੍ਰ ਦੇਖਹਿ ਦਰਸੁ ਤੇਰਾ ਰਾਮ ॥ ਲਾਖ ਜਿਹਵਾ ਦੇਹੁ ਮੇਰੇ ਪਿਆਰੇ ਮੁਖੁ ਹਰਿ ਆਰਾਧੇ ਮੇਰਾ ਰਾਮ ॥ ਹਰਿ ਆਰਾਧੇ ਜਮ ਪੰਥੁ ਸਾਧੇ ਦੂਖੁ ਨ ਵਿਆਪੈ ਕੋਈ ॥ ਜਲਿ ਥਲਿ ਮਹੀਅਲਿ ਪੂਰਨ ਸੁਆਮੀ ਜਤ ਦੇਖਾ ਤਤ ਸੋਈ ॥ ਭਰਮ ਮੋਹ ਬਿਕਾਰ ਨਾਠੇ ਪ੍ਰਭੁ ਨੇਰ ਹੂ ਤੇ ਨੇਰਾ ॥ ਨਾਨਕ ਕਉ ਪ੍ਰਭ ਕਿਰਪਾ ਕੀਜੈ ਨੇਤ੍ਰ ਦੇਖਹਿ ਦਰਸੁ ਤੇਰਾ ॥੧॥

ਕੋਟਿ ਕਰਨ ਦੀਜਹਿ ਪ੍ਰਭ ਪ੍ਰੀਤਮ ਹਰਿ ਗੁਣ ਸੁਣੀਅਹਿ ਅਬਿਨਾਸੀ ਰਾਮ ॥ ਸੁਣਿ ਸੁਣਿ ਇਹੁ ਮਨੁ ਨਿਰਮਲੁ ਹੋਵੈ ਕਟੀਐ ਕਾਲ ਕੀ ਫਾਸੀ ਰਾਮ ॥ ਕਟੀਐ ਜਮ ਫਾਸੀ ਸਿਮਰਿ ਅਬਿਨਾਸੀ ਸਗਲ ਮੰਗਲ ਸੁਗਿਆਨਾ ॥ ਹਰਿ ਹਰਿ ਜਪੁ ਜਪੀਐ ਦਿਨੁ ਰਾਤੀ ਲਾਗੈ ਸਹਜਿ ਧਿਆਨਾ ॥ ਕਲਮਲ ਦੁਖ ਜਾਰੇ ਪ੍ਰਭੂ ਚਿਤਾਰੇ ਮਨ ਕੀ ਦੁਰਮਤਿ ਨਾਸੀ ॥ ਕਹੁ ਨਾਨਕ ਪ੍ਰਭ ਕਿਰਪਾ ਕੀਜੈ ਹਰਿ ਗੁਣ ਸੁਣੀਅਹਿ ਅਵਿਨਾਸੀ ॥੨॥

ਕਰੋੜਿ ਹਸਤ ਤੇਰੀ ਟਹਲ ਕਮਾਵਹਿ ਚਰਣ ਚਲਹਿ ਪ੍ਰਭ ਮਾਰਗਿ ਰਾਮ ॥ ਭਵ ਸਾਗਰ ਨਾਵ ਹਰਿ ਸੇਵਾ ਜੋ ਚੜੈ ਤਿਸੁ ਤਾਰਗਿ ਰਾਮ ॥ ਭਵਜਲੁ ਤਰਿਆ ਹਰਿ ਹਰਿ ਸਿਮਰਿਆ ਸਗਲ ਮਨੋਰਥ ਪੂਰੇ ॥ ਮਹਾ ਬਿਕਾਰ ਗਏ ਸੁਖ ਉਪਜੇ ਬਾਜੇ ਅਨਹਦ ਤੂਰੇ ॥ ਮਨ ਬਾਂਛਤ ਫਲ ਪਾਏ ਸਗਲੇ ਕੁਦਰਤਿ ਕੀਮ ਅਪਾਰਗਿ ॥ ਕਹੁ ਨਾਨਕ ਪ੍ਰਭ ਕਿਰਪਾ ਕੀਜੈ ਮਨੁ ਸਦਾ ਚਲੈ ਤੇਰੈ ਮਾਰਗਿ ॥੩॥

ਏਹੋ ਵਰੁ ਏਹਾ ਵਡਿਆਈ ਇਹੁ ਧਨੁ ਹੋਇ ਵਡਭਾਗਾ ਰਾਮ ॥ ਏਹੋ ਰੰਗੁ ਏਹੋ ਰਸ ਭੋਗਾ ਹਰਿ ਚਰਣੀ ਮਨੁ ਲਾਗਾ ਰਾਮ ॥ ਮਨੁ ਲਾਗਾ ਚਰਣੇ ਪ੍ਰਭ ਕੀ ਸਰਣੇ ਕਰਣ ਕਾਰਣ ਗੋਪਾਲਾ ॥ ਸਭੁ ਕਿਛੁ ਤੇਰਾ ਤੂ ਪ੍ਰਭੁ ਮੇਰਾ ਮੇਰੇ ਠਾਕੁਰ ਦੀਨ ਦਇਆਲਾ ॥ ਮੋਹਿ ਨਿਰਗੁਣ ਪ੍ਰੀਤਮ ਸੁਖ ਸਾਗਰ ਸੰਤਸੰਗਿ ਮਨੁ ਜਾਗਾ ॥ ਕਹੁ ਨਾਨਕ ਪ੍ਰਭਿ ਕਿਰਪਾ ਕੀਨੑੀ ਚਰਣ ਕਮਲ ਮਨੁ ਲਾਗਾ ॥੪॥੩॥੬॥

(ਗੁਰੂ ਅਰਜਨ ਦੇਵ ਜੀ -- SGGS 781) ਸੂਹੀ ਮਹਲਾ ੫ ॥
ਹਰਿ ਜਪੇ ਹਰਿ ਮੰਦਰੁ ਸਾਜਿਆ ਸੰਤ ਭਗਤ ਗੁਣ ਗਾਵਹਿ ਰਾਮ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸਗਲੇ ਪਾਪ ਤਜਾਵਹਿ ਰਾਮ ॥ ਹਰਿ ਗੁਣ ਗਾਇ ਪਰਮ ਪਦੁ ਪਾਇਆ ਪ੍ਰਭ ਕੀ ਊਤਮ ਬਾਣੀ ॥ ਸਹਜ ਕਥਾ ਪ੍ਰਭ ਕੀ ਅਤਿ ਮੀਠੀ ਕਥੀ ਅਕਥ ਕਹਾਣੀ ॥ ਭਲਾ ਸੰਜੋਗੁ ਮੂਰਤੁ ਪਲੁ ਸਾਚਾ ਅਬਿਚਲ ਨੀਵ ਰਖਾਈ ॥ ਜਨ ਨਾਨਕ ਪ੍ਰਭ ਭਏ ਦਇਆਲਾ ਸਰਬ ਕਲਾ ਬਣਿ ਆਈ ॥੧॥

ਆਨੰਦਾ ਵਜਹਿ ਨਿਤ ਵਾਜੇ ਪਾਰਬ੍ਰਹਮੁ ਮਨਿ ਵੂਠਾ ਰਾਮ ॥ ਗੁਰਮੁਖੇ ਸਚੁ ਕਰਣੀ ਸਾਰੀ ਬਿਨਸੇ ਭ੍ਰਮ ਭੈ ਝੂਠਾ ਰਾਮ ॥ ਅਨਹਦ ਬਾਣੀ ਗੁਰਮੁਖਿ ਵਖਾਣੀ ਜਸੁ ਸੁਣਿ ਸੁਣਿ ਮਨੁ ਤਨੁ ਹਰਿਆ ॥ ਸਰਬ ਸੁਖਾ ਤਿਸ ਹੀ ਬਣਿ ਆਏ ਜੋ ਪ੍ਰਭਿ ਅਪਨਾ ਕਰਿਆ ॥ ਘਰ ਮਹਿ ਨਵ ਨਿਧਿ ਭਰੇ ਭੰਡਾਰਾ ਰਾਮ ਨਾਮਿ ਰੰਗੁ ਲਾਗਾ ॥ ਨਾਨਕ ਜਨ ਪ੍ਰਭੁ ਕਦੇ ਨ ਵਿਸਰੈ ਪੂਰਨ ਜਾ ਕੇ ਭਾਗਾ ॥੨॥

ਛਾਇਆ ਪ੍ਰਭਿ ਛਤ੍ਰਪਤਿ ਕੀਨੑੀ ਸਗਲੀ ਤਪਤਿ ਬਿਨਾਸੀ ਰਾਮ ॥ ਦੂਖ ਪਾਪ ਕਾ ਡੇਰਾ ਢਾਠਾ ਕਾਰਜੁ ਆਇਆ ਰਾਸੀ ਰਾਮ ॥ ਹਰਿ ਪ੍ਰਭਿ ਫੁਰਮਾਇਆ ਮਿਟੀ ਬਲਾਇਆ ਸਾਚੁ ਧਰਮੁ ਪੁੰਨੁ ਫਲਿਆ ॥ ਸੋ ਪ੍ਰਭੁ ਅਪੁਨਾ ਸਦਾ ਧਿਆਈਐ ਸੋਵਤ ਬੈਸਤ ਖਲਿਆ ॥ ਗੁਣ ਨਿਧਾਨ ਸੁਖ ਸਾਗਰ ਸੁਆਮੀ ਜਲਿ ਥਲਿ ਮਹੀਅਲਿ ਸੋਈ ॥ ਜਨ ਨਾਨਕ ਪ੍ਰਭ ਕੀ ਸਰਣਾਈ ਤਿਸੁ ਬਿਨੁ ਅਵਰੁ ਨ ਕੋਈ ॥੩॥

ਮੇਰਾ ਘਰੁ ਬਨਿਆ ਬਨੁ ਤਾਲੁ ਬਨਿਆ ਪ੍ਰਭ ਪਰਸੇ ਹਰਿ ਰਾਇਆ ਰਾਮ ॥ ਮੇਰਾ ਮਨੁ ਸੋਹਿਆ ਮੀਤ ਸਾਜਨ ਸਰਸੇ ਗੁਣ ਮੰਗਲ ਹਰਿ ਗਾਇਆ ਰਾਮ ॥ ਗੁਣ ਗਾਇ ਪ੍ਰਭੂ ਧਿਆਇ ਸਾਚਾ ਸਗਲ ਇਛਾ ਪਾਈਆ ॥ ਗੁਰ ਚਰਣ ਲਾਗੇ ਸਦਾ ਜਾਗੇ ਮਨਿ ਵਜੀਆ ਵਾਧਾਈਆ ॥ ਕਰੀ ਨਦਰਿ ਸੁਆਮੀ ਸੁਖਹ ਗਾਮੀ ਹਲਤੁ ਪਲਤੁ ਸਵਾਰਿਆ ॥ ਬਿਨਵੰਤਿ ਨਾਨਕ ਨਿਤ ਨਾਮੁ ਜਪੀਐ ਜੀਉ ਪਿੰਡੁ ਜਿਨਿ ਧਾਰਿਆ ॥੪॥੪॥੭॥

(ਗੁਰੂ ਅਰਜਨ ਦੇਵ ਜੀ -- SGGS 782) ਸੂਹੀ ਮਹਲਾ ੫ ॥
ਭੈ ਸਾਗਰੋ ਭੈ ਸਾਗਰੁ ਤਰਿਆ ਹਰਿ ਹਰਿ ਨਾਮੁ ਧਿਆਏ ਰਾਮ ॥ ਬੋਹਿਥੜਾ ਹਰਿ ਚਰਣ ਅਰਾਧੇ ਮਿਲਿ ਸਤਿਗੁਰ ਪਾਰਿ ਲਘਾਏ ਰਾਮ ॥ ਗੁਰ ਸਬਦੀ ਤਰੀਐ ਬਹੁੜਿ ਨ ਮਰੀਐ ਚੂਕੈ ਆਵਣ ਜਾਣਾ ॥ ਜੋ ਕਿਛੁ ਕਰੈ ਸੋਈ ਭਲ ਮਾਨਉ ਤਾ ਮਨੁ ਸਹਜਿ ਸਮਾਣਾ ॥ ਦੂਖ ਨ ਭੂਖ ਨ ਰੋਗੁ ਨ ਬਿਆਪੈ ਸੁਖ ਸਾਗਰ ਸਰਣੀ ਪਾਏ ॥ ਹਰਿ ਸਿਮਰਿ ਸਿਮਰਿ ਨਾਨਕ ਰੰਗਿ ਰਾਤਾ ਮਨ ਕੀ ਚਿੰਤ ਮਿਟਾਏ ॥੧॥

ਸੰਤ ਜਨਾ ਹਰਿ ਮੰਤ੍ਰੁ ਦ੍ਰਿੜਾਇਆ ਹਰਿ ਸਾਜਨ ਵਸਗਤਿ ਕੀਨੇ ਰਾਮ ॥ ਆਪਨੜਾ ਮਨੁ ਆਗੈ ਧਰਿਆ ਸਰਬਸੁ ਠਾਕੁਰਿ ਦੀਨੇ ਰਾਮ ॥ ਕਰਿ ਅਪੁਨੀ ਦਾਸੀ ਮਿਟੀ ਉਦਾਸੀ ਹਰਿ ਮੰਦਰਿ ਥਿਤਿ ਪਾਈ ॥ ਅਨਦ ਬਿਨੋਦ ਸਿਮਰਹੁ ਪ੍ਰਭੁ ਸਾਚਾ ਵਿਛੁੜਿ ਕਬਹੂ ਨ ਜਾਈ ॥ ਸਾ ਵਡਭਾਗਣਿ ਸਦਾ ਸੋਹਾਗਣਿ ਰਾਮ ਨਾਮ ਗੁਣ ਚੀਨੑੇ ॥ ਕਹੁ ਨਾਨਕ ਰਵਹਿ ਰੰਗਿ ਰਾਤੇ ਪ੍ਰੇਮ ਮਹਾ ਰਸਿ ਭੀਨੇ ॥੨॥

ਅਨਦ ਬਿਨੋਦ ਭਏ ਨਿਤ ਸਖੀਏ ਮੰਗਲ ਸਦਾ ਹਮਾਰੈ ਰਾਮ ॥ ਆਪਨੜੈ ਪ੍ਰਭਿ ਆਪਿ ਸੀਗਾਰੀ ਸੋਭਾਵੰਤੀ ਨਾਰੇ ਰਾਮ ॥ ਸਹਜ ਸੁਭਾਇ ਭਏ ਕਿਰਪਾਲਾ ਗੁਣ ਅਵਗਣ ਨ ਬੀਚਾਰਿਆ ॥ ਕੰਠਿ ਲਗਾਇ ਲੀਏ ਜਨ ਅਪੁਨੇ ਰਾਮ ਨਾਮ ਉਰਿ ਧਾਰਿਆ ॥ ਮਾਨ ਮੋਹ ਮਦ ਸਗਲ ਬਿਆਪੀ ਕਰਿ ਕਿਰਪਾ ਆਪਿ ਨਿਵਾਰੇ ॥ ਕਹੁ ਨਾਨਕ ਭੈ ਸਾਗਰੁ ਤਰਿਆ ਪੂਰਨ ਕਾਜ ਹਮਾਰੇ ॥੩॥

ਗੁਣ ਗੋਪਾਲ ਗਾਵਹੁ ਨਿਤ ਸਖੀਹੋ ਸਗਲ ਮਨੋਰਥ ਪਾਏ ਰਾਮ ॥ ਸਫਲ ਜਨਮੁ ਹੋਆ ਮਿਲਿ ਸਾਧੂ ਏਕੰਕਾਰੁ ਧਿਆਏ ਰਾਮ ॥ ਜਪਿ ਏਕ ਪ੍ਰਭੂ ਅਨੇਕ ਰਵਿਆ ਸਰਬ ਮੰਡਲਿ ਛਾਇਆ ॥ ਬ੍ਰਹਮੋ ਪਸਾਰਾ ਬ੍ਰਹਮੁ ਪਸਰਿਆ ਸਭੁ ਬ੍ਰਹਮੁ ਦ੍ਰਿਸਟੀ ਆਇਆ ॥ ਜਲਿ ਥਲਿ ਮਹੀਅਲਿ ਪੂਰਿ ਪੂਰਨ ਤਿਸੁ ਬਿਨਾ ਨਹੀ ਜਾਏ ॥ ਪੇਖਿ ਦਰਸਨੁ ਨਾਨਕ ਬਿਗਸੇ ਆਪਿ ਲਏ ਮਿਲਾਏ ॥੪॥੫॥੮॥

(ਗੁਰੂ ਅਰਜਨ ਦੇਵ ਜੀ -- SGGS 783) ਸੂਹੀ ਮਹਲਾ ੫ ॥
ਅਬਿਚਲ ਨਗਰੁ ਗੋਬਿੰਦ ਗੁਰੂ ਕਾ ਨਾਮੁ ਜਪਤ ਸੁਖੁ ਪਾਇਆ ਰਾਮ ॥ ਮਨ ਇਛੇ ਸੇਈ ਫਲ ਪਾਏ ਕਰਤੈ ਆਪਿ ਵਸਾਇਆ ਰਾਮ ॥ ਕਰਤੈ ਆਪਿ ਵਸਾਇਆ ਸਰਬ ਸੁਖ ਪਾਇਆ ਪੁਤ ਭਾਈ ਸਿਖ ਬਿਗਾਸੇ ॥ ਗੁਣ ਗਾਵਹਿ ਪੂਰਨ ਪਰਮੇਸੁਰ ਕਾਰਜੁ ਆਇਆ ਰਾਸੇ ॥ ਪ੍ਰਭੁ ਆਪਿ ਸੁਆਮੀ ਆਪੇ ਰਖਾ ਆਪਿ ਪਿਤਾ ਆਪਿ ਮਾਇਆ ॥ ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਏਹੁ ਥਾਨੁ ਸੁਹਾਇਆ ॥੧॥

ਘਰ ਮੰਦਰ ਹਟਨਾਲੇ ਸੋਹੇ ਜਿਸੁ ਵਿਚਿ ਨਾਮੁ ਨਿਵਾਸੀ ਰਾਮ ॥ ਸੰਤ ਭਗਤ ਹਰਿ ਨਾਮੁ ਅਰਾਧਹਿ ਕਟੀਐ ਜਮ ਕੀ ਫਾਸੀ ਰਾਮ ॥ ਕਾਟੀ ਜਮ ਫਾਸੀ ਪ੍ਰਭਿ ਅਬਿਨਾਸੀ ਹਰਿ ਹਰਿ ਨਾਮੁ ਧਿਆਏ ॥ ਸਗਲ ਸਮਗ੍ਰੀ ਪੂਰਨ ਹੋਈ ਮਨ ਇਛੇ ਫਲ ਪਾਏ ॥ ਸੰਤ ਸਜਨ ਸੁਖਿ ਮਾਣਹਿ ਰਲੀਆ ਦੂਖ ਦਰਦ ਭ੍ਰਮ ਨਾਸੀ ॥ ਸਬਦਿ ਸਵਾਰੇ ਸਤਿਗੁਰਿ ਪੂਰੈ ਨਾਨਕ ਸਦ ਬਲਿ ਜਾਸੀ ॥੨॥

ਦਾਤਿ ਖਸਮ ਕੀ ਪੂਰੀ ਹੋਈ ਨਿਤ ਨਿਤ ਚੜੈ ਸਵਾਈ ਰਾਮ ॥ ਪਾਰਬ੍ਰਹਮਿ ਖਸਮਾਨਾ ਕੀਆ ਜਿਸ ਦੀ ਵਡੀ ਵਡਿਆਈ ਰਾਮ ॥ ਆਦਿ ਜੁਗਾਦਿ ਭਗਤਨ ਕਾ ਰਾਖਾ ਸੋ ਪ੍ਰਭੁ ਭਇਆ ਦਇਆਲਾ ॥ ਜੀਅ ਜੰਤ ਸਭਿ ਸੁਖੀ ਵਸਾਏ ਪ੍ਰਭਿ ਆਪੇ ਕਰਿ ਪ੍ਰਤਿਪਾਲਾ ॥ ਦਹ ਦਿਸ ਪੂਰਿ ਰਹਿਆ ਜਸੁ ਸੁਆਮੀ ਕੀਮਤਿ ਕਹਣੁ ਨ ਜਾਈ ॥ ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਅਬਿਚਲ ਨੀਵ ਰਖਾਈ ॥੩॥

ਗਿਆਨ ਧਿਆਨ ਪੂਰਨ ਪਰਮੇਸੁਰ ਹਰਿ ਹਰਿ ਕਥਾ ਨਿਤ ਸੁਣੀਐ ਰਾਮ ॥ ਅਨਹਦ ਚੋਜ ਭਗਤ ਭਵ ਭੰਜਨ ਅਨਹਦ ਵਾਜੇ ਧੁਨੀਐ ਰਾਮ ॥ ਅਨਹਦ ਝੁਣਕਾਰੇ ਤਤੁ ਬੀਚਾਰੇ ਸੰਤ ਗੋਸਟਿ ਨਿਤ ਹੋਵੈ ॥ ਹਰਿ ਨਾਮੁ ਅਰਾਧਹਿ ਮੈਲੁ ਸਭ ਕਾਟਹਿ ਕਿਲਵਿਖ ਸਗਲੇ ਖੋਵੈ ॥ ਤਹ ਜਨਮ ਨ ਮਰਣਾ ਆਵਣ ਜਾਣਾ ਬਹੁੜਿ ਨ ਪਾਈਐ ਜੋੁਨੀਐ ॥ ਨਾਨਕ ਗੁਰੁ ਪਰਮੇਸਰੁ ਪਾਇਆ ਜਿਸੁ ਪ੍ਰਸਾਦਿ ਇਛ ਪੁਨੀਐ ॥੪॥੬॥੯॥

(ਗੁਰੂ ਅਰਜਨ ਦੇਵ ਜੀ -- SGGS 783) ਸੂਹੀ ਮਹਲਾ ੫ ॥
ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥ ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ ਸਗਲ ਮਨੋਰਥ ਪੂਰੇ ॥ ਜੈ ਜੈ ਕਾਰੁ ਭਇਆ ਜਗ ਅੰਤਰਿ ਲਾਥੇ ਸਗਲ ਵਿਸੂਰੇ ॥ ਪੂਰਨ ਪੁਰਖ ਅਚੁਤ ਅਬਿਨਾਸੀ ਜਸੁ ਵੇਦ ਪੁਰਾਣੀ ਗਾਇਆ ॥ ਅਪਨਾ ਬਿਰਦੁ ਰਖਿਆ ਪਰਮੇਸਰਿ ਨਾਨਕ ਨਾਮੁ ਧਿਆਇਆ ॥੧॥

ਨਵ ਨਿਧਿ ਸਿਧਿ ਰਿਧਿ ਦੀਨੇ ਕਰਤੇ ਤੋਟਿ ਨ ਆਵੈ ਕਾਈ ਰਾਮ ॥ ਖਾਤ ਖਰਚਤ ਬਿਲਛਤ ਸੁਖੁ ਪਾਇਆ ਕਰਤੇ ਕੀ ਦਾਤਿ ਸਵਾਈ ਰਾਮ ॥ ਦਾਤਿ ਸਵਾਈ ਨਿਖੁਟਿ ਨ ਜਾਈ ਅੰਤਰਜਾਮੀ ਪਾਇਆ ॥ ਕੋਟਿ ਬਿਘਨ ਸਗਲੇ ਉਠਿ ਨਾਠੇ ਦੂਖੁ ਨ ਨੇੜੈ ਆਇਆ ॥ ਸਾਂਤਿ ਸਹਜ ਆਨੰਦ ਘਨੇਰੇ ਬਿਨਸੀ ਭੂਖ ਸਬਾਈ ॥ ਨਾਨਕ ਗੁਣ ਗਾਵਹਿ ਸੁਆਮੀ ਕੇ ਅਚਰਜੁ ਜਿਸੁ ਵਡਿਆਈ ਰਾਮ ॥੨॥

ਜਿਸ ਕਾ ਕਾਰਜੁ ਤਿਨ ਹੀ ਕੀਆ ਮਾਣਸੁ ਕਿਆ ਵੇਚਾਰਾ ਰਾਮ ॥ ਭਗਤ ਸੋਹਨਿ ਹਰਿ ਕੇ ਗੁਣ ਗਾਵਹਿ ਸਦਾ ਕਰਹਿ ਜੈਕਾਰਾ ਰਾਮ ॥ ਗੁਣ ਗਾਇ ਗੋਬਿੰਦ ਅਨਦ ਉਪਜੇ ਸਾਧਸੰਗਤਿ ਸੰਗਿ ਬਨੀ ॥ ਜਿਨਿ ਉਦਮੁ ਕੀਆ ਤਾਲ ਕੇਰਾ ਤਿਸ ਕੀ ਉਪਮਾ ਕਿਆ ਗਨੀ ॥ ਅਠਸਠਿ ਤੀਰਥ ਪੁੰਨ ਕਿਰਿਆ ਮਹਾ ਨਿਰਮਲ ਚਾਰਾ ॥ ਪਤਿਤ ਪਾਵਨੁ ਬਿਰਦੁ ਸੁਆਮੀ ਨਾਨਕ ਸਬਦ ਅਧਾਰਾ ॥੩॥

ਗੁਣ ਨਿਧਾਨ ਮੇਰਾ ਪ੍ਰਭੁ ਕਰਤਾ ਉਸਤਤਿ ਕਉਨੁ ਕਰੀਜੈ ਰਾਮ ॥ ਸੰਤਾ ਕੀ ਬੇਨੰਤੀ ਸੁਆਮੀ ਨਾਮੁ ਮਹਾ ਰਸੁ ਦੀਜੈ ਰਾਮ ॥ ਨਾਮੁ ਦੀਜੈ ਦਾਨੁ ਕੀਜੈ ਬਿਸਰੁ ਨਾਹੀ ਇਕ ਖਿਨੋ ॥ ਗੁਣ ਗੋਪਾਲ ਉਚਰੁ ਰਸਨਾ ਸਦਾ ਗਾਈਐ ਅਨਦਿਨੋ ॥ ਜਿਸੁ ਪ੍ਰੀਤਿ ਲਾਗੀ ਨਾਮ ਸੇਤੀ ਮਨੁ ਤਨੁ ਅੰਮ੍ਰਿਤ ਭੀਜੈ ॥ ਬਿਨਵੰਤਿ ਨਾਨਕ ਇਛ ਪੁੰਨੀ ਪੇਖਿ ਦਰਸਨੁ ਜੀਜੈ ॥੪॥੭॥੧੦॥

(ਗੁਰੂ ਅਰਜਨ ਦੇਵ ਜੀ -- SGGS 784) ਰਾਗੁ ਸੂਹੀ ਮਹਲਾ ੫ ਛੰਤ
ੴ ਸਤਿਗੁਰ ਪ੍ਰਸਾਦਿ ॥
ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥

ਹਉ ਬਿਸਮੁ ਭਈ ਜੀ ਹਰਿ ਦਰਸਨੁ ਦੇਖਿ ਅਪਾਰਾ ॥ ਮੇਰਾ ਸੁੰਦਰੁ ਸੁਆਮੀ ਜੀ ਹਉ ਚਰਨ ਕਮਲ ਪਗ ਛਾਰਾ ॥ ਪ੍ਰਭ ਪੇਖਤ ਜੀਵਾ ਠੰਢੀ ਥੀਵਾ ਤਿਸੁ ਜੇਵਡੁ ਅਵਰੁ ਨ ਕੋਈ ॥ ਆਦਿ ਅੰਤਿ ਮਧਿ ਪ੍ਰਭੁ ਰਵਿਆ ਜਲਿ ਥਲਿ ਮਹੀਅਲਿ ਸੋਈ ॥ ਚਰਨ ਕਮਲ ਜਪਿ ਸਾਗਰੁ ਤਰਿਆ ਭਵਜਲ ਉਤਰੇ ਪਾਰਾ ॥ ਨਾਨਕ ਸਰਣਿ ਪੂਰਨ ਪਰਮੇਸੁਰ ਤੇਰਾ ਅੰਤੁ ਨ ਪਾਰਾਵਾਰਾ ॥੨॥

ਹਉ ਨਿਮਖ ਨ ਛੋਡਾ ਜੀ ਹਰਿ ਪ੍ਰੀਤਮ ਪ੍ਰਾਨ ਅਧਾਰੋ ॥ ਗੁਰਿ ਸਤਿਗੁਰ ਕਹਿਆ ਜੀ ਸਾਚਾ ਅਗਮ ਬੀਚਾਰੋ ॥ ਮਿਲਿ ਸਾਧੂ ਦੀਨਾ ਤਾ ਨਾਮੁ ਲੀਨਾ ਜਨਮ ਮਰਣ ਦੁਖ ਨਾਠੇ ॥ ਸਹਜ ਸੂਖ ਆਨੰਦ ਘਨੇਰੇ ਹਉਮੈ ਬਿਨਠੀ ਗਾਠੇ ॥ ਸਭ ਕੈ ਮਧਿ ਸਭ ਹੂ ਤੇ ਬਾਹਰਿ ਰਾਗ ਦੋਖ ਤੇ ਨਿਆਰੋ ॥ ਨਾਨਕ ਦਾਸ ਗੋਬਿੰਦ ਸਰਣਾਈ ਹਰਿ ਪ੍ਰੀਤਮੁ ਮਨਹਿ ਸਧਾਰੋ ॥੩॥

ਮੈ ਖੋਜਤ ਖੋਜਤ ਜੀ ਹਰਿ ਨਿਹਚਲੁ ਸੁ ਘਰੁ ਪਾਇਆ ॥ ਸਭਿ ਅਧ੍ਰੁਵ ਡਿਠੇ ਜੀਉ ਤਾ ਚਰਨ ਕਮਲ ਚਿਤੁ ਲਾਇਆ ॥ ਪ੍ਰਭੁ ਅਬਿਨਾਸੀ ਹਉ ਤਿਸ ਕੀ ਦਾਸੀ ਮਰੈ ਨ ਆਵੈ ਜਾਏ ॥ ਧਰਮ ਅਰਥ ਕਾਮ ਸਭਿ ਪੂਰਨ ਮਨਿ ਚਿੰਦੀ ਇਛ ਪੁਜਾਏ ॥ ਸ੍ਰੁਤਿ ਸਿਮ੍ਰਿਤਿ ਗੁਨ ਗਾਵਹਿ ਕਰਤੇ ਸਿਧ ਸਾਧਿਕ ਮੁਨਿ ਜਨ ਧਿਆਇਆ ॥ ਨਾਨਕ ਸਰਨਿ ਕ੍ਰਿਪਾ ਨਿਧਿ ਸੁਆਮੀ ਵਡਭਾਗੀ ਹਰਿ ਹਰਿ ਗਾਇਆ ॥੪॥੧॥੧੧॥

(ਗੁਰੂ ਅਮਰਦਾਸ ਜੀ -- SGGS 785) ੴ ਸਤਿਗੁਰ ਪ੍ਰਸਾਦਿ ॥
ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥
ਸਲੋਕੁ ਮਃ ੩ ॥
ਸੂਹੈ ਵੇਸਿ ਦੋਹਾਗਣੀ ਪਰ ਪਿਰੁ ਰਾਵਣ ਜਾਇ ॥ ਪਿਰੁ ਛੋਡਿਆ ਘਰਿ ਆਪਣੈ ਮੋਹੀ ਦੂਜੈ ਭਾਇ ॥ ਮਿਠਾ ਕਰਿ ਕੈ ਖਾਇਆ ਬਹੁ ਸਾਦਹੁ ਵਧਿਆ ਰੋਗੁ ॥ ਸੁਧੁ ਭਤਾਰੁ ਹਰਿ ਛੋਡਿਆ ਫਿਰਿ ਲਗਾ ਜਾਇ ਵਿਜੋਗੁ ॥ ਗੁਰਮੁਖਿ ਹੋਵੈ ਸੁ ਪਲਟਿਆ ਹਰਿ ਰਾਤੀ ਸਾਜਿ ਸੀਗਾਰਿ ॥ ਸਹਜਿ ਸਚੁ ਪਿਰੁ ਰਾਵਿਆ ਹਰਿ ਨਾਮਾ ਉਰ ਧਾਰਿ ॥ ਆਗਿਆਕਾਰੀ ਸਦਾ ਸੋੁਹਾਗਣਿ ਆਪਿ ਮੇਲੀ ਕਰਤਾਰਿ ॥ ਨਾਨਕ ਪਿਰੁ ਪਾਇਆ ਹਰਿ ਸਾਚਾ ਸਦਾ ਸੋੁਹਾਗਣਿ ਨਾਰਿ ॥੧॥

(ਗੁਰੂ ਅਮਰਦਾਸ ਜੀ -- SGGS 785) ਮਃ ੩ ॥
ਸੂਹਵੀਏ ਨਿਮਾਣੀਏ ਸੋ ਸਹੁ ਸਦਾ ਸਮ੍ਹ੍ਹਾਲਿ ॥ ਨਾਨਕ ਜਨਮੁ ਸਵਾਰਹਿ ਆਪਣਾ ਕੁਲੁ ਭੀ ਛੁਟੀ ਨਾਲਿ ॥੨॥

(ਗੁਰੂ ਅਮਰਦਾਸ ਜੀ -- SGGS 785) ਪਉੜੀ ॥
ਆਪੇ ਤਖਤੁ ਰਚਾਇਓਨੁ ਆਕਾਸ ਪਤਾਲਾ ॥ ਹੁਕਮੇ ਧਰਤੀ ਸਾਜੀਅਨੁ ਸਚੀ ਧਰਮ ਸਾਲਾ ॥ ਆਪਿ ਉਪਾਇ ਖਪਾਇਦਾ ਸਚੇ ਦੀਨ ਦਇਆਲਾ ॥ ਸਭਨਾ ਰਿਜਕੁ ਸੰਬਾਹਿਦਾ ਤੇਰਾ ਹੁਕਮੁ ਨਿਰਾਲਾ ॥ ਆਪੇ ਆਪਿ ਵਰਤਦਾ ਆਪੇ ਪ੍ਰਤਿਪਾਲਾ ॥੧॥

(ਗੁਰੂ ਅਮਰਦਾਸ ਜੀ -- SGGS 785) ਸਲੋਕੁ ਮਃ ੩ ॥
ਸੂਹਬ ਤਾ ਸੋਹਾਗਣੀ ਜਾ ਮੰਨਿ ਲੈਹਿ ਸਚੁ ਨਾਉ ॥ ਸਤਿਗੁਰੁ ਅਪਣਾ ਮਨਾਇ ਲੈ ਰੂਪੁ ਚੜੀ ਤਾ ਅਗਲਾ ਦੂਜਾ ਨਾਹੀ ਥਾਉ ॥ ਐਸਾ ਸੀਗਾਰੁ ਬਣਾਇ ਤੂ ਮੈਲਾ ਕਦੇ ਨ ਹੋਵਈ ਅਹਿਨਿਸਿ ਲਾਗੈ ਭਾਉ ॥ ਨਾਨਕ ਸੋਹਾਗਣਿ ਕਾ ਕਿਆ ਚਿਹਨੁ ਹੈ ਅੰਦਰਿ ਸਚੁ ਮੁਖੁ ਉਜਲਾ ਖਸਮੈ ਮਾਹਿ ਸਮਾਇ ॥੧॥

(ਗੁਰੂ ਅਮਰਦਾਸ ਜੀ -- SGGS 785) ਮਃ ੩ ॥
ਲੋਕਾ ਵੇ ਹਉ ਸੂਹਵੀ ਸੂਹਾ ਵੇਸੁ ਕਰੀ ॥ ਵੇਸੀ ਸਹੁ ਨ ਪਾਈਐ ਕਰਿ ਕਰਿ ਵੇਸ ਰਹੀ ॥ ਨਾਨਕ ਤਿਨੀ ਸਹੁ ਪਾਇਆ ਜਿਨੀ ਗੁਰ ਕੀ ਸਿਖ ਸੁਣੀ ॥ ਜੋ ਤਿਸੁ ਭਾਵੈ ਸੋ ਥੀਐ ਇਨ ਬਿਧਿ ਕੰਤ ਮਿਲੀ ॥੨॥

(ਗੁਰੂ ਅਮਰਦਾਸ ਜੀ -- SGGS 786) ਪਉੜੀ ॥
ਹੁਕਮੀ ਸ੍ਰਿਸਟਿ ਸਾਜੀਅਨੁ ਬਹੁ ਭਿਤਿ ਸੰਸਾਰਾ ॥ ਤੇਰਾ ਹੁਕਮੁ ਨ ਜਾਪੀ ਕੇਤੜਾ ਸਚੇ ਅਲਖ ਅਪਾਰਾ ॥ ਇਕਨਾ ਨੋ ਤੂ ਮੇਲਿ ਲੈਹਿ ਗੁਰ ਸਬਦਿ ਬੀਚਾਰਾ ॥ ਸਚਿ ਰਤੇ ਸੇ ਨਿਰਮਲੇ ਹਉਮੈ ਤਜਿ ਵਿਕਾਰਾ ॥ ਜਿਸੁ ਤੂ ਮੇਲਹਿ ਸੋ ਤੁਧੁ ਮਿਲੈ ਸੋਈ ਸਚਿਆਰਾ ॥੨॥

(ਗੁਰੂ ਅਮਰਦਾਸ ਜੀ -- SGGS 786) ਸਲੋਕੁ ਮਃ ੩ ॥
ਸੂਹਵੀਏ ਸੂਹਾ ਸਭੁ ਸੰਸਾਰੁ ਹੈ ਜਿਨ ਦੁਰਮਤਿ ਦੂਜਾ ਭਾਉ ॥ ਖਿਨ ਮਹਿ ਝੂਠੁ ਸਭੁ ਬਿਨਸਿ ਜਾਇ ਜਿਉ ਟਿਕੈ ਨ ਬਿਰਖ ਕੀ ਛਾਉ ॥ ਗੁਰਮੁਖਿ ਲਾਲੋ ਲਾਲੁ ਹੈ ਜਿਉ ਰੰਗਿ ਮਜੀਠ ਸਚੜਾਉ ॥ ਉਲਟੀ ਸਕਤਿ ਸਿਵੈ ਘਰਿ ਆਈ ਮਨਿ ਵਸਿਆ ਹਰਿ ਅੰਮ੍ਰਿਤ ਨਾਉ ॥ ਨਾਨਕ ਬਲਿਹਾਰੀ ਗੁਰ ਆਪਣੇ ਜਿਤੁ ਮਿਲਿਐ ਹਰਿ ਗੁਣ ਗਾਉ ॥੧॥

(ਗੁਰੂ ਅਮਰਦਾਸ ਜੀ -- SGGS 786) ਮਃ ੩ ॥
ਸੂਹਾ ਰੰਗੁ ਵਿਕਾਰੁ ਹੈ ਕੰਤੁ ਨ ਪਾਇਆ ਜਾਇ ॥ ਇਸੁ ਲਹਦੇ ਬਿਲਮ ਨ ਹੋਵਈ ਰੰਡ ਬੈਠੀ ਦੂਜੈ ਭਾਇ ॥ ਮੁੰਧ ਇਆਣੀ ਦੁੰਮਣੀ ਸੂਹੈ ਵੇਸਿ ਲੋੁਭਾਇ ॥ ਸਬਦਿ ਸਚੈ ਰੰਗੁ ਲਾਲੁ ਕਰਿ ਭੈ ਭਾਇ ਸੀਗਾਰੁ ਬਣਾਇ ॥ ਨਾਨਕ ਸਦਾ ਸੋਹਾਗਣੀ ਜਿ ਚਲਨਿ ਸਤਿਗੁਰ ਭਾਇ ॥੨॥

(ਗੁਰੂ ਅਮਰਦਾਸ ਜੀ -- SGGS 786) ਪਉੜੀ ॥
ਆਪੇ ਆਪਿ ਉਪਾਇਅਨੁ ਆਪਿ ਕੀਮਤਿ ਪਾਈ ॥ ਤਿਸ ਦਾ ਅੰਤੁ ਨ ਜਾਪਈ ਗੁਰ ਸਬਦਿ ਬੁਝਾਈ ॥ ਮਾਇਆ ਮੋਹੁ ਗੁਬਾਰੁ ਹੈ ਦੂਜੈ ਭਰਮਾਈ ॥ ਮਨਮੁਖ ਠਉਰ ਨ ਪਾਇਨੑੀ ਫਿਰਿ ਆਵੈ ਜਾਈ ॥ ਜੋ ਤਿਸੁ ਭਾਵੈ ਸੋ ਥੀਐ ਸਭ ਚਲੈ ਰਜਾਈ ॥੩॥

(ਗੁਰੂ ਅਮਰਦਾਸ ਜੀ -- SGGS 786) ਸਲੋਕੁ ਮਃ ੩ ॥
ਸੂਹੈ ਵੇਸਿ ਕਾਮਣਿ ਕੁਲਖਣੀ ਜੋ ਪ੍ਰਭ ਛੋਡਿ ਪਰ ਪੁਰਖ ਧਰੇ ਪਿਆਰੁ ॥ ਓਸੁ ਸੀਲੁ ਨ ਸੰਜਮੁ ਸਦਾ ਝੂਠੁ ਬੋਲੈ ਮਨਮੁਖਿ ਕਰਮ ਖੁਆਰੁ ॥ ਜਿਸੁ ਪੂਰਬਿ ਹੋਵੈ ਲਿਖਿਆ ਤਿਸੁ ਸਤਿਗੁਰੁ ਮਿਲੈ ਭਤਾਰੁ ॥ ਸੂਹਾ ਵੇਸੁ ਸਭੁ ਉਤਾਰਿ ਧਰੇ ਗਲਿ ਪਹਿਰੈ ਖਿਮਾ ਸੀਗਾਰੁ ॥ ਪੇਈਐ ਸਾਹੁਰੈ ਬਹੁ ਸੋਭਾ ਪਾਏ ਤਿਸੁ ਪੂਜ ਕਰੇ ਸਭੁ ਸੈਸਾਰੁ ॥ ਓਹ ਰਲਾਈ ਕਿਸੈ ਦੀ ਨਾ ਰਲੈ ਜਿਸੁ ਰਾਵੇ ਸਿਰਜਨਹਾਰੁ ॥ ਨਾਨਕ ਗੁਰਮੁਖਿ ਸਦਾ ਸੁਹਾਗਣੀ ਜਿਸੁ ਅਵਿਨਾਸੀ ਪੁਰਖੁ ਭਰਤਾਰੁ ॥੧॥

(ਗੁਰੂ ਨਾਨਕ ਦੇਵ ਜੀ -- SGGS 786) ਮਃ ੧ ॥
ਸੂਹਾ ਰੰਗੁ ਸੁਪਨੈ ਨਿਸੀ ਬਿਨੁ ਤਾਗੇ ਗਲਿ ਹਾਰੁ ॥ ਸਚਾ ਰੰਗੁ ਮਜੀਠ ਕਾ ਗੁਰਮੁਖਿ ਬ੍ਰਹਮ ਬੀਚਾਰੁ ॥ ਨਾਨਕ ਪ੍ਰੇਮ ਮਹਾ ਰਸੀ ਸਭਿ ਬੁਰਿਆਈਆ ਛਾਰੁ ॥੨॥

(ਗੁਰੂ ਅਮਰਦਾਸ ਜੀ -- SGGS 786) ਪਉੜੀ ॥
ਇਹੁ ਜਗੁ ਆਪਿ ਉਪਾਇਓਨੁ ਕਰਿ ਚੋਜ ਵਿਡਾਨੁ ॥ ਪੰਚ ਧਾਤੁ ਵਿਚਿ ਪਾਈਅਨੁ ਮੋਹੁ ਝੂਠੁ ਗੁਮਾਨੁ ॥ ਆਵੈ ਜਾਇ ਭਵਾਈਐ ਮਨਮੁਖੁ ਅਗਿਆਨੁ ॥ ਇਕਨਾ ਆਪਿ ਬੁਝਾਇਓਨੁ ਗੁਰਮੁਖਿ ਹਰਿ ਗਿਆਨੁ ॥ ਭਗਤਿ ਖਜਾਨਾ ਬਖਸਿਓਨੁ ਹਰਿ ਨਾਮੁ ਨਿਧਾਨੁ ॥੪॥

(ਗੁਰੂ ਅਮਰਦਾਸ ਜੀ -- SGGS 786) ਸਲੋਕੁ ਮਃ ੩ ॥
ਸੂਹਵੀਏ ਸੂਹਾ ਵੇਸੁ ਛਡਿ ਤੂ ਤਾ ਪਿਰ ਲਗੀ ਪਿਆਰੁ ॥ ਸੂਹੈ ਵੇਸਿ ਪਿਰੁ ਕਿਨੈ ਨ ਪਾਇਓ ਮਨਮੁਖਿ ਦਝਿ ਮੁਈ ਗਾਵਾਰਿ ॥ ਸਤਿਗੁਰਿ ਮਿਲਿਐ ਸੂਹਾ ਵੇਸੁ ਗਇਆ ਹਉਮੈ ਵਿਚਹੁ ਮਾਰਿ ॥ ਮਨੁ ਤਨੁ ਰਤਾ ਲਾਲੁ ਹੋਆ ਰਸਨਾ ਰਤੀ ਗੁਣ ਸਾਰਿ ॥ ਸਦਾ ਸੋਹਾਗਣਿ ਸਬਦੁ ਮਨਿ ਭੈ ਭਾਇ ਕਰੇ ਸੀਗਾਰੁ ॥ ਨਾਨਕ ਕਰਮੀ ਮਹਲੁ ਪਾਇਆ ਪਿਰੁ ਰਾਖਿਆ ਉਰ ਧਾਰਿ ॥੧॥

(ਗੁਰੂ ਅਮਰਦਾਸ ਜੀ -- SGGS 787) ਮਃ ੩ ॥
ਮੁੰਧੇ ਸੂਹਾ ਪਰਹਰਹੁ ਲਾਲੁ ਕਰਹੁ ਸੀਗਾਰੁ ॥ ਆਵਣ ਜਾਣਾ ਵੀਸਰੈ ਗੁਰ ਸਬਦੀ ਵੀਚਾਰੁ ॥ ਮੁੰਧ ਸੁਹਾਵੀ ਸੋਹਣੀ ਜਿਸੁ ਘਰਿ ਸਹਜਿ ਭਤਾਰੁ ॥ ਨਾਨਕ ਸਾ ਧਨ ਰਾਵੀਐ ਰਾਵੇ ਰਾਵਣਹਾਰੁ ॥੨॥

(ਗੁਰੂ ਅਮਰਦਾਸ ਜੀ -- SGGS 787) ਪਉੜੀ ॥
ਮੋਹੁ ਕੂੜੁ ਕੁਟੰਬੁ ਹੈ ਮਨਮੁਖੁ ਮੁਗਧੁ ਰਤਾ ॥ ਹਉਮੈ ਮੇਰਾ ਕਰਿ ਮੁਏ ਕਿਛੁ ਸਾਥਿ ਨ ਲਿਤਾ ॥ ਸਿਰ ਉਪਰਿ ਜਮਕਾਲੁ ਨ ਸੁਝਈ ਦੂਜੈ ਭਰਮਿਤਾ ॥ ਫਿਰਿ ਵੇਲਾ ਹਥਿ ਨ ਆਵਈ ਜਮਕਾਲਿ ਵਸਿ ਕਿਤਾ ॥ ਜੇਹਾ ਧੁਰਿ ਲਿਖਿ ਪਾਇਓਨੁ ਸੇ ਕਰਮ ਕਮਿਤਾ ॥੫॥

(ਗੁਰੂ ਅਮਰਦਾਸ ਜੀ -- SGGS 787) ਸਲੋਕੁ ਮਃ ੩ ॥
ਸਤੀਆ ਏਹਿ ਨ ਆਖੀਅਨਿ ਜੋ ਮੜਿਆ ਲਗਿ ਜਲੰਨੑਿ ॥ ਨਾਨਕ ਸਤੀਆ ਜਾਣੀਅਨੑਿ ਜਿ ਬਿਰਹੇ ਚੋਟ ਮਰੰਨੑਿ ॥੧॥

(ਗੁਰੂ ਅਮਰਦਾਸ ਜੀ -- SGGS 787) ਮਃ ੩ ॥
ਭੀ ਸੋ ਸਤੀਆ ਜਾਣੀਅਨਿ ਸੀਲ ਸੰਤੋਖਿ ਰਹੰਨੑਿ ॥ ਸੇਵਨਿ ਸਾਈ ਆਪਣਾ ਨਿਤ ਉਠਿ ਸੰਮ੍ਹ੍ਹਾਲੰਨੑਿ ॥੨॥

(ਗੁਰੂ ਅਮਰਦਾਸ ਜੀ -- SGGS 787) ਮਃ ੩ ॥
ਕੰਤਾ ਨਾਲਿ ਮਹੇਲੀਆ ਸੇਤੀ ਅਗਿ ਜਲਾਹਿ ॥ ਜੇ ਜਾਣਹਿ ਪਿਰੁ ਆਪਣਾ ਤਾ ਤਨਿ ਦੁਖ ਸਹਾਹਿ ॥ ਨਾਨਕ ਕੰਤ ਨ ਜਾਣਨੀ ਸੇ ਕਿਉ ਅਗਿ ਜਲਾਹਿ ॥ ਭਾਵੈ ਜੀਵਉ ਕੈ ਮਰਉ ਦੂਰਹੁ ਹੀ ਭਜਿ ਜਾਹਿ ॥੩॥

(ਗੁਰੂ ਅਮਰਦਾਸ ਜੀ -- SGGS 787) ਪਉੜੀ ॥
ਤੁਧੁ ਦੁਖੁ ਸੁਖੁ ਨਾਲਿ ਉਪਾਇਆ ਲੇਖੁ ਕਰਤੈ ਲਿਖਿਆ ॥ ਨਾਵੈ ਜੇਵਡ ਹੋਰ ਦਾਤਿ ਨਾਹੀ ਤਿਸੁ ਰੂਪੁ ਨ ਰਿਖਿਆ ॥ ਨਾਮੁ ਅਖੁਟੁ ਨਿਧਾਨੁ ਹੈ ਗੁਰਮੁਖਿ ਮਨਿ ਵਸਿਆ ॥ ਕਰਿ ਕਿਰਪਾ ਨਾਮੁ ਦੇਵਸੀ ਫਿਰਿ ਲੇਖੁ ਨ ਲਿਖਿਆ ॥ ਸੇਵਕ ਭਾਇ ਸੇ ਜਨ ਮਿਲੇ ਜਿਨ ਹਰਿ ਜਪੁ ਜਪਿਆ ॥੬॥

(ਗੁਰੂ ਅੰਗਦ ਦੇਵ ਜੀ -- SGGS 787) ਸਲੋਕੁ ਮਃ ੨ ॥
ਜਿਨੀ ਚਲਣੁ ਜਾਣਿਆ ਸੇ ਕਿਉ ਕਰਹਿ ਵਿਥਾਰ ॥ ਚਲਣ ਸਾਰ ਨ ਜਾਣਨੀ ਕਾਜ ਸਵਾਰਣਹਾਰ ॥੧॥

(ਗੁਰੂ ਅੰਗਦ ਦੇਵ ਜੀ -- SGGS 787) ਮਃ ੨ ॥
ਰਾਤਿ ਕਾਰਣਿ ਧਨੁ ਸੰਚੀਐ ਭਲਕੇ ਚਲਣੁ ਹੋਇ ॥ ਨਾਨਕ ਨਾਲਿ ਨ ਚਲਈ ਫਿਰਿ ਪਛੁਤਾਵਾ ਹੋਇ ॥੨॥

(ਗੁਰੂ ਅੰਗਦ ਦੇਵ ਜੀ -- SGGS 787) ਮਃ ੨ ॥
ਬਧਾ ਚਟੀ ਜੋ ਭਰੇ ਨਾ ਗੁਣੁ ਨਾ ਉਪਕਾਰੁ ॥ ਸੇਤੀ ਖੁਸੀ ਸਵਾਰੀਐ ਨਾਨਕ ਕਾਰਜੁ ਸਾਰੁ ॥੩॥

(ਗੁਰੂ ਅੰਗਦ ਦੇਵ ਜੀ -- SGGS 787) ਮਃ ੨ ॥
ਮਨਹਠਿ ਤਰਫ ਨ ਜਿਪਈ ਜੇ ਬਹੁਤਾ ਘਾਲੇ ॥ ਤਰਫ ਜਿਣੈ ਸਤ ਭਾਉ ਦੇ ਜਨ ਨਾਨਕ ਸਬਦੁ ਵੀਚਾਰੇ ॥੪॥

(ਗੁਰੂ ਅਮਰਦਾਸ ਜੀ -- SGGS 787) ਪਉੜੀ ॥
ਕਰਤੈ ਕਾਰਣੁ ਜਿਨਿ ਕੀਆ ਸੋ ਜਾਣੈ ਸੋਈ ॥ ਆਪੇ ਸ੍ਰਿਸਟਿ ਉਪਾਈਅਨੁ ਆਪੇ ਫੁਨਿ ਗੋਈ ॥ ਜੁਗ ਚਾਰੇ ਸਭ ਭਵਿ ਥਕੀ ਕਿਨਿ ਕੀਮਤਿ ਹੋਈ ॥ ਸਤਿਗੁਰਿ ਏਕੁ ਵਿਖਾਲਿਆ ਮਨਿ ਤਨਿ ਸੁਖੁ ਹੋਈ ॥ ਗੁਰਮੁਖਿ ਸਦਾ ਸਲਾਹੀਐ ਕਰਤਾ ਕਰੇ ਸੁ ਹੋਈ ॥੭॥

(ਗੁਰੂ ਅੰਗਦ ਦੇਵ ਜੀ -- SGGS 788) ਸਲੋਕ ਮਹਲਾ ੨ ॥
ਜਿਨਾ ਭਉ ਤਿਨੑ ਨਾਹਿ ਭਉ ਮੁਚੁ ਭਉ ਨਿਭਵਿਆਹ ॥ ਨਾਨਕ ਏਹੁ ਪਟੰਤਰਾ ਤਿਤੁ ਦੀਬਾਣਿ ਗਇਆਹ ॥੧॥

(ਗੁਰੂ ਅੰਗਦ ਦੇਵ ਜੀ -- SGGS 788) ਮਃ ੨ ॥
ਤੁਰਦੇ ਕਉ ਤੁਰਦਾ ਮਿਲੈ ਉਡਤੇ ਕਉ ਉਡਤਾ ॥ ਜੀਵਤੇ ਕਉ ਜੀਵਤਾ ਮਿਲੈ ਮੂਏ ਕਉ ਮੂਆ ॥ ਨਾਨਕ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥੨॥

(ਗੁਰੂ ਅਮਰਦਾਸ ਜੀ -- SGGS 788) ਪਉੜੀ ॥
ਸਚੁ ਧਿਆਇਨਿ ਸੇ ਸਚੇ ਗੁਰ ਸਬਦਿ ਵੀਚਾਰੀ ॥ ਹਉਮੈ ਮਾਰਿ ਮਨੁ ਨਿਰਮਲਾ ਹਰਿ ਨਾਮੁ ਉਰਿ ਧਾਰੀ ॥ ਕੋਠੇ ਮੰਡਪ ਮਾੜੀਆ ਲਗਿ ਪਏ ਗਾਵਾਰੀ ॥ ਜਿਨੑਿ ਕੀਏ ਤਿਸਹਿ ਨ ਜਾਣਨੀ ਮਨਮੁਖਿ ਗੁਬਾਰੀ ॥ ਜਿਸੁ ਬੁਝਾਇਹਿ ਸੋ ਬੁਝਸੀ ਸਚਿਆ ਕਿਆ ਜੰਤ ਵਿਚਾਰੀ ॥੮॥

(ਗੁਰੂ ਅਮਰਦਾਸ ਜੀ -- SGGS 788) ਸਲੋਕ ਮਃ ੩ ॥
ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥

(ਗੁਰੂ ਅਮਰਦਾਸ ਜੀ -- SGGS 788) ਮਃ ੩ ॥
ਕਾਜਲ ਫੂਲ ਤੰਬੋਲ ਰਸੁ ਲੇ ਧਨ ਕੀਆ ਸੀਗਾਰੁ ॥ ਸੇਜੈ ਕੰਤੁ ਨ ਆਇਓ ਏਵੈ ਭਇਆ ਵਿਕਾਰੁ ॥੨॥

(ਗੁਰੂ ਅਮਰਦਾਸ ਜੀ -- SGGS 788) ਮਃ ੩ ॥
ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥ ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ ਸੋਇ ॥੩॥

(ਗੁਰੂ ਅਮਰਦਾਸ ਜੀ -- SGGS 788) ਪਉੜੀ ॥
ਭੈ ਬਿਨੁ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥ ਸਤਿਗੁਰਿ ਮਿਲਿਐ ਭਉ ਊਪਜੈ ਭੈ ਭਾਇ ਰੰਗੁ ਸਵਾਰਿ ॥ ਤਨੁ ਮਨੁ ਰਤਾ ਰੰਗ ਸਿਉ ਹਉਮੈ ਤ੍ਰਿਸਨਾ ਮਾਰਿ ॥ ਮਨੁ ਤਨੁ ਨਿਰਮਲੁ ਅਤਿ ਸੋਹਣਾ ਭੇਟਿਆ ਕ੍ਰਿਸਨ ਮੁਰਾਰਿ ॥ ਭਉ ਭਾਉ ਸਭੁ ਤਿਸ ਦਾ ਸੋ ਸਚੁ ਵਰਤੈ ਸੰਸਾਰਿ ॥੯॥

(ਗੁਰੂ ਨਾਨਕ ਦੇਵ ਜੀ -- SGGS 788) ਸਲੋਕ ਮਃ ੧ ॥
ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥ ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥ ਗੁਰਮੁਖਿ ਸੇਵਾ ਥਾਇ ਪਵੈ ਉਨਮਨਿ ਤਤੁ ਕਮਾਹੁ ॥ ਮਸਕਤਿ ਲਹਹੁ ਮਜੂਰੀਆ ਮੰਗਿ ਮੰਗਿ ਖਸਮ ਦਰਾਹੁ ॥ ਨਾਨਕ ਪੁਰ ਦਰ ਵੇਪਰਵਾਹ ਤਉ ਦਰਿ ਊਣਾ ਨਾਹਿ ਕੋ ਸਚਾ ਵੇਪਰਵਾਹੁ ॥੧॥

(ਗੁਰੂ ਨਾਨਕ ਦੇਵ ਜੀ -- SGGS 788) ਮਹਲਾ ੧ ॥
ਉਜਲ ਮੋਤੀ ਸੋਹਣੇ ਰਤਨਾ ਨਾਲਿ ਜੁੜੰਨਿ ॥ ਤਿਨ ਜਰੁ ਵੈਰੀ ਨਾਨਕਾ ਜਿ ਬੁਢੇ ਥੀਇ ਮਰੰਨਿ ॥੨॥

(ਗੁਰੂ ਅਮਰਦਾਸ ਜੀ -- SGGS 789) ਪਉੜੀ ॥
ਹਰਿ ਸਾਲਾਹੀ ਸਦਾ ਸਦਾ ਤਨੁ ਮਨੁ ਸਉਪਿ ਸਰੀਰੁ ॥ ਗੁਰ ਸਬਦੀ ਸਚੁ ਪਾਇਆ ਸਚਾ ਗਹਿਰ ਗੰਭੀਰੁ ॥ ਮਨਿ ਤਨਿ ਹਿਰਦੈ ਰਵਿ ਰਹਿਆ ਹਰਿ ਹੀਰਾ ਹੀਰੁ ॥ ਜਨਮ ਮਰਣ ਕਾ ਦੁਖੁ ਗਇਆ ਫਿਰਿ ਪਵੈ ਨ ਫੀਰੁ ॥ ਨਾਨਕ ਨਾਮੁ ਸਲਾਹਿ ਤੂ ਹਰਿ ਗੁਣੀ ਗਹੀਰੁ ॥੧੦॥

(ਗੁਰੂ ਨਾਨਕ ਦੇਵ ਜੀ -- SGGS 789) ਸਲੋਕ ਮਃ ੧ ॥
ਨਾਨਕ ਇਹੁ ਤਨੁ ਜਾਲਿ ਜਿਨਿ ਜਲਿਐ ਨਾਮੁ ਵਿਸਾਰਿਆ ॥ ਪਉਦੀ ਜਾਇ ਪਰਾਲਿ ਪਿਛੈ ਹਥੁ ਨ ਅੰਬੜੈ ਤਿਤੁ ਨਿਵੰਧੈ ਤਾਲਿ ॥੧॥

(ਗੁਰੂ ਨਾਨਕ ਦੇਵ ਜੀ -- SGGS 789) ਮਃ ੧ ॥
ਨਾਨਕ ਮਨ ਕੇ ਕੰਮ ਫਿਟਿਆ ਗਣਤ ਨ ਆਵਹੀ ॥ ਕਿਤੀ ਲਹਾ ਸਹੰਮ ਜਾ ਬਖਸੇ ਤਾ ਧਕਾ ਨਹੀ ॥੨॥

(ਗੁਰੂ ਅਮਰਦਾਸ ਜੀ -- SGGS 789) ਪਉੜੀ ॥
ਸਚਾ ਅਮਰੁ ਚਲਾਇਓਨੁ ਕਰਿ ਸਚੁ ਫੁਰਮਾਣੁ ॥ ਸਦਾ ਨਿਹਚਲੁ ਰਵਿ ਰਹਿਆ ਸੋ ਪੁਰਖੁ ਸੁਜਾਣੁ ॥ ਗੁਰ ਪਰਸਾਦੀ ਸੇਵੀਐ ਸਚੁ ਸਬਦਿ ਨੀਸਾਣੁ ॥ ਪੂਰਾ ਥਾਟੁ ਬਣਾਇਆ ਰੰਗੁ ਗੁਰਮਤਿ ਮਾਣੁ ॥ ਅਗਮ ਅਗੋਚਰੁ ਅਲਖੁ ਹੈ ਗੁਰਮੁਖਿ ਹਰਿ ਜਾਣੁ ॥੧੧॥

(ਗੁਰੂ ਨਾਨਕ ਦੇਵ ਜੀ -- SGGS 789) ਸਲੋਕ ਮਃ ੧ ॥
ਨਾਨਕ ਬਦਰਾ ਮਾਲ ਕਾ ਭੀਤਰਿ ਧਰਿਆ ਆਣਿ ॥ ਖੋਟੇ ਖਰੇ ਪਰਖੀਅਨਿ ਸਾਹਿਬ ਕੈ ਦੀਬਾਣਿ ॥੧॥

(ਗੁਰੂ ਨਾਨਕ ਦੇਵ ਜੀ -- SGGS 789) ਮਃ ੧ ॥
ਨਾਵਣ ਚਲੇ ਤੀਰਥੀ ਮਨਿ ਖੋਟੈ ਤਨਿ ਚੋਰ ॥ ਇਕੁ ਭਾਉ ਲਥੀ ਨਾਤਿਆ ਦੁਇ ਭਾ ਚੜੀਅਸੁ ਹੋਰ ॥ ਬਾਹਰਿ ਧੋਤੀ ਤੂਮੜੀ ਅੰਦਰਿ ਵਿਸੁ ਨਿਕੋਰ ॥ ਸਾਧ ਭਲੇ ਅਣਨਾਤਿਆ ਚੋਰ ਸਿ ਚੋਰਾ ਚੋਰ ॥੨॥

(ਗੁਰੂ ਅਮਰਦਾਸ ਜੀ -- SGGS 789) ਪਉੜੀ ॥
ਆਪੇ ਹੁਕਮੁ ਚਲਾਇਦਾ ਜਗੁ ਧੰਧੈ ਲਾਇਆ ॥ ਇਕਿ ਆਪੇ ਹੀ ਆਪਿ ਲਾਇਅਨੁ ਗੁਰ ਤੇ ਸੁਖੁ ਪਾਇਆ ॥ ਦਹ ਦਿਸ ਇਹੁ ਮਨੁ ਧਾਵਦਾ ਗੁਰਿ ਠਾਕਿ ਰਹਾਇਆ ॥ ਨਾਵੈ ਨੋ ਸਭ ਲੋਚਦੀ ਗੁਰਮਤੀ ਪਾਇਆ ॥ ਧੁਰਿ ਲਿਖਿਆ ਮੇਟਿ ਨ ਸਕੀਐ ਜੋ ਹਰਿ ਲਿਖਿ ਪਾਇਆ ॥੧੨॥

(ਗੁਰੂ ਨਾਨਕ ਦੇਵ ਜੀ -- SGGS 789) ਸਲੋਕ ਮਃ ੧ ॥
ਦੁਇ ਦੀਵੇ ਚਉਦਹ ਹਟਨਾਲੇ ॥ ਜੇਤੇ ਜੀਅ ਤੇਤੇ ਵਣਜਾਰੇ ॥ ਖੁਲ੍ਹ੍ਹੇ ਹਟ ਹੋਆ ਵਾਪਾਰੁ ॥ ਜੋ ਪਹੁਚੈ ਸੋ ਚਲਣਹਾਰੁ ॥ ਧਰਮੁ ਦਲਾਲੁ ਪਾਏ ਨੀਸਾਣੁ ॥ ਨਾਨਕ ਨਾਮੁ ਲਾਹਾ ਪਰਵਾਣੁ ॥ ਘਰਿ ਆਏ ਵਜੀ ਵਾਧਾਈ ॥ ਸਚ ਨਾਮ ਕੀ ਮਿਲੀ ਵਡਿਆਈ ॥੧॥

(ਗੁਰੂ ਨਾਨਕ ਦੇਵ ਜੀ -- SGGS 789) ਮਃ ੧ ॥
ਰਾਤੀ ਹੋਵਨਿ ਕਾਲੀਆ ਸੁਪੇਦਾ ਸੇ ਵੰਨ ॥ ਦਿਹੁ ਬਗਾ ਤਪੈ ਘਣਾ ਕਾਲਿਆ ਕਾਲੇ ਵੰਨ ॥ ਅੰਧੇ ਅਕਲੀ ਬਾਹਰੇ ਮੂਰਖ ਅੰਧ ਗਿਆਨੁ ॥ ਨਾਨਕ ਨਦਰੀ ਬਾਹਰੇ ਕਬਹਿ ਨ ਪਾਵਹਿ ਮਾਨੁ ॥੨॥

(ਗੁਰੂ ਅਮਰਦਾਸ ਜੀ -- SGGS 789) ਪਉੜੀ ॥
ਕਾਇਆ ਕੋਟੁ ਰਚਾਇਆ ਹਰਿ ਸਚੈ ਆਪੇ ॥ ਇਕਿ ਦੂਜੈ ਭਾਇ ਖੁਆਇਅਨੁ ਹਉਮੈ ਵਿਚਿ ਵਿਆਪੇ ॥ ਇਹੁ ਮਾਨਸ ਜਨਮੁ ਦੁਲੰਭੁ ਸਾ ਮਨਮੁਖ ਸੰਤਾਪੇ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਜਿਸੁ ਸਤਿਗੁਰੁ ਥਾਪੇ ॥ ਸਭੁ ਜਗੁ ਖੇਲੁ ਰਚਾਇਓਨੁ ਸਭ ਵਰਤੈ ਆਪੇ ॥੧੩॥

(ਗੁਰੂ ਨਾਨਕ ਦੇਵ ਜੀ -- SGGS 790) ਸਲੋਕ ਮਃ ੧ ॥
ਚੋਰਾ ਜਾਰਾ ਰੰਡੀਆ ਕੁਟਣੀਆ ਦੀਬਾਣੁ ॥ ਵੇਦੀਨਾ ਕੀ ਦੋਸਤੀ ਵੇਦੀਨਾ ਕਾ ਖਾਣੁ ॥ ਸਿਫਤੀ ਸਾਰ ਨ ਜਾਣਨੀ ਸਦਾ ਵਸੈ ਸੈਤਾਨੁ ॥ ਗਦਹੁ ਚੰਦਨਿ ਖਉਲੀਐ ਭੀ ਸਾਹੂ ਸਿਉ ਪਾਣੁ ॥ ਨਾਨਕ ਕੂੜੈ ਕਤਿਐ ਕੂੜਾ ਤਣੀਐ ਤਾਣੁ ॥ ਕੂੜਾ ਕਪੜੁ ਕਛੀਐ ਕੂੜਾ ਪੈਨਣੁ ਮਾਣੁ ॥੧॥

(ਗੁਰੂ ਨਾਨਕ ਦੇਵ ਜੀ -- SGGS 790) ਮਃ ੧ ॥
ਬਾਂਗਾ ਬੁਰਗੂ ਸਿੰਙੀਆ ਨਾਲੇ ਮਿਲੀ ਕਲਾਣ ॥ ਇਕਿ ਦਾਤੇ ਇਕਿ ਮੰਗਤੇ ਨਾਮੁ ਤੇਰਾ ਪਰਵਾਣੁ ॥ ਨਾਨਕ ਜਿਨੑੀ ਸੁਣਿ ਕੈ ਮੰਨਿਆ ਹਉ ਤਿਨਾ ਵਿਟਹੁ ਕੁਰਬਾਣੁ ॥੨॥

(ਗੁਰੂ ਅਮਰਦਾਸ ਜੀ -- SGGS 790) ਪਉੜੀ ॥
ਮਾਇਆ ਮੋਹੁ ਸਭੁ ਕੂੜੁ ਹੈ ਕੂੜੋ ਹੋਇ ਗਇਆ ॥ ਹਉਮੈ ਝਗੜਾ ਪਾਇਓਨੁ ਝਗੜੈ ਜਗੁ ਮੁਇਆ ॥ ਗੁਰਮੁਖਿ ਝਗੜੁ ਚੁਕਾਇਓਨੁ ਇਕੋ ਰਵਿ ਰਹਿਆ ॥ ਸਭੁ ਆਤਮ ਰਾਮੁ ਪਛਾਣਿਆ ਭਉਜਲੁ ਤਰਿ ਗਇਆ ॥ ਜੋਤਿ ਸਮਾਣੀ ਜੋਤਿ ਵਿਚਿ ਹਰਿ ਨਾਮਿ ਸਮਇਆ ॥੧੪॥

(ਗੁਰੂ ਨਾਨਕ ਦੇਵ ਜੀ -- SGGS 790) ਸਲੋਕ ਮਃ ੧ ॥
ਸਤਿਗੁਰ ਭੀਖਿਆ ਦੇਹਿ ਮੈ ਤੂੰ ਸੰਮ੍ਰਥੁ ਦਾਤਾਰੁ ॥ ਹਉਮੈ ਗਰਬੁ ਨਿਵਾਰੀਐ ਕਾਮੁ ਕ੍ਰੋਧੁ ਅਹੰਕਾਰੁ ॥ ਲਬੁ ਲੋਭੁ ਪਰਜਾਲੀਐ ਨਾਮੁ ਮਿਲੈ ਆਧਾਰੁ ॥ ਅਹਿਨਿਸਿ ਨਵਤਨ ਨਿਰਮਲਾ ਮੈਲਾ ਕਬਹੂੰ ਨ ਹੋਇ ॥ ਨਾਨਕ ਇਹ ਬਿਧਿ ਛੁਟੀਐ ਨਦਰਿ ਤੇਰੀ ਸੁਖੁ ਹੋਇ ॥੧॥

(ਗੁਰੂ ਨਾਨਕ ਦੇਵ ਜੀ -- SGGS 790) ਮਃ ੧ ॥
ਇਕੋ ਕੰਤੁ ਸਬਾਈਆ ਜਿਤੀ ਦਰਿ ਖੜੀਆਹ ॥ ਨਾਨਕ ਕੰਤੈ ਰਤੀਆ ਪੁਛਹਿ ਬਾਤੜੀਆਹ ॥੨॥

(ਗੁਰੂ ਨਾਨਕ ਦੇਵ ਜੀ -- SGGS 790) ਮਃ ੧ ॥
ਸਭੇ ਕੰਤੈ ਰਤੀਆ ਮੈ ਦੋਹਾਗਣਿ ਕਿਤੁ ॥ ਮੈ ਤਨਿ ਅਵਗਣ ਏਤੜੇ ਖਸਮੁ ਨ ਫੇਰੇ ਚਿਤੁ ॥੩॥

(ਗੁਰੂ ਨਾਨਕ ਦੇਵ ਜੀ -- SGGS 790) ਮਃ ੧ ॥
ਹਉ ਬਲਿਹਾਰੀ ਤਿਨ ਕਉ ਸਿਫਤਿ ਜਿਨਾ ਦੈ ਵਾਤਿ ॥ ਸਭਿ ਰਾਤੀ ਸੋਹਾਗਣੀ ਇਕ ਮੈ ਦੋਹਾਗਣਿ ਰਾਤਿ ॥੪॥

(ਗੁਰੂ ਅਮਰਦਾਸ ਜੀ -- SGGS 790) ਪਉੜੀ ॥
ਦਰਿ ਮੰਗਤੁ ਜਾਚੈ ਦਾਨੁ ਹਰਿ ਦੀਜੈ ਕ੍ਰਿਪਾ ਕਰਿ ॥ ਗੁਰਮੁਖਿ ਲੇਹੁ ਮਿਲਾਇ ਜਨੁ ਪਾਵੈ ਨਾਮੁ ਹਰਿ ॥ ਅਨਹਦ ਸਬਦੁ ਵਜਾਇ ਜੋਤੀ ਜੋਤਿ ਧਰਿ ॥ ਹਿਰਦੈ ਹਰਿ ਗੁਣ ਗਾਇ ਜੈ ਜੈ ਸਬਦੁ ਹਰਿ ॥ ਜਗ ਮਹਿ ਵਰਤੈ ਆਪਿ ਹਰਿ ਸੇਤੀ ਪ੍ਰੀਤਿ ਕਰਿ ॥੧੫॥

(ਗੁਰੂ ਨਾਨਕ ਦੇਵ ਜੀ -- SGGS 790) ਸਲੋਕ ਮਃ ੧ ॥
ਜਿਨੀ ਨ ਪਾਇਓ ਪ੍ਰੇਮ ਰਸੁ ਕੰਤ ਨ ਪਾਇਓ ਸਾਉ ॥ ਸੁੰਞੇ ਘਰ ਕਾ ਪਾਹੁਣਾ ਜਿਉ ਆਇਆ ਤਿਉ ਜਾਉ ॥੧॥

(ਗੁਰੂ ਨਾਨਕ ਦੇਵ ਜੀ -- SGGS 790) ਮਃ ੧ ॥
ਸਉ ਓਲਾਮ੍ਹ੍ਹੇ ਦਿਨੈ ਕੇ ਰਾਤੀ ਮਿਲਨੑਿ ਸਹੰਸ ॥ ਸਿਫਤਿ ਸਲਾਹਣੁ ਛਡਿ ਕੈ ਕਰੰਗੀ ਲਗਾ ਹੰਸੁ ॥ ਫਿਟੁ ਇਵੇਹਾ ਜੀਵਿਆ ਜਿਤੁ ਖਾਇ ਵਧਾਇਆ ਪੇਟੁ ॥ ਨਾਨਕ ਸਚੇ ਨਾਮ ਵਿਣੁ ਸਭੋ ਦੁਸਮਨੁ ਹੇਤੁ ॥੨॥

(ਗੁਰੂ ਅਮਰਦਾਸ ਜੀ -- SGGS 790) ਪਉੜੀ ॥
ਢਾਢੀ ਗੁਣ ਗਾਵੈ ਨਿਤ ਜਨਮੁ ਸਵਾਰਿਆ ॥ ਗੁਰਮੁਖਿ ਸੇਵਿ ਸਲਾਹਿ ਸਚਾ ਉਰ ਧਾਰਿਆ ॥ ਘਰੁ ਦਰੁ ਪਾਵੈ ਮਹਲੁ ਨਾਮੁ ਪਿਆਰਿਆ ॥ ਗੁਰਮੁਖਿ ਪਾਇਆ ਨਾਮੁ ਹਉ ਗੁਰ ਕਉ ਵਾਰਿਆ ॥ ਤੂ ਆਪਿ ਸਵਾਰਹਿ ਆਪਿ ਸਿਰਜਨਹਾਰਿਆ ॥੧੬॥

(ਗੁਰੂ ਨਾਨਕ ਦੇਵ ਜੀ -- SGGS 791) ਸਲੋਕ ਮਃ ੧ ॥
ਦੀਵਾ ਬਲੈ ਅੰਧੇਰਾ ਜਾਇ ॥ ਬੇਦ ਪਾਠ ਮਤਿ ਪਾਪਾ ਖਾਇ ॥ ਉਗਵੈ ਸੂਰੁ ਨ ਜਾਪੈ ਚੰਦੁ ॥ ਜਹ ਗਿਆਨ ਪ੍ਰਗਾਸੁ ਅਗਿਆਨੁ ਮਿਟੰਤੁ ॥ ਬੇਦ ਪਾਠ ਸੰਸਾਰ ਕੀ ਕਾਰ ॥ ਪੜ੍ਹ੍ਹਿ ਪੜ੍ਹ੍ਹਿ ਪੰਡਿਤ ਕਰਹਿ ਬੀਚਾਰ ॥ ਬਿਨੁ ਬੂਝੇ ਸਭ ਹੋਇ ਖੁਆਰ ॥ ਨਾਨਕ ਗੁਰਮੁਖਿ ਉਤਰਸਿ ਪਾਰਿ ॥੧॥

(ਗੁਰੂ ਨਾਨਕ ਦੇਵ ਜੀ -- SGGS 791) ਮਃ ੧ ॥
ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥ ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ ॥ ਨਾਨਕ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰੁ ॥੨॥

(ਗੁਰੂ ਅਮਰਦਾਸ ਜੀ -- SGGS 791) ਪਉੜੀ ॥
ਜਿ ਪ੍ਰਭੁ ਸਾਲਾਹੇ ਆਪਣਾ ਸੋ ਸੋਭਾ ਪਾਏ ॥ ਹਉਮੈ ਵਿਚਹੁ ਦੂਰਿ ਕਰਿ ਸਚੁ ਮੰਨਿ ਵਸਾਏ ॥ ਸਚੁ ਬਾਣੀ ਗੁਣ ਉਚਰੈ ਸਚਾ ਸੁਖੁ ਪਾਏ ॥ ਮੇਲੁ ਭਇਆ ਚਿਰੀ ਵਿਛੁੰਨਿਆ ਗੁਰ ਪੁਰਖਿ ਮਿਲਾਏ ॥ ਮਨੁ ਮੈਲਾ ਇਵ ਸੁਧੁ ਹੈ ਹਰਿ ਨਾਮੁ ਧਿਆਏ ॥੧੭॥

(ਗੁਰੂ ਨਾਨਕ ਦੇਵ ਜੀ -- SGGS 791) ਸਲੋਕ ਮਃ ੧ ॥
ਕਾਇਆ ਕੂਮਲ ਫੁਲ ਗੁਣ ਨਾਨਕ ਗੁਪਸਿ ਮਾਲ ॥ ਏਨੀ ਫੁਲੀ ਰਉ ਕਰੇ ਅਵਰ ਕਿ ਚੁਣੀਅਹਿ ਡਾਲ ॥੧॥

(ਗੁਰੂ ਅੰਗਦ ਦੇਵ ਜੀ -- SGGS 791) ਮਹਲਾ ੨ ॥
ਨਾਨਕ ਤਿਨਾ ਬਸੰਤੁ ਹੈ ਜਿਨੑ ਘਰਿ ਵਸਿਆ ਕੰਤੁ ॥ ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥੨॥

(ਗੁਰੂ ਅਮਰਦਾਸ ਜੀ -- SGGS 791) ਪਉੜੀ ॥
ਆਪੇ ਬਖਸੇ ਦਇਆ ਕਰਿ ਗੁਰ ਸਤਿਗੁਰ ਬਚਨੀ ॥ ਅਨਦਿਨੁ ਸੇਵੀ ਗੁਣ ਰਵਾ ਮਨੁ ਸਚੈ ਰਚਨੀ ॥ ਪ੍ਰਭੁ ਮੇਰਾ ਬੇਅੰਤੁ ਹੈ ਅੰਤੁ ਕਿਨੈ ਨ ਲਖਨੀ ॥ ਸਤਿਗੁਰ ਚਰਣੀ ਲਗਿਆ ਹਰਿ ਨਾਮੁ ਨਿਤ ਜਪਨੀ ॥ ਜੋ ਇਛੈ ਸੋ ਫਲੁ ਪਾਇਸੀ ਸਭਿ ਘਰੈ ਵਿਚਿ ਜਚਨੀ ॥੧੮॥

(ਗੁਰੂ ਨਾਨਕ ਦੇਵ ਜੀ -- SGGS 791) ਸਲੋਕ ਮਃ ੧ ॥
ਪਹਿਲ ਬਸੰਤੈ ਆਗਮਨਿ ਪਹਿਲਾ ਮਉਲਿਓ ਸੋਇ ॥ ਜਿਤੁ ਮਉਲਿਐ ਸਭ ਮਉਲੀਐ ਤਿਸਹਿ ਨ ਮਉਲਿਹੁ ਕੋਇ ॥੧॥

(ਗੁਰੂ ਅੰਗਦ ਦੇਵ ਜੀ -- SGGS 791) ਮਃ ੨ ॥
ਪਹਿਲ ਬਸੰਤੈ ਆਗਮਨਿ ਤਿਸ ਕਾ ਕਰਹੁ ਬੀਚਾਰੁ ॥ ਨਾਨਕ ਸੋ ਸਾਲਾਹੀਐ ਜਿ ਸਭਸੈ ਦੇ ਆਧਾਰੁ ॥੨॥

(ਗੁਰੂ ਅੰਗਦ ਦੇਵ ਜੀ -- SGGS 791) ਮਃ ੨ ॥
ਮਿਲਿਐ ਮਿਲਿਆ ਨਾ ਮਿਲੈ ਮਿਲੈ ਮਿਲਿਆ ਜੇ ਹੋਇ ॥ ਅੰਤਰ ਆਤਮੈ ਜੋ ਮਿਲੈ ਮਿਲਿਆ ਕਹੀਐ ਸੋਇ ॥੩॥

(ਗੁਰੂ ਅਮਰਦਾਸ ਜੀ -- SGGS 791) ਪਉੜੀ ॥
ਹਰਿ ਹਰਿ ਨਾਮੁ ਸਲਾਹੀਐ ਸਚੁ ਕਾਰ ਕਮਾਵੈ ॥ ਦੂਜੀ ਕਾਰੈ ਲਗਿਆ ਫਿਰਿ ਜੋਨੀ ਪਾਵੈ ॥ ਨਾਮਿ ਰਤਿਆ ਨਾਮੁ ਪਾਈਐ ਨਾਮੇ ਗੁਣ ਗਾਵੈ ॥ ਗੁਰ ਕੈ ਸਬਦਿ ਸਲਾਹੀਐ ਹਰਿ ਨਾਮਿ ਸਮਾਵੈ ॥ ਸਤਿਗੁਰ ਸੇਵਾ ਸਫਲ ਹੈ ਸੇਵਿਐ ਫਲ ਪਾਵੈ ॥੧੯॥

(ਗੁਰੂ ਅੰਗਦ ਦੇਵ ਜੀ -- SGGS 791) ਸਲੋਕ ਮਃ ੨ ॥
ਕਿਸ ਹੀ ਕੋਈ ਕੋਇ ਮੰਞੁ ਨਿਮਾਣੀ ਇਕੁ ਤੂ ॥ ਕਿਉ ਨ ਮਰੀਜੈ ਰੋਇ ਜਾ ਲਗੁ ਚਿਤਿ ਨ ਆਵਹੀ ॥੧॥

(ਗੁਰੂ ਅੰਗਦ ਦੇਵ ਜੀ -- SGGS 792) ਮਃ ੨ ॥
ਜਾਂ ਸੁਖੁ ਤਾ ਸਹੁ ਰਾਵਿਓ ਦੁਖਿ ਭੀ ਸੰਮ੍ਹ੍ਹਾਲਿਓਇ ॥ ਨਾਨਕੁ ਕਹੈ ਸਿਆਣੀਏ ਇਉ ਕੰਤ ਮਿਲਾਵਾ ਹੋਇ ॥੨॥

(ਗੁਰੂ ਅਮਰਦਾਸ ਜੀ -- SGGS 792) ਪਉੜੀ ॥
ਹਉ ਕਿਆ ਸਾਲਾਹੀ ਕਿਰਮ ਜੰਤੁ ਵਡੀ ਤੇਰੀ ਵਡਿਆਈ ॥ ਤੂ ਅਗਮ ਦਇਆਲੁ ਅਗੰਮੁ ਹੈ ਆਪਿ ਲੈਹਿ ਮਿਲਾਈ ॥ ਮੈ ਤੁਝ ਬਿਨੁ ਬੇਲੀ ਕੋ ਨਹੀ ਤੂ ਅੰਤਿ ਸਖਾਈ ॥ ਜੋ ਤੇਰੀ ਸਰਣਾਗਤੀ ਤਿਨ ਲੈਹਿ ਛਡਾਈ ॥ ਨਾਨਕ ਵੇਪਰਵਾਹੁ ਹੈ ਤਿਸੁ ਤਿਲੁ ਨ ਤਮਾਈ ॥੨੦॥੧॥

(ਭਗਤ ਕਬੀਰ ਜੀ -- SGGS 792) ਰਾਗੁ ਸੂਹੀ ਬਾਣੀ ਸ੍ਰੀ ਕਬੀਰ ਜੀਉ ਤਥਾ ਸਭਨਾ ਭਗਤਾ ਕੀ ॥ ਕਬੀਰ ਕੇ
ੴ ਸਤਿਗੁਰ ਪ੍ਰਸਾਦਿ ॥
ਅਵਤਰਿ ਆਇ ਕਹਾ ਤੁਮ ਕੀਨਾ ॥ ਰਾਮ ਕੋ ਨਾਮੁ ਨ ਕਬਹੂ ਲੀਨਾ ॥੧॥

ਰਾਮ ਨ ਜਪਹੁ ਕਵਨ ਮਤਿ ਲਾਗੇ ॥ ਮਰਿ ਜਇਬੇ ਕਉ ਕਿਆ ਕਰਹੁ ਅਭਾਗੇ ॥੧॥ ਰਹਾਉ ॥

ਦੁਖ ਸੁਖ ਕਰਿ ਕੈ ਕੁਟੰਬੁ ਜੀਵਾਇਆ ॥ ਮਰਤੀ ਬਾਰ ਇਕਸਰ ਦੁਖੁ ਪਾਇਆ ॥੨॥

ਕੰਠ ਗਹਨ ਤਬ ਕਰਨ ਪੁਕਾਰਾ ॥ ਕਹਿ ਕਬੀਰ ਆਗੇ ਤੇ ਨ ਸੰਮ੍ਹ੍ਹਾਰਾ ॥੩॥੧॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates